धनासरी, भगत रवि दास जी की ੴ सतिगुर परसाद हम सरि दीनु दइआल न तुम सरि अब पतिआरू किया कीजे ॥ बचनी तोर मोर मनु माने जन कऊ पूरण दीजे ॥१॥ हउ बलि बलि जाउ रमईआ कारने ॥ कारन कवन अबोल ॥ रहाउ ॥ बहुत जनम बिछुरे थे माधउ इहु जनमु तुम्हारे लेखे ॥ कहि रविदास आस लगि जीवउ चिर भइओ दरसनु देखे ॥२॥१॥

(हे माधो मेरे जैसा कोई दीन और कंगाल नहीं हे और तेरे जैसा कोई दया करने वाला नहीं, (मेरी कंगालता का) अब और परतावा करने की जरुरत नहीं (हे सुंदर राम!) मुझे दास को यह सिदक बक्श की मेरा मन तेरी सिफत सलाह की बाते करने में ही लगा रहे।१। हे सुंदर राम! में तुझसे सदके हूँ, तू किस कारण मेरे साथ नहीं बोलता?||रहाउ|| रविदास जी कहते हैं- हे माधो! कई जन्मो से मैं तुझ से बिछुड़ा आ रहा हूँ (कृपा कर, मेरा) यह जनम तेरी याद में बीते; तेरा दीदार किये बहुत समां हो गया है, (दर्शन की) आस में जीवित हूँ॥२॥१॥

ਅੰਗ : 694

ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥

ਅਰਥ : (ਹੇ ਮਾਧੋ!) ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ, ਤੇਰੇ, ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, (ਮੇਰੀ ਕੰਗਾਲਤਾ ਦਾ) ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। (ਹੇ ਸੋਹਣੇ ਰਾਮ!) ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ।੧। ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ?।ਰਹਾਉ। ਰਵਿਦਾਸ ਜੀ ਕਹਿੰਦੇ ਹਨ -ਹੇ ਮਾਧੋ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ (ਮਿਹਰ ਕਰ, ਮੇਰਾ) ਇਹ ਜਨਮ ਤੇਰੀ ਯਾਦ ਵਿਚ ਬੀਤੇ; ਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, (ਦਰਸ਼ਨ ਦੀ) ਆਸ ਵਿਚ ਹੀ ਮੈਂ ਜੀਊਂਦਾ ਹਾਂ ॥੨॥੧॥

