सलोकु मः ३ ॥ पड़णा गुड़णा संसार की कार है अंदरि त्रिसना विकारु ॥ हउमै विचि सभि पड़ि थके दूजै भाइ खुआरु ॥ सो पड़िआ सो पंडितु बीना गुर सबदि करे वीचारु ॥ अंदरु खोजै ततु लहै पाए मोख दुआरु ॥ गुण निधानु हरि पाइआ सहजि करे वीचारु ॥ धंनु वापारी नानका जिसु गुरमुखि नामु अधारु ॥१॥ मः ३ ॥ विणु मनु मारे कोइ न सिझई वेखहु को लिव लाइ ॥ भेखधारी तीरथी भवि थके ना एहु मनु मारिआ जाइ ॥ गुरमुखि एहु मनु जीवतु मरै सचि रहै लिव लाइ ॥ नानक इसु मन की मलु इउ उतरै हउमै सबदि जलाइ ॥२॥ पउड़ी ॥ हरि हरि संत मिलहु मेरे भाई हरि नामु द्रिड़ावहु इक किनका ॥ हरि हरि सीगारु बनावहु हरि जन हरि कापड़ु पहिरहु खिम का ॥ ऐसा सीगारु मेरे प्रभ भावै हरि लागै पिआरा प्रिम का ॥ हरि हरि नामु बोलहु दिनु राती सभि किलबिख काटै इक पलका ॥ हरि हरि दइआलु होवै जिसु उपरि सो गुरमुखि हरि जपि जिणका ॥२१॥
अर्थ: पढ़ना और विचारना संसार का काम (ही हो गया) है (भावार्थ, अन्य व्यवहारों की तरह यह भी एक व्यवहार ही बन गया है, पर) हृदय में तृष्णा और विकार (टिके ही रहते) हैं। अहंकार में सारे (पंडित) पढ़ पढ़ कर थक गए हैं, माया के मोह में परेशान ही होते हैं। वह मनुष्य पढ़ा हुआ और समझदार पंडित है (भावार्थ, उस मनुष्य को पंडित समझो), जो सतिगुरू के श़ब्द में विचार करता है, जो अपने मन को खोजता है (अंदर से) हरी को खोज लेता है और (तृष्णा से) बचने के लिए मार्ग खोज लेता है, जो गुणों के ख़ज़ाने हरी को प्राप्त करता है और आतमिक अडोलता में टिक कर परमात्मा के गुणों में सुरती जोड़ी रखता है। हे नानक जी! इस तरह सतिगुरू के सनमुख हो कर जिस मनुष्य को ‘नाम’ आसरा (रूप) है, उस नाम का व्यापारी मुबारिक है ॥१॥ आप कोई भी मनुष्य ब्रिती जोड़ कर देख लो, मन को काबू करे बिना कोई कामयाब नहीं (भावार्थ, किसी का परिश्रम काम नहीं आया)। भेख करने वाले (साधू भी) तीर्थों की यात्रा कर के रह गए हैं, (इस तरह) यह मन मारा नहीं जाता। सतिगुरू के सनमुख हो कर मनुष्य सच्चे हरी में ब्रिती जोड़ी रखता है (इस लिए) उस का मन जीवित रहते हुए ही मरा हुआ है (भावार्थ, माया में रहते हुए भी माया से निरलेप है।) हे नानक जी! इस मन की मैल इस तरह उतरती है कि (मन की) हउमै (सतिगुरू के) श़ब्द के द्वारा जलाई जाए ॥२॥ हे मेरे भाई संत जनों! एक किनका मात्र (मुझे भी) हरी का नाम जपावो। हे हरी जनों! हरी के नाम का सिंगार बनावो, और माफ़ी की पुश़ाक पहनावो। इस तरह का सिंगार प्यारे हरी को अच्छा लगता है, हरी को प्रेम का सिंगार प्यारा लगता है। दिन रात हरी का नाम सिमरो, एक पल में सभी पाप कट देंगे। जिस गुरमुख पर हरी दयाल होता है, वह हरी का सिमरन कर के (संसार से) जीत (कर) जाता है ॥२१॥
ਅੰਗ : 650
ਸਲੋਕੁ ਮਃ ੩ ॥ ਪੜਣਾ ਗੁੜਣਾ ਸੰਸਾਰ ਕੀ ਕਾਰ ਹੈ ਅੰਦਰਿ ਤ੍ਰਿਸਨਾ ਵਿਕਾਰੁ ॥ ਹਉਮੈ ਵਿਚਿ ਸਭਿ ਪੜਿ ਥਕੇ ਦੂਜੈ ਭਾਇ ਖੁਆਰੁ ॥ ਸੋ ਪੜਿਆ ਸੋ ਪੰਡਿਤੁ ਬੀਨਾ ਗੁਰ ਸਬਦਿ ਕਰੇ ਵੀਚਾਰੁ ॥ ਅੰਦਰੁ ਖੋਜੈ ਤਤੁ ਲਹੈ ਪਾਏ ਮੋਖ ਦੁਆਰੁ ॥ ਗੁਣ ਨਿਧਾਨੁ ਹਰਿ ਪਾਇਆ ਸਹਜਿ ਕਰੇ ਵੀਚਾਰੁ ॥ ਧੰਨੁ ਵਾਪਾਰੀ ਨਾਨਕਾ ਜਿਸੁ ਗੁਰਮੁਖਿ ਨਾਮੁ ਅਧਾਰੁ ॥੧॥ ਮਃ ੩ ॥ ਵਿਣੁ ਮਨੁ ਮਾਰੇ ਕੋਇ ਨ ਸਿਝਈ ਵੇਖਹੁ ਕੋ ਲਿਵ ਲਾਇ ॥ ਭੇਖਧਾਰੀ ਤੀਰਥੀ ਭਵਿ ਥਕੇ ਨਾ ਏਹੁ ਮਨੁ ਮਾਰਿਆ ਜਾਇ ॥ ਗੁਰਮੁਖਿ ਏਹੁ ਮਨੁ ਜੀਵਤੁ ਮਰੈ ਸਚਿ ਰਹੈ ਲਿਵ ਲਾਇ ॥ ਨਾਨਕ ਇਸੁ ਮਨ ਕੀ ਮਲੁ ਇਉ ਉਤਰੈ ਹਉਮੈ ਸਬਦਿ ਜਲਾਇ ॥੨॥ ਪਉੜੀ ॥ ਹਰਿ ਹਰਿ ਸੰਤ ਮਿਲਹੁ ਮੇਰੇ ਭਾਈ ਹਰਿ ਨਾਮੁ ਦ੍ਰਿੜਾਵਹੁ ਇਕ ਕਿਨਕਾ ॥ ਹਰਿ ਹਰਿ ਸੀਗਾਰੁ ਬਨਾਵਹੁ ਹਰਿ ਜਨ ਹਰਿ ਕਾਪੜੁ ਪਹਿਰਹੁ ਖਿਮ ਕਾ ॥ ਐਸਾ ਸੀਗਾਰੁ ਮੇਰੇ ਪ੍ਰਭ ਭਾਵੈ ਹਰਿ ਲਾਗੈ ਪਿਆਰਾ ਪ੍ਰਿਮ ਕਾ ॥ ਹਰਿ ਹਰਿ ਨਾਮੁ ਬੋਲਹੁ ਦਿਨੁ ਰਾਤੀ ਸਭਿ ਕਿਲਬਿਖ ਕਾਟੈ ਇਕ ਪਲਕਾ ॥ ਹਰਿ ਹਰਿ ਦਇਆਲੁ ਹੋਵੈ ਜਿਸੁ ਉਪਰਿ ਸੋ ਗੁਰਮੁਖਿ ਹਰਿ ਜਪਿ ਜਿਣਕਾ ॥੨੧॥
