ਅੰਗ : 670
ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥ ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥ ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥੨॥ ਸਭੁ ਕੋ ਤੁਝ ਹੀ ਵਿਚਿ ਹੈ ਮੇਰੇ ਸਾਹਾ ਤੁਝ ਤੇ ਬਾਹਰਿ ਕੋਈ ਨਾਹਿ ॥ ਸਭਿ ਜੀਅ ਤੇਰੇ ਤੂ ਸਭਸ ਦਾ ਮੇਰੇ ਸਾਹਾ ਸਭਿ ਤੁਝ ਹੀ ਮਾਹਿ ਸਮਾਹਿ ॥੩॥ ਸਭਨਾ ਕੀ ਤੂ ਆਸ ਹੈ ਮੇਰੇ ਪਿਆਰੇ ਸਭਿ ਤੁਝਹਿ ਧਿਆਵਹਿ ਮੇਰੇ ਸਾਹ ॥ ਜਿਉ ਭਾਵੈ ਤਿਉ ਰਖੁ ਤੂ ਮੇਰੇ ਪਿਆਰੇ ਸਚੁ ਨਾਨਕ ਕੇ ਪਾਤਿਸਾਹ ॥੪॥੭॥੧੩॥
ਅਰਥ: ਹੇ ਮੇਰੇ ਪਾਤਿਸ਼ਾਹ! (ਮੇਹਰ ਕਰ) ਮੈਨੂੰ ਤੇਰੇ ਦਰਸਨ ਦਾ ਆਨੰਦ ਪ੍ਰਾਪਤ ਹੋ ਜਾਏ। ਹੇ ਮੇਰੇ ਪਾਤਿਸ਼ਾਹ! ਮੇਰੇ ਦਿਲ ਦੀ ਪੀੜ ਤੂੰ ਹੀ ਜਾਣਦਾ ਹੈਂ। ਕੋਈ ਹੋਰ ਕੀ ਜਾਣ ਸਕਦਾ ਹੈ ? ॥ ਰਹਾਉ ॥ ਹੇ ਮੇਰੇ ਪਾਤਿਸ਼ਾਹ! ਤੂੰ ਸਦਾ ਕਾਇਮ ਰਹਿਣ ਵਾਲਾ ਮਾਲਕ ਹੈਂ, ਤੂੰ ਅਟੱਲ ਹੈਂ। ਜੋ ਕੁਝ ਤੂੰ ਕਰਦਾ ਹੈਂ, ਉਹ ਭੀ ਉਕਾਈ-ਹੀਣ ਹੈ (ਉਸ ਵਿਚ ਭੀ ਕੋਈ ਊਣਤਾ ਨਹੀਂ)। ਹੇ ਪਾਤਿਸ਼ਾਹ! (ਸਾਰੇ ਸੰਸਾਰ ਵਿਚ ਤੈਥੋਂ ਬਿਨਾ) ਹੋਰ ਕੋਈ ਨਹੀਂ ਹੈ (ਇਸ ਵਾਸਤੇ) ਕਿਸੇ ਨੂੰ ਝੂਠਾ ਆਖਿਆ ਨਹੀਂ ਜਾ ਸਕਦਾ ॥੧॥ ਹੇ ਮੇਰੇ ਪਾਤਿਸ਼ਾਹ! ਤੂੰ ਸਭ ਜੀਵਾਂ ਵਿਚ ਮੌਜੂਦ ਹੈਂ, ਸਾਰੇ ਜੀਵ ਦਿਨ ਰਾਤ ਤੇਰਾ ਹੀ ਧਿਆਨ ਧਰਦੇ ਹਨ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪਾਸੋਂ ਹੀ (ਮੰਗਾਂ) ਮੰਗਦੇ ਹਨ। ਇਕ ਤੂੰ ਹੀ ਸਭ ਜੀਵਾਂ ਨੂੰ ਦਾਤਾਂ ਦੇ ਰਿਹਾ ਹੈਂ ॥੨॥ ਹੇ ਮੇਰੇ ਪਾਤਿਸ਼ਾਹ! ਹਰੇਕ ਜੀਵ ਤੇਰੇ ਹੁਕਮ ਵਿਚ ਹੈ, ਤੈਥੋਂ ਆਕੀ ਕੋਈ ਜੀਵ ਨਹੀਂ ਹੋ ਸਕਦਾ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪੈਦਾ ਕੀਤੇ ਹੋਏ ਹਨ, ਤੇ, ਇਹ ਸਾਰੇ ਤੇਰੇ ਵਿਚ ਹੀ ਲੀਨ ਹੋ ਜਾਂਦੇ ਹਨ ॥੩॥ ਹੇ ਮੇਰੇ ਪਿਆਰੇ ਪਾਤਿਸ਼ਾਹ! ਤੂੰ ਸਭ ਜੀਵਾਂ ਦੀ ਆਸਾਂ ਪੂਰੀਆਂ ਕਰਦਾ ਹੈਂ ਸਾਰੇ ਜੀਵ ਤੇਰਾ ਹੀ ਧਿਆਨ ਧਰਦੇ ਹਨ। ਹੇ ਨਾਨਕ ਜੀ ਦੇ ਪਾਤਿਸ਼ਾਹ! ਹੇ ਮੇਰੇ ਪਿਆਰੇ! ਜਿਵੇਂ ਤੈਨੂੰ ਚੰਗਾ ਲੱਗਦਾ ਹੈ, ਤਿਵੇਂ ਮੈਨੂੰ (ਆਪਣੇ ਚਰਨਾਂ ਵਿਚ) ਰੱਖ। ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ ॥੪॥੭॥੧੩॥

अंग : 670
धनासरी महला ४ ॥ मेरे साहा मै हरि दरसन सुखु होइ ॥ हमरी बेदनि तू जानता साहा अवरु किआ जानै कोइ ॥ रहाउ ॥ साचा साहिबु सचु तू मेरे साहा तेरा कीआ सचु सभु होइ ॥ झूठा किस कउ आखीऐ साहा दूजा नाही कोइ ॥१॥ सभना विचि तू वरतदा साहा सभि तुझहि धिआवहि दिनु राति ॥ सभि तुझ ही थावहु मंगदे मेरे साहा तू सभना करहि इक दाति ॥२॥ सभु को तुझ ही विचि है मेरे साहा तुझ ते बाहरि कोई नाहि ॥ सभि जीअ तेरे तू सभस दा मेरे साहा सभि तुझ ही माहि समाहि ॥३॥ सभना की तू आस है मेरे पिआरे सभि तुझहि धिआवहि मेरे साह ॥ जिउ भावै तिउ रखु तू मेरे पिआरे सचु नानक के पातिसाह ॥४॥७॥१३॥
अर्थ: हे मेरे पातशाह! (कृपा कर) मुझे तेरे दर्शन का आनंद प्राप्त हो जाए। हे मेरे पातशाह! मेरे दिल की पीड़ा को तूँ ही जानता हैं। कोई अन्य क्या जान सकता है ? ॥ रहाउ ॥ हे मेरे पातशाह! तूँ सदा कायम रहने वाला मालिक है, तूँ अटल है। जो कुछ तूँ करता हैं, वह भी उकाई-हीन है (उस में कोई भी उणता-कमी नहीं)। हे पातशाह! (सारे संसार में तेरे बिना) अन्य कोई नहीं है (इस लिए) किसी को झूठा नहीं कहा जा सकता ॥१॥ हे मेरे पातशाह! तूँ सब जीवों में मौजूद हैं, सारे जीव दिन रात तेरा ही ध्यान धरते हैं। हे मेरे पातशाह! सारे जीव तेरे से ही (मांगें) मांगते हैं। एक तूँ ही सब जीवों को दातें दे रहा हैं ॥२॥ हे मेरे पातशाह! प्रत्येक जीव तेरे हुक्म में है, कोई जीव तेरे हुक्म से बाहर नहीं हो सकता। हे मेरे पातशाह! सभी जीव तेरे पैदा किए हुए हैं,और, यह सभी तेरे में ही लीन हो जाते हैं ॥