ਅੰਗ : 605

ਸੋਰਠਿ ਮਹਲਾ ੪ ॥ ਆਪੇ ਕੰਡਾ ਆਪਿ ਤਰਾਜੀ ਪ੍ਰਭਿ ਆਪੇ ਤੋਲਿ ਤੋਲਾਇਆ ॥ ਆਪੇ ਸਾਹੁ ਆਪੇ ਵਣਜਾਰਾ ਆਪੇ ਵਣਜੁ ਕਰਾਇਆ ॥ ਆਪੇ ਧਰਤੀ ਸਾਜੀਅਨੁ ਪਿਆਰੈ ਪਿਛੈ ਟੰਕੁ ਚੜਾਇਆ ॥੧॥ ਮੇਰੇ ਮਨ ਹਰਿ ਹਰਿ ਧਿਆਇ ਸੁਖੁ ਪਾਇਆ ॥ ਹਰਿ ਹਰਿ ਨਾਮੁ ਨਿਧਾਨੁ ਹੈ ਪਿਆਰਾ ਗੁਰਿ ਪੂਰੈ ਮੀਠਾ ਲਾਇਆ ॥ ਰਹਾਉ ॥ ਆਪੇ ਧਰਤੀ ਆਪਿ ਜਲੁ ਪਿਆਰਾ ਆਪੇ ਕਰੇ ਕਰਾਇਆ ॥ ਆਪੇ ਹੁਕਮਿ ਵਰਤਦਾ ਪਿਆਰਾ ਜਲੁ ਮਾਟੀ ਬੰਧਿ ਰਖਾਇਆ ॥ ਆਪੇ ਹੀ ਭਉ ਪਾਇਦਾ ਪਿਆਰਾ ਬੰਨਿ ਬਕਰੀ ਸੀਹੁ ਹਢਾਇਆ ॥੨॥ ਆਪੇ ਕਾਸਟ ਆਪਿ ਹਰਿ ਪਿਆਰਾ ਵਿਚਿ ਕਾਸਟ ਅਗਨਿ ਰਖਾਇਆ ॥ ਆਪੇ ਹੀ ਆਪਿ ਵਰਤਦਾ ਪਿਆਰਾ ਭੈ ਅਗਨਿ ਨ ਸਕੈ ਜਲਾਇਆ ॥ ਆਪੇ ਮਾਰਿ ਜੀਵਾਇਦਾ ਪਿਆਰਾ ਸਾਹ ਲੈਦੇ ਸਭਿ ਲਵਾਇਆ ॥੩॥ ਆਪੇ ਤਾਣੁ ਦੀਬਾਣੁ ਹੈ ਪਿਆਰਾ ਆਪੇ ਕਾਰੈ ਲਾਇਆ ॥ ਜਿਉ ਆਪਿ ਚਲਾਏ ਤਿਉ ਚਲੀਐ ਪਿਆਰੇ ਜਿਉ ਹਰਿ ਪ੍ਰਭ ਮੇਰੇ ਭਾਇਆ ॥ ਆਪੇ ਜੰਤੀ ਜੰਤੁ ਹੈ ਪਿਆਰਾ ਜਨ ਨਾਨਕ ਵਜਹਿ ਵਜਾਇਆ ॥੪॥੪॥

