ਅੰਗ : 657
रागु सोरठि बाणी भगत रविदास जी की ੴ सतिगुर प्रसादि ॥
जब हम होते तब तू नाही अब तूही मै नाही ॥ अनल अगम जैसे लहरि मइ ओदधि जल केवल जल मांही ॥१॥ माधवे किआ कहीऐ भ्रमु ऐसा ॥ जैसा मानीऐ होइ न तैसा ॥१॥ रहाउ ॥ नरपति एकु सिंघासनि सोइआ सुपने भइआ भिखारी ॥ अछत राज बिछुरत दुखु पाइआ सो गति भई हमारी ॥२॥ राज भुइअंग प्रसंग जैसे हहि अब कछु मरमु जनाइआ ॥ अनिक कटक जैसे भूलि परे अब कहते कहनु न आइआ ॥३॥ सरबे एकु अनेकै सुआमी सभ घट भुोगवै सोई ॥ कहि रविदास हाथ पै नेरै सहजे होइ सु होई ॥४॥१॥ {पन्ना 657-658}
ਅਰਥ: अर्थ: (हे माधो!) जब तक हम जीवों में अहंकार रहता है, तब तक तू (हमारे अंदर) प्रकट नहीं होता, पर जब तू प्रत्यक्ष होता है तब हमारी ‘मैं’ दूर हो जाती है; (इस ‘मैं’ के हटने से ही हमें ये समझ आ जाती है कि) जैसे बड़ा तूफ़ान आने से समुंद्र लहरों से नाको-नाक भर जाता है, पर असल में वह (लहरें समुंद्र के) पानी में पानी ही हैं (वैसे ही ये सारे जीव-जंतु तेरा अपना ही विकास हैं)।1।
हे माधो! हम जीवों को कुछ ऐसा भुलेखा पड़ा हुआ है कि ये बयान नहीं किया जा सकता। हम जो मानें बैठे हैं (कि जगत तेरे से कोई अलग हस्ती है), वह ठीक नहीं है।1। रहाउ।
(जैसे) कोई राजा अपने तख़्त पर बैठा सो जाए, और सपने में भिखारी बन जाए, राज होते हुए भी वह (सपने में राज से) विछुड़ के दुखी होता है, वैसे ही (हे माधो! तुझसे विछुड़ के) हम जीवों का हाल हो रहा है।2।
जैसे रस्सी और साँप का दृष्टांत है, जैसे (सोने से बने हुए) अनेकों कड़े देख के भुलेखा पड़ जाए (कि सोना ही कई किस्म का होता है, वैसे ही हमें भुलेखा पड़ा हुआ है कि ये जगत तुझसे अलग है), पर तूने अब मुझे कुछ-कुछ भेद जता दिया है। अब वह पुरानी भेद-भाव वाली बात मुझसे कहीं नहीं जाती (भाव, अब मैं ये नहीं कहता कि जगत तुझसे अलग हस्ती है)।3।
(अब तो) रविदास कहता है कि वह प्रभू-पति अनेकों रूप बना के सभी में एक स्वयं ही है, सभी घटों में खुद ही बैठा जगत के रंग माण रहा है। (दूर नहीं) मेरे हाथ से भी नजदीक है, जो कुछ (जगत में) हो रहा है, उसी की रजा में हो रहा है।4।1।
ਅੰਗ : 657
ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਜਬ ਹਮ ਹੋਤੇ ਤਬ ਤੂ ਨਾਹੀ ਅਬ ਤੂਹੀ ਮੈ ਨਾਹੀ ॥ ਅਨਲ ਅਗਮ ਜੈਸੇ ਲਹਰਿ ਮਇ ਓਦਧਿ ਜਲ ਕੇਵਲ ਜਲ ਮਾਂਹੀ ॥੧॥ ਮਾਧਵੇ ਕਿਆ ਕਹੀਐ ਭ੍ਰਮੁ ਐਸਾ ॥ ਜੈਸਾ ਮਾਨੀਐ ਹੋਇ ਨ ਤੈਸਾ ॥੧॥ ਰਹਾਉ ॥ ਨਰਪਤਿ ਏਕੁ ਸਿੰਘਾਸਨਿ ਸੋਇਆ ਸੁਪਨੇ ਭਇਆ ਭਿਖਾਰੀ ॥ ਅਛਤ ਰਾਜ ਬਿਛੁਰਤ ਦੁਖੁ ਪਾਇਆ ਸੋ ਗਤਿ ਭਈ ਹਮਾਰੀ ॥੨॥ ਰਾਜ ਭੁਇਅੰਗ ਪ੍ਰਸੰਗ ਜੈਸੇ ਹਹਿ ਅਬ ਕਛੁ ਮਰਮੁ ਜਨਾਇਆ ॥ ਅਨਿਕ ਕਟਕ ਜੈਸੇ ਭੂਲਿ ਪਰੇ ਅਬ ਕਹਤੇ ਕਹਨੁ ਨ ਆਇਆ ॥੩॥ ਸਰਬੇ ਏਕੁ ਅਨੇਕੈ ਸੁਆਮੀ ਸਭ ਘਟ ਭਗਵੈ ਸੋਈ ॥ ਕਹਿ ਰਵਿਦਾਸ ਹਾਥ ਪੈ ਨੇਰੈ ਸਹਜੇ ਹੋਇ ਸੁ ਹੋਈ ॥੪॥੧॥
ਅਰਥ: (ਹੇ ਮਾਧੋ!) ਜਿਤਨਾ ਚਿਰ ਅਸਾਂ ਜੀਵਾਂ ਦੇ ਅੰਦਰ ਹਉਮੈ ਰਹਿੰਦੀ ਹੈ, ਉਤਨਾ ਚਿਰ ਤੂੰ (ਅਸਾਡੇ ਅੰਦਰ) ਪਰਗਟ ਨਹੀਂ ਹੁੰਦਾ, ਪਰ ਜਦੋਂ ਤੂੰ ਪ੍ਰਤੱਖ ਹੁੰਦਾ ਹੈਂ ਤਦੋਂ ਅਸਾਡੀ 'ਮੈਂ' ਦੂਰ ਹੋ ਜਾਂਦੀ ਹੈ; (ਇਸ 'ਮੈਂ' ਦੇ ਹਟਣ ਨਾਲ ਇਹ ਸਮਝ ਆ ਜਾਂਦੀ ਹੈ ਕਿ) ਜਿਵੇਂ ਬੜਾ ਤੂਫ਼ਾਨ ਆਇਆਂ ਸਮੁੰਦਰ ਲਹਿਰਾਂ ਨਾਲ ਨਕਾ-ਨਕ ਭਰ ਜਾਂਦਾ ਹੈ, ਪਰ ਅਸਲ ਵਿਚ ਉਹ (ਲਹਿਰਾਂ ਸਮੁੰਦਰ ਦੇ) ਪਾਣੀ ਵਿਚ ਪਾਣੀ ਹੀ ਹੈ (ਤਿਵੇਂ ਇਹ ਸਾਰੇ ਜੀਆ ਜੰਤ ਤੇਰਾ ਆਪਣਾ ਹੀ ਵਿਕਾਸ ਹੈ) ।੧।
ਹੇ ਮਾਧੋ! ਅਸਾਂ ਜੀਵਾਂ ਨੂੰ ਕੁਝ ਅਜਿਹਾ ਭੁਲੇਖਾ ਪਿਆ ਹੋਇਆ ਹੈ ਕਿ ਇਹ ਬਿਆਨ ਨਹੀਂ ਕੀਤਾ ਜਾ ਸਕਦਾ। ਅਸੀ ਜੋ ਮੰਨੀ ਬੈਠੇ ਹਾਂ (ਕਿ ਜਗਤ ਤੇਰੇ ਨਾਲੋਂ ਕੋਈ ਵੱਖਰੀ ਹਸਤੀ ਹੈ) , ਉਹ ਠੀਕ ਨਹੀਂ ਹੈ।੧।ਰਹਾਉ।
(ਜਿਵੇਂ) ਕੋਈ ਰਾਜਾ ਆਪਣੇ ਤਖ਼ਤ ਉਤੇ ਸੌਂ ਜਾਏ, ਤੇ, ਸੁਫ਼ਨੇ ਵਿਚ ਮੰਗਤਾ ਬਣ ਜਾਏ, ਰਾਜ ਹੁੰਦਿਆਂ ਸੁੰਦਿਆਂ ਉਹ (ਸੁਪਨੇ ਵਿਚ ਰਾਜ ਤੋਂ) ਵਿਛੜ ਕੇ ਦੁੱਖੀ ਹੁੰਦਾ ਹੈ, ਤਿਵੇਂ ਹੀ (ਹੇ ਮਾਧੋ! ਤੈਥੋਂ ਵਿਛੁੜ ਕੇ) ਅਸਾਡਾ ਜੀਵਾਂ ਦਾ ਹਾਲ ਹੋ ਰਿਹਾ ਹੈ।੨।
