धनासरी महला ५ ॥ जिनि तुम भेजे तिनहि बुलाए सुख सहज सेती घरि आउ ॥ अनद मंगल गुन गाउ सहज धुनि निहचल राजु कमाउ ॥१॥ तुम घरि आवहु मेरे मीत ॥ तुमरे दोखी हरि आपि निवारे अपदा भई बितीत ॥ रहाउ ॥ प्रगट कीने प्रभ करनेहारे नासन भाजन थाके ॥ घरि मंगल वाजहि नित वाजे अपुनै खसमि निवाजे ॥२॥ असथिर रहहु डोलहु मत कबहू गुर कै बचनि अधारि ॥ जै जै कारु सगल भू मंडल मुख ऊजल दरबार ॥३॥ जिन के जीअ तिनै ही फेरे आपे भइआ सहाई ॥ अचरजु कीआ करनैहारै नानकु सचु वडिआई ॥४॥४॥२८॥
अर्थ: (हे मेरी जिंदे!) जिस ने तुझे (संसार में) भेजा है, उसी ने तुझे अपनी तरफ प्रेरणा शुरू की हुई है, तूँ आनंद से आत्मिक अडोलता से हृदय-घर में टिकी रह। हे जिन्दे! आत्मिक अडोलता की रोह में, आनंद खुशी पैदा करने वाले हरी-गुण गाया कर (इस प्रकारकामादिक वैरियों पर) अटल राज कर ॥१॥ मेरे मित्र (मन!) (अब) तूँ हृदय-घर में टिका रह (आ जा)। परमत्मा ने आप ही (कामादिक) तेरे वैरी दूर कर दिए हैं, (कामादिक से पड़ रही मार की) बिपता (अब) ख़त्म हो गई है ॥ रहाउ ॥ (हे मेरी जिन्दे!) सब कुछ कर सकने वाले प्रभू ने उनके अंदर उस ने अपना आप प्रगट कर दिया, उनकी भटकने ख़त्म हो गई। खसम-प्रभू ने उनके ऊपर मेहर की, उनके हृदय-घर में आत्मिक आनंद के (मानों) वाजे सदा के लिए वजने लग पड़ते हैं ॥२॥ (हे जिंदे!) गुरू के उपदेश पर चल के, गुरू के आसरे रह के, तूँ भी (कामादिक वैरियों के टाकरे पर) पक्के पैरों पर खड़ जा, देखी, अब कभी भी ना डोलीं। सारी सिृसटी में शोभा होगी, प्रभू की हजूरी मे तेरा मुँह उजला होगा ॥३॥ जिस प्रभू जी ने जीव पैदा किए हुए हैं, वह आप ही इन्हें (विकारों से) मोड़ता है, वह आप ही मददगार बनता है। हे नानक जी! सब कुछ कर सकने वालेे परमात्मा ने यह अनोखी खेल बना दी है, उस की वडियाई सदा कायम रहने वाली है ॥४॥४॥२८॥
ਅੰਗ : 678
