धनासरी मः ५ ॥ जब ते दरसन भेटे साधू भले दिनस ओइ आए ॥ महा अनंदु सदा करि कीरतनु पुरख बिधाता पाए ॥१॥ अब मोहि राम जसो मनि गाइओ ॥ भइओ प्रगासु सदा सुखु मन महि सतिगुरु पूरा पाइओ ॥१॥ रहाउ ॥ गुण निधानु रिद भीतरि वसिआ ता दूखु भरम भउ भागा ॥ भई परापति वसतु अगोचर राम नामि रंगु लागा ॥२॥ चिंत अचिंता सोच असोचा सोगु लोभु मोहु थाका ॥ हउमै रोग मिटे किरपा ते जम ते भए बिबाका ॥३॥ गुर की टहल गुरू की सेवा गुर की आगिआ भाणी ॥ कहु नानक जिनि जम ते काढे तिसु गुर कै कुरबाणी ॥४॥४॥

अर्थ :-हे भाई ! मुझे पूरा गुरु मिल गया है, (इस लिए उस की कृपा के साथ) अब मैं परमात्मा की सिफ़त-सालाह (अपने) मन में गा रहा हूँ, (मेरे अंदर आत्मिक जीवन का) रोशनी हो गई है, मेरे मन में सदा आनंद बना रहता है।1।रहाउ। हे भाई ! जब से गुरु के दर्शन प्राप्त हुए हैं, मेरे इस प्रकार के अच्छे दिन आ गए कि परमात्मा की सिफ़त-सालाह कर कर के सदा मेरे अंदर सुख बना रहता है, मुझे सर्व-व्यापक करतार मिल गया है।1। (हे भाई ! गुरु की कृपा के साथ जब से) गुणों का खजाना परमात्मा मेरे हृदय में आ बसा है , तब से मेरा दु:ख भ्रम डर दूर हो गया है। परमात्मा के नाम में मेरा प्यार बन गया है, मुझे (वह उॅतम) चीज प्राप्त हो गई है जिस तक ज्ञान-इन्द्रियों की पहुंच नहीं हो सकती।2। (हे भाई ! गुरु के दर्शन की बरकत के साथ) मैं सभी चिंताँ और सोचों से बच गया हूँ, (मेरे अंदर से) गम खत्म हो गया है, लोभ खत्म हो गया है, मोह दूर हो गया है। (गुरु की) कृपा के साथ (मेरे अंदर से) हऊमै आदि रोग मिट गए हैं, मुझे यम-राज से भी कोई डर नहीं लगता।3। हे भाई ! अब मुझे गुरु की टहल-सेवा, गुरु की रजा ही प्यारी लगती है। हे नानक ! बोल-(हे भाई ! मैं उस गुरु से सदके जाता हूँ, जिस ने मुझे यमों से बचा लिया है।4।4।

ਅੰਗ : 671
ਧਨਾਸਰੀ ਮਃ ੫ ॥ ਜਬ ਤੇ ਦਰਸਨ ਭੇਟੇ ਸਾਧੂ ਭਲੇ ਦਿਨਸ ਓਇ ਆਏ ॥ ਮਹਾ ਅਨੰਦੁ ਸਦਾ ਕਰਿ ਕੀਰਤਨੁ ਪੁਰਖ ਬਿਧਾਤਾ ਪਾਏ ॥੧॥ ਅਬ ਮੋਹਿ ਰਾਮ ਜਸੋ ਮਨਿ ਗਾਇਓ ॥ ਭਇਓ ਪ੍ਰਗਾਸੁ ਸਦਾ ਸੁਖੁ ਮਨ ਮਹਿ ਸਤਿਗੁਰੁ ਪੂਰਾ ਪਾਇਓ ॥੧॥ ਰਹਾਉ ॥ ਗੁਣ ਨਿਧਾਨੁ ਰਿਦ ਭੀਤਰਿ ਵਸਿਆ ਤਾ ਦੂਖੁ ਭਰਮ ਭਉ ਭਾਗਾ ॥ ਭਈ ਪਰਾਪਤਿ ਵਸਤੁ ਅਗੋਚਰ ਰਾਮ ਨਾਮਿ ਰੰਗੁ ਲਾਗਾ ॥੨॥ ਚਿੰਤ ਅਚਿੰਤਾ ਸੋਚ ਅਸੋਚਾ ਸੋਗੁ ਲੋਭੁ ਮੋਹੁ ਥਾਕਾ ॥ ਹਉਮੈ ਰੋਗ ਮਿਟੇ ਕਿਰਪਾ ਤੇ ਜਮ ਤੇ ਭਏ ਬਿਬਾਕਾ ॥੩॥ ਗੁਰ ਕੀ ਟਹਲ ਗੁਰੂ ਕੀ ਸੇਵਾ ਗੁਰ ਕੀ ਆਗਿਆ ਭਾਣੀ ॥ ਕਹੁ ਨਾਨਕ ਜਿਨਿ ਜਮ ਤੇ ਕਾਢੇ ਤਿਸੁ ਗੁਰ ਕੈ ਕੁਰਬਾਣੀ ॥੪॥੪॥