३॥ हे मेरे प्यारे पातशाह! तूँ सभी जीवों की इच्छाएं पूरी करता हैं सभी जीव तेरा ही ध्यान धरते हैं। हे नानक जी के पातशाह! हे मेरे प्यारे! जैसे तुझे अच्छा लगता है, वैसे मुझे (अपने चरणों में) रख। तूँ ही सदा कायम रहने वाला हैं ॥४॥७॥१३॥

ਅੰਗ : 696
ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥
ਅਰਥ: ਰਾਗ ਜੈਤਸਰੀ, ਘਰ ੧ ਵਿੱਚ ਗੁਰੂ ਰਾਮਦਾਸ ਜੀ ਦੀ ਚਾਰ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। (ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ ॥੧॥ ਹੇ ਮੇਰੇ ਮਨ! (ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ)। (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ ॥ ਰਹਾਉ ॥ ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ ॥੨॥ ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ ॥੩॥ ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਦਾਸ ਨਾਨਕ ਜੀ! (ਆਖੋ—) ਹੇ ਗੁਰੂ! ਸਾਨੂੰ ਅੰਨ੍ਹਿਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ ॥੪॥੧॥

अंग : 696
जैतसरी महला ४ घरु १ चउपदे ੴसतिगुर प्रसादि ॥ मेरै हीअरै रतनु नामु हरि बसिआ गुरि हाथु धरिओ मेरै माथा ॥ जनम जनम के किलबिख दुख उतरे गुरि नामु दीओ रिनु लाथा ॥१॥ मेरे मन भजु राम नामु सभि अरथा ॥ गुरि पूरै हरि नामु दि्रड़ाइआ बिनु नावै जीवनु बिरथा ॥ रहाउ ॥ बिनु गुर मूड़ भए है मनमुख ते मोह माइआ नित फाथा ॥ तिन साधू चरण न सेवे कबहू तिन सभु जनमु अकाथा ॥२॥ जिन साधू चरण साध पग सेवे तिन सफलिओ जनमु सनाथा ॥ मो कउ कीजै दासु दास दासन को हरि दइआ धारि जगंनाथा ॥३॥ हम अंधुले गिआनहीन अगिआनी किउ चालह मारगि पंथा ॥ हम अंधुले कउ गुर अंचलु दीजै जन नानक चलह मिलंथा ॥४॥१॥
