अंग : 678
धनासरी महला ५ ॥ जिनि तुम भेजे तिनहि बुलाए सुख सहज सेती घरि आउ ॥ अनद मंगल गुन गाउ सहज धुनि निहचल राजु कमाउ ॥१॥ तुम घरि आवहु मेरे मीत ॥ तुमरे दोखी हरि आपि निवारे अपदा भई बितीत ॥ रहाउ ॥ प्रगट कीने प्रभ करनेहारे नासन भाजन थाके ॥ घरि मंगल वाजहि नित वाजे अपुनै खसमि निवाजे ॥२॥ असथिर रहहु डोलहु मत कबहू गुर कै बचनि अधारि ॥ जै जै कारु सगल भू मंडल मुख ऊजल दरबार ॥३॥ जिन के जीअ तिनै ही फेरे आपे भइआ सहाई ॥ अचरजु कीआ करनैहारै नानक सचु वडिआई ॥४॥४॥२८॥
अर्थ: मेरे मित्र (मन)! (अब) तू हृदय-घर में टिका रह (आ जा)। परमात्मा ने खुद ही (कामादिक) तेरे वैरी दूर कर दिए हैं (कामादिक वैरियों से पड़ रही मार की) विपदा (अब) समाप्त हो गई है। रहाउ।(हे मेरी जिंदे!) जिसने तुझे (संसार में) भेजा है, उसने तुझे अपनी ओर प्रेरित करना आरम्भ किया हुआ है, तू आनंद से आत्मिक अडोलता से हृदय-घर में टिका रह। हे जिंदे! आत्मिक अडोलता की रौंअ(धुन) में, आनंद-खुशी पैदा करने वाले हरी-गुण गाया कर (इस तरह कामादिक वैरियों पर) अटल राज कर।1।(हे मेरी जिंदे!) सब कुछ कर सकने वाले पति-प्रभू ने जिन पर मेहर की, उनके अंदर उसने अपना आप प्रगट कर दिया, उनकी भटकनें खत्म हो गई, उनके हृदय-घर में आत्मिक आनंद के (मानो) बाजे सदा बजने लग जाते हैं।2।(हे जिंदे!) गुरू के उपदेश पर चल के, गुरू के आसरे रह के, तू भी (कामादिक वैरियों की टक्कर में) मजबूती से खड़ा हो जा, देखना, कभी भी डोलना नहीं। सारी सृष्टि में शोभा होगी, प्रभू की हजूरी में तेरा मुँह उज्जवल होगा।3।हे नानक! जिस प्रभू जी ने जीव पैदा किए हुए हैं, वह स्वयं ही इनको (विकारों से) बचाता है, वह खुद ही मददगार बनता है। सब कुछ कर सकने वाले परमात्मा ने ये अनोखी खेल बना दी है, उसकी महिमा सदा कायम रहने वाली है।4।4।28।
ਅੰਗ : 696
ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥
ਅਰਥ: ਰਾਗ ਜੈਤਸਰੀ, ਘਰ ੧ ਵਿੱਚ ਗੁਰੂ ਰਾਮਦਾਸ ਜੀ ਦੀ ਚਾਰ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। (ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ ॥੧॥ ਹੇ ਮੇਰੇ ਮਨ! (ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ)। (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ ॥ ਰਹਾਉ ॥ ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ ॥੨॥ ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ ॥੩॥ ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਦਾਸ ਨਾਨਕ ਜੀ! (ਆਖੋ—) ਹੇ ਗੁਰੂ! ਸਾਨੂੰ ਅੰਨ੍ਹਿਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ ॥੪॥੧॥
अंग : 696
जैतसरी महला ४ घरु १ चउपदे ੴसतिगुर प्रसादि ॥ मेरै हीअरै रतनु नामु हरि बसिआ गुरि हाथु धरिओ मेरै माथा ॥ जनम जनम के किलबिख दुख उतरे गुरि नामु दीओ रिनु लाथा ॥१॥ मेरे मन भजु राम नामु सभि अरथा ॥ गुरि पूरै हरि नामु दि्रड़ाइआ बिनु नावै जीवनु बिरथा ॥ रहाउ ॥ बिनु गुर मूड़ भए है मनमुख ते मोह माइआ नित फाथा ॥ तिन साधू चरण न सेवे कबहू तिन सभु जनमु अकाथा ॥२॥ जिन साधू चरण साध पग सेवे तिन सफलिओ जनमु सनाथा ॥ मो कउ कीजै दासु दास दासन को हरि दइआ धारि जगंनाथा ॥३॥ हम अंधुले गिआनहीन अगिआनी किउ चालह मारगि पंथा ॥ हम अंधुले कउ गुर अंचलु दीजै जन नानक चलह मिलंथा ॥४॥१॥
