//ads here
ਤੇਰੀ ਭਗਤਿ ਭੰਡਾਰ ਅਸੰਖ
ਜਿਸੁ ਤੂ ਦੇਵਹਿ ਮੇਰੇ ਸੁਆਮੀ ਤਿਸੁ ਮਿਲਹਿ॥
ਜਿਸ ਕੈ ਮਸਤਕਿ ਗੁਰ ਹਾਥੁ
ਤਿਸੁ ਹਿਰਦੈ ਹਰਿ ਗੁਣ ਟਿਕਹਿ ॥
ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥
ਮਨਿ ਤਨਿ ਰਸਨਾ ਨਾਮੁ ਧਿਆਇਆ ॥੧॥
ਜੀਵਨਾ ਹਰਿ ਜੀਵਨਾ ॥
ਜੀਵਨੁ ਹਰਿ ਜਪਿ ਸਾਧਸੰਗਿ ॥੧॥ ਰਹਾਉ ll
ਲੇਖੈ ਕਤਹਿ ਨ ਛੂਟੀਐ ਖਿਨੁ ਖਿਨੁ ਭੂਲਨਹਾਰ ॥
ਬਖਸਨਹਾਰ ਬਖਸਿ ਲੈ ਨਾਨਕ ਪਾਰਿ ਉਤਾਰ ॥