धनासरी महला १ घरु २ असटपदीआ ੴ सतिगुर प्रसादि ॥ गुरु सागरु रतनी भरपूरे ॥ अम्रितु संत चुगहि नही दूरे ॥ हरि रसु चोग चुगहि प्रभ भावै ॥ सरवर महि हंसु प्रानपति पावै ॥१॥ किआ बगु बपुड़ा छपड़ी नाइ ॥ कीचड़ि डूबै मैलु न जाइ ॥१॥ रहाउ ॥ रखि रखि चरन धरे वीचारी ॥ दुबिधा छोडि भए निरंकारी ॥ मुकति पदारथु हरि रस चाखे ॥ आवण जाण रहे गुरि राखे ॥२॥ सरवर हंसा छोडि न जाइ ॥ प्रेम भगति करि सहजि समाइ ॥ सरवर महि हंसु हंस महि सागरु ॥ अकथ कथा गुर बचनी आदरु ॥३॥ सुंन मंडल इकु जोगी बैसे ॥ नारि न पुरखु कहहु कोऊ कैसे ॥ त्रिभवण जोति रहे लिव लाई ॥ सुरि नर नाथ सचे सरणाई ॥४॥ आनंद मूलु अनाथ अधारी ॥ गुरमुखि भगति सहजि बीचारी ॥ भगति वछल भै काटणहारे ॥ हउमै मारि मिले पगु धारे ॥५॥ अनिक जतन करि कालु संताए ॥ मरणु लिखाइ मंडल महि आए ॥ जनमु पदारथु दुबिधा खोवै ॥ आपु न चीनसि भ्रमि भ्रमि रोवै ॥६॥ कहतउ पड़तउ सुणतउ एक ॥ धीरज धरमु धरणीधर टेक ॥ जतु सतु संजमु रिदै समाए ॥ चउथे पद कउ जे मनु पतीआए ॥७॥ साचे निरमल मैलु न लागै ॥ गुर कै सबदि भरम भउ भागै ॥ सूरति मूरति आदि अनूपु ॥ नानकु जाचै साचु सरूपु ॥८॥१॥

अर्थ: बिचारा बगुला छपड़ी में क्यों नहाता है? (कुछ नहीं मिलता, बल्कि छपड़ी में नहा के) कीचड़ में डूबता है, (उसकी ये) मैल दूर नहीं होती (जो मनुष्य गुरू समुन्द्र को छोड़ के देवी-देवताओं आदि अन्य के आसरे तलाशता है वह, मानो, छपड़ी में ही नहा रहा है। वहाँ से वह और भी ज्यादा माया-मोह की मैल चिपका लेता है)।1। रहाउ। गुरू (मानो) एक समुन्द्र (है जो प्रभू की सिफत सालाह से) नाको नाक भरा हुआ है। गुरमुख सिख (उस सागर में से) आत्मिक जीवन देने वाली खुराक (प्राप्त करते हैं जैसे हंस मोती) चुगते हैं, (और गुरू से) दूर नहीं रहते। प्रभू की मेहर के अनुसार संत-हंस हरी-नाम रस (की) चोग चुगते हैं। (गुरसिख) हंस (गुरू-) सरोवर में (टिका रहता है, और) जिंद के मालिक प्रभू को पा लेता है।1। गुरसिख बड़ा सचेत हो के पूरा विचारवान हो के (जीवन-यात्रा में) पैर रखता है। परमात्मा के बिना किसी और आसरे की तलाश छोड़ के परमात्मा का ही बन जाता है। परमात्मा के नाम का रस चख के गुरसिख वह पदार्थ हासिल कर लेता है जो माया के मोह से खलासी दिलवा देता है। जिसकी गुरू ने सहायता कर दी उसके जन्म-मरण के चक्कर समाप्त हो गए।2। (जैसे) हंस मानसरोवर को छोड़ के नहीं जाता (वैसे ही जो सिख गुरू का दर छोड़ के नहीं जाता वह) प्रेमा भक्ति की बरकति से अडोल आत्मिक अवस्था में लीन हो जाता है। जो गुरसिख-हंस गुरू-सरोवर में टिकता है, उसके अंदर गुरू-सरोवर अपना आप प्रगट करता है (उस सिख के अंदर गुरू बस जाता है) – यह कथा अकथ है (भाव, इस आत्मिक अवस्था का बयान नहीं किया जा सकता। सिर्फ ये कह सकते हैं कि) गुरू के बचनों पर चल के वह (लोक-परलोक में) आदर पाता है।3। जे कोई विरला प्रभू चरणों में जुड़ा हुआ सख्श शून्य अवस्था में टिकता है, उसके अंदर स्त्री-मर्द वाला भेद नहीं रह जाता (भाव, उसके काम चेष्टा अपना प्रभाव नहीं डालती)। बताओ, कोई ये संकल्प कर भी कैसे सकता है? क्योंकि वह तो सदा उस परमात्मा में सुरति जोड़े रखता है जिसकी ज्योति तीनों भवनों में व्यापक है और देवते मनुष्य नाथ आदि सभी जिस सदा-स्थिर की शरण लिए रखते हैं।4। (गुरमुख-हंस गुरू-सागर में टिक के उस प्राणपति-प्रभू को मिलता है) जो आत्मिक आनंद का श्रोत है जो निआसरों का आसरा है। गुरमुख उसकी भक्ति के द्वारा और उसके गुणों के विचार के माध्यम से अडोल आत्मिक अवस्था में टिके रहते हैं। वह प्रभू (अपने सेवकों की) भक्ति से प्रेम करता है, उनके सारे डर दूर करने के समर्थ है। गुरमुखि अहंकार को मार के और (साध-संगति में) टिक के उस आनंद-मूल प्रभू (के चरनों) में जुड़ते हैं।5। जो मनुष्य (बेचारे बगुले की तरह अहंकार की छपड़ी में ही नहाता है, और) अपने आत्मिक जीवन को नहीं पहचानता, वह (अहंकार में) भटक-भटक के दुखी होता है; परमात्मा के बिना किसी और आसरे की तलाश में वह अमूल्य मानस जनम गवा लेता है; अनेकों अन्य ही जतन करने के कारण (सहेड़ी हुई) आत्मिक मौत (का लेख ही अपने माथे पर) लिखा के इस जगत में आया (और यहाँ भी आत्मिक मौत ही गले पड़वाता रहा)।6। (पर) जो मनुष्य एक परमात्मा की सिफत सालाह ही (नित्य) उचारता है, पढ़ता है और सुनता है और धरती के आसरे प्रभू की टेक पकड़ता है वह गंभीर स्वभाव ग्रहण करता है वह (मनुष्य जीवन के) फर्ज को (पहचानता है)। अगर मनुष्य (गुरू की शरण में रह के) अपने मन को उस आत्मिक अवस्था में पहुँचा ले जहाँ माया के तीनों ही गुण जोर नहीं डाल सकते, तो (सहज ही) जत-सत और संजम उसके हृदय में लीन रहते हैं।7। सदा-स्थिर प्रभू में टिक के पवित्र हुए मनुष्य के मन को विकारों की मैल नहीं चिपकती। गुरू के शबद की बरकति से उसकी भटकना दूर हो जाती है उसका (दुनियावी) डर-सहम समाप्त हो जाता है। नानक (भी) उस सदा-स्थिर हस्ती वाले प्रभू (के दर से नाम की दाति) मांगता है जिस जैसा और कोई नहीं है जिसकी (सुंदर) सूरत और जिसका अस्तित्व आदि से ही चला आ रहा है।8।1।

ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ

ੴ ਸਤਿਗੁਰ ਪ੍ਰਸਾਦਿ ॥

ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ਰਹਾਉ ॥ ਰਖਿ ਰਖਿ ਚਰਨ ਧਰੇ ਵੀਚਾਰੀ ॥ ਦੁਬਿਧਾ ਛੋਡਿ ਭਏ ਨਿਰੰਕਾਰੀ॥ ਮੁਕਤਿ ਪਦਾਰਥੁ ਹਰਿ ਰਸ ਚਾਖੇ॥ ਆਵਣ ਜਾਣ ਰਹੇ ਗੁਰਿ ਰਾਖੇ ॥੨॥ ਸਰਵਰ ਹੰਸਾ ਛੋਡਿ ਨ ਜਾਇ ॥ ਪ੍ਰੇਮ ਭਗਤਿ ਕਰਿ ਸਹਜਿ ਸਮਾਇ ॥ਸਰਵਰ ਮਹਿ ਹੰਸੁ ਹੰਸ ਮਹਿ ਸਾਗਰੁ ॥ ਅਕਥ ਕਥਾ ਗੁਰ ਬਚਨੀ ਆਦਰੁ ॥੩॥ ਸੁੰਨ ਮੰਡਲ ਇਕੁ ਜੋਗੀ ਬੈਸੇ ॥ ਨਾਰਿ ਨ ਪੁਰਖੁ ਕਹਹੁ ਕੋਊ ਕੈਸੇ ॥ ਤ੍ਰਿਭਵਣ ਜੋਤਿ ਰਹੇ ਲਿਵ ਲਾਈ ॥ ਸੁਰਿ ਨਰ ਨਾਥ ਸਚੇ ਸਰਣਾਈ ॥੪॥ ਆਨੰਦ ਮੂਲੁ ਅਨਾਥ ਅਧਾਰੀ ॥ ਗੁਰਮੁਖਿ ਭਗਤਿ ਸਹਜਿ ਬੀਚਾਰੀ ॥ ਭਗਤਿ ਵਛਲ ਭੈ ਕਾਟਣਹਾਰੇ ॥ ਹਉਮੈ ਮਾਰਿ ਮਿਲੇ ਪਗੁ ਧਾਰੇ ॥੫॥ ਅਨਿਕ ਜਤਨ ਕਰਿ ਕਾਲੁ ਸੰਤਾਏ ॥ ਮਰਣੁ ਲਿਖਾਇ ਮੰਡਲ ਮਹਿ ਆਏ ॥ ਜਨਮੁ ਪਦਾਰਥੁ ਦੁਬਿਧਾ ਖੋਵੈ ॥ ਆਪੁ ਨ ਚੀਨਸਿ ਭ੍ਰਮਿ ਭ੍ਰਮਿ ਰੋਵੈ ॥੬॥ ਕਹਤਉ ਪੜਤਉ ਸੁਣਤਉ ਏਕ ॥ਧੀਰਜ ਧਰਮੁ ਧਰਣੀਧਰ ਟੇਕ ॥ ਜਤੁ ਸਤੁ ਸੰਜਮੁ ਰਿਦੈ ਸਮਾਏ ॥ ਚਉਥੇ ਪਦ ਕਉ ਜੇ ਮਨੁ ਪਤੀਆਏ ॥੭॥ ਸਾਚੇ ਨਿਰਮਲ ਮੈਲੁ ਨ ਲਾਗੈ ॥ ਗੁਰ ਕੈ ਸਬਦਿ ਭਰਮ ਭਉ ਭਾਗੈ ॥ ਸੂਰਤਿ ਮੂਰਤਿ ਆਦਿ ਅਨੂਪੁ ॥ ਨਾਨਕੁ ਜਾਚੈ ਸਾਚੁ ਸਰੂਪੁ ॥੮॥੧॥

ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ
ੴ ਸਤਿਗੁਰ ਪ੍ਰਸਾਦਿ ॥
ਗੁਰੂ ਮਾਨੋ ਇਕ ਸਮੁੰਦਰ ਹੈ ਜੋ ਪ੍ਰਭੂ ਦੀ ਸਿਫ਼ਤਿ ਸਾਲਾਹ ਦੇ ਰਤਨਾਂ ਨਾਲ ਨਕਾ-ਨਕ ਭਰਿਆ ਹੋਇਆ ਹੈ। ਗੁਰਮੁਖ ਸਿੱਖ ਉਸ ਸਾਗਰ ਵਿਚੋਂ ਆਤਮਕ ਜੀਵਨ ਦੇਣ ਵਾਲੀ ਖ਼ੁਰਾਕ ਪ੍ਰਾਪਤ ਕਰਦੇ ਹਨ, ਜਿਵੇਂ ਹੰਸ ਮੋਤੀ ਚੁਗਦੇ ਹਨ ਤੇ ਗੁਰੂ ਤੋਂ ਦੂਰ ਨਹੀਂ ਰਹਿੰਦੇ। ਪ੍ਰਭੂ ਦੀ ਮੇਹਰ ਅਨੁਸਾਰ ਸੰਤ-ਹੰਸ ਹਰਿ-ਨਾਮ ਰਸ ਦੀ ਚੋਗ ਚੁਗਦੇ ਹਨ। (ਗੁਰਸਿੱਖ) ਹੰਸ ਗੁਰੂ-ਸਰੋਵਰ ਵਿਚ ਟਿਕਿਆ ਰਹਿੰਦਾ ਹੈ, ਤੇ ਜਿੰਦ ਦੇ ਮਾਲਕ ਪ੍ਰਭੂ ਨੂੰ ਲੱਭ ਲੈਂਦਾ ਹੈ ।੧। ਵਿਚਾਰਾ ਬਗਲਾ ਛਪੜੀ ਵਿਚ ਕਾਹਦੇ ਲਈ ਨ੍ਹਾਉਂਦਾ ਹੈ? ਕੁੱਝ ਨਹੀਂ ਖੱਟਦਾ, ਸਗੋਂ ਛਪੜੀ ਵਿਚ ਨੑਾ ਕੇ ਚਿੱਕੜ ਵਿਚ ਡੁੱਬਦਾ ਹੈ, ਉਸ ਦੀ ਇਹ ਮੈਲ਼ ਦੂਰ ਨਹੀਂ ਹੁੰਦੀ। (ਜੇਹੜਾ ਮਨੁੱਖ ਗੁਰੂ-ਸਮੁੰਦਰ ਨੂੰ ਛੱਡ ਕੇ ਦੇਵੀ ਦੇਵਤਿਆਂ ਆਦਿਕ ਹੋਰ ਹੋਰ ਦੇ ਆਸਰੇ ਭਾਲਦਾ ਹੈ ਉਹ, ਮਾਨੋ, ਛਪੜੀ ਵਿਚ ਹੀ ਨੑਾ ਰਿਹਾ ਹੈ। ਉਥੋਂ ਉਹ ਹੋਰ ਮਾਇਆ-ਮੋਹ ਦੀ ਮੈਲ ਸਹੇੜ ਲੈਂਦਾ ਹੈ)।੧।ਰਹਾਉ। ਗੁਰਸਿੱਖ ਬੜਾ ਸੁਚੇਤ ਹੋ ਕੇ ਪੂਰੀ ਵੀਚਾਰ ਨਾਲ ਜੀਵਨ-ਸਫ਼ਰ ਵਿਚ ਪੈਰ ਰੱਖਦਾ ਹੈ। ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਛੱਡ ਕੇ ਪਰਮਾਤਮਾ ਦਾ ਹੀ ਬਣ ਜਾਂਦਾ ਹੈ। ਪਰਮਾਤਮਾ ਦੇ ਨਾਮ ਦਾ ਰਸ ਚੱਖ ਕੇ ਗੁਰਸਿੱਖ ਉਹ ਪਦਾਰਥ ਹਾਸਲ ਕਰ ਲੈਂਦਾ ਹੈ ਜੋ ਮਾਇਆ ਦੇ ਮੋਹ ਤੋਂ ਖ਼ਲਾਸੀ ਦਿਵਾ ਦੇਂਦਾ ਹੈ। ਜਿਸ ਦੀ ਗੁਰੂ ਨੇ ਸਹਾਇਤਾ ਕਰ ਦਿੱਤੀ ਉਸ ਦੇ ਜਨਮ ਮਰਨ ਦੇ ਗੇੜ ਮੁੱਕ ਗਏ ।੨। ਜਿਵੇਂ ਹੰਸ ਮਾਨਸਰੋਵਰ ਨੂੰ ਛੱਡ ਕੇ ਨਹੀਂ ਜਾਂਦਾ, ਤਿਵੇਂ ਜੇਹੜਾ ਸਿੱਖ ਗੁਰੂ ਦਾ ਦਰ ਛੱਡ ਕੇ ਨਹੀਂ ਜਾਂਦਾ ਉਹ ਪ੍ਰੇਮ ਭਗਤੀ ਦੀ ਬਰਕਤਿ ਨਾਲ ਅਡੋਲ ਆਤਮਕ ਅਵਸਥਾ ਵਿਚ ਲੀਨ ਹੋ ਜਾਂਦਾ ਹੈ। ਜੇਹੜਾ ਗੁਰਸਿੱਖ-ਹੰਸ, ਗੁਰੂ-ਸਰੋਵਰ ਵਿਚ ਟਿਕਦਾ ਹੈ, ਉਸ ਦੇ ਅੰਦਰ ਗੁਰੂ-ਸਰੋਵਰ ਆਪਣਾ ਆਪ ਪਰਗਟ ਕਰਦਾ ਹੈ, ਉਸ ਸਿੱਖ ਦੇ ਅੰਦਰ ਗੁਰੂ ਵੱਸ ਪੈਂਦਾ ਹੈ, ਇਹ ਕਥਾ ਅਕੱਥ ਹੈ ਭਾਵ, ਇਸ ਆਤਮਕ ਅਵਸਥਾ ਦਾ ਬਿਆਨ ਨਹੀਂ ਹੋ ਸਕਦਾ। ਸਿਰਫ਼ ਇਹ ਕਹਿ ਸਕਦੇ ਹਾਂ ਕਿ ਗੁਰੂ ਦੇ ਬਚਨਾਂ ਉਤੇ ਤੁਰ ਕੇ ਉਹ ਲੋਕ ਪਰਲੋਕ ਵਿਚ ਆਦਰ ਪਾਂਦਾ ਹੈ ।੩। ਜੇਹੜਾ ਕੋਈ ਵਿਰਲਾ ਪ੍ਰਭੂ-ਚਰਨਾਂ ਵਿਚ ਜੁੜਿਆ ਬੰਦਾ ਅਫੁਰ ਅਵਸਥਾ ਵਿਚ ਟਿਕਦਾ ਹੈ, ਉਸ ਦੇ ਅੰਦਰ ਇਸਤ੍ਰੀ ਮਰਦ ਵਾਲੀ ਤਮੀਜ਼ ਨਹੀਂ ਰਹਿੰਦੀ। ਭਾਵ, ਉਸ ਦੇ ਅੰਦਰ ਕਾਮ ਚੇਸ਼ਟਾ ਜੋਰ ਨਹੀਂ ਪਾਂਦੀ। ਦੱਸੋ, ਕੋਈ ਇਹ ਸੰਕਲਪ ਕਰ ਭੀ ਕਿਵੇਂ ਸਕਦਾ ਹੈ? ਕਿਉਂਕਿ ਉਹ ਤਾਂ ਸਦਾ ਉਸ ਪਰਮਾਤਮਾ ਵਿਚ ਸੁਰਤਿ ਜੋੜੀ ਰੱਖਦਾ ਹੈ ਜਿਸ ਦੀ ਜੋਤਿ ਤਿੰਨਾਂ ਭਵਨਾਂ ਵਿਚ ਵਿਆਪਕ ਹੈ ਅਤੇ ਦੇਵਤੇ, ਮਨੁੱਖ, ਨਾਥ ਆਦਿਕ ਸਭ ਜਿਸ ਸਦਾ-ਥਿਰ ਦੀ ਸਰਨ ਲਈ ਰੱਖਦੇ ਹਨ ।