अर्थ: राग जैतसरी, घर १ में गुरु रामदास जी की चार-बन्दों वाली बाणी। अकाल पुरख एक है और सतिगुरु की कृपा द्वारा मिलता है। (हे भाई! जब) गुरु ने मेरे सिर ऊपर अपना हाथ रखा, तो मेरे हृदय में परमात्मा का रत्न (जैसा कीमती) नाम आ वसा। (हे भाई! जिस भी मनुष्य को) गुरु ने परमात्मा का नाम दिया, उस के अनकों जन्मों के पाप दुःख दूर हो गए, (उस के सिर से पापों का कर्ज) उतर गया ॥१॥ हे मेरे मन! (सदा) परमात्मा का नाम सिमरिया कर, (परमात्मा) सारे पदार्थ (देने वाला है)। (हे मन! गुरु की सरन में ही रह) पूरे गुरु ने (ही) परमात्मा का नाम (ह्रदय में) पक्का किया है। और, नाम के बिना मनुष्य जीवन व्यर्थ चला जाता है ॥ रहाउ ॥ हे भाई! जो मनुष्य अपने मन के पीछे चलते है वह गुरु (की सरन) के बिना मुर्ख हुए रहते हैं, वह सदा माया के मोह में फसे रहते है। उन्होंने कभी भी गुरु का सहारा नहीं लिया, उनका सारा जीवन व्यर्थ चला जाता है ॥२॥ हे भाई! जो मनुष्य गुरू के चरनो का आसरा लेते हैं, वह गुरू वालेे बन जाते हैं, उनकी जिदंगी सफल हो जाती है। हे हरी! हे जगत के नाथ! मेरे पर मेहर कर, मुझे अपने दासों के दासों का दास बना ले ॥३॥ हे गुरू! हम माया मे अँधे हो रहे हैं, हम आतमिक जीवन की सूझ से अनजान हैं, हमे सही जीवन की सूझ नही है, हम आपके बताए हुए जीवन-राह पर चल नही सकते। दास नानक जी!(कहो-) हे गुरू! हम अँधियों के अपना पला दीजिए जिस से हम आपके बताए हुए रास्ते पर चल सकें ॥४॥१॥
ਅੰਗ : 704-705
ਜੈਤਸਰੀ ਮਹਲਾ ੫ ਘਰੁ ੨ ਛੰਤ
ੴ ਸਤਿਗੁਰ ਪ੍ਰਸਾਦਿ ॥ ਸਲੋਕੁ ॥
ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ ਨਾਨਕ ਪ੍ਰਭ ਸਰਣਾਗਤੀ ਰਾਖਨ ਕਉ ਸਮਰਥੁ ॥੧॥ ਛੰਤੁ ॥ ਜਿਉ ਜਾਨਹੁ ਤਿਉ ਰਾਖੁ ਹਰਿ ਪ੍ਰਭ ਤੇਰਿਆ ॥ ਕੇਤੇ ਗਨਉ ਅਸੰਖ ਅਵਗਣ ਮੇਰਿਆ ॥ ਅਸੰਖ ਅਵਗਣ ਖਤੇ ਫੇਰੇ ਨਿਤਪ੍ਰਤਿ ਸਦ ਭੂਲੀਐ ॥ ਮੋਹ ਮਗਨ ਬਿਕਰਾਲ ਮਾਇਆ ਤਉ ਪ੍ਰਸਾਦੀ ਘੂਲੀਐ ॥ ਲੂਕ ਕਰਤ ਬਿਕਾਰ ਬਿਖੜੇ ਪ੍ਰਭ ਨੇਰ ਹੂ ਤੇ ਨੇਰਿਆ ॥ ਬਿਨਵੰਤਿ ਨਾਨਕ ਦਇਆ ਧਾਰਹੁ ਕਾਢਿ ਭਵਜਲ ਫੇਰਿਆ ॥੧॥ ਸਲੋਕੁ ॥ ਨਿਰਤਿ ਨ ਪਵੈ ਅਸੰਖ ਗੁਣ ਊਚਾ ਪ੍ਰਭ ਕਾ ਨਾਉ ॥ ਨਾਨਕ ਕੀ ਬੇਨੰਤੀਆ ਮਿਲੈ ਨਿਥਾਵੇ ਥਾਉ ॥੨॥ ਛੰਤੁ ॥ ਦੂਸਰ ਨਾਹੀ ਠਾਉ ਕਾ ਪਹਿ ਜਾਈਐ ॥ ਆਠ ਪਹਰ ਕਰ ਜੋੜਿ ਸੋ ਪ੍ਰਭੁ ਧਿਆਈਐ ॥ ਧਿਆਇ ਸੋ ਪ੍ਰਭੁ ਸਦਾ ਅਪੁਨਾ ਮਨਹਿ ਚਿੰਦਿਆ ਪਾਈਐ ॥ ਤਜਿ ਮਾਨ ਮੋਹੁ ਵਿਕਾਰੁ ਦੂਜਾ ਏਕ ਸਿਉ ਲਿਵ ਲਾਈਐ ॥ ਅਰਪਿ ਮਨੁ ਤਨੁ ਪ੍ਰਭੂ ਆਗੈ ਆਪੁ ਸਗਲ ਮਿਟਾਈਐ ॥ ਬਿਨਵੰਤਿ ਨਾਨਕੁ ਧਾਰਿ ਕਿਰਪਾ ਸਾਚਿ ਨਾਮਿ ਸਮਾਈਐ ॥੨॥ ਸਲੋਕੁ ॥ ਰੇ ਮਨ ਤਾ ਕਉ ਧਿਆਈਐ ਸਭ ਬਿਧਿ ਜਾ ਕੈ ਹਾਥਿ ॥ ਰਾਮ ਨਾਮ ਧਨੁ ਸੰਚੀਐ ਨਾਨਕ ਨਿਬਹੈ ਸਾਥਿ ॥੩॥ ਛੰਤੁ ॥ ਸਾਥੀਅੜਾ ਪ੍ਰਭੁ ਏਕੁ ਦੂਸਰ ਨਾਹਿ ਕੋਇ ॥ ਥਾਨ ਥਨੰਤਰਿ ਆਪਿ ਜਲਿ ਥਲਿ ਪੂਰ ਸੋਇ ॥ ਜਲਿ ਥਲਿ ਮਹੀਅਲਿ ਪੂਰਿ ਰਹਿਆ ਸਰਬ ਦਾਤਾ ਪ੍ਰਭੁ ਧਨੀ ॥ ਗੋਪਾਲ ਗੋਬਿੰਦ ਅੰਤੁ ਨਾਹੀ ਬੇਅੰਤ ਗੁਣ ਤਾ ਕੇ ਕਿਆ ਗਨੀ ॥ ਭਜੁ ਸਰਣਿ ਸੁਆਮੀ ਸੁਖਹ ਗਾਮੀ ਤਿਸੁ ਬਿਨਾ ਅਨ ਨਾਹਿ ਕੋਇ ॥ ਬਿਨਵੰਤਿ ਨਾਨਕ ਦਇਆ ਧਾਰਹੁ ਤਿਸੁ ਪਰਾਪਤਿ ਨਾਮੁ ਹੋਇ ॥੩॥ ਸਲੋਕੁ ॥ ਚਿਤਿ ਜਿ ਚਿਤਵਿਆ ਸੋ ਮੈ ਪਾਇਆ ॥ ਨਾਨਕ ਨਾਮੁ ਧਿਆਇ ਸੁਖ ਸਬਾਇਆ ॥੪॥ ਛੰਤੁ ॥ ਅਬ ਮਨੁ ਛੂਟਿ ਗਇਆ ਸਾਧੂ ਸੰਗਿ ਮਿਲੇ ॥ ਗੁਰਮੁਖਿ ਨਾਮੁ ਲਇਆ ਜੋਤੀ ਜੋਤਿ ਰਲੇ ॥ ਹਰਿ ਨਾਮੁ ਸਿਮਰਤ ਮਿਟੇ ਕਿਲਬਿਖ ਬੁਝੀ ਤਪਤਿ ਅਘਾਨਿਆ ॥ ਗਹਿ ਭੁਜਾ ਲੀਨੇ ਦਇਆ ਕੀਨੇ ਆਪਨੇ ਕਰਿ ਮਾਨਿਆ ॥ ਲੈ ਅੰਕਿ ਲਾਏ ਹਰਿ ਮਿਲਾਏ ਜਨਮ ਮਰਣਾ ਦੁਖ ਜਲੇ ॥ ਬਿਨਵੰਤਿ ਨਾਨਕ ਦਇਆ ਧਾਰੀ ਮੇਲਿ ਲੀਨੇ ਇਕ ਪਲੇ ॥੪॥੨॥
