अंग : 639
सोरठि महला ५ घरु १ असटपदीआ ੴ सतिगुर प्रसादि ॥ सभु जगु जिनहि उपाइआ भाई करण कारण समरथु ॥ जीउ पिंडु जिनि साजिआ भाई दे करि अपणी वथु ॥ किनि कहीऐ किउ देखीऐ भाई करता एकु अकथु ॥ गुरु गोविंदु सलाहीऐ भाई जिस ते जापै तथु ॥१॥ मेरे मन जपीऐ हरि भगवंता ॥ नाम दानु देइ जन अपने दूख दरद का हंता ॥ रहाउ ॥ मेरे मन जपीऐ हरि भगवंता ॥ नाम दानु देइ जन अपने दूख दरद का हंता ॥ रहाउ ॥ जा कै घरि सभु किछु है भाई नउ निधि भरे भंडार ॥ तिस की कीमति ना पवै भाई ऊचा अगम अपार ॥ जीअ जंत प्रतिपालदा भाई नित नित करदा सार ॥ सतिगुरु पूरा भेटीऐ भाई सबदि मिलावणहार ॥२॥
अर्थ: राग सोरठि, घर १ में गुरु अर्जनदेव जी की आठ बन्दों वाली बाणी। अकाल पुरख एक है और सतगुरु की कृपा द्वारा मिलता है। हे भाई! जिस परमात्मा ने आप ही सारा जगत पैदा किया है, जो सरे जगत का मूल है, जो सारी ताकतों का मालिक है, जिस ने अपनी ताकत दे कर (मनुख की) जान और सरीर पैदा किया है, वह करतार (तो) किसी भी तरह बयां नहीं किया जा सकता। हे भाई! उस करतार का सवरूप बताया नहीं जा सकता। उस को कैसे देखा जाये? हे भाई! गोबिंद के रूप गुरु की सिफत करनी चाहिये, क्योंकि गुरु से ही सरे जगत के मूल की सूझ पाई जा सकती है॥१॥ हे मेरे मन! (सदा) हरी परमात्मा का नाम जपना चाहिए। वह भगवन अपने सेवक को अपने नाम की दात देता है। वह सारे दुःख और पीड़ा का नास करने वाला है॥रहाउ॥ हे भाई! जिस प्रभू के घर में हरेक चीज मौजूद है, जिस के घर में जगत के सारे नौ ही खजाने विद्यमान हैं, जिसके घर में भंडारे भरे पड़े हैं, उसका मूल्य नहीं आंका जा सकता। वह सबसे ऊँचा है, वह अपहुँच है, वह बेअंत है। हे भाई! वह प्रभू सारे जीवों की पालना करता है, वह सदा ही (सब जीवों की) संभाल करता है। (उसका दर्शन करने के लिए) हे भाई! पूरे गुरू को मिलना चाहिए, (गुरू ही अपने) शबद में जोड़ के परमात्मा के साथ मिला सकने वाला है।२।
ਅੰਗ : 648
ਸਲੋਕੁ ਮਃ ੩ ॥ ਨਾਨਕ ਨਾਮੁ ਨ ਚੇਤਨੀ ਅਗਿਆਨੀ ਅੰਧੁਲੇ ਅਵਰੇ ਕਰਮ ਕਮਾਹਿ ॥ ਜਮ ਦਰਿ ਬਧੇ ਮਾਰੀਅਹਿ ਫਿਰਿ ਵਿਸਟਾ ਮਾਹਿ ਪਚਾਹਿ ॥੧॥ ਮਃ ੩ ॥ ਨਾਨਕ ਸਤਿਗੁਰੁ ਸੇਵਹਿ ਆਪਣਾ ਸੇ ਜਨ ਸਚੇ ਪਰਵਾਣੁ ॥ ਹਰਿ ਕੈ ਨਾਇ ਸਮਾਇ ਰਹੇ ਚੂਕਾ ਆਵਣੁ ਜਾਣੁ ॥੨॥ ਪਉੜੀ ॥ ਧਨੁ ਸੰਪੈ ਮਾਇਆ ਸੰਚੀਐ ਅੰਤੇ ਦੁਖਦਾਈ ॥ ਘਰ ਮੰਦਰ ਮਹਲ ਸਵਾਰੀਅਹਿ ਕਿਛੁ ਸਾਥਿ ਨ ਜਾਈ ॥ ਹਰ ਰੰਗੀ ਤੁਰੇ ਨਿਤ ਪਾਲੀਅਹਿ ਕਿਤੈ ਕਾਮਿ ਨ ਆਈ ॥ ਜਨ ਲਾਵਹੁ ਚਿਤੁ ਹਰਿ ਨਾਮ ਸਿਉ ਅੰਤਿ ਹੋਇ ਸਖਾਈ ॥ ਜਨ ਨਾਨਕ ਨਾਮੁ ਧਿਆਇਆ ਗੁਰਮੁਖਿ ਸੁਖੁ ਪਾਈ ॥੧੫॥
ਅਰਥ: ਹੇ ਨਾਨਕ ਜੀ! ਅੰਨ੍ਹੇ ਅਗਿਆਨੀ ਨਾਮ ਨਹੀਂ ਸਿਮਰਦੇ ਤੇ ਹੋਰ ਹੋਰ ਕੰਮ ਕਰਦੇ ਹਨ। (ਸਿੱਟਾ ਇਹ ਨਿਕਲਦਾ ਹੈ, ਕਿ) ਜਮ ਦੇ ਦਰ ਤੇ ਬੱਧੇ ਮਾਰ ਖਾਂਦੇ ਹਨ ਤੇ ਫਿਰ (ਵਿਕਾਰ-ਰੂਪ) ਵਿਸ਼ਟੇ ਵਿਚ ਸੜਦੇ ਹਨ ॥੧॥ ਹੇ ਨਾਨਕ ਜੀ! ਜੋ ਮਨੁੱਖ ਆਪਣੇ ਸਤਿਗੁਰੂ ਦੀ ਦੱਸੀ ਕਾਰ ਕਰਦੇ ਹਨ ਉਹ ਮਨੁੱਖ ਸੱਚੇ ਤੇ ਕਬੂਲ ਹਨ; ਉਹ ਹਰੀ ਦੇ ਨਾਮ ਵਿਚ ਲੀਨ ਰਹਿੰਦੇ ਹਨ ਤੇ ਉਹਨਾਂ ਦਾ ਜੰਮਣਾ ਮਰਣਾ ਮੁੱਕ ਜਾਂਦਾ ਹੈ ॥੨॥ ਧਨ, ਦੌਲਤ ਤੇ ਮਾਇਆ ਇਕੱਠੀ ਕਰੀਦੀ ਹੈ, ਪਰ ਅਖ਼ੀਰ ਨੂੰ ਦੁਖਦਾਈ ਹੁੰਦੀ ਹੈ; ਘਰ, ਮੰਦਰ ਤੇ ਮਹਿਲ ਬਣਾਈਦੇ ਹਨ, ਪਰ ਕੁਝ ਨਾਲ ਨਹੀਂ ਜਾਂਦਾ; ਕਈ ਰੰਗਾਂ ਦੇ ਘੋੜੇ ਸਦਾ ਪਾਲੀਦੇ ਹਨ, ਪਰ ਕਿਸੇ ਕੰਮ ਨਹੀਂ ਆਉਂਦੇ। ਹੇ ਭਾਈ ਸੱਜਣੋ! ਹਰੀ ਦੇ ਨਾਮ ਨਾਲ ਚਿੱਤ ਜੋੜੋ, ਜੋ ਅਖ਼ੀਰ ਨੂੰ ਸਾਥੀ ਬਣੇ। ਹੇ ਦਾਸ ਨਾਨਕ ਜੀ! ਜੋ ਮਨੁੱਖ ਨਾਮ ਸਿਮਰਦਾ ਹੈ, ਉਹ ਸਤਿਗੁਰੂ ਦੇ ਸਨਮੁਖ ਰਹਿ ਕੇ ਸੁਖ ਪਾਂਦਾ ਹੈ ॥੧੫॥
