अंग : 614
सोरठि महला ५ ॥ मिरतक कउ पाइओ तनि सासा बिछुरत आनि मिलाइआ ॥ पसू परेत मुगध भए स्रोते हरि नामा मुखि गाइआ ॥१॥ पूरे गुर की देखु वडाई ॥ ता की कीमति कहणु न जाई ॥ रहाउ ॥ दूख सोग का ढाहिओ डेरा अनद मंगल बिसरामा ॥ मन बांछत फल मिले अचिंता पूरन होए कामा ॥२॥ ईहा सुखु आगै मुख ऊजल मिटि गए आवण जाणे ॥ निरभउ भए हिरदै नामु वसिआ अपुने सतिगुर कै मनि भाणे ॥३॥ ऊठत बैठत हरि गुण गावै दूखु दरदु भ्रमु भागा ॥ कहु नानक ता के पूर करमा जा का गुर चरनी मनु लागा ॥४॥१०॥२१॥
अर्थ: हे भाई! (गुरु आतमिक तौर पर) मरे हुए मनुष्य के शरीर में नाम-जिन्द डाल देता है, (प्रभू से) विछुड़े हुए मनुष्य को लिया कर (प्रभू के साथ) मिला देता है। पशू (-स्वभाव मनुष्य) प्रेत (-स्वभाव मनुष्य) मुर्ख मनुष्य (गुरु की कृपा से परमात्मा का नाम) सुनने वाले बन जाते हैं, परमात्मा का नाम मुख से गाने लग जाते हैं ॥१॥ हे भाई! पूरे गुरु की आतमिक उच्चता बड़ी अश्रचर्ज है, उस का मुल्य नहीं बताया जा सकता ॥ रहाउ ॥ (हे भाई! जो मनुष्य गुरु की शरण आ पड़ता है, गुरु उस को नाम-जिन्द दे के उस के अंदर से) दुखों का ग़मों का डेरा ही ढेर कर देता है उस के अंदर आनंद खुशियों का टिकाना बना देता है। उस मनुष्य को अचानक मन-इच्छत फल प्राप्त हो जाते हैं उस के सारे कार्य पूरे हो जाते हैं ॥२॥ हे भाई! जो मनुष्य अपने गुरु के मन को पसंद आ जाते हैं, उन को इस लोग में सुख प्राप्त होता है, परलोक में भी वह सतिकारे जाते हैं, उन के जन्म मरण के चक्र खत्म हो जाते हैं। उन को कोई डर नहीं रहता (क्योंकि गुरू की कृपा द्वारा) उन के हृदय में परमात्मा का नाम आ वसता है ॥३॥ वह मनुष्य उठता बैठता हर समय परमात्मा की सिफ़त-सालाह के गीत गाता रहता है, उस के अंदरों प्रत्येक दुःख तकलीफ भटकना खत्म हो जाती है। नानक जी कहते हैं- जिस मनुष्य का मन गुरू के चरणों में जुड़ा रहता है, उस के सारे कार्य सफल हो जाते हैं ॥४॥१०॥२१॥

🔹 ਸ਼ਹੀਦੀ ਦਿਵਸ: ਸ੍ਰੀ ਗੁਰੂ ਤੇਗ ਬਹਾਦਰ ਜੀ 🔹
ਮਾਤਾ ਜੀ: ਮਾਤਾ ਨਾਨਕੀ ਜੀ
ਪਿਤਾ ਜੀ: ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ
ਪ੍ਰਕਾਸ਼ ਮਿਤੀ: 5 ਵਿਸਾਖ, ਸੰਮਤ 1678 ਬਿ. (1 ਅਪ੍ਰੈਲ, 1621 ਈ.)
ਪ੍ਰਕਾਸ਼ ਸਥਾਨ: ਸ੍ਰੀ ਅੰਮ੍ਰਿਤਸਰ ਸਾਹਿਬ (ਗੁਰੂ ਕੇ ਮਹਿਲ)
ਮਹਿਲ: ਮਾਤਾ ਗੁਜਰ ਕੌਰ ਜੀ
ਸੰਤਾਨ: ਸ੍ਰੀ ਗੁਰੂ ਗੋਬਿੰਦ ਸਿੰਘ ਜੀ
ਸ਼ਹੀਦੀ ਦਿਨ: 11 ਮੱਘਰ, ਸੰਮਤ 1732 ਬਿ. (11 ਨਵੰਬਰ, 1675 ਈ.)
ਸ਼ਹੀਦੀ ਸਥਾਨ: ਚਾਂਦਨੀ ਚੌਂਕ, ਦਿੱਲੀ
🔸 ਮੁੱਢਲਾ ਜੀਵਨ: ਬਚਪਨ ਤੋਂ ਹੀ ਆਪ ਜੀ ਦਲੇਰ, ਤਿਆਗੀ, ਪਰਉਪਕਾਰੀ ਅਤੇ ਸਾਧੂ ਸੁਭਾਅ ਦੇ ਮਾਲਕ ਸਨ।ਗੁਰਮਤਿ ਦੀ ਸਿੱਖਿਆ ਹਾਸਲ ਕਰਨ ਦੇ ਨਾਲ-ਨਾਲ ਆਪ ਜੀ ਨੇ ਯੁੱਧ ਕਲਾ ਵੀ ਸਿੱਖੀ।ਆਪ ਜੀ ਨੇ ਕਰਤਾਰਪੁਰ ਦੀ ਜੰਗ ਵਿੱਚ ਤੇਗ ਦੇ ਉਹ ਜੌਹਰ ਦਿਖਾਏ ਕਿ ਆਪ ਜੀ ਦੇ ਪਿਤਾ ਜੀ, ਛੇਵੇਂ ਗੁਰੂ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਆਪ ਜੀ ਤੇ ਪ੍ਰਸੰਨ ਹੋ ਕੇ ਆਪ ਜੀ ਦਾ ਨਾਂ ਤਿਆਗ ਮੱਲ ਤੋਂ ਬਦਲ ਕੇ ਤੇਗ ਬਹਾਦਰ ਰੱਖ ਦਿੱਤਾ।
🔸 ਗੁਰੂ ਜੀ ਦੁਆਰਾ ਸ੍ਰੀ ਅਨੰਦਪੁਰ ਸਾਹਿਬ ਵਸਾਉਣਾ: ਗੁਰੂ ਜੀ ਨੇ ਕਹਿਲੂਰ ਦੇ ਰਾਜੇ ਦੀਪ ਚੰਦ ਪਾਸੋਂ ਮਾਖੋਵਾਲ ਪਿੰਡ ਦੀ ਜ਼ਮੀਨ ਮੁੱਲ ਲੈ ਕੇ ਅਕਤੂਬਰ 1665 ਈ. ਵਿੱਚ ਅਨੰਦਪੁਰ ਸਾਹਿਬ ਦੀ ਨੀਂਹ ਰੱਖੀ।ਇਸ ਨਗਰ ਦਾ ਪਹਿਲਾ ਨਾਂ ਚੱਕ ਨਾਨਕੀ ਸਤਿਗੁਰਾਂ ਨੇ ਆਪਣੀ ਮਾਤਾ ਜੀ ਦੇ ਨਾਮ ਤੇ ਰੱਖਿਆ ਸੀ, ਜੋ ਬਾਅਦ ਵਿੱਚ ਅਨੰਦਪੁਰ ਸਾਹਿਬ (ਅਨੰਦਾਂ ਦੀ ਪੁਰੀ) ਦੇ ਨਾਂ ਨਾਲ ਪ੍ਰਸਿੱਧ ਹੋਇਆ।