ਅਰਥ: ਰਾਗ ਜੈਤਸਰੀ, ਘਰ ੨ ਵਿੱਚ ਗੁਰੂ ਅਰਜਨ ਦੇਵ ਜੀ ਦੀ ਬਾਣੀ 'ਛੰਤ' (ਛੰਦ)।
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਸਲੋਕੁ ।
ਹੇ ਨਾਨਕ ਜੀ! (ਆਖੋ-) ਹੇ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ, ਤੂੰ (ਸਰਨ ਆਏ ਦੀ) ਰੱਖਿਆ ਕਰਨ ਦੀ ਤਾਕਤ ਰੱਖਦਾ ਹੈਂ। ਹੇ ਸਭ ਤੋਂ ਉੱਚੇ! ਹੇ ਅਪਹੁੰਚ! ਹੇ ਬੇਅੰਤ! ਤੂੰ ਸਭ ਦਾ ਮਾਲਕ ਹੈਂ, ਤੇਰਾ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ, ਬਿਆਨ ਤੋਂ ਪਰੇ ਹੈ ॥੧॥ ਛੰਤੁ ॥ ਹੇ ਹਰੀ! ਹੇ ਪ੍ਰਭੂ! ਮੈਂ ਤੇਰਾ ਹਾਂ, ਜਿਵੇਂ ਜਾਣੋ ਤਿਵੇਂ (ਮਾਇਆ ਦੇ ਮੋਹ ਤੋਂ) ਮੇਰੀ ਰੱਖਿਆ ਕਰ। ਮੈਂ (ਆਪਣੇ) ਕਿਤਨੇ ਕੁ ਔਗੁਣ ਗਿਣਾਂ ? ਮੇਰੇ ਅੰਦਰ ਅਣਗਿਣਤ ਔਗੁਣ ਹਨ। ਹੇ ਪ੍ਰਭੂ! ਮੇਰੇ ਅਣਿਗਣਤ ਹੀ ਔਗੁਣ ਹਨ, ਪਾਪਾਂ ਦੇ ਗੇੜਾਂ ਵਿਚ ਫਸਿਆ ਰਹਿੰਦਾ ਹਾਂ, ਨਿੱਤ ਹੀ ਸਦਾ ਹੀ ਉਕਾਈ ਖਾ ਜਾਈਦੀ ਹੈ। ਭਿਆਨਕ ਮਾਇਆ ਦੇ ਮੋਹ ਵਿਚ ਮਸਤ ਰਹੀਦਾ ਹੈ, ਤੇਰੀ ਕਿਰਪਾ ਨਾਲ ਹੀ ਬਚ ਸਕੀਦਾ ਹੈ। ਅਸੀਂ ਜੀਵ ਦੁਖਦਾਈ ਵਿਕਾਰ (ਆਪਣੇ ਵਲੋਂ) ਪਰਦੇ ਵਿਚ ਕਰਦੇ ਹਾਂ, ਪਰ, ਹੇ ਪ੍ਰਭੂ! ਤੂੰ ਸਾਡੇ ਨੇੜੇ ਤੋਂ ਨੇੜੇ (ਸਾਡੇ ਨਾਲ ਹੀ) ਵੱਸਦਾ ਹੈ। ਨਾਨਕ ਜੀ ਬੇਨਤੀ ਕਰਦੇ ਹਨ ਹੇ ਪ੍ਰਭੂ! ਸਾਡੇ ਉਤੇ ਮੇਹਰ ਕਰ, ਸਾਨੂੰ ਜੀਵਾਂ ਨੂੰ ਸੰਸਾਰ-ਸਮੁੰਦਰ ਦੇ (ਵਿਕਾਰਾਂ ਦੇ) ਗੇੜ ਵਿਚੋਂ ਕੱਢ ਲੈ ॥੧॥ ਹੇ ਭਾਈ! ਪਰਮਾਤਮਾ ਦੇ ਅਣਗਿਣਤ ਗੁਣਾਂ ਦਾ ਨਿਰਨਾ ਨਹੀਂ ਹੋ ਸਕਦਾ, ਉਸ ਦਾ ਨਾਮਣਾ (ਵਡੱਪਣ) ਸਭ ਤੋਂ ਉੱਚਾ ਹੈ। ਨਾਨਕ ਜੀ ਦੀ (ਉਸੇ ਦੇ ਦਰ ਤੇ ਹੀ) ਅਰਦਾਸ ਹੈ ਕਿ (ਮੈਨੂੰ) ਨਿਆਸਰੇ ਨੂੰ (ਉਸ ਦੇ ਚਰਨਾਂ ਵਿਚ) ਥਾਂ ਮਿਲ ਜਾਏ ॥੨॥ ਛੰਤੁ ॥ ਹੇ ਭਾਈ! ਅਸਾਂ ਜੀਵਾਂ ਵਾਸਤੇ ਪਰਮਾਤਮਾ ਤੋਂ ਬਿਨਾ ਕੋਈ ਹੋਰ ਥਾਂ ਨਹੀਂ ਹੈ, (ਪਰਮਾਤਮਾ ਦਾ ਦਰ ਛੱਡ ਕੇ) ਅਸੀਂ ਹੋਰ ਕਿਸ ਦੇ ਪਾਸ ਜਾ ਸਕਦੇ ਹਾਂ ? ਦੋਵੇਂ ਹੱਥ ਜੋੜ ਕੇ ਅੱਠੇ ਪਹਰ (ਹਰ ਵੇਲੇ) ਪ੍ਰਭੂ ਦਾ ਧਿਆਨ ਧਰਨਾ ਚਾਹੀਦਾ ਹੈ। ਹੇ ਭਾਈ! ਆਪਣੇ ਉਸ ਪ੍ਰਭੂ ਦਾ ਧਿਆਨ ਧਰ ਕੇ (ਉਸ ਦੇ ਦਰ ਤੋਂ) ਮਨ-ਮੰਗੀ ਮੁਰਾਦ ਹਾਸਲ ਕਰ ਲਈਦੀ ਹੈ। (ਆਪਣੇ ਅੰਦਰੋਂ) ਅਹੰਕਾਰ, ਮੋਹ, ਅਤੇ ਕੋਈ ਹੋਰ ਆਸਰਾ ਭਾਲਣ ਦਾ ਭੈੜ ਤਿਆਗ ਕੇ ਇਕ ਪਰਮਾਤਮਾ ਦੇ ਚਰਨਾਂ ਨਾਲ ਹੀ ਸੁਰਤ ਜੋੜਨੀ ਚਾਹੀਦੀ ਹੈ। ਹੇ ਭਾਈ! ਪ੍ਰਭੂ ਦੀ ਹਜ਼ੂਰੀ ਵਿਚ ਆਪਣਾ ਮਨ ਆਪਣਾ ਸਰੀਰ ਭੇਟਾ ਕਰ ਕੇ (ਆਪਣੇ ਅੰਦਰੋਂ) ਸਾਰਾ ਆਪਾ-ਭਾਵ ਮਿਟਾ ਦੇਣਾ ਚਾਹੀਦਾ ਹੈ। ਨਾਨਕ ਜੀ (ਤਾਂ ਪ੍ਰਭੂ ਦੇ ਦਰ ਤੇ ਹੀ) ਬੇਨਤੀ ਕਰਦੇ ਹਨ (ਤੇ ਆਖਦੇ ਹਨ – ਹੇ ਪ੍ਰਭੂ!) ਮੇਹਰ ਕਰ (ਤੇਰੀ ਮੇਹਰ ਨਾਲ ਹੀ ਤੇਰੇ) ਸਦਾ-ਥਿਰ ਰਹਿਣ ਵਾਲੇ ਨਾਮ ਵਿਚ ਲੀਨ ਹੋ ਸਕੀਦਾ ਹੈ ॥੨॥ ਹੇ (ਮੇਰੇ) ਮਨ! ਜਿਸ ਪਰਮਾਤਮਾ ਦੇ ਹੱਥ ਵਿਚ (ਸਾਡੀ) ਹਰੇਕ (ਜੀਵਨ-) ਜੁਗਤਿ ਹੈ, ਉਸ ਦਾ ਨਾਮ ਸਿਮਰਨਾ ਚਾਹੀਦਾ ਹੈ। ਹੇ ਨਾਨਕ ਜੀ! ਪਰਮਾਤਮਾ ਦਾ ਨਾਮ-ਧਨ ਇਕੱਠਾ ਕਰਨਾ ਚਾਹੀਦਾ ਹੈ, (ਇਹੀ ਧਨ) ਸਾਡੇ ਨਾਲ ਸਾਥ ਕਰਦਾ ਹੈ ॥੩॥ ਛੰਤੁ ॥ ਹੇ ਭਾਈ! ਸਿਰਫ਼ ਪਰਮਾਤਮਾ ਹੀ (ਸਦਾ ਨਾਲ ਨਿਭਣ ਵਾਲਾ) ਸਾਥੀ ਹੈ, ਉਸ ਤੋਂ ਬਿਨਾ ਹੋਰ ਕੋਈ (ਸਾਥੀ) ਨਹੀਂ। ਉਹੀ ਪਰਮਾਤਮਾ ਪਾਣੀ ਵਿਚ ਧਰਤੀ ਵਿਚ ਹਰੇਕ ਥਾਂ ਵਿਚ ਵੱਸ ਰਿਹਾ ਹੈ। ਹੇ ਭਾਈ! ਉਹ ਮਾਲਕ-ਪ੍ਰਭੂ ਪਾਣੀ ਵਿਚ ਧਰਤੀ ਵਿਚ ਆਕਾਸ਼ ਵਿਚ ਵਿਆਪ ਰਿਹਾ ਹੈ, ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈ। ਉਸ ਗੋਪਾਲ ਗੋਬਿੰਦ (ਦੇ ਗੁਣਾਂ) ਦਾ ਅੰਤ ਨਹੀਂ ਪੈ ਸਕਦਾ, ਉਸ ਦੇ ਗੁਣ ਬੇਅੰਤ ਹਨ, ਮੈਂ ਉਸ ਦੇ ਗੁਣ ਕੀਹ ਗਿਣ ਸਕਦਾ ਹਾਂ ? ਹੇ ਭਾਈ! ਉਸ ਮਾਲਕ ਦੀ ਸਰਨ ਪਿਆ ਰਹੁ, ਉਹ ਹੀ ਸਾਰੇ ਸੁਖ ਅਪੜਾਣ ਵਾਲਾ ਹੈ। ਉਸ ਤੋਂ ਬਿਨਾ (ਅਸਾਂ ਜੀਵਾਂ ਦਾ) ਹੋਰ ਕੋਈ (ਸਹਾਰਾ) ਨਹੀਂ ਹੈ। ਨਾਨਕ ਜੀ ਬੇਨਤੀ ਕਰਦੇ ਹਨ – ਹੇ ਪ੍ਰਭੂ! ਜਿਸ ਉਤੇ ਤੂੰ ਮੇਹਰ ਕਰਦਾ ਹੈਂ, ਉਸ ਨੂੰ ਤੇਰਾ ਨਾਮ ਹਾਸਲ ਹੋ ਜਾਂਦਾ ਹੈ ॥੩॥ ਹੇ ਨਾਨਕ ਜੀ! (ਆਖੋ – ਹੇ ਭਾਈ!) