ਅੰਗ : 628
सोरठि महला ५ ॥ सतिगुर पूरे भाणा ॥ ता जपिआ नामु रमाणा ॥ गोबिंद किरपा धारी ॥ प्रभि राखी पैज हमारी ॥१॥ हरि के चरन सदा सुखदाई ॥ जो इछहि सोई फलु पावहि बिरथी आस न जाई ॥१॥ रहाउ ॥ क्रिपा करे जिसु प्रानपति दाता सोई संतु गुण गावै ॥ प्रेम भगति ता का मनु लीणा पारब्रहम मनि भावै ॥२॥ आठ पहर हरि का जसु रवणा बिखै ठगउरी लाथी ॥ संगि मिलाइ लीआ मेरै करतै संत साध भए साथी ॥३॥ करु गहि लीने सरबसु दीने आपहि आपु मिलाइआ ॥ कहु नानक सरब थोक पूरन पूरा सतिगुरु पाइआ ॥४॥१५॥७९॥
ਅਰਥ: (हे भाई!) जब गुरू को अच्छा लगता है जब गुरू प्रसन्न होता है) तब ही परमात्मा का नाम जपा जा सकता है। परमात्मा ने मेहर की (गुरू मिलाया! गुरू की कृपा से हमने नाम जपा, तब) परमात्मा ने हमारी लाज रख ली (हमें ठगने से बचा लिया) ॥१॥ हे भाई! परमात्मा के चरण सदा सुख देने वाले हैं। (जो मनुष्य हरी-चरणों का सहारा लेते हैं, वह) जो कुछ (परमात्मा से) मांगते हैं वही फल प्राप्त कर लेते हैं। (परमात्मा के ऊपर रखी हुई कोई भी) आस व्यर्थ नहीं जाती ॥१॥ रहाउ ॥ हे भाई! जीवन का मालिक दातार प्रभू जिस मनुष्य पर मेहर करता है वह संत (स्वभाव बन जाता है, और) परमात्मा की सिफ़त-सलाह के गीत गाता है। उस मनुष्य का मन परमात्मा की प्यार-भरी भक्ति में मस्त हो जाता है, वह मनुष्य परमात्मा के मन को प्यारा लगने लग जाता है ॥२॥ हे भाई! आठों पहर (हर समय) परमात्मा की सिफ़त-सलाह करने से विकारों की ठग-बूटी का ज़ोर खत्म हो जाता है। (जिस भी मनुष्य ने परमात्मा की सिफ़त-सलाह में मन जोड़ा) करतार ने (उस को) अपने साथ मिला लिया, संत जन उस के संगी-साथी बन गए ॥३॥ (हे भाई! गुरू की श़रण पड़ कर जिस भी मनुष्य ने प्रभू-चरणों का अराधन किया) प्रभू ने उस का हाथ पकड़ कर उस को सब कुछ बख़्श़ दिया, प्रभू ने उस को अपना आप ही मिला दिया। नानक जी कहते हैं – जिस मनुष्य को पूरा गुरू मिल गया, उस के सभी कार्य सफल हो गए ॥४॥१५॥७९॥

2 ਅਪ੍ਰੈਲ 2025
ਮੀਰੀ ਪੀਰੀ ਦੇ ਮਾਲਿਕ, ਅਕਾਲ
ਤਖ਼ਤ ਦੇ ਸਿਰਜਣਹਾਰ, ਧੰਨ ਧੰਨ
ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ
ਜੋਤੀ ਜੋਤਿ ਦਿਵਸ ਤੇ ਕੋਟਿ ਕੋਟਿ ਪ੍ਰਣਾਮ

