ਨਿਹੰਗ ਫ਼ਾਰਸੀ ਬੋਲੀ ਦਾ ਸ਼ਬਦ ਹੈ; ਜਿਸ ਦੇ ਅਰਥ ਹਨ- ਖੜਗ, ਤਲਵਾਰ, ਕਲਮ, ਲੇਖਣੀ, ਮਗਰਮੱਛ, ਘੜਿਆਲ, ਘੋੜਾ, ਦਲੇਰ, ਨਿਰਲੇਪ, ਆਤਮ ਗਿਆਨੀ, ਜਿਸ ਨੂੰ ਮੌਤ ਦੀ ਚਿੰਤਾ ਨਾ ਹੋਵੇ। ਨਿਹੰਗ ਸਿੰਘ ਆਪਣੇ ਆਪ ਨੂੰ ਦਸਮੇਸ਼ ਜੀ ਦੇ ਰਾਜਸੀ ਭਾਵ ਮੀਰੀ ਦੇ ਵਾਰਸ (ਨੁਮਾਇੰਦੇ) ਦੱਸਦੇ ਹੋਏ ਆਪਣੇ ਸੀਸ ਉੱਪਰ ਸਜਾਏ ਦੁਮਾਲੇ ਦੀ ਤੁਲਣਾ-ਬਾਦਸ਼ਾਹੀ ਤਾਜ਼ ਨਾਲ ਕਰਦੇ ਹਨ। ਉਹ ਬਾਦਸ਼ਾਹ ਦੇ ਤਾਜ ‘ਤੇ ਕਲਗੀ-ਤੋੜੇ ਸਮਾਨ, ਆਪਣੇ ਦੁਮਾਲੇ ਦੇ ਮੂਹਰੇ ਚੰਦ-ਤੋੜਾ ਸਜਾ ਕੇ ਰੱਖਦੇ ਹਨ।
ਨਿਹੰਗ ਸਿੰਘਾਂ ਦਾ ਬਾਣਾ
ਨਿਹੰਗ ਸਿੰਘ
“ਨਿਹੰਗ ਸਿੰਘ, ਸਿੰਘਾਂ ਦਾ ਇੱਕ ਫਿਰਕਾ ਹੈ, ਜੋ ਸੀਸ ਪੁਰ ਫਰਹਰੇ ਵਾਲਾ ਦੁਮਾਲਾ, ਚੱਕ੍ਰ, ਤੋੜਾ, ਕਿਰਪਾਨ, ਖੰਡਾ, ਗਜਗਾਹ, ਆਦਿ ਸ਼ਸਤਰ ਅਤੇ ਨੀਲਾ ਬਾਣਾ ਪਹਿਨਦਾ ਹੈ।” ਇੱਕ ਵਾਰ ਬਾਬਾ ਫਤਹਿ ਸਿੰਘ ਜੀ ਸੀਸ ਤੇ ਦੁਮਾਲਾ ਸਜਾ ਕੇ ਦਸਮੇਸ਼ ਜੀ ਦੇ ਹਜ਼ੂਰ ਆਏ, ਜਿਸ ਪੁਰ ਪਿਤਾ ਜੀ ਨੇ ਫ਼ਰਮਾਇਆ ਕਿ ਇਸ ਬਾਣੇ ਦਾ ਨਿਹੰਗ ਪੰਥ ਹੋਵੇਗਾ। ਇਹ ਵੀ ਆਖਿਆ ਜਾਂਦਾ ਹੈ ਕਿ ਜਦ ਉੱਚ ਦੇ ਪੀਰ ਵਾਲਾ ਨੀਲਾ ਬਾਣਾ ਕਲਗੀਧਰ ਨੇ ਅੱਗ ਵਿੱਚ ਸਾੜਿਆ ਤਾਂ ਉਸ ਵੇਲੇ ਇੱਕ ਲੀਰ ਕਟਾਰ ਨਾਲ ਬੰਨ੍ਹੀ, ਜਿਸ ਤੋਂ ਨੀਲਾਂਬਰ ਸੰਪ੍ਰਦਾਇ ਚੱਲੀ। ਭਾਈ ਮਾਨ ਸਿੰਘ ਜੀ ਨਿਹੰਗ ਬਾਣਾ ਰੱਖਦੇ ਹੁੰਦੇ ਸਨ। ਭਾਈ ਕੌਲਾ ਜੋ ਪ੍ਰਿਥਵੀ ਚੰਦ ਦੀ ਔਲਾਦ ਵਿੱਚੋਂ ਸਨ, ਚਿੱਟੇ ਬਸਤਰ ਲੈ ਕੇ ਹਾਜ਼ਰ ਹੋਏ ਤਾਂ ਦਸਮੇਸ਼ ਜੀ ਨੇ ਨੀਲੇ ਬਸਤਰ ਲਾਹ ਕੇ ਸਾੜ ਦਿੱਤੇ। ਇੱਕ ਟਾਕੀ ਅੱਗ ਤੋਂ ਬਾਹਰ ਡਿੱਗ ਪਈ, ਗੁਰੂ ਜੀ ਦੀ ਆਗਿਆ ਨਾਲ ਭਾਈ ਮਾਨ ਸਿੰਘ ਨੇ ਆਪਣੀ ਪੱਗ ਉੱਪਰ ਟੰਗ ਲਈ। ਨੀਲੇ ਬਾਣੇ ਵਾਲਾ ਨਿਹੰਗਾਂ ਸਿੰਘਾਂ ਦਾ ਬਾਣਾ ਇਸ ਤਰ੍ਹਾਂ ਤੁਰਿਆ।
ਬੰਦਾ ਸਿੰਘ ਬਹਾਦਰ ਦੇ ਸਮੇਂ ਤੋਂ ਲੈ ਕੇ ਸਿੱਖ ਮਿਸਲਾਂ ਦੇ ਰਾਜ ਤਕ, ਮੁਗ਼ਲ ਸਰਕਾਰ ਵੱਲੋਂ ਦਸਮੇਸ਼ ਜੀ ਦੇ ਸਿਰਜੇ ਹੋਏ ਖਾਲਸੇ ਨੂੰ ਖ਼ਤਮ ਕਰਨ ਲਈ ਬੜੇ ਜ਼ੁਲਮ ਕੀਤੇ ਗਏ। ਉਸ ਭਿਆਨਕ ਕਸ਼ਟਾਂ ਭਰੇ ਅਤੇ ਸੰਕਟਮਈ ਸਮੇਂ ਦਾ ਟਾਕਰਾ ਕਰਨ ਲਈ ਸਿੰਘਾਂ ਨੇ ਸਿੱਖੀ ਸਿਦਕ ਕੇਸਾਂ-ਸਵਾਸਾਂ ਨਾਲ ਨਿਭਾਉਣ ਲਈ ਧਰਮ ਯੁੱਧਾਂ ਵਿੱਚ ਲੜਨ ਮਰਨ ਦਾ ਪ੍ਰਣ ਕਰ ਲਿਆ। ਇਸ ਲਈ ਉਹਨਾਂ ਨੇ ਵੱਧ ਤੋਂ ਵੱਧ ਸ਼ਸਤਰ ਰੱਖਣੇ ਸ਼ੁਰੂ ਕਰ ਦਿੱਤੇ। ਸਿੰਘਾਂ ਨੇ ਆਪਣੀ ਫੌਜੀ ਵਰਦੀ (ਬਾਣਾ) ਵੱਖਰੇ ਰੂਪ ਵਿੱਚ ਧਾਰਨ ਕੀਤੀ। ਗਲ਼ ਨੀਲੇ ਰੰਗ ਦਾ ਲੰਮਾ ਚੋਲਾ, ਲੱਕ ਨੂੰ ਕਮਰਕੱਸਾ, ਤੇੜ ਗੋਡਿਆਂ ਤੀਕ ਕਛਹਿਰਾ, ਸਿਰ ਤੇ ਉੱਚੀ ਪਗੜੀ (ਦੁਮਾਲਾ) ਤੇ ਉਸ ਦੁਆਲੇ ਚੱਕਰ, ਇਸ ਤਰ੍ਹਾਂ ਨਿਹੰਗੀ ਬਾਣੇ ਵਿੱਚ ਖਾਲਸਾ ਅਕਾਲ ਪੁਰਖ ਦੀ ਫੌਜ ਦੇ ਰੂਪ ਚ ਮੈਦਾਨ ਵਿੱਚ ਨਿੱਤਰਿਆ। ਨਿਹੰਗ ਸਿੰਘਾਂ ਦੇ ਪੰਜ ਸ਼ਸਤਰ ਪ੍ਰਸਿੱਧ ਹਨ – ਜਿਵੇਂ ਕਿਰਪਾਨ, ਖੰਡਾ, ਬਾਘ ਨਖਾ, ਤੀਰ-ਕਮਾਨ ਅਤੇ ਚੱਕਰ; ਜੋ ਅਕਸਰ ਛੋਟੇ ਛੋਟੇ ਅਕਾਰ ਦੇ ਹੁੰਦੇ ਹਨ, ਜਿਹਨਾਂ ਨੂੰ ਨਿਹੰਗ ਸਿੰਘ ਦੁਮਾਲੇ ਵਿੱਚ ਰੱਖਦੇ ਹਨ। ਨਿਹੰਗ ਸਿੰਘਾਂ ਪਾਸ ਵੈਸੇ ਤਾਂ ਬਹੁਤ ਸਾਰੇ ਸ਼ਸਤਰ ਹੁੰਦੇ ਹਨ ਪਰ ਸਿੱਖ ਰਵਾਇਤਾਂ ਅਨੁਸਾਰ ਉਹਨਾਂ ਪਾਸ ਕਿਰਪਾਨ, ਖੰਡਾ, ਤੀਰ-ਕਮਾਨ, ਚੱਕਰ, ਪੇਸ਼ਕਬਜ਼, ਤਮਚਾ, ਕਟਾਰ ਅਤੇ ਬੰਦੂਕ ਆਦਿ ਪ੍ਰਮੁੱਖ ਹਨ।
ਗੁਰੂ ਕੀਆਂ ਲਾਡਲੀਆਂ ਫੌਜਾਂ:
ਨਿਹੰਗ ਸਿੰਘ ਅਕਾਲ ਦੇ ਉਪਾਸ਼ਕ ਹਨ ਅਤੇ ਅਕਾਲ ਅਕਾਲ ਜਪਦੇ ਹਨ। ਇਸ ਲਈ ਖਾਲਸਾਈ ਫੌਜ ਨੂੰ ਅਕਾਲੀ ਫੌਜ ਦੇ ਨਾਮ ਨਾਲ ਵੀ ਪੁਕਾਰਿਆ ਜਾਣ ਲੱਗ ਪਿਆ। ਉਸ ਅਕਾਲੀ ਫੌਜ ਨੇ, ਸਿੱਖ ਧਰਮ ਦੀ ਪਰੰਪਰਾ ਅਤੇ ਗੁਰ-ਮਰਯਾਦਾ ਨੂੰ ਆਪਣੀਆਂ ਜਾਨਾਂ ਵਾਰ ਕੇ ਕਾਇਮ ਰੱਖਿਆ ਅਤੇ ਗੁਰ-ਅਸਥਾਨਾਂ ਦੀ ਸੇਵਾ-ਸੰਭਾਲ ਕੀਤੀ। ਆਮ ਸਿੱਖਾਂ ਨਾਲੋਂ ਨਿਹੰਗ ਸਿੰਘਾਂ ਵਿੱਚ ਉਹ ਸਾਰੇ ਵਿਸ਼ੇਸ਼ ਗੁਣ ਸਨ, ਜਿਹਨਾਂ ਨੂੰ ਦਸਮੇਸ਼ ਪਿਤਾ ਜੀ ਪਿਆਰਦੇ ਸਨ। ਇਸ ਲਈ ਨਿਹੰਗ ਸਿੰਘਾਂ ਨੂੰ ਗੁਰੂ ਕੀਆਂ ਲਾਡਲੀਆਂ ਫੌਜਾਂ ਵੀ ਕਿਹਾ ਜਾਣ ਲੱਗ ਪਿਆ।
ਨਿਹੰਗ ਸੰਪ੍ਰਦਾਇ ਖਾਲਸਾਈ ਰੂਪ ਵਿੱਚ ਪਿਛਲੇ ਤਿੰਨ ਸੌ ਸਾਲਾਂ ਤੋਂ ਚਲੀ ਆ ਰਹੀ ਹੈ ਅਤੇ ਅੱਜ ਤਕ ਕਾਇਮ ਹੈ। ਭਾਈ ਮਾਨ ਸਿੰਘ ਜੀ ਤੋਂ ਪਿੱਛੋਂ ਬੰਦਾ ਸਿੰਘ ਬਹਾਦਰ, ਬਾਬਾ ਦੀਪ ਸਿੰਘ, ਬਾਬਾ ਗੁਰਬਖਸ਼ ਸਿੰਘ ਅਤੇ ਭਾਈ ਦਰਬਾਰਾ ਸਿੰਘ ਦਲ ਖਾਲਸੇ ਦੇ ਮੁਖੀ ਜਥੇਦਾਰ ਰਹੇ। ਬਾਅਦ ਵਿੱਚ ਜਦੋਂ ਦਲ ਖਾਲਸਾ ਦੋ ਦਲਾਂ (ਬੁੱਢਾ ਦਲ ਤੇ ਤਰੁਨਾ ਦਲ) ਵਿੱਚ ਵੰਡਿਆ ਗਿਆ ਤਾਂ ਨਵਾਬ ਕਪੂਰ ਸਿੰਘ ਨੂੰ ਪੰਥ ਦਾ ਮੁਖੀ ਜਥੇਦਾਰ ਚੁਣਿਆ ਗਿਆ। ਉਸ ਤੋਂ ਪਿੱਛੋਂ ਅਕਾਲੀ ਨੈਣਾ ਸਿੰਘ, ਅਕਾਲੀ ਫੂਲਾ ਸਿੰਘ, ਬਾਬਾ ਹਨੂੰਮਾਨ ਸਿੰਘ, ਬਾਬਾ ਤਪਾ ਸਿੰਘ, ਬਾਬਾ ਸਾਹਿਬ ਸਿੰਘ, ਬਾਬਾ ਪ੍ਰਹਿਲਾਦ ਸਿੰਘ, ਬਾਬਾ ਗਿਆਨ ਸਿੰਘ, ਬਾਬਾ ਤੇਜਾ ਸਿੰਘ, ਬਾਬਾ ਚੇਤ ਸਿੰਘ, ਬੁੱਢਾ ਦਲ ਦੇ ਮੁਖੀ ਜਥੇਦਾਰ ਨੀਯਤ ਕੀਤੇ ਜਾਂਦੇ ਰਹੇ।
