ਉਸ ਦਾਤੇ ਘਰ ਸਭ ਕੁਝ ਮਿਲਦਾ
ਰੱਖ ਸਬਰ ਸੰਤੋਖ ਤੇ ਆਸਾਂ
ਉਸ ਮਾਲਕ ਤੋਂ ਮੰਗਣਾ ਸਿੱਖਲੈ
ਕਰ ਨੀਵੇਂ ਹੋ ਅਰਦਾਸਾਂ
🙏🏻ਵਾਹਿਗੁਰੂ ਜੀ🙏🏻ਅੰਗ ਸੰਗ ਸਹਾਇ🙏🏻🌺🌸
ਤੇਰੀ ਭਗਤਿ ਭੰਡਾਰ ਅਸੰਖ
ਜਿਸੁ ਤੂ ਦੇਵਹਿ ਮੇਰੇ ਸੁਆਮੀ ਤਿਸੁ ਮਿਲਹਿ॥
ਜਿਸ ਕੈ ਮਸਤਕਿ ਗੁਰ ਹਾਥੁ
ਤਿਸੁ ਹਿਰਦੈ ਹਰਿ ਗੁਣ ਟਿਕਹਿ ॥
ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥
ਮਨਿ ਤਨਿ ਰਸਨਾ ਨਾਮੁ ਧਿਆਇਆ ॥੧॥
ਜੀਵਨਾ ਹਰਿ ਜੀਵਨਾ ॥
ਜੀਵਨੁ ਹਰਿ ਜਪਿ ਸਾਧਸੰਗਿ ॥੧॥ ਰਹਾਉ ll
जैतसरी महला ४ ॥ जिन हरि हिरदै नामु न बसिओ तिन मात कीजै हरि बांझा ॥ तिन सुंञी देह फिरहि बिनु नावै ओइ खपि खपि मुए करांझा ॥१॥ मेरे मन जपि राम नामु हरि माझा ॥ हरि हरि क्रिपालि क्रिपा प्रभि धारी गुरि गिआनु दीओ मनु समझा ॥ रहाउ ॥ हरि कीरति कलजुगि पदु ऊतमु हरि पाईऐ सतिगुर माझा ॥ हउ बलिहारी सतिगुर अपुने जिनि गुपतु नामु परगाझा ॥२॥
हे भाई! जिन मनुखों के हृदये में परमात्मा का नाम नहीं बस्ता, उनकी माँ को हरी बाँझ ही कर दिया कर (तो अच्छा है, क्योंकि) उनका सरीर हरी नाम से सूना रहता है, वह नाम के बिना ही रह रहे हैं, और कुछ कुछ खुआर हो हो कर आत्मिक मौत बुलाते रहते हैं॥१॥ हे मेरे मन! उस परमात्मा का नाम जपा कर, जो तेरे अंदर ही बस रहा है। हे भाई! कृपाल प्रभु ने (जिस मनुख ऊपर) कृपा की उस को गुरु ने आत्मिक जीवन की समझ दी उस का मन (नाम जपने की कदर) समझ गया॥