ਅੰਗ : 639

ਸੋਰਠਿ ਮਹਲਾ ੫ ਘਰੁ ੧ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ ॥ ਜੀਉ ਪਿੰਡੁ ਜਿਨਿ ਸਾਜਿਆ ਭਾਈ ਦੇ ਕਰਿ ਅਪਣੀ ਵਥੁ ॥ ਕਿਨਿ ਕਹੀਐ ਕਿਉ ਦੇਖੀਐ ਭਾਈ ਕਰਤਾ ਏਕੁ ਅਕਥੁ ॥ ਗੁਰੁ ਗੋਵਿੰਦੁ ਸਲਾਹੀਐ ਭਾਈ ਜਿਸ ਤੇ ਜਾਪੈ ਤਥੁ ॥੧॥ ਮੇਰੇ ਮਨ ਜਪੀਐ ਹਰਿ ਭਗਵੰਤਾ ॥ ਨਾਮ ਦਾਨੁ ਦੇਇ ਜਨ ਅਪਨੇ ਦੂਖ ਦਰਦ ਕਾ ਹੰਤਾ ॥ ਰਹਾਉ ॥ ਜਾ ਕੈ ਘਰਿ ਸਭੁ ਕਿਛੁ ਹੈ ਭਾਈ ਨਉ ਨਿਧਿ ਭਰੇ ਭੰਡਾਰ ॥ ਤਿਸ ਕੀ ਕੀਮਤਿ ਨਾ ਪਵੈ ਭਾਈ ਊਚਾ ਅਗਮ ਅਪਾਰ ॥ ਜੀਅ ਜੰਤ ਪ੍ਰਤਿਪਾਲਦਾ ਭਾਈ ਨਿਤ ਨਿਤ ਕਰਦਾ ਸਾਰ ॥ ਸਤਿਗੁਰੁ ਪੂਰਾ ਭੇਟੀਐ ਭਾਈ ਸਬਦਿ ਮਿਲਾਵਣਹਾਰ ॥੨॥

ਅਰਥ : ਰਾਗ ਸੋਰਠਿ, ਘਰ ੧ ਵਿੱਚ ਗੁਰੂ ਅਰਜਨਦੇਵ ਜੀ ਦੀ ਅੱਠ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਜਿਸ ਪਰਮਾਤਮਾ ਨੇ ਆਪ ਹੀ ਸਾਰਾ ਜਗਤ ਪੈਦਾ ਕੀਤਾ ਹੈ, ਜੋ ਸਾਰੇ ਜਗਤ ਦਾ ਮੂਲ ਹੈ, ਜੋ ਸਾਰੀਆਂ ਤਾਕਤਾਂ ਦਾ ਮਾਲਕ ਹੈ, ਜਿਸ ਨੇ ਆਪਣੀ ਸੱਤਿਆ ਦੇ ਕੇ (ਮਨੁੱਖ ਦਾ) ਜਿੰਦ ਤੇ ਸਰੀਰ ਪੈਦਾ ਕੀਤਾ ਹੈ, ਉਹ ਕਰਤਾਰ (ਤਾਂ) ਕਿਸੇ ਪਾਸੋਂ ਭੀ ਬਿਆਨ ਨਹੀਂ ਕੀਤਾ ਜਾ ਸਕਦਾ। ਹੇ ਭਾਈ! ਉਹ ਕਰਤਾਰ ਦਾ ਸਰੂਪ ਦਸਿਆ ਨਹੀਂ ਜਾ ਸਕਦਾ। ਉਸ ਨੂੰ ਕਿਵੇਂ ਵੇਖਿਆ ਜਾਏ? ਹੇ ਭਾਈ! ਗੋਬਿੰਦ ਦੇ ਰੂਪ ਗੁਰੂ ਦੀ ਸਿਫ਼ਤ ਕਰਨੀ ਚਾਹੀਦੀ ਹੈ, ਕਿਉਂਕਿ ਗੁਰੂ ਪਾਸੋਂ ਹੀ ਸਾਰੇ ਜਗਤ ਦੇ ਮੂਲ ਪਰਮਾਤਮਾ ਦੀ ਸੂਝ ਪੈ ਸਕਦੀ ਹੈ ॥੧॥ ਹੇ ਮੇਰੇ ਮਨ! (ਸਦਾ) ਹਰੀ ਭਗਵਾਨ ਦਾ ਨਾਮ ਜਪਣਾ ਚਾਹੀਦਾ ਹੈ। ਉਹ ਭਗਵਾਨ ਆਪਣੇ ਸੇਵਕ ਨੂੰ ਆਪਣੇ ਨਾਮ ਦੀ ਦਾਤਿ ਦੇਂਦਾ ਹੈ। ਉਹ ਸਾਰੇ ਦੁੱਖਾਂ ਪੀੜਾਂ ਦਾ ਨਾਸ ਕਰਨ ਵਾਲਾ ਹੈ ॥ ਰਹਾਉ॥ ਹੇ ਭਾਈ! ਜਿਸ ਪ੍ਰਭੂ ਦੇ ਘਰ ਵਿਚ ਹਰੇਕ ਚੀਜ਼ ਮੌਜੂਦ ਹੈ, ਜਿਸ ਦੇ ਘਰ ਵਿਚ ਜਗਤ ਦੇ ਸਾਰੇ ਨੌ ਹੀ ਖ਼ਜ਼ਾਨੇ ਮੌਜੂਦ ਹਨ, ਜਿਸ ਦੇ ਘਰ ਵਿਚ ਭੰਡਾਰੇ ਭਰੇ ਪਏ ਹਨ ਉਸ ਦਾ ਮੁੱਲ ਨਹੀਂ ਪੈ ਸਕਦਾ, ਉਹ ਸਭ ਤੋਂ ਉੱਚਾ ਹੈ, ਉਹ ਅਪਹੁੰਚ ਹੈ, ਉਹ ਬੇਅੰਤ ਹੈ। ਹੇ ਭਾਈ! ਉਹ ਪ੍ਰਭੂ ਸਾਰੇ ਜੀਵਾਂ ਦੀ ਪਾਲਣਾ ਕਰਦਾ ਹੈ, ਉਹ ਸਦਾ ਹੀ (ਸਭ ਜੀਵਾਂ ਦੀ) ਸੰਭਾਲ ਕਰਦਾ ਹੈ। (ਉਸ ਦਾ ਦਰਸਨ ਕਰਨ ਲਈ) ਹੇ ਭਾਈ! ਪੂਰੇ ਗੁਰੂ ਨੂੰ ਮਿਲਣਾ ਚਾਹੀਦਾ ਹੈ, (ਗੁਰੂ ਹੀ ਆਪਣੇ) ਸ਼ਬਦ ਵਿਚ ਜੋੜ ਕੇ ਪਰਮਾਤਮਾ ਨਾਲ ਮਿਲਾ ਸਕਣ ਵਾਲਾ ਹੈ।੨।

