अंग : 668
धनासरी महला ४ ॥ कलिजुग का धरमु कहहु तुम भाई किव छूटह हम छुटकाकी ॥ हरि हरि जपु बेड़ी हरि तुलहा हरि जपिओ तरै तराकी ॥१॥ हरि जी लाज रखहु हरि जन की ॥ हरि हरि जपनु जपावहु अपना हम मागी भगति इकाकी ॥ रहाउ ॥ हरि के सेवक से हरि पिआरे जिन जपिओ हरि बचनाकी ॥ लेखा चित्र गुपति जो लिखिआ सभ छूटी जम की बाकी ॥२॥ हरि के संत जपिओ मनि हरि हरि लगि संगति साध जना की ॥ दिनीअरु सूरु त्रिसना अगनि बुझानी सिव चरिओ चंदु चंदाकी ॥३॥ तुम वड पुरख वड अगम अगोचर तुम आपे आपि अपाकी ॥ जन नानक कउ प्रभ किरपा कीजै करि दासनि दास दसाकी ॥४॥६॥
अर्थ: हे भाई! मुझे वह धर्म बता जिस के साथ जगत के विकारों के झँझटों से बचा जा सके। मैं इन झँझटों से बचना चाहता हूँ। बता; मैं कैसे बचूँ ? (उत्तर-) परमात्मा के नाम का जाप नाव है, नाम ही तुलहा है। जिस मनुष्य ने हरी-नाम जपा वह तैराक बन कर (संसार-समुँद्र से) पार निकल जाता है ॥१॥ हे प्रभू जी! (दुनिया के विकारों के झँझटों में से) अपने सेवक की इज़्ज़त बचा ले। हे हरी! मुझे अपना नाम जपने की समर्था दे। मैं (तेरे से) सिर्फ़ तेरी भक्ति का दान मांग रहा हूँ ॥ रहाउ ॥ हे भाई! जिन मनुष्यों ने गुरू के वचनों के द्वारा परमात्मा का नाम जपा, वह सेवक परमात्मा को प्यारे लगते हैं। चित्र गुप्त ने जो भी उन (के कर्मो) का लेख लिख रखा था, धर्मराज का वह सारा हिसाब ही ख़त्म हो जाता है ॥२॥ हे भाई! जिन संत जनों ने साध जनों की संगत में बैठ कर अपने मन में परमात्मा के नाम का जाप किया, उन के अंदर कल्याण रूप (परमात्मा प्रगट हो गया, मानों) ठंडक पहुँचाने वाला चाँद चढ़ गया, जिस ने (उन के हृदय में से) तृष्णा की अग्नि बुझा दी; (जिस ने विकारों का) तपता सूरज (शांत कर दिया) ॥੩॥ हे प्रभू! तूँ सब से बड़ा हैं, तूँ सर्व-व्यापक हैं; तूँ अपहुँच हैं; ज्ञान-इन्द्रियों के द्वारा तेरे तक पहुँच नहीं हो सकती। तूँ (हर जगह) आप ही आप, आप ही आप हैं। हे प्रभू! अपने दास नानक पर मेहर कर, और, अपने दासों के दासों का दास बना ले ॥४॥६॥
ਅੰਗ : 668
