#ੴ
ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ
ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ
ਜਪੁ ਆਦਿ ਸਚੁ ਜੁਗਾਦਿ ਸਚੁ ਹੈ ਭੀ ਸਚੁ
ਨਾਨਕ ਹੋਸੀ ਭੀ ਸਚੁ 🙏🏻🙏🏻

ਬਿਨਾਂ ਗਰਮ ਕੱਪੜਿਆਂ ਤੋਂ ਬਾਹਰ ਨਿਕਲਕੇ ਮਹਿਸੂਸ ਕਰੋ,
ਠੰਡੇ ਬੁਰਜ ਵਿੱਚ ਠੰਡ ਕਿੰਨੀ ਹੋਣੀ 😥🙏
ਚਾਰ ਸਾਹਿਬਜ਼ਾਦਿਆਂ ਨੂੰ ਕੋਟਿ ਕੋਟਿ ਪ੍ਰਣਾਮ,
ਮਾਤਾ ਗੁਜਰੀ ਜੀ ਨੂੰ ਕੋਟਿ ਕੋਟਿ ਪ੍ਰਣਾਮ
😥🙏 ਵਾਹਿਗੁਰੂ ਜੀ 🙏

ਗੁਰਦੁਆਰੇ ਆਉਣਾ ਹੋਰ ਗੱਲ ਹੈ, ਗੁਰੂ ਤਕ ਪਹੁੰਚਣਾ ਹੋਰ ਗੱਲ ਹੈ|
ਗੁਰਦੁਆਰੇ ਸਾਰੇ ਹੀ ਜਾਂਦੇ ਨੇ, ਗੁਰੂ ਤਕ ਕੋਈ ਕੋਈ ਪਹੁੰਚਦਾ ਹੈ, ਕਦੀ ਕਬਾਰ, ਉਹ ਵੀ ਕਦੀ|
ਗੁਰੂ ਨੂੰ ਮੰਨਣਾ ਹੋਰ ਗੱਲ ਹੈ, ਗੁਰੂ ਦੀ ਮੰਨਣਾ ਹੋਰ ਗੱਲ ਹੈ|
ਗੁਰੂ ਨੂੰ ਤੇ ਸਾਰੇ ਹੀ ਮੰਣਦੇ ਨੇ, ਪਰ ਗੁਰੂ ਦੀ ਕੌਣ ਮੰਣਦਾ ਹੈ, ਗੁਰੂ ਦੀ ਬਾਣੀ ਨੂੰ ਕੌਣ ਮੰਣਦਾ ਹੈ|
~ ਗਿਆਨੀ ਸੰਤ ਸਿੰਘ ਜੀ ਮਸਕੀਨ

