अंग : 656
सोरठि ੴ सतिगुर प्रसादि ॥ बहु परपंच करि पर धनु लिआवै ॥ सुत दारा पहि आनि लुटावै ॥१॥ मन मेरे भूले कपटु न कीजै ॥ अंति निबेरा तेरे जीअ पहि लीजै ॥१॥ रहाउ ॥ छिनु छिनु तनु छीजै जरा जनावै ॥ तब तेरी ओक कोई पानीओ न पावै ॥२॥ कहतु कबीरु कोई नही तेरा ॥ हिरदै रामु की न जपहि सवेरा ॥३॥९॥
अर्थ: हे मेरे भूले हुए मन! (रोजी आदि के खातिर किसी के साथ) धोखा-फरेब ना किया कर। आखिर को (इन बुरे कर्मों का) लेखा तेरे अपने प्राणों से ही लिया जाना है।1। रहाउ।कई तरह की ठॅगीयां करके तू पराया माल लाता है, और ला के तू पुत्र व पत्नी पर आ लुटाता है।1। (देख, इन ठॅगियों में ही) सहजे सहजे तेरा अपना शरीर कमजोर होता जा रहा है, बुढ़ापे की निशानियां आ रही हैं (जब तू बुढ़ा हो गया, और हिलने के काबिल भी ना रहा) तब (इन में से, जिनकी खातिर तू ठॅगियां करता है) किसी ने तेरी चुल्ली में पानी भी नहीं डालना।2। (तुझे) कबीर कहता है– (हे जिंदे!) किसी ने भी तेरा (साथी) नहीं बनना। (एक प्रभू ही असल साथी है) तू समय रहते (अभी-अभी) उस प्रभू को क्यों नहीं सिमरती?।3।9।
ਅੰਗ : 709
ਸਲੋਕ ॥ ਪਤਿਤ ਪੁਨੀਤ ਗੋਬਿੰਦਹ ਸਰਬ ਦੋਖ ਨਿਵਾਰਣਹ ॥ ਸਰਣਿ ਸੂਰ ਭਗਵਾਨਹ ਜਪੰਤਿ ਨਾਨਕ ਹਰਿ ਹਰਿ ਹਰੇ ॥੧॥ ਛਡਿਓ ਹਭੁ ਆਪੁ ਲਗੜੋ ਚਰਣਾ ਪਾਸਿ ॥ ਨਠੜੋ ਦੁਖ ਤਾਪੁ ਨਾਨਕ ਪ੍ਰਭੁ ਪੇਖੰਦਿਆ ॥੨॥ ਪਉੜੀ ॥ ਮੇਲਿ ਲੈਹੁ ਦਇਆਲ ਢਹਿ ਪਏ ਦੁਆਰਿਆ ॥ ਰਖਿ ਲੇਵਹੁ ਦੀਨ ਦਇਆਲ ਭ੍ਰਮਤ ਬਹੁ ਹਾਰਿਆ ॥ ਭਗਤਿ ਵਛਲੁ ਤੇਰਾ ਬਿਰਦੁ ਹਰਿ ਪਤਿਤ ਉਧਾਰਿਆ ॥ ਤੁਝ ਬਿਨੁ ਨਾਹੀ ਕੋਇ ਬਿਨਉ ਮੋਹਿ ਸਾਰਿਆ ॥ ਕਰੁ ਗਹਿ ਲੇਹੁ ਦਇਆਲ ਸਾਗਰ ਸੰਸਾਰਿਆ ॥੧੬॥
ਅਰਥ: ਗੋਬਿੰਦ ਵਿਕਾਰੀਆਂ ਨੂੰ ਪਵਿਤ੍ਰ ਕਰਨ ਵਾਲਾ ਹੈ। (ਪਾਪੀਆਂ ਦੇ) ਸਾਰੇ ਐਬ ਦੂਰ ਕਰਨ ਵਾਲਾ ਹੈ। ਹੇ ਨਾਨਕ! ਜੋ ਮਨੁੱਖ ਉਸ ਪ੍ਰਭੂ ਨੂੰ ਜਪਦੇ ਹਨ, ਭਗਵਾਨ ਉਹਨਾਂ ਸਰਨ ਆਇਆਂ ਦੀ ਲਾਜ ਰੱਖਣ ਦੇ ਸਮਰੱਥ ਹੈ।੧। ਜਿਸ ਮਨੁੱਖ ਨੇ ਸਾਰਾ ਆਪਾ-ਭਾਵ ਮਿਟਾ ਦਿੱਤਾ, ਜੋ ਮਨੁੱਖ ਪ੍ਰਭੂ ਦੇ ਚਰਨਾਂ ਨਾਲ ਜੁੜਿਆ ਰਿਹਾ, ਹੇ ਨਾਨਕ! ਪ੍ਰਭੂ ਦਾ ਦੀਦਾਰ ਕਰਨ ਨਾਲ ਉਸ ਦੇ ਸਾਰੇ ਦੁੱਖ ਕਲੇਸ਼ ਨਾਸ ਹੋ ਜਾਂਦੇ ਹਨ।੨। ਹੇ ਦਿਆਲ! ਮੈਂ ਤੇਰੇ ਦਰ ਤੇ ਆ ਡਿੱਗਾ ਹਾਂ, ਮੈਨੂੰ (ਆਪਣੇ ਚਰਨਾਂ ਵਿਚ) ਜੋੜ ਲੈ। ਹੇ ਦੀਨਾਂ ਤੇ ਦਇਆ ਕਰਨ ਵਾਲੇ! ਮੈਨੂੰ ਰੱਖ ਲੈ, ਮੈਂ ਭਟਕਦਾ ਭਟਕਦਾ ਹੁਣ ਬੜਾ ਥੱਕ ਗਿਆ ਹਾਂ। ਭਗਤੀ ਨੂੰ ਪਿਆਰ ਕਰਨਾ ਤੇ ਡਿੱਗਿਆਂ ਨੂੰ ਬਚਾਉਣਾ-ਇਹ ਤੇਰਾ ਮੁੱਢ ਕਦੀਮਾਂ ਦਾ ਸੁਭਾਉ ਹੈ। ਹੇ ਪ੍ਰਭੂ! ਤੈਥੋਂ ਬਿਨਾ ਹੋਰ ਕੋਈ ਨਹੀਂ ਜੋ ਮੇਰੀ ਇਸ ਬੇਨਤੀ ਨੂੰ ਸਿਰੇ ਚਾੜ੍ਹ ਸਕੇ। ਹੇ ਦਿਆਲ! ਮੇਰਾ ਹੱਥ ਫੜ ਲੈ (ਤੇ ਮੈਨੂੰ) ਸੰਸਾਰ-ਸਮੁੰਦਰ ਵਿਚੋਂ (ਬਚਾ ਲੈ) ।੧੬।
अंग : 709
