सलोक ॥ मन इछा दान करणं सरबत्र आसा पूरनह ॥ खंडणं कलि कलेसह प्रभ सिमरि नानक नह दूरणह ॥१॥ हभि रंग माणहि जिसु संगि तै सिउ लाईऐ नेहु ॥ सो सहु बिंद न विसरउ नानक जिनि सुंदरु रचिआ देहु ॥२॥ पउड़ी ॥ जीउ प्रान तनु धनु दीआ दीने रस भोग ॥ ग्रिह मंदर रथ असु दीए रचि भले संजोग ॥ सुत बनिता साजन सेवक दीए प्रभ देवन जोग ॥ हरि सिमरत तनु मनु हरिआ लहि जाहि विजोग ॥ साधसंगि हरि गुण रमहु बिनसे सभि रोग ॥३॥
अर्थ: हे नानक जी! जो प्रभू हमें मन-इच्छत दातां देता है जो सब जगह (सब जीवों की) उम्मीदें पूरी करता है, जो हमारे झगड़े और कलेश नाश करने वाला है उस को याद कर, वह तेरे से दूर नहीं है ॥१॥ जिस प्रभू की बरकत से तुम सभी आनंद मानते हो, उस से प्रीत जोड़। जिस प्रभू ने तुम्हारा सुंदर शरीर बनाया है, हे नानक जी! रब कर के वह तुझे कभी भी न भूले ॥२॥ (प्रभू ने तुझे) जिंद प्राण शरीर और धन दिया और स्वादिष्ट पदार्थ भोगणें को दिए। तेरे अच्छे भाग बना कर, तुझे उस ने सुंदर घर, रथ और घोडे दिए। सब कुछ देने-वाले प्रभू ने तुझे पुत्र, पत्नी मित्र और नौकर दिए। उस प्रभू को सिमरनें से मन तन खिड़िया रहता है, सभी दुख खत्म हो जाते हैं। (हे भाई!) सत्संग में उस हरी के गुण चेते किया करो, सभी रोग (उस को सिमरनें से) नाश हो जाते हैं ॥३॥
ਅੰਗ : 706
ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥ ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥੨॥ ਪਉੜੀ ॥ ਜੀਉ ਪ੍ਰਾਨ ਤਨੁ ਧਨੁ ਦੀਆ ਦੀਨੇ ਰਸ ਭੋਗ ॥ ਗ੍ਰਿਹ ਮੰਦਰ ਰਥ ਅਸੁ ਦੀਏ ਰਚਿ ਭਲੇ ਸੰਜੋਗ ॥ ਸੁਤ ਬਨਿਤਾ ਸਾਜਨ ਸੇਵਕ ਦੀਏ ਪ੍ਰਭ ਦੇਵਨ ਜੋਗ ॥ ਹਰਿ ਸਿਮਰਤ ਤਨੁ ਮਨੁ ਹਰਿਆ ਲਹਿ ਜਾਹਿ ਵਿਜੋਗ ॥ ਸਾਧਸੰਗਿ ਹਰਿ ਗੁਣ ਰਮਹੁ ਬਿਨਸੇ ਸਭਿ ਰੋਗ ॥੩॥
