अंग : 696
जैतसरी महला ४ घरु १ चउपदे ੴसतिगुर प्रसादि ॥ मेरै हीअरै रतनु नामु हरि बसिआ गुरि हाथु धरिओ मेरै माथा ॥ जनम जनम के किलबिख दुख उतरे गुरि नामु दीओ रिनु लाथा ॥१॥ मेरे मन भजु राम नामु सभि अरथा ॥ गुरि पूरै हरि नामु दि्रड़ाइआ बिनु नावै जीवनु बिरथा ॥ रहाउ ॥ बिनु गुर मूड़ भए है मनमुख ते मोह माइआ नित फाथा ॥ तिन साधू चरण न सेवे कबहू तिन सभु जनमु अकाथा ॥२॥ जिन साधू चरण साध पग सेवे तिन सफलिओ जनमु सनाथा ॥ मो कउ कीजै दासु दास दासन को हरि दइआ धारि जगंनाथा ॥३॥ हम अंधुले गिआनहीन अगिआनी किउ चालह मारगि पंथा ॥ हम अंधुले कउ गुर अंचलु दीजै जन नानक चलह मिलंथा ॥४॥१॥
अर्थ: राग जैतसरी, घर १ में गुरु रामदास जी की चार-बन्दों वाली बाणी। अकाल पुरख एक है और सतिगुरु की कृपा द्वारा मिलता है। (हे भाई! जब) गुरु ने मेरे सिर ऊपर अपना हाथ रखा, तो मेरे हृदय में परमात्मा का रत्न (जैसा कीमती) नाम आ वसा। (हे भाई! जिस भी मनुष्य को) गुरु ने परमात्मा का नाम दिया, उस के अनकों जन्मों के पाप दुःख दूर हो गए, (उस के सिर से पापों का कर्ज) उतर गया ॥१॥ हे मेरे मन! (सदा) परमात्मा का नाम सिमरिया कर, (परमात्मा) सारे पदार्थ (देने वाला है)। (हे मन! गुरु की सरन में ही रह) पूरे गुरु ने (ही) परमात्मा का नाम (ह्रदय में) पक्का किया है। और, नाम के बिना मनुष्य जीवन व्यर्थ चला जाता है ॥ रहाउ ॥ हे भाई! जो मनुष्य अपने मन के पीछे चलते है वह गुरु (की सरन) के बिना मुर्ख हुए रहते हैं, वह सदा माया के मोह में फसे रहते है। उन्होंने कभी भी गुरु का सहारा नहीं लिया, उनका सारा जीवन व्यर्थ चला जाता है ॥२॥ हे भाई! जो मनुष्य गुरू के चरनो का आसरा लेते हैं, वह गुरू वालेे बन जाते हैं, उनकी जिदंगी सफल हो जाती है। हे हरी! हे जगत के नाथ! मेरे पर मेहर कर, मुझे अपने दासों के दासों का दास बना ले ॥३॥ हे गुरू! हम माया मे अँधे हो रहे हैं, हम आतमिक जीवन की सूझ से अनजान हैं, हमे सही जीवन की सूझ नही है, हम आपके बताए हुए जीवन-राह पर चल नही सकते। दास नानक जी!(कहो-) हे गुरू! हम अँधियों के अपना पला दीजिए जिस से हम आपके बताए हुए रास्ते पर चल सकें ॥४॥१॥