ਸਿਖ ਇਤਿਹਾਸ ਦਾ ਸ਼ਹੀਦੀ ਹਫਤਾ ਸ਼ੁਰੂ ਹੋਣ ਵਾਲਾ ਹੈ ਜੀ ਕੁਰਬਾਨੀਆਂ ਨੂੰ ਯਾਦ ਕਰ ਲਉ ਜੀ ⚜
🙏🌿 ਆਪਣੇ ਆਪਣੇ ਪਰਿਵਾਰਾਂ ਵਿਚ ਵੱਧ ਤੋਂ ਵੱਧ ਬਾਣੀ ਪੜ੍ਹ ਕੇ ਅਤੇ ਬੱਚਿਆਂ ਨੂੰ ਇਤਿਹਾਸ ਬਾਰੇ ਦੱਸ ਕੇ ਇਹ ਹਫਤਾ ਮਨਾਓ ਜੀ । 🌿🙏
⚜ * ਸ਼ਹੀਦੀ ਹਫਤਾ * ⚜
⚜ 20 ਦਸੰਬਰ ਤੋਂ 27 ਦਸੰਬਰ ਤੱਕ ⚜
🙏🌿. 6 ਪੋਹ / 20 ਦਸੰਬਰ : ਸਵੇਰੇ ਗੁਰੂ ਸਾਹਿਬ ਨੇ ਪਰਿਵਾਰ ਸਮੇਤ ਅਨੰਦਪੁਰ ਸਾਹਿਬ ਦਾ ਕਿਲਾ ਛੱਡਿਆ ।
🙏🌿 6 ਪੋਹ / 20 ਦਸੰਬਰ : ਦੀ ਰਾਤ ਗੁਰੂ ਜੀ ਅਤੇ ਵਡੇ ਸਾਹਿਬਜ਼ਾਦੇ ਕੋਟਲਾ ਨਿਹੰਗ ਰੋਪੜ ਵਿਖੇ ਨਿਹੰਗ ਖਾਂ ਕੋਲ ਰਹੇ ਛੋਟੇ ਸਾਹਿਬਜ਼ਾਦੇ ਅਤੇ ਮਾਤਾ ਗੁਜਰੀ ਜੀ ਕੁੰਮੇ ਮਾਸ਼ਕੀ ਦੀ ਝੁਗੀ ਵਿਚ ਰਹੇ
🙏🌿 7 ਪੋਹ / 21 ਦਸੰਬਰ : ਗੁਰੂ ਸਾਹਿਬ ਅਤੇ ਵਡੇ ਸਾਹਿਬਜ਼ਾਦੇ ਸ਼ਾਮ ਤੱਕ ਚਮਕੌਰ ਸਾਹਿਬ ਪਹੁੰਚੇ ਛੋਟੇ ਸਾਹਿਬਜ਼ਾਦੇ ਅਤੇ ਮਾਤਾ ਗੁਜਰੀ ਜੀ ਨੂੰ ਗੰਗੂ ਬ੍ਰਾਹਮਣ ਆਪਣੇ ਪਿੰਡ ਖੇੜੀ ਲੈ ਗਿਆ
🙏🌿 8 ਪੋਹ / 22 ਦਸੰਬਰ : ਚਮਕੋਰ ਗੜੀ ਦੀ ਜੰਗ ਸ਼ੁਰੂ ਹੋਈ ਬਾਬਾ ਅਜੀਤ ਸਿੰਘ ਜੀ ਉਮਰ 17 ਸਾਲ ਭਾਈ ਮੋਹਕਮ ਸਿੰਘ ( ਪੰਜਾ ਪਿਆਰਿਆਂ ਵਿਚੋਂ ) ਅਤੇ 7 ਹੋਰ ਸਿੰਘਾ ਨਾਲ ਸ਼ਹੀਦ ਹੋਏ ਬਾਬਾ ਜੁਝਾਰ ਸਿੰਘ ਉਮਰ 14 ਸਾਲ ਭਾਈ ਹਿੰਮਤ ਸਿੰਘ ਅਤੇ ਭਾਈ ਸਾਹਿਬ ਸਿੰਘ ( ਪੰਜਾ ਪਿਆਰਿਆਂ ਵਾਲੇ ) ਅਤੇ ਤਿੰਨ ਹੋਰ ਸਿੰਘਾਂ ਸਮੇਤ ਸ਼ਹੀਦ ਹੋਏ ਅਤੇ
🙏🌿 8 ਪੋਹ / 22 ਦਸੰਬਰ : ਨੂੰ ਹੀ ਮੋਰਿੰਡੇ ਦੇ ਚੋਧਰੀ ਗਨੀ ਖਾਨ ਅਤੇ ਮਨੀ ਖਾਨ ਮਾਤਾ ਗੁਜਰ ਕੌਰ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਨੂੰ ਗੰਗੂ ਦੇ ਘਰੋਂ ਗ੍ਰਿਫਤਾਰ ਕਰਕੇ ਤੁਰ ਪਏ
🙏🌿 9 ਪੋਹ / 23 ਦਿਸੰਬਰ : ਨੂੰ ਰਾਤ ਰਹਿੰਦੀ ਤੜਕ ਸਾਰ ਗੁਰੂ ਸਾਹਿਬ ਸਿੰਘਾ ਦੇ ਹੁਕਮ ਅੰਦਰ ਚਮਕੋਰ ਦੀ ਗੜੀ ਵਿਚੋਂ ਨਿਕਲ ਗਏ
🙏🌿 9 ਪੋਹ / 23 ਦਿਸੰਬਰ : ਦੀ ਰਾਤ ਦਸ਼ਮੇਸ਼ ਜੀ ਨੇ ਮਾਛੀਵਾੜੇ ਦੇ ਜੰਗਲ ਵਿੱਚ ਅਤੇ ਦਾਦੀ ਸਮੇਤ ਸਾਹਿਬਜ਼ਾਦਿਆਂ ਨੇ ਸਰਹਿੰਦ ਦੇ ਠੰਡੇ ਬੁਰਜ ਵਿਚ ਗੁਜਾਰੀ
🙏🌿 10 ਅਤੇ 11 ਪੋਹ / 24 ਅਤੇ 25 ਦਸੰਬਰ : ਦੋ ਦਿਨ ਸਾਹਿਬਜ਼ਾਦਿਆਂ ਨੂੰ ਸਰਹਿੰਦ ਦੇ ਸੂਬੇ ਨਵਾਬ ਵਜ਼ੀਰ ਖਾਨ ਦੀ ਕਚਹਿਰੀ ਵਿਚ ਪੇਸ਼ ਕੀਤਾ ਗਿਆ ਅਤੇ ਪਿਤਾ ਦਸ਼ਮੇਸ਼ ਜੀ ਉੱਚ ਦੇ ਪੀਰ ਬਣ ਪਿੰਡ ਆਲਮਗੀਰ ਤੱਕ ਸਫਰ ਵਿੱਚ ਰਹੇ
🙏🌿 12 ਪੋਹ / 26 ਦਸੰਬਰ. : ਬਾਬਾ ਜ਼ੋਰਾਵਰ ਸਿੰਘ ਉਮਰ 7 ਸਾਲ ਅਤੇ ਬਾਬਾ ਫਤਿਹ ਸਿੰਘ ਉਮਰ 5 ਸਾਲ ਸੀ ਦੋਵੇਂ ਨੀਹਾਂ ਵਿੱਚ ਚਿਣ ਕੇ ਸ਼ਹੀਦ ਕੀਤੇ ਗਏ ।
ਮਾਤਾ ਗੁਜਰ ਕੌਰ ਜੀ ਠੰਢੇ ਬੁਰਜ ਵਿੱਚ ਸਵਾਸ ਤਿਆਗ ਗਏ ।
🙏🌿 13 ਪੋਹ ./ 27 ਦਸੰਬਰ ਨੂੰ ਤਿੰਨਾ ਦਾ ਦੇਹ ਸਸਕਾਰ ਸਤਿਕਾਰ ਯੋਗ ਮੋਤੀ ਰਾਮ ਮਹਿਰਾ ਅਤੇ ਟੋਡਰ ਮੱਲ ਨੇ ਮਿਲ ਕੇ ਕੀਤਾ ।
🙏 ਵਾਹਿਗੁਰੂ ਜੀ 🙏
🙏 ਵਾਹਿਗੁਰੂ ਜੀ 🙏