ਧਨਾਸਰੀ ਮਹਲਾ ੫ ॥ ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥ ਅਨਦ ਮੰਗਲ ਗੁਨ ਗਾਉ ਸਹਜ ਧੁਨਿ ਨਿਹਚਲ ਰਾਜੁ ਕਮਾਉ ॥੧॥ ਤੁਮ ਘਰਿ ਆਵਹੁ ਮੇਰੇ ਮੀਤ ॥ ਤੁਮਰੇ ਦੋਖੀ ਹਰਿ ਆਪਿ ਨਿਵਾਰੇ ਅਪਦਾ ਭਈ ਬਿਤੀਤ ॥ ਰਹਾਉ ॥ ਪ੍ਰਗਟ ਕੀਨੇ ਪ੍ਰਭ ਕਰਨੇਹਾਰੇ ਨਾਸਨ ਭਾਜਨ ਥਾਕੇ ॥ ਘਰਿ ਮੰਗਲ ਵਾਜਹਿ ਨਿਤ ਵਾਜੇ ਅਪੁਨੈ ਖਸਮਿ ਨਿਵਾਜੇ ॥੨॥ ਅਸਥਿਰ ਰਹਹੁ ਡੋਲਹੁ ਮਤ ਕਬਹੂ ਗੁਰ ਕੈ ਬਚਨਿ ਅਧਾਰਿ ॥ ਜੈ ਜੈ ਕਾਰੁ ਸਗਲ ਭੂ ਮੰਡਲ ਮੁਖ ੳੂਜਲ ਦਰਬਾਰ ॥੩॥ ਜਿਨ ਕੇ ਜੀਅ ਤਿਨੈ ਹੀ ਫੇਰੇ ਆਪੇ ਭਇਆ ਸਹਾਈ ॥ ਅਚਰਜੁ ਕੀਆ ਕਰਨੈਹਾਰੈ ਨਾਨਕੁ ਸਚੁ ਵਡਿਆਈ ॥੪॥੪॥੨੮॥
ਅਰਥ : (ਹੇ ਮੇਰੀ ਜਿੰਦੇ!) ਜਿਸ ਨੇ ਤੈਨੂੰ (ਸੰਸਾਰ ਵਿਚ) ਭੇਜਿਆ ਹੈ, ਉਸੇ ਨੇ ਤੈਨੂੰ ਆਪਣੇ ਵਲ ਪ੍ਰੇਰਨਾ ਸ਼ੁਰੂ ਕੀਤੀ ਹੋਈ ਹੈ, ਤੂੰ ਆਨੰਦ ਨਾਲ ਆਤਮਕ ਅਡੋਲਤਾ ਨਾਲ ਹਿਰਦੇ-ਘਰ ਵਿਚ ਟਿਕੀ ਰਹੁ। ਹੇ ਜਿੰਦੇ! ਆਤਮਕ ਅਡੋਲਤਾ ਦੀ ਰੌ ਵਿਚ, ਆਨੰਦ ਖ਼ੁਸ਼ੀ ਪੈਦਾ ਕਰਨ ਵਾਲੇ ਹਰਿ-ਗੁਣ ਗਾਇਆ ਕਰ (ਇਸ ਤਰ੍ਹਾਂ ਕਾਮਾਦਿਕ ਵੈਰੀਆਂ ਉਤੇ) ਅਟੱਲ ਰਾਜ ਕਰ ॥੧॥ ਮੇਰੇ ਮਿੱਤਰ (ਮਨ)! (ਹੁਣ) ਤੂੰ ਹਿਰਦੇ-ਘਰ ਵਿਚ ਟਿਕਿਆ ਰਹੁ (ਆ ਜਾ)। ਪਰਮਾਤਮਾ ਨੇ ਆਪ ਹੀ (ਕਾਮਾਦਿਕ) ਤੇਰੇ ਵੈਰੀ ਦੂਰ ਕਰ ਦਿੱਤੇ ਹਨ, (ਕਾਮਾਦਿਕਾਂ ਤੋਂ ਪੈ ਰਹੀ ਮਾਰ ਦੀ) ਬਿਪਤਾ (ਹੁਣ) ਮੁੱਕ ਗਈ ਹੈ ॥ ਰਹਾਉ ॥ (ਹੇ ਮੇਰੀ ਜਿੰਦੇ!) ਸਭ ਕੁਝ ਕਰ ਸਕਣ ਵਾਲੇ ਪ੍ਰਭੂ ਨੇ ਉਹਨਾਂ ਦੇ ਅੰਦਰ ਉਸ ਨੇ ਆਪਣਾ ਆਪ ਪਰਗਟ ਕਰ ਦਿੱਤਾ, ਉਹਨਾਂ ਦੀਆਂ ਭਟਕਣਾਂ ਮੁੱਕ ਗਈਆਂ। ਖਸਮ-ਪ੍ਰਭੂ ਨੇ ਉਨ੍ਹਾਂ ਉਤੇ ਮੇਹਰ ਕੀਤੀ, ਉਹਨਾਂ ਦੇ ਹਿਰਦੇ-ਘਰ ਵਿਚ ਆਤਮਕ ਆਨੰਦ ਦੇ (ਮਾਨੋ) ਵਾਜੇ ਸਦਾ ਵੱਜਣ ਲੱਗ ਪੈਂਦੇ ਹਨ ॥੨॥ (ਹੇ ਜਿੰਦੇ!) ਗੁਰੂ ਦੇ ਉਪਦੇਸ਼ ਉਤੇ ਤੁਰ ਕੇ, ਗੁਰੂ ਦੇ ਆਸਰੇ ਰਹਿ ਕੇ, ਤੂੰ ਭੀ (ਕਾਮਾਦਿਕ ਵੈਰੀਆਂ ਦੇ ਟਾਕਰੇ ਤੇ) ਪੱਕੇ ਪੈਰਾਂ ਤੇ ਖਲੋ ਜਾ, ਵੇਖੀਂ, ਹੁਣ ਕਦੇ ਭੀ ਨਾਹ ਡੋਲੀਂ। ਸਾਰੀ ਸ੍ਰਿਸ਼ਟੀ ਵਿਚ ਸੋਭਾ ਹੋਵੇਗੀ, ਪ੍ਰਭੂ ਦੀ ਹਜ਼ੂਰੀ ਵਿਚ ਤੇਰਾ ਮੂੰਹ ਉਜਲਾ ਹੋਵੇਗਾ ॥੩॥ ਜਿਸ ਪ੍ਰਭੂ ਜੀ ਨੇ ਜੀਵ ਪੈਦਾ ਕੀਤੇ ਹੋਏ ਹਨ, ਉਹ ਆਪ ਹੀ ਇਹਨਾਂ ਨੂੰ (ਵਿਕਾਰਾਂ ਵਲੋਂ) ਮੋੜਦਾ ਹੈ, ਉਹ ਆਪ ਹੀ ਮਦਦਗਾਰ ਬਣਦਾ ਹੈ। ਹੇ ਨਾਨਕ ਜੀ! ਸਭ ਕੁਝ ਕਰ ਸਕਣ ਵਾਲੇ ਪਰਮਾਤਮਾ ਨੇ ਇਹ ਅਨੋਖੀ ਖੇਡ ਬਣਾ ਦਿੱਤੀ ਹੈ, ਉਸ ਦੀ ਵਡਿਆਈ ਸਦਾ ਕਾਇਮ ਰਹਿਣ ਵਾਲੀ ਹੈ ॥੪॥੪॥੨੮॥
वडहंसु महला १ छंत ੴ सतिगुर प्रसादि ॥ काइआ कूड़ि विगाड़ि काहे नाईऐ ॥ नाता सो परवाणु सचु कमाईऐ ॥ जब साच अंदरि होइ साचा तामि साचा पाईऐ ॥ लिखे बाझहु सुरति नाही बोलि बोलि गवाईऐ ॥ जिथै जाइ बहीऐ भला कहीऐ सुरति सबदु लिखाईऐ ॥ काइआ कूड़ि विगाड़ि काहे नाईऐ ॥१॥ ता मै कहिआ कहणु जा तुझै कहाइआ ॥ अम्रितु हरि का नामु मेरै मनि भाइआ ॥ नामु मीठा मनहि लागा दूखि डेरा ढाहिआ ॥ सूखु मन महि आइ वसिआ जामि तै फुरमाइआ ॥ नदरि तुधु अरदासि मेरी जिंनि आपु उपाइआ ॥ ता मै कहिआ कहणु जा तुझै कहाइआ ॥२॥