अंग : 648
सलोकु मः ३ ॥ नानक नामु न चेतनी अगिआनी अंधुले अवरे करम कमाहि ॥ जम दरि बधे मारीअहि फिरि विसटा माहि पचाहि ॥१॥ मः ३ ॥ नानक सतिगुरु सेवहि आपणा से जन सचे परवाणु ॥ हरि कै नाइ समाइ रहे चूका आवणु जाणु ॥२॥ पउड़ी ॥ धनु स्मपै माइआ संचीऐ अंते दुखदाई ॥ घर मंदर महल सवारीअहि किछु साथि न जाई ॥ हर रंगी तुरे नित पालीअहि कितै कामि न आई ॥ जन लावहु चितु हरि नाम सिउ अंति होइ सखाई ॥ जन नानक नामु धिआइआ गुरमुखि सुखु पाई ॥१५॥
अर्थ: हे नानक जी! अंधे अज्ञानी नाम नहीं सिमरते और अन्य अन्य काम करते हैं। (नतीजा यह निकलता है, कि) जम के द्वार पर बहुत मार खाते हैं और फिर (विकार-रूप) विष्ठे में जलते है ॥१॥ हे नानक जी! जो मनुष्य अपने सतिगुरू की बताई हुई कार करते हैं वह मनुष्य सच्चे और कबूल हैं; वह हरी के नाम में लीन रहते हैं और उनका जन्म मरण ख़त्म हो जाता है ॥२॥ धन, दौलत और माया इकठ्ठी करते हैं, परन्तु आखिर को दुखदाई होती है; घर, मंदिर और महल बनातें हैं, परन्तु कुछ साथ नहीं जाता; कई रंगों के घोड़े सदा पालते हैं, परन्तु किसी काम नहीं आते। हे भाई सज्जनों! हरी के नाम के साथ मन जोड़ो, जो आखिर में साथी बने। हे दास नानक जी! जो मनुष्य नाम सिमरता है, वह सतिगुरू के सनमुख रह कर सुख पाता है ॥१५॥
ਅੰਗ : 596
ਸੋਰਠਿ ਮ:੧ ਚਉਤੁਕੇ ॥ ਮਾਇ ਬਾਪ ਕੋ ਬੇਟਾ ਨੀਕਾ ਸਸੁਰੈ ਚਤੁਰੁ ਜਵਾਈ ॥ ਬਾਲ ਕੰਨਿਆ ਕੌ ਬਾਪੁ ਪਿਆਰਾ ਭਾਈ ਕੌ ਅਤਿ ਭਾਈ ॥ ਹੁਕਮੁ ਭਇਆਬਾਹਰੁ ਘਰੁ ਛੋਡਿਆ ਖਿਨ ਮਹਿ ਭਈ ਪਰਾਈ ॥ ਨਾਮੁ ਦਾਨੁ ਇਸਨਾਨੁ ਨ ਮਨਮੁਖਿ ਤਿਤੁ ਤਨਿ ਧੂੜਿ ਧੁਮਾਈ ॥੧॥ ਮਨੁ ਮਾਨਿਆ ਨਾਮੁ ਸਖਾਈ ॥ ਪਾਇ ਪਰਉ ਗੁਰ ਕੈ ਬਲਿਹਾਰੈ ਜਿਨਿ ਸਾਚੀ ਬੂਝ ਬੁਝਾਈ ॥ ਰਹਾਉ ॥ ਜਗ ਸਿਉ ਝੂਠ ਪ੍ਰੀਤਿ ਮਨੁ ਬੇਧਿਆ ਜਨ ਸਿਉ ਵਾਦੁ ਰਚਾਈ ॥ ਮਾਇਆ ਮਗਨੁ ਅਹਿਨਿਸਿ ਮਗੁ ਜੋਹੈ ਨਾਮੁ ਨ ਲੇਵੈ ਮਰੈ ਬਿਖੁ ਖਾਈ ॥ ਗੰਧਣ ਵੈਣਿ ਰਤਾ ਹਿਤਕਾਰੀ ਸਬਦੈ ਸੁਰਤਿ ਨ ਆਈ ॥ ਰੰਗਿ ਨ ਰਾਤਾ ਰਸਿ ਨਹੀ ਬੇਧਿਆ ਮਨਮੁਖਿ ਪਤਿ ਗਵਾਈ ॥੨॥ ਸਾਧ ਸਭਾ ਮਹਿ ਸਹਜੁ ਨ ਚਾਖਿਆ ਜਿਹਬਾ ਰਸੁ ਨਹੀ ਰਾਈ ॥ ਮਨੁ ਤਨੁ ਧਨੁ ਅਪੁਨਾ ਕਰਿ ਜਾਨਿਆ ਦਰ ਕੀ ਖਬਰਿ ਨ ਪਾਈ ॥ ਅਖੀ ਮੀਟਿ ਚਲਿਆ ਅੰਧਿਆਰਾ ਘਰੁ ਦਰੁ ਦਿਸੈ ਨ ਭਾਈ ॥ ਜਮ ਦਰਿ ਬਾਧਾ ਠਉਰ ਨ ਪਾਵੈ ਅਪੁਨਾ ਕੀਆ ਕਮਾਈ ॥੩॥ ਨਦਰਿ ਕਰੇ ਤਾ ਅਖੀ ਵੇਖਾ ਕਹਣਾ ਕਥਨੁ ਨ ਜਾਈ ॥ ਕੰਨੀ ਸੁਣਿ ਸੁਣਿ ਸਬਦਿ ਸਲਾਹੀ ਅੰਮ੍ਰਿਤੁ ਰਿਦੈ ਵਸਾਈ ॥ ਨਿਰਭਉ ਨਿਰੰਕਾਰੁ ਨਿਰਵੈਰੁ ਪੂਰਨ ਜੋਤਿ ਸਮਾਈ ॥ ਨਾਨਕ ਗੁਰ ਵਿਣੁ ਭਰਮੁ ਨ ਭਾਗੈ ਸਚਿ ਨਾਮਿ ਵਡਿਆਈ ॥੪॥੩॥
