ਇਤਿਹਾਸ – ਗੁਰਦੁਆਰਾ ਦੂਖ ਨਿਵਾਰਨ ਸਾਹਿਬ ਪਟਿਆਲਾ

ਗੁਰਦੁਆਰਾ ਦੂਖ ਨਿਵਾਰਨ ਸਾਹਿਬ ਪਾਤਸ਼ਾਹੀ ਨੌਵੀਂ ਧੰਨ ਗੁਰੂ ਤੇਗ ਬਹਾਦੁਰ ਮਹਾਰਾਜ ਜੀ ਦਾ ਚਰਨ ਛੋਹ ਅਸਥਾਨ ਹੈ। ਸਤਿਗੁਰੂ ਜੀ ਸੈਫ਼ਾਬਾਦ (ਅੱਜ ਕੱਲ੍ਹ ਬਹਾਦੁਰਗੜ੍ਹ ) ਬਿਰਾਜਮਾਨ ਸਨ , ਜਦੋ ਭਾਈ ਭਾਗ ਰਾਮ ਜੀ ਨੇ ਬੇਨਤੀ ਕੀਤੀ ਪਾਤਸ਼ਾਹ ਸਾਡਾ ਇਲਾਕਾ ਚੇਚਕ ਆਦਿਕ ਕਈ ਬਿਮਾਰੀਆਂ ਨਾਲ ਘਿਰਿਆ ਹੈ। ਬੜਾ ਇਲਾਜ ਕਰਵਾਈ ਦਾ। ਕੋਈ ਹੱਲ ਨਹੀਂ, ਅਸੀਂ ਬੜੇ ਦੁਖੀ […]
ਕਿਲ੍ਹਾ ਅਨੰਦਪੁਰ ਸਾਹਿਬ ਛੱਡਣ ਵੇਲੇ….

ਪੋਹ ਦੀਆਂ ਯਖ ਠੰਡੀਆਂ ਰਾਤਾਂ ਵਿੱਚ ਦਸਵੇਂ ਪਾਤਸ਼ਾਹ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ, ਉਨ੍ਹਾਂ ਦਾ ਸਮੁੱਚਾ ਪਰਿਵਾਰ ਅਤੇ ਹਜਾਰਾਂ ਸਿੰਘਾਂ ਨੇ ਆਪਣੀ ਜਾਨ ਤੇ ਖੇਡਦੇ ਹੋਏ ਇੱਕ ਬੇਮਿਸਾਲ ਇਤਿਹਾਸ ਦੀ ਸਿਰਜਣਾ ਕੀਤੀ ਸੀ। ਦੁਨੀਆਂ ਦੇ ਇਤਿਹਾਸ ਵਿੱਚ ਅਜਿਹੀ ਅਦੁੱਤੀ ਸ਼ਹਾਦਤਾਂ ਦੀ ਦਾਸਤਾਨ ਕਿਤੇ ਵੀ ਨਹੀਂ ਮਿਲਦੀ। ਵੱਡੇ ਸਾਹਿਬਜਾਦੇ ਬਾਬਾ ਅਜੀਤ ਸਿੰਘ ਜੀ ਤੇ ਬਾਬਾ […]
ਖੁਦਾ ਇੱਕ ਹੈ ਕਿ ਦੋ ??

ਖੁਦਾ ਇੱਕ ਹੈ ਕਿ ਦੋ ?? ਧੰਨ ਗੁਰੂ ਨਾਨਕ ਦੇਵ ਜੀ ਮਹਾਰਾਜਾ ਭਾਈ ਬਾਲਾ ਤੇ ਮਰਦਾਨਾ ਜੀ ਸਮੇਤ ਬਨਾਰਸ ਤੋਂ ਪਟਨੇ ਵੱਲ ਨੂੰ ਜਾਦਿਆਂ ਰਾਹ ਚ ਅਰਾਮ ਕਰਨ ਲੀ ਇੱਕ ਰੁੱਖ ਕੋਲ ਬੈਠ ਸੀ , ਭਾਈ ਮਰਦਾਨੇ ਦੀ ਨਿਗ੍ਹਾ ਸਾਹਮਣੇ ਇਕ ਪਾਲਕੀ ਤੇ ਪਈ ਜਿਸ ਨੂੰ 6 ਕੁਹਾਰਾਂ (ਪਾਲਕੀ ਚੁਕਣ ਵਾਲੇ) ਨੇ ਚੁੱਕਿਆ ਸੀ, ਭਾਈ […]
ਸਾਖੀ- ਪਤੀ ਦੀ ਆਗਿਆਕਾਰਣ ਸੁਹਾਗਣ