ਗੜਗੱਜ ਬੋਲੇ
ਨਵਾਬ ਕਪੂਰ ਸਿੰਘ ਦੇ ਸਮੇਂ ਸਿੰਘਾਂ ਨੇ ਆਪਣੇ ਨਵੇਂ ਗੁਪਤ ਬੋਲੇ ਪ੍ਰਚੱਲਤ ਕਰ ਲਏ ਸਨ, ਜਿਹਨਾਂ ਨੂੰ ਗੜਗੱਜ ਬੋਲੇ ਵੀ ਕਿਹਾ ਜਾਂਦਾ ਹੈ। ਇਨ੍ਹਾਂ ਬੋਲਿਆਂ ਨੂੰ, ਜਾਸੂਸ ਸਮਝ ਨਹੀਂ ਸਨ ਸਕਦੇ। ਇਹ ਬੋਲੇ ਸਿੱਖ ਦੇ ਸਿਰਾਂ ਦੇ ਮੁੱਲ ਪੈਣ ਸਮੇਂ ਜੰਗਲਾਂ, ਪਹਾੜਾਂ ਅਤੇ ਹੋਰ ਪਨਾਹਗਾਹਾਂ ਵਿੱਚ ਰਹਿਣ ਕਰਕੇ ਬੜੇ ਸਹਾਈ ਹੁੰਦੇ ਸਨ। ਇੱਕ ਸਿੰਘ ਨੂੰ ਸਵਾ ਲੱਖ ਕਹਿਣ ਨਾਲ ਦੁਸ਼ਮਣਾਂ ਦੇ ਸਾਹ ਸੁੱਕ ਜਾਂਦੇ ਸਨ ਅਤੇ ਉਹਨਾਂ ਨੂੰ ਭਾਜੜਾਂ ਪੈ ਜਾਂਦੀਆਂ ਸਨ। ਸਿੱਖ ਫੌਜਾਂ ਆਮ ਨਿਹੰਗਾਂ ਸਿੰਘਾਂ ਦੀਆਂ ਹੁੰਦੀਆਂ ਸਨ। ਉਹ ਜਦੋਂ ਜੈਕਾਰੇ ਗਜਾਉਂਦੇ ਕਿਸੇ ਨਗਰ ਵਿੱਚ ਜਾਂਦੇ ਤਾਂ ਉਥੋਂ ਦੇ ਲੋਕ ਸੁਖ ਦਾ ਸਾਹ ਲੈਂਦੇ ਤੇ ਖੁਸ਼ੀ ਵਿੱਚ ਆਪ ਮੁਹਾਰੇ ਨੂੰਹਾਂ ਧੀਆਂ ਨੂੰ ਕਹਿੰਦੇ: “ਆਏ ਨੀ ਨਿਹੰਗ, ਬੂਹੇ ਖੋਲ੍ਹ ਦੇ ਨਿਸੰਗ” ਮਿਰਚ ਨੂੰ ਲੜਾਕੀ,ਖੰਡ ਨੂੰ ਚੁੱਪ
ਸੂਰਬੀਰ ਅਤੇ ਨਿੱਡਰ
ਨਿਹੰਗ ਸਿੰਘ ਬੜੇ ਭਜਨੀਕ, ਸੱਚੇ-ਸੁੱਚੇ, ਜਤੀ-ਸਤੀ, ਸੂਰਬੀਰ, ਨਿੱਡਰ, ਨਿਰਵੈਰ ਅਤੇ ਕਰਨੀ ਵਾਲੇ ਪੁਰਸ਼ ਹੋਏ ਹਨ। ਅਜਿਹੇ ਮਹਾਨ ਪਵਿੱਤਰ ਜੀਵਨ ਵਾਲੇ ਅਕਾਲੀ ਫੂਲਾ ਸਿੰਘ ਜੀ ਸਨ, ਜਿਹਨਾਂ ਦੇ ਹਰ ਹੁਕਮ ਅੱਗੇ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਸਿਰ ਨਿਵਾ ਦਿਆ ਕਰਦੇ ਸਨ। ਇੱਕ ਵਾਰੀ ਅਕਾਲੀ ਜੀ ਨੇ ਮਹਾਰਾਜੇ ਜੀ ਨੂੰ ਕਿਸੇ ਦੋਸ਼ ਕਾਰਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨੇੜੇ ਇਮਲੀ ਦੇ ਬੂਟੇ ਨਾਲ ਬੰਨ੍ਹ ਕੇ ਕੋਰੜੇ ਮਾਰਨ ਦੀ ਸਜ਼ਾ ਦਿੱਤੀ, ਜੋ ਮਹਾਰਾਜੇ ਨੇ ਸਿਰ ਮੱਥੇ ਪਰਵਾਨ ਕਰ ਲਈ ਸੀ। ਉਸ ਬਚਨਾਂ ਦੇ ਬਲੀ ਅਕਾਲੀ ਫੂਲਾ ਸਿੰਘ ਨੇ ਅਰਦਾਸਾ ਸੋਧ ਕੇ ਨੁਸ਼ਹਿਰੇ ਵੱਲ ਚੜ੍ਹਾਈ ਕੀਤੀ, ਪਰ ਸ਼ੇਰੇ ਪੰਜਾਬ ਨੇ ਕਿਹਾ ਕਿ ਅਜੇ ਥੋੜ੍ਹਾ ਸਮਾਂ ਠਹਿਰ ਕੇ ਚੜ੍ਹਾਈ ਕਰਨੀ ਚਾਹੀਦੀ ਹੈ, ਕਿਉਂਕਿ ਪਠਾਣੀ ਫੌਜ ਸਾਡੀ ਖਾਲਸਾਈ ਫੌਜ ਨਾਲੋਂ ਵਧੇਰੇ ਹੈ। ਇਹ ਸੁਣ ਕੇ ਅਕਾਲੀ ਜੀ ਨੇ ਜਵਾਬ ਦਿੱਤਾ ਕਿ ਮੈਂ ਅਰਦਾਸਾ ਸੋਧ ਕੇ ਤੁਰਿਆ ਹਾਂ, ਪਿੱਛੇ ਨਹੀਂ ਹਟ ਸਕਦਾ ਅਤੇ ਉਸ ਨੇ ਨੁਸ਼ਹਿਰੇ ਦੀ ਜੰਗ ਬੜੀ ਸੂਰਬੀਰਤਾ ਨਾਲ ਲੜੀ ਅਤੇ ਆਪ ਸ਼ਹੀਦੀ ਪਾ ਕੇ ਫਤਹਿ ਖਾਲਸੇ ਨੂੰ ਦਿਵਾਈ। ਜਿਹੜੇ ਨਿਹੰਗ ਸਿੰਘ ਜੰਗਾਂ ਵਿੱਚ ਹਿੱਸਾ ਨਹੀਂ ਸੀ ਲੈਂਦੇ ਜਾਂ ਤਿਆਗੀ ਹੁੰਦੇ ਸਨ, ਉਹ ਕੋਈ ਨਾ ਕੋਈ ਲੋਕ-ਸੇਵਾ ਦੇ ਕੰਮ ਜ਼ਰੂਰ ਕਰਦੇ ਰਹਿੰਦੇ ਸਨ। ਸਿੱਖ ਹਿਸਟਰੀ ਵਿੱਚ ਮਿਸਟਰ ਕਨਿੰਘਮ ਇਉਂ ਲਿਖਦਾ ਹੈ, “ਮੈਂ ਕੀਰਤਪੁਰ ਦੇ ਲਾਗੇ ਇੱਕ ਅਕਾਲੀ ਨਿਹੰਗ ਸਿੰਘ ਨੂੰ ਵੇਖਿਆ, ਜੋ ਸਤਲੁਜ ਦਰਿਆ ਦੇ ਨੇੜੇ, ਸ਼ਿਵਾਲਿਕ ਦੇ ਪਹਾੜੀ ਇਲਾਕੇ ਵਿਚਕਾਰ ਲੋਕ-ਸੇਵਾ ਹਿਤ ਇੱਕ ਸੜਕ ਬਣਾ ਰਿਹਾ ਸੀ। ਉਹ ਕਿਸੇ ਨਾਲ ਗੱਲਾਂ ਘੱਟ ਹੀ ਕਰਦਾ ਸੀ। ਪਰ ਉਸ ਦੇ ਪਵਿੱਤਰ ਜੀਵਨ ਅਤੇ ਆਚਰਣ ਦਾ ਲੋਕਾਂ ਉੱਤੇ ਬੜਾ ਚੰਗਾ ਅਸਰ ਪਿਆ ਸੀ।” ਕਿਸੇ ਚਿੱਤਰਕਾਰ ਨੇ ਉਸ ਨਿਹੰਗ ਸਿੰਘ ਅਤੇ ਇੱਕ ਭੇਡਾਂ ਚਾਰਨ ਵਾਲੇ ਮੁੰਡੇ ਦਾ ਚਿੱਤਰ ਬਣਾਇਆ ਸੀ, ਜੋ ਸ਼੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਵਿਖੇ ਤੇਜਾ ਸਿੰਘ ਸਮੁੰਦਰੀ ਹਾਲ ਦੇ ਸਾਹਮਣੇ, ਜੋੜਾ ਘਰ ਦੇ ਨੇੜੇ ਪਿੰਗਲਵਾੜਾ ਦੇ ਪ੍ਰਬੰਧਕਾਂ ਨੇ ਰੱਖਿਆ ਹੋਇਆ ਹੈ।
ਨਿਹੰਗ ਸਿੰਘਾਂ ਦੀਆਂ ਛਾਉਣੀਆਂ
ਪੁਰਾਤਨ ਸਮੇਂ ਤੋਂ ਨਿਹੰਗ ਸਿੰਘ ਕਈਆਂ ਸ਼ਹੀਦੀ ਅਸਥਾਨਾਂ ਅਤੇ ਗੁਰਦੁਆਰਿਆਂ ਦੀ ਸੇਵਾ-ਸੰਭਾਲ ਕਰਦੇ ਚਲੇ ਆ ਰਹੇ ਹਨ। ਇਨ੍ਹਾਂ ਦੇ ਡੇਰਿਆਂ ਨੂੰ ਛਾਉਣੀਆਂ ਕਿਹਾ ਜਾਂਦਾ ਹੈ, ਜਿਵੇਂ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਅੰਮ੍ਰਿਤਸਰ, ਸ਼ਹੀਦੀ ਬਾਗ ਆਨੰਦਪੁਰ ਸਾਹਿਬ, ਟਿੱਬਾ ਬਾਬਾ ਨੈਣਾ ਸਿੰਘ ਮੁਕਤਸਰ, ਗੁਦਾਵਰੀ ਨਦੀ ਕੰਢੇ ਨਗੀਨਾ ਘਾਟ ਅਤੇ ਮਾਤਾ ਸੁੰਦਰੀ ਜੀ ਦਾ ਅਸਥਾਨ, ਸ੍ਰੀ ਹਜ਼ੂਰ ਸਾਹਿਬ ਨਾਂਦੇੜ, ਮਾਛੀਵਾੜਾ, ਫਰੀਦਕੋਟ, ਪੱਟੀ, ਚੱਬੇ ਪਿੰਡ ਦੇ ਲਾਗੇ ਸ਼ਹੀਦੀ ਅਸਥਾਨ ਬਾਬਾ ਨੌਧ ਸਿੰਘ, ਬਾਬਾ ਬਕਾਲਾ ਅਤੇ ਪਿੰਡ ਸੁਰ ਸਿੰਘ ਆਦਿ ਹਨ।
ਤਿਓਹਾਰ ਅਤੇ ਸ਼ੌਕ
ਨਿਹੰਗ ਸਿੰਘ ਵਿਸਾਖੀ ਦਾ ਮੇਲਾ ਦਮਦਮਾ ਸਾਹਿਬ, ਦੀਵਾਲੀ ਸ੍ਰੀ ਅੰਮ੍ਰਿਤਸਰ ਤੇ ਹੋਲਾ ਮਹੱਲਾ ਸ੍ਰੀ ਆਨੰਦਪੁਰ ਸਾਹਿਬ ਵਿਖੇ ਬੜੇ ਉਤਸ਼ਾਹ ਨਾਲ ਮਨਾਉਂਦੇ ਹਨ। ਨਿਹੰਗ ਸਿੰਘ ਉੱਚੇ ਜੀਵਨ ਆਚਰਣ ਵਾਲੇ, ਨੀਲੇ ਬਸਤਰ ਪਹਿਨਦੇ, ਸਰਬ ਲੋਹ ਦੇ ਬਰਤਨ ਵਰਤਦੇ, ਸ਼ਸਤਰਾਂ ਦੇ ਉਪਾਸ਼ਕ ਅਤੇ ਘੋੜਿਆਂ ਦੇ ਪ੍ਰੇਮੀ ਹੁੰਦੇ ਹਨ। ਇਹ ਬਿਹੰਗਮ ਅਤੀਤ ਜੀਵਨ ਵਾਲੇ ਹੁੰਦੇ ਹਨ ਤੇ ਗ੍ਰਿਹਸਤੀ ਵੀ। ਇਹ ਕਿਸੇ ਦੀ ਵੀ ਦਿੱਤੀ ਹੋਈ ਜਾਗੀਰ ਪ੍ਰਵਾਨ ਨਹੀਂ ਕਰਦੇ ਅਤੇ ਨਾ ਹੀ ਕਿਸੇ ਤੋਂ ਕੁਝ ਮੰਗਦੇ ਹਨ। ਇਹ ਗਤਕਾ, ਤਲਵਾਰ ਤੇ ਨੇਜ਼ਾਬਾਜੀ ਆਦਿ ਸ਼ਸਤਰਾਂ ਦੇ ਵੀ ਮਾਹਰ ਹੁੰਦੇ ਹਨ।
ਗੁਰੂ ਰੂਪ ਸਾਧ ਸੰਗਤ ਜੀਓ ! ਉਹ ਪਾਵਨ ਸਥਾਨ ਹੈ, ਜਿਥੇ ਸ਼੍ਰੀ ਗੁਰੂ ਹਰਿ ਰਾਇ ਸਾਹਿਬ ਜੀ 1651 ਈ: ਅਤੇ ਸੰਮਤ 1708 ਨੂੰ ਦੀਵਾਲੀ ਦੇ ਪੁਰਬ ਤੇ ਸ਼੍ਰੀ ਹਰਿਮੰਦਰ ਸਾਹਿਬ ਵੱਲ ਜਾਂਦੇ ਹੋਏ 2200 ਘੋੜ ਸਵਾਰਾਂ ਦੀ ਫੌਜ ਸਮੇਤ ਤਿੰਨ ਦਿਨ ਠਹਿਰੇ। ਜਿਸ ਜੰਡ ਦੇ ਰੁੱਖ ਨਾਲ ਗੁਰੂ ਜੀ ਦਾ ਘੋੜਾ ਬੰਨਿਆ ਸੀ , ਉਹ ਜੰਡ ਬਿਰਧ ਰੂਪ ਵਿੱਚ ਅੱਜ ਵੀ ਮੌਜੂਦ ਹੈ। ਇੱਥੇ ਹੀ ਗੁਰੂ ਹਰਿ ਰਾਇ ਸਾਹਿਬ ਜੀ ਨੇ ਦਾਰਾ ਸ਼ਿਕੋਹ , ਜਿਸਨੂੰ ਔਰੰਗਜ਼ੇਬ ਨੇ ਸ਼ੇਰ ਦੀ ਮੁੱਛ ਦਾ ਵਾਲ ਖਿਲਾਇਆ ਹੋਇਆ ਸੀ ਉਸਨੂੰ ਪੰਜ ਤੋਲੇ ਦੀ ਇੱਕ ਯੰਗ ਹਰੜ ਅਤੇ ਤਿੰਨ ਮਾਸੇ ਦਾ ਇੱਕ ਲੌਂਗ ਦੇ ਕੇ ਰਾਜੀ ਕੀਤਾ। ਇਥੇ ਦਾਰਾ ਸ਼ਿਕੋਹ ਨੇ ਖੁਸ਼ ਹੋ ਕੇ ਗੁਰੂ ਜੀ ਨੂੰ ਚਾਂਦੀ ਦੀ ਕਾਠੀ ਸਮੇਤ ਇੱਕ ਘੋੜਾ , ਕੀਮਤੀ ਦੁਸ਼ਾਲੇ ਅਤੇ ਕਈ ਹੋਰ ਭੇਟਾਵਾਂ ਅਰਪਨ ਕੀਤੀਆਂ ਤੇ ਸ਼ੁਕਰਾਨਾ ਕੀਤਾ। ਗੁਰੂ ਸਾਹਿਬ ਜੀ ਦੀ ਯਾਦ ਵਿੱਚ ਗੁਰੁਦਆਰਾ ਸੁਸ਼ੋਭਿਤ ਹੈ।
ਤੇਰੇ ਬਿਨਾਂ ਕੋਈ ਨਾ ਸਹਾਰਾ ਬਾਬਾ ਨਾਨਕਾ,
ਡੁਬਦਿਆਂ ਨੂੰ ਦਈ ਤੂੰ ਕਿਨਾਰਾ ਬਾਬਾ ਨਾਨਕਾ
ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ
गोंड महला ५ ॥ धूप दीप सेवा गोपाल ॥ अनिक बार बंदन करतार ॥ प्रभ की सरणि गही सभ तिआगि ॥ गुर सुप्रसंन भए वड भागि ॥१॥ आठ पहर गाईऐ गोबिंदु ॥ तनु धनु प्रभ का प्रभ की जिंदु ॥१॥ रहाउ ॥ हरि गुण रमत भए आनंद ॥ पारब्रहम पूरन बखसंद ॥ करि किरपा जन सेवा लाए ॥ जनम मरण दुख मेटि मिलाए ॥२॥ करम धरम इहु ततु गिआनु ॥ साधसंगि जपीऐ हरि नामु ॥ सागर तरि बोहिथ प्रभ चरण ॥ अंतरजामी प्रभ कारण करण ॥३॥ राखि लीए अपनी किरपा धारि ॥ पंच दूत भागे बिकराल ॥ जूऐ जनमु न कबहू हारि ॥ नानक का अंगु कीआ करतारि ॥४॥१२॥१४॥
अर्थ :- हे भाई ! जिस परमात्मा का दिया हुआ हमारा यह शरीर है, यह जीवन है और धन है, उस की सिफ़त-सालाह आठो पहिर (हर समय) करनी चाहिए।1।रहाउ। (हे भाई ! कर्म कांडी लोक देवी देवताओ की पूजा करते हैं, उन के आगे धूप धुखाते हैं और दीवे जलाते हैं, पर) जिस मनुख के ऊपर बड़ी किस्मत के साथ गुरु मेहरबान हो गए, वह (धूप दीप आदि वाली) सारी क्रिया छोड़ के भगवान का सहारा लेता है, परमात्मा के दर पर हर समय सिर झुकाना, परमात्मा की भक्ति करनी ही उस मनुख के लिए ‘धूप दीप’ की क्रिया है।1। हे भाई ! परमात्मा कृपा कर के अपने सेवकों को अपनी भक्ति में जोड़ता है, उन के जन्म से ले के मरन तक के सारे दु:ख मिटा के उनको अपने चरणों में मिला लेता है। सर्व-व्यापक बख्शंद परमात्मा के गुण गाते हुए उनके अंदर आनंद बना रहता है।2। हे भाई ! गुरु की संगत में टिक के परमात्मा का नाम जपते रहना चाहिए, यही है धार्मिक कर्म और यही है असल ज्ञान। हे भाई ! सब के दिल की जानने वाले और जगत के पैदा करने वाले परमात्मा के चरणों को जहाज बना के इस संसार-सागर में से पार निकल।3। हे भाई ! भगवान अपनी कृपा कर के जिनकी रक्षा करता है, (कामादिक) पाँचो भयानक दुश्मन उन से दूर भाग जाते हैं। गुरू नानक जी कहते हैं, हे नानक ! जिस भी मनुख का पक्ष परमात्मा ने किया है, वह मनुख (विकारों के) जूए में अपना जीवन कभी भी नहीं गवाँता।4।12।14।
ਅੰਗ : 866
ਗੋਂਡ ਮਹਲਾ ੫ ॥ ਧੂਪ ਦੀਪ ਸੇਵਾ ਗੋਪਾਲ ॥ ਅਨਿਕ ਬਾਰ ਬੰਦਨ ਕਰਤਾਰ ॥ ਪ੍ਰਭ ਕੀ ਸਰਣਿ ਗਹੀ ਸਭ ਤਿਆਗਿ ॥ ਗੁਰ ਸੁਪ੍ਰਸੰਨ ਭਏ ਵਡ ਭਾਗਿ ॥੧॥ ਆਠ ਪਹਰ ਗਾਈਐ ਗੋਬਿੰਦੁ ॥ ਤਨੁ ਧਨੁ ਪ੍ਰਭ ਕਾ ਪ੍ਰਭ ਕੀ ਜਿੰਦੁ ॥੧॥ ਰਹਾਉ ॥ ਹਰਿ ਗੁਣ ਰਮਤ ਭਏ ਆਨੰਦ ॥ ਪਾਰਬ੍ਰਹਮ ਪੂਰਨ ਬਖਸੰਦ ॥ ਕਰਿ ਕਿਰਪਾ ਜਨ ਸੇਵਾ ਲਾਏ ॥ ਜਨਮ ਮਰਣ ਦੁਖ ਮੇਟਿ ਮਿਲਾਏ ॥੨॥ ਕਰਮ ਧਰਮ ਇਹੁ ਤਤੁ ਗਿਆਨੁ ॥ ਸਾਧਸੰਗਿ ਜਪੀਐ ਹਰਿ ਨਾਮੁ ॥ ਸਾਗਰ ਤਰਿ ਬੋਹਿਥ ਪ੍ਰਭ ਚਰਣ ॥ ਅੰਤਰਜਾਮੀ ਪ੍ਰਭ ਕਾਰਣ ਕਰਣ ॥੩॥ ਰਾਖਿ ਲੀਏ ਅਪਨੀ ਕਿਰਪਾ ਧਾਰਿ ॥ ਪੰਚ ਦੂਤ ਭਾਗੇ ਬਿਕਰਾਲ ॥ ਜੂਐ ਜਨਮੁ ਨ ਕਬਹੂ ਹਾਰਿ ॥ ਨਾਨਕ ਕਾ ਅੰਗੁ ਕੀਆ ਕਰਤਾਰਿ ॥੪॥੧੨॥੧੪॥