ਧਨਾਸਰੀ ਮਹਲਾ ੪ ॥ ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥ ਹਰਿ ਹਰਿ ਜਪੁ ਬੇੜੀ ਹਰਿ ਤੁਲਹਾ ਹਰਿ ਜਪਿਓ ਤਰੈ ਤਰਾਕੀ ॥੧॥ ਹਰਿ ਜੀ ਲਾਜ ਰਖਹੁ ਹਰਿ ਜਨ ਕੀ ॥ ਹਰਿ ਹਰਿ ਜਪਨੁ ਜਪਾਵਹੁ ਅਪਨਾ ਹਮ ਮਾਗੀ ਭਗਤਿ ਇਕਾਕੀ ॥ ਰਹਾਉ ॥ ਹਰਿ ਕੇ ਸੇਵਕ ਸੇ ਹਰਿ ਪਿਆਰੇ ਜਿਨ ਜਪਿਓ ਹਰਿ ਬਚਨਾਕੀ ॥ ਲੇਖਾ ਚਿਤ੍ਰ ਗੁਪਤਿ ਜੋ ਲਿਖਿਆ ਸਭ ਛੂਟੀ ਜਮ ਕੀ ਬਾਕੀ ॥੨॥ ਹਰਿ ਕੇ ਸੰਤ ਜਪਿਓ ਮਨਿ ਹਰਿ ਹਰਿ ਲਗਿ ਸੰਗਤਿ ਸਾਧ ਜਨਾ ਕੀ ॥ ਦਿਨੀਅਰੁ ਸੂਰੁ ਤ੍ਰਿਸਨਾ ਅਗਨਿ ਬੁਝਾਨੀ ਸਿਵ ਚਰਿਓ ਚੰਦੁ ਚੰਦਾਕੀ ॥੩॥ ਤੁਮ ਵਡ ਪੁਰਖ ਵਡ ਅਗਮ ਅਗੋਚਰ ਤੁਮ ਆਪੇ ਆਪਿ ਅਪਾਕੀ ॥ ਜਨ ਨਾਨਕ ਕਉ ਪ੍ਰਭ ਕਿਰਪਾ ਕੀਜੈ ਕਰਿ ਦਾਸਨਿ ਦਾਸ ਦਸਾਕੀ ॥੪॥੬॥
ਅਰਥ: ਹੇ ਭਾਈ! ਮੈਨੂੰ ਉਹ ਧਰਮ ਦੱਸ ਜਿਸ ਨਾਲ ਜਗਤ ਦੇ ਵਿਕਾਰਾਂ ਦੇ ਝੰਬੇਲਿਆਂ ਵਿਚੋਂ ਬਚਿਆ ਜਾ ਸਕੇ। ਮੈਂ ਇਹਨਾਂ ਝੰਬੇਲਿਆਂ ਤੋਂ ਬਚਣਾ ਚਾਹੁੰਦਾ ਹਾਂ। ਦੱਸ; ਮੈਂ ਕਿਵੇਂ ਬਚਾਂ ? (ਉੱਤਰ-) ਪਰਮਾਤਮਾ ਦੇ ਨਾਮ ਦਾ ਜਾਪ ਬੇੜੀ ਹੈ, ਨਾਮ ਹੀ ਤੁਲਹਾ ਹੈ। ਜਿਸ ਮਨੁੱਖ ਨੇ ਹਰਿ-ਨਾਮ ਜਪਿਆ ਉਹ ਤਾਰੂ ਬਣ ਕੇ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਂਦਾ ਹੈ ॥੧॥ ਹੇ ਪ੍ਰਭੂ ਜੀ! (ਦੁਨੀਆ ਦੇ ਵਿਕਾਰਾਂ ਦੇ ਝੰਬੇਲਿਆਂ ਵਿਚੋਂ) ਆਪਣੇ ਸੇਵਕ ਦੀ ਇੱਜ਼ਤ ਬਚਾ ਲੈ। ਹੇ ਹਰੀ! ਮੈਨੂੰ ਆਪਣਾ ਨਾਮ ਜਪਣ ਦੀ ਸਮਰਥਾ ਦੇਹ। ਮੈਂ (ਤੇਰੇ ਪਾਸੋਂ) ਸਿਰਫ਼ ਤੇਰੀ ਭਗਤੀ ਦਾ ਦਾਨ ਮੰਗ ਰਿਹਾ ਹਾਂ ॥ ਰਹਾਉ ॥ ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਗੁਰੂ ਦੇ ਬਚਨਾਂ ਦੀ ਰਾਹੀਂ ਪਰਮਾਤਮਾ ਦਾ ਨਾਮ ਜਪਿਆ, ਉਹ ਸੇਵਕ ਪਰਮਾਤਮਾ ਨੂੰ ਪਿਆਰੇ ਲੱਗਦੇ ਹਨ। ਚਿੱਤਰ ਗੁਪਤ ਨੇ ਜੇਹੜਾ ਭੀ ਉਹਨਾਂ (ਦੇ ਕਰਮਾਂ) ਦਾ ਲੇਖ ਲਿਖ ਰੱਖਿਆ ਸੀ, ਧਰਮਰਾਜ ਦਾ ਉਹ ਸਾਰਾ ਹਿਸਾਬ ਹੀ ਮੁੱਕ ਜਾਂਦਾ ਹੈ ॥੨॥ ਹੇ ਭਾਈ! ਜਿਨ੍ਹਾਂ ਸੰਤ ਜਨਾਂ ਨੇ ਸਾਧ ਜਨਾਂ ਦੀ ਸੰਗਤਿ ਵਿਚ ਬੈਠ ਕੇ ਆਪਣੇ ਮਨ ਵਿਚ ਪਰਮਾਤਮਾ ਦੇ ਨਾਮ ਦਾ ਜਾਪ ਕੀਤਾ, ਉਹਨਾਂ ਦੇ ਅੰਦਰ ਕੱਲਿਆਣ ਰੂਪ (ਪਰਮਾਤਮਾ ਪਰਗਟ ਹੋ ਪਿਆ, ਮਾਨੋ) ਠੰਢਕ ਪੁਚਾਣ ਵਾਲਾ ਚੰਦ ਚੜ੍ਹ ਪਿਆ, ਜਿਸ ਨੇ (ਉਹਨਾਂ ਦੇ ਹਿਰਦੇ ਵਿਚੋਂ) ਤ੍ਰਿਸ਼ਨਾ ਦੀ ਅੱਗ ਬੁਝਾ ਦਿੱਤੀ; (ਜਿਸ ਨੇ ਵਿਕਾਰਾਂ ਦਾ) ਤਪਦਾ ਸੂਰਜ (ਸ਼ਾਂਤ ਕਰ ਦਿੱਤਾ) ॥੩॥ ਹੇ ਪ੍ਰਭੂ! ਤੂੰ ਸਭ ਤੋਂ ਵੱਡਾ ਹੈਂ, ਤੂੰ ਸਰਬ-ਵਿਆਪਕ ਹੈਂ; ਤੂੰ ਅਪਹੁੰਚ ਹੈਂ; ਗਿਆਨ-ਇੰਦ੍ਰਿਆਂ ਦੀ ਰਾਹੀਂ ਤੇਰੇ ਤਕ ਪਹੁੰਚ ਨਹੀਂ ਹੋ ਸਕਦੀ। ਤੂੰ (ਹਰ ਥਾਂ) ਆਪ ਹੀ ਆਪ, ਆਪ ਹੀ ਆਪ ਹੈਂ। ਹੇ ਪ੍ਰਭੂ! ਆਪਣੇ ਦਾਸ ਨਾਨਕ ਉਤੇ ਮੇਹਰ ਕਰ, ਤੇ, ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ ॥੪॥੬॥
ਅੰਗ : 931
ਰਾਮਕਲੀ ਮਹਲਾ ੧ ਦਖਣੀ ਓਅੰਕਾਰੁ
ੴ ਸਤਿਗੁਰ ਪ੍ਰਸਾਦਿ।।
ਰੋਸੁ ਨ ਕੀਜੈ ਅੰਮ੍ਰਿਤੁ ਪੀਜੈ ਰਹਣੁ ਨਹੀ ਸੰਸਾਰੇ ॥ ਰਾਜੇ ਰਾਇ ਰੰਕ ਨਹੀ ਰਹਣਾ ਆਇ ਜਾਇ ਜੁਗ ਚਾਰੇ ॥ ਰਹਣ ਕਹਣ ਤੇ ਰਹੈ ਨ ਕੋਈ ਕਿਸੁ ਪਹਿ ਕਰਉ ਬਿਨੰਤੀ ॥ ਏਕੁ ਸਬਦੁ ਰਾਮ ਨਾਮ ਨਿਰੋਧਰੁ ਗੁਰੁ ਦੇਵੈ ਪਤਿ ਮਤੀ ॥੧੧॥