अर्थ: राग जैतसरी, घर १ में गुरु रामदास जी की चार-बन्दों वाली बाणी। अकाल पुरख एक है और सतिगुरु की कृपा द्वारा मिलता है। (हे भाई! जब) गुरु ने मेरे सिर ऊपर अपना हाथ रखा, तो मेरे हृदय में परमात्मा का रत्न (जैसा कीमती) नाम आ वसा। (हे भाई! जिस भी मनुष्य को) गुरु ने परमात्मा का नाम दिया, उस के अनकों जन्मों के पाप दुःख दूर हो गए, (उस के सिर से पापों का कर्ज) उतर गया ॥१॥ हे मेरे मन! (सदा) परमात्मा का नाम सिमरिया कर, (परमात्मा) सारे पदार्थ (देने वाला है)। (हे मन! गुरु की सरन में ही रह) पूरे गुरु ने (ही) परमात्मा का नाम (ह्रदय में) पक्का किया है। और, नाम के बिना मनुष्य जीवन व्यर्थ चला जाता है ॥ रहाउ ॥ हे भाई! जो मनुष्य अपने मन के पीछे चलते है वह गुरु (की सरन) के बिना मुर्ख हुए रहते हैं, वह सदा माया के मोह में फसे रहते है। उन्होंने कभी भी गुरु का सहारा नहीं लिया, उनका सारा जीवन व्यर्थ चला जाता है ॥२॥ हे भाई! जो मनुष्य गुरू के चरनो का आसरा लेते हैं, वह गुरू वालेे बन जाते हैं, उनकी जिदंगी सफल हो जाती है। हे हरी! हे जगत के नाथ! मेरे पर मेहर कर, मुझे अपने दासों के दासों का दास बना ले ॥३॥ हे गुरू! हम माया मे अँधे हो रहे हैं, हम आतमिक जीवन की सूझ से अनजान हैं, हमे सही जीवन की सूझ नही है, हम आपके बताए हुए जीवन-राह पर चल नही सकते। दास नानक जी!(कहो-) हे गुरू! हम अँधियों के अपना पला दीजिए जिस से हम आपके बताए हुए रास्ते पर चल सकें ॥४॥१॥

