ਅੰਗ : 717

ਟੋਡੀ ਮਹਲਾ ੫ ॥ ਸਾਧਸੰਗਿ ਹਰਿ ਹਰਿ ਨਾਮੁ ਚਿਤਾਰਾ ॥ ਸਹਜਿ ਅਨੰਦੁ ਹੋਵੈ ਦਿਨੁ ਰਾਤੀ ਅੰਕੁਰੁ ਭਲੋ ਹਮਾਰਾ ॥ ਰਹਾਉ ॥ ਗੁਰੁ ਪੂਰਾ ਭੇਟਿਓ ਬਡਭਾਗੀ ਜਾ ਕੋ ਅੰਤੁ ਨ ਪਾਰਾਵਾਰਾ ॥ ਕਰੁ ਗਹਿ ਕਾਢਿ ਲੀਓ ਜਨੁ ਅਪੁਨਾ ਬਿਖੁ ਸਾਗਰ ਸੰਸਾਰਾ ॥੧॥ ਜਨਮ ਮਰਨ ਕਾਟੇ ਗੁਰ ਬਚਨੀ ਬਹੁੜਿ ਨ ਸੰਕਟ ਦੁਆਰਾ ॥ ਨਾਨਕ ਸਰਨਿ ਗਹੀ ਸੁਆਮੀ ਕੀ ਪੁਨਹ ਪੁਨਹ ਨਮਸਕਾਰਾ ॥੨॥੯॥੨੮॥

ਅਰਥ : ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸੰਗਤਿ ਵਿਚ ਟਿਕ ਕੇ ਪਰਮਾਤਮਾ ਦਾ ਨਾਮ ਸਿਮਰਦਾ ਰਹਿੰਦਾ ਹੈ (ਉਸ ਦੇ ਅੰਦਰ ਆਤਮਕ ਅਡੋਲਤਾ ਪੈਦਾ ਹੋ ਜਾਂਦੀ ਹੈ, ਉਸ) ਆਤਮਕ ਅਡੋਲਤਾ ਦੇ ਕਾਰਨ (ਉਸ ਦੇ ਅੰਦਰ) ਦਿਨ ਰਾਤ (ਹਰ ਵੇਲੇ) ਆਨੰਦ ਬਣਿਆ ਰਹਿੰਦਾ ਹੈ। (ਹੇ ਭਾਈ! ਸਾਧ ਸੰਗਤਿ ਦੀ ਬਰਕਤਿ ਨਾਲ) ਅਸਾਂ ਜੀਵਾਂ ਦੇ ਪਿਛਲੇ ਕੀਤੇ ਕਰਮਾਂ ਦਾ ਭਲਾ ਅੰਗੂਰ ਫੁੱਟ ਪੈਂਦਾ ਹੈ।ਰਹਾਉ। ਹੇ ਭਾਈ! ਜਿਸ ਪਰਮਾਤਮਾ ਦੇ ਗੁਣਾਂ ਦਾ ਅੰਤ ਨਹੀਂ ਪਾਇਆ ਜਾ ਸਕਦਾ, ਜਿਸ ਦੀ ਹਸਤੀ ਦਾ ਉਰਲਾ ਪਾਰਲਾ ਬੰਨਾ ਨਹੀਂ ਲੱਭ ਸਕਦਾ, ਉਹ ਪਰਮਾਤਮਾ ਆਪਣੇ ਉਸ ਸੇਵਕ ਨੂੰ (ਉਸਦਾ) ਹੱਥ ਫੜ ਕੇ ਵਿਹੁਲੇ ਸੰਸਾਰ-ਸਮੁੰਦਰ ਵਿਚੋਂ ਬਾਹਰ ਕੱਢ ਲੈਂਦਾ ਹੈ, (ਜਿਸ ਸੇਵਕ ਨੂੰ) ਵੱਡੀ ਕਿਸਮਤ ਨਾਲ ਪੂਰਾ ਗੁਰੂ ਮਿਲ ਪੈਂਦਾ ਹੈ।੧। ਹੇ ਭਾਈ! ਗੁਰੂ ਦੇ ਬਚਨਾਂ ਉਤੇ ਤੁਰਿਆਂ ਜਨਮ ਮਰਨ ਵਿਚ ਪਾਣ ਵਾਲੀਆਂ ਫਾਹੀਆਂ ਕੱਟੀਆਂ ਜਾਂਦੀਆਂ ਹਨ, ਕਸ਼ਟਾਂ-ਭਰੇ ਚੌਰਾਸੀ ਦੇ ਗੇੜ ਦਾ ਦਰਵਾਜ਼ਾ ਮੁੜ ਨਹੀਂ ਵੇਖਣਾ ਪੈਂਦਾ। ਹੇ ਨਾਨਕ! ਆਖ-ਹੇ ਭਾਈ! ਗੁਰੂ ਦੀ ਸੰਗਤਿ ਦੀ ਬਰਕਤਿ ਨਾਲ) ਮੈਂ ਭੀ ਮਾਲਕ-ਪ੍ਰਭੂ ਦਾ ਆਸਰਾ ਲਿਆ ਹੈ, ਮੈਂ (ਉਸ ਦੇ ਦਰ ਤੇ) ਮੁੜ ਮੁੜ ਸਿਰ ਨਿਵਾਂਦਾ ਹਾਂ।੨।੯।੨੭।