ਅੰਗ : 656
ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧
ੴ ਸਤਿਗੁਰ ਪ੍ਰਸਾਦਿ ॥
ਸੰਤਹੁ ਮਨ ਪਵਨੈ ਸੁਖੁ ਬਨਿਆ ॥ ਕਿਛੁ ਜੋਗੁ ਪਰਾਪਤਿ ਗਨਿਆ ॥ ਰਹਾਉ ॥ ਗੁਰਿ ਦਿਖਲਾਈ ਮੋਰੀ ॥ ਜਿਤੁ ਮਿਰਗ ਪੜਤ ਹੈ ਚੋਰੀ ॥ ਮੂੰਦਿ ਲੀਏ ਦਰਵਾਜੇ ॥ ਬਾਜੀਅਲੇ ਅਨਹਦ ਬਾਜੇ ॥੧॥ ਕੁੰਭ ਕਮਲੁ ਜਲਿ ਭਰਿਆ ॥ ਜਲੁ ਮੇਟਿਆ ਊਭਾ ਕਰਿਆ ॥ ਕਹੁ ਕਬੀਰ ਜਨ ਜਾਨਿਆ ॥ ਜਉ ਜਾਨਿਆ ਤਉ ਮਨੁ ਮਾਨਿਆ ॥੨॥੧੦॥

ਅਰਥ: ਰਾਗ ਸੋਰਠਿ, ਘਰ ੧ ਵਿੱਚ ਭਗਤ ਕਬੀਰ ਜੀ ਦੀ ਬਾਣੀ।*
*ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।*
*ਹੇ ਸੰਤ ਜਨੋ! (ਮੇਰੇ) ਪਉਣ (ਵਰਗੇ ਚੰਚਲ) ਮਨ ਨੂੰ (ਹੁਣ) ਸੁਖ ਮਿਲ ਗਿਆ ਹੈ, (ਹੁਣ ਇਹ ਮਨ ਪ੍ਰਭੂ ਦਾ ਮਿਲਾਪ) ਹਾਸਲ ਕਰਨ ਜੋਗਾ ਥੋੜਾ ਬਹੁਤ ਸਮਝਿਆ ਜਾ ਸਕਦਾ ਹੈ ॥ ਰਹਾਉ ॥ (ਕਿਉਂਕਿ) ਸਤਿਗੁਰੂ ਨੇ (ਮੈਨੂੰ ਮੇਰੀ ਉਹ) ਕਮਜ਼ੋਰੀ ਵਿਖਾ ਦਿੱਤੀ ਹੈ, ਜਿਸ ਕਰਕੇ (ਕਾਮਾਦਿਕ) ਪਸ਼ੂ ਅਡੋਲ ਹੀ (ਮੈਨੂੰ) ਆ ਦਬਾਉਂਦੇ ਸਨ। (ਸੋ, ਮੈਂ ਗੁਰੂ ਦੀ ਮਿਹਰ ਨਾਲ ਸਰੀਰ ਦੇ) ਦਰਵਾਜ਼ੇ (ਗਿਆਨ-ਇੰਦ੍ਰੇ: ਪਰ ਨਿੰਦਾ, ਪਰ ਤਨ, ਪਰ ਧਨ ਆਦਿਕ ਵਲੋਂ) ਬੰਦ ਕਰ ਲਏ ਹਨ, ਤੇ (ਮੇਰੇ ਅੰਦਰ ਪ੍ਰਭੂ ਦੀ ਸਿਫ਼ਤ-ਸਾਲਾਹ ਦੇ) ਵਾਜੇ ਇੱਕ-ਰਸ ਵੱਜਣ ਲੱਗ ਪਏ ਹਨ ॥੧॥ (ਮੇਰਾ) ਹਿਰਦਾ-ਕਮਲ ਰੂਪ ਘੜਾ (ਪਹਿਲਾਂ ਵਿਕਾਰਾਂ ਦੇ) ਪਾਣੀ ਨਾਲ ਭਰਿਆ ਹੋਇਆ ਸੀ, (ਹੁਣ ਗੁਰੂ ਦੀ ਬਰਕਤਿ ਨਾਲ ਮੈਂ ਉਹ) ਪਾਣੀ ਡੋਲ੍ਹ ਦਿੱਤਾ ਹੈ ਤੇ (ਹਿਰਦੇ ਨੂੰ) ਉੱਚਾ ਕਰ ਦਿੱਤਾ ਹੈ। ਕਬੀਰ ਜੀ ਆਖਦੇ ਹਨ – (ਹੁਣ) ਮੈਂ ਦਾਸ ਨੇ (ਪ੍ਰਭੂ ਨਾਲ) ਜਾਣ-ਪਛਾਣ ਕਰ ਲਈ ਹੈ, ਤੇ ਜਦੋਂ ਤੋਂ ਇਹ ਸਾਂਝ ਪਾਈ ਹੈ, ਮੇਰਾ ਮਨ (ਉਸ ਪ੍ਰਭੂ ਵਿਚ ਹੀ) ਗਿੱਝ ਗਿਆ ਹੈ ॥੨॥੧੦॥

