ਅੰਗ : 963
ਸਲੋਕ ਮਃ ੫ ॥ ਅੰਮ੍ਰਿਤ ਬਾਣੀ ਅਮਿਉ ਰਸੁ ਅੰਮ੍ਰਿਤੁ ਹਰਿ ਕਾ ਨਾਉ ॥ ਮਨਿ ਤਨਿ ਹਿਰਦੈ ਸਿਮਰਿ ਹਰਿ ਆਠ ਪਹਰ ਗੁਣ ਗਾਉ ॥ ਉਪਦੇਸੁ ਸੁਣਹੁ ਤੁਮ ਗੁਰਸਿਖਹੁ ਸਚਾ ਇਹੈ ਸੁਆਉ ॥ ਜਨਮੁ ਪਦਾਰਥੁ ਸਫਲੁ ਹੋਇ ਮਨ ਮਹਿ ਲਾਇਹੁ ਭਾਉ ॥ ਸੂਖ ਸਹਜ ਆਨਦੁ ਘਣਾ ਪ੍ਰਭ ਜਪਤਿਆ ਦੁਖੁ ਜਾਇ ॥ ਨਾਨਕ ਨਾਮੁ ਜਪਤ ਸੁਖੁ ਊਪਜੈ ਦਰਗਹ ਪਾਈਐ ਥਾਉ ॥੧॥
ਅਰਥ: ਪ੍ਰਭੂ ਦਾ ਨਾਮ ਆਤਮਕ ਜੀਵਨ ਦੇਣ ਵਾਲਾ ਜਲ ਹੈ, ਅੰਮ੍ਰਿਤ ਦਾ ਸੁਆਦ ਦੇਣ ਵਾਲਾ ਹੈ; (ਹੇ ਭਾਈ!) ਸਤਿਗੁਰੂ ਦੀ ਅੰਮ੍ਰਿਤ ਵਸਾਣ ਵਾਲੀ ਬਾਣੀ ਦੀ ਰਾਹੀਂ ਇਸ ਪ੍ਰਭੂ-ਨਾਮ ਨੂੰ ਮਨ ਵਿਚ, ਸਰੀਰ ਵਿਚ, ਹਿਰਦੇ ਵਿਚ ਸਿਮਰੋ ਤੇ ਅੱਠੇ ਪਹਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰੋ। ਹੇ ਗੁਰ-ਸਿੱਖੋ! (ਸਿਫ਼ਤਿ-ਸਾਲਾਹ ਵਾਲਾ ਇਹ) ਉਪਦੇਸ਼ ਸੁਣੋ, ਜ਼ਿੰਦਗੀ ਦਾ ਅਸਲ ਮਨੋਰਥ ਇਹੀ ਹੈ। ਮਨ ਵਿਚ (ਪ੍ਰਭੂ ਦਾ) ਪਿਆਰ ਟਿਕਾਓ, ਇਹ ਮਨੁੱਖਾ ਜੀਵਨ-ਰੂਪ ਕੀਮਤੀ ਦਾਤਿ ਸਫਲ ਹੋ ਜਾਇਗੀ। ਪ੍ਰਭੂ ਦਾ ਸਿਮਰਨ ਕੀਤਿਆਂ ਦੁੱਖ ਦੂਰ ਹੋ ਜਾਂਦਾ ਹੈ, ਸੁਖ, ਆਤਮਕ ਅਡੋਲਤਾ ਤੇ ਬੇਅੰਤ ਖ਼ੁਸ਼ੀ ਪ੍ਰਾਪਤ ਹੁੰਦੀ ਹੈ। ਹੇ ਨਾਨਕ! ਪ੍ਰਭੂ ਦਾ ਨਾਮ ਜਪਿਆਂ (ਇਸ ਲੋਕ ਵਿਚ) ਸੁਖ ਪੈਦਾ ਹੁੰਦਾ ਹੈ ਤੇ ਪ੍ਰਭੂ ਦੀ ਹਜ਼ੂਰੀ ਵਿਚ ਥਾਂ ਮਿਲਦੀ ਹੈ।1।

अंग : 963
सलोक मः ५ ॥ अंम्रित बाणी अमिउ रसु अंम्रितु हरि का नाउ ॥ मनि तनि हिरदै सिमरि हरि आठ पहर गुण गाउ ॥ उपदेसु सुणहु तुम गुरसिखहु सचा इहै सुआउ ॥ जनमु पदारथु सफलु होइ मन महि लाइहु भाउ ॥ सूख सहज आनदु घणा प्रभ जपतिआ दुखु जाइ ॥ नानक नामु जपत सुखु ऊपजै दरगह पाईऐ थाउ ॥१॥
अर्थ: भगवान का नाम आत्मिक जीवन देने वाला जल है, अमृत का स्वाद देने वाला है; (हे भाई !) सतिगुरु की अमृत बसने वाली बाणी के द्वारा इस भगवान-नाम को मन में, शरीर में, हृदय में सिमरो और आठो पहिर भगवान की सिफ़त-सालाह करो । हे गुर-सिक्खो ! (सिफ़त-सालाह वाला यह) उपदेश सुणो, जिंदगी का असल मनोरथ यही है । मन में (भगवान का) प्यार टिकाए, यह मनुखा जीवन-रूप कीमती दाति सफल हो जाएगी । भगवान का सुमिरन करने से दु:ख दूर हो जाता है, सुख, आत्मिक अढ़ोलता और बयंत खुशी प्राप्त होती है । हे नानक ! भगवान का नाम जपने से (इस लोक में) सुख पैदा होता है और भगवान की हजूरी में जगह मिलती है ।1 ।

8 ਮਹੀਨਿਆ ਦੇ ਘੇਰੇ ਤੋ ਬਾਦ ਗੁਰਦਾਸਪੁਰ ਗੜੀ ਤੋ ਬਾਬਾ ਬੰਦਾ ਸਿੰਘ ਜੀ ਦੇ ਨਾਲ ਫੜ ਕੇ ਲਿਆਂਦੇ 700+ ਸਿੰਘਾਂ ਨੂੰ ਦਿੱਲੀ ਦੇ ਬਾਦਸ਼ਾਹ ਫ਼ਰਖਸ਼ੀਅਰ ਦੇ ਹੁਕਮ ਨਾਲ ਜਦੋਂ ਸ਼ਹੀਦ ਕਰ ਦਿੱਤਾ ਤਾਂ ਬੰਦਾ ਸਿੰਘ ਜੀ ਤੇ ਨਾਲ ਦੇ ਕੁਝ ਮੁਖੀ ਸਿੰਘਾਂ ਨੂੰ ਕਈ ਦਿਨ ਤਸੀਹੇ ਦੇ ਦੇ ਕੇ ਪੁੱਛਿਆ ਗਿਆ ਖ਼ਜ਼ਾਨਾ ਕਿੱਥੇ ਦਬਿਆ ਹੈ ?? ਪਰ ਉਨ੍ਹਾਂ ਕੁਝ ਨਾ ਦੱਸਿਆ ਕਿਉਂਕਿ ਖ਼ਜ਼ਾਨਾ ਤੇ ਕੋਈ ਹੈ ਹੀ ਨਹੀਂ ਸੀ , ਉਨ੍ਹਾਂ ਕਦੇ ਦੱਬਿਆ ਨਹੀਂ, ਸਭ ਕੁਝ ਸਿੰਘਾਂ ਚ ਵੰਡ ਦਿੰਦੇ ਸੀ।
ਫਿਰ ਇੱਕ ਦਿਨ ਬਾਕੀ 26 ਜਰਨੈਲਾਂ ਦੇ ਸਮੇਤ ਬਾਬਾ ਜੀ ਨੂੰ ਕੁਤਬ ਮੀਨਾਰ ਦੇ ਕੋਲ ਲਿਆਂਦਾ ਗਿਆ , ਦੋ ਸ਼ਰਤਾਂ ਰੱਖੀਆਂ ਮੁਸਲਮਾਨ ਹੋ ਜਾਓ ਜਾਂ ਮੌਤ ਕਬੂਲ ਕਰੋ। ਬੰਦਾ ਸਿੰਘ ਜੀ ਨੇ ਮੌਤ ਕਬੂਲ ਕੀਤੀ। ਉਨ੍ਹਾਂ ਦੀ ਗੋਦ ਚ ਚਾਰ ਸਾਲ ਦਾ ਪੁੱਤਰ ਅਜੈਪਾਲ ਸਿੰਘ ਰੱਖਿਆ। ਹੱਥ ਖੰਜਰ ਫੜਾ ਕੇ ਕਿਹਾ ਇਸ ਦਾ ਕਤਲ ਕਰ। ਬਾਬਾ ਜੀ ਨੇ ਨਾਂਹ ਕਰ ਦਿੱਤੀ , ਉਸੇ ਵੇਲੇ ਜਲਾਦ ਨੇ ਖੰਜਰ ਦੇ ਨਾਲ ਬਾਬਾ ਜੀ ਦੇ ਪੁੱਤਰ ਅਜੈ ਸਿੰਘ ਦਾ ਸੀਨਾ ਚੀਰ ਕੇ ਦਿਲ ਕੱਢਿਆ ਤੇ ਧੜਕਦਾ ਹੋਇਆ ਦਿਲ ਬੰਦਾ ਸਿੰਘ ਬਹਾਦਰ ਦੇ ਮੂੰਹ ਵਿੱਚ ਤੁੰਨਿਆ।
ਬਾਬਾ ਜੀ ਦੇ ਕੇਸਾਂ ਨੂੰ ਉੱਪਰ ਪਿੰਜਰੇ ਦੇ ਨਾਲ ਬੰਨ੍ਹਿਆ ਸੀ ਬਾਹਾਂ ਵੀ ਬੰਨ੍ਹ ਕੇ ਮਾਸ ਨੂੰ ਜਮੂਰਾਂ ਦੇ ਨਾਲ ਨੋਚਿਆ। ਫਿਰ ਸਾਰੇ ਸਰੀਰ ਤੇ ਲੋਹੇ ਦੀਆਂ ਗਰਮ ਸੀਖਾਂ ਲਗਾਈਆਂ ਤੇ ਗਰਮ ਸੀਖਾ ਸਰੀਰ ਵਿੱਚੋਂ ਦੀ ਲੰਘਾਈਆਂ ਗਈਆਂ , ਪਰ ਉਹ ਗੁਰੂ ਦਾ ਲਾਲ ਅਡੋਲ ਚਿੱਤ ਬੈਠਾ ਸੀ ਉਨ੍ਹਾਂ ਦੇ ਮੁੱਖ ਚ ਕੇਵਲ ਵਾਹਿਗੁਰੂ ਸ਼ਬਦ ਸੀ , ਏਨੇ ਦਰਦ ਵਿਚ ਵੀ ਚਿਹਰੇ ਦਾ ਨੂਰ ਦੇਖ ਉਸ ਵੇਲੇ ਦਾ ਪ੍ਰਧਾਨ ਵਜੀਰ ਅਮੀਨ ਖ਼ਾਨ ਬੜਾ ਹੈਰਾਨ ਸੀ ….