ਅਰਥ : ਹੇ ਭਾਈ! ਜਿਸ ਪਰਮਾਤਮਾ ਦਾ ਦਿੱਤਾ ਹੋਇਆ ਸਾਡਾ ਇਹ ਸਰੀਰ ਹੈ, ਇਹ ਜਿੰਦ ਹੈ ਅਤੇ ਧਨ ਹੈ, ਉਸ ਦੀ ਸਿਫ਼ਤਿ-ਸਾਲਾਹ ਅੱਠੇ ਪਹਿਰ (ਹਰ ਵੇਲੇ) ਕਰਨੀ ਚਾਹੀਦੀ ਹੈ।1। ਰਹਾਉ। (ਹੇ ਭਾਈ! ਕਰਮ ਕਾਂਡੀ ਲੋਕ ਦੇਵੀ ਦੇਵਤਿਆਂ ਦੀ ਪੂਜਾ ਕਰਦੇ ਹਨ, ਉਹਨਾਂ ਦੇ ਅੱਗੇ ਧੂਪ ਧੁਖਾਂਦੇ ਹਨ ਅਤੇ ਦੀਵੇ ਬਾਲਦੇ ਹਨ, ਪਰ) ਜਿਸ ਮਨੁੱਖ ਉਤੇ ਵੱਡੀ ਕਿਸਮਤ ਨਾਲ ਗੁਰੂ ਮੇਹਰਬਾਨ ਹੋ ਪਏ, ਉਹ (ਧੂਪ ਦੀਪ ਆਦਿਕ ਵਾਲੀ) ਸਾਰੀ ਕ੍ਰਿਆ ਛੱਡ ਕੇ ਪ੍ਰਭੂ ਦਾ ਆਸਰਾ ਲੈਂਦਾ ਹੈ, ਪਰਮਾਤਮਾ ਦੇ ਦਰ ਤੇ ਹਰ ਵੇਲੇ ਸਿਰ ਨਿਵਾਣਾ, ਪਰਮਾਤਮਾ ਦੀ ਭਗਤੀ ਕਰਨੀ ਹੀ ਉਸ ਮਨੁੱਖ ਵਾਸਤੇ ‘ਧੂਪ ਦੀਪ’ ਦੀ ਕ੍ਰਿਆ ਹੈ।1। ਹੇ ਭਾਈ! ਪਰਮਾਤਮਾ ਮੇਹਰ ਕਰ ਕੇ ਆਪਣੇ ਸੇਵਕਾਂ ਨੂੰ ਆਪਣੀ ਭਗਤੀ ਵਿਚ ਜੋੜਦਾ ਹੈ, ਉਹਨਾਂ ਦੇ ਜਨਮ ਤੋਂ ਲੈ ਕੇ ਮਰਨ ਤਕ ਦੇ ਸਾਰੇ ਦੁੱਖ ਮਿਟਾ ਕੇ ਉਹਨਾਂ ਨੂੰ ਆਪਣੇ ਚਰਨਾਂ ਵਿਚ ਮਿਲਾ ਲੈਂਦਾ ਹੈ। ਸਰਬ-ਵਿਆਪਕ ਬਖ਼ਸ਼ੰਦ ਪਰਮਾਤਮਾ ਦੇ ਗੁਣ ਗਾਂਦਿਆਂ ਦੇ ਅੰਦਰ ਆਨੰਦ ਬਣਿਆ ਰਹਿੰਦਾ ਹੈ।2। ਹੇ ਭਾਈ! ਗੁਰੂ ਦੀ ਸੰਗਤਿ ਵਿਚ ਟਿਕ ਕੇ ਪਰਮਾਤਮਾ ਦਾ ਨਾਮ ਜਪਦੇ ਰਹਿਣਾ ਚਾਹੀਦਾ ਹੈ, ਇਹੀ ਹੈ ਧਾਰਮਿਕ ਕਰਮ ਅਤੇ ਇਹੀ ਹੈ ਅਸਲ ਗਿਆਨ। ਹੇ ਭਾਈ! ਸਭ ਦੇ ਦਿਲ ਦੀ ਜਾਣਨ ਵਾਲੇ ਅਤੇ ਜਗਤ ਦੇ ਪੈਦਾ ਕਰਨ ਵਾਲੇ ਪਰਮਾਤਮਾ ਦੇ ਚਰਨਾਂ ਨੂੰ ਜਹਾਜ਼ ਬਣਾ ਕੇ ਇਸ ਸੰਸਾਰ-ਸਮੁੰਦਰ ਵਿਚੋਂ ਪਾਰ ਲੰਘ।3। ਹੇ ਭਾਈ! ਪ੍ਰਭੂ ਆਪਣੀ ਮੇਹਰ ਕਰ ਕੇ ਜਿਨ੍ਹਾਂ ਦੀ ਰੱਖਿਆ ਕਰਦਾ ਹੈ, (ਕਾਮਾਦਿਕ) ਪੰਜੇ ਡਰਾਉਣੇ ਵੈਰੀ ਉਹਨਾਂ ਤੋਂ ਪਰੇ ਭੱਜ ਜਾਂਦੇ ਹਨ। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! ਜਿਸ ਭੀ ਮਨੁੱਖ ਦਾ ਪੱਖ ਪਰਮਾਤਮਾ ਨੇ ਕੀਤਾ ਹੈ, ਉਹ ਮਨੁੱਖ (ਵਿਕਾਰਾਂ ਦੇ) ਜੂਏ ਵਿਚ ਆਪਣਾ ਜੀਵਨ ਕਦੇ ਭੀ ਨਹੀਂ ਗਵਾਂਦਾ।4।12।14।
ਗੁਰਦੁਆਰਾ ਸ਼੍ਰੀ ਹੱਟ ਸਾਹਿਬ ਉਸੇ ਜਗ੍ਹਾ ਤੇ ਸਥਿਤ ਹੈ ਜਿਥੇ ਗੁਰੂ ਨਾਨਕ ਦੇਵ ਜੀ ਨੇ ਨਵਾਬ ਕੋਲ ਮੋਦੀ ਦਾ ਕੰਮ ਕੀਤਾ। ਗੁਰੂ ਜੀ ਨੂੰ ਅਨਾਜ ਵੇਚਣ ਦੀ ਜਿੰਮੇਵਾਰੀ ਸੋਂਪੀ ਗਈ ਸੀ।
ਨਵਾਬ ਨੂੰ ਇਹ ਦੱਸਿਆ ਗਿਆ ਕਿ ਗੁਰੂ ਨਾਨਕ ਦੇਵ ਜੀ ਲੋਕਾਂ ਨੂੰ ਅਨਾਜ ਬਿਨਾਂ ਪੈਸੇ ਲਏ ਹੀ ਵੰਡ ਰਹੇ ਹਨ। ਸੂਚਨਾ ਦੇਣ ਵਾਲੇ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਅੱਖਾਂ ਬੰਦ ਕਰਕੇ
ਲਗਾਤਾਰ ਤੇਰਾ ਤੇਰਾ ਦਾ ਜਾਪ ਕਰ ਰਹੇ ਹਨ ਅਤੇ ਲੋਕਾਂ ਨੂੰ ਬਿਨਾਂ ਪੈਸੇ ਲਏ ਅਨਾਜ ਲੈਣ ਦੀ ਇਜ਼ਾਜ਼ਤ ਦੇ ਰਹੇ ਹਨ।
ਨਵਾਬ ਨੇ ਅਨਾਜ ਦੇ ਭੰਡਾਰ ਦੀ ਜਾਂਚ ਪੜਤਾਲ ਦਾ ਤੁਰੰਤ ਹੁਕਮ ਦਿੱਤਾ। ਜਾਂਚ ਪੜਤਾਲ ਤੋਂ ਬਾਅਦ ਇਹ ਸਾਹਮਣੇ ਆਇਆ ਕਿ ਭੰਡਾਰ ਵਿਚ ਅਨਾਜ ਜ਼ਿਆਦਾ ਹੈ , ਜਿਸ ਦੀ ਕੀਮਤ
760/- ਰੁਪਏ ਹੈ। ਨਵਾਬ ਵਲੋਂ ਇਹ ਹੁਕਮ ਦਿੱਤਾ ਗਿਆ ਕਿ ਗੁਰੂ ਜੀ ਨੂੰ 760/- ਰੁਪਏ ਦਿੱਤੇ ਜਾਣ। ਗੁਰੂ ਜੀ ਨੇ ਇਹ ਰੁਪਏ ਲੈਣ ਤੋਂ ਇਨਕਾਰ ਕਰ ਦਿੱਤਾ ਤੇ ਬੇਨਤੀ ਕੀਤੀ ਕਿ ਇਹ
ਰੁਪਏ ਗਰੀਬਾਂ ਵਿੱਚ ਵੰਡ ਦਿੱਤੇ ਜਾਣ।
ਗੁਰੂ ਨਾਨਕ ਦੇਵ ਜੀ ਦੇ 14 ਵੱਟੇ ਜਿਹਨਾਂ ਨਾਲ ਓਹ ਬਤੋਰ ਮੋਦੀ ਕੰਮ ਕਰਦੇ ਸਮੇੰ ਅਨਾਜ ਤੋਲਦੇ ਸਨ , ਇਸੇ ਗੁਰਦੁਆਰੇ ਵਿੱਚ ਮੌਜੂਦ ਹਨ।
ਗੁਰ ਅਰਜਨ ਦੇਵ ਜੀ ਦਾ ਜਨਮ ਚੌਥੇ ਗੁਰੂ ਰਾਮਦਾਸ ਅਤੇ ਬੀਬੀ ਭਾਨੀ ਦੇ ਘਰ 19 ਵੈਸਾਖ, ਸੰਮਤ 1620 (15 ਅਪ੍ਰੈਲ, 1563) ਨੂੰ ਗੋਇੰਦਵਾਲ ਸਾਹਿਬ ਵਿਖੇ ਹੋਇਆ। ਆਪ ਸਿੱਖਾਂ ਦੇ ਪੰਜਵੇ ਗੁਰੂ ਸਨ, ਬਚਪਨ ਦੇ ਮੁੱਢਲੇ 11 ਸਾਲ ਆਪਣੇ ਨਾਨਾ ਗੁਰੂ ਅਮਰਦਾਸ ਦੀ ਦੇਖ-ਰੇਖ ਹੇਠ ਗੁਜ਼ਾਰਨ ਦੇ ਨਾਲ-ਨਾਲ ਆਪ ਜੀ ਨੇ ਨਾਨਾ ਗੁਰੂ ਤੋਂ ਗੁਰਮੁਖੀ ਦੀ ਵਿੱਦਿਆ ਦੀ ਮੁਹਾਰਤ ਹਾਸਲ ਕੀਤੀ, ਦੇਵਨਾਗਰੀ ਪਿੰਡ ਦੀ ਧਰਮਸ਼ਾਲਾ ਤੋਂ ਸਿੱਖੀ, ਸੰਸਕ੍ਰਿਤ ਦਾ ਗਿਆਨ ਪੰਡਿਤ ਬੇਣੀ ਕੋਲੋਂ, ਗਣਿਤ ਵਿੱਦਿਆ ਮਾਮਾ ਮੋਹਰੀ ਜੀ ਤੋਂ ਹਾਸਲ ਕੀਤੀ ਅਤੇ ਆਪ ਜੀ ਨੂੰ ਧਿਆਨ ਲਗਾਉਣ ਦੀ ਵਿੱਦਿਆ ਆਪ ਜੀ ਦੇ ਮਾਮਾ ਜੀ, ਬਾਬਾ ਮੋਹਨ ਜੀ ਨੇ ਸਿਖਾਈ।