ਅਰਥ: ਜੋ ਮਨੁੱਖ ਕਦੇ ਮਾਪਿਆਂ ਦਾ ਪਿਆਰਾ ਪੁੱਤਰ ਸੀ, ਕਦੇ ਸਹੁਰੇ ਦਾ ਸਿਆਣਾ ਜਵਾਈ ਸੀ, ਕਦੇ ਪੁੱਤਰ ਧੀ ਵਾਸਤੇ ਪਿਆਰਾ ਪਿਉ ਸੀ, ਅਤੇ ਭਰਾ ਦਾ ਬੜਾ (ਸਨੇਹੀ) ਭਰਾ ਸੀ, ਜਦੋਂ ਅਕਾਲ ਪੁਰਖ ਦਾ ਹੁਕਮ ਹੋਇਆ ਤਾਂ ਉਸ ਨੇ ਘਰ ਬਾਰ (ਸਭ ਕੁਝ) ਛੱਡ ਦਿੱਤਾ ਤੇ ਇੰਜ ਇਕ ਪਲਕ ਵਿਚ ਸਭ ਕੁਝ ਓਪਰਾ ਹੋ ਗਿਆ। ਆਪਣੇ ਮਨ ਦੇ ਪਿੱਛੇ ਹੀ ਤੁਰਨ ਵਾਲੇ ਬੰਦੇ ਨੇ ਨਾਹ ਨਾਮ ਜਪਿਆ ਨਾਹ ਸੇਵਾ ਕੀਤੀ ਅਤੇ ਨਾਹ ਪਵਿਤ੍ਰ ਆਚਰਨ ਬਣਾਇਆ ਤੇ ਇਸ ਸਰੀਰ ਦੀ ਰਾਹੀਂ ਖੇਹ-ਖ਼ੁਆਰੀ ਹੀ ਕਰਦਾ ਰਿਹਾ ॥੧॥ ਜਿਸ ਮਨੁੱਖ ਦਾ ਮਨ ਗੁਰੂ ਦੇ ਉਪਦੇਸ਼ ਵਿਚ ਪਤੀਜਦਾ ਹੈ ਉਹ ਪਰਮਾਤਮਾ ਦੇ ਨਾਮ ਨੂੰ ਅਸਲ ਮਿਤ੍ਰ ਸਮਝਦਾ ਹੈ। ਮੈਂ ਤਾਂ ਗੁਰੂ ਦੇ ਪੈਰੀਂ ਲੱਗਦਾ ਹਾਂ, ਗੁਰੂ ਤੋਂ ਸਦਕੇ ਜਾਂਦਾ ਹਾਂ ਜਿਸ ਨੇ ਇਹ ਸੱਚੀ ਮੱਤ ਦਿੱਤੀ ਹੈ (ਕਿ ਪਰਮਾਤਮਾ ਹੀ ਅਸਲ ਮਿਤ੍ਰ ਹੈ) ॥ ਰਹਾਉ॥ ਮਨਮੁਖ ਦਾ ਮਨ ਜਗਤ ਨਾਲ ਝੂਠੇ ਪਿਆਰ ਵਿਚ ਪ੍ਰੋਇਆ ਰਹਿੰਦਾ ਹੈ, ਸੰਤ ਜਨਾਂ ਨਾਲ ਉਹ ਝਗੜਾ ਖੜਾ ਕਰੀ ਰੱਖਦਾ ਹੈ। ਮਾਇਆ (ਦੇ ਮੋਹ) ਵਿਚ ਮਸਤ ਉਹ ਦਿਨ ਰਾਤ ਮਾਇਆ ਦਾ ਰਾਹ ਹੀ ਤੱਕਦਾ ਰਹਿੰਦਾ ਹੈ, ਪਰਮਾਤਮਾ ਦਾ ਨਾਮ ਕਦੇ ਨਹੀਂ ਸਿਮਰਦਾ, ਇਸ ਤਰ੍ਹਾਂ (ਮਾਇਆ ਦੇ ਮੋਹ ਦੀ) ਜ਼ਹਿਰ ਖਾ ਖਾ ਕੇ ਆਤਮਕ ਮੌਤੇ ਮਰ ਜਾਂਦਾ ਹੈ। ਉਹ ਗੰਦੇ ਗੀਤਾਂ (ਗਾਵਣ ਸੁਣਨ) ਵਿਚ ਮਸਤ ਰਹਿੰਦਾ ਹੈ, ਗੰਦੇ ਗੀਤ ਨਾਲ ਹੀ ਹਿਤ ਕਰਦਾ ਹੈ, ਪਰਮਾਤਮਾ ਦੀ ਸਿਫ਼ਤ-ਸਾਲਾਹ ਵਾਲੀ ਬਾਣੀ ਵਿਚ ਉਸ ਦੀ ਸੁਰਤ ਨਹੀਂ ਲੱਗਦੀ। ਨਾਹ ਉਹ ਪਰਮਾਤਮਾ ਦੇ ਪਿਆਰ ਵਿਚ ਰੰਗੀਜਦਾ ਹੈ, ਨਾਹ ਉਸ ਨੂੰ ਨਾਮ-ਰਸ ਵਿਚ ਖਿੱਚ ਪੈਂਦੀ ਹੈ। ਮਨਮੁਖ ਇਸੇ ਤਰ੍ਹਾਂ ਆਪਣੀ ਇੱਜ਼ਤ ਗਵਾ ਲੈਂਦਾ ਹੈ ॥੨॥ ਸਾਧ ਸੰਗਤਿ ਵਿਚ ਜਾ ਕੇ ਮਨਮੁਖ ਆਤਮਕ ਅਡੋਲਤਾ ਦਾ ਆਨੰਦ ਕਦੇ ਨਹੀਂ ਮਾਣਦਾ, ਉਸ ਦੀ ਜੀਭ ਨੂੰ ਨਾਮ ਜਪਣ ਦਾ ਸੁਆਦ ਕਦੇ ਰਤਾ ਭੀ ਨਹੀਂ ਆਉਂਦਾ। ਮਨਮੁਖ ਆਪਣੇ ਮਨ ਨੂੰ ਤਨ ਨੂੰ ਧਨ ਨੂੰ ਹੀ ਆਪਣਾ ਸਮਝੀ ਬੈਠਦਾ ਹੈ, ਪਰਮਾਤਮਾ ਦੇ ਦਰ ਦੀ ਉਸ ਨੂੰ ਕੋਈ ਖ਼ਬਰ-ਸੂਝ ਨਹੀਂ ਪੈਂਦੀ। ਮਨਮੁਖ ਅੰਨ੍ਹਾ (ਜੀਵਨ ਸਫ਼ਰ ਵਿਚ) ਅੱਖਾਂ ਮੀਟ ਕੇ ਹੀ ਤੁਰਿਆ ਜਾਂਦਾ ਹੈ, ਹੇ ਭਾਈ! ਪਰਮਾਤਮਾ ਦਾ ਘਰ ਪਰਮਾਤਮਾ ਦਾ ਦਰ ਉਸ ਨੂੰ ਕਦੇ ਦਿੱਸਦਾ ਹੀ ਨਹੀਂ। ਆਖ਼ਰ ਆਪਣੇ ਕੀਤੇ ਦਾ ਇਹ ਨਫ਼ਾ ਖੱਟਦਾ ਹੈ ਕਿ ਜਮਰਾਜ ਦੇ ਬੂਹੇ ਤੇ ਬੱਝਾ ਹੋਇਆ (ਚੋਟਾਂ ਖਾਂਦਾ ਹੈ, ਇਸ ਸਜ਼ਾ ਤੋਂ ਬਚਣ ਲਈ) ਉਸ ਨੂੰ ਕੋਈ ਸਹਾਰਾ ਨਹੀਂ ਲੱਭਦਾ।੩। (ਪਰ ਅਸਾਂ ਜੀਵਾਂ ਦੇ ਕੀਹ ਵੱਸ?) ਜੇ ਪ੍ਰਭੂ ਆਪ ਮੇਹਰ ਦੀ ਨਜ਼ਰ ਕਰੇ ਤਾਂ ਹੀ ਮੈਂ ਉਸ ਨੂੰ ਅੱਖਾਂ ਨਾਲ ਵੇਖ ਸਕਦਾ ਹਾਂ, ਉਸ ਦੇ ਗੁਣਾਂ ਦਾ ਬਿਆਨ ਨਹੀਂ ਕੀਤਾ ਜਾ ਸਕਦਾ। (ਉਸ ਦੀ ਮੇਹਰ ਹੋਵੇ ਤਾਂ ਹੀ) ਕੰਨਾਂ ਨਾਲ ਉਸ ਦੀ ਸਿਫ਼ਤਿ-ਸਾਲਾਹ ਸੁਣ ਸੁਣ ਕੇ ਗੁਰੂ ਦੇ ਸ਼ਬਦ ਦੀ ਰਾਹੀਂ ਉਸ ਦੀ ਸਿਫ਼ਤਿ-ਸਾਲਾਹ ਮੈਂ ਕਰ ਸਕਦਾ ਹਾਂ, ਤੇ ਅਟੱਲ ਆਤਮਕ ਜੀਵਨ ਦੇਣ ਵਾਲਾ ਉਸ ਦਾ ਨਾਮ ਹਿਰਦੇ ਵਿਚ ਵਸਾ ਸਕਦਾ ਹਾਂ। ਹੇ ਨਾਨਕ! ਪ੍ਰਭੂ ਨਿਰਭਉ ਹੈ ਨਿਰ-ਆਕਾਰ ਹੈ ਨਿਰਵੈਰ ਹੈ ਉਸ ਦੀ ਜੋਤਿ ਸਾਰੇ ਜਗਤ ਵਿਚ ਪੂਰਨ ਤੌਰ ਤੇ ਵਿਆਪਕ ਹੈ, ਉਸ ਦੇ ਸਦਾ-ਥਿਰ ਰਹਿਣ ਵਾਲੇ ਨਾਮ ਵਿਚ ਟਿਕਿਆਂ ਹੀ ਆਦਰ ਮਿਲਦਾ ਹੈ, ਪਰ ਗੁਰੂ ਦੀ ਸ਼ਰਨ ਤੋਂ ਬਿਨਾ ਮਨ ਦੀ ਭਟਕਣਾ ਦੂਰ ਨਹੀਂ ਹੁੰਦੀ (ਤੇ ਭਟਕਣਾ ਦੂਰ ਹੋਣ ਤੋਂ ਬਿਨਾ ਨਾਮ ਵਿਚ ਜੁੜ ਨਹੀਂ ਸਕੀਦਾ) ।੪।੩।
अंग : 596
सोरठि मः १ चउतुके ॥ माइ बाप को बेटा नीका ससुरै चतुरु जवाई ॥ बाल कंनिआ कौ बापु पिआरा भाई कौ अति भाई ॥ हुकमु भइआ बाहरु घरु छोडिआ खिन महि भई पराई ॥ नामु दानु इसनानु न मनमुखि तितु तनि धूड़ि धुमाई ॥१॥ मनु मानिआ नामु सखाई ॥ पाइ परउ गुर कै बलिहारै जिनि साची बूझ बुझाई ॥ रहाउ ॥ जग सिउ झूठ प्रीति मनु बेधिआ जन सिउ वादु रचाई ॥ माइआ मगनु अहिनिसि मगु जोहै नामु न लेवै मरै बिखु खाई ॥ गंधण वैणि रता हितकारी सबदै सुरति न आई ॥ रंगि न राता रसि नही बेधिआ मनमुखि पति गवाई ॥२॥ साध सभा महि सहजु न चाखिआ जिहबा रसु नही राई ॥ मनु तनु धनु अपुना करि जानिआ दर की खबरि न पाई ॥ अखी मीटि चलिआ अंधिआरा घरु दरु दिसै न भाई ॥ जम दरि बाधा ठउर न पावै अपुना कीआ कमाई ॥३॥ नदरि करे ता अखी वेखा कहणा कथनु न जाई ॥ कंनी सुणि सुणि सबदि सलाही अम्रितु रिदै वसाई ॥ निरभउ निरंकारु निरवैरु पूरन जोति समाई ॥ नानक गुर विणु भरमु न भागै सचि नामि वडिआई ॥४॥३॥