*ਸਿੱਖ ਧਰਮ ਵਿੱਚ ਔਰਤ ਦਾ ਸਥਾਨ*
*(ਭਾਗ- 1)*
ਸਿੱਖ ਧਰਮ ਦੇ ਹੋਂਦ ਵਿੱਚ ਆਉਣ ਤੋਂ ਪਹਿਲਾਂ, ਭਾਰਤ ਵਰਸ਼ ਵਿੱਚ ਪ੍ਰਚਲਿਤ ਪ੍ਰਮੁੱਖ ਦੋ ਧਰਮਾਂ ਵਿੱਚ ਕਾਫੀ ਗਿਰਾਵਟ ਆ ਚੁੱਕੀ ਸੀ। ਜੇ ਆਪਾਂ ਉਸ ਸਮੇਂ ਦੀ ਔਰਤ ਦੀ ਹਾਲਤ ਤੇ ਨਜ਼ਰ ਮਾਰੀਏ ਤਾ ਪਤਾ ਲਗਦਾ ਹੈ ਕਿ- ਹਰੇਕ ਮੱਤ ਵਿੱਚ ਔਰਤ ਨੂੰ ਇੱਕ ਵਸਤੂ ਤੋਂ ਵੱਧ ਕੁੱਝ ਨਹੀਂ ਸੀ ਸਮਝਿਆ ਜਾਂਦਾ। ਹਿੰਦੂ ਧਰਮ ਦੇ ਰਾਮਾਇਣ ਵਰਗੇ ਪਵਿੱਤਰ ਗ੍ਰੰਥ ਵਿੱਚ ਤੁਲਸੀਦਾਸ ਨੇ ਤਾਂ ਔਰਤ ਦੀ ਤੁਲਨਾ ਪਸ਼ੂਆਂ ਨਾਲ ਕੀਤੀ ਹੋਈ ਹੈ। ਇਸ ਤੋਂ ਬਿਨਾ ਔਰਤਾਂ ਨੂੰ, ਪੂਜਾ ਪਾਠ ਕਰਨ ਜਾਂ ਮੰਦਰਾਂ ਵਿੱਚ ਜਾਣ ਦਾ ਅਧਿਕਾਰ ਨਹੀਂ ਸੀ। ਬਿਨਾ ਸ਼ੱਕ- ਹਿੰਦੁਸਤਾਨ ਦੇ ਕਈ ਵੱਡੇ ਮੰਦਰਾਂ ਵਿੱਚ ਤਾਂ ਅੱਜ ਤੱਕ ਵੀ ਔਰਤਾਂ ਦੇ ਜਾਣ ਦੀ ਮਨਾਹੀ, ਉਸੇ ਤਰ੍ਹਾਂ ਕਾਇਮ ਹੈ। ਔਰਤ ਨੂੰ ਪਰਦੇ ਵਿੱਚ ਰੱਖਣ ਖਾਤਿਰ, ਮਰਦਾਂ ਤੋਂ ਘੁੰਡ ਕੱਢਣ ਦਾ ਰਿਵਾਜ ਪੈਦਾ ਹੋਇਆ।
ਇਸਲਾਮ ਮੱਤ ਵਿੱਚ ਵੀ, ਔਰਤਾਂ ਨੂੰ ਬੁਰਕਾ ਪਹਿਨਣ ਲਈ ਮਜਬੂਰ ਕੀਤਾ ਜਾਂਦਾ। ਅਜੇ ਤੱਕ ਵੀ ਕਿਸੇ ਮਸਜਿਦ ਵਿੱਚ ਔਰਤਾਂ, ਆਦਮੀਆਂ ਦੇ ਸਾਹਮਣੇ ਬੈਠ ਕੇ, ਕੋਈ ਧਾਰਮਿਕ ਪ੍ਰਵਚਨ ਨਹੀਂ ਸੁਣ ਸਕਦੀਆਂ- ਸਗੋਂ ਉਹਨਾਂ ਨੂੰ ਕਮਰੇ ਅੰਦਰ ਪਰਦਾ ਕਰਕੇ, ਓਹਲੇ ਬਿਠਾਇਆ ਜਾਂਦਾ ਹੈ। ਦੋਹਾਂ ਧਰਮਾਂ ਦੇ ਲੋਕ, ਔਰਤ ਦੀ ਪੜ੍ਹਾਈ ਲਿਖਾਈ ਦੇ ਵਿਰੁੱਧ ਸਨ। ਦੋਹਾਂ ਧਰਮਾਂ ਵਿੱਚ ਔਰਤ ਸਦੀਆਂ ਤੱਕ ਗੁਲਾਮੀ ਵਾਲਾ ਜੀਵਨ ਬਸਰ ਕਰਦੀ ਰਹੀ। ਕਿਸੇ ਮਰਦ ਦਾ ਇੱਕ ਔਰਤ ਤੋਂ ਮਨ ਭਰ ਜਾਂਦਾ, ਤਾਂ ਉਹ ਦੂਸਰੀ ਨਾਲ ਵਿਆਹ ਕਰ ਲੈਂਦਾ। ਪਰ ਇਸ ਦੇ ਉਲਟ ਕਿਸੇ ਔਰਤ ਨੂੰ, ਪਤੀ ਦੀ ਮੌਤ ਤੋਂ ਬਾਅਦ ਵੀ ਦੂਜੇ ਵਿਆਹ ਦੀ ਆਗਿਆ ਨਹੀਂ ਸੀ- ਸਗੋਂ ਉਸ ਨੂੰ ਜਿਉਂਦੇ ਜੀਅ ਪਤੀ ਦੇ ਨਾਲ ਸਤੀ ਕਰ ਦਿੱਤਾ ਜਾਂਦਾ। ਔਰਤ ਨੂੰ ਮਰਦ ਦੀ ਦਾਸੀ ਜਾਂ ਇੱਕ ਭੋਗ-ਵਿਲਾਸ ਦੀ ਵਸਤੂ ਤੋਂ ਵੱਧ ਕੁੱਝ ਨਹੀਂ ਸੀ ਸਮਝਿਆ ਜਾਂਦਾ | ਭਗਤ ਛੱਜੂ ਨੇ ਤਾਂ ਇੱਥੋਂ ਤੱਕ ਵੀ ਕਿਹਾ ਸੀ ਕਿ- ‘ਇਸਤਰੀ ਕਾਗਜ਼ ਦੀ ਵੀ ਬਣੀ ਹੋਵੇ ਤਾਂ ਉਸ ਤੋਂ ਦੂਰ ਹੀ ਰਹੋ’। ਪਤੀ ਕਿੰਨਾ ਵੀ ਦੁਰਾਚਾਰੀ ਹੋਵੇ, ਨਸ਼ਈ ਹੋਵੇ- ਉਹ ਉਸ ਦਾ ਮਾਲਕ ਹੈ ਤੇ ਪਤਨੀ ਨੇ ਉਸ ਦੀ ਸੇਵਾ ਹੀ ਕਰਨੀ ਹੈ। ਔਰਤ ਦੇ ਦੈਵੀ ਗੁਣਾਂ- ਸੰਜਮ, ਸੇਵਾ, ਪਿਆਰ, ਪਰਉਪਕਾਰ, ਸਹਿਨਸ਼ੀਲਤਾ, ਮਮਤਾ, ਮਿਹਨਤੀ ਸੁਭਾਅ ਆਦਿ ਵੱਲ ਕਿਸੇ ਦਾ ਕਦੇ ਧਿਆਨ ਹੀ ਨਹੀਂ ਸੀ ਗਿਆ।