ਅਰਥ: ਉਹ ਤੱਕੜੀ ਭੀ ਪ੍ਰਭੂ ਆਪ ਹੀ ਹੈ, ਉਸ ਤੱਕੜੀ ਦੀ ਸੂਈ (ਬੋਦੀ) ਭੀ ਪ੍ਰਭੂ ਆਪ ਹੀ ਹੈ, ਪ੍ਰਭੂ ਨੇ ਆਪ ਹੀ ਵੱਟੇ ਨਾਲ (ਇਸ ਸ੍ਰਿਸ਼ਟੀ ਨੂੰ) ਤੋਲਿਆ ਹੋਇਆ ਹੈ (ਆਪਣੇ ਹੁਕਮ ਵਿਚ ਰੱਖਿਆ ਹੋਇਆ ਹੈ)। ਪ੍ਰਭੂ ਆਪ ਹੀ (ਇਸ ਧਰਤੀ ਉਤੇ ਵਣਜ ਕਰਨ ਵਾਲਾ) ਸ਼ਾਹਕਾਰ ਹੈ, ਆਪ ਹੀ (ਜੀਵ-ਰੂਪ ਹੋ ਕੇ) ਵਣਜ ਕਰਨ ਵਾਲਾ ਹੈ, ਆਪ ਹੀ ਵਣਜ ਕਰ ਰਿਹਾ ਹੈ। ਹੇ ਭਾਈ! ਪ੍ਰਭੂ ਨੇ ਆਪ ਹੀ ਧਰਤੀ ਪੈਦਾ ਕੀਤੀ ਹੋਈ ਹੈ (ਆਪਣੀ ਮਰਯਾਦਾ ਰੂਪ ਤੱਕੜੀ ਦੇ) ਪਿਛਲੇ ਛਾਬੇ ਵਿਚ ਚਾਰ ਮਾਸੇ ਦਾ ਵੱਟਾ ਰੱਖ ਕੇ (ਪ੍ਰਭੂ ਨੇ ਆਪ ਹੀ ਇਸ ਸ੍ਰਿਸ਼ਟੀ ਨੂੰ ਆਪਣੀ ਮਰਯਾਦਾ ਵਿਚ ਰੱਖਿਆ ਹੋਇਆ ਹੈ। ਇਹ ਕੰਮ ਉਸ ਪ੍ਰਭੂ ਵਾਸਤੇ ਬਹੁਤ ਸਾਧਾਰਨ ਤੇ ਸੌਖਾ ਜਿਹਾ ਹੈ) ॥੧॥ ਹੇ ਮੇਰੇ ਮਨ! ਸਦਾ ਪਰਮਾਤਮਾ ਦਾ ਸਿਮਰਨ ਕਰ, (ਜਿਸ ਕਿਸੇ ਨੇ ਸਿਮਰਿਆ ਹੈ, ਉਸ ਨੇ) ਸੁਖ ਪਾਇਆ ਹੈ। ਹੇ ਭਾਈ! ਪਰਮਾਤਮਾ ਦਾ ਨਾਮ (ਸਾਰੇ) ਸੁਖਾਂ ਦਾ ਖ਼ਜ਼ਾਨਾ ਹੈ (ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪਿਆ ਹੈ) ਪੂਰੇ ਗੁਰੂ ਨੇ ਉਸ ਨੂੰ ਪਰਮਾਤਮਾ ਦਾ ਨਾਮ ਮਿੱਠਾ ਅਨੁਭਵ ਕਰਾ ਦਿੱਤਾ ਹੈ ॥ ਰਹਾਉ ॥ ਹੇ ਭਾਈ! ਪ੍ਰਭੂ ਪਿਆਰਾ ਆਪ ਹੀ ਧਰਤੀ ਪੈਦਾ ਕਰਨ ਵਾਲਾ ਹੈ, ਆਪ ਹੀ ਪਾਣੀ ਪੈਦਾ ਕਰਨ ਵਾਲਾ ਹੈ, ਆਪ ਹੀ ਸਭ ਕੁਝ ਕਰਦਾ ਹੈ ਆਪ ਹੀ (ਜੀਵਾਂ ਪਾਸੋਂ ਸਭ ਕੁਝ) ਕਰਾਂਦਾ ਹੈ। ਆਪ ਹੀ ਆਪਣੇ ਹੁਕਮ ਅਨੁਸਾਰ ਹਰ ਥਾਂ ਕਾਰ ਚਲਾ ਰਿਹਾ ਹੈ, ਪਾਣੀ ਨੂੰ ਮਿੱਟੀ ਨਾਲ (ਉਸ ਨੇ ਆਪਣੇ ਹੁਕਮ ਵਿਚ ਹੀ) ਬੰਨ੍ਹ ਰੱਖਿਆ ਹੈ (ਪਾਣੀ ਮਿੱਟੀ ਨੂੰ ਰੋੜ੍ਹ ਨਹੀਂ ਸਕਦਾ।) (ਪਾਣੀ ਵਿਚ ਉਸ ਨੇ) ਆਪ ਹੀ ਆਪਣਾ ਡਰ ਪਾ ਰੱਖਿਆ ਹੈ, (ਮਾਨੋ) ਬੱਕਰੀ ਸ਼ੇਰ ਨੂੰ ਬੰਨ੍ਹ ਕੇ ਫਿਰਾ ਰਹੀ ਹੈ ॥੨॥ ਹੇ ਭਾਈ! ਪ੍ਰਭੂ ਆਪ ਹੀ ਲੱਕੜੀ (ਪੈਦਾ ਕਰਨ ਵਾਲਾ) ਹੈ, (ਆਪ ਹੀ ਅੱਗ ਬਣਾਣ ਵਾਲਾ ਹੈ) ਲੱਕੜੀ ਵਿਚ ਉਸ ਨੇ ਆਪ ਹੀ ਅੱਗ ਟਿਕਾ ਰੱਖੀ ਹੈ। ਪ੍ਰਭੂ ਪਿਆਰਾ ਆਪ ਹੀ ਆਪਣਾ ਹੁਕਮ ਵਰਤਾ ਰਿਹਾ ਹੈ (ਉਸ ਦੇ ਹੁਕਮ ਵਿਚ) ਅੱਗ (ਲੱਕੜ ਨੂੰ) ਸਾੜ ਨਹੀਂ ਸਕਦੀ। ਪ੍ਰਭੂ ਆਪ ਹੀ ਮਾਰ ਕੇ ਜੀਵਾਲਣ ਵਾਲਾ ਹੈ। ਸਾਰੇ ਜੀਵ ਉਸ ਦੇ ਪ੍ਰੇਰੇ ਹੋਏ ਹੀ ਸਾਹ ਲੈ ਰਹੇ ਹਨ ॥੩॥ ਹੇ ਭਾਈ! ਪ੍ਰਭੂ ਆਪ ਹੀ ਤਾਕਤ ਹੈ, ਆਪ ਹੀ (ਤਾਕਤ ਵਰਤਣ ਵਾਲਾ) ਹਾਕਮ ਹੈ, (ਸਾਰੇ ਜਗਤ ਨੂੰ ਉਸ ਨੇ) ਆਪ ਹੀ ਕਾਰ ਵਿਚ ਲਾਇਆ ਹੋਇਆ ਹੈ। ਹੇ ਪਿਆਰੇ ਸੱਜਣ! ਜਿਵੇਂ ਪ੍ਰਭੂ ਆਪ ਜੀਵਾਂ ਨੂੰ ਤੋਰਦਾ ਹੈ, ਜਿਵੇਂ ਮੇਰੇ ਹਰੀ-ਪ੍ਰਭੂ ਨੂੰ ਭਾਉਂਦਾ ਹੈ, ਤਿਵੇਂ ਹੀ ਚੱਲ ਸਕੀਦਾ ਹੈ। ਹੇ ਦਾਸ ਨਾਨਕ ਜੀ! ਪ੍ਰਭੂ ਆਪ ਹੀ (ਜੀਵ-) ਵਾਜਾ (ਬਣਾਣ ਵਾਲਾ) ਹੈ, ਆਪ ਵਾਜਾ ਵਜਾਣ ਵਾਲਾ ਹੈ, ਸਾਰੇ ਜੀਵ-ਵਾਜੇ ਉਸੇ ਦੇ ਵਜਾਏ ਵੱਜ ਰਹੇ ਹਨ ॥੪॥੪॥

ਬੇ-ਪੱਤਿਆ ਦੀ ਪੱਤ ਗੁਰੂ ਰਾਮਦਾਸ ਜੀ
ਨਿਥਾਵਿਆਂ ਲਈ ਛੱਤ ਗੁਰੂ ਰਾਮਦਾਸ ਜੀ
ਭੁੱਖਿਆਂ ਲਈ ਅੰਨ ਗੁਰੂ ਰਾਮਦਾਸ ਜੀ
ਨਿਰਧਨਾ ਲਈ ਧੰਨ ਗੁਰੂ ਰਾਮਦਾਸ ਜੀ
ਰੋਗੀਆਂ ਦੇ ਦਾਰੂ ਗੁਰੂ ਰਾਮਦਾਸ ਜੀ
🙏 ਬੋਲੋ ਧੰਨ ਗੁਰੂ ਰਾਮਦਾਸ ਜੀ 🙏

गूजरी महला ५ ॥*
*तूं समरथु सरनि को दाता दुख भंजनु सुख राइ ॥ जाहि कलेस मिटे भै भरमा निरमल गुण प्रभ गाइ ॥१॥ गोविंद तुझ बिनु अवरु न ठाउ ॥ करि किरपा पारब्रहम सुआमी जपी तुमारा नाउ ॥ रहाउ ॥ सतिगुर सेवि लगे हरि चरनी वडै भागि लिव लागी ॥ कवल प्रगास भए साधसंगे दुरमति बुधि तिआगी ॥२॥ आठ पहर हरि के गुण गावै सिमरै दीन दैआला ॥ आपि तरै संगति सभ उधरै बिनसे सगल जंजाला ॥३॥ चरण अधारु तेरा प्रभ सुआमी ओति पोति प्रभु साथि ॥ सरनि परिओ नानक प्रभ तुमरी दे राखिओ हरि हाथ ॥४॥२॥३२॥*