ਅਰਥ:- ਹੇ ਭਾਈ! ਮੈਨੂੰ ਪੂਰਾ ਗੁਰੂ ਮਿਲ ਪਿਆ ਹੈ, (ਇਸ ਵਾਸਤੇ ਉਸ ਦੀ ਕਿਰਪਾ ਨਾਲ) ਹੁਣ ਮੈਂ ਪਰਮਾਤਮਾ ਦੀ ਸਿਫ਼ਤਿ-ਸਾਲਾਹ (ਆਪਣੇ) ਮਨ ਵਿਚ ਗਾ ਰਿਹਾ ਹਾਂ, (ਮੇਰੇ ਅੰਦਰ ਆਤਮਕ ਜੀਵਨ ਦਾ) ਚਾਨਣ ਹੋ ਗਿਆ ਹੈ, ਮੇਰੇ ਮਨ ਵਿਚ ਸਦਾ ਆਨੰਦ ਬਣਿਆ ਰਹਿੰਦਾ ਹੈ।1। ਰਹਾਉ। ਹੇ ਭਾਈ! ਜਦੋਂ ਤੋਂ ਗੁਰੂ ਦੇ ਦਰਸਨ ਪ੍ਰਾਪਤ ਹੋਏ ਹਨ, ਮੇਰੇ ਇਹੋ ਜਿਹੇ ਚੰਗੇ ਦਿਨ ਆ ਗਏ ਕਿ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰ ਕਰ ਕੇ ਸਦਾ ਮੇਰੇ ਅੰਦਰ ਸੁਖ ਬਣਿਆ ਰਹਿੰਦਾ ਹੈ, ਮੈਨੂੰ ਸਰਬ-ਵਿਆਪਕ ਕਰਤਾਰ ਮਿਲ ਪਿਆ ਹੈ।1। (ਹੇ ਭਾਈ! ਗੁਰੂ ਦੀ ਕਿਰਪਾ ਨਾਲ ਜਦੋਂ ਤੋਂ) ਗੁਣਾਂ ਦਾ ਖ਼ਜ਼ਾਨਾ ਪਰਮਾਤਮਾ ਮੇਰੇ ਹਿਰਦੇ ਵਿਚ ਆ ਵੱਸਿਆ ਹੈ, ਤਦੋਂ ਤੋਂ ਮੇਰਾ ਦੁੱਖ ਭਰਮ ਡਰ ਦੂਰ ਹੋ ਗਿਆ ਹੈ। ਪਰਮਾਤਮਾ ਦੇ ਨਾਮ ਵਿਚ ਮੇਰਾ ਪਿਆਰ ਬਣ ਗਿਆ ਹੈ, ਮੈਨੂੰ (ਉਹ ਉੱਤਮ) ਚੀਜ਼ ਪ੍ਰਾਪਤ ਹੋ ਗਈ ਹੈ ਜਿਸ ਤਕ ਗਿਆਨ-ਇੰਦ੍ਰਿਆਂ ਦੀ ਪਹੁੰਚ ਨਹੀਂ ਸੀ ਹੋ ਸਕਦੀ।2। (ਹੇ ਭਾਈ! ਗੁਰੂ ਦੇ ਦਰਸਨ ਦੀ ਬਰਕਤਿ ਨਾਲ) ਮੈਂ ਸਾਰੀਆਂ ਚਿੰਤਾਂ ਤੇ ਸੋਚਾਂ ਤੋਂ ਬਚ ਗਿਆ ਹਾਂ, (ਮੇਰੇ ਅੰਦਰੋਂ) ਗ਼ਮ ਮੁੱਕ ਗਿਆ ਹੈ, ਲੋਭ ਖ਼ਤਮ ਹੋ ਗਿਆ ਹੈ, ਮੋਹ ਦੂਰ ਹੋ ਗਿਆ ਹੈ। (ਗੁਰੂ ਦੀ) ਕਿਰਪਾ ਨਾਲ (ਮੇਰੇ ਅੰਦਰੋਂ) ਹਉਮੈ ਆਦਿਕ ਰੋਗ ਮਿਟ ਗਏ ਹਨ, ਮੈਂ ਜਮ-ਰਾਜ ਤੋਂ ਭੀ ਕੋਈ ਡਰ ਨਹੀਂ ਕਰਦਾ।3। ਹੇ ਭਾਈ! ਹੁਣ ਮੈਨੂੰ ਗੁਰੂ ਦੀ ਟਹਲ-ਸੇਵਾ, ਗੁਰੂ ਦੀ ਰਜ਼ਾ ਹੀ ਪਿਆਰੀ ਲੱਗਦੀ ਹੈ। ਹੇ ਨਾਨਕ! ਆਖ—(ਹੇ ਭਾਈ! ਮੈਂ ਉਸ ਗੁਰੂ ਤੋਂ ਸਦਕੇ ਜਾਂਦਾ ਹਾਂ, ਜਿਸ ਨੇ ਮੈਨੂੰ ਜਮਾਂ ਤੋਂ ਬਚਾ ਲਿਆ ਹੈ।4। 4।

धनासरी महला ५ घरु ६ असटपदी ੴ सतिगुर प्रसादि ॥ जो जो जूनी आइओ तिह तिह उरझाइओ माणस जनमु संजोगि पाइआ ॥ ताकी है ओट साध राखहु दे करि हाथ करि किरपा मेलहु हरि राइआ ॥१॥ अनिक जनम भ्रमि थिति नही पाई ॥ करउ सेवा गुर लागउ चरन गोविंद जी का मारगु देहु जी बताई ॥१॥ रहाउ ॥ अनिक उपाव करउ माइआ कउ9 बचिति धरउ मेरी मेरी करत सद ही विहावै ॥ कोई ऐसो रे भेटै संतु मेरी लाहै सगल चिंत ठाकुर सिउ मेरा रंगु लावै ॥२॥ पड़े रे सगल बेद नह चूके मन भेद इकु खिनु न धीरहि मेरे घर के पंचा ॥ कोई ऐसो रे भगतु जु माइआ ते रहतु इकु अंम्रित नामु मेरै रिदै सिंचा ॥३॥ जेते रे तीरथ नाए अहंबुधि मैलु लाए घर को ठाकुरु इकु तिलु न मानै ॥ कदि पावउ साधसंगु हरि हरि सदा आनंदु गिआन अंजनि मेरा मनु इसनानै ॥४॥ सगल अस्रम कीने मनूआ नह पतीने बिबेकहीन देही धोए ॥ कोई पाईऐ रे पुरखु बिधाता पारब्रहम कै रंगि राता मेरे मन की दुरमति मलु खोए ॥५॥ करम धरम जुगता निमख न हेतु करता गरबि गरबि पड़ै कही न लेखै ॥ जिसु भेटीऐ सफल मूरति करै सदा कीरति गुर परसादि कोऊ नेत्रहु पेखै ॥६॥ मनहठि जो कमावै तिलु न लेखै पावै बगुल जिउ धिआनु लावै माइआ रे धारी ॥ कोई ऐसो रे सुखह दाई प्रभ की कथा सुनाई तिसु भेटे गति होइ हमारी ॥७॥ सुप्रसंन गोपाल राइ काटै रे बंधन माइ गुर कै सबदि मेरा मनु राता ॥ सदा सदा आनंदु भेटिओ निरभै गोबिंदु सुख नानक लाधे हरि चरन पराता ॥८॥ सफल सफल भई सफल जात्रा ॥ आवण जाण रहे मिले साधा ॥१॥ रहाउ ॥ दूजा ॥१॥३॥