सलोक ॥ पतित पुनीत गोबिंदह सरब दोख निवारणह ॥ सरणि सूर भगवानह जपंति नानक हरि हरि हरे ॥१॥ छडिओ हभु आपु लगड़ो चरणा पासि ॥ नठड़ो दुख तापु नानक प्रभु पेखंदिआ ॥२॥ पउड़ी ॥ मेलि लैहु दइआल ढहि पए दुआरिआ ॥ रखि लेवहु दीन दइआल भ्रमत बहु हारिआ ॥ भगति वछलु तेरा बिरदु हरि पतित उधारिआ ॥ तुझ बिनु नाही कोइ बिनउ मोहि सारिआ ॥ करु गहि लेहु दइआल सागर संसारिआ ॥१६॥
अर्थ: गोबिंद विकारियों को पवित्र करने वाला है। (पापियों के) सारे एैब दूर करने वाला है। हे नानक! जो मनुष्य उस प्रभू को जपते हैं, भगवान उन शरण आए हुओं की लाज रखने के समर्थ है।1। जिस मनुष्य ने सारा स्वै भाव मिटा दिया, जो मनुष्य प्रभू के चरणों के साथ जुड़ा रहा, हे नानक! प्रभू का दीदार करने से उसके सारे दुख-कलेश नाश हो जाते हैं।2। हे दयालु! मैं तेरे दर पर आ गिरा हूँ, मुझे (अपने चरणों में) जोड़ ले। हे दीनों पर दया करने वाले! मुझे रख ले, मैं भटकता-भटकता अब बहुत थक गया हूँ। भक्ति को प्यार करना और गिरे हुओं को बचाना- ये तेरा बिरद स्वभाव है। हे प्रभू! तेरे बिना और कोई नहीं जो मेरी इस विनती को सिरे चढ़ा सके। हे दयालु! मेरा हाथ पकड़ ले (और मुझे) संसार-समुंद्र में से बचा ले।16।
ਅੰਗ : 601
ਸੋਰਠਿ ਮਹਲਾ ੩ ॥ ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ ॥ ਹਮ ਮੂੜ ਮੁਗਧ ਸਦਾ ਸੇ ਭਾਈ ਗੁਰ ਕੈ ਸਬਦਿ ਪ੍ਰਗਾਸਾ ॥੧॥ ਹਰਿ ਜੀਉ ਤੁਮ ਆਪੇ ਦੇਹੁ ਬੁਝਾਈ ॥ ਹਰਿ ਜੀਉ ਤੁਧੁ ਵਿਟਹੁ ਵਾਰਿਆ ਸਦ ਹੀ ਤੇਰੇ ਨਾਮ ਵਿਟਹੁ ਬਲਿ ਜਾਈ ॥ ਰਹਾਉ ॥ ਹਮ ਸਬਦਿ ਮੁਏ ਸਬਦਿ ਮਾਰਿ ਜੀਵਾਲੇ ਭਾਈ ਸਬਦੇ ਹੀ ਮੁਕਤਿ ਪਾਈ ॥ ਸਬਦੇ ਮਨੁ ਤਨੁ ਨਿਰਮਲੁ ਹੋਆ ਹਰਿ ਵਸਿਆ ਮਨਿ ਆਈ ॥ ਸਬਦੁ ਗੁਰ ਦਾਤਾ ਜਿਤੁ ਮਨੁ ਰਾਤਾ ਹਰਿ ਸਿਉ ਰਹਿਆ ਸਮਾਈ ॥੨॥ ਸਬਦੁ ਨ ਜਾਣਹਿ ਸੇ ਅੰਨੇ ਬੋਲੇ ਸੇ ਕਿਤੁ ਆਏ ਸੰਸਾਰਾ ॥ ਹਰਿ ਰਸੁ ਨ ਪਾਇਆ ਬਿਰਥਾ ਜਨਮੁ ਗਵਾਇਆ ਜੰਮਹਿ ਵਾਰੋ ਵਾਰਾ ॥ ਬਿਸਟਾ ਕੇ ਕੀੜੇ ਬਿਸਟਾ ਮਾਹਿ ਸਮਾਣੇ ਮਨਮੁਖ ਮੁਗਧ ਗੁਬਾਰਾ ॥੩॥ ਆਪੇ ਕਰਿ ਵੇਖੈ ਮਾਰਗਿ ਲਾਏ ਭਾਈ ਤਿਸੁ ਬਿਨੁ ਅਵਰੁ ਨ ਕੋਈ ॥ ਜੋ ਧੁਰਿ ਲਿਖਿਆ ਸੁ ਕੋਇ ਨ ਮੇਟੈ ਭਾਈ ਕਰਤਾ ਕਰੇ ਸੁ ਹੋਈ ॥ ਨਾਨਕ ਨਾਮੁ ਵਸਿਆ ਮਨ ਅੰਤਰਿ ਭਾਈ ਅਵਰੁ ਨ ਦੂਜਾ ਕੋਈ ॥੪॥੪॥
ਅਰਥ: ਹੇ ਪਿਆਰੇ ਪ੍ਰਭੂ ਜੀ! (ਮੇਹਰ ਕਰ) ਜਿਤਨਾ ਚਿਰ ਮੇਰੇ ਸਰੀਰ ਵਿਚ ਜਿੰਦ ਹੈ, ਮੈਂ ਸਦਾ ਤੇਰੀ ਸਿਫ਼ਤਿ-ਸਾਲਾਹ ਕਰਦਾ ਰਹਾਂ। ਹੇ ਮਾਲਕ-ਪ੍ਰਭੂ! ਜਦੋਂ ਤੂੰ ਮੈਨੂੰ ਇਕ ਪਲ-ਭਰ ਇਕ ਛਿਨ-ਭਰ ਵਿੱਸਰਦਾ ਹੈਂ, ਮੈਂ ਪੰਜਾਹ ਸਾਲ ਬੀਤ ਗਏ ਸਮਝਦਾ ਹਾਂ। ਹੇ ਭਾਈ! ਅਸੀਂ ਸਦਾ ਤੋਂ ਮੂਰਖ ਅੰਞਾਣ ਤੁਰੇ ਆ ਰਹੇ ਸਾਂ, ਗੁਰੂ ਦੇ ਸ਼ਬਦ ਦੀ ਬਰਕਤਿ ਨਾਲ (ਸਾਡੇ ਅੰਦਰ ਆਤਮਕ ਜੀਵਨ ਦਾ) ਚਾਨਣ ਹੋਇਆ ਹੈ।