अर्थ: जो मनुष कभी माँ बाप का प्यारा बेटा था, कभी ससुर का दामाद था, कभी बेटे बेटियों के लिए प्यारा पिता था, और भाई का बहुत (स्नेही) भाई था, जब अकाल पुरख का हुकम हुआ तो उसने घर भर (सब कुछ) छोड़ दिया तो ऐसे एक पल में सब कुछ पराया हो गया। अपने मन के पीछे चलने वाले इंसान ने ना तो नाम जपा ना सेवा की और ना ही पवित्र आचरण बनाया और इस शारीर से सिर्फ़ इधर उधर के काम ही करता रहा ॥੧॥ जिस मनुष का मन गुरु के उपदेश में जुड़ जाता है वह परमात्मा के नाम को असली मित्र समझता है। में तो गुरु के चरनी लगता हु, गुरु से सदके जाता हु, जिस ने यह सची अकल दी है (की परमात्मा ही असली मित्र है ) ॥ रहाऊ ॥ मनमुख का मन जगत के साथ जूठे प्यार में जुड़ा रहता है, संत जनों के साथ वह लड़ाई करता रहता है । माया (के मोह) में मस्त वह दिन रात माया की राह देखता रहता है, परमात्मा का नाम कभी नहीं सिमरता, इस तरह (माया के मोह में ) जहर खा खा के आत्मक मोंत मर जाता है । वह गंधे गीतों (गाने सुनने ) में मस्त रहता है, गंधे गीत के साथ ही रहता है, परमात्मा की सिफत-सलाह वाली बाणी में उस का मन नहीं लगता है। ना ही परमात्मा के प्यार में रंगा जाता है,ना ही उस को नाम में खिचाव पैदा होता है । मनमुख इस तरह अपनी इज्जत गवाह लेता है ॥੨॥ साध-संगति में जा के मनमुख आत्मिक अडोलता का आनंद कभी नहीं पाता, उसकी जीभ को नाम जपने में थोड़ा सा भी स्वाद नहीं आता। मनमुख अपने मन को तन को धन को ही अपना समझे बैठता है परमात्मा के दर की उसे कोई समझ नहीं होती। मनमुख अंधा (जीवन सफर में) आँखे बँद करके ही चलता जाता है, हे भाई! परमात्मा का घर परमात्मा का दर उसे कभी दिखता ही नहीं। आखिर अपने किए का ये लाभ कमाता है कि यमराज के दरवाजे पर बँधा हुआ (मार खाता है, इस सजा से बचने के लिए) उसे कोई सहारा नहीं मिलता।3। (पर हम जीवों के भी क्या वश?) अगर प्रभू स्वयं मेहर की नजर करे तो ही मैं उसे आँखों से देख सकता हूँ, उसके गुणों का बयान नहीं किया जा सकता। (उसकी मेहर हो तो ही) कानों से उसकी सिफत सालाह सुन-सुन के गुरू के शबद के माध्यम से मैं उसकी सिफत सालाह कर सकता हूँ, और अटल आत्मिक जीवन देने वाला उसका नाम दिल में बसा सकता हूँ। हे नानक! प्रभू निरभय है निराकार है निर्वैर है उसकी ज्योति सारे जगत में पूर्ण रूप में व्यापक है, उसके सदा स्थिर रहने वाले नाम में टिकने से ही आदर मिलता है, पर गुरू की शरण के बिना मन की भटकन दूर नहीं होती (और भटकन दूर हुए बिना नाम में जुड़ा नहीं जा सकता)।4।3।
ਅੰਗ : 666