धनासरी महला ५ ॥ जतन करै मानुख डहकावै ओहु अंतरजामी जानै ॥ पाप करे करि मूकरि पावै भेख करै निरबानै ॥१॥ जानत दूरि तुमहि प्रभ नेरि ॥ उत ताकै उत ते उत पेखै आवै लोभी फेरि ॥ रहाउ ॥ जब लगु तुटै नाही मन भरमा तब लगु मुकतु न कोई ॥ कहु नानक दइआल सुआमी संतु भगतु जनु सोई ॥२॥५॥३६॥

हे भाई! (लालची मनुख) अनको जातां करता है, लोगो को धोखा देता है, झूठे धार्मिक पहरावे बनाई रखता है, पाप करके (फिर उनसे मुकर जाता है) परन्तु सब के दिलों की जानने वाला प्रभु (सब कुछ) जनता है।१। हे प्रभु! तुम(सब जीवों के) नजदीक बसते हो, परन्तु (लालची पाखंडी मनुख) तुझे दूर (बस्ता) समझता है। लालची मनुख (लालच के चक्कर ) में फसा रहता है, (माया की खातिर) इधर उधर देखता है, उधर से उधर देखता है (उसका मन टिकता नहीं) ।रहाउ। हे भाई! जब तक मनुष्य के मन की (माया वाली) भटकना दूर नहीं होती, इस (लालच के पँजे से) आजाद नहीं हो सकता। हे नानक! कह– (पहरावों से भगत नहीं बन जाते) जिस मनुष्य पर मालिक-प्रभू खुद दयावान होता है (और, उसको नाम की दाति देता है) वही मनुष्य संत है भगत है।2।5।36।

ਅੰਗ : 680

ਧਨਾਸਰੀ ਮਹਲਾ ੫ ॥ ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥ ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥ ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ॥ ਰਹਾਉ ॥ ਜਬ ਲਗੁ ਤੁਟੈ ਨਾਹੀ ਮਨ ਭਰਮਾ ਤਬ ਲਗੁ ਮੁਕਤੁ ਨ ਕੋਈ ॥ ਕਹੁ ਨਾਨਕ ਦਇਆਲ ਸੁਆਮੀ ਸੰਤੁ ਭਗਤੁ ਜਨੁ ਸੋਈ ॥੨॥੫॥੩੬॥

