ਰਾਖਹੁ ਰਾਖਹੁ ਕਿਰਪਾ ਧਾਰਿ ।।
ਤੇਰੀ ਸਰਣਿ ਤੇਰੈ ਦਰਵਾਰਿ ।।

सलोकु मः ३ ॥ सेखा चउचकिआ चउवाइआ एहु मनु इकतु घरि आणि ॥ एहड़ तेहड़ छडि तू गुर का सबदु पछाणु ॥ सतिगुर अगै ढहि पउ सभु किछु जाणै जाणु ॥ आसा मनसा जलाइ तू होइ रहु मिहमाणु ॥ सतिगुर कै भाणै भी चलहि ता दरगह पावहि माणु ॥ नानक जि नामु न चेतनी तिन धिगु पैनणु धिगु खाणु ॥१॥ मः ३ ॥ हरि गुण तोटि न आवई कीमति कहणु न जाइ ॥ नानक गुरमुखि हरि गुण रवहि गुण महि रहै समाइ ॥२॥ पउड़ी ॥ हरि चोली देह सवारी कढि पैधी भगति करि ॥ हरि पाटु लगा अधिकाई बहु बहु बिधि भाति करि ॥ कोई बूझै बूझणहारा अंतरि बिबेकु करि ॥ सो बूझै एहु बिबेकु जिसु बुझाए आपि हरि ॥ जनु नानकु कहै विचारा गुरमुखि हरि सति हरि ॥११॥

अर्थ :-हे चुके चुकाए शेख ! इस मन को एक टिकाणे पर ला; उलटी सीधी बातें छोड़ और सतिगुरु के शब्द को समझ। हे शेख ! जो (सब का) जाणू सतिगुरु सब कुछ समझता है उस की चरणी लग;आशांए और मन की दौड़ मिटा के अपने आप को जगत में मेहमान समझ; अगर तूं सतिगुरु के भाणे में चलेंगा तो भगवान की दरगाह में आदर पावेंगा। हे नानक ! जो मनुख नाम नहीं सिमरते,उन का (बढ़िया) खाना और (बढ़िया) पहिनणा फिटकार-योग है।1। हरि के गुण ब्यान करते हुए वह गुण खत्म नहीं होते, और ना ही यह बताया जा सकता है कि इन गुणों को विहाझण के लिए मुल्य क्या है; (पर,) हे नानक ! गुरमुख जीव हरि के गुण गाते हैं। (जो मनुख भगवान के गुण गाता है वह) गुणों में लीन हुआ रहता है।2। (यह मनुखा) शरीर, मानो, चोली है जो भगवान ने बनाए है और भक्ति (-रूप कसीदा) निकाल के यह चोली पहनने-योग बनती है। (इस चोली को) बहुत तरह कई वंनगीआँ का हरि-नाम पट लगा हुआ है; (इस भेत को) मन में विचार कर के कोई विरला समझने वाला समझता है। इस विचार को वह समझता है, जिस को हरि आप समझावे। दास नानक यह विचार बताता है कि सदा-थिर रहने वाला हरि गुरु के द्वारा (सुमिरा जा सकता है)।11।

ਸਲੋਕੁ ਮਃ ੩ ॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥ ਸਤਿਗੁਰ ਅਗੈ ਢਹਿ ਪਉ ਸਭੁ ਕਿਛੁ ਜਾਣੈ ਜਾਣੁ ॥ ਆਸਾ ਮਨਸਾ ਜਲਾਇ ਤੂ ਹੋਇ ਰਹੁ ਮਿਹਮਾਣੁ ॥ ਸਤਿਗੁਰ ਕੈ ਭਾਣੈ ਭੀ ਚਲਹਿ ਤਾ ਦਰਗਹ ਪਾਵਹਿ ਮਾਣੁ ॥ ਨਾਨਕ ਜਿ ਨਾਮੁ ਨ ਚੇਤਨੀ ਤਿਨ ਧਿਗੁ ਪੈਨਣੁ ਧਿਗੁ ਖਾਣੁ ॥੧॥ ਮਃ ੩ ॥ ਹਰਿ ਗੁਣ ਤੋਟਿ ਨ ਆਵਈ ਕੀਮਤਿ ਕਹਣੁ ਨ ਜਾਇ ॥ ਨਾਨਕ ਗੁਰਮੁਖਿ ਹਰਿ ਗੁਣ ਰਵਹਿ ਗੁਣ ਮਹਿ ਰਹੈ ਸਮਾਇ ॥੨॥ ਪਉੜੀ ॥ ਹਰਿ ਚੋਲੀ ਦੇਹ ਸਵਾਰੀ ਕਢਿ ਪੈਧੀ ਭਗਤਿ ਕਰਿ ॥ ਹਰਿ ਪਾਟੁ ਲਗਾ ਅਧਿਕਾਈ ਬਹੁ ਬਹੁ ਬਿਧਿ ਭਾਤਿ ਕਰਿ ॥ ਕੋਈ ਬੂਝੈ ਬੂਝਣਹਾਰਾ ਅੰਤਰਿ ਬਿਬੇਕੁ ਕਰਿ ॥ ਸੋ ਬੂਝੈ ਏਹੁ ਬਿਬੇਕੁ ਜਿਸੁ ਬੁਝਾਏ ਆਪਿ ਹਰਿ ॥ ਜਨੁ ਨਾਨਕੁ ਕਹੈ ਵਿਚਾਰਾ ਗੁਰਮੁਖਿ ਹਰਿ ਸਤਿ ਹਰਿ ॥੧੧॥