ਜਲਾਦ ਨੇ ਬਾਬਾ ਦੀ ਸੱਜੀ ਅੱਖ ਕੱਢੀ , ਫਿਰ ਖੱਬੀ ਕੱਢੀ , ਸੱਜਾ ਪੈਰ ਵੱਢਿਆ , ਫਿਰ ਖੱਬਾ ਵੱਢਿਆ। ਵਾਰੀ ਵਾਰੀ ਦੋਨੋਂ ਹੱਥ ਕੱਟੇ। ਬਹੁਤ ਖੂਨ ਵਹਿ ਗਿਆ। ਫਿਰ ਬੰਦਾ ਸਿੰਘ ਬਹਾਦਰ ਜੀ ਦਾ ਸਿਰ ਕਲਮ ਕਰ ਦਿੱਤਾ। ਸਾਰੇ ਸਰੀਰ ਦੀ ਬੋਟੀ ਬੋਟੀ ਕਰਕੇ ਕਾਵਾਂ ਕੁੱਤਿਆਂ ਦੇ ਖਾਣ ਲਈ ਸੁੱਟ ਦਿੱਤੀ। ਬਾਕੀ ਦੇ ਨਾਲ ਫੜੇ ਜਰਨੈਲਾਂ ਨੂੰ ਵੀ ਇਸੇ ਤਰ੍ਹਾਂ ਤਸੀਹੇ ਦੇ ਦੇ ਕੇ ਸ਼ਹੀਦ ਕੀਤਾ ਪਰ ਇੰਨੇ ਤਸੀਹਿਆਂ ਦੇ ਵਿਚ ਵੀ ਉਨ੍ਹਾਂ ਦੇ ਮੁਖ ਤੇ ਵਾਹਿਗੁਰੂ ਤੋਂ ਬਗੈਰ ਹੋਰ ਕੁਝ ਨਹੀਂ ਸੀ।
ਦੇਖਣ ਵਾਲੇ ਚਾਹੇ ਮੁਸਲਮਾਨ ,ਹਿੰਦੂ ,ਇਸਾਈ ਜਾਂ ਹੋਰ ਧਰਮਾਂ ਵਾਲੇ ਸੀ ਸਭ ਨੇ ਮੰਨਿਆ ਕਿ ਇਹ ਰੂਹਾਨੀ ਸ਼ਹਾਦਤ ਹੈ ਕੋਈ ਆਮ ਮਨੁੱਖ ਇਸ ਤਰ੍ਹਾਂ ਦੇ ਇੰਨੇ ਦਰਦਨਾਕ ਤਸੀਹਿਆਂ ਨੂੰ ਏਨੇ ਸ਼ਾਂਤਮਈ ਢੰਗ ਨਾਲ ਨਹੀਂ ਸਹਿਣ ਕਰ ਸਕਦਾ।
ਬਾਬਾ ਜੀ ਦੀ ਯਾਦ ਵਿੱਚ ਅਸਥਾਨ ਹੈ ਗੁਰਦੁਆਰਾ ਸ਼ਹੀਦ ਅਸਥਾਨ ਬਾਬਾ ਬੰਦਾ ਸਿੰਘ ਬਹਾਦਰ ( ਨੇੜੇ ਕੁਤਬ ਮੀਨਾਰ ਦਿੱਲੀ )
ਸਰਹਿੰਦ ਵਿਜੇਤਾ ਪਹਿਲੇ ਸਿੱਖ ਜਰਨੈਲ ਗੁਰੂ ਕਾ ਲਾਲ ਬਾਬਾ ਬੰਦਾ ਸਿੰਘ ਬਹਾਦਰ ਉਨ੍ਹਾਂ ਦੇ ਪੁੱਤਰ ਬਾਬਾ ਅਜੈਪਾਲ ਸਿੰਘ ਤੇ ਨਾਲ ਦੇ ਸਮੂਹ ਸ਼ਹੀਦਾਂ ਨੂੰ ਕੋਟਾਨ ਕੋਟ ਪ੍ਰਣਾਮ।
ਮੇਜਰ ਸਿੰਘ
ਗੁਰੂ ਕਿਰਪਾ ਕਰੇ

अंग : 621
सोरठि महला ५ घरु ३ चउपदे ੴ सतिगुर प्रसादि ॥ मिलि पंचहु नही सहसा चुकाइआ ॥ सिकदारहु नह पतीआइआ ॥ उमरावहु आगै झेरा ॥ मिलि राजन राम निबेरा ॥१॥ अब ढूढन कतहु न जाई ॥ गोबिद भेटे गुर गोसाई ॥ रहाउ ॥ आइआ प्रभ दरबारा ॥ ता सगली मिटी पूकारा ॥ लबधि आपणी पाई ॥ ता कत आवै कत जाई ॥२॥ तह साच निआइ निबेरा ॥ ऊहा सम ठाकुरु सम चेरा ॥ अंतरजामी जानै ॥ बिनु बोलत आपि पछानै ॥३॥ सरब थान को राजा ॥ तह अनहद सबद अगाजा ॥ तिसु पहि किआ चतुराई ॥ मिलु नानक आपु गवाई ॥४॥१॥५१॥
अर्थ: जब गोबिंद को, गुरु को सृष्टि के खसम को मिल गए, तब अब (कामादिक वैरीयो से हो रहे सहम से बचने के लिए) किसी ओर जगह (सहारा) खोजने की जरूरत ना रह गई।रहाउ। हे भाई ! नगर के पैंचाँ को मिल के (कामादिक वैरीयो से हो रहा) सहम दूर नहीं किया जा सकता। सरदारों लोकों से भी तस्सली नहीं मिल सकती (कि यह वैरी तंग नहीं करेगे) सरकारी हाकिम के आगे भी यह झगड़ा (पेश करने से कुछ नहीं बनता) भगवान पातिशाह को मिल के फैसला हो जाता है (और, कामादिक वैरीयो का भय खत्म हो जाता है)।1। हे भाई ! जब मनुख भगवान की हजूरी में पहुंचता है (चित् जोड़ता है), तब इस की (कामादिक वैरीयो के विरुध) सारी शिकैत खत्म हो जाती है। तब मनुख वह वसत हासिल कर लेता है जो सदा इस की अपनी बनी रहती है, तब विकारों में फंस कर भटकने से बच जाता है।2। हे भाई ! भगवान की हजूरी में सदा कायम रहने वाले न्याय अनुसार (कामादिकाँ के साथ हो रही टकर का) फैसला हो जाता है। उस दरगाह में (जुल्मी का कोई लिहाज नहीं किया जाता) स्वामी नौकर एक जैसा समझा जाता है। हरेक के दिल की जानने वाला भगवान (हजूरी में पहुंचे हुए सवाली के दिल की) जानता है, (उस के) बोले बिना वह भगवान आप (उस के दिल की पीड़ा को) समझ लेता है।3। हे भाई ! भगवान सारे लोकों का स्वामी है, उस के साथ मिलाप-अवस्था में मनुख के अंदर भगवान की सिफ़त-सालाह की बाणी एक-रस पूरा प्रभाव डाल लेती है (और, मनुख ऊपर कामादिक वैरी अपना जोर नहीं पा सकते)। (पर, हे भाई ! उस को मिलने के लिए) उस के साथ कोई चलाकी नहीं की जा सकती। हे नानक ! (बोल-हे भाई ! अगर उस को मिलना है, तो) आपा-भाव गवा के (उस को) मिल।4।1।51।