ਜੋ ਇਸਤ੍ਰੀਆਂ ਆਪਣੇ ਜਤ, ਸਤ, ਇਖ਼ਲਾਕ ਵਿਚ ਪੂਰਨ ਰਹਿੰਦੀਆਂ ਹਨ, ਉਹਨਾਂ ਉਪਰ ਉਹਨਾਂ ਦੇ ਪਤੀ ਦੀ ਪੂਰਨ ਪ੍ਰਸੰਨਤਾ ਹੁੰਦੀ ਹੈ ਤੇ ਨਾਲ ਹੀ ਉਹਨਾਂ ਨੂੰ ਸੰਸਾਰ ਵਿਚ ਮਾਣ ਸਤਿਕਾਰ ਵੀ ਮਿਲਦਾ ਹੈ ਤੇ ਪ੍ਰਮੇਸ਼ਰ ਵਾਹਿਗੁਰੂ ਜੀ ਵੀ ਉਹਨਾਂ ਨੂੰ ਕੁਝ ਆਪਣੀਆਂ ਬਖ਼ਸ਼ਿਸ਼ਾਂ ਦੇ ਖ਼ਜ਼ਾਨਿਆਂ ਵਿਚੋਂ ਦਾਰ ਮਿਸਦਾ ਹੈ। ਸਿੱਖ ਇਤਿਹਾਸ ਵਿਚ ਐਸੀਆਂ ਅਨੇਕ ਬੀਬੀਆਂ ਦਾ […]
ਇਤਿਹਾਸ – ਗੁਰੂ ਗੋਬਿੰਦ ਸਿੰਘ ਜੀ (ਭਾਗ ਪਹਿਲਾ)

ਮੁਹੰਮਦ ਲਤੀਫ ਲਿਖਦੇ ਹਨ, “ਗੁਰੂ ਗੋਬਿੰਦ ਸਿੰਘ ਧਾਰਮਿਕ ਗੱਦੀ ਤੇ ਬੇਠੇ ਰੂਹਾਨੀ ਰਹਿਬਰ , ਤਖ਼ਤ ਤੇ ਬੇਠੇ ਸ਼ਹਿਨਸ਼ਾਹਾਂ ਦੇ ਸ਼ਹਿਨਸ਼ਾਹ, ਮੈਦਾਨੇ ਜੰਗ ਵਿਚ ਮਹਾਂ ਯੋਧਾ ਤੇ ਸੰਗਤ ਵਿਚ ਬੈਠੇ ਫ਼ਕੀਰ ਲਗਦੇ ਸਨ“। ਚਾਹੇ ਉਹਨਾਂ ਨੇ ਸ਼ਾਹੀ ਠਾਠ ਬਾਟ ਵੀ ਰਖੇ, ਪਰ ਦਿਲੋ–ਦਿਮਾਗ ਤੋਂ ਓਹ ਹਮੇਸ਼ਾਂ ਫਕੀਰ ਹੀ ਰਹੇ, ਸ਼ਾਇਦ ਇਸ ਲਈ ਉਹਨਾਂ ਨੂੰ ਬਾਦਸ਼ਾਹ ਦਰਵੇਸ਼ […]
ਫਿਰਿ ਬਾਬਾ ਗਇਆ ਬਗਦਾਦ ਨੋ – ਪੜ੍ਹੋ ਇਤਿਹਾਸ

ਬਗਦਾਦ ਇਕ ਮੁਸਲਮਾਨ ਦੇਸ਼ ਦੀ ਰਾਜਧਾਨੀ ਹੈ ਜਿਸਦਾ ਨਾਮ ਹੈ ਇਰਾਕ । ਅਸਲ ਵਿਚ ਬਗਦਾਦ ਸ਼ਹਿਰ ਨੌਸ਼ੀਰਵਾ ਬਾਦਸ਼ਾਹ ਨੇ ਵਸਾਇਆ ਸੀ । ਬਗਦਾਦ ਵਿੱਚ ਇਕ ਬੜਾ ਪ੍ਰਸਿਧ ਪੀਰ ਅਬਦੁਲ ਕਾਦਿਰ ਹੋਇਆ ਸੀ ।ਇਸ ਦਾ ਜਨਮ ਈਰਾਨ ਦੇਸ਼ ਦੇ ਨਗਰ ਜੀਲਾਨ ਵਿੱਚ ਸੰਨ 1078 ਈ ਵਿੱਚ ਹੋਇਆ ਮੰਨਿਆ ਜਾਂਦਾ ਹੈ । ਬਗਦਾਦ ਵਿੱਚ ਇਸ ਦਾ ਮਕਬਰਾ […]
ਸੱਚੀ ਘਟਨਾ ਚੌਪਿਹਰਾ ਸਾਹਿਬ