रहाउ॥ हे भाई! जगत में परमात्मा की सिफत-सलाह ही सब से उच्चा दर्जा है, (पर) परमात्मा गुरु के द्वारा (ही) मिलता है। हे भाई! मैं अपने गुरु से कुर्बान जाता हूँ जिस ने मेरे अंदर ही छिपे बैठे परमात्मा के नाम प्रकट कर दिया॥२॥
ਅੰਗ : 697
ਜੈਤਸਰੀ ਮਹਲਾ ੪ ॥ ਜਿਨ ਹਰਿ ਹਿਰਦੈ ਨਾਮੁ ਨ ਬਸਿਓ ਤਿਨ ਮਾਤ ਕੀਜੈ ਹਰਿ ਬਾਂਝਾ ॥ ਤਿਨ ਸੁੰਞੀ ਦੇਹ ਫਿਰਹਿ ਬਿਨੁ ਨਾਵੈ ਓਇ ਖਪਿ ਖਪਿ ਮੁਏ ਕਰਾਂਝਾ ॥੧॥ ਮੇਰੇ ਮਨ ਜਪਿ ਰਾਮ ਨਾਮੁ ਹਰਿ ਮਾਝਾ ॥ ਹਰਿ ਹਰਿ ਕ੍ਰਿਪਾਲਿ ਕ੍ਰਿਪਾ ਪ੍ਰਭਿ ਧਾਰੀ ਗੁਰਿ ਗਿਆਨੁ ਦੀਓ ਮਨੁ ਸਮਝਾ ॥ ਰਹਾਉ ॥ ਹਰਿ ਕੀਰਤਿ ਕਲਜੁਗਿ ਪਦੁ ਊਤਮੁ ਹਰਿ ਪਾਈਐ ਸਤਿਗੁਰ ਮਾਝਾ ॥ ਹਉ ਬਲਿਹਾਰੀ ਸਤਿਗੁਰ ਅਪੁਨੇ ਜਿਨਿ ਗੁਪਤੁ ਨਾਮੁ ਪਰਗਾਝਾ ॥੨॥
ਅਰਥ: ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਨਹੀਂ ਵੱਸਦਾ, ਉਹਨਾਂ ਦੀ ਮਾਂ ਨੂੰ ਹਰੀ ਬਾਂਝ ਹੀ ਕਰ ਦਿਆ ਕਰੇ (ਤਾਂ ਚੰਗਾ ਹੈ, ਕਿਉਂਕਿ) ਉਹਨਾਂ ਦਾ ਸਰੀਰ ਹਰਿ-ਨਾਮ ਤੋਂ ਸੁੰਞਾ ਰਹਿੰਦਾ ਹੈ, ਉਹ ਨਾਮ ਤੋਂ ਵਾਂਜੇ ਹੀ ਤੁਰੇ ਫਿਰਦੇ ਹਨ, ਅਤੇ, ਉਹ ਕ੍ਰੁਝ ਕ੍ਰੁਝ ਕੇ ਖ਼ੁਆਰ ਹੋ ਹੋ ਕੇ ਆਤਮਕ ਮੌਤ ਸਹੇੜਦੇ ਰਹਿੰਦੇ ਹਨ ॥੧॥ ਹੇ ਮੇਰੇ ਮਨ! ਉਸ ਪਰਮਾਤਮਾ ਦਾ ਨਾਮ ਜਪਿਆ ਕਰ, ਜੋ ਤੇਰੇ ਅੰਦਰ ਹੀ ਵੱਸ ਰਿਹਾ ਹੈ। ਹੇ ਭਾਈ! ਕ੍ਰਿਪਾਲ ਪ੍ਰਭੂ ਨੇ (ਜਿਸ ਮਨੁੱਖ ਉਤੇ) ਕਿਰਪਾ ਕੀਤੀ ਉਸ ਨੂੰ ਗੁਰੂ ਨੇ ਆਤਮਕ ਜੀਵਨ ਦੀ ਸੂਝ ਬਖ਼ਸ਼ੀ ਉਸ ਦਾ ਮਨ (ਨਾਮ ਜਪਣ ਦੀ ਕਦਰ) ਸਮਝ ਗਿਆ ॥ ਰਹਾਉ॥ ਹੇ ਭਾਈ! ਜਗਤ ਵਿਚ ਪਰਮਾਤਮਾ ਦੀ ਸਿਫ਼ਤ-ਸਾਲਾਹ ਹੀ ਸਭ ਤੋਂ ਉੱਚਾ ਦਰਜਾ ਹੈ, (ਪਰ) ਪਰਮਾਤਮਾ ਗੁਰੂ ਦੀ ਰਾਹੀਂ (ਹੀ) ਮਿਲਦਾ ਹੈ। ਹੇ ਭਾਈ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ ਜਿਸ ਨੇ ਮੇਰੇ ਅੰਦਰ ਹੀ ਗੁੱਝੇ ਵੱਸਦੇ ਪਰਮਾਤਮਾ ਦਾ ਨਾਮ ਪਰਗਟ ਕਰ ਦਿੱਤਾ ॥੨॥
ਇਤਿਹਾਸਿਕ ਗੁਰਦੁਆਰਾ ਗਊ ਘਾਟ ਪਾਤਸ਼ਾਹੀ ਪਹਿਲੀ ਉਹ ਪਵਿੱਤਰ ਅਸਥਾਨ ਹੈ ਜਿਥੇ ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ 1515ਈ: ਨੂੰ ਇਸ ਅਸਥਾਨ ਤੇ ਆਏ ਜੋ ਸਤਲੁਜ ਦਰਿਆ ਦੇ ਕਿਨਾਰੇ ਹੈ। ਇਥੇ ਬਿਰਾਜ ਕੇ ਗੁਰੂ ਜੀ ਰੱਬੀ ਬਾਣੀ ਰਾਹੀਂ ਨਿਰੰਕਾਰ ਦੀ ਸਿਫਤ ਸਲਾਹ ਵਿੱਚ ਮਗਨ ਹੋ ਗਏ। ਉਸ ਸਮੇਂ ਲੁਧਿਆਣੇ ਦਾ ਨਵਾਬ ਜਲਾਲ ਖਾਂ ਲੋਧੀ ਆਪਣੇ ਦਰਬਾਰੀਆਂ ਸਮੇਤ ਭੇਟਾ ਲੈ ਕੇ ਗੁਰੂ ਜੀ ਦੀ ਸ਼ਰਨ ਵਿੱਚ ਆਇਆ ਤੇ ਗੁਰੂ ਚਰਨਾਂ ਵਿੱਚ ਬੇਨਤੀ ਕੀਤੀ ਕਿ ਸੱਚੇ ਪਾਤਸ਼ਾਹ ਜੀਓ , ਇਹ ਸਤਲੁਜ ਦਰਿਆ ਸ਼ਹਿਰ ਨੂੰ ਢਾਹ ਲਾਈ ਜਾ ਰਿਹਾ ਹੈ , ਆਪ ਜੀ ਮੇਹਰ ਕਰੋ। ਉਸ ਸਮੇਂ ਗੁਰੂ ਜੀ ਨੇ ਬਚਨ ਕੀਤੇ ਕਿ ਤੁਸੀਂ ਪ੍ਰਜਾ ਨਾਲ ਇਨਸਾਫ ਕਰੋ। ਸਤਲੁਜ ਦਰਿਆ ਸ਼ਹਿਰ ਤੋਂ 7 ਕੋਹ ਦੂਰ ਹੱਟ ਜਾਵੇਗਾ ਅਤੇ ਇਥੋਂ ਬੁੱਢਾ ਹੋ ਕੇ ਚੱਲੇਗਾ। ਸਮਾਂ ਪਾ ਕੇ ਇਹ ਸ਼ਹਿਰ ਬਹੁਤ ਘੁੱਗ ਵਸੇਗਾ ਜਿਸ ਦਾ ਦੁਨੀਆ ਵਿੱਚ ਨਾਮ ਹੋਵੇਗਾ। ਗੁਰੂ ਸਾਹਿਬ ਦੇ ਕਹੇ ਬਚਨਾਂ ਅਨੁਸਾਰ ਲੁਧਿਆਣਾ ਸ਼ਹਿਰ ਘੁੱਗ ਵੱਸ ਰਿਹਾ ਹੈ ਇਸ ਦਾ ਨਾਮ ਦੁਨੀਆਂ ਵਿੱਚ ਮਸ਼ਹੂਰ ਹੈ ਅਤੇ ਸਤਲੁਜ ਦਰਿਆ ਵੀ ਸੱਤ ਕੋਹ ਦੂਰ ਚੱਲ ਰਿਹਾ ਹੈ। ਇਸ ਤਰਾਂ ਇਹ ਗੁਰੁਦਆਰਾ ਗਊ ਘਾਟ ਪਾਤਸ਼ਾਹੀ ਪਹਿਲੀ ਜੋ ਦਰਿਆ ਘਾਟ ਤੇ ਬਣਿਆ ਹੈ , ਦਾ ਨਾਮ ਗੁਰਦੁਆਰਾ ਗਊ ਘਾਟ ਪੈ ਗਿਆ।