ਅੰਗ : 686

ਧਨਾਸਰੀ ਮਹਲਾ ੫ ਘਰੁ ੬ ਅਸਟਪਦੀ ੴ ਸਤਿਗੁਰ ਪ੍ਰਸਾਦਿ ॥ ਜੋ ਜੋ ਜੂਨੀ ਆਇਓ ਤਿਹ ਤਿਹ ਉਰਝਾਇਓ ਮਾਣਸ ਜਨਮੁ ਸੰਜੋਗਿ ਪਾਇਆ ॥ ਤਾਕੀ ਹੈ ਓਟ ਸਾਧ ਰਾਖਹੁ ਦੇ ਕਰਿ ਹਾਥ ਕਰਿ ਕਿਰਪਾ ਮੇਲਹੁ ਹਰਿ ਰਾਇਆ ॥੧॥ ਅਨਿਕ ਜਨਮ ਭ੍ਰਮਿ ਥਿਤਿ ਨਹੀ ਪਾਈ ॥ ਕਰਉ ਸੇਵਾ ਗੁਰ ਲਾਗਉ ਚਰਨ ਗੋਵਿੰਦ ਜੀ ਕਾ ਮਾਰਗੁ ਦੇਹੁ ਜੀ ਬਤਾਈ ॥੧॥ ਰਹਾਉ ॥ ਅਨਿਕ ਉਪਾਵ ਕਰਉ ਮਾਇਆ ਕਉ ਬਚਿਤਿ ਧਰਉ ਮੇਰੀ ਮੇਰੀ ਕਰਤ ਸਦ ਹੀ ਵਿਹਾਵੈ ॥ ਕੋਈ ਐਸੋ ਰੇ ਭੇਟੈ ਸੰਤੁ ਮੇਰੀ ਲਾਹੈ ਸਗਲ ਚਿੰਤ ਠਾਕੁਰ ਸਿਉ ਮੇਰਾ ਰੰਗੁ ਲਾਵੈ ॥੨॥ ਪੜੇ ਰੇ ਸਗਲ ਬੇਦ ਨਹ ਚੂਕੇ ਮਨ ਭੇਦ ਇਕੁ ਖਿਨੁ ਨ ਧੀਰਹਿ ਮੇਰੇ ਘਰ ਕੇ ਪੰਚਾ ॥ ਕੋਈ ਐਸੋ ਰੇ ਭਗਤੁ ਜੁ ਮਾਇਆ ਤੇ ਰਹਤੁ ਇਕੁ ਅੰਮ੍ਰਿਤ ਨਾਮੁ ਮੇਰੈ ਰਿਦੈ ਸਿੰਚਾ ॥੩॥ ਜੇਤੇ ਰੇ ਤੀਰਥ ਨਾਏ ਅਹੰਬੁਧਿ ਮੈਲੁ ਲਾਏ ਘਰ ਕੋ ਠਾਕੁਰੁ ਇਕੁ ਤਿਲੁ ਨ ਮਾਨੈ ॥ ਕਦਿ ਪਾਵਉ ਸਾਧਸੰਗੁ ਹਰਿ ਹਰਿ ਸਦਾ ਆਨੰਦੁ ਗਿਆਨ ਅੰਜਨਿ ਮੇਰਾ ਮਨੁ ਇਸਨਾਨੈ ॥੪॥ ਸਗਲ ਅਸ੍ਰਮ ਕੀਨੇ ਮਨੂਆ ਨਹ ਪਤੀਨੇ ਬਿਬੇਕਹੀਨ ਦੇਹੀ ਧੋਏ ॥ ਕੋਈ ਪਾਈਐ ਰੇ ਪੁਰਖੁ ਬਿਧਾਤਾ ਪਾਰਬ੍ਰਹਮ ਕੈ ਰੰਗਿ ਰਾਤਾ ਮੇਰੇ ਮਨ ਕੀ ਦੁਰਮਤਿ ਮਲੁ ਖੋਏ ॥੫॥ ਕਰਮ ਧਰਮ ਜੁਗਤਾ ਨਿਮਖ ਨ ਹੇਤੁ ਕਰਤਾ ਗਰਬਿ ਗਰਬਿ ਪੜੈ ਕਹੀ ਨ ਲੇਖੈ ॥ ਜਿਸੁ ਭੇਟੀਐ ਸਫਲ ਮੂਰਤਿ ਕਰੈ ਸਦਾ ਕੀਰਤਿ ਗੁਰ ਪਰਸਾਦਿ ਕੋਊ ਨੇਤ੍ਰਹੁ ਪੇਖੈ ॥੬॥ ਮਨਹਠਿ ਜੋ ਕਮਾਵੈ ਤਿਲੁ ਨ ਲੇਖੈ ਪਾਵੈ ਬਗੁਲ ਜਿਉ ਧਿਆਨੁ ਲਾਵੈ ਮਾਇਆ ਰੇ ਧਾਰੀ ॥ ਕੋਈ ਐਸੋ ਰੇ ਸੁਖਹ ਦਾਈ ਪ੍ਰਭ ਕੀ ਕਥਾ ਸੁਨਾਈ ਤਿਸੁ ਭੇਟੇ ਗਤਿ ਹੋਇ ਹਮਾਰੀ ॥੭॥ ਸੁਪ੍ਰਸੰਨ ਗੋਪਾਲ ਰਾਇ ਕਾਟੈ ਰੇ ਬੰਧਨ ਮਾਇ ਗੁਰ ਕੈ ਸਬਦਿ ਮੇਰਾ ਮਨੁ ਰਾਤਾ ॥ ਸਦਾ ਸਦਾ ਆਨੰਦੁ ਭੇਟਿਓ ਨਿਰਭੈ ਗੋਬਿੰਦੁ ਸੁਖ ਨਾਨਕ ਲਾਧੇ ਹਰਿ ਚਰਨ ਪਰਾਤਾ ॥੮॥ ਸਫਲ ਸਫਲ ਭਈ ਸਫਲ ਜਾਤ੍ਰਾ ॥ ਆਵਣ ਜਾਣ ਰਹੇ ਮਿਲੇ ਸਾਧਾ ॥੧॥ ਰਹਾਉ ॥ ਦੂਜਾ ॥੧॥੩॥

