ਸਿੱਖਾਂ ਦੇ ਦੂਜੇ ਗੁਰੂ ਸ੍ਰੀ ਗੁਰੂ ਅੰਗਦ ਦੇਵ ਜੀ ਸਨ, ਜਿਨ੍ਹਾਂ ਨੂੰ ਪਹਿਲਾਂ ਭਾਈ ਲਹਿਣਾ ਜੀ ਦੇ ਨਾਂ ਨਾਲ ਜਾਣਿਆਂ ਜਾਂਦਾ ਸੀ। ਉਨ੍ਹਾਂ ਦਾ ਜਨਮ 31 ਮਾਰਚ 1504 ਈ. ਮਤੇ ਦੀ ਸਰਾਂ (ਸਰਾਏਨਾਗਾ), ਜ਼ਿਲਾ ਮੁਕਤਸਰ ਬਾਬਾ ਫੇਰੂ ਮਲ ਤੇ ਮਾਤਾ ਦਇਆ ਕੌਰ ਜੀ ਦੀ ਕੁਖੋਂ ਹੋਇਆ।ਆਪ ਗੁਰਗੱਦੀ ‘ਤੇ 7 ਸਤੰਬਰ 1539 ਤੋਂ 28 ਮਾਰਚ 1552 ਤਕ ਰਹੇ ਸਨ। ਸਿੱਖੀ ਦੇ ਧਾਰਨੀ ਬਣਨ ਤੋਂ ਪਹਿਲਾਂ ਆਪ ਜੀ ਦਾ ਪਰਿਵਾਰ ਦੇਵੀ ਦਾ ਉਪਾਸ਼ਕ ਸੀ। ਆਪ ਜੀ ਨੇ ਆਪਣੇ ਸਮੇਂ ‘ਚ ਗੁਰਮੁਖੀ ਲਿਪੀ ਦਾ ਬਹੁਤ ਜ਼ਿਆਦਾ ਪ੍ਰਚਾਰ ਅਤੇ ਪ੍ਰਸਾਰ ਕੀਤਾ। ਗੁਰੂ ਨਾਨਕ ਪਾਤਸ਼ਾਹ ਦੀ ਰਚਿਤ ਬਾਣੀ ਗੁਰਮੁਖੀ ‘ਚ ਲਿਖੀ ਅਤੇ ਵਰਤਮਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵੀ ਇਸੇ ਹੀ ਲਿਪੀ ‘ਚ ਲਿਖਿਤ ਹਨ।
ਬਾਬਰ ਦੇ ਹਮਲਿਆਂ ਵੇਲੇ ਮਤੇ ਦੀ ਸਰਾਂ ਉਜੜਨ ਕਰਕੇ ਭਾਈ ਫੇਰੂ ਮਲ ਜੀ ਦਾ ਪਰਿਵਾਰ ਖਡੂਰ ਸਾਹਿਬ ਆ ਗਿਆ।ਇੱਥੇ ਹੀ ਆਪ ਜੀ ਦਾ ਵਿਆਹ 1519 ਈ ਨੂੰ ਖਡੂਰ ਨਿਵਾਸੀ ਸ਼੍ਰੀ ਦੇਵੀ ਚੰਦ ਦੀ ਬੇਟੀ ਮਾਤਾ ਖੀਵੀ ਜੀ ਦੇ ਨਾਲ ਹੋਇਆ। ਆਪ ਜੀ ਦੇ ਗ੍ਰਹਿ ਦੋ ਪੁੱਤਰ ਦਾਸੂ ਜੀ ਅਤੇ ਦਾਤੂ ਜੀ ਦਾ ਜਨਮ ਹੋਇਆ ਅਤੇ ਸਪੁੱਤਰੀਆਂ ਬੀਬੀ ਅਮਰੋ ਜੀ ਅਤੇ ਬੀਬੀ ਅਨੋਖੀ ਜੀ ਸਨ।ਆਪ ਜੀ ਇਕ ਵਾਰ ਸੰਗਤਾਂ ਸਮੇਤ ਦੇਵੀ ਦੇ ਦਰਸ਼ਨਾਂ ਲਈ ਜਾ ਰਹੇ ਸਨ। ਆਪ ਜੀ ਨੇ ਗੁਰੂ ਨਾਨਕ ਪਾਤਸ਼ਾਹ ਜੀ ਦੀ ਆਸਾ ਦੀ ਵਾਰ ਦੀ ਪਉੜੀ ਭਾਈ ਜੋਧ ਦੀ ਮੁਖੋਂ ਸੁਣੀ, ਜਿਸ ਕਰਕੇ ਆਪ ਜੀ ਦੇ ਮਨ ‘ਚ ਗੁਰੂ ਦਰਸ਼ਨਾਂ ਦੀ ਤਾਂਘ ਪੈਦਾ ਹੋ ਗਈ। ਜਦ ਆਪ ਸੰਗਤਾਂ ਨਾਲ ਕਰਤਾਰਪੁਰ ਸਾਹਿਬ ਕੋਲੋਂ ਗੁਜਰ ਰਹੇ ਸਨ, ਤਾਂ ਦਰਸ਼ਨ ਕਰਨ ਲਈ ਗੁਰੂ ਜੀ ਡੇਰੇ ਵਿਚ ਆ ਗਏ ਸਨ। ਆਪ ਜੀ ਨੇ ਗੁਰੂ ਜੀ ਦੇ ਪੁੱਛਣ ਤੇ ਦੱਸਿਆ ਕਿ, ਅਸੀਂ ਸੰਗਤ ਦੇ ਨਾਲ ਦੇਵੀ ਦੇ ਦਰਸ਼ਨ ਕਰਨ ਜਾ ਰਹੇ ਸਨ ਪਰ ਆਪ ਜੀ ਦੀ ਮਹਿਮਾ ਸੁਣ ਕੇ ਆਪ ਜੀ ਦੇ ਦਰਸ਼ਨ ਕਰਨ ਦੀ ਇੱਛਾ ਹੋਈ। ਦਰਸ਼ਨ ਕਰਦੇ ਸਮੇਂ ਆਪ ਜੀ ਨੇ ਗੁਰੂ ਜੀ ਨੂੰ ਕਿਹਾ ਕ੍ਰਿਪਾ ਕਰਕੇ ਸਾਡੇ ਤੇ ਵੀ ਮੇਹਰ ਕਰੋ। ਗੁਰੂ ਨਾਨਕ ਪਾਤਸ਼ਾਹ ਜੀ ਨੇ ਸਹਿਜੇ ਹੀ ਫਰਮਾਇਆ ਆਪ ਜੀ ਲੈਣਦਾਰ ਹੋ। ਜ਼ਿਆਦਾ ਸੋਚੋ ਨਾ ਅਤੇ ਇਕ ਦੇ ਚਰਨਾਂ ‘ਚ ਸੋਝੀ ਟਿਕਾਓ। ਭਾਈ ਲਹਿਣਾ ਜੀ ਦੇ ਲਈ ਗੁਰੂ ਪਾਤਸ਼ਾਹ ਜੀ ਦੇ ਬਚਨ ਅਟੱਲ ਹੋ ਗਏ ਅਤੇ ਆਪ ਗੁਰੂ ਸਾਹਿਬ ਜੀ ਦੇ ਸੇਵਾ ‘ਚ ਹਾਜ਼ਰ ਹੁੰਦੇ ਹੋਏ ਆ ਕੇ ਕਰਤਾਰਪੁਰ ਸਾਹਿਬ ਵੱਸ ਗਏ। ਇਹ ਸੇਵਾ ਕਰਦੇ ਹੋਏ ਆਪ ਨੇ ਆਪਾ ਮਿਟਾ ਦਿੱਤਾ ਅਤੇ ਗੁਰੂ ਦਾ ਫਰਮਾਨ ਮੰਨਦੇ ਹੋਏ ਹਰ ਪ੍ਰੀਖਿਆ ‘ਚੋਂ ਪਾਰ ਹੋਏ। ਗੁਰੂ ਨਾਨਕ ਪਾਤਸ਼ਾਹ ਜੀ ਨੇ ਆਪਣੇ ਸੱਚੇ ਸੇਵਕ ਦਾ ਸਿਦਕ ਜਦ ਵੀ ਪਰਖਿਆ, ਭਾਈ ਲਹਿਣਾ ਜੀ ਨੂੰ ਪੂਰਾ ਪਾਇਆ। ਇੱਥੋਂ ਤੱਕ ਕਿ ਇਨ੍ਹਾਂ ਪ੍ਰੀਖਿਆਵਾਂ ‘ਚ ਉਨ੍ਹਾਂ ਦੇ ਆਪਣੇ ਪੁੱਤਰ ਨਾਬਰ ਸਨ। ਉਹ ਚਾਹੇ ਚਿੱਕੜ ਨੂੰ ਕੇਸਰ ਸਮਝ ਉਸ ‘ਚੋਂ ਕਟੋਰਾ ਕੱਢਣਾ ਹੋਵੇ, ਅੱਧੀ ਰਾਤ ਨੂੰ ਧਰਮਸ਼ਾਲਾ ਦੀ ਕੰਧ ਕੱਢਣੀ ਹੋਵੇ ਜਾਂ ਫਿਰ ਖੇਤਾਂ ‘ਚੋਂ ਭਰੀ ਚੁੱਕ ਕੇ ਲਿਆਉਣਾ ਹਰ ਹੁਕਮ ਦੀ ਤਾਮੀਲ ਗੁਰੂ ਦੇ ਇਕ ਫੁਰਮਾਨ ‘ਤੇ ਕੀਤੀ। ਸਿਦਕ ਤੇ ਸੇਵਾ ਦੇ ਬੇੜੇ ‘ਤੇ ਤੱਤਪਰ ਭਾਈ ਲਹਿਣਾ ਜੀ ਦਾ ਰਾਤ ਦੇ ਸਬੰਧ ‘ਚ ਕਹਿਣਾ ਸੀ ਕਿ ਉਨੀਂ ਰਾਤ ਗੁਜਰ ਗਈ ਹੈ, ਜਿੰਨੀ ਆਪ ਦੇ ਨਾਲ ਗੁਜਰਨੀ ਚਾਹੀਦੀ ਸੀ, ਤੇ ਜਿੰਨੀ ਰਹਿ ਗਈ ਹੈ ਉਹ ਵੀ ਆਪ ਜੀ ਦੇ ਆਸਰੇ ਗੁਜਰ ਜਾਵੇਗੀ।
