ਅੰਗ : 694
ਧਨਾਸਰੀ ਭਗਤ ਰਵਿਦਾਸ ਜੀ ਕੀ ॥
ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥
ਅਰਥ: (ਹੇ ਮਾਧੋ!) ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ, ਤੇਰੇ, ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, (ਮੇਰੀ ਕੰਗਾਲਤਾ ਦਾ) ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। (ਹੇ ਸੋਹਣੇ ਰਾਮ!) ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ।੧। ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ?।ਰਹਾਉ। ਰਵਿਦਾਸ ਆਖਦਾ ਹੈ-ਹੇ ਮਾਧੋ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ (ਮਿਹਰ ਕਰ, ਮੇਰਾ) ਇਹ ਜਨਮ ਤੇਰੀ ਯਾਦ ਵਿਚ ਬੀਤੇ; ਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, (ਦਰਸ਼ਨ ਦੀ) ਆਸ ਵਿਚ ਹੀ ਮੈਂ ਜੀਊਂਦਾ ਹਾਂ ॥੨॥੧॥
ਸ਼੍ਰੀ ਦਰਬਾਰ ਸਾਹਿਬ ਤਰਨਤਾਰਨ ਦਾ ਸਰੋਵਰ
ਮੁਰਾਦਪੁਰ ਦਾ ਚੌਧਰੀ ਕੋਹੜ ਦੀ ਬਿਮਾਰੀ ਨਾਲ ਕੁਰਲਾ ਰਿਹਾ ਸੀ।
ਦਇਆ ਦੀ ਮੂਰਤ ਸ਼੍ਰੀ ਗੁਰੂ ਅਰਜਨ ਦੇਵ ਜੀ ਪਾਸੋਂ ਉਸ ਦੀ ਇਹ
ਮੰਦੀ ਹਾਲਤ ਦੇਖੀ ਨਾ ਗਈ। ਗੁਰੂ ਸਾਹਿਬ ਨੇ ਇਸ ਨੂੰ ਤਰਨ ਤਾਰਨ
ਦੇ ਸਰੋਵਰ ਦੇ ਜਲ ਨਾਲ ਇਸ਼ਨਾਨ ਕਰਾ ਕੇ , ਹੱਥੀਂ ਦਵਾ ਦਾਰੂ ਕਰਕੇ
ਰੋਗ ਮੁਕਤ ਕੀਤਾ।
ਅਰਦਾਸ ਕਰਿਆ ਕਰੋ
ਸੌਣ ਲੱਗੇ : ਕੋਈ ਬਿਨ੍ਹਾਂ ਛੱਤ ਦੇ ਨਾ ਸੋਵੇਂ
ਖਾਣ ਲੱਗੇ – ਕੋਈ ਭੁੱਖਾ ਨਾ ਰਹੇ
ਖੁਸ਼ੀ ਵਿੱਚ – ਸਭ ਹੱਸਦੇ ਵੱਸਦੇ ਰਹਿਣ
ਦੁੱਖ ਵੇਲੇ – ਰੱਬਾ ਕਦੇ ਕਿਸੇ ਤੇ ਨਾ ਆਵੇ
धनासरी, भगत रवि दास जी की ੴ सतिगुर परसाद हम सरि दीनु दइआल न तुम सरि अब पतिआरू किया कीजे ॥ बचनी तोर मोर मनु माने जन कऊ पूरण दीजे ॥१॥ हउ बलि बलि जाउ रमईआ कारने ॥ कारन कवन अबोल ॥ रहाउ ॥ बहुत जनम बिछुरे थे माधउ इहु जनमु तुम्हारे लेखे ॥ कहि रविदास आस लगि जीवउ चिर भइओ दरसनु देखे ॥२॥१॥