ਅੰਗ : 668
ਧਨਾਸਰੀ ਮਹਲਾ ੪ ॥ ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਹਰਿ ਨਿਮਖਾਤੀ ॥੧॥ ਹਰਿ ਬਿਨੁ ਰਹਿ ਨ ਸਕਉ ਇਕ ਰਾਤੀ ॥ ਜਿਉ ਬਿਨੁ ਅਮਲੈ ਅਮਲੀ ਮਰਿ ਜਾਈ ਹੈ ਤਿਉ ਹਰਿ ਬਿਨੁ ਹਮ ਮਰਿ ਜਾਤੀ ॥ ਰਹਾਉ ॥ ਤੁਮ ਹਰਿ ਸਰਵਰ ਅਤਿ ਅਗਾਹ ਹਮ ਲਹਿ ਨ ਸਕਹਿ ਅੰਤੁ ਮਾਤੀ ॥ ਤੂ ਪਰੈ ਪਰੈ ਅਪਰੰਪਰੁ ਸੁਆਮੀ ਮਿਤਿ ਜਾਨਹੁ ਆਪਨ ਗਾਤੀ ॥੨॥ ਹਰਿ ਕੇ ਸੰਤ ਜਨਾ ਹਰਿ ਜਪਿਓ ਗੁਰ ਰੰਗਿ ਚਲੂਲੈ ਰਾਤੀ ॥ ਹਰਿ ਹਰਿ ਭਗਤਿ ਬਨੀ ਅਤਿ ਸੋਭਾ ਹਰਿ ਜਪਿਓ ਊਤਮ ਪਾਤੀ ॥੩॥ ਆਪੇ ਠਾਕੁਰੁ ਆਪੇ ਸੇਵਕੁ ਆਪਿ ਬਨਾਵੈ ਭਾਤੀ ॥ ਨਾਨਕੁ ਜਨੁ ਤੁਮਰੀ ਸਰਣਾਈ ਹਰਿ ਰਾਖਹੁ ਲਾਜ ਭਗਾਤੀ ॥੪॥੫॥
ਅਰਥ: ਹੇ ਹਰੀ! ਹੇ ਸੁਆਮੀ! ਮੈਂ ਪਪੀਹਾ ਤੇਰੇ ਨਾਮ-ਬੂੰਦ ਵਾਸਤੇ ਤੜਫ਼ ਰਿਹਾ ਹਾਂ। (ਮੇਹਰ ਕਰ), ਤੇਰਾ ਨਾਮ ਮੇਰੇ ਵਾਸਤੇ (ਸ੍ਵਾਂਤੀ-) ਬੂੰਦ ਬਣ ਜਾਏ। ਹੇ ਹਰੀ! ਹੇ ਪ੍ਰਭੂ! ਆਪਣੀ ਮੇਹਰ ਕਰ, ਅੱਖ ਦੇ ਝਮਕਣ ਜਿਤਨੇ ਸਮੇ ਵਾਸਤੇ ਹੀ ਮੇਰੇ ਮੂੰਹ ਵਿਚ (ਆਪਣੀ ਨਾਮ ਦੀ ਸ੍ਵਾਂਤੀ) ਬੂੰਦ ਪਾ ਦੇ ॥੧॥ ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਰਤਾ ਭਰ ਸਮੇ ਲਈ ਭੀ ਰਹਿ ਨਹੀਂ ਸਕਦਾ। ਜਿਵੇਂ (ਅਫ਼ੀਮ ਆਦਿਕ) ਨਸ਼ੇ ਤੋਂ ਬਿਨਾ ਅਮਲੀ (ਨਸ਼ੇ ਦਾ ਆਦੀ) ਮਨੁੱਖ ਤੜਫ਼ ਉੱਠਦਾ ਹੈ, ਤਿਵੇਂ ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਘਬਰਾ ਜਾਂਦਾ ਹਾਂ ॥ ਰਹਾਉ ॥ ਹੇ ਪ੍ਰਭੂ! ਤੂੰ (ਗੁਣਾਂ ਦਾ) ਬੜਾ ਹੀ ਡੂੰਘਾ ਸਮੁੰਦਰ ਹੈਂ, ਅਸੀਂ ਤੇਰੀ ਡੂੰਘਾਈ ਦਾ ਅੰਤ ਰਤਾ ਭਰ ਭੀ ਨਹੀਂ ਲੱਭ ਸਕਦੇ। ਤੂੰ ਪਰੇ ਤੋਂ ਪਰੇ ਹੈਂ, ਤੂੰ ਬੇਅੰਤ ਹੈਂ। ਹੇ ਸੁਆਮੀ! ਤੂੰ ਕਿਹੋ ਜਿਹਾ ਹੈਂ ਤੇ ਕਿਤਨਾ ਵੱਡਾ ਹੈਂ-ਇਹ ਭੇਤ ਤੂੰ ਆਪ ਹੀ ਜਾਣਦਾ ਹੈਂ ॥੨॥ ਹੇ ਭਾਈ! ਪਰਮਾਤਮਾ ਦੇ ਜਿਨ੍ਹਾਂ ਸੰਤ ਜਨਾਂ ਨੇ ਪਰਮਾਤਮਾ ਦਾ ਨਾਮ ਜਪਿਆ, ਉਹ ਗੁਰੂ ਦੇ (ਬਖ਼ਸ਼ੇ ਹੋਏ) ਗੂੜ੍ਹੇ ਪ੍ਰੇਮ-ਰੰਗ ਵਿਚ ਰੰਗੇ ਗਏ, ਉਹਨਾਂ ਦੇ ਅੰਦਰ ਪਰਮਾਤਮਾ ਦੀ ਭਗਤੀ ਦਾ ਰੰਗ ਬਣ ਗਿਆ, ਉਹਨਾਂ ਨੂੰ (ਲੋਕ ਪਰਲੋਕ ਵਿਚ) ਬੜੀ ਸੋਭਾ ਮਿਲੀ। ਜਿਨ੍ਹਾਂ ਨੇ ਪ੍ਰਭੂ ਦਾ ਨਾਮ ਜਪਿਆ, ਉਹਨਾਂ ਨੂੰ ਉੱਤਮ ਇੱਜ਼ਤ ਪ੍ਰਾਪਤ ਹੋਈ ॥੩॥ ਪਰ, ਹੇ ਭਾਈ! ਭਗਤੀ ਕਰਨ ਦੀ ਵਿਓਂਤ ਪ੍ਰਭੂ ਆਪ ਹੀ ਬਣਾਂਦਾ ਹੈ (ਢੋ ਆਪ ਹੀ ਢੁਕਾਂਦਾ ਹੈ), ਉਹ ਆਪ ਹੀ ਮਾਲਕ ਹੈ ਆਪ ਹੀ ਸੇਵਕ ਹੈ। ਹੇ ਪ੍ਰਭੂ! ਤੇਰਾ ਦਾਸ ਨਾਨਕ ਤੇਰੀ ਸਰਨ ਆਇਆ ਹੈ। ਤੂੰ ਆਪ ਹੀ ਆਪਣੇ ਭਗਤਾਂ ਦੀ ਇੱਜ਼ਤ ਰੱਖਦਾ ਹੈਂ ॥੪॥੫॥

अंग : 668
धनासरी महला ४ ॥ हरि हरि बूंद भए हरि सुआमी हम चात्रिक बिलल बिललाती ॥ हरि हरि क्रिपा करहु प्रभ अपनी मुखि देवहु हरि निमखाती ॥१॥ हरि बिनु रहि न सकउ इक राती ॥ जिउ बिनु अमलै अमली मरि जाई है तिउ हरि बिनु हम मरि जाती ॥ रहाउ ॥ तुम हरि सरवर अति अगाह हम लहि न सकहि अंतु माती ॥ तू परै परै अपर्मपरु सुआमी मिति जानहु आपन गाती ॥२॥ हरि के संत जना हरि जपिओ गुर रंगि चलूलै राती ॥ हरि हरि भगति बनी अति सोभा हरि जपिओ ऊतम पाती ॥३॥ आपे ठाकुरु आपे सेवकु आपि बनावै भाती ॥ नानकु जनु तुमरी सरणाई हरि राखहु लाज भगाती ॥४॥५॥
अर्थ: हे हरी! हे स्वामी! मैं पपीहा तेरे नाम-बूँद के लिए तड़प रहा हूँ। (मेहर कर), तेरा नाम मेरे लिए जीवन बूँद बन जाए। हे हरी! हे प्रभू! अपनी मेहर कर, आँख के झपकने जितने समय के लिए ही मेरे मुख में (अपने नाम की शांति) की बूँद पा दे ॥१॥ हे भाई! परमात्मा के नाम के बिना मैं पल भर के लिए भी नहीं रह सकता। जैसे (अफीम आदि) के नशे के बिना अमली (नशे का आदी) मनुष्य नहीं रह सकता, तड़प उठता है, उसी प्रकार परमात्मा के नाम के बिना मैं घबरा जाता हूँ ॥ रहाउ ॥ हे प्रभू! तूँ (गुणों का) बड़ा ही गहरा समुँद्र हैं, हम तेरी गहराई का अंत थोड़ा भर भी नहीं ढूंढ सकते। तूँ परे से परे हैं, तूँ बेअंत हैं। हे स्वामी! तूँ किस तरह का हैं कितना बड़ा हैं-यह भेद तूँ आप ही जानता हैं ॥२॥ हे भाई! परमात्मा के जिन संत जनों ने परमात्मा का नाम सिमरिया, वह गुरू के (बख़्से हुए) गहरे प्रेम-रंग में रंगे गए, उनके अंदर परमात्मा की भगती का रंग बन गया, उन को (लोक परलोक में) बड़ी शोभा मिली। जिन्होंने प्रभू का नाम सिमरिया, उन को उत्तम इज़्जत प्राप्त हुई ॥३॥ पर, हे भाई! भगती करने की योजना प्रभू आप ही बनाता है, वह आप ही मालिक है आप ही सेवक है। हे प्रभू! तेरा दास नानक तेरी शरण आया है। तूँ आप ही अपने भगतों की इज्ज़त रखता हैं ॥४॥५॥