ਅਰਥ: (ਹੇ ਪਾਂਡੇ! ਗੁਰੂ ਦੇ ਸਨਮੁਖ ਹੋ ਕੇ ਗੋਪਾਲ ਦਾ ਨਾਮ ਆਪਣੇ ਮਨ ਦੀ ਪੱਟੀ ਉਤੇ ਲਿਖ, ਉਸ ਗੋਪਾਲ ਨਾਲ) ਰੁਸੇਵਾਂ ਹੀ ਨਾਹ ਕਰੀ ਰੱਖੋ, ਉਸ ਦਾ ਨਾਮ-ਅੰਮ੍ਰਿਤ ਪੀਉ। ਇਸ ਸੰਸਾਰ ਵਿਚ ਸਦਾ ਦਾ ਵਸੇਬਾ ਨਹੀਂ ਹੈ। ਰਾਜੇ ਹੋਣ, ਅਮੀਰ ਹੋਣ, ਚਾਹੇ ਕੰਗਾਲ ਹੋਣ, ਕੋਈ ਭੀ ਇਥੇ ਸਦਾ ਨਹੀਂ ਰਹਿ ਸਕਦਾ। ਜੋ ਜੰਮਿਆ ਹੈ ਉਸ ਨੇ ਮਰਨਾ ਹੈ, (ਇਹ ਨਿਯਮ) ਸਦਾ ਲਈ (ਅਟੱਲ) ਹੈ। ਇਥੇ ਸਦਾ ਟਿਕੇ ਰਹਿਣ ਲਈ ਤਰਲੇ ਕਰਨ ਨਾਲ ਭੀ ਕੋਈ ਸਦਾ ਟਿਕਿਆ ਰਹਿ ਨਹੀਂ ਸਕਦਾ, ਇਸ ਗੱਲ ਵਾਸਤੇ ਕਿਸੇ ਅੱਗੇ ਤਰਲੇ ਲੈਣੇ ਵਿਅਰਥ ਹਨ।
अंग : 683
धनासरी महला ५ घरु १२ ੴ सतिगुर प्रसादि ॥ बंदना हरि बंदना गुण गावहु गोपाल राइ ॥ रहाउ ॥ वडै भागि भेटे गुरदेवा ॥ कोटि पराध मिटे हरि सेवा ॥१॥ चरन कमल जा का मनु रापै ॥ सोग अगनि तिसु जन न बिआपै ॥२॥ सागरु तरिआ साधू संगे ॥ निरभउ नामु जपहु हरि रंगे ॥३॥ पर धन दोख किछु पाप न फेड़े ॥ जम जंदारु न आवै नेड़े ॥४॥ त्रिसना अगनि प्रभि आपि बुझाई ॥ नानक उधरे प्रभ सरणाई ॥५॥१॥५५॥
अर्थ: राग धनासरी, घर १२ में गुरू अर्जन देव जी की बाणी। अकाल पुरख एक है और सतिगुरू की कृपा द्वारा मिलता है हे भाई! परमात्मा को सदा नमस्कार करा करो, प्रभू पातिश़ाह के गुण गाते रहो ॥ रहाउ ॥ हे भाई! जिस मनुष्य को बड़ी किस्मत से गुरू मिल जाता है, (गुरू के द्वारा) परमात्मा की सेवा-भगती करने से उस के करोड़ों पाप मिट जाते हैं ॥१॥ हे भाई! जिस मनुष्य का मन परमात्मा के सुंदर चरणों (के प्रेम-रंग) में रंग जाता है, उस मनुष्य ऊपर चिंता की आग ज़ोर नहीं पा सकती ॥२॥ हे भाई! गुरू की संगत में (नाम जपने की बरकत से) संसार-समुँद्र से पार निकल जाते हैं। प्रेम से निरभउ प्रभू का नाम जपा करो ॥३॥ हे भाई! (सिमरन का सदका) पराए धन (आदि) के कोई अैब पाप मंदे कर्म नहीं होते, भयानक यम भी नज़दीक नहीं आते (मौत का डर नहीं लगता, आत्मिक मौत नज़दीक़ नहीं आती ॥४॥ हे भाई! (जो मनुष्य प्रभू के गुण गाते हैं) उन की तृष्णा की आग प्रभू ने आप बुझा दी है। हे नानक जी! प्रभू की श़रण पड़ कर (अनेकों जीव तृष्णा की आग में से) बच निकलते हैं ॥५॥१॥५५॥
ਅੰਗ : 683
