अंग : 609-610
सोरठि महला ५ ॥ गुरु पूरा भेटिओ वडभागी मनहि भइआ परगासा ॥ कोइ न पहुचनहारा दूजा अपुने साहिब का भरवासा ॥१॥ अपुने सतिगुर कै बलिहारै ॥ आगै सुखु पाछै सुख सहजा घरि आनंदु हमारै ॥ रहाउ ॥ अंतरजामी करणैहारा सोई खसमु हमारा ॥ निरभउ भए गुर चरणी लागे इक राम नाम आधारा ॥२॥ सफल दरसनु अकाल मूरति प्रभु है भी होवनहारा ॥ कंठि लगाइ अपुने जन राखे अपुनी प्रीति पिआरा ॥३॥ वडी वडिआई अचरज सोभा कारजु आइआ रासे ॥ नानक कउ गुरु पूरा भेटिओ सगले दूख बिनासे ॥४॥५॥
अर्थ: हे भाई! बड़ी किस्मत से मुझे पूरा गुरू मिल गया है, मेरे मन में आत्मिक जीवन की सूझ पैदा हो गई है। अब मुझे अपने मालिक का सहारा हो गया है, कोई उस मालिक की बराबरी नहीं कर सकता ॥१॥ हे भाई! मैं अपने गुरू से कुर्बान जाता हूँ, (गुरू की कृपा से) मेरे हृदय-घर में आनंद बना रहता है, इस लोग में भी आत्मिक अडोलता का सुख मुझे प्राप्त हो गया है, और, परलोक में भी यह सुख टिका रहने वाला है ॥ रहाउ ॥ हे भाई! (मुझे निश्चय हो गया है कि जो) सिरजनहार सब के दिल की जानने वाला है वही मेरे सिर पर राखा है। जब से मैं गुरू की चरणी लगा हूँ, मुझे परमात्मा के नाम का सहारा हो गया है। कोई भय मुझे अब छू नहीं सकता ॥२॥ (हे भाई! गुरू की कृपा से मुझे यकीन बन गया है कि) जिस परमात्मा का दर्शन मनुष्य जन्म का फल देने वाला है, जिस परमात्मा की हस्ती मौत से रहित है, वह इस पल भी (मेरे सिर पर) मौजूद है, और, सदा कायम रहने वाला है। वह प्रभू अपनी प्रीत की अपने प्यार की दात दे कर अपने सेवकों को अपने गले से लगा कर रखता है ॥३॥ वह गुरू बड़ी वडियाई वाला है, अश्रचर्ज शोभा वाला है, उस की श़रण पड़ने से जिंदगी का मनोरथ प्राप्त हो जाता है। हे भाई! मुझे नानक को पूरा गुरू मिल गया है, मेरे सभी दुख दूर हो गए हैं ॥४॥५॥

ਅੰਗ : 609-610
ਸੋਰਠਿ ਮਹਲਾ ੫ ॥ ਗੁਰੁ ਪੂਰਾ ਭੇਟਿਓ ਵਡਭਾਗੀ ਮਨਹਿ ਭਇਆ ਪਰਗਾਸਾ ॥ ਕੋਇ ਨ ਪਹੁਚਨਹਾਰਾ ਦੂਜਾ ਅਪੁਨੇ ਸਾਹਿਬ ਕਾ ਭਰਵਾਸਾ ॥੧॥ ਅਪੁਨੇ ਸਤਿਗੁਰ ਕੈ ਬਲਿਹਾਰੈ ॥ ਆਗੈ ਸੁਖੁ ਪਾਛੈ ਸੁਖ ਸਹਜਾ ਘਰਿ ਆਨੰਦੁ ਹਮਾਰੈ ॥ ਰਹਾਉ ॥ ਅੰਤਰਜਾਮੀ ਕਰਣੈਹਾਰਾ ਸੋਈ ਖਸਮੁ ਹਮਾਰਾ ॥ ਨਿਰਭਉ ਭਏ ਗੁਰ ਚਰਣੀ ਲਾਗੇ ਇਕ ਰਾਮ ਨਾਮ ਆਧਾਰਾ ॥੨॥ ਸਫਲ ਦਰਸਨੁ ਅਕਾਲ ਮੂਰਤਿ ਪ੍ਰਭੁ ਹੈ ਭੀ ਹੋਵਨਹਾਰਾ ॥ ਕੰਠਿ ਲਗਾਇ ਅਪੁਨੇ ਜਨ ਰਾਖੇ ਅਪੁਨੀ ਪ੍ਰੀਤਿ ਪਿਆਰਾ ॥੩॥ ਵਡੀ ਵਡਿਆਈ ਅਚਰਜ ਸੋਭਾ ਕਾਰਜੁ ਆਇਆ ਰਾਸੇ ॥ ਨਾਨਕ ਕਉ ਗੁਰੁ ਪੂਰਾ ਭੇਟਿਓ ਸਗਲੇ ਦੂਖ ਬਿਨਾਸੇ ॥੪॥੫॥