राग वडहंस में गुरु नानक देव जी की बाणी ‘छंत’। अकाल पुरख एक है और सतगुरु की कृपा द्वारा मिलता है। शरीर (हृदय) को माया के मोह में गंदा करके (तीर्थ) स्नान करने का कोई लाभ नहीं है। केवल उस मनुख का स्नान कबूल है जो सदा-थिर प्रभु-नाम सिमरन की कमाई करता है। जब सदा-थिर प्रभु हृदय में आ बसता है तब सदा-थिर रहने वाला परमात्मा मिलता है। पर प्रभु के हुकम के बिना सोच ऊँची नहीं हो सकती, सिर्फ जुबान से (ज्ञान की) बाते करना व्यर्थ है। जहाँ भी जा कर बैठे, प्रभु की सिफत-सलाह करें तो अपनी सुरत में प्रभु की सिफत-सलाह की बाणी पिरोंयें। (नहीं तो) हृदय को माया के मोह में गंदा कर के (तीरथ) स्नान क्या लाभ? ॥੧॥ (प्रभु) मैं तब ही सिफत-सलाह कर सकता हूँ जब तूँ खुद प्रेरणा करता है। प्रभु का आत्मक जीवन देने वाला नाम मेरा मन में प्यारा लग सकता है। जब प्रभु का नाम मन में मीठा लगने लग गया तो समझो की दुखों ने अपना डेरा उठा लिया। (हे प्रभु) जब तुने हुकम किया तब मेरे मन में आत्मिक आनंद आ बसता है। हे प्रभु, जिस ने अपने आप ही जगत पैदा किया है, जब तूँ मुझे प्रेरणा करता है, तब ही में तेरी सिफत-सलाह कर सकता हू। मेरी तो तेरे दर पर अरजोई ही होती है,कृपा की नजर तो तूँ आप ही करता है॥२॥
ਅੰਗ : 565
ਵਡਹੰਸੁ ਮਹਲਾ ੧ ਛੰਤ ੴ ਸਤਿਗੁਰ ਪ੍ਰਸਾਦਿ ॥ ਕਾਇਆ ਕੂੜਿ ਵਿਗਾੜਿ ਕਾਹੇ ਨਾਈਐ ॥ ਨਾਤਾ ਸੋ ਪਰਵਾਣੁ ਸਚੁਕਮਾਈਐ ॥ ਜਬ ਸਾਚ ਅੰਦਰਿ ਹੋਇ ਸਾਚਾ ਤਾਮਿ ਸਾਚਾਪਾਈਐ ॥ ਲਿਖੇ ਬਾਝਹੁ ਸੁਰਤਿ ਨਾਹੀ ਬੋਲਿ ਬੋਲਿਗਵਾਈਐ ॥ ਜਿਥੈ ਜਾਇ ਬਹੀਐ ਭਲਾ ਕਹੀਐ ਸੁਰਤਿਸਬਦੁ ਲਿਖਾਈਐ ॥ ਕਾਇਆ ਕੂੜਿ ਵਿਗਾੜਿ ਕਾਹੇ ਨਾਈਐ॥੧॥ ਤਾ ਮੈ ਕਹਿਆ ਕਹਣੁ ਜਾ ਤੁਝੈ ਕਹਾਇਆ ॥ ਅੰਮ੍ਰਿਤੁਹਰਿ ਕਾ ਨਾਮੁ ਮੇਰੈ ਮਨਿ ਭਾਇਆ ॥ ਨਾਮੁ ਮੀਠਾ ਮਨਹਿਲਾਗਾ ਦੂਖਿ ਡੇਰਾ ਢਾਹਿਆ ॥ ਸੂਖੁ ਮਨ ਮਹਿ ਆਇ ਵਸਿਆਜਾਮਿ ਤੈ ਫੁਰਮਾਇਆ ॥ ਨਦਰਿ ਤੁਧੁ ਅਰਦਾਸਿ ਮੇਰੀ ਜਿੰਨਿਆਪੁ ਉਪਾਇਆ ॥ ਤਾ ਮੈ ਕਹਿਆ ਕਹਣੁ ਜਾ ਤੁਝੈਕਹਾਇਆ ॥੨॥
