ਸ਼ਹੀਦੀ
ਹੁਕਮ ਹੋਇਆ ਜਦੋਂ, ਦਿਖਾਓ ਕਰਾਮਾਤ ਕੋਈ,
ਜਾਂ ਇਸਲਾਮ ਕਬੂਲ ਕਰਨ ਲਈ ਤਿਆਰ ਰਹੋ।
ਜਾਂ ਕਰਵਾ ਸ਼ਹੀਦ ਵਾਰੋ ਵਾਰ, ਆਪਣੇ ਮੁਰੀਦਾਂ ਨੂੰ,
ਗਲੇ ਪਵਾਉਣ ਲਈ ਹਾਰ ਤਿਆਰ ਰਹੋ।
ਨਹੀਂ ਯਕੀਨ ਕਰਦੇ ਅਸੀਂ,
ਕਰਾਮਾਤ ਵਿਖਾਉਣ ਵਿੱਚ,
ਪਰ ਫਿਰ ਵੀ ਜੇ ਕਹਿੰਦੇ ਹੋ,
ਕਰਾਮਾਤ ਕੋਈ ਦਿਖਾ ਦਿਆਂਗੇ।
ਨਾ ਤਹਾਨੂੰ ਸਰ ਲੱਭਣਾ,
ਨਾ ਹੀ ਕਦੇ ਧੜ ਮੇਰਾ,
ਕਿਰਪਾ ਪਰਵਰਦਗਾਰ ਦੀ ਨਾਲ, ਕਲਾ ਐਸੀ ਵਰਤਾ ਦਿਆਂਗੇ।
ਬਚ ਜਾਣਾ ਧਰਮ ਫਿਰ,
ਇਹਨਾ ਮਜ਼ਲੂਮਾਂ ਦਾ,
ਜਦੋਂ ਅਸੀਂ ਸਿਦਕ ਸਬਰ ਸੰਗ, ਸ਼ਹੀਦੀਆਂ ਪਾ ਦਿਆਂਗੇ।
ਸੇਕ ਤੱਤੀਆਂ ਤਵੀਆਂ ਦੇ,
ਨਾ ਭੁੱਲੇ ਕਦੇ ਅਸੀਂ,
ਨਾ ਉਬਾਲੇ ਦੇਗ਼ ਦੇ,
ਅਸਾਂ ਕਦੇ ਭੁੱਲਾਏ ਨੇ।
ਕਦੇ ਕੀਤਾ ਸਾਹਮਣਾ,
ਜਬਰ ਦਾ ਨਾਲ ਸਬਰ,
ਕਦੇ ਮੀਰੀ ਪੀਰੀ ਦੇ ਵੀ,
ਕੌਤਕ ਅਸਾਂ ਦਿਖਾਏ ਨੇ।
ਕੀਤਾ ਸੇਵਾ ਸਿਮਰਨ ਜੇ,
ਅਸੀਂ ਸਮੇਂ ਸਮੇਂ ਸਿਰ ਸਦਾ,
ਢਾਲ ਸਮੇਂ ਅਨੁਸਾਰ ਖ਼ੁਦ ਨੂੰ,
ਅਸ਼ਤਰ ਸ਼ਸਤਰ ਉਠਾਏ ਨੇ।
ਬਹਾਦਰੀ ਕਿਸੇ ਨੂੰ ਡਰਾਉਣ ਵਿੱਚ ਨਹੀਂ,