ਅੰਗ : 502

*ਗੂਜਰੀ ਮਹਲਾ ੫ ॥*
*ਤੂੰ ਸਮਰਥੁ ਸਰਨਿ ਕੋ ਦਾਤਾ ਦੁਖ ਭੰਜਨੁ ਸੁਖ ਰਾਇ ॥ ਜਾਹਿ ਕਲੇਸ ਮਿਟੇ ਭੈ ਭਰਮਾ ਨਿਰਮਲ ਗੁਣ ਪ੍ਰਭ ਗਾਇ ॥੧॥ ਗੋਵਿੰਦ ਤੁਝ ਬਿਨੁ ਅਵਰੁ ਨ ਠਾਉ ॥ ਕਰਿ ਕਿਰਪਾ ਪਾਰਬ੍ਰਹਮ ਸੁਆਮੀ ਜਪੀ ਤੁਮਾਰਾ ਨਾਉ ॥ ਰਹਾਉ ॥ ਸਤਿਗੁਰ ਸੇਵਿ ਲਗੇ ਹਰਿ ਚਰਨੀ ਵਡੈ ਭਾਗਿ ਲਿਵ ਲਾਗੀ ॥ ਕਵਲ ਪ੍ਰਗਾਸ ਭਏ ਸਾਧਸੰਗੇ ਦੁਰਮਤਿ ਬੁਧਿ ਤਿਆਗੀ ॥੨॥ ਆਠ ਪਹਰ ਹਰਿ ਕੇ ਗੁਣ ਗਾਵੈ ਸਿਮਰੈ ਦੀਨ ਦੈਆਲਾ ॥ ਆਪਿ ਤਰੈ ਸੰਗਤਿ ਸਭ ਉਧਰੈ ਬਿਨਸੇ ਸਗਲ ਜੰਜਾਲਾ ॥੩॥ ਚਰਣ ਅਧਾਰੁ ਤੇਰਾ ਪ੍ਰਭ ਸੁਆਮੀ ਓਤਿ ਪੋਤਿ ਪ੍ਰਭੁ ਸਾਥਿ ॥ ਸਰਨਿ ਪਰਿਓ ਨਾਨਕ ਪ੍ਰਭ ਤੁਮਰੀ ਦੇ ਰਾਖਿਓ ਹਰਿ ਹਾਥ ॥੪॥੨॥੩੨॥*

ਅਰਥ: ਹੇ ਪ੍ਰਭੂ! ਤੂੰ ਸਾਰੀਆਂ ਤਾਕਤਾਂ ਦਾ ਮਾਲਕ ਹੈਂ, ਤੂੰ ਸਰਨ ਆਏ ਨੂੰ ਸਹਾਰਾ ਦੇਣ ਵਾਲਾ ਹੈਂ, ਤੂੰ (ਜੀਵਾਂ ਦੇ) ਦੁੱਖ ਦੂਰ ਕਰਨ ਵਾਲਾ ਹੈਂ, ਤੇ ਸੁਖ ਦੇਣ ਵਾਲਾ ਹੈਂ। ਤੇਰੇ ਪਵਿਤ੍ਰ ਗੁਣ ਗਾ ਗਾ ਕੇ ਜੀਵਾਂ ਦੇ ਦੁੱਖ ਦੂਰ ਹੋ ਜਾਂਦੇ ਹਨ, ਸਾਰੇ ਡਰ ਭਰਮ ਮਿਟ ਜਾਂਦੇ ਹਨ।੧। ਹੇ ਮੇਰੇ ਗੋਵਿੰਦ! ਤੈਥੋਂ ਬਿਨਾ ਮੇਰਾ ਹੋਰ ਕੋਈ ਆਸਰਾ ਨਹੀਂ। ਹੇ ਪਾਰਬ੍ਰਹਮ! ਹੇ ਸੁਆਮੀ! ਮੇਰੇ ਉਤੇ ਮੇਹਰ ਕਰ, ਮੈਂ (ਸਦਾ) ਤੇਰਾ ਨਾਮ ਜਪਦਾ ਰਹਾਂ।੧।ਰਹਾਉ। ਹੇ ਭਾਈ! ਜੇਹੜੇ ਮਨੁੱਖ ਵੱਡੀ ਕਿਸਮਤਿ ਨਾਲ ਗੁਰੂ ਦੀ ਸਰਨ ਪੈ ਕੇ ਪ੍ਰਭੂ-ਚਰਨਾਂ ਵਿਚ ਜੁੜਦੇ ਹਨ, ਉਹਨਾਂ ਦੀ ਲਗਨ (ਪਰਮਾਤਮਾ ਨਾਲ) ਲੱਗ ਜਾਂਦੀ ਹੈ, ਗੁਰੂ ਦੀ ਸੰਗਤਿ ਵਿਚ ਰਹਿ ਕੇ ਉਹਨਾਂ ਦੇ ਹਿਰਦੇ-ਕੌਲ ਖਿੜ ਜਾਂਦੇ ਹਨ, ਉਹ ਖੋਟੀ ਮਤਿ ਵਾਲੀ ਬੁੱਧੀ ਤਿਆਗ ਦੇਂਦੇ ਹਨ।੨। ਹੇ ਭਾਈ! ਜੇਹੜਾ ਮਨੁੱਖ ਅੱਠੇ ਪਹਰ ਪਰਮਾਤਮਾ ਦੇ ਗੁਣ ਗਾਂਦਾ ਹੈ, ਦੀਨਾਂ ਉਤੇ ਦਇਆ ਕਰਨ ਵਾਲੇ ਦਾ ਨਾਮ ਸਿਮਰਦਾ ਹੈ, ਉਹ ਆਪ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਂਦਾ ਹੈ, ਉਸ ਦੇ ਨਾਲ ਮੇਲ ਰੱਖਣ ਵਾਲਾ ਸਾਥ ਭੀ ਪਾਰ ਲੰਘ ਜਾਂਦਾ ਹੈ, ਉਸ ਦੇ ਸਾਰੇ ਮਾਇਕ-ਬੰਧਨ ਨਾਸ ਹੋ ਜਾਂਦੇ ਹਨ।੩। ਹੇ ਪ੍ਰਭੂ! ਹੇ ਸੁਆਮੀ! ਜਿਸ ਮਨੁੱਖ ਨੇ ਤੇਰੇ ਚਰਨਾਂ ਨੂੰ ਆਪਣੀ ਜ਼ਿੰਦਗੀ ਦਾ ਸਹਾਰਾ ਬਣਾ ਲਿਆ, ਤੂੰ ਮਾਲਕ ਤਾਣੇ ਪੇਟੇ ਵਾਂਗ ਸਦਾ ਉਸ ਦੇ ਨਾਲ ਰਹਿੰਦਾ ਹੈਂ। ਹੇ ਨਾਨਕ! ਆਖ-) ਹੇ ਪ੍ਰਭੂ! ਜੇਹੜਾ ਮਨੁੱਖ ਤੇਰੀ ਸਰਨ ਆ ਪਿਆ, ਹੇ ਹਰੀ! ਤੂੰ ਉਸ ਨੂੰ ਆਪਣੇ ਹੱਥ ਦੇ ਕੇ (ਸੰਸਾਰ-ਸਮੁੰਦਰ ਤੋਂ) ਬਚਾਂਦਾ ਹੈਂ।੪।੩੨।*