ਅਰਥ : ਹੇ ਭਾਈ! (ਲਾਲਚੀ ਮਨੁੱਖ) ਅਨੇਕਾਂ ਜਤਨ ਕਰਦਾ ਹੈ, ਲੋਕਾਂ ਨੂੰ ਧੋਖਾ ਦੇਂਦਾ ਹੈ, ਵਿਰਕਤਾਂ ਵਾਲੇ ਧਾਰਮਿਕ ਪਹਿਰਾਵੇ ਬਣਾਈ ਰੱਖਦਾ ਹੈ, ਪਾਪ ਕਰ ਕੇ (ਫਿਰ ਉਹਨਾਂ ਪਾਪਾਂ ਤੋਂ) ਮੁੱਕਰ ਭੀ ਜਾਂਦਾ ਹੈ, ਪਰ ਸਭ ਦੇ ਦਿਲ ਦੀ ਜਾਣਨ ਵਾਲਾ ਉਹ ਪਰਮਾਤਮਾ (ਸਭ ਕੁਝ) ਜਾਣਦਾ ਹੈ।੧। ਹੇ ਪ੍ਰਭੂ! ਤੂੰ (ਸਭ ਜੀਵਾਂ ਦੇ) ਨੇੜੇ ਵੱਸਦਾ ਹੈਂ, ਪਰ (ਲਾਲਚੀ ਪਖੰਡੀ ਮਨੁੱਖ) ਤੈਨੂੰ ਦੂਰ (ਵੱਸਦਾ) ਸਮਝਦਾ ਹੈ। ਲਾਲਚੀ ਮਨੁੱਖ (ਲਾਲਚ ਦੇ) ਗੇੜ ਵਿਚ ਫਸਿਆ ਰਹਿੰਦਾ ਹੈ, (ਮਾਇਆ ਦੀ ਖ਼ਾਤਰ) ਉੱਧਰ ਤੱਕਦਾ ਹੈ, ਉੱਧਰ ਤੋਂ ਉੱਧਰ ਤੱਕਦਾ ਹੈ (ਉਸ ਦਾ ਮਨ ਟਿਕਦਾ ਨਹੀਂ)।ਰਹਾਉ। ਹੇ ਭਾਈ! ਜਦੋਂ ਤਕ ਮਨੁੱਖ ਦੇ ਮਨ ਦੀ (ਮਾਇਆ ਵਾਲੀ) ਭਟਕਣਾ ਦੂਰ ਨਹੀਂ ਹੁੰਦੀ, ਇਹ (ਲਾਲਚ ਦੇ ਪੰਜੇ ਤੋਂ) ਆਜ਼ਾਦ ਨਹੀਂ ਹੋ ਸਕਦਾ। ਹੇ ਨਾਨਕ! ਆਖ-(ਪਹਿਰਾਵਿਆਂ ਨਾਲ ਭਗਤ ਨਹੀਂ ਬਣ ਜਾਈਦਾ) ਜਿਸ ਮਨੁੱਖ ਉਤੇ ਮਾਲਕ-ਪ੍ਰਭੂ ਦਇਆਵਾਨ ਹੁੰਦਾ ਹੈ (ਤੇ, ਉਸ ਨੂੰ ਨਾਮ ਦੀ ਦਾਤਿ ਦੇਂਦਾ ਹੈ) ਉਹੀ ਮਨੁੱਖ ਸੰਤ ਹੈ ਭਗਤ ਹੈ।੨।੫।੩੬।

ਮੀਰੀ ਪੀਰੀ ਦੇ ਮਲਿਕ ਧੰਨ ਧੰਨ
ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ
ਦੇ ਜੋਤੀ ਜੋਤਿ ਦਿਵਸ ਨੂੰ
ਕੋਟਿ ਕੋਟਿ ਪ੍ਰਣਾਮ

ਸਾਧ ਸੰਗਤ ਜੀ ਅੱਜ 26 March ਮੀਰੀ ਪੀਰੀ ਦੇ ਮਾਲਿਕ
ਧਨ ਧਨ ਗੁਰੂ ਹਰਗੋਬਿੰਦ ਸਾਹਿਬ ਜੀ ਦਾ
ਜੋਤੀ ਜੋਤਿ ਪੁਰਬ ਹੈ ਜੀ
ਸਤਿਗੁਰੂ ਜੀ ਨੂੰ ਕੋਟ ਕੋਟ ਪ੍ਰਣਾਮ ਹੈ

Begin typing your search term above and press enter to search. Press ESC to cancel.

Back To Top