🔸 ਪ੍ਰਚਾਰ ਦੌਰੇ: ਆਪਣੇ ਪ੍ਰਚਾਰ ਦੌਰਿਆਂ ਦੌਰਾਨ ਗੁਰੂ ਜੀ ਪੰਜਾਬ ਦੇ ਪਿੰਡਾਂ ਤੋਂ ਇਲਾਵਾ ਕੁਰੂਕਸ਼ੇਤਰ, ਦਿੱਲੀ, ਹਰਿਦੁਆਰ, ਮਥੁਰਾ, ਆਗਰਾ, ਕਾਨਪੁਰ, ਇਲਾਹਾਬਾਦ, ਬਨਾਰਸ, ਗਯਾ, ਢਾਕਾ ਅਤੇ ਆਸਾਮ ਆਦਿ ਦੇ ਇਲਾਕਿਆਂ ਵਿੱਚ ਗਏ।ਗੁਰੂ ਜੀ ਨੇ ਧੂਬੜੀ (ਅਸਾਮ) ਵਿਖੇ ਰਾਜਾ ਰਾਮ ਸਿੰਘ ਅਤੇ ਹੋਮੀ ਕਬੀਲੇ ਦੇ ਸਰਦਾਰ ਚੱਕਰਧਵੱਜ ਵਿੱਚ ਸੁਲ੍ਹਾ ਕਰਵਾਈ।ਗੁਰੂ ਸਾਹਿਬ ਦੇ ਉਪਦੇਸ਼ਾਂ ਨੇ ਦੋਹਾਂ ਧਿਰਾਂ ਦੇ ਮਨਾਂ ਵਿੱਚੋਂ ਵੈਰ ਭਾਵਨਾ ਨੂੰ ਖ਼ਤਮ ਕਰ ਦਿੱਤਾ। ਇਨ੍ਹਾਂ ਪ੍ਰਚਾਰ ਦੌਰਿਆਂ ਦੌਰਾਨ ਗੁਰੂ ਜੀ ਨੇ ਮੁੱਖ ਤੌਰ ਤੇ ਲੋਕਾਂ ਨੂੰ ਨਾ ਕਿਸੇ ਤੋਂ ਡਰਨ ਅਤੇ ਨਾ ਹੀ ਕਿਸੇ ਨੂੰ ਡਰਾਉਣ ਦੀ ਪ੍ਰੇਰਨਾ ਕਰਕੇ ਉਨ੍ਹਾਂ ਅੰਦਰ ਕੁਰਬਾਨੀ ਦਾ ਜਜ਼ਬਾ ਭਰਿਆ।
🔸 ਔਰੰਗਜ਼ੇਬ ਦੇ ਅੱਤਿਆਚਾਰ: ਮੁਗਲ ਬਾਦਸ਼ਾਹ ਔਰੰਗਜ਼ੇਬ ਨੇ 1658 ਈ. ਤੋਂ 1707 ਈ. ਤੱਕ ਦੇ ਆਪਣੇ ਰਾਜ ਦੇ ਸਮੇਂ ਦੌਰਾਨ ਭਾਰਤ ਵਿੱਚ ਹਰ ਪਾਸੇ ਬਹੁਤ ਜ਼ੁਲਮ ਕੀਤੇ।ਉਸ ਦੇ ਹੁਕਮ ਨਾਲ ਦੇਸ਼ ਅੰਦਰ ਧਾਰਮਿਕ ਕੱਟੜਤਾ ਦੀ ਲਹਿਰ ਚਲਾਈ ਗਈ, ਜਿਸ ਤਹਿਤ ਹਿੰਦੂ ਲੋਕਾਂ ਨੂੰ ਸਰਕਾਰੀ ਨੌਕਰੀਆਂ ਤੋਂ ਕੱਢਿਆ ਜਾਣ ਲੱਗਿਆ।ਔਰੰਗਜ਼ੇਬ ਨੇ 1674 ਈ. ਵਿੱਚ ਫ਼ੈਸਲਾ ਕੀਤਾ ਕਿ ਗੈਰ-ਮੁਸਲਮਾਨਾਂ ਨੂੰ ਮੁਸਲਮਾਨ ਬਣਾਇਆ ਜਾਵੇ।ਉਸ ਨੇ ਇਸ ਲਈ ਸਭ ਤੋਂ ਪਹਿਲਾਂ ਕਸ਼ਮੀਰ ਨੂੰ ਚੁਣਿਆ ਕਿਉਂਕਿ ਉਹ ਸੋਚਦਾ ਸੀ ਕਿ ਕਸ਼ਮੀਰ ਦੇ ਪੰਡਿਤ ਬਹੁਤ ਵਿਦਵਾਨ ਹਨ।ਇਸ ਲਈ ਜੇਕਰ ਉਹ ਇਸਲਾਮ ਧਰਮ ਅਪਣਾ ਲੈਣਗੇ ਤਾਂ ਬਾਕੀ ਦੇ ਆਮ ਲੋਕ ਵੀ ਉਨ੍ਹਾਂ ਵੱਲ ਵੇਖ ਕੇ ਅਸਾਨੀ ਨਾਲ ਆਪਣਾ ਧਰਮ ਬਦਲ ਲੈਣਗੇ।
🔸 ਕਸ਼ਮੀਰੀ ਪੰਡਿਤਾਂ ਦੀ ਪੁਕਾਰ: ਔਰੰਗਜ਼ੇਬ ਦੇ ਅੱਤਿਆਚਾਰਾਂ ਤੋਂ ਬਚਾਉਣ ਦੀ ਫਰਿਆਦ ਲੈ ਕੇ, ਪੰਡਿਤ ਕਿਰਪਾ ਰਾਮ ਦੀ ਅਗਵਾਈ ਹੇਠ, ਕੁੱਝ ਕਸ਼ਮੀਰੀ ਬ੍ਰਾਹਮਣਾਂ ਦਾ ਇੱਕ ਵਫ਼ਦ ਸ੍ਰੀ ਅਨੰਦਪੁਰ ਸਾਹਿਬ ਪੁੱਜਾ।25 ਮਈ, 1675 ਈ. ਨੂੰ ਉਨ੍ਹਾਂ ਦੀ ਮੁਲਾਕਾਤ ਸ੍ਰੀ ਗੁਰੂ ਤੇਗ ਬਹਾਦਰ ਜੀ ਨਾਲ ਹੋਈ।ਸਤਿਗੁਰਾਂ ਨੇ ਕਸ਼ਮੀਰੀ ਪੰਡਿਤਾਂ ਦੇ ਦੁੱਖ ਨੂੰ ਬਹੁਤ ਹਮਦਰਦੀ ਨਾਲ ਸੁਣਿਆ। ਗੁਰੂ ਜੀ ਨੇ ਸੋਚ ਵਿਚਾਰ ਕਰਨ ਉਪਰੰਤ ਇਹ ਬਚਨ ਕੀਤਾ ਕਿ ਇਹ ਸੰਕਟ ਤਾਂ ਟਲ ਸਕਦਾ ਹੈ, ਜੇਕਰ ਕੋਈ ਮਹਾਨ ਵਿਅਕਤੀ ਆਪਣਾ ਬਲੀਦਾਨ ਦੇਵੇ।ਇਹ ਸੁਣ ਕੇ ਪਾਸ ਬੈਠੇ ਬਾਲ ਸ੍ਰੀ ਗੋਬਿੰਦ ਰਾਇ ਜੀ ਨੇ ਕਿਹਾ ਕਿ ਪਿਤਾ ਜੀ! ਤੁਹਾਡੇ ਤੋਂ ਮਹਾਨ ਵਿਅਕਤੀ ਹੋਰ ਕੌਣ ਹੋ ਸਕਦਾ ਹੈ? ਇਹ ਸੁਣ ਕੇ ਗੁਰੂ ਜੀ ਨੇ ਕਸ਼ਮੀਰੀ ਪੰਡਿਤਾਂ ਨੂੰ ਕਿਹਾ ਕਿ ਤੁਸੀਂ ਬਾਦਸ਼ਾਹ ਨੂੰ ਲਿਖ ਭੇਜੋ ਕਿ ਗੁਰੂ ਤੇਗ ਬਹਾਦਰ ਸਾਡੇ ਧਾਰਮਿਕ ਰਹਿਬਰ ਹਨ।ਜੇਕਰ ਉਹ ਇਸਲਾਮ ਕਬੂਲ ਕਰ ਲੈਣ ਤਾਂ ਅਸੀਂ ਸਾਰੇ ਹੀ ਇਸਲਾਮ ਕਬੂਲ ਕਰ ਲਵਾਂਗੇ।ਇਸ ਤਰ੍ਹਾਂ ਗੁਰੂ ਜੀ ਨੇ ਔਰੰਗਜ਼ੇਬ ਦੇ ਜ਼ੁਲਮ ਨੂੰ ਵੰਗਾਰਿਆ।
🔸 ਗੁਰੂ ਸਾਹਿਬ ਜੀ ਦੀ ਸ਼ਹੀਦੀ: ਗੁਰੂ ਸਾਹਿਬ ਜੀ ਨੇ ਸ੍ਰੀ ਅਨੰਦਪੁਰ ਸਾਹਿਬ ਤੋਂ ਚੱਲਣ ਵੇਲੇ ਸੰਗਤਾਂ ਨੂੰ ਬਚਨ ਕੀਤਾ ਕਿ ਸਾਡੇ ਤੋਂ ਬਾਅਦ ਗੁਰਿਆਈ ਦੀ ਜ਼ੁੰਮੇਵਾਰੀ ਗੋਬਿੰਦ ਰਾਇ ਜੀ ਸੰਭਾਲਣਗੇ।ਮਿਤੀ 11 ਜੁਲਾਈ, 1675 ਈ. ਨੂੰ ਗੁਰੂ ਜੀ ਪੰਜ ਸਿੱਖਾਂ ਸਮੇਤ ਸ੍ਰੀ ਅਨੰਦਪੁਰ ਸਾਹਿਬ ਤੋਂ ਰਵਾਨਾ ਹੋਏ।ਉਸ ਸਮੇਂ ਭਾਵੇਂ ਔਰੰਗਜ਼ੇਬ ਦਿੱਲੀ ਵਿੱਚ ਨਹੀਂ ਸੀ, ਪਰ ਉਸ ਦੇ ਹੁਕਮ ਨਾਲ ਹੀ ਸਭ ਕੁਝ ਹੋ ਰਿਹਾ ਸੀ।ਔਰੰਗਜ਼ੇਬ ਦੇ ਭੇਜੇ ਹੁਕਮ ਅਨੁਸਾਰ ਸਥਾਨਕ ਹਾਕਮਾਂ ਨੇ ਗੁਰੂ ਜੀ ਅੱਗੇ ਤਿੰਨ ਸ਼ਰਤਾਂ ਰੱਖੀਆਂ, ‘ਇਸਲਾਮ ਕਬੂਲ ਕਰੋ, ਕਰਾਮਾਤ ਵਿਖਾਓ ਜਾਂ ਮੌਤ ਕਬੂਲ ਕਰੋ।’ ਗੁਰੂ ਜੀ ਨੇ ਉੱਤਰ ਦਿੱਤਾ ਕਿ ਸਾਡੇ ਲਈ ਆਪਣਾ ਧਰਮ ਪਿਆਰਾ ਹੈ; ਕਰਾਮਾਤ ਕਹਿਰ ਦਾ ਨਾਂ ਹੈ, ਇਹ ਅਸਾਂ ਦਿਖਾਉਣੀ ਨਹੀਂ, ਕਿਉਂਕਿ ਇਹ ਗੁਰੂ ਆਸ਼ੇ ਦੇ ਉਲਟ ਹੈ।ਤੀਸਰੀ ਰਹੀ ਮੌਤ ਦੀ ਗੱਲ, ਇਸ ਨੂੰ ਅਸੀਂ ਪ੍ਰਵਾਨ ਕਰਦੇ ਹਾਂ।ਇਹ ਸੁਣ ਕੇ ਸਤਿਗੁਰਾਂ ਨੂੰ ਸ਼ਹੀਦ ਕਰਨ ਦਾ ਹੁਕਮ ਜਾਰੀ ਕਰ ਦਿੱਤਾ ਗਿਆ। ਦਿੱਲੀ ਦੇ ਚਾਂਦਨੀ ਚੌਂਕ ਵਿੱਚ ਇਹ ਵਰਤਾਰਾ ਵੇਖਣ ਵਾਲਿਆਂ ਦੀ ਭੀੜ ਲੱਗ ਗਈ।ਗੁਰੂ ਜੀ ਨੂੰ ਆਪਣਾ ਧਰਮ ਛੱਡ ਕੇ ਇਸਲਾਮ ਕਬੂਲ ਕਰਨ ਲਈ ਮਾਨਸਿਕ ਤੌਰ ਤੇ ਡਰਾਉਣ ਧਮਕਾਉਣ ਦੇ ਨਾਲ ਨਾਲ ਉਨ੍ਹਾਂ ਦੇ ਸਾਹਮਣੇ ਉਨ੍ਹਾਂ ਦੇ ਪਿਆਰੇ ਤਿੰਨ ਸਿੱਖਾਂ ਨੂੰ ਅਸਹਿ ਅਤੇ ਅਕਹਿ ਤਸੀਹੇ ਦੇ ਦੇ ਕੇ ਸ਼ਹੀਦ ਕੀਤਾ ਗਿਆ ਤਾਂ ਜੋ ਗੁਰੂ ਸਾਹਿਬ ਤਸੀਹਿਆਂ ਤੋਂ ਡਰ ਕੇ ਈਨ ਮੰਨ ਲੈਣ ਅਤੇ ਮੁਸਲਮਾਨ ਧਰਮ ਕਬੂਲ ਲੈਣ।ਇਸ ਤਹਿਤ ਸਭ ਤੋਂ ਪਹਿਲਾਂ ਭਾਈ ਮਤੀ ਦਾਸ ਜੀ ਨੂੰ ਗੁਰੂ ਜੀ ਦੀਆਂ ਅੱਖਾਂ ਦੇ ਸਾਹਮਣੇ ਆਰੇ ਨਾਲ ਚੀਰਿਆ ਗਿਆ।ਫਿਰ ਭਾਈ ਸਤੀ ਦਾਸ ਜੀ ਨੂੰ ਜਿਉਂਦੇ ਜੀਅ ਰੂੰ ਵਿੱਚ ਲਪੇਟ ਕੇ ਅੱਗ ਲਾ ਕੇ ਸਾੜਿਆ ਗਿਆ।ਇਹਨਾਂ ਤੋਂ ਬਾਅਦ ਭਾਈ ਦਿਆਲਾ ਜੀ ਨੂੰ ਪਾਣੀ ਦੀ ਉਬਲਦੀ ਦੇਗ ਵਿੱਚ ਬਿਠਾ ਕੇ ਉਬਾਲਿਆ ਗਿਆ।ਗੁਰੂ ਜੀ ਦੇ ਤਿੰਨ ਪਿਆਰੇ ਸਿੱਖ, ਆਪਣਾ ਸਿੱਖੀ ਸਿਦਕ ਨਿਭਾਉਂਦੇ ਹੋਏ ਗੁਰੂ ਜੀ ਦੀਆਂ ਅੱਖਾਂ ਦੇ ਸਾਹਮਣੇ ਸ਼ਹੀਦ ਹੋ ਗਏ।ਤਿੰਨਾਂ ਸਿੱਖਾਂ ਦੀ ਸ਼ਹੀਦੀ ਤੋਂ ਬਾਅਦ ਗੁਰੂ ਜੀ ਨੂੰ ਆਪਣਾ ਫ਼ੈਸਲਾ ਬਦਲਣ ਲਈ ਮਜ਼ਬੂਰ ਕੀਤਾ ਗਿਆ ਪਰ ਗੁਰੂ ਸਾਹਿਬ ਜੀ ਨੇ ਸ਼ਹੀਦੀ ਨੂੰ ਪ੍ਰਵਾਨ ਕੀਤਾ ਅਤੇ 11 ਨਵੰਬਰ, 1675 ਈ. ਨੂੰ ਦਿੱਲੀ ਦੇ ਚਾਂਦਨੀ ਚੌਂਕ ਵਿੱਚ ਜਲਾਦ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸੀਸ ਤਲਵਾਰ ਨਾਲ ਧੜ ਤੋਂ ਵੱਖ ਕਰਨ ਦਾ ਕਹਿਰ ਕਮਾਇਆ।ਇਸ ਸਥਾਨ ਉੱਤੇ ਹੁਣ ਗੁਰਦੁਆਰਾ ਸੀਸ ਗੰਜ ਸਾਹਿਬ ਸੁਸ਼ੋਭਿਤ ਹੈ।ਗੁਰੂ ਜੀ ਨੇ ਆਪਣੀ ਸ਼ਹਾਦਤ ਦੇ ਕੇ ਮੁਗਲ ਹਕੂਮਤ ਦੁਆਰਾ ਭਾਰਤ ਦੇ ਗਲ਼ ਪਾਈਆਂ ਗੁਲਾਮੀ ਦੀਆਂ ਜ਼ੰਜੀਰਾਂ ਸਦਾ ਲਈ ਤੋੜਨ ਦਾ ਬਿਗਲ ਵਜਾ ਦਿੱਤਾ।