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਉਸ ਦੇ ਦਰ ਤੋਂ) ਸਾਰੇ ਸੁਖ (ਮਿਲ ਜਾਂਦੇ ਹਨ), ਮੈਂ ਤਾਂ ਜੇਹੜੀ ਭੀ ਮੰਗ ਆਪਣੇ ਚਿੱਤ ਵਿਚ (ਉਸ ਪਾਸੋਂ) ਮੰਗੀ ਹੈ, ਉਹ ਮੈਨੂੰ (ਸਦਾ) ਮਿਲ ਗਈ ਹੈ ॥੪॥ ਛੰਤੁ ॥ ਹੇ ਭਾਈ! ਗੁਰੂ ਦੀ ਸੰਗਤਿ ਵਿਚ ਮਿਲ ਕੇ ਹੁਣ (ਮੇਰਾ) ਮਨ (ਮਾਇਆ ਦੇ ਮੋਹ ਤੋਂ) ਸੁਤੰਤਰ ਹੋ ਗਿਆ ਹੈ। (ਜਿਨ੍ਹਾਂ ਨੇ ਭੀ) ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਸਿਮਰਿਆ ਹੈ, ਉਹਨਾਂ ਦੀ ਜਿੰਦ ਪਰਮਾਤਮਾ ਦੀ ਜੋਤੀ ਵਿਚ ਲੀਨ ਰਹਿੰਦੀ ਹੈ। ਹੇ ਭਾਈ! ਪਰਮਾਤਮਾ ਦਾ ਨਾਮ ਸਿਮਰਿਆਂ ਸਾਰੇ ਪਾਪ ਮਿਟ ਜਾਂਦੇ ਹਨ, (ਵਿਕਾਰਾਂ ਦੀ) ਸੜਨ ਮੁੱਕ ਜਾਂਦੀ ਹੈ, (ਮਨ ਮਾਇਆ ਵਲੋਂ) ਰੱਜ ਜਾਂਦਾ ਹੈ। ਜਿਨ੍ਹਾਂ ਉਤੇ ਪ੍ਰਭੂ ਦਇਆ ਕਰਦਾ ਹੈ, ਜਿਨ੍ਹਾਂ ਦੀ ਬਾਂਹ ਫੜ ਕੇ ਆਪਣੇ ਬਣਾ ਲੈਂਦਾ ਹੈ, ਤੇ, ਆਦਰ ਦੇਂਦਾ ਹੈ। ਜਿਨ੍ਹਾਂ ਨੂੰ ਆਪਣੇ ਚਰਨਾਂ ਵਿਚ ਜੋੜ ਲੈਂਦਾ ਹੈ ਆਪਣੇ ਨਾਲ ਮਿਲਾ ਲੈਂਦਾ ਹੈ, ਉਹਨਾਂ ਦੇ ਜਨਮ ਮਰਨ ਦੇ ਸਾਰੇ ਦੁੱਖ ਸੜ (ਕੇ ਸੁਆਹ ਹੋ) ਜਾਂਦੇ ਹਨ। ਨਾਨਕ ਜੀ ਬੇਨਤੀ ਕਰਦੇ ਹਨ – (ਹੇ ਭਾਈ! ਜਿਨ੍ਹਾਂ ਉਤੇ ਪ੍ਰਭੂ) ਮੇਹਰ ਕਰਦਾ ਹੈ, ਉਹਨਾਂ ਨੂੰ ਇਕ ਪਲ ਵਿਚ ਆਪਣੇ ਨਾਲ ਮਿਲਾ ਲੈਂਦਾ ਹੈ ॥੪॥੨॥
अंग : 704-705
जैतसरी महला ५ घरु २ छंत ੴ सतिगुर प्रसादि ॥ सलोकु ॥ ऊचा अगम अपार प्रभु कथनु न जाइ अकथु ॥ नानक प्रभ सरणागती राखन कउ समरथु ॥१॥ छंतु ॥ जिउ जानहु तिउ राखु हरि प्रभ तेरिआ ॥ केते गनउ असंख अवगण मेरिआ ॥ असंख अवगण खते फेरे नितप्रति सद भूलीऐ ॥ मोह मगन बिकराल माइआ तउ प्रसादी घूलीऐ ॥ लूक करत बिकार बिखड़े प्रभ नेर हू ते नेरिआ ॥ बिनवंति नानक दइआ धारहु काढि भवजल फेरिआ ॥१॥ सलोकु ॥ निरति न पवै असंख गुण ऊचा प्रभ का नाउ ॥ नानक की बेनंतीआ मिलै निथावे थाउ ॥२॥ छंतु ॥ दूसर नाही ठाउ का पहि जाईऐ ॥ आठ पहर कर जोड़ि सो प्रभु धिआईऐ ॥ धिआइ सो प्रभु सदा अपुना मनहि चिंदिआ पाईऐ ॥ तजि मान मोहु विकारु दूजा एक सिउ लिव लाईऐ ॥ अरपि मनु तनु प्रभू आगै आपु सगल मिटाईऐ ॥ बिनवंति नानकु धारि किरपा साचि नामि समाईऐ ॥२॥ सलोकु ॥ रे मन ता कउ धिआईऐ सभ बिधि जा कै हाथि ॥ राम नाम धनु संचीऐ नानक निबहै साथि ॥३॥ छंतु ॥ साथीअड़ा प्रभु एकु दूसर नाहि कोइ ॥ थान थंनतरि आपि जलि थलि पूर सोइ ॥ जलि थलि महीअलि पूरि रहिआ सरब दाता प्रभु धनी ॥ गोपाल गोबिंद अंतु नाही बेअंत गुण ता के किआ गनी ॥ भजु सरणि सुआमी सुखह गामी तिसु बिना अन नाहि कोइ ॥ बिनवंति नानक दइआ धारहु तिसु परापति नामु होइ ॥३॥ सलोकु ॥ चिति जि चितविआ सो मै पाइआ ॥ नानक नामु धिआइ सुख सबाइआ ॥४॥ छंतु ॥ अब मनु छूटि गइआ साधू संगि मिले ॥ गुरमुखि नामु लइआ जोती जोति रले ॥ हरि नामु सिमरत मिटे किलबिख बुझी तपति अघानिआ ॥ गहि भुजा लीने दइआ कीने आपने करि मानिआ ॥ लै अंकि लाए हरि मिलाए जनम मरणा दुख जले ॥ बिनवंति नानक दइआ धारी मेलि लीने इक पले ॥४॥२॥
अर्थ: राग जैतसरी, घर २ में गुरू अर्जन देव जी की बाणी 'छंत' (छंद)।
अकाल पुरख एक है और सतिगुरू की कृपा द्वारा मिलता है। सलोक
हे नानक जी! (कहो-) हे प्रभू! मैं तेरी श़रण आया हूँ, तूँ (श़रण आए की) रक्षा करने की ताकत रखता हैं। हे सब से ऊंचे! हे अपहुँच! हे बेअंत! तूँ सब का मालिक हैं, तेरा स्वरूप बयान नहीं किया जा सकता, बयान से परे है ॥१॥ छंत ॥ हे हरी! हे प्रभू! मैं तेरा हूँ, जैसे जानों वैसे (माया के मोह से) मेरी रक्षा कर। मैं (अपने) कितने अवगुण गिना ? मेरे अंदर अनगिनत अवगुण हैं। हे प्रभू! मेरे अनगिनत ही अवगुण हैं, पापों के घेरे में फंसा रहता हूँ, रोज ही सदा ही उकाई खा जाते हैं। भयानक माया के मोह में मस्त रहते हैं, तेरी कृपा से ही बच पाते हैं। हम जीव दुखदाई विकार (अपने तरफ़ से) परदे में करते हैं, परन्तु, हे प्रभू! तूँ हमारे पास से पास (हमारे साथ ही) वसता हैं। नानक जी बेनती करते हैं हे प्रभू! हमारे ऊपर मेहर कर, हम जीवों को संसार-समुँद्र के (विकारों के) घेरे से निकल लो ॥१॥ हे भाई! परमात्मा के अनगिनत गुणों का निर्णय नहीं हो सकता, उस की प्रतिष्ठा सब से ऊंची है। नानक जी की (उसके दर पर ही) अरदास है कि (मुझे) निआसरे को (उसके चरणों में) जगह मिल जाए ॥२॥ छंत ॥ हे भाई! हम जीवों के लिए परमात्मा के बिना कोई अन्य जगह नहीं है, (परमात्मा का दर छोड़ कर) हम अन्य किस के पास जा सकते हैं ? दोनों हाथ जोड़ कर आठों पहर (हर समय) प्रभू का ध्यान धरना चाहिए। हे भाई! अपने उस प्रभू का ध्यान धर कर (उस के दर से) मन-इच्छित मुराद हासिल कर लई दी है। (अपने अंदर से) अहंकार, मोह, और कोई अन्य आसरा ढूंढ़ने की आदत त्याग कर एक परमात्मा के चरणों के साथ ही सुरत जोड़नी चाहिए। हे भाई! प्रभू की हज़ूरी में अपना मन अपना शरीर भेंटा कर के (अपने अंदर से) सारा आपा-भाव मिटा देना चाहिए। नानक जी (तो प्रभू के दर पर ही) बेनती करते हैं (और कहते हैं – हे प्रभू!) मेहर कर (तेरी मेहर के साथ ही तेरे) सदा-थिर रहने वाले नाम में लीन हो सकते हैं ॥२॥ हे (मेरे) मन! जिस परमात्मा के हाथ में (हमारी) प्रत्येक (जीवन-) जुगत है, उस का नाम सिमरना चाहिए। हे नानक जी! परमात्मा का नाम-धन इकठ्ठा करना चाहिए, (यही धन) हमारा साथ देने वाला है ॥३॥ छंत ॥ हे भाई! सिर्फ़ परमात्मा ही (सदा साथ देने वाला) साथी है, उस के बिना अन्य कोई (साथी) नहीं। वही परमात्मा पानी में धरती में प्रत्येक जगह वस रहा है। हे भाई! वह मालिक-प्रभू पानी में धरती में आकाश में वस रहा है, सब जीवों को दाताँ देने वाला है। उस गोपाल गोबिंद (के गुणों) का अंत नहीं पै सकता, उस के गुण बेअंत हैं, मैं उस के गुण क्या गिन सकता हूँ ? हे भाई! उस मालिक की श़रण पड़े रहो, वह ही सारे सुख देने वाला है। उस के बिना (हम जीवों का) अन्य कोई (सहारा) नहीं है। नानक जी बेनती करते हैं – हे प्रभू! जिस ऊपर तूँ मेहर करता है, उस को तेरा नाम हासिल हो जाता है ॥३॥ हे नानक जी! (कहो – हे भाई!) परमात्मा का नाम सिमरिया कर, (उसके दर से) सारे सुख (मिल जाते हैं), मैं तो जो भी माँग अपने मन में (उस से) माँगी है, वह मुझे (सदा) मिल गई है ॥४॥ छंत ॥ हे भाई! गुरू की संगत में मिल कर अब (मेरा) मन (माया के मोह से) स्वतंत्र हो गया है। (जिन्होनें भी) गुरू की श़रण पड़ कर परमात्मा का नाम सिमरिया है, उनकी जिंद परमात्मा की ज्योती में लीन रहती है। हे भाई! परमात्मा का नाम सिमरने से सारे पाप मिट जाते हैं, (विकारों की) जलन ख़त्म हो जाती है, (मन माया की तरफ़ से) रज जाता है। जिन ऊपर प्रभू दया करता है, जिन की बाजू पकड़ कर अपना बना लेता है, और, आदर देता है। जिन को अपने चरणों में जोड़ लेता है अपने साथ मिला लेता है, उनके जन्म मरण के सारे दुःख जल (कर सवाह हो) जाते हैं। नानक जी बेनती करते हैं – (हे भाई! जिन ऊपर प्रभू) मेहर करता है, उनको एक पल में अपने साथ मिला लेता है ॥४॥२॥