ਅਰਥ: ਹੇ ਭਾਈ! ਵੱਡੀ ਕਿਸਮਤਿ ਨਾਲ ਮੈਨੂੰ ਪੂਰਾ ਗੁਰੂ ਮਿਲ ਪਿਆ ਹੈ, ਮੇਰੇ ਮਨ ਵਿਚ ਆਤਮਕ ਜੀਵਨ ਦੀ ਸੂਝ ਪੈਦਾ ਹੋ ਗਈ ਹੈ। ਹੁਣ ਮੈਨੂੰ ਆਪਣੇ ਮਾਲਕ ਦਾ ਸਹਾਰਾ ਹੋ ਗਿਆ ਹੈ, ਕੋਈ ਉਸ ਮਾਲਕ ਦੀ ਬਰਾਬਰੀ ਨਹੀਂ ਕਰ ਸਕਦਾ ॥੧॥ ਹੇ ਭਾਈ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ, (ਗੁਰੂ ਦੀ ਕਿਰਪਾ ਨਾਲ) ਮੇਰੇ ਹਿਰਦੇ-ਘਰ ਵਿਚ ਆਨੰਦ ਬਣਿਆ ਰਹਿੰਦਾ ਹੈ, ਇਸ ਲੋਕ ਵਿਚ ਭੀ ਆਤਮਕ ਅਡੋਲਤਾ ਦਾ ਸੁਖ ਮੈਨੂੰ ਪ੍ਰਾਪਤ ਹੋ ਗਿਆ ਹੈ, ਤੇ, ਪਰਲੋਕ ਵਿਚ ਭੀ ਇਹ ਸੁਖ ਟਿਕਿਆ ਰਹਿਣ ਵਾਲਾ ਹੈ ॥ ਰਹਾਉ ॥ ਹੇ ਭਾਈ! (ਮੈਨੂੰ ਨਿਸ਼ਚਾ ਹੋ ਗਿਆ ਹੈ ਕਿ ਜੇਹੜਾ) ਸਿਰਜਣਹਾਰ ਸਭ ਦੇ ਦਿਲ ਦੀ ਜਾਣਨ ਵਾਲਾ ਹੈ ਉਹੀ ਮੇਰੇ ਸਿਰ ਉਤੇ ਰਾਖਾ ਹੈ। ਜਦੋਂ ਦਾ ਮੈਂ ਗੁਰੂ ਦੀ ਚਰਨੀਂ ਲੱਗਾ ਹਾਂ, ਮੈਨੂੰ ਪਰਮਾਤਮਾ ਦੇ ਨਾਮ ਦਾ ਆਸਰਾ ਹੋ ਗਿਆ ਹੈ। ਕੋਈ ਡਰ ਮੈਨੂੰ ਹੁਣ ਪੋਹ ਨਹੀਂ ਸਕਦਾ ॥੨॥ (ਹੇ ਭਾਈ! ਗੁਰੂ ਦੀ ਕਿਰਪਾ ਨਾਲ ਮੈਨੂੰ ਯਕੀਨ ਬਣ ਗਿਆ ਹੈ ਕਿ) ਜਿਸ ਪਰਮਾਤਮਾ ਦਾ ਦਰਸ਼ਨ ਮਨੁੱਖਾ ਜਨਮ ਦਾ ਫਲ ਦੇਣ ਵਾਲਾ ਹੈ, ਜਿਸ ਪਰਮਾਤਮਾ ਦੀ ਹਸਤੀ ਮੌਤ ਤੋਂ ਰਹਿਤ ਹੈ, ਉਹ ਇਸ ਵੇਲੇ ਭੀ (ਮੇਰੇ ਸਿਰ ਉਤੇ) ਮੌਜੂਦ ਹੈ, ਤੇ, ਸਦਾ ਕਾਇਮ ਰਹਿਣ ਵਾਲਾ ਹੈ। ਉਹ ਪ੍ਰਭੂ ਆਪਣੀ ਪ੍ਰੀਤਿ ਦੀ ਆਪਣੇ ਪਿਆਰ ਦੀ ਦਾਤਿ ਦੇ ਕੇ ਆਪਣੇ ਸੇਵਕਾਂ ਨੂੰ ਆਪਣੇ ਗਲ ਨਾਲ ਲਾ ਕੇ ਰੱਖਦਾ ਹੈ ॥੩॥ ਉਹ ਗੁਰੂ ਬੜੀ ਵਡਿਆਈ ਵਾਲਾ ਹੈ, ਅਚਰਜ ਸੋਭਾ ਵਾਲਾ ਹੈ, ਉਸ ਦੀ ਸਰਨ ਪਿਆਂ ਜ਼ਿੰਦਗੀ ਦਾ ਮਨੋਰਥ ਪ੍ਰਾਪਤ ਹੋ ਜਾਂਦਾ ਹੈ। ਹੇ ਭਾਈ! ਮੈਨੂੰ ਨਾਨਕ ਨੂੰ ਪੂਰਾ ਗੁਰੂ ਮਿਲ ਪਿਆ ਹੈ, ਮੇਰੇ ਸਾਰੇ ਦੁੱਖ ਦੂਰ ਹੋ ਗਏ ਹਨ ॥੪॥੫॥

ਅੰਗ : 633
ਇਹ ਜਗਿ ਮੀਤੁ ਨ ਦੇਖਿਓ ਕੋਈ ॥ ਸਗਲ ਜਗਤੁ ਅਪਨੈ ਸੁਖਿ ਲਾਗਿਓ ਦੁਖ ਮੈ ਸੰਗਿ ਨ ਹੋਈ ॥੧॥ ਰਹਾਉ ॥ ਦਾਰਾ ਮੀਤ ਪੂਤ ਸਨਬੰਧੀ ਸਗਰੇ ਧਨ ਸਿਉ ਲਾਗੇ ॥ ਜਬ ਹੀ ਨਿਰਧਨ ਦੇਖਿਓ ਨਰ ਕਉ ਸੰਗੁ ਛਾਡਿ ਸਭ ਭਾਗੇ ॥੧॥ ਕਹਂਉ ਕਹਾ ਯਿਆ ਮਨ ਬਉਰੇ ਕਉ ਇਨ ਸਿਉ ਨੇਹੁ ਲਗਾਇਓ ॥ ਦੀਨਾ ਨਾਥ ਸਗਲ ਭੈ ਭੰਜਨ ਜਸੁ ਤਾ ਕੋ ਬਿਸਰਾਇਓ ॥੨॥ ਸੁਆਨ ਪੂਛ ਜਿਉ ਭਇਓ ਨ ਸੂਧਉ ਬਹੁਤੁ ਜਤਨੁ ਮੈ ਕੀਨਉ ॥ ਨਾਨਕ ਲਾਜ ਬਿਰਦ ਕੀ ਰਾਖਹੁ ਨਾਮੁ ਤੁਹਾਰਉ ਲੀਨਉ ॥੩॥੯॥
ਅਰਥ: ਹੇ ਭਾਈ! ਇਸ ਜਗਤ ਵਿਚ ਕੋਈ ਤੋੜ ਸਾਥ ਨਿਭਾਉਣ ਵਾਲਾ ਮਿੱਤਰ ਮੈਂ ਨਹੀਂ ਵੇਖਿਆ। ਸਾਰਾ ਸੰਸਾਰ ਆਪਣੇ ਸੁਖ ਵਿਚ ਹੀ ਜੁੱਟਾ ਪਿਆ ਹੈ, ਦੁੱਖ ਵਿਚ ਕੋਈ ਕਿਸੇ ਦੇ ਨਾਲ ਸਾਥੀ ਨਹੀਂ ਬਣਦਾ।੧।ਰਹਾਉ। ਹੇ ਭਾਈ! ਇਸਤ੍ਰੀ, ਮਿੱਤਰ, ਪੁੱਤਰ, ਰਿਸ਼ਤੇਦਾਰ- ਇਹ ਸਾਰੇ ਧਨ ਨਾਲ ਹੀ ਪਿਆਰ ਕਰਦੇ ਹਨ। ਜਦੋਂ ਹੀ ਇਹਨਾਂ ਨੇ ਮਨੁੱਖ ਨੂੰ ਕੰਗਾਲ ਵੇਖਿਆ, ਤਦੋਂ ਸਾਥ ਛੱਡ ਕੇ ਸਾਰੇ ਨੱਸ ਜਾਂਦੇ ਹਨ।੧। ਹੇ ਭਾਈ! ਮੈਂ ਇਸ ਝੱਲੇ ਮਨ ਨੂੰ ਕੀਹ ਸਮਝਾਵਾਂ? ਇਸ ਨੇ ਇਹਨਾਂ ਕੱਚੇ ਸਾਥੀਆਂ ਨਾਲ ਪਿਆਰ ਪਾਇਆ ਹੋਇਆ ਹੈ। ਜੇਹੜਾ ਪਰਮਾਤਮਾ ਗਰੀਬਾਂ ਦਾ ਰਾਖਾ ਤੇ ਸਾਰੇ ਡਰ ਨਾਸ ਕਰਨ ਵਾਲਾ ਹੈ ਉਸ ਦੀ ਸਿਫ਼ਤਿ ਸਾਲਾਹ ਇਸ ਨੇ ਭੁਲਾਈ ਹੋਈ ਹੈ।੨। ਹੇ ਭਾਈ! ਜਿਵੇਂ ਕੁੱਤੇ ਦੀ ਪੂਛਲ ਸਿੱਧੀ ਨਹੀਂ ਹੁੰਦੀ, ਇਸੇ ਤਰ੍ਹਾਂ ਇਸ ਮਨ ਦੀ ਪਰਮਾਤਮਾ ਦੀ ਯਾਦ ਵਲੋਂ ਲਾ-ਪਰਵਾਹੀ ਹਟਦੀ ਨਹੀਂ, ਮੈਂ ਬਹੁਤ ਯਤਨ ਕੀਤਾ ਹੈ। ਹੇ ਨਾਨਕ! ਆਖ- ਹੇ ਪ੍ਰਭੂ! ਆਪਣੇ ਮੁੱਢ-ਕਦੀਮਾਂ ਦੇ ਪਿਆਰ ਵਾਲੇ ਸੁਭਾਵ ਦੀ ਲਾਜ ਰੱਖ, ਮੇਰੀ ਮਦਦ ਕਰ ਤਾਂ ਹੀ ਮੈਂ ਤੇਰਾ ਨਾਮ ਜਪ ਸਕਦਾ ਹਾਂ।੩।੯।