੧। ਹੇ ਪ੍ਰਭੂ ਜੀ! ਤੂੰ ਆਪ ਹੀ (ਆਪਣਾ ਨਾਮ ਜਪਣ ਦੀ ਮੈਨੂੰ) ਸਮਝ ਬਖ਼ਸ਼। ਹੇ ਪ੍ਰਭੂ! ਮੈਂ ਤੈਥੋਂ ਸਦਾ ਸਦਕੇ ਜਾਵਾਂ, ਮੈਂ ਤੇਰੇ ਨਾਮ ਤੋਂ ਕੁਰਬਾਨ ਜਾਵਾਂ।ਰਹਾਉ। ਹੇ ਭਾਈ! ਅਸੀ (ਜੀਵ) ਗੁਰੂ ਦੇ ਸ਼ਬਦ ਦੀ ਰਾਹੀਂ (ਵਿਕਾਰਾਂ ਵਲੋਂ) ਮਰ ਸਕਦੇ ਹਾਂ, ਸ਼ਬਦ ਦੀ ਰਾਹੀਂ ਹੀ (ਵਿਕਾਰਾਂ ਵਲੋਂ) ਮਾਰ ਕੇ (ਗੁਰੂ) ਆਤਮਕ ਜੀਵਨ ਦੇਂਦਾ ਹੈ, ਗੁਰੂ ਦੇ ਸ਼ਬਦ ਵਿਚ ਜੁੜਿਆਂ ਹੀ ਵਿਕਾਰਾਂ ਵਲੋਂ ਖ਼ਲਾਸੀ ਹਾਸਲ ਹੁੰਦੀ ਹੈ। ਗੁਰੂ ਦੇ ਸ਼ਬਦ ਦੀ ਰਾਹੀਂ ਹੀ ਮਨ ਪਵਿਤ੍ਰ ਹੁੰਦਾ ਹੈ, ਸਰੀਰ ਪਵਿਤ੍ਰ ਹੁੰਦਾ ਹੈ, ਅਤੇ ਪਰਮਾਤਮਾ ਮਨ ਵਿਚ ਆ ਵੱਸਦਾ ਹੈ। ਹੇ ਭਾਈ! ਗੁਰੂ ਦਾ ਸ਼ਬਦ (ਹੀ ਨਾਮ ਦੀ ਦਾਤਿ) ਦੇਣ ਵਾਲਾ ਹੈ, ਜਦੋਂ ਸ਼ਬਦ ਵਿਚ ਮਨ ਰੰਗਿਆ ਜਾਂਦਾ ਹੈ ਤਾਂ ਪਰਮਾਤਮਾ ਵਿਚ ਲੀਨ ਹੋ ਜਾਂਦਾ ਹੈ।੨। ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਸ਼ਬਦ ਨਾਲ ਸਾਂਝ ਨਹੀਂ ਪਾਂਦੇ ਉਹ (ਮਾਇਆ ਦੇ ਮੋਹ ਵਿਚ ਆਤਮਕ ਜੀਵਨ ਵਲੋਂ) ਅੰਨ੍ਹੇ ਬੋਲੇ ਹੋਏ ਰਹਿੰਦੇ ਹਨ, ਸੰਸਾਰ ਵਿਚ ਆ ਕੇ ਉਹ ਕੁਝ ਨਹੀਂ ਖੱਟਦੇ। ਉਹਨਾਂ ਨੂੰ ਪ੍ਰਭੂ ਦੇ ਨਾਮ ਦਾ ਸੁਆਦ ਨਹੀਂ ਆਉਂਦਾ, ਉਹ ਆਪਣਾ ਜੀਵਨ ਵਿਅਰਥ ਗਵਾ ਜਾਂਦੇ ਹਨ, ਉਹ ਮੁੜ ਮੁੜ ਜੰਮਦੇ ਮਰਦੇ ਰਹਿੰਦੇ ਹਨ। ਜਿਵੇਂ ਗੰਦ ਦੇ ਕੀੜੇ ਗੰਦ ਵਿਚ ਹੀ ਟਿਕੇ ਰਹਿੰਦੇ ਹਨ, ਤਿਵੇਂ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮੂਰਖ ਮਨੁੱਖ (ਅਗਿਆਨਤਾ ਦੇ) ਹਨੇਰੇ ਵਿਚ ਹੀ (ਮਸਤ ਰਹਿੰਦੇ ਹਨ) ।੩। ਪਰ, ਹੇ ਭਾਈ! ਜੀਵਾਂ ਦੇ ਭੀ ਕੀਹ ਵੱਸ?) ਪ੍ਰਭੂ ਆਪ ਹੀ (ਜੀਵਾਂ ਨੂੰ) ਪੈਦਾ ਕਰ ਕੇ ਸੰਭਾਲ ਕਰਦਾ ਹੈ, ਆਪ ਹੀ (ਜੀਵਨ ਦੇ ਸਹੀ) ਰਸਤੇ ਪਾਂਦਾ ਹੈ, ਉਸ ਪ੍ਰਭੂ ਤੋਂ ਬਿਨਾ ਹੋਰ ਕੋਈ ਨਹੀਂ (ਜੋ ਜੀਵਾਂ ਨੂੰ ਰਾਹ ਦੱਸ ਸਕੇ) । ਹੇ ਭਾਈ! ਕਰਤਾਰ ਜੋ ਕੁਝ ਕਰਦਾ ਹੈ ਉਹੀ ਹੁੰਦਾ ਹੈ, ਧੁਰ ਦਰਗਾਹ ਤੋਂ (ਜੀਵਾਂ ਦੇ ਮੱਥੇ ਤੇ ਲੇਖ) ਲਿਖ ਦੇਂਦਾ ਹੈ, ਉਸ ਨੂੰ ਕੋਈ (ਹੋਰ) ਮਿਟਾ ਨਹੀਂ ਸਕਦਾ। ਹੇ ਨਾਨਕ! ਆਖ-) ਹੇ ਭਾਈ! ਉਸ ਪ੍ਰਭੂ ਦੀ ਮੇਹਰ ਨਾਲ ਹੀ ਉਸ ਦਾ) ਨਾਮ (ਮਨੁੱਖ ਦੇ) ਮਨ ਵਿਚ ਵੱਸ ਸਕਦਾ ਹੈ, ਕੋਈ ਹੋਰ ਇਹ ਦਾਤਿ ਦੇਣ ਜੋਗਾ ਨਹੀਂ ਹੈ।੪।੪।
अंग : 601
सोरठि महला ३ ॥ हरि जीउ तुधु नो सदा सालाही पिआरे जिचरु घट अंतरि है सासा ॥ इकु पलु खिनु विसरहि तू सुआमी जाणउ बरस पचासा ॥ हम मूड़ मुगध सदा से भाई गुर कै सबदि प्रगासा ॥१॥ हरि जीउ तुम आपे देहु बुझाई ॥ हरि जीउ तुधु विटहु वारिआ सद ही तेरे नाम विटहु बलि जाई ॥ रहाउ ॥ हम सबदि मुए सबदि मारि जीवाले भाई सबदे ही मुकति पाई ॥ सबदे मनु तनु निरमलु होआ हरि वसिआ मनि आई ॥ सबदु गुर दाता जितु मनु राता हरि सिउ रहिआ समाई ॥२॥ सबदु न जाणहि से अंने बोले से कितु आए संसारा ॥ हरि रसु न पाइआ बिरथा जनमु गवाइआ जमहि वारो वारा ॥ बिसटा के कीड़े बिसटा माहि समाणे मनमुख मुगध गुबारा ॥३॥ आपे करि वेखै मारगि लाए भाई तिसु बिनु अवरु न कोई ॥ जो धुरि लिखिआ सु कोइ न मेटै भाई करता करे सु होई ॥ नानक नामु वसिआ मन अंतरि भाई अवरु न दूजा कोई ॥४॥४॥
