आसा ॥ जब लगु तेलु दीवे मुखि बाती तब सूझै सभु कोई ॥ तेल जले बाती ठहरानी सूंना मंदरु होई ॥१॥ रे बउरे तुहि घरी न राखै कोई ॥ तूं राम नामु जपि सोई ॥१॥ रहाउ ॥ का की मात पिता कहु का को कवन पुरख की जोई ॥ घट फूटे कोऊ बात न पूछै काढहु काढहु होई ॥२॥ देहुरी बैठी माता रोवै खटीआ ले गए भाई ॥ लट छिटकाए तिरीआ रोवै हंसु इकेला जाई ॥३॥ कहत कबीर सुनहु रे संतहु भै सागर कै ताई ॥ इसु बंदे सिरि जुलमु होत है जमु नही हटै गुसाई ॥४॥९॥

अर्थ: (जैसे) जब तक दिए में तेल है, और दिए के मुख में बाती है, तब तक (घर में) हर एक चीज नज़र आती है | तेल जल जाए, बाती बुझ जाए, तो घर सुना हो जाता है (उसी प्रकार, सरीर में जब तक श्वास हैं तब तक जिंदगी कायम है, तब तक हर एक चीज़ ‘अपनी’ महसूस होती है, पर श्वास ख़त्म हो जाने पर जिंदगी कि जोति बुझ जाती है और यह सरीर अकेला रह जाता है) |१| (उस समय) हे पगले! तुझे किसी ने एक पल भी घर में नहीं रहने देना| सो, भगवान् का नाम जप, वोही साथ निभाने वाला है|१|रहाउ| यहाँ बताओ, किस कि माँ? किस का बाप? और किस कि बीवी? जब सरीर रूप बर्तन टूटता है, कोई (इस को) नहीं पूछता, (तब) यही पड़ा होता है (भाव, हर जगह से यही आवाज आती है) कि इस को जल्दी बहार निकालो|२| घर कि दहलीज पर माँ बैठ कर रोती है, और भाई चारपाई उठा कर (शमशान को) ले जाते हैं| केश बिखेर कर पत्नी रोती है, (पर) जीवात्मा अकेले ही जाती है|३| कबीर जी कहते हैं- हे संत जनो! इस डरावने समुन्द्र कि बाबत सुनो (भाव, आखिर नतीजा यह निकलता है) ( कि जिन को ‘अपना’ समझ रहा था, उनसे साथ टूट जाने पर, अकेले) इस जीव पर (इस के किये कर्मो अनुसार) मुसीबत आती है, यम (का डर) सर से टलता नहीं|४|९|