अंग : 633
सोरठि महला ९ ॥ रे नर इह साची जीअ धारि ॥ सगल जगतु है जैसे सुपना बिनसत लगत न बार ॥१॥ रहाउ ॥ बारू भीति बनाई रचि पचि रहत नही दिन चारि ॥ तैसे ही इह सुख माइआ के उरझिओ कहा गवार ॥१॥ अजहू समझि कछु बिगरिओ नाहिनि भजि ले नामु मुरारि ॥ कहु नानक निज मतु साधन कउ भाखिओ तोहि पुकारि ॥२॥८॥
अर्थ: हे मनुष्य! अपने हृदय में इस सत्य को धारण कर लो कि यह समूचा जगत एक स्वप्न जैसा है और इसका विनाश होने में कोई देरी नहीं लगती ॥१॥ रहाउ ॥ जैसे बनाई गई रेत की दीवार, पोतकर चार दिन भी नहीं रहती, वैसे ही यह माया के सुख हैं, हे गंवार मनुष्य! तू उन में क्यों फॅसा हुआ है ॥१॥ आज ही कुछ समझ ले चूंकि अभी भी कुछ बिगड़ा नहीं है और भगवान के नाम का भजन कर ले। नानक जी का कथन है कि हे मनुष्य! संतों का यही निजी उपदेश एवं युक्ति है जो तुझे पुकार कर बता दी है ॥२॥८॥

ਅੰਗ : 633
ਸੋਰਠਿ ਮਹਲਾ ੯ ॥
ਰੇ ਨਰ ਇਹ ਸਾਚੀ ਜੀਅ ਧਾਰਿ ॥ ਸਗਲ ਜਗਤੁ ਹੈ ਜੈਸੇ ਸੁਪਨਾ ਬਿਨਸਤ ਲਗਤ ਨ ਬਾਰ ॥੧॥ ਰਹਾਉ ॥ ਬਾਰੂ ਭੀਤਿ ਬਨਾਈ ਰਚਿ ਪਚਿ ਰਹਤ ਨਹੀ ਦਿਨ ਚਾਰਿ ॥ ਤੈਸੇ ਹੀ ਇਹ ਸੁਖ ਮਾਇਆ ਕੇ ਉਰਝਿਓ ਕਹਾ ਗਵਾਰ ॥੧॥ ਅਜਹੂ ਸਮਝਿ ਕਛੁ ਬਿਗਰਿਓ ਨਾਹਿਨਿ ਭਜਿ ਲੇ ਨਾਮੁ ਮੁਰਾਰਿ ॥ ਕਹੁ ਨਾਨਕ ਨਿਜ ਮਤੁ ਸਾਧਨ ਕਉ ਭਾਖਿਓ ਤੋਹਿ ਪੁਕਾਰਿ ॥੨॥੮॥

ਅਰਥ: ਹੇ ਮਨੁੱਖ! ਆਪਣੇ ਦਿਲ ਵਿਚ ਇਹ ਪੱਕੀ ਗੱਲ ਟਿਕਾ ਲੈ, (ਕਿ) ਸਾਰਾ* *ਸੰਸਾਰ ਸੁਪਨੇ ਵਰਗਾ ਹੈ, (ਇਸ ਦੇ) ਨਾਸ ਹੁੰਦਿਆਂ ਚਿਰ ਨਹੀਂ ਲੱਗਦਾ ॥੧॥ ਰਹਾਉ ॥ ਹੇ ਭਾਈ! (ਜਿਵੇਂ ਕਿਸੇ ਨੇ) ਰੇਤ ਦੀ ਕੰਧ ਉਸਾਰ ਕੇ ਪੋਚ ਕੇ ਤਿਆਰ ਕੀਤੀ ਹੋਵੇ; ਪਰ ਉਹ ਕੰਧ ਚਾਰ ਦਿਨ ਭੀ (ਟਿਕੀ) ਨਹੀਂ ਰਹਿੰਦੀ। ਇਸ ਮਾਇਆ ਦੇ ਸੁਖ ਭੀ ਉਸ (ਰੇਤ ਦੀ ਕੰਧ) ਵਰਗੇ ਹੀ ਹਨ। ਹੇ ਮੂਰਖ! ਤੂੰ ਇਹਨਾਂ ਸੁਖਾਂ ਵਿਚ ਕਿਉਂ ਮਸਤ ਹੋ ਰਿਹਾ ਹੈਂ? ॥੧॥ ਹੇ ਭਾਈ! ਅਜੇ ਭੀ ਸਮਝ ਜਾ (ਅਜੇ) ਕੁਝ ਵਿਗੜਿਆ ਨਹੀਂ; ਤੇ ਪਰਮਾਤਮਾ ਦਾ ਨਾਮ ਸਿਮਰਿਆ ਕਰ । ਨਾਨਕ ਜੀ ਆਖਦੇ ਹਨ – (ਹੇ ਭਾਈ!) ਮੈਂ ਤੈਨੂੰ ਗੁਰਮੁਖਾਂ ਦਾ ਇਹ ਨਿਜੀ ਖ਼ਿਆਲ ਪੁਕਾਰ ਕੇ ਸੁਣਾ ਰਿਹਾ ਹਾਂ ॥੨॥੮॥

ਦੀਨ ਦੁਨੀ ਦੇ ਮਾਲਿਕ ਧੰਨ ਗੁਰੂ ਅੰਗਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸਰਬੱਤ ਸੰਗਤਾਂ ਨੂੰ ਲੱਖ ਲੱਖ ਮੁਬਾਰਕਾਂ ਹੋਵਣ ਜੀ ।
ਅਸੀ ਸਾਰੇ ਗੁਰੂ ਅੱਗੇ ਇਕ ਅਰਦਾਸ ਕਰਦੇ ਹਾਂ ਹੇ ਸਤਿਗੁਰੂ ਜੀ ਸਾਨੂੰ ਆਪਣੇ ਗੁਰਸਿੱਖਾਂ ਦੇ ਚਰਨਾਂ ਦੀ ਧੂੜ ਬਖਸ਼ਿਸ਼ ਕਰੋ ਜੀ । ਅਸੀ ਪੂਰਨ ਗੁਰਸਿੱਖਾਂ ਦੇ ਚਰਨਾਂ ਦੀ ਧੂੜ ਨੂੰ ਵੀ ਤਰਸਦੇ ਹਾਂ ਹੋ ਸਕਦਾ ਕਿਧਰੇ ਸਾਨੂੰ ਐਸਾ ਗੁਰਸਿੱਖ ਮਿਲ ਜਾਵੇ ਜਿਹੜਾ ਗੁਰੂ ਦੇ ਦਰ ਤੇ ਪਰਵਾਨ ਹੋਵੇ । ਉਸ ਗੁਰਸਿੱਖ ਦੇ ਦਰਸ਼ਨ ਕਰਕੇ ਸਾਡਾ ਵੀ ਜੀਵਨ ਗੁਰੂ ਜੀ ਦੇ ਦਰਸਾਏ ਰਾਹ ਤੇ ਚੱਲ ਪਵੇ। ਪਰ ਸੋਚੋ ਜੇ ਪੂਰਾ ਗੁਰੂ ਨਾਨਕ ਸਾਹਿਬ ਜੀ ਕਹਿ ਦੇਵੇ ਭਾਈ ਲਹਿਣਾ ਜੀ ਅੱਜ ਤੋ ਤੁਸੀ ਸਾਡੇ ਸਰੀਰ ਦਾ ਹੀ ਅੰਗ ਬਣ ਗਏ ਜੇ ਤੁਹਾਡੇ ਵਿੱਚ ਤੇ ਸਾਡੇ ਵਿੱਚ ਕੋਈ ਭੇਦ ਨਹੀ ਰਿਹਾ । ਸੋਚੋ ਉਸ ਸਮੇ ਦਾ ਵਿਖਿਆਣ ਕੋਈ ਵੇਦ ਜਾ ਗ੍ਰੰਥ ਕੀ ਕਰ ਸਕਦਾ ਹੈ । ਪਰ ਭਾਈ ਲਹਿਣੇ ਤੋ ਗੁਰੂ ਅੰਗਦ ਸਾਹਿਬ ਤਕ ਦਾ ਸਫਰ ਕੋਈ ਸੋਖਾ ਨਹੀ ਸੀ ਜਿਹੜੀ ਸੇਵਾ , ਸਿਦਕ , ਨਿਮਰਤਾ ਤੇ ਆਗਿਆਕਾਰ ਦੀ ਮੂਰਤ ਗੁਰੂ ਅੰਗਦ ਸਾਹਿਬ ਜੀ ਮਹਾਰਾਜ ਨੇ ਪੇਸ਼ ਕੀਤੀ ਕੋਈ ਨਹੀ ਕਰ ਸਕਦਾ । ਜੇ ਗੁਰੂ ਨਾਨਕ ਸਾਹਿਬ ਜੀ ਨੇ ਕਹਿ ਦਿੱਤਾ ਭਾਈ ਲਹਿਣਾ ਜੀ ਇਸ ਚਿੱਕੜ ਵਿੱਚ ਲੋਟਾ ਡਿਗ ਪਿਆ ਕੱਢ ਲਿਆਉ । ਕਿਸੇ ਵੱਲ ਨਹੀ ਤੱਕਿਆ ਲੋਕ ਕੀ ਕਹਿਣਗੇ ਜਾ ਕੱਪੜੇ ਗੰਦੇ ਹੋ ਜਾਣਗੇ ਬੱਸ ਹੁਕਮ ਵੱਲ ਦੇਖਿਆ ਜੋ ਗੁਰੂ ਨਾਨਕ ਸਾਹਿਬ ਜੀ ਨੇ ਦਿੱਤਾ ਸੀ ਛਾਲ ਮਾਰ ਕੇ ਚਿੱਕੜ ਵਿਚੋ ਲੋਟਾ ਕੱਢ ਲਿਆਦਾ । ਜੇ ਨਵੇ ਕੱਪੜੇ ਪਹਿਣ ਕੇ ਭਾਈ ਲਹਿਣਾ ਜੀ ਆਏ ਗੁਰੂ ਨਾਨਕ ਸਾਹਿਬ ਜੀ ਨੇ ਗਿਲੇ ਕੱਖ ਭਾਈ ਲਹਿਣਾ ਜੀ ਦੇ ਸੀਸ ਤੇ ਚੁਕਾ ਦਿੱਤੇ । ਨਵੇ ਕੱਪੜਿਆਂ ਤੇ ਗੰਦੇ ਛਿੱਟੇ ਪੈ ਕੇ ਕੱਪੜੇ ਖਰਾਬ ਹੋ ਗਏ ਜਦੋ ਗੁਰੂ ਨਾਨਕ ਸਾਹਿਬ ਜੀ ਘਰ ਆਏ ਮਾਤਾ ਸੁਲੱਖਣੀ ਜੀ ਨੇ ਗੁਰੂ ਨਾਨਕ ਸਾਹਿਬ ਜੀ ਨੂੰ ਆਖਿਆ ਤੁਸੀ ਭਾਈ ਲਹਿਣਾ ਜੀ ਦੇ ਨਵੇ ਕੱਪੜੇ ਚਿਕੜ ਨਾਲ ਖਰਾਬ ਕਰਵਾ ਦਿੱਤੇ । ਗੁਰੂ ਨਾਨਕ ਸਾਹਿਬ ਜੀ ਨੇ ਹੱਸ ਕੇ ਆਖਿਆ ਇਹ ਚਿਕੜ ਨਹੀ ਕੇਸਰ ਦਾ ਛਿੜਕਾ ਕੀਤਾ ਭਾਈ ਲਹਿਣਾ ਜੀ ਦੇ ਉਤੇ । ਏਨੀ ਔਖੀ ਸੇਵਾ ਤੇ ਆਗਿਆਕਾਰੀ ਸੁਭਾਅ ਤੇ ਗੁਰੂ ਅੰਗਦ ਸਾਹਿਬ ਜੀ ਹੀ ਪੂਰੇ ਉਤਰ ਸਕਦੇ ਸਨ ਹੋਰ ਕੋਈ ਨਹੀ । ਨਾ ਗੁਰੂ ਪੁੱਤਰ ਤੇ ਨਾ ਕੋਈ ਹੋਰ ਸੇਵਾਦਾਰ ਉਹਨਾ ਵਾਂਗ ਗੁਰੂ ਨਾਨਕ ਸਾਹਿਬ ਜੀ ਦਾ ਹੁਕਮ ਮੰਨ ਸਕਦਾ ਸੀ । ਜਦੋ ਗੁਰੂ ਨਾਨਕ ਸਾਹਿਬ ਜੀ ਦੇ ਨਾਲ ਭਾਈ ਲਹਿਣਾ ਜੀ ਨੇ ਤੁਰਨਾ ਇਹ ਵੀ ਖਿਆਲ ਰੱਖਣਾ ਮੇਰੀ ਤੇ ਗੱਲ ਦੂਰ ਦੀ ਕਿਤੇ ਮੇਰੀ ਬਾਂਹ ਵੀ ਗੁਰੂ ਨਾਨਕ ਸਾਹਿਬ ਤੋ ਅੱਗੇ ਨਾ ਹੋ ਜਾਵੇ । ਏਵੇ ਨਹੀ ਗੁਰੂ ਨਾਨਕ ਸਾਹਿਬ ਜੀ ਦਾ ਰੂਪ ਹੋ ਕੇ ਗੁਰੂ ਨਾਨਕ ਸਾਹਿਬ ਜੀ ਦੇ ਸਰੀਰ ਦਾ ਅੰਗ ਬਣ ਕੇ ਗੁਰਗੱਦੀ ਤੇ ਬੈਠ ਕੇ ਗੁਰੂ ਅੰਗਦ ਸਾਹਿਬ ਜੀ ਬਣ ਗਏ। ਹੋਰ ਵੀ ਮਹਾਨ ਕੌਤਕ ਤੇ ਸੇਵਾ ਦਾ ਸਿਖਰ ਜੋ ਗੁਰੂ ਅੰਗਦ ਸਾਹਿਬ ਜੀ ਨੇ ਪ੍ਰਾਪਤ ਕੀਤਾ ਜੇ ਪੂਰਾ ਲਿਖਾ ਹੋ ਸਕਦਾ ਕਈ ਜਨਮਾਂ ਵਿੱਚ ਵੀ ਪੂਰੇ ਨਾ ਲਿਖ ਪਾਵਾਂ । ਗੁਰੂ ਦੀ ਜੀਵਨੀ ਸਾਡੇ ਵਰਗੇ ਅਧੂਰੇ ਕੀ ਲਿਖ ਸਕਦੇ ਹਨ ਬਸ ਮੈ ਏਨਾ ਹੀ ਕਹਿ ਸਕਦਾ ਉਹਨਾ ਵਰਗੇ ਉਹੋ ਹੀ ਸਨ ਐਸੇ ਦੀਨ ਦੁਨੀਆ ਦੇ ਮਾਲਿਕ ਗੁਰੂ ਅੰਗਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀਆਂ ਫੇਰ ਸੰਗਤਾਂ ਨੂੰ ਲੱਖ ਲੱਖ ਮੁਬਾਰਕਾਂ ਹੋਵਣ ਜੀ ।
ਜੋਰਾਵਰ ਸਿੰਘ ਤਰਸਿੱਕਾ ।

ਅੰਗ : 667
ਧਨਾਸਰੀ ਮਹਲਾ ੪ ॥*
*ਹਮ ਅੰਧੁਲੇ ਅੰਧ ਬਿਖੈ ਬਿਖੁ ਰਾਤੇ ਕਿਉ ਚਾਲਹ ਗੁਰ ਚਾਲੀ ॥ ਸਤਗੁਰੁ ਦਇਆ ਕਰੇ ਸੁਖਦਾਤਾ ਹਮ ਲਾਵੈ ਆਪਨ ਪਾਲੀ ॥੧॥ ਗੁਰਸਿਖ ਮੀਤ ਚਲਹੁ ਗੁਰ ਚਾਲੀ ॥ ਜੋ ਗੁਰੁ ਕਹੈ ਸੋਈ ਭਲ ਮਾਨਹੁ ਹਰਿ ਹਰਿ ਕਥਾ ਨਿਰਾਲੀ ॥੧॥ ਰਹਾਉ ॥ ਹਰਿ ਕੇ ਸੰਤ ਸੁਣਹੁ ਜਨ ਭਾਈ ਗੁਰੁ ਸੇਵਿਹੁ ਬੇਗਿ ਬੇਗਾਲੀ ॥ ਸਤਗੁਰੁ ਸੇਵਿ ਖਰਚੁ ਹਰਿ ਬਾਧਹੁ ਮਤ ਜਾਣਹੁ ਆਜੁ ਕਿ ਕਾਲ੍ਹ੍ਹੀ ॥੨॥ ਹਰਿ ਕੇ ਸੰਤ ਜਪਹੁ ਹਰਿ ਜਪਣਾ ਹਰਿ ਸੰਤੁ ਚਲੈ ਹਰਿ ਨਾਲੀ ॥ ਜਿਨ ਹਰਿ ਜਪਿਆ ਸੇ ਹਰਿ ਹੋਏ ਹਰਿ ਮਿਲਿਆ ਕੇਲ ਕੇਲਾਲੀ ॥੩॥ ਹਰਿ ਹਰਿ ਜਪਨੁ ਜਪਿ ਲੋਚ ਲਚਾਨੀ ਹਰਿ ਕਿਰਪਾ ਕਰਿ ਬਨਵਾਲੀ ॥ ਜਨ ਨਾਨਕ ਸੰਗਤਿ ਸਾਧ ਹਰਿ ਮੇਲਹੁ ਹਮ ਸਾਧ ਜਨਾ ਪਗ ਰਾਲੀ ॥੪॥੪॥