ਅਰਥ: ਹੇ ਨਾਨਕ ਜੀ! ਜੋ ਪ੍ਰਭੂ ਅਸਾਨੂੰ ਮਨ-ਮੰਨੀਆਂ ਦਾਤਾਂ ਦੇਂਦਾ ਹੈ ਜੋ ਸਭ ਥਾਂ (ਸਭ ਜੀਵਾਂ ਦੀਆਂ) ਆਸਾਂ ਪੂਰੀਆਂ ਕਰਦਾ ਹੈ, ਜੋ ਅਸਾਡੇ ਝਗੜੇ ਤੇ ਕਲੇਸ਼ ਨਾਸ ਕਰਨ ਵਾਲਾ ਹੈ ਉਸ ਨੂੰ ਯਾਦ ਕਰ, ਉਹ ਤੈਥੋਂ ਦੂਰ ਨਹੀਂ ਹੈ ॥੧॥ ਜਿਸ ਪ੍ਰਭੂ ਦੀ ਬਰਕਤਿ ਨਾਲ ਤੂੰ ਸਾਰੀਆਂ ਮੌਜਾਂ ਮਾਣਦਾ ਹੈਂ, ਉਸ ਨਾਲ ਪ੍ਰੀਤ ਜੋੜ। ਜਿਸ ਪ੍ਰਭੂ ਨੇ ਤੇਰਾ ਸੋਹਣਾ ਸਰੀਰ ਬਣਾਇਆ ਹੈ, ਹੇ ਨਾਨਕ ਜੀ! ਰੱਬ ਕਰ ਕੇ ਉਹ ਤੈਨੂੰ ਕਦੇ ਭੀ ਨਾਹ ਭੁੱਲੇ ॥੨॥ (ਪ੍ਰਭੂ ਨੇ ਤੈਨੂੰ) ਜਿੰਦ ਪ੍ਰਾਣ ਸਰੀਰ ਤੇ ਧਨ ਦਿੱਤਾ ਤੇ ਸੁਆਦਲੇ ਪਦਾਰਥ ਭੋਗਣ ਨੂੰ ਦਿੱਤੇ। ਤੇਰੇ ਚੰਗੇ ਭਾਗ ਬਣਾ ਕੇ, ਤੈਨੂੰ ਉਸ ਨੇ ਘਰ ਸੋਹਣੇ ਮਕਾਨ, ਰਥ ਤੇ ਘੋੜੇ ਦਿੱਤੇ। ਸਭ ਕੁਝ ਦੇਣ-ਜੋਗੇ ਪ੍ਰਭੂ ਨੇ ਤੈਨੂੰ ਪੁੱਤਰ, ਵਹੁਟੀ ਮਿੱਤ੍ਰ ਤੇ ਨੌਕਰ ਦਿੱਤੇ। ਉਸ ਪ੍ਰਭੂ ਨੂੰ ਸਿਮਰਿਆਂ ਮਨ ਤਨ ਖਿੜਿਆ ਰਹਿੰਦਾ ਹੈ, ਸਾਰੇ ਦੁੱਖ ਮਿਟ ਜਾਂਦੇ ਹਨ। (ਹੇ ਭਾਈ!) ਸਤਸੰਗ ਵਿਚ ਉਸ ਹਰੀ ਦੇ ਗੁਣ ਚੇਤੇ ਕਰਿਆ ਕਰੋ, ਸਾਰੇ ਰੋਗ (ਉਸ ਨੂੰ ਸਿਮਰਿਆਂ) ਨਾਸ ਹੋ ਜਾਂਦੇ ਹਨ ॥੩॥
धनासरी महला ५ ॥ जिस का तनु मनु धनु सभु तिस का सोई सुघड़ु सुजानी ॥ तिन ही सुणिआ दुखु सुखु मेरा तउ बिधि नीकी खटानी ॥१॥ जीअ की एकै ही पहि मानी ॥ अवरि जतन करि रहे बहुतेरे तिन तिलु नही कीमति जानी ॥ रहाउ ॥ अम्रित नामु निरमोलकु हीरा गुरि दीनो मंतानी ॥ डिगै न डोलै द्रिड़ु करि रहिओ पूरन होइ त्रिपतानी ॥२॥ ओइ जु बीच हम तुम कछु होते तिन की बात बिलानी ॥ अलंकार मिलि थैली होई है ता ते कनिक वखानी ॥३॥ प्रगटिओ जोति सहज सुख सोभा बाजे अनहत बानी ॥ कहु नानक निहचल घरु बाधिओ गुरि कीओ बंधानी ॥४॥५॥
अर्थ: हे भाई! जिस प्रभू का दिया हुआ यह शरीर और मन है, यह सारा धन-पदार्थ भी उसी का दिया हुआ है, वही सुशील और स्याना है। हम जीवों का दुःख सुख (सदा) उस परमात्मा ने ही सुना है, (जब वह हमारी अरदास-अरजोई सुनता है) तभी (हमारी) हालत अच्छी बन जाती है ॥१॥ हे भाई! जिंद की (अरदास) एक परमात्मा के पास ही मानी जाती है। (परमात्मा के सहारे के बिना लोग) अन्य बहुत यत्न कर के थक जाते हैं, उन यत्नों का मुल्य एक तिल जितना भी नहीं समझा जाता ॥ रहाउ ॥ हे भाई! परमात्मा का नाम आतमिक जीवन देने वाला है, नाम एक ऐसा हीरा है जो किसी मूल्य से नहीं मिल सकता। गुरू ने यह नाम मन्त्र (जिस मनुष्य को) दे दिया, वह मनुष्य (विकारों में) गिरता नहीं, डोलता नहीं, वह मनुष्य पक्के इरादे वाला बन जाता है, वह मुकम्मल तौर पर (माया की तरफ से) संतोखी रहता है ॥