ਅੰਗ : 673

ਧਨਾਸਰੀ ਮਹਲਾ ੫ ॥ ਜਿਹ ਕਰਣੀ ਹੋਵਹਿ ਸਰਮਿੰਦਾ ਇਹਾ ਕਮਾਨੀ ਰੀਤਿ ॥ ਸੰਤ ਕੀ ਨਿੰਦਾ ਸਾਕਤ ਕੀ ਪੂਜਾ ਐਸੀ ਦ੍ਰਿੜ੍ਹ੍ਹੀ ਬਿਪਰੀਤਿ ॥੧॥ ਮਾਇਆ ਮੋਹ ਭੂਲੋ ਅਵਰੈ ਹੀਤ ॥ ਹਰਿਚੰਦਉਰੀ ਬਨ ਹਰ ਪਾਤ ਰੇ ਇਹੈ ਤੁਹਾਰੋ ਬੀਤ ॥੧॥ ਰਹਾਉ ॥ ਚੰਦਨ ਲੇਪ ਹੋਤ ਦੇਹ ਕਉ ਸੁਖੁ ਗਰਧਭ ਭਸਮ ਸੰਗੀਤਿ ॥ ਅੰਮ੍ਰਿਤ ਸੰਗਿ ਨਾਹਿ ਰੁਚ ਆਵਤ ਬਿਖੈ ਠਗਉਰੀ ਪ੍ਰੀਤਿ ॥੨॥ ਉਤਮ ਸੰਤ ਭਲੇ ਸੰਜੋਗੀ ਇਸੁ ਜੁਗ ਮਹਿ ਪਵਿਤ ਪੁਨੀਤ ॥ ਜਾਤ ਅਕਾਰਥ ਜਨਮੁ ਪਦਾਰਥ ਕਾਚ ਬਾਦਰੈ ਜੀਤ ॥੩॥ ਜਨਮ ਜਨਮ ਕੇ ਕਿਲਵਿਖ ਦੁਖ ਭਾਗੇ ਗੁਰਿ ਗਿਆਨ ਅੰਜਨੁ ਨੇਤ੍ਰ ਦੀਤ ॥ ਸਾਧਸੰਗਿ ਇਨ ਦੁਖ ਤੇ ਨਿਕਸਿਓ ਨਾਨਕ ਏਕ ਪਰੀਤ ॥੪॥੯॥

ਅਰਥ: ਹੇ ਭਾਈ! ਜਿਨ੍ਹੀਂ ਕੰਮੀਂ ਤੂੰ (ਪਰਮਾਤਮਾ ਦੀ ਦਰਗਾਹ ਵਿਚ) ਸ਼ਰਮਿੰਦਾ ਹੋਵੇਂਗਾ ਉਹਨਾਂ ਹੀ ਕੰਮਾਂ ਦੀ ਚਾਲ ਚੱਲ ਰਿਹਾ ਹੈਂ। ਤੂੰ ਸੰਤ ਜਨਾਂ ਦੀ ਨਿੰਦਾ ਕਰਦਾ ਰਹਿੰਦਾ ਹੈਂ, ਤੇ,ਪਰਮਾਤਮਾ ਨਾਲੋਂ ਟੁੱਟੇ ਹੋਏ ਮਨੁੱਖਾਂ ਦਾ ਆਦਰ-ਸਤਕਾਰ ਕਰਦਾ ਹੈਂ। ਤੂੰ ਅਸਚਰਜ ਉਲਟੀ ਮਤਿ ਗ੍ਰਹਣ ਕੀਤੀ ਹੋਈ ਹੈ।੧। ਹੇ ਭਾਈ! ਮਾਇਆ ਦੇ ਮੋਹ (ਵਿਚ ਫਸ ਕੇ) ਤੂੰ ਕੁਰਾਹੇ ਪੈ ਗਿਆ ਹੈਂ, (ਪਰਮਾਤਮਾ ਨੂੰ ਛੱਡ ਕੇ) ਹੋਰ ਵਿਚ ਪਿਆਰ ਪਾ ਰਿਹਾ ਹੈਂ। ਤੇਰੀ ਆਪਣੀ ਪਾਂਇਆਂ ਤਾਂ ਇਤਨੀ ਹੀ ਹੈ ਜਿਤਨੀ ਜੰਗਲ ਦੇ ਹਰੇ ਪੱਤਿਆਂ ਦੀ, ਜਿਤਨੀ ਆਕਾਸ਼ ਵਿਚ ਦਿੱਸ ਰਹੀ ਨਗਰੀ ਦੀ।੧।ਰਹਾਉ। ਹੇ ਭਾਈ! ਖੋਤਾ ਮਿੱਟੀ ਵਿਚ ਹੀ (ਲੇਟਣ ਨਾਲ) ਸੁਖ ਸਮਝਦਾ ਹੈ, ਭਾਵੇਂ ਉਸ ਦੇ ਸਰੀਰ ਉਤੇ ਚੰਦਨ ਦਾ ਲੇਪ ਪਏ ਕਰੀਏ (ਇਹੀ ਹਾਲ ਤੇਰਾ ਹੈ) ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਨਾਲ ਤੇਰਾ ਪਿਆਰ ਨਹੀਂ ਬਣਦਾ। ਤੂੰ ਵਿਸ਼ਿਆਂ ਦੀ ਠਗਬੂਟੀ ਨਾਲ ਪਿਆਰ ਕਰਦਾ ਹੈਂ।੨।ਹੇ ਭਾਈ! ਉੱਚੇ ਜੀਵਨ ਵਾਲੇ ਸੰਤ ਜੇਹੜੇ ਇਸ ਸੰਸਾਰ (ਦੇ ਵਿਕਾਰਾਂ) ਵਿਚ ਭੀ ਪਵਿਤ੍ਰ ਹੀ ਰਹਿੰਦੇ ਹਨ, ਭਲੇ ਸੰਜੋਗਾਂ ਨਾਲ ਹੀ ਮਿਲਦੇ ਹਨ। (ਉਹਨਾਂ ਦੀ ਸੰਗਤਿ ਤੋਂ ਵਾਂਜਿਆਂ ਰਹਿ ਕੇ) ਤੇਰਾ ਕੀਮਤੀ ਮਨੁੱਖਾ ਜਨਮ ਵਿਅਰਥ ਜਾ ਰਿਹਾ ਹੈ, ਕੱਚ ਦੇ ਵੱਟੇ ਵਿਚ ਜਿੱਤਿਆ ਜਾ ਰਿਹਾ ਹੈ।੩।ਹੇ ਨਾਨਕ! ਆਖ-ਹੇ ਭਾਈ!) ਜਿਸ ਮਨੁੱਖ ਦੀਆਂ ਅੱਖਾਂ ਵਿਚ ਗੁਰੂ ਨੇ ਆਤਮਕ ਜੀਵਨ ਦੀ ਸੂਝ ਵਾਲਾ ਸੁਰਮਾ ਪਾ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਕੀਤੇ ਪਾਪ ਦੂਰ ਹੋ ਗਏ। ਸੰਗਤਿ ਵਿਚ ਟਿਕ ਕੇ ਉਹ ਮਨੁੱਖ ਇਹਨਾਂ ਦੁੱਖਾਂ-ਪਾਪਾਂ ਤੋਂ ਬਚ ਨਿਕਲਿਆ, ਉਸ ਨੇ ਇਕ ਪਰਮਾਤਮਾ ਨਾਲ ਪਿਆਰ ਪਾ ਲਿਆ।੪।੯।