सलोकु मः ३ ॥ सेखा चउचकिआ चउवाइआ एहु मनु इकतु घरि आणि ॥ एहड़ तेहड़ छडि तू गुर का सबदु पछाणु ॥ सतिगुर अगै ढहि पउ सभु किछु जाणै जाणु ॥ आसा मनसा जलाइ तू होइ रहु मिहमाणु ॥ सतिगुर कै भाणै भी चलहि ता दरगह पावहि माणु ॥ नानक जि नामु न चेतनी तिन धिगु पैनणु धिगु खाणु ॥१॥ मः ३ ॥ हरि गुण तोटि न आवई कीमति कहणु न जाइ ॥ नानक गुरमुखि हरि गुण रवहि गुण महि रहै समाइ ॥२॥ पउड़ी ॥ हरि चोली देह सवारी कढि पैधी भगति करि ॥ हरि पाटु लगा अधिकाई बहु बहु बिधि भाति करि ॥ कोई बूझै बूझणहारा अंतरि बिबेकु करि ॥ सो बूझै एहु बिबेकु जिसु बुझाए आपि हरि ॥ जनु नानकु कहै विचारा गुरमुखि हरि सति हरि ॥११॥
ਅੰਗ : 646
ਸਲੋਕੁ ਮਃ ੩ ॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥ ਸਤਿਗੁਰ ਅਗੈ ਢਹਿ ਪਉ ਸਭੁ ਕਿਛੁ ਜਾਣੈ ਜਾਣੁ ॥ ਆਸਾ ਮਨਸਾ ਜਲਾਇ ਤੂ ਹੋਇ ਰਹੁ ਮਿਹਮਾਣੁ ॥ ਸਤਿਗੁਰ ਕੈ ਭਾਣੈ ਭੀ ਚਲਹਿ ਤਾ ਦਰਗਹ ਪਾਵਹਿ ਮਾਣੁ ॥ ਨਾਨਕ ਜਿ ਨਾਮੁ ਨ ਚੇਤਨੀ ਤਿਨ ਧਿਗੁ ਪੈਨਣੁ ਧਿਗੁ ਖਾਣੁ ॥੧॥ ਮਃ ੩ ॥ ਹਰਿ ਗੁਣ ਤੋਟਿ ਨ ਆਵਈ ਕੀਮਤਿ ਕਹਣੁ ਨ ਜਾਇ ॥ ਨਾਨਕ ਗੁਰਮੁਖਿ ਹਰਿ ਗੁਣ ਰਵਹਿ ਗੁਣ ਮਹਿ ਰਹੈ ਸਮਾਇ ॥੨॥ ਪਉੜੀ ॥ ਹਰਿ ਚੋਲੀ ਦੇਹ ਸਵਾਰੀ ਕਢਿ ਪੈਧੀ ਭਗਤਿ ਕਰਿ ॥ ਹਰਿ ਪਾਟੁ ਲਗਾ ਅਧਿਕਾਈ ਬਹੁ ਬਹੁ ਬਿਧਿ ਭਾਤਿ ਕਰਿ ॥ ਕੋਈ ਬੂਝੈ ਬੂਝਣਹਾਰਾ ਅੰਤਰਿ ਬਿਬੇਕੁ ਕਰਿ ॥ ਸੋ ਬੂਝੈ ਏਹੁ ਬਿਬੇਕੁ ਜਿਸੁ ਬੁਝਾਏ ਆਪਿ ਹਰਿ ॥ ਜਨੁ ਨਾਨਕੁ ਕਹੈ ਵਿਚਾਰਾ ਗੁਰਮੁਖਿ ਹਰਿ ਸਤਿ ਹਰਿ ॥੧੧॥