अंग : 613
सोरठि महला ५ ॥*
*राजन महि राजा उरझाइओ मानन महि अभिमानी ॥ लोभन महि लोभी लोभाइओ तिउ हरि रंगि रचे गिआनी ॥१॥ हरि जन कउ इही सुहावै ॥ पेखि निकटि करि सेवा सतिगुर हरि कीरतनि ही त्रिपतावै ॥ रहाउ ॥ अमलन सिउ अमली लपटाइओ भूमन भूमि पिआरी ॥ खीर संगि बारिकु है लीना प्रभ संत ऐसे हितकारी ॥२॥ बिदिआ महि बिदुअंसी रचिआ नैन देखि सुखु पावहि ॥ जैसे रसना सादि लुभानी तिउ हरि जन हरि गुण गावहि ॥३॥ जैसी भूख तैसी का पूरकु सगल घटा का सुआमी ॥ नानक पिआस लगी दरसन की प्रभु मिलिआ अंतरजामी ॥४॥५॥१६॥

अर्थ: (हे भाई! जैसे) राज के कामों में राजा मगन रहता है, जैसे मान बढ़ाने वाले कामों में आदर-मान का भूखा मनुष्य मस्त रहता है, जैसे लालची मनुष्य लालच बढ़ाने वाले कर्मों में फँसा रहता है, उसी प्रकार जीवन की सूझ वाला मनुष्य प्रभू के प्रेम-रंग में मस्त रहता है ॥१॥ परमात्मा के भगत को यही कर्म अच्छा लगता है। (भगत परमात्मा को) अंग-संग देख कर, और, गुरु की सेवा करके परमात्मा की सिफ़त-सालाह में ही प्रसन्न* *रहता है ॥ रहाउ ॥ हे भाई! नशों का प्रेमी मनुष्य नशों के साथ जुड़ा रहता है, जमीन के मालिकों को जमीन प्यारी लगती है, बच्चा दूध से मस्त रहता है। इसी प्रकार संत जन परमात्मा के साथ प्यार करते हैं ॥२॥ हे भाई! विद्वान मनुष्य विद्या (पढ़न पढा़न) मे खुश रहता है, आँखें (पदार्थ) देख देख के सुख मानती हैं। हे भाई! जिस तरह जीभ (स्वादिष्ट पदार्थों के) सवाद (चख्खन) में खुश रहती है, वैसे ही प्रभू के भगत प्रभू की सिफ़त-सालाह के गीत गाते हैं ॥३॥ हे भाई! सभी शरीरों का मालिक प्रभू जिस तरह किसे जीव की लालसा हो वैसी ही पूरी करने वाला है। हे नानक जी! (जिस मनुष्य को) परमातमा के दर्शन की प्यास लगती है, उस मनुष्य को दिल की जानने वाला परमातमा (आप) आ मिलता है ॥४॥५॥१६॥

ਅੰਗ : 613
ਸੋਰਠਿ ਮਹਲਾ ੫ ॥*
*ਰਾਜਨ ਮਹਿ ਰਾਜਾ ਉਰਝਾਇਓ ਮਾਨਨ ਮਹਿ ਅਭਿਮਾਨੀ ॥ ਲੋਭਨ ਮਹਿ ਲੋਭੀ ਲੋਭਾਇਓ ਤਿਉ ਹਰਿ ਰੰਗਿ ਰਚੇ ਗਿਆਨੀ ॥੧॥ ਹਰਿ ਜਨ ਕਉ ਇਹੀ ਸੁਹਾਵੈ ॥ ਪੇਖਿ ਨਿਕਟਿ ਕਰਿ ਸੇਵਾ ਸਤਿਗੁਰ ਹਰਿ ਕੀਰਤਨਿ ਹੀ ਤ੍ਰਿਪਤਾਵੈ ॥ ਰਹਾਉ ॥ ਅਮਲਨ ਸਿਉ ਅਮਲੀ ਲਪਟਾਇਓ ਭੂਮਨ ਭੂਮਿ ਪਿਆਰੀ ॥ ਖੀਰ ਸੰਗਿ ਬਾਰਿਕੁ ਹੈ ਲੀਨਾ ਪ੍ਰਭ ਸੰਤ ਐਸੇ ਹਿਤਕਾਰੀ ॥੨॥ ਬਿਦਿਆ ਮਹਿ ਬਿਦੁਅੰਸੀ ਰਚਿਆ ਨੈਨ ਦੇਖਿ ਸੁਖੁ ਪਾਵਹਿ ॥ ਜੈਸੇ ਰਸਨਾ ਸਾਦਿ ਲੁਭਾਨੀ ਤਿਉ ਹਰਿ ਜਨ ਹਰਿ ਗੁਣ ਗਾਵਹਿ ॥੩॥ ਜੈਸੀ ਭੂਖ ਤੈਸੀ ਕਾ ਪੂਰਕੁ ਸਗਲ ਘਟਾ ਕਾ ਸੁਆਮੀ ॥ ਨਾਨਕ ਪਿਆਸ ਲਗੀ ਦਰਸਨ ਕੀ ਪ੍ਰਭੁ ਮਿਲਿਆ ਅੰਤਰਜਾਮੀ ॥੪॥੫॥੧੬॥