ਵਾਰ ਰਾਇ ਮਹਮੇ ਹਸਨੇ ਕੀ
ਲੋਕ-ਕਥਾ ਅਨੁਸਾਰ ਮਹਿਮਾ ਅਤੇ ਹਸਨਾ ਭੱਟੀ ਰਾਜਪੂਤ ਸਨ ਜੋ ਮਾਲਵੇ ਦੇ ਖੇਤਰ ਕਾਂਗੜ ਅਤੇ ਧੌਲੇ ਦੇ ਰਜਵਾੜੇ ਸਨ। ਹਸਨੇ ਨੇ ਧੋਖੇ ਨਾਲ ਮਹਿਮੇ ਨੂੰ ਅਕਬਰ ਬਾਦਸ਼ਾਹ ਕੋਲ ਸ਼ਿਕਾਇਤ ਕਰ ਕੇ ਕੈਦ ਕਰਵਾ ਦਿੱਤਾ। ਮਹਿਮੇ ਨੇ ਆਪਣੀ ਬਹਾਦਰੀ ਨਾਲ ਬਾਦਸ਼ਾਹ ਨੂੰ ਖੁਸ਼ ਕਰ ਕੇ ਬਾਗ਼ੀ ਹੋਏ ਹਸਨੇ ਨੂੰ ਸੋਧਣ ਦੀ ਆਗਿਆ ਲਈ ਅਤੇ ਦੋਹਾਂ ਵਿਚਕਾਰ ਭਾਰੀ ਯੁੱਧ ਹੋਇਆ। ਇਸ ਯੁੱਧ ਵਿਚ ਹਸਨਾ ਹਾਰ ਗਿਆ।
ਇਸ ਘਟਨਾ ਬਾਰੇ ਇਕ ਹੋਰ ਵਾਰਤਾ ਵੀ ਪ੍ਰਚਲਿਤ ਹੈ ਕਿ ਹਸਨਾ ਅਕਬਰ ਬਾਦਸ਼ਾਹ ਪਾਸ ਨੌਕਰ ਸੀ। ਹਸਨੇ ਨੂੰ ਬਾਦਸ਼ਾਹ ਨੇ ਕਿਸੇ ਗਲਤੀ ਕਰਨ ਕਰਕੇ ਨੌਕਰੀ ਤੋਂ ਕੱਢ ਦਿੱਤਾ ਸੀ। ਉਹ ਮਹਿਮੇ ਦੀ ਸ਼ਰਨ ਵਿਚ ਚਲਾ ਗਿਆ ਅਤੇ ਅਖੀਰ ਵਿਚ ਉਸ ਨੂੰ ਧੋਖਾ ਦੇ ਮਾਮਲਾ ਨਾ ਤਾਰਨ ਦੇ ਦੋਸ਼ ਵਿਚ ਪਕੜਵਾ ਦਿੱਤਾ। ਬਾਅਦ ਵਿਚ ਬਾਦਸ਼ਾਹ ਨੂੰ ਅਸਲੀਅਤ ਦਾ ਪਤਾ ਲੱਗਾ ਤਾਂ ਉਸ ਨੇ ਮਹਿਮੇ ਨੂੰ ਫੌਜ ਦੇ ਕੇ ਹਸਨੇ ਨੂੰ ਸੋਧਣ ਲਈ ਭੇਜਿਆ। ਲੜਾਈ ਵਿਚ ਹਸਨਾ ਹਾਰ ਗਿਆ ਅਤੇ ਉਸ ਨੂੰ ਕੈਦ ਕਰ ਲਿਆ ਗਿਆ। ਪਰ ਮੁਆਫ਼ੀ ਮੰਗਣ ’ਤੇ ਮਹਿਮੇ ਨੇ ਉਸ ਨੂੰ ਛੱਡ ਦਿੱਤਾ। ਦੋਹਾਂ ਦੀ ਬਹਾਦਰੀ ਨੂੰ ਦੇਖਦੇ ਹੋਏ ਕਿਸੇ ਢਾਡੀ ਨੇ ਇਨ੍ਹਾਂ ਦੀ ਵਾਰ ਲਿਖ ਕੇ ਲੋਕਾਂ ਨੂੰ ਸੁਣਾਈ ਜੋ ਲੋਕਾਂ ਵਿਚ ਬਹੁਤ ਹਰਮਨਪਿਆਰੀ ਹੋਈ ਜਿਸ ਦੀ ਵੰਨਗੀ ਇਸ ਪ੍ਰਕਾਰ ਹੈ:
ਮਹਿਮਾ ਹਸਨਾ ਰਾਜਪੂਤ, ਰਾਇ ਭਾਰੇ ਭੱਟੀ।
ਹਸਨੇ ਬੇਈਮਾਨਗੀ ਨਾਲ ਮਹਿਮੇ ਥੱਟੀ।
ਭੇੜ ਦੁਹਾਂ ਦਾ ਮੱਚਿਆ, ਸਰ ਵਗੇ ਸਫੱਟੀ।
ਮਹਿਮੇ ਪਾਈ ਫਤੇ ਰਨ ਗਲ ਹਸਨੇ ਘੱਟੀ।
ਬੰਨ੍ਹ ਹਸਨੇ ਨੂੰ ਛੱਡਿਆ, ਜਸ ਮਹਿਮੇ ਖੱਟੀ।
ਸ੍ਰੀ ਗੁਰੂ ਅਰਜਨ ਦੇਵ ਜੀ ਨੇ ਸ੍ਰੀ ਗੁਰੂ ਰਾਮਦਾਸ ਜੀ ਦੁਆਰਾ ਉਚਾਰਨ ਕੀਤੀ
ਸਾਰੰਗ ਰਾਗ ਵਿਚ ਲਿਖੀ ਵਾਰ ਨੂੰ ਇਸ ਵਾਰ ਦੀ ਧੁਨੀ ਉੱਪਰ ਗਾਉਣ ਦੀ ਹਦਾਇਤ ਕੀਤੀ ਹੈ।
( ਚਲਦਾ )