ਲਾੜੀ ਮੌਤ ਨੇ ਫਰਕ ਨਾਂ ਆਉਣ ਦਿੱਤਾ
ਚੌਹਾਂ ਵੀਰਾਂ ਦੇ ਗੂੜ੍ਹੇ ਪਿਆਰ ਅੰਦਰ
ਤੱਕਦਾ ਰਿਹਾ ਬਾਪੂ ਕੱਚੇ ਕਿਲੇ ਅੰਦਰੋਂ
ਕਿੰਨਾ ਬੱਲ ਹੈ ਨਿੱਕੀ ਤਲਵਾਰ ਅੰਦਰ
ਕਿੰਨੀਆਂ ਖਾਧੀਆਂ ਸੱਟਾਂ ਅਜੀਤ ਸਿੰਘ ਨੇ
ਕਿੰਨੇ ਖੁਭੇ ਨੇ ਤੀਰ ਜੁਝਾਰ ਅੰਦਰ
ਦਾਦੀ ਤੱਕਿਆ ਬੁਰਜ ਦੀ ਝੀਥ ਵਿੱਚੋਂ
ਫੁੱਲ ਲੁਕ ਗਏ ਨੇ ਇੱਟਾਂ ਦੇ ਭਾਰ ਅੰਦਰ
ਅਰਸ਼ੋਂ ਦਾਦੇ ਸ਼ਹੀਦ ਨੇ ਝਾਤ ਪਾਈ
ਕਿੰਨਾ ਸਿਦਕ ਹੈ ਮੇਰੇ ਇਸ ਪਰਿਵਾਰ ਅੰਦਰ
ਝੂਝੇ ਕਿਸ ਤਰ੍ਹਾਂ ਧਰਮ ਲਈ ਸ਼ਾਹਿਬਜ਼ਾਦੇ
ਦੋ ਮੈਦਾਨ ਅੰਦਰ ਦੋ ਦੀਵਾਰ ਅੰਦਰ

ਵਾਹਿਗੁਰੂ ਵਾਹਿਗੁਰੂ ਜੀ
ਜਦੋਂ ਠੰਡ ਲੱਗੇ ਤਾਂ ਉਸ ਵੇਲੇ ਮਾਤਾ ਗੁਜਰ ਕੌਰ ਤੇ ਛੋਟੇ ਸਾਹਿਬਜ਼ਾਦਿਆਂ ਨੂੰ
ਯਾਦ ਕਰ ਲਿਆ ਕਰੋ ,
ਧੰਨ ਮਾਤਾ ਗੁਜਰ ਕੌਰ ਇੰਨੀ ਹੱਡ ਚੀਰਵੀ ਠੰਡ ਵਿੱਚ ,
ਕਿਵੇਂ ਠੰਡੇ ਬੁਰਜ ਵਿੱਚ ਰਾਤਾ ਕੱਟੀਆਂ ਹੋਣਗੀਆਂ
ਧੰਨ ਜਿਗਰਾ ਬਾਜਾਂ ਵਾਲੇ ਦਾ
ਜਿੰਨੇ ਆਪਣਾ ਸਾਰਾ ਪਰਿਵਾਰ ਵਾਰ ਕੇ ਵੀ ਸੀ ਤੱਕ ਨਹੀਂ ਕੀਤੀ
ਵਾਹਿਗੁਰੂ ਜੀ ਬਖ਼ਸ਼ ਲਿਓ ਸਰਬੱਤ ਦਾ ਭਲਾ ਕਰਿਓ ਸਮੱਤ ਬਖਸ਼ਣਾ,
ਚਿਰਾਗ ✍️ 🙏
🌹 ਵਾਹਿਗੁਰੂ ਜੀ 🌹

Begin typing your search term above and press enter to search. Press ESC to cancel.

Back To Top