ਇਹ ਸੱਚੀ ਘਟਨਾ ਇਕ ਬੀਬੀ ਨੇ ਖੁਦ ਕਿਸੇ ਗੁਰਸਿੱਖ ਨੂੰ ਸੁਣਾਈ ਸੀ ਜੋ ਆਪ ਜੀ ਨਾਲ ਸਾਂਝੀ ਕਰ ਰਹੇ ਹਾਂ। ਇਹ ਬੀਬੀ ਸਿੱਖ ਪਰਿਵਾਰ ਨਾਲ ਸਬੰਧ ਰੱਖਦੀ ਸੀ। ਜਿਸਨੂੰ ਪਹਿਲਾਂ ਤਾਂ ਸਿੱਖ ਇਤਿਹਾਸ ਬਾਰੇ ਕੋਈ ਜਾਣਕਾਰੀ ਨਹੀਂ ਸੀ। ਪ੍ਰੰਤੂ ਵਿਆਹ ਤੋਂ ਕੁਝ ਸਮਾਂ ਪਹਿਲਾਂ ਇਸਨੇ ਸਿੱਖ ਇਤਿਹਾਸ ਨਾਲ ਸਬੰਧਤ ਕਿਤਾਬਾਂ ਪੜ੍ਹਨੀਆਂ ਸ਼ੁਰੂ ਕਰ ਦਿੱਤੀਆਂ। ਜਿਸ […]
ਇਤਿਹਾਸ ਗੁ: ਸ਼੍ਰੀ ਗੁਰੂ ਕੇ ਮਹਿਲ ਸਾਹਿਬ ਜੀ – ਅਮ੍ਰਿਤਸਰ

ਸਮੰਤ 1631 ਬਿ: ਨੂੰ ਤੀਜੇ ਪਾਤਸਾਹ ਜੀ ਦੀ ਆਗਿਆ ਨਾਲ ਸ਼੍ਰੀ ਗੁਰੂ ਰਾਮਦਾਸ ਜੀ ਨੇ ਇਸ ਥਾਂ ਮੋਹੜੀ ਗੱਡ ਕੇ ਨਗਰ ਦੀ ਨੀਂਹ ਰੱਖੀ ਤੇ ਨਾਮ “ਗੁਰੂ ਕਾ ਚੱਕ” ਰੱਖਿਆ ਹੋ ਬਾਅਦ ਚ “ਰਾਮਦਾਸਪੁਰਾ” ਤੇ ਹੁਣ “ਅਮ੍ਰਿਤਸਰ” ਦੇ ਨਾਮ ਨਾਲ ਜਾਣਿਆ ਜਾਂਦਾ ਹੈ | ਇਹ ਪਵਿੱਤਰ ਅਸਥਾਨ ਸ਼੍ਰੀ ਗੁਰੂ ਰਾਮਦਾਸ ਜੀ , ਸ਼੍ਰੀ ਗੁਰੂ ਅਰਜਨ […]
30 ਅਪ੍ਰੈਲ – ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਤੇ ਵਿਸ਼ੇਸ

ਸ਼੍ਰੀ ਗੁਰੂ ਅਰਜਨ ਦੇਵ ਜੀ ਦਾ ਜਨਮ ਚੌਥੇ ਗੁਰੂ ਗੁਰੂ ਰਾਮਦਾਸ ਅਤੇ ਬੀਬੀ ਭਾਨੀ ਦੇ ਘਰ 19 ਵੈਸਾਖ, ਸੰਮਤ 1620 (15 ਅਪ੍ਰੈਲ, 1563) ਨੂੰ ਗੋਇੰਦਵਾਲ ਸਾਹਿਬ ਵਿਖੇ ਹੋਇਆ। ਆਪ ਸਿੱਖਾਂ ਦੇ ਪੰਜਵੇ ਗੁਰੂ ਸਨ।ਬਚਪਨ ਦੇ ਮੁੱਢਲੇ 11 ਸਾਲ ਆਪਣੇ ਨਾਨਾ ਗੁਰੂ ਅਮਰਦਾਸ ਦੀ ਦੇਖ-ਰੇਖ ਹੇਠ ਗੁਜ਼ਾਰਨ ਦੇ ਨਾਲ-ਨਾਲ ਆਪ ਜੀ ਨੇ ਨਾਨਾ ਗੁਰੂ ਤੋਂ ਗੁਰਮੁਖੀ […]
ਇਤਿਹਾਸ – ਗੁਰਦੁਆਰਾ ਰਕਾਬਗੰਜ ਸਾਹਿਬ (ਦਿੱਲੀ)

ਗੁਰਦੁਆਰਾ ਰਕਾਬਗੰਜ ਸਾਹਿਬ ਦਿੱਲੀ ਦਾ ਇਕ ਇਤਿਹਾਸਕ ਗੁਰਦੁਆਰਾ ਹੈ ਜੋ ਕਿ ਸੰਸਦ ਭਵਨ ਦੇ ਨਜ਼ਦੀਕ ਸਥਿਤ ਹੈ | ਇਹ ਗੁਰਦੁਆਰਾ ਸੰਨ 1783 ਈ: ਵਿਚ ਸਿੱਖ ਸੈਨਾ ਦੇ ਮੁਖੀ ਆਗੂ ਸ: ਬਘੇਲ ਸਿੰਘ ਵਲੋਂ ਦਿੱਲੀ ‘ਤੇ ਕਬਜ਼ਾ ਕਰ ਲਿਆ ਸੀ ਅਤੇ ਉਸ ਤੋਂ ਬਾਅਦ ਗੁਰਦੁਆਰਾ ਰਕਾਬਗੰਜ ਬਣਵਾਇਆ ਗਿਆ | ਇਤਿਹਾਸ ਦੱਸਦਾ ਹੈ ਕਿ ਔਰੰਗਜ਼ੇਬ ਦੇ ਹੁਕਮ […]