ਜਿਵੇਂ ਰੱਸੀ ਤੇ ਸੱਪ ਦਾ ਦ੍ਰਿਸ਼ਟਾਂਤ ਹੈ, ਜਿਵੇਂ (ਸੋਨੇ ਤੋਂ ਬਣੇ ਹੋਏ) ਅਨੇਕਾਂ ਕੜੇ ਵੇਖ ਕੇ ਭੁਲੇਖਾ ਪੈ ਜਾਏ (ਕਿ ਸੋਨਾ ਹੀ ਕਈ ਕਿਸਮ ਦਾ ਹੁੰਦਾ ਹੈ, ਤਿਵੇਂ ਅਸਾਨੂੰ ਭੁਲੇਖਾ ਬਣਿਆ ਪਿਆ ਹੈ ਕਿ ਇਹ ਜਗਤ ਤੈਥੋਂ ਵੱਖਰਾ ਹੈ) , ਪਰ ਤੂੰ ਮੈਨੂੰ ਹੁਣ ਕੁਝ ਕੁਝ ਭੇਤ ਜਣਾ ਦਿੱਤਾ ਹੈ। ਹੁਣ ਉਹ ਪੁਰਾਣੀ ਵਿਤਕਰੇ ਵਾਲੀ ਗੱਲ ਮੈਥੋਂ ਆਖੀ ਨਹੀਂ ਜਾਂਦੀ (ਭਾਵ, ਹੁਣ ਮੈਂ ਇਹ ਨਹੀਂ ਆਖਦਾ ਕਿ ਜਗਤ ਤੈਥੋਂ ਵੱਖਰੀ ਹਸਤੀ ਹੈ) ।੩।
(ਹੁਣ ਤਾਂ) ਰਵਿਦਾਸ ਆਖਦਾ ਹੈ ਕਿ ਉਹ ਪ੍ਰਭੂ-ਖਸਮ ਅਨੇਕਾਂ ਰੂਪ ਬਣਾ ਕੇ ਸਾਰਿਆਂ ਵਿਚ ਇੱਕ ਆਪ ਹੀ ਹੈ, ਸਭ ਘਟਾਂ ਵਿਚ ਆਪ ਹੀ ਬੈਠਾ ਜਗਤ ਦੇ ਰੰਗ ਮਾਣ ਰਿਹਾ ਹੈ। (ਦੂਰ ਨਹੀਂ) ਮੇਰੇ ਹੱਥ ਤੋਂ ਭੀ ਨੇੜੇ ਹੈ, ਜੋ ਕੁਝ (ਜਗਤ ਵਿਚ) ਵਰਤ ਰਿਹਾ ਹੈ, ਉਸੇ ਦੀ ਰਜ਼ਾ ਵਿਚ ਹੋ ਰਿਹਾ ਹੈ।੪।੧।
ਅੰਗ : 646
ਸਲੋਕੁ ਮਃ ੩ ॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥ ਸਤਿਗੁਰ ਅਗੈ ਢਹਿ ਪਉ ਸਭੁ ਕਿਛੁ ਜਾਣੈ ਜਾਣੁ ॥ ਆਸਾ ਮਨਸਾ ਜਲਾਇ ਤੂ ਹੋਇ ਰਹੁ ਮਿਹਮਾਣੁ ॥ ਸਤਿਗੁਰ ਕੈ ਭਾਣੈ ਭੀ ਚਲਹਿ ਤਾ ਦਰਗਹ ਪਾਵਹਿ ਮਾਣੁ ॥ ਨਾਨਕ ਜਿ ਨਾਮੁ ਨ ਚੇਤਨੀ ਤਿਨ ਧਿਗੁ ਪੈਨਣੁ ਧਿਗੁ ਖਾਣੁ ॥੧॥ ਮਃ ੩ ॥ ਹਰਿ ਗੁਣ ਤੋਟਿ ਨ ਆਵਈ ਕੀਮਤਿ ਕਹਣੁ ਨ ਜਾਇ ॥ ਨਾਨਕ ਗੁਰਮੁਖਿ ਹਰਿ ਗੁਣ ਰਵਹਿ ਗੁਣ ਮਹਿ ਰਹੈ ਸਮਾਇ ॥੨॥ ਪਉੜੀ ॥ ਹਰਿ ਚੋਲੀ ਦੇਹ ਸਵਾਰੀ ਕਢਿ ਪੈਧੀ ਭਗਤਿ ਕਰਿ ॥ ਹਰਿ ਪਾਟੁ ਲਗਾ ਅਧਿਕਾਈ ਬਹੁ ਬਹੁ ਬਿਧਿ ਭਾਤਿ ਕਰਿ ॥ ਕੋਈ ਬੂਝੈ ਬੂਝਣਹਾਰਾ ਅੰਤਰਿ ਬਿਬੇਕੁ ਕਰਿ ॥ ਸੋ ਬੂਝੈ ਏਹੁ ਬਿਬੇਕੁ ਜਿਸੁ ਬੁਝਾਏ ਆਪਿ ਹਰਿ ॥ ਜਨੁ ਨਾਨਕੁ ਕਹੈ ਵਿਚਾਰਾ ਗੁਰਮੁਖਿ ਹਰਿ ਸਤਿ ਹਰਿ ॥੧੧॥
ਅਰਥ: ਅਰਥ:- ਹੇ ਚੁੱਕੇ ਚੁਕਾਏ ਸ਼ੇਖ਼! ਇਸ ਮਨ ਨੂੰ ਇਕ ਟਿਕਾਣੇ ਤੇ ਲਿਆ;ਵਿੰਗੀਆਂ ਟੇਢੀਆਂ ਗੱਲਾਂ ਛੱਡ ਤੇ ਸਤਿਗੁਰੂ ਦੇ ਸ਼ਬਦ ਨੂੰ ਸਮਝ। ਹੇ ਸ਼ੇਖਾ! ਜੋ (ਸਭ ਦਾ) ਜਾਣੂ ਸਤਿਗੁਰੂ ਸਭ ਕੁਝ ਸਮਝਦਾ ਹੈ ਉਸ ਦੀ ਚਰਨੀਂ ਲੱਗ;ਆਸਾਂ ਤੇ ਮਨ ਦੀਆਂ ਦੌੜਾਂ ਮਿਟਾ ਕੇ ਆਪਣੇ ਆਪ ਨੂੰ ਜਗਤ ਵਿਚ ਪਰਾਹੁਣਾ ਸਮਝ; ਜੇ ਤੂੰ ਸਤਿਗੁਰੂ ਦੇ ਭਾਣੇ ਵਿਚ ਚਲੇਂਗਾ ਤਾਂ ਰੱਬ ਦੀ ਦਰਗਾਹ ਵਿਚ ਆਦਰ ਪਾਵੇਂਗਾ। ਹੇ ਨਾਨਕ! ਜੋ ਮਨੁੱਖ ਨਾਮ ਨਹੀਂ ਸਿਮਰਦੇ, ਉਹਨਾਂ ਦਾ (ਚੰਗਾ) ਖਾਣਾ ਤੇ (ਚੰਗਾ) ਪਹਿਨਣਾ ਫਿਟਕਾਰ-ਜੋਗ ਹੈ।1। ਹਰੀ ਦੇ ਗੁਣ ਬਿਆਨ ਕਰਦਿਆਂ ਉਹ ਗੁਣ ਮੁੱਕਦੇ ਨਹੀਂ, ਤੇ ਨਾਹ ਹੀ ਇਹ ਦੱਸਿਆ ਜਾ ਸਕਦਾ ਹੈ ਕਿ ਇਹਨਾਂ ਗੁਣਾਂ ਨੂੰ ਵਿਹਾਝਣ ਲਈ ਮੁੱਲ ਕੀਹ ਹੈ; (ਪਰ,) ਹੇ ਨਾਨਕ! ਗੁਰਮੁਖ ਜੀਊੜੇ ਹਰੀ ਦੇ ਗੁਣ ਗਾਉਂਦੇ ਹਨ। (ਜਿਹੜਾ ਮਨੁੱਖ ਪ੍ਰਭੂ ਦੇ ਗੁਣ ਗਾਂਦਾ ਹੈ ਉਹ) ਗੁਣਾਂ ਵਿਚ ਲੀਨ ਹੋਇਆ ਰਹਿੰਦਾ ਹੈ।2। (ਇਹ ਮਨੁੱਖਾ) ਸਰੀਰ, ਮਾਨੋ, ਚੋਲੀ ਹੈ ਜੋ ਪ੍ਰਭੂ ਨੇ ਬਣਾਈ ਹੈ ਤੇ ਭਗਤੀ (-ਰੂਪ ਕਸੀਦਾ) ਕੱਢ ਕੇ ਇਹ ਚੋਲੀ ਪਹਿਨਣ-ਜੋਗ ਬਣਦੀ ਹੈ। (ਇਸ ਚੋਲੀ ਨੂੰ) ਬਹੁਤ ਤਰ੍ਹਾਂ ਕਈ ਵੰਨਗੀਆਂ ਦਾ ਹਰੀ-ਨਾਮ ਪੱਟ ਲੱਗਾ ਹੋਇਆ ਹੈ; (ਇਸ ਭੇਤ ਨੂੰ) ਮਨ ਵਿਚ ਵਿਚਾਰ ਕਰ ਕੇ ਕੋਈ ਵਿਰਲਾ ਸਮਝਣ ਵਾਲਾ ਸਮਝਦਾ ਹੈ। ਇਸ ਵਿਚਾਰ ਨੂੰ ਉਹ ਸਮਝਦਾ ਹੈ, ਜਿਸ ਨੂੰ ਹਰੀ ਆਪ ਸਮਝਾਵੇ। ਦਾਸ ਨਾਨਕ ਇਹ ਵਿਚਾਰ ਦੱਸਦਾ ਹੈ ਕਿ ਸਦਾ-ਥਿਰ ਰਹਿਣ ਵਾਲਾ ਹਰੀ ਗੁਰੂ ਦੀ ਰਾਹੀਂ (ਸਿਮਰਿਆ ਜਾ ਸਕਦਾ ਹੈ)।11।
ਬੇਸ਼ੱਕ ਸਤਿਗੁਰੂ ਜਾਣੀਜਾਣ ਹਨ ਪਰ ਫੇਰ ਵੀ ਉਹ ਆਪਣੇ ਸਿੱਖਾਂ ਅਤੇ ਦੁਨੀਆਂ ਨੂੰ ਸੁਮੱਤ ਬਖਸ਼ਣ ਲਈ ਆਪਣੇ ਸਿੱਖਾਂ ਦੀ ਪਰਖ ਕਰਦੇ ਰਹਿੰਦੇ ਹਨ। ਗੁਰੂ ਅਮਰਦਾਸ ਜੀ ਨੇ ਇੱਕ ਵਾਰ ਆਪਣੇ ਦੋਵੇਂ ਜਵਾਈ ਭਾਈ ਰਾਮਾ ਜੀ ਅਤੇ ਭਾਈ ਜੇਠਾ ਜੀ ਨੂੰ ਹੁਕਮ ਕੀਤਾ ਕਿ ਮੈਨੂੰ ਦੋ ਥੜ੍ਹੇ ਚਾਹੀਦੇ ਹਨ ਜਿਨ੍ਹਾਂ ਉੱਤੇ ਬੈਠ ਕੇ ਬਾਉਲੀ ਸਾਹਿਬ ਦੇ ਨਿਰਮਾਣ ਦੀ ਸੇਵਾ ਕਰਵਾਇਆ ਕਰਨੀ ਹੈ। ਸੋ ਤੁਸੀਂ ਦੋਵੇਂ ਮੈਨੂੰ ਇੱਕ ਇੱਕ ਥੜਾ ਬਣਾ ਕੇ ਦਿਓ। ਦੋਹਾਂ ਨੇ ਹੁਕਮ ਮੰਨ ਕੇ ਥੜ੍ਹਾ ਬਣਾਉਣਾ ਆਰੰਭ ਕਰ ਦਿੱਤਾ। ਥੜ੍ਹੇ ਬਣਨ ਤੋਂ ਬਾਅਦ ਜਦੋਂ ਗੁਰੂ ਅਮਰਦਾਸ ਜੀ ਨੇ ਥੜ੍ਹੇ ਵੇਖੇ ਤਾਂ ਕਿਹਾ ਕਿ ਥੜ੍ਹੇ ਜਿਵੇਂ ਸਮਝਾਇਆ ਸੀ ਉਵੇਂ ਨਹੀਂ ਬਣੇ ਹਨ। ਇਹਨਾ ਨੂੰ ਢਾਹ ਕੇ ਦੁਬਾਰਾ ਬਣਾਇਆ ਜਾਵੇ। ਭਾਈ ਰਾਮਾ ਜੀ ਅਤੇ ਭਾਈ ਜੇਠਾ ਜੀ ਵੱਲੋਂ ਥੜ੍ਹਿਆਂ ਨੂੰ ਢਾਹ ਕੇ ਦੁਬਾਰਾ ਬਣਾਇਆ ਗਿਆ। ਗੁਰੂ ਅਮਰਦਾਸ ਜੀ ਨੇ ਫੇਰ ਥੜ੍ਹੇ ਵੇਖੇ ਅਤੇ ਕਿਹਾ ਕਿ ਥੜ੍ਹੇ ਅਜੇ ਵੀ ਮੇਰੀ ਮਰਜ਼ੀ ਦੇ ਮੁਤਾਬਿਕ ਨਹੀਂ ਬਣੇ ਹਨ ਇਸ ਲਈ ਇਹਨਾਂ ਨੂੰ ਢਾਹ ਦਿੱਤਾ ਜਾਵੇ ਅਤੇ ਦੁਬਾਰਾ ਬਣਾਇਆ ਜਾਵੇ। ਤੀਜੀ ਵਾਰ ਵੀ ਗੁਰੂ ਅਮਰਦਾਸ ਜੀ ਨੇ ਥੜ੍ਹੇ ਢਾਹੁਣ ਲਈ ਕਿਹਾ। ਇਸ ਵਾਰ ਭਾਈ ਰਾਮਾ ਜੀ ਗੁੱਸੇ ਵਿਚ ਆ ਗਏ ਅਤੇ ਕਹਿਣ ਲੱਗੇ ਕਿ ਗੁਰੂ ਜੀ ਜਿਵੇਂ ਤੁਸੀਂ ਕਿਹਾ ਸੀ ਮੈਂ ਹਰ ਵਾਰ ਓਦਾਂ ਹੀ ਥੜ੍ਹੇ ਬਣਾਏ ਹਨ। ਤੁਸੀਂ ਹੀ ਭੁੱਲ ਜਾਂਦੇ ਹੋ ਕਿ ਤੁਸੀਂ ਕਿਵੇਂ ਦਾ ਥੜ੍ਹਾ ਬਨਾਉਣ ਲਈ ਕਿਹਾ ਸੀ। ਸੋ ਹੁਣ ਮੈਂ ਇਸ ਥੜ੍ਹੇ ਨੂੰ ਨਹੀਂ ਢਾਹ ਸਕਦਾ। ਏਨਾ ਆਖ ਕੇ ਭਾਈ ਰਾਮਾ ਜੀ ਉਥੋਂ ਚਲੇ ਗਏ ਪਰ ਭਾਈ ਜੇਠਾ ਜੀ ਨੇ ਥੜ੍ਹੇ ਨੂੰ ਢਾਹ ਦਿੱਤਾ ਅਤੇ ਦੁਬਾਰਾ ਬਣਾਇਆ। ਗੁਰੂ ਅਮਰਦਾਸ ਜੀ ਨੇ ਕਿਹਾ ਕਿ ਥੜ੍ਹਾ ਅਜੇ ਵੀ ਮੇਰੀ ਮਰਜ਼ੀ ਦੇ ਮੁਤਾਬਿਕ ਨਹੀਂ ਬਣਿਆ ਹੈ ਦੁਬਾਰਾ ਬਣਾਇਆ ਜਾਵੇ। ਇਤਿਹਾਸ ਦੱਸਦਾ ਹੈ ਕਿ ਸੱਤਵੀਂ ਵਾਰ ਵੀ ਗੁਰੂ ਅਮਰਦਾਸ ਜੀ ਨੇ ਭਾਈ ਜੇਠਾ ਜੀ ਨੂੰ ਝਿੜਕਿਆ ਕਿ ਤੁਹਾਨੂੰ ਸਮਝ ਨਹੀਂ ਆ ਰਹੀ ਕਿ ਮੈਂ ਕਿੱਦਾਂ ਦਾ ਥੜ੍ਹਾ ਬਣਾਉਣ ਲਈ ਤੁਹਾਨੂੰ ਕਿਹਾ ਹੈ। ਭਾਈ ਜੇਠਾ ਜੀ ਹੱਥ ਜੋੜ ਕੇ ਕਹਿਣ ਲੱਗੇ ਕਿ ਗੁਰੂ ਜੀ ਮੈਂ ਮੂਰਖ ਹਾਂ। ਤੁਸੀਂ ਤਾਂ ਥੜ੍ਹਾ ਬਣਾਉਣ ਲਈ ਮੈਨੂੰ ਚੰਗੀ ਤਰ੍ਹਾਂ ਸਮਝਾਉਂਦੇ ਹੋ ਪਰ ਮੈਂ ਹੀ ਭੁੱਲ ਜਾਂਦਾ ਹਾਂ। ਤੁਸੀਂ ਕਿਰਪਾ ਕਰਕੇ ਮੈਨੂੰ ਸੁਮੱਤ ਵੀ ਬਖਸ਼ੋ ਤਾਂ ਜੋ ਮੈਂ ਤੁਹਾਡੀ ਮਰਜੀ ਮੁਤਾਬਿਕ ਥੜ੍ਹਾ ਬਣਾ ਸਕਾਂ। ਇਹ ਸੁਣ ਕੇ ਗੁਰੂ ਅਮਰਦਾਸ ਜੀ ਨੇ ਭਾਈ ਜੇਠਾ ਜੀ ਨੂੰ ਕਲਾਵੇ ਵਿੱਚ ਲੈ ਲਿਆ ਅਤੇ ਕਿਹਾ ਕਿ ਜੇਠਾ ਜੀ ਤੁਹਾਡੀ ਸੇਵਾ ਪ੍ਰਵਾਨ ਹੋਈ ਹੈ। ਗੁਰੂ ਅਮਰਦਾਸ ਜੀ ਨੇ ਇਹ ਕੌਤਕ ਵਰਤਾ ਕੇ ਸਭ ਸੰਗਤ ਨੂੰ ਭਾਣਾ ਮੰਨਣ ਦੀ ਜਾਚ ਬਖਸ਼ਿਸ਼ ਕੀਤੀ ਅਤੇ ਜੋਤੀ ਜੋਤਿ ਸਮਾਉਣ ਤੋਂ ਪਹਿਲਾਂ ਭਾਈ ਜੇਠਾ ਜੀ ਨੂੰ ਗੁਰਗੱਦੀ ਤੇ ਬਿਠਾਉਣਾ ਕੀਤਾ। ਭਾਈ ਜੇਠਾ ਜੀ ਗੁਰਤਾਗੱਦੀ ਤੇ ਬੈਠ ਕੇ ਸਿੱਖਾਂ ਦੇ ਚੌਥੇ ਗੁਰੂ ਗੁਰੂ ਰਾਮਦਾਸ ਜੀ ਬਣੇ।
(ਰਣਜੀਤ ਸਿੰਘ ਮੋਹਲੇਕੇ)
ਲਾਹੌਰ ਵਿੱਚ ਖ਼ਾਲਸੇ ਦਾ ਆਖਰੀ ਦਰਬਾਰ
29 ਮਾਰਚ 1849
29 ਮਾਰਚ ਨੂੰ ਲਾਹੌਰ ਵਿੱਚ ਸਵੇਰੇ 7 ਵਜੇ ਦਰਬਾਰ ਲੱਗਾ। ਸ਼ੇਰੇ ਪੰਜਾਬ ਦਾ ਸਭ ਤੋਂ ਛੋਟਾ ਪੁੱਤਰ ਮਹਾਰਾਜਾ ਦਲੀਪ ਸਿੰਘ ਆਖ਼ਰੀ ਵਾਰ ਲਾਹੌਰ ਦੇ ਤਖ਼ਤ ਉੱਤੇ ਬੈਠਾ। ਅਜ ਦਰਬਾਰ ਵਿਚ ਜੋ ਸਿੱਖ ਸਰਦਾਰ ਬੈਠੇ ਸਨ , ਉਨ੍ਹਾਂ ਦੇ ਕੱਪੜੇ ਬਿਲਕੁਲ ਸਾਧਾਰਨ ਸਨ। ਕਿਸੇ ਦੇ ਕੋਲ ਕੋਈ ਸ਼ਸਤਰ ਨਹੀਂ ਸੀ। ਵੇਖ ਕੇ ਲੱਗਦਾ ਹੀ ਨਹੀਂ ਸੀ ਕਿ ਇਹ ਦਰਬਾਰ ਖ਼ਾਲਸੇ ਦਾ ਹੈ।
ਕੁਝ ਸਮੇਂ ਦੇ ਬਾਅਦ ਅੰਗਰੇਜ਼ ਅਫ਼ਸਰ ਆਏ ਜਿਨ੍ਹਾਂ ਨੇ ਡਲਹੌਜ਼ੀ ਦੇ ਵੱਲੋਂ ਲਿਆਂਦਾ ਹੋਇਆ ਇਕ ਲੰਬਾ ਚੌੜਾ ਪੱਤਰ ਪਡ਼੍ਹਿਆ ਤੇ ਫਿਰ ਪੰਜ ਸ਼ਰਤਾਂ ਸੁਣਾਈਆਂ। ਜਿਨ੍ਹਾਂ ਦੇ ਵਿੱਚ ਅੰਗਰੇਜ਼ ਸਰਕਾਰ ਦੀ ਧੱਕੇਸ਼ਾਹੀ ਡੁੱਲ੍ਹ ਡੁੱਲ੍ਹ ਪੈਂਦੀ।
1. ਮਹਾਰਾਜਾ ਦਲੀਪ ਸਿੰਘ ਆਪਣੇ ਵੱਲੋਂ ਆਪਣੇ ਵਾਰਸਾਂ ਵੱਲੋਂ ਤੇ ਆਪਣੇ ਉਤਰ-ਅਧਿਕਾਰੀਆਂ ਵੱਲੋਂ ਸਾਰੇ ਦਾਅਵਿਆਂ ਨੂੰ ਤਿਆਗਦਾ ਹੈ।
2. ਲਾਹੌਰ ਦਰਬਾਰ ਨੇ ਜੋ ਅੰਗਰੇਜ਼ ਸਰਕਾਰ ਦਾ ਕਰਜ਼ਾ ਦੇਣਾ ਤੇ ਲੜਾਈਆਂ ਦੇ ਖ਼ਰਚੇ ਬਦਲੇ ਲਾਹੌਰ ਰਿਆਸਤ ਦੀ ਹਰ ਚੀਜ਼ ਹਰ ਜਾਇਦਾਦ ਜਿੱਥੇ ਵੀ ਹੋਵੇ ਅੰਗਰੇਜ਼ ਸਰਕਾਰ ਜ਼ਬਤ ਕਰ ਲਵੇ।
3. ਕੋਹੇਨੂਰ ਹੀਰਾ ਮਹਾਰਾਜਾ ਲਾਹੌਰ ਆਪ ਇੰਗਲੈਂਡ ਦੀ ਮਲਕਾਂ ਨੂੰ ਭੇਟਾ ਕਰੇਗਾ।
4. ਮਹਾਰਾਜਾ ਦਲੀਪ ਸਿੰਘ ਆਪਣੀ ਆਪਣੇ ਸਹਾਇਕਾਂ ਦੀ ਆਪਣੇ ਨੌਕਰਾਂ ਦੀ ਜ਼ਰੂਰਤ ਲਈ ਈਸਟ ਇੰਡੀਆ ਕੰਪਨੀ ਤੋਂ ਪੈਨਸ਼ਨ ਲਵੇਗਾ , ਜੋ ਚਾਰ ਲੱਖ ਤੋਂ ਵੱਧ ਤੇ ਪੰਜ ਲੱਖ ਤੋਂ ਘੱਟ ਹੋਵੇਗੀ , ਇਕ ਸ਼ਰਤ ਹੋਰ ਸੀ।
29 ਮਾਰਚ ਨੂੰ 11 ਕੁ ਸਾਲ ਦੇ ਮਾਸੂਮ ਬੇਸਮਝ ਮਹਾਰਾਜਾ ਦਲੀਪ ਸਿੰਘ ਕੋਲੋਂ ਇਸ ਚਿਠੀ ਉਪਰ ਸੈਨ ਕਰਵਾਏ ਤੇ ਸਦਾ ਦੇ ਲਈ ਲਾਹੌਰ ਦੇ ਤਖ਼ਤ ਤੋਂ ਲਾਹ ਦਿੱਤਾ।
ਇਸ ਤਰ੍ਹਾਂ ਖ਼ਾਲਸੇ ਦਾ ਲਾਹੌਰ ਦੇ ਵਿੱਚ ਆਖ਼ਰੀ ਦਰਬਾਰ ਲੱਗਾ। ਉਸ ਮਾਰਚ ਤੋਂ ਲੈ ਕੇ ਅੱਜ ਤਕ ਕਈ ਆਏ ਤੇ ਗਏ ਪਰ ਖਾਲਸੇ ਦਾ ਰਾਜ ਅਜੇ ਤਕ ਵਾਪਸ ਨਹੀ ਆਇਆ।
ਗੁਰੂ ਕਿਰਪਾ ਕਰੇ
ਮੇਜਰ ਸਿੰਘ
29 ਮਾਰਚ 1682 ਨੂੰ ਭਾਈ ਨੰਦ ਲਾਲ ਜੀ ਔਰੰਗਜ਼ੇਬ ਤੋ ਜਾਨ ਬਚਾ ਕੇ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਚਰਨਾਂ ਵਿੱਚ ਆਨੰਦਪੁਰ ਸਾਹਿਬ ਪਹੁੰਚਿਆ ਸੀ । ਆਉ ਸੰਖੇਪ ਝਾਤ ਮਾਰੀਏ ਭਾਈ ਨੰਦ ਲਾਲ ਜੀ ਦੇ ਜੀਵਨ ਕਾਲ ਤੇ ਜੀ ।
ਭਾਈ ਨੰਦ ਲਾਲ ਜੀ ਗੋਯਾ (੧੬੩੩–੧੭੧੩) ਦਾ ਜਨਮ ਗ਼ਜ਼ਨੀ (ਅਫ਼ਗ਼ਾਨਿਸਤਾਨ) ਵਿਚ ਹੋਇਆ । ਉਨ੍ਹਾਂ ਦੇ ਪਿਤਾ ਛੱਜੂ ਮੱਲ ਜੀ ਸ਼ਹਿਜ਼ਾਦਾ ਦਾਰਾ ਸ਼ਿਕੋਹ ਦੇ ਮੁਨਸ਼ੀ ਅਤੇ ਬਹੁਤ ਚੰਗੇ ਵਿਦਵਾਨ ਸਨ । ਭਾਈ ਨੰਦ ਲਾਲ ਜੀ ਨੇ ਬਾਰਾਂ ਸਾਲ ਦੀ ਉਮਰੀ ਵਿਚ ਕਵਿਤਾ ਲਿਖਣੀ ਸ਼ੁਰੂ ਕੀਤੀ ਅਤੇ ਆਪਣਾ ਤਖੱਲੁਸ ‘ਗੋਯਾ’ ਰੱਖਿਆ । ਜਦੋਂ ਉਹ ਸਤਾਰਾਂ ਸਾਲ ਦੇ ਹੋਏ ਤਾਂ ਉਨ੍ਹਾਂ ਦੇ ਮਾਤਾ ਜੀ ਅਤੇ ਉਸਤੋਂ ਦੋ ਸਾਲ ਬਾਅਦ ਉਨ੍ਹਾਂ ਦੇ ਪਿਤਾ ਜੀ ਦਾ ਦੇਹਾਂਤ ਹੋ ਗਿਆ ।
ਗੁਰਮਤਿ ਦੇ ਇਤਿਹਾਸ ਵਿਚ ਭਾਈ ਨੰਦ ਲਾਲ ਜੀ ਦੀ ਖਾਸ ਜਗਹ ਹੈ । ਇਹ ਇਸਲਾਮੀ ਵਿਦਿਅਕ ਤੇ ਧਾਰਮਿਕ ਪਰੰਪਰਾਵਾਂ ਥਲੇ ਪਲੇ ਪੜੇ ਤੇ ਪ੍ਰਵਾਨ ਚੜੇ ਇਸਲਾਮੀ ਵਿਦਿਆ ਦਾ ਰੰਗ ਇਨ੍ਹਾ ਦੇ ਉਪਰ ਸਪੱਸ਼ਟ ਚੜਿਆ ਦਿਖਦਾ ਸੀ । ਇਹ ਫ਼ਾਰਸੀ ਤੇ ਅਰਬੀ ਦੇ ਬਹੁਤ ਵਡੇ ਵਿਦਵਾਨ ਸਨ ਉਹ ਕੁਰਾਨ ਸ਼ਰੀਫ਼ ਸਿਰਫ ਪੜਨਾ ਹੀ ਨਹੀਂ ਸੀ ਜਾਣਦੇ ਬਲਿਕ ਉਸਦੀ ਸਹੀ ਤਦਸੀਰ ਕਰਨ ਵਿਚ ਵਡੇ ਵਡੇ ਮੌਲਵੀਆਂ ਨੂੰ ਵੀ ਚਕਿਤ ਕਰ ਦਿੰਦੇ ਸਨ । ਜੋ ਬਾਅਦ ਵਿਚ ਔਰੰਗਜ਼ਬ ਦੇ ਦਰਬਾਰ ਵਿਚੋਂ ਉਨ੍ਹਾ ਦੇ ਭਜਣ ਦਾ ਕਾਰਣ ਬਣਿਆ ਔਰੰਗਜ਼ੇਬ ਇਸ ਨੂੰ ਮੁਸਲਮਾਨਾਂ ਦੀ ਕਤਾਰ ਵਿਚ ਖੜੇ ਹੋਏ ਵੇਖਣਾ ਚਾਹੁੰਦਾ ਸੀ ਜੋ ਨੰਦ ਲਾਲ ਨੂੰ ਮਨਜੂਰ ਨਹੀਂ ਸੀ ।