धनासरी महला ५ ॥ जिह करणी होवहि सरमिंदा इहा कमानी रीति ॥ संत की निंदा साकत की पूजा ऐसी द्रिड़्ही बिपरीति ॥१॥ माइआ मोह भूलो अवरै हीत ॥ हरिचंदउरी बन हर पात रे इहै तुहारो बीत ॥१॥ रहाउ ॥ चंदन लेप होत देह कउ सुखु गरधभ भसम संगीति ॥ अम्रित संगि नाहि रुच आवत बिखै ठगउरी प्रीति ॥२॥ उतम संत भले संजोगी इसु जुग महि पवित पुनीत ॥ जात अकारथ जनमु पदारथ काच बादरै जीत ॥३॥ जनम जनम के किलविख दुख भागे गुरि गिआन अंजनु नेत्र दीत ॥ साधसंगि इन दुख ते निकसिओ नानक एक परीत ॥४॥९॥

अर्थ: हे भाई! माया के मोह (में फस के) तू गलत राह पर पड़ गया है, (परमात्मा को छोड़ के) और में प्यार डाल रहा है। तेरी अपनी विक्त तो इतनी ही है जितनी जंगल के हरे पक्तों की, जितनी आकाश में दिख रही हरीचंद की नगरी की।1। रहाउ।हे भाई! जिन कामों से तू (परमात्मा की दरगाह में) शर्मिंदा होगा उन कामों को ही तू किए जा रहा है। तू संत जनों की निंदा करता रहता है, और, परमात्मा के साथ टूटे हुए मनुष्यों का आदर-सत्कार करता रहता है। तूने आश्चर्यजनक उल्टी मति ग्रहण की हुई है।1।हे भाई! गधा मिट्टी में (लेटने से) खुद को सुखी समझता है, चाहे उसके शरीर पर चंदन का लेप करते रहें (यही हाल तेरा है) आत्मिक जीवन देने वाले नाम-जल से तेरा प्यार नहीं बनता। तू विषियों की ठॅग-बूटी से ही प्यार करता है।2।हे भाई! ऊँचे जीवन वाले संत जो इस संसार (के विकारों) में भी पवित्र ही रहते हैं, भले संजोगों से ही मिलते हैं। (उनकी संगति से वंचित रह के) तेरा कीमती मानस जन्म व्यर्थ जा रहा है, काँच के बदले में जीता जा रहा है।3।हे नानक! (कह– हे भाई!) जिस मनुष्य की आँखों में गुरू ने आत्मिक सूझ वाला सुरमा डाल दिया, उसके अनेकों जन्मों के किए पाप दूर हो गए। संगति में टिक के वह मनुष्य इन दुखों-पापों से बच निकला, उसने एक परमात्मा के साथ प्यार डाल लिया।4।9।

धनासरी महला ५ ॥ जिस का तनु मनु धनु सभु तिस का सोई सुघड़ु सुजानी ॥ तिन ही सुणिआ दुखु सुखु मेरा तउ बिधि नीकी खटानी ॥१॥ जीअ की एकै ही पहि मानी ॥ अवरि जतन करि रहे बहुतेरे तिन तिलु नही कीमति जानी ॥ रहाउ ॥ अम्रित नामु निरमोलकु हीरा गुरि दीनो मंतानी ॥ डिगै न डोलै द्रिड़ु करि रहिओ पूरन होइ त्रिपतानी ॥२॥ ओइ जु बीच हम तुम कछु होते तिन की बात बिलानी ॥ अलंकार मिलि थैली होई है ता ते कनिक वखानी ॥३॥ प्रगटिओ जोति सहज सुख सोभा बाजे अनहत बानी ॥ कहु नानक निहचल घरु बाधिओ गुरि कीओ बंधानी ॥४॥५॥

अर्थ: हे भाई! जिस प्रभू का दिया हुआ यह शरीर और मन है, यह सारा धन-पदार्थ भी उसी का दिया हुआ है, वही सुशील और स्याना है। हम जीवों का दुःख सुख (सदा) उस परमात्मा ने ही सुना है, (जब वह हमारी अरदास-अरजोई सुनता है) तभी (हमारी) हालत अच्छी बन जाती है ॥१॥ हे भाई! जिंद की (अरदास) एक परमात्मा के पास ही मानी जाती है। (परमात्मा के सहारे के बिना लोग) अन्य बहुत यत्न कर के थक जाते हैं, उन यत्नों का मुल्य एक तिल जितना भी नहीं समझा जाता ॥ रहाउ ॥ हे भाई! परमात्मा का नाम आतमिक जीवन देने वाला है, नाम एक ऐसा हीरा है जो किसी मूल्य से नहीं मिल सकता। गुरू ने यह नाम मन्त्र (जिस मनुष्य को) दे दिया, वह मनुष्य (विकारों में) गिरता नहीं, डोलता नहीं, वह मनुष्य पक्के इरादे वाला बन जाता है, वह मुकम्मल तौर पर (माया की तरफ से) संतोखी रहता है ॥२॥ (हे भाई! जिस मनुष्य को गुरू पासों नाम-हीरा मिल जाता है, उस के अंदरों) उन्हा मेर-तेर वाले सभी वितकरों की बात मुक जाती है जो जगत में बड़े पर्बल हैं। (उस मनुष्य को हर तरफ परमात्मा ही इस तरह दिखता है, जैसे) अनेकों गहनें मिल कर (गाले जा कर) रैणी बन जाती है, और, उस ढेली से वह सोना ही कहलाती है ॥३॥ (हे भाई! जिस मनुष्य के अंदर गुरू की कृपा से) परमात्मा की ज्योत का प्रकाश हो जाता है, उस के अंदर आतमिक अडोलता के आनंद पैदा हो जाते हैं, उस को हर जगह शोभा मिलती है, उस के हिरदे में सिफत-सलाह की बाणी के (मानों) एक-रस वाजे वजते रहते हैं। नानक जी कहते हैं – गुरू ने जिस मनुष्य के लिए यह प्रबंध कर दिया, वह मनुष्य सदा के लिए प्रभू-चरनों में टिकाणा प्राप्त कर लेता है ॥४॥५॥