ਧਨਾਸਰੀ ਮਹਲਾ ੩ ॥ ਨਾਵੈ ਕੀ ਕੀਮਤਿ ਮਿਤਿ ਕਹੀ ਨ ਜਾਇ ॥ ਸੇ ਜਨ ਧੰਨੁ ਜਿਨ ਇਕ ਨਾਮਿ ਲਿਵ ਲਾਇ ॥ ਗੁਰਮਤਿ ਸਾਚੀ ਸਾਚਾ ਵੀਚਾਰੁ ॥ ਆਪੇ ਬਖਸੇ ਦੇ ਵੀਚਾਰੁ ॥੧॥ ਹਰਿ ਨਾਮੁ ਅਚਰਜੁ ਪ੍ਰਭੁ ਆਪਿ ਸੁਣਾਏ ॥ ਕਲੀ ਕਾਲ ਵਿਚਿ ਗੁਰਮੁਖਿ ਪਾਏ ॥੧॥ ਰਹਾਉ ॥ ਹਮ ਮੂਰਖ ਮੂਰਖ ਮਨ ਮਾਹਿ ॥ ਹਉਮੈ ਵਿਚਿ ਸਭ ਕਾਰ ਕਮਾਹਿ ॥ ਗੁਰ ਪਰਸਾਦੀ ਹੰਉਮੈ ਜਾਇ ॥ ਆਪੇ ਬਖਸੇ ਲਏ ਮਿਲਾਇ ॥੨॥ ਬਿਖਿਆ ਕਾ ਧਨੁ ਬਹੁਤੁ ਅਭਿਮਾਨੁ ॥ ਅਹੰਕਾਰਿ ਡੂਬੈ ਨ ਪਾਵੈ ਮਾਨੁ ॥ ਆਪੁ ਛੋਡਿ ਸਦਾ ਸੁਖੁ ਹੋਈ ॥ ਗੁਰਮਤਿ ਸਾਲਾਹੀ ਸਚੁ ਸੋਈ ॥੩॥ ਆਪੇ ਸਾਜੇ ਕਰਤਾ ਸੋਇ ॥ ਤਿਸੁ ਬਿਨੁ ਦੂਜਾ ਅਵਰੁ ਨ ਕੋਇ ॥ ਜਿਸੁ ਸਚਿ ਲਾਏ ਸੋਈ ਲਾਗੈ ॥ ਨਾਨਕ ਨਾਮਿ ਸਦਾ ਸੁਖੁ ਆਗੈ ॥੪॥੮॥
ਅਰਥ: ਹੇ ਭਾਈ! ਇਹ ਨਹੀਂ ਦੱਸਿਆ ਜਾ ਸਕਦਾ ਕਿ ਪਰਮਾਤਮਾ ਦਾ ਨਾਮ ਕਿਸ ਮੁੱਲ ਤੋਂ ਮਿਲ ਸਕਦਾ ਹੈ ਅਤੇ ਇਹ ਨਾਮ ਕਿਤਨੀ ਤਾਕਤ ਵਾਲਾ ਹੈ। ਜਿਨ੍ਹਾਂ ਮਨੁੱਖਾਂ ਨੇ ਪਰਮਾਤਮਾ ਦੇ ਨਾਮ ਵਿਚ ਸੁਰਤਿ ਜੋੜੀ ਹੋਈ ਹੈ ਉਹ ਭਾਗਾਂ ਵਾਲੇ ਹਨ। ਜੇਹੜਾ ਮਨੁੱਖ ਕਦੇ ਉਕਾਈ ਨਾਹ ਖਾਣ ਵਾਲੀ ਗੁਰੂ ਦੀ ਮਤਿ ਗ੍ਰਹਣ ਕਰਦਾ ਹੈ, ਉਹ ਮਨੁੱਖ ਸਦਾ-ਥਿਰ ਪ੍ਰਭੂ ਦੇ ਗੁਣਾਂ ਦੀ ਵਿਚਾਰ (ਆਪਣੇ ਅੰਦਰ) ਵਸਾਂਦਾ ਹੈ। ਪਰ ਇਹ ਵਿਚਾਰ ਪ੍ਰਭੂ ਉਸ ਨੂੰ ਹੀ ਦੇਂਦਾ ਹੈ ਜਿਸ ਉਤੇ ਆਪ ਹੀ ਬਖ਼ਸ਼ਸ਼ ਕਰਦਾ ਹੈ ॥੧॥ ਹੇ ਭਾਈ! ਪਰਮਾਤਮਾ ਦਾ ਨਾਮ ਹੈਰਾਨ ਕਰਨ ਵਾਲੀ ਤਾਕਤ ਵਾਲਾ ਹੈ। (ਪਰ ਇਹ ਨਾਮ) ਪ੍ਰਭੂ ਆਪ ਹੀ (ਕਿਸੇ ਵਡ-ਭਾਗੀ ਨੂੰ) ਸੁਣਾਂਦਾ ਹੈ। ਇਸ ਝਗੜਿਆਂ-ਭਰੇ ਜੀਵਨ-ਸਮੇ ਵਿਚ ਉਹੀ ਮਨੁੱਖ ਹਰਿ-ਨਾਮ ਪ੍ਰਾਪਤ ਕਰਦਾ ਹੈ ਜੋ ਗੁਰੂ ਦੇ ਸਨਮੁਖ ਰਹਿੰਦਾ ਹੈ ॥੧॥ ਰਹਾਉ ॥ ਹੇ ਭਾਈ! (ਜੇ ਅਸੀਂ ਆਪਣੇ) ਮਨ ਵਿਚ (ਗਹੁ ਨਾਲ ਵਿਚਾਰੀਏ ਤਾਂ ਇਸ ਹਉਮੈ ਦੇ ਕਾਰਨ) ਅਸੀਂ ਨਿਰੋਲ ਮੂਰਖ ਹਾਂ। ਕਿਉਂਕਿ ਅਸੀਂ ਜੀਵ (ਆਪਣਾ) ਹਰੇਕ ਕੰਮ ਹਉਮੈ ਦੇ ਆਸਰੇ ਹੀ ਕਰਦੇ ਹਾਂ, ਇਹ ਹਉਮੈ (ਸਾਡੇ ਅੰਦਰੋਂ) ਗੁਰੂ ਦੀ ਕਿਰਪਾ ਨਾਲ ਹੀ ਦੂਰ ਹੋ ਸਕਦੀ ਹੈ। (ਗੁਰੂ ਭੀ ਉਸੇ ਨੂੰ) ਮਿਲਾਂਦਾ ਹੈ ਜਿਸ ਉਤੇ ਪ੍ਰਭੂ ਆਪ ਹੀ ਮੇਹਰ ਕਰਦਾ ਹੈ ॥੨॥ (ਹੇ ਭਾਈ! ਇਹ ਦੁਨੀਆ ਵਾਲਾ) ਮਾਇਆ ਦਾ ਧਨ (ਮਨੁੱਖ ਦੇ ਮਨ ਵਿਚ) ਬੜਾ ਅਹੰਕਾਰ (ਪੈਦਾ ਕਰਦਾ ਹੈ)। ਤੇ, ਜੇਹੜਾ ਮਨੁੱਖ ਅਹੰਕਾਰ ਵਿਚ ਡੁੱਬਾ ਰਹਿੰਦਾ ਹੈ ਉਹ (ਪ੍ਰਭੂ ਦੀ ਹਜ਼ੂਰੀ ਵਿਚ) ਆਦਰ ਨਹੀਂ ਪਾਂਦਾ। ਹੇ ਭਾਈ! ਆਪਾ-ਭਾਵ ਛੱਡ ਕੇ ਸਦਾ ਆਤਮਕ ਆਨੰਦ ਬਣਿਆ ਰਹਿੰਦਾ ਹੈ। ਹੇ ਭਾਈ! ਮੈਂ ਤਾਂ ਗੁਰੂ ਦੀ ਮਤਿ ਲੈ ਕੇ ਉਸ ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਕਰਦਾ ਰਹਿੰਦਾ ਹਾਂ ॥੩॥ ਹੇ ਭਾਈ! ਉਹ ਕਰਤਾਰ ਆਪ ਹੀ (ਸਾਰੀ ਸ੍ਰਿਸ਼ਟੀ ਨੂੰ) ਪੈਦਾ ਕਰਦਾ ਹੈ, ਉਸ ਤੋਂ ਬਿਨਾ ਕੋਈ ਹੋਰ (ਇਹੋ ਜਿਹੀ ਅਵਸਥਾ ਵਾਲਾ) ਨਹੀਂ ਹੈ। ਉਹ ਕਰਤਾਰ ਜਿਸ ਮਨੁੱਖ ਨੂੰ (ਆਪਣੇ) ਸਦਾ-ਥਿਰ ਨਾਮ ਵਿਚ ਜੋੜਦਾ ਹੈ, ਉਹੀ ਮਨੁੱਖ (ਨਾਮ-ਸਿਮਰਨ ਵਿਚ) ਲੱਗਦਾ ਹੈ। ਹੇ ਨਾਨਕ ਜੀ! ਜੇਹੜਾ ਮਨੁੱਖ ਨਾਮ ਵਿਚ ਲੱਗਦਾ ਹੈ ਉਸ ਨੂੰ ਸਦਾ ਹੀ ਆਤਮਕ ਆਨੰਦ ਬਣਿਆ ਰਹਿੰਦਾ ਹੈ (ਇਸ ਲੋਕ ਵਿਚ ਭੀ, ਤੇ) ਪਰਲੋਕ ਵਿਚ ਭੀ ॥੪॥੮॥
अंग : 666
धनासरी महला ३ ॥ नावै की कीमति मिति कही न जाइ ॥ से जन धंनु जिन इक नामि लिव लाइ ॥ गुरमति साची साचा वीचारु ॥ आपे बखसे दे वीचारु ॥१॥ हरि नामु अचरजु प्रभु आपि सुणाए ॥ कली काल विचि गुरमुखि पाए ॥१॥ रहाउ ॥ हम मूरख मूरख मन माहि ॥ हउमै विचि सभ कार कमाहि ॥ गुर परसादी हंउमै जाइ ॥ आपे बखसे लए मिलाइ ॥२॥ बिखिआ का धनु बहुतु अभिमानु ॥ अहंकारि डूबै न पावै मानु ॥ आपु छोडि सदा सुखु होई ॥ गुरमति सालाही सचु सोई ॥३॥ आपे साजे करता सोइ ॥ तिसु बिनु दूजा अवरु न कोइ ॥ जिसु सचि लाए सोई लागै ॥ नानक नामि सदा सुखु आगै ॥४॥८॥