ਕਿਸੇ ਵਕ਼ਤ ਇਹ ਔਰੰਗਜ਼ੇਬ ਦੇ ਪੁਤਰ ਮੁਆਜਮ ,ਬਹਾਦੁਰ ਸ਼ਾਹ ਨੂੰ ਫਾਰਸੀ ਪੜਾਂਦਾ ਸੀ । ਇਕ ਵਾਰੀ ਫ਼ਾਰਸੀ ਦੀ ਚਿਠੀ ਦਾ ਤਜ਼ਰੁਮਾ ਕਰਣ ਲਈ ਓਹ ਔਰੰਗਜ਼ੇਬ ਦੇ ਦਰਬਾਰ ਵਿਚ ਆਇਆ ਉਸ ਨੇ ਚਿਠੀ ਦਾ ਤਜਰਮਾ ਇਤਨਾ ਸੋਹਣੇ ਢੰਗ ਨਾਲ ਕੀਤਾ ਕਿ ਔਰੰਗਜ਼ੇਬ ਨੇ ਕੰਨਾ ਨੂੰ ਹਥ ਲਗਾਏ ਦਰਬਾਰੀਆਂ ਤੋ ਇਸਦਾ ਦਾ ਨਾਂ ਪੁਛਿਆ ਜਦ ਔਰੰਗਜ਼ੇਬ ਨੂੰ ਪਤਾ ਚਲਿਆ ਕੀ ਇਹ ਹਿੰਦੂ ਹੈ ਤਾਂ ਉਸਨੇ ਦਰਬਾਰੀਆਂ ਨੂੰ ਹਿਤਾਇਤ ਦਿਤੀ ਕਿ ਜਾਂ ਤਾ ਇਸ ਨੂੰ ਦੀਨ-ਏ-ਇਸਲਾਮ ਵਿਚ ਲੈ ਆਉ ਜਾ ਇਸਦਾ ਕਤਲ ਕਰ ਦਿਉ । ਉਸ ਕੋਲੋਂ ਬਰਦਾਸ਼ਤ ਨਹੀਂ ਹੋਇਆ ਕਿ ਇਤਨਾ ਕਾਬਿਲ ਇਨਸਾਨ ਕਿਸੇ ਦੂਸਰੇ ਮਹਜਬ ਦੀ ਸ਼ਾਨ ਹੋਵੇ ਇਹ ਗਲ ਔਰੰਗਜ਼ੇਬ ਦੇ ਬੇਟੇ ਤਕ ਵੀ ਪਹੁੰਚ ਗਈ ਉਸਨੇ ਨੰਦ ਲਾਲ ਨੂੰ ਜਦ ਦਸਿਆ ਨੰਦ ਲਾਲ ਘਬਰਾ ਗਿਆ ਤੇ ਪੁਛਣ ਲਗਾ ਕੀ ਮੈਨੂੰ ਆਪਣੀ ਜਾਨ ਤੇ ਧਰਮ ਦੋਨੋ ਪਿਆਰੇ ਹਨ , ਐਸੀ ਕਿਹੜੀ ਥਾਂ ਹੈ ਜਿਥੇ ਮੈਂ ਦੋਵਾ ਨੂੰ ਬਚਾ ਸਕਾਂ । ਤਾਂ ਔਰੰਗਜ਼ੇਬ ਦੇ ਪੁਤਰ ਨੇ ਕਿਹਾ ਕੀ ਜੇ ਤੂੰ ਆਪਣੇ ਜਾਨ ਤੇ ਧਰਮ ਦੀ ਸਲਾਮਤੀ ਚਾਹੁੰਦਾ ਹੈ ਤਾਂ ਆਨੰਦਪੁਰ ਚਲਾ ਜਾ ਨੰਦ ਲਾਲ ਰਾਤੋ ਰਾਤ ਆਪਣੇ ਮੁਸਲਮਾਨ ਪ੍ਰਬੰਧਕ ਤੇ ਅਨੁਯਾਈ ਦੀ ਮਦਤ ਨਾਲ ਆਗਰੇ ਦੇ ਕਿਲੇ ਤੋਂ ਬਚ ਨਿਕਲਿਆ ਤੇ ਅਨੰਦ ਪੁਰ ਸਾਹਿਬ ਜਾ ਪੁਜਾ ।
ਗੁਰੂ ਸਾਹਿਬ ਇਸਦੀ ਵਿਦਵਤਾ ਦੇਖ ਕੇ ਬੜੇ ਖੁਸ਼ ਹੋਏ ਪਰ ਕਿਤੇ ਹੰਕਾਰ ਨਾ ਹੋ ਜਾਏ ਇਸ ਲਈ ਇਸ ਨੂੰ ਲੰਗਰ ਦੇ ਭਾਂਡੇ ਮਾਂਜਣ ਦੀ ਸੇਵਾ ਤੇ ਲਗਾ ਦਿਤਾ । ਨੰਦ ਲਾਲ ਨੂੰ ਇਹ ਸੇਵਾ ਚੰਗੀ ਨਾ ਲਗੀ ਬੜਾ ਹੈਰਾਨ ਹੋਕੇ ਸੋਚਣ ਲਗਾ ਕੀ ਇਹਨਾ ਨੂੰ ਤਾਂ ਮੈਨੂੰ ਕਵਿਤਾਂ ਜਾ ਕੁਝ ਲਿਖਿਆ ਸੁਣਾਣ ਵਾਸਤੇ ਕਹਿਣਾ ਚਾਹੀਦਾ ਸੀ , ਭਾਂਡੇ ਮਾਜਣ ਤੇ ਲਗਾ ਦਿਤਾ ਹੈ । ਖੈਰ ਹੁਕਮ ਤਾਂ ਮੰਨਨਾ ਹੀ ਪੈਣਾ ਸੀ ਭਾਡੇ ਮਾਂਜਦਿਆਂ ਮਾਂਜਦਿਆਂ ਮਨ ਦਾ ਹੰਕਾਰ ਵੀ ਹੋਲੀ ਹੋਲੀ ਸਾਫ਼ ਹੁੰਦਾ ਗਿਆ ਕੁਝ ਚਿਰ ਮਗਰੋ ਲੰਗਰ ਦੀ ਸ਼ਾਖ ਦਾ ਮੁਖੀ ਬਣਾ ਦਿਤਾ ਗਿਆ ।
ਇਕ ਦਿਨ ਗੁਰੂ ਸਾਹਿਬ ਨੇ ਲੰਗਰ ਦੇ ਪ੍ਰਬੰਧ ਦਾ ਨਰੀਖਸ਼ਣ ਕਰਨ ਦਾ ਸੋਚਿਆ , ਭੇਸ ਬਦਲ ਕੇ ਸਭ ਦੇ ਲੰਗਰ-ਖਾਨਿਆ ਵਿਚ ਗਏ ਤੇ ਕਿਹਾ ,” ਮੈਂ ਦੋ ਦਿਨ ਦਾ ਭੁਖਾ ਹਾਂ ਬੜੀ ਦੂਰੋਂ ਚਲ ਕੇ ਆਇਆ ਹਾਂ ਭੁਖ ਲਗੀ ਹੈ ਕੁਝ ਖਾਣ ਨੂੰ ਦੇ ਦਿਓ ” । ਲੰਗਰ ਦਾ ਵਕਤ ਨਹੀਂ ਸੀ ,ਹਰ ਇਕ ਮੁਖੀਏ ਨੇ ਕਹਿ ਦਿਤਾ ਕੀ ਅਜੇ ਲੰਗਰ ਦਾ ਵਕਤ ਨਹੀਂ ਹੋਇਆ , ਲੰਗਰ ਤਿਆਰ ਨਹੀਂ ਹੈ , ਕੁਝ ਚਿਰ ਬਾਅਦ ਵਿਚ ਆਣਾ ਫਿਰ ਭਾਈ ਨੰਦ ਲਾਲ ਦੇ ਲੰਗਰ ਵਿਚ ਗਏ ਤੇ ਬੋਲੇ ਮੈਂ ਬੜੀ ਦੂਰੋਂ ਚਲ ਕੇ ਆਇਆ ਹਾਂ ਥਕਿਆ ਹੋਇਆਂ ਹਾਂ ਦੋ ਦਿਨ ਤੋਂ ਕੁਝ ਖਾਧਾ ਨਹੀ, ਕੁਝ ਖਾਣ ਨੂੰ ਹੈ ਤਾਂ ਦੇ ਦਿਉ ਨੰਦ ਲਾਲ ਬੜੇ ਪਿਆਰ ਸਤਿਕਾਰ ਨਾਲ ਉਨਾ ਨੂੰ ਮੰਜੇ ਤੇ ਬਿਠਾਇਆ , ਥਕਾਨ ਉਤਾਰਨ ਲਈ ਗਰਮ ਪਾਣੀ ਨਾਲ ਉਨਾ ਦੇ ਪੈਰ ਧੋਤੇ ਤੇ ਬੋਲੇ ਤੁਸੀਂ ਥੋੜਾ ਆਰਾਮ ਕਰੋ ਮੈਂ ਹੁਣੇ ਕੁਝ , ਜੋ ਵੀ ਜਲਦੀ ਜਲਦੀ ਬਣ ਸਕਦਾ ਹੈ ਲੈਕੇ ਆਂਦਾ ਹਾਂ । ਜੋ ਕੁਝ ਬਣਿਆ ਲੈਕੇ ਆਏ ਬੜੇ ਪਿਆਰ ਸਤਕਾਰ ਨਾਲ ਖੁਆਇਆ ਗੁਰੂ ਸਾਹਿਬ ਨੇ ਆਪਣੀ ਚੇਹਰੇ ਤੋ ਚਾਦਰ ਲਾਹੀ ਤੇ ਕਹਿਣ ਲਗੇ ” ਮੈਂ ਬਹੁਤ ਖੁਸ਼ ਹਾਂ ਨੰਦ ਲਾਲ ਕੁਝ ਮੰਗ ਲੈ “ ਤਾਂ ਨੰਦ ਲਾਲ ਨੇ ਕੀ ਮੰਗਿਆ ,”ਬਸ ਆਪਣੇ ਚਰਨਾ ਵਿਚ ਥਾਂ ਦੇ ਦਿਉ ਇਸਤੋ ਵਧ ਮੈਨੂੰ ਕੁਝ ਨਹੀਂ ਚਾਹਿਦਾ ।
ਇਕ ਵਾਰੀ ਗੁਰੂ ਸਾਹਿਬ ਨੰਦ ਲਾਲ ਤੇ ਕੁਝ ਹੋਰ ਸਿਖਾਂ ਨਾਲ ਸੈਰ ਕਰਨ ਨੂੰ ਜਾ ਰਹੇ ਸੀ ਰਸਤੇ ਵਿਚੋਂ ਉਹਨਾ ਨੇ ਇਕ ਪਥਰ ਚੁਕਿਆ , ਨਦੀ ਵਿਚ ਸੁਟਿਆ ਤੇ ਸਿਖਾਂ ਤੋਂ ਪੁਛਣ ਲਗੇ ਕੀ ਇਹ ਪਥਰ ਕਿਓਂ ਡੁਬਿਆ ਹੈ ? ਸਿਖਾਂ ਨੇ ਕਿਹਾ ਕੀ ਪਥਰ ਭਾਰੀ ਹੁੰਦਾ ਹੈ ਇਸ ਲਈ ਪਾਣੀ ਵਿਚ ਡੁਬ ਗਿਆ ਹੈ, ਥੋੜੀ ਦੂਰ ਜਾਕੇ ਫਿਰ ਇਕ ਹੋਰ ਪਥਰ ਚੁਕਿਆ , ਨਦੀ ਵਿਚ ਸੁਟਿਆ , ਫਿਰ ਓਹੀ ਸਵਾਲ , ਤੀਸਰੀ ਵਾਰੀ ਫਿਰ ਪਥਰ ਸੁਟ ਕੇ ਓਹੀ ਸਵਾਲ ਪਥਰ ਡੁਬਿਆ ਕਿਓਂ ਹੈ । ਬਾਰ ਬਾਰ ਇਕੋ ਸਵਾਲ ਤੇ ਇਕ ਸਿਖ ਨੇ ਥੋੜੇ ਖਿਝ ਕੇ ਕਿਹਾ ਪਾਤਸ਼ਾਹ ਕੀ ਕਰਦੇ ਹੋ , ਪਥਰ ਚੁਕਦੇ ਹੋ , ਸੁਟਦੇ ਹੋ ਤੇ ਮੁੜ ਮੁੜ ਕੇ ਉਹੀ ਸਵਾਲ ਕਰਦੇ ਹੋ ਤੁਹਾਨੂੰ ਵੀ ਪਤਾ ਹੈ ਕੀ ਪਥਰ ਭਾਰੀ ਹੈ ਇਸ ਲਈ ਡੁਬ ਗਿਆ ਹੈ । ਚੌਥੀ ਵਾਰ ਫਿਰ ਪਥਰ ਨਦੀ ਵਿਚ ਸੁਟਿਆ ਤੇ ਸਵਾਲ ਕੀਤਾ ਨੰਦ ਲਾਲ ਪਥਰ ਡੁਬਿਆ ਕਿਓਂ ਹੈ ? ਇਸ ਵਾਰੀ ਸਿਖਾਂ ਨੂੰ ਨਹੀ ਨੰਦ ਲਾਲ ਤੋਂ ਪੁਛਦੇ ਹਨ ਨੰਦ ਲਾਲ ਚੁਪ, ਫਿਰ ਕਿਹਾ ਨੰਦ ਲਾਲ ਮੈਂ ਤੇਰੇ ਕੋਲੋਂ ਪੁਛ ਰਿਹਾਂ ਹਾਂ ਪਥਰ ਡੁਬਿਆ ਕਿਓਂ ਹੈ ਨੰਦ ਲਾਲ ਦੇ ਅਖਾਂ ਵਿਚ ਹੰਜੂ ਸੀ ,ਕਹਿਣ ਲਗਾ ,” ਪਾਤਸ਼ਾਹ , ਨਾ ਮੈਂ ਪਾਣੀ ਦੇਖਿਆ .ਨਾ ਪੱਥਰ ,ਮੈਨੂੰ ਤਾ ਬਸ ਇਤਨਾ ਪਤਾ ਹੈ ਕੀ ਜੋ ਤੇਰੇ ਹਥੋਂ ਛੁੱਟ ਗਿਆ ਓਹ ਡੁਬ ਗਿਆ । ਇਤਨੀ ਸ਼ਰਧਾ ਤੇ ਪਿਆਰ ਸੀ ਉਸਦਾ ਗੁਰੂ ਸਹਿਬ ਨਾਲ ਨੰਦ ਲਾਲ ਦਾ ਜਵਾਬ ਸੁਣ ਕੇ ਗੁਰੂ ਸਾਹਿਬ ਨੇ ਕੁਝ ਮੰਗਣ ਲਈ ਕਿਹਾ ਤਾਂ ਉਸਦਾ ਜਵਾਬ ਸੀ , ਮੈਂ ਕੀ ਮੰਗਾ ? ਤੁਹਾਡੇ ਚੇਹਰੇ ਵਿਚੋਂ ਮੈਨੂ ਸਾਰੀ ਕਾਇਨਾਤ ਦੇ ਦਰਸ਼ਨ ਹੁੰਦੇ ਹਨ ਤੇ ਕੇਸਾਂ ਵਿਚੋ ਲੋਕ ਪ੍ਰਲੋਕ ਦੇ ਇਸਤੋਂ ਵਧ ਮੈਨੂੰ ਕੀ ਚਾਹਿਦਾ ਹੈ ? ਜਦ ਗੁਰੂ ਸਾਹਿਬ ਨੇ ਫਿਰ ਵੀ ਮੰਗਣ ਲਈ ਕਿਹਾ ਤਾਂ ਨੰਦ ਲਾਲ ਨੇ ਇਕ ਬੜੀ ਖੂਬਸੂਰਤ ਗਲ ਕਹੀ ਕੀ ਬਸ ਮੇਰੀ ਇਕ ਮੰਗ ਹੈ ਕੀ ਜਦੋ ਮੈਂ ਮਰਾਂ ਤਾਂ ਮੇਰੇ ਤਨ ਦੀ ਸਵਾਹ ਤੁਹਾਡੇ ਚਰਨਾਂ ਤੋ ਸਿਵਾ ਕਿਸੀ ਹੋਰ ਦੇ ਪੈਰਾਂ ਨੂੰ ਨਾ ਲਗੇ ।
