रागु सोरठि बाणी भगत कबीर जी की घरु १ जब जरीऐ तब होइ भसम तनु रहै किरम दल खाई ॥ काची गागरि नीरु परतु है इआ तन की इहै बडाई ॥१॥ काहे भईआ फिरतौ फूलिआ फूलिआ ॥ जब दस मास उरध मुख रहता सो दिनु कैसे भूलिआ ॥१॥ रहाउ ॥ जिउ मधु माखी तिउ सठोरि रसु जोरि जोरि धनु कीआ ॥ मरती बार लेहु लेहु करीऐ भूतु रहन किउ दीआ ॥२॥ देहुरी लउ बरी नारि संगि भई आगै सजन सुहेला ॥ मरघट लउ सभु लोगु कुट्मबु भइओ आगै हंसु अकेला ॥३॥ कहतु कबीर सुनहु रे प्रानी परे काल ग्रस कूआ ॥ झूठी माइआ आपु बंधाइआ जिउ नलनी भ्रमि सूआ ॥४॥२॥
अर्थ: राग सोरठि, घर १ में भगत कबीर जी की बाणी। (मरने के बाद) अगर शरीर (चित्ता में) जलाया जाए तो वह राख हो जाता है, अगर (कबर में) टिका रहे तो चींटियों का दल इस को खा जाता है। (जैसे) कच्चे घड़े में पानी पड़ता है (और घड़ा गल कर पानी बाहर निकल जाता है उसी प्रकार स्वास ख़त्म हो जाने पर शरीर में से भी जिंद बाहर निकल जाती है, सो,) इस शरीर का इतना सा ही मान है (जितना कच्चे घड़े का) ॥१॥ हे भाई! तूँ किस बात के अहंकार में भरा फिरता हैं ? तुझे वह समय क्यों भूल गया है जब तूँ (माँ के पेट में) दस महीने उल्टा टिका रहा था ॥१॥ रहाउ ॥ जैसे मक्खी (फूलों का) रस जोड़ जोड़ कर शहद इकट्ठा करती है, उसी प्रकार मूर्ख व्यक्ति उत्तसुक्ता कर कर के धन जोड़ता है (परन्तु आखिर वह बेगाना ही हो गया)। मौत आई, तो सब यही कहते हैं – ले चलो, ले चलो, अब यह बीत चूका है, बहुता समय घर रखने से कोई लाभ नहीं ॥२॥ घर की (बाहरी) दहलीज़ तक पत्नी (उस मुर्दे के) साथ जाती है, आगे सज्जन मित्र चुक लेते हैं, श्मशान तक परिवार के बन्दे और अन्य लोग जाते हैं, परन्तु परलोक में तो जीव-आत्मा अकेली ही जाती है ॥३॥ कबीर जी कहते हैं – हे बन्दे! सुन, तूँ उस खूह में गिरा पड़ा हैं जिस को मौत ने घेरा हुआ है (भावार्थ, मौत अवश्य आती है)। परन्तु, तूँ अपने आप को इस माया से बाँध रखा है जिस से साथ नहीं निभना, जैसे तोता मौत के डर से अपने आप को नलनी से चंबोड रखता है (टिप्पणी: नलनी साथ चिंबड़ना तोते की फांसी का कारण बनता, माया के साथ चिंबड़े रहना मनुष्य की आत्मिक मौत का कारण बनता है) ॥४॥२॥
ਅੰਗ : 654
ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥ ਕਾਚੀ ਗਾਗਰਿ ਨੀਰੁ ਪਰਤੁ ਹੈ ਇਆ ਤਨ ਕੀ ਇਹੈ ਬਡਾਈ ॥੧॥ ਕਾਹੇ ਭਈਆ ਫਿਰਤੌ ਫੂਲਿਆ ਫੂਲਿਆ ॥ ਜਬ ਦਸ ਮਾਸ ਉਰਧ ਮੁਖ ਰਹਤਾ ਸੋ ਦਿਨੁ ਕੈਸੇ ਭੂਲਿਆ ॥੧॥ ਰਹਾਉ ॥ ਜਿਉ ਮਧੁ ਮਾਖੀ ਤਿਉ ਸਠੋਰਿ ਰਸੁ ਜੋਰਿ ਜੋਰਿ ਧਨੁ ਕੀਆ ॥ ਮਰਤੀ ਬਾਰ ਲੇਹੁ ਲੇਹੁ ਕਰੀਐ ਭੂਤੁ ਰਹਨ ਕਿਉ ਦੀਆ ॥੨॥ ਦੇਹੁਰੀ ਲਉ ਬਰੀ ਨਾਰਿ ਸੰਗਿ ਭਈ ਆਗੈ ਸਜਨ ਸੁਹੇਲਾ ॥ ਮਰਘਟ ਲਉ ਸਭੁ ਲੋਗੁ ਕੁਟੰਬੁ ਭਇਓ ਆਗੈ ਹੰਸੁ ਅਕੇਲਾ ॥੩॥ ਕਹਤੁ ਕਬੀਰ ਸੁਨਹੁ ਰੇ ਪ੍ਰਾਨੀ ਪਰੇ ਕਾਲ ਗ੍ਰਸ ਕੂਆ ॥ ਝੂਠੀ ਮਾਇਆ ਆਪੁ ਬੰਧਾਇਆ ਜਿਉ ਨਲਨੀ ਭ੍ਰਮਿ ਸੂਆ ॥੪॥੨॥
ਅਰਥ : ਰਾਗ ਸੋਰਠਿ, ਘਰ ੧ ਵਿੱਚ ਭਗਤ ਕਬੀਰ ਜੀ ਦੀ ਬਾਣੀ। (ਮਰਨ ਪਿਛੋਂ) ਜੇ ਸਰੀਰ (ਚਿਖਾ ਵਿਚ) ਸਾੜਿਆ ਜਾਏ ਤਾਂ ਇਹ ਸੁਆਹ ਹੋ ਜਾਂਦਾ ਹੈ, ਜੇ (ਕਬਰ ਵਿਚ) ਟਿਕਿਆ ਰਹੇ ਤਾਂ ਕੀੜਿਆਂ ਦਾ ਦਲ ਇਸ ਨੂੰ ਖਾ ਜਾਂਦਾ ਹੈ। (ਜਿਵੇਂ) ਕੱਚੇ ਘੜੇ ਵਿਚ ਪਾਣੀ ਪੈਂਦਾ ਹੈ (ਤੇ ਘੜਾ ਗਲ ਕੇ ਪਾਣੀ ਬਾਹਰ ਨਿਕਲ ਜਾਂਦਾ ਹੈ ਤਿਵੇਂ ਸੁਆਸ ਮੁੱਕ ਜਾਣ ਤੇ ਸਰੀਰ ਵਿਚੋਂ ਭੀ ਜਿੰਦ ਨਿਕਲ ਜਾਂਦੀ ਹੈ, ਸੋ,) ਇਸ ਸਰੀਰ ਦਾ ਇਤਨਾ ਕੁ ਹੀ ਮਾਣ ਹੈ (ਜਿਤਨਾ ਕੱਚੇ ਘੜੇ ਦਾ) ॥੧॥ ਹੇ ਭਾਈ! ਤੂੰ ਕਿਸ ਗੱਲੇ ਹੰਕਾਰ ਵਿਚ ਆਫਰਿਆ ਫਿਰਦਾ ਹੈਂ ? ਤੈਨੂੰ ਉਹ ਸਮਾ ਕਿਉਂ ਭੁਲ ਗਿਆ ਹੈ ਜਦੋਂ ਤੂੰ (ਮਾਂ ਦੇ ਪੇਟ ਵਿਚ) ਦਸ ਮਹੀਨੇ ਉਲਟਾ ਟਿਕਿਆ ਰਿਹਾ ਸੈਂ ? ॥੧॥ ਰਹਾਉ ॥ ਜਿਵੇਂ ਮੱਖੀ (ਫੁੱਲਾਂ ਦਾ) ਰਸ ਜੋੜ ਜੋੜ ਕੇ ਸ਼ਹਿਦ ਇਕੱਠਾ ਕਰਦੀ ਹੈ, ਤਿਵੇਂ ਮੂਰਖ ਬੰਦੇ ਨੇ ਸਰਫ਼ੇ ਕਰ ਕਰ ਕੇ ਧਨ ਜੋੜਿਆ (ਪਰ ਆਖ਼ਰ ਉਹ ਬਿਗਾਨਾ ਹੀ ਹੋ ਗਿਆ)। ਮੌਤ ਆਈ, ਤਾਂ ਸਭ ਇਹੀ ਆਖਦੇ ਹਨ – ਲੈ ਚੱਲੋ, ਲੈ ਚੱਲੋ, ਹੁਣ ਇਹ ਬੀਤ ਚੁਕਿਆ ਹੈ, ਬਹੁਤਾ ਚਿਰ ਘਰ ਰੱਖਣ ਦਾ ਕੋਈ ਲਾਭ ਨਹੀਂ ॥੨॥ ਘਰ ਦੀ (ਬਾਹਰਲੀ) ਦਲੀਜ਼ ਤਕ ਵਹੁਟੀ (ਉਸ ਮੁਰਦੇ ਦੇ) ਨਾਲ ਜਾਂਦੀ ਹੈ, ਅਗਾਂਹ ਸੱਜਣ ਮਿੱਤਰ ਚੁੱਕ ਲੈਂਦੇ ਹਨ, ਮਸਾਣਾਂ ਤਕ ਪਰਵਾਰ ਦੇ ਬੰਦੇ ਤੇ ਹੋਰ ਲੋਕ ਜਾਂਦੇ ਹਨ, ਪਰ ਪਰਲੋਕ ਵਿਚ ਤਾਂ ਜੀਵ-ਆਤਮਾ ਇਕੱਲਾ ਹੀ ਜਾਂਦਾ ਹੈ ॥੩॥ ਕਬੀਰ ਜੀ ਆਖਦੇ ਹਨ – ਹੇ ਬੰਦੇ! ਸੁਣ, ਤੂੰ ਉਸ ਖੂਹ ਵਿਚ ਡਿੱਗਾ ਪਿਆ ਹੈਂ ਜਿਸ ਨੂੰ ਮੌਤ ਨੇ ਘੇਰਿਆ ਹੋਇਆ ਹੈ (ਭਾਵ, ਮੌਤ ਅਵੱਸ਼ ਆਉਂਦੀ ਹੈ)। ਪਰ, ਤੂੰ ਆਪਣੇ ਆਪ ਨੂੰ ਇਸ ਮਾਇਆ ਨਾਲ ਬੰਨ੍ਹ ਰੱਖਿਆ ਹੈ ਜਿਸ ਨਾਲ ਸਾਥ ਨਹੀਂ ਨਿਭਣਾ, ਜਿਵੇਂ ਤੋਤਾ ਮੌਤ ਦੇ ਡਰ ਤੋਂ ਆਪਣੇ ਆਪ ਨੂੰ ਨਲਨੀ ਨਾਲ ਚੰਬੋੜ ਰੱਖਦਾ ਹੈ (ਨੋਟ: ਨਲਨੀ ਨਾਲ ਚੰਬੜਨਾ ਤੋਤੇ ਦੀ ਫਾਹੀ ਦਾ ਕਾਰਨ ਬਣਦਾ ਹੈ, ਮਾਇਆ ਨਾਲ ਚੰਬੜੇ ਰਹਿਣਾ ਮਨੁੱਖ ਦੀ ਆਤਮਕ ਮੌਤ ਦਾ ਕਾਰਨ ਬਣਦਾ ਹੈ) ॥੪॥੨॥
बिलावलु महला ५ ॥ सोई मलीनु दीनु हीनु जिसु प्रभु बिसराना ॥ करनैहारु न बूझई आपु गनै बिगाना ॥१॥ दूखु तदे जदि वीसरै सुखु प्रभ चिति आए ॥ संतन कै आनंदु एहु नित हरि गुण गाए ॥१॥ रहाउ ॥ ऊचे ते नीचा करै नीच खिन महि थापै ॥ कीमति कही न जाईऐ ठाकुर परतापै ॥२॥ पेखत लीला रंग रूप चलनै दिनु आइआ ॥ सुपने का सुपना भइआ संगि चलिआ कमाइआ ॥३॥ करण कारण समरथ प्रभ तेरी सरणाई ॥ हरि दिनसु रैणि नानकु जपै सद सद बलि जाई ॥४॥२०॥५०॥