ਅਰਥ: ਹੇ ਗੁਰਸਿੱਖ ਮਿੱਤਰੋ! ਗੁਰੂ ਦੇ ਦੱਸੇ ਹੋਏ ਜੀਵਨ-ਰਾਹ ਤੇ ਤੁਰੋ। (ਗੁਰੂ ਆਖਦਾ ਹੈ ਕਿ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਿਆ ਕਰੋ, ਇਹ) ਜੋ ਕੁਝ ਗੁਰੂ ਆਖਦਾ ਹੈ, ਇਸ ਨੂੰ (ਆਪਣੇ ਵਾਸਤੇ) ਭਲਾ ਸਮਝੋ, (ਕਿਉਂਕਿ) ਪ੍ਰਭੂ ਦੀ ਸਿਫ਼ਤਿ-ਸਾਲਾਹ ਅਨੋਖੀ (ਤਬਦੀਲੀ ਜੀਵਨ ਵਿਚ ਪੈਦਾ ਕਰ ਦੇਂਦੀ ਹੈ) ।੧।ਰਹਾਉ।
ਹੇ ਭਾਈ! ਅਸੀ ਜੀਵ ਮਾਇਆ ਦੇ ਮੋਹ ਵਿਚ ਬਹੁਤ ਅੰਨ੍ਹੇ ਹੋ ਕੇ ਮਾਇਕ ਪਦਾਰਥਾਂ ਦੇ ਜ਼ਹਰ ਵਿਚ ਮਗਨ ਰਹਿੰਦੇ ਹਾਂ। ਅਸੀ ਕਿਵੇਂ ਗੁਰੂ ਦੇ ਦੱਸੇ ਜੀਵਨ-ਰਾਹ ਉਤੇ ਤੁਰ ਸਕਦੇ ਹਾਂ? ਸੁਖਾਂ ਦਾ ਦੇਣ ਵਾਲਾ ਗੁਰੂ (ਆਪ ਹੀ) ਮੇਹਰ ਕਰੇ, ਤੇ, ਸਾਨੂੰ ਆਪਣੇ ਲੜ ਲਾ ਲਏ।੧।
ਹੇ ਹਰੀ ਦੇ ਸੰਤ ਜਨੋ! ਹੇ ਭਰਾਵੋ! ਸੁਣੋ, ਛੇਤੀ ਹੀ ਗੁਰੂ ਦੀ ਸਰਨ ਪੈ ਜਾਓ। ਗੁਰੂ ਦੀ ਸਰਨ ਪੈ ਕੇ (ਜੀਵਨ-ਸਫ਼ਰ ਵਾਸਤੇ) ਪਰਮਾਤਮਾ ਦੇ ਨਾਮ ਦੀ ਖਰਚੀ (ਪੱਲੇ) ਬੰਨ੍ਹੋ। ਮਤਾਂ ਇਹ ਸਮਝਿਓ ਕਿ ਅੱਜ (ਇਹ ਕੰਮ ਕਰ ਲਵਾਂਗੇ) ਭਲਕੇ (ਇਹ ਕੰਮ ਕਰ ਲਵਾਂਗੇ। ਟਾਲ ਮਟੋਲੇ ਨਾਹ ਕਰਨੇ) ।੨।
ਹੇ ਹਰੀ ਦੇ ਸੰਤ ਜਨੋ! ਪਰਮਾਤਮਾ ਦੇ ਨਾਮ ਦਾ ਜਾਪ ਜਪਿਆ ਕਰੋ। (ਇਸ ਜਾਪ ਦੀ ਬਰਕਤਿ ਨਾਲ) ਹਰੀ ਦਾ ਸੰਤ ਹਰੀ ਦੀ ਰਜ਼ਾ ਵਿਚ ਤੁਰਨ ਲੱਗ ਪੈਂਦਾ ਹੈ। ਹੇ ਭਾਈ! ਜੇਹੜੇ ਮਨੁੱਖ ਪਰਮਾਤਮਾ ਦਾ ਨਾਮ ਜਪਦੇ ਹਨ, ਉਹ ਪਰਮਾਤਮਾ ਦਾ ਰੂਪ ਹੋ ਜਾਂਦੇ ਹਨ। ਚੋਜ-ਤਮਾਸ਼ੇ ਕਰਨ ਵਾਲਾ ਚੋਜੀ ਪ੍ਰਭੂ ਉਹਨਾਂ ਨੂੰ ਮਿਲ ਪੈਂਦਾ ਹੈ।੩।
ਹੇ ਦਾਸ ਨਾਨਕ! ਆਖ-) ਹੇ ਬਨਵਾਰੀ ਪ੍ਰਭੂ! ਮੈਨੂੰ ਤੇਰਾ ਨਾਮ ਜਪਣ ਦੀ ਤਾਂਘ ਲੱਗੀ ਹੋਈ ਹੈ। ਮੇਹਰ ਕਰ ਮੈਨੂੰ ਸਾਧ ਸੰਗਤਿ ਵਿਚ ਮਿਲਾਈ ਰੱਖ, ਮੈਨੂੰ ਤੇਰੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਮਿਲੀ ਰਹੇ।੪।੪।

ਅੰਗ : 652-653
ਸਲੋਕੁ ਮਃ ੪ ॥ ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥ ਅੰਦਰਿ ਕਪਟੁ ਸਭੁ ਕਪਟੋ ਕਰਿ ਜਾਣੈ ਕਪਟੇ ਖਪਹਿ ਖਪਾਹੀ ॥ ਸਤਿਗੁਰ ਕਾ ਭਾਣਾ ਚਿਤਿ ਨ ਆਵੈ ਆਪਣੈ ਸੁਆਇ ਫਿਰਾਹੀ ॥ ਕਿਰਪਾ ਕਰੇ ਜੇ ਆਪਣੀ ਤਾ ਨਾਨਕ ਸਬਦਿ ਸਮਾਹੀ ॥੧॥ ਮਃ ੪ ॥ ਮਨਮੁਖ ਮਾਇਆ ਮੋਹਿ ਵਿਆਪੇ ਦੂਜੈ ਭਾਇ ਮਨੂਆ ਥਿਰੁ ਨਾਹਿ ॥ ਅਨਦਿਨੁ ਜਲਤ ਰਹਹਿ ਦਿਨੁ ਰਾਤੀ ਹਉਮੈ ਖਪਹਿ ਖਪਾਹਿ ॥ ਅੰਤਰਿ ਲੋਭੁ ਮਹਾ ਗੁਬਾਰਾ ਤਿਨ ਕੈ ਨਿਕਟਿ ਨ ਕੋਈ ਜਾਹਿ ॥ ਓਇ ਆਪਿ ਦੁਖੀ ਸੁਖੁ ਕਬਹੂ ਨ ਪਾਵਹਿ ਜਨਮਿ ਮਰਹਿ ਮਰਿ ਜਾਹਿ ॥ ਨਾਨਕ ਬਖਸਿ ਲਏ ਪ੍ਰਭੁ ਸਾਚਾ ਜਿ ਗੁਰ ਚਰਨੀ ਚਿਤੁ ਲਾਹਿ ॥੨॥ ਪਉੜੀ ॥ ਸੰਤ ਭਗਤ ਪਰਵਾਣੁ ਜੋ ਪ੍ਰਭਿ ਭਾਇਆ ॥ ਸੇਈ ਬਿਚਖਣ ਜੰਤ ਜਿਨੀ ਹਰਿ ਧਿਆਇਆ ॥ ਅੰਮ੍ਰਿਤੁ ਨਾਮੁ ਨਿਧਾਨੁ ਭੋਜਨੁ ਖਾਇਆ ॥ ਸੰਤ ਜਨਾ ਕੀ ਧੂਰਿ ਮਸਤਕਿ ਲਾਇਆ ॥ ਨਾਨਕ ਭਏ ਪੁਨੀਤ ਹਰਿ ਤੀਰਥਿ ਨਾਇਆ ॥੨੬॥