ਇਸਤੋਂ ਬਾਦ ਉਹ ਗੁਰੂ ਤੋ ਕਦੇ ਵਿਛੜਿਆ ਨਹੀ ਤਦ ਤਕ ਜਦ ਤਕ ਗੁਰੂ ਸਾਹਿਬ ਨੇ ਆਨੰਦਪੁਰ ਦਾ ਕਿਲਾ ਖਾਲੀ ਕਰਨ ਸਮੇ ਉਸ ਨੂੰ ਖੁਦ ਵਾਪਸ ਨਹੀਂ ਭੇਜਿਆ ਵਿਛੜਨ ਵੇਲੇ ਨੰਦ ਲਾਲ ਦੇ ਅਖਾਂ ਵਿਚ ਅਥਰੂ ਸਨ , ਕਹਿਣ ਲਗਾ ਕੀ ਪਾਤਸ਼ਾਹ ਮੇਰਾ ਵੀ ਦਿਲ ਕਰਦਾ ਹੈ ਕਿ ਮੈਂ ਹੋਰ ਕੁਝ ਨਹੀ ਤਾਂ ਆਪਣੇ ਪਿਆਰੇ ਦੇ ਖੇਮੇ ਦੇ ਬਾਹਰ ਖੜਾ ਹੋਕੇ ਪਹਿਰਾ ਦਿਆਂ , ਤਾਂ ਗੁਰੂ ਸਾਹਿਬ ਨੇ ਉਸਦੇ ਹਥ ਕਲਮ ਪਕੜਾ ਦਿਤੀ ਤੇ ਕਹਿਣ ਲਗੇ ” ਇਹ ਸੂਰੇ ਦੀ ਤਲਵਾਰ ਵਾਗ ਚਲੇ ਤੇਗ ਵਾਲੀਆਂ ਨੇ ਤੇਗ ਵਾਹੁਣੀ ਹੈ ਤੇ ਤੁਸੀਂ ਕਲਮ ਇਕ ਸਿਪਾਹੀ ਦੀਆਂ ਬਾਹਾਂ ਨਾਲੋ ਵਧ ਤਾਕਤ ਇਸ ਕਲਮ ਵਿਚ ਹੈ, ਇਹੀ ਨੇਕੀ, ਧਰਮ,ਸਿਮਰਨ ਤੇ ਸ਼ੁਭ ਆਚਰਣ ਸਿਖਾਵੇ ,ਇਹੀ ਤੁਹਾਡੇ ਵਾਸਤੇ ਹੁਕਮ ਹੈ । ਆਨੰਦਪੁਰ ਸਾਹਿਬ ਛਡਣ ਵੇਲੇ ਹਰ ਪਖੋਂ ਸੋਚ ਵਿਚਾਰ ਕੇ ਗੁਰੂ ਸਾਹਿਬ ਵਲੋਂ ਉਸ ਨੂੰ ਮੁਲਤਾਨ ਵਾਪਸ ਜਾਣ ਦੀ ਆਗਿਆ ਹੋਈ । ਨੰਦ ਲਾਲ ਦੀ ਕਲਮ ਵਿਚੋਂ ਨਿਕਲੀਆਂ ਗੁਰੂ ਸਹਿਬ ਬਾਰੇ ਕੁਝ ਸਤਰਾਂ :–
ਨਾਸਰੋ ਮਨਸੂਰ ਗੁਰੂ ਗੋਬਿੰਦ ਸਿੰਘ
ਏਜਦੀ ਮਨੂੰਰ ਗੁਰੂ ਗੋਬਿੰਦ ਸਿੰਘ
ਹਕ ਹਕ ਮਨਜੂਰ ਗੁਰੂ ਗੋਬਿੰਦ ਸਿੰਘ
ਜੁਮਲਾ ਫੈਜ਼ੀਲੂਰ ਗੁਰੂ ਗੋਬਿੰਦ ਸਿੰਘ
ਹਕ ਹਕ ਆਗਾਹ ਗੁਰੂ ਗੋਬਿੰਦ ਸਿੰਘ
ਸ਼ਾਹੇ ਸ਼ਹਿਨਸ਼ਾਹ ਗੁਰੂ ਗੋਬਿੰਦ ਸਿੰਘ
ਖਾਲਸੇ ਬੇ ਦੀਨਾ ਗੁਰੂ ਗੋਬਿੰਦ ਸਿੰਘ
ਹਕ ਹਕ ਆਇਨਾ ਗੁਰੂ ਗੋਬਿੰਦ ਸਿੰਘ
ਹਕ ਹਕ ਅੰਦੇਸ਼ ਗੁਰੂ ਗੋਬਿੰਦ ਸਿੰਘ
ਬਾਦਸ਼ਾਹ ਦਰਵੇਸ ਗੁਰੂ ਗੋਬਿੰਦ ਸਿੰਘ
ਇਨ੍ਹਾ ਦਾ ਜਨਮ 1633 ਈਸਵੀ ਨੂੰ ਗਜਨੀ ਵਿਚ ਛੱਜੂ ਰਾਮ ਖਤ੍ਰੀ ਦੇ ਘਰ ਹੋਇਆ ਛੱਜੂ ਰਾਮ ਆਪ ਵੀ ਅਰਬੀ ਤੇ ਫ਼ਾਰਸੀ ਦੇ ਬਹੁਤ ਵਡੇ ਤੇ ਪ੍ਰਸਿਧ ਵਿਦਵਾਨ ਸੀ । ਉਸ ਨੇ ਆਪਣੇ ਪਿਤਾ ਤੋਂ ਸੰਸਕ੍ਰਿਤ, ਹਿੰਦੀ, ਅਰਬੀ ਅਤੇ ਫ਼ਾਰਸੀ ਸਿੱਖੀ ਤੇ ਬਾਅਦ ਵਿਚ ਅਰਬੀ ਤੇ ਫ਼ਾਰਸੀ ਦੀ ਉਚ ਵਿਦਿਆ ਵੀ ਪ੍ਰਾਪਤ ਕੀਤੀ । ਜ਼ਰੀਆ-ਮੁਆਸ਼ ਦੀ ਤਲਾਸ਼ ਵਿਚ ਉਹ ਆਪਣਾ ਵਤਨ ਮੁਲਤਾਨ (ਪੰਜਾਬ) ਛੱਡ ਕੇ ਗਜਨੀ (ਅਫ਼ਗਾਨਿਸਤਾਨ) ਵਿਚ ਜਾ ਵੱਸੇ। ਉਨ੍ਹਾਂ ਦੀ ਯੋਗਤਾ ਅਤੇ ਫ਼ਾਰਸੀ ਦੇ ਗਿਆਨ ਦੀ ਤਾਰੀਫ਼ ਸੁਣ ਕੇ ਉਥੋਂ ਦੇ ਹਾਕਮ ਨਵਾਬ ਮੁਅੱਯੂਦੀਨ ਨੇ ਉਨ੍ਹਾਂ ਨੂੰ ਆਪਣਾ ਮੀਰ ਮੁਨਸ਼ੀ (ਦੀਵਾਨ) ਮੁਕੱਰਰ ਕਰ ਦਿੱਤਾ। ਇਥੇ ਹੀ ਭਾਈ ਨੰਦ ਲਾਲ ਦਾ ਜਨਮ ਹੋਇਆ ਜਦ ਉਹ 12 ਸਾਲ ਤੇ ਹੋਏ ਤਾਂ ਰਸਮ ਅਨੁਸਾਰ ਰਾਮਾਨੰਦੀ ਬੈਰਾਗੀਆਂ ਦੇ ਕੁਲ ਗੁਰੂ ਨੇ ਭਾਈ ਸਾਹਿਬ ਦੇ ਗਲ ਵਿਚ ਕਾਠ ਦੇ ਮਣਕਿਆਂ ਦੀ ਕੰਠੀ ਪਾਉਣੀ ਚਾਹੀ ਤਾਂ ਬਾਲਕ ਨੰਦ ਲਾਲ ਨੇ ਪੂਰੇ ਅਦਬ ਨਾਲ ਇਸ ਕੰਠੀ ਨੂੰ ਗ੍ਰਹਿਣ ਕਰਨ ਤੋਂ ਸਾਫ਼ ਇਨਕਾਰ ਕਰ ਦਿੱਤਾ ਤਾਂ ਉਨ੍ਹਾਂ ਤਸ਼ਰੀਹੀ ਵਜਾਹਤ ਨਾਲ ਆਖਿਆ ਕਿ ‘ਧਰਮ ਤੇ ਆਤਮਿਕ ਮਾਰਗ ਦੀ ਚੋਣ ਮੇਰੇ ਲਈ ਕੋਈ ਰਸਮੀ ਬੰਧਨ ਨਹੀਂ, ਮੈਂ ਆਤਮਿਕ ਸੁਰਤੀ ਦੀ ਪ੍ਰਵਾਜ਼ ਰਾਹੀਂ ਆਪਣੇ ਧਰਮ ਗੁਰੂ ਦੀ ਤਲਾਸ਼ ਖੁਦ ਕਰਾਂਗਾ। ਕਿਸੇ ਨੂੰ ਕੀ ਪਤਾ ਸੀ ਕਿ ਜਿਸ ਕਾਮਲ ਮੁਰਸ਼ਦ ਦੀ ਤਲਾਸ਼ ਬਾਲਕ ਨੰਦ ਲਾਲ ਨੂੰ ਹੈ, ਉਹ ਸਾਹਿਬ-ਏ-ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਹਨ।
ਜਦੋਂ ਉਹ ਸਤਾਰਾਂ ਸਾਲ ਦੇ ਹੋਏ ਤਾਂ ਉਨ੍ਹਾਂ ਦੇ ਮਾਤਾ ਜੀ ਅਤੇ ਉਸਤੋਂ ਦੋ ਸਾਲ ਬਾਦ ਉਨ੍ਹਾਂ ਦੇ ਪਿਤਾ ਜੀ ਦਾ ਦੇਹਾਂਤ ਹੋ ਗਿਆ । ਪਿਤਾ ਦੀ ਮੌਤ ਤੋਂ ਬਾਅਦ ਭਾਈ ਨੰਦ ਲਾਲ ਜੀ ਪੰਜਾਬ ਮੁੜ ਆਏ ਅਤੇ ਮੁਲਤਾਨ ਵਿਚ ਰਹਿਣ ਲੱਗੇ । ਭਾਈ ਸਾਹਿਬ ਦੀ ਵਿਦਵਤਾ ਅਤੇ ਯੋਗਤਾ ਦੀ ਖ਼ਬਰ, ਗਲੀ-ਕੂਚੇ ਹੁੰਦੀ ਹੋਈ ਜਦੋਂ ਮੁਲਤਾਨ ਦੇ ਹਾਕਮ ਤੱਕ ਪਹੁੰਚੀ, ਤਦ ਮੁਲਤਾਨ ਦੇ ਹਾਕਮ ਨੇ ਖੁਦ ਭਾਈ ਸਾਹਿਬ ਨੂੰ ਆਪਣੇ ਦਰਬਾਰ ਵਿਚ ਬੁਲਾ ਕੇ, ਆਪਣੇ ਮੀਰ ਮੁਨਸ਼ੀ (ਦੀਵਾਨ) ਦੀ ਪਦਵੀ ‘ਤੇ ਮੁਕੱਰਰ ਕਰ ਦਿੱਤਾ, ਜੋ ਭਾਈ ਸਾਹਿਬ ਨੇ ਪੂਰੀ ਇਮਾਨਦਾਰੀ ਅਤੇ ਯੋਗਤਾ ਨਾਲ ਪੂਰੇ 6 ਸਾਲ ਤੱਕ ਨਿਭਾਈ। ਕੁਝ ਸਮਾ ਪਾਕੇ ਭਾਈ ਨੰਦ ਲਾਲ ਆਗਰਾ ਚਲੇ ਗਏ, ਜਿੱਥੇ ਆਪ ਔਰੰਗਜ਼ੇਬ ਦੇ ਵੱਡੇ ਸ਼ਹਿਜ਼ਾਦੇ ਮੁਅੱਜ਼ਮ (ਬਹਾਦਰ ਸ਼ਾਹ) ਦੇ ਮੀਰ ਮੁਨਸ਼ੀ ਨਿਯੁਕਤ ਹੋ ਗਏ। ਸ਼ਹਿਜ਼ਾਦਾ ਮੁਅੱਜ਼ਮ ਆਪ ਦੇ ਦੈਵੀ ਗੁਣਾਂ ਅਤੇ ਵਿਦਵਤਾ ਦਾ ਮੁਰੀਦ ਹੋ ਗਿਆ ਤੇ ਅਖੀਰ ਨੂੰ ਇਹ ਗੁਣ ਅਤੇ ਸ਼ੋਭਾ ਹੀ ਉਨ੍ਹਾਂ ਲਈ ਵੱਡੀ ਮੁਸੀਬਤ ਦਾ ਕਾਰਨ ਬਣ ਗਈ ਜਿਸ ਕਰਕੇ ਉਨ੍ਹਾ ਨੂੰ ਰਾਤੋ -ਰਾਤ ਨਸ ਕੇ ਆਨੰਦਪੁਰ ਸਾਹਿਬ ਜਾਣਾ ਪਿਆ ।