ਧਨਾਸਰੀ ਮਹਲਾ ੫ ਘਰੁ ੧੨ ੴ ਸਤਿਗੁਰ ਪ੍ਰਸਾਦਿ ॥ ਬੰਦਨਾ ਹਰਿ ਬੰਦਨਾ ਗੁਣ ਗਾਵਹੁ ਗੋਪਾਲ ਰਾਇ ॥ ਰਹਾਉ ॥ ਵਡੈ ਭਾਗਿ ਭੇਟੇ ਗੁਰਦੇਵਾ ॥ ਕੋਟਿ ਪਰਾਧ ਮਿਟੇ ਹਰਿ ਸੇਵਾ ॥੧॥ ਚਰਨ ਕਮਲ ਜਾ ਕਾ ਮਨੁ ਰਾਪੈ ॥ ਸੋਗ ਅਗਨਿ ਤਿਸੁ ਜਨ ਨ ਬਿਆਪੈ ॥੨॥ ਸਾਗਰੁ ਤਰਿਆ ਸਾਧੂ ਸੰਗੇ ॥ ਨਿਰਭਉ ਨਾਮੁ ਜਪਹੁ ਹਰਿ ਰੰਗੇ ॥੩॥ ਪਰ ਧਨ ਦੋਖ ਕਿਛੁ ਪਾਪ ਨ ਫੇੜੇ ॥ ਜਮ ਜੰਦਾਰੁ ਨ ਆਵੈ ਨੇੜੇ ॥੪॥ ਤ੍ਰਿਸਨਾ ਅਗਨਿ ਪ੍ਰਭਿ ਆਪਿ ਬੁਝਾਈ ॥ ਨਾਨਕ ਉਧਰੇ ਪ੍ਰਭ ਸਰਣਾਈ ॥੫॥੧॥੫੫॥
ਅਰਥ: ਰਾਗ ਧਨਾਸਰੀ, ਘਰ ੧੨ ਵਿੱਚ ਗੁਰੂ ਅਰਜਨ ਦੇਵ ਜੀ ਦੀ ਬਾਣੀ ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਪਰਮਾਤਮਾ ਨੂੰ ਸਦਾ ਨਮਸਕਾਰ ਕਰਿਆ ਕਰੋ, ਪ੍ਰਭੂ ਪਾਤਿਸ਼ਾਹ ਦੇ ਗੁਣ ਗਾਂਦੇ ਰਹੋ ॥ ਰਹਾਉ ॥ ਹੇ ਭਾਈ! ਜਿਸ ਮਨੁੱਖ ਨੂੰ ਵੱਡੀ ਕਿਸਮਤ ਨਾਲ ਗੁਰੂ ਮਿਲ ਪੈਂਦਾ ਹੈ, (ਗੁਰੂ ਦੀ ਰਾਹੀਂ) ਪਰਮਾਤਮਾ ਦੀ ਸੇਵਾ-ਭਗਤੀ ਕਰਨ ਨਾਲ ਉਸ ਦੇ ਕ੍ਰੋੜਾਂ ਪਾਪ ਮਿਟ ਜਾਂਦੇ ਹਨ ॥੧॥ ਹੇ ਭਾਈ! ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਸੋਹਣੇ ਚਰਨਾਂ (ਦੇ ਪ੍ਰੇਮ-ਰੰਗ) ਵਿਚ ਰੰਗਿਆ ਜਾਂਦਾ ਹੈ, ਉਸ ਮਨੁੱਖ ਉਤੇ ਚਿੰਤਾ ਦੀ ਅੱਗ ਜ਼ੋਰ ਨਹੀਂ ਪਾ ਸਕਦੀ ॥੨॥ ਹੇ ਭਾਈ! ਗੁਰੂ ਦੀ ਸੰਗਤਿ ਵਿਚ (ਨਾਮ ਜਪਣ ਦੀ ਬਰਕਤਿ ਨਾਲ) ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ। ਪ੍ਰੇਮ ਨਾਲ ਨਿਰਭਉ ਪ੍ਰਭੂ ਦਾ ਨਾਮ ਜਪਿਆ ਕਰੋ ॥੩॥ ਹੇ ਭਾਈ! (ਸਿਮਰਨ ਦਾ ਸਦਕਾ) ਪਰਾਏ ਧਨ (ਆਦਿਕ) ਦੇ ਕੋਈ ਐਬ ਪਾਪ ਮੰਦੇ ਕਰਮ ਨਹੀਂ ਹੁੰਦੇ, ਭਿਆਨਕ ਜਮ ਭੀ ਨੇੜੇ ਨਹੀਂ ਢੁਕਦਾ (ਮੌਤ ਦਾ ਡਰ ਨਹੀਂ ਵਿਆਪਦਾ, ਆਤਮਕ ਮੌਤ ਨੇੜੇ ਨਹੀਂ ਆਉਂਦੀ) ॥੪॥ ਹੇ ਭਾਈ! (ਜੇਹੜੇ ਮਨੁੱਖ ਪ੍ਰਭੂ ਦੇ ਗੁਣ ਗਾਂਦੇ ਹਨ) ਉਹਨਾਂ ਦੀ ਤ੍ਰਿਸ਼ਨਾ ਦੀ ਅੱਗ ਪ੍ਰਭੂ ਨੇ ਆਪ ਬੁਝਾ ਦਿੱਤੀ ਹੈ। ਹੇ ਨਾਨਕ ਜੀ! ਪ੍ਰਭੂ ਦੀ ਸਰਨ ਪੈ ਕੇ (ਅਨੇਕਾਂ ਜੀਵ ਤ੍ਰਿਸ਼ਨਾ ਦੀ ਅੱਗ ਵਿਚੋਂ) ਬਚ ਨਿਕਲਦੇ ਹਨ ॥੫॥੧॥੫੫॥
ਅੰਗ : 843
ਬਿਲਾਵਲੁ ਮਹਲਾ ੧ ॥ ਮੈ ਮਨਿ ਚਾਉ ਘਣਾ ਸਾਚਿ ਵਿਗਾਸੀ ਰਾਮ ॥ ਮੋਹੀ ਪ੍ਰੇਮ ਪਿਰੇ ਪ੍ਰਭਿ ਅਬਿਨਾਸੀ ਰਾਮ ॥ ਅਵਿਗਤੋ ਹਰਿ ਨਾਥੁ ਨਾਥਹ ਤਿਸੈ ਭਾਵੈ ਸੋ ਥੀਐ ॥ ਕਿਰਪਾਲੁ ਸਦਾ ਦਇਆਲੁ ਦਾਤਾ ਜੀਆ ਅੰਦਰਿ ਤੂੰ ਜੀਐ ॥ ਮੈ ਅਵਰੁ ਗਿਆਨੁ ਨ ਧਿਆਨੁ ਪੂਜਾ ਹਰਿ ਨਾਮੁ ਅੰਤਰਿ ਵਸਿ ਰਹੇ ॥ ਭੇਖੁ ਭਵਨੀ ਹਠੁ ਨ ਜਾਨਾ ਨਾਨਕਾ ਸਚੁ ਗਹਿ ਰਹੇ ॥੧॥ ਭਿੰਨੜੀ ਰੈਣਿ ਭਲੀ ਦਿਨਸ ਸੁਹਾਏ ਰਾਮ ॥ ਨਿਜ ਘਰਿ ਸੂਤੜੀਏ ਪਿਰਮੁ ਜਗਾਏ ਰਾਮ ॥ ਨਵ ਹਾਣਿ ਨਵ ਧਨ ਸਬਦਿ ਜਾਗੀ ਆਪਣੇ ਪਿਰ ਭਾਣੀਆ ॥ ਤਜਿ ਕੂੜੁ ਕਪਟੁ ਸੁਭਾਉ ਦੂਜਾ ਚਾਕਰੀ ਲੋਕਾਣੀਆ ॥ ਮੈ ਨਾਮੁ ਹਰਿ ਕਾ ਹਾਰੁ ਕੰਠੇ ਸਾਚ ਸਬਦੁ ਨੀਸਾਣਿਆ ॥ ਕਰ ਜੋੜਿ ਨਾਨਕੁ ਸਾਚੁ ਮਾਗੈ ਨਦਰਿ ਕਰਿ ਤੁਧੁ ਭਾਣਿਆ ॥੨॥