अर्थ: हे प्यारे प्रभु जी! (कृपा करो) जितना समय मेरे सरीर में प्राण हैं, मैं सदा तुम्हारी सिफत-सलाह करता रहूँ। हे मालिक-प्रभु! जब तूँ मुझे एक पल-भर एक-क्षण बिसरता है, मुझे लगता हैं पचास बरस बीत गए हैं। हे भाई! हम सदा से मुर्ख अनजान चले आ रहे थे, गुरु के शब्द की बरकत से (हमारे अंदर आत्मिक जीवन का) प्रकाश हुआ है।१। हे प्रभु जी! तू सवयं ही (अपना नाम जपने की मुझे समझ बक्श। हे प्रभु! में तुम से सदा सदके जाऊं, मैं तेरे नाम से कुर्बान जाऊं।रहाउ। हे भाई! हम (जीव) गुरु के शब्द के द्वारा (विकारों से) मर सकते हैं, शब्द के द्वारा ही (विकारों को) मार के (गुरु) आत्मिक जीवन देता है, गुरु के शब्द में जुड़ने से ही विकारों से मुक्ति मिलती है। गुरु के शब्द से मन पवित्र होता है, और परमात्मा मन में आ बसता है। हे भाई! गुरु का शब्द (ही नाम की दाति) देने वाला है, जब शब्द में मन रंगा जाता है तो परमात्मा में लीन हो जाता है।2। हे भाई! जो मनुष्य गुरु के शब्द के साथ सांझ नहीं डालते वह (माया के मोह में आत्मिक जीवन की ओर से) अंधे-बहरे हुए रहते हैं, संसार में आ के भी वे कुछ नहीं कमाते। उन्हें प्रभु के नाम का स्वाद नहीं आता, वे अपना जीवन व्यर्थ गवा जाते हैं, वे बार-बार पैदा होते मरते रहते हैं। जैसे गंदगी के कीड़े गंदगी में ही टिके रहते हैं।, वैसे ही अपने मन के पीछे चलने वाले मूर्ख मनुष्य (अज्ञानता के) अंधकार में ही (मस्त रहते हैं)।3। पर, हे भाई! (जीवों के भी क्या वश?) प्रभु खुद ही (जीवों को) पैदा करके संभाल करता है, खुद ही (जीवन के सही) रास्ते पर डालता है, उस प्रभु के बिना और कोई नहीं (जो जीवों को रास्ता बता सके)। हे भाई! कर्तार जो कुछ करता है वही होता है, धुर दरगाह से (जीवों के माथे पर लेख) लिख देता है, उसे कोई और मिटा नहीं सकता। हे नानक! (कह:) हे भाई! (उस प्रभु की मेहर से ही उसका) नाम (मनुष्य के) मन में बस सकता है, कोई और ये दाति देने के काबिल नहीं है।4।4।
ਅੰਗ : 621
ਸੋਰਠਿ ਮਹਲਾ ੫ ਘਰੁ ੩ ਚਉਪਦੇ*
*ੴ ਸਤਿਗੁਰ ਪ੍ਰਸਾਦਿ ॥*
*ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥ ਸਿਕਦਾਰਹੁ ਨਹ ਪਤੀਆਇਆ ॥ ਉਮਰਾਵਹੁ ਆਗੈ ਝੇਰਾ ॥ ਮਿਲਿ ਰਾਜਨ ਰਾਮ ਨਿਬੇਰਾ ॥੧॥ ਅਬ ਢੂਢਨ ਕਤਹੁ ਨ ਜਾਈ ॥ ਗੋਬਿਦ ਭੇਟੇ ਗੁਰ ਗੋਸਾਈ ॥ ਰਹਾਉ ॥ ਆਇਆ ਪ੍ਰਭ ਦਰਬਾਰਾ ॥ ਤਾ ਸਗਲੀ ਮਿਟੀ ਪੂਕਾਰਾ ॥ ਲਬਧਿ ਆਪਣੀ ਪਾਈ ॥ ਤਾ ਕਤ ਆਵੈ ਕਤ ਜਾਈ ॥੨॥ ਤਹ ਸਾਚ ਨਿਆਇ ਨਿਬੇਰਾ ॥ ਊਹਾ ਸਮ ਠਾਕੁਰੁ ਸਮ ਚੇਰਾ ॥ ਅੰਤਰਜਾਮੀ ਜਾਨੈ ॥ ਬਿਨੁ ਬੋਲਤ ਆਪਿ ਪਛਾਨੈ ॥੩॥ ਸਰਬ ਥਾਨ ਕੋ ਰਾਜਾ ॥ ਤਹ ਅਨਹਦ ਸਬਦ ਅਗਾਜਾ ॥ ਤਿਸੁ ਪਹਿ ਕਿਆ ਚਤੁਰਾਈ ॥ ਮਿਲੁ ਨਾਨਕ ਆਪੁ ਗਵਾਈ ॥੪॥੧॥੫੧॥
ਅਰਥ: ਰਾਗ ਸੋਰਠਿ, ਘਰ ੩ ਵਿੱਚ ਗੁਰੂ ਅਰਜਨਦੇਵ ਜੀ ਦੀ ਚਾਰ-ਬੰਦਾਂ ਵਾਲੀ ਬਾਣੀ।*
*ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।*
*ਹੇ ਭਾਈ! ਨਗਰ ਦੇ ਪੈਂਚਾਂ ਨੂੰ ਮਿਲ ਕੇ (ਕਾਮਾਦਿਕ ਵੈਰੀਆਂ ਤੋਂ ਪੈ ਰਿਹਾ) ਸਹਿਮ ਦੂਰ ਨਹੀਂ ਕੀਤਾ ਜਾ ਸਕਦਾ। ਸਰਦਾਰਾਂ ਲੋਕਾਂ ਤੋਂ ਭੀ ਤਸੱਲੀ ਨਹੀਂ ਮਿਲ ਸਕਦੀ (ਕਿ ਇਹ ਵੈਰੀ ਤੰਗ ਨਹੀਂ ਕਰਨਗੇ।) ਸਰਕਾਰੀ ਹਾਕਮਾਂ ਅੱਗੇ ਭੀ ਇਹ ਝਗੜਾ (ਪੇਸ਼ ਕੀਤਿਆਂ ਕੁਝ ਨਹੀਂ ਬਣਦਾ।) ਪ੍ਰਭੂ ਪਾਤਿਸ਼ਾਹ ਨੂੰ ਮਿਲ ਕੇ ਫ਼ੈਸਲਾ ਹੋ ਜਾਂਦਾ ਹੈ (ਤੇ, ਕਾਮਾਦਿਕ ਵੈਰੀਆਂ ਦਾ ਡਰ ਮੁੱਕ ਜਾਂਦਾ ਹੈ) ॥੧॥ ਹੁਣ (ਕਾਮਾਦਿਕ ਵੈਰੀਆਂ ਤੋਂ ਪੈ ਰਹੇ ਸਹਿਮ ਤੋਂ ਬਚਣ ਲਈ) ਕਿਸੇ ਹੋਰ ਥਾਂ (ਆਸਰਾ) ਭਾਲਣ ਦੀ ਲੋੜ ਨਾਹ ਰਹਿ ਗਈ, ਜਦੋਂ ਗੋਬਿੰਦ ਨੂੰ, ਗੁਰੂ ਨੂੰ ਸ੍ਰਿਸ਼ਟੀ ਦੇ ਖਸਮ ਨੂੰ ਮਿਲ ਪਏ ॥ ਰਹਾਉ ॥ ਹੇ ਭਾਈ! ਜਦੋਂ ਮਨੁੱਖ ਪ੍ਰਭੂ ਦੀ ਹਜ਼ੂਰੀ ਵਿਚ ਪਹੁੰਚਦਾ ਹੈ (ਚਿੱਤ ਜੋੜਦਾ ਹੈ), ਤਦੋਂ ਇਸ ਦੀ (ਕਾਮਾਦਿਕ ਵੈਰੀਆਂ ਦੇ ਵਿਰੁੱਧ) ਸਾਰੀ ਸ਼ਿਕੈਤ ਮੁੱਕ ਜਾਂਦੀ ਹੈ। ਤਦੋਂ ਮਨੁੱਖ ਉਹ ਵਸਤ ਹਾਸਲ ਕਰ ਲੈਂਦਾ ਹੈ, ਜੋ ਸਦਾ ਇਸ ਦੀ ਆਪਣੀ ਬਣੀ ਰਹਿੰਦੀ ਹੈ, ਤਦੋਂ ਵਿਕਾਰਾਂ ਦੇ ਢਹੇ ਚੜ੍ਹ ਕੇ ਭਟਕਣੋਂ ਬਚ ਜਾਂਦਾ ਹੈ ॥੨॥ ਹੇ ਭਾਈ! ਪ੍ਰਭੂ ਦੀ ਹਜ਼ੂਰੀ ਵਿਚ ਸਦਾ ਕਾਇਮ ਰਹਿਣ ਵਾਲੇ ਨਿਆਂ ਅਨੁਸਾਰ (ਕਾਮਾਦਿਕਾਂ ਨਾਲ ਹੋ ਰਹੀ ਟੱਕਰ ਦਾ) ਫ਼ੈਸਲਾ ਹੋ ਜਾਂਦਾ ਹੈ। ਉਸ ਦਰਗਾਹ ਵਿਚ (ਜਾਬਰਾਂ ਦਾ ਕੋਈ ਲਿਹਾਜ਼ ਨਹੀਂ ਕੀਤਾ ਜਾਂਦਾ) ਮਾਲਕ ਤੇ ਨੌਕਰ ਇਕੋ ਜਿਹਾ ਸਮਝਿਆ ਜਾਂਦਾ ਹੈ। ਹਰੇਕ ਦੇ ਦਿਲ ਦੀ ਜਾਣਨ ਵਾਲਾ ਪ੍ਰਭੂ (ਹਜ਼ੂਰੀ ਵਿਚ ਪਹੁੰਚੇ ਹੋਏ ਸਵਾਲੀਏ ਦੇ ਦਿਲ ਦੀ) ਜਾਣਦਾ ਹੈ, (ਉਸ ਦੇ) ਬੋਲਣ ਤੋਂ ਬਿਨਾਂ ਉਹ ਪ੍ਰਭੂ ਆਪ (ਉਸ ਦੇ ਦਿਲ ਦੀ ਪੀੜਾ ਨੂੰ) ਸਮਝ ਲੈਂਦਾ ਹੈ ॥੩॥ ਹੇ ਭਾਈ! ਪ੍ਰਭੂ ਸਾਰੇ ਥਾਵਾਂ ਦਾ ਮਾਲਕ ਹੈ, ਉਸ ਨਾਲ ਮਿਲਾਪ-ਅਵਸਥਾ ਵਿਚ ਮਨੁੱਖ ਦੇ ਅੰਦਰ ਪ੍ਰਭੂ ਦੀ ਸਿਫ਼ਤ-ਸਾਲਾਹ ਦੀ ਬਾਣੀ ਇਕ-ਰਸ ਪੂਰਾ ਪ੍ਰਭਾਵ ਪਾ ਲੈਂਦੀ ਹੈ (ਤੇ, ਮਨੁੱਖ ਉੱਤੇ ਕਾਮਾਦਿਕ ਵੈਰੀ ਆਪਣਾ ਜ਼ੋਰ ਨਹੀਂ ਪਾ ਸਕਦੇ)। (ਪਰ, ਹੇ ਭਾਈ! ਉਸ ਨੂੰ ਮਿਲਣ ਵਾਸਤੇ) ਉਸ ਨਾਲ ਕੋਈ ਚਲਾਕੀ ਨਹੀਂ ਕੀਤੀ ਜਾ ਸਕਦੀ। ਨਾਨਕ ਜੀ! (ਆਖੋ-ਹੇ ਭਾਈ! ਜੇ ਉਸ ਨੂੰ ਮਿਲਣਾ ਹੈ, ਤਾਂ) ਆਪਾ-ਭਾਵ ਗਵਾ ਕੇ (ਉਸ ਨੂੰ) ਮਿਲ ॥੪॥੧॥੫੧॥*
अंग : 621
सोरठि महला ५ घरु ३ चउपदे*
*ੴ सतिगुर प्रसादि ॥*