ਗੁਰ ਅਮਰਦਾਸ ਦਾ ਸੱਚਖੰਡ ਵਾਪਸੀ ਦਾ ਸਮਾਂ ਨੇੜੇ ਆ ਜਾਣ ਕਰਕੇ ਤੀਜੇ ਗੁਰੂ ਸਾਹਿਬ ਜੀ ਨੇ 1 ਸਤੰਬਰ, 1574 ਚੌਥੇ ਗੁਰੂ ਰਾਮਦਾਸ ਜੀ ਨੂੰ ਗੁਰਗੱਦੀ ਬਖਸ਼ਿਸ਼ ਕੀਤੀ, ਬਾਬਾ ਬੁੱਢਾ ਜੀ ਨੇ ਗੁਰਿਆਈ ਤਿਲਕ ਦੀ ਰਸਮ ਅਦਾ ਕੀਤੀ, ਉਸੇ ਦਿਨ ਹੀ ਸ੍ਰੀ ਗੁਰੂ ਅਮਰਦਾਸ ਜੀ ਜੋਤੀ ਜੋਤਿ ਸਮਾਏ, ਇਸ ਤੋਂ ਬਾਅਦ ਸਾਲ 1574 ਵਿੱਚ ਹੀ ਸ੍ਰੀ ਗੁਰੂ ਰਾਮਦਾਸ, ਸ੍ਰੀ ਗੁਰੂ ਅਮਰਦਾਸ ਜੀ ਦੇ ਆਸ਼ੇ ਨੂੰ ਪੂਰਾ ਕਰਨ ਲਈ ਆਪਣੇ ਤਿੰਨੋਂ ਪੁੱਤਰਾਂ ਪ੍ਰਿਥੀ ਚੰਦ, ਸ੍ਰੀ ਮਹਾਂਦੇਵ ਅਤੇ ਸ੍ਰੀ (ਗੁਰੂ) ਅਰਜਨ ਦੇਵ ਜੀ ਨੂੰ ਨਾਲ ਲੈ ਕੇ ਗੁਰੂ ਕੇ ਚੱਕ (ਅੰਮ੍ਰਿਤਸਰ) ਆ ਗਏ; ਸਭ ਤੋਂ ਪਹਿਲੀ ਸੇਵਾ ਜੋ ਸ੍ਰੀ ਗੁਰੂ ਅਮਰਦਾਸ ਜੀ ਦੇ ਸਮੇਂ ਸੰਤੋਖਸਰ ਦੀ ਚਲ ਰਹੀ ਸੀ, ਉਸ ਨੂੰ ਅਰੰਭਿਆ ਅਤੇ ਜਿਸ ਟਾਹਲੀ ਹੇਠ ਬੈਠ ਕੇ ਆਪ ਜੀ ਸੇਵਾ ਕਰਵਾਇਆ ਕਰਦੇ ਸਨ, ਅੱਜਕਲ੍ਹ ਉਥੇ ਗੁਰਦੁਆਰਾ ਟਾਹਲੀ ਸਾਹਿਬ ਸੁਸ਼ੋਭਿਤ ਹੈ।ਫਿਰ ਗੁਰ ਰਾਮਦਾਸ ਨੇ ਸੰਨ 1577 ਵਿੱਚ ਪਿੰਡ ਤੁੰਗ ਦੇ ਜ਼ਿਮੀਂਦਾਰਾਂ ਨੂੰ 700 [[ਅਕਬਰੀ] ਮੋਹਰਾਂ ਦੇ ਕੇ ਪੰਜ ਸੌ ਵਿਘੇ ਜ਼ਮੀਨ ਗੁਰੂ ਕੇ ਚੱਕ ਵਾਲੀ ਥਾਂ ਪ੍ਰਾਪਤ ਕੀਤੀ ਸੀ, ਜਿਸ ਦਾ ਨਾਮ ਬਾਅਦ ਵਿੱਚ ਚੱਕ ਰਾਮਦਾਸ ਪੈ ਗਿਆ।
ਇਸੇ ਸਾਲ ਸ੍ਰੀ ਗੁਰੂ ਰਾਮਦਾਸ ਜੀ ਨੇ ਦੁਖ ਭੰਜਨੀ ਬੇਰੀ ਵਾਲੇ ਥਾਂ ਇੱਕ ਸਰੋਵਰ ਦੀ ਖੁਦਵਾਈ ਆਰੰਭੀ, ਜਿਸ ਨੂੰ ਬਾਅਦ ਵਿੱਚ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਸੰਪੂਰਨ ਕੀਤਾ। ਇਸ ਸਰੋਵਰ ਦਾ ਨਾਮ ਆਪਣੀ ਦੂਰ ਅੰਦੇਸ਼ੀ ਨਾਲ ਅੰਮ੍ਰਿਤਸਰ ਰੱਖਿਆ। ਇਸ ਤੋਂ ਹੀ ਇਸ ਨਗਰ ਦਾ ਨਾਮ ਅੰਮ੍ਰਿਤਸਰ ਪਿਆ। ਸ੍ਰੀ ਗੁਰੂ ਅਰਜਨ ਦੇਵ ਜੀ ਦਾ ਵਿਆਹ 23 ਹਾੜ ਸੰਮਤ 1636 ਨੂੰ ਮੌ ਪਿੰਡ (ਤਹਿਸੀਲ ਫਿਲੌਰ) ਦੇ ਵਸਨੀਕ ਸ੍ਰੀ ਕਿਸ਼ਨ ਚੰਦ ਜੀ ਦੀ ਸਪੁੱਤਰੀ ਮਾਤਾ ਗੰਗਾ ਜੀ ਨਾਲ ਹੋਇਆ, ਉਸ ਵੇਲੇ ਆਪ ਜੀ ਦੀ ਉਮਰ 16 ਸਾਲ ਦੀ ਸੀ।ਜਦ ਮਾਤਾ ਗੰਗਾ ਜੀ ਮਨ ਵਿੱਚ ਪੁੱਤਰ ਪ੍ਰਾਪਤੀ ਦੀ ਇੱਛਾ ਲੈ ਬਾਬਾ ਬੁੱਢਾ ਜੀ ਲਈ ਹੱਥੀਂ ਪ੍ਰਸ਼ਾਦਾ ਤਿਆਰ ਕਰਕੇ ,ਬੀੜ ਸਾਹਿਬ ਪੁੱਜੇ ਤਾਂ ਪਰਸ਼ਾਦ ਛਕਣ ਲੱਗਿਆਂ ਪ੍ਰਸੰਨ ਚਿਤ ਮੁਦਰਾ ਵਿੱਚ ਹੋਏ ਬਾਬਾ ਜੀ ਦੇ ਵਰਦਾਨ ਨਾਲ ਮਾਤਾ ਗੰਗਾ ਜੀ ਦੀ ਕੁੱਖੋਂ 21 ਹਾੜ ਸੰਮਤ 1652 (19 ਜੂਨ 1595) ਨੂੰ ਛੇਵੇਂ ਗੁਰੂ, ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਯੋਧਾ ਪੁੱਤਰ ਦਾ ਜਨਮ ਹੋਇਆ ਸੀ। ਇਧਰ ਸ੍ਰੀ ਗੁਰੂ ਰਾਮਦਾਸ ਜੀ ਨੇ ਆਪਣੇ ਨਿੱਕੇ ਸਪੁੱਤਰ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਧਰਮ ਪ੍ਰਤੀ ਲਗਨ, ਪਿਆਰ, ਸਤਿਕਾਰ, ਸੁਭਾਅ ਵਿੱਚ ਨਿਮਰਤਾ ਆਦਿ ਦੇ ਗੁਣਾਂ ਨੂੰ ਦੇਖਦੇ ਹੋਏ 1 ਸਤੰਬਰ 1581 ਨੂੰ ਜੋਤੀ ਜੋਤਿ ਸਮਾਉਣ ਵੇਲੇ ਸ੍ਰੀ ਗੋਇੰਦਵਾਲ ਸਾਹਿਬ ਵਿਖੇ, ਬਾਬਾ ਬੁੱਢਾ ਸਾਹਿਬ ਜੀ ਹੱਥੋਂ ਗੁਰਿਆਈ ਦਾ ਤਿਲਕ ਬਖਸ਼ਿਸ਼ ਕੀਤਾ ਅਤੇ ਆਪ ਚੌਥੇ ਗੁਰੂ ਉਸੇ ਦਿਨ ਹੀ ਜੋਤੀ ਜੋਤਿ ਸਮਾ ਗਏ।
ਉਸ ਵਕਤ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਉਮਰ 18 ਸਾਲ ਦੀ ਸੀ। ਦਸ ਤਾਰ ਬੰਦੀ ਦੀ ਰਸਮ ਤੋਂ ਬਾਅਦ ਆਪ ਜੀ ਅਕਤੂਬਰ ਮਹੀਨੇ ਸ੍ਰੀ ਅੰਮ੍ਰਿਤਸਰ ਆ ਗਏ।ਗੁਰਗੱਦੀ ਤੇ ਬਿਰਾਜਮਾਨ ਹੋ ਕੇ ਆਪ ਜੀ ਨੇ ਧ ਰ ਮ ਪ੍ਰਚਾਰ ਦੇ ਨਾਲ-ਨਾਲ ਗੁਰੂ ਰਾਮਦਾਸ ਜੀ ਵੱਲੋਂ ਅਰੰਭੇ ਕਾਰਜਾਂ ਨੂੰ ਨੇ ਪ ਰੇ ਚਾ ੜ੍ਹ ਨਾ ਸ਼ੁਰੂ ਕੀਤਾ। ਸੰਗਤਾਂ ਦੇ ਨਾਲ-ਨਾਲ ਬਾਬਾ ਬੁੱਢਾ ਜੀ ਅਤੇ ਭਾਈ ਸਾਲ੍ਹੋ ਜੀ ਨੂੰ ਇਨ੍ਹਾਂ ਕੰਮਾਂ ਲਈ ਜਥੇਦਾਰ ਥਾਪਿਆ ਅਤੇ ਨਾਲ ਹੀ ਆਪ ਜੀ ਨੇ ਦੂਰ-ਦੂਰ ਤਕ ਗੁਰਸਿੱਖੀ ਨੂੰ ਪ੍ਰਚਾਰਿਆ। ਆਗਰੇ ਤੋਂ ਚੱਲ ਕੇ ਗੁਰੂ ਸਾਹਿਬ ਦੇ ਦਰਸ਼ਨਾਂ ਹਿਤ ਭਾਈ ਗੁਰਦਾਸ ਜੀ ਅੰਮ੍ਰਿਤਸਰ ਵਿਖੇ 1583 ਦੇ ਆਰੰਭ ਵਿੱਚ ਗੁਰੂ ਸਾਹਿਬ ਨੂੰ ਮਿਲੇ। ਸ੍ਰੀ ਗੁਰੂ ਅਰਜਨ ਦੇਵ ਜੀ ਵੱਲੋਂ ਆਰੰਭੀ ਸੰਨ 1586 ਈਃ ਵਿੱਚ ਸੰਤੋਖਸਰ ਗੁਰਦੁਆਰਾ ਸਾਹਿਬ ਦੀ ਸੇਵਾ ਵਿੱਚ ਭਾਈ ਗੁਰਦਾਸ ਜੀ ਨੇ ਅਹਿਮ ਯੋਗਦਾਨ ਪਾਇਆ, ਸਿੱਖੀ ਨੂੰ ਮਜ਼ਬੂਤ ਕਰਨ ਲਈ ਗੁਰੂ ਸਾਹਿਬ ਜੀ ਨੇ 3 ਜਨਵਰੀ, 1588 (ਮਾਘੀ ਵਾਲੇ ਦਿਨ) ਸ੍ਰੀ ਗੁਰੂ ਅਰਜਨ ਦੇਵ ਜੀ ਨੇ ਸ੍ਰੀ ਹਰਿਮੰਦਰ ਸਾਹਿਬ ਦੀ ਨੀਂਹ ਰੱਖਣ ਦਾ ਪਵਿੱਤਰ ਕੰਮ ਮੁਸਲਮਾਨ ਫਕੀਰ ਸਾਈਂ ਮੀਆਂ ਮੀਰ (ਪੂਰਾ ਨਾਮ ਮੁਅਈਨ-ਉਲ-ਅਸਲਾਮ) ਤੋਂ ਕਰਵਾਇਆ। ਸ੍ਰੀ ਹਰਿਮੰਦਰ ਸਾਹਿਬ ਦੇ ਚਾਰੇ ਪਾਸੇ ਦਰਵਾਜ਼ੇ ਰਖਵਾਉਣ ਦਾ ਗੁਰੂ ਸਾਹਿਬ ਦਾ ਮੰਤਵ ਸਾਰੇ ਧਰਮਾਂ ਨੂੰ ਬਰਾਬਰ ਦਾ ਸਤਿਕਾਰ ਦੇਣਾ ਸੀ। ਸਰੋਵਰ ਵਿੱਚ ਬਿਰਾਜਮਾਨ ਸ੍ਰੀ ਹਰਿਮੰਦਰ ਸਾਹਿਬ ਦੀ ਮੂਰਤ ਅਤੇ ਦਿਨ-ਰਾਤ ਹੁੰਦਾ ਗੁਰਬਾਣੀ ਦਾ ਕੀਰਤਨ ਸੁਣ ਕੇ ਅਤੇ ਅਚਰਜ ਨਜ਼ਾਰੇ ਤੱਕ ਕੇ ਦੇਖਣ ਵਾਲੇ ਦੇ ਮਨ ਵਿੱਚ ਅਜਿਹਾ ਸਵਾਲ ਪੈਦਾ ਹੈ ਕਿ ਕੀ ਇਸ ਤੋਂ ਅੱਗੇ ਵੀ ਕੋਈ ਸੱਚ ਖੰਡ ਹੈ?