ਅਰਥ: ਹੇ ਗੁਰੂ! ਜੇਹੜਾ ਜੇਹੜਾ ਜੀਵ (ਜਿਸ ਕਿਸੇ) ਜੂਨ ਵਿਚ ਆਇਆ ਹੈ, ਉਹ ਉਸ (ਜੂਨ) ਵਿਚ ਹੀ (ਮਾਇਆ ਦੇ ਮੋਹ ਵਿਚ) ਫਸ ਰਿਹਾ ਹੈ । ਮਨੁੱਖਾ ਜਨਮ (ਕਿਸੇ ਨੇ) ਕਿਸਮਤ ਨਾਲ ਪ੍ਰਾਪਤ ਕੀਤਾ ਹੈ । ਹੇ ਗੁਰੂ! ਮੈਂ ਤਾਂ ਤੇਰਾ ਆਸਰਾ ਤੱਕਿਆ ਹੈ । ਆਪਣੇ ਹੱਥ ਦੇ ਕੇ (ਮੈਨੂੰ ਮਾਇਆ ਦੇ ਮੋਹ ਤੋਂ) ਬਚਾ ਲੈ । ਮੇਹਰ ਕਰ ਕੇ ਮੈਨੂੰ ਪ੍ਰਭੂ-ਪਾਤਿਸ਼ਾਹ ਨਾਲ ਮਿਲਾ ਦੇ ।੧। ਹੇ ਸਤਿਗੁਰੂ! ਅਨੇਕਾਂ ਜੂਨਾਂ ਵਿਚ ਭਟਕ ਭਟਕ ਕੇ (ਜੂਨਾਂ ਤੋਂ ਬਚਣ ਦਾ ਹੋਰ ਕੋਈ) ਟਿਕਾਉ ਨਹੀਂ ਲੱਭਾ । ਹੁਣ ਮੈਂ ਤੇਰੀ ਚਰਨੀਂ ਆ ਪਿਆ ਹਾਂ, ਮੈਂ ਤੇਰੀ ਹੀ ਸੇਵਾ ਕਰਦਾ ਹਾਂ, ਮੈਨੂੰ ਪਰਮਾਤਮਾ (ਦੇ ਮਿਲਾਪ) ਦਾ ਰਸਤਾ ਦੱਸ ਦੇ ।੧।ਰਹਾਉ। ਹੇ ਭਾਈ! ਮੈਂ (ਨਿੱਤ) ਮਾਇਆ ਦੀ ਖ਼ਾਤਰ (ਹੀ) ਅਨੇਕਾਂ ਹੀਲੇ ਕਰਦਾ ਰਹਿੰਦਾ ਹਾਂ, ਮੈਂ (ਮਾਇਆ ਨੂੰ ਹੀ) ਉਚੇਚੇ ਤੌਰ ਤੇ ਆਪਣੇ ਮਨ ਵਿਚ ਟਿਕਾਈ ਰੱਖਦਾ ਹਾਂ, ਸਦਾ ‘ਮੇਰੀ ਮਾਇਆ, ਮੇਰੀ ਮਾਇਆ’ ਕਰਦਿਆਂ ਹੀ (ਮੇਰੀ ਉਮਰ ਬੀਤਦੀ) ਜਾ ਰਹੀ ਹੈ । (ਹੁਣ ਮੇਰਾ ਜੀ ਕਰਦਾ ਹੈ ਕਿ) ਮੈਨੂੰ ਕੋਈ ਅਜੇਹਾ ਸੰਤ ਮਿਲ ਪਏ, ਜੇਹੜਾ (ਮੇਰੇ ਅੰਦਰ ਮਾਇਆ ਵਾਲੀ) ਸਾਰੀ ਸੋਚ ਦੂਰ ਕਰ ਦੇਵੇ, ਤੇ, ਪਰਮਾਤਮਾ ਨਾਲ ਮੇਰਾ ਪਿਆਰ ਬਣਾ ਦੇਵੇ ।੨। ਹੇ ਭਾਈ! ਸਾਰੇ ਵੇਦ ਪੜ੍ਹ ਵੇਖੇ ਹਨ, (ਇਹਨਾਂ ਦੇ ਪੜ੍ਹਨ ਨਾਲ ਪਰਮਾਤਮਾ ਨਾਲੋਂ) ਮਨ ਦੀ ਵਿੱਥ ਨਹੀਂ ਮੁੱਕਦੀ, (ਵੇਦ ਆਦਿਕਾਂ ਦੇ ਪੜ੍ਹਨ ਨਾਲ) ਗਿਆਨ-ਇੰਦ੍ਰੇ ਇਕ ਛਿਨ ਵਾਸਤੇ ਭੀ ਸ਼ਾਂਤ ਨਹੀਂ ਹੁੰਦੇ । ਹੇ ਭਾਈ! ਕੋਈ ਅਜੇਹਾ ਭਗਤ (ਮਿਲ ਪਏ) ਜੇਹੜਾ (ਆਪ) ਮਾਇਆ ਤੋਂ ਨਿਰਲੇਪ ਹੋਵੇ, (ਉਹੀ ਭਗਤ) ਮੇਰੇ ਹਿਰਦੇ ਵਿਚ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਸਿੰਜ ਸਕਦਾ ਹੈ ।੩। ਹੇ ਭਾਈ! ਜਿਤਨੇ ਭੀ ਤੀਰਥ ਹਨ ਜੇ ਉਹਨਾਂ ਉਤੇ ਇਸ਼ਨਾਨ ਕੀਤਾ ਜਾਏ; ਉਹ ਇਸ਼ਨਾਨ ਸਗੋਂ ਮਨ ਨੂੰ ਹਉਮੈ ਦੀ ਮੈਲ ਲਾ ਦੇਂਦੇ ਹਨ, (ਇਹਨਾਂ ਤੀਰਥ-ਇਸ਼ਨਾਨਾਂ ਨਾਲ) ਪਰਮਾਤਮਾ ਰਤਾ ਭਰ ਭੀ ਪ੍ਰਸੰਨ ਨਹੀਂ ਹੁੰਦਾ । (ਮੇਰੀ ਤਾਂ ਇਹ ਤਾਂਘ ਹੈ ਕਿ) ਮੈਂ ਕਦੇ ਸਾਧ ਸੰਗਤਿ ਪ੍ਰਾਪਤ ਕਰ ਸਕਾਂ, (ਸਾਧ ਸੰਗਤਿ ਦੀ ਬਰਕਤਿ ਨਾਲ ਮਨ ਵਿਚ) ਸਦਾ ਆਤਮਕ ਆਨੰਦ ਬਣਿਆ ਰਹੇ, ਤੇ, ਮੇਰਾ ਮਨ ਗਿਆਨ ਦੇ ਸੁਰਮੇ ਨਾਲ (ਆਪਣੇ ਆਪ ਨੂੰ) ਪਵਿਤ੍ਰ ਕਰ ਲਏ ।