२॥ (हे भाई! जिस मनुष्य को गुरू पासों नाम-हीरा मिल जाता है, उस के अंदरों) उन्हा मेर-तेर वाले सभी वितकरों की बात मुक जाती है जो जगत में बड़े पर्बल हैं। (उस मनुष्य को हर तरफ परमात्मा ही इस तरह दिखता है, जैसे) अनेकों गहनें मिल कर (गाले जा कर) रैणी बन जाती है, और, उस ढेली से वह सोना ही कहलाती है ॥३॥ (हे भाई! जिस मनुष्य के अंदर गुरू की कृपा से) परमात्मा की ज्योत का प्रकाश हो जाता है, उस के अंदर आतमिक अडोलता के आनंद पैदा हो जाते हैं, उस को हर जगह शोभा मिलती है, उस के हिरदे में सिफत-सलाह की बाणी के (मानों) एक-रस वाजे वजते रहते हैं। नानक जी कहते हैं – गुरू ने जिस मनुष्य के लिए यह प्रबंध कर दिया, वह मनुष्य सदा के लिए प्रभू-चरनों में टिकाणा प्राप्त कर लेता है ॥४॥५॥
ਅੰਗ : 671
ਧਨਾਸਰੀ ਮਹਲਾ ੫ ॥ ਜਿਸ ਕਾ ਤਨੁ ਮਨੁ ਧਨੁ ਸਭੁ ਤਿਸ ਕਾ ਸੋਈ ਸੁਘੜੁ ਸੁਜਾਨੀ ॥ ਤਿਨ ਹੀ ਸੁਣਿਆ ਦੁਖੁ ਸੁਖੁ ਮੇਰਾ ਤਉ ਬਿਧਿ ਨੀਕੀ ਖਟਾਨੀ ॥੧॥ ਜੀਅ ਕੀ ਏਕੈ ਹੀ ਪਹਿ ਮਾਨੀ ॥ ਅਵਰਿ ਜਤਨ ਕਰਿ ਰਹੇ ਬਹੁਤੇਰੇ ਤਿਨ ਤਿਲੁ ਨਹੀ ਕੀਮਤਿ ਜਾਨੀ ॥ ਰਹਾਉ ॥ ਅੰਮ੍ਰਿਤ ਨਾਮੁ ਨਿਰਮੋਲਕੁ ਹੀਰਾ ਗੁਰਿ ਦੀਨੋ ਮੰਤਾਨੀ ॥ ਡਿਗੈ ਨ ਡੋਲੈ ਦ੍ਰਿੜੁ ਕਰਿ ਰਹਿਓ ਪੂਰਨ ਹੋਇ ਤ੍ਰਿਪਤਾਨੀ ॥੨॥ ਓਇ ਜੁ ਬੀਚ ਹਮ ਤੁਮ ਕਛੁ ਹੋਤੇ ਤਿਨ ਕੀ ਬਾਤ ਬਿਲਾਨੀ ॥ ਅਲੰਕਾਰ ਮਿਲਿ ਥੈਲੀ ਹੋਈ ਹੈ ਤਾ ਤੇ ਕਨਿਕ ਵਖਾਨੀ ॥੩॥ ਪ੍ਰਗਟਿਓ ਜੋਤਿ ਸਹਜ ਸੁਖ ਸੋਭਾ ਬਾਜੇ ਅਨਹਤ ਬਾਨੀ ॥ ਕਹੁ ਨਾਨਕ ਨਿਹਚਲ ਘਰੁ ਬਾਧਿਓ ਗੁਰਿ ਕੀਓ ਬੰਧਾਨੀ ॥੪॥੫॥
ਅਰਥ: ਹੇ ਭਾਈ! ਜਿਸ ਪ੍ਰਭੂ ਦਾ ਦਿੱਤਾ ਹੋਇਆ ਇਹ ਸਰੀਰ ਤੇ ਮਨ ਹੈ, ਇਹ ਸਾਰਾ ਧਨ-ਪਦਾਰਥ ਭੀ ਉਸੇ ਦਾ ਦਿੱਤਾ ਹੋਇਆ ਹੈ, ਉਹੀ ਸੁਚੱਜਾ ਹੈ ਤੇ ਸਿਆਣਾ ਹੈ। ਅਸਾਂ ਜੀਵਾਂ ਦਾ ਦੁੱਖ ਸੁਖ (ਸਦਾ) ਉਸ ਪਰਮਾਤਮਾ ਨੇ ਹੀ ਸੁਣਿਆ ਹੈ, (ਜਦੋਂ ਉਹ ਸਾਡੀ ਅਰਦਾਸ-ਅਰਜ਼ੋਈ ਸੁਣਦਾ ਹੈ) ਤਦੋਂ (ਸਾਡੀ) ਹਾਲਤ ਚੰਗੀ ਬਣ ਜਾਂਦੀ ਹੈ ॥੧॥ ਹੇ ਭਾਈ! ਜਿੰਦ ਦੀ (ਅਰਦਾਸ) ਇਕ ਪਰਮਾਤਮਾ ਦੇ ਕੋਲ ਹੀ ਮੰਨੀ ਜਾਂਦੀ ਹੈ। (ਪਰਮਾਤਮਾ ਦੇ ਆਸਰੇ ਤੋਂ ਬਿਨਾ ਲੋਕ) ਹੋਰ ਬਥੇਰੇ ਜਤਨ ਕਰ ਕੇ ਥੱਕ ਜਾਂਦੇ ਹਨ, ਉਹਨਾਂ ਜਤਨਾਂ ਦਾ ਮੁੱਲ ਇਕ ਤਿਲ ਜਿਤਨਾ ਭੀ ਨਹੀਂ ਸਮਝਿਆ ਜਾਂਦਾ ॥ ਰਹਾਉ ॥ ਹੇ ਭਾਈ! ਪਰਮਾਤਮਾ ਦਾ ਨਾਮ ਆਤਮਕ ਜੀਵਨ ਦੇਣ ਵਾਲਾ ਹੈ, ਨਾਮ ਇਕ ਐਸਾ ਹੀਰਾ ਹੈ ਜੇਹੜਾ ਕਿਸੇ ਮੁੱਲ ਤੋਂ ਨਹੀਂ ਮਿਲ ਸਕਦਾ। ਗੁਰੂ ਨੇ ਇਹ ਨਾਮ-ਮੰਤਰ (ਜਿਸ ਮਨੁੱਖ ਨੂੰ) ਦੇ ਦਿੱਤਾ, ਉਹ ਮਨੁੱਖ (ਵਿਕਾਰਾਂ ਵਿਚ) ਡਿੱਗਦਾ ਨਹੀਂ, ਡੋਲਦਾ ਨਹੀਂ, ਉਹ ਮਨੁੱਖ ਪੱਕੇ ਇਰਾਦੇ ਵਾਲਾ ਬਣ ਜਾਂਦਾ ਹੈ, ਉਹ ਮੁਕੰਮਲ ਤੌਰ ਤੇ (ਮਾਇਆ ਵਲੋਂ) ਸੰਤੋਖੀ ਰਹਿੰਦਾ ਹੈ ॥੨॥ (ਹੇ ਭਾਈ! ਜਿਸ ਮਨੁੱਖ ਨੂੰ ਗੁਰੂ ਪਾਸੋਂ ਨਾਮ-ਹੀਰਾ ਮਿਲ ਜਾਂਦਾ ਹੈ, ਉਸ ਦੇ ਅੰਦਰੋਂ) ਉਹਨਾਂ ਮੇਰ-ਤੇਰ ਵਾਲੇ ਸਾਰੇ ਵਿਤਕਰਿਆਂ ਦੀ ਗੱਲ ਮੁੱਕ ਜਾਂਦੀ ਹੈ ਜੋ ਜਗਤ ਵਿਚ ਬੜੇ ਪ੍ਰਬਲ ਹਨ। (ਉਸ ਮਨੁੱਖ ਨੂੰ ਹਰ ਪਾਸੇ ਪਰਮਾਤਮਾ ਹੀ ਇਉਂ ਦਿੱਸਦਾ ਹੈ, ਜਿਵੇਂ) ਅਨੇਕਾਂ ਗਹਣੇ ਮਿਲ ਕੇ (ਗਾਲੇ ਜਾ ਕੇ) ਰੈਣੀ ਬਣ ਜਾਂਦੀ ਹੈ, ਤੇ, ਉਸ ਢੇਲੀ ਤੋਂ ਉਹ ਸੋਨਾ ਹੀ ਅਖਵਾਂਦੀ ਹੈ ॥੩॥ (ਹੇ ਭਾਈ! ਜਿਸ ਮਨੁੱਖ ਦੇ ਅੰਦਰ ਗੁਰੂ ਦੀ ਕਿਰਪਾ ਨਾਲ) ਪਰਮਾਤਮਾ ਦੀ ਜੋਤਿ ਦਾ ਪਰਕਾਸ਼ ਹੋ ਜਾਂਦਾ ਹੈ, ਉਸ ਦੇ ਅੰਦਰ ਆਤਮਕ ਅਡੋਲਤਾ ਦੇ ਆਨੰਦ ਪੈਦਾ ਹੋ ਜਾਂਦੇ ਹਨ, ਉਸ ਨੂੰ ਹਰ ਥਾਂ ਸੋਭਾ ਮਿਲਦੀ ਹੈ, ਉਸ ਦੇ ਹਿਰਦੇ ਵਿਚ ਸਿਫ਼ਤ-ਸਾਲਾਹ ਦੀ ਬਾਣੀ ਦੇ (ਮਾਨੋ) ਇਕ-ਰਸ ਵਾਜੇ ਵੱਜਦੇ ਰਹਿੰਦੇ ਹਨ। ਨਾਨਕ ਜੀ ਆਖਦੇ ਹਨ – ਗੁਰੂ ਨੇ ਜਿਸ ਮਨੁੱਖ ਵਾਸਤੇ ਇਹ ਪ੍ਰਬੰਧ ਕਰ ਦਿੱਤਾ, ਉਹ ਮਨੁੱਖ ਸਦਾ ਲਈ ਪ੍ਰਭੂ-ਚਰਨਾਂ ਵਿਚ ਟਿਕਾਣਾ ਪ੍ਰਾਪਤ ਕਰ ਲੈਂਦਾ ਹੈ ॥੪॥੫॥
ਗੁਰਮਤਿ ਨਗਰੀ ਖੋਜਿ ਖੋਜਾਈ ॥ ਹਰਿ ਹਰਿ ਨਾਮੁ ਪਦਾਰਥੁ ਪਾਈ ॥੧॥ ਮੇਰੈ ਮਨਿ ਹਰਿ ਹਰਿ ਸਾਂਤਿ ਵਸਾਈ ॥ ਤਿਸਨਾ ਅਗਨਿ ਬੁਝੀ ਖਿਨ ਅੰਤਰਿ ਗੁਰਿ ਮਿਲਿਐ ਸਭ ਭੁਖ ਗਵਾਈ ॥੧॥ ਰਹਾਉ ॥ ਹਰਿ ਗੁਣ ਗਾਵਾ ਜੀਵਾ ਮੇਰੀ ਮਾਈ ॥ ਸਤਿਗੁਰਿ ਦਇਆਲਿ ਗੁਣ ਨਾਮੁ ਦ੍ਰਿੜਾਈ ॥੨॥ ਹਉ ਹਰਿ ਪ੍ਰਭੁ ਪਿਆਰਾ ਢੂਢਿ ਢੂਢਾਈ ॥ ਸਤਸੰਗਤਿ ਮਿਲਿ ਹਰਿ ਰਸੁ ਪਾਈ ॥੩॥ ਧੁਰਿ ਮਸਤਕਿ ਲੇਖ ਲਿਖੇ ਹਰਿ ਪਾਈ ॥ ਗੁਰੁ ਨਾਨਕੁ ਤੁਠਾ ਮੇਲੈ ਹਰਿ ਭਾਈ ॥੪॥੧॥੫॥