੪। ਗੁਰਮੁਖ-ਹੰਸ ਗੁਰੂ-ਸਾਗਰ ਵਿਚ ਟਿਕ ਕੇ ਉਸ ਪ੍ਰਾਨਪਤਿ-ਪ੍ਰਭੂ ਨੂੰ ਮਿਲਦਾ ਹੈ ਜੋ ਆਤਮਕ ਆਨੰਦ ਦਾ ਸੋਮਾ ਹੈ ਜੋ ਨਿਆਸਰਿਆਂ ਦਾ ਆਸਰਾ ਹੈ। ਗੁਰਮੁਖ ਉਸ ਦੀ ਭਗਤੀ ਦੀ ਰਾਹੀਂ ਅਤੇ ਉਸ ਦੇ ਗੁਣਾਂ ਦੀ ਵਿਚਾਰ ਦੀ ਰਾਹੀਂ ਅਡੋਲ ਆਤਮਕ ਅਵਸਥਾ ਵਿਚ ਟਿਕੇ ਰਹਿੰਦੇ ਹਨ। ਉਹ ਪ੍ਰਭੂ ਆਪਣੇ ਸੇਵਕਾਂ ਦੀ ਭਗਤੀ ਨਾਲ ਪ੍ਰੇਮ ਕਰਦਾ ਹੈ, ਉਹਨਾਂ ਦੇ ਸਾਰੇ ਡਰ ਦੂਰ ਕਰਨ ਦੇ ਸਮਰੱਥ ਹੈ। ਗੁਰਮੁਖਿ ਹਉਮੈ ਮਾਰ ਕੇ ਅਤੇ ਸਾਧ ਸੰਗਤਿ ਵਿਚ ਟਿਕ ਕੇ ਉਸ ਆਨੰਦ-ਮੂਲ ਪ੍ਰਭੂ ਦੇ ਚਰਨਾਂ ਵਿਚ ਜੁੜਦੇ ਹਨ ।੫। ਜੇਹੜਾ ਮਨੁੱਖ ਵਿਚਾਰੇ ਬਗੁਲੇ ਵਾਂਗ ਹਉਮੈ ਦੀ ਛਪੜੀ ਵਿਚ ਹੀ ਨ੍ਹਾਉਂਦਾ ਰਹਿੰਦਾ ਹੈ ਤੇ ਆਪਣੇ ਆਤਮਕ ਜੀਵਨ ਨੂੰ ਨਹੀਂ ਪਛਾਣਦਾ, ਉਹ ਹਉਮੈ ਵਿਚ ਭਟਕ ਭਟਕ ਕੇ ਦੁਖੀ ਹੁੰਦਾ ਹੈ; ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਕਰਕੇ ਸਹੇੜੀ ਹੋਈ ਆਤਮਕ ਮੌਤ ਉਸ ਨੂੰ ਸਦਾ ਦੁਖੀ ਕਰਦੀ ਹੈ, ਉਹ ਪਿਛਲੇ ਕੀਤੇ ਕਰਮਾਂ ਅਨੁਸਾਰ ਧੁਰੋਂ ਆਤਮਕ ਮੌਤ ਦਾ ਲੇਖ ਹੀ ਆਪਣੇ ਮੱਥੇ ਉਤੇ ਲਿਖਾ ਕੇ ਇਸ ਜਗਤ ਵਿਚ ਆਇਆ ਤੇ ਇਥੇ ਭੀ ਆਤਮਕ ਮੌਤ ਹੀ ਵਿਹਾਝਦਾ ਰਿਹਾ ।੬। ਪਰ ਜੇਹੜਾ ਮਨੁੱਖ ਇਕ ਪਰਮਾਤਮਾ ਦੀ ਸਿਫ਼ਤਿ ਸਾਲਾਹ ਹੀ ਨਿੱਤ ਉਚਾਰਦਾ ਹੈ, ਪੜ੍ਹਦਾ ਹੈ ਤੇ ਸੁਣਦਾ ਹੈ ਤੇ ਧਰਤੀ ਦੇ ਆਸਰੇ ਪ੍ਰਭੂ ਦੀ ਟੇਕ ਫੜਦਾ ਹੈ, ਉਹ ਗੰਭੀਰ ਸੁਭਾਉ ਗ੍ਰਹਣ ਕਰਦਾ ਹੈ ਉਹ ਮਨੁੱਖਾ ਜੀਵਨ ਦੇ ਫ਼ਰਜ਼ ਨੂੰ ਪਛਾਣਦਾ ਹੈ। ਜੋ ਮਨੁੱਖ ਗੁਰੂ ਦੀ ਸਰਨ ਵਿਚ ਰਹਿ ਕੇ ਆਪਣੇ ਮਨ ਨੂੰ ਉਸ ਆਤਮਕ ਅਵਸਥਾ ਵਿਚ ਗਿਝਾ ਲਏ ਜਿਥੇ ਮਾਇਆ ਦੇ ਤਿੰਨੇ ਹੀ ਗੁਣ ਜੋਰ ਨਹੀਂ ਪਾ ਸਕਦੇ, ਤਾਂ ਸੁਤੇ ਹੀ ਜਤ,ਸਤ ਤੇ ਸੰਜਮ ਉਸ ਦੇ ਹਿਰਦੇ ਵਿਚ ਲੀਨ ਰਹਿੰਦੇ ਹਨ ।੭। ਸਦਾ-ਥਿਰ ਪ੍ਰਭੂ ਵਿਚ ਟਿਕ ਕੇ ਪਵਿਤ੍ਰ ਹੋਏ ਮਨੁੱਖ ਦੇ ਮਨ ਨੂੰ ਵਿਕਾਰਾਂ ਦੀ ਮੈਲ ਨਹੀਂ ਚੰਬੜਦੀ। ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਸ ਦੀ ਭਟਕਣਾ ਦੂਰ ਹੋ ਜਾਂਦੀ ਹੈ ਉਸ ਦਾ ਦੁਨੀਆਂ ਵਾਲਾ ਡਰ-ਸਹਮ ਮੁੱਕ ਜਾਂਦਾ ਹੈ। ਨਾਨਕ ਭੀ ਉਸ ਸਦਾ-ਥਿਰ ਹਸਤੀ ਵਾਲੇ ਪ੍ਰਭੂ ਦੇ ਦਰ ਤੋਂ ਨਾਮ ਦੀ ਦਾਤਿ ਮੰਗਦਾ ਹੈ ਜਿਸ ਵਰਗਾ ਹੋਰ ਕੋਈ ਨਹੀਂ ਹੈ ਜਿਸ ਦੀ ਸੋਹਣੀ ਸੂਰਤ ਤੇ ਜਿਸ ਦਾ ਵਜੂਦ ਆਦਿ ਤੋਂ ਹੀ ਚਲਿਆ ਆ ਰਿਹਾ ਹੈ ।੮।੧।