੪। ਹੇ ਭਾਈ! ਸਾਰੇ ਹੀ ਆਸ੍ਰਮਾਂ ਦੇ ਧਰਮ ਕਮਾਇਆਂ ਭੀ ਮਨ ਨਹੀਂ ਪਤੀਜਦਾ । ਵਿਚਾਰ-ਹੀਨ ਮਨੁੱਖ ਸਿਰਫ਼ ਸਰੀਰ ਨੂੰ ਹੀ ਸਾਫ਼-ਸੁਥਰਾ ਕਰਦੇ ਰਹਿੰਦੇ ਹਨ । ਹੇ ਭਾਈ! (ਮੇਰੀ ਇਹ ਲਾਲਸਾ ਹੈ ਕਿ) ਪਰਮਾਤਮਾ ਦੇ ਪ੍ਰੇਮ-ਰੰਗ ਵਿਚ ਰੰਗਿਆ ਹੋਇਆ, ਪਰਮਾਤਮਾ ਦਾ ਰੂਪ ਕੋਈ ਮਹਾ ਪੁਰਖ ਲੱਭ ਪਏ, ਤੇ, ਉਹ ਮੇਰੇ ਮਨ ਦੀ ਭੈੜੀ ਮਤਿ ਦੀ ਮੈਲ ਦੂਰ ਕਰ ਦੇਵੇ ।੫। ਹੇ ਭਾਈ! ਜੇਹੜਾ ਮਨੁੱਖ (ਤੀਰਥ-ਇਸ਼ਨਾਨ ਆਦਿਕ ਮਿਥੇ ਹੋਏ) ਧਾਰਮਿਕ ਕਰਮਾਂ ਵਿਚ ਹੀ ਰੁੱਝਾ ਰਹਿੰਦਾ ਹੈ, ਰਤਾ-ਭਰ ਸਮੇ ਲਈ ਭੀ ਪਰਮਾਤਮਾ ਨਾਲ ਪਿਆਰ ਨਹੀਂ ਕਰਦਾ, (ਉਹ ਇਹਨਾਂ ਕੀਤੇ ਕਰਮਾਂ ਦੇ ਆਸਰੇ) ਮੁੜ ਮੁੜ ਅਹੰਕਾਰ ਵਿਚ ਟਿਕਿਆ ਰਹਿੰਦਾ ਹੈ, (ਇਹਨਾਂ ਕੀਤੇ ਧਾਰਮਿਕ ਕਰਮਾਂ ਵਿਚੋਂ ਕੋਈ ਭੀ ਕਰਮ) ਕਿਸੇ ਕੰਮ ਨਹੀਂ ਆਉਂਦਾ । ਹੇ ਭਾਈ! ਜਿਸ ਮਨੁੱਖ ਨੂੰ ਉਹ ਗੁਰੂ ਮਿਲ ਪੈਂਦਾ ਹੈ ਜੋ ਸਾਰੀਆਂ ਮੁਰਾਦਾਂ ਪੂਰੀਆਂ ਕਰਨ ਵਾਲਾ ਹੈ ਅਤੇ ਜਿਸ ਦੀ ਕਿਰਪਾ ਨਾਲ ਮਨੁੱਖ ਸਦਾ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਹੈ, ਉਸ ਗੁਰੂ ਦੀ ਕਿਰਪਾ ਨਾਲ ਕੋਈ ਭਾਗਾਂ ਵਾਲਾ ਮਨੁੱਖ ਪਰਮਾਤਮਾ ਨੂੰ ਆਪਣੀਆਂ ਅੱਖਾਂ ਨਾਲ (ਹਰ ਥਾਂ ਵੱਸਦਾ) ਵੇਖ ਲੈਂਦਾ ਹੈ ।੬। ਹੇ ਭਾਈ! ਜੇਹੜਾ ਮਨੁੱਖ ਮਨ ਦੇ ਹਠ ਨਾਲ (ਤਪ ਆਦਿਕ ਘਾਲ) ਕਰਦਾ ਹੈ, (ਪਰਮਾਤਮਾ ਉਸਦੀ ਇਸ ਮੇਹਨਤ ਨੂੰ) ਰਤਾ ਭਰ ਭੀ ਪਰਵਾਨ ਨਹੀਂ ਕਰਦਾ (ਕਿਉਂਕਿ) ਹੇ ਭਾਈ! ਉਹ ਮਨੁੱਖ ਤਾਂ ਬਗੁਲੇ ਵਾਂਗ ਹੀ ਸਮਾਧੀ ਲਾ ਰਿਹਾ ਹੁੰਦਾ ਹੈ; ਆਪਣੇ ਮਨ ਵਿਚ ਉਹ ਮਾਇਆ ਦਾ ਮੋਹ ਹੀ ਟਿਕਾਈ ਰੱਖਦਾ ਹੈ । ਹੇ ਭਾਈ! ਜੇ ਕੋਈ ਅਜੇਹਾ ਆਤਮਕ ਆਨੰਦ-ਦਾਤਾ ਮਿਲ ਪਏ, ਜੇਹੜਾ ਸਾਨੂੰ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਗੱਲ ਸੁਣਾਏ, ਤਾਂ ਉਸ ਨੂੰ ਮਿਲ ਕੇ ਸਾਡੀ ਆਤਮਕ ਅਵਸਥਾ ਉੱਚੀ ਹੋ ਸਕਦੀ ਹੈ ।੭। ਹੇ ਭਾਈ! ਜਿਸ ਮਨੁੱਖ ਉਤੇ ਪ੍ਰਭੂ-ਪਾਤਿਸ਼ਾਹ ਦਇਆਲ ਹੁੰਦਾ ਹੈ, (ਗੁਰੂ ਉਸ ਦੇ) ਮਾਇਆ ਦੇ ਬੰਧਨ ਕੱਟ ਦੇਂਦਾ ਹੈ । ਹੇ ਭਾਈ! ਮੇਰਾ ਮਨ (ਭੀ) ਗੁਰੂ ਦੇ ਸ਼ਬਦ ਵਿਚ (ਹੀ) ਮਗਨ ਰਹਿੰਦਾ ਹੈ । ਨਾਨਕ ਜੀ! (ਗੁਰੂ ਦੀ ਕਿਰਪਾ ਨਾਲ ਜਿਸ ਮਨੁੱਖ ਨੂੰ) ਸਾਰੇ ਡਰਾਂ ਤੋਂ ਰਹਿਤ ਗੋਬਿੰਦ ਮਿਲ ਪੈਂਦਾ ਹੈ, ਉਸ ਦੇ ਅੰਦਰ ਸਦਾ ਆਨੰਦ ਬਣਿਆ ਰਹਿੰਦਾ ਹੈ, ਪਰਮਾਤਮਾ ਦੇ ਚਰਨਾਂ ਵਿਚ ਲੀਨ ਰਹਿ ਕੇ ਉਹ ਮਨੁੱਖ ਸਾਰੇ ਸੁਖ ਪ੍ਰਾਪਤ ਕਰ ਲੈਂਦਾ ਹੈ ।੮। (ਹੇ ਭਾਈ! ਗੁਰੂ ਦੇ ਦਰ ਤੇ ਪਿਆਂ) ਮਨੁੱਖਾ ਜੀਵਨ ਵਾਲਾ ਸਫ਼ਰ ਕਾਮਯਾਬ ਹੋ ਜਾਂਦਾ ਹੈ । ਗੁਰੂ ਨੂੰ ਮਿਲ ਕੇ ਜਨਮ ਮਰਨ ਦੇ ਗੇੜ ਮੁੱਕ ਜਾਂਦੇ ਹਨ ।੧। ਰਹਾਉ । ਦੂਜਾ ।੧।੩।