ਅਰਥ: (ਹੇ ਭਾਈ! ਜਿਵੇਂ) ਰਾਜ ਦੇ ਕੰਮਾਂ ਵਿਚ ਰਾਜਾ ਮਗਨ ਰਹਿੰਦਾ ਹੈ, ਜਿਵੇਂ ਮਾਣ ਵਧਾਣ ਵਾਲੇ ਕੰਮਾਂ ਵਿਚ ਆਦਰ-ਮਾਣ ਦਾ ਭੁੱਖਾ ਮਨੁੱਖ ਪਰਚਿਆ ਰਹਿੰਦਾ ਹੈ, ਜਿਵੇਂ ਲਾਲਚੀ ਮਨੁੱਖ ਲਾਲਚ ਵਧਾਣ ਵਾਲੇ ਆਹਰਾਂ ਵਿਚ ਫਸਿਆ ਰਹਿੰਦਾ ਹੈ, ਤਿਵੇਂ ਆਤਮਕ ਜੀਵਨ ਦੀ ਸੂਝ ਵਾਲਾ ਮਨੁੱਖ ਪ੍ਰਭੂ ਦੇ ਪ੍ਰੇਮ-ਰੰਗ ਵਿਚ ਮਸਤ ਰਹਿੰਦਾ ਹੈ ॥੧॥ ਪਰਮਾਤਮਾ ਦੇ ਭਗਤ ਨੂੰ ਇਹੀ ਕਾਰ ਚੰਗੀ ਲੱਗਦੀ ਹੈ। (ਭਗਤ ਪਰਮਾਤਮਾ ਨੂੰ) ਅੰਗ-ਸੰਗ ਵੇਖ ਕੇ, ਤੇ, ਗੁਰੂ ਦੀ ਸੇਵਾ ਕਰਕੇ ਪਰਮਾਤਮਾ ਦੀ ਸਿਫ਼ਤ-ਸਾਲਾਹ ਵਿਚ ਹੀ ਪ੍ਰਸੰਨ ਰਹਿੰਦਾ ਹੈ ॥ ਰਹਾਉ ॥ ਹੇ ਭਾਈ! ਨਸ਼ਿਆਂ ਦਾ ਪ੍ਰੇਮੀ ਮਨੁੱਖ ਨਸ਼ਿਆਂ ਨਾਲ ਚੰਬੜਿਆ ਰਹਿੰਦਾ ਹੈ, ਜ਼ਮੀਨ ਦੇ ਮਾਲਕਾਂ ਨੂੰ ਜ਼ਮੀਨ ਪਿਆਰੀ ਲੱਗਦੀ ਹੈ। ਬੱਚਾ ਦੁੱਧ ਨਾਲ ਪਰਚਿਆ ਰਹਿੰਦਾ ਹੈ। ਇਸੇ ਤਰ੍ਹਾਂ ਸੰਤ ਜਨ ਪਰਮਾਤਮਾ ਨਾਲ ਪਿਆਰ ਕਰਦੇ ਹਨ ॥੨॥ ਹੇ ਭਾਈ! ਵਿਦਵਾਨ ਮਨੁੱਖ ਵਿੱਦਿਆ (ਪੜ੍ਹਨ ਪੜਾਣ) ਵਿਚ ਖ਼ੁਸ਼ ਰਹਿੰਦਾ ਹੈ, ਅੱਖਾਂ (ਪਦਾਰਥ) ਵੇਖ ਵੇਖ ਕੇ ਸੁਖ ਮਾਣਦੀਆਂ ਹਨ। ਹੇ ਭਾਈ! ਜਿਵੇਂ ਜੀਭ (ਸੁਆਦਲੇ ਪਦਾਰਥਾਂ ਦੇ) ਸੁਆਦ (ਚੱਖਣ) ਵਿਚ ਖ਼ੁਸ਼ ਰਹਿੰਦੀ ਹੈ, ਤਿਵੇਂ ਪ੍ਰਭੂ ਦੇ ਭਗਤ ਪ੍ਰਭੂ ਦੀ ਸਿਫ਼ਤ-ਸਾਲਾਹ ਦੇ ਗੀਤ ਗਾਂਦੇ ਹਨ ॥੩॥ ਹੇ ਭਾਈ! ਸਾਰੇ ਸਰੀਰਾਂ ਦਾ ਮਾਲਕ ਪ੍ਰਭੂ ਜਿਹੋ ਜਿਹੀ ਕਿਸੇ ਜੀਵ ਦੀ ਲਾਲਸਾ ਹੋਵੇ ਉਹੋ ਜਿਹੀ ਹੀ ਪੂਰੀ ਕਰਨ ਵਾਲਾ ਹੈ। ਹੇ ਨਾਨਕ ਜੀ! (ਜਿਸ ਮਨੁੱਖ ਨੂੰ) ਪਰਮਾਤਮਾ ਦੇ ਦਰਸਨ ਦੀ ਪਿਆਸ ਲੱਗਦੀ ਹੈ, ਉਸ ਮਨੁੱਖ ਨੂੰ ਦਿਲ ਦੀ ਜਾਣਨ ਵਾਲਾ ਪਰਮਾਤਮਾ (ਆਪ) ਆ ਮਿਲਦਾ ਹੈ ॥੪॥੫॥੧੬॥

अंग : 615
सोरठि महला ५ ॥*
*गुण गावहु पूरन अबिनासी काम क्रोध बिखु जारे ॥ महा बिखमु अगनि को सागरु साधू संगि उधारे ॥१॥ पूरै गुरि मेटिओ भरमु अंधेरा ॥ भजु प्रेम भगति प्रभु नेरा ॥ रहाउ ॥ हरि हरि नामु निधान रसु पीआ मन तन रहे अघाई ॥ जत कत पूरि रहिओ परमेसरु कत आवै कत जाई ॥२॥ जप तप संजम गिआन तत बेता जिसु मनि वसै गोपाला ॥ नामु रतनु जिनि गुरमुखि पाइआ ता की पूरन घाला ॥३॥ कलि कलेस मिटे दुख सगले काटी जम की फासा ॥ कहु नानक प्रभि किरपा धारी मन तन भए बिगासा ॥४॥१२॥२३॥

अर्थ: (हे भाई! पूरे गुरू की श़रण पड़ कर) सर्व-व्यापक नाश-रहित प्रभू के गुण गाया कर। (जो मनुष्य यह उद्यम करता है गुरू उस के अंदर से आत्मिक मौत लाने वाले) काम क्रोध (आदि का) ज़हर जला देता है। (यह जगत विकारों की) आग का समुँद्र (है, इस में से पार निकलना) बहुत कठिन है (सिफ़त-सलाह के गीत गाने वाले मनुष्य को गुरू) साध संगत में (रख कर, इस समुँद्र से) पार निकाल देता है ॥१॥ (हे भाई! पूरे गुरू की श़रण पड़। जो मनुष्य पूरे गुरू की श़रण पड़ा) पूरे गुरू ने (उस का) भ्रम मिटा दिया, (उस का माया के मोह का) अंधकार दूर कर दिया। (हे भाई! तूँ भी गुरू की श़रण पड़ कर) प्रेम-भरी भक्ति से प्रभू का भजन किया कर, (तुझे) प्रभू अंग-संग (दिखाई पड़ेगा) ॥ रहाउ ॥ हे भाई! परमात्मा का नाम (सारे रसों का ख़ज़ाना है, जो मनुष्य गुरू की श़रण पड़ कर इस) ख़ज़ाने का रस पीता है, उस का मन उस का तन (माया के रसों से) भर जाता है। उस को हर जगह परमात्मा व्यापक दिख जाता है। वह मनुष्य फिर ना पैदा होता है ना ही मरता है ॥२॥ हे भाई! (गुरू के द्वारा) जिस मनुष्य के मन में सिृष्टी का पालन-हार आ वसता है, वह मनुष्य असली जप तप संजम का भेद समझने वाला हो जाता है वह मनुष्य आत्मिक जीवन की सूझ का ज्ञानवान हो जाता है। जिस मनुष्य ने गुरू की श़रण पड़ कर नाम रत्न ढूंढ लिया, उस की (आत्मिक जीवन वाली) मेहनत कामयाब हो गई ॥३॥ उस मनुष्य की यमों वाली फांसी कट गई (उस के गले से माया के मोह की फांसी कट गई जो आत्मिक मौत लिया कर यमों का वस पाती है), उस के सारे दुःख क्लेश कष्ट दूर हो गए, नानक जी कहते हैं – जिस मनुष्य ऊपर प्रभू ने मेहर की (उस को प्रभू ने गुरू मिला दिया, और) उस का मन उस का तन आत्मिक आनंद से प्रसन्न हो गया ॥४॥१२॥२३॥