ਕਈ ਪ੍ਰੀਖਿਆਵਾਂ ਲੈਣ ਤੋਂ ਬਾਅਦ ਆਖਰਕਾਰ ਗੁਰੂ ਨਾਨਕ ਦੇਵ ਜੀ ਨੇ ਭਾਈ ਲਹਿਣਾ ਜੀ ਨੂੰ ਗੱਲ ਨਾਲ ਲਾ ਲਿਆ ਅਤੇ ਕਹਿਣ ਲਗੇ ਹੁਣ ਤੇਰੇ ਅਤੇ ਮੇਰੇ ਵਿਚ ਕੋਈ ਫਰਕ ਨਹੀਂ ਰਿਹਾ। ਅੱਜ ਤੋਂ ਤੁਸੀਂ ਮੇਰੇ ਅੰਗ ਹੋਏ ਮੇਰੇ ਅੰਗਦ। ਬੱਸ ਉਦੋਂ ਤੋਂ ਉਨ੍ਹਾਂ ਦਾ ਨਾਮ ਸ੍ਰੀ ਗੁਰੂ ਅੰਗਦ ਦੇਵ ਜੀ ਹੋ ਗਿਆ। ਗੁਰਤਾਗੱਦੀ ਮਿਲਣ ਉਪਰੰਤ ਆਪ ਜੀ ਫਿਰ ਖਡੂਰ ਸਾਹਿਬ ਆ ਗਏ ਅਤੇ ਆਪ ਸਮੇਂ ਇਹ ਧਰਤੀ ਸਿੱਖੀ ਪ੍ਰਚਾਰ ਦਾ ਕੇਂਦਰ ਸੀ। ਆਪ ਜੀ ਗੁਰਤਾਗੱਦੀ ‘ਤੇ ਸਤੰਬਰ 1539 ਤੋਂ ਮਾਰਚ 1552 ਤੱਕ ਰਹੇ। ਆਪ ਨੇ ਇੱਥੇ ਕਈ ਉੱਤਮ ਕਾਰਜ ਕੀਤੇ। ਆਪ ਜੀ ਨੇ ਖਡੂਰ ਸਾਹਿਬ ਨੂੰ ਧਰਮ ਪ੍ਰਚਾਰ ਦਾ ਕੇਂਦਰ ਬਣਾਇਆ।ਆਪ ਜੀ ਨੇ ਜਾਤ–ਪਾਤ ਦੇ ਭੇਦਭਾਵ ਨੂੰ ਖਤਮ ਕਰਨ ਲਈ ਪ੍ਰਚਾਰ ਕੀਤਾ ਅਤੇ ਲੰਗਰ ਪ੍ਰਥਾ ਚਲਾਈ। ਇਸ ਦੇ ਨਾਲ-ਨਾਲ ਆਪ ਜੀ ਨੇ ਸਿੱਖਾਂ ਨੂੰ ਸਿਹਤਮੰਦ ਬਣਾਉਣ ਲਈ ਮੱਲ ਅਖਾੜਿਆਂ ਦਾ ਬੰਦੋਬਸਤ ਕੀਤਾ। ਸ੍ਰੀ ਗੁਰੂ ਅੰਗਦ ਦੇਵ ਜੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਜੀਵਨੀ ਵੀ ਲਿਖੀ। ਆਪ ਜੀ ਦੀ ਬਾਣੀ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ‘ਚ ਦਰਜ ਹੈ। ਆਪ ਜੀ ਦੀ ਬਾਣੀ ਮਹਲਾ ਦੂਜਾ ਦੇ ਸਲੇਕ ਹੇਠ ਦਰਜ ਹੈ, ਜਿਸ ‘ਚ ਆਪ ਜੀ ਦੇ 62 ਸਲੋਕ ਹਨ, ਜੋ ਸੋਰਠ, ਸੂਹੀ, ਰਾਮਕਲੀ, ਮਲਹਾਰ ਅਤੇ ਸਾਰੰਗ ਰਾਗ ‘ਚ ਦਰਜ ਹਨ। ਆਪ ਜੀ ਦੀ ਬਾਣੀ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਵਿਚਾਰਧਾਰਾ ਨੂੰ ਹੋਰ ਦ੍ਰਿੜ ਅਤੇ ਸਪੱਸ਼ਟ ਕਰਦੀ ਹੈ। ਅੰਤ ਆਪ ਸ੍ਰੀ ਗੁਰੂ ਅਮਰ ਦਾਸ ਜੀ ਨੂੰ ਗੁਰਤਾਗੱਦੀ ਦੀ ਜ਼ਿੰਮੇਵਾਰੀ ਸੌਂਪ ‘ਕੇ ਖਡੂਰ ਸਾਹਿਬ ਵਿਖੇ ਜੋਤੀ-ਜੋਤ ਸਮਾ ਗਏ।

ਅੰਗ : 643
ਸਲੋਕੁ ਮਃ ੩ ॥ ਪੂਰਬਿ ਲਿਖਿਆ ਕਮਾਵਣਾ ਜਿ ਕਰਤੈ ਆਪਿ ਲਿਖਿਆਸੁ ॥ ਮੋਹ ਠਗਉਲੀ ਪਾਈਅਨੁ ਵਿਸਰਿਆ ਗੁਣਤਾਸੁ ॥ ਮਤੁ ਜਾਣਹੁ ਜਗੁ ਜੀਵਦਾ ਦੂਜੈ ਭਾਇ ਮੁਇਆਸੁ ॥ ਜਿਨੀ ਗੁਰਮੁਖਿ ਨਾਮੁ ਨ ਚੇਤਿਓ ਸੇ ਬਹਿਣ ਨ ਮਿਲਨੀ ਪਾਸਿ ॥ ਦੁਖੁ ਲਾਗਾ ਬਹੁ ਅਤਿ ਘਣਾ ਪੁਤੁ ਕਲਤੁ ਨ ਸਾਥਿ ਕੋਈ ਜਾਸਿ ॥ ਲੋਕਾ ਵਿਚਿ ਮੁਹੁ ਕਾਲਾ ਹੋਆ ਅੰਦਰਿ ਉਭੇ ਸਾਸ ॥ ਮਨਮੁਖਾ ਨੋ ਕੋ ਨ ਵਿਸਹੀ ਚੁਕਿ ਗਇਆ ਵੇਸਾਸੁ ॥ ਨਾਨਕ ਗੁਰਮੁਖਾ ਨੋ ਸੁਖੁ ਅਗਲਾ ਜਿਨਾ ਅੰਤਰਿ ਨਾਮ ਨਿਵਾਸੁ ॥੧॥ ਮਃ ੩ ॥ ਸੇ ਸੈਣ ਸੇ ਸਜਣਾ ਜਿ ਗੁਰਮੁਖਿ ਮਿਲਹਿ ਸੁਭਾਇ ॥ ਸਤਿਗੁਰ ਕਾ ਭਾਣਾ ਅਨਦਿਨੁ ਕਰਹਿ ਸੇ ਸਚਿ ਰਹੇ ਸਮਾਇ ॥ ਦੂਜੈ ਭਾਇ ਲਗੇ ਸਜਣ ਨ ਆਖੀਅਹਿ ਜਿ ਅਭਿਮਾਨੁ ਕਰਹਿ ਵੇਕਾਰ ॥ ਮਨਮੁਖ ਆਪ ਸੁਆਰਥੀ ਕਾਰਜੁ ਨ ਸਕਹਿ ਸਵਾਰਿ ॥ ਨਾਨਕ ਪੂਰਬਿ ਲਿਖਿਆ ਕਮਾਵਣਾ ਕੋਇ ਨ ਮੇਟਣਹਾਰੁ ॥੨॥ ਪਉੜੀ ॥ ਤੁਧੁ ਆਪੇ ਜਗਤੁ ਉਪਾਇ ਕੈ ਆਪਿ ਖੇਲੁ ਰਚਾਇਆ ॥ ਤ੍ਰੈ ਗੁਣ ਆਪਿ ਸਿਰਜਿਆ ਮਾਇਆ ਮੋਹੁ ਵਧਾਇਆ ॥ ਵਿਚਿ ਹਉਮੈ ਲੇਖਾ ਮੰਗੀਅੈ ਫਿਰਿ ਆਵੈ ਜਾਇਆ ॥ ਜਿਨਾ ਹਰਿ ਆਪਿ ਕ੍ਰਿਪਾ ਕਰੇ ਸੇ ਗੁਰਿ ਸਮਝਾਇਆ ॥ ਬਲਿਹਾਰੀ ਗੁਰ ਆਪਣੇ ਸਦਾ ਸਦਾ ਘੁਮਾਇਆ ॥੩॥