सोरठि महला ५ ॥ माइआ मोह मगनु अंधिआरै देवनहारु न जानै ॥ जीउ पिंडु साजि जिनि रचिआ बलु अपुनो करि मानै ॥१॥ मन मूड़े देखि रहिओ प्रभ सुआमी ॥ जो किछु करहि सोई सोई जाणै रहै न कछूऐ छानी ॥ रहाउ ॥ जिहवा सुआद लोभ मदि मातो उपजे अनिक बिकारा ॥ बहुतु जोनि भरमत दुखु पाइआ हउमै बंधन के भारा ॥२॥ देइ किवाड़ अनिक पड़दे महि पर दारा संगि फाकै ॥ चित्र गुपतु जब लेखा मागहि तब कउणु पड़दा तेरा ढाकै ॥३॥ दीन दइआल पूरन दुख भंजन तुम बिनु ओट न काई ॥ काढि लेहु संसार सागर महि नानक प्रभ सरणाई ॥४॥१५॥२६॥

अर्थ: हे मूर्ख मन! मालिक प्रभू (तेरी सारी करतूतें हर वक्त) देख रहा है। तू जो कुछ करता है, (मालिक प्रभू) वही वही जान लेता है, (उससे तेरी) कोई भी करतूत छुपी नहीं रह सकती। रहाउ। हे भाई! जिस परमात्मा ने शरीर-जिंद बना के जीव को पैदा किया हुआ है, उस सब दातें देने वाले प्रभू के साथ जीव गहरी सांझ नहीं डालता। माया के मोह के (आत्मिक) अंधकार में मस्त रहके अपनी ताकत को बड़ा समझता है।1। हे भाई! मनुष्य जीभ के स्वादों में, लोभ के नशे में मस्त रहता है (जिसके कारण इसके अंदर) अनेकों विकार पैदा हो जाते हैं, मनुष्य अहंकार की जंजीरों के भार तले दब जाता है, बहुत जूनियों में भटकता फिरता है, और दुख सहता रहता है।2। (माया के मोह के अंधकार में फसा मनुष्य) दरवाजे बंद करके अनेकों पर्दों के पीछे पराई स्त्री के साथ कुकर्म करता है। (पर, हे भाई!) जब (धर्मराज के दूत) चित्र और गुप्त (तेरी करतूतों का) हिसाब मांगेंगे, तब कोई भी तेरी करतूतों पर पर्दा नहीं डाल सकेगा।3। हे नानक! कह– दीनों पर दया करने वाले! हे सर्व-व्यापक! हे दुखों का नाश करने वाले! तेरे बग़ैर और कोई आसरा नहीं है। हे प्रभू! मैं तेरी शरण आया हूँ। संसार समुंद्र में (डूबते हुए की मेरी बाँह पकड़ के) निकाल ले।4।15।26।