ਅੰਗ : 615
ਸੋਰਠਿ ਮਹਲਾ ੫ ॥
ਗੁਣ ਗਾਵਹੁ ਪੂਰਨ ਅਬਿਨਾਸੀ ਕਾਮ ਕ੍ਰੋਧ ਬਿਖੁ ਜਾਰੇ ॥ ਮਹਾ ਬਿਖਮੁ ਅਗਨਿ ਕੋ ਸਾਗਰੁ ਸਾਧੂ ਸੰਗਿ ਉਧਾਰੇ ॥੧॥ ਪੂਰੈ ਗੁਰਿ ਮੇਟਿਓ ਭਰਮੁ ਅੰਧੇਰਾ ॥ ਭਜੁ ਪ੍ਰੇਮ ਭਗਤਿ ਪ੍ਰਭੁ ਨੇਰਾ ॥ ਰਹਾਉ ॥ ਹਰਿ ਹਰਿ ਨਾਮੁ ਨਿਧਾਨ ਰਸੁ* *ਪੀਆ ਮਨ ਤਨ ਰਹੇ ਅਘਾਈ ॥ ਜਤ ਕਤ ਪੂਰਿ ਰਹਿਓ ਪਰਮੇਸਰੁ ਕਤ ਆਵੈ ਕਤ ਜਾਈ ॥੨॥ ਜਪ ਤਪ ਸੰਜਮ ਗਿਆਨ ਤਤ ਬੇਤਾ ਜਿਸੁ ਮਨਿ ਵਸੈ ਗੋਪਾਲਾ ॥ ਨਾਮੁ ਰਤਨੁ ਜਿਨਿ ਗੁਰਮੁਖਿ ਪਾਇਆ ਤਾ ਕੀ ਪੂਰਨ ਘਾਲਾ ॥੩॥ ਕਲਿ ਕਲੇਸ ਮਿਟੇ ਦੁਖ ਸਗਲੇ ਕਾਟੀ ਜਮ ਕੀ ਫਾਸਾ ॥ ਕਹੁ ਨਾਨਕ ਪ੍ਰਭਿ ਕਿਰਪਾ ਧਾਰੀ ਮਨ ਤਨ ਭਏ ਬਿਗਾਸਾ ॥੪॥੧੨॥੨੩॥

ਅਰਥ: (ਹੇ ਭਾਈ! ਪੂਰੇ ਗੁਰੂ ਦੀ ਸਰਨ ਪੈ ਕੇ) ਸਰਬ-ਵਿਆਪਕ ਨਾਸ-ਰਹਿਤ ਪ੍ਰਭੂ ਦੇ ਗੁਣ ਗਾਇਆ ਕਰ। (ਜੇਹੜਾ ਮਨੁੱਖ ਇਹ ਉੱਦਮ ਕਰਦਾ ਹੈ ਗੁਰੂ ਉਸ ਦੇ ਅੰਦਰੋਂ ਆਤਮਕ ਮੌਤ ਲਿਆਉਣ ਵਾਲੇ) ਕਾਮ ਕ੍ਰੋਧ (ਆਦਿਕ ਦੀ) ਜ਼ਹਰ ਸਾੜ ਦੇਂਦਾ ਹੈ। (ਇਹ ਜਗਤ ਵਿਕਾਰਾਂ ਦੀ) ਅੱਗ ਦਾ ਸਮੁੰਦਰ (ਹੈ, ਇਸ ਵਿਚੋਂ ਪਾਰ ਲੰਘਣਾ) ਬਹੁਤ ਕਠਨ ਹੈ (ਸਿਫ਼ਤ-ਸਾਲਾਹ ਦੇ ਗੀਤ ਗਾਣ ਵਾਲੇ ਮਨੁੱਖ ਨੂੰ ਗੁਰੂ) ਸਾਧ ਸੰਗਤਿ ਵਿਚ (ਰੱਖ ਕੇ, ਇਸ ਸਮੁੰਦਰ ਵਿਚੋਂ) ਪਾਰ ਲੰਘਾ ਦੇਂਦਾ ਹੈ ॥੧॥ (ਹੇ ਭਾਈ! ਪੂਰੇ ਗੁਰੂ ਦੀ ਸਰਨ ਪਉ। ਜੇਹੜਾ ਮਨੁੱਖ ਪੂਰੇ ਗੁਰੂ ਦੀ ਸਰਨ ਪਿਆ) ਪੂਰੇ ਗੁਰੂ ਨੇ (ਉਸ ਦਾ) ਭਰਮ ਮਿਟਾ ਦਿੱਤਾ, (ਉਸ ਦਾ ਮਾਇਆ ਦੇ ਮੋਹ ਦਾ) ਹਨੇਰਾ ਦੂਰ ਕਰ ਦਿੱਤਾ। (ਹੇ ਭਾਈ! ਤੂੰ ਭੀ ਗੁਰੂ ਦੀ ਸਰਨ ਪੈ ਕੇ) ਪ੍ਰੇਮ-ਭਰੀ ਭਗਤੀ ਨਾਲ ਪ੍ਰਭੂ ਦਾ ਭਜਨ ਕਰਿਆ ਕਰ, (ਤੈਨੂੰ) ਪ੍ਰਭੂ ਅੰਗ-ਸੰਗ (ਦਿੱਸ ਪਏਗਾ) ॥ ਰਹਾਉ ॥ ਹੇ ਭਾਈ! ਪਰਮਾਤਮਾ ਦਾ ਨਾਮ (ਸਾਰੇ ਰਸਾਂ ਦਾ ਖ਼ਜ਼ਾਨਾ ਹੈ, ਜੇਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ ਇਸ) ਖ਼ਜ਼ਾਨੇ ਦਾ ਰਸ ਪੀਂਦਾ ਹੈ, ਉਸ ਦਾ ਮਨ ਉਸ ਦਾ ਤਨ (ਮਾਇਆ ਦੇ ਰਸਾਂ ਵਲੋਂ) ਰੱਜ ਜਾਂਦੇ ਹਨ। ਉਸ ਨੂੰ ਹਰ ਥਾਂ ਪਰਮਾਤਮਾ ਵਿਆਪਕ ਦਿੱਸ ਪੈਂਦਾ ਹੈ। ਉਹ ਮਨੁੱਖ ਫਿਰ ਨਾਹ ਜੰਮਦਾ ਹੈ ਨਾਹ ਮਰਦਾ ਹੈ ॥੨॥ ਹੇ ਭਾਈ! (ਗੁਰੂ ਦੀ ਰਾਹੀਂ) ਜਿਸ ਮਨੁੱਖ ਦੇ ਮਨ ਵਿਚ ਸ੍ਰਿਸ਼ਟੀ ਦਾ ਪਾਲਣ-ਹਾਰ ਆ ਵੱਸਦਾ ਹੈ, ਉਹ ਮਨੁੱਖ ਅਸਲੀ ਜਪ ਤਪ ਸੰਜਮ ਦਾ ਭੇਤ ਸਮਝਣ ਵਾਲਾ ਹੋ ਜਾਂਦਾ ਹੈ ਉਹ ਮਨੁੱਖ ਆਤਮਕ ਜੀਵਨ ਦੀ ਸੂਝ ਦਾ ਗਿਆਤਾ ਹੋ ਜਾਂਦਾ ਹੈ। ਜਿਸ ਮਨੁੱਖ ਨੇ ਗੁਰੂ ਦੀ ਸਰਨ ਪੈ ਕੇ ਨਾਮ ਰਤਨ ਲੱਭ ਲਿਆ, ਉਸ ਦੀ (ਆਤਮਕ ਜੀਵਨ ਵਾਲੀ) ਮੇਹਨਤ ਕਾਮਯਾਬ ਹੋ ਗਈ ॥੩॥ ਉਸ ਮਨੁੱਖ ਦੀ ਜਮਾਂ ਵਾਲੀ ਫਾਹੀ ਕੱਟੀ ਗਈ (ਉਸ ਦੇ ਗਲੋਂ ਮਾਇਆ ਦੇ ਮੋਹ ਦੀ ਫਾਹੀ ਕੱਟੀ ਗਈ ਜੋ ਆਤਮਕ ਮੌਤ ਲਿਆ ਕੇ ਜਮਾਂ ਦੇ ਵੱਸ ਪਾਂਦੀ ਹੈ), ਉਸ ਦੇ ਸਾਰੇ ਦੁੱਖ ਕਲੇਸ਼ ਕਸ਼ਟ ਦੂਰ ਹੋ ਗਏ, ਨਾਨਕ ਜੀ ਆਖਦੇ ਹਨ – ਜਿਸ ਮਨੁੱਖ ਉਤੇ ਪ੍ਰਭੂ ਨੇ ਮੇਹਰ ਕੀਤੀ (ਉਸ ਨੂੰ ਪ੍ਰਭੂ ਨੇ ਗੁਰੂ ਮਿਲਾ ਦਿੱਤਾ, ਤੇ) ਉਸ ਦਾ ਮਨ ਉਸ ਦਾ ਤਨ ਆਤਮਕ ਆਨੰਦ ਨਾਲ ਪ੍ਰਫੁਲਤ ਹੋ ਗਿਆ ॥੪॥੧੨॥੨੩॥