अर्थ: हे भाई! यह नहीं बताया जा सकता कि परमात्मा का नाम किस मुल्य से मिल सकता है और यह नाम कितनी ताकत वाला है। जिन मनुष्यों ने परमात्मा के नाम में सुरत जोड़ी हुई है वह क़िस्मत वाले हैं। जो मनुष्य कभी उकाई ना खाने वाली गुरू की मत ग्रहण करता है, वह मनुष्य सदा-थिर प्रभू के गुणों की विचार (अपने अंदर) वसाता है। परन्तु यह विचार प्रभू उस को ही देता है जिस ऊपर आप ही बख़्श़श करता है ॥१॥ हे भाई! परमात्मा का नाम हैरान करने वाली ताकत वाला है। (परन्तु यह नाम) प्रभू आप ही (किसी वड-भागी को) सुनाता है। इस झगड़ों-भरे जीवन-समय में वही मनुष्य हरी-नाम प्राप्त करता है जो गुरू के सनमुख रहता है ॥१॥ रहाउ ॥ हे भाई! (अगर हम अपने) मन में (ध्यान के साथ विचारें तो इस हऊमै के कारण) हम निरोल मूर्ख हैं। क्योंकि हम जीव (अपना) प्रत्येक काम हऊमै के आसरे ही करते हैं, यह हऊमै (हमारे अंदर से) गुरू की कृपा के साथ ही दूर हो सकती है। (गुरू भी उसे को) मिलाता है जिस ऊपर प्रभू आप ही मेहर करता है ॥२॥ (हे भाई! यह दुनिया वाला) माया का धन (मनुष्य के मन में) बड़ा अहंकार (पैदा करता है)। और, जो मनुष्य अहंकार में डूबा रहता है वह (प्रभू की हज़ूरी में) आदर नहीं पाता। हे भाई! आपा-भाव छोड़ कर सदा आत्मिक आनंद बना रहता है। हे भाई! मैं तो गुरू की मत ले कर उस सदा-थिर प्रभू की सिफ़त-सालाह करता रहता हूँ ॥३॥ हे भाई! वह करतार आप ही (सारी सृष्टि को) पैदा करता है, उस के बिना कोई ओर (इस प्रकार की अवस्था वाला) नहीं है। वह करतार जिस मनुष्य को (अपने) सदा-थिर नाम में जोड़ता है, वही मनुष्य (नाम-सिमरन में) लगता है। हे नानक जी! जो मनुष्य नाम में लगता है उस को सदा ही आत्मिक आनंद बना रहता है (इस लोक में भी, और) परलोक में भी ॥४॥८॥
ਅੰਗ : 664
ਧਨਾਸਰੀ ਮਹਲਾ ੩ ॥ ਸਦਾ ਧਨੁ ਅੰਤਰਿ ਨਾਮੁ ਸਮਾਲੇ ॥ ਜੀਅ ਜੰਤ ਜਿਨਹਿ ਪ੍ਰਤਿਪਾਲੇ ॥ ਮੁਕਤਿ ਪਦਾਰਥੁ ਤਿਨ ਕਉ ਪਾਏ ॥ ਹਰਿ ਕੈ ਨਾਮਿ ਰਤੇ ਲਿਵ ਲਾਏ ॥੧॥ ਗੁਰ ਸੇਵਾ ਤੇ ਹਰਿ ਨਾਮੁ ਧਨੁ ਪਾਵੈ ॥ ਅੰਤਰਿ ਪਰਗਾਸੁ ਹਰਿ ਨਾਮੁ ਧਿਆਵੈ ॥ ਰਹਾਉ ॥ ਇਹੁ ਹਰਿ ਰੰਗੁ ਗੂੜਾ ਧਨ ਪਿਰ ਹੋਇ ॥ ਸਾਂਤਿ ਸੀਗਾਰੁ ਰਾਵੇ ਪ੍ਰਭੁ ਸੋਇ ॥ ਹਉਮੈ ਵਿਚਿ ਪ੍ਰਭੁ ਕੋਇ ਨ ਪਾਏ ॥ ਮੂਲਹੁ ਭੁਲਾ ਜਨਮੁ ਗਵਾਏ ॥੨॥ ਗੁਰ ਤੇ ਸਾਤਿ ਸਹਜ ਸੁਖੁ ਬਾਣੀ ॥ ਸੇਵਾ ਸਾਚੀ ਨਾਮਿ ਸਮਾਣੀ ॥ ਸਬਦਿ ਮਿਲੈ ਪ੍ਰੀਤਮੁ ਸਦਾ ਧਿਆਏ ॥ ਸਾਚ ਨਾਮਿ ਵਡਿਆਈ ਪਾਏ ॥੩॥ ਆਪੇ ਕਰਤਾ ਜੁਗਿ ਜੁਗਿ ਸੋਇ ॥ ਨਦਰਿ ਕਰੇ ਮੇਲਾਵਾ ਹੋਇ ॥ ਗੁਰਬਾਣੀ ਤੇ ਹਰਿ ਮੰਨਿ ਵਸਾਏ ॥ ਨਾਨਕ ਸਾਚਿ ਰਤੇ ਪ੍ਰਭਿ ਆਪਿ ਮਿਲਾਏ ॥੪॥੩॥
ਅਰਥ: ਹੇ ਭਾਈ! ਨਾਮ ਧਨ ਨੂੰ ਆਪਣੇ ਅੰਦਰ ਸਾਂਭ ਕੇ ਰੱਖ। ਉਸ ਪਰਮਾਤਮਾ ਦਾ ਨਾਮ (ਐਸਾ) ਧਨ (ਹੈ ਜੋ) ਸਦਾ ਸਾਥ ਨਿਬਾਹੁੰਦਾ ਹੈ, ਜਿਸ ਪਰਮਾਤਮਾ ਨੇ ਸਾਰੇ ਜੀਵਾਂ ਦੀ ਪਾਲਣਾ (ਕਰਨ ਦੀ ਜ਼ਿੰਮੇਵਾਰੀ) ਲਈ ਹੋਈ ਹੈ। ਹੇ ਭਾਈ! ਵਿਕਾਰਾਂ ਤੋਂ ਖ਼ਲਾਸੀ ਕਰਾਣ ਵਾਲਾ ਨਾਮ-ਧਨ ਉਹਨਾਂ ਮਨੁੱਖਾਂ ਨੂੰ ਮਿਲਦਾ ਹੈ, ਜੇਹੜੇ ਸੁਰਤ ਜੋੜ ਕੇ ਪਰਮਾਤਮਾ ਦੇ ਨਾਮ (-ਰੰਗ) ਵਿਚ ਰੰਗੇ ਰਹਿੰਦੇ ਹਨ ॥੧॥ ਹੇ ਭਾਈ! ਗੁਰੂ ਦੀ (ਦੱਸੀ) ਸੇਵਾ ਕਰਨ ਨਾਲ (ਮਨੁੱਖ) ਪਰਮਾਤਮਾ ਦਾ ਨਾਮ-ਧਨ ਹਾਸਲ ਕਰ ਲੈਂਦਾ ਹੈ। ਜੇਹੜਾ ਮਨੁੱਖ ਪਰਮਾਤਮਾ ਦਾ ਨਾਮ ਸਿਮਰਦਾ ਹੈ, ਉਸ ਦੇ ਅੰਦਰ (ਆਤਮਕ ਜੀਵਨ ਦੀ) ਸੂਝ ਪੈਦਾ ਹੋ ਜਾਂਦੀ ਹੈ ॥ ਰਹਾਉ॥ ਹੇ ਭਾਈ! ਪ੍ਰਭੂ-ਪਤੀ (ਦੇ ਪ੍ਰੇਮ) ਦਾ ਇਹ ਗੂੜ੍ਹਾ ਰੰਗ ਉਸ ਜੀਵ-ਇਸਤ੍ਰੀ ਨੂੰ ਚੜ੍ਹਦਾ ਹੈ, ਜੇਹੜੀ (ਆਤਮਕ) ਸ਼ਾਂਤੀ ਨੂੰ (ਆਪਣੇ ਜੀਵਨ ਦਾ) ਗਹਣਾ ਬਣਾਂਦੀ ਹੈ, ਉਹ ਜੀਵ-ਇਸਤ੍ਰੀ ਉਸ ਪ੍ਰਭੂ ਨੂੰ ਹਰ ਵੇਲੇ ਹਿਰਦੇ ਵਿਚ ਵਸਾਈ ਰੱਖਦੀ ਹੈ। ਪਰ ਅਹੰਕਾਰ ਵਿਚ (ਰਹਿ ਕੇ) ਕੋਈ ਭੀ ਜੀਵ ਪਰਮਾਤਮਾ ਨੂੰ ਮਿਲ ਨਹੀਂ ਸਕਦਾ। ਆਪਣੇ ਜਿੰਦ-ਦਾਤੇ ਤੋਂ ਭੁੱਲਾ ਹੋਇਆ ਮਨੁੱਖ ਆਪਣਾ ਮਨੁੱਖਾ ਜਨਮ ਵਿਅਰਥ ਗਵਾ ਜਾਂਦਾ ਹੈ ॥੨॥ ਹੇ ਭਾਈ! ਗੁਰੂ ਪਾਸੋਂ (ਮਿਲੀ) ਬਾਣੀ ਦੀ ਬਰਕਤਿ ਨਾਲ ਆਤਮਕ ਸ਼ਾਂਤੀ ਪ੍ਰਾਪਤ ਹੁੰਦੀ ਹੈ, ਆਤਮਕ ਅਡੋਲਤਾ ਦਾ ਆਨੰਦ ਮਿਲਦਾ ਹੈ। (ਗੁਰੂ ਦੀ ਦੱਸੀ) ਸੇਵਾ ਸਦਾ ਨਾਲ ਨਿਭਣ ਵਾਲੀ ਚੀਜ਼ ਹੈ (ਇਸ ਦੀ ਬਰਕਤਿ ਨਾਲ ਪਰਮਾਤਮਾ ਦੇ) ਨਾਮ ਵਿਚ ਲੀਨਤਾ ਹੋ ਜਾਂਦੀ ਹੈ। ਜੇਹੜਾ ਮਨੁੱਖ ਗੁਰੂ ਦੇ ਸ਼ਬਦ ਵਿਚ ਜੁੜਿਆ ਰਹਿੰਦਾ ਹੈ, ਉਹ ਪ੍ਰੀਤਮ-ਪ੍ਰਭੂ ਨੂੰ ਸਦਾ ਸਿਮਰਦਾ ਰਹਿੰਦਾ ਹੈ, ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਲੀਨ ਹੋ ਕੇ (ਪਰਲੋਕ ਵਿਚ) ਇੱਜ਼ਤ ਖੱਟਦਾ ਹੈ।੩। ਜੇਹੜਾ ਕਰਤਾਰ ਹਰੇਕ ਜੁਗ ਵਿਚ ਆਪ ਹੀ (ਮੌਜੂਦ ਚਲਿਆ ਆ ਰਿਹਾ) ਹੈ, ਉਹ (ਜਿਸ ਮਨੁੱਖ ਉੱਤੇ ਮੇਹਰ ਦੀ) ਨਿਗਾਹ ਕਰਦਾ ਹੈ (ਉਸ ਮਨੁੱਖ ਦਾ ਉਸ ਨਾਲ) ਮਿਲਾਪ ਹੋ ਜਾਂਦਾ ਹੈ। ਉਹ ਮਨੁੱਖ ਗੁਰੂ ਦੀ ਬਾਣੀ ਦੀ ਬਰਕਤਿ ਨਾਲ ਪਰਮਾਤਮਾ ਨੂੰ ਆਪਣੇ ਮਨ ਵਿਚ ਵਸਾ ਲੈਂਦਾ ਹੈ। ਹੇ ਨਾਨਕ! ਜਿਨ੍ਹਾਂ ਮਨੁੱਖਾਂ ਨੂੰ ਪ੍ਰਭੂ ਨੇ ਆਪ (ਆਪਣੇ ਚਰਨਾਂ ਵਿਚ) ਮਿਲਾਇਆ ਹੈ, ਉਹ ਉਸ ਸਦਾ-ਥਿਰ (ਦੇ ਪ੍ਰੇਮ-ਰੰਗ) ਵਿਚ ਰੰਗੇ ਰਹਿੰਦੇ ਹਨ।੪।੩।
अंग : 664
धनासरी महला ३ ॥ सदा धनु अंतरि नामु समाले ॥ जीअ जंत जिनहि प्रतिपाले ॥ मुकति पदारथु तिन कउ पाए ॥ हरि कै नामि रते लिव लाए ॥१॥ गुर सेवा ते हरि नामु धनु पावै ॥ अंतरि परगासु हरि नामु धिआवै ॥ रहाउ ॥ इहु हरि रंगु गूड़ा धन पिर होइ ॥ सांति सीगारु रावे प्रभु सोइ ॥ हउमै विचि प्रभु कोइ न पाए ॥ मूलहु भुला जनमु गवाए ॥२॥ गुर ते साति सहज सुखु बाणी ॥ सेवा साची नामि समाणी ॥ सबदि मिलै प्रीतमु सदा धिआए ॥ साच नामि वडिआई पाए ॥३॥ आपे करता जुगि जुगि सोइ ॥ नदरि करे मेलावा होइ ॥ गुरबाणी ते हरि मंनि वसाए ॥ नानक साचि रते प्रभि आपि मिलाए ॥४॥३॥
अर्थ: हे भाई! नाम धन को अपने अंदर संभाल कर रख। उस परमात्मा का नाम (ऐसा) धन (है जो) सदा साथ निभाता है, जिस परमात्मा ने सारे जीवों की पलना (करने की जिम्मेदारी ली हुई है। हे भाई! विकारों से खलासी करने वाला नाम धन उन मनुखों को मिलता है, जो सुरत जोड़ के परमात्मा के नाम (-रंग) में रंगे रहते हैं॥१॥ हे भाई! गुरु की (बताई) सेवा करने से (मनुख) परमात्मा का नाम-धन हासिल कर लेता है। जो मनुख परमात्मा का नाम सुमिरन करता है, उस के अंदर (आत्मिक जीवन की)समझ पैदा हो जाती है॥रहाउ॥ हे भाई! प्रभु-पति (के प्रेम) का यह गहरा रंग उस जिव स्त्री को चदता है, जो (आत्मिक) शांति को (अपने जीवन का) आभूषण बनाती है, वह जिव इस्त्री उस प्रभु को हर समय हृदय में बसाये रखती है। परन्तु अहंकार में (रह के) कोई भी जीव परमात्मा को नहीं मिल सकता। अपने जीवन दाते को भुला हुआ मनुख अपना मनुखा जन्म व्यर्थ गवा लेता है॥२॥ हे भाई! गुरू से (मिली) बाणी की बरकति से आत्मिक शांति प्राप्त होती है, आत्मिक अडोलता का आनंद मिलता है। (गुरू की बताई हुई) सेवा सदा साथ निभने वाली चीज है (इसकी बरकति से परमात्मा के) नाम में लीनता हो जाती है। जो मनुष्य गुरू के शबद में जुड़ा रहता है, वह प्रीतम प्रभू को सदा सिमरता रहता है, सदा-स्थिर प्रभू के नाम में लीन हो के (परलोक में) इज्जत कमाता है।