ਅੰਗ : 671

ਧਨਾਸਰੀ ਮਹਲਾ ੫ ॥ ਜਿਸ ਕਾ ਤਨੁ ਮਨੁ ਧਨੁ ਸਭੁ ਤਿਸ ਕਾ ਸੋਈ ਸੁਘੜੁ ਸੁਜਾਨੀ ॥ ਤਿਨ ਹੀ ਸੁਣਿਆ ਦੁਖੁ ਸੁਖੁ ਮੇਰਾ ਤਉ ਬਿਧਿ ਨੀਕੀ ਖਟਾਨੀ ॥੧॥ ਜੀਅ ਕੀ ਏਕੈ ਹੀ ਪਹਿ ਮਾਨੀ ॥ ਅਵਰਿ ਜਤਨ ਕਰਿ ਰਹੇ ਬਹੁਤੇਰੇ ਤਿਨ ਤਿਲੁ ਨਹੀ ਕੀਮਤਿ ਜਾਨੀ ॥ ਰਹਾਉ ॥ ਅੰਮ੍ਰਿਤ ਨਾਮੁ ਨਿਰਮੋਲਕੁ ਹੀਰਾ ਗੁਰਿ ਦੀਨੋ ਮੰਤਾਨੀ ॥ ਡਿਗੈ ਨ ਡੋਲੈ ਦ੍ਰਿੜੁ ਕਰਿ ਰਹਿਓ ਪੂਰਨ ਹੋਇ ਤ੍ਰਿਪਤਾਨੀ ॥੨॥ ਓਇ ਜੁ ਬੀਚ ਹਮ ਤੁਮ ਕਛੁ ਹੋਤੇ ਤਿਨ ਕੀ ਬਾਤ ਬਿਲਾਨੀ ॥ ਅਲੰਕਾਰ ਮਿਲਿ ਥੈਲੀ ਹੋਈ ਹੈ ਤਾ ਤੇ ਕਨਿਕ ਵਖਾਨੀ ॥੩॥ ਪ੍ਰਗਟਿਓ ਜੋਤਿ ਸਹਜ ਸੁਖ ਸੋਭਾ ਬਾਜੇ ਅਨਹਤ ਬਾਨੀ ॥ ਕਹੁ ਨਾਨਕ ਨਿਹਚਲ ਘਰੁ ਬਾਧਿਓ ਗੁਰਿ ਕੀਓ ਬੰਧਾਨੀ ॥੪॥੫॥

ਅਰਥ: ਹੇ ਭਾਈ! ਜਿਸ ਪ੍ਰਭੂ ਦਾ ਦਿੱਤਾ ਹੋਇਆ ਇਹ ਸਰੀਰ ਤੇ ਮਨ ਹੈ, ਇਹ ਸਾਰਾ ਧਨ-ਪਦਾਰਥ ਭੀ ਉਸੇ ਦਾ ਦਿੱਤਾ ਹੋਇਆ ਹੈ, ਉਹੀ ਸੁਚੱਜਾ ਹੈ ਤੇ ਸਿਆਣਾ ਹੈ। ਅਸਾਂ ਜੀਵਾਂ ਦਾ ਦੁੱਖ ਸੁਖ (ਸਦਾ) ਉਸ ਪਰਮਾਤਮਾ ਨੇ ਹੀ ਸੁਣਿਆ ਹੈ, (ਜਦੋਂ ਉਹ ਸਾਡੀ ਅਰਦਾਸ-ਅਰਜ਼ੋਈ ਸੁਣਦਾ ਹੈ) ਤਦੋਂ (ਸਾਡੀ) ਹਾਲਤ ਚੰਗੀ ਬਣ ਜਾਂਦੀ ਹੈ ॥੧॥ ਹੇ ਭਾਈ! ਜਿੰਦ ਦੀ (ਅਰਦਾਸ) ਇਕ ਪਰਮਾਤਮਾ ਦੇ ਕੋਲ ਹੀ ਮੰਨੀ ਜਾਂਦੀ ਹੈ। (ਪਰਮਾਤਮਾ ਦੇ ਆਸਰੇ ਤੋਂ ਬਿਨਾ ਲੋਕ) ਹੋਰ ਬਥੇਰੇ ਜਤਨ ਕਰ ਕੇ ਥੱਕ ਜਾਂਦੇ ਹਨ, ਉਹਨਾਂ ਜਤਨਾਂ ਦਾ ਮੁੱਲ ਇਕ ਤਿਲ ਜਿਤਨਾ ਭੀ ਨਹੀਂ ਸਮਝਿਆ ਜਾਂਦਾ ॥ ਰਹਾਉ ॥ ਹੇ ਭਾਈ! ਪਰਮਾਤਮਾ ਦਾ ਨਾਮ ਆਤਮਕ ਜੀਵਨ ਦੇਣ ਵਾਲਾ ਹੈ, ਨਾਮ ਇਕ ਐਸਾ ਹੀਰਾ ਹੈ ਜੇਹੜਾ ਕਿਸੇ ਮੁੱਲ ਤੋਂ ਨਹੀਂ ਮਿਲ ਸਕਦਾ। ਗੁਰੂ ਨੇ ਇਹ ਨਾਮ-ਮੰਤਰ (ਜਿਸ ਮਨੁੱਖ ਨੂੰ) ਦੇ ਦਿੱਤਾ, ਉਹ ਮਨੁੱਖ (ਵਿਕਾਰਾਂ ਵਿਚ) ਡਿੱਗਦਾ ਨਹੀਂ, ਡੋਲਦਾ ਨਹੀਂ, ਉਹ ਮਨੁੱਖ ਪੱਕੇ ਇਰਾਦੇ ਵਾਲਾ ਬਣ ਜਾਂਦਾ ਹੈ, ਉਹ ਮੁਕੰਮਲ ਤੌਰ ਤੇ (ਮਾਇਆ ਵਲੋਂ) ਸੰਤੋਖੀ ਰਹਿੰਦਾ ਹੈ ॥੨॥ (ਹੇ ਭਾਈ! ਜਿਸ ਮਨੁੱਖ ਨੂੰ ਗੁਰੂ ਪਾਸੋਂ ਨਾਮ-ਹੀਰਾ ਮਿਲ ਜਾਂਦਾ ਹੈ, ਉਸ ਦੇ ਅੰਦਰੋਂ) ਉਹਨਾਂ ਮੇਰ-ਤੇਰ ਵਾਲੇ ਸਾਰੇ ਵਿਤਕਰਿਆਂ ਦੀ ਗੱਲ ਮੁੱਕ ਜਾਂਦੀ ਹੈ ਜੋ ਜਗਤ ਵਿਚ ਬੜੇ ਪ੍ਰਬਲ ਹਨ। (ਉਸ ਮਨੁੱਖ ਨੂੰ ਹਰ ਪਾਸੇ ਪਰਮਾਤਮਾ ਹੀ ਇਉਂ ਦਿੱਸਦਾ ਹੈ, ਜਿਵੇਂ) ਅਨੇਕਾਂ ਗਹਣੇ ਮਿਲ ਕੇ (ਗਾਲੇ ਜਾ ਕੇ) ਰੈਣੀ ਬਣ ਜਾਂਦੀ ਹੈ, ਤੇ, ਉਸ ਢੇਲੀ ਤੋਂ ਉਹ ਸੋਨਾ ਹੀ ਅਖਵਾਂਦੀ ਹੈ ॥੩॥ (ਹੇ ਭਾਈ! ਜਿਸ ਮਨੁੱਖ ਦੇ ਅੰਦਰ ਗੁਰੂ ਦੀ ਕਿਰਪਾ ਨਾਲ) ਪਰਮਾਤਮਾ ਦੀ ਜੋਤਿ ਦਾ ਪਰਕਾਸ਼ ਹੋ ਜਾਂਦਾ ਹੈ, ਉਸ ਦੇ ਅੰਦਰ ਆਤਮਕ ਅਡੋਲਤਾ ਦੇ ਆਨੰਦ ਪੈਦਾ ਹੋ ਜਾਂਦੇ ਹਨ, ਉਸ ਨੂੰ ਹਰ ਥਾਂ ਸੋਭਾ ਮਿਲਦੀ ਹੈ, ਉਸ ਦੇ ਹਿਰਦੇ ਵਿਚ ਸਿਫ਼ਤ-ਸਾਲਾਹ ਦੀ ਬਾਣੀ ਦੇ (ਮਾਨੋ) ਇਕ-ਰਸ ਵਾਜੇ ਵੱਜਦੇ ਰਹਿੰਦੇ ਹਨ। ਨਾਨਕ ਜੀ ਆਖਦੇ ਹਨ – ਗੁਰੂ ਨੇ ਜਿਸ ਮਨੁੱਖ ਵਾਸਤੇ ਇਹ ਪ੍ਰਬੰਧ ਕਰ ਦਿੱਤਾ, ਉਹ ਮਨੁੱਖ ਸਦਾ ਲਈ ਪ੍ਰਭੂ-ਚਰਨਾਂ ਵਿਚ ਟਿਕਾਣਾ ਪ੍ਰਾਪਤ ਕਰ ਲੈਂਦਾ ਹੈ ॥੪॥੫॥