ਹੇ ਭਾਈ! ਗੁਰੂ ਦੀ ਮਤਿ ਲੈ ਕੇ ਮੈਂ ਆਪਣੇ ਸਰੀਰ-ਨਗਰ ਦੀ ਚੰਗੀ ਤਰ੍ਹਾਂ ਖੋਜ ਕੀਤੀ ਹੈ, ਅਤੇ, (ਸਰੀਰ ਦੇ ਵਿਚੋਂ ਹੀ) ਪਰਮਾਤਮਾ ਦਾ ਕੀਮਤੀ ਨਾਮ ਮੈਂ ਲੱਭ ਲਿਆ ਹੈ ॥੧॥ ਹੇ ਭਾਈ! (ਗੁਰੂ ਨੇ ਮੈਨੂੰ ਹਰਿ-ਨਾਮ ਦੀ ਦਾਤ ਦੇ ਕੇ) ਮੇਰੇ ਮਨ ਵਿਚ ਠੰਢ ਪਾ ਦਿੱਤੀ ਹੈ। (ਮੇਰੇ ਅੰਦਰੋਂ) ਇਕ ਛਿਨ ਵਿਚ (ਮਾਇਆ ਦੀ) ਤ੍ਰਿਸ਼ਨਾ ਦੀ ਅੱਗ ਬੁੱਝ ਗਈ ਹੈ। ਗੁਰੂ ਦੇ ਮਿਲਣ ਨਾਲ ਮੇਰੀ ਸਾਰੀ (ਮਾਇਆ ਦੀ) ਭੁੱਖ ਦੂਰ ਹੋ ਗਈ ਹੈ ॥੧॥ ਰਹਾਉ ॥ ਹੇ ਮੇਰੀ ਮਾਂ! (ਹੁਣ ਜਿਉਂ ਜਿਉਂ) ਮੈਂ ਪਰਮਾਤਮਾ ਦੇ ਗੁਣ ਗਾਂਦਾ ਹਾਂ, ਮੈਨੂੰ ਆਤਮਕ ਜੀਵਨ ਮਿਲ ਰਿਹਾ ਹੈ। ਦਇਆ ਦੇ ਘਰ ਸਤਿਗੁਰੂ ਨੇ ਮੇਰੇ ਹਿਰਦੇ ਵਿਚ ਪ੍ਰਭੂ ਦੇ ਗੁਣ ਪੱਕੇ ਕਰ ਦਿੱਤੇ ਹਨ, ਪਰਮਾਤਮਾ ਦਾ ਨਾਮ ਪੱਕਾ ਕਰ ਦਿੱਤਾ ਹੈ ॥੨॥ ਹੇ ਭਾਈ! ਹੁਣ ਮੈਂ ਪਿਆਰੇ ਹਰਿ-ਪ੍ਰਭੂ ਦੀ ਭਾਲ ਕਰਦਾ ਹਾਂ, (ਸਤਸੰਗੀਆਂ ਪਾਸੋਂ) ਭਾਲ ਕਰਾਂਦਾ ਹਾਂ। ਸਾਧ ਸੰਗਤਿ ਵਿਚ ਮਿਲ ਕੇ ਮੈਂ ਪਰਮਾਤਮਾ ਦੇ ਨਾਮ ਦਾ ਸੁਆਦ ਮਾਣਦਾ ਹਾਂ ॥੩॥ ਹੇ ਭਾਈ! ਧੁਰ ਦਰਗਾਹ ਤੋਂ (ਜਿਸ ਮਨੁੱਖ ਦੇ) ਮੱਥੇ ਉੱਤੇ ਪ੍ਰਭੂ-ਮਿਲਾਪ ਦਾ ਲਿਖਿਆ ਲੇਖ ਉੱਘੜਦਾ ਹੈ, ਉਸ ਉਤੇ ਗੁਰੂ ਨਾਨਕ ਪ੍ਰਸੰਨ ਹੁੰਦਾ ਹੈ ਅਤੇ, ਉਸ ਨੂੰ ਪਰਮਾਤਮਾ ਮਿਲਾ ਦੇਂਦਾ ਹੈ ॥੪॥੧॥੫॥
धनासरी महला ४ ॥ मेरे साहा मै हरि दरसन सुखु होइ ॥ हमरी बेदनि तू जानता साहा अवरु किआ जानै कोइ ॥ रहाउ ॥ साचा साहिबु सचु तू मेरे साहा तेरा कीआ सचु सभु होइ ॥ झूठा किस कउ आखीऐ साहा दूजा नाही कोइ ॥१॥ सभना विचि तू वरतदा साहा सभि तुझहि धिआवहि दिनु राति ॥ सभि तुझ ही थावहु मंगदे मेरे साहा तू सभना करहि इक दाति ॥२॥ सभु को तुझ ही विचि है मेरे साहा तुझ ते बाहरि कोई नाहि ॥ सभि जीअ तेरे तू सभस दा मेरे साहा सभि तुझ ही माहि समाहि ॥३॥ सभना की तू आस है मेरे पिआरे सभि तुझहि धिआवहि मेरे साह ॥ जिउ भावै तिउ रखु तू मेरे पिआरे सचु नानक के पातिसाह ॥४॥७॥१३॥
अर्थ: हे मेरे पातशाह! (कृपा कर) मुझे तेरे दर्शन का आनंद प्राप्त हो जाए। हे मेरे पातशाह! मेरे दिल की पीड़ा को तूँ ही जानता हैं। कोई अन्य क्या जान सकता है ? ॥ रहाउ ॥ हे मेरे पातशाह! तूँ सदा कायम रहने वाला मालिक है, तूँ अटल है। जो कुछ तूँ करता हैं, वह भी उकाई-हीन है (उस में कोई भी उणता-कमी नहीं)। हे पातशाह! (सारे संसार में तेरे बिना) अन्य कोई नहीं है (इस लिए) किसी को झूठा नहीं कहा जा सकता ॥