ਬਹਾਦਰੀ ਕਿਸੇ ਨੂੰ ਮੁਕਾਉਣ ਵਿੱਚ ਨਹੀਂ,
ਬਹਾਦਰੀ ਕਿਸੇ ਨੂੰ ਸਤਾਉਣ ਵਿੱਚ ਨਹੀਂ,
ਬਹਾਦਰੀ ਤਾਂ ਮਜ਼ਲੂਮਾਂ ਨੂੰ ਬਚਾਉਣ ਵਿੱਚ ਹੈ।
ਬਹਾਦਰੀ ਤਾਂ ਕਿਸੇ ਜ਼ਾਲਮ ਜਾਬਰ ਨੂੰ ਹਰਾਉਣ ਵਿੱਚ ਹੈ।
ਬਹਾਦਰੀ ਤਾਂ ਕੀਤਾ ਵਾਅਦਾ ਪੁਗਾਉਣ ਨਿਭਾਉਣ ਵਿੱਚ ਹੈ।
ਕਰ ਤੱਪਸਿਆ ਭਾਰੀ,
ਆਤਮ ਬਲ ਮਜ਼ਬੂਤ ਕਰਿਆ ਸੀ।
ਝੋਲੀਆਂ ਭਰ ਲੈ ਗਿਆ,
ਜਿਸ ਪੈਰ ਗੁਰੂ ਘਰ ਧਰਿਆ ਸੀ।
ਜਦੋਂ ਜ਼ਾਲਮ ਜਾਬਰ ਔਰੰਗੇ ਤੋਂ,
ਹਰ ਕੋਈ ਡਰਿਆ ਸੀ।
ਗੁਰੂ ਤੇਗ ਬਹਾਦਰ ਵਾਰ ਸੀਸ,
ਦੁੱਖ ਸਭ ਦਾ ਹਰਿਆ ਸੀ।
@©® ਸਰਬਜੀਤ ਸੰਗਰੂਰਵੀ
9463162463
ਪੁਰਾਣੀ ਅਨਾਜ ਮੰਡੀ ਸੰਗਰੂਰ
☬ ਮਿਹਰ ਕਰੇ ਜਿਸੁ ਮਿਹਰਵਾਨੁ ਤਾਂ ਕਾਰਜੁ ਆਵੈ ਰਾਸਿ ☬
ੴ
ਸਤਿ ਨਾਮੁ
ਕਰਤਾ ਪੁਰਖੁ
ਨਿਰਭਉ
ਨਿਰਵੈਰੁ
ਅਕਾਲ ਮੂਰਤਿ
ਅਜੂਨੀ ਸੈਭੰ
ਗੁਰ ਪ੍ਰਸਾਦਿ ॥
ਸਭ ਤੇ ਵਡਾ ਸਤਿਗੁਰੁ ਨਾਨਕੁ
ਜਿਨਿ ਕਲ ਰਾਖੀ ਮੇਰੀ ॥
ਸਤਿਗੁਰੂ ਪਿਤਾ ਕੋਟਿਨ ਕੋਟਿ ਸ਼ੁਕਰਾਨੇ ਜੀ ।
ਪੂਰੀਆਂ ਕਰਦੇ ਰੱਬਾ ਕੀਤੀਆਂ ਅਰਦਾਸਾਂ ਨੂੰ
ਦੇਵੀਂ ਨਾ ਕਿਤੇ ਤੋੜ ਮਾਲਕਾ,ਲਾਈਆਂ ਉੱਚੀਆਂ ਆਸਾਂ ਨੂੰ.