*मिलि पंचहु नही सहसा चुकाइआ ॥ सिकदारहु नह पतीआइआ ॥ उमरावहु आगै झेरा ॥ मिलि राजन राम निबेरा ॥१॥ अब ढूढन कतहु न जाई ॥ गोबिद भेटे गुर गोसाई ॥ रहाउ ॥ आइआ प्रभ दरबारा ॥ ता सगली मिटी पूकारा ॥ लबधि आपणी पाई ॥ ता कत आवै कत जाई ॥२॥ तह साच निआइ निबेरा ॥ ऊहा सम ठाकुरु सम चेरा ॥ अंतरजामी जानै ॥ बिनु बोलत आपि पछानै ॥३॥ सरब थान को राजा ॥ तह अनहद सबद अगाजा ॥ तिसु पहि किआ चतुराई ॥ मिलु नानक* *आपु गवाई ॥४॥१॥५१॥
अर्थ: राग सोरठि, घर ३ में* *गुरू अर्जनदेव जी की चार-बंदों वाली बाणी।*
*अकाल पुरख एक है और सतिगुरू की कृपा से मिलता है।*
*हे भाई ! नगर के पैंचाँ को मिल के (कामादिक वैरीयो से हो रहा) सहम दूर नहीं किया जा सकता। सरदारों लोगों से भी तस्सली नहीं मिल सकती (कि यह वैरी तंग नहीं करेगे) सरकारी हाकिम के आगे भी यह झगड़ा (पेश करने से कुछ नहीं बनता) भगवान पातिशाह को मिल के फैसला हो जाता है (और, कामादिक वैरीयो का भय खत्म हो जाता है) ॥१॥ अब (कामादिक वैरीयो से हो रहे सहम से बचने के लिए) किसी ओर जगह (सहारा) खोजने की जरूरत ना रह गई, जब गोबिंद को, गुरु को सृष्टि के खसम को मिल गए ॥ रहाउ ॥ हे भाई ! जब मनुष्य भगवान की हजूरी में पहुंचता है (चित् जोड़ता है), तब इस की (कामादिक वैरीयो के विरुध) सारी शिकैत खत्म हो जाती है। तब मनुख वह वसत हासिल कर लेता है जो सदा इस की अपनी बनी रहती है, तब विकारों में फंस कर भटकने से बच जाता है ॥२॥ हे भाई ! भगवान की हजूरी में सदा कायम रहने वाले न्याय अनुसार (कामादिकाँ के साथ हो रही टकर का) फैसला हो जाता है। उस दरगाह में (जुल्मी का कोई लिहाज नहीं किया जाता) स्वामी और नौकर एक जैसा समझा जाता है। हरेक के दिल की जानने वाला भगवान (हजूरी में पहुंचे हुए सवाली के दिल की) जानता है, (उस के) बोले बिना वह भगवान आप (उस के दिल की पीड़ा को) समझ लेता है ॥३॥ हे भाई ! भगवान सारे लोकों का स्वामी है, उस के साथ मिलाप-अवस्था में मनुख के अंदर भगवान की सिफ़त-सालाह की बाणी एक-रस पूरा प्रभाव डाल लेती है (और, मनुख ऊपर कामादिक वैरी अपना जोर नहीं पा सकते)। (पर, हे भाई ! उस को मिलने के लिए) उस के साथ कोई चलाकी नहीं की जा सकती। नानक जी ! (कहो-हे भाई ! अगर उस को मिलना है, तो) आपा-भाव गवा के (उस को) मिल ॥४॥१॥५१॥*
ਅੰਗ : 668
ਧਨਾਸਰੀ ਮਹਲਾ ੪ ॥ ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥ ਹਰਿ ਹਰਿ ਜਪੁ ਬੇੜੀ ਹਰਿ ਤੁਲਹਾ ਹਰਿ ਜਪਿਓ ਤਰੈ ਤਰਾਕੀ ॥੧॥ ਹਰਿ ਜੀ ਲਾਜ ਰਖਹੁ ਹਰਿ ਜਨ ਕੀ ॥ ਹਰਿ ਹਰਿ ਜਪਨੁ ਜਪਾਵਹੁ ਅਪਨਾ ਹਮ ਮਾਗੀ ਭਗਤਿ ਇਕਾਕੀ ॥ ਰਹਾਉ ॥ ਹਰਿ ਕੇ ਸੇਵਕ ਸੇ ਹਰਿ ਪਿਆਰੇ ਜਿਨ ਜਪਿਓ ਹਰਿ ਬਚਨਾਕੀ ॥ ਲੇਖਾ ਚਿਤ੍ਰ ਗੁਪਤਿ ਜੋ ਲਿਖਿਆ ਸਭ ਛੂਟੀ ਜਮ ਕੀ ਬਾਕੀ ॥੨॥ ਹਰਿ ਕੇ ਸੰਤ ਜਪਿਓ ਮਨਿ ਹਰਿ ਹਰਿ ਲਗਿ ਸੰਗਤਿ ਸਾਧ ਜਨਾ ਕੀ ॥ ਦਿਨੀਅਰੁ ਸੂਰੁ ਤ੍ਰਿਸਨਾ ਅਗਨਿ ਬੁਝਾਨੀ ਸਿਵ ਚਰਿਓ ਚੰਦੁ ਚੰਦਾਕੀ ॥੩॥ ਤੁਮ ਵਡ ਪੁਰਖ ਵਡ ਅਗਮ ਅਗੋਚਰ ਤੁਮ ਆਪੇ ਆਪਿ ਅਪਾਕੀ ॥ ਜਨ ਨਾਨਕ ਕਉ ਪ੍ਰਭ ਕਿਰਪਾ ਕੀਜੈ ਕਰਿ ਦਾਸਨਿ ਦਾਸ ਦਸਾਕੀ ॥੪॥੬॥