ਸਿੱਖ ਇਤਿਹਾਸ ਦੀ ਮਹਾਨ ਨਾਰੀ – ਸੋਫੀਆ ਦਲੀਪ ਸਿੰਘ 🌸

ਸੋਫੀਆ ਦਲੀਪ ਸਿੰਘ – ਮਹਾਰਾਜਾ ਰਣਜੀਤ ਸਿੰਘ ਦੀ ਪੋਤੀ ਅਤੇ ਮਹਾਰਾਜਾ ਦਲੀਪ ਸਿੰਘ ਦੀ ਧੀ – ਉਹ ਨਾਰੀ ਸੀ ਜਿਸਨੇ ਰਾਜਸੀ ਪਰਿਵਾਰ ਵਿੱਚ ਜਨਮ ਲੈਣ ਦੇ ਬਾਵਜੂਦ, ਆਪਣੀ ਜ਼ਿੰਦਗੀ ਔਰਤਾਂ ਦੇ ਹੱਕਾਂ ਅਤੇ ਮਨੁੱਖੀ ਅਧਿਕਾਰਾਂ ਲਈ ਸਮਰਪਿਤ ਕਰ ਦਿੱਤੀ।

👑 ਰਾਜਸੀ ਪਰਿਵਾਰ ਤੋਂ ਇਨਕਲਾਬੀ ਰੂਹ ਤੱਕ

ਸੋਫੀਆ ਦਾ ਜਨਮ 8 ਅਗਸਤ 1876 ਨੂੰ ਇੰਗਲੈਂਡ ਵਿੱਚ ਹੋਇਆ। ਉਹਦੀ ਮਾਂ ਮਹਾਰਾਣੀ ਬੰਬਾ ਮੱਲ ਮੂਲਰ ਅਤੇ ਪਿਤਾ ਮਹਾਰਾਜਾ ਦਲੀਪ ਸਿੰਘ ਸਨ। ਸੋਫੀਆ ਨੇ ਆਪਣਾ ਬਚਪਨ ਅਤੇ ਯੁਵਾਵਸਥਾ ਰਾਜਸੀ ਆਲੀਸ਼ਾਨੀ ਵਿੱਚ ਬਿਤਾਈ, ਪਰ ਉਹ ਰਾਜਸੀ ਠਾਠ-ਬਾਠ ਨੂੰ ਛੱਡ ਕੇ ਲੋਕਾਂ ਦੇ ਹੱਕਾਂ ਦੀ ਅਵਾਜ਼ ਬਣੀ।

🚺 ਸੁਫਰੇਜਿਟ ਮੂਵਮੈਂਟ ਦੀ ਅਗਵਾਈ

ਸੁਫਰੇਜਿਟ ਮੂਵਮੈਂਟ ਉਹ ਅੰਦੋਲਨ ਸੀ ਜੋ ਮਹਿਲਾਵਾਂ ਨੂੰ ਵੋਟ ਦੇ ਅਧਿਕਾਰ ਲਈ ਲੜ ਰਿਹਾ ਸੀ। ਸੋਫੀਆ ਨੇ ਇੰਗਲੈਂਡ ਵਿੱਚ ਇਸ ਅੰਦੋਲਨ ਦੀ ਅਗਵਾਈ ਕੀਤੀ। ਉਹ ਵੁਮੇਨਜ਼ ਟੈਕਸ ਰਿਜੈਕਸ਼ਨ ਲੀਗ ਦੀ ਮੈਂਬਰ ਸੀ ਜਿਸਦਾ ਨਾਅਰਾ ਸੀ: “ਅਸੀਂ ਵੋਟ ਨਹੀਂ ਦੇ ਸਕਦੀਆਂ ਤਾਂ ਟੈਕਸ ਵੀ ਨਹੀਂ ਦੇਵਾਂਗੀਆਂ।”

ਸੋਫੀਆ ਨੇ ਕਾਲੀ ਪੱਗ ਪਾ ਕੇ ਲੰਦਨ ਦੀਆਂ ਸੜਕਾਂ ‘ਤੇ ਜਲੂਸ ਕੱਢੇ, ਰੈਲੀਆਂ ਵਿੱਚ ਹਿੱਸਾ ਲਿਆ ਅਤੇ ਮਹਿਲਾਵਾਂ ਨੂੰ ਹੱਕਾਂ ਲਈ ਜਾਗਰੂਕ ਕੀਤਾ। ਉਹਦੀ ਤਸਵੀਰ ਉਸ ਸਮੇਂ ਦੇ ਕਈ ਅਖ਼ਬਾਰਾਂ ਵਿੱਚ ਆਈ।