ਭਾਈ ਨੰਦ ਲਾਲ ਜੀ ਨੇ ‘ਗੋਇਆ’ ਦੇ ‘ਤਖੱਲਸ’ ਨਾਲ 12 ਸਾਲ ਦੀ ਉਮਰ ਚ ਫ਼ਾਰਸੀ ਕਵਿਤਾ ਲਿਖਣਾ ਸ਼ੁਰੂ ਕਰ ਦਿੱਤਾ। ਨੰਦ ਲਾਲ ਗੁਰੂ ਸਾਹਿਬ ਦੇ ਦਰਬਾਰ ਦੇ 52 ਕਵੀਆਂ ਵਿਚੋਂ ਇਕ ਸੀ । ਕਵਿਤਾ ਰਾਹੀਂ ਸਿਖ ਧਰਮ ਨੂੰ ਪੇਸ਼ ਕਰਕੇ ਗੁਰੂ ਸਾਹਿਬ ਨੇ ਗੋਯਾ ਦੇ ਬੰਦਗੀ ਨਾਮਾ ਨੂੰ ਜਿੰਦਗੀ ਨਾਮਾ ਦਾ ਨਾਮ ਦਿਤਾ । ਇਨ੍ਹਾ ਦਾ ਵਿਆਹ ਇਕ ਸ਼ਰਧਾਲੂ ਸਿਖ ਘਰਾਣੇ ਵਿਚ ਹੋਇਆ ਜਿਸਤੋਂ ਪ੍ਰੇਰਿਤ ਹੋਕੇ ਆਪ ਸਿਰਫ ਸਿਖ ਧਰਮ ਦੇ ਸ਼ਰਧਾਲੂ ਹੀ ਨਹੀਂ ਬਲਿਕ ਪੂਰੇ ਤੌਰ ਤੇ ਗੁਰਮਤਿ ਦੇ ਕਾਇਲ ਹੋ ਗਏ । ਆਪ ਦੇ ਘਰ ਦੋ ਪੁੱਤਰਾਂ ਨੇ ਜਨਮ ਲਿਆ, ਜਿਨ੍ਹਾਂ ਦੇ ਨਾਂ ਲਖਪਤ ਰਾਇ ਤੇ ਲੀਲਾ ਰਾਮ ਰੱਖੇ ਗਏ।
ਨੰਦ ਲਾਲ ਜੀ
ਇਨ੍ਹਾ ਦੀਆਂ ਕੁਲ 9 ਰਚਨਾਵਾਂ ,ਤਨਖਾਹ ਨਾਮਾ ਤੇ ਰਹਿਤਨਾਮਾ ਉਪਲਬਧ ਹਨ :-
ਦੀਵਾਨਿ ਗੋਇਆ (ਫ਼ਾਰਸੀ )
ਜਿੰਦਗੀ ਨਾਮਾ (ਫ਼ਾਰਸੀ )
ਜੋਤ ਬਿਕਾਸ (ਫ਼ਾਰਸੀ )
ਜੋਤ ਬਿਕਾਸ (ਹਿੰਦੀ)
ਗੰਜ ਨਾਮਾ (ਫ਼ਾਰਸੀ)
ਤੋਸੀਫ-ਓ-ਸਿਨਾ (ਫ਼ਾਰਸੀ )
ਅਰਜ਼ੁਲ ਅਲਫਾਜ਼ (ਫ਼ਾਰਸੀ)
ਦਸਤੂਰ-al-ਇੰਨਸ਼ਾ (ਫ਼ਾਰਸੀ)
ਖਾਤਿਮਾ (ਫ਼ਾਰਸੀ)
ਜਿਸ ਤਰਹ ਗੁਰਮਤਿ ਦੀ ਸੋਝੀ ਲਈ ਗੁਰੂ ਗਰੰਥ ਸਾਹਿਬ ਪੜਨਾ ਜਰੂਰੀ ਹੈ ਇਸੇ ਤਰਹ ਭਾਈ ਗੁਰਦਾਸ ਜੀ ਦੀਆਂ ਵਾਰਾਂ ਤੇ ਨੰਦ ਲਾਲ ਗੋਇਆ ਦੀਆਂ ਰਚਨਾਵਾਂ ਪੜਨੀਆਂ ਜਰੂਰੀ ਹਨ ਕਿਓਂਕਿ ਉਨ੍ਹਾ ਨੇ ਗੁਰੂ ਗੋਬਿੰਦ ਸਿੰਘ ਜੀ ਦੀ ਸੰਗਤ ਦਾ ਰਸ ਮਾਣਿਆ ਹੈ ਜਿਸਦਾ ਪ੍ਰਭਾਵ ਤੇ ਗੁਰੂ ਸਾਹਿਬ ਦੀ ਸੰਗਤ ਦਾ ਅਸਰ ਪ੍ਰਤਖ ਉਨ੍ਹਾ ਦੀਆਂ ਰਚਨਾਵਾਂ ਵਿਚ ਦਿਸਦਾ ਹੈ । ਉਨ੍ਹਾ ਦੀਆਂ ਰਚਨਾਵਾਂ ਗੁਰਮਤਿ ਸਿਧਾਂਤਾਂ ਨਾਲ ਪੂਰੀ ਤਰਹ ਮੇਲ ਖਾਂਦੀਆਂ ਹਨ । ਵਾਹਿਗੁਰੂ ਵਿਚ ਵਿਸ਼ਵਾਸ ਤੇ ਉਸਦਾ ਸਿਮਰਨ ਨੂੰ ਈਮਾਨ ਦੀ ਵਡੀ ਪੂੰਜੀ ਤੇ ਜੀਵਨ ਅਧਾਰ ਕਿਹਾ ਹੈ । ਸਾਧ ਦੀ ਸੰਗਤ ਵਿਚ ਬੈਠ ਕੇ ਰਬ ਦੀ ਬੰਦਗੀ ਕਰਨੀ, ਚਾਹੇ ਉਹ ਕਿਤੇ ਵੀ ਕਿਸੇ ਥਾਂ ਤੇ ਹੋਵੇ ਉਤਮ ਮਨਿਆ ਹੈ । ਇਸ ਨੂੰ ਕਿਸੇ ਬੁਤਖਾਨੇ ਜਾਂ ਕਾਅਬੇ ਵਿਚ ਸੀਮਤ ਨਹੀਂ ਰਖਿਆ । ਚਾਹੇ ਉਨ੍ਹਾ ਦੀਆਂ ਲਿਖਤਾਂ ਵਿਚ ਇਸਲਾਮੀ ਵਿਦਿਆ ਦਾ ਡੂੰਘਾ ਅਸਰ ਹੈ ਪਰ ਕਿਤੇ ਵੀ ਉਹ ਗੁਰਮਤਿ ਸਿਧਾਂਤਾਂ ਤੋਂ ਪਾਸੇ ਨਹੀਂ ਹਟੇ ਤੇ ਬੜੀ ਬਖੂਬੀ ਨਾਲ ਚਿਤਰਣ ਕੀਤਾ ਹੈ । ਉਮਰ ਦੀ ਆਖਰੀ ਅਵਸਥਾ ਵਿਚ ਭਾਈ ਨੰਦ ਲਾਲ ਨੂੰ, ਜੋ ਉਮਰ ਵਿਚ ਦਸਮ ਪਾਤਸ਼ਾਹ ਹਜ਼ੂਰ ਨਾਲੋਂ 33 ਸਾਲ ਵੱਡੇ ਸਨ, ਗੁਰੂ ਗੋਬਿੰਦ ਸਿੰਘ ਜੀ ਨੇ ਸ੍ਰੀ ਅਨੰਦਪੁਰ ਸਾਹਿਬ ਦੀ ਆਖਰੀ ਜੰਗ ਤੋਂ ਪਹਿਲਾਂ, ਸਾਰੀ ਸਥਿਤੀ ਦੀ ਨਾਜ਼ੁਕਤਾ ਵਿਚਾਰਦਿਆਂ ਹੋਇਆਂ ਭਾਈ ਸਾਹਿਬ ਨੂੰ ਮੁਲਤਾਨ ਭੇਜ ਦਿੱਤਾ। ਇੱਥੇ ਹੀ ਆਪ ਆਖ਼ਰ 80 ਸਾਲ ਦੀ ਉਮਰ ਭੋਗ ਕੇ ਸੰਨ 1713 ਵਿਚ ਗੁਰੂ ਜੀ ਦੀ ਗੋਦ ਵਿਚ ਜਾ ਬਿਰਾਜੇ। ਭਾਈ ਸਾਹਿਬ ਦੀ ਮਹਾਨ ਸ਼ਖ਼ਸੀਅਤ ‘ਤੇ ਇਕਬਾਲ ਦਾ ਇਹ ਸ਼ਿਅਰ ਇੰਨ-ਬਿੰਨ ਉਨ੍ਹਾ ਤੇ ਢੁਕਦਾ ਹੈ ।
ਹੋਤਾ ਹੈ ਕੋਹੋ ਦਸ਼ਤ ਮੇਂ ਪੈਦਾ ਕਭੀ ਕਭੀ।ਵੋਹ ਮਰਦ ਜਿਸ ਕਾ ਫ਼ਕਰ ਕਰੇ, ਖਜ਼ਫ਼ ਕੋ ਨਗੀਂ।
ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ।
ਅੰਗ : 685
ਧਨਾਸਰੀ ਮਹਲਾ ੯ ॥ ਅਬ ਮੈ ਕਉਨੁ ਉਪਾਉ ਕਰਉ ॥ ਜਿਹ ਬਿਧਿ ਮਨ ਕੋ ਸੰਸਾ ਚੂਕੈ ਭਉ ਨਿਧਿ ਪਾਰਿ ਪਰਉ ॥੧॥ ਰਹਾਉ ॥ ਜਨਮੁ ਪਾਇ ਕਛੁ ਭਲੋ ਨ ਕੀਨੋ ਤਾ ਤੇ ਅਧਿਕ ਡਰਉ ॥ ਮਨ ਬਚ ਕ੍ਰਮ ਹਰਿ ਗੁਨ ਨਹੀ ਗਾਏ ਯਹ ਜੀਅ ਸੋਚ ਧਰਉ ॥੧॥ ਗੁਰਮਤਿ ਸੁਨਿ ਕਛੁ ਗਿਆਨੁ ਨ ਉਪਜਿਓ ਪਸੁ ਜਿਉ ਉਦਰੁ ਭਰਉ ॥ ਕਹੁ ਨਾਨਕ ਪ੍ਰਭ ਬਿਰਦੁ ਪਛਾਨਉ ਤਬ ਹਉ ਪਤਿਤ ਤਰਉ ॥੨॥੪॥੯॥੯॥੧੩॥੫੮॥੪॥੯੩॥
ਅਰਥ: ਹੇ ਭਾਈ! ਹੁਣ ਮੈਂ ਕੇਹੜਾ ਜਤਨ ਕਰਾਂ ਜਿਸ ਤਰ੍ਹਾਂ (ਮੇਰੇ) ਮਨ ਦਾ ਸਹਮ ਮੁੱਕ ਜਾਏ, ਅਤੇ, ਮੈਂ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਵਾਂ।੧।ਰਹਾਉ।
ਹੇ ਭਾਈ! ਮਨੁੱਖਾ ਜਨਮ ਪ੍ਰਾਪਤ ਕਰ ਕੇ ਮੈਂ ਕੋਈ ਭਲਾਈ ਨਹੀਂ ਕੀਤੀ, ਇਸ ਵਾਸਤੇ ਮੈਂ ਬਹੁਤ ਡਰਦਾ ਰਹਿੰਦਾ ਹਾਂ। ਮੈਂ (ਆਪਣੀ) ਜਿੰਦ ਵਿਚ (ਹਰ ਵੇਲੇ) ਇਹੀ ਚਿੰਤਾ ਕਰਦਾ ਰਹਿੰਦਾ ਹਾਂ ਕਿ ਮੈਂ ਆਪਣੇ ਮਨ ਨਾਲ,
ਬਚਨ ਨਾਲ, ਕਰਮ ਨਾਲ (ਕਦੇ ਭੀ) ਪਰਮਾਤਮਾ ਦੇ ਗੁਣ ਨਹੀਂ ਗਾਂਦਾ ਰਿਹਾ।੧।
ਹੇ ਭਾਈ! ਗੁਰੂ ਦੀ ਮਤਿ ਸੁਣ ਕੇ ਮੇਰੇ ਅੰਦਰ ਆਤਮਕ ਜੀਵਨ ਦੀ ਕੁਝ ਭੀ ਸੂਝ ਪੈਦਾ ਨਹੀਂ ਹੋਈ, ਮੈਂ ਪਸ਼ੂ ਵਾਂਗ (ਨਿੱਤ) ਆਪਣਾ ਢਿੱਡ ਭਰ ਲੈਂਦਾ ਹਾਂ। ਹੇ ਨਾਨਕ! ਆਖ-ਹੇ ਪ੍ਰਭੂ! ਮੈਂ ਵਿਕਾਰੀ ਤਦੋਂ ਹੀ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਸਕਦਾ ਹਾਂ ਜੇ ਤੂੰ ਆਪਣਾ ਮੁੱਢ-ਕਦੀਮਾਂ ਦਾ (ਪਿਆਰ ਵਾਲਾ) ਸੁਭਾਉ ਚੇਤੇ ਰੱਖੇਂ।੨।੪।੯।੯।੧੩।੫੮।੪।੯੩।
ਅੰਗ : 685
धनासरी महला ९ ॥ अब मै कउनु उपाउ करउ ॥ जिह बिधि मन को संसा चूकै भउ निधि पारि परउ ॥१॥ रहाउ ॥ जनमु पाइ कछु भलो न कीनो ता ते अधिक डरउ ॥ मन बच क्रम हरि गुन नही गाए यह जीअ सोच धरउ ॥१॥ गुरमति सुनि कछु गिआनु न उपजिओ
ਅਰਥ: हे भाई! अब मैं कौन सा यतन करूँ (जिससे मेरे) मन का सहम खत्म हो जाए, और, मैं संसार-समुंद्र से पार लांघ जाऊँ।1। रहाउ।