ਅੰਗ : 659
ਰਾਗੁ ਸੋਰਠਿ ਬਾਣੀ ਭਗਤ ਭੀਖਨ ਕੀ
ੴ ਸਤਿਗੁਰ ਪ੍ਰਸਾਦਿ ॥
ਐਸਾ ਨਾਮੁ ਰਤਨੁ ਨਿਰਮੋਲਕੁ ਪੁੰਨਿ ਪਦਾਰਥੁ ਪਾਇਆ ॥ ਅਨਿਕ ਜਤਨ ਕਰਿ ਹਿਰਦੈ ਰਾਖਿਆ ਰਤਨੁ ਨ ਛਪੈ ਛਪਾਇਆ ॥੧॥ ਹਰਿ ਗੁਨ ਕਹਤੇ ਕਹਨੁ ਨ ਜਾਈ ॥ ਜੈਸੇ ਗੂੰਗੇ ਕੀ ਮਿਠਿਆਈ ॥੧॥ ਰਹਾਉ ॥ ਰਸਨਾ ਰਮਤ ਸੁਨਤ ਸੁਖੁ ਸ੍ਰਵਨਾ ਚਿਤ ਚੇਤੇ ਸੁਖੁ ਹੋਈ ॥ ਕਹੁ ਭੀਖਨ ਦੁਇ ਨੈਨ ਸੰਤੋਖੇ ਜਹ ਦੇਖਾਂ ਤਹ ਸੋਈ ॥੨॥੨॥
ਅਰਥ: ਰਾਗ ਸੋਰਠਿ ਸ਼ਬਦ ਸੰਤ ਭੀਖਨ ਦੇ।
ਵਾਹਿਗੁਰੂ ਕੇਵਲ ਇਕ ਹੈ। ਸੱਚੇ ਗੁਰਾਂ ਦੀ ਦਇਆ ਦੁਆਰਾ ਉਹ ਪ੍ਰਾਪਤ ਹੁੰਦਾ ਹੈ।
ਅਣਮੁੱਲਾ ਹੀਰਾ ਅਤੇ ਸ੍ਰੇਸ਼ਟ ਦੋਲਤ ਐਹੋ ਜੇਹੇ ਨਾਮ ਨੂੰ ਮੈਂ ਨੇਕ ਅਮਲਾਂ ਦੇ ਰਾਹੀਂ ਪ੍ਰਾਪਤ ਕੀਤਾ ਹੈ।
ਅਨੇਕਾਂ, ਉਪਰਾਲਿਆਂ ਨਾਲ ਮੈਂ ਇਸ ਨੂੰ ਆਪਣੇ ਨਾਮ-ਮਨ ਅੰਦਰ ਟਿਕਾਇਆ ਹੈ। ਲੁਕੋਣ ਦੁਆਰਾ ਹੀਰਾ ਲੁਕਿਆ ਨਹੀਂ ਰਹਿ ਸਕਦਾ। ਵਰਣਨ ਕਰਨ ਦੁਆਰਾ, ਹਰੀ ਦੀਆਂ ਸਿਫਤਾਂ ਵਰਣਨ ਕੀਤੀਆਂ ਨਹੀਂ ਜਾ ਸਕਦੀਆਂ। ਉਹ ਗੁੰਗੇ ਇਨਸਾਨ ਦੀ ਮਠਿਆਈ ਦੀ ਮਾਨੰਦ ਹਨ। ਠਹਿਰਾਉ। ਸੁਆਮੀ ਨੂੰ, ਮੇਰੀ ਜੀਭਾ ਉਚਾਰਦੀ, ਕੰਨ ਸੁਣਦੇ ਅਤੇ ਮਨ ਸਿਮਰਦਾ ਹੋਇਆ ਪ੍ਰਸੰਨ ਤੇ ਸੁਖੀ ਹੁੰਦਾ ਹੈ। ਭੀਖਣ ਜੀ ਆਖਦੇ ਹਨ, ਮੇਰੇ ਦੋਨੋਂ ਨੇਤ੍ਰ ਸੰਤੁਸ਼ਟ ਹੋ ਗਏ ਹਨ। ਜਿਥੇ ਕਿਤੇ ਭੀ ਮੈਂ ਵੇਖਦਾ ਹਾਂ, ਉਥੇ ਹੀ ਮੈਂ ਉਸ ਸਾਈਂ ਨੂੰ ਵੇਖਦਾ ਹਾਂ।
ਅੰਗ : 785
ਸਲੋਕੁ ਮਃ ੩ ॥ ਸੂਹੈ ਵੇਸਿ ਦੋਹਾਗਣੀ ਪਰ ਪਿਰੁ ਰਾਵਣ ਜਾਇ ॥ ਪਿਰੁ ਛੋਡਿਆ ਘਰਿ ਆਪਣੈ ਮੋਹੀ ਦੂਜੈ ਭਾਇ ॥ ਮਿਠਾ ਕਰਿ ਕੈ ਖਾਇਆ ਬਹੁ ਸਾਦਹੁ ਵਧਿਆ ਰੋਗੁ ॥ ਸੁਧੁ ਭਤਾਰੁ ਹਰਿ ਛੋਡਿਆ ਫਿਰਿ ਲਗਾ ਜਾਇ ਵਿਜੋਗੁ ॥ ਗੁਰਮੁਖਿ ਹੋਵੈ ਸੁ ਪਲਟਿਆ ਹਰਿ ਰਾਤੀ ਸਾਜਿ ਸੀਗਾਰਿ ॥ ਸਹਜਿ ਸਚੁ ਪਿਰੁ ਰਾਵਿਆ ਹਰਿ ਨਾਮਾ ਉਰ ਧਾਰਿ ॥ ਆਗਿਆਕਾਰੀ ਸਦਾ ਸੋੁਹਾਗਣਿ ਆਪਿ ਮੇਲੀ ਕਰਤਾਰਿ ॥ ਨਾਨਕ ਪਿਰੁ ਪਾਇਆ ਹਰਿ ਸਾਚਾ ਸਦਾ ਸੋੁਹਾਗਣਿ ਨਾਰਿ ॥੧॥ ਮਃ ੩ ॥ ਸੂਹਵੀਏ ਨਿਮਾਣੀਏ ਸੋ ਸਹੁ ਸਦਾ ਸਮ੍ਹ੍ਹਾਲਿ ॥ ਨਾਨਕ ਜਨਮੁ ਸਵਾਰਹਿ ਆਪਣਾ ਕੁਲੁ ਭੀ ਛੁਟੀ ਨਾਲਿ ॥੨॥ ਪਉੜੀ ॥ ਆਪੇ ਤਖਤੁ ਰਚਾਇਓਨੁ ਆਕਾਸ ਪਤਾਲਾ ॥ ਹੁਕਮੇ ਧਰਤੀ ਸਾਜੀਅਨੁ ਸਚੀ ਧਰਮ ਸਾਲਾ ॥ ਆਪਿ ਉਪਾਇ ਖਪਾਇਦਾ ਸਚੇ ਦੀਨ ਦਇਆਲਾ ॥ ਸਭਨਾ ਰਿਜਕੁ ਸੰਬਾਹਿਦਾ ਤੇਰਾ ਹੁਕਮੁ ਨਿਰਾਲਾ ॥ ਆਪੇ ਆਪਿ ਵਰਤਦਾ ਆਪੇ ਪ੍ਰਤਿਪਾਲਾ ॥੧॥
ਅਰਥ: ਜੋ ਜੀਵ-ਇਸਤ੍ਰੀ ਦੁਨੀਆ ਦੇ ਸੋਹਣੇ ਪਦਾਰਥ-ਰੂਪ ਕਸੁੰਭੇ ਦੇ ਚੁਹਚੁਹੇ ਰੰਗ ਵਾਲੇ ਵੇਸ ਵਿਚ (ਮਸਤ) ਹੈ ਉਹ ਮੰਦੇ ਭਾਗਾਂ ਵਾਲੀ ਹੈ, ਉਹ (ਮਾਨੋ) ਪਰਾਏ ਖਸਮ ਨੂੰ ਭੋਗਣ ਤੁਰ ਪੈਂਦੀ ਹੈ, ਮਾਇਆ ਦੇ ਪਿਆਰ ਵਿਚ ਉਹ ਲੁੱਟੀ ਜਾ ਰਹੀ ਹੈ (ਕਿਉਂਕਿ) ਉਹ ਆਪਣੇ ਹਿਰਦੇ-ਘਰ ਵਿਚ ਵੱਸਦੇ ਖਸਮ-ਪ੍ਰਭੂ ਨੂੰ ਵਿਸਾਰ ਦੇਂਦੀ ਹੈ। (ਜਿਸ ਜੀਵ-ਇਸਤ੍ਰੀ ਨੇ ਦੁਨੀਆ ਦੇ ਪਦਾਰਥਾਂ ਨੂੰ) ਸੁਆਦਲੇ ਜਾਣ ਕੇ ਭੋਗਿਆ ਹੈ (ਉਸ ਦੇ ਮਨ ਵਿਚ) ਇਹਨਾਂ ਬਹੁਤੇ ਚਸਕਿਆਂ ਤੋਂ ਰੋਗ ਵਧਦਾ ਹੈ, (ਭਾਵ), ਉਹ ਨਿਰੋਲ ਆਪਣੇ ਖਸਮ-ਪ੍ਰਭੂ ਨੂੰ ਛੱਡ ਬਹਿੰਦੀ ਹੈ ਤੇ ਇਸ ਤਰ੍ਹਾਂ ਉਸ ਨਾਲੋਂ ਇਸ ਦਾ ਵਿਛੋੜਾ ਹੋ ਜਾਂਦਾ ਹੈ। ਜੋ ਜੀਵ-ਇਸਤ੍ਰੀ ਗੁਰੂ ਦੇ ਹੁਕਮ ਵਿਚ ਤੁਰਦੀ ਹੈ ਉਸ ਦਾ ਮਨ (ਦੁਨੀਆ ਦੇ ਭੋਗਾਂ ਵਲੋਂ) ਪਰਤਦਾ ਹੈ, ਉਹ (ਪ੍ਰਭੂ-ਪਿਆਰ ਰੂਪ ਗਹਣੇ ਨਾਲ ਆਪਣੇ ਆਪ ਨੂੰ) ਸਜਾ ਬਣਾ ਕੇ ਪਰਮਾਤਮਾ (ਦੇ ਪਿਆਰ) ਵਿਚ ਰੱਤੀ ਰਹਿੰਦੀ ਹੈ, ਪ੍ਰਭੂ ਦਾ ਨਾਮ ਹਿਰਦੇ ਵਿਚ ਧਾਰ ਕੇ ਸਹਜ ਅਵਸਥਾ ਵਿਚ (ਟਿਕ ਕੇ) ਸਦਾ-ਥਿਰ ਰਹਿਣ ਵਾਲੇ ਖਸਮ ਨੂੰ ਮਾਣਦੀ ਹੈ। ਪ੍ਰਭੂ ਦੇ ਹੁਕਮ ਵਿਚ ਤੁਰਨ ਵਾਲੀ ਜੀਵ-ਇਸਤ੍ਰੀ ਸਦਾ ਸੁਹਾਗ ਭਾਗ ਵਾਲੀ ਹੈ, ਕਰਤਾਰ (ਖਸਮ) ਨੇ ਉਸ ਨੂੰ ਆਪਣੇ ਨਾਲ ਮਿਲਾ ਲਿਆ ਹੈ। ਹੇ ਨਾਨਕ! ਜਿਸ ਨੇ ਸਦਾ-ਥਿਰ ਪ੍ਰਭੂ ਖਸਮ ਪ੍ਰਾਪਤ ਕਰ ਲਿਆ ਹੈ ਉਹ (ਜੀਵ-) ਇਸਤ੍ਰੀ ਸਦਾ ਸੁਹਾਗ ਭਾਗ ਵਾਲੀ ਹੈ।1।
ਹੇ ਚੁਹਚੁਹੇ ਕਸੁੰਭੇ-ਰੰਗ ਨਾਲ ਪਿਆਰ ਕਰਨ ਵਾਲੀਏ ਵਿਚਾਰੀਏ! ਖਸਮ-ਪ੍ਰਭੂ ਨੂੰ ਸਦਾ ਚੇਤੇ ਰੱਖ। ਹੇ ਨਾਨਕ! (ਆਖ ਕਿ ਇਸ ਤਰ੍ਹਾਂ) ਤੂੰ ਆਪਣਾ ਜੀਵਨ ਸਵਾਰ ਲਏਂਗੀ, ਤੇਰੀ ਕੁਲ ਭੀ ਤੇਰੇ ਨਾਲ ਮੁਕਤ ਹੋ ਜਾਇਗੀ।2।