ਅੰਮ੍ਰਿਤਸਰ: (2 ਜੂਨ): ਸਿੱਖ ਇਤਿਹਾਸ ਦੇ ਤੀਸਰੇ ਘਲੂਘਾਰੇ ਦੀ ੨੯ਵੀਂ ਸਦੀਵੀਂ ਯਾਦ ਦਾ ਅੱਜ ਦੂਸਰਾ ਦਿਨ ਹੈ।ਜੂਨ ੧੯੮੪ ਵਿੱਚ ਅੱਜ ਦੇ ਦਿਨ ਦਾ ਅਗਾਜ਼ ਗੁਰੁ ਨਗਰੀ ਅੰਮ੍ਰਿਤਸਰ ਵਿਚ ਜਿਲ੍ਹਾ ਪ੍ਰਸ਼ਾਸ਼ਨ ਵਲੋਂ ਲਗਾਏ ਕਰਫਿਉ ਨਾਲ ਹੋਇਆ ਸੀ। ੧ ਜੂਨ ੧੯੮੪ ਵਾਲੇ ਦਿਨ ਕੇਂਦਰੀ ਰਿਜਰਵ ਪੁਲਿਸ ਫੋਰਸ ਵਲੋਂ ਕੋਈ ੫-੬ ਘੰਟੇ ਗੋਲੀ ਚਲਾਏ ਜਾਣ ਦੀ ਖਬਰ ਸੁਣਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਜਥੇਦਾਰ ਗੁਰਚਰਨ ਸਿੰਘ ਟੋਹੜਾ, ਸ੍ਰੀ ਅਨੰਦਪੁਰ ਸਾਹਿਬ ਤੋਂ ਚਲਕੇ ਕੋਈ ੧੦ ਵਜੇ ਦੇ ਕਰੀਬ ਸ਼੍ਰੋਮਣੀ ਕਮੇਟੀ ਦਫਤਰ ਪੁਜੇ ਸਨ। ਸਰਾਂ ਵਾਲੇ ਗੇਟ ਤੇ ਤਾਇਨਾਤ ਪੁਲਿਸ ਫੋਰਸ ਨੇ ਇਕ ਵਾਰ ਤਾਂ ਸ੍ਰ ਟੋਹੜਾ ਨੂੰ ਵੀ ਰੋਕ ਲਿਆ ਸੀ, ਕਿ ਉਹ ਕਮੇਟੀ ਦਫਤਰ ਨਹੀਂ ਜਾ ਸਕਦੇ ਲੇਕਿਨ ਉਹ ਕਿਸੇ ਦੀ ਪ੍ਰਵਾਹ ਨਾ ਕਰਦਿਆਂ ਇਹ ਕਹਿ ਕੇ ਦਫਤਰ ਚਲ ਪਏ ਕਿ “ਮੈਂ ਸ਼੍ਰੋਮਣੀ ਕਮੇਟੀ ਦਾ ਪ੍ਰਧਾਨ ਹਾਂ, ਮੈਨੂੰ ਕੋਣ ਰੋਕ ਸਕਦਾ”।

ਕਰਫਿਉ ਦਿਨ ਭਰ ਜਾਰੀ ਰਿਹਾ । ਸ਼ਾਮ ਦੇ ੬ ਕੁ ਵਜੇ ਤਤਕਾਲੀਨ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੇ ਦੂਰਦਰਸ਼ਨ ਤੇ ਆਲ ਇੰਡੀਆ…

ਰੇਡੀਉ ਤੋਂ ਦੇਸ਼ ਵਾਸੀਆਂ ਦੇ ਨਾਮ ਜਾਰੀ ਇਕ ਸੰਦੇਸ਼ ਵਿਚ ਅਕਾਲੀਆਂ ਨੂੰ ਕਿਹਾ ਸੀ ਕਿ “ਜੇ ਕਿਸੇ ਸਵਾਲ ਬਾਰੇ ਕੋਈ ਗਲਤ ਫਹਿਮੀ ਜਾਂ ਸ਼ੱਕ ਬਾਕੀ ਹੈ, ਹਨ ਤਾਂ ਆਉ ਰਲ ਬੈਠੀਏ ਤੇ ਹੱਲ ਲਭ ਲਈਏ”। ਲੇਕਿਨ ਇਸ ਐਲਾਨ ਦੇ ਕੁਝ ਸਮਾਂ ਪਹਿਲਾਂ ਹੀ ਪੰਜਾਬ ਅਤੇ ਚੰਡੀਗੜ੍ਹ ਨੂੰ ਫੋਜ ਦੇ ਹਵਾਲੇ ਕਰਨ ਦੇ ਆਦੇਸ਼ ਜਾਰੀ ਕਰ ਦਿੱਤੇ ਸਨ ।

ਇਕ ਨਿਰੰਕਾਰੀ ਜਨਰਲ ਰਣਜੀਤ ਸਿੰਘ ਦਿਆਲ ਨੂੰ ਗਵਰਨਰ ਪੰਜਾਬ ਦਾ ਸਲਾਹਕਾਰ ਨਿਯੁਕਤ ਕਰ ਦਿੱਤਾ ਗਿਆ । ਪੰਜਾਬ, ਇਸਦੇ ਨਾਲ ਲਗਦੇ ਸੂਬਿਆਂ ਤੇ ਪਾਕਿਸਤਾਨ ਨਾਲ ਲਗਦੀਆਂ ਸਰਹੱਦਾਂ ਸੀਲ ਕਰ ਦਿੱਤੀਆਂ ਗਈਆਂ। ਫੌਜ ਦੀਅ ਸੱਤ ਡਵੀਜਨਾਂ ਪੰਜਾਬ ਦੇ ਪਿੰਡਾਂ ਵਿਚ ਤਾਇਨਾਤ ਕਰ ਦਿੱਤੀਆਂ ਗਈਆਂ ਸਨ। ਸਮੁਚਾ ਪੰਜਾਬ ਗੜਬੜ ਵਾਲਾ ਇਲਾਕਾ ਐਲਾਨ ਦਿੱਤਾ ਗਿਆ ਸੀ।