१॥ हे मेरे पातशाह! तूँ सब जीवों में मौजूद हैं, सारे जीव दिन रात तेरा ही ध्यान धरते हैं। हे मेरे पातशाह! सारे जीव तेरे से ही (मांगें) मांगते हैं। एक तूँ ही सब जीवों को दातें दे रहा हैं ॥२॥ हे मेरे पातशाह! प्रत्येक जीव तेरे हुक्म में है, कोई जीव तेरे हुक्म से बाहर नहीं हो सकता। हे मेरे पातशाह! सभी जीव तेरे पैदा किए हुए हैं,और, यह सभी तेरे में ही लीन हो जाते हैं ॥३॥ हे मेरे प्यारे पातशाह! तूँ सभी जीवों की इच्छाएं पूरी करता हैं सभी जीव तेरा ही ध्यान धरते हैं। हे नानक जी के पातशाह! हे मेरे प्यारे! जैसे तुझे अच्छा लगता है, वैसे मुझे (अपने चरणों में) रख। तूँ ही सदा कायम रहने वाला हैं ॥४॥७॥१३॥
ਅੰਗ : 670
ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥ ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥ ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥੨॥ ਸਭੁ ਕੋ ਤੁਝ ਹੀ ਵਿਚਿ ਹੈ ਮੇਰੇ ਸਾਹਾ ਤੁਝ ਤੇ ਬਾਹਰਿ ਕੋਈ ਨਾਹਿ ॥ ਸਭਿ ਜੀਅ ਤੇਰੇ ਤੂ ਸਭਸ ਦਾ ਮੇਰੇ ਸਾਹਾ ਸਭਿ ਤੁਝ ਹੀ ਮਾਹਿ ਸਮਾਹਿ ॥੩॥ ਸਭਨਾ ਕੀ ਤੂ ਆਸ ਹੈ ਮੇਰੇ ਪਿਆਰੇ ਸਭਿ ਤੁਝਹਿ ਧਿਆਵਹਿ ਮੇਰੇ ਸਾਹ ॥ ਜਿਉ ਭਾਵੈ ਤਿਉ ਰਖੁ ਤੂ ਮੇਰੇ ਪਿਆਰੇ ਸਚੁ ਨਾਨਕ ਕੇ ਪਾਤਿਸਾਹ ॥੪॥੭॥੧੩॥
ਅਰਥ: ਹੇ ਮੇਰੇ ਪਾਤਿਸ਼ਾਹ! (ਮੇਹਰ ਕਰ) ਮੈਨੂੰ ਤੇਰੇ ਦਰਸਨ ਦਾ ਆਨੰਦ ਪ੍ਰਾਪਤ ਹੋ ਜਾਏ। ਹੇ ਮੇਰੇ ਪਾਤਿਸ਼ਾਹ! ਮੇਰੇ ਦਿਲ ਦੀ ਪੀੜ ਤੂੰ ਹੀ ਜਾਣਦਾ ਹੈਂ। ਕੋਈ ਹੋਰ ਕੀ ਜਾਣ ਸਕਦਾ ਹੈ ? ॥ ਰਹਾਉ ॥ ਹੇ ਮੇਰੇ ਪਾਤਿਸ਼ਾਹ! ਤੂੰ ਸਦਾ ਕਾਇਮ ਰਹਿਣ ਵਾਲਾ ਮਾਲਕ ਹੈਂ, ਤੂੰ ਅਟੱਲ ਹੈਂ। ਜੋ ਕੁਝ ਤੂੰ ਕਰਦਾ ਹੈਂ, ਉਹ ਭੀ ਉਕਾਈ-ਹੀਣ ਹੈ (ਉਸ ਵਿਚ ਭੀ ਕੋਈ ਊਣਤਾ ਨਹੀਂ)। ਹੇ ਪਾਤਿਸ਼ਾਹ! (ਸਾਰੇ ਸੰਸਾਰ ਵਿਚ ਤੈਥੋਂ ਬਿਨਾ) ਹੋਰ ਕੋਈ ਨਹੀਂ ਹੈ (ਇਸ ਵਾਸਤੇ) ਕਿਸੇ ਨੂੰ ਝੂਠਾ ਆਖਿਆ ਨਹੀਂ ਜਾ ਸਕਦਾ ॥੧॥ ਹੇ ਮੇਰੇ ਪਾਤਿਸ਼ਾਹ! ਤੂੰ ਸਭ ਜੀਵਾਂ ਵਿਚ ਮੌਜੂਦ ਹੈਂ, ਸਾਰੇ ਜੀਵ ਦਿਨ ਰਾਤ ਤੇਰਾ ਹੀ ਧਿਆਨ ਧਰਦੇ ਹਨ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪਾਸੋਂ ਹੀ (ਮੰਗਾਂ) ਮੰਗਦੇ ਹਨ। ਇਕ ਤੂੰ ਹੀ ਸਭ ਜੀਵਾਂ ਨੂੰ ਦਾਤਾਂ ਦੇ ਰਿਹਾ ਹੈਂ ॥