ਅਰਥ: ਹੇ ਸਹੇਲੀਏ! ਸਦਾ-ਥਿਰ ਰਹਿਣ ਵਾਲੇ ਪਰਮਾਤਮਾ (ਦੇ ਨਾਮ) ਵਿਚ (ਟਿਕ ਕੇ) ਮੇਰਾ ਮਨ ਖਿੜਿਆ ਰਹਿੰਦਾ ਹੈ, ਮੇਰੇ ਮਨ ਵਿਚ ਬਹੁਤ ਚਾਉ ਬਣਿਆ ਰਹਿੰਦਾ ਹੈ। ਅਬਿਨਾਸ਼ੀ ਪਿਆਰੇ ਪ੍ਰਭੂ ਨੇ (ਮੇਰੇ ਮਨ ਨੂੰ ਆਪਣੇ) ਪ੍ਰੇਮ (ਦੀ ਖਿੱਚ ਨਾਲ) ਮਸਤ ਕਰ ਰੱਖਿਆ ਹੈ। ਹੇ ਸਹੇਲੀਏ! ਉਹ ਪਰਮਾਤਮਾ ਇਹਨਾਂ ਅੱਖਾਂ ਨਾਲ ਨਹੀਂ ਦਿੱਸਦਾ, ਪਰ ਉਹ ਪਰਮਾਤਮਾ (ਵੱਡੇ ਵੱਡੇ) ਨਾਥਾਂ ਦਾ (ਭੀ) ਨਾਥ ਹੈ, (ਜਗਤ ਵਿਚ) ਉਹ ਹੀ ਹੁੰਦਾ ਹੈ, ਜੋ ਉਸ ਪਰਮਾਤਮਾ ਨੂੰ ਹੀ ਚੰਗਾ ਲੱਗਦਾ ਹੈ। ਹੇ ਪ੍ਰਭੂ! ਤੂੰ ਮਿਹਰ ਦਾ ਸਮੁੰਦਰ ਹੈਂ, ਤੂੰ ਸਦਾ ਹੀ ਦਇਆ ਦਾ ਸੋਮਾ ਹੈਂ, ਤੂੰ ਹੀ ਸਭ ਦਾਤਾਂ ਦੇਣ ਵਾਲਾ ਹੈਂ, ਤੂੰ ਸਭ ਜੀਵਾਂ ਦੇ ਅੰਦਰ ਜਿੰਦ ਹੈਂ। ਹੇ ਸਹੇਲੀਏ! (ਮੇਰੇ) ਮਨ ਵਿਚ ਪਰਮਾਤਮਾ ਦਾ ਨਾਮ ਵੱਸ ਰਿਹਾ ਹੈ (ਇਸ ਹਰਿ-ਨਾਮ ਦੇ ਬਰਾਬਰ ਦੀ) ਮੈਨੂੰ ਕੋਈ ਧਰਮ-ਚਰਚਾ, ਕੋਈ ਸਮਾਧੀ, ਕੋਈ ਦੇਵ-ਪੂਜਾ ਨਹੀਂ ਸੁੱਝਦੀ। ਹੇ ਨਾਨਕ! (ਆਖ-ਹੇ ਸਹੇਲੀਏ!) ਮੈਂ ਸਦਾ ਕਾਇਮ ਰਹਿਣ ਵਾਲੇ ਹਰਿ-ਨਾਮ ਨੂੰ (ਆਪਣੇ ਹਿਰਦੇ ਵਿਚ) ਪੱਕੀ ਤਰ੍ਹਾਂ ਟਿਕਾ ਲਿਆ ਹੈ (ਇਸ ਦੇ ਬਰਾਬਰ ਦਾ) ਮੈਂ ਕੋਈ ਭੇਖ, ਕੋਈ ਤੀਰਥ-ਰਟਨ, ਕੋਈ ਹਠ-ਜੋਗ ਨਹੀਂ ਸਮਝਦੀ ॥੧॥ ਹਰਿ-ਨਾਮ-ਰਸ ਵਿਚ ਭਿੱਜੀ ਹੋਈ ਉਸ ਜੀਵ-ਇਸਤ੍ਰੀ ਨੂੰ (ਜ਼ਿੰਦਗੀ ਦੀਆਂ) ਰਾਤਾਂ ਤੇ ਦਿਨ ਸਭ ਸੁਹਾਵਣੇ ਲੱਗਦੇ ਹਨ। ਹੇ ਆਪਣੇ ਆਪ ਵਿਚ ਹੀ ਮਸਤ ਰਹਿਣ ਵਾਲੀ ਜੀਵ-ਇਸਤ੍ਰੀਏ! (ਵੇਖ, ਜਿਸ ਜੀਵ-ਇਸਤ੍ਰੀ ਨੂੰ) ਪਰਮਾਤਮਾ ਦਾ ਪਿਆਰ (ਮਾਇਆ ਦੇ ਮੋਹ ਤੋਂ) ਸੁਚੇਤ ਕਰਦਾ ਹੈ। ਜਿਹੜੀ ਜੀਵ-ਇਸਤ੍ਰੀ ਗੁਰੂ ਦੇ ਸ਼ਬਦ ਦੀ ਬਰਕਤਿ ਨਾਲ (ਮਾਇਆ ਦੇ ਮੋਹ ਤੋਂ) ਸੁਚੇਤ ਹੁੰਦੀ ਹੈ, ਉਹ ਜੀਵ-ਇਸਤ੍ਰੀ ਵਿਕਾਰਾਂ ਤੋਂ ਬਚੀ ਰਹਿੰਦੀ ਹੈ ਅਤੇ ਆਪਣੇ ਪ੍ਰਭੂ-ਪਤੀ ਨੂੰ ਪਿਆਰੀ ਲੱਗਣ ਲੱਗ ਪੈਂਦੀ ਹੈ। ਉਹ ਜੀਵ-ਇਸਤ੍ਰੀ ਨਾਸਵੰਤ ਪਦਾਰਥਾਂ ਦਾ ਮੋਹ, ਠੱਗੀ-ਫ਼ਰੇਬ, ਮਾਇਆ ਨਾਲ ਪਿਆਰ ਪਾਈ ਰੱਖਣ ਵਾਲੀ ਆਦਤ, ਅਤੇ ਲੋਕਾਂ ਦੀ ਮੁਥਾਜੀ ਛੱਡ ਕੇ (ਪ੍ਰਭੂ-ਪਤੀ ਨੂੰ ਪਿਆਰ ਕਰਦੀ ਹੈ)। ਹੇ ਸਹੇਲੀਏ! (ਜਿਵੇਂ) ਗਲ ਵਿਚ ਹਾਰ (ਪਾਈਦਾ ਹੈ, ਤਿਵੇਂ) ਪਰਮਾਤਮਾ ਦਾ ਨਾਮ ਮੈਂ (ਆਪਣੇ ਗਲੇ ਵਿਚ ਪ੍ਰੋ ਲਿਆ ਹੈ) ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ (ਮੇਰੀ ਜ਼ਿੰਦਗੀ ਦੀ ਅਗਵਾਈ ਕਰਨ ਵਾਲਾ) ਪਰਵਾਨਾ ਹੈ। ਨਾਨਕ (ਦੋਵੇਂ) ਹੱਥ ਜੋੜ ਕੇ (ਪਰਮਾਤਮਾ ਦੇ ਦਰ ਤੋਂ ਉਸ ਦਾ) ਸਦਾ-ਥਿਰ ਰਹਿਣ ਵਾਲਾ ਨਾਮ ਮੰਗਦਾ ਰਹਿੰਦਾ ਹੈ (ਅਤੇ ਆਖਦਾ ਹੈ-ਹੇ ਪ੍ਰਭੂ!) ਜੇ ਤੈਨੂੰ ਚੰਗਾ ਲੱਗੇ (ਤਾਂ ਮੇਰੇ ਉੱਤੇ) ਮਿਹਰ ਦੀ ਨਿਗਾਹ ਕਰ (ਮੈਨੂੰ ਆਪਣਾ ਨਾਮ ਦੇਹ) ॥੨॥
अंग : 843
बिलावलु महला १ ॥ मै मनि चाउ घणा साचि विगासी राम ॥ मोही प्रेम पिरे प्रभि अबिनासी राम ॥ अविगतो हरि नाथु नाथह तिसै भावै सो थीऐ ॥ किरपालु सदा दइआलु दाता जीआ अंदरि तूं जीऐ ॥ मै अवरु गिआनु न धिआनु पूजा हरि नामु अंतरि वसि रहे ॥ भेखु भवनी हठु न जाना नानका सचु गहि रहे ॥१॥ भिंनड़ी रैणि भली दिनस सुहाए राम ॥ निज घरि सूतड़ीए पिरमु जगाए राम ॥ नव हाणि नव धन सबदि जागी आपणे पिर भाणीआ ॥ तजि कूड़ु कपटु सुभाउ दूजा चाकरी लोकाणीआ ॥ मै नामु हरि का हारु कंठे साच सबदु नीसाणिआ ॥ कर जोड़ि नानकु साचु मागै नदरि करि तुधु भाणिआ ॥२॥