ਅਰਥ: (ਮਨਮੁਖ ਦੇ) ਹਿਰਦੇ ਵਿਚ ਅਗਿਆਨ ਹੈ, (ਉਸ ਦੀ) ਅਕਲਿ ਹੋਛੀ ਹੁੰਦੀ ਹੈ ਤੇ ਸਤਿਗੁਰੂ ਉਤੇ ਉਸ ਨੂੰ ਸਿਦਕ ਨਹੀਂ ਹੁੰਦਾ; ਮਨ ਵਿਚ ਧੋਖਾ (ਹੋਣ ਕਰਕੇ ਸੰਸਾਰ ਵਿਚ ਭੀ) ਉਹ ਸਾਰਾ ਧੋਖਾ ਹੀ ਧੋਖਾ ਵਰਤਦਾ ਸਮਝਦਾ ਹੈ। (ਮਨਮੁਖ ਬੰਦੇ ਆਪ) ਦੁਖੀ ਹੁੰਦੇ ਹਨ (ਤੇ ਹੋਰਨਾਂ ਨੂੰ) ਦੁਖੀ ਕਰਦੇ ਹਨ; ਸਤਿਗੁਰੂ ਦਾ ਹੁਕਮ ਉਹਨਾਂ ਦੇ ਚਿੱਤ ਵਿਚ ਨਹੀਂ ਆਉਂਦਾ (ਭਾਵ, ਭਾਣਾ ਨਹੀਂ ਮੰਨਦੇ) ਤੇ ਆਪਣੀ ਗ਼ਰਜ਼ ਦੇ ਪਿਛੇ ਭਟਕਦੇ ਫਿਰਦੇ ਹਨ; ਹੇ ਨਾਨਕ ਜੀ! ਜੇ ਹਰੀ ਆਪਣੀ ਮੇਹਰ ਕਰੇ, ਤਾਂ ਹੀ ਉਹ ਗੁਰੂ ਦੇ ਸ਼ਬਦ ਵਿਚ ਲੀਨ ਹੁੰਦੇ ਹਨ ॥੧॥ ਮਾਇਆ ਦੇ ਮੋਹ ਵਿਚ ਗ੍ਰਸੇ ਹੋਏ ਮਨਮੁਖਾਂ ਦਾ ਮਨ ਮਾਇਆ ਦੇ ਪਿਆਰ ਵਿਚ ਇਕ ਥਾਂ ਨਹੀਂ ਟਿਕਦਾ। ਹਰ ਵੇਲੇ ਦਿਨ ਰਾਤ (ਮਾਇਆ ਵਿਚ) ਸੜਦੇ ਰਹਿੰਦੇ ਹਨ। ਅਹੰਕਾਰ ਵਿਚ ਆਪ ਦੁਖੀ ਹੁੰਦੇ ਹਨ, ਹੋਰਨਾਂ ਨੂੰ ਦੁਖੀ ਕਰਦੇ ਹਨ। ਉਹਨਾਂ ਦੇ ਅੰਦਰ ਲੋਭ-ਰੂਪ ਵੱਡਾ ਹਨੇਰਾ ਹੁੰਦਾ ਹੈ, ਕੋਈ ਮਨੁੱਖ ਉਹਨਾਂ ਦੇ ਨੇੜੇ ਨਹੀਂ ਢੁਕਦਾ। ਉਹ ਆਪਣੇ ਆਪ ਹੀ ਦੁਖੀ ਰਹਿੰਦੇ ਹਨ, ਕਦੇ ਸੁਖੀ ਨਹੀਂ ਹੁੰਦੇ, ਸਦਾ ਜੰਮਣ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ। ਹੇ ਨਾਨਕ ਜੀ! ਜੇ ਉਹ ਗੁਰੂ ਦੇ ਚਰਨਾਂ ਵਿਚ ਚਿੱਤ ਜੋੜਨ, ਤਾਂ ਸੱਚਾ ਹਰੀ ਉਹਨਾਂ ਨੂੰ ਬਖ਼ਸ਼ ਲਏ ॥੨॥ ਜੋ ਮਨੁੱਖ ਪ੍ਰਭੂ ਨੂੰ ਪਿਆਰੇ ਹਨ, ਉਹ ਸੰਤ ਹਨ, ਭਗਤ ਹਨ ਉਹੀ ਕਬੂਲ ਹਨ। ਉਹੋ ਮਨੁੱਖ ਸਿਆਣੇ ਹਨ ਜੋ ਹਰੀ-ਨਾਮ ਸਿਮਰਦੇ ਹਨ। ਆਤਮਕ ਜੀਵਨ ਦੇਣ ਵਾਲਾ ਨਾਮ ਖ਼ਜ਼ਾਨਾ-ਰੂਪ ਭੋਜਨ ਖਾਂਦੇ ਹਨ, ਤੇ ਸੰਤਾਂ ਦੀ ਚਰਨ-ਧੂੜ ਆਪਣੇ ਮੱਥੇ ਤੇ ਲਾਂਦੇ ਹਨ। ਹੇ ਨਾਨਕ ਜੀ! (ਇਹੋ ਜਿਹੇ ਮਨੁੱਖ) ਹਰੀ (ਦੇ ਭਜਨ-ਰੂਪ) ਤੀਰਥ ਤੇ ਨ੍ਹਾਉਂਦੇ ਹਨ ਤੇ ਪਵਿੱਤ੍ਰ ਹੋ ਜਾਂਦੇ ਹਨ ॥੨੬॥

अंग : 652-653
सलोकु मः ४ ॥ अंतरि अगिआनु भई मति मधिम सतिगुर की परतीति नाही ॥ अंदरि कपटु सभु कपटो करि जाणै कपटे खपहि खपाही ॥ सतिगुर का भाणा चिति न आवै आपणै सुआइ फिराही ॥ किरपा करे जे आपणी ता नानक सबदि समाही ॥१॥ मः ४ ॥ मनमुख माइआ मोहि विआपे दूजै भाइ मनूआ थिरु नाहि ॥ अनदिनु जलत रहहि दिनु राती हउमै खपहि खपाहि ॥ अंतरि लोभु महा गुबारा तिन कै निकटि न कोई जाहि ॥ ओइ आपि दुखी सुखु कबहू न पावहि जनमि मरहि मरि जाहि ॥ नानक बखसि लए प्रभु साचा जि गुर चरनी चितु लाहि ॥२॥ पउड़ी ॥ संत भगत परवाणु जो प्रभि भाइआ ॥ सेई बिचखण जंत जिनी हरि धिआइआ ॥ अम्रितु नामु निधानु भोजनु खाइआ ॥ संत जना की धूरि मसतकि लाइआ ॥ नानक भए पुनीत हरि तीरथि नाइआ ॥२६॥
अर्थ: (मनमुख के) हृदय में अज्ञान है, (उस की) अक्ल मंदी होती है और सतिगुरू के ऊपर उस को सिदक नहीं होता; मन में धोखा (होने के कारण संसार में भी) वह सारा धोखा ही धोखा होता समझता है। (मनमुख मनुष्य खुद) दुःखी होते हैं (और अन्यों को) दुःखी करते हैं; सतिगुरू का हुक्म उनके चित में नही आता (भावार्थ, हुक्म नही मानते) और अपनी मत के पीछे भटकते रहते हैं; हे नानक जी! अगर हरी अपनी मेहर करे, तो ही वह गुरू के श़ब्द में लीन होते हैं ॥१॥ माया के मोह में फंसे हुए मनमुखों का मन माया के प्यार में एक जगह नहीं टिकता। हर समय दिन रात (माया में) जलते रहते हैं। अहंकार में आप दुःखी होते हैं, अन्यों को दुःखी करते हैं। उनके अंदर लोभ-रूपी बड़ा अंधेरा होता है, कोई मनुष्य उनके पास नही जाता। वह अपने अाप ही दुःखी रहते हैं, कभी सुखी नही होते, सदा जन्म मरण के चक्रों में पड़े रहते हैं। हे नानक जी! अगर वह गुरू के चरणों में चित जोड़न, तो सच्चा हरी उनको बख़्श़ लएगा ॥२॥ जो मनुष्य प्रभू को प्यारे हैं, वह संत हैं, वह भगत हैं वही कबूल हैं। वही मनुष्य सियाने हैं जो हरी-नाम सिमरते हैं। आत्मिक जीवन देने वाला नाम ख़ज़ाना-रूपी भोजन खाते हैं, और संतो की चरण-धूल अपने माथे पर लगाते हैं। हे नानक जी! (इस तरह के मनुष्य) हरी (के भजन-रूपी) तीर्थ में नहाते हैं और पवित्र हो जाते हैं ॥२६॥

ਅੰਗ : 461
ਆਸਾ ਮਹਲਾ ੫ ॥*
*ਦਿਨੁ ਰਾਤਿ ਕਮਾਇਅੜੋ ਸੋ ਆਇਓ ਮਾਥੈ ॥ ਜਿਸੁ ਪਾਸਿ ਲੁਕਾਇਦੜੋ ਸੋ ਵੇਖੀ ਸਾਥੈ ॥ ਸੰਗਿ ਦੇਖੈ ਕਰਣਹਾਰਾ ਕਾਇ ਪਾਪੁ ਕਮਾਈਐ ॥ ਸੁਕ੍ਰਿਤੁ ਕੀਜੈ ਨਾਮੁ ਲੀਜੈ ਨਰਕਿ ਮੂਲਿ ਨ ਜਾਈਐ ॥ ਆਠ ਪਹਰ ਹਰਿ ਨਾਮੁ ਸਿਮਰਹੁ ਚਲੈ ਤੇਰੈ ਸਾਥੇ ॥ ਭਜੁ ਸਾਧਸੰਗਤਿ ਸਦਾ ਨਾਨਕ ਮਿਟਹਿ ਦੋਖ ਕਮਾਤੇ ॥੧॥ ਵਲਵੰਚ ਕਰਿ ਉਦਰੁ ਭਰਹਿ ਮੂਰਖ ਗਾਵਾਰਾ ॥ ਸਭੁ ਕਿਛੁ ਦੇ ਰਹਿਆ ਹਰਿ ਦੇਵਣਹਾਰਾ ॥ ਦਾਤਾਰੁ ਸਦਾ ਦਇਆਲੁ ਸੁਆਮੀ ਕਾਇ ਮਨਹੁ ਵਿਸਾਰੀਐ ॥ ਮਿਲੁ ਸਾਧਸੰਗੇ ਭਜੁ ਨਿਸੰਗੇ ਕੁਲ ਸਮੂਹਾ ਤਾਰੀਐ ॥ ਸਿਧ ਸਾਧਿਕ ਦੇਵ ਮੁਨਿ ਜਨ ਭਗਤ ਨਾਮੁ ਅਧਾਰਾ ॥ ਬਿਨਵੰਤਿ ਨਾਨਕ ਸਦਾ ਭਜੀਐ ਪ੍ਰਭੁ ਏਕੁ ਕਰਣੈਹਾਰਾ ॥੨॥ ਖੋਟੁ ਨ ਕੀਚਈ ਪ੍ਰਭੁ ਪਰਖਣਹਾਰਾ ॥ ਕੂੜੁ ਕਪਟੁ ਕਮਾਵਦੜੇ ਜਨਮਹਿ ਸੰਸਾਰਾ ॥ ਸੰਸਾਰੁ ਸਾਗਰੁ ਤਿਨ੍ਹ੍ਹੀ ਤਰਿਆ ਜਿਨ੍ਹ੍ਹੀ ਏਕੁ ਧਿਆਇਆ ॥ ਤਜਿ ਕਾਮੁ ਕ੍ਰੋਧੁ ਅਨਿੰਦ ਨਿੰਦਾ ਪ੍ਰਭ ਸਰਣਾਈ ਆਇਆ ॥ ਜਲਿ ਥਲਿ ਮਹੀਅਲਿ ਰਵਿਆ ਸੁਆਮੀ ਊਚ ਅਗਮ ਅਪਾਰਾ ॥ ਬਿਨਵੰਤਿ ਨਾਨਕ ਟੇਕ ਜਨ ਕੀ ਚਰਣ ਕਮਲ ਅਧਾਰਾ ॥੩॥ ਪੇਖੁ ਹਰਿਚੰਦਉਰੜੀ ਅਸਥਿਰੁ ਕਿਛੁ ਨਾਹੀ ॥ ਮਾਇਆ ਰੰਗ ਜੇਤੇ ਸੇ ਸੰਗਿ ਨ ਜਾਹੀ ॥ ਹਰਿ ਸੰਗਿ ਸਾਥੀ ਸਦਾ ਤੇਰੈ ਦਿਨਸੁ ਰੈਣਿ ਸਮਾਲੀਐ ॥ ਹਰਿ ਏਕ ਬਿਨੁ ਕਛੁ ਅਵਰੁ ਨਾਹੀ ਭਾਉ ਦੁਤੀਆ ਜਾਲੀਐ ॥ ਮੀਤੁ ਜੋਬਨੁ ਮਾਲੁ ਸਰਬਸੁ ਪ੍ਰਭੁ ਏਕੁ ਕਰਿ ਮਨ ਮਾਹੀ ॥ ਬਿਨਵੰਤਿ ਨਾਨਕੁ ਵਡਭਾਗਿ ਪਾਈਐ ਸੂਖਿ ਸਹਜਿ ਸਮਾਹੀ ॥੪॥੪॥੧੩॥

ਅਰਥ: ਜੋ ਕੁਝ ਦਿਨ ਰਾਤ ਹਰ ਵੇਲੇ ਚੰਗਾ ਮੰਦਾ ਕੰਮ ਤੂੰ ਕੀਤਾ ਹੈ, ਉਹ ਸੰਸਕਾਰ-ਰੂਪ ਬਣ ਕੇ ਤੇਰੇ ਮਨ ਵਿਚ ਉੱਕਰਿਆ ਗਿਆ ਹੈ। ਜਿਸ ਪਾਸੋਂ ਤੂੰ (ਆਪਣੇ ਕੀਤੇ ਕੰਮ) ਲੁਕਾਂਦਾ ਰਿਹਾ ਹੈਂ ਉਹ ਤਾਂ ਤੇਰੇ ਨਾਲ ਹੀ ਬੈਠਾ ਵੇਖਦਾ ਜਾ ਰਿਹਾ ਹੈ। ਸਿਰਜਣਹਾਰ (ਹਰੇਕ ਜੀਵ ਦੇ) ਨਾਲ (ਬੈਠਾ ਹਰੇਕ ਦੇ ਕੀਤੇ ਕੰਮ) ਵੇਖਦਾ ਰਹਿੰਦਾ ਹੈ। ਸੋ ਕੋਈ ਮੰਦ ਕਰਮ ਨਹੀਂ ਕਰਨਾ ਚਾਹੀਦਾ, (ਸਗੋਂ) ਭਲਾ ਕਰਮ ਕਰਨਾ ਚਾਹੀਦਾ ਹੈ, ਪਰਮਾਤਮਾ ਦਾ ਨਾਮ ਸਿਮਰਨਾ ਚਾਹੀਦਾ ਹੈ (ਨਾਮ ਦੀ ਬਰਕਤਿ ਨਾਲ) ਨਰਕ ਵਿਚ ਕਦੇ ਭੀ ਨਹੀਂ ਪਈਦਾ। ਅੱਠੇ ਪਹਰ ਪਰਮਾਤਮਾ ਦਾ ਨਾਮ ਸਿਮਰਦਾ ਰਹੁ, ਪਰਮਾਤਮਾ ਦਾ ਨਾਮ ਤੇਰੇ ਨਾਲ ਸਾਥ ਕਰੇਗਾ। ਹੇ ਨਾਨਕ ਜੀ! (ਆਖੋ-ਹੇ ਭਾਈ!) ਸਾਧ ਸੰਗਤਿ ਵਿਚ ਟਿਕ ਕੇ ਪਰਮਾਤਮਾ ਦਾ ਭਜਨ ਕਰਿਆ ਕਰ (ਭਜਨ ਦੀ ਬਰਕਤਿ ਨਾਲ ਪਿਛਲੇ) ਕੀਤੇ ਹੋਏ ਵਿਕਾਰ ਮਿਟ ਜਾਂਦੇ ਹਨ ॥