(हे माधो मेरे जैसा कोई दीन और कंगाल नहीं हे और तेरे जैसा कोई दया करने वाला नहीं, (मेरी कंगालता का) अब और परतावा करने की जरुरत नहीं (हे सुंदर राम!) मुझे दास को यह सिदक बक्श की मेरा मन तेरी सिफत सलाह की बाते करने में ही लगा रहे।१। हे सुंदर राम! में तुझसे सदके हूँ, तू किस कारण मेरे साथ नहीं बोलता?||रहाउ|| रविदास जी कहते हैं- हे माधो! कई जन्मो से मैं तुझ से बिछुड़ा आ रहा हूँ (कृपा कर, मेरा) यह जनम तेरी याद में बीते; तेरा दीदार किये बहुत समां हो गया है, (दर्शन की) आस में जीवित हूँ॥२॥१॥
ਅੰਗ : 694
ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥
ਅਰਥ: (ਹੇ ਮਾਧੋ!) ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ, ਤੇਰੇ, ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, (ਮੇਰੀ ਕੰਗਾਲਤਾ ਦਾ) ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। (ਹੇ ਸੋਹਣੇ ਰਾਮ!) ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ।੧। ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ?।ਰਹਾਉ। ਰਵਿਦਾਸ ਜੀ ਕਹਿੰਦੇ ਹਨ -ਹੇ ਮਾਧੋ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ (ਮਿਹਰ ਕਰ, ਮੇਰਾ) ਇਹ ਜਨਮ ਤੇਰੀ ਯਾਦ ਵਿਚ ਬੀਤੇ; ਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, (ਦਰਸ਼ਨ ਦੀ) ਆਸ ਵਿਚ ਹੀ ਮੈਂ ਜੀਊਂਦਾ ਹਾਂ ॥੨॥੧॥
ਇਤਿਹਾਸ ਦੱਸਦਾ ਹੈ ਕਿ ਜਦੋਂ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਮਾਛੀਵਾੜੇ ਦੇ ਜੰਗਲਾਂ ਵਿੱਚ ਪਹੁੰਚੇ ਤਾਂ ਉਹਨਾਂ ਦੇ ਪੈਰ ਨੰਗੇ ਸਨ,ਉਸ ਠੰਡ ਦੇ ਸਮੇਂ ਸਤਿਗੁਰੂ ਜੀ ਦੇ ਪੈਰਾਂ ਵਿੱਚ ਜੋੜਾ ਕਿਉਂ ਨਹੀ ਸੀ?