ਅਜੇਹੇ ਭਿਆਨਕ ਸਮੇਂ, ਪੰਦਰਵੀਂ ਸਦੀ ਦੇ ਅੱਧ ਤੋਂ ਬਾਅਦ, ਮਨੁੱਖਤਾ ਦੇ ਰਹਿਬਰ, ਸਾਹਿਬ ਸ੍ਰੀ ਗੁਰੂੁ ਨਾਨਕ ਦੇਵ ਜੀ ਦਾ ਆਗਮਨ ਹੋਇਆ- ਤਾਂ ਉਹ ਔਰਤ ਜ਼ਾਤ ਲਈ ਇੱਕ ਮਸੀਹਾ ਬਣ ਕੇ ਆਏ। ਉਹਨਾਂ ਔਰਤ ਮਰਦ ਦੀ ਬਰਾਬਰਤਾ ਤੇ, ਸਿੱਖ ਧਰਮ ਦੀ ਨੀਂਹ ਰੱਖੀ। ਔਰਤ ਦੇ ਹੱਕ ਵਿੱਚ ਆਵਾਜ਼ ਉਠਾਉਂਦਿਆਂ ਹੋਇਆਂ, ਉਹਨਾਂ ਰਾਜਿਆਂ ਤੇ ਧਰਮ ਦੇ ਠੇਕੇਦਾਰਾਂ ਨੂੰ ਨਗਾਰੇ ਦੀ ਚੋਟ ਤੇ ਸੁਆਲ ਕੀਤਾ ਕਿ- ਜਿਸ ਔਰਤ ਨੂੰ ਭੰਡਦੇ ਹੋ.. ਉਸੇ ਤੋਂ ਜਨਮ ਲੈਂਦੇ ਹੋ.. ਉਸੇ ਨਾਲ ਮੰਗਣੀ ਵਿਆਹ ਹੁੰਦਾ ਹੈ.. ਉਸੇ ਕਾਰਨ ਸ੍ਰਿਸ਼ਟੀ ਚਲਦੀ ਹੈ.. ਜੋ ਰਾਜਿਆਂ ਦੀ ਭੀ ਜਨਮ ਦਾਤੀ ਹੈ। ਸੋ ਉਸ ਦੀ ਨਿਰਾਦਰੀ ਕਰਨਾ ਜਾਂ ਭੰਡਣਾ- ਕਿਥੋਂ ਦੀ ਸਿਆਣਪ ਹੈ?-
ਭੰਡਿ ਜੰਮੀਐ ਭੰਡਿ ਨਿੰਮੀਐ ਭੰਡਿ ਮੰਗਣੁ ਵੀਆਹੁ॥
ਭੰਡਹੁ ਹੋਵੈ ਦੋਸਤੀ ਭੰਡਹੁ ਚਲੈ ਰਾਹੁ॥
ਭੰਡੁ ਮੁਆ ਭੰਡੁ ਭਾਲੀਐ ਭੰਡਿ ਹੋਵੈ ਬੰਧਾਨੁ॥
ਸੋ ਕਿਉ ਮੰਦਾ ਆਖੀਐ ਜਿਤੁ ਜੰਮਹਿ ਰਾਜਾਨੁ॥ (ਅੰਗ 473)
ਉਹ ਆਪਣੇ ਮਾਤਾ ਤ੍ਰਿਪਤਾ ਜੀ ਦਾ ਵੀ ਪੂਰਾ ਆਦਰ ਸਨਮਾਨ ਕਰਦੇ। ਜਦ ਅੱਠ ਕੁ ਸਾਲ ਦੀ ਉਮਰ ਵਿੱਚ, ਹਿੰਦੂ ਮੱਤ ਅਨੁਸਾਰ ਉਹਨਾਂ ਦੇ ਜਨੇਊ ਪਾਉਣ ਦੀ ਰਸਮ ਲਈ ਪੰਡਤ ਹਰਦਿਆਲ ਜੀ ਨੂੰ ਬੁਲਾਇਆ ਗਿਆ ਤਾਂ ਉਹਨਾਂ ਸੁਆਲ ਕੀਤਾ ਕਿ- ‘ਮੇਰੀ ਵੱਡੀ ਭੈਣ ਬੇਬੇ ਨਾਨਕੀ ਦੇ ਪਹਿਲਾਂ ਜਨੇਊ ਕਿਉਂ ਨਹੀਂ ਪਾਇਆ?’ ਉਹਨਾਂ ਦਾ ਇਹ ਪ੍ਰਸ਼ਨ ਅਸਲ ਵਿੱਚ ਔਰਤ ਦੀ ਬਰਾਬਰਤਾ ਲਈ ਚੁੱਕਿਆ ਪਹਿਲਾ ਕਦਮ ਸੀ। ਬੇਬੇ ਨਾਨਕੀ ਦਾ ਸਤਿਕਾਰ ਆਪਣੇ ਪੇਕੇ ਘਰ ਹੀ ਨਹੀਂ ਸਗੋਂ ਸਹੁਰੇ ਪਰਿਵਾਰ ਵਿੱਚ ਵੀ ਪੂਰਾ ਸੀ। ਉਹਨਾਂ ਦੇ ਪਤੀ ਜੈ ਰਾਮ ਜੀ ਵੀ ਉਸ ਤੋਂ ਪੁੱਛੇ ਬਿਨਾ ਕੋਈ ਕੰਮ ਨਾ ਕਰਦੇ। ਬਾਬਾ ਨਾਨਕ ਵੀ ਭੈਣ ਦੀ ਕਹੀ ਗੱਲ ਮੋੜ ਨਾ ਸਕਦੇ। ਜਦ ਬੇਬੇ ਨਾਨਕੀ ਨੇ ਸੁਲਤਾਨਪੁਰ ਜਾਣ ਣਈ ਕਿਹਾ- ਤਾਂ ਉਹ ਨਾਂਹ ਨਹੀਂ ਕਰ ਸਕੇ। ਭੈਣ ਦੇ ਕਹਿਣ ਤੇ ਮੋਦੀਖਾਨੇ ਵਿੱਚ ਨੌਕਰੀ ਵੀ ਕੀਤੀ। ਉਸ ਤੋਂ ਪਿੱਛੋਂ ਜਦੋਂ ਗੁਰੂੁ ਸਾਹਿਬ ਉਦਾਸੀਆਂ ਤੇ ਜਾਂਦੇ, ਤਾਂ ਆਪਣੀ ਭੈਣ ਨਾਨਕੀ ਨੂੰ ਮਾਤਾ ਸੁਲੱਖਣੀ ਅਤੇ ਆਪਣੇ ਬੱਚਿਆਂ ਦੀ ਸੇਵਾ ਸੰਭਾਲ ਵੀ ਜ਼ਿੰਮੇਵਾਰੀ ਵੀ ਸੌਂਪ ਕੇ ਜਾਂਦੇ। ਇਹ ਸਭ ਗੁਰੂ ਘਰ ਵਿੱਚ ਔਰਤ ਦੇ ਸਤਿਕਾਰ ਦੀਆਂ ਹੀ ਮਿਸਾਲਾਂ ਹਨ।