ਅੰਗ : 656
रागु सोरठि बाणी भगत कबीर जी की घरु १*
*ੴ सतिगुर प्रसादि ॥*
*संतहु मन पवनै सुखु बनिआ ॥ किछु जोगु परापति गनिआ ॥ रहाउ ॥ गुरि दिखलाई मोरी ॥ जितु मिरग पड़त है चोरी ॥ मूंदि लीए दरवाजे ॥ बाजीअले अनहद बाजे ॥१॥ कु्मभ कमलु जलि भरिआ ॥ जलु मेटिआ ऊभा करिआ ॥ कहु कबीर जन जानिआ ॥ जउ जानिआ तउ मनु मानिआ ॥२॥१०॥

ਅਰਥ: राग सोरठि, घर १ में भगत कबीर जी की बाणी।
*अकाल पुरख एक है और सतिगुरू की कृपा द्वारा मिलता है।*
*हे संत जनों। (मेरे) पवन (जैसे चंचल) मन को (अब) सुख मिल गया है, (अब यह मन प्रभू का मिलाप) हासिल करने योग्य थोडा बहुत समझा जा सकता है ॥ रहाउ ॥ (क्योंकि) सतिगुरू ने (मुझे मेरी वह) कमज़ोरी दिखा दी है, जिस कारण (कामादिक) पशु अडोल ही (मुझे) आ दबाते थे। (सो, मैं गुरू की मेहर से शरीर के) दरवाज़े (ज्ञान-इन्द्रियाँ: पर निंदा, पर तन, पर धन आदिक की तरफ़ से) बंद कर लिए हैं, और (मेरे अंदर प्रभू की सिफ़त-सलाह के) बाजे एक-रस बजने लग गए हैं ॥१॥ (मेरा) हृदय-कमल रूप घड़ा (पहले विकारों के) पानी से भरा हुआ था, (अब गुरू की बरकत से मैंने वह) पानी गिरा दिया है, और (हृदय को) ऊँचा कर दिया है। कबीर जी कहते हैं – (अब) मैंने दास ने (प्रभू के साथ) जान-पहचान कर ली है, और जब से यह साँझ पड़ी है, मेरा मन (उस प्रभू में ही) लीन हो गया है ॥२॥१०॥

ਅੰਗ : 620-621
ਸੋਰਠਿ ਮਹਲਾ ੫ ॥
ਮੇਰਾ ਸਤਿਗੁਰੁ ਰਖਵਾਲਾ ਹੋਆ ॥ ਧਾਰਿ ਕ੍ਰਿਪਾ ਪ੍ਰਭ ਹਾਥ ਦੇ ਰਾਖਿਆ ਹਰਿ ਗੋਵਿਦੁ ਨਵਾ ਨਿਰੋਆ ॥੧॥ ਰਹਾਉ ॥ ਤਾਪੁ ਗਇਆ ਪ੍ਰਭਿ ਆਪਿ ਮਿਟਾਇਆ ਜਨ ਕੀ ਲਾਜ ਰਖਾਈ ॥ ਸਾਧਸੰਗਤਿ ਤੇ ਸਭ ਫਲ ਪਾਏ ਸਤਿਗੁਰ ਕੈ ਬਲਿ ਜਾਂਈ ॥੧॥ ਹਲਤੁ ਪਲਤੁ ਪ੍ਰਭ ਦੋਵੈ ਸਵਾਰੇ ਹਮਰਾ ਗੁਣੁ ਅਵਗੁਣੁ ਨ ਬੀਚਾਰਿਆ ॥ ਅਟਲ ਬਚਨੁ ਨਾਨਕ ਗੁਰ ਤੇਰਾ ਸਫਲ ਕਰੁ ਮਸਤਕਿ ਧਾਰਿਆ ॥੨॥੨੧॥੪੯॥