੨॥ ਹੇ ਮੇਰੇ ਪਾਤਿਸ਼ਾਹ! ਹਰੇਕ ਜੀਵ ਤੇਰੇ ਹੁਕਮ ਵਿਚ ਹੈ, ਤੈਥੋਂ ਆਕੀ ਕੋਈ ਜੀਵ ਨਹੀਂ ਹੋ ਸਕਦਾ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪੈਦਾ ਕੀਤੇ ਹੋਏ ਹਨ, ਤੇ, ਇਹ ਸਾਰੇ ਤੇਰੇ ਵਿਚ ਹੀ ਲੀਨ ਹੋ ਜਾਂਦੇ ਹਨ ॥੩॥ ਹੇ ਮੇਰੇ ਪਿਆਰੇ ਪਾਤਿਸ਼ਾਹ! ਤੂੰ ਸਭ ਜੀਵਾਂ ਦੀ ਆਸਾਂ ਪੂਰੀਆਂ ਕਰਦਾ ਹੈਂ ਸਾਰੇ ਜੀਵ ਤੇਰਾ ਹੀ ਧਿਆਨ ਧਰਦੇ ਹਨ। ਹੇ ਨਾਨਕ ਜੀ ਦੇ ਪਾਤਿਸ਼ਾਹ! ਹੇ ਮੇਰੇ ਪਿਆਰੇ! ਜਿਵੇਂ ਤੈਨੂੰ ਚੰਗਾ ਲੱਗਦਾ ਹੈ, ਤਿਵੇਂ ਮੈਨੂੰ (ਆਪਣੇ ਚਰਨਾਂ ਵਿਚ) ਰੱਖ। ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ ॥੪॥੭॥੧੩॥
वडहंसु महला ३ ॥ गुरमुखि सभु वापारु भला जे सहजे कीजै राम ॥ अनदिनु नामु वखाणीऐ लाहा हरि रसु पीजै राम ॥ लाहा हरि रसु लीजै हरि रावीजै अनदिनु नामु वखाणै ॥ गुण संग्रहि अवगण विकणहि आपै आपु पछाणै ॥ गुरमति पाई वडी वडिआई सचै सबदि रसु पीजै ॥ नानक हरि की भगति निराली गुरमुखि विरलै कीजै ॥१॥ गुरमुखि खेती हरि अंतरि बीजीऐ हरि लीजै सरीरि जमाए राम ॥ आपणे घर अंदरि रसु भुंचु तू लाहा लै परथाए राम ॥ लाहा परथाए हरि मंनि वसाए धनु खेती वापारा ॥ हरि नामु धिआए मंनि वसाए बूझै गुर बीचारा ॥ मनमुख खेती वणजु करि थाके त्रिसना भुख न जाए ॥ नानक नामु बीजि मन अंदरि सचै सबदि सुभाए ॥२॥
अर्थ :-हे भाई ! अगर गुरु के द्वारा आत्मिक अढ़ोलता में टिक के (हरि-नाम का) व्यापार किया जाए, तो यह सारा व्यापार मनुख के लिए भला होता है । हे भाई ! परमात्मा का नाम हर समय उच्चारना चाहिए, भगवान के नाम का रस पीणा चाहिए-यही है मनुष्य के जन्म की कमाई । हरि-नाम का स्वाद लेना चाहिए, हरि-नाम हृदय में बसाना चाहिए-यही मनुष्य के जन्म का लाभ है । जो मनुख हर समय भगवान का नाम उच्चारण करता है, वह (अपने अंदर आत्मिक) गुण इक्कठे कर के अपने आत्मिक जीवन को परखता रहता है, (इस तरह उस के सारे) औगुण दूर हो जाते हैं । हे भाई ! जिस मनुख ने गुरु की शिक्षा हासिल कर ली, उस को बड़ी इज्ज़त प्राप्त हुई । हे भाई ! सदा-थिर भगवान की सिफ़त-सालाह के शब्द में जुड़ के हरि-नाम-रस पीणा चाहिए । गुरू नानक जी कहते हैं, हे नानक ! परमात्मा की भक्ति एक आश्चर्ज दाति है, पर किसी विरले मनुख ने गुरु की शरण में आकर भक्ति की है ।1 ।