धनासरी महला ५ ॥ मोहि मसकीन प्रभु नामु अधारु ॥ खाटण कउ हरि हरि रोजगारु ॥ संचण कउ हरि एको नामु ॥ हलति पलति ता कै आवै काम ॥१॥ नामि रते प्रभ रंगि अपार ॥ साध गावहि गुण एक निरंकार ॥ रहाउ ॥ साध की सोभा अति मसकीनी ॥ संत वडाई हरि जसु चीनी ॥ अनदु संतन कै भगति गोविंद ॥ सूखु संतन कै बिनसी चिंद ॥२॥ जह साध संतन होवहि इकत्र ॥ तह हरि जसु गावहि नाद कवित ॥ साध सभा महि अनद बिस्राम ॥ उन संगु सो पाए जिसु मसतकि कराम ॥३॥ दुइ कर जोड़ि करी अरदासि ॥ चरन पखारि कहां गुणतास ॥ प्रभ दइआल किरपाल हजूरि ॥ नानकु जीवै संता धूरि ॥४॥२॥२३॥

अर्थ: हे भाई! मुझ आजिज को परमात्मा का नाम (ही) सहारा है, मेरे लिए खटणे कमाणे के लिए परमात्मा का नाम ही रोज़ी है। मेरे लिए इकठ्ठे करने के लिए (भी) परमात्मा का नाम ही है। (जो मनुष्य हरी-नाम-धन इकट्ठा करता है) इस लोक में और परलोक में उस के* *काम आता है ॥१॥ हे भाई! परमात्मा के नाम में मस्त हो कर, संत जन बेअंत प्रभु के प्रेम में जुड़ के- एक निरंकार के गुण गाते रहते हैं ॥ रहाउ ॥ हे भाई! बहुत निम्र-स्वभाव संत की सोभा (का मूल) है, परमात्मा की सिफत-सलाह करनी ही संत की प्रशंसा (का कारण) है। परमात्मा की भगती संत जानों के हृदय में आनंद पैदा करती है। (भक्ति की बरकत से) संत जनों के हृदय में सुख बना रहता है (उनके अंदर की) चिंता नास हो जाती है ॥२॥ हे भाई! साध संत जहाँ (भी) इकट्ठे होते हैं, वहाँ वह साज वरत के बाणी पढ़ कर परमात्मा की सिफत-सलाह का गीत (ही) गाते हैं। हे भाई! संतों की संगत में बैठ कर आतमिक आनंद प्राप्त होता है शांति हासिल होती है। पर उनकी संगत वही मनुष्य प्राप्त करता है जिस के माथे पर बखस़स (का लेख लिखा हो) ॥३॥ हे भाई! मैं अपने दोनों हाथ जोड़ कर अरदास करता हूँ, कि मैं संत जनां के चरन धो कर गुणों के ख़जाने परमात्मा का नाम उचारता रहूँ। हे भाई! जो दयाल कृपाल प्रभू की हज़ूरी में (सदा टिके रहते हैं) नानक उन्हा संत जनां के चरनों की धूड़ से आतमिक जीवन प्राप्त करता है ॥४॥२॥२३॥

ਧਨਾਸਰੀ ਮਹਲਾ ੫ ॥ ਮੋਹਿ ਮਸਕੀਨ ਪ੍ਰਭੁ ਨਾਮੁ ਅਧਾਰੁ ॥ ਖਾਟਣ ਕਉ ਹਰਿ ਹਰਿ ਰੋਜਗਾਰੁ ॥ ਸੰਚਣ ਕਉ ਹਰਿ ਏਕੋ ਨਾਮੁ ॥ ਹਲਤਿ ਪਲਤਿ ਤਾ ਕੈ ਆਵੈ ਕਾਮ ॥੧॥ ਨਾਮਿ ਰਤੇ ਪ੍ਰਭ ਰੰਗਿ ਅਪਾਰ ॥ ਸਾਧ ਗਾਵਹਿ ਗੁਣ ਏਕ ਨਿਰੰਕਾਰ ॥ ਰਹਾਉ ॥ ਸਾਧ ਕੀ ਸੋਭਾ ਅਤਿ ਮਸਕੀਨੀ ॥ ਸੰਤ ਵਡਾਈ ਹਰਿ ਜਸੁ ਚੀਨੀ ॥ ਅਨਦੁ ਸੰਤਨ ਕੈ ਭਗਤਿ ਗੋਵਿੰਦ ॥ ਸੂਖੁ ਸੰਤਨ ਕੈ ਬਿਨਸੀ ਚਿੰਦ ॥੨॥ ਜਹ ਸਾਧ ਸੰਤਨ ਹੋਵਹਿ ਇਕਤ੍ਰ ॥ ਤਹ ਹਰਿ ਜਸੁ ਗਾਵਹਿ ਨਾਦ ਕਵਿਤ ॥ ਸਾਧ ਸਭਾ ਮਹਿ ਅਨਦ ਬਿਸ੍ਰਾਮ ॥ ਉਨ ਸੰਗੁ ਸੋ ਪਾਏ ਜਿਸੁ ਮਸਤਕਿ ਕਰਾਮ ॥੩॥ ਦੁਇ ਕਰ ਜੋੜਿ ਕਰੀ ਅਰਦਾਸਿ ॥ ਚਰਨ ਪਖਾਰਿ ਕਹਾਂ ਗੁਣਤਾਸ ॥ ਪ੍ਰਭ ਦਇਆਲ ਕਿਰਪਾਲ ਹਜੂਰਿ ॥ ਨਾਨਕੁ ਜੀਵੈ ਸੰਤਾ ਧੂਰਿ ॥੪॥੨॥੨੩॥