1590 ਤਕ ਗੁਰੂ ਸਾਹਿਬ ਸ੍ਰੀ ਹਰਿਮੰਦਰ ਸਾਹਿਬ ਦੀ ਸੇਵਾ ਵਿੱਚ ਰੁੱਝੇ ਰਹੇ ਅਤੇ ਇਸੇ ਹੀ ਸਾਲ ਗੁਰੂ ਸਾਹਿਬ ਨੇ 15 ਅਪ੍ਰੈਲ 1590 ਈ. ਬਾਬਾ ਬੁੱਢਾ ਜੀ ਦੇ ਅਰਦਾਸਾ ਸੋ ਧ ਣ ਉਪਰੰਤ ਤਰਨ ਤਾਰਨ ਸਰੋਵਰ ਦੀ ਨੀਂਹ ਰੱਖੀ, ਕਿਉਂਕਿ ਸਿੱਖੀ ਦੇ ਅਸੂਲ ਹਨ, ਆਪ ਤਰਨਾ ਅਤੇ ਦੂਜਿਆਂ ਨੂੰ ਤਾਰਨਾ ਅਤੇ ਗੁਰੂ ਸਾਹਿਬ ਦਾ ਮਨੋ ਰਥ ਗੁਰੂ ਨਾਨਕ ਸਾਹਿਬ ਦੀ ਸਿੱਖੀ ਨੂੰ ਪ੍ਰਚਾਰਨਾ ਸੀ ਅਤੇ ਖਾਸ ਕਰਕੇ ਇਸ ਇਲਾਕੇ ਦੇ ਹਾਕਮ ਨੂਰਦੀਨ ਅਤੇ ਉਸ ਦੇ ਪੁੱਤਰ ਅਮੀਰ ਦੀਨ ਅਤੇ ਸਖੀ ਸਰਵਰਾਂ ਦੇ ਵਧ ਰਹੇ ਮੁ ਸ ਲ ਮਾ ਨੀ ਪ੍ਰਭਾਵ ਨੂੰ ਰੋ ਕ ਣਾ ਸੀ, ਇਸ ਲਈ ਆਪ ਜੀ ਖੁ ਦ ਪ੍ਰਚਾਰ ਹਿੱਤ ਖਡੂਰ ਸਾਹਿਬ ਅਤੇ ਹੋਰ ਇਲਾਕਿਆਂ ਵਿੱਚ ਗਏ। ਤਰਨ ਤਾਰਨ ਵਿੱਚ ਕੋ ਹ ੜੀ ਘਰ ਬਣਵਾਉਣ ਉਪਰੰਤ ਸਰੋਵਰ ਦੇ ਪਾਣੀ ਨੂੰ ਅੰਮ੍ਰਿਤ ਰੂਪ ਵਿੱਚ ਬ ਦ ਲ ਕੇ ਕੋਹ ੜਿਆਂ ਦਾ ਕੋ ਹ ੜ ਹਮੇਸ਼ਾ ਲਈ ਖ ਤ ਮ ਕੀਤਾ।
1593 ਵਿੱਚ ਆਪ ਜੀ ਨੇ ਜਲੰਧਰ ਕੋਲ (ਦੁਆਬੇ ਵਿਚ) ਧਰਮ ਪ੍ਰਚਾਰ ਕੇਂਦਰ ਹਿਤ ਕਰਤਾਰਪੁਰ ਵਸਾਇਆ ਅਤੇ ਮਾਤਾ ਗੰਗਾ ਜੀ ਦੇ ਨਾਮ ’ਤੇ ਖੂਹ ਲਗਵਾਇਆ। 1594 ਈਃ ਨੂੰ ਆਪ ਜੀ ਨੇ ਗੁਰੂ ਕੀ ਵਡਾਲੀ ਨੂੰ ਧ ਰ ਮ ਪ੍ਰ ਚਾ ਰ ਹਿਤ ਪੱਕਾ ਟਿਕਾਣਾ ਬਣਾਇਆ, ਇਥੇ ਹੀ ਛੇਵੇਂ ਗੁਰੂ ਸਾਹਿਬ ਦਾ ਜਨਮ ਹੋਇਆ। ਇਨ੍ਹਾਂ ਹੀ ਸਾਲਾਂ ਵਿੱਚ ਸੋ ਕਾ ਪੈ ਜਾਣ ਕਾਰਨ ਜਨਤਾ ਦੀ ਲੋੜ ਨੂੰ ਮੁੱਖ ਰੱਖ ਕੇ ਆਪ ਜੀ ਨੇ ਦੋ-ਹਰਟੇ, ਚਾਰ-ਹਰਟੇ ਖੂਹ ਲਗਵਾਏ। ਗੁਰੂ ਕੀ ਵਡਾਲੀ ਦੇ ਪੱਛਮ ਵੱਲ ਛੇ-ਹਰਟਾ ਖੂਹ (ਜਿੱਥੇ ਗੁਰਦੁਆਰਾ ਛੇਹਰਟਾ ਸਾਹਿਬ ਹੈ) ਲਗਵਾਇਆ।
ਗੁਰਦੁਆਰਾ ਦੂਖ ਨਿਵਾਰਨ ਸਾਹਿਬ ਪਾਤਸ਼ਾਹੀ ਨੌਵੀਂ ਧੰਨ ਗੁਰੂ ਤੇਗ ਬਹਾਦੁਰ ਮਹਾਰਾਜ ਜੀ ਦਾ ਚਰਨ ਛੋਹ ਅਸਥਾਨ ਹੈ।
ਸਤਿਗੁਰੂ ਜੀ ਸੈਫ਼ਾਬਾਦ (ਅੱਜ ਕੱਲ੍ਹ ਬਹਾਦੁਰਗੜ੍ਹ ) ਬਿਰਾਜਮਾਨ ਸਨ , ਜਦੋ ਭਾਈ ਭਾਗ ਰਾਮ ਜੀ ਨੇ ਬੇਨਤੀ ਕੀਤੀ ਪਾਤਸ਼ਾਹ ਸਾਡਾ ਇਲਾਕਾ ਚੇਚਕ ਆਦਿਕ ਕਈ ਬਿਮਾਰੀਆਂ ਨਾਲ ਘਿਰਿਆ ਹੈ। ਬੜਾ ਇਲਾਜ ਕਰਵਾਈ ਦਾ। ਕੋਈ ਹੱਲ ਨਹੀਂ, ਅਸੀਂ ਬੜੇ ਦੁਖੀ ਹਾਂ , ਗ਼ਰੀਬ ਨਿਵਾਜ਼ ਕਿਰਪਾ ਕਰੋ ਸਾਡੇ ਪਿੰਡ ਚਰਨ ਪਾਉ। ਬੇਨਤੀ ਸੁਣ ਨੌਵੇਂ ਗੁਰਦੇਵ ਸੰਗਤ ਸਮੇਤ ਪਿੰਡ ਲਹਿਲ ਪਹੁੰਚੇ। ਇੱਥੇ ਇਕ ਬੋਹੜ ਦਾ ਰੁੱਖ ਦੇਖ ਟਿਕਾਣਾ ਕੀਤਾ। ਨੇੜੇ ਹੀ ਇਕ ਟੋਭਾ ਸੀ , ਨੌਵੇਂ ਪਾਤਸ਼ਾਹ ਨੇ ਦੁਖੀਆਂ ਨੂੰ ਦੇਖ ਉਸ ਟੋਭੇ ਚ ਆਪਣਾ ਪਾਵਨ ਚਰਨ ਛੁਹਾਇਆ ਤੇ ਬਚਨ ਕੀਤੇ ਏਥੇ ਜੋ ਇਸ਼ਨਾਨ ਕਰੇਗਾ ਉਸ ਦੇ ਸਭ ਰੋਗ ਦੂਰ ਹੋਣਗੇ। ਇਕ ਮਾਤਾ ਬੀਬੀ ਕਰਮਾਂ ਦੇਵੀ ਨੇ ਬੇਨਤੀ ਕੀਤੀ ਮਹਾਰਾਜ ਸਾਡੇ ਅਠਰਾਏ ਨੂੰ ਬਾਲ ਸ਼ਾਤ ਹੋ ਜਾਂਦੇ ਆ (ਮਰ ਜਾਂਦੇ) (ਕੁਦਰਤੀ ਗਰਭ ਦਾ ਸਮਾਂ ਨੌਂ ਕ ਮਹੀਨੇ ਹੈ ਪਰ ਅੱਠਵੇਂ ਮਹੀਨੇ ਗਰਭ ਦੇ ਵਿੱਚ ਹੀ ਜਨਮ ਤੋਂ ਕੁਝ ਸਮਾਂ ਪਹਿਲਾਂ ਬੱਚੇ ਦੀ ਮੌਤ ਹੋ ਜਾਣ ਨੂੰ ਇਸ ਨੂੰ ਅਠਵਾਰਾ ਜਾਂ ਅਠਰਾਏ ਕਹਿੰਦੇ ਨੇ ਗਰਭਪਾਤ ਵੀ ਆਖਦੇ ਨੇ ) .