ਚਮਕੌਰ ਦੀ ਗੜ੍ਹੀ ਤੋਂ ਜਦੋਂ ਗੁਰੂ ਸਾਹਿਬ ਨੇ ਸਿੰਘਾਂ ਦੇ ਹੁਕਮ ਨਾਲ ਨਿਕਲ ਜਾਣਾ ਮੰਨ ਲਿਆ ਤਾਂ ਉਹਨਾਂ ਗੜ੍ਹੀ ਤੋਂ ਬਾਹਰ ਨਿਕਲਦਿਆਂ ਹੀ ਆਪਣੇ ਜੋੜੇ ਉਤਾਰ ਦਿੱਤੇ ,ਸਿੰਘਾਂ ਨੇ ਬੇਨਤੀ ਕੀਤੀ ਕਿ ਠੰਡ ਬਹੁਤ ਹੈ ,ਰਸਤਾ ਕੰਡਿਆਲਾ ਹੈ,ਇਸ ਲਈ ਕਿਰਪਾ ਕਰਕੇ ਜੋੜੇ ਪਾਈ ਰੱਖੋ ਤਾਂ ਇਸ ਦੇ ਉੱਤਰ ਵਿੱਚ ਗੁ੍ਰੁ ਸਾਹਿਬ ਜੀ ਨੇ ਫੁਰਮਾਇਆ ,ਅੱਗੇ ਜੰਗ ਦੇ ਮੈਦਾਨ ਵਿੱਚ ਮੇਰੇ ਸੂਰਮੇ ਸ਼ਹੀਦਾ ਦੀਆਂ ਪਵਿੱਤਰ ਦੇਹਾਂ ਪਈਆ ਹੋਈਆਂ ਹਨ: ਜੰਗ ਕਰਦਿਆਂ,ਸੱਟਾਂ ਲੱਗਦਿਆਂ ,ਡਿਗਦਿਆ ਕਈਆਂ ਦੇ ਦਸਤਾਰੇ ਉਤਰ ਗਏ ਹੋਣਗੇ ਅਤੇ ਰਾਤ ਦੇ ਹਨੇਰੇ ਵਿੱਚ ਹੋ ਸਕਦਾ ਹੈ ਵਿਸਰ ਭੋਲੇ ਹੀ ਕਿਸੇ ਦੇ ਰੋਮਾਂ ਉੱਤੇ ਮੇਰੀ ਜੁੱਤੀ ਰੱਖੀ ਜਾਵੇ ਤੇ ਇਸ ਤਰ੍ਹਾਂ ਮੈ ਉਹਨਾਂ ਪੁਨੀਤ ਸ਼ਹੀਦਾਂ ਦੇ ਪਾਵਨ ਰੋਮਾਂ ਦੀ ਬੇਅਦਬੀ ਕਰਨ ਦਾ ਭਾਗੀ ਬਣ ਸਕਦਾ ਹਾਂ । ਜਿਨ੍ਹਾਂ ਕੇਸਾਂ ਵਿੱਚ ਅੰਮ੍ਰਿਤ ਦੇ ਛੱਟੇ ਲਗਾ ਕੇ ਪਵਿੱਤਰ ਕੀਤਾ ਗਿਆ ਹੈ–ਉਹਨਾਂ ਨਾਲ ਜੁੱਤੀ ਛੂਹ ਹੋ ਜਾਵੇ ,ਇਹ ਕਿਵੇਂ ਬਰਦਾਸ਼ਤ ਹੋ ਸਕਦਾ ਹੈ । ਇਸ ਲਈ ਕੇਸਾਂ ਦੇ ਸਤਿਕਾਰ ਨੂੰ ਮੱਦੇ ਨਜ਼ਰ ਰੱਖਦੇ ਹੋਏ ਮੈਂ ਜੋੜੇ ਨਹੀ ਪਵਾਂਗਾਂ ਭਾਵੇਂ ਮੈਨੂੰ ਅਜਿਹਾ ਕਰਨ ਨਾਲ ਕਿਤਨਾ ਵੀ ਦੁਖ ਤਕਲੀਫ਼ ਕਿਉਂ ਨਾ ਝੱਲਣੀ ਪਵੇ ।
ਇਸ ਕਰਕੇ ਉਹਨਾਂ ਜੋੜੇ ਨਹੀ ਪਾਏ ਅਤੇ ਨੰਗੇ ਪੈਰੀਂ ਨਿਕਲੇ ।ਸਰਦੀ ਦੀ ਰਾਤ ਸੀ ਤੇ,ਕੰਡਿਆਲੇ ਜੰਗਲ ਵਿੱਚੋਂ ਨੰਗੇ ਪੈਰੀਂ ਚੱਲਣ ਨਾਲ ਮਾਛੀਵਾੜੇ ਤੱਕ ਪੁਜਣ ਤੱਕ ਉਹਨਾਂ ਦੇ ਕੋਮਲ ਚਰਣਾ ਨੂੰ ਜ਼ਾਲਮ ਕੰਡਿਆਂ ਨੇ ਛਲਨੀ ਕਰ ਦਿੱਤਾ ,ਪਰ ਇਸ ਤਕਲੀਫ਼ ਨੂੰ ਉਹਨਾਂ ਬਿਲਕੁਲ ਅਣਗੋਲਿਆਂ ਕਰ ਦਿੱਤਾ ।
ਇਸ ਸਾਖੀ ਨੂੰ ਜਾਨਣ ਤੋਂ ਮਗਰੋਂ ਕਿਸੇ ਨੂੰ ਕੋਈ ਸ਼ੰਕਾ ਨਹੀ ਰਹਿ ਜਾਣਾ ਚਾਹੀਦਾ ਕਿ ਗੁਰੂ ਦੇ ਸਿੱਖ ਲਈ ਕੇਸ ਕਿਤਨੀ ਵੱਡੀ ਮਹਾਨਤਾ ਦਾ ਦਰਜ਼ਾ ਰੱਖਦੇ ਹਨ
ਧੰਨ ਧੰਨ ਗੁਰੂ ਗੋਬਿੰਦ ਸਿੰਘ ਜੀ .
