ਸੋਰਠਿ ਮ: ੩ ਦੁਤੁਕੇ ॥ ਸਤਿਗੁਰ ਮਿਲਿਐ ਉਲਟੀ ਭਈ ਭਾਈ ਜੀਵਤ ਮਰੈ ਤਾ ਬੂਝ ਪਾਇ ॥ ਸੋ ਗੁਰੂ ਸੋ ਸਿਖੁ ਹੈ ਭਾਈ ਜਿਸੁ ਜੋਤੀ ਜੋਤਿ ਮਿਲਾਇ ॥੧॥ ਮਨ ਰੇ ਹਰਿ ਹਰਿ ਸੇਤੀ ਲਿਵ ਲਾਇ ॥ ਮਨ ਹਰਿ ਜਪਿ ਮੀਠਾ ਲਾਗੈ ਭਾਈ ਗੁਰਮੁਖਿ ਪਾਏ ਹਰਿ ਥਾਇ ॥ ਰਹਾਉ ॥

ਅਰਥ : ਹੇ ਭਾਈ! ਜੇ ਗੁਰੂ ਮਿਲ ਪਏ, ਤਾਂ ਮਨੁੱਖ ਆਤਮਕ ਜੀਵਨ ਦੀ ਸਮਝ ਹਾਸਲ ਕਰ ਲੈਂਦਾ ਹੈ, ਮਨੁੱਖ ਦੀ ਸੁਰਤਿ ਵਿਕਾਰਾਂ ਵਲੋਂ ਪਰਤ ਪੈਂਦੀ ਹੈ, ਦੁਨੀਆ ਦੇ ਕਾਰ-ਵਿਹਾਰ ਕਰਦਾ ਹੋਇਆ ਹੀ ਮਨੁੱਖ ਵਿਕਾਰਾਂ ਵਲੋਂ ਅਛੋਹ ਹੋ ਜਾਂਦਾ ਹੈ। ਹੇ ਭਾਈ! ਜਿਸ ਮਨੁੱਖ ਦੀ ਆਤਮਾ ਨੂੰ ਗੁਰੂ ਪਰਮਾਤਮਾ ਵਿਚ ਮਿਲਾ ਦੇਂਦਾ ਹੈ, ਉਹ (ਅਸਲ) ਸਿੱਖ ਬਣ ਜਾਂਦਾ ਹੈ।੧। ਹੇ ਮਨ! ਸਦਾ ਪਰਮਾਤਮਾ ਨਾਲ ਸੁਰਤਿ ਜੋੜੀ ਰੱਖ। ਹੇ ਮਨ! ਮੁੜ ਮੁੜ ਜਪ ਜਪ ਕੇ ਪਰਮਾਤਮਾ ਪਿਆਰਾ ਲੱਗਣ ਲੱਗ ਪੈਂਦਾ ਹੈ। ਹੇ ਭਾਈ! ਗੁਰੂ ਦੀ ਸ਼ਰਨ ਪੈਣ ਵਾਲਾ ਮਨੁੱਖ ਪ੍ਰਭੂ ਦੀ ਹਜ਼ੂਰੀ ਵਿਚ (ਥਾਂ) ਲੱਭ ਲੈਂਦਾ ਹੈ।ਰਹਾਉ।

ਅਨੰਦੁ ਭਇਆ ਮੇਰੀ ਮਾਏ ਸਤਿਗੁਰੂ ਮੈ ਪਾਇਆ …
ਵਾਹਿਗੁਰੂ ਜੀ ਤੁਹਾਨੁ ਸਦਾ ਖੁਸ ਰਖ਼ਨ🌹

ਧੰਨ ਧੰਨ ਰਾਮਦਾਸ ਗੁਰ
ਜਿਨ ਸਿਰਿਆ ਤਿਨੈ ਸਵਾਰਿਆ
ਪੁਰਿ ਹੋਈ ਕਰਿਮਾਤ ਆਪ
ਸਿਰਜਨਹਾਰ ਤਾਰਿਆਂ
ਸਿੱਖੀ ਅਤੇ ਸੰਗਤਿ ਪਾਰਿ ਬਰਮ ਕਰਿ ਤਾਰਿਆਂ

Begin typing your search term above and press enter to search. Press ESC to cancel.

Back To Top