हे भाई! जिस मनुख को परमात्मा भूल जाता है, वोही मनुख गन्दा है, कंगाल है, नीच है। वह मुर्ख मनुख अपने आप को (कोई बड़ी हस्ती) समझता रहता है, सब कुछ करने में समर्थ प्रभु को कुछ नहीं समझता॥१॥ (हे भाई! मनुख को) तभी दुःख मिलता है जब इस को प्रभु भूल जाता है। परमात्मा मन में सदा बसने से सुख प्रतीत होता है। प्रभु का सेवक सदा प्रभु के गुण गाता रहता है। सेवकों के हृदये में यह आनंद टिका रहता है॥१॥रहाउ॥(परन्तु, हे भाई! याद रख) परमात्मा ऊँचे (अकड़खान) को निचा बना देता है, और नीचों को एक पल में ही इज्ज़त वाले बना देता है। उस परमात्मा के प्रातक का अंदाजा नहीं लगाया जा सकता॥२॥ (हे भाई! दुनिया के) खेल-तमाशे (दुनिया के) रंग-रूप देखते-देखते (ही मनुष्य के दुनिया से) चलने के दिन आ पहुँचते हैं। इन रंग-तमाशों से तो साथ खत्म ही होना था, वह साथ खत्म हो जाता है, मनुष्य के साथ तो किए हुए कर्म ही जाते हैं।3। हे जगत के रचनहार प्रभू! हे सारी ताकतों के मालिक प्रभू! (तेरा दास नानक) तेरी शरण आया है। हे हरी! नानक दिन-रात (तेरा ही नाम) जपता है, तुझसे ही सदा-सदा सदके जाता है।4।20।50।
ਅੰਗ : 813
ਬਿਲਾਵਲੁ ਮਹਲਾ ੫ ॥ ਸੋਈ ਮਲੀਨੁ ਦੀਨੁ ਹੀਨੁ ਜਿਸੁ ਪ੍ਰਭੁ ਬਿਸਰਾਨਾ ॥ ਕਰਨੈਹਾਰੁ ਨ ਬੂਝਈ ਆਪੁ ਗਨੈ ਬਿਗਾਨਾ ॥੧॥ ਦੂਖੁ ਤਦੇ ਜਦਿ ਵੀਸਰੈ ਸੁਖੁ ਪ੍ਰਭ ਚਿਤਿ ਆਏ ॥ ਸੰਤਨ ਕੈ ਆਨੰਦੁ ਏਹੁ ਨਿਤ ਹਰਿ ਗੁਣ ਗਾਏ ॥੧॥ ਰਹਾਉ ॥ ਊਚੇ ਤੇ ਨੀਚਾ ਕਰੈ ਨੀਚ ਖਿਨ ਮਹਿ ਥਾਪੈ ॥ ਕੀਮਤਿ ਕਹੀ ਨ ਜਾਈਐ ਠਾਕੁਰ ਪਰਤਾਪੈ ॥੨॥ ਪੇਖਤ ਲੀਲਾ ਰੰਗ ਰੂਪ ਚਲਨੈ ਦਿਨੁ ਆਇਆ ॥ ਸੁਪਨੇ ਕਾ ਸੁਪਨਾ ਭਇਆ ਸੰਗਿ ਚਲਿਆ ਕਮਾਇਆ ॥੩॥ ਕਰਣ ਕਾਰਣ ਸਮਰਥ ਪ੍ਰਭ ਤੇਰੀ ਸਰਣਾਈ ॥ ਹਰਿ ਦਿਨਸੁ ਰੈਣਿ ਨਾਨਕੁ ਜਪੈ ਸਦ ਸਦ ਬਲਿ ਜਾਈ ॥੪॥੨੦॥੫੦॥