हे भाई! मानस जन्म प्राप्त करके मैंने कोई भलाई नहीं की, इसलिए मैं बहुत डरता रहता हूँ। मैं (अपने) अंदर (हर वक्त) यही चिंता करता रहता हूँ कि मैंने अपने मन से अपने वचन से, कर्म से (कभी भी) परमात्मा के गुण नहीं गाए।1।
हे भाई! गुरू की मति सुन के मेरे अंदर आत्मिक जीवन की कुछ भी सूझ पैदा नहीं हुई, मैं पशू की तरह (रोज) अपना पेट भर लेता हूँ। हे नानक! कह– हे प्रभू! मैं विकारी तब ही (संसार-समुंद्र से) पार लांघ सकता हूँ अगर तू अपना मूल कदीमों वाला प्यार वाला स्वभाव याद रखे।2।4।9।9।13।58।4।93।
ਅੰਗ : 963
ਸਲੋਕ ਮਃ ੫ ॥ ਅੰਮ੍ਰਿਤ ਬਾਣੀ ਅਮਿਉ ਰਸੁ ਅੰਮ੍ਰਿਤੁ ਹਰਿ ਕਾ ਨਾਉ ॥ ਮਨਿ ਤਨਿ ਹਿਰਦੈ ਸਿਮਰਿ ਹਰਿ ਆਠ ਪਹਰ ਗੁਣ ਗਾਉ ॥ ਉਪਦੇਸੁ ਸੁਣਹੁ ਤੁਮ ਗੁਰਸਿਖਹੁ ਸਚਾ ਇਹੈ ਸੁਆਉ ॥ ਜਨਮੁ ਪਦਾਰਥੁ ਸਫਲੁ ਹੋਇ ਮਨ ਮਹਿ ਲਾਇਹੁ ਭਾਉ ॥ ਸੂਖ ਸਹਜ ਆਨਦੁ ਘਣਾ ਪ੍ਰਭ ਜਪਤਿਆ ਦੁਖੁ ਜਾਇ ॥ ਨਾਨਕ ਨਾਮੁ ਜਪਤ ਸੁਖੁ ਊਪਜੈ ਦਰਗਹ ਪਾਈਐ ਥਾਉ ॥੧॥ ਮਃ ੫ ॥ ਨਾਨਕ ਨਾਮੁ ਧਿਆਈਐ ਗੁਰੁ ਪੂਰਾ ਮਤਿ ਦੇਇ ॥ ਭਾਣੈ ਜਪ ਤਪ ਸੰਜਮੋ ਭਾਣੈ ਹੀ ਕਢਿ ਲੇਇ ॥ ਭਾਣੈ ਜੋਨਿ ਭਵਾਈਐ ਭਾਣੈ ਬਖਸ ਕਰੇਇ ॥ ਭਾਣੈ ਦੁਖੁ ਸੁਖੁ ਭੋਗੀਐ ਭਾਣੈ ਕਰਮ ਕਰੇਇ ॥ ਭਾਣੈ ਮਿਟੀ ਸਾਜਿ ਕੈ ਭਾਣੈ ਜੋਤਿ ਧਰੇਇ ॥ ਭਾਣੈ ਭੋਗ ਭੋਗਾਇਦਾ ਭਾਣੈ ਮਨਹਿ ਕਰੇਇ ॥ ਭਾਣੈ ਨਰਕਿ ਸੁਰਗਿ ਅਉਤਾਰੇ ਭਾਣੈ ਧਰਣਿ ਪਰੇਇ ॥ਭਾਣੈ ਹੀ ਜਿਸੁ ਭਗਤੀ ਲਾਏ ਨਾਨਕ ਵਿਰਲੇ ਹੇ ॥੨॥ ਪਉੜੀ ॥ ਵਡਿਆਈ ਸਚੇ ਨਾਮ ਕੀ ਹਉ ਜੀਵਾ ਸੁਣਿ ਸੁਣੇ ॥ ਪਸੂ ਪਰੇਤ ਅਗਿਆਨ ਉਧਾਰੇ ਇਕ ਖਣੇ ॥ ਦਿਨਸੁ ਰੈਣਿ ਤੇਰਾ ਨਾਉ ਸਦਾ ਸਦ ਜਾਪੀਐ ॥ ਤ੍ਰਿਸਨਾ ਭੁਖ ਵਿਕਰਾਲ ਨਾਇ ਤੇਰੈ ਧ੍ਰਾਪੀਐ ॥ ਰੋਗੁ ਸੋਗੁ ਦੁਖੁ ਵੰਞੈ ਜਿਸੁ ਨਾਉ ਮਨਿ ਵਸੈ ॥ ਤਿਸਹਿ ਪਰਾਪਤਿ ਲਾਲੁ ਜੋ ਗੁਰ ਸਬਦੀ ਰਸੈ ॥ ਖੰਡ ਬ੍ਰਹਮੰਡ ਬੇਅੰਤ ਉਧਾਰਣਹਾਰਿਆ ॥ ਤੇਰੀ ਸੋਭਾ ਤੁਧੁ ਸਚੇ ਮੇਰੇ ਪਿਆਰਿਆ ॥੧੨॥
ਅਰਥ: ਪ੍ਰਭੂ ਦਾ ਨਾਮ ਆਤਮਕ ਜੀਵਨ ਦੇਣ ਵਾਲਾ ਜਲ ਹੈ, ਅੰਮ੍ਰਿਤ ਦਾ ਸੁਆਦ ਦੇਣ ਵਾਲਾ ਹੈ; (ਹੇ ਭਾਈ!) ਸਤਿਗੁਰੂ ਦੀ ਅੰਮ੍ਰਿਤ ਵਸਾਣ ਵਾਲੀ ਬਾਣੀ ਦੀ ਰਾਹੀਂ ਇਸ ਪ੍ਰਭੂ-ਨਾਮ ਨੂੰ ਮਨ ਵਿਚ, ਸਰੀਰ ਵਿਚ, ਹਿਰਦੇ ਵਿਚ ਸਿਮਰੋ ਤੇ ਅੱਠੇ ਪਹਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰੋ।
ਹੇ ਗੁਰ-ਸਿੱਖੋ! (ਸਿਫ਼ਤਿ-ਸਾਲਾਹ ਵਾਲਾ ਇਹ) ਉਪਦੇਸ਼ ਸੁਣੋ, ਜ਼ਿੰਦਗੀ ਦਾ ਅਸਲ ਮਨੋਰਥ ਇਹੀ ਹੈ। ਮਨ ਵਿਚ (ਪ੍ਰਭੂ ਦਾ) ਪਿਆਰ ਟਿਕਾਓ, ਇਹ ਮਨੁੱਖਾ ਜੀਵਨ-ਰੂਪ ਕੀਮਤੀ ਦਾਤਿ ਸਫਲ ਹੋ ਜਾਇਗੀ।
ਪ੍ਰਭੂ ਦਾ ਸਿਮਰਨ ਕੀਤਿਆਂ ਦੁੱਖ ਦੂਰ ਹੋ ਜਾਂਦਾ ਹੈ, ਸੁਖ, ਆਤਮਕ ਅਡੋਲਤਾ ਤੇ ਬੇਅੰਤ ਖ਼ੁਸ਼ੀ ਪ੍ਰਾਪਤ ਹੁੰਦੀ ਹੈ। ਹੇ ਨਾਨਕ! ਪ੍ਰਭੂ ਦਾ ਨਾਮ ਜਪਿਆਂ (ਇਸ ਲੋਕ ਵਿਚ) ਸੁਖ ਪੈਦਾ ਹੁੰਦਾ ਹੈ ਤੇ ਪ੍ਰਭੂ ਦੀ ਹਜ਼ੂਰੀ ਵਿਚ ਥਾਂ ਮਿਲਦੀ ਹੈ।1। ਹੇ ਨਾਨਕ! ਪੂਰਾ ਗੁਰੂ (ਤਾਂ ਇਹ) ਮਤਿ ਦੇਂਦਾ ਹੈ ਕਿ ਪ੍ਰਭੂ ਦਾ ਨਾਮ ਸਿਮਰਨਾ ਚਾਹੀਦਾ ਹੈ; (ਪਰ ਉਂਞ) ਜਪ ਤਪ ਸੰਜਮ (ਆਦਿਕ ਕਰਮ-ਕਾਂਡ) ਪ੍ਰਭੂ ਦੀ ਰਜ਼ਾ ਵਿਚ ਹੀ ਹੋ ਰਹੇ ਹਨ, ਰਜ਼ਾ ਅਨੁਸਾਰ ਹੀ ਪ੍ਰਭੂ (ਇਸ ਕਰਮ ਕਾਂਡ ਵਿਚੋਂ ਜੀਵਾਂ ਨੂੰ) ਕੱਢ ਲੈਂਦਾ ਹੈ।
ਪ੍ਰਭੂ ਦੀ ਰਜ਼ਾ ਅਨੁਸਾਰ ਹੀ ਜੀਵ ਜੂਨਾਂ ਵਿਚ ਭਟਕਦਾ ਹੈ, ਰਜ਼ਾ ਵਿਚ ਹੀ ਪ੍ਰਭੂ (ਜੀਵ ਉਤੇ) ਬਖ਼ਸ਼ਸ਼ ਕਰਦਾ ਹੈ। ਉਸ ਦੀ ਰਜ਼ਾ ਵਿਚ ਹੀ (ਜੀਵ ਨੂੰ) ਦੁੱਖ ਸੁਖ ਭੋਗਣਾ ਪੈਂਦਾ ਹੈ, ਆਪਣੀ ਰਜ਼ਾ ਅਨੁਸਾਰ ਹੀ ਪ੍ਰਭੂ (ਜੀਵਾਂ ਉਤੇ) ਮੇਹਰ ਕਰਦਾ ਹੈ।
ਪ੍ਰਭੂ ਆਪਣੀ ਰਜ਼ਾ ਵਿਚ ਹੀ ਸਰੀਰ ਬਣਾ ਕੇ (ਉਸ ਵਿਚ) ਜਿੰਦ ਪਾ ਦੇਂਦਾ ਹੈ, ਰਜ਼ਾ ਵਿਚ ਹੀ ਜੀਵਾਂ ਨੂੰ ਭੋਗਾਂ ਵਲ ਪ੍ਰੇਰਦਾ ਹੈ ਤੇ ਰਜ਼ਾ ਅਨੁਸਾਰ ਹੀ ਭੋਗਾਂ ਵਲੋਂ ਰੋਕਦਾ ਹੈ।
ਆਪਣੀ ਰਜ਼ਾ ਅਨੁਸਾਰ ਹੀ ਪ੍ਰਭੂ (ਕਿਸੇ ਨੂੰ) ਨਰਕ ਵਿਚ ਤੇ (ਕਿਸੇ ਨੂੰ) ਸੁਰਗ ਵਿਚ ਪਾਂਦਾ ਹੈ, ਪ੍ਰਭੂ ਦੀ ਰਜ਼ਾ ਵਿਚ ਹੀ ਜੀਵ ਦਾ ਨਾਸ ਹੋ ਜਾਂਦਾ ਹੈ। ਆਪਣੀ ਰਜ਼ਾ ਅਨੁਸਾਰ ਹੀ ਜਿਸ ਮਨੁੱਖ ਨੂੰ ਬੰਦਗੀ ਵਿਚ ਜੋੜਦਾ ਹੈ (ਉਹ ਮਨੁੱਖ ਬੰਦਗੀ ਕਰਦਾ ਹੈ, ਪਰ) ਹੇ ਨਾਨਕ! ਬੰਦਗੀ ਕਰਨ ਵਾਲੇ ਬੰਦੇ ਬਹੁਤ ਵਿਰਲੇ ਵਿਰਲੇ ਹਨ।2। ਪ੍ਰਭੂ ਦੇ ਸੱਚੇ ਨਾਮ ਦੀਆਂ ਸਿਫ਼ਤਾਂ (ਕਰ ਕੇ ਤੇ) ਸੁਣ ਸੁਣ ਕੇ ਮੇਰੇ ਅੰਦਰ ਜਿੰਦ ਪੈਂਦੀ ਹੈ (ਮੈਨੂੰ ਆਤਮਕ ਜੀਵਨ ਹਾਸਲ ਹੁੰਦਾ ਹੈ) , (ਪ੍ਰਭੂ ਦਾ ਨਾਮ) ਪਸ਼ੂ-ਸੁਭਾਵ, ਪ੍ਰੇਤ-ਸੁਭਾਵ ਤੇ ਗਿਆਨ-ਹੀਣਾਂ ਨੂੰ ਇਕ ਖਿਨ ਵਿਚ ਤਾਰ ਲੈਂਦਾ ਹੈ।
ਹੇ ਪ੍ਰਭੂ! ਦਿਨ ਰਾਤ ਸਦਾ ਹੀ ਤੇਰਾ ਨਾਮ ਜਪਣਾ ਚਾਹੀਦਾ ਹੈ, ਤੇਰੇ ਨਾਮ ਦੀ ਰਾਹੀਂ (ਮਾਇਆ ਦੀ) ਡਰਾਉਣੀ ਭੁੱਖ ਤ੍ਰੇਹ ਮਿਟ ਜਾਂਦੀ ਹੈ।