ਅਰਥ: ਹੇ ਚੁੱਕੇ ਚੁਕਾਏ ਸ਼ੇਖ਼! ਇਸ ਮਨ ਨੂੰ ਇਕ ਟਿਕਾਣੇ ਤੇ ਲਿਆ;ਵਿੰਗੀਆਂ ਟੇਢੀਆਂ ਗੱਲਾਂ ਛੱਡ ਤੇ ਸਤਿਗੁਰੂ ਦੇ ਸ਼ਬਦ ਨੂੰ ਸਮਝ। ਹੇ ਸ਼ੇਖਾ! ਜੋ (ਸਭ ਦਾ) ਜਾਣੂ ਸਤਿਗੁਰੂ ਸਭ ਕੁਝ ਸਮਝਦਾ ਹੈ ਉਸ ਦੀ ਚਰਨੀਂ ਲੱਗ;ਆਸਾਂ ਤੇ ਮਨ ਦੀਆਂ ਦੌੜਾਂ ਮਿਟਾ ਕੇ ਆਪਣੇ ਆਪ ਨੂੰ ਜਗਤ ਵਿਚ ਪਰਾਹੁਣਾ ਸਮਝ; ਜੇ ਤੂੰ ਸਤਿਗੁਰੂ ਦੇ ਭਾਣੇ ਵਿਚ ਚਲੇਂਗਾ ਤਾਂ ਰੱਬ ਦੀ ਦਰਗਾਹ ਵਿਚ ਆਦਰ ਪਾਵੇਂਗਾ। ਹੇ ਨਾਨਕ! ਜੋ ਮਨੁੱਖ ਨਾਮ ਨਹੀਂ ਸਿਮਰਦੇ, ਉਹਨਾਂ ਦਾ (ਚੰਗਾ) ਖਾਣਾ ਤੇ (ਚੰਗਾ) ਪਹਿਨਣਾ ਫਿਟਕਾਰ-ਜੋਗ ਹੈ।1। ਹਰੀ ਦੇ ਗੁਣ ਬਿਆਨ ਕਰਦਿਆਂ ਉਹ ਗੁਣ ਮੁੱਕਦੇ ਨਹੀਂ, ਤੇ ਨਾਹ ਹੀ ਇਹ ਦੱਸਿਆ ਜਾ ਸਕਦਾ ਹੈ ਕਿ ਇਹਨਾਂ ਗੁਣਾਂ ਨੂੰ ਵਿਹਾਝਣ ਲਈ ਮੁੱਲ ਕੀਹ ਹੈ; (ਪਰ,) ਹੇ ਨਾਨਕ! ਗੁਰਮੁਖ ਜੀਊੜੇ ਹਰੀ ਦੇ ਗੁਣ ਗਾਉਂਦੇ ਹਨ। (ਜਿਹੜਾ ਮਨੁੱਖ ਪ੍ਰਭੂ ਦੇ ਗੁਣ ਗਾਂਦਾ ਹੈ ਉਹ) ਗੁਣਾਂ ਵਿਚ ਲੀਨ ਹੋਇਆ ਰਹਿੰਦਾ ਹੈ।2। (ਇਹ ਮਨੁੱਖਾ) ਸਰੀਰ, ਮਾਨੋ, ਚੋਲੀ ਹੈ ਜੋ ਪ੍ਰਭੂ ਨੇ ਬਣਾਈ ਹੈ ਤੇ ਭਗਤੀ (-ਰੂਪ ਕਸੀਦਾ) ਕੱਢ ਕੇ ਇਹ ਚੋਲੀ ਪਹਿਨਣ-ਜੋਗ ਬਣਦੀ ਹੈ। (ਇਸ ਚੋਲੀ ਨੂੰ) ਬਹੁਤ ਤਰ੍ਹਾਂ ਕਈ ਵੰਨਗੀਆਂ ਦਾ ਹਰੀ-ਨਾਮ ਪੱਟ ਲੱਗਾ ਹੋਇਆ ਹੈ; (ਇਸ ਭੇਤ ਨੂੰ) ਮਨ ਵਿਚ ਵਿਚਾਰ ਕਰ ਕੇ ਕੋਈ ਵਿਰਲਾ ਸਮਝਣ ਵਾਲਾ ਸਮਝਦਾ ਹੈ। ਇਸ ਵਿਚਾਰ ਨੂੰ ਉਹ ਸਮਝਦਾ ਹੈ, ਜਿਸ ਨੂੰ ਹਰੀ ਆਪ ਸਮਝਾਵੇ। ਦਾਸ ਨਾਨਕ ਇਹ ਵਿਚਾਰ ਦੱਸਦਾ ਹੈ ਕਿ ਸਦਾ-ਥਿਰ ਰਹਿਣ ਵਾਲਾ ਹਰੀ ਗੁਰੂ ਦੀ ਰਾਹੀਂ (ਸਿਮਰਿਆ ਜਾ ਸਕਦਾ ਹੈ)।11।