ਅੰਗ : 568
ਵਡਹੰਸੁ ਮਹਲਾ ੩ ॥ ਗੁਰਮੁਖਿ ਸਭੁ ਵਾਪਾਰੁ ਭਲਾ ਜੇ ਸਹਜੇ ਕੀਜੈ ਰਾਮ ॥ ਅਨਦਿਨੁ ਨਾਮੁ ਵਖਾਣੀਐ ਲਾਹਾ ਹਰਿ ਰਸੁ ਪੀਜੈ ਰਾਮ ॥ ਲਾਹਾ ਹਰਿ ਰਸੁ ਲੀਜੈ ਹਰਿ ਰਾਵੀਜੈ ਅਨਦਿਨੁ ਨਾਮੁ ਵਖਾਣੈ ॥ ਗੁਣ ਸੰਗ੍ਰਹਿ ਅਵਗਣ ਵਿਕਣਹਿ ਆਪੈ ਆਪੁ ਪਛਾਣੈ ॥ ਗੁਰਮਤਿ ਪਾਈ ਵਡੀ ਵਡਿਆਈ ਸਚੈ ਸਬਦਿ ਰਸੁ ਪੀਜੈ ॥ ਨਾਨਕ ਹਰਿ ਕੀ ਭਗਤਿ ਨਿਰਾਲੀ ਗੁਰਮੁਖਿ ਵਿਰਲੈ ਕੀਜੈ ॥੧॥ ਗੁਰਮੁਖਿ ਖੇਤੀ ਹਰਿ ਅੰਤਰਿ ਬੀਜੀਐ ਹਰਿ ਲੀਜੈ ਸਰੀਰਿ ਜਮਾਏ ਰਾਮ ॥ ਆਪਣੇ ਘਰ ਅੰਦਰਿ ਰਸੁ ਭੁੰਚੁ ਤੂ ਲਾਹਾ ਲੈ ਪਰਥਾਏ ਰਾਮ ॥ ਲਾਹਾ ਪਰਥਾਏ ਹਰਿ ਮੰਨਿ ਵਸਾਏ ਧਨੁ ਖੇਤੀ ਵਾਪਾਰਾ ॥ ਹਰਿ ਨਾਮੁ ਧਿਆਏ ਮੰਨਿ ਵਸਾਏ ਬੂਝੈ ਗੁਰ ਬੀਚਾਰਾ ॥ ਮਨਮੁਖ ਖੇਤੀ ਵਣਜੁ ਕਰਿ ਥਾਕੇ ਤ੍ਰਿਸਨਾ ਭੁਖ ਨ ਜਾਏ ॥ ਨਾਨਕ ਨਾਮੁ ਬੀਜਿ ਮਨ ਅੰਦਰਿ ਸਚੈ ਸਬਦਿ ਸੁਭਾਏ ॥੨॥
ਅਰਥ:- ਹੇ ਭਾਈ! ਜੇ ਗੁਰੂ ਦੀ ਰਾਹੀਂ ਆਤਮਕ ਅਡੋਲਤਾ ਵਿਚ ਟਿਕ ਕੇ (ਹਰਿ-ਨਾਮ ਦਾ) ਵਪਾਰ ਕੀਤਾ ਜਾਏ, ਤਾਂ ਇਹ ਸਾਰਾ ਵਪਾਰ ਮਨੁੱਖ ਲਈ ਭਲਾ ਹੁੰਦਾ ਹੈ। ਹੇ ਭਾਈ! ਪਰਮਾਤਮਾ ਦਾ ਨਾਮ ਹਰ ਵੇਲੇ ਉਚਾਰਨਾ ਚਾਹੀਦਾ ਹੈ, ਪ੍ਰਭੂ ਦੇ ਨਾਮ ਦਾ ਰਸ ਪੀਣਾ ਚਾਹੀਦਾ ਹੈ—ਇਹੀ ਹੈ ਮਨੁੱਖਾ ਜਨਮ ਦੀ ਖੱਟੀ। ਹਰਿ-ਨਾਮ ਦਾ ਸੁਆਦ ਲੈਣਾ ਚਾਹੀਦਾ ਹੈ, ਹਰਿ-ਨਾਮ ਹਿਰਦੇ ਵਿਚ ਵਸਾਣਾ ਚਾਹੀਦਾ ਹੈ—ਇਹੀ ਮਨੁੱਖਾ ਜਨਮ ਦਾ ਲਾਭ ਹੈ। ਜੇਹੜਾ ਮਨੁੱਖ ਹਰ ਵੇਲੇ ਪ੍ਰਭੂ ਦਾ ਨਾਮ ਉਚਾਰਦਾ ਹੈ, ਉਹ (ਆਪਣੇ ਅੰਦਰ ਆਤਮਕ) ਗੁਣ ਇਕੱਠੇ ਕਰ ਕੇ ਆਪਣੇ ਆਤਮਕ ਜੀਵਨ ਨੂੰ ਪਰਖਦਾ ਰਹਿੰਦਾ ਹੈ, (ਇਸ ਤਰ੍ਹਾਂ ਉਸ ਦੇ ਸਾਰੇ) ਔਗੁਣ ਦੂਰ ਹੋ ਜਾਂਦੇ ਹਨ। ਹੇ ਭਾਈ! ਜਿਸ ਮਨੁੱਖ ਨੇ ਗੁਰੂ ਦੀ ਸਿੱਖਿਆ ਹਾਸਲ ਕਰ ਲਈ, ਉਸ ਨੂੰ ਬੜੀ ਇੱਜ਼ਤ ਪ੍ਰਾਪਤ ਹੋਈ। ਹੇ ਭਾਈ! ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਸ਼ਬਦ ਵਿਚ ਜੁੜ ਕੇ ਹਰਿ-ਨਾਮ-ਰਸ ਪੀਣਾ ਚਾਹੀਦਾ ਹੈ। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! ਪਰਮਾਤਮਾ ਦੀ ਭਗਤੀ ਇਕ ਅਸਚਰਜ ਦਾਤਿ ਹੈ, ਪਰ ਕਿਸੇ ਵਿਰਲੇ ਮਨੁੱਖ ਨੇ ਗੁਰੂ ਦੀ ਸਰਨ ਪੈ ਕੇ ਭਗਤੀ ਕੀਤੀ ਹੈ।1।