ਸਰਬੰਸਦਾਨੀ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਤੁਹਾਨੂ ਕੋਟ ਕੋਟ ਪ੍ਰਣਾਮ !
ਭੁੱਲ ਚੁੱਕ ਮੁਆਫ ਕਰਨਾ ਸੰਗਤ ਜੀ 🙏
Harmanpreet Singh 🙏
ਅੰਗ : 614
ਰਤਨੁ ਛਾਡਿ ਕਉਡੀ ਸੰਗਿ ਲਾਗੇ ਜਾ ਤੇ ਕਛੂ ਨ ਪਾਈਐ ॥ ਪੂਰਨ ਪਾਰਬ੍ਰਹਮ ਪਰਮੇਸੁਰ ਮੇਰੇ ਮਨ ਸਦਾ ਧਿਆਈਐ ॥੧॥ ਸਿਮਰਹੁ ਹਰਿ ਹਰਿ ਨਾਮੁ ਪਰਾਨੀ ॥ ਸਿਮਰਹੁ ਹਰਿ ਹਰਿ ਨਾਮੁ ਪਰਾਨੀ ॥ ਮ੍ਰਿਗ ਤ੍ਰਿਸਨਾ ਅਰੁ ਸੁਪਨ ਮਨੋਰਥ ਤਾ ਕੀ ਕਛੁ ਨ ਵਡਾਈ ॥ ਰਾਮ ਭਜਨ ਬਿਨੁ ਕਾਮਿ ਨ ਆਵਸਿ ਸੰਗਿ ਨ ਕਾਹੂ ਜਾਈ ॥੨॥ ਹਉ ਹਉ ਕਰਤ ਬਿਹਾਇ ਅਵਰਦਾ ਜੀਅ ਕੋ ਕਾਮੁ ਨ ਕੀਨਾ ॥ ਧਾਵਤ ਧਾਵਤ ਨਹ ਤ੍ਰਿਪਤਾਸਿਆ ਰਾਮ ਨਾਮੁ ਨਹੀ ਚੀਨਾ ॥੩॥ ਸਾਦ ਬਿਕਾਰ ਬਿਖੈ ਰਸ ਮਾਤੋ ਅਸੰਖ ਖਤੇ ਕਰਿ ਫੇਰੇ ॥ ਨਾਨਕ ਕੀ ਪ੍ਰਭ ਪਾਹਿ ਬਿਨੰਤੀ ਕਾਟਹੁ ਅਵਗੁਣ ਮੇਰੇ ॥੪॥੧੧॥੨੨॥
ਅਰਥ: (ਹੇ ਭਾਈ! ਮਾਇਆ-ਵੇੜ੍ਹੇ ਮਨੁੱਖ) ਕੀਮਤੀ ਪ੍ਰਭੂ-ਨਾਮ ਛੱਡ ਕੇ ਕਉਡੀ (ਦੇ ਮੁੱਲ ਦੀ ਮਾਇਆ) ਨਾਲ ਚੰਬੜੇ ਰਹਿੰਦੇ ਹਨ, ਜਿਸ ਪਾਸੋਂ (ਅੰਤ) ਕੁਝ ਭੀ ਪ੍ਰਾਪਤ ਨਹੀਂ ਹੁੰਦਾ । ਹੇ ਮੇਰੇ ਮਨ! ਸਰਬ-ਵਿਆਪਕ ਪਾਰਬ੍ਰਹਮ ਪਰਮੇਸਰ ਦਾ ਨਾਮ ਸਦਾ ਸਿਮਰਨਾ ਚਾਹੀਦਾ ਹੈ ।੧। ਹੇ ਬੰਦੇ! ਸਦਾ ਪਰਮਾਤਮਾ ਦਾ ਨਾਮ ਸਿਮਰਿਆ ਕਰ । ਹੇ ਗਿਆਨਹੀਨ! ਇਹ ਸਰੀਰ ਸਦਾ ਕਾਇਮ ਰਹਿਣ ਵਾਲਾ ਨਹੀਂ ਹੈ, ਇਹ ਜ਼ਰੂਰ ਨਾਸ ਹੋ ਜਾਂਦਾ ਹੈ ।