ਅੰਗ : 621
ਸੋਰਠਿ ਮਹਲਾ ੫ ਘਰੁ ੩ ਚਉਪਦੇ ੴ ਸਤਿਗੁਰ ਪ੍ਰਸਾਦਿ ॥
ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥ ਸਿਕਦਾਰਹੁ ਨਹ ਪਤੀਆਇਆ ॥ ਉਮਰਾਵਹੁ ਆਗੈ ਝੇਰਾ ॥ ਮਿਲਿ ਰਾਜਨ ਰਾਮ ਨਿਬੇਰਾ ॥੧॥ ਅਬ ਢੂਢਨ ਕਤਹੁ ਨ ਜਾਈ ॥ ਗੋਬਿਦ ਭੇਟੇ ਗੁਰ ਗੋਸਾਈ ॥ ਰਹਾਉ ॥ ਆਇਆ ਪ੍ਰਭ ਦਰਬਾਰਾ ॥ ਤਾ ਸਗਲੀ ਮਿਟੀ ਪੂਕਾਰਾ ॥ ਲਬਧਿ ਆਪਣੀ ਪਾਈ ॥ ਤਾ ਕਤ ਆਵੈ ਕਤ ਜਾਈ ॥੨॥ ਤਹ ਸਾਚ ਨਿਆਇ ਨਿਬੇਰਾ ॥ ਊਹਾ ਸਮ ਠਾਕੁਰੁ ਸਮ ਚੇਰਾ ॥ ਅੰਤਰਜਾਮੀ ਜਾਨੈ ॥ ਬਿਨੁ ਬੋਲਤ ਆਪਿ ਪਛਾਨੈ ॥੩॥ ਸਰਬ ਥਾਨ ਕੋ ਰਾਜਾ ॥ ਤਹ ਅਨਹਦ ਸਬਦ ਅਗਾਜਾ ॥ ਤਿਸੁ ਪਹਿ ਕਿਆ ਚਤੁਰਾਈ ॥ ਮਿਲੁ ਨਾਨਕ ਆਪੁ ਗਵਾਈ ॥੪॥੧॥੫੧॥

ਅਰਥ: ਜਦੋਂ ਗੋਬਿੰਦ ਨੂੰ, ਗੁਰੂ ਨੂੰ ਸ੍ਰਿਸ਼ਟੀ ਦੇ ਖਸਮ ਨੂੰ ਮਿਲ ਪਏ, ਤਦੋਂ ਹੁਣ (ਕਾਮਾਦਿਕ ਵੈਰੀਆਂ ਤੋਂ ਪੈ ਰਹੇ ਸਹਿਮ ਤੋਂ ਬਚਣ ਲਈ) ਕਿਸੇ ਹੋਰ ਥਾਂ (ਆਸਰਾ) ਭਾਲਣ ਦੀ ਲੋੜ ਨਾਹ ਰਹਿ ਗਈ। ਰਹਾਉ। ਹੇ ਭਾਈ! ਨਗਰ ਦੇ ਪੈਂਚਾਂ ਨੂੰ ਮਿਲ ਕੇ (ਕਾਮਾਦਿਕ ਵੈਰੀਆਂ ਤੋਂ ਪੈ ਰਿਹਾ) ਸਹਿਮ ਦੂਰ ਨਹੀਂ ਕੀਤਾ ਜਾ ਸਕਦਾ। ਸਰਦਾਰਾਂ ਲੋਕਾਂ ਤੋਂ ਭੀ ਤਸੱਲੀ ਨਹੀਂ ਮਿਲ ਸਕਦੀ (ਕਿ ਇਹ ਵੈਰੀ ਤੰਗ ਨਹੀਂ ਕਰਨਗੇ) ਸਰਕਾਰੀ ਹਾਕਮਾਂ ਅੱਗੇ ਭੀ ਇਹ ਝਗੜਾ (ਪੇਸ਼ ਕੀਤਿਆਂ ਕੁਝ ਨਹੀਂ ਬਣਦਾ) ਪ੍ਰਭੂ ਪਾਤਿਸ਼ਾਹ ਨੂੰ ਮਿਲ ਕੇ ਫ਼ੈਸਲਾ ਹੋ ਜਾਂਦਾ ਹੈ (ਤੇ, ਕਾਮਾਦਿਕ ਵੈਰੀਆਂ ਦਾ ਡਰ ਮੁੱਕ ਜਾਂਦਾ ਹੈ)।1। ਹੇ ਭਾਈ! ਜਦੋਂ ਮਨੁੱਖ ਪ੍ਰਭੂ ਦੀ ਹਜ਼ੂਰੀ ਵਿਚ ਪਹੁੰਚਦਾ ਹੈ (ਚਿੱਤ ਜੋੜਦਾ ਹੈ), ਤਦੋਂ ਇਸ ਦੀ (ਕਾਮਾਦਿਕ ਵੈਰੀਆਂ ਦੇ ਵਿਰੁੱਧ) ਸਾਰੀ ਸ਼ਿਕੈਤ ਮੁੱਕ ਜਾਂਦੀ ਹੈ। ਤਦੋਂ ਮਨੁੱਖ ਉਹ ਵਸਤ ਹਾਸਲ ਕਰ ਲੈਂਦਾ ਹੈ ਜੋ ਸਦਾ ਇਸ ਦੀ ਆਪਣੀ ਬਣੀ ਰਹਿੰਦੀ ਹੈ, ਤਦੋਂ ਵਿਕਾਰਾਂ ਦੇ ਢਹੇ ਚੜ੍ਹ ਕੇ ਭਟਕਣੋਂ ਬਚ ਜਾਂਦਾ ਹੈ।2। ਹੇ ਭਾਈ! ਪ੍ਰਭੂ ਦੀ ਹਜ਼ੂਰੀ ਵਿਚ ਸਦਾ ਕਾਇਮ ਰਹਿਣ ਵਾਲੇ ਨਿਆਂ ਅਨੁਸਾਰ (ਕਾਮਾਦਿਕਾਂ ਨਾਲ ਹੋ ਰਹੀ ਟੱਕਰ ਦਾ) ਫ਼ੈਸਲਾ ਹੋ ਜਾਂਦਾ ਹੈ। ਉਸ ਦਰਗਾਹ ਵਿਚ (ਜਾਬਰਾਂ ਦਾ ਕੋਈ ਲਿਹਾਜ਼ ਨਹੀਂ ਕੀਤਾ ਜਾਂਦਾ) ਮਾਲਕ ਤੇ ਨੌਕਰ ਇਕੋ ਜਿਹਾ ਸਮਝਿਆ ਜਾਂਦਾ ਹੈ। ਹਰੇਕ ਦੇ ਦਿਲ ਦੀ ਜਾਣਨ ਵਾਲਾ ਪ੍ਰਭੂ (ਹਜ਼ੂਰੀ ਵਿਚ ਪਹੁੰਚੇ ਹੋਏ ਸਵਾਲੀਏ ਦੇ ਦਿਲ ਦੀ) ਜਾਣਦਾ ਹੈ, (ਉਸ ਦੇ) ਬੋਲਣ ਤੋਂ ਬਿਨਾ ਉਹ ਪ੍ਰਭੂ ਆਪ (ਉਸ ਦੇ ਦਿਲ ਦੀ ਪੀੜਾ ਨੂੰ) ਸਮਝ ਲੈਂਦਾ ਹੈ।3। ਹੇ ਭਾਈ! ਪ੍ਰਭੂ ਸਾਰੇ ਥਾਵਾਂ ਦਾ ਮਾਲਕ ਹੈ, ਉਸ ਨਾਲ ਮਿਲਾਪ-ਅਵਸਥਾ ਵਿਚ ਮਨੁੱਖ ਦੇ ਅੰਦਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਇਕ-ਰਸ ਪੂਰਾ ਪ੍ਰਭਾਵ ਪਾ ਲੈਂਦੀ ਹੈ (ਤੇ, ਮਨੁੱਖ ਉੱਤੇ ਕਾਮਾਦਿਕ ਵੈਰੀ ਆਪਣਾ ਜ਼ੋਰ ਨਹੀਂ ਪਾ ਸਕਦੇ)। (ਪਰ, ਹੇ ਭਾਈ! ਉਸ ਨੂੰ ਮਿਲਣ ਵਾਸਤੇ) ਉਸ ਨਾਲ ਕੋਈ ਚਲਾਕੀ ਨਹੀਂ ਕੀਤੀ ਜਾ ਸਕਦੀ। ਹੇ ਨਾਨਕ! (ਆਖ—ਹੇ ਭਾਈ! ਜੇ ਉਸ ਨੂੰ ਮਿਲਣਾ ਹੈ, ਤਾਂ) ਆਪਾ-ਭਾਵ ਗਵਾ ਕੇ (ਉਸ ਨੂੰ) ਮਿਲ।4।1। 51।

ਅੰਗ : 686