🔸 ਸੀਸ ਦਾ ਸਸਕਾਰ: ਗੁਰੂ ਜੀ ਦੀ ਸ਼ਹੀਦੀ ਉਪਰੰਤ ਭਾਈ ਜੈਤਾ ਜੀ ਨੇ ਬਹੁਤ ਹੀ ਫੁਰਤੀ ਅਤੇ ਨਿਡਰਤਾ ਨਾਲ ਹਾਕਮਾਂ ਨੂੰ ਬਿਨਾਂ ਪਤਾ ਲੱਗਣ ਦਿੱਤੇ ਸਤਿਗੁਰਾਂ ਦਾ ਸੀਸ ਉਠਾ ਲਿਆ।ਇਸ ਨਿਰਭੈ ਸੂਰਮੇ ਨੇ ਜ਼ਾਲਮ ਹਕੂਮਤ ਦੀ ਪ੍ਰਵਾਹ ਨਹੀਂ ਕੀਤੀ ਅਤੇ ਦਿਨ ਰਾਤ ਚੱਲਦਾ ਹੋਇਆ ਸੀਸ ਲੈ ਕੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਕੋਲ ਪਹੁੰਚ ਗਿਆ।ਗੁਰੂ ਜੀ ਨੇ ਭਾਈ ਜੈਤਾ ਜੀ ਨੂੰ ਗਲ਼ ਨਾਲ ਲਾਇਆ ਅਤੇ ਪਿਆਰ ਨਾਲ ਬਚਨ ਕਹੇ, ‘ਰੰਘਰੇਟੇ ਗੁਰ ਕੇ ਬੇਟੇ’।ਜਿੱਥੇ ਨੌਵੇਂ ਪਾਤਸ਼ਾਹ ਜੀ ਦੇ ਸੀਸ ਦਾ ਸਸਕਾਰ ਕੀਤਾ ਗਿਆ, ਉੱਥੇ ਅਨੰਦਪੁਰ ਸਾਹਿਬ ਵਿਖੇ ਗੁਰਦੁਆਰਾ ਸੀਸ ਗੰਜ ਸਾਹਿਬ ਸੁਸ਼ੋਭਿਤ ਹੈ।
🔸 ਗੁਰੂ ਜੀ ਦੇ ਧੜ ਦਾ ਸਸਕਾਰ: ਸਤਿਗੁਰਾਂ ਦੇ ਧੜ ਨੂੰ ਸੰਭਾਲਣ ਦੀ ਸੇਵਾ ਭਾਈ ਲੱਖੀ ਸ਼ਾਹ ਵਣਜਾਰਾ ਜੀ ਨੇ ਨਿਭਾਈ।ਉਹ ਸਮਾਂ ਦੇਖ ਕੇ ਸਤਿਗੁਰਾਂ ਦਾ ਧੜ ਉਠਾ ਕੇ ਘਰ ਲੈ ਆਏ।ਉਨ੍ਹਾਂ ਨੇ ਆਪਣੇ ਘਰ ਵਿੱਚ ਹੀ ਚਿਖਾ ਤਿਆਰ ਕਰਕੇ ਸਤਿਕਾਰ ਨਾਲ ਸਤਿਗੁਰਾਂ ਦੀ ਦੇਹ ਰੱਖੀ ਅਤੇ ਘਰ ਨੂੰ ਹੀ ਅੱਗ ਲਗਾ ਦਿੱਤੀ। ਜਿੱਥੇ ਗੁਰੂ ਜੀ ਦੇ ਸਰੀਰ ਦਾ ਸਸਕਾਰ ਹੋਇਆ, ਇੱਥੇ ਗੁਰਦੁਆਰਾ ‘ਰਕਾਬ ਗੰਜ ਸਾਹਿਬ’ (ਦਿੱਲੀ) ਸੁਸ਼ੋਭਿਤ ਹੈ।
🔸 ਸ੍ਰਿਸ਼ਟੀ ਦੀ ਚਾਦਰ: ਆਪਣਾ ਬਲੀਦਾਨ ਦੇ ਕੇ ਨੌਵੇਂ ਪਾਤਸ਼ਾਹ, ਸ੍ਰੀ ਗੁਰੂ ਤੇਗ ਬਹਾਦਰ ਜੀ, ਨੇ ਸਿਰਫ਼ ਹਿੰਦੂ ਧਰਮ ਦੇ ਤਿਲਕ ਤੇ ਜੰਞੂ ਨੂੰ ਹੀ ਨਹੀਂ ਬਚਾਇਆ, ਸਗੋਂ ਸਾਰੀ ਮਨੁੱਖਤਾ ਦੀ ਧਾਰਮਿਕ ਸੁਤੰਤਰਤਾ ਅਤੇ ਮਨੁੱਖੀ ਕਦਰਾਂ ਕੀਮਤਾਂ ਦੀ ਰਾਖੀ ਦੀ ਅਵਾਜ਼ ਬੁਲੰਦ ਕੀਤੀ।ਕਲਯੁੱਗ ਵਿੱਚ ਸ਼ਹੀਦੀ ਪਾ ਕੇ ਸਤਿਗੁਰਾਂ ਨੇ ਬਹੁਤ ਵੱਡਾ ਸਾਕਾ ਕਰ ਦਿਖਾਇਆ।ਸ਼ਰਨ ਵਿੱਚ ਆਇਆਂ ਲਈ ਭਲਾਈ ਕਰਦਿਆਂ ਆਪਣਾ ਸੀਸ ਕੁਰਬਾਨ ਕਰ ਦਿੱਤਾ, ਪਰ ਮੁੱਖ ਤੋਂ ‘ਸੀ’ ਤੱਕ ਨਾ ਉਚਾਰੀ।ਧਰਮ ਦੀ ਰੱਖਿਆ ਲਈ ਇਹ ਮਹਾਨ ਸਾਕਾ ਕੀਤਾ।ਸਤਿਗੁਰਾਂ ਨੇ ਆਪਣਾ ਸੀਸ ਤਾਂ ਵਾਰ ਦਿੱਤਾ, ਪਰ ਸਿਦਕ ਨਾ ਹਾਰਿਆ।ਇਸ ਮਹਾਨ ਕੁਰਬਾਨੀ ਦੇ ਸਦਕਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੂੰ ‘ਧਰਮ ਦੀ ਚਾਦਰ’ ਵੀ ਕਿਹਾ ਜਾਂਦਾ ਹੈ।
🔸 ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਦੇ ਸੰਬੰਧ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ, ਬਚਿੱਤਰ ਨਾਟਕ ਵਿੱਚ, ਇਉਂ ਫ਼ਰਮਾਉਂਦੇ ਹਨ:
ਤਿਲਕ ਜੰਞੂ ਰਾਖਾ ਪ੍ਰਭ ਤਾ ਕਾ॥
ਕੀਨੋ ਬਡੋ ਕਲੂ ਮਹਿ ਸਾਕਾ॥
ਸਾਧਨ ਹੇਤਿ ਇਤੀ ਜਿਿਨ ਕਰੀ॥
ਸੀਸੁ ਦੀਯਾ ਪਰੁ ਸੀ ਨ ਉਚਰੀ॥13॥
ਧਰਮ ਹੇਤ ਸਾਕਾ ਜਿਿਨ ਕੀਆ॥
ਸੀਸੁ ਦੀਆ ਪਰੁ ਸਿਰਰੁ ਨ ਦੀਆ॥
🔸 ਬਾਣੀ ਰਚਨਾ: ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ 59 ਸ਼ਬਦ ਅਤੇ 57 ਸਲੋਕ ਉਚਾਰਨ ਕੀਤੇ ਹਨ।ਉਨ੍ਹਾਂ ਨੇ ਆਪਣੀ ਬਾਣੀ ਵਿੱਚ ਇਹ ਮਨੁੱਖਾ ਜੀਵਨ ਅਜਾਈਂ ਨਾ ਗੁਆਉਣ ਅਤੇ ਪ੍ਰਭੂ ਨਾਲ ਜੁੜ ਕੇ ਸਫ਼ਲ ਕਰਨ ਉੱਤੇ ਜ਼ੋਰ ਦਿੱਤਾ ਹੈ।
🔸 ਸਿੱਖਿਆ: ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਤੋਂ ਸਾਨੂੰ ਇਹ ਪ੍ਰੇਰਣਾ ਮਿਲਦੀ ਹੈ ਕਿ ਸਾਨੂੰ ਇੱਕ ਅਕਾਲ ਪੁਰਖ ਉੱਤੇ ਭਰੋਸਾ ਰੱਖਣਾ ਚਾਹੀਦਾ ਹੈ, ਕਦੇ ਵੀ ਜ਼ਾਲਮ ਦੇ ਜ਼ੁਲਮ ਅੱਗੇ ਝੁਕਣਾ ਨਹੀਂ ਚਾਹੀਦਾ ਅਤੇ ਮਨੁੱਖੀ ਅਧਿਕਾਰਾਂ ਅਤੇ ਕਦਰਾਂ ਕੀਮਤਾਂ ਦੀ ਰਾਖੀ ਲਈ ਹਰ ਕੁਰਬਾਨੀ ਕਰਨ ਲਈ ਤਿਆਰ ਰਹਿਣਾ ਚਾਹੀਦਾ ਹੈ।

ਅੰਗ : 623
ਸੋਰਠਿ ਮਹਲਾ ੫ ॥ ਵਿਚਿ ਕਰਤਾ ਪੁਰਖੁ ਖਲੋਆ ॥ ਵਾਲੁ ਨ ਵਿੰਗਾ ਹੋਆ ॥ ਮਜਨੁ ਗੁਰ ਆਂਦਾ ਰਾਸੇ ॥ ਜਪਿ ਹਰਿ ਹਰਿ ਕਿਲਵਿਖ ਨਾਸੇ ॥੧॥ ਸੰਤਹੁ ਰਾਮਦਾਸ ਸਰੋਵਰੁ ਨੀਕਾ ॥ ਜੋ ਨਾਵੈ ਸੋ ਕੁਲੁ ਤਰਾਵੈ ਉਧਾਰੁ ਹੋਆ ਹੈ ਜੀ ਕਾ ॥੧॥ ਰਹਾਉ ॥ ਜੈ ਜੈ ਕਾਰੁ ਜਗੁ ਗਾਵੈ ॥ ਮਨ ਚਿੰਦਿਅੜੇ ਫਲ ਪਾਵੈ ॥ ਸਹੀ ਸਲਾਮਤਿ ਨਾਇ ਆਏ ॥ ਅਪਣਾ ਪ੍ਰਭੂ ਧਿਆਏ ॥੨॥ ਸੰਤ ਸਰੋਵਰ ਨਾਵੈ ॥ ਸੋ ਜਨੁ ਪਰਮ ਗਤਿ ਪਾਵੈ ॥ ਮਰੈ ਨ ਆਵੈ ਜਾਈ ॥ ਹਰਿ ਹਰਿ ਨਾਮੁ ਧਿਆਈ ॥੩॥ ਇਹੁ ਬ੍ਰਹਮ ਬਿਚਾਰੁ ਸੁ ਜਾਨੈ ॥ ਜਿਸੁ ਦਇਆਲੁ ਹੋਇ ਭਗਵਾਨੈ ॥ ਬਾਬਾ ਨਾਨਕ ਪ੍ਰਭ ਸਰਣਾਈ ॥ ਸਭ ਚਿੰਤਾ ਗਣਤ ਮਿਟਾਈ ॥੪॥੭॥੫੭॥