ਦਸ ਜਾਮਿਆਂ ਵਿੱਚ, ਉਹਨਾਂ ਦੁਆਰਾ ਉਚਾਰੀ ਗਈ ਬਾਣੀ ਵਿੱਚ ਵੀ, ਮਰਦ ਤੇ ਔਰਤ ਨੂੰ ਇੱਕ ਸਮਾਨ ਸਮਝ ਕੇ, ਕੇਵਲ ਦੋਹਾਂ ਦੀ ਆਤਮਾ ਨੂੰ ਜੀਵ-ਆਤਮਾ ਨਾਲ ਸੰਬੋਧਨ ਕੀਤਾ ਗਿਆ ਹੈ, ਜੋ ਪ੍ਰਭੂ ਪਤੀ ਦੇ ਮਿਲਾਪ ਲਈ ਤੜਪਦੀ ਹੈ- ਤੇ ਜਿਸ ਨੇ ਉਸੇ ਵਿੱਚ ਸਮਾ ਜਾਣਾ ਹੈ। ਗੁਰਬਾਣੀ ਅਨੁਸਾਰ- ਸਾਰੇ ਜਗਤ ਦਾ ਪਤੀ ਪ੍ਰਮੇਸ਼ਰ ਹੈ ਤੇ ਸਾਰੇ ਮਰਦ ਔਰਤਾਂ, ਉਸੇ ਦੀਆਂ ਇਸਤਰੀਆਂ ਹਨ। ਇਸ ਤਰ੍ਹਾਂ, ਗੁਰੂੁ ਸਾਹਿਬਾਂ ਨੇ ਬਾਣੀ ਵਿੱਚ ਸ਼ਿੰਗਾਰ ਰਸ ਭਰ ਕੇ, ਅਧਿਆਤਮਕ ਪ੍ਰੇਮ ਨੂੰ, ਲੋਕਾਂ ਦੇ ਦਿਲਾਂ ਤੱਕ ਸਰਲਤਾ ਨਾਲ ਪੁਚਾ ਦਿੱਤਾ। ਨਾਲ ਹੀ ਗੁਰੂ ਸਾਹਿਬਾਂ ਨੇ, ਸਿੱਖ ਧਰਮ ਵਿੱਚ ਲੰਗਰ ਦੀ ਪਰੰਪਰਾ ਸ਼ੁਰੂ ਕਰਕੇ ਵੀ, ਹਰ ਮਾਈ ਭਾਈ ਨੂੰ ਬਰਾਬਰਤਾ ਦਾ ਅਹਿਸਾਸ ਕਰਵਾਇਆ। ਉਹਨਾਂ ਉਸ ਸਮੇਂ ਦੇ- ਮੁੱਲਾਂ, ਮੁਲਾਣਿਆਂ, ਕਾਜੀਆਂ ਹਾਜੀਆਂ, ਪੰਡਤਾਂ, ਵਿਦਵਾਨਾਂ, ਨਾਥਾਂ, ਜੋਗੀਆਂ ਤੇ ਧਾਰਮਿਕ ਜਾਂ ਰਾਜਸੀ ਆਗੂਆਂ ਦੀ, ਔਰਤ ਪ੍ਰਤੀ ਨੀਵੀਂ ਸੋਚ ਦੀ ਖੁਲ੍ਹ ਕੇ ਨਿੰਦਾ ਕੀਤੀ ਤੇ ਇਨਸਾਨੀਅਤ ਦਾ ਸੱਚਾ- ਸੁੱਚਾ ਮਾਰਗ ਦਰਸਾਇਆ।
ਸ੍ਰੀ ਗੁਰੂ ਨਾਨਕ ਦੇਵ ਜੀ ਜਿੱਥੇ ਵੀ ਜਾਂਦੇ, ਉਥੇ ਮਰਦ ਤੇ ਔਰਤਾਂ ਨੂੰ ਇੱਕੱਠੇ ਬਿਠਾ, ਇੱਕੋ ਜਿਹਾ ਉਪਦੇਸ਼ ਦਿੰਦੇ। ਵੈਸੇ ਵੀ ਸਿੱਖ ਧਰਮ ਦਾ ਸਿਧਾਂਤ, ‘ਕਿਰਤ ਕਰੋ, ਨਾਮ ਜਪੋ, ਵੰਡ ਛਕੋ’ ਇੰਨਾ ਸਰਲ ਸੀ ਕਿ ਹਰੇਕ ਮੱਤ ਦੇ ਲਿਤਾੜੇ ਹੋਏ, ਮਰਦ ਔਰਤਾਂ ਵੱਡੀ ਗਿਣਤੀ ਵਿੱਚ, ਇਸ ਮੱਤ ਨੂੰ ਧਾਰਨੀ ਹੋ ਗਏ।
ਦੂਸਰੇ ਪਾਤਸ਼ਾਹ ਸ੍ਰੀ ਗੁਰੂੁ ਅੰਗਦ ਦੇਵ ਜੀ ਨੇ ਤਾਂ, ਆਪਣੇ ਮਹਿਲ ਮਾਤਾ ਖੀਵੀ ਜੀ ਨੂੰ, ਖਡੂਰ ਸਾਹਿਬ ਵਿਖੇ ਲੰਗਰਾਂ ਦੀ ਸੇਵਾ ਦੇ ਇੰਚਾਰਜ ਥਾਪ ਦਿੱਤਾ। ਜਿਸ ਕਾਰਨ ਉਹ, ਸੰਗਤ ਵਿੱਚ ਜਿਸ ਮਾਣ ਸਤਿਕਾਰ ਦੇ ਪਾਤਰ ਬਣੇ- ਇਹ ਆਪਣੇ ਆਪ ਵਿੱਚ ਔਰਤ ਦੇ ਸਨਮਾਨ ਦੀ ਅਦੁੱਤੀ ਮਿਸਾਲ ਹੈ। ਮਾਤਾ ਖੀਵੀ ਜੀ, ਨਾਮ ਸਿਮਰਨ ਵਿੱਚ ਰੰਗੀ ਹੋਈ ਐਸੀ ਰੱਬੀ ਰੂਹ ਸਨ, ਕਿ ਉਹ ਦੂਰੋਂ ਨੇੜਿਉਂ ਆਈ ਸੰਗਤ ਦੀ ਆਓ ਭਗਤ ਵਿੱਚ ਕੋਈ ਕਸਰ ਨਾ ਛੱਡਦੇ। ਉਹਨਾਂ ਦੀ ਆਪਣੇ ਹੱਥੀਂ ਬਣਾਈ ਖੀਰ ਦੀ ਮਿਠਾਸ ਤਾਂ ਦੂਰ ਦੂਰ ਤੱਕ ਪਹੁੰਚ ਜਾਂਦੀ-
ਬਲਵੰਡ ਖੀਵੀ ਨੇਕ ਜਨ ਜਿਸੁ ਬਹੁਤੀ ਛਾਉ ਪਤ੍ਰਾਲੀ॥
ਲੰਗਰ ਦਉਲਤਿ ਵੰਡੀਐ ਰਸੁ ਅੰਮ੍ਰਿਤੁ ਖੀਰਿ ਘਿਆਲੀ॥ (ਅੰਗ 966)
ਆਪ ਜੀ ਦੀ ਜਾਣਕਾਰੀ ਹਿੱਤ ਇਹ ਵੀ ਦੱਸ ਦਿਆਂ, ਕਿ ਪੰਜਾਬ ਯੂਨੀਵਰਸਿਟੀ, ਚੰਡੀਗੜ ਦੇ ਪ੍ਰੋਫੈਸਰ ਪੰਡਿਤ ਰਾਓ ਧਰੇਨਵਰ ਜੋ ਕਰਨਾਟਕਾ ਤੋਂ ਹਨ- ਨੇ ਮਾਤਾ ਖੀਵੀ ਦੇ ਜੀਵਨ ਤੋਂ ਪ੍ਰਭਾਵਤ ਹੋ ਕੇ, ਆਪਣੀ ਬੇਟੀ ਦਾ ਨਾਮ ਵੀ ‘ਖੀਵੀ’ ਰੱਖਿਆ ਹੈ, ਅਤੇ ਉਹ ਉਸਦੇ ਜਨਮ ਦਿਨ ਤੇ ਖੀਰ ਦਾ ਲੰਗਰ ਵੀ ਲਾਉਂਦੇ ਹਨ। ਕਾਸ਼! ਅਸੀਂ ਵੀ ਇਹਨਾਂ ਸਨਮਾਨਯੋਗ ਸਿੱਖ ਔਰਤਾਂ ਨੂੰ ਆਪਣੀਆਂ ਬੱਚੀਆਂ ਦੇ ਰੋਲ ਮਾਡਲ ਬਣਾ ਸਕੀਏ!
(ਚਲਦਾ )
ਗੁਰਦੀਸ਼ ਕੌਰ ਗਰੇਵਾਲ- ਕੈਲਗਰੀ
ਵਟਸਐਪ: +91 98728 60488