3। जो करतार हरेक युग में खुद ही (मौजूद चला आ रहा) है, वह (जिस मनुष्य पर मेहर की) निगाह करता है (उस मनुष्य का उससे) मिलाप हो जाता है। वह मनुष्य गुरू की बाणी की बरकति से परमात्मा को अपने मन में बसा लेता है। हे नानक! जिन मनुष्यों को प्रभू ने खुद (अपने चरणों में) मिलाया है, वह उस सदा-स्थिर (के प्रेम रंग) में रंगे रहते हैं।4।3।
ਅੱਜ 18 ਨਵੰਬਰ ਖ਼ਾਲਸਾ ਪੰਥ ਦੇ ਸਿਰਜਣਹਾਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 308ਵਾਂ ਜੋਤੀ ਜੋਤ ਦਿਵਸ ਹੈ। ਗੁਰੂ ਗੋਬਿੰਦ ਸਿੰਘ ਜੀ 1708 ਚ ਹਜ਼ੂਰ ਸਾਹਿਬ, ਨਾਂਦੇੜ ਦੀ ਧਰਤੀ ਉੱਤੇ ਜੋਤੀ ਜੋਤ ਸਮਾਏ ਸਨ। ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਦਸਮੇਸ਼ ਪਿਤਾ ਜੀ ਦਾ ਜੋਤੀ ਜੋਤ ਪੁਰਬ ਸ਼ਰਧਾਪੂਰਵਕ ਮਨਾਇਆ ਜਾ ਰਿਹਾ ਹੈ। ਇਤਿਹਾਸ ਮੁਤਾਬਿਕ ਪੰਜ ਅਕਤੂਬਰ, 1708 ਦੇ ਦਿਨ ਦਸਮੇਸ਼ ਪਿਤਾ ਨੇ ਬੰਦਾ ਸਿੰਘ ਨੂੰ ਥਾਪੜਾ ਦੇ ਕੇ ਨਾਂਦੇੜ ਤੋਂ ਪੰਜਾਬ ਵੱਲ ਤੋਰਿਆ ਅਤੇ ਉਸੇ ਸ਼ਾਮ ਜਮਸ਼ੇਦ ਖਾਂ ਨਾਂ ਦੇ ਪਠਾਣ ਨੇ ਤੰਬੂ ਵਿੱਚ ਸੁੱਤੇ ਹੋਏ ਗੁਰੂ ਸਾਹਿਬ ਉੱਤੇ ਕਟਾਰ ਨਾਲ ਵਾਰ ਕਰ ਦਿੱਤਾ ਸੀ। ਭਾਵੇਂ ਗੁਰੂ ਸਾਹਿਬ ਨੇ ਪਰਤਵਾਂ ਵਾਰ ਕਰ ਕੇ ਜਮਸ਼ੇਦ ਖ਼ਾਨ ਨੂੰ ਥਾਏਂ ਮਾਰ ਦਿੱਤਾ ਪਰ ਜ਼ਖਮ ਡੂੰਘਾ ਹੋ ਗਿਆ ਸੀ। ਜ਼ਖ਼ਮਾਂ ਦੀ ਮਲ੍ਹਮ ਪੱਟੀ ਵੀ ਕੀਤੀ ਪਰ ਉਹ ਵਧਦੇ ਗਏ। ਇਸੇ ਸਮੇਂ ਦੌਰਾਨ ਗੁਰੂ ਸਾਹਿਬ ਨੇ ਹਜ਼ੂਰ ਸਾਹਿਬ ਦੀ ਧਰਤੀ ਉੱਤੇ ਸੰਪੂਰਨ ਗ੍ਰੰਥ ਸਾਹਿਬ ਦੀ ਬੀੜ ਨੂੰ ਜੁੱਗੋ ਜੁੱਗ ਅਟੱਲ ਗੁਰੂ ਮੰਨਣ ਦਾ ਸਮੂਹ ਸਿੱਖਾਂ ਨੂੰ ਆਦੇਸ਼ ਦਿੱਤਾ। ਗੁਰੂ ਪਾਤਸ਼ਾਹ ਨੇ ਫ਼ਰਮਾਇਆ ਕਿ ਅੱਜ ਤੋਂ ਸਿੱਖਾਂ ਦਾ ਕੋਈ ਵੀ ਦੇਹਧਾਰੀ ਗੁਰੂ ਨਹੀਂ ਹੋਵੇਗਾ, ਦਸਾਂ ਗੁਰੂਆਂ ਦੀ ਰਚੀ ਬਾਣੀ ਦਾ ਰੂਪ ਗੁਰੂ ਗ੍ਰੰਥ ਸਾਹਿਬ ਹੀ ਸਿੱਖਾਂ ਦੇ ਸ਼ਬਦ ਗੁਰੂ ਵਜੋਂ ਅਮਰ ਹੋਣਗੇ। ਉਸ ਤੋਂ ਕੁੱਝ ਦਿਨ ਬਾਅਦ ਨਾਂਦੇੜ ਦੀ ਧਰਤੀ ਉੱਤੇ ਹੀ ਗੁਰੂ ਸਾਹਿਬ ਜੋਤੀ ਜੋਤ ਸਮਾ ਗਏ।ਆਪ ਜੀ ਦਾ ਅੰਤਿਮ ਸਸਕਾਰ ਗੋਦਾਵਰੀ ਦਰਿਆ ਦੇ ਕੰਢੇ ਕੀਤਾ ਗਿਆ। ਨਾਂਦੇੜ ਦੀ ਧਰਤੀ ਤੇ ਸੁਸ਼ੋਭਿਤ ਤਖ਼ਤ ਸ੍ਰੀ ਹਜ਼ੂਰ ਸਾਹਿਬ ਸਿੱਖ ਕੌਮ ਦੇ ਪੰਜ ਤਖ਼ਤਾਂ ਚੋਂ ਇੱਕ ਤਖ਼ਤ ਵਜੋਂ ਦੁਨੀਆ ਭਰ ਵਿੱਚ ਪ੍ਰਸਿੱਧ ਨੇ। ਕਲਗ਼ੀਧਰ ਪਿਤਾ ਦੀ ਸ਼ਖ਼ਸੀਅਤ ਤੇ ਨਜ਼ਰ ਮਾਰੀਏ ਤਾਂ ਆਪ ਜੀ ਮਹਾਨ ਵਿਦਵਾਨ, ਮਹਾਨ ਲੇਖਕ, ਮਹਾਨ ਕਵੀ, ਮਨੋਵਿਗਿਆਨੀ, ਸੰਤ-ਸਿਪਾਹੀ, ਕੌਮ ਦੇ ਉਸਰੱਈਏ, ਦੀਨ-ਦੁਖੀ ਦੀ ਬਾਂਹ ਫੜਨ ਵਾਲੇ ਮਹਾਨ ਇਨਕਲਾਬੀ ਗੁਰੂ ਹੋਏ ਹਨ। ਗੁਰੂ ਸਾਹਿਬ ਨੂੰ ਚਿੱਟਿਆਂ ਬਾਜ਼ਾਂ ਵਾਲੇ, ਕਲਗ਼ੀਆਂ ਵਾਲੇ ਜਾਂ ਨੀਲੇ ਘੋੜੇ ਦਾ ਸ਼ਾਹ ਅਸਵਾਰ ਸਮੇਤ ਹੋਰ ਕਈ ਨਾਵਾਂ ਨਾਲ ਪੁਕਾਰਿਆ ਜਾਂਦਾ ਹੈ ਕਿਉਂਕਿ ਗੁਰੂ ਜੀ ਨੇ ਸਮੇਂ ਦੀ ਹਕੂਮਤ ਨੂੰ ਵੰਗਾਰਨ ਲਈ ਬਾਜ਼, ਘੋੜਾ ਅਤੇ ਕਲਗ਼ੀ ਗ੍ਰਹਿਣ ਕੀਤੇ ਸਨ। ਗੁਰੂ ਗੋਬਿੰਦ ਸਿੰਘ ਜੀ ਨੇ ਸਿਰਫ਼ ਰਾਜਸੀ ਇਨਕਲਾਬ ਦੀ ਹੀ ਗੱਲ ਨਹੀਂ ਕੀਤੀ ਸਗੋਂ ਲੋਕਾਂ ਦੀ ਆਤਮਾ ਨੂੰ ਵੀ ਅਧਿਆਤਮਿਕਤਾ ਦੇ ਰਾਹ ’ਤੇ ਚਲਾ ਕੇ ਆਪਣੇ ਮਨੋਬਲ ਨੂੰ ਉੱਚਾ ਚੁੱਕਣ ਅਤੇ ਆਪਣੇ ਆਚਰਨ ਨੂੰ ਸ਼ੁੱਧ ਰੱਖਣ ’ਤੇ ਵੀ ਜ਼ੋਰ ਦਿੱਤਾ ਤਾਂ ਜੋ ਕਿਤੇ ਗੱਦੀਆਂ ਦੇ ਮਾਲਕ ਬਣ ਕੇ ਇਹ ਲੋਕ ਵੀ ਡੋਲ ਨਾ ਜਾਣ ਇਸੇ ਕਰ ਕੇ ‘ਬਾਣੀ’ ਅਤੇ ‘ਬਾਣੇ’ ਦਾ ਸੰਕਲਪ ਗੁਰੂ ਸਾਹਿਬ ਜੀ ਦੀ ਮਨੋਵਿਗਿਆਨਕ ਸੂਝ ਦਾ ਪ੍ਰਤੀਕ ਹੈ। ਗੁਰੂ ਜੀ ਦੀ ਲਾਸਾਨੀ ਸ਼ਖ਼ਸੀਅਤ ਨੂੰ SIKHNAMA APP ਵੀ ਸ਼ਰਧਾਂਜਲੀ ਭੇਂਟ ਕਰਦਾ ਹੈ