ਅਰਥ: (ਹੇ ਭਾਈ! ਸਾਧ ਸੰਗਤਿ ਵਿਚ ਜਿਸ ਮਨੁੱਖ ਦਾ) ਆਤਮਕ ਇਸ਼ਨਾਨ ਗੁਰੂ ਨੇ ਸਫਲ ਕਰ ਦਿੱਤਾ, ਉਹ ਮਨੁੱਖ ਸਦਾ ਪਰਮਾਤਮਾ ਦਾ ਨਾਮ ਜਪ ਜਪ ਕੇ (ਆਪਣੇ ਸਾਰੇ) ਪਾਪ ਨਾਸ ਕਰ ਲੈਂਦਾ ਹੈ। ਸਰਬ-ਵਿਆਪਕ ਕਰਤਾਰ ਆਪ ਉਸ ਦੀ ਸਹੈਤਾ ਕਰਦਾ ਹੈ, (ਉਸ ਦੀ ਆਤਮਕ ਰਾਸਿ-ਪੂੰਜੀ ਦਾ) ਰਤਾ ਭਰ ਭੀ ਨੁਕਸਾਨ ਨਹੀਂ ਹੁੰਦਾ।੧। ਹੇ ਸੰਤ ਜਨੋ! ਸਾਧ ਸੰਗਤਿ (ਇਕ) ਸੁੰਦਰ (ਅਸਥਾਨ) ਹੈ। ਜੇਹੜਾ ਮਨੁੱਖ (ਸਾਧ ਸੰਗਤਿ ਵਿਚ) ਆਤਮਕ ਇਸ਼ਨਾਨ ਕਰਦਾ ਹੈ (ਮਨ ਨੂੰ ਨਾਮ-ਜਲ ਨਾਲ ਪਵਿਤ੍ਰ ਕਰਦਾ ਹੈ) , ਉਸ ਦੀ ਜਿੰਦ ਦਾ (ਵਿਕਾਰਾਂ ਤੋਂ) ਪਾਰ-ਉਤਾਰਾ ਹੋ ਜਾਂਦਾ ਹੈ, ਉਹ ਆਪਣੀ ਸਾਰੀ ਕੁਲ ਨੂੰ ਭੀ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈਂਦਾ ਹੈ।੧।ਰਹਾਉ। ਹੇ ਭਾਈ! ਜੇਹੜਾ ਮਨੁੱਖ ਰਾਮ ਦੇ ਦਾਸਾਂ ਦੇ ਸਰੋਵਰ ਵਿਚ ਟਿਕ ਕੇ) ਆਪਣੇ ਪਰਮਾਤਮਾ ਦਾ ਆਰਾਧਨ ਕਰਦਾ ਹੈ, (ਉਹ ਮਨੁੱਖ ਇਸ ਸਤਸੰਗ-ਸਰੋਵਰ ਵਿਚ ਆਤਮਕ) ਇਸ਼ਨਾਨ ਕਰ ਕੇ ਆਪਣੀ ਆਤਮਕ ਜੀਵਨ ਦੀ ਰਾਸਿ-ਪੂੰਜੀ ਨੂੰ ਪੂਰਨ ਤੌਰ ਤੇ ਬਚਾ ਲੈਂਦਾ ਹੈ। ਸਾਰਾ ਜਗਤ ਉਸ ਦੀ ਸੋਭਾ ਦਾ ਗੀਤ ਗਾਂਦਾ ਹੈ, ਉਹ ਮਨੁੱਖ ਮਨ-ਚਿਤਵੇ ਫਲ ਹਾਸਲ ਕਰ ਲੈਂਦਾ ਹੈ।੨। ਹੇ ਭਾਈ! ਜੇਹੜਾ ਮਨੁੱਖ ਸੰਤਾਂ ਦੇ ਸਰੋਵਰ ਵਿਚ (ਸਾਧ ਸੰਗਤਿ ਵਿਚ) ਆਤਮਕ ਇਸ਼ਨਾਨ ਕਰਦਾ ਹੈ, ਉਹ ਮਨੁੱਖ ਸਭ ਤੋਂ ਆਤਮਕ ਅਵਸਥਾ ਹਾਸਲ ਕਰ ਲੈਂਦਾ ਹੈ। ਜੇਹੜਾ ਮਨੁੱਖ ਸਦਾ ਪਰਮਾਤਮਾ ਦਾ ਨਾਮ ਸਿਮਰਦਾ ਰਹਿੰਦਾ ਹੈ, ਉਹ ਜਨਮ ਮਰਨ ਦੇ ਗੇੜ ਵਿਚ ਨਹੀਂ ਪੈਂਦਾ।੩। ਹੇ ਭਾਈ! ਪਰਮਾਤਮਾ ਨਾਲ ਮਿਲਾਪ ਦੀ ਇਸ ਵਿਚਾਰ ਨੂੰ ਉਹ ਮਨੁੱਖ ਸਮਝਦਾ ਹੈ, ਜਿਸ ਉੱਤੇ ਪਰਮਾਤਮਾ ਆਪ ਦਇਆਵਾਨ ਹੁੰਦਾ ਹੈ। ਹੇ ਨਾਨਕ! (ਆਖ-) ਹੇ ਭਾਈ! ਜੇਹੜਾ ਮਨੁੱਖ ਪਰਮਾਤਮਾ ਦੀ ਸ਼ਰਨ ਪਿਆ ਰਹਿੰਦਾ ਹੈ, ਉਹ ਆਪਣਾ ਹਰੇਕ ਕਿਸਮ ਦਾ ਚਿੰਤਾ-ਫ਼ਿਕਰ ਦੂਰ ਕਰ ਲੈਂਦਾ ਹੈ।੪।੭।੫੭।

अंग : 623
सोरठि महला ५ ॥ विचि करता पुरखु खलोआ ॥ वालु न विंगा होआ ॥ मजनु गुर आंदा रासे ॥ जपि हरि हरि किलविख नासे ॥१॥ संतहु रामदास सरोवरु नीका ॥ जो नावै सो कुलु तरावै उधारु होआ है जी का ॥१॥ रहाउ ॥ जै जै कारु जगु गावै ॥ मन चिंदिअड़े फल पावै ॥ सही सलामति नाइ आए ॥ अपणा प्रभू धिआए ॥२॥ संत सरोवर नावै ॥ सो जनु परम गति पावै ॥ मरै न आवै जाई ॥ हरि हरि नामु धिआई ॥३॥ इहु ब्रहम बिचारु सु जानै ॥ जिसु दइआलु होइ भगवानै ॥ बाबा नानक प्रभ सरणाई ॥ सभ चिंता गणत मिटाई ॥४॥७॥५७॥
अर्थ: (हे भाई! साध-संगति में जिस मनुष्य का) आत्मिक स्नान गुरू ने सफल कर दिया, वह मनुष्य सदा परमात्मा का नाम जप-जप के (अपने सारे) पाप नाश कर लेता है। सर्व-व्यापक करतार खुद उसकी सहायता करता है, (उसकी आत्मिक राशि-पूँजी का) रक्ती भर भी नुकसान नहीं होता।1। हे संत जनो! साध-संगति (एक) सुंदर (स्थान) है। जो मनुष्य (साध-संगति में) आत्मिक स्नान करता है (मन को नाम-जल से पवित्र करता है), उसके जीवन का (विकारों से) पार-उतारा हो जाता है, वह अपनी सारी कुल को भी (संसार समुंद्र से) पार लंघा लेता है।1। रहाउ। हे भाई! (जो मनुष्य राम के दासों के सरोवर में टिक के) अपने परमात्मा की आराधना करता है, (वह मनुष्य इस सत्संग-सरोवर में आत्मिक) स्नान कर के अपनी आत्मिक जीवन की राशि-पूँजी को पूर्ण-तौर पर बचा लेता है। सारा जगत उसकी शोभा के गीत गाता है, वह मनुष्य मन-वांछित फल हासिल कर लेता है।2। हे भाई! जो मनुष्य संतो के सरोवर में (साध-संगति में) आत्मिक स्नान करता है, वह मनुष्य सबसे उच्च आत्मिक अवस्था हासिल कर लेता है। जो मनुष्य सदा परमात्मा का नाम सिमरता रहता है, वह जनम-मरण के चक्कर में नहीं पड़ता।3। हे भाई! परमात्मा के मिलाप की इस विचार को वही मनुष्य समझता है जिस पर परमात्मा खुद दयावान होता है। हे नानक! (कह–) हे भाई! जो मनुष्य परमात्मा की शरण पड़ा रहता है, वह अपनी हरेक किस्म की चिंता-फिक्र दूर कर लेता है।4।7।57।

ਅੰਗ : 686
ਧਨਾਸਰੀ ਮਹਲਾ ੫ ਘਰੁ ੬ ਅਸਟਪਦੀ ੴ ਸਤਿਗੁਰ ਪ੍ਰਸਾਦਿ ॥ ਜੋ ਜੋ ਜੂਨੀ ਆਇਓ ਤਿਹ ਤਿਹ ਉਰਝਾਇਓ ਮਾਣਸ ਜਨਮੁ ਸੰਜੋਗਿ ਪਾਇਆ ॥ ਤਾਕੀ ਹੈ ਓਟ ਸਾਧ ਰਾਖਹੁ ਦੇ ਕਰਿ ਹਾਥ ਕਰਿ ਕਿਰਪਾ ਮੇਲਹੁ ਹਰਿ ਰਾਇਆ ॥੧॥ ਅਨਿਕ ਜਨਮ ਭ੍ਰਮਿ ਥਿਤਿ ਨਹੀ ਪਾਈ ॥ ਕਰਉ ਸੇਵਾ ਗੁਰ ਲਾਗਉ ਚਰਨ ਗੋਵਿੰਦ ਜੀ ਕਾ ਮਾਰਗੁ ਦੇਹੁ ਜੀ ਬਤਾਈ ॥੧॥ ਰਹਾਉ ॥ ਅਨਿਕ ਉਪਾਵ ਕਰਉ ਮਾਇਆ ਕਉ ਬਚਿਤਿ ਧਰਉ ਮੇਰੀ ਮੇਰੀ ਕਰਤ ਸਦ ਹੀ ਵਿਹਾਵੈ ॥ ਕੋਈ ਐਸੋ ਰੇ ਭੇਟੈ ਸੰਤੁ ਮੇਰੀ ਲਾਹੈ ਸਗਲ ਚਿੰਤ ਠਾਕੁਰ ਸਿਉ ਮੇਰਾ ਰੰਗੁ ਲਾਵੈ ॥੨॥ ਪੜੇ ਰੇ ਸਗਲ ਬੇਦ ਨਹ ਚੂਕੇ ਮਨ ਭੇਦ ਇਕੁ ਖਿਨੁ ਨ ਧੀਰਹਿ ਮੇਰੇ ਘਰ ਕੇ ਪੰਚਾ ॥ ਕੋਈ ਐਸੋ ਰੇ ਭਗਤੁ ਜੁ ਮਾਇਆ ਤੇ ਰਹਤੁ ਇਕੁ ਅੰਮ੍ਰਿਤ ਨਾਮੁ ਮੇਰੈ ਰਿਦੈ ਸਿੰਚਾ ॥੩॥ ਜੇਤੇ ਰੇ ਤੀਰਥ ਨਾਏ ਅਹੰਬੁਧਿ ਮੈਲੁ ਲਾਏ ਘਰ ਕੋ ਠਾਕੁਰੁ ਇਕੁ ਤਿਲੁ ਨ ਮਾਨੈ ॥ ਕਦਿ ਪਾਵਉ ਸਾਧਸੰਗੁ ਹਰਿ ਹਰਿ ਸਦਾ ਆਨੰਦੁ ਗਿਆਨ ਅੰਜਨਿ ਮੇਰਾ ਮਨੁ ਇਸਨਾਨੈ ॥੪॥ ਸਗਲ ਅਸ੍ਰਮ ਕੀਨੇ ਮਨੂਆ ਨਹ ਪਤੀਨੇ ਬਿਬੇਕਹੀਨ ਦੇਹੀ ਧੋਏ ॥ ਕੋਈ ਪਾਈਐ ਰੇ ਪੁਰਖੁ ਬਿਧਾਤਾ ਪਾਰਬ੍ਰਹਮ ਕੈ ਰੰਗਿ ਰਾਤਾ ਮੇਰੇ ਮਨ ਕੀ ਦੁਰਮਤਿ ਮਲੁ ਖੋਏ ॥੫॥ ਕਰਮ ਧਰਮ ਜੁਗਤਾ ਨਿਮਖ ਨ ਹੇਤੁ ਕਰਤਾ ਗਰਬਿ ਗਰਬਿ ਪੜੈ ਕਹੀ ਨ ਲੇਖੈ ॥ ਜਿਸੁ ਭੇਟੀਐ ਸਫਲ ਮੂਰਤਿ ਕਰੈ ਸਦਾ ਕੀਰਤਿ ਗੁਰ ਪਰਸਾਦਿ ਕੋਊ ਨੇਤ੍ਰਹੁ ਪੇਖੈ ॥੬॥ ਮਨਹਠਿ ਜੋ ਕਮਾਵੈ ਤਿਲੁ ਨ ਲੇਖੈ ਪਾਵੈ ਬਗੁਲ ਜਿਉ ਧਿਆਨੁ ਲਾਵੈ ਮਾਇਆ ਰੇ ਧਾਰੀ ॥ ਕੋਈ ਐਸੋ ਰੇ ਸੁਖਹ ਦਾਈ ਪ੍ਰਭ ਕੀ ਕਥਾ ਸੁਨਾਈ ਤਿਸੁ ਭੇਟੇ ਗਤਿ ਹੋਇ ਹਮਾਰੀ ॥੭॥ ਸੁਪ੍ਰਸੰਨ ਗੋਪਾਲ ਰਾਇ ਕਾਟੈ ਰੇ ਬੰਧਨ ਮਾਇ ਗੁਰ ਕੈ ਸਬਦਿ ਮੇਰਾ ਮਨੁ ਰਾਤਾ ॥ ਸਦਾ ਸਦਾ ਆਨੰਦੁ ਭੇਟਿਓ ਨਿਰਭੈ ਗੋਬਿੰਦੁ ਸੁਖ ਨਾਨਕ ਲਾਧੇ ਹਰਿ ਚਰਨ ਪਰਾਤਾ ॥੮॥ ਸਫਲ ਸਫਲ ਭਈ ਸਫਲ ਜਾਤ੍ਰਾ ॥ ਆਵਣ ਜਾਣ ਰਹੇ ਮਿਲੇ ਸਾਧਾ ॥੧॥ ਰਹਾਉ ॥ ਦੂਜਾ ॥੧॥੩॥
ਅਰਥ: ਹੇ ਗੁਰੂ! ਜੇਹੜਾ ਜੇਹੜਾ ਜੀਵ (ਜਿਸ ਕਿਸੇ) ਜੂਨ ਵਿਚ ਆਇਆ ਹੈ, ਉਹ ਉਸ (ਜੂਨ) ਵਿਚ ਹੀ (ਮਾਇਆ ਦੇ ਮੋਹ ਵਿਚ) ਫਸ ਰਿਹਾ ਹੈ । ਮਨੁੱਖਾ ਜਨਮ (ਕਿਸੇ ਨੇ) ਕਿਸਮਤ ਨਾਲ ਪ੍ਰਾਪਤ ਕੀਤਾ ਹੈ । ਹੇ ਗੁਰੂ! ਮੈਂ ਤਾਂ ਤੇਰਾ ਆਸਰਾ ਤੱਕਿਆ ਹੈ । ਆਪਣੇ ਹੱਥ ਦੇ ਕੇ (ਮੈਨੂੰ ਮਾਇਆ ਦੇ ਮੋਹ ਤੋਂ) ਬਚਾ ਲੈ । ਮੇਹਰ ਕਰ ਕੇ ਮੈਨੂੰ ਪ੍ਰਭੂ-ਪਾਤਿਸ਼ਾਹ ਨਾਲ ਮਿਲਾ ਦੇ ।੧। ਹੇ ਸਤਿਗੁਰੂ! ਅਨੇਕਾਂ ਜੂਨਾਂ ਵਿਚ ਭਟਕ ਭਟਕ ਕੇ (ਜੂਨਾਂ ਤੋਂ ਬਚਣ ਦਾ ਹੋਰ ਕੋਈ) ਟਿਕਾਉ ਨਹੀਂ ਲੱਭਾ । ਹੁਣ ਮੈਂ ਤੇਰੀ ਚਰਨੀਂ ਆ ਪਿਆ ਹਾਂ, ਮੈਂ ਤੇਰੀ ਹੀ ਸੇਵਾ ਕਰਦਾ ਹਾਂ, ਮੈਨੂੰ ਪਰਮਾਤਮਾ (ਦੇ ਮਿਲਾਪ) ਦਾ ਰਸਤਾ ਦੱਸ ਦੇ ।੧।ਰਹਾਉ। ਹੇ ਭਾਈ! ਮੈਂ (ਨਿੱਤ) ਮਾਇਆ ਦੀ ਖ਼ਾਤਰ (ਹੀ) ਅਨੇਕਾਂ ਹੀਲੇ ਕਰਦਾ ਰਹਿੰਦਾ ਹਾਂ, ਮੈਂ (ਮਾਇਆ ਨੂੰ ਹੀ) ਉਚੇਚੇ ਤੌਰ ਤੇ ਆਪਣੇ ਮਨ ਵਿਚ ਟਿਕਾਈ ਰੱਖਦਾ ਹਾਂ, ਸਦਾ ‘ਮੇਰੀ ਮਾਇਆ, ਮੇਰੀ ਮਾਇਆ’ ਕਰਦਿਆਂ ਹੀ (ਮੇਰੀ ਉਮਰ ਬੀਤਦੀ) ਜਾ ਰਹੀ ਹੈ । (ਹੁਣ ਮੇਰਾ ਜੀ ਕਰਦਾ ਹੈ ਕਿ) ਮੈਨੂੰ ਕੋਈ ਅਜੇਹਾ ਸੰਤ ਮਿਲ ਪਏ, ਜੇਹੜਾ (ਮੇਰੇ ਅੰਦਰ ਮਾਇਆ ਵਾਲੀ) ਸਾਰੀ ਸੋਚ ਦੂਰ ਕਰ ਦੇਵੇ, ਤੇ, ਪਰਮਾਤਮਾ ਨਾਲ ਮੇਰਾ ਪਿਆਰ ਬਣਾ ਦੇਵੇ ।੨। ਹੇ ਭਾਈ! ਸਾਰੇ ਵੇਦ ਪੜ੍ਹ ਵੇਖੇ ਹਨ, (ਇਹਨਾਂ ਦੇ ਪੜ੍ਹਨ ਨਾਲ ਪਰਮਾਤਮਾ ਨਾਲੋਂ) ਮਨ ਦੀ ਵਿੱਥ ਨਹੀਂ ਮੁੱਕਦੀ, (ਵੇਦ ਆਦਿਕਾਂ ਦੇ ਪੜ੍ਹਨ ਨਾਲ) ਗਿਆਨ-ਇੰਦ੍ਰੇ ਇਕ ਛਿਨ ਵਾਸਤੇ ਭੀ ਸ਼ਾਂਤ ਨਹੀਂ ਹੁੰਦੇ । ਹੇ ਭਾਈ! ਕੋਈ ਅਜੇਹਾ ਭਗਤ (ਮਿਲ ਪਏ) ਜੇਹੜਾ (ਆਪ) ਮਾਇਆ ਤੋਂ ਨਿਰਲੇਪ ਹੋਵੇ, (ਉਹੀ ਭਗਤ) ਮੇਰੇ ਹਿਰਦੇ ਵਿਚ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਸਿੰਜ ਸਕਦਾ ਹੈ ।੩। ਹੇ ਭਾਈ! ਜਿਤਨੇ ਭੀ ਤੀਰਥ ਹਨ ਜੇ ਉਹਨਾਂ ਉਤੇ ਇਸ਼ਨਾਨ ਕੀਤਾ ਜਾਏ; ਉਹ ਇਸ਼ਨਾਨ ਸਗੋਂ ਮਨ ਨੂੰ ਹਉਮੈ ਦੀ ਮੈਲ ਲਾ ਦੇਂਦੇ ਹਨ, (ਇਹਨਾਂ ਤੀਰਥ-ਇਸ਼ਨਾਨਾਂ ਨਾਲ) ਪਰਮਾਤਮਾ ਰਤਾ ਭਰ ਭੀ ਪ੍ਰਸੰਨ ਨਹੀਂ ਹੁੰਦਾ । (ਮੇਰੀ ਤਾਂ ਇਹ ਤਾਂਘ ਹੈ ਕਿ) ਮੈਂ ਕਦੇ ਸਾਧ ਸੰਗਤਿ ਪ੍ਰਾਪਤ ਕਰ ਸਕਾਂ, (ਸਾਧ ਸੰਗਤਿ ਦੀ ਬਰਕਤਿ ਨਾਲ ਮਨ ਵਿਚ) ਸਦਾ ਆਤਮਕ ਆਨੰਦ ਬਣਿਆ ਰਹੇ, ਤੇ, ਮੇਰਾ ਮਨ ਗਿਆਨ ਦੇ ਸੁਰਮੇ ਨਾਲ (ਆਪਣੇ ਆਪ ਨੂੰ) ਪਵਿਤ੍ਰ ਕਰ ਲਏ ।