ਅਠਾਰਵੀਂ ਸਦੀ ਦੀ ਗੱਲ ਹੈ ਕਿ ਇੱਕ ਬੀਬੀ ਆਪਣੇ ਬੱਚੇ ਨੂੰ ਚੁੱਕੀ ਲਾਹੌਰ ਤੋਂ ਦਰਬਾਰ ਸਾਹਿਬ ਪ੍ਰਕਰਮਾ ਮੱਥਾ ਟਿਕਾਉਣ ਤੇ ਸਤਿਗੁਰੂ ਦੇ ਅੰਮ੍ਰਿਤ ਸਰੋਵਰ ਵਿੱਚ ਇਸ਼ਨਾਨ ਕਰਾਉਣ ਦੀ ਇੱਛਾ ਨਾਲ ਤੁਰੀ । ਰਸਤੇ ਵਿੱਚ ਮੀਰ ਮੰਨੂੰ ਦਾ ਅਹਿਲਕਾਰ ਦੀਵਾਨ ਕੌੜਾ ਮੱਲ ਮਿਲ ਗਿਆ ਤੇ ਬੀਬੀ ਨੂੰ ਪੁੱਛਿਆ ਕਿ ਕਿੱਧਰ ਚੱਲੀ ਹੈ ਬੀਬੀ ?ਉਸ ਬੀਬੀ ਨੇ ਜਵਾਬ ਦਿੱਤਾ ਕਿ ਹਰਿਮੰਦਰ ਸਾਹਿਬ ਦਰਸ਼ਨਾਂ ਲਈ ਜਾ ਰਹੀ ਹਾਂ ।
ਦੀਵਾਨ ਕੌੜਾ ਮੱਲ ਨੇ ਕਿਹਾ ਕਿ ਸ਼ਾਇਦ ਤੁਹਾਨੂੰ ਪਤਾ ਨਹੀਂ ਕਿ ਦਰਬਾਰ ਸਾਹਿਬ ਦੇ ਦਰਵਾਜੇ ਤਾਂ ਬੰਦ ਕਰ ਦਿੱਤੇ ਗਏ ਹਨ
ਬੀਬੀ ਨੇ ਕਿਹਾ ਕਿ ਜਦੋਂ ਸਾਰੇ ਦਰਵਾਜੇ ਬੰਦ ਹੋ ਜਾਣ ਤਾਂ ਬੰਦਾ ਹਰਿਮੰਦਰ ਦੇ ਦਰਾਂ ਤੇ ਆਉਂਦਾ , ਬੀਬੀ ਦ੍ਰਿੜ ਭਰੋਸੇ ਨਾਲ ਬੋਲੀ ਕਿ ਉਹ ਦਰ ਕਦੇ ਬੰਦ ਨਹੀਂ ਹੁੰਦੇ ,ਤੈਨੂੰ ਭੁਲੇਖਾ ਲੱਗਿਆ ਹੋਣਾ ਵੀਰਾ
ਕੌੜਾ ਮੱਲ ਨੇ ਵਰਜਦਿਆਂ ਕਿਹਾ ਕਿ ਡਾਹਢਿਆਂ ਅੱਗੇ ਕਾਹਦਾ ਜ਼ੋਰ ਮਾਈ , ਜੋ ਵੀ ਹਰਮਿੰਦਰ ਸਾਹਿਬ ਜਾਏਗਾ , ਉਹ ਹਕੂਮਤ ਦਾ ਬਾਗੀ ਸਮਝਿਆ ਜਾਏਗਾ ਤਾਂ ਬੀਬੀ ਨੇ ਜਵਾਬ ਦਿੱਤਾ ਕਿ
ਜੋ ਵੀ ਹਰਿਮੰਦਰ ਵੱਲ ਨਹੀਂ ਜਾਏਗਾ , ਉਹ ਗੁਰੂ ਤੋਂ ਬਾਗੀ ਹੈ ਵੀਰਾ , ਗੁਰੂ ਤੋਂ ਬੇਮੁੱਖ ਹੋਣ ਨਾਲੋਂ ਮੈਂ ਹਕੂਮਤ ਦਾ ਬਾਗੀ ਅਖਵਾਉਣਾ ਪਸੰਦ ਕਰਾਂਗੀ ।
ਕੌੜਾ ਮੱਲ ਨੇ ਮਮਤਾ ਵਾਲਾ ਦਾਅ ਖੇਡਦਿਆਂ ਆਖਿਆ ਕਿ ਆਪਣਾ ਨਹੀਂ ਤਾਂ ਆਪਣੇ ਬਾਲ ਦਾ ਫਿਕਰ ਤਾਂ ਕਰ ।
ਚਲ ਮਾਰ ਹੀ ਦੇਣਗੇ ਨਾਂ ਇਸਤੋਂ ਵੱਧ ਕੀ ਕਰ ਲੈਣਗੇ , ਜੇ ਸਾਡੇ ਰੱਤ ਦੀ ਇੱਕ ਬੂੰਦ ਵੀ ਅੰਮ੍ਰਿਤ ਸਰੋਵਰ ਵਿੱਚ ਪੈ ਜਾਵੇ ਤਾਂ ਸਾਡੇ ਧੰਨ ਭਾਗ , ਬੀਬੀ ਨੇ ਕਿਹਾ ।
ਕੌੜਾ ਮੱਲ – ਲਗਦਾ ਤੈਨੂੰ ਆਪਣਾ ਬਾਲ ਪਿਆਰਾ ਨਹੀਂ
ਬੀਬੀ – ਬਹੁਤ ਪਿਆਰਾ ਵੀਰ … ਤਾਂ ਹੀ ਤਾਂ ਨਾਲ ਲੈ ਕੇ ਚੱਲੀ ਹਾਂ । ਜਦ ਪਹਿਲੀ ਗੋਲੀ ਆਈ ਤਾਂ ਇਸਨੂੰ ਅੱਗੇ ਕਰਾਂਗੀ । ਹਰਿਮੰਦਰ ਦੇ ਦਰਸ਼ਨਾਂ ਨੂੰ ਜਾਂਦਿਆਂ ਇਹਦੇ ਗੋਲੀ ਵੱਜ ਜਾਵੇ , ਹੋਰ ਕੀ ਚਾਹੀਦਾ ਏਹਨੂੰ ਇਸ ਜਨਮ ਵਿੱਚ । ਸਾਡਾ ਮੱਥਾ ਤਾਂ ਗੁਰੂ ਦੇ ਦਰ ਤੇ ਪ੍ਰਵਾਨ ਹੋ ਜਾਵੇਗਾ ।
ਕੌੜਾ ਮੱਲ ਮੂੰਹ ਵਿੱਚ ਬੋਲਿਆ ਕੀ ਮਾਰੇਗਾ ਮੀਰ ਮੰਨੂੰ ਇਹਨਾਂ ਨੂੰ … ਕੋਈ ਵੀ ਕਿਵੇਂ ਮਾਰੇਗਾ ਇਹਨਾਂ ਨੂੰ ।
ਬੀਬੀ ਨੇ ਕੌੜੇ ਮੱਲ ਨੂੰ ਕਿਹਾ ਕਿ ਇੱਕ ਬੇਨਤੀ ਪ੍ਰਵਾਨ ਕਰ ਕਿ ਮੈਨੂੰ ਇਹ ਦੱਸ ਕਿ ਅਸੀਂ ਕਿਹੜੇ ਪਾਸਿਓਂ ਹਰਮਿੰਦਰ ਸਾਹਿਬ ਦੇ ਏਨਾ ਨੇੜੇ ਜਾ ਸਕਦੇ ਹਾਂ ਕਿ ਕਿ ਜੇ ਸਾਡੇ ਗੋਲੀ ਵੱਜੇ ਤਾਂ ਸਾਡਾ ਲਹੂ ਪਰਕਰਮਾ ਤੱਕ ਪਹੁੰਚ ਜਾਵੇ ।
ਕੌੜਾ ਮੱਲ ਕੁਝ ਬੋਲਿਆ ਨਹੀਂ ਤੇ ਬੀਬੀ ਇਹ ਸ਼ਬਦ ਗਾਉਂਦੀ ਅੱਗੇ ਤੁਰ ਪਈ ,
“ਮੇਰਾ ਮਨੁ ਲੋਚੈ ਗੁਰ ਦਰਸ਼ਨ ਤਾਈ ॥
ਬਿਲਪ ਕਰੇ ਚਾਤ੍ਰਿਕ ਕੀ ਨਿਆਈ ॥
ਤ੍ਰਿਖਾ ਨ ਉਤਰੈ ਸਾਂਤਿ ਨ ਆਵੈ ਬਿਨੁ ਦਰਸਨ ਸੰਤ ਪਿਆਰੇ ਜੀਉ ॥”
ਮਾਤਾ ਨੂੰ ਹਰਮਿੰਦਰ ਸਾਹਿਬ ਨਜਰ ਆਇਆ , ਅੱਖਾਂ ਵਿੱਚ ਆ ਪਾਣੀ ਗਿਆ , ਧੂੜ ਚੁੱਕ ਕੇ ਆਪਣੇ ਅਤੇ ਬੱਚੇ ਦੇ ਮੱਥੇ ਤੇ ਲਾਓਂਦਿਆਂ ਕਿਹਾ ਕਿ ਇਹ ਸੱਚੇ ਪਾਤਸ਼ਾਹ ਦੇ ਚਰਨਾਂ ਦੀ ਛੋਹ ਹੈ ਮੇਰੇ ਬੱਚੇ….ਤੂੰ ਧੰਨ ਹੋ ਗਿਐਂ ….ਪ੍ਰਵਾਨ ਹੋ ਗਿਐਂ ਤੂੰ ।
ਏਨੇ ਨੂੰ ਇੱਕ ਗੋਲੀ ਆਈ ਤੇ ਬੱਚੇ ਦੇ ਸਿਰ ਵਿੱਚ ਧਸ ਗਈ । ‘ਧੰਨ ਗੁਰੂ ਰਾਮਦਾਸ ਸੱਚੇ ਪਾਤਸ਼ਾਹ ਕਹਿੰਦਿਆਂ ਮਾਈ ਨੇ ਬਾਲ ਹੇਠਾਂ ਰੱਖਿਆ ਤੇ ਹੱਥ ਜੋਡ਼ ‘ਹਰਿਮੰਦਰ ਸਾਹਿਬ’ ਵੱਲ ਵੇਖਣ ਲੱਗੀ । ਇੱਕ ਹੋਰ ਗੋਲੀ ਆਈ , ਮਾਤਾ ਦੇ ਵੱਜੀ ਸ਼ਾਇਦ ਇਹੋ ਮਾਤਾ ਮੰਗ ਰਹੀ ਸੀ ।
ਤੇ ਦੋਹਾਂ ਦੀ ਹਾਜ਼ਰੀ ਵੀ ਗੁਰੂ ਦੇ ਦਰ ਪ੍ਰਵਾਨ ਹੋ ਗਈ , ਲਹੂ ਦੀਆਂ ਦੋ ਧਰਾਵਾਂ ਜੋ ਅੱਗੇ ਜਾ ਇੱਕ ਗਈਆਂ ਤੇ ਦੋਹਾਂ ਦਾ ਸਾਂਝਾ ਲਹੂ ਪਰਕਰਮਾ ਤੱਕ ਪਹੁੰਚ ਗਿਆ ।
ਮੇਰੇ ਐਨਾ ਲਿਖਣ ਦਾ ਕਾਰਨ ਪੁਰਾਤਨ ਸਿੱਖਾਂ ਦੇ ਸਿਦਕ , ਭਰੋਸਾ , ਸ਼ਰਧਾ ਤੇ ਸਮਰਪਣ ਨੂੰ ਦਰਸਾਉਣਾ ਹੈ ਕਿ ਉਹ ਕਿਸ ਤਰਾਂ ਦਾ ਸੀ ਤੇ ਅਸੀਂ ਕਿੱਥੇ ਖੜੇ ਹਾਂ