ਅਰਥ : ਹੇ ਭਾਈ! ਜਿਸ ਮਨੁੱਖ ਨੂੰ ਪਰਮਾਤਮਾ ਭੁੱਲ ਜਾਂਦਾ ਹੈ, ਉਹੀ ਮਨੁੱਖ ਗੰਦਾ ਹੈ, ਕੰਗਾਲ ਹੈ, ਨੀਚ ਹੈ। ਉਹ ਮੂਰਖ ਮਨੁੱਖ ਆਪਣੇ ਆਪ ਨੂੰ (ਕੋਈ ਵੱਡੀ ਹਸਤੀ) ਸਮਝਦਾ ਰਹਿੰਦਾ ਹੈ, ਸਭ ਕੁਝ ਕਰਨ ਦੇ ਸਮਰੱਥ ਪ੍ਰਭੂ ਨੂੰ ਕੁਝ ਸਮਝਦਾ ਹੀ ਨਹੀਂ ॥੧॥ (ਹੇ ਭਾਈ! ਮਨੁੱਖ ਨੂੰ) ਤਦੋਂ ਹੀ ਦੁੱਖ ਵਾਪਰਦਾ ਹੈ ਜਦੋਂ ਇਸ ਨੂੰ ਪਰਮਾਤਮਾ ਭੁੱਲ ਜਾਂਦਾ ਹੈ। ਪਰਮਾਤਮਾ ਮਨ ਵਿਚ ਵੱਸਿਆਂ (ਸਦਾ) ਸੁਖ ਪ੍ਰਤੀਤ ਹੁੰਦਾ ਹੈ। ਪ੍ਰਭੂ ਦਾ ਸੇਵਕ ਸਦਾ ਪ੍ਰਭੂ ਦੇ ਗੁਣ ਗਾਂਦਾ ਰਹਿੰਦਾ ਹੈ। ਸੇਵਕਾਂ ਦੇ ਹਿਰਦੇ ਵਿਚ ਇਹ ਆਨੰਦ ਟਿਕਿਆ ਰਹਿੰਦਾ ਹੈ ॥੧॥ ਰਹਾਉ॥ (ਪਰ, ਹੇ ਭਾਈ! ਯਾਦ ਰੱਖ) ਪਰਮਾਤਮਾ ਉੱਚੇ (ਆਕੜਖਾਨ) ਤੋਂ ਨੀਵਾਂ ਬਣਾ ਦੇਂਦਾ ਹੈ, ਅਤੇ ਨੀਵਿਆਂ ਨੂੰ ਇਕ ਖਿਨ ਵਿਚ ਹੀ ਇੱਜ਼ਤ ਵਾਲੇ ਬਣਾ ਦੇਂਦਾ ਹੈ। ਉਸ ਪਰਮਾਤਮਾ ਦੇ ਪਰਤਾਪ ਦਾ ਅੰਦਾਜ਼ਾ ਨਹੀਂ ਲਾਇਆ ਜਾ ਸਕਦਾ ॥੨॥ (ਹੇ ਭਾਈ! ਦੁਨੀਆ ਦੇ) ਖੇਲ-ਤਮਾਸ਼ੇ (ਦੁਨੀਆ ਦੇ) ਰੰਗ ਰੂਪ ਵੇਖਦਿਆਂ ਵੇਖਦਿਆਂ (ਹੀ ਮਨੁੱਖ ਦਾ ਦੁਨੀਆ ਤੋਂ) ਤੁਰਨ ਦਾ ਦਿਨ ਆ ਪਹੁੰਚਦਾ ਹੈ। ਇਹਨਾਂ ਰੰਗ-ਤਮਾਸ਼ਿਆਂ ਨਾਲੋਂ ਸਾਥ ਮੁੱਕਣਾ ਹੀ ਸੀ, ਉਹ ਸਾਥ ਮੁੱਕ ਜਾਂਦਾ ਹੈ, ਮਨੁੱਖ ਦੇ ਨਾਲ ਕੀਤੇ ਹੋਏ ਕਰਮ ਹੀ ਜਾਂਦੇ ਹਨ।੩। ਹੇ ਜਗਤ ਦੇ ਰਚਨਹਾਰ ਪ੍ਰਭੂ! ਹੇ ਸਾਰੀਆਂ ਤਾਕਤਾਂ ਦੇ ਮਾਲਕ ਪ੍ਰਭੂ! ਤੇਰਾ ਦਾਸ ਨਾਨਕ) ਤੇਰੀ ਸਰਣ ਆਇਆ ਹੈ। ਹੇ ਹਰੀ! ਨਾਨਕ ਦਿਨ ਰਾਤ (ਤੇਰਾ ਹੀ ਨਾਮ) ਜਪਦਾ ਹੈ, ਤੈਥੋਂ ਹੀ ਸਦਾ ਸਦਾ ਸਦਕੇ ਜਾਂਦਾ ਹੈ।੪।੨੦।੫੦।
ਅਪਾਹਜ ਨੂੰ ਚੱਲਣ ਲਾ ਦਿੰਦਾ
ਗੂੰਗੇ ਨੂੰ ਬੋਲਣ ਲਾ ਦਿੰਦਾ
ਓਹਦਾ ਹਰ ਦੁੱਖ ਮੁੱਕ ਜਾਂਦਾ
ਜੋ ਵਾਹਿਗੁਰੂ ਅੱਗੇ ਝੁਕ ਜਾਂਦਾ
ਉਸ ਵਾਹਿਗੁਰੂ ਦਾ ਸ਼ੁਕਰ ਕਰਾਂ ਜਿਸਨੇ, ਦਿੱਤੇ ਜੀਣ ਲਈ ਸਾਹ ਮੈਨੂੰ..
ਜਿੰਦ ਵਾਰਾਂ ਉਸ ਮਾਂ ਆਪਣੀ ਤੋਂ ਜੀਹਨੇ ਪਾਲਿਆ ਸੀਨੇ ਨਾਲ ਲਾ ਮੈਨੂੰ…!
ਕੋੇਈ ਵੀ ਧਰਮ ਮਾੜਾ ਨਹੀਂ ਹੁੰਦਾ,
ਬੱਸ ਉਹਨਾਂ ਧਰਮਾਂ ਚ ਕੁਝ ਲੋਕ ਜਰੂਰ ਮਾੜੇ ਹੁੰਦੇ ਆ
ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