ਧਨਾਸਰੀ ਮਹਲਾ ੫ ਘਰੁ ੬ ਅਸਟਪਦੀ ੴ ਸਤਿਗੁਰ ਪ੍ਰਸਾਦਿ ॥ ਜੋ ਜੋ ਜੂਨੀ ਆਇਓ ਤਿਹ ਤਿਹ ਉਰਝਾਇਓ ਮਾਣਸ ਜਨਮੁ ਸੰਜੋਗਿ ਪਾਇਆ ॥ ਤਾਕੀ ਹੈ ਓਟ ਸਾਧ ਰਾਖਹੁ ਦੇ ਕਰਿ ਹਾਥ ਕਰਿ ਕਿਰਪਾ ਮੇਲਹੁ ਹਰਿ ਰਾਇਆ ॥੧॥ ਅਨਿਕ ਜਨਮ ਭ੍ਰਮਿ ਥਿਤਿ ਨਹੀ ਪਾਈ ॥ ਕਰਉ ਸੇਵਾ ਗੁਰ ਲਾਗਉ ਚਰਨ ਗੋਵਿੰਦ ਜੀ ਕਾ ਮਾਰਗੁ ਦੇਹੁ ਜੀ ਬਤਾਈ ॥੧॥ ਰਹਾਉ ॥ ਅਨਿਕ ਉਪਾਵ ਕਰਉ ਮਾਇਆ ਕਉ ਬਚਿਤਿ ਧਰਉ ਮੇਰੀ ਮੇਰੀ ਕਰਤ ਸਦ ਹੀ ਵਿਹਾਵੈ ॥ ਕੋਈ ਐਸੋ ਰੇ ਭੇਟੈ ਸੰਤੁ ਮੇਰੀ ਲਾਹੈ ਸਗਲ ਚਿੰਤ ਠਾਕੁਰ ਸਿਉ ਮੇਰਾ ਰੰਗੁ ਲਾਵੈ ॥੨॥ ਪੜੇ ਰੇ ਸਗਲ ਬੇਦ ਨਹ ਚੂਕੇ ਮਨ ਭੇਦ ਇਕੁ ਖਿਨੁ ਨ ਧੀਰਹਿ ਮੇਰੇ ਘਰ ਕੇ ਪੰਚਾ ॥ ਕੋਈ ਐਸੋ ਰੇ ਭਗਤੁ ਜੁ ਮਾਇਆ ਤੇ ਰਹਤੁ ਇਕੁ ਅੰਮ੍ਰਿਤ ਨਾਮੁ ਮੇਰੈ ਰਿਦੈ ਸਿੰਚਾ ॥੩॥ ਜੇਤੇ ਰੇ ਤੀਰਥ ਨਾਏ ਅਹੰਬੁਧਿ ਮੈਲੁ ਲਾਏ ਘਰ ਕੋ ਠਾਕੁਰੁ ਇਕੁ ਤਿਲੁ ਨ ਮਾਨੈ ॥ ਕਦਿ ਪਾਵਉ ਸਾਧਸੰਗੁ ਹਰਿ ਹਰਿ ਸਦਾ ਆਨੰਦੁ ਗਿਆਨ ਅੰਜਨਿ ਮੇਰਾ ਮਨੁ ਇਸਨਾਨੈ ॥੪॥ ਸਗਲ ਅਸ੍ਰਮ ਕੀਨੇ ਮਨੂਆ ਨਹ ਪਤੀਨੇ ਬਿਬੇਕਹੀਨ ਦੇਹੀ ਧੋਏ ॥ ਕੋਈ ਪਾਈਐ ਰੇ ਪੁਰਖੁ ਬਿਧਾਤਾ ਪਾਰਬ੍ਰਹਮ ਕੈ ਰੰਗਿ ਰਾਤਾ ਮੇਰੇ ਮਨ ਕੀ ਦੁਰਮਤਿ ਮਲੁ ਖੋਏ ॥੫॥ ਕਰਮ ਧਰਮ ਜੁਗਤਾ ਨਿਮਖ ਨ ਹੇਤੁ ਕਰਤਾ ਗਰਬਿ ਗਰਬਿ ਪੜੈ ਕਹੀ ਨ ਲੇਖੈ ॥ ਜਿਸੁ ਭੇਟੀਐ ਸਫਲ ਮੂਰਤਿ ਕਰੈ ਸਦਾ ਕੀਰਤਿ ਗੁਰ ਪਰਸਾਦਿ ਕੋਊ ਨੇਤ੍ਰਹੁ ਪੇਖੈ ॥੬॥ ਮਨਹਠਿ ਜੋ ਕਮਾਵੈ ਤਿਲੁ ਨ ਲੇਖੈ ਪਾਵੈ ਬਗੁਲ ਜਿਉ ਧਿਆਨੁ ਲਾਵੈ ਮਾਇਆ ਰੇ ਧਾਰੀ ॥ ਕੋਈ ਐਸੋ ਰੇ ਸੁਖਹ ਦਾਈ ਪ੍ਰਭ ਕੀ ਕਥਾ ਸੁਨਾਈ ਤਿਸੁ ਭੇਟੇ ਗਤਿ ਹੋਇ ਹਮਾਰੀ ॥੭॥ ਸੁਪ੍ਰਸੰਨ ਗੋਪਾਲ ਰਾਇ ਕਾਟੈ ਰੇ ਬੰਧਨ ਮਾਇ ਗੁਰ ਕੈ ਸਬਦਿ ਮੇਰਾ ਮਨੁ ਰਾਤਾ ॥ ਸਦਾ ਸਦਾ ਆਨੰਦੁ ਭੇਟਿਓ ਨਿਰਭੈ ਗੋਬਿੰਦੁ ਸੁਖ ਨਾਨਕ ਲਾਧੇ ਹਰਿ ਚਰਨ ਪਰਾਤਾ ॥੮॥ ਸਫਲ ਸਫਲ ਭਈ ਸਫਲ ਜਾਤ੍ਰਾ ॥ ਆਵਣ ਜਾਣ ਰਹੇ ਮਿਲੇ ਸਾਧਾ ॥੧॥ ਰਹਾਉ ॥ ਦੂਜਾ ॥੧॥੩॥

ਅਰਥ: ਹੇ ਗੁਰੂ! ਜੇਹੜਾ ਜੇਹੜਾ ਜੀਵ (ਜਿਸ ਕਿਸੇ) ਜੂਨ ਵਿਚ ਆਇਆ ਹੈ, ਉਹ ਉਸ (ਜੂਨ) ਵਿਚ ਹੀ (ਮਾਇਆ ਦੇ ਮੋਹ ਵਿਚ) ਫਸ ਰਿਹਾ ਹੈ । ਮਨੁੱਖਾ ਜਨਮ (ਕਿਸੇ ਨੇ) ਕਿਸਮਤ ਨਾਲ ਪ੍ਰਾਪਤ ਕੀਤਾ ਹੈ । ਹੇ ਗੁਰੂ! ਮੈਂ ਤਾਂ ਤੇਰਾ ਆਸਰਾ ਤੱਕਿਆ ਹੈ । ਆਪਣੇ ਹੱਥ ਦੇ ਕੇ (ਮੈਨੂੰ ਮਾਇਆ ਦੇ ਮੋਹ ਤੋਂ) ਬਚਾ ਲੈ । ਮੇਹਰ ਕਰ ਕੇ ਮੈਨੂੰ ਪ੍ਰਭੂ-ਪਾਤਿਸ਼ਾਹ ਨਾਲ ਮਿਲਾ ਦੇ ।੧। ਹੇ ਸਤਿਗੁਰੂ! ਅਨੇਕਾਂ ਜੂਨਾਂ ਵਿਚ ਭਟਕ ਭਟਕ ਕੇ (ਜੂਨਾਂ ਤੋਂ ਬਚਣ ਦਾ ਹੋਰ ਕੋਈ) ਟਿਕਾਉ ਨਹੀਂ ਲੱਭਾ । ਹੁਣ ਮੈਂ ਤੇਰੀ ਚਰਨੀਂ ਆ ਪਿਆ ਹਾਂ, ਮੈਂ ਤੇਰੀ ਹੀ ਸੇਵਾ ਕਰਦਾ ਹਾਂ, ਮੈਨੂੰ ਪਰਮਾਤਮਾ (ਦੇ ਮਿਲਾਪ) ਦਾ ਰਸਤਾ ਦੱਸ ਦੇ ।੧।ਰਹਾਉ। ਹੇ ਭਾਈ! ਮੈਂ (ਨਿੱਤ) ਮਾਇਆ ਦੀ ਖ਼ਾਤਰ (ਹੀ) ਅਨੇਕਾਂ ਹੀਲੇ ਕਰਦਾ ਰਹਿੰਦਾ ਹਾਂ, ਮੈਂ (ਮਾਇਆ ਨੂੰ ਹੀ) ਉਚੇਚੇ ਤੌਰ ਤੇ ਆਪਣੇ ਮਨ ਵਿਚ ਟਿਕਾਈ ਰੱਖਦਾ ਹਾਂ, ਸਦਾ ‘ਮੇਰੀ ਮਾਇਆ, ਮੇਰੀ ਮਾਇਆ’ ਕਰਦਿਆਂ ਹੀ (ਮੇਰੀ ਉਮਰ ਬੀਤਦੀ) ਜਾ ਰਹੀ ਹੈ । (ਹੁਣ ਮੇਰਾ ਜੀ ਕਰਦਾ ਹੈ ਕਿ) ਮੈਨੂੰ ਕੋਈ ਅਜੇਹਾ ਸੰਤ ਮਿਲ ਪਏ, ਜੇਹੜਾ (ਮੇਰੇ ਅੰਦਰ ਮਾਇਆ ਵਾਲੀ) ਸਾਰੀ ਸੋਚ ਦੂਰ ਕਰ ਦੇਵੇ, ਤੇ, ਪਰਮਾਤਮਾ ਨਾਲ ਮੇਰਾ ਪਿਆਰ ਬਣਾ ਦੇਵੇ ।੨। ਹੇ ਭਾਈ! ਸਾਰੇ ਵੇਦ ਪੜ੍ਹ ਵੇਖੇ ਹਨ, (ਇਹਨਾਂ ਦੇ ਪੜ੍ਹਨ ਨਾਲ ਪਰਮਾਤਮਾ ਨਾਲੋਂ) ਮਨ ਦੀ ਵਿੱਥ ਨਹੀਂ ਮੁੱਕਦੀ, (ਵੇਦ ਆਦਿਕਾਂ ਦੇ ਪੜ੍ਹਨ ਨਾਲ) ਗਿਆਨ-ਇੰਦ੍ਰੇ ਇਕ ਛਿਨ ਵਾਸਤੇ ਭੀ ਸ਼ਾਂਤ ਨਹੀਂ ਹੁੰਦੇ । ਹੇ ਭਾਈ! ਕੋਈ ਅਜੇਹਾ ਭਗਤ (ਮਿਲ ਪਏ) ਜੇਹੜਾ (ਆਪ) ਮਾਇਆ ਤੋਂ ਨਿਰਲੇਪ ਹੋਵੇ, (ਉਹੀ ਭਗਤ) ਮੇਰੇ ਹਿਰਦੇ ਵਿਚ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਸਿੰਜ ਸਕਦਾ ਹੈ ।੩। ਹੇ ਭਾਈ! ਜਿਤਨੇ ਭੀ ਤੀਰਥ ਹਨ ਜੇ ਉਹਨਾਂ ਉਤੇ ਇਸ਼ਨਾਨ ਕੀਤਾ ਜਾਏ; ਉਹ ਇਸ਼ਨਾਨ ਸਗੋਂ ਮਨ ਨੂੰ ਹਉਮੈ ਦੀ ਮੈਲ ਲਾ ਦੇਂਦੇ ਹਨ, (ਇਹਨਾਂ ਤੀਰਥ-ਇਸ਼ਨਾਨਾਂ ਨਾਲ) ਪਰਮਾਤਮਾ ਰਤਾ ਭਰ ਭੀ ਪ੍ਰਸੰਨ ਨਹੀਂ ਹੁੰਦਾ । (ਮੇਰੀ ਤਾਂ ਇਹ ਤਾਂਘ ਹੈ ਕਿ) ਮੈਂ ਕਦੇ ਸਾਧ ਸੰਗਤਿ ਪ੍ਰਾਪਤ ਕਰ ਸਕਾਂ, (ਸਾਧ ਸੰਗਤਿ ਦੀ ਬਰਕਤਿ ਨਾਲ ਮਨ ਵਿਚ) ਸਦਾ ਆਤਮਕ ਆਨੰਦ ਬਣਿਆ ਰਹੇ, ਤੇ, ਮੇਰਾ ਮਨ ਗਿਆਨ ਦੇ ਸੁਰਮੇ ਨਾਲ (ਆਪਣੇ ਆਪ ਨੂੰ) ਪਵਿਤ੍ਰ ਕਰ ਲਏ ।