ਅਰਥ : ਰਾਗ ਵਡਹੰਸ ਵਿੱਚ ਗੁਰੂ ਨਾਨਕਦੇਵ ਜੀ ਦੀ ਬਾਣੀ ‘ਛੰਤ’।ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲਮਿਲਦਾ ਹੈ। ਸਰੀਰ (ਹਿਰਦੇ) ਨੂੰ ਮਾਇਆ ਦੇ ਮੋਹ ਵਿਚ ਗੰਦਾਕਰ ਕੇ (ਤੀਰਥ-) ਇਸ਼ਨਾਨ ਕਰਨ ਦਾ ਕੋਈ ਲਾਭ ਨਹੀਂ ਹੈ।ਕੇਵਲ ਉਸ ਮਨੁੱਖ ਦਾ ਨਹਾਉਣਾ ਕਬੂਲ ਹੈ ਜੋ ਸਦਾ-ਥਿਰਪ੍ਰਭੂ-ਨਾਮ ਸਿਮਰਨ ਦੀ ਕਮਾਈ ਕਰਦਾ ਹੈ। ਜਦੋਂ ਸਦਾ-ਥਿਰਪ੍ਰਭੂ ਹਿਰਦੇ ਵਿੱਚ ਆ ਵਸਦਾ ਹੈ ਤਦੋਂ ਸਦਾ-ਥਿਰ ਰਹਿਣਵਾਲਾ ਪਰਮਾਤਮਾ ਮਿਲਦਾ ਹੈ। ਪਰ ਪ੍ਰਭੂ ਦੇ ਹੁਕਮ ਤੋਂ ਬਿਨਾਮਨੁੱਖ ਦੀ ਸੁਰਤ ਉੱਚੀ ਨਹੀਂ ਹੋ ਸਕਦੀ, ਨਿਰੀਆਂ ਜ਼ਬਾਨੀ(ਗਿਆਨ ਦੀਆਂ) ਗੱਲਾਂ ਕਰਨਾ ਵਿਅਰਥ ਹੈ। ਜਿਥੇ ਭੀ ਜਾ ਕੇਬੈਠੀਏ, ਪ੍ਰਭੂ ਦੀ ਸਿਫ਼ਤ-ਸਾਲਾਹ ਕਰੀਏ ਤੇ ਆਪਣੀ ਸੁਰਤਵਿਚ ਪ੍ਰਭੂ ਦੀ ਸਿਫ਼ਤ-ਸਾਲਾਹ ਦੀ ਬਾਣੀ ਵਿੱਚ ਪ੍ਰੋਈਏ। (ਨਹੀਂ ਤਾਂ) ਹਿਰਦੇ ਨੂੰ ਮਾਇਆ ਦੇ ਮੋਹ ਵਿਚ ਮੈਲਾ ਕਰ ਕੇ(ਤੀਰਥ-) ਇਸ਼ਨਾਨ ਦਾ ਕੀਹ ਲਾਭ? ॥੧॥ (ਪ੍ਰਭੂ!) ਮੈਂ ਤਦੋਂਹੀ ਤੇਰੀ ਸਿਫ਼ਤ-ਸਾਲਾਹ ਕਰ ਸਕਦਾ ਹਾਂ ਜਦੋਂ ਤੂੰ ਆਪ ਪ੍ਰੇਰਨਾਕਰਦਾ ਹੈਂ। ਪ੍ਰਭੂ ਦਾ ਆਤਮਕ ਜੀਵਨ ਦੇਣ ਵਾਲਾ ਨਾਮ ਮੇਰੇਮਨ ਵਿਚ ਪਿਆਰਾ ਲੱਗ ਸਕਦਾ ਹੈ। ਜਦੋਂ ਪ੍ਰਭੂ ਦਾ ਨਾਮ ਮਨਵਿਚ ਮਿੱਠਾ ਲੱਗਣ ਲਗ ਪਿਆ ਤਦੋਂ ਦੁੱਖ ਨੇ ਆਪਣਾ ਡੇਰਾਚੁੱਕ ਲਿਆ (ਸਮਝੋ)। (ਹੇ ਪ੍ਰਭੂ!) ਜਦੋਂ ਤੂੰ ਹੁਕਮ ਕੀਤਾ ਤਦੋਂਆਤਮਕ ਆਨੰਦ ਮੇਰੇ ਮਨ ਵਿਚ ਆ ਵੱਸਦਾ ਹੈ। ਹੇ ਪ੍ਰਭੂ,ਜਿਸ ਨੇ ਆਪਣੇ ਆਪ ਹੀ ਜਗਤ ਪੈਦਾ ਕੀਤਾ ਹੈ, ਜਦੋਂ ਤੂੰ ਮੈਨੂੰਪ੍ਰੇਰਨਾ ਕਰਦਾ ਹੈਂ ਤਦੋਂ ਹੀ ਮੈਂ ਤੇਰੀ ਸਿਫ਼ਤ-ਸਾਲਾਹ ਕਰਸਕਦਾ ਹਾਂ।ਮੇਰੀ ਤਾਂ ਤੇਰੇ ਦਰ ਤੇ ਅਰਜ਼ੋਈ ਹੀ ਹੁੰਦੀ ਹੈ,ਮੇਹਰ ਦੀ ਨਜ਼ਰ ਤੂੰ ਆਪ ਕਰਦਾ ਹੈਂ ॥੨॥
सोरठि महला ५ ॥ खोजत खोजत खोजि बीचारिओ राम नामु ततु सारा ॥ किलबिख काटे निमख अराधिआ गुरमुखि पारि उतारा ॥१॥ हरि रसु पीवहु पुरख गिआनी ॥ सुणि सुणि महा त्रिपति मनु पावै साधू अम्रित बानी ॥ रहाउ ॥ मुकति भुगति जुगति सचु पाईऐ सरब सुखा का दाता ॥ अपुने दास कउ भगति दानु देवै पूरन पुरखु बिधाता ॥२॥ स्रवणी सुणीऐ रसना गाईऐ हिरदै धिआईऐ सोई ॥ करण कारण समरथ सुआमी जा ते ब्रिथा न कोई ॥३॥ वडै भागि रतन जनमु पाइआ करहु क्रिपा किरपाला ॥ साधसंगि नानकु गुण गावै सिमरै सदा गोपाला ॥४॥१०॥