ਅਰਥ: ਹੇ ਭਾਈ! ਮੈਨੂੰ ਆਜਿਜ਼ ਨੂੰ ਪਰਮਾਤਮਾ ਦਾ ਨਾਮ (ਹੀ) ਆਸਰਾ ਹੈ, ਮੇਰੇ ਵਾਸਤੇ ਖੱਟਣ ਕਮਾਣ ਲਈ ਪਰਮਾਤਮਾ ਦਾ ਨਾਮ ਹੀ ਰੋਜ਼ੀ ਹੈ। ਮੇਰੇ ਵਾਸਤੇ ਇਕੱਠਾ ਕਰਨ ਲਈ (ਭੀ) ਪਰਮਾਤਮਾ ਦਾ ਨਾਮ ਹੀ ਹੈ। (ਜੇਹੜਾ ਮਨੁੱਖ ਹਰਿ-ਨਾਮ-ਧਨ ਇਕੱਠਾ ਕਰਦਾ ਹੈ) ਇਸ ਲੋਕ ਤੇ ਪਰਲੋਕ ਵਿਚ ਉਸ ਦੇ ਕੰਮ ਆਉਂਦਾ ਹੈ ॥੧॥ ਹੇ ਭਾਈ! ਪਰਮਾਤਮਾ ਦੇ ਨਾਮ ਵਿਚ ਮਸਤ ਹੋ ਕੇ, ਸੰਤ ਜਨ ਬੇਅੰਤ ਪ੍ਰਭੂ ਦੇ ਪ੍ਰੇਮ ਵਿਚ ਜੁੜ ਕੇ- ਇੱਕ ਨਿਰੰਕਾਰ ਦੇ ਗੁਣ ਗਾਂਦੇ ਰਹਿੰਦੇ ਹਨ ॥ ਰਹਾਉ ॥ ਹੇ ਭਾਈ! ਬਹੁਤ ਨਿਮ੍ਰਤਾ-ਸੁਭਾਉ ਸੰਤ ਦੀ ਸੋਭਾ (ਦਾ ਮੂਲ) ਹੈ, ਪਰਮਾਤਮਾ ਦੀ ਸਿਫ਼ਤ-ਸਾਲਾਹ ਕਰਨੀ ਹੀ ਸੰਤ ਦੀ ਵਡਿਆਈ (ਦਾ ਕਾਰਨ) ਹੈ। ਪਰਮਾਤਮਾ ਦੀ ਭਗਤੀ ਸੰਤ ਜਨਾਂ ਦੇ ਹਿਰਦੇ ਵਿਚ ਆਨੰਦ ਪੈਦਾ ਕਰਦੀ ਹੈ। (ਭਗਤੀ ਦੀ ਬਰਕਤਿ ਨਾਲ) ਸੰਤ ਜਨਾਂ ਦੇ ਹਿਰਦੇ ਵਿਚ ਸੁਖ ਬਣਿਆ ਰਹਿੰਦਾ ਹੈ (ਉਹਨਾਂ ਦੇ ਅੰਦਰੋਂ) ਚਿੰਤਾ ਨਾਸ ਹੋ ਜਾਂਦੀ ਹੈ ॥੨॥ ਹੇ ਭਾਈ! ਸਾਧ ਸੰਤ ਜਿੱਥੇ (ਭੀ) ਇਕੱਠੇ ਹੁੰਦੇ ਹਨ, ਉਥੇ ਉਹ ਸਾਜ ਵਰਤ ਕੇ ਬਾਣੀ ਪੜ੍ਹ ਕੇ ਪਰਮਾਤਮਾ ਦੀ ਸਿਫ਼ਤ-ਸਾਲਾਹ ਦਾ ਗੀਤ (ਹੀ) ਗਾਂਦੇ ਹਨ। ਹੇ ਭਾਈ! ਸੰਤਾਂ ਦੀ ਸੰਗਤਿ ਵਿਚ ਬੈਠਿਆਂ ਆਤਮਕ ਆਨੰਦ ਪ੍ਰਾਪਤ ਹੁੰਦਾ ਹੈ ਸ਼ਾਂਤੀ ਹਾਸਲ ਹੁੰਦੀ ਹੈ। ਪਰ, ਉਹਨਾਂ ਦੀ ਸੰਗਤਿ ਉਹੀ ਮਨੁੱਖ ਪ੍ਰਾਪਤ ਕਰਦਾ ਹੈ ਜਿਸ ਦੇ ਮੱਥੇ ਉੱਤੇ ਬਖ਼ਸ਼ਸ਼ (ਦਾ ਲੇਖ ਲਿਖਿਆ ਹੋਵੇ) ॥੩॥ ਹੇ ਭਾਈ! ਮੈਂ ਆਪਣੇ ਦੋਵੇਂ ਹੱਥ ਜੋੜ ਕੇ ਅਰਦਾਸ ਕਰਦਾ ਹਾਂ, ਕਿ ਮੈਂ ਸੰਤ ਜਨਾਂ ਦੇ ਚਰਨ ਧੋ ਕੇ ਗੁਣਾਂ ਦੇ ਖ਼ਜ਼ਾਨੇ ਪਰਮਾਤਮਾ ਦਾ ਨਾਮ ਉਚਾਰਦਾ ਰਹਾਂ। ਹੇ ਭਾਈ! ਜੇਹੜੇ ਦਇਆਲ ਕਿਰਪਾਲ ਪ੍ਰਭੂ ਦੀ ਹਜ਼ੂਰੀ ਵਿਚ (ਸਦਾ ਟਿਕੇ ਰਹਿੰਦੇ ਹਨ) ਨਾਨਕ ਉਹਨਾਂ ਸੰਤ ਜਨਾਂ ਦੇ ਚਰਨਾਂ ਦੀ ਧੂੜ ਤੋਂ ਆਤਮਕ ਜੀਵਨ ਪ੍ਰਾਪਤ ਕਰਦਾ ਹੈ ॥੪॥੨॥੨੩॥

धनासरी छंत महला ४ घरु १ सतिੴ गुर प्रसादि ॥ हरि जीउ क्रिपा करे ता नामु धिआईऐ जीउ ॥ सतिगुरु मिलै सुभाइ सहजि गुण गाईऐ जीउ ॥ गुण गाइ विगसै सदा अनदिनु जा आपि साचे भावए ॥ अहंकारु हउमै तजै माइआ सहजि नामि समावए ॥ आपि करता करे सोई आपि देइ त पाईऐ ॥ हरि जीउ क्रिपा करे ता नामु धिआईऐ जीउ ॥१॥ अंदरि साचा नेहु पूरे सतिगुरै जीउ ॥ हउ तिसु सेवी दिनु राति मै कदे न वीसरै जीउ ॥ कदे न विसारी अनदिनु सम्ह्हारी जा नामु लई ता जीवा ॥ स्रवणी सुणी त इहु मनु त्रिपतै गुरमुखि अंम्रितु पीवा ॥ नदरि करे ता सतिगुरु मेले अनदिनु बिबेक बुधि बिचरै ॥ अंदरि साचा नेहु पूरे सतिगुरै ॥२॥

अर्थ:- राग धनासरी, घर १ मे गुरु रामदास जी की बाणी ‘छंद’। अकाल पूरख एक है व् परमात्मा की कृपा द्वारा मिलता है। हे भाई! अगर परमात्मा आप कृपा कर, तो उस का नाम सिमरा जा सकता है। अगर गुरु मिल जाए, तो (प्रभु के) प्रेम में (लीन हो के) आत्मिक अडोलता मे (सथिर हो के) परमातम के गुणों को गा सकता है। (परमात्मा के) गुण गा के मनुख सदा खुश रहता है, परन्तु यह तभी हो सकता है जब सदा कायम रहने वाला परमात्मा को खुद (यह मेहर करनी) पसंद आये। गुण गाने की बरकत से मनुख का अहंकार , होम्य माया के मोह को त्याग देता है, और आत्मिक अडोलता में हरी नाम में लीन हो जाता है। नाम सुमिरन की दात परमात्मा खुद ही देता है, जब वेह देता है तभी मिलती है, हे भाई! परमात्मा कृपा करे तो ही उस का नाम सिमरा जा सकता है।१। हे भाई ! पूरे गुरु के द्वारा (मेरे) मन में (भगवान के साथ) सदा-थिर रहने वाला प्यार बन गया है। (गुरु की कृपा के साथ) मैं उस (भगवान) को दिन रात सुमिरता रहता हूँ, मुझे वह कभी भी नहीं भूलता। मैं उस को कभी भुलता नहीं, मैं हर समय (उस भगवान को) हृदय में बसाए रखता हूँ। जब मैं उस का नाम जपता हूँ, तब मुझे आत्मिक जीवन प्राप्त होता है। जब मैं आपने कानो के साथ (हरि-नाम) सुनता हूँ तब (मेरा) यह मन (माया की तरफ से) तृप्त हो जाता है। हे भाई ! मैं गुरु की शरण में आकर आत्मिक जीवन देने वाला नाम-जल पीता रहता हूँ (जब भगवान मनुख ऊपर कृपा की) निगाह करता है, तब (उस को) गुरु मिलाता है (तब हर समय उस मनुख के अंदर) अच्छे मंदे की परख कर सकने वाली समझ काम करती है। हे भाई ! पूरे गुरु की कृपा के साथ मेरे अंदर (भगवान के साथ) सदा कायम रहने वाला प्यार बन गया है।2।