੪। ਹੇ ਭਾਈ! ਸਾਰੇ ਹੀ ਆਸ੍ਰਮਾਂ ਦੇ ਧਰਮ ਕਮਾਇਆਂ ਭੀ ਮਨ ਨਹੀਂ ਪਤੀਜਦਾ । ਵਿਚਾਰ-ਹੀਨ ਮਨੁੱਖ ਸਿਰਫ਼ ਸਰੀਰ ਨੂੰ ਹੀ ਸਾਫ਼-ਸੁਥਰਾ ਕਰਦੇ ਰਹਿੰਦੇ ਹਨ । ਹੇ ਭਾਈ! (ਮੇਰੀ ਇਹ ਲਾਲਸਾ ਹੈ ਕਿ) ਪਰਮਾਤਮਾ ਦੇ ਪ੍ਰੇਮ-ਰੰਗ ਵਿਚ ਰੰਗਿਆ ਹੋਇਆ, ਪਰਮਾਤਮਾ ਦਾ ਰੂਪ ਕੋਈ ਮਹਾ ਪੁਰਖ ਲੱਭ ਪਏ, ਤੇ, ਉਹ ਮੇਰੇ ਮਨ ਦੀ ਭੈੜੀ ਮਤਿ ਦੀ ਮੈਲ ਦੂਰ ਕਰ ਦੇਵੇ ।੫। ਹੇ ਭਾਈ! ਜੇਹੜਾ ਮਨੁੱਖ (ਤੀਰਥ-ਇਸ਼ਨਾਨ ਆਦਿਕ ਮਿਥੇ ਹੋਏ) ਧਾਰਮਿਕ ਕਰਮਾਂ ਵਿਚ ਹੀ ਰੁੱਝਾ ਰਹਿੰਦਾ ਹੈ, ਰਤਾ-ਭਰ ਸਮੇ ਲਈ ਭੀ ਪਰਮਾਤਮਾ ਨਾਲ ਪਿਆਰ ਨਹੀਂ ਕਰਦਾ, (ਉਹ ਇਹਨਾਂ ਕੀਤੇ ਕਰਮਾਂ ਦੇ ਆਸਰੇ) ਮੁੜ ਮੁੜ ਅਹੰਕਾਰ ਵਿਚ ਟਿਕਿਆ ਰਹਿੰਦਾ ਹੈ, (ਇਹਨਾਂ ਕੀਤੇ ਧਾਰਮਿਕ ਕਰਮਾਂ ਵਿਚੋਂ ਕੋਈ ਭੀ ਕਰਮ) ਕਿਸੇ ਕੰਮ ਨਹੀਂ ਆਉਂਦਾ । ਹੇ ਭਾਈ! ਜਿਸ ਮਨੁੱਖ ਨੂੰ ਉਹ ਗੁਰੂ ਮਿਲ ਪੈਂਦਾ ਹੈ ਜੋ ਸਾਰੀਆਂ ਮੁਰਾਦਾਂ ਪੂਰੀਆਂ ਕਰਨ ਵਾਲਾ ਹੈ ਅਤੇ ਜਿਸ ਦੀ ਕਿਰਪਾ ਨਾਲ ਮਨੁੱਖ ਸਦਾ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਹੈ, ਉਸ ਗੁਰੂ ਦੀ ਕਿਰਪਾ ਨਾਲ ਕੋਈ ਭਾਗਾਂ ਵਾਲਾ ਮਨੁੱਖ ਪਰਮਾਤਮਾ ਨੂੰ ਆਪਣੀਆਂ ਅੱਖਾਂ ਨਾਲ (ਹਰ ਥਾਂ ਵੱਸਦਾ) ਵੇਖ ਲੈਂਦਾ ਹੈ ।੬। ਹੇ ਭਾਈ! ਜੇਹੜਾ ਮਨੁੱਖ ਮਨ ਦੇ ਹਠ ਨਾਲ (ਤਪ ਆਦਿਕ ਘਾਲ) ਕਰਦਾ ਹੈ, (ਪਰਮਾਤਮਾ ਉਸਦੀ ਇਸ ਮੇਹਨਤ ਨੂੰ) ਰਤਾ ਭਰ ਭੀ ਪਰਵਾਨ ਨਹੀਂ ਕਰਦਾ (ਕਿਉਂਕਿ) ਹੇ ਭਾਈ! ਉਹ ਮਨੁੱਖ ਤਾਂ ਬਗੁਲੇ ਵਾਂਗ ਹੀ ਸਮਾਧੀ ਲਾ ਰਿਹਾ ਹੁੰਦਾ ਹੈ; ਆਪਣੇ ਮਨ ਵਿਚ ਉਹ ਮਾਇਆ ਦਾ ਮੋਹ ਹੀ ਟਿਕਾਈ ਰੱਖਦਾ ਹੈ । ਹੇ ਭਾਈ! ਜੇ ਕੋਈ ਅਜੇਹਾ ਆਤਮਕ ਆਨੰਦ-ਦਾਤਾ ਮਿਲ ਪਏ, ਜੇਹੜਾ ਸਾਨੂੰ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਗੱਲ ਸੁਣਾਏ, ਤਾਂ ਉਸ ਨੂੰ ਮਿਲ ਕੇ ਸਾਡੀ ਆਤਮਕ ਅਵਸਥਾ ਉੱਚੀ ਹੋ ਸਕਦੀ ਹੈ ।੭। ਹੇ ਭਾਈ! ਜਿਸ ਮਨੁੱਖ ਉਤੇ ਪ੍ਰਭੂ-ਪਾਤਿਸ਼ਾਹ ਦਇਆਲ ਹੁੰਦਾ ਹੈ, (ਗੁਰੂ ਉਸ ਦੇ) ਮਾਇਆ ਦੇ ਬੰਧਨ ਕੱਟ ਦੇਂਦਾ ਹੈ । ਹੇ ਭਾਈ! ਮੇਰਾ ਮਨ (ਭੀ) ਗੁਰੂ ਦੇ ਸ਼ਬਦ ਵਿਚ (ਹੀ) ਮਗਨ ਰਹਿੰਦਾ ਹੈ । ਨਾਨਕ ਜੀ! (ਗੁਰੂ ਦੀ ਕਿਰਪਾ ਨਾਲ ਜਿਸ ਮਨੁੱਖ ਨੂੰ) ਸਾਰੇ ਡਰਾਂ ਤੋਂ ਰਹਿਤ ਗੋਬਿੰਦ ਮਿਲ ਪੈਂਦਾ ਹੈ, ਉਸ ਦੇ ਅੰਦਰ ਸਦਾ ਆਨੰਦ ਬਣਿਆ ਰਹਿੰਦਾ ਹੈ, ਪਰਮਾਤਮਾ ਦੇ ਚਰਨਾਂ ਵਿਚ ਲੀਨ ਰਹਿ ਕੇ ਉਹ ਮਨੁੱਖ ਸਾਰੇ ਸੁਖ ਪ੍ਰਾਪਤ ਕਰ ਲੈਂਦਾ ਹੈ ।੮। (ਹੇ ਭਾਈ! ਗੁਰੂ ਦੇ ਦਰ ਤੇ ਪਿਆਂ) ਮਨੁੱਖਾ ਜੀਵਨ ਵਾਲਾ ਸਫ਼ਰ ਕਾਮਯਾਬ ਹੋ ਜਾਂਦਾ ਹੈ । ਗੁਰੂ ਨੂੰ ਮਿਲ ਕੇ ਜਨਮ ਮਰਨ ਦੇ ਗੇੜ ਮੁੱਕ ਜਾਂਦੇ ਹਨ ।੧। ਰਹਾਉ । ਦੂਜਾ ।੧।੩।

ਧੰਨ ਗੁਰੂ ਅਰਜਨ ਦੇਵ ਮਹਾਰਾਜ ਜੀ ਦੇ ਆਨੰਦ ਕਾਰਜ ਨੂੰ ਕਾਫ਼ੀ ਸਮਾਂ ਬਤੀਤ ਗਿਆ ਪਰ ਘਰ ਚ ਕੋਈ ਔਲਾਦ ਨਹੀਂ ਸੀ , ਪ੍ਰਿਥੀ ਚੰਦ ਦੀ ਘਰਵਾਲੀ ਬੀਬੀ ਕਰਮੋ ਨੇ ਇਕ ਦਿਨ ਮਿਹਣਾ ਮਾਰਿਆ ਇਹ ਤੇ ਔਂਤਰੇ ਨੇ ਇਨ੍ਹਾਂ ਦੇ ਕਿਹੜਾ ਕੋਈ ਔਲਾਦ ਹੈ , ਅਖੀਰ ਨੂੰ ਸਭ ਕੁਝ ਸਾਡੇ ਕੋਲ ਹੀ ਆਉਣਾ ਇਸ ਗੱਲ ਦਾ ਜਦੋਂ ਮਾਤਾ ਗੰਗਾ ਜੀ ਨੂੰ ਪਤਾ ਲੱਗਾ ਬੜੇ ਉਦਾਸ ਹੋਏ ਗੁਰੂਦੇਵ-ਪਤੀ ਕੋਲ ਬੇਨਤੀ ਕੀਤੀ ਤੁਸੀਂ ਸਾਰਿਆਂ ਦੀਆਂ ਝੋਲੀਆਂ ਭਰਦੇ ਹੋ ਦਾਸੀ ਤੇ ਵੀ ਕਿਰਪਾ ਕਰੋ ਹੁਣ ਤਾਂ ਸ਼ਰੀਕ ਵੀ ਮਿਹਣੇ ਮਾਰਨ ਲੱਗ ਪਏ ਨੇ ਨਾਲ ਸਾਰੀ ਗੱਲ ਦੱਸੀ।
ਸਤਿਗੁਰਾਂ ਨੇ ਕਿਹਾ ਬਾਬਾ ਬੁੱਢਾ ਜੀ ਨੇ ਗੁਰੂ ਨਾਨਕ ਸਾਹਿਬ ਦੇ ਦੀਦਾਰ ਕੀਤੇ ਨੇ ਸਿੱਖੀ ਕਮਾਈ ਹੈ ਤੁਸੀਂ ਉਨ੍ਹਾਂ ਦੇ ਕੋਲ ਬੇਨਤੀ ਕਰੋ ਤੁਹਾਡੀ ਜ਼ਰੂਰ ਇੱਛਾ ਪੂਰੀ ਹੋਵੇਗੀ