ਅਰਥ: ਹੇ ਪ੍ਰਭੂ ਜੀ! (ਦੁਨੀਆ ਦੇ ਵਿਕਾਰਾਂ ਦੇ ਝੰਬੇਲਿਆਂ ਵਿਚੋਂ) ਆਪਣੇ ਸੇਵਕ ਦੀ ਇੱਜ਼ਤ ਬਚਾ ਲੈ। ਹੇ ਹਰੀ! ਮੈਨੂੰ ਆਪਣਾ ਨਾਮ ਜਪਣ ਦੀ ਸਮਰਥਾ ਦੇਹ। ਮੈਂ (ਤੇਰੇ ਪਾਸੋਂ) ਸਿਰਫ਼ ਤੇਰੀ ਭਗਤੀ ਦਾ ਦਾਨ ਮੰਗ ਰਿਹਾ ਹਾਂ। ਰਹਾਉ। ਹੇ ਭਾਈ! ਮੈਨੂੰ ਉਹ ਧਰਮ ਦੱਸ ਜਿਸ ਨਾਲ ਜਗਤ ਦੇ ਵਿਕਾਰਾਂ ਦੇ ਝੰਬੇਲਿਆਂ ਵਿਚੋਂ ਬਚਿਆ ਜਾ ਸਕੇ। ਮੈਂ ਇਹਨਾਂ ਝੰਬੇਲਿਆਂ ਤੋਂ ਬਚਣਾ ਚਾਹੁੰਦਾ ਹਾਂ। ਦੱਸ; ਮੈਂ ਕਿਵੇਂ ਬਚਾਂ? (ਉੱਤਰ—) ਪਰਮਾਤਮਾ ਦੇ ਨਾਮ ਦਾ ਜਾਪ ਬੇੜੀ ਹੈ, ਨਾਮ ਹੀ ਤੁਲਹਾ ਹੈ। ਜਿਸ ਮਨੁੱਖ ਨੇ ਹਰਿ-ਨਾਮ ਜਪਿਆ ਉਹ ਤਾਰੂ ਬਣ ਕੇ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਂਦਾ ਹੈ।1। ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਗੁਰੂ ਦੇ ਬਚਨਾਂ ਦੀ ਰਾਹੀਂ ਪਰਮਾਤਮਾ ਦਾ ਨਾਮ ਜਪਿਆ, ਉਹ ਸੇਵਕ ਪਰਮਾਤਮਾ ਨੂੰ ਪਿਆਰੇ ਲੱਗਦੇ ਹਨ। ਚਿੱਤਰ ਗੁਪਤ ਨੇ ਜੇਹੜਾ ਭੀ ਉਹਨਾਂ (ਦੇ ਕਰਮਾਂ) ਦਾ ਲੇਖ ਲਿਖ ਰੱਖਿਆ ਸੀ, ਧਰਮਰਾਜ ਦਾ ਉਹ ਸਾਰਾ ਹਿਸਾਬ ਹੀ ਮੁੱਕ ਜਾਂਦਾ ਹੈ।2। ਹੇ ਭਾਈ! ਜਿਨ੍ਹਾਂ ਸੰਤ ਜਨਾਂ ਨੇ ਸਾਧ ਜਨਾਂ ਦੀ ਸੰਗਤਿ ਵਿਚ ਬੈਠ ਕੇ ਆਪਣੇ ਮਨ ਵਿਚ ਪਰਮਾਤਮਾ ਦੇ ਨਾਮ ਦਾ ਜਾਪ ਕੀਤਾ, ਉਹਨਾਂ ਦੇ ਅੰਦਰ ਕੱਲਿਆਣ ਰੂਪ (ਪਰਮਾਤਮਾ ਪਰਗਟ ਹੋ ਪਿਆ,ਮਾਨੋ) ਠੰਢਕ ਪੁਚਾਣ ਵਾਲਾ ਚੰਦ ਚੜ੍ਹ ਪਿਆ, ਜਿਸ ਨੇ (ਉਹਨਾਂ ਦੇ ਹਿਰਦੇ ਵਿਚੋਂ) ਤ੍ਰਿਸ਼ਨਾ ਦੀ ਅੱਗ ਬੁਝਾ ਦਿੱਤੀ; (ਜਿਸ ਨੇ ਵਿਕਾਰਾਂ ਦਾ) ਤਪਦਾ ਸੂਰਜ (ਸ਼ਾਂਤ ਕਰ ਦਿੱਤਾ)।3। ਹੇ ਪ੍ਰਭੂ! ਤੂੰ ਸਭ ਤੋਂ ਵੱਡਾ ਹੈਂ, ਤੂੰ ਸਰਬ-ਵਿਆਪਕ ਹੈਂ; ਤੂੰ ਅਪਹੁੰਚ ਹੈਂ; ਗਿਆਨ-ਇੰਦ੍ਰਿਆਂ ਦੀ ਰਾਹੀਂ ਤੇਰੇ ਤਕ ਪਹੁੰਚ ਨਹੀਂ ਹੋ ਸਕਦੀ। ਤੂੰ (ਹਰ ਥਾਂ) ਆਪ ਹੀ ਆਪ, ਆਪ ਹੀ ਆਪ ਹੈਂ। ਹੇ ਪ੍ਰਭੂ! ਆਪਣੇ ਦਾਸ ਨਾਨਕ ਉਤੇ ਮੇਹਰ ਕਰ, ਤੇ, ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।4।6।
अंग : 668
धनासरी महला ४ ॥ कलिजुग का धरमु कहहु तुम भाई किव छूटह हम छुटकाकी ॥ हरि हरि जपु बेड़ी हरि तुलहा हरि जपिओ तरै तराकी ॥१॥ हरि जी लाज रखहु हरि जन की ॥ हरि हरि जपनु जपावहु अपना हम मागी भगति इकाकी ॥ रहाउ ॥ हरि के सेवक से हरि पिआरे जिन जपिओ हरि बचनाकी ॥ लेखा चित्र गुपति जो लिखिआ सभ छूटी जम की बाकी ॥२॥ हरि के संत जपिओ मनि हरि हरि लगि संगति साध जना की ॥ दिनीअरु सूरु त्रिसना अगनि बुझानी सिव चरिओ चंदु चंदाकी ॥३॥ तुम वड पुरख वड अगम अगोचर तुम आपे आपि अपाकी ॥ जन नानक कउ प्रभ किरपा कीजै करि दासनि दास दसाकी ॥४॥६॥