ਨਵਾਂ ਦਿਨ , ਨਵੀਂ ਸਵੇਰ ਸਭ ਲਈ ਖੁਸ਼ੀਆਂ ਲੈ ਕੇ ਆਵੇ🌺
🌹ਆਓ ਸਾਰੇ ਮਿਲ ਕੇ ਸਰਬੱਤ ਦੇ ਭਲੇ ਲਈ ਅਰਦਾਸ ਕਰੀਏ🌹
ੴ ਨਾਨਕ ਨਾਮ ਚੜ੍ਹਦੀ ਕਲਾ , ਤੇਰੇ ਭਾਣੇ ਸਰਬੱਤ ਦਾ ਭਲਾ ੴ
ਉੱਠਦੇ ਬਹਿਦੇ ਸ਼ਾਮ ਸਵੇਰੇ,
ਵਾਹਿਗੁਰੂ ਵਾਹਿਗੁਰੂ ਕਹਿੰਦੇ,
ਬਖਸ਼ ਗੁਨਾਹ ਤੂੰ ਮੇਰੇ ,
ਤੈਨੂੰ ਬਖਸ਼ਹਾਰਾ ਕਹਿੰਦੇ ,
ਵਾਹਿਗੁਰੂ ਵਾਹਿਗੁਰੂ
ਸਤਿਗੁਰ ਬੰਦੀ ਛੋੜ ਹੈ, ਜੀਵਣ ਮੁਕਤਿ ਕਰੈ ਉਡੀਣਾ ।।
“ਦੀਵਾਲੀ ਦੀ ਰਾਤਿ ਦੀਵੇ ਬਾਲੀਅਨਿ ”
ਬੰਦੀ ਛੋੜ ਦਿਵਸ ਦੀਆਂ ਸਿੱਖ ਸੰਗਤਾਂ ਨੂੰ ਲੱਖ – ਲੱਖ ਵਧਾਈਆਂ ।
ਇਸ ਦਿਨ ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ
ਗਵਾਲੀਅਰ ਕਿਲ੍ਹੇ ਵਿਚੋਂ 52 ਰਾਜਿਆਂ ਸਮੇਤ ਰਿਹਾਅ ਹੋ ਕੇ ਸ੍ਰੀ ਅੰਮ੍ਰਿਤਸਰ ਸਾਹਿਬ ਪਹੁੰਚੇ ਸਨ ।
ਇਸ ਖੁਸ਼ੀ ਵਿਚ ਸਿੱਖ ਸੰਗਤਾਂ ਨੇ ਘਿਓ ਦੇ ਦੀਵੇ ਜਗਾ ਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੀਪਮਾਲਾ ਕੀਤੀ ਸੀ । 🪔🏮🕯💡
ਪੰਜ ਪਿਆਰਿਆ ਦੇ ਨਾਮ ਵਿੱਚ ਗਹੀਰੀ ਸਿੱਖਿਆ ਮਿਲਦੀ ਹੈ ।
ਭਾਈ ਦਇਆ ਸਿੰਘ ਜੀ: ਸਭ ਤੋਂ ਪਹਿਲਾ ਮਨ ਵਿੱਚ ਦਇਆ ਜ਼ਰੂਰੀ ਹੈ ।।।
ਭਾਈ ਧਰਮ ਸਿੰਘ ਜੀ :ਫਿਰ ਬੰਦਾ ਧਰਮ ਦੇ ਰਸਤੇ ਤੇ ਚਲਦਾ ਹੈ.
ਭਾਈ ਹਿੰਮਤ ਸਿੰਘ ਜੀ :ਫਿਰ ਬੰਦਾ ਹਿੰਮਤ ਨਾਲ ਇਸ ਰਸਤੇ ਤੇ ਚਲਦਾ ਹੈ।।
ਭਾਈ ਮੋਹਕਮ ਸਿੰਘ ਜੀ: ਫਿਰ ਉਸ ਦਾ ਦੁਨੀਆ ਨਾਲੋਂ ਮੋਹ ਟੁੱਟ ਜਾਂਦਾ ਹੈ
ਭਾਈ ਸਾਹਿਬ ਸਿੰਘ ਜੀ :ਫਿਰ ਉਹ ਆਪਣੇ ਸਾਹਿਬ ਨਾਲ਼ ਅਭੇਦ ਹੋ ਜਾਂਦਾ ਹੈ
ਅਕਾਲ ਪੁਰਖ ਸਭ ਤੋਂ ਵੱਡਾ ਵੈਦ ਹੈ
ਤੇ ਉਸ ਅੱਗੇ ਕੀਤੀ ਅਰਦਾਸ
ਸਭ ਤੋਂ ਵਧੀਆ ਦਵਾਈ ਹੈ