सलोकु मः ४ ॥ अंतरि अगिआनु भई मति मधिम सतिगुर की परतीति नाही ॥ अंदरि कपटु सभु कपटो करि जाणै कपटे खपहि खपाही ॥ सतिगुर का भाणा चिति न आवै आपणै सुआइ फिराही ॥ किरपा करे जे आपणी ता नानक सबदि समाही ॥१॥ मः ४ ॥ मनमुख माइआ मोहि विआपे दूजै भाइ मनूआ थिरु नाहि ॥ अनदिनु जलत रहहि दिनु राती हउमै खपहि खपाहि ॥ अंतरि लोभु महा गुबारा तिन कै निकटि न कोई जाहि ॥ ओइ आपि दुखी सुखु कबहू न पावहि जनमि मरहि मरि जाहि ॥ नानक बखसि लए प्रभु साचा जि गुर चरनी चितु लाहि ॥२॥ पउड़ी ॥ संत भगत परवाणु जो प्रभि भाइआ ॥ सेई बिचखण जंत जिनी हरि धिआइआ ॥ अम्रितु नामु निधानु भोजनु खाइआ ॥ संत जना की धूरि मसतकि लाइआ ॥ नानक भए पुनीत हरि तीरथि नाइआ ॥२६॥

अर्थ: (मनमुख के) हिरदे में अज्ञान है, (उस की) अकल (मति) नादान होती है और सतगुरु ऊपर उस को सिदक नहीं होता; मन में धोखा (होने के कारन संसार में भी) वह सारा धोखा ही धोखा समझता है। (मनमुख मनुष्य खुद) दुःखी होते हैं ( व ओरों को) दुखी करते हैं; सतिगुरु का हुकम उनके चित मे नही आता (मतलब,भाणा नही मांनते) आेर अपनी मत के पीछे भटकते रहते हैं ; नानक जी! जे हरी अपनी कॄपा करे ,ता ही वह गुरू के शब्द मे लीन होते हैं ॥१॥ माया के मोह मे फसे हुए मनमुख का मन माया के प्यार मे एक जगह नही टिकता। हर समय दिन रात (माया मे) सड़ते रहते हैं। अहंकार मे आप दुखी होते हैं ओर दुसरो को करते हैं। उनके अंदर लोभ रूपी बडा अंधेरा होता है, कोई मनुष उनके पास नही जाता। वह अपने अाप ही दुखी रहते हैं,कभी सुखी नही होते, सदा जन्म मरन के चक्करों मे पडे रहते हैं। नानक जी! जे वह गुरू के चरनो मे चित जोडन तो सचा हरी उनको माफ कर दे ॥२॥ जो मनुष्य प्रभू को प्यारे हैं, वह संत हैं, वह भगत हैं वही कबूल हैं। वही मनुष्य सही है जो हरी नाम जपते हैं। आतमिक जीवन देन वाला नाम ख़जाना-रूपी भोजन खाते हैं, ओर संतो की चरन-धूड़ अपने माथे पर लगाते हैं। नानक जी!(इस तरह के मनुष्य) हरी (के भजन-रूपी) तीर्थ मे नहाते हैं ओर पवित्र हो जाते हैं ॥२६॥