अर्थ: हे सखी! सदा तेरे रहने वाले परमात्मा (के नाम) में (स्थिर रहकर) मेरा मन खिला रहता है, मेरे मन में बहुत चाव बना रहता है। अविनाशी प्यारे प्रभु ने ( मेरे मन को) अपने प्रेम की खींच से मस्त कर रखा है। हे सखी! वह परमात्मा इन आंखो से नही दिखता, परन्तु वह परमात्मा बड़े बड़े नाथों का भी नाथ है, जगत में वही सब कुछ होता है, जो उस प्रमात्मा को अच्छा लगता है। ही प्रभ, आप कृपा का सागर हो, आप सदा ही दया का चश्मा हो, आप हो सब दाते देने वाले हो, और आप ही सब जीवों के अंदर जीवन रूप हो। हे सखी! (मेरे) मन के अंदर परमात्मा का नाम बस रहा है (इस हरी नाम के बराबर की) मुझे कोई धर्म चर्चा, कोई समाधि, कोई देव पूजा नहीं सुझती। गुरू नानक जी कहते हैं, हे नानक! ( के है सखी!) में सदा कायम रहने वाले हरी नाम को (अपने हृदय में ) पक्की तरह से टिका लिया है। (इस के बराबर का) में कोई वेष, कोई तीर्थ रट्न, कोई हठ योग नही समझती।१। हरि नाम रस में भीगी हुई (उस जीव स्त्री को जिंदगी की रातें और दिन सब सुहावने लगते हैं। हे अपने आप में ही रहने वाली जीव स्त्री ! ( देख जिस जीव स्त्री को) परमात्मा का प्यार, माया के मोह से सचेत रखता है। जो जीव स्त्री , गुरु के शब्द की बरकत द्वारा ( माया के मोह से) सचेत होती है, वह जीव स्त्री विकारों से बची रहती है और अपने प्रभु पति को प्यार करने लग जाती है। वह जीव स्त्री नाशिवंत पदार्थों का मोह, ठगी फरेब, माया का प्यार, बनाए रखने वाली आदत और लोगों की मोहताजी छोड़कर प्रभु पति को प्यार करती है। हे सखी! जिस प्रकार, गले में हार (डालते हैं), उसी प्रकार, परमात्मा का नाम (मैंने अपने गले में पिरो लिया है) सदा थिर प्रभु की सिफत सलाह ( मेरी जिंदगी की अगुवाई करने वाला) परवाना है। गुरु नानक जी कहते हैं, नानक दोनों हाथ जोड़कर (परमात्मा के दर से उसका) सदा स्थाई रहने वाला नाम मांगता रहता है, (और गुरु नानक जी कहते हैं) हे प्रभु अगर तुझे अच्छा लगे तो मेरे ऊपर कृपा की निगाह कर मुझे अपना नाम दे)।२।