अर्थ: हे भगवान जी ! (दुनिया के विकारों के झंझटों में से) अपने सेवक की इज्ज़त बचा ले। हे हरि ! मुझे अपना नाम जपने की समरथा दे। मैं (तेरे से) सिर्फ तेरी भक्ति का दान मांग रहा हूँ।रहाउ। हे भाई ! मुझे वह धर्म बता जिस के साथ जगत के विकारों के झंझटों से बचा जा सके। मैं इन झंझटों से बचना चाहता हूँ। बता; मैं कैसे बचूँ? (उत्तर-) परमात्मा के नाम का जाप कश्ती है,नाम ही तुलहा है। जिस मनुख ने हरि-नाम जपा वह तैराक बन के (संसार-सागर से) पार निकल जाता है।1। हे भाई ! जिन मनुष्यों ने गुरु के वचनों के द्वारा परमात्मा का नाम जपा, वह सेवक परमात्मा को प्यारे लगते हैं। चित्र गुप्त ने जो भी उन (के कर्मो) का लेख लिख रखा था, धर्मराज का वह सारा हिसाब ही खत्म हो जाता है।2। हे भाई ! जिन संत जनों ने साध जनों की संगत में बैठ के अपने मन में परमात्मा के नाम का जाप किया, उन के अंदर कलिआण रूप (परमात्मा प्रकट हो गया, मानो) ठंडक पहुचाने वाला चाँद चड़ गया, जिस ने (उन के मन में से) तृष्णा की अग्नि बुझा दी; (जिस ने विकारों का) तपता सूरज (शांत कर दिया)।3। हे भगवान ! तूं सब से बड़ा हैं, तूं सर्व-व्यापक हैं; तूं अपहुंच हैं; ज्ञान-इन्द्रियों के द्वारा तेरे तक पहुंच नहीं हो सकती। तूं (हर जगह) आप ही आप हैं। हे भगवान ! अपने दास नानक ऊपर कृपा कर, और, अपने दासो के दासो का दास बना ले।4।6।
ਅੰਗ : 685
ਧਨਾਸਰੀ ਮਹਲਾ ੯ ॥
ਅਬ ਮੈ ਕਉਨੁ ਉਪਾਉ ਕਰਉ ॥
ਜਿਹ ਬਿਧਿ ਮਨ ਕੋ ਸੰਸਾ ਚੂਕੈ
ਭਉ ਨਿਧਿ ਪਾਰਿ ਪਰਉ ॥੧॥ ਰਹਾਉ ॥
ਜਨਮੁ ਪਾਇ ਕਛੁ ਭਲੋ ਨ ਕੀਨੋ
ਤਾ ਤੇ ਅਧਿਕ ਡਰਉ ॥
ਮਨ ਬਚ ਕ੍ਰਮ ਹਰਿ ਗੁਨ ਨਹੀ ਗਾਏ
ਯਹ ਜੀਅ ਸੋਚ ਧਰਉ ॥੧॥
ਗੁਰਮਤਿ ਸੁਨਿ ਕਛੁ ਗਿਆਨੁ ਨ ਉਪਜਿਓ
ਪਸੁ ਜਿਉ ਉਦਰੁ ਭਰਉ ॥
ਕਹੁ ਨਾਨਕ ਪ੍ਰਭ ਬਿਰਦੁ ਪਛਾਨਉ
ਤਬ ਹਉ ਪਤਿਤ ਤਰਉ
॥੨॥੪॥੯॥੯॥੧੩॥੫੮॥੪॥੯੩॥
ਅਰਥ: ਧਨਾਸਰੀ ਨੌਵੀਂ ਪਾਤਿਸ਼ਾਹੀ।
ਹੁਣ ਮੈਂ ਕਿਹੜਾ ਉਪਰਾਲਾ ਕਰਾਂ?
ਜਿਸ ਤਰੀਕੇ ਨਾਲ ਮੇਰੇ ਮਨ ਦਾ ਭਰਮ ਮਿਟ ਜਾਵੇ ਅਤੇ ਮੈਂ ਭਿਆਨਕ ਸੰਸਾਰ-ਸਮੁੰਦਰ ਤੋਂ ਪਾਰ ਹੋ ਜਾਵਾਂ। ਠਹਿਰਾਉ।
ਮਨੁੱਖੀ ਜੀਵਨ ਪ੍ਰਾਪਤ ਕਰ ਕੇ, ਮੈਂ ਕੋਈ ਚੰਗਾ ਕੰਮ ਨਹੀਂ ਕੀਤਾ, ਇਸ ਲਈ ਮੈਂ ਬਹੁਤ ਡਰਦਾ ਹਾਂ।
ਮਨ, ਬਚਨਾਂ ਅਤੇ ਅਮਲ ਵਿੱਚ ਮੈਂ ਵਾਹਿਗੁਰੂ ਦੀ ਕੀਰਤੀ ਗਾਇਨ ਨਹੀਂ ਕੀਤੀ। ਇਹ ਚਿੰਤਾ ਮੇਰੇ ਮਨ ਨੂੰ ਲੱਗੀ ਰਹਿੰਦੀ ਹੈ।
ਗੁਰਾਂ ਦਾ ਉਪਦੇਸ਼ ਸੁਣ ਕੇ ਮੇਰੇ ਅੰਦਰ ਕੋਈ ਬ੍ਰਹਮ-ਬੋਧ ਪੈਦਾ ਨਹੀਂ ਹੋਇਆ। ਮੈਂ ਡੰਗਰ ਦੀ ਤਰ੍ਹਾਂ ਆਪਣ ਢਿੱਡ ਭਰਦਾ ਹਾਂ।
ਗੁਰੂ ਜੀ ਫੁਰਮਾਉਂਦੇ ਹਨ, ਹੋ ਸੁਆਮੀ! ਤੂੰ ਆਪਣੇ ਬਖਸ਼ ਦੇਣ ਦੇ ਧਰਮ ਦੀ ਪਾਲਣਾ ਕਰ। ਕੇਵਲ ਤਦ ਹੀ ਮੈਂ ਪਾਪੀ ਪਾਰ ਉੱਤਰ ਸਕਦਾ ਹਾਂ।