ਅੰਗ : 616
ਸੋਰਠਿ ਮਹਲਾ ੫ ॥ ਮਾਇਆ ਮੋਹ ਮਗਨੁ ਅੰਧਿਆਰੈ ਦੇਵਨਹਾਰੁ ਨ ਜਾਨੈ ॥ ਜੀਉ ਪਿੰਡੁ ਸਾਜਿ ਜਿਨਿ ਰਚਿਆ ਬਲੁ ਅਪੁਨੋ ਕਰਿ ਮਾਨੈ ॥੧॥ ਮਨ ਮੂੜੇ ਦੇਖਿ ਰਹਿਓ ਪ੍ਰਭ ਸੁਆਮੀ ॥ ਜੋ ਕਿਛੁ ਕਰਹਿ ਸੋਈ ਸੋਈ ਜਾਣੈ ਰਹੈ ਨ ਕਛੂਐ ਛਾਨੀ ॥ ਰਹਾਉ ॥ ਜਿਹਵਾ ਸੁਆਦ ਲੋਭ ਮਦਿ ਮਾਤੋ ਉਪਜੇ ਅਨਿਕ ਬਿਕਾਰਾ ॥ ਬਹੁਤੁ ਜੋਨਿ ਭਰਮਤ ਦੁਖੁ ਪਾਇਆ ਹਉਮੈ ਬੰਧਨ ਕੇ ਭਾਰਾ ॥੨॥ ਦੇਇ ਕਿਵਾੜ ਅਨਿਕ ਪੜਦੇ ਮਹਿ ਪਰ ਦਾਰਾ ਸੰਗਿ ਫਾਕੈ ॥ ਚਿਤ੍ਰ ਗੁਪਤੁ ਜਬ ਲੇਖਾ ਮਾਗਹਿ ਤਬ ਕਉਣੁ ਪੜਦਾ ਤੇਰਾ ਢਾਕੈ ॥੩॥ ਦੀਨ ਦਇਆਲ ਪੂਰਨ ਦੁਖ ਭੰਜਨ ਤੁਮ ਬਿਨੁ ਓਟ ਨ ਕਾਈ ॥ ਕਾਢਿ ਲੇਹੁ ਸੰਸਾਰ ਸਾਗਰ ਮਹਿ ਨਾਨਕ ਪ੍ਰਭ ਸਰਣਾਈ ॥੪॥੧੫॥੨੬॥

ਅਰਥ: ਹੇ ਮੂਰਖ ਮਨ! ਮਾਲਕ ਪ੍ਰਭੂ (ਤੇਰੀਆਂ ਸਾਰੀਆਂ ਕਰਤੂਤਾਂ ਨੂੰ ਹਰ ਵੇਲੇ) ਵੇਖ ਰਿਹਾ ਹੈ। ਤੂੰ ਜੋ ਕੁਝ ਕਰਦਾ ਹੈਂ, (ਮਾਲਕ-ਪ੍ਰਭੂ) ਉਹੀ ਉਹੀ ਜਾਣ ਲੈਂਦਾ ਹੈ, (ਉਸ ਪਾਸੋਂ ਤੇਰੀ) ਕੋਈ ਭੀ ਕਰਤੂਤ ਲੁਕੀ ਨਹੀਂ ਰਹਿ ਸਕਦੀ।ਰਹਾਉ। ਹੇ ਭਾਈ! ਜਿਸ ਪਰਮਾਤਮਾ ਨੇ ਸਰੀਰ ਜਿੰਦ ਬਣਾ ਕੇ ਜੀਵ ਨੂੰ ਪੈਦਾ ਕੀਤਾ ਹੋਇਆ ਹੈ, ਉਸ ਸਭ ਦਾਤਾਂ ਦੇਣ ਵਾਲੇ ਪ੍ਰਭੂ ਨਾਲ ਜੀਵ ਡੂੰਘੀ ਸਾਂਝ ਨਹੀਂ ਪਾਂਦਾ। ਮਾਇਆ ਦੇ ਮੋਹ ਦੇ (ਆਤਮਕ) ਹਨੇਰੇ ਵਿਚ ਮਸਤ ਰਹਿ ਕੇ ਆਪਣੀ ਤਾਕਤ ਨੂੰ ਹੀ ਵੱਡੀ ਸਮਝਦਾ ਹੈ।੧। ਹੇ ਭਾਈ! ਮਨੁੱਖ ਜੀਭ ਦੇ ਸੁਆਦਾਂ ਵਿਚ, ਲੋਭ ਦੇ ਨਸ਼ੇ ਵਿਚ ਮਸਤ ਰਹਿੰਦਾ ਹੈ (ਜਿਸ ਕਰਕੇ ਇਸ ਦੇ ਅੰਦਰ) ਅਨੇਕਾਂ ਵਿਕਾਰ ਪੈਦਾ ਹੋ ਜਾਂਦੇ ਹਨ, ਮਨੁੱਖ ਹਉਮੈ ਦੀਆਂ ਜ਼ੰਜੀਰਾਂ ਦੇ ਭਾਰ ਹੇਠ ਦਬ ਜਾਂਦਾ ਹੈ, ਬਹੁਤ ਜੂਨਾਂ ਵਿਚ ਭਟਕਦਾ ਫਿਰਦਾ ਹੈ, ਤੇ, ਦੁੱਖ ਸਹਾਰਦਾ ਰਹਿੰਦਾ ਹੈ।੨। (ਮਾਇਆ ਦੇ ਮੋਹ ਦੇ ਹਨੇਰੇ ਵਿਚ ਫਸਿਆ ਮਨੁੱਖ) ਦਰਵਾਜ਼ੇ ਬੰਦ ਕਰਕੇ ਅਨੇਕਾਂ ਪਰਦਿਆਂ ਦੇ ਪਿੱਛੇ ਪਰਾਈ ਇਸਤ੍ਰੀ ਨਾਲ ਕੁਕਰਮ ਕਰਦਾ ਹੈ। (ਪਰ, ਹੇ ਭਾਈ!) ਜਦੋਂ (ਧਰਮ ਰਾਜ ਦੇ ਦੂਤ) ਚਿੱਤ੍ਰ ਅਤੇ ਗੁਪਤ (ਤੇਰੀਆਂ ਕਰਤੂਤਾਂ ਦਾ) ਹਿਸਾਬ ਮੰਗਣਗੇ, ਤਦੋਂ ਕੋਈ ਭੀ ਤੇਰੀਆਂ ਕਰਤੂਤਾਂ ਉਤੇ ਪਰਦਾ ਨਹੀਂ ਪਾ ਸਕੇਗਾ।੩। ਹੇ ਨਾਨਕ! ਆਖ-) ਦੀਨਾਂ ਉਤੇ ਦਇਆ ਕਰਨ ਵਾਲੇ! ਹੇ ਸਰਬ-ਵਿਆਪਕ! ਹੇ ਦੁੱਖਾਂ ਦੇ ਨਾਸ ਕਰਨ ਵਾਲੇ! ਤੈਥੋਂ ਬਿਨਾ ਹੋਰ ਕੋਈ ਆਸਰਾ ਨਹੀਂ ਹੈ। ਹੇ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ। ਸੰਸਾਰ-ਸਮੁੰਦਰ ਵਿਚ (ਡੁੱਬਦੇ ਨੂੰ ਮੈਨੂੰ ਬਾਂਹ ਫੜ ਕੇ) ਕੱਢ ਲੈ।੪।੧੫।੨੬।