ਲੇਖਕ ਜਗਦੀਪ ਸਿੰਘ ਦੀ ਲਿਖੀ ਕਿਤਾਬ “ਬੇਲਿਓਂ ਨਿਕਲਦੇ ਸ਼ੇਰ” ਵਿੱਚੋਂ
ਅਮਨਦੀਪ ਸਿੰਘ ਪੰਜਗਰਾਈਂ

ਅੱਜ ਜੋ ਇਤਿਹਾਸ ਮੈ ਆਪ ਜੀ ਨਾਲ ਸਾਝਾ ਕਰਨ ਲੱਗਾ ਹੋ ਸਕਦਾ 99% ਸੰਗਤ ਨੂੰ ਇਸ ਬਾਰੇ ਨਾ ਪਤਾ ਹੋਵੇ ।ਕਿਸ ਗੁਰੂ ਸਹਿਬਾਨ ਨੇ ਨਿਸ਼ਾਨ ਸਾਹਿਬ ਨੂੰ ਗੁਰੂ ਦੇ ਬਰਾਬਰ ਸੀਸ਼ ਝਕਾਉਣ ਦਾ ਹੁਕਮ ਕੀਤਾ ਸੀ । ਜਿਸ ਨਾਲ ਨਿਸ਼ਾਨ ਸਾਹਿਬ ਹਰ ਇਕ ਲਈ ਸਤਿਕਾਰ ਯੋਗ ਬਣ ਗਿਆ ਸੀ । ਆਉ ਸਾਰੇ ਜਰੂਰ ਪੜੋ ਤੇ ਹੋਰਨਾ ਨੂੰ ਵੀ ਪੜਾਉ ਜੀ ।
ਹਰ ਇਕ ਦੇਸ਼ ਦਾ ਆਪਣਾ ਝੰਡਾਂ ਜਾ ਨਿਸ਼ਾਨ ਹੁੰਦਾ ਜਿਸ ਨਿਸ਼ਾਨ ਨੂੰ ਦੇਖਦਿਆ ਹੀ ਪਤਾ ਲਗ ਜਾਦਾ ਇਹ ਕਿਸ ਦੇਸ ਦਾ ਝੰਡਾ ਹੈ ਤੇ ਹਰ ਦੇਸ ਆਪਣੇ ਝੰਡੇ ਦਾ ਸਤਿਕਾਰ ਆਪਣੀ ਜਾਨ ਤੋ ਵੱਧ ਕਰਦਾ ਹੈ । ਇਹ ਝੰਡੇ ਹੁਣ ਨਹੀ ਹੋਂਦ ਵਿੱਚ ਆਏ ਇਹ ਸਤਿਯੁਗ ਦੇ ਵੇਲੇ ਤੋ ਹੀ ਹੋਂਦ ਵਿੱਚ ਆ ਗਏ ਸਨ । ਜਦੋ ਵੀ ਕੋਈ ਦੇਸ਼ ਦੀ ਫੌਜ ਦੂਸਰੀ ਫੌਜ ਨਾਲ ਯੁੱਧ ਕਰਨ ਲਈ ਜਾਦੀ ਸੀ ਤਾ ਉਸ ਦਾ ਨਿਸ਼ਾਨ ਜਿਸ ਨੂੰ ਉਸ ਵੇਲੇ ਧਵੱਜ ਕਿਹਾ ਜਾਦਾ ਸੀ ਫੌਜ ਦੇ ਅਗਲੇ ਪਾਸੇ ਲੈ ਕੇ ਇਕ ਸਿਪਾਹੀ ਚਲਦਾ ਸੀ । ਜਿਸ ਤੋ ਪਤਾ ਲਗ ਜਾਦਾ ਸੀ ਕਿ ਇਹ ਕਿਸ ਰਾਜੇ ਦੀ ਤੇ ਕਿਸ ਦੇਸ ਦੀ ਫੌਜ ਆ ਰਹੀ ਹੈ । ਇਹ ਝੰਡੇ ਕਿਸੇ ਦੇਸ਼ ਜਾ ਕਿਸ ਰਾਜੇ ਦੀ ਫੌਜ ਦੀ ਨਿਸ਼ਾਨੀ ਹੁੰਦੇ ਸੀ । ਗੁਰੂ ਸਹਿਬਾਨ ਵੇਲੇ ਵੀ ਇਹ ਝੰਡਾ ਜਿਸ ਨੂੰ ਗੁਰੂ ਜੀ ਵਲੋ ਜਦੋ ਸਿੱਖ ਫੌਜ ਨੂੰ ਦਿੱਤਾ ਗਿਆ ਤਾ ਸਿੱਖਾ ਨੇ ਗੁਰੂ ਸਾਹਿਬ ਵਲੋ ਮਿਲੀ ਨਿਸ਼ਾਨੀ ਝੰਡੇ ਨੂੰ ਸਰਧਾ ਨਾਲ ਨਿਸ਼ਾਨ ਸਾਹਿਬ ਕਹਿ ਕੇ ਬਲੌਣ ਲਗੇ ਜੋ ਅੱਜ ਤਕ ਵੀ ਕਾਇਮ ਹੈ । ਜਿਸ ਦਾ ਸਤਿਕਾਰ ਇਕੱਲੇ ਸਿੱਖ ਕੌਮ ਹੀ ਨਹੀ ਸਗੋ ਸਾਰੇ ਦੇਸ ਕਰਦੇ ਹਨ ਗੁਰੂ ਜੀ ਦਾ ਇਹ ਨਿਸ਼ਾਨ ਸਾਹਿਬ ਇਕ ਐਸਾ ਨਿਸ਼ਾਨ ਹੈ ਜੋ ਹਰ ਦੇਸ ਵਿੱਚ ਸੋਭਾ ਪਾ ਰਿਹਾ ਹੈ ਨਹੀ ਤੇ ਹੋਰ ਦੇਸ ਦਾ ਨਿਸ਼ਾਨ ਦੂਸਰੇ ਦੇਸ ਨਹੀ ਲਾ ਸਕਦੇ । ਜਦੋ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਮਹਾਰਾਜ ਦਿੱਲੀ ਨੂੰ ਜਾ ਰਹੇ ਸਨ ਰਾਜਾ ਜੈ ਸਿੰਘ ਦੀ ਬੇਨਤੀ ਨੂੰ ਸਵੀਕਾਰ ਕਰਕੇ । ਤਾਂ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਜਦੋ ਪਜੋਖੜਾ ਸਾਹਿਬ ਵਾਲੇ ਅਸਥਾਨ ਤੇ ਪਹੁੰਚੇ ਤਾ ਸੰਗਤਾਂ ਬਹੁਤ ਭਾਰੀ ਗਿਣਤੀ ਵਿੱਚ ਗੁਰੂ ਜੀ ਦੇ ਦਰਸ਼ਨ ਕਰਨ ਵਾਸਤੇ ਪੰਜਾਬ ਤੋ ਆਉਦੀਆਂ । ਤੇ ਗੁਰੂ ਜੀ ਦੇ ਨਾਲ ਅਗੇ ਤੁਰ ਪੈਦੀਆਂ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਨੇ ਪਜੋਖੜਾ ਸਾਹਿਬ ਵਾਲੇ ਅਸਥਾਨ ਤੇ ਨਿਸ਼ਾਨ ਸਾਹਿਬ ਆਪਣੇ ਪਵਿੱਤਰ ਹੱਥਾ ਨਾਲ ਗੱਡ ਕੇ ਇਕ ਸਿੱਖ ਨੂੰ ਉਸ ਨਿਸ਼ਾਨ ਸਾਹਿਬ ਦੇ ਕੋਲ ਖੜਿਆਂ ਕਰ ਕੇ ਹੁਕਮ ਕੀਤਾ ਕਿ ਜੋ ਸੰਗਤ ਪਿਛੋ ਪੰਜਾਬ ਵਲੋ ਆ ਰਹੀ ਹੈ ਉਸ ਨੂੰ ਇਸ ਅਸਥਾਨ ਤੇ ਰੋਕ ਕੇ ਇਹ ਕਹਿਣਾ ਕਿ ਗੁਰੂ ਜੀ ਦਾ ਹੁਕਮ ਹੈ ਜੋ ਇਸ ਨਿਸ਼ਾਨ ਸਾਹਿਬ ਦੇ ਦਰਸ਼ਨ ਕਰੇਗਾ ਉਸ ਨੂੰ ਸਾਡੇ ਦਰਸ਼ਨਾਂ ਦਾ ਫਲ ਪ੍ਰਾਪਤ ਹੋਵੇਗਾ । ਸਾਰੀ ਸੰਗਤ ਨੂੰ ਆਖਣਾ ਇਸ ਨਿਸ਼ਾਨ ਸਾਹਿਬ ਨੂੰ ਸੀਸ ਝੁਕਾ ਕੇ ਵਾਪਸ ਮੁੜ ਜਾਣ ਇਹ ਕਹਿ ਕੇ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਨੇ ਦਿੱਲੀ ਨੂੰ ਚਾਲੇ ਪਾ ਦਿੱਤੇ । ਮਗਰੋ ਜੋ ਵੀ ਸੰਗਤ ਆਉਦੀ ਗੁਰੂ ਜੀ ਦਾ ਹੁਕਮ ਮੰਨ ਕੇ ਨਿਸ਼ਾਨ ਸਾਹਿਬ ਦੇ ਦਰਸ਼ਨ ਕਰਕੇ ਪਿਛੇ ਮੁੜ ਜਾਦੀਆ ਸਨ । ਅੱਜ ਵੀ ਪਜੋਖੜਾ ਸਾਹਿਬ ਦਰਬਾਰ ਅੰਦਰ ਜੋ ਨਿਸ਼ਾਨ ਸਾਹਿਬ ਹੈ ਇਹ ਉਹੋ ਹੀ ਜਗਾ ਤੇ ਹੈ ਜਿਸ ਅਸਥਾਨ ਤੇ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਨੇ ਆਪਣੇ ਹੱਥੀ ਨਿਸ਼ਾਨ ਸਾਹਿਬ ਲਾਇਆ ਸੀ ।
ਜੋਰਾਵਰ ਸਿੰਘ ਤਰਸਿੱਕਾ ।

ਨਵਾਂ ਦਿਨ , ਨਵੀਂ ਸਵੇਰ ਸਭ ਲਈ ਖੁਸ਼ੀਆਂ ਲੈ ਕੇ ਆਵੇ🌺
🌹ਆਓ ਸਾਰੇ ਮਿਲ ਕੇ ਸਰਬੱਤ ਦੇ ਭਲੇ ਲਈ ਅਰਦਾਸ ਕਰੀਏ🌹
ੴ ਨਾਨਕ ਨਾਮ ਚੜ੍ਹਦੀ ਕਲਾ , ਤੇਰੇ ਭਾਣੇ ਸਰਬੱਤ ਦਾ ਭਲਾ ੴ