ਅਗਲੇ ਦਿਨ ਮਾਤਾ ਜੀ ਤਿਆਰੀ ਕਰ ਰੱਥ ਤੇ ਚੜ੍ਹ ਚੱਲ ਪਏ ਬਾਬਾ ਬੁੱਢਾ ਸਾਹਿਬ ਬੀੜ ਦੇ (ਨੇੜੇ ਝਬਾਲ) ਇਲਾਕੇ ਚ ਖੇਤੀਬਾੜੀ ਤੇ ਮਾਲ ਡੰਗਰ ਦੀ ਸੇਵਾ ਕਰਦੇ ਸੀ ਦੂਰੋਂ ਧੂੜ ਉੱਡਦੀ ਦੇਖ ਬਾਬਾ ਬੁੱਢਾ ਜੀ ਨੇ ਕਿਹਾ ਏ ਧੂੜਾਂ ਕਾਹਦੀਆਂ ਉੱਠਦੀਆਂ ਨੇਡ਼ਿਓਂ ਇਕ ਸਿੱਖ ਨੇ ਦਸਿਆ ਬਾਬਾ ਜੀ ਏ ਗੁਰੂ ਕੇ ਮਹਿਲ ਆ ਰਹੇ ਬਾਬਾ ਜੀ ਨੇ ਬਚਨ ਕਹੇ ਗੁਰੂ ਕਿਆਂ ਨੂੰ ਕਿਧਰੋਂ ਭਾਜੜਾਂ ਪੈ ਗਈਆਂ … ਮਾਤਾ ਗੰਗਾ ਜੀ ਜਦੋਂ ਪਹੁੰਚੇ ਉਨ੍ਹਾਂ ਨੂੰ ਇਸ ਗੱਲ ਦਾ ਪਤਾ ਲੱਗਾ ਤਾਂ ਬੜੇ ਉਦਾਸ ਹੋ ਗਏ ਫਿਰ ਵੀ ਬੇਨਤੀ ਕੀਤੀ ਤਾਂ ਬਾਬਾ ਬੁੱਢਾ ਜੀ ਨੇ ਕਿਹਾ ਸਾਰੇ ਖ਼ਜ਼ਾਨਿਆਂ ਦੇ ਮਾਲਕ ਗੁਰੂ ਅਰਜਨ ਦੇਵ ਜੀ ਨੇ ਮੈਂ ਤੇ ਨੌਕਰ ਹਾਂ
ਮਾਤਾ ਜੀ ਨੇ ਦਰਸ਼ਨ ਕੀਤੇ ਤੇ ਉਦਾਸ ਚਲੇ ਮੁੜ ਆਏ ਸਾਰੀ ਗੱਲ ਸਤਿਗੁਰਾਂ ਨੂੰ ਦੱਸੀ ਪਾਤਸ਼ਾਹ ਨੇ ਕਿਹਾ ਤੁਹਾਡੇ ਜਾਣ ਦਾ ਢੰਗ ਸਹੀ ਨਹੀਂ ਸੀ ਜਦੋਂ ਵੱਡਿਆਂ ਦੇ ਕੋਲ ਜਾਈਏ ਤੇ ੲੇਦਾਂ ਨਹੀਂ ਜਾਈਦਾ ਨੀਵੇਂ ਹੋ ਕੇ ਜਾਈਦਾ ਫਿਰ ਆਪ ਸਤਿਗੁਰਾਂ ਨੇ ਤਰੀਕਾ ਦੱਸਿਆ ਕਿ ਕੱਲ੍ਹ ਅੰਮ੍ਰਿਤ ਵੇਲੇ ਉੱਠਣਾ ਕੇਸੀ ਇਸ਼ਨਾਨ ਕਰਕੇ ਆਪ ਦਹੀਂ ਰਿੜਕ ਕੇ ਲੱਸੀ ਤਿਆਰ ਕਰਨੀ ਹਥੀਂ ਮਿੱਸੇ ਪ੍ਰਸ਼ਾਦੇ ਤਿਆਰ ਕਰਕੇ ਨਾਲ ਗੰਢਾ ਲੈ ਪੈਦਲ ਚੱਲ ਕੇ ਜਾਓ ਮਾਤਾ ਜੀ ਨੇ ਇਸੇ ਤਰ੍ਹਾਂ ਸਾਰੀ ਤਿਆਰੀ ਕੀਤੀ ਆਪ ਸਿਰ ਤੇ ਪ੍ਰਸ਼ਾਦਿਆਂ ਦਾ ਟੋਕਰਾ ਚੁੱਕ ਕੇ ਲੱਸੀ ਲੈ ਕੇ ਚੱਲੇ ਨਾਲ ਇੱਕ ਦਾਸੀ ਲੈ ਲਈ ਪਹੁੰਚਦਿਆਂ ਨੂੰ ਦਿਨ ਕਾਫੀ ਚੜ੍ਹ ਗਿਆ ਸੀ ਬਾਬਾ ਬੁੱਢਾ ਜੀ ਨੇ ਮਾਤਾ ਜੀ ਨੂੰ ਦੂਰੋਂ ਆਉਂਦਿਆਂ ਦੇਖ ਕੇ ਅੱਗੇ ਹੋ ਕੇ ਪਰਸ਼ਾਦਿਆਂ ਵਾਲਾ ਟੋਕਰਾ ਉਤਾਰਿਆ ਤੇ ਨਾਲ ਬਚਨ ਕਹੇ ਜਦੋਂ ਪੁੱਤ ਨੂੰ ਭੁੱਖ ਲੱਗਦੀ ਆ ਮਾਂ ਨੂੰ ਹੀ ਪਤਾ ਚਲਦਾ ਹੈ ਬਾਬਾ ਜੀ ਨੂੰ ਪ੍ਰਸ਼ਾਦਾ ਛਕਾਇਆ ਬੜੇ ਖ਼ੁਸ਼ ਪਰਸ਼ਾਦਾ ਛਕਦਿਆਂ ਬਾਬਾ ਬੁੱਢਾ ਜੀ ਨੇ ਜਦੋਂ ਗੰਢੇ ਤੇ ਮੁੱਕੀ ਮਾਰੀ ਤਾਂ ਨਾਲ ਬਚਨ ਕੀਤਾ ਤੁਹਾਡੇ ਘਰ ਇਸ ਤਰ੍ਹਾਂ ਦਾ ਸੂਰਬੀਰ ਯੋਧਾ ਪੈਦਾ ਹੋਊ ਜੋ ਗੰਢੇ ਵਾਂਗੂੰ ਵੈਰੀਆਂ ਦੇ ਸਿਰ ਭਨੂੰਗਾ
ਤੁਮਰੇ ਗ੍ਰਹਿ ਪ੍ਰਗਟੇ ਗਾ ਯੋਧਾ ।
ਜਾਕਾ ਬਲ ਗੁਨ ਕਿੰਨਹੁ ਨ ਸੋਧਾ।
ਏਦਾ ਨਾਲ ਬਾਬਾ ਜੀ ਪ੍ਰਸ਼ਾਦਾ ਛਕੀ ਜਾਂਦੇ ਨੇ ਨਾਲ ਨਾਲ ਅਸੀਸਾਂ ਦੇਈ ਜਾਂਦੇ ਨੇ ਬਾਬਾ ਬੁੱਢਾ ਸਾਹਿਬ ਜੀ ਦੀ…

ਅਸੀਸ ਲੈ ਕੇ ਮਾਤਾ ਗੰਗਾ ਜੀ ਘਰ ਆਏ
ਸਮੇ ਨਾਲ ਹਾੜ੍ਹ ਵਦੀ 1 ਸੰਨ 1595 ਈ: ਨੂੰ ਮਾਤਾ ਗੰਗਾ ਜੀ ਦੀ ਪਾਵਨ ਕੁਖੋ ਧੰਨ ਗੁਰੂ ਅਰਜਨ ਦੇਵ ਮਹਾਰਾਜ ਦੇ ਘਰ ਪਿੰਡ ਵਡਾਲੀ (ਜ਼ਿਲ੍ਹਾ ਅੰਮ੍ਰਿਤਸਰ) ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਹੋਇਆ ਸਾਹਿਬਜ਼ਾਦੇ ਦੇ ਆਗਮਨ ਦੀ ਖ਼ੁਸ਼ੀ ਵਿੱਚ ਇੱਕ ਛੇ ਹਲਟਾ ਖੂਹ ਲਗਵਾਇਆ ਇਸ ਕਰਕੇ ਅਸਥਾਨ ਨੂੰ ਛੇਹਰਟਾ ਸਾਹਿਬ ਵੀ ਕਹਿੰਦੇ ਆ ਖੂਹ ਹੁਣ ਵੀ ਮੌਜੂਦ ਆ
ਪੰਜਵੇ ਪਾਤਸ਼ਾਹ ਨੇ ਸ਼ੁਕਰਾਨੇ ਦੇ ਸ਼ਬਦ ਉਚਾਰੇ
ਜੰਮਿਆ ਪੂਤੁ ਭਗਤੁ ਗੋਵਿੰਦ ਕਾ ॥
ਪ੍ਰਗਟਿਆ ਸਭ ਮਹਿ ਲਿਖਿਆ ਧੁਰ ਕਾ ॥ ਰਹਾਉ ॥
🌹🌹
ਵਡਾਲੀ ਪਿੰਡ ਛੇਵੇਂ ਪਾਤਸ਼ਾਹ ਨੇ ਬਚਪਨ ਦੇ ਕੁੱਝ ਸਾਲ ਬਤੀਤ ਕੀਤੇ ਰਿਸ਼ਤੇ ਵਿੱਚ ਸਤਿਗੁਰਾਂ ਦਾ ਤਾਇਆ ਲੱਗਦੇ ਪ੍ਰਿਥੀ ਚੰਦ ਨੇ ਗੁਰੂ ਪੱਤਰ ਉਪਰ ਕਈ ਜਾਨ ਲੇਵਾ ਹਮਲੇ ਕੀਤੇ ਦਾਈ ਨੂੰ ਜ਼ਹਿਰ ਦੇ ਕੇ ਮਾਰਨ ਲਈ ਭੇਜਿਆ ਸਪੇਰਾ ਭੇਜਿਆ ਸਾਥੀ ਦੇ ਰਾਹੀਂ ਜ਼ਹਿਰ ਦੇਣ ਦਾ ਯਤਨ ਕੀਤਾ ਇਕ ਬ੍ਰਾਹਮਣ ਰਾਹੀਂ ਵੀ ਦਹੀਂ ਵਿੱਚ ਜ਼ਹਿਰ ਮਿਲਾ ਕੇ ਖਵਾਉਣ ਦਾ ਯਤਨ ਕੀਤਾ ਪਰ ਸਭ ਵਿਅਰਥ ਗਿਆ
ਛੇਵੇਂ ਪਾਤਸ਼ਾਹ ਨੂੰ ਬਚਪਨ ਚ ਸੀਤਲਾ( ਚੇਚਕ )ਦਾ ਰੋਗ ਵੀ ਹੋਇਆ ਦਵਾਈਆ ਅਤੇ ਦੁਆਵਾਂ ਦੇ ਨਾਲ ਰੋਗ ਦੂਰ ਹੋਇਆ ਪੰਜਵੇਂ ਪਾਤਸ਼ਾਹ ਨੇ ਸ਼ੁਕਰਾਨੇ ਦੇ ਸ਼ਬਦ ਉਚਾਰੇ