अर्थ: हे भाई! बड़ी लंबी खोज करके हम इस नतीजे पर पहुँचे हैं कि परमात्मा का नाम (-सिमरन करना ही मनुष्य के जीवन की) सब से बड़ी असलियत है। गुरू की श़रण पड़ कर ही हरी-नाम सिमरन से (यह नाम) पलक झपकते ही (सारे) पाप कट देता है, और, (संसार-समुँद्र से) पार कर देता है॥१॥ आत्मिक जीवन की समझ वाले हे मनुष्य! (सदा) परमात्मा का नाम रस पिया कर। (हे भाई!) गुरू की आत्मिक जीवन देने वाली बाणी के द्वारा (परमात्मा का) नाम बार बार सुन कर (मनुष्य का) मन सब से ऊँचा संतोष हासिल कर लेता है ॥ रहाउ ॥ हे भाई! सारे सुखों का देने वाला, सदा कायम रहने वाला परमात्मा अगर मिल जाए, तो यही है विकारों से मुक्ति (का मूल), यही है (आत्मा की) ख़ुराक, यही है जीने का सही ढंग। वह सर्व-व्यापक सिरजनहार प्रभू भक्ति का (यह) दान अपने सेवक को (ही) बख्श़श़ करता है ॥२॥ हे भाई! उस (प्रभू के) ही (नाम) को काँनों से सुनना चाहिए, जीभ से गाना चाहिए, हृदय में अराधना चाहिए, जिस जगत के मूल सब ताकतों के मालिक के दर से कोई जीव ख़ाली-हाथ नहीं जाता ॥३॥ हे कृपाल! बड़ी किस्मत से यह श्रेष्ठ मनुष्या जन्म मिला है (अब) मेहर कर, गोपाल जी! (तेरा सेवक) नानक साध संगत में रह कर तेरे गुण गाता रहे, तेरा नाम सदा सिमरता रहे ॥४॥१०॥
ਅੰਗ : 611
ਸੋਰਠਿ ਮਹਲਾ ੫ ॥ ਖੋਜਤ ਖੋਜਤ ਖੋਜਿ ਬੀਚਾਰਿਓ ਰਾਮ ਨਾਮੁ ਤਤੁ ਸਾਰਾ ॥ ਕਿਲਬਿਖ ਕਾਟੇ ਨਿਮਖ ਅਰਾਧਿਆ ਗੁਰਮੁਖਿ ਪਾਰਿ ਉਤਾਰਾ ॥੧॥ ਹਰਿ ਰਸੁ ਪੀਵਹੁ ਪੁਰਖ ਗਿਆਨੀ ॥ ਸੁਣਿ ਸੁਣਿ ਮਹਾ ਤ੍ਰਿਪਤਿ ਮਨੁ ਪਾਵੈ ਸਾਧੂ ਅੰਮ੍ਰਿਤ ਬਾਨੀ ॥ ਰਹਾਉ ॥ ਮੁਕਤਿ ਭੁਗਤਿ ਜੁਗਤਿ ਸਚੁ ਪਾਈਐ ਸਰਬ ਸੁਖਾ ਕਾ ਦਾਤਾ ॥ ਅਪੁਨੇ ਦਾਸ ਕਉ ਭਗਤਿ ਦਾਨੁ ਦੇਵੈ ਪੂਰਨ ਪੁਰਖੁ ਬਿਧਾਤਾ ॥੨॥ ਸ੍ਰਵਣੀ ਸੁਣੀਐ ਰਸਨਾ ਗਾਈਐ ਹਿਰਦੈ ਧਿਆਈਐ ਸੋਈ ॥ ਕਰਣ ਕਾਰਣ ਸਮਰਥ ਸੁਆਮੀ ਜਾ ਤੇ ਬ੍ਰਿਥਾ ਨ ਕੋਈ ॥੩॥ ਵਡੈ ਭਾਗਿ ਰਤਨ ਜਨਮੁ ਪਾਇਆ ਕਰਹੁ ਕ੍ਰਿਪਾ ਕਿਰਪਾਲਾ ॥ ਸਾਧਸੰਗਿ ਨਾਨਕੁ ਗੁਣ ਗਾਵੈ ਸਿਮਰੈ ਸਦਾ ਗੋਪਾਲਾ ॥੪॥੧੦॥
ਅਰਥ : ਹੇ ਭਾਈ! ਬੜੀ ਲੰਮੀ ਖੋਜ ਕਰ ਕੇ ਅਸੀਂ ਇਸ ਵਿਚਾਰ ਤੇ ਪਹੁੰਚੇ ਹਾਂ ਕਿ ਪਰਮਾਤਮਾ ਦਾ ਨਾਮ (-ਸਿਮਰਨਾ ਹੀ ਮਨੁੱਖਾ ਜੀਵਨ ਦੀ) ਸਭ ਤੋਂ ਉੱਚੀ ਅਸਲੀਅਤ ਹੈ। ਗੁਰੂ ਦੀ ਸਰਨ ਪੈ ਕੇ ਹਰਿ-ਨਾਮ ਸਿਮਰਿਆਂ (ਇਹ ਨਾਮ) ਅੱਖ ਦੇ ਫੋਰ ਵਿਚ (ਸਾਰੇ) ਪਾਪ ਕੱਟ ਦੇਂਦਾ ਹੈ, ਤੇ, (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਦੇਂਦਾ ਹੈ ॥੧॥ ਆਤਮਕ ਜੀਵਨ ਦੀ ਸੂਝ ਵਾਲੇ ਹੇ ਮਨੁੱਖ! (ਸਦਾ) ਪਰਮਾਤਮਾ ਦਾ ਨਾਮ-ਰਸ ਪੀਆ ਕਰ। (ਹੇ ਭਾਈ!) ਗੁਰੂ ਦੀ ਆਤਮਕ ਜੀਵਨ ਦੇਣ ਵਾਲੀ ਬਾਣੀ ਦੀ ਰਾਹੀਂ (ਪਰਮਾਤਮਾ ਦਾ) ਨਾਮ ਮੁੜ ਮੁੜ ਸੁਣ ਕੇ (ਮਨੁੱਖ ਦਾ) ਮਨ ਸਭ ਤੋਂ ਉੱਚਾ ਸੰਤੋਖ ਹਾਸਲ ਕਰ ਲੈਂਦਾ ਹੈ ॥ ਰਹਾਉ ॥ ਹੇ ਭਾਈ! ਸਾਰੇ ਸੁਖਾਂ ਦਾ ਦੇਣ ਵਾਲਾ, ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਜੇ ਮਿਲ ਪਏ, ਤਾਂ ਇਹੀ ਹੈ ਵਿਕਾਰਾਂ ਤੋਂ ਖ਼ਲਾਸੀ (ਦਾ ਮੂਲ), ਇਹੀ ਹੈ (ਆਤਮਾ ਦੀ) ਖ਼ੁਰਾਕ, ਇਹੀ ਹੈ ਜੀਊਣ ਦਾ ਸੁਚੱਜਾ ਢੰਗ। ਉਹ ਸਰਬ-ਵਿਆਪਕ ਸਿਰਜਣਹਾਰ ਪ੍ਰਭੂ ਭਗਤੀ ਦਾ (ਇਹ) ਦਾਨ ਆਪਣੇ ਸੇਵਕ ਨੂੰ (ਹੀ) ਬਖ਼ਸ਼ਦਾ ਹੈ ॥੨॥ ਹੇ ਭਾਈ! ਉਸ (ਪ੍ਰਭੂ ਦੇ) ਹੀ (ਨਾਮ) ਨੂੰ ਕੰਨਾਂ ਨਾਲ ਸੁਣਨਾ ਚਾਹੀਦਾ ਹੈ, ਜੀਭ ਨਾਲ ਗਾਣਾ ਚਾਹੀਦਾ ਹੈ, ਹਿਰਦੇ ਵਿਚ ਆਰਾਧਣਾ ਚਾਹੀਦਾ ਹੈ, ਜਿਸ ਜਗਤ ਦੇ ਮੂਲ ਸਭ ਤਾਕਤਾਂ ਦੇ ਮਾਲਕ ਦੇ ਦਰ ਤੋਂ ਕੋਈ ਜੀਵ ਖ਼ਾਲੀ-ਹੱਥ ਨਹੀਂ ਜਾਂਦਾ ॥੩॥ ਹੇ ਕਿਰਪਾਲ! ਵੱਡੀ ਕਿਸਮਤ ਨਾਲ ਇਹ ਸ੍ਰੇਸ਼ਟ ਮਨੁੱਖਾ ਜਨਮ ਲੱਭਾ ਹੈ (ਹੁਣ) ਮੇਹਰ ਕਰ, ਗੋਪਾਲ ਜੀ! (ਤੇਰਾ ਸੇਵਕ) ਨਾਨਕ ਸਾਧ ਸੰਗਤਿ ਵਿਚ ਰਹਿ ਕੇ ਤੇਰੇ ਗੁਣ ਗਾਂਦਾ ਰਹੇ, ਤੇਰਾ ਨਾਮ ਸਦਾ ਸਿਮਰਦਾ ਰਹੇ ॥੪॥੧੦॥
देवगंधारी महला ५ ॥ अपुने हरि पहि बिनती कहीऐ ॥ चारि पदारथ अनद मंगल निधि सूख सहज सिधि लहीऐ ॥१॥ रहाउ ॥ मानु तिआगि हरि चरनी लागउ तिसु प्रभ अंचलु गहीऐ ॥ आंच न लागै अगनि सागर ते सरनि सुआमी की अहीऐ ॥१॥ कोटि पराध महा अक्रितघन बहुरि बहुरि प्रभ सहीऐ ॥ करुणा मै पूरन परमेसुर नानक तिसु सरनहीऐ ॥२॥१७॥
देवगंधारी महला ५ ॥ अपने परमात्मा के पास ही अर्जोई करनी चाहिए। इस तरह यह चारो पदार्थ (धर्म अर्थ, काम, मोक्ष), खुशीयों के खजाने, आत्मिक अडोलता के सुख करामाती ताकतों से हरेक चीज परमात्मा से मिल जाती है॥1॥रहाउ॥ मैं तो अहंकार छोड़ कर परमात्मा के चरणों में ही पड़ा रहता हूँ। उस प्रभु का पल्ला ही पकड़ना चाहिए। विकारों की ) अग्नि के समुन्दर से अग्नि प्रभाव नहीं लगता अगर मालिक प्रभु की शरण मांगी जाए ॥1॥ बड़े बड़े शुकराना ना करने वालों के करोड़ों पाप परमात्मा बार बार सहारता है। गुरू नानक जी कहते हैं, हे नानक! परमात्मा पूर्ण तौर पर तरस-सरूप है उसी की ही शरण पड़ना चाहिए॥2॥17॥
ਅੰਗ : 531