ਅੰਗ : 652

ਸਲੋਕੁ ਮਃ ੪ ॥ ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥ ਅੰਦਰਿ ਕਪਟੁ ਸਭੁ ਕਪਟੋ ਕਰਿ ਜਾਣੈ ਕਪਟੇ ਖਪਹਿ ਖਪਾਹੀ ॥ ਸਤਿਗੁਰ ਕਾ ਭਾਣਾ ਚਿਤਿ ਨ ਆਵੈ ਆਪਣੈ ਸੁਆਇ ਫਿਰਾਹੀ ॥ ਕਿਰਪਾ ਕਰੇ ਜੇ ਆਪਣੀ ਤਾ ਨਾਨਕ ਸਬਦਿ ਸਮਾਹੀ ॥੧॥ ਮਃ ੪ ॥ ਮਨਮੁਖ ਮਾਇਆ ਮੋਹਿ ਵਿਆਪੇ ਦੂਜੈ ਭਾਇ ਮਨੂਆ ਥਿਰੁ ਨਾਹਿ ॥ ਅਨਦਿਨੁ ਜਲਤ ਰਹਹਿ ਦਿਨੁ ਰਾਤੀ ਹਉਮੈ ਖਪਹਿ ਖਪਾਹਿ ॥ ਅੰਤਰਿ ਲੋਭੁ ਮਹਾ ਗੁਬਾਰਾ ਤਿਨ ਕੈ ਨਿਕਟਿ ਨ ਕੋਈ ਜਾਹਿ ॥ ਓਇ ਆਪਿ ਦੁਖੀ ਸੁਖੁ ਕਬਹੂ ਨ ਪਾਵਹਿ ਜਨਮਿ ਮਰਹਿ ਮਰਿ ਜਾਹਿ ॥ ਨਾਨਕ ਬਖਸਿ ਲਏ ਪ੍ਰਭੁ ਸਾਚਾ ਜਿ ਗੁਰ ਚਰਨੀ ਚਿਤੁ ਲਾਹਿ ॥੨॥ ਪਉੜੀ ॥ ਸੰਤ ਭਗਤ ਪਰਵਾਣੁ ਜੋ ਪ੍ਰਭਿ ਭਾਇਆ ॥ ਸੇਈ ਬਿਚਖਣ ਜੰਤ ਜਿਨੀ ਹਰਿ ਧਿਆਇਆ ॥ ਅੰਮ੍ਰਿਤੁ ਨਾਮੁ ਨਿਧਾਨੁ ਭੋਜਨੁ ਖਾਇਆ ॥ ਸੰਤ ਜਨਾ ਕੀ ਧੂਰਿ ਮਸਤਕਿ ਲਾਇਆ ॥ ਨਾਨਕ ਭਏ ਪੁਨੀਤ ਹਰਿ ਤੀਰਥਿ ਨਾਇਆ ॥੨੬॥

ਅਰਥ: (ਮਨਮੁਖ ਦੇ) ਹਿਰਦੇ ਵਿਚ ਅਗਿਆਨ ਹੈ, (ਉਸ ਦੀ) ਅਕਲ ਹੋਛੀ ਹੁੰਦੀ ਹੈ ਤੇ ਸਤਿਗੁਰੂ ਉਤੇ ਉਸ ਨੂੰ ਸਿਦਕ ਨਹੀਂ ਹੁੰਦਾ; ਮਨ ਵਿਚ ਧੋਖਾ (ਹੋਣ ਕਰਕੇ ਸੰਸਾਰ ਵਿਚ ਭੀ) ਉਹ ਸਾਰਾ ਧੋਖਾ ਹੀ ਧੋਖਾ ਵਰਤਦਾ ਸਮਝਦਾ ਹੈ। (ਮਨਮੁਖ ਬੰਦੇ ਆਪ) ਦੁਖੀ ਹੁੰਦੇ ਹਨ (ਤੇ ਹੋਰਨਾਂ ਨੂੰ) ਦੁਖੀ ਕਰਦੇ ਹਨ; ਸਤਿਗੁਰੂ ਦਾ ਹੁਕਮ ਉਹਨਾਂ ਦੇ ਚਿੱਤ ਵਿਚ ਨਹੀਂ ਆਉਂਦਾ (ਭਾਵ, ਭਾਣਾ ਨਹੀਂ ਮੰਨਦੇ) ਤੇ ਆਪਣੀ ਗ਼ਰਜ਼ ਦੇ ਪਿਛੇ ਭਟਕਦੇ ਫਿਰਦੇ ਹਨ; ਨਾਨਕ ਜੀ! ਜੇ ਹਰੀ ਆਪਣੀ ਮੇਹਰ ਕਰੇ,ਤਾਂ ਹੀ ਉਹ ਗੁਰੂ ਦੇ ਸ਼ਬਦ ਵਿਚ ਲੀਨ ਹੁੰਦੇ ਹਨ ॥੧॥ ਮਾਇਆ ਦੇ ਮੋਹ ਵਿਚ ਗ੍ਰਸੇ ਹੋਏ ਮਨਮੁਖਾਂ ਦਾ ਮਨ ਮਾਇਆ ਦੇ ਪਿਆਰ ਵਿਚ ਇਕ ਥਾਂ ਨਹੀਂ ਟਿਕਦਾ। ਹਰ ਵੇਲੇ ਦਿਨ ਰਾਤ (ਮਾਇਆ ਵਿਚ) ਸੜਦੇ ਰਹਿੰਦੇ ਹਨ। ਅਹੰਕਾਰ ਵਿਚ ਆਪ ਦੁਖੀ ਹੁੰਦੇ ਹਨ, ਹੋਰਨਾਂ ਨੂੰ ਦੁਖੀ ਕਰਦੇ ਹਨ। ਉਹਨਾਂ ਦੇ ਅੰਦਰ ਲੋਭ-ਰੂਪ ਵੱਡਾ ਹਨੇਰਾ ਹੁੰਦਾ ਹੈ, ਕੋਈ ਮਨੁੱਖ ਉਹਨਾਂ ਦੇ ਨੇੜੇ ਨਹੀਂ ਢੁਕਦਾ। ਉਹ ਆਪਣੇ ਆਪ ਹੀ ਦੁਖੀ ਰਹਿੰਦੇ ਹਨ, ਕਦੇ ਸੁਖੀ ਨਹੀਂ ਹੁੰਦੇ, ਸਦਾ ਜੰਮਣ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ। ਨਾਨਕ ਜੀ! ਜੇ ਉਹ ਗੁਰੂ ਦੇ ਚਰਨਾਂ ਵਿਚ ਚਿੱਤ ਜੋੜਨ, ਤਾਂ ਸੱਚਾ ਹਰੀ ਉਹਨਾਂ ਨੂੰ ਬਖ਼ਸ਼ ਲਏ ॥੨॥ ਜੋ ਮਨੁੱਖ ਪ੍ਰਭੂ ਨੂੰ ਪਿਆਰੇ ਹਨ, ਉਹ ਸੰਤ ਹਨ, ਭਗਤ ਹਨ ਉਹੀ ਕਬੂਲ ਹਨ। ਉਹੋ ਮਨੁੱਖ ਸਿਆਣੇ ਹਨ ਜੋ ਹਰੀ-ਨਾਮ ਸਿਮਰਦੇ ਹਨ। ਆਤਮਕ ਜੀਵਨ ਦੇਣ ਵਾਲਾ ਨਾਮ ਖ਼ਜ਼ਾਨਾ-ਰੂਪ ਭੋਜਨ ਖਾਂਦੇ ਹਨ, ਤੇ ਸੰਤਾਂ ਦੀ ਚਰਨ-ਧੂੜ ਆਪਣੇ ਮੱਥੇ ਤੇ ਲਾਂਦੇ ਹਨ। ਨਾਨਕ ਜੀ! (ਇਹੋ ਜਿਹੇ ਮਨੁੱਖ) ਹਰੀ (ਦੇ ਭਜਨ-ਰੂਪ) ਤੀਰਥ ਤੇ ਨ੍ਹਾਉਂਦੇ ਹਨ ਤੇ ਪਵਿੱਤ੍ਰ ਹੋ ਜਾਂਦੇ ਹਨ ॥੨੬॥

Begin typing your search term above and press enter to search. Press ESC to cancel.

Back To Top