ਸੀਤਲਾ ਤੇ ਰਖਿਆ ਬਿਹਾਰੀ ॥
ਪਾਰਬ੍ਰਹਮ ਪ੍ਰਭ ਕਿਰਪਾ ਧਾਰੀ ॥੧॥
ਫਿਰ ਬਚਪਨ ਚ ਐਸਾ ਤਾਪ ਚੜ੍ਹਿਆ ਜੋ ਬੜਾ ਨੁਕਸਾਨ-ਦਾਇਕ ਹੋ ਸਕਦਾ ਸੀ ਪਰ ਗੁਰੂ ਕ੍ਰਿਪਾ ਨਾਲ ਉਹ ਵੀ ਲੱਥ ਗਿਆ ਪੰਜਵੇਂ ਪਾਤਸ਼ਾਹ ਫਿਰ ਸ਼ੁਕਰਾਨਾ ਕੀਤਾ
ਧਾਰਿ ਕ੍ਰਿਪਾ ਪ੍ਰਭ ਹਾਥ ਦੇ ਰਾਖਿਆ
ਹਰਿ ਗੋਵਿਦੁ ਨਵਾ ਨਿਰੋਆ॥੧॥ ਰਹਾਉ ॥
🌹🌹
ਛੇਵੇਂ ਪਾਤਸ਼ਾਹ ਨੂੰ ਥੋੜ੍ਹਾ ਵੱਡਾ ਹੋਇਆ ਦੇਖ ਪੜ੍ਹਨ ਦੇ ਲਈ ਬਾਬਾ ਬੁੱਢਾ ਜੀ ਦੇ ਕੋਲ ਭੇਜਿਆ ਬਾਬਾ ਜੀ ਕੋਲੋਂ ਅੱਖਰੀ ਵਿੱਦਿਆ ਤੇ ਸ਼ਸਤਰ ਵਿੱਦਿਆ ਲਈ ਯੁੱਧ ਦੇ ਕੁੱਝ ਦਾਅ ਪੇਚ ਤੇ ਘੋੜ ਸਵਾਰੀ ਭਾਈ ਜੇਠਾ ਜੀ ਭਾਈ ਪਿਰਾਗਾ ਜੀ ਤੇ ਭਾਈ ਗੰਗਾ ਸਹਿਗਲ ਜੀ ਕੋਲੋਂ ਵੀ ਸਿੱਖੇ
ਛੇਵੇਂ ਗੁਰਦੇਵ ਦੇ ਤਿੰਨ ਵਿਆਹ ਹੋਏ ਮਾਤਾ ਦਮੋਦਰੀ ਜੀ ਮਾਤਾ ਮਰਵਾਹੀ ਜੀ ਮਾਤਾ ਨਾਨਕੀ ਜੀ ਨਾਲ ਆਪ ਜੀ ਦੇ 6 ਔਲਾਦਾਂ ਸੀ ਪੰਜ ਪੁੱਤਰ ਬਾਬਾ ਗੁਰਦਿੱਤਾ ਜੀ ਬਾਬਾ ਸੂਰਜ ਮੱਲ ਬਾਬਾ ਅਣੀਰਾਏ ਬਾਬਾ ਅਟੱਲ ਰਾਇ ਤੇ ਗੁਰੂ ਤੇਗ ਬਹਾਦਰ ਜੀ ਇਕ ਪੁੱਤਰੀ ਬੀਬੀ ਵੀਰੋ ਜੀ ਸਨ
ਪੰਜਵੇਂ ਪਾਤਸ਼ਾਹ ਦੀ ਸ਼ਹਾਦਤ ਤੋਂ ਬਾਅਦ ਗੁਰਤਾ ਗੱਦੀ ਤੇ ਬਿਰਾਜਮਾਨ ਹੋਏ ਤਾਂ ਦੋ ਸ੍ਰੀ ਸਾਹਿਬਾਂ ਮੀਰੀ ਤੇ ਪੀਰੀ ਦੀਆਂ ਧਾਰਨ ਕੀਤੀਆਂ ਸਤਿਗੁਰੂ ਜੀ ਸਰੀਰਕ ਤੌਰ ਤੇ ਇੰਨੇ ਬਲਵਾਨ ਸੀ ਕਿ ਇਕ ਘੋੜਾ ਲੰਬਾ ਸਮਾਂ ਸਵਾਰੀ ਨਹੀਂ ਸੀ ਝੱਲਦਾ ਇਸ ਲਈ ਇੱਕ ਘੋੜਾ ਨਾਲ ਖਾਲੀ ਚੱਲਦਾ ਸੀ ਜੋ ਰਸਤੇ ਵਿੱਚ ਬਦਲਿਆ ਜਾਂਦਾ ਭਾਈ ਗੁਰਦਾਸ ਜੀ ਲਿਖਦੇ ਨੇ
ਦਲਭੰਜਨ ਗੁਰੁ ਸੂਰਮਾ
ਵਡ ਜੋਧਾ ਬਹੁ ਪਰਉਪਕਾਰੀ ॥
🌹🌹
ਮੀਰੀ ਪੀਰੀ ਦੇ ਮਾਲਕ ਧੰਨ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀਆਂ ਲੱਖ ਲੱਖ ਵਧਾਈਆਂ
ਮੇਜਰ ਸਿੰਘ
ਗੁਰੂ ਕਿਰਪਾ ਕਰੇ

ਅੰਗ : 697
ਜੈਤਸਰੀ ਮਹਲਾ ੪ ॥ ਜਿਨ ਹਰਿ ਹਿਰਦੈ ਨਾਮੁ ਨ ਬਸਿਓ ਤਿਨ ਮਾਤ ਕੀਜੈ ਹਰਿ ਬਾਂਝਾ ॥ ਤਿਨ ਸੁੰਞੀ ਦੇਹ ਫਿਰਹਿ ਬਿਨੁ ਨਾਵੈ ਓਇ ਖਪਿ ਖਪਿ ਮੁਏ ਕਰਾਂਝਾ ॥੧॥ ਮੇਰੇ ਮਨ ਜਪਿ ਰਾਮ ਨਾਮੁ ਹਰਿ ਮਾਝਾ ॥ ਹਰਿ ਹਰਿ ਕ੍ਰਿਪਾਲਿ ਕ੍ਰਿਪਾ ਪ੍ਰਭਿ ਧਾਰੀ ਗੁਰਿ ਗਿਆਨੁ ਦੀਓ ਮਨੁ ਸਮਝਾ ॥ ਰਹਾਉ ॥ ਹਰਿ ਕੀਰਤਿ ਕਲਜੁਗਿ ਪਦੁ ਊਤਮੁ ਹਰਿ ਪਾਈਐ ਸਤਿਗੁਰ ਮਾਝਾ ॥ ਹਉ ਬਲਿਹਾਰੀ ਸਤਿਗੁਰ ਅਪੁਨੇ ਜਿਨਿ ਗੁਪਤੁ ਨਾਮੁ ਪਰਗਾਝਾ ॥੨॥
ਅਰਥ: ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਨਹੀਂ ਵੱਸਦਾ, ਉਹਨਾਂ ਦੀ ਮਾਂ ਨੂੰ ਹਰੀ ਬਾਂਝ ਹੀ ਕਰ ਦਿਆ ਕਰੇ (ਤਾਂ ਚੰਗਾ ਹੈ, ਕਿਉਂਕਿ) ਉਹਨਾਂ ਦਾ ਸਰੀਰ ਹਰਿ-ਨਾਮ ਤੋਂ ਸੁੰਞਾ ਰਹਿੰਦਾ ਹੈ, ਉਹ ਨਾਮ ਤੋਂ ਵਾਂਜੇ ਹੀ ਤੁਰੇ ਫਿਰਦੇ ਹਨ, ਅਤੇ, ਉਹ ਕ੍ਰੁਝ ਕ੍ਰੁਝ ਕੇ ਖ਼ੁਆਰ ਹੋ ਹੋ ਕੇ ਆਤਮਕ ਮੌਤ ਸਹੇੜਦੇ ਰਹਿੰਦੇ ਹਨ ॥੧॥ ਹੇ ਮੇਰੇ ਮਨ! ਉਸ ਪਰਮਾਤਮਾ ਦਾ ਨਾਮ ਜਪਿਆ ਕਰ, ਜੋ ਤੇਰੇ ਅੰਦਰ ਹੀ ਵੱਸ ਰਿਹਾ ਹੈ। ਹੇ ਭਾਈ! ਕ੍ਰਿਪਾਲ ਪ੍ਰਭੂ ਨੇ (ਜਿਸ ਮਨੁੱਖ ਉਤੇ) ਕਿਰਪਾ ਕੀਤੀ ਉਸ ਨੂੰ ਗੁਰੂ ਨੇ ਆਤਮਕ ਜੀਵਨ ਦੀ ਸੂਝ ਬਖ਼ਸ਼ੀ ਉਸ ਦਾ ਮਨ (ਨਾਮ ਜਪਣ ਦੀ ਕਦਰ) ਸਮਝ ਗਿਆ ॥ ਰਹਾਉ॥ ਹੇ ਭਾਈ! ਜਗਤ ਵਿਚ ਪਰਮਾਤਮਾ ਦੀ ਸਿਫ਼ਤ-ਸਾਲਾਹ ਹੀ ਸਭ ਤੋਂ ਉੱਚਾ ਦਰਜਾ ਹੈ, (ਪਰ) ਪਰਮਾਤਮਾ ਗੁਰੂ ਦੀ ਰਾਹੀਂ (ਹੀ) ਮਿਲਦਾ ਹੈ। ਹੇ ਭਾਈ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ ਜਿਸ ਨੇ ਮੇਰੇ ਅੰਦਰ ਹੀ ਗੁੱਝੇ ਵੱਸਦੇ ਪਰਮਾਤਮਾ ਦਾ ਨਾਮ ਪਰਗਟ ਕਰ ਦਿੱਤਾ ॥੨॥

अंग : 697
जैतसरी महला ४ ॥ जिन हरि हिरदै नामु न बसिओ तिन मात कीजै हरि बांझा ॥ तिन सुंञी देह फिरहि बिनु नावै ओइ खपि खपि मुए करांझा ॥१॥ मेरे मन जपि राम नामु हरि माझा ॥ हरि हरि क्रिपालि क्रिपा प्रभि धारी गुरि गिआनु दीओ मनु समझा ॥ रहाउ ॥ हरि कीरति कलजुगि पदु ऊतमु हरि पाईऐ सतिगुर माझा ॥ हउ बलिहारी सतिगुर अपुने जिनि गुपतु नामु परगाझा ॥२॥