ਅਰਥ: ਪੜ੍ਹਨਾ ਤੇ ਵਿਚਾਰਨਾ ਸੰਸਾਰ ਦਾ ਕੰਮ (ਹੀ ਹੋ ਗਿਆ) ਹੈ (ਭਾਵ, ਹੋਰ ਵਿਹਾਰਾਂ ਵਾਂਗ ਇਹ ਭੀ ਇਕ ਵਿਹਾਰ ਹੀ ਬਣ ਗਿਆ ਹੈ, ਪਰ) ਹਿਰਦੇ ਵਿਚ ਤ੍ਰਿਸ਼ਨਾ ਤੇ ਵਿਕਾਰ (ਟਿਕੇ ਹੀ ਰਹਿੰਦੇ) ਹਨ। ਅਹੰਕਾਰ ਵਿਚ ਸਾਰੇ (ਪੰਡਿਤ) ਪੜ੍ਹ ਪੜ੍ਹ ਕੇ ਥੱਕ ਗਏ ਹਨ, ਮਾਇਆ ਦੇ ਮੋਹ ਵਿਚ ਖ਼ੁਆਰ ਹੀ ਹੁੰਦੇ ਹਨ। ਉਹ ਮਨੁੱਖ ਪੜ੍ਹਿਆ ਹੋਇਆ ਤੇ ਸਿਆਣਾ ਪੰਡਿਤ ਹੈ (ਭਾਵ, ਉਸ ਮਨੁੱਖ ਨੂੰ ਪੰਡਿਤ ਸਮਝੋ), ਜੋ ਸਤਿਗੁਰੂ ਦੇ ਸ਼ਬਦ ਵਿਚ ਵਿਚਾਰ ਕਰਦਾ ਹੈ, ਜੋ ਆਪਣੇ ਮਨ ਨੂੰ ਖੋਜਦਾ ਹੈ (ਅੰਦਰੋਂ) ਹਰੀ ਨੂੰ ਲੱਭ ਲੈਂਦਾ ਹੈ ਤੇ (ਤ੍ਰਿਸ਼ਨਾ ਤੋਂ) ਬਚਣ ਲਈ ਰਸਤਾ ਲਭ ਲੈਂਦਾ ਹੈ, ਜੋ ਗੁਣਾਂ ਦੇ ਖ਼ਜ਼ਾਨੇ ਹਰੀ ਨੂੰ ਪ੍ਰਾਪਤ ਕਰਦਾ ਹੈ ਤੇ ਆਤਮਕ ਅਡੋਲਤਾ ਵਿਚ ਟਿਕ ਕੇ ਪਰਮਾਤਮਾ ਦੇ ਗੁਣਾਂ ਵਿਚ ਸੁਰਤਿ ਜੋੜੀ ਰੱਖਦਾ ਹੈ। ਹੇ ਨਾਨਕ ਜੀ! ਇਸ ਤਰ੍ਹਾਂ ਸਤਿਗੁਰੂ ਦੇ ਸਨਮੁਖ ਹੋਏ ਜਿਸ ਮਨੁੱਖ ਨੂੰ ‘ਨਾਮ’ ਆਸਰਾ (ਰੂਪ) ਹੈ, ਉਸ ਨਾਮ ਦਾ ਵਾਪਾਰੀ ਮੁਬਾਰਿਕ ਹੈ ॥੧॥ ਤੁਸੀਂ ਕੋਈ ਭੀ ਮਨੁੱਖ ਬ੍ਰਿਤੀ ਜੋੜ ਕੇ ਵੇਖ ਲਵੋ, ਮਨ ਨੂੰ ਕਾਬੂ ਕਰਨ ਤੋਂ ਬਿਨਾਂ ਕੋਈ ਨਹੀਂ ਸਿੱਝਿਆ (ਭਾਵ, ਕਿਸੇ ਦੀ ਘਾਲਿ ਥਾਇ ਨਹੀਂ ਪਈ)। ਭੇਖ ਕਰਨ ਵਾਲੇ (ਸਾਧੂ ਭੀ) ਤੀਰਥਾਂ ਦੀ ਯਾਤ੍ਰਾ ਕਰ ਕੇ ਰਹਿ ਗਏ ਹਨ, (ਇਸ ਤਰ੍ਹਾਂ) ਇਹ ਮਨ ਮਾਰਿਆ ਨਹੀਂ ਜਾਂਦਾ। ਸਤਿਗੁਰੂ ਦੇ ਸਨਮੁਖ ਹੋਇਆਂ ਮਨੁੱਖ ਸੱਚੇ ਹਰੀ ਵਿਚ ਬ੍ਰਿਤੀ ਜੋੜੀ ਰੱਖਦਾ ਹੈ (ਇਸ ਕਰਕੇ) ਉਸ ਦਾ ਮਨ ਜੀਊਂਦਾ ਹੀ ਮੋਇਆ ਹੋਇਆ ਹੈ (ਭਾਵ, ਮਾਇਆ ਵਿਚ ਵਰਤਦਿਆਂ ਭੀ ਮਾਇਆ ਤੋਂ ਉਦਾਸ ਹੈ)। ਹੇ ਨਾਨਕ ਜੀ! ਇਸ ਮਨ ਦੀ ਮੈਲ ਇਸ ਤਰ੍ਹਾਂ ਉਤਰਦੀ ਹੈ ਕਿ (ਮਨ ਦੀ) ਹਉਮੈ (ਸਤਿਗੁਰੂ ਦੇ) ਸ਼ਬਦ ਨਾਲ ਸਾੜੀ ਜਾਏ ॥