रागु सोरठि बाणी भगत रविदास जी की ੴ सतिगुर प्रसादि ॥ जउ हम बांधे मोह फास हम प्रेम बधनि तुम बाधे ॥ अपने छूटन को जतनु करहु हम छूटे तुम आराधे ॥१॥ माधवे जानत हहु जैसी तैसी ॥ अब कहा करहुगे ऐसी ॥१॥ रहाउ ॥ मीनु पकरि फांकिओ अरु काटिओ रांधि कीओ बहु बानी ॥ खंड खंड करि भोजनु कीनो तऊ न बिसरिओ पानी ॥२॥ आपन बापै नाही किसी को भावन को हरि राजा ॥ मोह पटल सभु जगतु बिआपिओ भगत नही संतापा ॥३॥ कहि रविदास भगति इक बाढी अब इह का सिउ कहीऐ ॥ जा कारनि हम तुम आराधे सो दुखु अजहू सहीऐ ॥४॥२॥

अर्थ :-हे माधो ! तेरे भक्त जिस प्रकार का प्यार तेरे साथ करते हैं वह तेरे से छुपा नहीं रह सकता (तूँ वह भली प्रकार जानता हैं), अजिही प्रीति के होते तूँ जरूर उनको मोह से बचाए रखता हैं।1।रहाउ। (सो, हे माधो !) अगर हम मोह की रस्सी में बंधे हुए थे, तो हमने तुझे अपने प्यार की रस्सी के साथ बाँध लिया है। हम तो (उस मोह की फांसी में से) तुझे सिमर के निकल आए हैं, तूँ हमारे प्यार की जकड़ में से कैसे निकलेंगा ?। (हमारा तेरे साथ प्रेम भी वह है जो मछली को पानी के साथ होता है, हम मर के भी तेरी याद नहीं छोडेगे) मछली (पानी में से) पकड़ के फांकाँ कर दें, टोटे कर दें और कई तरह उबाल लें, फिर रता रता कर के खा लें, फिर भी उस मछली को पानी नहीं भूलता (जिस खान वाले के पेट में जाती है उस को भी पानी की प्यास लगा देती है)।2। जगत का स्वामी हरि किसी के पिता की (की मलकीअत) नहीं है, वह तो प्रेम का बंधा हुआ है। (इस प्रेम से दूर हुआ सारा जगत) मोह के परदे में फँसा पड़ा है, पर (भगवान के साथ प्रेम करने वाले) भक्तों को (इस मोह का) कोई कलेश नहीं होता।3। रविदास कहते है-(हे माधो !) मैं एक तेरी भक्ति (अपने मन में) इतनी द्रिड़ह की है कि मुझे अब किसी के साथ यह गिला करने की जरूरत ही नहीं रह गई जु जिस मोह से बचने के लिए मैं तेरा सुमिरन कर रहा था, उस मोह का दु:ख मुझे अब तक सहारना पड़ रहा है (भावार्थ, उस मोह का तो अब मेरे अंदर नाम निशान ही नहीं रह गया)।4।2।

ਅੰਗ : 658

ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਜਉ ਹਮ ਬਾਂਧੇ ਮੋਹ ਫਾਸ ਹਮ ਪ੍ਰੇਮ ਬਧਨਿ ਤੁਮ ਬਾਧੇ ॥ ਅਪਨੇ ਛੂਟਨ ਕੋ ਜਤਨੁ ਕਰਹੁ ਹਮ ਛੂਟੇ ਤੁਮ ਆਰਾਧੇ ॥੧॥ ਮਾਧਵੇ ਜਾਨਤ ਹਹੁ ਜੈਸੀ ਤੈਸੀ ॥ ਅਬ ਕਹਾ ਕਰਹੁਗੇ ਐਸੀ ॥੧॥ ਰਹਾਉ ॥ ਮੀਨੁ ਪਕਰਿ ਫਾਂਕਿਓ ਅਰੁ ਕਾਟਿਓ ਰਾਂਧਿ ਕੀਓ ਬਹੁ ਬਾਨੀ ॥ ਖੰਡ ਖੰਡ ਕਰਿ ਭੋਜਨੁ ਕੀਨੋ ਤਊ ਨ ਬਿਸਰਿਓ ਪਾਨੀ ॥੨॥ ਆਪਨ ਬਾਪੈ ਨਾਹੀ ਕਿਸੀ ਕੋ ਭਾਵਨ ਕੋ ਹਰਿ ਰਾਜਾ ॥ ਮੋਹ ਪਟਲ ਸਭੁ ਜਗਤੁ ਬਿਆਪਿਓ ਭਗਤ ਨਹੀ ਸੰਤਾਪਾ ॥੩॥ ਕਹਿ ਰਵਿਦਾਸ ਭਗਤਿ ਇਕ ਬਾਢੀ ਅਬ ਇਹ ਕਾ ਸਿਉ ਕਹੀਐ ॥ ਜਾ ਕਾਰਨਿ ਹਮ ਤੁਮ ਆਰਾਧੇ ਸੋ ਦੁਖੁ ਅਜਹੂ ਸਹੀਐ ॥੪॥੨॥

ਅਰਥ : ਹੇ ਮਾਧੋ! ਤੇਰੇ ਭਗਤ ਜਿਹੋ ਜਿਹਾ ਪਿਆਰ ਤੇਰੇ ਨਾਲ ਕਰਦੇ ਹਨ ਉਹ ਤੈਥੋਂ ਲੁਕਿਆ ਨਹੀਂ ਰਹਿ ਸਕਦਾ (ਤੂੰ ਉਹ ਚੰਗੀ ਤਰ੍ਹਾਂ ਜਾਣਦਾ ਹੈਂ), ਅਜਿਹੀ ਪ੍ਰੀਤਿ ਦੇ ਹੁੰਦਿਆਂ ਤੂੰ ਜ਼ਰੂਰ ਉਹਨਾਂ ਨੂੰ ਮੋਹ ਤੋਂ ਬਚਾਈ ਰੱਖਦਾ ਹੈਂ।1। ਰਹਾਉ। (ਸੋ, ਹੇ ਮਾਧੋ!) ਜੇ ਅਸੀਂ ਮੋਹ ਦੀ ਫਾਹੀ ਵਿਚ ਬੱਝੇ ਹੋਏ ਸਾਂ, ਤਾਂ ਅਸਾਂ ਤੈਨੂੰ ਆਪਣੇ ਪਿਆਰ ਦੀ ਰੱਸੀ ਨਾਲ ਬੰਨ੍ਹ ਲਿਆ ਹੈ। ਅਸੀਂ ਤਾਂ (ਉਸ ਮੋਹ ਦੀ ਫਾਹੀ ਵਿਚੋਂ) ਤੈਨੂੰ ਸਿਮਰ ਕੇ ਨਿਕਲ ਆਏ ਹਾਂ, ਤੂੰ ਅਸਾਡੇ ਪਿਆਰ ਦੇ ਜਕੜ ਵਿਚੋਂ ਕਿਵੇਂ ਨਿਕਲੇਂਗਾ?। (ਅਸਾਡਾ ਤੇਰੇ ਨਾਲ ਪਿਆਰ ਭੀ ਉਹ ਹੈ ਜੋ ਮੱਛੀ ਨੂੰ ਪਾਣੀ ਨਾਲ ਹੁੰਦਾ ਹੈ, ਅਸਾਂ ਮਰ ਕੇ ਭੀ ਤੇਰੀ ਯਾਦ ਨਹੀਂ ਛੱਡਣੀ) ਮੱਛੀ (ਪਾਣੀ ਵਿਚੋਂ) ਫੜ ਕੇ ਫਾਂਕਾਂ ਕਰ ਦੇਈਏ, ਟੋਟੇ ਕਰ ਦੇਈਏ ਤੇ ਕਈ ਤਰ੍ਹਾਂ ਰਿੰਨ੍ਹ ਲਈਏ, ਫਿਰ ਰਤਾ ਰਤਾ ਕਰ ਕੇ ਖਾ ਲਈਏ, ਫਿਰ ਭੀ ਉਸ ਮੱਛੀ ਨੂੰ ਪਾਣੀ ਨਹੀਂ ਭੁੱਲਦਾ (ਜਿਸ ਖਾਣ ਵਾਲੇ ਦੇ ਪੇਟ ਵਿਚ ਜਾਂਦੀ ਹੈ ਉਸ ਨੂੰ ਭੀ ਪਾਣੀ ਦੀ ਪਿਆਸ ਲਗਾ ਦੇਂਦੀ ਹੈ)।2। ਜਗਤ ਦਾ ਮਾਲਕ ਹਰੀ ਕਿਸੇ ਦੇ ਪਿਉ ਦੀ (ਜੱਦੀ ਮਲਕੀਅਤ) ਨਹੀਂ ਹੈ, ਉਹ ਤਾਂ ਪ੍ਰੇਮ ਦਾ ਬੱਝਾ ਹੋਇਆ ਹੈ। (ਇਸ ਪ੍ਰੇਮ ਤੋਂ ਵਾਂਜਿਆ ਹੋਇਆ ਸਾਰਾ ਜਗਤ) ਮੋਹ ਦੇ ਪਰਦੇ ਵਿਚ ਫਸਿਆ ਪਿਆ ਹੈ, ਪਰ (ਪ੍ਰਭੂ ਨਾਲ ਪ੍ਰੇਮ ਕਰਨ ਵਾਲੇ) ਭਗਤਾਂ ਨੂੰ (ਇਸ ਮੋਹ ਦਾ) ਕੋਈ ਕਲੇਸ਼ ਨਹੀਂ ਹੁੰਦਾ।3। ਰਵਿਦਾਸ ਆਖਦਾ ਹੈ—(ਹੇ ਮਾਧੋ!) ਮੈਂ ਇਕ ਤੇਰੀ ਭਗਤੀ (ਆਪਣੇ ਹਿਰਦੇ ਵਿਚ) ਇਤਨੀ ਦ੍ਰਿੜ੍ਹ ਕੀਤੀ ਹੈ ਕਿ ਮੈਨੂੰ ਹੁਣ ਕਿਸੇ ਨਾਲ ਇਹ ਗਿਲਾ ਕਰਨ ਦੀ ਲੋੜ ਹੀ ਨਹੀਂ ਰਹਿ ਗਈ ਜੁ ਜਿਸ ਮੋਹ ਤੋਂ ਬਚਣ ਲਈ ਮੈਂ ਤੇਰਾ ਸਿਮਰਨ ਕਰ ਰਿਹਾ ਸਾਂ, ਉਸ ਮੋਹ ਦਾ ਦੁੱਖ ਮੈਨੂੰ ਹੁਣ ਤਕ ਸਹਾਰਨਾ ਪੈ ਰਿਹਾ ਹੈ (ਭਾਵ, ਉਸ ਮੋਹ ਦਾ ਤਾਂ ਹੁਣ ਮੇਰੇ ਅੰਦਰ ਨਾਮ ਨਿਸ਼ਾਨ ਹੀ ਨਹੀਂ ਰਹਿ ਗਿਆ)।4।2