ਰਹਾਉ। (ਹੇ ਭਾਈ! ਇਹ ਮਾਇਆ) ਠਗ-ਨੀਰਾ ਹੈ (ਜੋ ਤਿਹਾਏ ਹਰਨ ਨੂੰ ਤੜਫਾ ਤੜਫਾ ਕੇ ਮਾਰ ਮੁਕਾਂਦਾ ਹੈ) ਸੁਪਨਿਆਂ ਵਿਚ ਮਿਲੇ ਪਦਾਰਥ ਹੈ, (ਆਤਮਕ ਜੀਵਨ ਵਾਲੇ ਦੇਸ਼ ਵਿਚ) ਇਸ ਮਾਇਆ ਨੂੰ ਕੁਝ ਭੀ ਇੱਜ਼ਤ ਨਹੀਂ ਮਿਲਦੀ । ਪਰਮਾਤਮਾ ਦੇ ਭਜਨ ਤੋਂ ਬਿਨਾ (ਹੋਰ ਕੋਈ ਚੀਜ਼) ਕੰਮ ਨਹੀਂ ਆਉਂਦੀ, ਇਹ ਮਾਇਆ (ਅੰਤ) ਕਿਸੇ ਦੇ ਭੀ ਨਾਲ ਨਹੀਂ ਜਾਂਦੀ ।੨। (ਹੇ ਭਾਈ! ਮਾਇਆ-ਵੇੜ੍ਹੇ ਮਨੁੱਖ ਦੀ) ਉਮਰ (ਮਾਇਆ ਦਾ) ਮਾਣ ਕਰਦਿਆਂ ਹੀ ਬੀਤ ਜਾਂਦੀ ਹੈ, ਉਹ ਕੋਈ ਐਸਾ ਕੰਮ ਨਹੀਂ ਕਰਦਾ ਜੋ ਜਿੰਦ ਦੇ ਲਾਭ ਵਾਸਤੇ ਹੋਵੇ । (ਸਾਰੀ ਉਮਰ ਮਾਇਆ ਦੀ ਖ਼ਾਤਰ) ਦੌੜਦਾ ਭਟਕਦਾ ਰਹਿੰਦਾ ਹੈ, ਰੱਜਦਾ ਨਹੀਂ, ਪਰਮਾਤਮਾ ਦੇ ਨਾਮ ਨਾਲ ਸਾਂਝ ਨਹੀਂ ਪਾਂਦਾ ।੩। ਹੇ ਭਾਈ! ਮਾਇਆ-ਵੇੜ੍ਹਿਆ ਮਨੁੱਖ ਚਸਕਿਆਂ ਵਿਚ ਵਿਕਾਰਾਂ ਵਿਚ ਪਦਾਰਥਾਂ ਦੇ ਸੁਆਦਾਂ ਵਿਚ ਮਸਤ ਰਹਿੰਦਾ ਹੈ, ਬੇਅੰਤ ਪਾਪ ਕਰ ਕਰ ਕੇ ਜਨਮ ਮਰਨ ਦੇ ਗੇੜਾਂ ਵਿਚ ਪਿਆ ਰਹਿੰਦਾ ਹੈ । ਹੇ ਭਾਈ! ਨਾਨਕ ਦੀ ਅਰਜ਼ੋਈ ਤਾਂ ਪ੍ਰਭੂ ਪਾਸ ਹੀ ਹੈ (ਨਾਨਕ ਪ੍ਰਭੂ ਨੂੰ ਹੀ ਆਖਦਾ ਹੈ—ਹੇ ਪ੍ਰਭੂ!) ਮੇਰੇ ਔਗੁਣ ਕੱਟ ਦੇਹ ।੪।੧੧।੨੨।
ਗੁਰੂ ਘਰ ਦੀ ਦੇਗ ਵਿਚ ਇਨੀ ਬਰਕਤ ਹੈ ਕੀ
ਜੋ ਰੋਗ ਡਾਕਟਰ ਠੀਕ ਨਹੀਂ ਕਰ ਸਕੇ
ਉਹ ਦੇਗ ਛੱਕਣ ਤੇ ਤੰਦਰੁਸਤ ਹੋ ਗਏ
वडहंसु महला ३ ॥ रसना हरि सादि लगी सहजि सुभाइ ॥ मनु त्रिपतिआ हरि नामु धिआइ ॥१॥ सदा सुखु साचै सबदि वीचारी ॥ आपणे सतगुर विटहु सदा बलिहारी ॥१॥ रहाउ ॥ अखी संतोखीआ एक लिव लाइ ॥ मनु संतोखिआ दूजा भाउ गवाइ ॥२॥ देह सरीरि सुखु होवै सबदि हरि नाइ ॥ नामु परमलु हिरदै रहिआ समाइ ॥३॥ नानक मसतकि जिसु वडभागु ॥ गुर की बाणी सहज बैरागु ॥४॥७॥