ਅੰਮ੍ਰਿਤਸਰ: (2 ਜੂਨ): ਸਿੱਖ ਇਤਿਹਾਸ ਦੇ ਤੀਸਰੇ ਘਲੂਘਾਰੇ ਦੀ ੨੯ਵੀਂ ਸਦੀਵੀਂ ਯਾਦ ਦਾ ਅੱਜ ਦੂਸਰਾ ਦਿਨ ਹੈ।ਜੂਨ ੧੯੮੪ ਵਿੱਚ ਅੱਜ ਦੇ ਦਿਨ ਦਾ ਅਗਾਜ਼ ਗੁਰੁ ਨਗਰੀ ਅੰਮ੍ਰਿਤਸਰ ਵਿਚ ਜਿਲ੍ਹਾ ਪ੍ਰਸ਼ਾਸ਼ਨ ਵਲੋਂ ਲਗਾਏ ਕਰਫਿਉ ਨਾਲ ਹੋਇਆ ਸੀ। ੧ ਜੂਨ ੧੯੮੪ ਵਾਲੇ ਦਿਨ ਕੇਂਦਰੀ ਰਿਜਰਵ ਪੁਲਿਸ ਫੋਰਸ ਵਲੋਂ ਕੋਈ ੫-੬ ਘੰਟੇ ਗੋਲੀ ਚਲਾਏ ਜਾਣ ਦੀ ਖਬਰ ਸੁਣਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਜਥੇਦਾਰ ਗੁਰਚਰਨ ਸਿੰਘ ਟੋਹੜਾ, ਸ੍ਰੀ ਅਨੰਦਪੁਰ ਸਾਹਿਬ ਤੋਂ ਚਲਕੇ ਕੋਈ ੧੦ ਵਜੇ ਦੇ ਕਰੀਬ ਸ਼੍ਰੋਮਣੀ ਕਮੇਟੀ ਦਫਤਰ ਪੁਜੇ ਸਨ। ਸਰਾਂ ਵਾਲੇ ਗੇਟ ਤੇ ਤਾਇਨਾਤ ਪੁਲਿਸ ਫੋਰਸ ਨੇ ਇਕ ਵਾਰ ਤਾਂ ਸ੍ਰ ਟੋਹੜਾ ਨੂੰ ਵੀ ਰੋਕ ਲਿਆ ਸੀ, ਕਿ ਉਹ ਕਮੇਟੀ ਦਫਤਰ ਨਹੀਂ ਜਾ ਸਕਦੇ ਲੇਕਿਨ ਉਹ ਕਿਸੇ ਦੀ ਪ੍ਰਵਾਹ ਨਾ ਕਰਦਿਆਂ ਇਹ ਕਹਿ ਕੇ ਦਫਤਰ ਚਲ ਪਏ ਕਿ “ਮੈਂ ਸ਼੍ਰੋਮਣੀ ਕਮੇਟੀ ਦਾ ਪ੍ਰਧਾਨ ਹਾਂ, ਮੈਨੂੰ ਕੋਣ ਰੋਕ ਸਕਦਾ”।
ਕਰਫਿਉ ਦਿਨ ਭਰ ਜਾਰੀ ਰਿਹਾ । ਸ਼ਾਮ ਦੇ ੬ ਕੁ ਵਜੇ ਤਤਕਾਲੀਨ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੇ ਦੂਰਦਰਸ਼ਨ ਤੇ ਆਲ ਇੰਡੀਆ ਰੇਡੀਉ ਤੋਂ ਦੇਸ਼ ਵਾਸੀਆਂ ਦੇ ਨਾਮ ਜਾਰੀ ਇਕ ਸੰਦੇਸ਼ ਵਿਚ ਅਕਾਲੀਆਂ ਨੂੰ ਕਿਹਾ ਸੀ ਕਿ “ਜੇ ਕਿਸੇ ਸਵਾਲ ਬਾਰੇ ਕੋਈ ਗਲਤ ਫਹਿਮੀ ਜਾਂ ਸ਼ੱਕ ਬਾਕੀ ਹੈ, ਹਨ ਤਾਂ ਆਉ ਰਲ ਬੈਠੀਏ ਤੇ ਹੱਲ ਲਭ ਲਈਏ”। ਲੇਕਿਨ ਇਸ ਐਲਾਨ ਦੇ ਕੁਝ ਸਮਾਂ ਪਹਿਲਾਂ ਹੀ ਪੰਜਾਬ ਅਤੇ ਚੰਡੀਗੜ੍ਹ ਨੂੰ ਫੋਜ ਦੇ ਹਵਾਲੇ ਕਰਨ ਦੇ ਆਦੇਸ਼ ਜਾਰੀ ਕਰ ਦਿੱਤੇ ਸਨ ।
ਇਕ ਨਿਰੰਕਾਰੀ ਜਨਰਲ ਰਣਜੀਤ ਸਿੰਘ ਦਿਆਲ ਨੂੰ ਗਵਰਨਰ ਪੰਜਾਬ ਦਾ ਸਲਾਹਕਾਰ ਨਿਯੁਕਤ ਕਰ ਦਿੱਤਾ ਗਿਆ । ਪੰਜਾਬ, ਇਸਦੇ ਨਾਲ ਲਗਦੇ ਸੂਬਿਆਂ ਤੇ ਪਾਕਿਸਤਾਨ ਨਾਲ ਲਗਦੀਆਂ ਸਰਹੱਦਾਂ ਸੀਲ ਕਰ ਦਿੱਤੀਆਂ ਗਈਆਂ। ਫੌਜ ਦੀਅ ਸੱਤ ਡਵੀਜਨਾਂ ਪੰਜਾਬ ਦੇ ਪਿੰਡਾਂ ਵਿਚ ਤਾਇਨਾਤ ਕਰ ਦਿੱਤੀਆਂ ਗਈਆਂ ਸਨ। ਸਮੁਚਾ ਪੰਜਾਬ ਗੜਬੜ ਵਾਲਾ ਇਲਾਕਾ ਐਲਾਨ ਦਿੱਤਾ ਗਿਆ ਸੀ।

Begin typing your search term above and press enter to search. Press ESC to cancel.

Back To Top