੧॥ ਹੇ ਮੂਰਖ! ਹੇ ਗੰਵਾਰ! ਤੂੰ (ਹੋਰਨਾਂ ਨਾਲ) ਵਲ-ਛਲ ਕਰ ਕੇ (ਆਪਣਾ) ਪੇਟ ਭਰਦਾ ਹੈਂ (ਰੋਜ਼ੀ ਕਮਾਂਦਾ ਹੈਂ। ਤੈਨੂੰ ਇਹ ਗੱਲ ਭੁੱਲ ਚੁਕੀ ਹੋਈ ਹੈ ਕਿ) ਹਰੀ ਦਾਤਾਰ (ਸਭਨਾਂ ਜੀਵਾਂ ਨੂੰ) ਹਰੇਕ ਚੀਜ਼ ਦੇ ਰਿਹਾ ਹੈ। ਸਭ ਦਾਤਾਂ ਦੇਣ ਵਾਲਾ ਮਾਲਕ ਸਦਾ ਦਇਆਵਾਨ ਰਹਿੰਦਾ ਹੈ, ਉਸ ਨੂੰ ਕਦੇ ਭੀ ਆਪਣੇ ਮਨ ਤੋਂ ਭੁਲਾਣਾ ਨਹੀਂ ਚਾਹੀਦਾ। ਸਾਧ ਸੰਗਤਿ ਵਿਚ ਮਿਲ (-ਬੈਠ), ਝਾਕਾ ਲਾਹ ਕੇ ਉਸ ਦਾ ਭਜਨ ਕਰਿਆ ਕਰ, (ਭਜਨ ਦੀ ਬਰਕਤਿ ਨਾਲ ਆਪਣੀਆਂ) ਸਾਰੀਆਂ ਕੁਲਾਂ ਤਾਰ ਲਈਦੀਆਂ ਹਨ। ਜੋਗ-ਸਾਧਨਾਂ ਵਿਚ ਪੁੱਗੇ ਜੋਗੀ, ਜੋਗ-ਸਾਧਨ ਕਰਨ ਵਾਲੇ, ਦੇਵਤੇ, ਸਮਾਧੀਆਂ ਲਾਣ ਵਾਲੇ, ਭਗਤ-ਸਭਨਾਂ ਦੀ ਜ਼ਿੰਦਗੀ ਦਾ ਹਰਿ-ਨਾਮ ਹੀ ਸਹਾਰਾ ਬਣਿਆ ਚਲਿਆ ਆ ਰਿਹਾ ਹੈ। ਨਾਨਕ ਜੀ ਬੇਨਤੀ ਕਰਦੇ ਹਨ, ਸਦਾ ਉਸ ਪਰਮਾਤਮਾ ਦਾ ਭਜਨ ਕਰਨਾ ਚਾਹੀਦਾ ਹੈ ਜੋ ਆਪ ਹੀ ਸਾਰੇ ਸੰਸਾਰ ਦਾ ਪੈਦਾ ਕਰਨ ਵਾਲਾ ਹੈ ॥੨॥ (ਕਦੇ ਕਿਸੇ ਨਾਲ) ਧੋਖਾ ਨਹੀਂ ਕਰਨਾ ਚਾਹੀਦਾ, (ਪਰਮਾਤਮਾ ਖਰੇ ਖੋਟੇ ਦੀ) ਪਛਾਣ ਕਰਨ ਦੀ ਸਮਰੱਥਾ ਰੱਖਦਾ ਹੈ। ਜੇਹੜੇ ਮਨੁੱਖ (ਹੋਰਨਾਂ ਨੂੰ ਠੱਗਣ ਵਾਸਤੇ) ਝੂਠ ਬੋਲਦੇ ਹਨ, ਉਹ ਸੰਸਾਰ ਵਿਚ (ਮੁੜ ਮੁੜ) ਜੰਮਦੇ (ਮਰਦੇ) ਰਹਿੰਦੇ ਹਨ। ਜਿਨ੍ਹਾਂ ਮਨੁੱਖਾਂ ਨੇ ਇਕ ਪਰਮਾਤਮਾ ਦਾ ਸਿਮਰਨ ਕੀਤਾ ਹੈ,* *ਉਹ ਸੰਸਾਰ-ਸਮੁੰਦਰ ਤੋਂ ਪਾਰ ਲੰਘ ਗਏ ਹਨ। ਜੇਹੜੇ ਕਾਮ ਕ੍ਰੋਧ ਤਿਆਗ ਕੇ ਭਲਿਆਂ ਦੀ ਨਿੰਦਾ ਛੱਡ ਕੇ ਪ੍ਰਭੂ ਦੀ ਸਰਨ ਆ ਗਏ ਹਨ, (ਉਹ ਸੰਸਾਰ-ਸਮੁੰਦਰ ਤੋਂ ਪਾਰ ਲੰਘ ਗਏ ਹਨ।) (ਹੇ ਭਾਈ!) ਜੇਹੜਾ ਪਰਮਾਤਮਾ ਪਾਣੀ ਵਿਚ ਧਰਤੀ ਵਿਚ ਆਕਾਸ਼ ਵਿਚ ਹਰ ਥਾਂ ਮੌਜੂਦ ਹੈ, ਜੋ ਸਭ ਤੋਂ ਉੱਚਾ ਹੈ, ਜੋ ਅਪਹੁੰਚ ਹੈ ਤੇ ਬੇਅੰਤ ਹੈ, ਨਾਨਕ ਜੀ ਬੇਨਤੀ ਕਰਦੇ ਹਨ, ਉਹ ਆਪਣੇ ਸੇਵਕਾਂ (ਦੀ ਜ਼ਿੰਦਗੀ) ਦਾ ਸਹਾਰਾ ਹੈ, ਉਸ ਦੇ ਸੋਹਣੇ ਕੋਮਲ ਚਰਨ ਉਸ ਦੇ ਸੇਵਕਾਂ ਲਈ ਆਸਰਾ ਹਨ ॥੩॥ (ਇਹ ਸਾਰਾ ਸੰਸਾਰ ਜੋ ਦਿੱਸ ਰਿਹਾ ਹੈ ਇਸ ਨੂੰ) ਧੂਏਂ ਦਾ ਪਹਾੜ (ਕਰ ਕੇ) ਵੇਖ (ਇਸ ਵਿਚ) ਕੋਈ ਭੀ ਚੀਜ਼ ਸਦਾ ਕਾਇਮ ਰਹਿਣ ਵਾਲੀ ਨਹੀਂ। ਮਾਇਆ ਦੇ ਜਿਤਨੇ ਭੀ ਮੌਜ-ਮੇਲੇ ਹਨ ਉਹ ਸਾਰੇ (ਕਿਸੇ ਦੇ) ਨਾਲ ਨਹੀਂ ਜਾਂਦੇ। ਪਰਮਾਤਮਾ ਹੀ ਸਦਾ ਤੇਰੇ ਨਾਲ ਨਿਭਣ ਵਾਲਾ ਸਾਥੀ ਹੈ, ਦਿਨ ਰਾਤ ਹਰ ਵੇਲੇ ਉਸ ਨੂੰ ਆਪਣੇ ਹਿਰਦੇ ਵਿਚ ਸਾਂਭ ਰੱਖਣਾ ਚਾਹੀਦਾ ਹੈ। ਇਕ ਪਰਮਾਤਮਾ ਤੋਂ ਬਿਨਾ ਹੋਰ ਕੁਝ ਭੀ (ਸਦਾ ਟਿਕੇ ਰਹਿਣ ਵਾਲਾ) ਨਹੀਂ (ਇਸ ਵਾਸਤੇ ਪਰਮਾਤਮਾ ਤੋਂ ਬਿਨਾ) ਕੋਈ ਹੋਰ ਪਿਆਰ (ਮਨ ਵਿਚੋਂ) ਸਾੜ ਦੇਣਾ ਚਾਹੀਦਾ ਹੈ। ਮਿੱਤਰ, ਜਵਾਨੀ, ਧਨ, ਆਪਣਾ ਹੋਰ ਸਭ ਕੁਝ-ਇਹ ਸਭ ਕੁਝ ਇਕ ਪਰਮਾਤਮਾ ਨੂੰ ਹੀ ਆਪਣੇ ਮਨ ਵਿਚ ਸਮਝ। ਨਾਨਕ ਜੀ ਬੇਨਤੀ ਕਰਦੇ ਹਨ (-ਹੇ ਭਾਈ!) ਪਰਮਾਤਮਾ ਵੱਡੀ ਕਿਸਮਤਿ ਨਾਲ ਮਿਲਦਾ ਹੈ (ਜਿਨ੍ਹਾਂ ਨੂੰ ਮਿਲਦਾ ਹੈ ਉਹ ਸਦਾ) ਆਨੰਦ ਵਿਚ ਆਤਮਕ ਅਡੋਲਤਾ ਵਿਚ ਲੀਨ ਰਹਿੰਦੇ ਹਨ ॥੪॥੪॥੧੩॥

Begin typing your search term above and press enter to search. Press ESC to cancel.

Back To Top