अर्थ: जिस मनुष्य की जिव्हा परमात्मा के नाम के स्वाद में लगती है, वह मनुष्य आतमिक अडोलता में टिक जाता है, प्रभु-प्रेम में जुड़ जाता है। परमात्मा के नाम सिमर कर उस का मन (माया के तृष्णा की तरफ से) भर जाता है ॥१॥ जिस के सदा-थिर प्रभु की सिफत सलाह वाले शब्द में जुड़ने से विचारवान हो जाते हैं, और सदा आतमिक आनंद मिला रहता है, मैं अपने उस गुरु से सदा कुर्बान जाता हूँ ॥१॥ रहाउ ॥ (हे भाई! गुरु की सरन की बरकत से) एक परमात्मा में सुरत जोड़ के मनुष्य की आँखें (पराये रूप की तरफ) से भर जाती हैं, और माया के प्यार दूर कर के मनुष्य का मन (तृष्णा की तरफ से) भर जाता है ॥२॥ शब्द की बरकत से परमात्मा के नाम में जुड़े शरीर में आनन्द पैदा होता है, और आतमिक जीवन की सुगंधी देन वाला हरी-नाम मनुष्य के हिरदे में सदा टिका रहता है ॥३॥ नानक जी! जिस मनुष्य के माथे पर उच्ची किसमत जागती है, वह मनुष्य गुरू की बाणी में जुड़ता है जिस से उस के अंदर आतमिक अडोलता पैदा करन वाला वैराग उपजता है ॥४॥७॥
ਅੰਗ : 560