੨॥ ਹੇ ਮੇਰੇ ਭਾਈ ਸੰਤ ਜਨੋਂ! ਇਕ ਕਿਣਕਾ ਮਾਤ੍ਰ (ਮੈਨੂੰ ਭੀ) ਹਰੀ ਦਾ ਨਾਮ ਜਪਾਵੋ। ਹੇ ਹਰੀ ਜਨੋਂ! ਹਰੀ ਦੇ ਨਾਮ ਦਾ ਸਿੰਗਾਰ ਬਣਾਵੋ, ਤੇ ਖਿਮਾ ਦੀ ਪੁਸ਼ਾਕ ਪਹਿਨੋ। ਇਹੋ ਜਿਹਾ ਸ਼ਿੰਗਾਰ ਪਿਆਰੇ ਹਰੀ ਨੂੰ ਚੰਗਾ ਲੱਗਦਾ ਹੈ, ਹਰੀ ਨੂੰ ਪ੍ਰੇਮ ਦਾ ਸ਼ਿੰਗਾਰ ਪਿਆਰਾ ਲੱਗਦਾ ਹੈ। ਦਿਨ ਰਾਤ ਹਰੀ ਦਾ ਨਾਮ ਸਿਮਰੋ, ਇਕ ਪਲਕ ਵਿਚ ਸਾਰੇ ਪਾਪ ਕੱਟ ਦੇਵੇਗਾ। ਜਿਸ ਗੁਰਮੁਖ ਉਤੇ ਹਰੀ ਦਇਆਲ ਹੁੰਦਾ ਹੈ, ਉਹ ਹਰੀ ਦਾ ਸਿਮਰਨ ਕਰ ਕੇ (ਸੰਸਾਰ ਤੋਂ) ਜਿੱਤ (ਕੇ) ਜਾਂਦਾ ਹੈ ॥੨੧॥
ਸੰਤਾ ਕੇ ਕਾਰਜਿ ਆਪਿ ਖਲੋਇਆ
ਹਰਿ ਕੰਮ ਕਰਾਵਣਿ ਆਇਆ ਰਾਮ ॥
ਇਹ ਗੁਰਦੁਆਰਾ ਕਠੀ ਦਰਵਾਜਾ ਦੇ ਨੇੜੇ ਰਾਇਨਵਾਰੀ ਜ਼ਿਲਾ ਸ਼੍ਰੀਨਗਰ , ਜੰਮੂ ਕਸ਼ਮੀਰ ਵਿਚ ਹੈ
ਇਤਿਹਾਸ – ਇਕ ਬਿਰਧ ਅੰਨ੍ਹੀ ਮਾਤਾ ਭਾਗ ਭਰੀ ਜਿਹੜੀ ਗੁਰੂ ਹਰਗੋਬਿੰਦ ਸਿੰਘ ਜੀ ਦੇ ਦਰਸ਼ਨ ਲਈ ਕਈ ਸਾਲਾਂ ਤੋਂ ਉਡੀਕ ਕਰ ਰਹੀ ਸੀ . ਗੁਰੂ ਜੀ ਨੇ ਆਕੇ ਦਰਸ਼ਨ ਦਿੱਤੇ . ਮਾਤਾ ਭਾਗ ਭਰੀ ਨੇ ਖੱਦਰ ਦਾ ਚੋਲਾ ਗੁਰੂ ਸਾਹਿਬ ਵਾਸਤੇ ਆਪਣੇ ਹੱਥੀਂ ਕਤੇਆ ਹੋਇਆ ਸੀ ਜੋ ਮਾਤਾ ਭਾਗ ਭਰੀ ਨੇ ਬੜ੍ਹੀ ਸ਼ਰਧਾ ਨਾਲ ਗੁਰੂ ਸਾਹਿਬ ਨੂੰ ਭੇਂਟ ਕੀਤਾ ਅਤੇ ਗੁਰੂ ਜੀ ਨੇ ਬੜੇ ਚਾਅ ਨਾਲ ਖੱਦਰ ਦਾ ਚੋਲਾ ਪਹਿਨਿਆ।