धनासरी महला ५ घरु ६ ੴ सतिगुर प्रसादि ॥ सुनहु संत पिआरे बिनउ हमारे जीउ ॥ हरि बिनु मुकति न काहू जीउ ॥ रहाउ ॥ मन निरमल करम करि तारन तरन हरि अवरि जंजाल तेरै काहू न काम जीउ ॥ जीवन देवा पारब्रहम सेवा इहु उपदेसु मो कउ गुरि दीना जीउ ॥१॥ तिसु सिउ न लाईऐ हीतु जा को किछु नाही बीतु अंत की बार ओहु संगि न चालै ॥ मनि तनि तू आराध हरि के प्रीतम साध जा कै संगि तेरे बंधन छूटै ॥२॥ गहु पारब्रहम सरन हिरदै कमल चरन अवर आस कछु पटलु न कीजै ॥ सोई भगतु गिआनी धिआनी तपा सोई नानक जा कउ किरपा कीजै ॥३॥१॥२९॥
राग धनासरी, घर ६ में गुरु अर्जन देव जी की बाणी। अकाल पुरख एक है और सतगुरु की कृपा द्वारा मिलता है। हे प्यारे संत जनो ! मेरी बेनती सुणो, परमात्मा (के सुमिरन) के बिना (माया के बंधनो से) किसी की भी खलासी नहीं होती ।रहाउ। हे मन ! (जीवन को) पवित्र करने वाले (हरि-सुमिरन के) काम करा कर, परमात्मा (का नाम ही संसार-सागर से) पार निकलने के लिए जहाज है । (दुनिया के) ओर सारे जंजाल तेरे किसी भी काम नहीं आएँगे । प्रकाश-रूप परमात्मा की सेवा-भक्ति ही (असल) जीवन है-यह सिख मुझे गुरु ने दी है ।1 ।