ਧਨਾਸਰੀ ਛੰਤ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥ ਗੁਣ ਗਾਇ ਵਿਗਸੈ ਸਦਾ ਅਨਦਿਨੁ ਜਾ ਆਪਿ ਸਾਚੇ ਭਾਵਏ ॥ ਅਹੰਕਾਰੁ ਹਉਮੈ ਤਜੈ ਮਾਇਆ ਸਹਜਿ ਨਾਮਿ ਸਮਾਵਏ ॥ ਆਪਿ ਕਰਤਾ ਕਰੇ ਸੋਈ ਆਪਿ ਦੇਇ ਤ ਪਾਈਐ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥੧॥ ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ਜੀਉ ॥ ਹਉ ਤਿਸੁ ਸੇਵੀ ਦਿਨੁ ਰਾਤਿ ਮੈ ਕਦੇ ਨ ਵੀਸਰੈ ਜੀਉ ॥ ਕਦੇ ਨ ਵਿਸਾਰੀ ਅਨਦਿਨੁ ਸਮ੍ਹ੍ਹਾਰੀ ਜਾ ਨਾਮੁ ਲਈ ਤਾ ਜੀਵਾ ॥ ਸ੍ਰਵਣੀ ਸੁਣੀ ਤ ਇਹੁ ਮਨੁ ਤ੍ਰਿਪਤੈ ਗੁਰਮੁਖਿ ਅੰਮ੍ਰਿਤੁ ਪੀਵਾ ॥ ਨਦਰਿ ਕਰੇ ਤਾ ਸਤਿਗੁਰੁ ਮੇਲੇ ਅਨਦਿਨੁ ਬਿਬੇਕ ਬੁਧਿ ਬਿਚਰੈ ॥ ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ॥੨॥

ਅਰਥ: – ਰਾਗ ਧਨਾਸਰੀ, ਘਰ ੧ ਵਿੱਚ ਗੁਰੂ ਰਾਮਦਾਸ ਜੀ ਦੀ ਬਾਣੀ ‘ਛੰਤ’ (ਛੰਦ)। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਜੇ ਪਰਮਾਤਮਾ ਆਪ ਕਿਰਪਾ ਕਰੇ, ਤਾਂ ਉਸ ਦਾ ਨਾਮ ਸਿਮਰਿਆ ਜਾ ਸਕਦਾ ਹੈ। ਜੇ ਗੁਰੂ ਮਿਲ ਪਏ, ਤਾਂ (ਪ੍ਰਭੂ ਦੇ) ਪ੍ਰੇਮ ਵਿਚ (ਲੀਨ ਹੋ ਕੇ) ਆਤਮਕ ਅਡੋਲਤਾ ਵਿਚ (ਟਿਕ ਕੇ) ਪਰਮਾਤਮਾ ਦੇ ਗੁਣਾਂ ਨੂੰ ਗਾ ਸਕੀਦਾ ਹੈ। (ਪਰਮਾਤਮਾ ਦੇ) ਗੁਣ ਗਾ ਕੇ (ਮਨੁੱਖ) ਸਦਾ ਹਰ ਵੇਲੇ ਖਿੜਿਆ ਰਹਿੰਦਾ ਹੈ, (ਪਰ ਇਹ ਤਦੋਂ ਹੀ ਹੋ ਸਕਦਾ ਹੈ) ਜਦੋਂ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨੂੰ ਆਪ (ਇਹ ਮੇਹਰ ਕਰਨੀ) ਪਸੰਦ ਆਵੇ। (ਗੁਣ ਗਾਣ ਦੀ ਬਰਕਤਿ ਨਾਲ ਮਨੁੱਖ) ਅਹੰਕਾਰ, ਹਉਮੈ, ਮਾਇਆ (ਦਾ ਮੋਹ) ਤਿਆਗ ਦੇਂਦਾ ਹੈ, ਅਤੇ, ਆਤਮਕ ਅਡੋਲਤਾ ਵਿਚ ਹਰਿ-ਨਾਮ ਵਿਚ ਲੀਨ ਹੋ ਜਾਂਦਾ ਹੈ। (ਨਾਮ ਸਿਮਰਨ ਦੀ ਦਾਤਿ) ਉਹ ਪਰਮਾਤਮਾ ਆਪ ਹੀ ਕਰਦਾ ਹੈ, ਜਦੋਂ ਉਹ (ਇਹ ਦਾਤਿ) ਦੇਂਦਾ ਹੈ ਤਦੋਂ ਮਿਲਦੀ ਹੈ। ਹੇ ਭਾਈ! ਪਰਮਾਤਮਾ ਕਿਰਪਾ ਕਰੇ, ਤਾਂ ਉਸ ਦਾ ਨਾਮ ਸਿਮਰਿਆ ਜਾ ਸਕਦਾ ਹੈ।੧। ਹੇ ਭਾਈ! ਪੂਰੇ ਗੁਰੂ ਦੀ ਰਾਹੀਂ (ਮੇਰੇ) ਮਨ ਵਿਚ (ਪਰਮਾਤਮਾ ਨਾਲ) ਸਦਾ-ਥਿਰ ਰਹਿਣ ਵਾਲਾ ਪਿਆਰ ਬਣ ਗਿਆ ਹੈ। (ਗੁਰੂ ਦੀ ਕਿਰਪਾ ਨਾਲ) ਮੈਂ ਉਸ (ਪ੍ਰਭੂ) ਨੂੰ ਦਿਨ ਰਾਤ ਸਿਮਰਦਾ ਰਹਿੰਦਾ ਹਾਂ, ਮੈਨੂੰ ਉਹ ਕਦੇ ਭੀ ਨਹੀਂ ਭੁੱਲਦਾ। ਮੈਂ ਉਸ ਨੂੰ ਕਦੇ ਭੁਲਾਂਦਾ ਨਹੀਂ, ਮੈਂ ਹਰ ਵੇਲੇ (ਉਸ ਪ੍ਰਭੂ ਨੂੰ) ਹਿਰਦੇ ਵਿਚ ਵਸਾਈ ਰੱਖਦਾ ਹਾਂ। ਜਦੋਂ ਮੈਂ ਉਸ ਦਾ ਨਾਮ ਜਪਦਾ ਹਾਂ, ਤਦੋਂ ਮੈਨੂੰ ਆਤਮਕ ਜੀਵਨ ਪ੍ਰਾਪਤ ਹੁੰਦਾ ਹੈ। ਜਦੋਂ ਮੈਂ ਆਪਣੇ ਕੰਨਾਂ ਨਾਲ (ਹਰਿ-ਨਾਮ) ਸੁਣਦਾ ਹਾਂ ਤਦੋਂ (ਮੇਰਾ) ਇਹ ਮਨ (ਮਾਇਆ ਵਲੋਂ) ਰੱਜ ਜਾਂਦਾ ਹੈ। ਹੇ ਭਾਈ! ਮੈਂ ਗੁਰੂ ਦੀ ਸਰਨ ਪੈ ਕੇ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦਾ ਰਹਿੰਦਾ ਹਾਂ (ਜਦੋਂ ਪ੍ਰਭੂ ਮਨੁੱਖ ਉਤੇ ਮੇਹਰ ਦੀ) ਨਿਗਾਹ ਕਰਦਾ ਹੈ, ਤਦੋਂ (ਉਸ ਨੂੰ) ਗੁਰੂ ਮਿਲਾਂਦਾ ਹੈ (ਤਦੋਂ ਹਰ ਵੇਲੇ ਉਸ ਮਨੁੱਖ ਦੇ ਅੰਦਰ) ਚੰਗੇ ਮੰਦੇ ਦੀ ਪਰਖ ਕਰ ਸਕਣ ਵਾਲੀ ਅਕਲ ਕੰਮ ਕਰਦੀ ਹੈ। ਹੇ ਭਾਈ! ਪੂਰੇ ਗੁਰੂ ਦੀ ਕਿਰਪਾ ਨਾਲ ਮੇਰੇ ਅੰਦਰ (ਪ੍ਰਭੂ ਨਾਲ) ਸਦਾ ਕਾਇਮ ਰਹਿਣ ਵਾਲਾ ਪਿਆਰ ਬਣ ਗਿਆ ਹੈ।2।