ਅੰਗ : 560
ਵਡਹੰਸੁ ਮਹਲਾ ੩ ॥ ਰਸਨਾ ਹਰਿ ਸਾਦਿ ਲਗੀ ਸਹਜਿ ਸੁਭਾਇ ॥ ਮਨੁ ਤ੍ਰਿਪਤਿਆ ਹਰਿ ਨਾਮੁ ਧਿਆਇ ॥੧॥ ਸਦਾ ਸੁਖੁ ਸਾਚੈ ਸਬਦਿ ਵੀਚਾਰੀ ॥ ਆਪਣੇ ਸਤਗੁਰ ਵਿਟਹੁ ਸਦਾ ਬਲਿਹਾਰੀ ॥੧॥ ਰਹਾਉ ॥ ਅਖੀ ਸੰਤੋਖੀਆ ਏਕ ਲਿਵ ਲਾਇ ॥ ਮਨੁ ਸੰਤੋਖਿਆ ਦੂਜਾ ਭਾਉ ਗਵਾਇ ॥੨॥ ਦੇਹ ਸਰੀਰਿ ਸੁਖੁ ਹੋਵੈ ਸਬਦਿ ਹਰਿ ਨਾਇ ॥ ਨਾਮੁ ਪਰਮਲੁ ਹਿਰਦੈ ਰਹਿਆ ਸਮਾਇ ॥੩॥ ਨਾਨਕ ਮਸਤਕਿ ਜਿਸੁ ਵਡਭਾਗੁ ॥ ਗੁਰ ਕੀ ਬਾਣੀ ਸਹਜ ਬੈਰਾਗੁ ॥੪॥੭॥
ਅਰਥ: ਜਿਸ ਮਨੁੱਖ ਦੀ ਜੀਭ ਪਰਮਾਤਮਾ ਦੇ ਨਾਮ ਦੇ ਸੁਆਦ ਵਿਚ ਲੱਗਦੀ ਹੈ, ਉਹ ਮਨੁੱਖ ਆਤਮਕ ਅਡੋਲਤਾ ਵਿਚ ਟਿਕ ਜਾਂਦਾ ਹੈ, ਪ੍ਰਭੂ-ਪ੍ਰੇਮ ਵਿਚ ਜੁੜ ਜਾਂਦਾ ਹੈ। ਪਰਮਾਤਮਾ ਦਾ ਨਾਮ ਸਿਮਰ ਕੇ ਉਸ ਦਾ ਮਨ (ਮਾਇਆ ਦੀ ਤ੍ਰਿਸ਼ਨਾ ਵਲੋਂ) ਰੱਜ ਜਾਂਦਾ ਹੈ ॥੧॥ ਜਿਸ ਦੇ ਸ਼ਬਦ ਵਿਚ ਜੁੜਿਆਂ ਵਿਚਾਰਵਾਨ ਹੋ ਜਾਈਦਾ ਹੈ ਤੇ ਸਦਾ ਆਤਮਕ ਆਨੰਦ ਮਿਲਿਆ ਰਹਿੰਦਾ ਹੈ, ਮੈਂ ਆਪਣੇ ਉਸ ਗੁਰੂ ਤੋਂ ਸਦਾ ਕੁਰਬਾਨ ਜਾਂਦਾ ਹਾਂ ॥੧॥ ਰਹਾਉ ॥ ਇਕ ਪਰਮਾਤਮਾ ਵਿਚ ਸੁਰਤ ਜੋੜ ਕੇ ਮਨੁੱਖ ਦੀਆਂ ਅੱਖਾਂ (ਪਰਾਏ ਰੂਪ ਵਲੋਂ) ਰੱਜ ਜਾਂਦੀਆਂ ਹਨ, ਤੇ ਮਾਇਆ ਦਾ ਪਿਆਰ ਦੂਰ ਕਰ ਕੇ ਮਨੁੱਖ ਦਾ ਮਨ (ਤ੍ਰਿਸ਼ਨਾ ਵਲੋਂ) ਰੱਜ ਜਾਂਦਾ ਹੈ ॥੨॥ ਸ਼ਬਦ ਦੀ ਬਰਕਤ ਨਾਲ ਪਰਮਾਤਮਾ ਦੇ ਨਾਮ ਵਿਚ ਜੁੜਿਆਂ ਸਰੀਰ ਵਿਚ ਆਨੰਦ ਪੈਦਾ ਹੁੰਦਾ ਹੈ, ਤੇ ਆਤਮਕ ਜੀਵਨ ਦੀ ਸੁਗੰਧੀ ਦੇਣ ਵਾਲਾ ਹਰਿ-ਨਾਮ ਮਨੁੱਖ ਦੇ ਹਿਰਦੇ ਵਿਚ ਸਦਾ ਟਿਕਿਆ ਰਹਿੰਦਾ ਹੈ ॥੩॥ ਨਾਨਕ ਜੀ! ਜਿਸ ਮਨੁੱਖ ਦੇ ਮੱਥੇ ਉਤੇ ਉੱਚੀ ਕਿਸਮਤ ਜਾਗਦੀ ਹੈ, ਉਹ ਮਨੁੱਖ ਗੁਰੂ ਦੀ ਬਾਣੀ ਵਿਚ ਜੁੜਦਾ ਹੈ ਜਿਸ ਨਾਲ ਉਸ ਦੇ ਅੰਦਰ ਆਤਮਕ ਅਡੋਲਤਾ ਪੈਦਾ ਕਰਨ ਵਾਲਾ ਵੈਰਾਗ ਉਪਜਦਾ ਹੈ ॥੪॥੭॥
अंग : 560
वडहंसु महला ३ ॥ रसना हरि सादि लगी सहजि सुभाइ ॥ मनु त्रिपतिआ हरि नामु धिआइ ॥१॥ सदा सुखु साचै सबदि वीचारी ॥ आपणे सतगुर विटहु सदा बलिहारी ॥१॥ रहाउ ॥ अखी संतोखीआ एक लिव लाइ ॥ मनु संतोखिआ दूजा भाउ गवाइ ॥२॥ देह सरीरि सुखु होवै सबदि हरि नाइ ॥ नामु परमलु हिरदै रहिआ समाइ ॥३॥ नानक मसतकि जिसु वडभागु ॥ गुर की बाणी सहज बैरागु ॥४॥७॥
अर्थ: जिस मनुष्य की जिव्हा परमात्मा के नाम के स्वाद में लगती है, वह मनुष्य आतमिक अडोलता में टिक जाता है, प्रभु-प्रेम में जुड़ जाता है। परमात्मा के नाम सिमर कर उस का मन (माया के तृष्णा की तरफ से) भर जाता है ॥१॥ जिस के सदा-थिर प्रभु की सिफत सलाह वाले शब्द में जुड़ने से विचारवान हो जाते हैं, और सदा आतमिक आनंद मिला रहता है, मैं अपने उस गुरु से सदा कुर्बान जाता हूँ ॥