ਵਡਹੰਸੁ ਮਹਲਾ ੩ ॥ ਰਸਨਾ ਹਰਿ ਸਾਦਿ ਲਗੀ ਸਹਜਿ ਸੁਭਾਇ ॥ ਮਨੁ ਤ੍ਰਿਪਤਿਆ ਹਰਿ ਨਾਮੁ ਧਿਆਇ ॥੧॥ ਸਦਾ ਸੁਖੁ ਸਾਚੈ ਸਬਦਿ ਵੀਚਾਰੀ ॥ ਆਪਣੇ ਸਤਗੁਰ ਵਿਟਹੁ ਸਦਾ ਬਲਿਹਾਰੀ ॥੧॥ ਰਹਾਉ ॥ ਅਖੀ ਸੰਤੋਖੀਆ ਏਕ ਲਿਵ ਲਾਇ ॥ ਮਨੁ ਸੰਤੋਖਿਆ ਦੂਜਾ ਭਾਉ ਗਵਾਇ ॥੨॥ ਦੇਹ ਸਰੀਰਿ ਸੁਖੁ ਹੋਵੈ ਸਬਦਿ ਹਰਿ ਨਾਇ ॥ ਨਾਮੁ ਪਰਮਲੁ ਹਿਰਦੈ ਰਹਿਆ ਸਮਾਇ ॥੩॥ ਨਾਨਕ ਮਸਤਕਿ ਜਿਸੁ ਵਡਭਾਗੁ ॥ ਗੁਰ ਕੀ ਬਾਣੀ ਸਹਜ ਬੈਰਾਗੁ ॥੪॥੭॥
ਅਰਥ: ਜਿਸ ਮਨੁੱਖ ਦੀ ਜੀਭ ਪਰਮਾਤਮਾ ਦੇ ਨਾਮ ਦੇ ਸੁਆਦ ਵਿਚ ਲੱਗਦੀ ਹੈ, ਉਹ ਮਨੁੱਖ ਆਤਮਕ ਅਡੋਲਤਾ ਵਿਚ ਟਿਕ ਜਾਂਦਾ ਹੈ, ਪ੍ਰਭੂ-ਪ੍ਰੇਮ ਵਿਚ ਜੁੜ ਜਾਂਦਾ ਹੈ। ਪਰਮਾਤਮਾ ਦਾ ਨਾਮ ਸਿਮਰ ਕੇ ਉਸ ਦਾ ਮਨ (ਮਾਇਆ ਦੀ ਤ੍ਰਿਸ਼ਨਾ ਵਲੋਂ) ਰੱਜ ਜਾਂਦਾ ਹੈ ॥੧॥ ਜਿਸ ਦੇ ਸ਼ਬਦ ਵਿਚ ਜੁੜਿਆਂ ਵਿਚਾਰਵਾਨ ਹੋ ਜਾਈਦਾ ਹੈ ਤੇ ਸਦਾ ਆਤਮਕ ਆਨੰਦ ਮਿਲਿਆ ਰਹਿੰਦਾ ਹੈ, ਮੈਂ ਆਪਣੇ ਉਸ ਗੁਰੂ ਤੋਂ ਸਦਾ ਕੁਰਬਾਨ ਜਾਂਦਾ ਹਾਂ ॥੧॥ ਰਹਾਉ ॥ ਇਕ ਪਰਮਾਤਮਾ ਵਿਚ ਸੁਰਤ ਜੋੜ ਕੇ ਮਨੁੱਖ ਦੀਆਂ ਅੱਖਾਂ (ਪਰਾਏ ਰੂਪ ਵਲੋਂ) ਰੱਜ ਜਾਂਦੀਆਂ ਹਨ, ਤੇ ਮਾਇਆ ਦਾ ਪਿਆਰ ਦੂਰ ਕਰ ਕੇ ਮਨੁੱਖ ਦਾ ਮਨ (ਤ੍ਰਿਸ਼ਨਾ ਵਲੋਂ) ਰੱਜ ਜਾਂਦਾ ਹੈ ॥੨॥ ਸ਼ਬਦ ਦੀ ਬਰਕਤ ਨਾਲ ਪਰਮਾਤਮਾ ਦੇ ਨਾਮ ਵਿਚ ਜੁੜਿਆਂ ਸਰੀਰ ਵਿਚ ਆਨੰਦ ਪੈਦਾ ਹੁੰਦਾ ਹੈ, ਤੇ ਆਤਮਕ ਜੀਵਨ ਦੀ ਸੁਗੰਧੀ ਦੇਣ ਵਾਲਾ ਹਰਿ-ਨਾਮ ਮਨੁੱਖ ਦੇ ਹਿਰਦੇ ਵਿਚ ਸਦਾ ਟਿਕਿਆ ਰਹਿੰਦਾ ਹੈ ॥੩॥ ਨਾਨਕ ਜੀ! ਜਿਸ ਮਨੁੱਖ ਦੇ ਮੱਥੇ ਉਤੇ ਉੱਚੀ ਕਿਸਮਤ ਜਾਗਦੀ ਹੈ, ਉਹ ਮਨੁੱਖ ਗੁਰੂ ਦੀ ਬਾਣੀ ਵਿਚ ਜੁੜਦਾ ਹੈ ਜਿਸ ਨਾਲ ਉਸ ਦੇ ਅੰਦਰ ਆਤਮਕ ਅਡੋਲਤਾ ਪੈਦਾ ਕਰਨ ਵਾਲਾ ਵੈਰਾਗ ਉਪਜਦਾ ਹੈ ॥੪॥੭॥