💥 ਮਨੁੱਖੀ ਹੱਕਾਂ ਦੀ ਸੁਰਗੀ ਆਵਾਜ਼

ਉਹ ਸਿਰਫ਼ ਮਹਿਲਾਵਾਂ ਦੀ ਹੀ ਨਹੀਂ, ਭਾਰਤੀ ਲੋਕਾਂ, ਸਿਪਾਹੀਆਂ, ਅਤੇ ਭੁੱਖਮਰੀ ਪੀੜਤਾਂ ਦੀ ਵੀ ਵਕਾਲਤ ਕਰਦੀ ਰਹੀ। ਪਹਿਲੀ ਵਿਸ਼ਵ ਯੁੱਧ ਦੌਰਾਨ, ਉਸਨੇ ਭਾਰਤੀ ਫੌਜੀਆਂ ਦੀ ਹਾਲਤ ਨੂੰ ਉਜਾਗਰ ਕੀਤਾ।

📚 ਸਿੱਖ ਵਿਰਾਸਤ ਦੀ ਨਵੀਂ ਪਛਾਣ

ਸੋਫੀਆ ਨੇ ਸਿੱਖੀ ਨਾਲ ਆਪਣੀ ਪਛਾਣ ਨੂੰ ਜਿਉਂਦਾ ਰੱਖਿਆ। ਉਹ ਹਰ ਸਮੇਂ ਸਿੱਖ ਰੂਪ ਵਿੱਚ ਪੇਸ਼ ਆਉਂਦੀ – ਪੱਗ ਨਾਲ, ਤੇ ਅਣਖ ਨਾਲ। ਉਸਨੇ ਸਿੱਖੀ ਦੀ ਇਨਕਲਾਬੀ ਰੂਹ ਨੂੰ ਔਰਤਾਂ ਦੀ ਆਜ਼ਾਦੀ ਨਾਲ ਜੋੜਿਆ।

📌 ਪਰਿਵਾਰਕ ਪਿਛੋਕੜ

  • ਮਾਤਾ: ਮਹਾਰਾਣੀ ਬੰਬਾ ਮੱਲ ਮੂਲਰ
  • ਪਿਤਾ: ਮਹਾਰਾਜਾ ਦਲੀਪ ਸਿੰਘ
  • ਭਰਾ: ਵਿਕਟਰ ਦਲੀਪ ਸਿੰਘ, ਫ੍ਰੇਡਰਿਕ ਦਲੀਪ ਸਿੰਘ
  • ਉਸਦਾ ਪਰਿਵਾਰ ਬਰਤਾਨਵੀ ਰਾਜ ਅਧੀਨ ਹੋਣ ਕਾਰਨ ਪੰਜਾਬ ਦੀ ਰਾਜਗੱਦੀ ਤੋਂ ਹਟਾ ਦਿੱਤਾ ਗਿਆ ਸੀ।

🕯 ਮੌਤ ਅਤੇ ਵਿਰਾਸਤ

  • ਮੌਤ: 22 ਅਗਸਤ 1948, ਇੰਗਲੈਂਡ
  • ਉਸਦੀ ਮੌਤ ਤੋਂ ਬਾਅਦ ਕਈ ਸਾਲਾਂ ਤੱਕ ਉਸਦਾ ਨਾਮ ਇਤਿਹਾਸ ਦੀਆਂ ਲਕੀਰਾਂ ‘ਚ ਗੁੰਮ ਰਿਹਾ।
  • 21ਵੀਂ ਸਦੀ ਵਿੱਚ ਉਸਦੀ ਯਾਦ ਨੂੰ ਦੁਬਾਰਾ ਜਿੰਦਗੀ ਮਿਲੀ, ਅਤੇ ਉਸਨੂੰ “ਔਰਤਾਂ ਦੇ ਹੱਕਾਂ ਦੀ ਸ਼ੇਰਣੀ” ਵਜੋਂ ਮੰਨਿਆ ਜਾਣ ਲੱਗਾ।

🙏 ਨਤੀਜਾ

ਸੋਫੀਆ ਦਲੀਪ ਸਿੰਘ ਸਾਡੀ ਇਤਿਹਾਸਕ ਧਰੋਹਰ ਦਾ ਅਹੰਕਾਰ ਹੈ। ਉਹ ਸਿੱਖ ਇਤਿਹਾਸ ਦੀ ਉਹ ਮਹਿਲਾ ਹੈ ਜਿਸਨੇ ਰਾਜਗੀ, ਇਨਸਾਫ, ਅਤੇ ਹੱਕਾਂ ਲਈ ਆਪਣੀ ਜ਼ਿੰਦਗੀ ਸਮਰਪਿਤ ਕਰ ਦਿੱਤੀ। ਅਸੀਂ ਉਸਦੀ ਯਾਦ ਨੂੰ ਸਲਾਮ ਕਰਦੇ ਹਾਂ। 💐

ਜਿਸ ਜਿਸ ਤੇ ਗੁਰੂ ਰਾਮਦਾਸ ਜੀ ਦੀ ਕਿਰਪਾ ਹੈ ,
ਉਹ ਵਾਹਿਗੁਰੂ ਜਪੋ ਜੀ ਸਵਾਸ ਸਵਾਸ ਰਾਮਦਾਸ ਗੁਰੂ ਜੀ
🙏🙏