ਅਰਥ: ਸੋਰਠਿ ਮਹਲਾ ੫ ॥
ਹੇ ਭਾਈ! ਮੇਰਾ ਗੁਰੂ (ਮੇਰਾ) ਸਹਾਈ ਬਣਿਆ ਹੈ, (ਗੁਰੂ ਦੀ ਸ਼ਰਨ ਦੀ ਬਰਕਤਿ ਨਾਲ) ਪ੍ਰਭੂ ਨੇ ਕਿਰਪਾ ਕਰ ਕੇ (ਆਪਣੇ) ਹੱਥ ਦੇ ਕੇ (ਬਾਲਕ ਹਰਿ ਗੋਬਿੰਦ ਨੂੰ) ਬਚਾ ਲਿਆ ਹੈ, (ਹੁਣ ਬਾਲਕ) ਹਰਿ ਗੋਬਿੰਦ ਬਿਲਕੁਲ ਰਾਜ਼ੀ-ਬਾਜ਼ੀ ਹੋ ਗਿਆ ਹੈ ।੧।(ਹੇ ਭਾਈ! ਬਾਲਕ ਹਰਿ ਗੋਬਿੰਦ ਦਾ) ਤਾਪ ਲਹਿ ਗਿਆ ਹੈ, ਪ੍ਰਭੂ ਨੇ ਆਪ ਉਤਾਰਿਆ ਹੈ, ਪ੍ਰਭੂ ਨੇ ਆਪਣੇ ਸੇਵਕ ਦੀ ਇੱਜ਼ਤ ਰੱਖ ਲਈ ਹੈ । ਹੇ ਭਾਈ! ਗੁਰੂ ਦੀ ਸੰਗਤਿ ਤੋਂ (ਮੈਂ) ਸਾਰੇ ਫਲ ਪ੍ਰਾਪਤ ਕੀਤੇ ਹਨ, ਮੈਂ (ਸਦਾ) ਗੁਰੂ ਤੋਂ (ਹੀ) ਕੁਰਬਾਨ ਜਾਂਦਾ ਹਾਂ ।੧।(ਹੇ ਭਾਈ ਜੇਹੜਾ ਭੀ ਮਨੁੱਖ ਪ੍ਰਭੂ ਦਾ ਪੱਲਾ ਫੜੀ ਰੱਖਦਾ ਹੈ, ਉਸ ਦਾ) ਇਹ ਲੋਕ ਤੇ ਪਰਲੋਕ ਦੋਵੇਂ ਹੀ ਪਰਮਾਤਮਾ ਸਵਾਰ ਦੇਂਦਾ ਹੈ, ਅਸਾਂ ਜੀਵਾਂ ਦਾ ਕੋਈ ਗੁਣ ਜਾਂ ਔਗੁਣ ਪਰਮਾਤਮਾ ਚਿੱਤ ਵਿਚ ਨਹੀਂ ਰੱਖਦਾ । ਹੇ ਨਾਨਕ! (ਆਖ—) ਹੇ ਗੁਰੂ! ਤੇਰਾ (ਇਹ) ਬਚਨ ਕਦੇ ਟਲਣ ਵਾਲਾ ਨਹੀਂ (ਕਿ ਪਰਮਾਤਮਾ ਹੀ ਜੀਵ ਦਾ ਲੋਕ ਪਰਲੋਕ ਵਿਚ ਰਾਖਾ ਹੈ) । ਹੇ ਗੁਰੂ! ਤੂੰ ਆਪਣਾ ਬਰਕਤਿ ਵਾਲਾ ਹੱਥ (ਅਸਾਂ ਜੀਵਾਂ ਦੇ) ਮੱਥੇ ਉੱਤੇ ਰੱਖਦਾ ਹੈਂ ।੨।੨੧।੪੯।

Begin typing your search term above and press enter to search. Press ESC to cancel.

Back To Top