ਅੰਗ : 477

ਆਸਾ ॥

ਜਬ ਲਗੁ ਤੇਲੁ ਦੀਵੇ ਮੁਖਿ ਬਾਤੀ ਤਬ ਸੂਝੈ ਸਭੁ ਕੋਈ ॥ ਤੇਲ ਜਲੇ ਬਾਤੀ ਠਹਰਾਨੀ ਸੂੰਨਾ ਮੰਦਰੁ ਹੋਈ ॥੧॥ ਰੇ ਬਉਰੇ ਤੁਹਿ ਘਰੀ ਨ ਰਾਖੈ ਕੋਈ ॥ ਤੂੰ ਰਾਮ ਨਾਮੁ ਜਪਿ ਸੋਈ ॥੧॥ ਰਹਾਉ ॥ ਕਾ ਕੀ ਮਾਤ ਪਿਤਾ ਕਹੁ ਕਾ ਕੋ ਕਵਨ ਪੁਰਖ ਕੀ ਜੋਈ ॥ ਘਟ ਫੂਟੇ ਕੋਊ ਬਾਤ ਨ ਪੂਛੈ ਕਾਢਹੁ ਕਾਢਹੁ ਹੋਈ ॥੨॥ ਦੇਹੁਰੀ ਬੈਠੀ ਮਾਤਾ ਰੋਵੈ ਖਟੀਆ ਲੇ ਗਏ ਭਾਈ ॥ ਲਟ ਛਿਟਕਾਏ ਤਿਰੀਆ ਰੋਵੈ ਹੰਸੁ ਇਕੇਲਾ ਜਾਈ ॥੩॥ ਕਹਤ ਕਬੀਰ ਸੁਨਹੁ ਰੇ ਸੰਤਹੁ ਭੈ ਸਾਗਰ ਕੈ ਤਾਈ ॥ ਇਸੁ ਬੰਦੇ ਸਿਰਿ ਜੁਲਮੁ ਹੋਤ ਹੈ ਜਮੁ ਨਹੀ ਹਟੈ ਗੁਸਾਈ ॥੪॥੯॥ ਦੁਤੁਕੇ॥