ਦੇਵਗੰਧਾਰੀ ਮਹਲਾ ੫ ॥ ਅਪੁਨੇ ਹਰਿ ਪਹਿ ਬਿਨਤੀ ਕਹੀਐ ॥ ਚਾਰਿ ਪਦਾਰਥ ਅਨਦ ਮੰਗਲ ਨਿਧਿ ਸੂਖ ਸਹਜ ਸਿਧਿ ਲਹੀਐ ॥੧॥ਰਹਾਉ ॥ ਮਾਨੁ ਤਿਆਗਿ ਹਰਿ ਚਰਨੀ ਲਾਗਉ ਤਿਸੁ ਪ੍ਰਭ ਅੰਚਲੁ ਗਹੀਐ ॥ ਆਂਚ ਨ ਲਾਗੈ ਅਗਨਿ ਸਾਗਰ ਤੇ ਸਰਨਿ ਸੁਆਮੀ ਕੀ ਅਹੀਐ॥੧॥ ਕੋਟਿ ਪਰਾਧ ਮਹਾ ਅਕ੍ਰਿਤਘਨ ਬਹੁਰਿ ਬਹੁਰਿ ਪ੍ਰਭ ਸਹੀਐ ॥ ਕਰੁਣਾ ਮੈ ਪੂਰਨ ਪਰਮੇਸੁਰ ਨਾਨਕ ਤਿਸੁ ਸਰਨਹੀਐ ॥੨॥੧੭॥
ਅਰਥ : ਦੇਵਗੰਧਾਰੀ ਮਹਲਾ ੫ ॥ ਆਪਣੇ ਪਰਮਾਤਮਾ ਦੇ ਕੋਲ ਹੀ ਅਰਜ਼ੋਈ ਕਰਨੀ ਚਾਹੀਦੀ ਹੈ। ਇੰਜ ਇਹ ਚਾਰੇ ਪਦਾਰਥ (ਧਰਮ, ਅਰਥ, ਕਾਮ,ਮੋਖ), ਅਨੰਦ ਖ਼ੁਸ਼ੀਆਂ ਦੇ ਖ਼ਜ਼ਾਨੇ, ਆਤਮਕ ਅਡੋਲਤਾ ਦੇ ਸੁਖ, ਕਰਾਮਾਤੀ ਤਾਕਤਾਂ ਤੇ ਹਰੇਕ ਚੀਜ਼ ਪਰਮਾਤਮਾ ਪਾਸੋਂ ਮਿਲ ਜਾਂਦੀ ਹੈ ॥੧॥ਰਹਾਉ॥ ਮੈਂ ਤਾਂ ਅਹੰਕਾਰ ਛੱਡ ਕੇ ਪਰਮਾਤਮਾ ਦੀ ਚਰਨੀਂ ਹੀ ਪਿਆ ਰਹਿੰਦਾ ਹਾਂ। ਉਸ ਪ੍ਰਭੂ ਦਾ ਹੀ ਪੱਲਾ ਫੜਨਾ ਚਾਹੀਦਾ ਹੈ। (ਵਿਕਾਰਾਂ ਦੀ) ਅੱਗ ਦੇ ਸਮੁੰਦਰ ਤੋਂ ਸੇਕ ਨਹੀਂ ਲੱਗਦਾ ਜੇਮਾਲਕ-ਪ੍ਰਭੂ ਦੀ ਸਰਨ ਮੰਗੀਏ ॥੧॥ ਵੱਡੇ ਵੱਡੇ ਨਾ-ਸ਼ੁਕਰਿਆਂ ਦੇ ਕ੍ਰੋੜਾਂ ਪਾਪ ਪਰਮਾਤਮਾ ਮੁੜ ਮੁੜ ਸਹਾਰਦਾ ਹੈ। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! ਪਰਮਾਤਮਾ ਪੂਰਨ ਤੌਰ ਤੇ ਤਰਸ-ਸਰੂਪ ਹੈ ਉਸੇ ਦੀ ਹੀਸਰਨ ਪੈਣਾ ਚਾਹੀਦਾ ਹੈ ॥੨॥੧੭॥
ਇਸ ਪਵਿੱਤਰ ਅਸਥਾਨ ਤੇ ਰਾਜਾ ਫਤਿਹ ਚੰਦ ਮੈਣੀ ਦਾ ਮਹਿਲ ਸੀ। ਉਸ ਦੀ ਰਾਣੀ ਦੇ ਕੋਈ ਸੰਤਾਨ ਨਹੀਂ ਸੀ। ਗੁਰੂ ਗੋਬਿੰਦ ਸਿੰਘ ਜੀ ਬਾਲ ਅਵਸਥਾ ਵਿਚ ਇਥੇ ਖੇਡਣ ਆਇਆ ਕਰਦੇ ਸਨ। ਗੁਰੂ ਜੀ ਦਾ ਮਨਮੋਹਣਾ ਬਾਲ ਸਰੂਪ ਦੇਖ ਕੇ ਰਾਣੀ ਦੇ ਮਨ ਵਿਚ ਉਮੰਗ ਉੱਠਦੀ ਕਿ ਮੇਰੀ ਗੋਦ ਵਿੱਚ ਵੀ ਇਹੋ ਜੇਹਾ ਪੁੱਤਰ ਹੋਵੇ। ਗੁਰੂ ਜੀ ਜਾਣੀ ਜਾਣ ਸਨ ਰਾਣੀ ਦੀ ਮਨ ਦੀ ਇੱਛਾ ਨੂੰ ਸਮਝ ਕੇ ਇਕ ਦਿਨ ਮਹਿਲ ਦੇ ਅੰਦਰ ਆ ਕੇ ਰਾਣੀ ਦੀ ਗੋਦ ਵਿੱਚ ਬੈਠ ਗਏ। ਰਾਣੀ ਨੇ ਗੁਰੂ ਜੀ ਪਾਸੋਂ ਵਰਦਾਨ ਮੰਗਿਆ ਕੇ ਮੇਰੇ ਘਰ ਪੁੱਤਰ ਦੀ ਦਾਤ ਬਕਸ਼ੇ। ਗੁਰੂ ਜੀ ਨੇ ਕਿਹਾ ਕੇ ਮੇਰੇ ਵਰਗਾ ਬਸ ਮੈਂ ਹੀ ਆ। ਇਸ ਲਈ ਅੱਜ ਤੋਂ ਮੈਂ ਹੀ ਆਪਦਾ ਧਰਮ ਪੁੱਤਰ ਹਾਂ। ਇਸ ਸੰਸਾਰ ਤੇ ਮੇਰੇ ਨਾਮ ਨਾਲ ਤੁਹਾਡਾ ਨਾਮ ਵੀ ਅਮਰ ਹੋ ਜਾਵੇਗਾ। ਫਿਰ ਗੁਰੂ ਜੀ ਨੇ ਕਿਹਾ ਕੇ ਮਾਤਾ ਅਸਾਨੂੰ ਭੁੱਖ ਲੱਗੀ ਹੈ ਤਾਂ ਰਾਣੀ ਨੇ ਛੋਲਿਆਂ ਦੀਆਂ ਘੁੰਗਣੀਆ ਅਤੇ ਪੂੜੀਆਂ ਛਕਣ ਲਈ ਦਿਤੀਆਂ। ਉਸ ਦਿਨ ਤੋਂ ਗੁਰੂ ਜੀ ਦੇ ਹੁਕਮ ਅਨੁਸਾਰ ਇਸ ਅਸਥਾਨ ਤੇ ਰੋਜ਼ ਸਵੇਰੇ ਬਾਲਕਾਂ ਨੂੰ ਚਣੇ ਦੀਆਂ ਘੁੰਗਣੀਆ ਦਾ ਪ੍ਰਸ਼ਾਦ ਵਰਤਾਇਆ ਜਾਂਦਾ ਹੈ
ਅੱਜ ਇਕ ਹੋਰ ਹੱਡਬੀਤੀ ਆਪ ਜੀ ਨਾਲ ਸਾਂਝੀ ਕਰਨ ਲੱਗਾ ਜਿਸ ਤੋ ਸਾਨੂੰ ਸਾਰਿਆਂ ਤੋ ਬਹੁਤ ਸਿਖਿਆ ਮਿਲੇਗੀ ।