जैतसरी महला ४ घरु १ चउपदे ੴसतिगुर प्रसादि ॥ मेरै हीअरै रतनु नामु हरि बसिआ गुरि हाथु धरिओ मेरै माथा ॥ जनम जनम के किलबिख दुख उतरे गुरि नामु दीओ रिनु लाथा ॥१॥ मेरे मन भजु राम नामु सभि अरथा ॥ गुरि पूरै हरि नामु दि्रड़ाइआ बिनु नावै जीवनु बिरथा ॥ रहाउ ॥ बिनु गुर मूड़ भए है मनमुख ते मोह माइआ नित फाथा ॥ तिन साधू चरण न सेवे कबहू तिन सभु जनमु अकाथा ॥२॥ जिन साधू चरण साध पग सेवे तिन सफलिओ जनमु सनाथा ॥ मो कउ कीजै दासु दास दासन को हरि दइआ धारि जगंनाथा ॥३॥ हम अंधुले गिआनहीन अगिआनी किउ चालह मारगि पंथा ॥ हम अंधुले कउ गुर अंचलु दीजै जन नानक चलह मिलंथा ॥४॥१॥

अर्थ: राग जैतसरी, घर १ में गुरु रामदास जी की चार-बन्दों वाली बाणी। अकाल पुरख एक है और सतिगुरु की कृपा द्वारा मिलता है। (हे भाई! जब) गुरु ने मेरे सिर ऊपर अपना हाथ रखा, तो मेरे हृदय में परमात्मा का रत्न (जैसा कीमती) नाम आ वसा। (हे भाई! जिस भी मनुष्य को) गुरु ने परमात्मा का नाम दिया, उस के अनकों जन्मों के पाप दुःख दूर हो गए, (उस के सिर से पापों का कर्ज) उतर गया ॥१॥ हे मेरे मन! (सदा) परमात्मा का नाम सिमरिया कर, (परमात्मा) सारे पदार्थ (देने वाला है)। (हे मन! गुरु की सरन में ही रह) पूरे गुरु ने (ही) परमात्मा का नाम (ह्रदय में) पक्का किया है। और, नाम के बिना मनुष्य जीवन व्यर्थ चला जाता है ॥ रहाउ ॥ हे भाई! जो मनुष्य अपने मन के पीछे चलते है वह गुरु (की सरन) के बिना मुर्ख हुए रहते हैं, वह सदा माया के मोह में फसे रहते है। उन्होंने कभी भी गुरु का सहारा नहीं लिया, उनका सारा जीवन व्यर्थ चला जाता है ॥२॥ हे भाई! जो मनुष्य गुरू के चरनो का आसरा लेते हैं, वह गुरू वालेे बन जाते हैं, उनकी जिदंगी सफल हो जाती है। हे हरी! हे जगत के नाथ! मेरे पर मेहर कर, मुझे अपने दासों के दासों का दास बना ले ॥३॥ हे गुरू! हम माया मे अँधे हो रहे हैं, हम आतमिक जीवन की सूझ से अनजान हैं, हमे सही जीवन की सूझ नही है, हम आपके बताए हुए जीवन-राह पर चल नही सकते। दास नानक जी!(कहो-) हे गुरू! हम अँधियों के अपना पला दीजिए जिस से हम आपके बताए हुए रास्ते पर चल सकें ॥४॥१॥

ਅੰਗ : 696

ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥

ਅਰਥ: ਰਾਗ ਜੈਤਸਰੀ, ਘਰ ੧ ਵਿੱਚ ਗੁਰੂ ਰਾਮਦਾਸ ਜੀ ਦੀ ਚਾਰ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। (ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ ॥੧॥ ਹੇ ਮੇਰੇ ਮਨ! (ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ)। (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ ॥ ਰਹਾਉ ॥ ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ ॥੨॥ ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ ॥੩॥ ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਦਾਸ ਨਾਨਕ ਜੀ! (ਆਖੋ—) ਹੇ ਗੁਰੂ! ਸਾਨੂੰ ਅੰਨ੍ਹਿਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ ॥੪॥੧॥

Begin typing your search term above and press enter to search. Press ESC to cancel.

Back To Top