ਅਰਥ: ਆਸਾ ॥

(ਜਿਵੇਂ) ਜਦ ਤਕ ਦੀਵੇ ਵਿਚ ਤੇਲ ਹੈ, ਤੇ ਦੀਵੇ ਦੇ ਮੂੰਹ ਵਿਚ ਵੱਟੀ ਹੈ, ਤਦ ਤਕ (ਘਰ ਵਿਚ) ਹਰੇਕ ਚੀਜ਼ ਨਜ਼ਰੀਂ ਆਉਂਦੀ ਹੈ । ਤੇਲ ਸੜ ਜਾਏ, ਵੱਟੀ ਬੁੱਝ ਜਾਏ, ਤਾਂ ਘਰ ਸੁੰਞਾ ਹੋ ਜਾਂਦਾ ਹੈ (ਤਿਵੇਂ, ਸਰੀਰ ਵਿਚ ਜਦ ਤਕ ਸੁਆਸ ਹਨ ਤੇ ਜ਼ਿੰਦਗੀ ਕਾਇਮ ਹੈ, ਤਦ ਤਕ ਹਰੇਕ ਚੀਜ਼ ਆਪਣੀ ਜਾਪਦੀ ਹੈ, ਪਰ ਸੁਆਸ ਮੁੱਕ ਜਾਣ ਅਤੇ ਜ਼ਿੰਦਗੀ ਦੀ ਜੋਤ ਬੁੱਝ ਜਾਣ ਤੇ ਇਹ ਸਰੀਰ ਇਕੱਲਾ ਰਹਿ ਜਾਂਦਾ ਹੈ) ।੧।(ਉਸ ਵੇਲੇ) ਹੇ ਕਮਲੇ ਤੈਨੂੰ ਕਿਸੇ ਨੇ ਇਕ ਘੜੀ ਭੀ ਘਰ ਵਿਚ ਰਹਿਣ ਨਹੀਂ ਦੇਣਾ । ਸੋ, ਰੱਬ ਦਾ ਨਾਮ ਜਪ, ਉਹੀ ਸਾਥ ਨਿਭਾਉਣ ਵਾਲਾ ਹੈ ।੧।ਰਹਾਉ। ਇੱਥੇ ਦੱਸੋ, ਕਿਸ ਦੀ ਮਾਂ? ਕਿਸ ਦਾ ਪਿਉ? ਤੇ ਕਿਸ ਦੀ ਵਹੁਟੀ? ਜਦੋਂ ਸਰੀਰ-ਰੂਪ ਭਾਂਡਾ ਭੱਜਦਾ ਹੈ, ਕੋਈ (ਇਸ ਦੀ) ਵਾਤ ਨਹੀਂ ਪੁੱਛਦਾ, (ਤਦੋਂ) ਇਹੀ ਪਿਆ ਹੁੰਦਾ ਹੈ (ਭਾਵ, ਹਰ ਪਾਸਿਓਂ ਇਹੀ ਆਵਾਜ਼ ਆਉਂਦੀ ਹੈ) ਕਿ ਇਸ ਨੂੰ ਛੇਤੀ ਬਾਹਰ ਕੱਢੋ ।੨। ਘਰ ਦੀ ਦਲੀਜ਼ ਤੇ ਬੈਠੀ ਮਾਂ ਰੋਂਦੀ ਹੈ, (ਤੇ) ਭਰਾ ਮੰਜਾ ਚੁੱਕ ਕੇ (ਮਸਾਣਾਂ ਨੂੰ) ਲੈ ਜਾਂਦੇ ਹਨ । ਕੇਸ ਖਿਲਾਰ ਕੇ ਵਹੁਟੀ ਪਈ ਰੋਂਦੀ ਹੈ, (ਪਰ) ਜੀਵਾਤਮਾ ਇਕੱਲਾ (ਹੀ) ਜਾਂਦਾ ਹੈ ।੩। ਕਬੀਰ ਕਹਿੰਦਾ ਹੈ-ਹੇ ਸੰਤ ਜਨੋ! ਇਸ ਡਰਾਉਣੇ ਸਮੁੰਦਰ ਦੀ ਬਾਬਤ ਸੁਣੋ (ਭਾਵ, ਆਖ਼ਰ ਸਿੱਟਾ ਇਹ ਨਿਕਲਦਾ ਹੈ) (ਕਿ ਜਿਨ੍ਹਾਂ ਨੂੰ ਆਪਣਾ ਸਮਝਦਾ ਰਿਹਾ ਸੀ, ਉਹਨਾਂ ਨਾਲੋਂ ਸਾਥ ਟੁੱਟ ਜਾਣ ਤੇ, ਇਕੱਲੇ) ਇਸ ਜੀਵ ਉੱਤੇ (ਇਸ ਦੇ ਕੀਤੇ ਵਿਕਰਮਾਂ ਅਨੁਸਾਰ) ਮੁਸੀਬਤ ਆਉਂਦੀ ਹੈ, ਜਮ (ਦਾ ਡਰ) ਸਿਰੋਂ ਟਲਦਾ ਨਹੀਂ ਹੈ ।੪।੯। ਨੋਟ:- ਦੋ ਦੋ ਤੁਕਾਂ ਦੇ ‘ਬੰਦ’ ਵਾਲੇ ਇਹ ੯ ਸ਼ਬਦ ਹਨ।