हे भाई ! उस (धन-पदार्थ) के साथ प्रेम नहीं होना चाहिए, जिस की कोई पहुँच ही नहीं । वह (धन-पदार्थ) अन्त समय के साथ नहीं जाता । अपने मन में हृदय में तूं परमात्मा का नाम सुमिरन कर । परमात्मा के साथ प्रेम करने वाले संत जनाँ (की संगत करा कर),क्योंकि उन (संत जनों की) संगत में तेरे (माया के) बंधन खत्म हो सकते हैं ।2। हे भाई ! परमात्मा का सहारा पकड़, (अपने) हृदय में (परमात्मा के) कोमल चरण (वसा) (परमात्मा के बिना) किसी ओर की आशा नहीं करनी चाहिए, कोई ओर सहारा नहीं ढूंढणा चाहिए । हे नानक ! वही मनुख भक्त है, वही गिआनवान है, वही सुरति-अभिआसी है, वही तपस्वी है, जिस ऊपर परमात्मा कृपा करता है।3 ।1।29|
ਅੰਗ : 678
ਧਨਾਸਰੀ ਮਹਲਾ ੫ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਸੁਨਹੁ ਸੰਤ ਪਿਆਰੇ ਬਿਨਉ ਹਮਾਰੇ ਜੀਉ ॥ ਹਰਿ ਬਿਨੁ ਮੁਕਤਿ ਨ ਕਾਹੂ ਜੀਉ ॥ ਰਹਾਉ ॥ ਮਨ ਨਿਰਮਲ ਕਰਮ ਕਰਿ ਤਾਰਨ ਤਰਨ ਹਰਿ ਅਵਰਿ ਜੰਜਾਲ ਤੇਰੈ ਕਾਹੂ ਨ ਕਾਮ ਜੀਉ ॥ ਜੀਵਨ ਦੇਵਾ ਪਾਰਬ੍ਰਹਮ ਸੇਵਾ ਇਹੁ ਉਪਦੇਸੁ ਮੋ ਕਉ ਗੁਰਿ ਦੀਨਾ ਜੀਉ ॥੧॥ ਤਿਸੁ ਸਿਉ ਨ ਲਾਈਐ ਹੀਤੁ ਜਾ ਕੋ ਕਿਛੁ ਨਾਹੀ ਬੀਤੁ ਅੰਤ ਕੀ ਬਾਰ ਓਹੁ ਸੰਗਿ ਨ ਚਾਲੈ ॥ ਮਨਿ ਤਨਿ ਤੂ ਆਰਾਧ ਹਰਿ ਕੇ ਪ੍ਰੀਤਮ ਸਾਧ ਜਾ ਕੈ ਸੰਗਿ ਤੇਰੇ ਬੰਧਨ ਛੂਟੈ ॥੨॥ ਗਹੁ ਪਾਰਬ੍ਰਹਮ ਸਰਨ ਹਿਰਦੈ ਕਮਲ ਚਰਨ ਅਵਰ ਆਸ ਕਛੁ ਪਟਲੁ ਨ ਕੀਜੈ ॥ ਸੋਈ ਭਗਤੁ ਗਿਆਨੀ ਧਿਆਨੀ ਤਪਾ ਸੋਈ ਨਾਨਕ ਜਾ ਕਉ ਕਿਰਪਾ ਕੀਜੈ ॥੩॥੧॥੨੯॥