१॥ रहाउ ॥ (हे भाई! गुरु की सरन की बरकत से) एक परमात्मा में सुरत जोड़ के मनुष्य की आँखें (पराये रूप की तरफ) से भर जाती हैं, और माया के प्यार दूर कर के मनुष्य का मन (तृष्णा की तरफ से) भर जाता है ॥२॥ शब्द की बरकत से परमात्मा के नाम में जुड़े शरीर में आनन्द पैदा होता है, और आतमिक जीवन की सुगंधी देन वाला हरी-नाम मनुष्य के हिरदे में सदा टिका रहता है ॥३॥ नानक जी! जिस मनुष्य के माथे पर उच्ची किसमत जागती है, वह मनुष्य गुरू की बाणी में जुड़ता है जिस से उस के अंदर आतमिक अडोलता पैदा करन वाला वैराग उपजता है ॥४॥७॥
ਅੰਗ : 491
ਗੂਜਰੀ ਮਹਲਾ ੩ ॥ ਤਿਸੁ ਜਨ ਸਾਂਤਿ ਸਦਾ ਮਤਿ ਨਿਹਚਲ ਜਿਸ ਕਾ ਅਭਿਮਾਨੁ ਗਵਾਏ ॥ ਸੋ ਜਨੁ ਨਿਰਮਲੁ ਜਿ ਗੁਰਮੁਖਿ ਬੂਝੈ ਹਰਿ ਚਰਣੀ ਚਿਤੁ ਲਾਏ ॥੧॥ ਹਰਿ ਚੇਤਿ ਅਚੇਤ ਮਨਾ ਜੋ ਇਛਹਿ ਸੋ ਫਲੁ ਹੋਈ ॥ ਗੁਰ ਪਰਸਾਦੀ ਹਰਿ ਰਸੁ ਪਾਵਹਿ ਪੀਵਤ ਰਹਹਿ ਸਦਾ ਸੁਖੁ ਹੋਈ ॥੧॥ ਰਹਾਉ ॥ ਸਤਿਗੁਰੁ ਭੇਟੇ ਤਾ ਪਾਰਸੁ ਹੋਵੈ ਪਾਰਸੁ ਹੋਇ ਤ ਪੂਜ ਕਰਾਏ ॥ ਜੋ ਉਸੁ ਪੂਜੇ ਸੋ ਫਲੁ ਪਾਏ ਦੀਖਿਆ ਦੇਵੈ ਸਾਚੁ ਬੁਝਾਏ ॥੨॥
ਅਰਥ: ਰਾਗ ਗੂਜਰੀ ਵਿਚ ਗੁਰੂ ਅਮਰਦਾਸ ਜੀ ਦੀ ਬਾਣੀ, ਪਰਮਾਤਮਾ ਜਿਸ ਮਨੁੱਖ ਦਾ ਅਹੰਕਾਰ ਦੂਰ ਕਰ ਦੇਂਦਾ ਹੈ, ਉਸ ਮਨੁੱਖ ਨੂੰ ਆਤਮਕ ਸ਼ਾਂਤੀ ਪ੍ਰਾਪਤ ਹੋ ਜਾਂਦੀ ਹੈ, ਉਸ ਦੀ ਅਕਲ (ਮਾਇਆ-ਮੋਹ ਵਿਚ) ਡੋਲਣੋਂ ਹਟ ਜਾਂਦੀ ਹੈ। ਜੇਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ (ਇਹ ਭੇਤ) ਸਮਝ ਲੈਂਦਾ ਹੈ, ਤੇ, ਪਰਮਾਤਮਾ ਦੇ ਚਰਨਾਂ ਵਿਚ ਆਪਣਾ ਚਿੱਤ ਜੋੜਦਾ ਹੈ, ਉਹ ਮਨੁੱਖ ਪਵਿਤ੍ਰ ਜੀਵਨ ਵਾਲਾ ਬਣ ਜਾਂਦਾ ਹੈ ॥੧॥ ਹੇ (ਮੇਰੇ ਗਾਫ਼ਲ ਮਨ! ਪਰਮਾਤਮਾ ਨੂੰ ਚੇਤੇ ਕਰਦਾ ਰਹੁ, ਤੈਨੂੰ ਉਹੀ ਫਲ ਮਿਲ ਜਾਏਗਾ ਜੇਹੜਾ ਤੂੰ ਮੰਗੇਂਗਾ। (ਗੁਰੂ ਦੀ ਸਰਨ ਪਉ) ਗੁਰੂ ਦੀ ਕਿਰਪਾ ਨਾਲ ਤੂੰ ਪਰਮਾਤਮਾ ਦੇ ਨਾਮ ਦਾ ਰਸ ਹਾਸਲ ਕਰ ਲਏਂਗਾ, ਤੇ, ਜੇ ਤੂੰ ਉਸ ਰਸ ਨੂੰ ਪੀਂਦਾ ਰਹੇਂਗਾ, ਤਾਂ ਤੈਨੂੰ ਸਦਾ ਆਨੰਦ ਮਿਲਿਆ ਰਹੇਗਾ ॥੧॥ ਰਹਾਉ॥ ਜਦੋਂ ਕਿਸੇ ਮਨੁੱਖ ਨੂੰ ਗੁਰੂ ਮਿਲ ਪੈਂਦਾ ਹੈ ਤਦੋਂ ਉਹ ਪਾਰਸ ਬਣ ਜਾਂਦਾ ਹੈ (ਉਹ ਹੋਰ ਮਨੁੱਖਾਂ ਨੂੰ ਭੀ ਉੱਚੇ ਜੀਵਨ ਵਾਲਾ ਬਣਾਣ-ਜੋਗਾ ਹੋ ਜਾਂਦਾ ਹੈ), ਜਦੋਂ ਉਹ ਪਾਰਸ ਬਣਦਾ ਹੈ ਤਦੋਂ ਲੋਕਾਂ ਪਾਸੋਂ ਆਦਰ-ਮਾਣ ਹਾਸਲ ਕਰਦਾ ਹੈ। ਜੇਹੜਾ ਭੀ ਮਨੁੱਖ ਉਸ ਦਾ ਆਦਰ ਕਰਦਾ ਹੈ ਉਹ (ਉੱਚਾ ਆਤਮਕ ਜੀਵਨ-ਰੂਪ) ਫਲ ਪ੍ਰਾਪਤ ਕਰਦਾ ਹੈ। (ਪਾਰਸ ਬਣਿਆ ਹੋਇਆ ਮਨੁੱਖ ਹੋਰਨਾਂ ਨੂੰ ਉੱਚੇ ਜੀਵਨ ਦੀ) ਸਿੱਖਿਆ ਦੇਂਦਾ ਹੈ, ਤੇ, ਸਦਾ-ਥਿਰ ਰਹਿਣ ਵਾਲੇ ਪ੍ਰਭੂ ਦੇ ਸਿਮਰਨ ਦੀ ਅਕਲ ਦੇਂਦਾ ਹੈ ॥੨॥

