ਅੰਗ : 680

ਧਨਾਸਰੀ ਮਹਲਾ ੫ ॥ ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥ ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥ ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ॥ ਰਹਾਉ ॥ ਜਬ ਲਗੁ ਤੁਟੈ ਨਾਹੀ ਮਨ ਭਰਮਾ ਤਬ ਲਗੁ ਮੁਕਤੁ ਨ ਕੋਈ ॥ ਕਹੁ ਨਾਨਕ ਦਇਆਲ ਸੁਆਮੀ ਸੰਤੁ ਭਗਤੁ ਜਨੁ ਸੋਈ ॥੨॥੫॥੩੬॥

ਅਰਥ: ਹੇ ਭਾਈ! (ਲਾਲਚੀ ਮਨੁੱਖ) ਅਨੇਕਾਂ ਜਤਨ ਕਰਦਾ ਹੈ, ਲੋਕਾਂ ਨੂੰ ਧੋਖਾ ਦੇਂਦਾ ਹੈ, ਵਿਰਕਤਾਂ ਵਾਲੇ ਧਾਰਮਿਕ ਪਹਿਰਾਵੇ ਬਣਾਈ ਰੱਖਦਾ ਹੈ, ਪਾਪ ਕਰ ਕੇ (ਫਿਰ ਉਹਨਾਂ ਪਾਪਾਂ ਤੋਂ) ਮੁੱਕਰ ਭੀ ਜਾਂਦਾ ਹੈ, ਪਰ ਸਭ ਦੇ ਦਿਲ ਦੀ ਜਾਣਨ ਵਾਲਾ ਉਹ ਪਰਮਾਤਮਾ (ਸਭ ਕੁਝ) ਜਾਣਦਾ ਹੈ।੧। ਹੇ ਪ੍ਰਭੂ! ਤੂੰ (ਸਭ ਜੀਵਾਂ ਦੇ) ਨੇੜੇ ਵੱਸਦਾ ਹੈਂ, ਪਰ (ਲਾਲਚੀ ਪਖੰਡੀ ਮਨੁੱਖ) ਤੈਨੂੰ ਦੂਰ (ਵੱਸਦਾ) ਸਮਝਦਾ ਹੈ। ਲਾਲਚੀ ਮਨੁੱਖ (ਲਾਲਚ ਦੇ) ਗੇੜ ਵਿਚ ਫਸਿਆ ਰਹਿੰਦਾ ਹੈ, (ਮਾਇਆ ਦੀ ਖ਼ਾਤਰ) ਉੱਧਰ ਤੱਕਦਾ ਹੈ, ਉੱਧਰ ਤੋਂ ਉੱਧਰ ਤੱਕਦਾ ਹੈ (ਉਸ ਦਾ ਮਨ ਟਿਕਦਾ ਨਹੀਂ)।ਰਹਾਉ। ਹੇ ਭਾਈ! ਜਦੋਂ ਤਕ ਮਨੁੱਖ ਦੇ ਮਨ ਦੀ (ਮਾਇਆ ਵਾਲੀ) ਭਟਕਣਾ ਦੂਰ ਨਹੀਂ ਹੁੰਦੀ, ਇਹ (ਲਾਲਚ ਦੇ ਪੰਜੇ ਤੋਂ) ਆਜ਼ਾਦ ਨਹੀਂ ਹੋ ਸਕਦਾ। ਹੇ ਨਾਨਕ! ਆਖ-(ਪਹਿਰਾਵਿਆਂ ਨਾਲ ਭਗਤ ਨਹੀਂ ਬਣ ਜਾਈਦਾ) ਜਿਸ ਮਨੁੱਖ ਉਤੇ ਮਾਲਕ-ਪ੍ਰਭੂ ਦਇਆਵਾਨ ਹੁੰਦਾ ਹੈ (ਤੇ, ਉਸ ਨੂੰ ਨਾਮ ਦੀ ਦਾਤਿ ਦੇਂਦਾ ਹੈ) ਉਹੀ ਮਨੁੱਖ ਸੰਤ ਹੈ ਭਗਤ ਹੈ।੨।੫।੩੬।

ਗੁਰ ਸੇਵਾ ਤੇ ਭਗਤਿ ਕਮਾਈ ॥
ਤਬ ਇਹ ਮਾਨਸ ਦੇਹੀ ਪਾਈ ॥
ਇਸ ਦੇਹੀ ਕਉੁ ਸਿਮਰਹਿ ਦੇਵ ॥
ਸੋ ਦੇਹੀ ਭਜੁ ਹਰਿ ਕੀ ਸੇਵ ॥

ਅੱਜ ਜੂਨ ਮਹੀਨੇ ਦਾ ਪਹਿਲਾ ਦਿਨ ਹੈ ਪ੍ਰਮਾਤਮਾਂ ਕਰੇ ਆਪ ਜੀ ਲਈ ਇਹ ਮਹੀਨਾ ਤੰਦਰੁਸਤੀ ਅਤੇ ਖੁਸ਼ੀਆਂ ਭਰਿਆ ਹੋਵੇ
ਆਓ ਮਹੀਨੇ ਦੀ ਸ਼ੁਰੂਆਤ ਵਾਹਿਗੁਰੂ ਜੀ ਦੇ ਪਵਿੱਤਰ ਨਾਮ ਨਾਲ ਕਰੀਏ ਵਾਹਿਗੁਰੂ ਲਿਖ ਕੇ ਹਾਜਰੀ ਲਵਾਉ ਜੀ 🙏

ਜੂਨ 1984 ਘੱਲੂਘਾਰੇ ਚ ਸ਼੍ਰੀ ਅਕਾਲ ਤਖ਼ਤ ਸਾਹਿਬ ਤੇ ਭਾਰਤੀ ਹਕੂਮਤ ਵੱਲੋਂ ਕੀਤੇ ਗਏ ਹਮਲੇ ਚ 1 ਜੂਨ ਨੂੰ ਹੋਣ ਵਾਲੇ ਪਹਿਲੇ ਸ਼ਹੀਦ ਸੂਰਮੇ ਭਾਈ ਮਹਿੰਗਾ ਸਿੰਘ ਖਾਲਸਾ ਜੀ ਦੇ ਮਹਾਨ ਸ਼ਹਾਦਤ ਨੂੰ ਕੋਟਿ ਕੋਟਿ ਪ੍ਰਣਾਮ।🙏🙏🙏🙏🙏

ਕਿਓ ਹੋਇਆ ਸੀ ਅਟੈਕ
ਕਿਸ ਨੇਂ ਕਰਵਾਇਆ ਸੀ
ਕੌਣ ਲੈਂ ਕੇ ਟੈਂਕ
ਦਰਬਾਰ ਸਾਹਿਬ ਆਇਆ ਸੀ
ਕਿੰਨੇ ਖੂਨ ਨਾਲ ਰੰਗੇ ਪੰਨੇ
ਕਿੰਨੇ ਰਹਿ ਗਏ ਅਜੇ ਬਾਕੀ
ਦੱਸੀ ਅੱਜ ਦੇ ਜਵਾਕਾਂ ਨੂੰ
ਕੀ ਸੀ ਜੂਨ 1984….!!

Begin typing your search term above and press enter to search. Press ESC to cancel.

Back To Top