੪। ਹੇ ਭਾਈ! ਸਾਰੇ ਹੀ ਆਸ੍ਰਮਾਂ ਦੇ ਧਰਮ ਕਮਾਇਆਂ ਭੀ ਮਨ ਨਹੀਂ ਪਤੀਜਦਾ । ਵਿਚਾਰ-ਹੀਨ ਮਨੁੱਖ ਸਿਰਫ਼ ਸਰੀਰ ਨੂੰ ਹੀ ਸਾਫ਼-ਸੁਥਰਾ ਕਰਦੇ ਰਹਿੰਦੇ ਹਨ । ਹੇ ਭਾਈ! (ਮੇਰੀ ਇਹ ਲਾਲਸਾ ਹੈ ਕਿ) ਪਰਮਾਤਮਾ ਦੇ ਪ੍ਰੇਮ-ਰੰਗ ਵਿਚ ਰੰਗਿਆ ਹੋਇਆ, ਪਰਮਾਤਮਾ ਦਾ ਰੂਪ ਕੋਈ ਮਹਾ ਪੁਰਖ ਲੱਭ ਪਏ, ਤੇ, ਉਹ ਮੇਰੇ ਮਨ ਦੀ ਭੈੜੀ ਮਤਿ ਦੀ ਮੈਲ ਦੂਰ ਕਰ ਦੇਵੇ ।੫। ਹੇ ਭਾਈ! ਜੇਹੜਾ ਮਨੁੱਖ (ਤੀਰਥ-ਇਸ਼ਨਾਨ ਆਦਿਕ ਮਿਥੇ ਹੋਏ) ਧਾਰਮਿਕ ਕਰਮਾਂ ਵਿਚ ਹੀ ਰੁੱਝਾ ਰਹਿੰਦਾ ਹੈ, ਰਤਾ-ਭਰ ਸਮੇ ਲਈ ਭੀ ਪਰਮਾਤਮਾ ਨਾਲ ਪਿਆਰ ਨਹੀਂ ਕਰਦਾ, (ਉਹ ਇਹਨਾਂ ਕੀਤੇ ਕਰਮਾਂ ਦੇ ਆਸਰੇ) ਮੁੜ ਮੁੜ ਅਹੰਕਾਰ ਵਿਚ ਟਿਕਿਆ ਰਹਿੰਦਾ ਹੈ, (ਇਹਨਾਂ ਕੀਤੇ ਧਾਰਮਿਕ ਕਰਮਾਂ ਵਿਚੋਂ ਕੋਈ ਭੀ ਕਰਮ) ਕਿਸੇ ਕੰਮ ਨਹੀਂ ਆਉਂਦਾ । ਹੇ ਭਾਈ! ਜਿਸ ਮਨੁੱਖ ਨੂੰ ਉਹ ਗੁਰੂ ਮਿਲ ਪੈਂਦਾ ਹੈ ਜੋ ਸਾਰੀਆਂ ਮੁਰਾਦਾਂ ਪੂਰੀਆਂ ਕਰਨ ਵਾਲਾ ਹੈ ਅਤੇ ਜਿਸ ਦੀ ਕਿਰਪਾ ਨਾਲ ਮਨੁੱਖ ਸਦਾ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਹੈ, ਉਸ ਗੁਰੂ ਦੀ ਕਿਰਪਾ ਨਾਲ ਕੋਈ ਭਾਗਾਂ ਵਾਲਾ ਮਨੁੱਖ ਪਰਮਾਤਮਾ ਨੂੰ ਆਪਣੀਆਂ ਅੱਖਾਂ ਨਾਲ (ਹਰ ਥਾਂ ਵੱਸਦਾ) ਵੇਖ ਲੈਂਦਾ ਹੈ ।੬। ਹੇ ਭਾਈ! ਜੇਹੜਾ ਮਨੁੱਖ ਮਨ ਦੇ ਹਠ ਨਾਲ (ਤਪ ਆਦਿਕ ਘਾਲ) ਕਰਦਾ ਹੈ, (ਪਰਮਾਤਮਾ ਉਸਦੀ ਇਸ ਮੇਹਨਤ ਨੂੰ) ਰਤਾ ਭਰ ਭੀ ਪਰਵਾਨ ਨਹੀਂ ਕਰਦਾ (ਕਿਉਂਕਿ) ਹੇ ਭਾਈ! ਉਹ ਮਨੁੱਖ ਤਾਂ ਬਗੁਲੇ ਵਾਂਗ ਹੀ ਸਮਾਧੀ ਲਾ ਰਿਹਾ ਹੁੰਦਾ ਹੈ; ਆਪਣੇ ਮਨ ਵਿਚ ਉਹ ਮਾਇਆ ਦਾ ਮੋਹ ਹੀ ਟਿਕਾਈ ਰੱਖਦਾ ਹੈ । ਹੇ ਭਾਈ! ਜੇ ਕੋਈ ਅਜੇਹਾ ਆਤਮਕ ਆਨੰਦ-ਦਾਤਾ ਮਿਲ ਪਏ, ਜੇਹੜਾ ਸਾਨੂੰ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਗੱਲ ਸੁਣਾਏ, ਤਾਂ ਉਸ ਨੂੰ ਮਿਲ ਕੇ ਸਾਡੀ ਆਤਮਕ ਅਵਸਥਾ ਉੱਚੀ ਹੋ ਸਕਦੀ ਹੈ ।੭। ਹੇ ਭਾਈ! ਜਿਸ ਮਨੁੱਖ ਉਤੇ ਪ੍ਰਭੂ-ਪਾਤਿਸ਼ਾਹ ਦਇਆਲ ਹੁੰਦਾ ਹੈ, (ਗੁਰੂ ਉਸ ਦੇ) ਮਾਇਆ ਦੇ ਬੰਧਨ ਕੱਟ ਦੇਂਦਾ ਹੈ । ਹੇ ਭਾਈ! ਮੇਰਾ ਮਨ (ਭੀ) ਗੁਰੂ ਦੇ ਸ਼ਬਦ ਵਿਚ (ਹੀ) ਮਗਨ ਰਹਿੰਦਾ ਹੈ । ਨਾਨਕ ਜੀ! (ਗੁਰੂ ਦੀ ਕਿਰਪਾ ਨਾਲ ਜਿਸ ਮਨੁੱਖ ਨੂੰ) ਸਾਰੇ ਡਰਾਂ ਤੋਂ ਰਹਿਤ ਗੋਬਿੰਦ ਮਿਲ ਪੈਂਦਾ ਹੈ, ਉਸ ਦੇ ਅੰਦਰ ਸਦਾ ਆਨੰਦ ਬਣਿਆ ਰਹਿੰਦਾ ਹੈ, ਪਰਮਾਤਮਾ ਦੇ ਚਰਨਾਂ ਵਿਚ ਲੀਨ ਰਹਿ ਕੇ ਉਹ ਮਨੁੱਖ ਸਾਰੇ ਸੁਖ ਪ੍ਰਾਪਤ ਕਰ ਲੈਂਦਾ ਹੈ ।੮। (ਹੇ ਭਾਈ! ਗੁਰੂ ਦੇ ਦਰ ਤੇ ਪਿਆਂ) ਮਨੁੱਖਾ ਜੀਵਨ ਵਾਲਾ ਸਫ਼ਰ ਕਾਮਯਾਬ ਹੋ ਜਾਂਦਾ ਹੈ । ਗੁਰੂ ਨੂੰ ਮਿਲ ਕੇ ਜਨਮ ਮਰਨ ਦੇ ਗੇੜ ਮੁੱਕ ਜਾਂਦੇ ਹਨ ।੧। ਰਹਾਉ । ਦੂਜਾ ।੧।੩।

अंग : 686
धनासरी महला ५ घरु ६ असटपदी ੴ सतिगुर प्रसादि ॥ जो जो जूनी आइओ तिह तिह उरझाइओ माणस जनमु संजोगि पाइआ ॥ ताकी है ओट साध राखहु दे करि हाथ करि किरपा मेलहु हरि राइआ ॥१॥ अनिक जनम भ्रमि थिति नही पाई ॥ करउ सेवा गुर लागउ चरन गोविंद जी का मारगु देहु जी बताई ॥१॥ रहाउ ॥ अनिक उपाव करउ माइआ कउ9 बचिति धरउ मेरी मेरी करत सद ही विहावै ॥ कोई ऐसो रे भेटै संतु मेरी लाहै सगल चिंत ठाकुर सिउ मेरा रंगु लावै ॥२॥ पड़े रे सगल बेद नह चूके मन भेद इकु खिनु न धीरहि मेरे घर के पंचा ॥ कोई ऐसो रे भगतु जु माइआ ते रहतु इकु अंम्रित नामु मेरै रिदै सिंचा ॥३॥ जेते रे तीरथ नाए अहंबुधि मैलु लाए घर को ठाकुरु इकु तिलु न मानै ॥ कदि पावउ साधसंगु हरि हरि सदा आनंदु गिआन अंजनि मेरा मनु इसनानै ॥४॥ सगल अस्रम कीने मनूआ नह पतीने बिबेकहीन देही धोए ॥ कोई पाईऐ रे पुरखु बिधाता पारब्रहम कै रंगि राता मेरे मन की दुरमति मलु खोए ॥५॥ करम धरम जुगता निमख न हेतु करता गरबि गरबि पड़ै कही न लेखै ॥ जिसु भेटीऐ सफल मूरति करै सदा कीरति गुर परसादि कोऊ नेत्रहु पेखै ॥६॥ मनहठि जो कमावै तिलु न लेखै पावै बगुल जिउ धिआनु लावै माइआ रे धारी ॥ कोई ऐसो रे सुखह दाई प्रभ की कथा सुनाई तिसु भेटे गति होइ हमारी ॥७॥ सुप्रसंन गोपाल राइ काटै रे बंधन माइ गुर कै सबदि मेरा मनु राता ॥ सदा सदा आनंदु भेटिओ निरभै गोबिंदु सुख नानक लाधे हरि चरन पराता ॥८॥ सफल सफल भई सफल जात्रा ॥ आवण जाण रहे मिले साधा ॥१॥ रहाउ ॥ दूजा ॥१॥३॥