ਆਕਾਸ਼ ਤੇ ਪਾਤਾਲ ਦੇ ਵਿਚਲਾ ਸਾਰਾ ਜਗਤ-ਰੂਪ ਤਖ਼ਤ ਪ੍ਰਭੂ ਨੇ ਹੀ ਬਣਾਇਆ ਹੈ, ਉਸ ਨੇ ਆਪਣੇ ਹੁਕਮ ਵਿਚ ਹੀ ਧਰਤੀ ਜੀਵਾਂ ਦੇ ਧਰਮ ਕਮਾਣ ਲਈ ਥਾਂ ਬਣਾਈ ਹੈ। ਹੇ ਦੀਨਾਂ ਤੇ ਦਇਆ ਕਰਨ ਵਾਲੇ ਸਦਾ ਕਾਇਮ ਰਹਿਣ ਵਾਲੇ! ਤੂੰ ਆਪ ਹੀ ਪੈਦਾ ਕਰ ਕੇ ਆਪ ਹੀ ਨਾਸ ਕਰਦਾ ਹੈਂ। (ਹੇ ਪ੍ਰਭੂ!) ਤੇਰਾ ਹੁਕਮ ਅਨੋਖਾ ਹੈ (ਭਾਵ, ਕੋਈ ਇਸ ਨੂੰ ਮੋੜ ਨਹੀਂ ਸਕਦਾ) ਤੂੰ ਸਭ ਜੀਵਾਂ ਨੂੰ ਰਿਜ਼ਕ ਅਪੜਾਂਦਾ ਹੈਂ, ਹਰ ਥਾਂ ਤੂੰ ਖ਼ੁਦ ਆਪ ਮੌਜੂਦ ਹੈਂ ਤੇ ਤੂੰ ਆਪ ਹੀ ਜੀਵਾਂ ਦੀ ਪਾਲਣਾ ਕਰਦਾ ਹੈਂ।1।
अंग : 785
सलोकु मः ३ ॥ सूहै वेसि दोहागणी पर पिरु रावण जाइ ॥ पिरु छोडिआ घरि आपणै मोही दूजै भाइ ॥ मिठा करि कै खाइआ बहु सादहु वधिआ रोगु ॥ सुधु भतारु हरि छोडिआ फिरि लगा जाइ विजोगु ॥ गुरमुखि होवै सु पलटिआ हरि राती साजि सीगारि ॥ सहजि सचु पिरु राविआ हरि नामा उर धारि ॥ आगिआकारी सदा सोहागणि आपि मेली करतारि ॥ नानक पिरु पाइआ हरि साचा सदा सोहागणि नारि ॥१॥ मः ३ ॥ सूहवीए निमाणीए सो सहु सदा सम्ह्हालि ॥ नानक जनमु सवारहि आपणा कुलु भी छुटी नालि ॥२॥ पउड़ी ॥ आपे तखतु रचाइओनु आकास पताला ॥ हुकमे धरती साजीअनु सची धरम साला ॥ आपि उपाइ खपाइदा सचे दीन दइआला ॥ सभना रिजकु संबाहिदा तेरा हुकमु निराला ॥ आपे आपि वरतदा आपे प्रतिपाला ॥१॥
अर्थ: जो जीव-स्त्री दुनिया के सुंदर पदार्थ-रूप कसुंभे के चुहचुहे रंग वाले वेस में (मस्त) है वह मंदी किस्मत वाली है, वह (मानो) पराए खसम को भोगने चल पड़ती है, माया के प्यार में वह लुटी जा रही है (क्योंकि) वह अपने हृदय-घर में बसते खसम-भगवान को विसार देती है। (जिस जीव-स्त्री ने दुनिया के पदार्थों को) स्वादिष्ट जान कर भोगा है (उस के मन में) इन ज्यादा चसकों से रोग बढता है, (भावार्थ ), वह अपने निरोल खसम-भगवान को छोड़ बैठती है और इस तरह उससे इस का विछोड़ा हो जाता है। जो जीव-स्त्री गुरु के हुक्म में चलती है उस का मन (दुनिया के भोगों की तरफ से) मुड़ता है, वह (भगवान-प्यार रूप गहणे के साथ अपने आप को) सजा करके परमात्मा (के प्यार) में रंगी रहती है, भगवान का नाम हृदय में धार के सहज अवस्था में (टिक के) सदा-थिर रहने वाले खसम को मानती है। भगवान के हुक्म में चलने वाली जीव-स्त्री सदा सुहाग भाग्य वाली है, करतार (खसम) ने उस को अपने साथ मिला लिया है। हे नानक ! जिस ने सदा-थिर भगवान खसम प्राप्त कर लिया है वह (जीव-) स्त्री सदा सुहाग भाग्य वाली है।1।
हे चुहचुहे कसुंभे-रंग के साथ प्रेम करने वाली विचारो ! खसम-भगवान को सदा याद रखो। हे नानक ! (आख कि इस तरह) तूँ अपना जीवन सवार लेगी, तेरी कुल भी तेरे साथ मुक्त हो जाएगी।2।
आकाश और पाताल के बीच का सारा जगत-रूप तख्त भगवान ने ही बनाया है, उस ने अपने हुक्म में ही धरती के जीवों के धर्म कमाने के लिए जगह बनाई है। हे दीनाँ पर दया करने वाले सदा कायम रहने वाले ! तूँ आप ही पैदा कर के आप ही नास करता हैं। (हे भगवान !) तेरा हुक्म अनोखा है (भावार्थ, कोई इस को मोड़ नहीं सकता) तूँ सब जीवों को रिजक पहुँचाता हैं, हर जगह तूँ खुद आप मौजूद हैं और तूँ आप ही जीवों की पालना करता हैं।1।
ਅੰਗ : 645