वडहंसु महला ४ ॥ हरि सतिगुर हरि सतिगुर मेलि हरि सतिगुर चरण हम भाइआ राम ॥ तिमर अगिआनु गवाइआ गुर गिआनु अंजनु गुरि पाइआ राम ॥ गुर गिआन अंजनु सतिगुरू पाइआ अगिआन अंधेर बिनासे ॥ सतिगुर सेवि परम पदु पाइआ हरि जपिआ सास गिरासे ॥ जिन कंउ हरि प्रभि किरपा धारी ते सतिगुर सेवा लाइआ ॥ हरि सतिगुर हरि सतिगुर मेलि हरि सतिगुर चरण हम भाइआ ॥१॥

हे हरी! मुझे गुरु के चरणों में रखो, मुझे गुरु के चरणों में रखो। गुरु के चरण मुझे प्यारे लगते हैं। (जिस मनुख ने) गुरु के द्वारा आत्मिक जीवन की समझ (का) काजल हासिल कर लिया, (उस ने अपने अंदर से) आत्मिक जीवन की बेसमझी (का) अंधकार दूर कर लिया। जिस मनुखने गुरु से ज्ञान का सुरमा ले लिया उस मनुख के अज्ञान के अंधरे नास हो जाते हैं। गुरु की बताई सेवा कर के वह मनुख सब से उच्चा आत्मिक दर्जा हासिल कर लेता है, वह मनुख हरेक सांस के साथ सरक कोर के साथ परमात्मा का नाम जपता रहता है। हे भाई! हरी-प्रभु ने जिस मनुख ऊपर कृपा की , उनको हरी ने परमात्मा की सेवा में जोड़ दिया। हे हरी! मुझे गुरु के चरणों में रख, गुरु के चरणों में रखो। गुरु के चरण मुझे प्यारे लगते हैं।

ਅੰਗ : 573

ਵਡਹੰਸੁ ਮਹਲਾ ੪ ॥ ਹਰਿ ਸਤਿਗੁਰ ਹਰਿ ਸਤਿਗੁਰ ਮੇਲਿ ਹਰਿ ਸਤਿਗੁਰ ਚਰਣ ਹਮ ਭਾਇਆ ਰਾਮ ॥ ਤਿਮਰ ਅਗਿਆਨੁ ਗਵਾਇਆ ਗੁਰ ਗਿਆਨੁ ਅੰਜਨੁ ਗੁਰਿ ਪਾਇਆ ਰਾਮ ॥ ਗੁਰ ਗਿਆਨ ਅੰਜਨੁ ਸਤਿਗੁਰੂ ਪਾਇਆ ਅਗਿਆਨ ਅੰਧੇਰ ਬਿਨਾਸੇ ॥ ਸਤਿਗੁਰ ਸੇਵਿ ਪਰਮ ਪਦੁ ਪਾਇਆ ਹਰਿ ਜਪਿਆ ਸਾਸ ਗਿਰਾਸੇ ॥ ਜਿਨ ਕੰਉ ਹਰਿ ਪ੍ਰਭਿ ਕਿਰਪਾ ਧਾਰੀ ਤੇ ਸਤਿਗੁਰ ਸੇਵਾ ਲਾਇਆ ॥ ਹਰਿ ਸਤਿਗੁਰ ਹਰਿ ਸਤਿਗੁਰ ਮੇਲਿ ਹਰਿ ਸਤਿਗੁਰ ਚਰਣ ਹਮ ਭਾਇਆ ॥੧॥

ਅਰਥ : ਹੇ ਹਰੀ! ਮੈਨੂੰ ਗੁਰੂ ਦੇ ਚਰਨਾਂ ਵਿਚ ਰੱਖ, ਮੈਨੂੰ ਗੁਰੂ ਦੇ ਚਰਨਾਂ ਵਿਚ ਰੱਖ। ਗੁਰੂ ਦੇ ਚਰਨ ਮੈਨੂੰ ਪਿਆਰੇ ਲੱਗਦੇ ਹਨ। (ਜਿਸ ਮਨੁੱਖ ਨੇ) ਗੁਰੂ ਦੀ ਰਾਹੀਂ ਆਤਮਕ ਜੀਵਨ ਦੀ ਸੂਝ (ਦਾ) ਸੁਰਮਾ ਹਾਸਲ ਕਰ ਲਿਆ, (ਉਸ ਨੇ ਆਪਣੇ ਅੰਦਰੋਂ) ਆਤਮਕ ਜੀਵਨ ਵਲੋਂ ਬੇਸਮਝੀ (ਦਾ) ਹਨੇਰਾ ਦੂਰ ਕਰ ਲਿਆ। ਜਿਸ ਮਨੁੱਖ ਨੇ ਗੁਰੂ ਪਾਸੋਂ ਗਿਆਨ ਦਾ ਸੁਰਮਾ ਲੈ ਲਿਆ ਉਸ ਮਨੁੱਖ ਦੇ ਅਗਿਆਨ ਦੇ ਹਨੇਰੇ ਨਾਸ ਹੋ ਜਾਂਦੇ ਹਨ। ਗੁਰੂ ਦੀ ਦੱਸੀ ਸੇਵਾ ਕਰ ਕੇ ਉਹ ਮਨੁੱਖ ਸਭ ਤੋਂ ਉੱਚਾ ਆਤਮਕ ਦਰਜਾ ਹਾਸਲ ਕਰ ਲੈਂਦਾ ਹੈ, ਉਹ ਮਨੁੱਖ ਹਰੇਕ ਸਾਹ ਨਾਲ ਹਰੇਕ ਗਿਰਾਹੀ ਨਾਲ ਪਰਮਾਤਮਾ ਦਾ ਨਾਮ ਜਪਦਾ ਰਹਿੰਦਾ ਹੈ। ਹੇ ਭਾਈ! ਹਰਿ-ਪ੍ਰਭੂ ਨੇ ਜਿਨ੍ਹਾਂ ਮਨੁੱਖਾਂ ਉਤੇ ਮੇਹਰ ਕੀਤੀ, ਉਹਨਾਂ ਨੂੰ ਉਸ ਨੇ ਗੁਰੂ ਦੀ ਸੇਵਾ ਵਿਚ ਜੋੜ ਦਿੱਤਾ। ਹੇ ਹਰੀ! ਮੈਨੂੰ ਗੁਰੂ ਦੇ ਚਰਨਾਂ ਵਿਚ ਰੱਖ, ਗੁਰੂ ਦੇ ਚਰਨਾਂ ਵਿਚ ਰੱਖ, ਗੁਰੂ ਦੇ ਚਰਨ ਮੈਨੂੰ ਪਿਆਰੇ ਲੱਗਦੇ ਹਨ।੧।

ਸਿਮਰਨ ਕਰੀਏ ਤਾ ਮੰਨ ਸਵਰ ਜਾਵੇ
ਸੇਵਾ ਕਰੀਏ ਤਾ ਤੰਨ ਸਵਰ ਜਾਵੇ
ਕਿੰਨੀ ਮਿੱਠੀ ਸਾਡੇ ਗੂਰਾ ਦੀ ਬਾਣੀ
ਅਮਲ ਕਰੀਏ ਤਾ ਜਿੰਦਗ਼ੀ ਸਵਰ ਜਾਵੇ.!

Begin typing your search term above and press enter to search. Press ESC to cancel.

Back To Top