ਅੰਗ : 652-653
ਸਲੋਕੁ ਮਃ ੪ ॥ ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥ ਅੰਦਰਿ ਕਪਟੁ ਸਭੁ ਕਪਟੋ ਕਰਿ ਜਾਣੈ ਕਪਟੇ ਖਪਹਿ ਖਪਾਹੀ ॥ ਸਤਿਗੁਰ ਕਾ ਭਾਣਾ ਚਿਤਿ ਨ ਆਵੈ ਆਪਣੈ ਸੁਆਇ ਫਿਰਾਹੀ ॥ ਕਿਰਪਾ ਕਰੇ ਜੇ ਆਪਣੀ ਤਾ ਨਾਨਕ ਸਬਦਿ ਸਮਾਹੀ ॥੧॥ ਮਃ ੪ ॥ ਮਨਮੁਖ ਮਾਇਆ ਮੋਹਿ ਵਿਆਪੇ ਦੂਜੈ ਭਾਇ ਮਨੂਆ ਥਿਰੁ ਨਾਹਿ ॥ ਅਨਦਿਨੁ ਜਲਤ ਰਹਹਿ ਦਿਨੁ ਰਾਤੀ ਹਉਮੈ ਖਪਹਿ ਖਪਾਹਿ ॥ ਅੰਤਰਿ ਲੋਭੁ ਮਹਾ ਗੁਬਾਰਾ ਤਿਨ ਕੈ ਨਿਕਟਿ ਨ ਕੋਈ ਜਾਹਿ ॥ ਓਇ ਆਪਿ ਦੁਖੀ ਸੁਖੁ ਕਬਹੂ ਨ ਪਾਵਹਿ ਜਨਮਿ ਮਰਹਿ ਮਰਿ ਜਾਹਿ ॥ ਨਾਨਕ ਬਖਸਿ ਲਏ ਪ੍ਰਭੁ ਸਾਚਾ ਜਿ ਗੁਰ ਚਰਨੀ ਚਿਤੁ ਲਾਹਿ ॥੨॥ ਪਉੜੀ ॥ ਸੰਤ ਭਗਤ ਪਰਵਾਣੁ ਜੋ ਪ੍ਰਭਿ ਭਾਇਆ ॥ ਸੇਈ ਬਿਚਖਣ ਜੰਤ ਜਿਨੀ ਹਰਿ ਧਿਆਇਆ ॥ ਅੰਮ੍ਰਿਤੁ ਨਾਮੁ ਨਿਧਾਨੁ ਭੋਜਨੁ ਖਾਇਆ ॥ ਸੰਤ ਜਨਾ ਕੀ ਧੂਰਿ ਮਸਤਕਿ ਲਾਇਆ ॥ ਨਾਨਕ ਭਏ ਪੁਨੀਤ ਹਰਿ ਤੀਰਥਿ ਨਾਇਆ ॥੨੬॥
ਅਰਥ: (ਮਨਮੁਖ ਦੇ) ਹਿਰਦੇ ਵਿਚ ਅਗਿਆਨ ਹੈ, (ਉਸ ਦੀ) ਅਕਲ ਹੋਛੀ ਹੁੰਦੀ ਹੈ ਤੇ ਸਤਿਗੁਰੂ ਉਤੇ ਉਸ ਨੂੰ ਸਿਦਕ ਨਹੀਂ ਹੁੰਦਾ; ਮਨ ਵਿਚ ਧੋਖਾ (ਹੋਣ ਕਰਕੇ ਸੰਸਾਰ ਵਿਚ ਭੀ) ਉਹ ਸਾਰਾ ਧੋਖਾ ਹੀ ਧੋਖਾ ਵਰਤਦਾ ਸਮਝਦਾ ਹੈ। (ਮਨਮੁਖ ਬੰਦੇ ਆਪ) ਦੁਖੀ ਹੁੰਦੇ ਹਨ (ਤੇ ਹੋਰਨਾਂ ਨੂੰ) ਦੁਖੀ ਕਰਦੇ ਹਨ; ਸਤਿਗੁਰੂ ਦਾ ਹੁਕਮ ਉਹਨਾਂ ਦੇ ਚਿੱਤ ਵਿਚ ਨਹੀਂ ਆਉਂਦਾ (ਭਾਵ, ਭਾਣਾ ਨਹੀਂ ਮੰਨਦੇ) ਤੇ ਆਪਣੀ ਗ਼ਰਜ਼ ਦੇ ਪਿਛੇ ਭਟਕਦੇ ਫਿਰਦੇ ਹਨ; ਨਾਨਕ ਜੀ! ਜੇ ਹਰੀ ਆਪਣੀ ਮੇਹਰ ਕਰੇ,ਤਾਂ ਹੀ ਉਹ ਗੁਰੂ ਦੇ ਸ਼ਬਦ ਵਿਚ ਲੀਨ ਹੁੰਦੇ ਹਨ ॥੧॥ ਮਾਇਆ ਦੇ ਮੋਹ ਵਿਚ ਗ੍ਰਸੇ ਹੋਏ ਮਨਮੁਖਾਂ ਦਾ ਮਨ ਮਾਇਆ ਦੇ ਪਿਆਰ ਵਿਚ ਇਕ ਥਾਂ ਨਹੀਂ ਟਿਕਦਾ। ਹਰ ਵੇਲੇ ਦਿਨ ਰਾਤ (ਮਾਇਆ ਵਿਚ) ਸੜਦੇ ਰਹਿੰਦੇ ਹਨ। ਅਹੰਕਾਰ ਵਿਚ ਆਪ ਦੁਖੀ ਹੁੰਦੇ ਹਨ, ਹੋਰਨਾਂ ਨੂੰ ਦੁਖੀ ਕਰਦੇ ਹਨ। ਉਹਨਾਂ ਦੇ ਅੰਦਰ ਲੋਭ-ਰੂਪ ਵੱਡਾ ਹਨੇਰਾ ਹੁੰਦਾ ਹੈ, ਕੋਈ ਮਨੁੱਖ ਉਹਨਾਂ ਦੇ ਨੇੜੇ ਨਹੀਂ ਢੁਕਦਾ। ਉਹ ਆਪਣੇ ਆਪ ਹੀ ਦੁਖੀ ਰਹਿੰਦੇ ਹਨ, ਕਦੇ ਸੁਖੀ ਨਹੀਂ ਹੁੰਦੇ, ਸਦਾ ਜੰਮਣ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ। ਨਾਨਕ ਜੀ! ਜੇ ਉਹ ਗੁਰੂ ਦੇ ਚਰਨਾਂ ਵਿਚ ਚਿੱਤ ਜੋੜਨ, ਤਾਂ ਸੱਚਾ ਹਰੀ ਉਹਨਾਂ ਨੂੰ ਬਖ਼ਸ਼ ਲਏ ॥੨॥ ਜੋ ਮਨੁੱਖ ਪ੍ਰਭੂ ਨੂੰ ਪਿਆਰੇ ਹਨ, ਉਹ ਸੰਤ ਹਨ, ਭਗਤ ਹਨ ਉਹੀ ਕਬੂਲ ਹਨ। ਉਹੋ ਮਨੁੱਖ ਸਿਆਣੇ ਹਨ ਜੋ ਹਰੀ-ਨਾਮ ਸਿਮਰਦੇ ਹਨ। ਆਤਮਕ ਜੀਵਨ ਦੇਣ ਵਾਲਾ ਨਾਮ ਖ਼ਜ਼ਾਨਾ-ਰੂਪ ਭੋਜਨ ਖਾਂਦੇ ਹਨ, ਤੇ ਸੰਤਾਂ ਦੀ ਚਰਨ-ਧੂੜ ਆਪਣੇ ਮੱਥੇ ਤੇ ਲਾਂਦੇ ਹਨ। ਨਾਨਕ ਜੀ! (ਇਹੋ ਜਿਹੇ ਮਨੁੱਖ) ਹਰੀ (ਦੇ ਭਜਨ-ਰੂਪ) ਤੀਰਥ ਤੇ ਨ੍ਹਾਉਂਦੇ ਹਨ ਤੇ ਪਵਿੱਤ੍ਰ ਹੋ ਜਾਂਦੇ ਹਨ ॥੨੬॥

Begin typing your search term above and press enter to search. Press ESC to cancel.

Back To Top