ਅਰਥ:- ਹੇ ਚੁੱਕੇ ਚੁਕਾਏ ਸ਼ੇਖ਼! ਇਸ ਮਨ ਨੂੰ ਇਕ ਟਿਕਾਣੇ ਤੇ ਲਿਆ;ਵਿੰਗੀਆਂ ਟੇਢੀਆਂ ਗੱਲਾਂ ਛੱਡ ਤੇ ਸਤਿਗੁਰੂ ਦੇ ਸ਼ਬਦ ਨੂੰ ਸਮਝ। ਹੇ ਸ਼ੇਖਾ! ਜੋ (ਸਭ ਦਾ) ਜਾਣੂ ਸਤਿਗੁਰੂ ਸਭ ਕੁਝ ਸਮਝਦਾ ਹੈ ਉਸ ਦੀ ਚਰਨੀਂ ਲੱਗ;ਆਸਾਂ ਤੇ ਮਨ ਦੀਆਂ ਦੌੜਾਂ ਮਿਟਾ ਕੇ ਆਪਣੇ ਆਪ ਨੂੰ ਜਗਤ ਵਿਚ ਪਰਾਹੁਣਾ ਸਮਝ; ਜੇ ਤੂੰ ਸਤਿਗੁਰੂ ਦੇ ਭਾਣੇ ਵਿਚ ਚਲੇਂਗਾ ਤਾਂ ਰੱਬ ਦੀ ਦਰਗਾਹ ਵਿਚ ਆਦਰ ਪਾਵੇਂਗਾ। ਹੇ ਨਾਨਕ! ਜੋ ਮਨੁੱਖ ਨਾਮ ਨਹੀਂ ਸਿਮਰਦੇ, ਉਹਨਾਂ ਦਾ (ਚੰਗਾ) ਖਾਣਾ ਤੇ (ਚੰਗਾ) ਪਹਿਨਣਾ ਫਿਟਕਾਰ-ਜੋਗ ਹੈ।1। ਹਰੀ ਦੇ ਗੁਣ ਬਿਆਨ ਕਰਦਿਆਂ ਉਹ ਗੁਣ ਮੁੱਕਦੇ ਨਹੀਂ, ਤੇ ਨਾਹ ਹੀ ਇਹ ਦੱਸਿਆ ਜਾ ਸਕਦਾ ਹੈ ਕਿ ਇਹਨਾਂ ਗੁਣਾਂ ਨੂੰ ਵਿਹਾਝਣ ਲਈ ਮੁੱਲ ਕੀਹ ਹੈ; (ਪਰ,) ਹੇ ਨਾਨਕ! ਗੁਰਮੁਖ ਜੀਊੜੇ ਹਰੀ ਦੇ ਗੁਣ ਗਾਉਂਦੇ ਹਨ। (ਜਿਹੜਾ ਮਨੁੱਖ ਪ੍ਰਭੂ ਦੇ ਗੁਣ ਗਾਂਦਾ ਹੈ ਉਹ) ਗੁਣਾਂ ਵਿਚ ਲੀਨ ਹੋਇਆ ਰਹਿੰਦਾ ਹੈ।2। (ਇਹ ਮਨੁੱਖਾ) ਸਰੀਰ, ਮਾਨੋ, ਚੋਲੀ ਹੈ ਜੋ ਪ੍ਰਭੂ ਨੇ ਬਣਾਈ ਹੈ ਤੇ ਭਗਤੀ (-ਰੂਪ ਕਸੀਦਾ) ਕੱਢ ਕੇ ਇਹ ਚੋਲੀ ਪਹਿਨਣ-ਜੋਗ ਬਣਦੀ ਹੈ। (ਇਸ ਚੋਲੀ ਨੂੰ) ਬਹੁਤ ਤਰ੍ਹਾਂ ਕਈ ਵੰਨਗੀਆਂ ਦਾ ਹਰੀ-ਨਾਮ ਪੱਟ ਲੱਗਾ ਹੋਇਆ ਹੈ; (ਇਸ ਭੇਤ ਨੂੰ) ਮਨ ਵਿਚ ਵਿਚਾਰ ਕਰ ਕੇ ਕੋਈ ਵਿਰਲਾ ਸਮਝਣ ਵਾਲਾ ਸਮਝਦਾ ਹੈ। ਇਸ ਵਿਚਾਰ ਨੂੰ ਉਹ ਸਮਝਦਾ ਹੈ, ਜਿਸ ਨੂੰ ਹਰੀ ਆਪ ਸਮਝਾਵੇ। ਦਾਸ ਨਾਨਕ ਇਹ ਵਿਚਾਰ ਦੱਸਦਾ ਹੈ ਕਿ ਸਦਾ-ਥਿਰ ਰਹਿਣ ਵਾਲਾ ਹਰੀ ਗੁਰੂ ਦੀ ਰਾਹੀਂ (ਸਿਮਰਿਆ ਜਾ ਸਕਦਾ ਹੈ)।11।