ਅਰਥ: (ਪਿਛਲੇ ਕੀਤੇ ਕਰਮਾਂ ਅਨੁਸਾਰ) ਮੁੱਢ ਤੋਂ ਜੋ (ਸੰਸਕਾਰ-ਰੂਪ ਲੇਖ) ਲਿਖਿਆ (ਭਾਵ, ਉੱਕਰਿਆ) ਹੋਇਆ ਹੈ ਤੇ ਜੋ ਕਰਤਾਰ ਨੇ ਆਪ ਲਿਖ ਦਿੱਤਾ ਹੈ ਉਹ (ਜ਼ਰੂਰ) ਕਮਾਉਣਾ ਪੈਂਦਾ ਹੈ; (ਉਸ ਲੇਖ ਅਨੁਸਾਰ ਹੀ) ਮੋਹ ਦੀ ਠਗਬੂਟੀ (ਜਿਸ ਨੂੰ) ਮਿਲ ਗਈ ਹੈ ਉਸ ਨੂੰ ਗੁਣਾਂ ਦਾ ਖ਼ਜ਼ਾਨਾ ਹਰੀ ਵਿੱਸਰ ਗਿਆ ਹੈ। (ਉਸ) ਸੰਸਾਰ ਨੂੰ ਜੀਊਂਦਾ ਨਾ ਸਮਝੋ (ਜੋ) ਮਾਇਆ ਦੇ ਮੋਹ ਵਿਚ ਮੁਇਆ ਪਿਆ ਹੈ; ਜਿਨ੍ਹਾਂ ਨੇ ਸਤਿਗੁਰੂ ਦੇ ਸਨਮੁਖ ਹੋ ਕੇ ਨਾਮ ਨਹੀਂ ਸਿਮਰਿਆ, ਉਹਨਾਂ ਨੂੰ ਪ੍ਰਭੂ ਦੇ ਕੋਲ ਬਹਿਣਾ ਨਹੀਂ ਮਿਲਦਾ। ਉਹ ਮਨਮੁਖ ਬਹੁਤ ਹੀ ਦੁੱਖੀ ਹੁੰਦੇ ਹਨ, (ਕਿਉਂਕਿ ਜਿਨ੍ਹਾਂ ਦੀ ਖ਼ਾਤਰ ਮਾਇਆ ਦੇ ਮੋਹ ਵਿਚ ਮੁਏ ਪਏ ਸਨ, ਉਹ) ਪੁੱਤ੍ਰ ਇਸਤ੍ਰੀ ਤਾਂ ਕੋਈ ਨਾਲ ਨਹੀਂ ਜਾਏਗਾ; ਸੰਸਾਰ ਦੇ ਲੋਕਾਂ ਵਿਚ ਭੀ ਉਹਨਾਂ ਦਾ ਮੂੰਹ ਕਾਲਾ ਹੋਇਆ (ਭਾਵ, ਸ਼ਰਮਿੰਦੇ ਹੋਏ) ਤੇ ਹਾਹੁਕੇ ਲੈਂਦੇ ਹਨ; ਮਨਮੁਖਾਂ ਦਾ ਕੋਈ ਵਿਸਾਹ ਨਹੀਂ ਕਰਦਾ, ਉਹਨਾਂ ਦਾ ਇਤਬਾਰ ਮੁੱਕ ਜਾਂਦਾ ਹੈ। ਹੇ ਨਾਨਕ ਜੀ! ਗੁਰਮੁਖਾਂ ਨੂੰ ਬਹੁਤ ਸੁਖ ਹੁੰਦਾ ਹੈ ਕਿਉਂਕਿ ਉਹਨਾਂ ਦੇ ਹਿਰਦੇ ਵਿਚ ਨਾਮ ਦਾ ਨਿਵਾਸ ਹੁੰਦਾ ਹੈ ॥੧॥ ਸਤਿਗੁਰੂ ਦੇ ਸਨਮੁਖ ਹੋਏ ਜੋ ਮਨੁੱਖ (ਆਪਾ ਨਿਵਾਰ ਕੇ ਪ੍ਰਭੂ ਵਿਚ ਸੁਭਾਵਿਕ ਹੀ) ਲੀਨ ਹੋ ਜਾਂਦੇ ਹਨ ਉਹ ਭਲੇ ਲੋਕ ਹਨ ਤੇ (ਸਾਡੇ) ਸਾਥੀ ਹਨ; ਜੋ ਸਦਾ ਸਤਿਗੁਰੂ ਦਾ ਭਾਣਾ ਮੰਨਦੇ ਹਨ, ਉਹ ਸੱਚੇ ਹਰੀ ਵਿਚ ਸਮਾਏ ਰਹਿੰਦੇ ਹਨ। ਉਹਨਾਂ ਨੂੰ ਸੰਤ ਜਨ ਨਹੀਂ ਆਖੀਦਾ ਜੋ ਮਾਇਆ ਦੇ ਮੋਹ ਵਿਚ ਲੱਗੇ ਹੋਏ ਅਹੰਕਾਰ ਤੇ ਵਿਕਾਰ ਕਰਦੇ ਹਨ। ਮਨਮੁਖ ਆਪਣੇ ਮਤਲਬ ਦੇ ਪਿਆਰੇ (ਹੋਣ ਕਰ ਕੇ) ਕਿਸੇ ਦਾ ਕੰਮ ਨਹੀਂ ਸਵਾਰ ਸਕਦੇ; (ਪਰ) ਹੇ ਨਾਨਕ ਜੀ! (ਉਹਨਾਂ ਦੇ ਸਿਰ ਕੀਹ ਦੋਸ਼ ?) (ਪਿਛਲੇ ਕੀਤੇ ਕੰਮਾਂ ਅਨੁਸਾਰ) ਮੁੱਢ ਤੋਂ ਉੱਕਰਿਆ ਹੋਇਆ (ਸੰਸਕਾਰ-ਰੂਪ ਲੇਖ) ਕਮਾਉਣਾ ਪੈਂਦਾ ਹੈ, ਕੋਈ ਮਿਟਾਉਣ-ਜੋਗਾ ਨਹੀਂ ॥੨॥ ਹੇ ਹਰੀ! ਤੂੰ ਆਪ ਹੀ ਸੰਸਾਰ ਰਚ ਕੇ ਆਪ ਹੀ ਖੇਡ ਬਣਾਈ ਹੈ; ਤੂੰ ਆਪ ਹੀ (ਮਾਇਆ ਦੇ) ਤਿੰਨ ਗੁਣ ਬਣਾਏ ਹਨ ਤੇ ਆਪ ਹੀ ਮਾਇਆ ਦਾ ਮੋਹ (ਜਗਤ ਵਿਚ) ਵਧਾ ਦਿੱਤਾ ਹੈ। (ਇਸ ਮੋਹ ਤੋਂ ਉਪਜੇ) ਅਹੰਕਾਰ ਵਿਚ (ਲੱਗਿਆਂ) (ਦਰਗਾਹ ਵਿਚ) ਲੇਖਾ ਮੰਗੀਦਾ ਹੈ ਤੇ ਫਿਰ ਜੰਮਣਾ ਮਰਨਾ ਪੈਂਦਾ ਹੈ; ਜਿਨ੍ਹਾਂ ਤੇ ਹਰੀ ਆਪ ਮੇਹਰ ਕਰਦਾ ਹੈ ਉਹਨਾਂ ਨੂੰ ਸਤਿਗੁਰੂ ਨੇ (ਇਹ) ਸਮਝ ਪਾ ਦਿੱਤੀ ਹੈ। (ਇਸ ਕਰਕੇ) ਮੈਂ ਆਪਣੇ ਸਤਿਗੁਰੂ ਤੋਂ ਸਦਕੇ ਹਾਂ ਤੇ ਸਦਾ ਵਾਰਨੇ ਜਾਂਦਾ ਹਾਂ ॥੩॥

अंग : 643
सलोकु मः ३ ॥ पूरबि लिखिआ कमावणा जि करतै आपि लिखिआसु ॥ मोह ठगउली पाईअनु विसरिआ गुणतासु ॥ मतु जाणहु जगु जीवदा दूजै भाइ मुइआसु ॥ जिनी गुरमुखि नामु न चेतिओ से बहणि न मिलनी पासि ॥ दुखु लागा बहु अति घणा पुतु कलतु न साथि कोई जासि ॥ लोका विचि मुहु काला होआ अंदरि उभे सास ॥ मनमुखा नो को न विसही चुकि गइआ वेसासु ॥ नानक गुरमुखा नो सुखु अगला जिना अंतरि नाम निवासु ॥१॥ मः ३ ॥ से सैण से सजणा जि गुरमुखि मिलहि सुभाइ ॥ सतिगुर का भाणा अनदिनु करहि से सचि रहे समाइ ॥ दूजै भाइ लगे सजण न आखीअहि जि अभिमानु करहि वेकार ॥ मनमुख आप सुआरथी कारजु न सकहि सवारि ॥ नानक पूरबि लिखिआ कमावणा कोइ न मेटणहारु ॥२॥ पउड़ी ॥ तुधु आपे जगतु उपाइ कै आपि खेलु रचाइआ ॥ त्रै गुण आपि सिरजिआ माइआ मोहु वधाइआ ॥ विचि हउमै लेखा मंगीऐ फिरि आवै जाइआ ॥ जिना हरि आपि क्रिपा करे से गुरि समझाइआ ॥ बलिहारी गुर आपणे सदा सदा घुमाइआ ॥३॥
अर्थ: (पूर्व किए कर्मो अनुसार) आरम्भ से जो (संसार-रूप लेख) लिखा (भाव-लिखा) हुआ है और जो करतार ने आप लिख दिया है वह (जरूर) कमाना पड़ता है; (उस लेख अनुसार ही) मोह की ठगबूटी (जिस को) मिल गयी है उस को गुणों का खज़ाना हरी विसर गया है। (उस) संसार को जीवित न समझो (जो) माया के मोह मे मुर्दा पड़ा है, जिन्होंने सतगुरु के सनमुख हो कर नाम नहीं सिमरा, उनको प्रभु पास बैठना नहीं मिलता। वह मनमुख बहुत ही दुखी होते हैं, (क्योंकि जिन की खातिर माया के मोह में मुर्दा पड़े थे, वह) पुत्र स्त्री तो कोई साथ नहीं जाएगा, संसार के लोगों में भी उनका मुख काला हुआ (भाव, शर्मिंदा हुए) और रोते रहे, मनमुख का कोई विसाह नहीं करता, उनका इतबार खत्म हो जाता है। हे नानक जी! गुरमुखों को बहुत सुख होता है क्योंकि उनके हृदय में नाम का निवास होता है ॥