ਅਰਥ: ਰਾਗ ਧਨਾਸਰੀ, ਘਰ ੬ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਪਿਆਰੇ ਸੰਤ ਜਨੋ! ਮੇਰੀ ਬੇਨਤੀ ਸੁਣੋ, ਪਰਮਾਤਮਾ (ਦੇ ਸਿਮਰਨ) ਤੋਂ ਬਿਨਾ (ਮਾਇਆ ਦੇ ਬੰਧਨਾਂ ਤੋਂ) ਕਿਸੇ ਦੀ ਭੀ ਖ਼ਲਾਸੀ ਨਹੀਂ ਹੁੰਦੀ ॥ ਰਹਾਉ॥ ਹੇ ਮਨ! (ਜੀਵਨ ਨੂੰ) ਪਵਿਤ੍ਰ ਕਰਨ ਵਾਲੇ (ਹਰਿ-ਸਿਮਰਨ ਦੇ) ਕੰਮ ਕਰਿਆ ਕਰ, ਪਰਮਾਤਮਾ (ਦਾ ਨਾਮ ਹੀ ਸੰਸਾਰ-ਸਮੁੰਦਰ ਤੋਂ) ਪਾਰ ਲੰਘਣ ਲਈ ਜਹਾਜ਼ ਹੈ। (ਦੁਨੀਆ ਦੇ) ਹੋਰ ਸਾਰੇ ਜੰਜਾਲ ਤੇਰੇ ਕਿਸੇ ਭੀ ਕੰਮ ਨਹੀਂ ਆਉਣਗੇ। ਪ੍ਰਕਾਸ਼-ਰੂਪ ਪਰਮਾਤਮਾ ਦੀ ਸੇਵਾ-ਭਗਤੀ ਹੀ (ਅਸਲ) ਜੀਵਨ ਹੈ-ਇਹ ਸਿੱਖਿਆ ਮੈਨੂੰ ਗੁਰੂ ਨੇ ਦਿੱਤੀ ਹੈ ॥੧॥ ਹੇ ਭਾਈ! ਉਸ (ਧਨ-ਪਦਾਰਥ) ਨਾਲ ਪਿਆਰ ਨਹੀਂ ਪਾਣਾ ਚਾਹੀਦਾ, ਜਿਸ ਦੀ ਕੋਈ ਪਾਂਇਆਂ ਹੀ ਨਹੀਂ। ਉਹ (ਧਨ-ਪਦਾਰਥ) ਅਖ਼ੀਰ ਵੇਲੇ ਨਾਲ ਨਹੀਂ ਜਾਂਦਾ। ਆਪਣੇ ਮਨ ਵਿਚ ਹਿਰਦੇ ਵਿਚ ਤੂੰ ਪਰਮਾਤਮਾ ਦਾ ਨਾਮ ਸਿਮਰਿਆ ਕਰ। ਪਰਮਾਤਮਾ ਨਾਲ ਪਿਆਰ ਕਰਨ ਵਾਲੇ ਸੰਤ ਜਨਾਂ (ਦੀ ਸੰਗਤ ਕਰਿਆ ਕਰ), ਕਿਉਂਕਿ ਉਹਨਾਂ (ਸੰਤ ਜਨਾਂ ਦੀ) ਸੰਗਤ ਵਿਚ ਤੇਰੇ (ਮਾਇਆ ਦੇ) ਬੰਧਨ ਮੁੱਕ ਸਕਦੇ ਹਨ ॥੨॥ ਹੇ ਭਾਈ! ਪਰਮਾਤਮਾ ਦਾ ਆਸਰਾ ਫੜ, (ਆਪਣੇ) ਹਿਰਦੇ ਵਿਚ (ਪਰਮਾਤਮਾ ਦੇ) ਕੋਮਲ ਚਰਨ (ਵਸਾ) (ਪਰਮਾਤਮਾ ਤੋਂ ਬਿਨਾ) ਕਿਸੇ ਹੋਰ ਦੀ ਆਸ ਨਹੀਂ ਕਰਨੀ ਚਾਹੀਦੀ,ਕੋਈ ਹੋਰ ਆਸਰਾ ਨਹੀਂ ਢੂੰਢਣਾ ਚਾਹੀਦਾ। ਹੇ ਨਾਨਕ! ਉਹੀ ਮਨੁੱਖ ਭਗਤ ਹੈ, ਉਹੀ ਗਿਆਨਵਾਨ ਹੈ, ਉਹੀ ਸੁਰਤ-ਅਭਿਆਸੀ ਹੈ, ਉਹੀ ਤਪਸ੍ਵੀ ਹੈ, ਜਿਸ ਉਤੇ ਪਰਮਾਤਮਾ ਕਿਰਪਾ ਕਰਦਾ ਹੈ ॥੩॥੧॥੨੯॥