ਉਮਰ ਵਧੇਰੀ ਹੋਣ ਕਰਕੇ ਮਾਤਾ ਜੀ ਦੀ ਅੱਖਾਂ ਦੀ ਰੋਸ਼ਨੀ ਚਲੀ ਗਈ ਸੀ ਬਿਰਧ ਮਾਤਾ ਨੇ ਗੁਰੂ ਸਾਹਿਬ ਅੱਗੇ ਬੇਨਤੀ ਕੀਤੀ ਹੇ ਮੇਰੇ ਸੱਚੇ ਪਾਤਸ਼ਾਹ ਮੇਰੀ ਅੱਖਾਂ ਦੀ ਰੋਸ਼ਨੀ ਬਖਸ਼ੋ ਤਾਕਿ ਮੈਂ ਤੁਹਾਡੇ ਦਰਸ਼ਨ ਕਰ ਸਕਾਂ , ਗੁਰੂ ਹਰਗੋਬਿੰਦ ਨੇ ਆਪਣਾ ਬਰਛਾ ਜਮੀਨ ਵਿਚ ਮਾਰਿਆ ਅਤੇ ਜਮੀਨ ਚੋਂ ਨਿਕਲਿਆ ਪਾਣੀ ਦਾ ਛਿੱਟਾ ਮਾਤਾ ਦੀਆਂ ਅੱਖਾਂ ਵਿਚ ਮਾਰੇ ਤੇ ਮਾਤਾ ਨੂੰ ਅੱਖਾਂ ਦੀ ਰੋਸ਼ਨੀ ਬਖਸ਼ੀ। ਆਪਣੇ ਸਾਹਮਣੇ ਗੁਰੂ ਸਾਹਿਬ ਦਾ ਨੂਰਾਨੀ ਚੇਹਰਾ ਦੇਖਕੇ ਮਾਤਾ ਜੀ ਗਦ ਗਦ ਹੋ ਗਈ।
ਭਾਗਾਂ ਵਾਲੀ ਮਾਤਾ ਭਾਗ ਭਰੀ ਦੀਆਂ ਅੱਖਾਂ ਚੋ ਹੰਜੂ ਆ ਗਏ ਅਤੇ ਕੰਬਦੀ ਹੋਈ ਬਿਰਧ ਮਾਤਾ ਦੇ ਮੁਖ ਚੋਂ ਬਚਨ ਨਿਕਲੇ “ਹੈ ਮੇਰੇ ਸੱਚੇ ਪਾਤਸ਼ਾਹ ਮੈਂ ਤੁਹਾਡੇ ਦਰਸ਼ਨ ਕਰਨ ਤੋਂ ਬਾਅਦ ਕੁਝ ਹੋਰ ਨਹੀਂ ਵੇਖਣਾ ਚਾਹੁੰਦੀ ਮੈਨੂੰ ਮੁਕਤੀ ਬਖਸ਼ੋ। ਇਹ ਕਹਿ ਕੇ ਮਾਤਾ ਨੇ ਆਪਣਾ ਸਰੀਰ ਤਿਆਗ ਦਿੱਤਾ ਗੁਰੂ ਜੀ ਨੇ ਆਪਣੇ ਹੱਥੀਂ ਮਾਤਾ ਜੀ ਦਾ ਸੰਸਕਾਰ ਕੀਤਾ। ਇਸ ਥਾਂ ਤੇ ਮਾਤਾ ਜੀ ਦੀ ਸਮਾਧ ਕਾਇਮ ਹੈ ਅਤੇ…
ਇਸ ਦੇ ਨਾਲ ਉਹ ਖੂਹ ਸਾਹਿਬ ਵੀ ਮੌਜੂਦ ਹੈ ਜਿਥੇ ਗੁਰੂ ਜੀ ਨੇ ਆਪਣਾ ਬਰਛਾ ਮਾਰਕੇ ਅੰਮ੍ਰਿਤ ਕੱਢਿਆ ਸੀ . ਇਹ ਗੁਰੂਦਵਾਰਾ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਯਾਦ ਵਿਚ ਬਣਿਆ ਹੋਇਆ ਹੈ
ਇਹ ਗੁਰਦੁਆਰਾ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਤੇ ਬਾਦਸ਼ਾਹ ਬਹਾਦਰ ਸ਼ਾਹ ਵਿਚਕਾਰ 1707 ਨੂੰ ਹੋਈ ਮੁਲਾਕਾਤ ਦੀ ਯਾਦ ਵਿਚ ਸੁਸ਼ੋਭਿਤ ਹੈ।