१॥ सतिगुरु के सनमुख हुए जो मनुष्य (आपा भुला कर प्रभू में सुभावक ही) लीन हो जाते हैं वह भले लोग हैं और (हमारे) मित्र हैं; जो सदा सतिगुरू का हुक्म मानते है, वह सच्चे हरी में समाए रहते हैं। उन को संत जन नहीं कहते जो माया के मोह में लग कर अंहकार और विकार करते हैं। मनमुख अपने मतलब के प्यारे (होन कर के) किसे का काम नहीं सवार सकते; (पर) हे नानक जी! (उन के सिर क्या दोष ?) (पुर्व किए कार्य अनुसार) आरम्भ से लिखा हुआ (संस्कार-रूप लेख) कमाना पड़ता है, कोई मिटाने-योग नहीं ॥२॥ हे हरी! तूँ आप ही संसार रच कर आप ही खेल बनाई है; तूँ आप ही (माया के) तीन गुण बनाए हैं और आप ही माया का मोह (जगत में) अधिक कर दिया है। (इस मोह से पैदा) अंहकार में (लगने से) (दरगाह में) लेखा मांगते हैं और फिर जम्मना मरना पड़ता है; जिन पर हरी आप कृपा करता है उन को सतिगुरू ने (यह) समझ दे दी है। (इस लिए) मैं अपने सतिगुरू से सदके जाता हूँ और सदा बलिहारे जाता हूँ ॥३॥

Begin typing your search term above and press enter to search. Press ESC to cancel.

Back To Top