ਜੋਧੈ ਵੀਰੈ ਪੂਰਬਾਣੀ ਕੀ ਵਾਰ
ਲੋਕ-ਰਵਾਇਤ ਅਨੁਸਾਰ ਪੂਰਬਾਣ ਨਾਂ ਦਾ ਇਕ ਰਾਜਪੂਤ ਰਾਜਾ ਸੀ ਜਿਸ ਦੇ ਦੋ ਬਹਾਦਰ ਪੁੱਤਰ ਸਨ ਜਿਨ੍ਹਾਂ ’ਚੋਂ ਇਕ ਦਾ ਨਾਂ ਜੋਧਾ ਅਤੇ ਦੂਜੇ ਦਾ ਨਾਂ ਵੀਰਾ ਸੀ। ਇਹ ਜੰਗਲ ਵਿਚ ਲੁਕ-ਛਿਪ ਕੇ ਡਾਕੇ ਮਾਰਦੇ ਹੁੰਦੇ ਸਨ। ਬਾਦਸ਼ਾਹ ਅਕਬਰ ਨੇ ਇਨ੍ਹਾਂ ਦੀ ਬਹਾਦਰੀ ਦੇ ਕਈ ਕਿੱਸੇ ਸੁਣ ਰੱਖੇ ਸਨ। ਇਕ ਦਿਨ ਬਾਦਸ਼ਾਹ ਨੇ ਇਨ੍ਹਾਂ ਨੂੰ ਆਪਣੀ ਫੌਜ ਵਿਚ ਨੌਕਰੀ ਕਰਨ ਲਈ ਸੁਝਾਅ ਦਿੱਤਾ। ਪਰ ਇਨ੍ਹਾਂ ਅਣਖੀ ਯੋਧਿਆਂ ਨੇ ਇਸ ਸੁਝਾਅ ਨੂੰ ਇਹ ਕਹਿ ਕੇ ਠੁਕਰਾ ਦਿੱਤਾ ਕਿ ਉਹ ਬਾਦਸ਼ਾਹ ਦੀ ਨੌਕਰੀ ਕਰਨ ਵਾਲੇ ਰਾਜਪੂਤਾਂ ਤੋਂ ਵਖਰੀ ਕਿਸਮ ਦੇ ਹਨ। ਇਹ ਗੱਲ ਅਕਬਰ ਨੂੰ ਚੰਗੀ ਨਾ ਲੱਗੀ ਅਤੇ ਉਸ ਨੇ ਗੁੱਸੇ ਵਿਚ ਆ ਕੇ ਉਨ੍ਹਾਂ ਉੱਪਰ ਫੌਜ ਨੂੰ ਚੜ੍ਹਾਈ ਕਰਨ ਦਾ ਹੁਕਮ ਕਰ ਦਿੱਤਾ। ਦੋਨੋਂ ਭਰਾ ਅਦੁੱਤੀ ਵੀਰਤਾ ਦਾ ਪ੍ਰਗਟਾਵਾ ਕਰਦੇ ਹੋਏ ਵੀਰ-ਗਤੀ ਨੂੰ ਪ੍ਰਾਪਤ ਹੋ ਗਏ। ਉਨ੍ਹਾਂ ਦੇ ਇਸ ਸਾਕੇ ਨੂੰ ਕਿਸੇ ਢਾਡੀ ਨੇ ਬੜੀ ਰੁਚੀ ਨਾਲ ਵਾਰ ਰਚਨਾ ਰਾਹੀਂ ਗਾਇਆ ਜੋ ਕਿ ਲੋਕਾਂ ਵਿਚ ਬਹੁਤ ਹਰਮਨ ਪਿਆਰੀ ਹੋ ਗਈ। ਇਸ ਵਾਰ ਦੀ ਵੰਨਗੀ ਇਸ ਪ੍ਰਕਾਰ ਹੈ।
ਜੋਧ ਵੀਰ ਪੂਰਬਾਣੀਏ, ਦੋ ਗੱਲਾਂ ਕਰੀ ਕਰਾਰੀਆਂ।
ਫੌਜ ਚੜ੍ਹਾਈ ਬਾਦਸ਼ਾਹ, ਅਕਬਰ ਰਣ ਭਾਰੀਆਂ।
ਸਨਮੁੱਖ ਹੋਏ ਰਾਜਪੂਤ, ਸ਼ੁਤਰੀ ਰਣਕਾਰੀਆਂ।
ਧੂਹ ਮਿਆਨੋਂ ਕਂੱਢੀਆਂ, ਬਿਜੁੱਲ ਚਮਕਾਰੀਆਂ।…
ਏਹੀ ਕੀਤੀ ਜੋਧ ਵੀਰ, ਪਤਸ਼ਾਹੀ ਗੱਲਾਂ ਸਾਰੀਆਂ।
ਇਸ ਵਾਰ ਦੀ ਧੁਨੀ ਉੱਪਰ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਦਰਜ ‘ਰਾਮਕਲੀ ਕੀ ਵਾਰ ਮਹਲਾ ੩ ਨੂੰ ਗਾਉਣ ਦਾ ਆਦੇਸ਼ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਕੀਤਾ ਹੈ ।
( ਚਲਦਾ )

Begin typing your search term above and press enter to search. Press ESC to cancel.

Back To Top