अर्थ: हे गुरु! जो जो जीव (जिस किसी) जून में आया है, उस उस (जून) में ही (माया के मोह में) फंस रहा है। मानव जनम (किसी ने) किस्मत से प्राप्त किया है। हे गुरु! मैंने तो तेरा आसरा देखा है। अपना हाथ दे के (मुझे माया के मोह से) बचा ले। मेहर करके मुझे प्रभु-पातशाह से मिला दे।1। हे सतिगुरु! अनेक जूनियों में भटक-भटक के (जूनियों से बचने का और कोई) ठिकाना नहीं मिला। अब मैं तेरी शरण में आ पड़ा हुआ हूँ, मैं तेरी ही सेवा करता हूँ, मुझे परमात्मा (के मिलाप) का रास्ता बता दे।1। रहाउ। हे भाई! मैं (नित्य) माया की खातिर (ही) अनेक तरह के उपाय करता रहता हूँ, मैं (माया को ही) विशेष तौर पर अपने मन में बसाए रखता हूँ। हमेशा ‘मेरी माया, मेरी माया’ करते हुए ही (मेरी उम्र बीतती) जा रही है। (अब मेरा जी करता है कि) मुझे कोई ऐसा संत मिल जाए, जो (मेरे अँदर से माया वाली) सारी सोच दूर कर दे, और, परमात्मा के साथ मेरा प्यार बना दे।2। हे भाई! सारे वेद पढ़ के देखे हैं, (इनके पढ़ने से परमात्मा से बरकरार) मन की दूरी समाप्त नहीं होती, (वेद आदि को पढ़ने से) ज्ञान-इंद्रिय एक पल के लिए भी शांत नहीं होती। हे भाई! कोई ऐसा भक्त (मिल जाए) जो (स्वयं) माया से निर्लिप हो (वही भक्त) मेरे हृदय को आत्मिक जीवन देने वाले नाम-जल (अमृत) से सींच सकता है।3। हे भाई! जितने भी तीर्थ हैं अगर उन पर स्नान किया जाए, वह स्नान बल्कि मन में अहंकार की मैल चढ़ा देते हैं, (इन तीर्थ-स्नानों से) परमात्मा जरा सा भी प्रसन्न नहीं होता। (मेरी तो तमन्ना ये है कि) कभी मैं भी साधु-संगत प्राप्त कर सकूँ, (साधु-संगत की इनायत से मन में) सदा आत्मिक आनंद बना रहे, और, मेरा मन ज्ञान के अंजन से (अपने आप को) पवित्र कर ले।4। हे भाई! सारे ही आश्रमों के धर्म कमाने से भी मन नहीं पतीजता। विचार-हीन मनुष्य सिर्फ शरीर को ही साफ-सुथरा करते रहते हैं। हे भाई! (मेरी ये लालसा है कि) परमात्मा के प्रेम-रंग में रंगा हुआ, परमात्मा का रूप कोई महापुरुष मिल जाए, तो वह मेरे मन की बुरी मति की मैल दूर कर दे।5। हे भाई! जो मनुष्य (तीर्थ-स्नान आदि निहित हुए) धार्मिक कर्मों में ही व्यस्त रहता है, जरा से वक्त के लिए भी परमात्मा को प्यार नहीं करता, (वह इन किए कर्मों के आसरे) बार-बार अहंकार में टिका रहता है, (इन किए धार्मिक कर्मों में कोई भी कर्म उसके) किसी के काम नहीं आता। हे भाई! जिस मनुष्य को वह गुरु मिल जाता है जो सारी मुरादें पूरी करने वाला है और जिसकी कृपा से मनुष्य सदा परमात्मा की महिमा करता है, उसकी कृपा से कोई भाग्यशाली मनुष्य परमात्मा को अपनी आँखों से (हर जगह बसता) देख लेता है।6। हे भाई! जो मनुष्य मन के हठ से (तप आदि मेहनत) करता है, (परमात्मा उसकी इस मेहनत को) जरा सा भी स्वीकार नहीं करता (क्योंकि) हे भाई! वह मनुष्य तो बगुले की तरह ही समाधि लगा रहा होता है; अपने मन में वह माया का मोह ही टिकाए रखता है। हे भाई! अगर कोई ऐसा आत्मिक-आनंद का दाता मिल जाए, जो हमें परमात्मा के महिमा की बातें सुनाए, तो उसको मिल के हमारी आत्मिक अवस्था ऊँची हो सकती है।7। हे भाई! जिस मनुष्य पर प्रभु-पातशाह दयालु होता है, (गुरु उसके) माया के बंधन काट देता है। हे भाई! मेरा मन (भी) गुरु के शब्द में (ही) मगन रहता है। हे नानक! (गुरु की कृपा से जिस मनुष्य को) सारे डरों से रहित गोबिंद मिल जाता है, उसके अंदर सदा आनंद बना रहता है, परमात्मा के चरणों में लीन रह के वह मनुष्य सारे सुख प्राप्त कर लेता है।8। (हे भाई! गुरु के दर पर पड़ने से) मानव-जीवन वाली यात्रा सफल हो जाती है। गुरु को मिल के जनम-मरण के चक्कर समाप्त हो जाते हैं।1। रहाउ दूजा।1।3।