ਸਲੋਕੁ ਮਃ ੩ ॥ ਸਤਿਗੁਰ ਤੇ ਜੋ ਮੁਹ ਫਿਰੇ ਸੇ ਬਧੇ ਦੁਖ ਸਹਾਹਿ ॥ ਫਿਰਿ ਫਿਰਿ ਮਿਲਣੁ ਨ ਪਾਇਨੀ ਜੰਮਹਿ ਤੈ ਮਰਿ ਜਾਹਿ ॥ ਸਹਸਾ ਰੋਗੁ ਨ ਛੋਡਈ ਦੁਖ ਹੀ ਮਹਿ ਦੁਖ ਪਾਹਿ ॥ ਨਾਨਕ ਨਦਰੀ ਬਖਸਿ ਲੇਹਿ ਸਬਦੇ ਮੇਲਿ ਮਿਲਾਹਿ ॥੧॥ ਮਃ ੩ ॥ ਜੋ ਸਤਿਗੁਰ ਤੇ ਮੁਹ ਫਿਰੇ ਤਿਨਾ ਠਉਰ ਨ ਠਾਉ ॥ ਜਿਉ ਛੁਟੜਿ ਘਰਿ ਘਰਿ ਫਿਰੈ ਦੁਹਚਾਰਣਿ ਬਦਨਾਉ ॥ ਨਾਨਕ ਗੁਰਮੁਖਿ ਬਖਸੀਅਹਿ ਸੇ ਸਤਿਗੁਰ ਮੇਲਿ ਮਿਲਾਉ ॥੨॥ ਪਉੜੀ ॥ ਜੋ ਸੇਵਹਿ ਸਤਿ ਮੁਰਾਰਿ ਸੇ ਭਵਜਲ ਤਰਿ ਗਇਆ ॥ ਜੋ ਬੋਲਹਿ ਹਰਿ ਹਰਿ ਨਾਉ ਤਿਨ ਜਮੁ ਛਡਿ ਗਇਆ ॥ ਸੇ ਦਰਗਹ ਪੈਧੇ ਜਾਹਿ ਜਿਨਾ ਹਰਿ ਜਪਿ ਲਇਆ ॥ ਹਰਿ ਸੇਵਹਿ ਸੇਈ ਪੁਰਖ ਜਿਨਾ ਹਰਿ ਤੁਧੁ ਮਇਆ ॥ ਗੁਣ ਗਾਵਾ ਪਿਆਰੇ ਨਿਤ ਗੁਰਮੁਖਿ ਭ੍ਰਮ ਭਉ ਗਇਆ ॥੭॥
ਅਰਥ: ਜੋ ਮਨੁੱਖ ਸਤਿਗੁਰੂ ਵਲੋਂ ਮਨਮੁਖ ਹਨ, ਉਹ (ਅੰਤ ਨੂੰ) ਬੱਧੇ ਦੁਖ ਸਹਿੰਦੇ ਹਨ, ਪ੍ਰਭੂ ਨੂੰ ਮਿਲ ਨਹੀਂ ਸਕਦੇ, ਮੁੜ ਮੁੜ ਜੰਮਦੇ ਤੇ ਮਰਦੇ ਹਨ; ਉਹਨਾਂ ਨੂੰ ਚਿੰਤਾ ਦਾ ਰੋਗ ਕਦੇ ਨਹੀਂ ਛੱਡਦਾ, ਸਦਾ ਦੁਖੀ ਹੀ ਰਹਿੰਦੇ ਹਨ। ਹੇ ਨਾਨਕ! ਕ੍ਰਿਪਾ-ਦ੍ਰਿਸ਼ਟੀ ਵਾਲਾ ਪ੍ਰਭੂ ਜੇ ਉਹਨਾਂ ਨੂੰ ਬਖ਼ਸ਼ ਲਏ ਤਾਂ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਉਸ ਵਿਚ ਮਿਲ ਜਾਂਦੇ ਹਨ।੧। ਜੋ ਮਨੁੱਖ ਸਤਿਗੁਰੂ ਤੋਂ ਮਨਮੁਖ ਹਨ ਉਹਨਾਂ ਦਾ ਨਾਹ ਥਾਂ ਨਾਹ ਥਿੱਤਾ; ਉਹ ਵਿਭ-ਚਾਰਨ ਛੁੱਟੜ ਇਸਤ੍ਰੀ ਵਾਂਗ ਹਨ, ਜੋ ਘਰ ਘਰ ਵਿਚ ਬਦਨਾਮ ਹੁੰਦੀ ਫਿਰਦੀ ਹੈ। ਹੇ ਨਾਨਕ! ਜੋ ਗੁਰੂ ਦੇ ਸਨਮੁਖ ਹੋ ਕੇ ਬਖ਼ਸ਼ੇ ਜਾਂਦੇ ਹਨ, ਉਹ ਸਤਿਗੁਰੂ ਦੀ ਸੰਗਤਿ ਵਿਚ ਮਿਲ ਜਾਂਦੇ ਹਨ।੨। ਜੋ ਮਨੁੱਖ ਸੱਚੇ ਹਰੀ ਨੂੰ ਸੇਂਵਦੇ ਹਨ, ਉਹ ਸੰਸਾਰ-ਸਮੁੰਦਰ ਨੂੰ ਤਰ ਜਾਂਦੇ ਹਨ, ਜੋ ਮਨੁੱਖ ਹਰੀ ਦਾ ਨਾਮ ਸਿਮਰਦੇ ਹਨ, ਉਹਨਾਂ ਨੂੰ ਜਮ ਛੱਡ ਜਾਂਦਾ ਹੈ; ਜਿਨ੍ਹਾਂ ਨੇ ਹਰੀ ਦਾ ਨਾਮ ਜਪਿਆ ਹੈ, ਉਹ ਦਰਗਾਹ ਵਿਚ ਸਨਮਾਨੇ ਜਾਂਦੇ ਹਨ; (ਪਰ) ਹੇ ਹਰੀ! ਜਿਨ੍ਹਾਂ ਉਤੇ ਤੇਰੀ ਮੇਹਰ ਹੁੰਦੀ ਹੈ, ਉਹੀ ਮਨੁੱਖ ਤੇਰੀ ਭਗਤੀ ਕਰਦੇ ਹਨ। ਸਤਿਗੁਰੂ ਦੇ ਸਨਮੁਖ ਹੋ ਕੇ ਭਰਮ ਤੇ ਡਰ ਦੂਰ ਹੋ ਜਾਂਦੇ ਹਨ, (ਮੇਹਰ ਕਰ) ਹੇ ਪਿਆਰੇ! ਮੈਂ ਭੀ ਤੇਰੇ ਸਦਾ ਗੁਣ ਗਾਵਾਂ।੭।
अंग : 645
सलोकु मः ३ ॥ सतिगुर ते जो मुह फिरे से बधे दुख सहाहि ॥ फिरि फिरि मिलणु न पाइनी जमहि तै मरि जाहि ॥ सहसा रोगु न छोडई दुख ही महि दुख पाहि ॥ नानक नदरी बखसि लेहि सबदे मेलि मिलाहि ॥१॥ मः ३ ॥ जो सतिगुर ते मुह फिरे तिना ठउर न ठाउ ॥ जिउ छुटड़ि घरि घरि फिरै दुहचारणि बदनाउ ॥ नानक गुरमुखि बखसीअहि से सतिगुर मेलि मिलाउ ॥२॥ पउड़ी ॥ जो सेवहि सति मुरारि से भवजल तरि गइआ ॥ जो बोलहि हरि हरि नाउ तिन जमु छडि गइआ ॥ से दरगह पैधे जाहि जिना हरि जपि लइआ ॥ हरि सेवहि सेई पुरख जिना हरि तुधु मइआ ॥ गुण गावा पिआरे नित गुरमुखि भ्रम भउ गइआ ॥७॥
अर्थ: जो मनुष्य सतिगुरू की ओर से मनमुख हैं, वह (अंत में) बँधे दुख सहते हैं, प्रभू को मिल नहीं सकते, बार-बार पैदा होते मरते रहते हैं; उन्हें चिंता का रोग कभी नहीं छोड़ता, सदा दुखी ही रहते है। हे नानक! कृपा-दृष्टि वाला प्रभू अगर उन्हें बख्श ले तो सतिगुरू के शबद के द्वारा उस में मिल जाते हैं।1।जो मनुष्य सतिगुरू से मनमुख हैं उनका ना ठौर ना ठिकाना; वे व्यभचारिन छॅुटड़ स्त्री की भांति हैं, जो घर-घर में बदनाम होती फिरती है। हे नानक! जो गुरू के सन्मुख हो के बख्शे जाते हैं, वे सतिगुरू की संगति में मिल जाते हैं।2। जो मनुष्य सच्चे हरी को सेवते हैं, वे संसार समुंद्र को पार कर लेते हैं; जो मनुष्य हरी का नाम सिमरते हैं, उन्हें जम छोड़ जाता है; जिन्होंने हरी का नाम जपा है, उन्हें दरगाह में आदर मिलता है; (पर) हे हरी! जिन पर तेरी मेहर होती है, वही मनुष्य तेरी भक्ति करते हैं। सतिगुरू के सन्मुख हो के भ्रम और डर दूर हो जाते हैं, (मेहर कर) हे प्यारे! मैं भी सदा तेरे गुण गाऊँ।7।