अर्थ: हे भाई! जिन मनुखों के हृदये में परमात्मा का नाम नहीं बस्ता, उनकी माँ को हरी बाँझ ही कर दिया कर (तो अच्छा है, क्योंकि) उनका सरीर हरी नाम से सूना रहता है, वह नाम के बिना ही रह रहे हैं, और कुछ कुछ खुआर हो हो कर आत्मिक मौत बुलाते रहते हैं॥१॥ हे मेरे मन! उस परमात्मा का नाम जपा कर, जो तेरे अंदर ही बस रहा है। हे भाई! कृपाल प्रभु ने (जिस मनुख ऊपर) कृपा की उस को गुरु ने आत्मिक जीवन की समझ दी उस का मन (नाम जपने की कदर) समझ गया॥रहाउ॥ हे भाई! जगत में परमात्मा की सिफत-सलाह ही सब से उच्चा दर्जा है, (पर) परमात्मा गुरु के द्वारा (ही) मिलता है। हे भाई! मैं अपने गुरु से कुर्बान जाता हूँ जिस ने मेरे अंदर ही छिपे बैठे परमात्मा के नाम प्रकट कर दिया॥२॥

ਅੰਗ : 609
ਸੋਰਠਿ ਮਹਲਾ ੫ ॥ ਗੁਰੁ ਪੂਰਾ ਭੇਟਿਓ ਵਡਭਾਗੀ ਮਨਹਿ ਭਇਆ ਪਰਗਾਸਾ ॥ ਕੋਇ ਨ ਪਹੁਚਨਹਾਰਾ ਦੂਜਾ ਅਪੁਨੇ ਸਾਹਿਬ ਕਾ ਭਰਵਾਸਾ ॥੧॥ ਅਪੁਨੇ ਸਤਿਗੁਰ ਕੈ ਬਲਿਹਾਰੈ ॥ ਆਗੈ ਸੁਖੁ ਪਾਛੈ ਸੁਖ ਸਹਜਾ ਘਰਿ ਆਨੰਦੁ ਹਮਾਰੈ ॥ ਰਹਾਉ ॥ ਅੰਤਰਜਾਮੀ ਕਰਣੈਹਾਰਾ ਸੋਈ ਖਸਮੁ ਹਮਾਰਾ ॥ ਨਿਰਭਉ ਭਏ ਗੁਰ ਚਰਣੀ ਲਾਗੇ ਇਕ ਰਾਮ ਨਾਮ ਆਧਾਰਾ ॥੨॥ ਸਫਲ ਦਰਸਨੁ ਅਕਾਲ ਮੂਰਤਿ ਪ੍ਰਭੁ ਹੈ ਭੀ ਹੋਵਨਹਾਰਾ ॥ ਕੰਠਿ ਲਗਾਇ ਅਪੁਨੇ ਜਨ ਰਾਖੇ ਅਪੁਨੀ ਪ੍ਰੀਤਿ ਪਿਆਰਾ ॥੩॥ ਵਡੀ ਵਡਿਆਈ ਅਚਰਜ ਸੋਭਾ ਕਾਰਜੁ ਆਇਆ ਰਾਸੇ ॥ ਨਾਨਕ ਕਉ ਗੁਰੁ ਪੂਰਾ ਭੇਟਿਓ ਸਗਲੇ ਦੂਖ ਬਿਨਾਸੇ ॥੪॥੫॥
ਅਰਥ: ਹੇ ਭਾਈ! ਵੱਡੀ ਕਿਸਮਤਿ ਨਾਲ ਮੈਨੂੰ ਪੂਰਾ ਗੁਰੂ ਮਿਲ ਪਿਆ ਹੈ, ਮੇਰੇ ਮਨ ਵਿਚ ਆਤਮਕ ਜੀਵਨ ਦੀ ਸੂਝ ਪੈਦਾ ਹੋ ਗਈ ਹੈ। ਹੁਣ ਮੈਨੂੰ ਆਪਣੇ ਮਾਲਕ ਦਾ ਸਹਾਰਾ ਹੋ ਗਿਆ ਹੈ, ਕੋਈ ਉਸ ਮਾਲਕ ਦੀ ਬਰਾਬਰੀ ਨਹੀਂ ਕਰ ਸਕਦਾ।੧। ਹੇ ਭਾਈ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ, (ਗੁਰੂ ਦੀ ਕਿਰਪਾ ਨਾਲ) ਮੇਰੇ ਹਿਰਦੇ-ਘਰ ਵਿਚ ਆਨੰਦ ਬਣਿਆ ਰਹਿੰਦਾ ਹੈ, ਇਸ ਲੋਕ ਵਿਚ ਭੀ ਆਤਮਕ ਅਡੋਲਤਾ ਦਾ ਸੁਖ ਮੈਨੂੰ ਪ੍ਰਾਪਤ ਹੋ ਗਿਆ ਹੈ, ਤੇ, ਪਰਲੋਕ ਵਿਚ ਭੀ ਇਹ ਸੁਖ ਟਿਕਿਆ ਰਹਿਣ ਵਾਲਾ ਹੈ।ਰਹਾਉ। ਹੇ ਭਾਈ! ਜਦੋਂ ਦਾ ਮੈਂ ਗੁਰੂ ਦੀ ਚਰਨੀਂ ਲੱਗਾ ਹਾਂ, ਮੈਨੂੰ ਪਰਮਾਤਮਾ ਦੇ ਨਾਮ ਦਾ ਆਸਰਾ ਹੋ ਗਿਆ ਹੈ, ਕੋਈ ਡਰ ਮੈਨੂੰ ਹੁਣ ਪੋਹ ਨਹੀਂ ਸਕਦਾ (ਮੈਨੂੰ ਨਿਸ਼ਚਾ ਹੋ ਗਿਆ ਹੈ ਕਿ ਜੇਹੜਾ) ਸਿਰਜਣਹਾਰ ਸਭ ਦੇ ਦਿਲ ਦੀ ਜਾਣਨ ਵਾਲਾ ਹੈ ਉਹੀ ਮੇਰੇ ਸਿਰ ਉਤੇ ਰਾਖਾ ਹੈ।੨।(ਹੇ ਭਾਈ! ਗੁਰੂ ਦੀ ਕਿਰਪਾ ਨਾਲ ਮੈਨੂੰ ਯਕੀਨ ਬਣ ਗਿਆ ਹੈ ਕਿ) ਜਿਸ ਪਰਮਾਤਮਾ ਦਾ ਦਰਸ਼ਨ ਮਨੁੱਖਾ ਜਨਮ ਦਾ ਫਲ ਦੇਣ ਵਾਲਾ ਹੈ, ਜਿਸ ਪਰਮਾਤਮਾ ਦੀ ਹਸਤੀ ਮੌਤ ਤੋਂ ਰਹਿਤ ਹੈ, ਉਹ ਇਸ ਵੇਲੇ ਭੀ (ਮੇਰੇ ਸਿਰ ਉਤੇ) ਮੌਜੂਦ ਹੈ, ਤੇ, ਸਦਾ ਕਾਇਮ ਰਹਿਣ ਵਾਲਾ ਹੈ। ਉਹ ਪ੍ਰਭੂ ਆਪਣੀ ਪ੍ਰੀਤਿ ਦੀ ਆਪਣੇ ਪਿਆਰ ਦੀ ਦਾਤਿ ਦੇ ਕੇ ਆਪਣੇ ਸੇਵਕਾਂ ਨੂੰ ਆਪਣੇ ਗਲ ਨਾਲ ਲਾ ਕੇ ਰੱਖਦਾ ਹੈ।੩। ਹੇ ਭਾਈ! ਮੈਨੂੰ ਨਾਨਕ ਨੂੰ ਪੂਰਾ ਗੁਰੂ ਮਿਲ ਪਿਆ ਹੈ, ਮੇਰੇ ਸਾਰੇ ਦੁੱਖ ਦੂਰ ਹੋ ਗਏ ਹਨ। ਉਹ ਗੁਰੂ ਬੜੀ ਵਡਿਆਈ ਵਾਲਾ ਹੈ, ਅਚਰਜ ਸੋਭਾ ਵਾਲਾ ਹੈ, ਉਸ ਦੀ ਸਰਨ ਪਿਆਂ ਜ਼ਿੰਦਗੀ ਦਾ ਮਨੋਰਥ ਪ੍ਰਾਪਤ ਹੋ ਜਾਂਦਾ ਹੈ।੪।੫।

Begin typing your search term above and press enter to search. Press ESC to cancel.

Back To Top