ਬਹਾਦਰ ਸ਼ਾਹ ਦੇ ਦਿੱਲੀ ਤਖ਼ਤ ਉਪਰ ਕਾਬਜ਼ ਹੋਣ ਤੋਂ ਬਾਅਦ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਦਿੱਲੀ ਆਗਮਨ ਕੀਤਾ ਅਤੇ ਸਿੱਖ ਫੌਜਾਂ ਸਮੇਤ ਆਪਣੀ ਰਿਹਾਇਸ਼ ਮੋਤੀ ਬਾਗ਼ ਵਿਖੇ ਰੱਖੀਂ। ਗੁਰੂ ਸਾਹਿਬ ਦੀ ਬਾਦਸ਼ਾਹ ਨਾਲ ਮੁਲਾਕਾਤ ਦਾ ਸਥਾਨ ਹਮਾਂਯੂ ਦੇ ਮਕਬਰੇ ਅਤੇ ਨਿਜਾਮ – ਓ – ਦੀਨ ਦੀ ਦਰਗਾਹ ਦੇ ਪਾਸ ਮੁਕਰਰ ਹੋਇਆ। ਸ਼ੁਰੂ ਦੀ ਮੁਲਾਕਾਤ ਦੌਰਾਨ ਗੁਰੂ ਸਾਹਿਬ ਨੇ ਵੇਰਵੇ ਸਹਿਤ ਉਨ੍ਹਾਂ ਫੌਜਦਾਰਾਂ , ਅਮੀਰਾਂ – ਵਜ਼ੀਰਾਂ ਤੇ ਪਹਾੜੀ ਰਾਜਿਆਂ ਦੇ ਨਾਮ ਦਿੱਤੇ ਜਿਨ੍ਹਾਂ ਨੇ ਮਾਸੂਮ ਸਾਹਿਬਜ਼ਾਦਿਆਂ , ਅਤੇ ਨਿਰਦੋਸ਼ ਸਿੱਖਾਂ ਉੱਪਰ ਜ਼ੁਲਮ ਢਾਹੇ ਸਨ। ਧੋਖੇ ਫਰੇਬ ਨਾਲ ਅਨੰਦਪੁਰ ਸਾਹਿਬ ਖਾਲੀ ਕਰਵਾਇਆ ਅਤੇ ਗੁਰੂ ਘਰ ਦੀ ਕੀਮਤੀ ਸਮਾਨ ਤੇ ਸਾਹਿਤਕ ਖ਼ਜ਼ਾਨਾ ਬਰਬਾਦ ਕੀਤਾ। ਇਹ ਜ਼ੁਲਮ ਭਰੀ ਦਾਸਤਾਨ ਸੁਣ ਕੇ ਬਾਦਸ਼ਾਹ ਨੇ ਭਰੋਸਾ ਦੁਆਇਆ ਕਿ ਤਖਤ ਨੂੰ ਸੁਰੱਖਿਅਤ ਕਰਨ ਉਪਰੰਤ ਇਨ੍ਹਾਂ ਸਭ ਦੋਸ਼ੀਆਂ ਨੂੰ ਯੋਗ ਸਜ਼ਾਵਾਂ ਦੇਵੇਗਾ।
ਇਸ ਤੋਂ ਉਪਰੰਤ ਸ਼ਾਹੀ ਫੌਜਾਂ ਅਤੇ ਸਿੱਖ ਫੌਜਾਂ ਆਪਣੇ ਆਪਣੇ ਜੰਗੀ ਕਰੱਤਵ ਦਿਖਾਉਣ ਲੱਗੇ। ਬਾਦਸ਼ਾਹ ਸਿੱਖਾਂ ਦੇ ਫੌਜੀ ਕਰਤਵ ਦੇਖ ਕੇ ਬਹੁਤ ਹੈਰਾਨ ਤੇ ਕਾਇਲ ਹੋਇਆ ਬਾਅਦ ਵਿਚ ਜੰਗੀ ਹਾਥੀਆਂ ਦੀ ਲੜਾਈ ਕਰਵਾਉਣ ਦਾ ਵਿਚਾਰ ਬਣਿਆ। ਗੁਰੂ ਸਾਹਿਬ ਨੇ ਸ਼ਾਹੀ ਜੰਗੀ ਹਾਥੀ ਦੇ…
ਮੁਕਾਬਲੇ ਵਿਚ ਆਪਣਾ ਜੰਗੀ ਝੋਟਾ ਸਾਹਮਣੇ ਲਿਆਂਦਾ। ਉਦੋਂ ਸਭ ਦੀ ਹੈਰਾਨਗੀ ਦੀ ਹੱਦ ਨਾ ਰਹੀ। ਜਦੋਂ ਗੁਰੂ ਸਾਹਿਬ ਵਲੋਂ ਭੇਜੇ ਝੋਟੇ ਨੇ ਸ਼ਾਹੀ ਜੰਗੀ ਹਾਥੀ ਨੂੰ ਥੋੜੇ ਸਮੇਂ ਵਿਚ ਹੀ ਭਾਂਜ ਦੇ ਦਿਤੀ। ਇਹ ਸਭ ਦੇਖਕੇ ਬਾਦਸ਼ਾਹ ਗੁਰੂ ਸਾਹਿਬ ਦੀਆਂ ਜੰਗੀ ਮਸ਼ਕਾਂ ਦਾ ਹੋਰ ਵੀ ਪ੍ਰਸ਼ੰਸਕ ਬਣ ਗਿਆ।