धनासिरी महला ५ ॥ अब हरि राखनहारु चितारिआ ॥ पतित पुनीत कीए खिन भीतरि सगला रोगु बिदारिआ ॥१॥ रहाउ ॥ गोसटि भई साध कै संगमि काम क्रोधु लोभु मारिआ ॥ सिमरि सिमरि पूरन नाराइन संगी सगले तारिआ ॥१॥ अउखध मंत्र मूल मन एकै मनि बिस्वासु प्रभ धारिआ ॥ चरन रेन बांछै नित नानकु पुनह पुनह बलिहारिआ ॥२॥१६॥

अर्थ: हे भाई! जिन मनुष्यों ने इस मानस जन्म में (विकारों से) बचा सकने वाले परमात्मा को याद करना शुरू कर दिया, परमात्मा ने एक छिन में उन्हें विकारियों से पवित्र जीवन वाले बना दिया, उनके सारे रोग काट दिए।1। रहाउ। हे भाई! गुरू की संगति में जिन मनुष्यों का मेल हो गया, (परमात्मा ने उनके अंदर से) काम-क्रोध-लोभ मार दिया। सर्व-व्यापक परमात्मा का नाम बार-बार सिमर के उन्होंने अपने सारे साथी भी (संसार-समंद्र से) पार लंघा लिए।1। हे मन! परमात्मा का एक नाम ही सारी दवाओं का मूल है, सारे मंत्रों का मूल है। जिस मनूष्य ने अपने मन में परमात्मा के लिए श्रद्धा धारण कर ली है, नानक उसके चरणों की धूड़ सदा मांगता है, नानक उस मनुष्य से सदा सदके जाता है।2।16।

ਧਨਾਸਿਰੀ ਮਹਲਾ ੫ ॥ ਅਬ ਹਰਿ ਰਾਖਨਹਾਰੁ ਚਿਤਾਰਿਆ ॥ ਪਤਿਤ ਪੁਨੀਤ ਕੀਏ ਖਿਨ ਭੀਤਰਿ ਸਗਲਾ ਰੋਗੁ ਬਿਦਾਰਿਆ ॥੧॥ ਰਹਾਉ ॥ ਗੋਸਟਿ ਭਈ ਸਾਧ ਕੈ ਸੰਗਮਿ ਕਾਮ ਕ੍ਰੋਧੁ ਲੋਭੁ ਮਾਰਿਆ ॥ ਸਿਮਰਿ ਸਿਮਰਿ ਪੂਰਨ ਨਾਰਾਇਨ ਸੰਗੀ ਸਗਲੇ ਤਾਰਿਆ ॥੧॥ ਅਉਖਧ ਮੰਤ੍ਰ ਮੂਲ ਮਨ ਏਕੈ ਮਨਿ ਬਿਸ੍ਵਾਸੁ ਪ੍ਰਭ ਧਾਰਿਆ ॥ ਚਰਨ ਰੇਨ ਬਾਂਛੈ ਨਿਤ ਨਾਨਕੁ ਪੁਨਹ ਪੁਨਹ ਬਲਿਹਾਰਿਆ ॥੨॥੧੬॥

ਅਰਥ: ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਇਸ ਮਨੁੱਖਾ ਜਨਮ ਵਿਚ (ਵਿਕਾਰਾਂ ਤੋਂ) ਬਚਾ ਸਕਣ ਵਾਲੇ ਪਰਮਾਤਮਾ ਨੂੰ ਯਾਦ ਕਰਨਾ ਸ਼ੁਰੂ ਕਰ ਦਿੱਤਾ, ਪਰਮਾਤਮਾ ਨੇ ਇਕ ਛਿਨ ਵਿਚ ਉਹਨਾਂ ਨੂੰ ਵਿਕਾਰੀਆਂ ਤੋਂ ਪਵਿਤ੍ਰ ਜੀਵਨ ਵਾਲੇ ਬਣਾ ਦਿੱਤਾ, ਉਹਨਾਂ ਦਾ ਸਾਰਾ ਰੋਗ ਕੱਟ ਦਿੱਤਾ।੧।ਰਹਾਉ। ਹੇ ਭਾਈ! ਗੁਰੂ ਦੀ ਸੰਗਤਿ ਵਿਚ ਜਿਨ੍ਹਾਂ ਮਨੁੱਖਾਂ ਦਾ ਮੇਲ ਹੋ ਗਿਆ, (ਪਰਮਾਤਮਾ ਨੇ ਉਹਨਾਂ ਦੇ ਅੰਦਰੋਂ) ਕਾਮ ਕ੍ਰੋਧ ਲੋਭ ਮਾਰ ਮੁਕਾਇਆ। ਸਰਬ-ਵਿਆਪਕ ਪਰਮਾਤਮਾ ਦਾ ਨਾਮ ਮੁੜ ਮੁੜ ਸਿਮਰ ਕੇ ਉਹਨਾਂ ਨੇ ਆਪਣੇ ਸਾਰੇ ਸਾਥੀ ਭੀ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲਏ।੧। ਹੇ ਮਨ! ਪਰਮਾਤਮਾ ਦਾ ਇਕ ਨਾਮ ਹੀ ਸਾਰੀਆਂ ਦਵਾਈਆਂ ਦਾ ਮੂਲ ਹੈ, ਸਾਰੇ ਮੰਤ੍ਰਾਂ ਦਾ ਮੂਲ ਹੈ। ਜਿਸ ਮਨੁੱਖ ਨੇ ਆਪਣੇ ਮਨ ਵਿਚ ਪਰਮਾਤਮਾ ਵਾਸਤੇ ਸਰਧਾ ਧਾਰ ਲਈ ਹੈ, ਨਾਨਕ ਉਸ ਮਨੁੱਖ ਦੇ ਚਰਨਾਂ ਦੀ ਧੂੜ ਸਦਾ ਮੰਗਦਾ ਹੈ, ਨਾਨਕ ਉਸ ਮਨੁੱਖ ਤੋਂ ਸਦਾ ਸਦਕੇ ਜਾਂਦਾ ਹੈ।੨।੧੬।

Begin typing your search term above and press enter to search. Press ESC to cancel.

Back To Top