ਵਿਆਹ ਆਲੇ ਕਪੜੇ (ਭਾਗ -1)
ਗੁਰੂ ਬਾਬੇ ਦਾ ਵਿਆਹ ਹੋਇਆ 3 ਦਿਨਾਂ ਬਾਦ ਬਰਾਤ ਵਾਪਸ ਆਈ , ਬਾਬੇ ਕਾਲੂ ਨੇ ਹੋਲੀ ਹੋਲੀ ਸਾਰੇ ਪ੍ਰੋਹਣਿਆਂ ਨੂੰ ਭਾਜੀ (ਮਠਿਆਈ) ਦੇ ਦੇ ਕੇ ਸਤਿਕਾਰ ਨਾਲ ਤੋਰਿਆ। ਗੁਰੂ ਮਹਾਰਾਜੇ ਨੇ ਭਾਈ ਬਾਲੇ ਤੇ ਮਰਦਾਨੇ ਦਾ ਵੀ ਵਿਸ਼ੇਸ਼ ਸਨਮਾਨ ਕੀਤਾ। ਭਾਈ ਮਰਦਾਨਾ ਜੀ ਨੇ ਵਿਆਹ ਤੇ ਬਾਣੀ ਦਾ ਕੀਰਤਨ ਕੀਤਾ ਸੀ , ਗੁਰਦੇਵ ਜੀ ਨੇ ਵਿਆਹ ਆਲੇ ਦਿਨ ਦਾ ਆਪਣਾ ਕੀਮਤੀ ਲਿਬਾਸ ਭਾਈ ਮਰਦਾਨੇ ਨੂੰ ਬਖਸ਼ ਦਿੱਤਾ। ਭਾਈ ਜੀ ਲੈ ਕੇ ਬੜੇ ਖੁਸ਼ ਹੋਏ ਏ , ਬੜਾ ਵੱਡਾ ਸਨਮਾਨ ਸਤਿਕਾਰ ਸੀ। ਏ ਕੋਈ ਛੋਟੀ ਜਿਹੀ ਗੱਲ ਨਹੀਂ ਸੀ , ਪਿੰਡਾਂ ਚ ਅਜ ਵੀ ਵਿਆਹ ਆਲੇ ਕਪੜਿਆ ਨਾਲ ਕਈ ਖਿਆਲ ਜੁੜੇ ਆ। ਘਰ ਚ ਕੁਝ ਰੌਲਾ ਵੀ ਪਿਆ ਕੇ ਸ਼ਗਨਾਂ ਆਲਾ ਕਪੜਾ ਸੀ। ਕੀਮਤੀ ਵੀ ਕਿੰਨਾਂ…. ਚਲੋ ਦੇਣ ਸੀ ਹੋਰ ਕੁਝ ਦੇ ਦਿੰਦੇ , ਪਰ ਗੁਰੂ ਬਾਬੇ ਨੇ ਕਿਸੇ ਦੀ ਕੋਈ ਪ੍ਰਵਾਹ ਨਹੀਂ ਕੀਤੀ। ਸਤਿਗੁਰਾਂ ਦੀ ਮਾਸੀ ਲੱਖੋ ਜੀ ਨੇ ਇੱਥੋਂ ਤੱਕ ਕਹਿ ਦਿੱਤਾ ਨੀਂ ਭੈਣ ਤ੍ਰਿਪਤਾਂ, ਆ ਤੇਰਾ ਪੁੱਤ ਨਾਨਕ ਤੇ ਅੱਧਾ ਕਮਲਾ , ਬਾਬਾ ਦੇ ਕੰਨੀਂ ਵਾਜ ਪਈ ਤੇ ਸੁਭਾਵਿਕ ਬਚਨ ਕਹੇ , ਮਾਸੀ ਮੈਂ ਤੇ ਅੱਧਾ ਕਮਲਾਂ ਆ ਤੇਰਾ ਪੁੱਤ ਰਾਮ ਥੰਮਣ ਪੂਰਾ ਕਮਲਾ ਹੋਊ ( ਬਾਬਾ ਰਾਮ ਥੰਮਨ ਜੀ ਕੋਲ ਈ ਖੜੇ ਸੀ) ਗੁਰੂ ਬਚਨਾ ਦੀ ਕਲਾ ਦੇਖੋ ਬਾਬਾ ਰਾਮ ਥੰਮਣ ਜੀ ਬੜਾ ਵੱਡਾ ਮਸਤ ਫ਼ਕੀਰ ਹੋਇਆ। ਮਾਝੇ ਚ ਉਨ੍ਹਾਂ ਦੇ ਕਈ ਸਥਾਨ ਆ।
ਮੇਜਰ ਸਿੰਘ
ਗੁਰੂ ਕਿਰਪਾ ਕਰੇ
ਨੋਟ 28 ਤਰੀਕ ਨੂੰ ਭਾਈ ਮਰਦਾਨਾ ਜੀ ਦਾ ਅਕਾਲ ਚਲਾਣੇ ਦਾ ਦਿਨ ਆ ਓਸ ਗੁਰੂ ਕੇ ਲਾਲ ਮਹਾਂਪੁਰਖ ਦੇ ਪਵਿੱਤਰ ਚਰਨ ਨੂੰ ਪ੍ਰਣਾਮ ਕਰਦਿਆ ਪਹਿਲੀ ਪੋਸਟ

वडहंसु महला ३ ॥ इहु सरीरु जजरी है इस नो जरु पहुचै आए ॥ गुरि राखे से उबरे होरु मरि जमै आवै जाए ॥ होरि मरि जमहि आवहि जावहि अंति गए पछुतावहि बिनु नावै सुखु न होई ॥ ऐथै कमावै सो फलु पावै मनमुखि है पति खोई ॥ जम पुरि घोर अंधारु महा गुबारु ना तिथै भैण न भाई ॥ इहु सरीरु जजरी है इस नो जरु पहुचै आई ॥१॥

यह सरीर नास हो जाने वाला है, इस को बुढ़ापा आ दबाता है। जिनकी गुरु ने रक्षा की, वह (मोह में गर्क होने से)बच जाते हैं पर और जनम मरण में रहते हैं। और अंत समय पछताते हैं; हरी नाम के बिना आत्मिक जीवन का सुख नहीं मिलता। इस लोक में जीव जो करनी कमाता है वोही फल भोगता है। अपने मन के पीछे चलने वाला (प्रभु दरबार में) अपनी इज्जत गवा लेता है। (उनके लिए) जम राज की पूरी में भी घोर अँधेरा, घोर अँधेरा ही बना रहता है, उधर बहिन या भाई कोई सहायता नहीं कर सकता। यह सरीर पुराना हो जाने वाला है, इस को भुदापा (जरूर) आ जाता है॥1॥