ਜਿਸ ਮਨੁੱਖ ਦੇ ਮਨ ਵਿਚ ਪ੍ਰਭੂ ਦਾ ਨਾਮ ਵੱਸ ਪੈਂਦਾ ਹੈ ਉਸ ਦੇ ਮਨ ਵਿਚੋਂ (ਵਿਕਾਰ-) ਰੋਗ ਸਹਸਾ ਤੇ ਦੁੱਖ ਦੂਰ ਹੋ ਜਾਂਦਾ ਹੈ। ਪਰ ਇਹ ਨਾਮ-ਹੀਰਾ ਉਸ ਮਨੁੱਖ ਨੂੰ ਹੀ ਹਾਸਲ ਹੁੰਦਾ ਹੈ ਜਿਹੜਾ ਗੁਰੂ ਦੇ ਸ਼ਬਦ ਵਿਚ ਰਚ-ਮਿਚ ਜਾਂਦਾ ਹੈ।
ਹੇ ਖੰਡਾਂ ਬ੍ਰਹਮੰਡਾਂ ਦੇ ਬੇਅੰਤ ਜੀਵਾਂ ਨੂੰ ਤਾਰਨ ਵਾਲੇ ਪ੍ਰਭੂ! ਹੇ ਸਦਾ-ਥਿਰ ਰਹਿਣ ਵਾਲੇ ਮੇਰੇ ਪਿਆਰੇ! ਤੇਰੀ ਸੋਭਾ ਤੈਨੂੰ ਹੀ ਫਬਦੀ ਹੈ (ਆਪਣੀ ਵਡਿਆਈ ਤੂੰ ਆਪ ਹੀ ਜਾਣਦਾ ਹੈਂ) ।12।
ਅੰਗ : 963
सलोक मः ५ ॥ अम्रित बाणी अमिउ रसु अम्रितु हरि का नाउ ॥ मनि तनि हिरदै सिमरि हरि आठ पहर गुण गाउ ॥ उपदेसु सुणहु तुम गुरसिखहु सचा इहै सुआउ ॥ जनमु पदारथु सफलु होइ मन महि लाइहु भाउ ॥ सूख सहज आनदु घणा प्रभ जपतिआ दुखु जाइ ॥ नानक नामु जपत सुखु ऊपजै दरगह पाईऐ थाउ ॥१॥ मः ५ ॥ नानक नामु धिआईऐ गुरु पूरा मति देइ ॥ भाणै जप तप संजमो भाणै ही कढि लेइ ॥ भाणै जोनि भवाईऐ भाणै बखस करेइ ॥ भाणै दुखु सुखु भोगीऐ भाणै करम करेइ ॥ भाणै मिटी साजि कै भाणै जोति धरेइ ॥ भाणै भोग भोगाइदा भाणै मनहि करेइ ॥ भाणै नरकि सुरगि अउतारे भाणै धरणि परेइ ॥ भाणै ही जिसु भगती लाए नानक विरले हे ॥२॥
पउड़ी ॥ वडिआई सचे नाम की हउ जीवा सुणि सुणे ॥ पसू परेत अगिआन उधारे इक खणे ॥ दिनसु रैणि तेरा नाउ सदा सद जापीऐ ॥ त्रिसना भुख विकराल नाइ तेरै ध्रापीऐ ॥ रोगु सोगु दुखु वंञै जिसु नाउ मनि वसै ॥ तिसहि परापति लालु जो गुर सबदी रसै ॥ खंड ब्रहमंड बेअंत उधारणहारिआ ॥ तेरी सोभा तुधु सचे मेरे पिआरिआ ॥१२॥
ਅਰਥ: प्रभू का नाम आत्मिक जीवन देने वाला जल है, अमृत का स्वाद देने वाला है; (हे भाई!) सतिगुरू की अमृत बरसाने वाली बाणी के द्वारा इस प्रभू नाम को मन में, शरीर में, हृदय में सिमरो और आठों पहर प्रभू की सिफत सालाह करो।
हे गुर-सिखो! (सिफतसालाह वाला यह) उपदेश सुनो, जिंदगी का असल मनोरथ यही है। मन में (प्रभू का) प्यार टिकाओ, ये मानस-जीवन रूपी बहुमूल्य निधि सफल हो जाएगी। प्रभू का सिमरन करने से दुख दूर हो जाता है, सुख, आत्मिक अडोलता और बेअंत खुशी प्राप्त होती है। हे नानक! प्रभू का नाम जपने से (इस लोक में) सुख पैदा होता है और प्रभू की हजूरी में जगह मिलती है।1। हे नानक! पूरा गुरू (तो यह) मति देता है कि प्रभू का नाम सिमरना चाहिए; (पर वैसे) जप तप संजम (आदिक कर्म-काण्ड) प्रभू की रजा में ही हो रहे हैं, रजा अनुसार ही प्रभू (इस कर्म-काण्ड में से जीवों को) निकाल लेता है।
प्रभू की रजा अनुसार ही जीव जूनियों में भटकता है, रजा में ही प्रभू (जीव पर) बख्शिश करता है। उसकी रजा में ही (जीव को) दुख-सुख भोगना पड़ता है, अपनी रजा अनुसार ही प्रभू (जीवों पर) मेहर करता है।
प्रभू अपनी रजा में ही शरीर बना के (उस में) जीवन डाल देता है, रजा में ही भोगों की ओर प्रेरता है और रजा के अनुसार ही भोगों से रोकता है।
अपनी रजा अनुसार ही प्रभू (किसी को) नर्क में (किसी को) स्वर्ग में डालता है, प्रभू की रजा में ही जीव का नाश हो जाता है। अपनी रजा अनुसार ही जिस मनुष्य को बँदगी में जोड़ता है (वह मनुष्य बँदगी करता है, पर)हे नानक! बँदगी करने वाले बँदे बहुत ही विरले विरले हैं।2। प्रभू के सच्चे नाम की सिफतें (करके और) सुन-सुन के मेरे अंदर जान पड़ जाती है (मुझे आत्मिक जीवन हासिल होता है), (प्रभू का नाम) पशु-स्वभाव, प्रेत-स्वभाव और ज्ञान-हीनों का एक छिन में उद्धार कर देता है।
हे प्रभू! दिन-रात सदा ही तेरा नाम जपना चाहिए, तेरे नाम के द्वारा (माया की) डरावनी भूख-प्यास मिट जाती है।
जिस मनुष्य के मन में प्रभू का नाम बस जाता है उसके मन में से (विकार-) रोग संशय और दुख दूर हो जाते हैं। पर ये नाम हीरा उस मनुष्य को ही हासिल होता है जो गुरू के शबद में रच-मिच जाता है।
हे खंडों-ब्रहमण्डों के बेअंत जीवों का उद्धार करने वाले प्रभू! हे सदा स्थिर रहने वाले मेरे प्यारे! तेरी शोभा तुझे ही फबती है (अपनी महानता को तू स्वयं ही जानता है)।12।