ਬੀਬੀ ਕਰਮੋ ਨੇ ਕਿਹਾ ਮਹਾਰਾਜ ਇਸ ਬਿਮਾਰੀ ਦੇ ਨਾਲ ਕਈ ਕੁੱਖਾਂ ਹਰੀਆਂ ਹੋਣ ਤੋਂ ਪਹਿਲਾਂ ਸਖਣੀਆਂ ਹੋ ਜਾਂਦੀਆ ਨੇ। ਮਿਹਰ ਕਰੋ ਸਤਿਗੁਰਾਂ ਨੇ ਕਿਹਾ ਇਸ ਟੋਭੇ ਚ ਇਸ਼ਨਾਨ ਕਰੋ , ਲੰਗਰ ਲਗਾਉ , ਆਏ ਗਏ ਦੀ ਸੇਵਾ ਕਰੋ, ਸੰਗਤ ਕਰੋ ਸਭ ਰੋਗ ਸਭ ਦੁਖ ਦੂਰ ਹੋਣਗੇ। ਸੰਗਤ ਨੇ ਕਿਹਾ ਜੀ ਏਥੇ ਬਹੁਤੀ ਵੱਸੋ ਨਹੀ ਹੈ , ਪਾਤਸ਼ਾਹ ਨੇ ਕਿਹਾ ਬਹੁਤ ਰੌਕਣ ਲੱਗਣਗੀਆਂ।
ਗੁਰੂ ਬਚਨ ਸਫਲੇ ਬਾਬਾ ਆਲਾ ਸਿੰਘ ਨੇ ਪਟਿਆਲਾ ਸ਼ਹਿਰ ਵਸਾਇਆ ਏਥੇ ਹੀ ਹੁਣ ਅਸਥਾਨ ਹੈ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਉਹ ਟੋਭਾ ਸਰੋਵਰ ਬਣਿਆ।
ਉਹ ਬੋਹੜ ਦਾ ਰੁੱਖ ਜਿਥੇ ਸਤਿਗੁਰੂ ਬੈਠੇ ਸੀ , ਹੁਣ ਤਕ ਰਿਹਾ ਹੈ ਪਰ ਕੁਝ ਸਮਾਂ ਪਹਿਲਾਂ ਕਾਰ ਸੇਵਾ ਵਾਲਿਆ ਉਹ ਪਾਵਨ ਬੋਹੜ ਖ਼ਤਮ ਕਰ ਦਿੱਤਾ।
ਗੁਰਦੁਆਰਾ ਦੂਖ ਨਿਵਾਰਨ ਸਾਹਿਬ ਪਟਿਆਲੇ ਹਰ ਸਾਲ ਬਸੰਤ ਪੰਚਮੀ ਨੂੰ ਸੰਗਤ ਦਾ ਭਾਰੀ ਇਕੱਠ ਹੁੰਦਾ , ਦੀਵਾਨ ਸਜਦੇ ਨੇ। ਰਵਾਇਤ ਹੈ ਕੇ ਸਤਿਗੁਰੂ ਮਹਾਰਾਜ ਬਸੰਤ ਪੰਚਮੀ ਵਾਲੇ ਦਿਨ ਪਹੁੰਚੇ।
ਮੇਜਰ ਸਿੰਘ
ਗੁਰੂ ਕਿਰਪਾ ਕਰੇ
बिलावलु महला ४ असटपदीआ घरु ११ ੴ सतिगुर प्रसादि ॥ आपै आपु खाइ हउ मेटै अनदिनु हरि रस गीत गवईआ ॥ गुरमुखि परचै कंचन काइआ निरभउ जोती जोति मिलईआ ॥१॥ मै हरि हरि नामु अधारु रमईआ ॥ खिनु पलु रहि न सकउ बिनु नावै गुरमुखि हरि हरि पाठ पड़ईआ ॥१॥ रहाउ ॥ एकु गिरहु दस दुआर है जा के अहिनिसि तसकर पंच चोर लगईआ ॥ धरमु अरथु सभु हिरि ले जावहि मनमुख अंधुले खबरि न पईआ ॥२॥कंचन कोटु बहु माणकि भरिआ जागे गिआन तति लिव लईआ ॥ तसकर हेरू आइ लुकाने गुर कै सबदि पकड़ि बंधि पईआ ॥३॥ हरि हरि नामु पोतु बोहिथा खेवटु सबदु गुरु पारि लंघईआ ॥ जमु जागाती नेड़ि न आवै ना को तसकरु चोरु लगईआ ॥४॥हरि गुण गावै सदा दिनु राती मै हरि जसु कहते अंतु न लहीआ ॥ गुरमुखि मनूआ इकतु घरि आवै मिलउ गुोपाल नीसानु बजईआ ॥५॥ नैनी देखि दरसु मनु त्रिपतै स्रवन बाणी गुर सबदु सुणईआ ॥ सुनि सुनि आतम देव है भीने रसि रसि राम गोपाल रवईआ ॥६॥ त्रै गुण माइआ मोहि विआपे तुरीआ गुणु है गुरमुखि लहीआ ॥ एक द्रिसटि सभ सम करि जाणै नदरी आवै सभु ब्रहमु पसरईआ ॥७॥ राम नामु है जोति सबाई गुरमुखि आपे अलखु लखईआ ॥ नानक दीन दइआल भए है भगति भाइ हरि नामि समईआ ॥८॥१॥४॥
हे भाई! सुंदर राम का हरी-नाम मेरे लिए(मेरी जिंदगी का) सहारा (बन गया) है, (अब) मैं उसके नाम के बिना एक छिन एक पल भी नहीं रह सकता। गुरू की शरण आकर (मैं तो) हरी-नाम का पाठ (ही) पढ़ता रहता हूँ।1। रहाउ। हे भाई! जो मनुष्य हर वक्त हरी-नाम रस के गीत गाता रहता है, जो मनुष्य गुरू की शरण पड़ के (हरी-नाम में) पसीजा रहता है, वह मनुष्य (परमात्मा के) स्वयं में अपना स्वयं विलीन कर के (अपने अंदर से) अहंकार मिटा लेता है, (विकारों से बचे रहने के कारण) उसका शरीर सोने जैसा शुद्ध हो जाता है, उसकी जिंद निर्भय प्रभू की ज्योति में लीन रहती है।1। हे भाई! (मनुष्य का ये शरीर) एक ऐसा घर है जिसके दस दरवाजे हैं, (इन दरवाजों से) दिन-रात- (काम क्रोध लोभ मोह अहंकार) पाँच चोर सेंध लगाए रखते हैं, (इसके अंदर से) आत्मिक जीवन वाला सारा धन चुरा के ले जाते हैं। (आत्मिक जीवन द्वारा) अंधे हो चुके मन के मुरीद मनुष्य को (अपने लूटे जाने का) पता नहीं लगता।2। हे भाई! (यह मानव शरीर, जैसे) सोने का किला (उच्च आत्मिक गुणों के) मोतियों से भरा हुआ है, (इन हीरों को चुराने के लिए लूटने के लिए कामादिक) चोर डाकू आकर (इसमें) छुपे रहते हैं। जो मनुष्य आत्मिक जीवन के स्त्रोत प्रभू में सुरति जोड़ के सचेत रहते हैं, वह मनुष्य गुरू के शब्द के द्वारा (इन चोर-डाकूओं को) पकड़ के बाँध लेते हैं।3।हे भाई! परमात्मा का नाम जहाज है जहाज़। (उस जहाज़ का) मल्लाह (गुरू का) शब्द है, (जो मनुष्य इस जहाज़ का आसरा लेता है, उसको) गुरू (विकारों भरे संसार-समुंद्र से) पार निकाल लेता है। जमराज मूसलिया (भी उसके) नजदीक नहीं आता, (कामादिक) कोई चोर भी सेंध नहीं लगा सकता।4। हे भाई! (मेरा मन अब) सदा दिन रात परमात्मा के गुण गाता रहता है, मैं प्रभू की सिफत-सालाह करते-करते (सिफत का) अंत नहीं पा सकता। गुरू की शरण पड़ कर (मेरा यह) मन प्रभू के चरणों में ही टिका रहता है, मैं लोक लाज दूर करके जगत पालक प्रभू को मिला रहता हूँ।5। हे भाई! आँखों से (हर जगह प्रभू के) दर्शन करके (मेरा) मन (और वासना से) तृप्त रहता है, (मेरे) कान गुरू की बाणी गुरू के शबद को (ही) सुनते रहते हैं। (प्रभू की सिफत सालाह) सुन-सुन के (मेरी) जिंद (नाम-रस में) भीगी रहती है, (मैं) बड़े आनंद से राम-गोपाल के गुण गाता रहता हूँ।6। हे भाई! माया के तीन गुणों के असर तले रहने वाले जीव (सदा) माया के मोह में फसे रहते हैं। गुरू के सन्मुख रहने वाला मनुष्य (वह) चौथा पद प्राप्त कर लेता है (जहाँ माया का प्रभाव नहीं पड़ सकता)। (गुरू के सन्मुख रहने वाला मनुष्य) एक (प्यार-भरी) निगाह से सारी दुनिया को एक जैसा जानता है, उसको (यह प्रत्यक्ष) दिखाई देता है (कि) हर जगह परमात्मा ही पसरा हुआ है।7। हे भाई! गुरू के सन्मुख रहने वाला मनुष्य (ये) समझ लेता है कि अलख प्रभू स्वयं ही स्वयं (हर जगह मौजूद) है, हर जगह परमात्मा का ही नाम है, सारी दुनिया में परमात्मा की ही ज्योति है। हे नानक! दीनों पर दया करने वाले प्रभू जी जिन पर मेहरवान होते हैं, वह मनुष्य भक्ति-भावना से परमात्मा के नाम में लीन रहते हैं।8।1।