ਮੈਂ ਅਤੇ ਨਾਨਕ…
ਓਹ ਆਪ ਤਾਂ ਕੁਝ ਵੀ ਨਹੀਂ
ਨਾ ਮੁਸਲਮਾਨ, ਹਿੰਦੂ ਨਾ ਸਿੱਖ
ਮੈਂ ਹੀ ਕੁਝ ਬਣਨਾ ਜਰੂਰੀ ਸਮਝਦਾ ਹਾਂ…
ਮੈਂ ਓਹਦੇ ਬਾਰੇ ਅਪਸ਼ਬਦ ਸੁਣਦਾਂ
ਓਹਦੀ ਪੱਤ ਰੱਖਣ ਲਈ ਹਥਿਆਰ ਚੁੱਕ ਲੈਨਾਂ,
ਓਹਦੀ ਪੱਤ ਮੇਰੀ ਮੁਹਤਾਜ ਨਹੀਂ ਐ…
ਮੈਂ ਓਹਦੀ ਗੱਲ ਕਰਨ ਵਾਲੇ
ਸਾਰਿਆਂ ਨੂੰ ਸੁਣਦਾਂ,
ਬਸ ਓਸੇ ਨੂੰ ਹੀ ਨਹੀਂ ਸੁਣਦਾ…
ਓਹ ਵੇਈਂਆਂ ਵਿੱਚ ਡੁੱਬਦਾ ਹੈ
ਖ਼ਾਨਾਬਦੋਸ਼ ਹੋ ਜਾਂਦਾ ਹੈ,
ਮੈਂ ਉਸਦੀ ਬਾਣੀ ਦਾ ਗੁਟਕਾ ਫ਼ੜਦਾ ਹਾਂ
ਬੂਹਾ ਢੋਅ ਕੇ ਬੈਠ ਜਾਂਦਾ ਹਾਂ…
ਉਸਦੇ ਆਖਿਆਂ ਰੱਬ ਨੂੰ ਇੱਕ ਮੰਨਦਾਂ
ਰੱਬ ਦੇ ਬੰਦਿਆਂ ਨੂੰ ਇੱਕ ਨਹੀਂ ਸਮਝਦਾ
ਉਦਾਸੀਆਂ ਕਰਨ ਵਾਲੇ ਨੂੰ ਮੈਂ ਉਦਾਸ ਕਰ ਦਿੱਤਾ ਹੈ…
ਮੈਂ ਉਸਦਾ ਸਿੱਖ ਹੋਣ ਦੀ ਕੋਸ਼ਿਸ਼ ਕਰਦਾ ਹਾਂ,
ਓਹ ਮੇਰੇ ਨਾਨਕ ਹੋਣ ਦੀ ਉਡੀਕ ਕਰਦਾ ਹੈ…
— ਸੁਖਪਾਲ

ਮੇਰੀ ਸਾਰੀ ਮੈ ਮੈ ਮੁਕ ਗਈ ਯਾਰੋ
ਬਾਬੇ ਨਾਨਕ ਦੇ ਖੂਹ ਤੇ ਪਾਣੀ ਪੀ ਆਇਆ .
ਮੇਰਾ ਕੁਜ ਨੀ ਬਾਬਾ ਸਭ ਕੁਜ ਤੇਰਾ ਏ
ਇਕੋ ਘੁੱਟ ਵਿੱਚ ਮੈ ਸੱਤ ਜਨਮ ਜੀ ਆਇਆ
ਲਿਖਤ-ਬੱਬੂ ਮਾਨ

ਨਾਨਕ ਨੀਵਾਂ ਜੋ ਚਲੈ
ਲਾਗੈ ਨਾ ਤਾਤੀ ਵਾਉ

Begin typing your search term above and press enter to search. Press ESC to cancel.

Back To Top