ਅੰਗ : 584

ਵਡਹੰਸੁ ਮਹਲਾ ੩ ॥ ਇਹੁ ਸਰੀਰੁ ਜਜਰੀ ਹੈ ਇਸ ਨੋ ਜਰੁ ਪਹੁਚੈ ਆਏ ॥ ਗੁਰਿ ਰਾਖੇ ਸੇ ਉਬਰੇ ਹੋਰੁ ਮਰਿ ਜੰਮੈ ਆਵੈ ਜਾਏ ॥ ਹੋਰਿ ਮਰਿ ਜੰਮਹਿ ਆਵਹਿ ਜਾਵਹਿ ਅੰਤਿ ਗਏ ਪਛੁਤਾਵਹਿ ਬਿਨੁ ਨਾਵੈ ਸੁਖੁ ਨ ਹੋਈ ॥ ਐਥੈ ਕਮਾਵੈ ਸੋ ਫਲੁ ਪਾਵੈ ਮਨਮੁਖਿ ਹੈ ਪਤਿ ਖੋਈ ॥ ਜਮ ਪੁਰਿ ਘੋਰ ਅੰਧਾਰੁ ਮਹਾ ਗੁਬਾਰੁ ਨਾ ਤਿਥੈ ਭੈਣ ਨ ਭਾਈ ॥ ਇਹੁ ਸਰੀਰੁ ਜਜਰੀ ਹੈ ਇਸ ਨੋ ਜਰੁ ਪਹੁਚੈ ਆਈ ॥੧॥

ਅਰਥ : ਇਹ ਸਰੀਰ ਨਾਸ ਹੋ ਜਾਣ ਵਾਲਾ ਹੈ, ਇਸ ਨੂੰ ਬੁਢੇਪਾ ਆ ਦਬਾਂਦਾ ਹੈ। ਜਿਨ੍ਹਾਂ ਦੀ ਗੁਰੂ ਨੇ ਰੱਖਿਆ ਕੀਤੀ, ਉਹ (ਮੋਹ ਵਿਚ ਗ਼ਰਕ ਹੋਣ ਤੋਂ) ਬਚ ਜਾਂਦੇ ਹਨ ਪਰ ਹੋਰ ਜਮਦੇ ਤੇ ਮਰਦੇ ਹਨ। ਹੋਰ ਜਮਦੇ ਤੇ ਮਰਦੇ ਹਨ ਤੇ ਅੰਤ (ਮਰਨ) ਵੇਲੇ ਪਛਤਾਂਦੇ ਹਨ; ਹਰਿ-ਨਾਮ ਤੋਂ ਬਿਨਾ ਆਤਮਕ-ਜੀਵਨ ਦਾ ਸੁੱਖ ਨਹੀਂ ਮਿਲਦਾ। ਇਸ ਲੋਕ ਵਿਚ ਜੀਵ ਜੇਹੜੀ ਕਰਣੀ ਕਮਾਂਦਾ ਹੈ ਉਹੀ ਫਲ ਭੋਗਦਾ ਹੈ। ਆਪਣੇ ਮਨ ਦੇ ਪਿੱਛੇ ਤੁਰਨ ਵਾਲਾ (ਪ੍ਰਭੂ-ਦਰਬਾਰ ਵਿਚ) ਆਪਣੀ ਇੱਜ਼ਤ ਗਵਾ ਲੈਂਦਾ ਹੈ। (ਉਨ੍ਹਾਂ ਲਈ) ਜਮ ਰਾਜ ਦੀ ਪੁਰੀ ਵਿਚ ਵੀ ਘੁੱਪ ਹਨੇਰਾ, ਬਹੁਤ ਹਨੇਰਾ ਹੀ ਬਣਿਆ ਰਹਿੰਦਾ ਹੈ, ਉਥੇ ਭੈਣ ਜਾਂ ਭਰਾ ਕੋਈ ਸਹਾਇਤਾ ਨਹੀਂ ਕਰ ਸਕਦਾ। ਇਹ ਸਰੀਰ ਪੁਰਾਣਾ ਹੋ ਜਾਣ ਵਾਲਾ ਹੈ, ਇਸ ਨੂੰ ਬੁਢੇਪਾ (ਜ਼ਰੂਰ) ਆ ਜਾਂਦਾ ਹੈ ॥੧॥

Begin typing your search term above and press enter to search. Press ESC to cancel.

Back To Top