ਅੰਗ : 833
ਬਿਲਾਵਲੁ ਮਹਲਾ ੪ ਅਸਟਪਦੀਆ ਘਰੁ ੧੧
ੴ ਸਤਿਗੁਰ ਪ੍ਰਸਾਦਿ ॥
ਆਪੈ ਆਪੁ ਖਾਇ ਹਉ ਮੇਟੈ ਅਨਦਿਨੁ ਹਰਿ ਰਸ ਗੀਤ ਗਵਈਆ ॥ ਗੁਰਮੁਖਿ ਪਰਚੈ ਕੰਚਨ ਕਾਇਆ ਨਿਰਭੳ ਜੋਤੀ ਜੋਤਿ ਮਿਲਈਆ ॥੧॥ ਮੈ ਹਰਿ ਹਰਿ ਨਾਮੁ ਅਧਾਰੁ ਰਮਈਆ ॥ ਖਿਨੁ ਪਲੁ ਰਹਿ ਨ ਸਕਉ ਬਿਨੁ ਨਾਵੈ ਗੁਰਮੁਖਿ ਹਰਿ ਹਰਿ ਪਾਠ ਪੜਈਆ ॥੧॥ ਰਹਾਉ ॥ ਏਕੁ ਗਿਰਹੁ ਦਸ ਦੁਆਰ ਹੈ ਜਾ ਕੇ ਅਹਿਨਿਸਿ ਤਸਕਰ ਪੰਚ ਚੋਰ ਲਗਈਆ ॥ ਧਰਮੁ ਅਰਥੁ ਸਭੁ ਹਿਰਿ ਲੇ ਜਾਵਹਿ ਮਨਮੁਖ ਅੰਧੁਲੇ ਖਬਰਿ ਨ ਪਈਆ ॥੨॥ ਕੰਚਨ ਕੋਟੁ ਬਹੁ ਮਾਣਕਿ ਭਰਿਆ ਜਾਗੇ ਗਿਆਨ ਤਤਿ ਲਿਵ ਲਈਆ ॥ ਤਸਕਰ ਹੇਰੂ ਆਇ ਲੁਕਾਨੇ ਗੁਰ ਕੈ ਸਬਦਿ ਪਕੜਿ ਬੰਧਿ ਪਈਆ ॥੩॥ ਹਰਿ ਹਰਿ ਨਾਮੁ ਪੋਤੁ ਬੋਹਿਥਾ ਖੇਵਟੁ ਸਬਦੁ ਗੁਰੁ ਪਾਰਿ ਲੰਘਈਆ ॥ ਜਮੁ ਜਾਗਾਤੀ ਨੇੜਿ ਨ ਆਵੈ ਨਾ ਕੋ ਤਸਕਰੁ ਚੋਰੁ ਲਗਈਆ ॥੪॥ ਹਰਿ ਗੁਣ ਗਾਵੈ ਸਦਾ ਦਿਨੁ ਰਾਤੀ ਮੈ ਹਰਿ ਜਸੁ ਕਹਤੇ ਅੰਤੁ ਨ ਲਹੀਆ ॥ ਗੁਰਮੁਖਿ ਮਨੂਆ ਇਕਤੁ ਘਰਿ ਆਵੈ ਮਿਲਉ ਗੋੁਪਾਲ ਨੀਸਾਨੁ ਬਜਈਆ ॥੫॥ ਨੈਨੀ ਦੇਖਿ ਦਰਸੁ ਮਨੁ ਤ੍ਰਿਪਤੈ ਸ੍ਰਵਨ ਬਾਣੀ ਗੁਰ ਸਬਦੁ ਸੁਣਈਆ ॥ ਸੁਨਿ ਸੁਨਿ ਆਤਮ ਦੇਵ ਹੈ ਭੀਨੇ ਰਸਿ ਰਸਿ ਰਾਮ ਗੋਪਾਲ ਰਵਈਆ ॥੬॥ ਤ੍ਰੈ ਗੁਣ ਮਾਇਆ ਮੋਹਿ ਵਿਆਪੇ ਤੁਰੀਆ ਗੁਣੁ ਹੈ ਗੁਰਮੁਖਿ ਲਹੀਆ ॥ ਏਕ ਦ੍ਰਿਸਟਿ ਸਭ ਸਮ ਕਰਿ ਜਾਣੈ ਨਦਰੀ ਆਵੈ ਸਭੁ ਬ੍ਰਹਮੁ ਪਸਰਈਆ ॥੭॥ ਰਾਮ ਨਾਮੁ ਹੈ ਜੋਤਿ ਸਬਾਈ ਗੁਰਮੁਖਿ ਆਪੇ ਅਲਖੁ ਲਖਈਆ ॥ ਨਾਨਕ ਦੀਨ ਦਇਆਲ ਭਏ ਹੈ ਭਗਤਿ ਭਾਇ ਹਰਿ ਨਾਮਿ ਸਮਈਆ ॥੮॥੧॥੪॥
ਅਰਥ : ਬਿਲਾਵਲੁ ਮਹਲਾ ੪ ਅਸਟਪਦੀਆ ਘਰੁ ੧੧
ੴ ਸਤਿਗੁਰ ਪ੍ਰਸਾਦਿ ॥
ਹੇ ਭਾਈ! ਜਿਹੜਾ ਮਨੁੱਖ ਹਰ ਵੇਲੇ ਹਰਿ-ਨਾਮ ਰਸ ਦੇ ਗੀਤ ਗਾਂਦਾ ਰਹਿੰਦਾ ਹੈ, ਜਿਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ (ਹਰਿ-ਨਾਮ ਵਿਚ) ਪਰਚਿਆ ਰਹਿੰਦਾ ਹੈ, ਉਹ ਮਨੁੱਖ (ਪਰਮਾਤਮਾ ਦੇ) ਆਪੇ ਵਿਚ ਆਪਣਾ ਆਪ ਲੀਨ ਕਰ ਕੇ (ਆਪਣੇ ਅੰਦਰੋਂ) ਹਉਮੈ ਮਿਟਾ ਲੈਂਦਾ ਹੈ, (ਵਿਕਾਰਾਂ ਤੋਂ ਬਚੇ ਰਹਿਣ ਕਰਕੇ) ਉਸ ਦਾ ਸਰੀਰ ਸੋਨੇ ਵਰਗਾ ਸੁੱਧ ਹੋ ਜਾਂਦਾ ਹੈ, ਉਸ ਦੀ ਜਿੰਦ ਨਿਰਭਉ ਪ੍ਰਭੂ ਦੀ ਜੋਤਿ ਵਿਚ ਲੀਨ ਰਹਿੰਦੀ ਹੈ ।੧।ਹੇ ਭਾਈ! ਸੋਹਣੇ ਰਾਮ ਦਾ ਹਰਿ-ਨਾਮ ਮੇਰੇ ਵਾਸਤੇ (ਮੇਰੀ ਜ਼ਿੰਦਗੀ ਦਾ) ਆਸਰਾ (ਬਣ ਗਿਆ) ਹੈ, (ਹੁਣ) ਮੈਂ ਉਸ ਦੇ ਨਾਮ ਤੋਂ ਬਿਨਾ ਇਕ ਖਿਨ ਇਕ ਪਲ ਭੀ ਨਹੀਂ ਰਹਿ ਸਕਦਾ । ਗੁਰੂ ਦੀ ਸਰਨ ਪੈ ਕੇ (ਮੈਂ ਤਾਂ) ਹਰਿ-ਨਾਮ ਦਾ ਪਾਠ (ਹੀ) ਪੜ੍ਹਦਾ ਰਹਿੰਦਾ ਹਾਂ ।੧।ਰਹਾਉ।ਹੇ ਭਾਈ! (ਮਨੁੱਖ ਦਾ ਇਹ ਸਰੀਰ) ਇਕ ਅਜਿਹਾ ਘਰ ਹੈ ਜਿਸ ਦੇ ਦਸ ਦਰਵਾਜ਼ੇ ਹਨ, (ਇਹਨਾਂ ਦਰਵਾਜ਼ਿਆਂ ਦੀ ਰਾਹੀਂ) ਦਿਨ ਰਾਤ (ਕਾਮ ਕੋ੍ਰਧ ਲੋਭ ਮੋਹ ਅਹੰਕਾਰ) ਪੰਜ ਚੋਰ ਸੰਨ੍ਹ ਲਾਈ ਰੱਖਦੇ ਹਨ, (ਇਸ ਦੇ ਅੰਦਰੋਂ) ਆਤਮਕ ਜੀਵਨ ਵਾਲਾ ਸਾਰਾ ਧਨ ਚੁਰਾ ਕੇ ਲੈ ਜਾਂਦੇ ਹਨ ।(ਆਤਮਕ ਜੀਵਨ ਵਲੋਂ) ਅੰਨ੍ਹੇ ਹੋ ਚੁਕੇ ਮਨ ਦੇ ਮੁਰੀਦ ਮਨੁੱਖ ਨੂੰ (ਆਪਣੇ ਲੁੱਟੇ ਜਾਣ ਦਾ) ਪਤਾ ਹੀ ਨਹੀਂ ਲੱਗਦਾ ।੨।ਹੇ ਭਾਈ! (ਇਹ ਮਨੁੱਖਾ ਸਰੀਰ, ਮਾਨੋ,) ਸੋਨੇ ਦਾ ਕਿਲ੍ਹਾ (ਉੱਚੇ ਆਤਮਕ ਗੁਣਾਂ ਦੇ) ਮੋਤੀਆਂ ਨਾਲ ਭਰਿਆ ਹੋਇਆ ਹੈ, (ਇਹਨਾਂ ਹੀਰਿਆਂ ਨੂੰ ਚੁਰਾਣ ਲਈ ਲੁੱਟਣ ਲਈ ਕਾਮਾਦਿਕ) ਚੋਰ ਡਾਕੂ ਆ ਕੇ (ਇਸ ਵਿਚ) ਲੁਕੇ ਰਹਿੰਦੇ ਹਨ । ਜਿਹੜੇ ਮਨੁੱਖ ਆਤਮਕ ਜੀਵਨ ਦੇ ਸੋਮੇ ਪ੍ਰਭੂ ਵਿਚ ਸੁਰਤਿ ਜੋੜ ਕੇ ਸੁਚੇਤ ਰਹਿੰਦੇ ਹਨ, ਉਹ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ (ਇਹਨਾਂ ਚੋਰਾਂ ਡਾਕੂਆਂ ਨੂੰ) ਫੜ ਕੇ ਬੰਨ੍ਹ ਲੈਂਦੇ ਹਨ ।੩।ਹੇ ਭਾਈ! ਪਰਮਾਤਮਾ ਦਾ ਨਾਮ ਜਹਾਜ਼ ਹੈ ਜਹਾਜ਼, (ਉਸ ਜਹਾਜ਼ ਦਾ) ਮਲਾਹ (ਗੁਰੂ ਦਾ) ਸ਼ਬਦ ਹੈ, (ਜਿਹੜਾ ਮਨੁੱਖ ਇਸ ਜਹਾਜ਼ ਦਾ ਆਸਰਾ ਲੈਂਦਾ ਹੈ, ਉਸ ਨੂੰ) ਗੁਰੂ (ਵਿਕਾਰਾਂ-ਭਰੇ ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈਂਦਾ ਹੈ । ਜਮਰਾਜ-ਮਸੂਲੀਆ (ਭੀ ਉਸ ਦੇ) ਨੇੜੇ ਨਹੀਂ ਆਉਂਦਾ, (ਕਾਮਾਦਿਕ) ਕੋਈ ਚੋਰ ਭੀ ਸੰਨ੍ਹ ਨਹੀਂ ਲਾ ਸਕਦਾ ।੪।ਹੇ ਭਾਈ! (ਮੇਰਾ ਮਨ ਹੁਣ) ਸਦਾ ਦਿਨ ਰਾਤ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ, ਮੈਂ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦਿਆਂ ਕਰਦਿਆਂ (ਸਿਫ਼ਤਿ ਦਾ) ਅੰਤ ਨਹੀਂ ਲੱਭ ਸਕਦਾ । ਗੁਰੂ ਦੀ ਸਰਨ ਪੈ ਕੇ (ਮੇਰਾ ਇਹ) ਮਨ ਪ੍ਰਭੂ-ਚਰਨਾਂ ਵਿਚ ਹੀ ਟਿਕਿਆ ਰਹਿੰਦਾ ਹੈ, ਮੈਂ ਲੋਕ-ਲਾਜ ਦੂਰ ਕਰ ਕੇ ਜਗਤ-ਪਾਲਕ ਪ੍ਰਭੂ ਨੂੰ ਮਿਲਿਆ ਰਹਿੰਦਾ ਹਾਂ ।੫।ਹੇ ਭਾਈ! ਅੱਖਾਂ ਨਾਲ (ਹਰ ਥਾਂ ਪ੍ਰਭੂ ਦਾ) ਦਰਸਨ ਕਰ ਕੇ (ਮੇਰਾ) ਮਨ (ਹੋਰ ਵਾਸਨਾਂ ਵਲੋਂ) ਰੱਜਿਆ ਰਹਿੰਦਾ ਹੈ, (ਮੇਰਾ) ਕੰਨ ਗੁਰੂ ਦੀ ਬਾਣੀ ਗੁਰੂ ਦੇ ਸ਼ਬਦ ਨੂੰ (ਹੀ) ਸੁਣਦੇ ਰਹਿੰਦੇ ਹਨ । (ਪ੍ਰਭੂ ਦੀ ਸਿਫ਼ਤਿ-ਸਾਲਾਹ) ਸੁਣ ਸੁਣ ਕੇ (ਮੇਰੀ) ਜਿੰਦ (ਨਾਮ-ਰਸ ਵਿਚ) ਭਿੱਜੀ ਰਹਿੰਦੀ ਹੈ, (ਮੈਂ) ਬੜੇ ਆਨੰਦ ਨਾਲ ਰਾਮ-ਗੋਪਾਲ ਦੇ ਗੁਣ ਗਾਂਦਾ ਰਹਿੰਦਾ ਹਾਂ ।੬।ਹੇ ਭਾਈ! ਮਾਇਆ ਦੇ ਤਿੰਨ ਗੁਣਾਂ ਦੇ ਅਸਰ ਹੇਠ ਰਹਿਣ ਵਾਲੇ ਜੀਵ (ਸਦਾ) ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ । ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ (ਉਹ) ਚੌਥਾ ਪਦ ਪ੍ਰਾਪਤ ਕਰ ਲੈਂਦਾ ਹੈ (ਜਿਥੇ ਮਾਇਆ ਦਾ ਪ੍ਰਭਾਵ ਨਹੀਂ ਪੈ ਸਕਦਾ) । (ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ) ਇਕ (ਪਿਆਰ-) ਨਿਗਾਹ ਨਾਲ ਸਾਰੀ ਲੁਕਾਈ ਨੂੰ ਇਕੋ ਜਿਹੀ ਜਾਣਦਾ ਹੈ, ਉਸ ਨੂੰ (ਇਹ ਪ੍ਰਤੱਖ) ਦਿੱਸ ਪੈਂਦਾ ਹੈ (ਕਿ) ਹਰ ਥਾਂ ਪਰਮਾਤਮਾ ਹੀ ਪਸਰਿਆ ਹੋਇਆ ਹੈ ।੭।ਹੇ ਭਾਈ! ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ (ਇਹ) ਸਮਝ ਲੈਂਦਾ ਹੈ ਕਿ ਅਲੱਖ ਪ੍ਰਭੂ ਆਪ ਹੀ ਆਪ (ਹਰ ਥਾਂ ਮੌਜੂਦ) ਹੈ, ਹਰ ਥਾਂ ਪਰਮਾਤਮਾ ਦਾ ਹੀ ਨਾਮ ਹੈ, ਸਾਰੀ ਲੁਕਾਈ ਵਿਚ ਪਰਮਾਤਮਾ ਦੀ ਹੀ ਜੋਤਿ ਹੈ । ਹੇ ਨਾਨਕ! ਦੀਨਾਂ ਉਤੇ ਦਇਆ ਕਰਨ ਵਾਲੇ ਪ੍ਰਭੂ ਜੀ ਜਿਨ੍ਹਾਂ ਉਤੇ ਦਇਆਵਾਨ ਹੁੰਦੇ ਹਨ, ਉਹ ਮਨੁੱਖ ਭਗਤੀ-ਭਾਵਨਾ ਦੀ ਰਾਹੀਂ ਪਰਮਾਤਮਾ ਦੇ ਨਾਮ ਵਿਚ ਲੀਨ ਰਹਿੰਦੇ ਹਨ ॥੮॥੧॥੪॥