ਇਕ ਵੀਰ ਮੈਨੂੰ ਮਿਲਿਆ ਜੋ ਕਾਫੀ ਪੜਿਆ ਲਿਖਿਆ ਸੀ ਤੇ ਮੈਨੂੰ ਕਹਿਣ ਲੱਗਾ ਵੀਰ ਜੀ ਗੁਰਬਾਣੀ ਵਿੱਚ ਲਿਖਿਆ ਹੈ । ਜੋ ਬ੍ਰਹਮੰਡੇ ਸੋਈ ਪਿੰਡੇ ਜੋ ਖੋਜੈ ਸੋ ਪਾਵੈ ।। ਸਾਡੇ ਗੁਰੂ ਸਾਹਿਬ ਭਗਤ ਤੇ ਹੋਰ ਮਹਾਪੁਰਖ ਕਹਿੰਦੇ ਹਨ ਸਭ ਕੁਝ ਮਨੁੱਖ ਦੇ ਅੰਦਰ ਹੈ । ਫੇਰ ਤੇ ਅੰਮ੍ਰਿਤ ਵੀ ਸਾਡੇ ਅੰਦਰ ਹੈ ਰੱਬ ਦਾ ਨਾਮ ਵੀ ਸਾਡੇ ਅੰਦਰ ਹੈ ਫੇਰ ਸਾਨੂੰ ਪੰਜਾ ਪਿਆਰਿਆਂ ਪਾਸੋ ਕਿਉ ਅੰਮ੍ਰਿਤ ਛੱਕਣਾ ਪੈਦਾਂ ਹੈ ਤੇ ਵਾਹਿਗੁਰੂ ਦਾ ਸਿਮਰਨ ਕਿੳ ਬੋਲ ਕੇ ਕਰਨਾਂ ਪੈਂਦਾ ਹੈ । ਜਦੋ ਉਸ ਦੀ ਗੱਲ ਸਮਾਪਤ ਹੋਈ ਤਾ ਮੈ ਆਖਿਆ ਵੀਰ ਜੀ ਕਦੇ ਨਲਕਾ ਦੇਖਿਆ ਹੈ । ਬੋਰ ਕਰਕੇ ਧਰਤੀ ਵਿੱਚ ਜਦੋ ਨਲਕਾ ਲਾਉਦੇ ਹਾ ਤਾ ਧਰਤੀ ਤੇ ਪਾਣੀ ਨਾਲ ਭਰੀ ਪਈ ਹੈ ਤੁਸੀ ਜਦੋ ਨਵੇ ਨਲਕੇ ਨੂੰ ਭਾਵੇ ਸਾਰੀ ਉਮਰ ਗੇੜਦੇ ਰਹਿਉ ਉਸ ਵਿੱਚੋ ਕਦੇ ਵੀ ਪਾਣੀ ਨਹੀ ਆਵੇਗਾ । ਸਿਆਣੇ ਲੋਕ ਕੀ ਕਰਦੇ ਸਨ ਜਦੋ ਨਲਕਾ ਨਵਾ ਲਾਇਆ ਜਾਦਾ ਸੀ ਉਸ ਨਲਕੇ ਵਿਚ ਉਪਰ ਤੋ ਪਾਣੀ ਪਾਇਆ ਜਾਦਾ ਸੀ । ਤੇ ਕਾਫੀ ਵਾਰ ਨਲਕੇ ਨੂੰ ਗੇੜਿਆ ਜਾਦਾ ਸੀ ਪਾਣੀ ਪਾ ਕੇ ਤੇ ਵਾਰ ਵਾਰ ਨਲਕੇ ਨੂੰ ਗੇੜਨ ਤੋ ਬਾਅਦ ਨਲਕੇ ਵਿੱਚੋ ਉਹ ਪਾਣੀ ਨਿਕਲਣਾ ਸੁਰੂ ਹੋ ਜਾਦਾ ਸੀ ਜੋ ਧਰਤੀ ਵਿੱਚ ਵੱਡੀ ਮਾਤਰਾ ਵਿੱਚ ਪਾਇਆ ਜਾਦਾ ਹੈ । ਜੋ ਕਦੇ ਨਾ ਖਤਮ ਹੋਣ ਵਾਲਾ ਪਾਣੀ ਹੈ ਇਸੇ ਹੀ ਤਰਾ ਸਾਡੇ ਸਰੀਰ ਵਿੱਚ ਵੀ ਅੰਮ੍ਰਿਤ ਹੈ ਪਰ ਜਦੋ ਪੰਜ ਪਿਆਰੇ ਸਾਡੇ ਮੁਖ ਵਿੱਚ ਇਹ ਅੰਮ੍ਰਿਤ ਪਾਉਦੇ ਹਨ ਤੇ ਨਾਲ ਬਾਣੀ ਪੜ੍ਹਨ ਦਾ ਉਪਦੇਸ਼ ਦਿੰਦੇ ਹਨ । ਤਾ ਜਿਵੇ ਨਲਕੇ ਵਿੱਚ ਪਾਣੀ ਪਾਉਣ ਤੋ ਬਾਅਦ ਵਾਰ ਵਾਰ ਬੋਕੀਆਂ ਮਾਰੀਆ ਜਾਦੀਆ ਹਨ ਤੇ ਧਰਤੀ ਵਾਲਾ ਪਾਣੀ ਨਿਕਲਣਾ ਸੁਰੂ ਹੋ ਜਾਦਾ ਹੈ । ਉਸੇ ਤਰਾ ਹੀ ਅੰਮ੍ਰਿਤ ਛਕ ਕੇ ਜਦੋ ਬਾਣੀ ਦਾ ਅਭਿਆਸ ਵਾਰ ਵਾਰ ਕਰੀ ਦਾ ਹੈ ਤੇ ਸਾਡੇ ਸਰੀਰ ਅੰਦਰ ਜੋ ਅੰਮ੍ਰਿਤ ਹੈ ਉਹ ਬਾਹਰ ਨਿਕਲਣਾ ਸੁਰੂ ਹੋ ਜਾਦਾ ਹੈ ਤੇ ਸਾਨੂੰ ਸਾਰੇ ਪਾਸੇ ਤੇ ਹਰ ਇਕ ਵਿੱਚ ਉਸ ਅਕਾਲ ਪੁਰਖ ਦੀ ਹੀ ਜੋਤ ਨਜਰ ਆਉਦੀ ਹੈ । ਜਿਵੇ ਗੁਰੂ ਅਮਰਦਾਸ ਸਾਹਿਬ ਜੀ ਮਹਾਰਾਜ ਅਨੰਦ ਸਾਹਿਬ ਵਿੱਚ ਫਰਮਾਉਦੇ ਹਨ ।
ਏਹੁ ਵਿਸੁ ਸੰਸਾਰੁ ਤੁਮ ਦੇਖਦੇ ਏਹੁ ਹਰਿ ਕਾ ਰੂਪੁ ਹੈ ਹਰਿ ਰੂਪੁ ਨਦਰੀ ਆਇਆ ॥
ਇਹ ਸੁਣ ਕੇ ਉਹ ਵੀਰ ਕਹਿਣ ਲੱਗਾ ਵੀਰ ਜੀ ਧੰਨਵਾਦ ਜੋ ਆਪ ਜੀ ਨੇ ਵਿਸਥਾਰ ਨਾਲ ਦੱਸਿਆ ਮੈ ਆਖਿਆ ਵੀਰ ਜੀ ਧੰਨਵਾਦ ਉਸ ਰੱਬ ਦਾ ਜਿਸ ਨੇ ਮਿਹਰ ਕਰਕੇ ਸਾਨੂੰ ਇਨਸਾਨ ਬਣਾਇਆ ਤੇ ਦਿਮਾਗ ਦਿੱਤਾ ਸੋਚਣ ਲਈ । ਧੰਨਵਾਦ ਗੁਰੂ ਸਾਹਿਬ ਜੀ ਦਾ ਜਿਨਾ ਨੇ ਮਿਹਰ ਕਰਕੇ ਗੁਰੂ ਗ੍ਰੰਥ ਸਾਹਿਬ ਜੀ ਦੇ ਰੂਪ ਵਿੱਚ ਮਹਾਨ ਗਿਆਨ ਬਖਸ਼ਿਸ਼ ਕੀਤਾ । ਤੇ ਧੰਨਵਾਦ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦਾ ਜਿਨਾ ਨੇ ਆਪਣਾ ਸਾਰਾ ਸਰਬੰਸ ਵਾਰ ਕੇ ਸਾਨੂੰ ਅੰਮ੍ਰਿਤ ਦੀ ਦਾਤ ਬਖਸ਼ਿਸ਼ ਕੀਤੀ ਹੈ ਤੇ ਬਾਣੀ ਬਾਣੇ ਨਾਲ ਜੋੜਿਆ ਹੈ ।
ਦਾਸ ਜੋਰਾਵਰ ਸਿੰਘ ਤਰਸਿੱਕਾ