ਅੰਗ : 674
ਧਨਾਸਿਰੀ ਮਹਲਾ ੫ ॥ ਅਬ ਹਰਿ ਰਾਖਨਹਾਰੁ ਚਿਤਾਰਿਆ ॥ ਪਤਿਤ ਪੁਨੀਤ ਕੀਏ ਖਿਨ ਭੀਤਰਿ ਸਗਲਾ ਰੋਗੁ ਬਿਦਾਰਿਆ ॥੧॥ ਰਹਾਉ ॥ ਗੋਸਟਿ ਭਈ ਸਾਧ ਕੈ ਸੰਗਮਿ ਕਾਮ ਕ੍ਰੋਧੁ ਲੋਭੁ ਮਾਰਿਆ ॥ ਸਿਮਰਿ ਸਿਮਰਿ ਪੂਰਨ ਨਾਰਾਇਨ ਸੰਗੀ ਸਗਲੇ ਤਾਰਿਆ ॥੧॥ ਅਉਖਧ ਮੰਤ੍ਰ ਮੂਲ ਮਨ ਏਕੈ ਮਨਿ ਬਿਸ੍ਵਾਸੁ ਪ੍ਰਭ ਧਾਰਿਆ ॥ ਚਰਨ ਰੇਨ ਬਾਂਛੈ ਨਿਤ ਨਾਨਕੁ ਪੁਨਹ ਪੁਨਹ ਬਲਿਹਾਰਿਆ ॥੨॥੧੬॥
ਅਰਥ: ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਇਸ ਮਨੁੱਖਾ ਜਨਮ ਵਿਚ (ਵਿਕਾਰਾਂ ਤੋਂ) ਬਚਾ ਸਕਣ ਵਾਲੇ ਪਰਮਾਤਮਾ ਨੂੰ ਯਾਦ ਕਰਨਾ ਸ਼ੁਰੂ ਕਰ ਦਿੱਤਾ, ਪਰਮਾਤਮਾ ਨੇ ਇਕ ਛਿਨ ਵਿਚ ਉਹਨਾਂ ਨੂੰ ਵਿਕਾਰੀਆਂ ਤੋਂ ਪਵਿਤ੍ਰ ਜੀਵਨ ਵਾਲੇ ਬਣਾ ਦਿੱਤਾ, ਉਹਨਾਂ ਦਾ ਸਾਰਾ ਰੋਗ ਕੱਟ ਦਿੱਤਾ।1। ਰਹਾਉ। ਹੇ ਭਾਈ! ਗੁਰੂ ਦੀ ਸੰਗਤਿ ਵਿਚ ਜਿਨ੍ਹਾਂ ਮਨੁੱਖਾਂ ਦਾ ਮੇਲ ਹੋ ਗਿਆ, (ਪਰਮਾਤਮਾ ਨੇ ਉਹਨਾਂ ਦੇ ਅੰਦਰੋਂ) ਕਾਮ ਕ੍ਰੋਧ ਲੋਭ ਮਾਰ ਮੁਕਾਇਆ। ਸਰਬ-ਵਿਆਪਕ ਪਰਮਾਤਮਾ ਦਾ ਨਾਮ ਮੁੜ ਮੁੜ ਸਿਮਰ ਕੇ ਉਹਨਾਂ ਨੇ ਆਪਣੇ ਸਾਰੇ ਸਾਥੀ ਭੀ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲਏ।1। ਹੇ ਮਨ! ਪਰਮਾਤਮਾ ਦਾ ਇਕ ਨਾਮ ਹੀ ਸਾਰੀਆਂ ਦਵਾਈਆਂ ਦਾ ਮੂਲ ਹੈ, ਸਾਰੇ ਮੰਤ੍ਰਾਂ ਦਾ ਮੂਲ ਹੈ। ਜਿਸ ਮਨੁੱਖ ਨੇ ਆਪਣੇ ਮਨ ਵਿਚ ਪਰਮਾਤਮਾ ਵਾਸਤੇ ਸਰਧਾ ਧਾਰ ਲਈ ਹੈ, ਨਾਨਕ ਉਸ ਮਨੁੱਖ ਦੇ ਚਰਨਾਂ ਦੀ ਧੂੜ ਸਦਾ ਮੰਗਦਾ ਹੈ, ਨਾਨਕ ਉਸ ਮਨੁੱਖ ਤੋਂ ਸਦਾ ਸਦਕੇ ਜਾਂਦਾ ਹੈ।2। 16।

अंग : 674
धनासिरी महला ५ ॥ अब हरि राखनहारु चितारिआ ॥ पतित पुनीत कीए खिन भीतरि सगला रोगु बिदारिआ ॥१॥ रहाउ ॥ गोसटि भई साध कै संगमि काम क्रोधु लोभु मारिआ ॥ सिमरि सिमरि पूरन नाराइन संगी सगले तारिआ ॥१॥ अउखध मंत्र मूल मन एकै मनि बिस्वासु प्रभ धारिआ ॥ चरन रेन बांछै नित नानकु पुनह पुनह बलिहारिआ ॥२॥१६॥
अर्थ: हे भाई ! जिन मनुष्यों ने इस मनुखा जन्म में (विकारों से) बचा सकने वाले परमात्मा को याद करना शुरू कर दिया, परमात्मा ने एक छिन में उनको विकारीआँ से पवित्र जीवन वाले बना दिया, उन का सारा रोग काट दिया।1।रहाउ। हे भाई ! गुरु की संगत में जिन मनुष्यों का मेल हो गया, (परमात्मा ने उन के अंदर से) काम क्रोध लोभ मार मुकाया। सर्व-व्यापक परमात्मा का नाम बार बार सिमर के उन्हों ने आपने सारे साथी भी (संसार-सागर से) पार निकाल लए।1। हे मन ! परमात्मा का एक नाम ही सभी दवाइयों का मूल है, सारे मंत्रों का मूल है। जिस मनुख ने आपने मन में परमात्मा के लिए श्रद्धा धार के लिए है, नानक उस मनुख के चरणों की धूल सदा माँगता है, नानक उस मनुख से सदा सदके जाता है।2।16।

ਅੰਗ : 612
ਸੋਰਠਿ ਮਹਲਾ ੫ ॥ ਚਰਨ ਕਮਲ ਸਿਉ ਜਾ ਕਾ ਮਨੁ ਲੀਨਾ ਸੇ ਜਨ ਤ੍ਰਿਪਤਿ ਅਘਾਈ ॥ ਗੁਣ ਅਮੋਲ ਜਿਸੁ ਰਿਦੈ ਨ ਵਸਿਆ ਤੇ ਨਰ ਤ੍ਰਿਸਨ ਤ੍ਰਿਖਾਈ ॥੧॥ ਹਰਿ ਆਰਾਧੇ ਅਰੋਗ ਅਨਦਾਈ ॥ ਜਿਸ ਨੋ ਵਿਸਰੈ ਮੇਰਾ ਰਾਮ ਸਨੇਹੀ ਤਿਸੁ ਲਾਖ ਬੇਦਨ ਜਣੁ ਆਈ ॥ ਰਹਾਉ ॥ ਜਿਹ ਜਨ ਓਟ ਗਹੀ ਪ੍ਰਭ ਤੇਰੀ ਸੇ ਸੁਖੀਏ ਪ੍ਰਭ ਸਰਣੇ ॥ ਜਿਹ ਨਰ ਬਿਸਰਿਆ ਪੁਰਖੁ ਬਿਧਾਤਾ ਤੇ ਦੁਖੀਆ ਮਹਿ ਗਨਣੇ ॥੨॥ ਜਿਹ ਗੁਰ ਮਾਨਿ ਪ੍ਰਭੂ ਲਿਵ ਲਾਈ ਤਿਹ ਮਹਾ ਅਨੰਦ ਰਸੁ ਕਰਿਆ ॥ ਜਿਹ ਪ੍ਰਭੂ ਬਿਸਾਰਿ ਗੁਰ ਤੇ ਬੇਮੁਖਾਈ ਤੇ ਨਰਕ ਘੋਰ ਮਹਿ ਪਰਿਆ ॥੩॥ ਜਿਤੁ ਕੋ ਲਾਇਆ ਤਿਤ ਹੀ ਲਾਗਾ ਤੈਸੋ ਹੀ ਵਰਤਾਰਾ ॥ ਨਾਨਕ ਸਹ ਪਕਰੀ ਸੰਤਨ ਕੀ ਰਿਦੈ ਭਏ ਮਗਨ ਚਰਨਾਰਾ ॥੪॥੪॥੧੫॥
ਅਰਥ: ਹੇ ਭਾਈ! ਜਿਨ੍ਹਾਂ ਮਨੁੱਖਾਂ ਦਾ ਮਨ ਪ੍ਰਭੂ ਦੇ ਕੌਲ ਫੁੱਲਾਂ ਵਰਗੇ ਕੋਮਲ ਚਰਨਾਂ ਨਾਲ ਪਰਚ ਜਾਂਦਾ ਹੈ, ਉਹ ਮਨੁੱਖ (ਮਾਇਆ ਵਲੋਂ) ਪੂਰੇ ਤੌਰ ਤੇ ਸੰਤੋਖੀ ਰਹਿੰਦੇ ਹਨ। ਪਰ ਜਿਸ ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦੇ ਅਮੋਲਕ ਗੁਣ ਨਹੀਂ ਆ ਵੱਸਦੇ, ਉਹ ਮਨੁੱਖ ਮਾਇਆ ਦੀ ਤ੍ਰਿਸ਼ਨਾ ਵਿਚ ਫਸੇ ਰਹਿੰਦੇ ਹਨ।1। ਹੇ ਭਾਈ! ਪਰਮਾਤਮਾ ਦਾ ਆਰਾਧਨ ਕਰਨ ਨਾਲ ਨਰੋਏ ਹੋ ਜਾਈਦਾ ਹੈ, ਆਤਮਕ ਅਨੰਦ ਬਣਿਆ ਰਹਿੰਦਾ ਹੈ। ਪਰ ਜਿਸ ਮਨੁੱਖ ਨੂੰ ਮੇਰਾ ਪਿਆਰਾ ਪ੍ਰਭੂ ਭੁੱਲ ਜਾਂਦਾ ਹੈ, ਉਸ ਉਤੇ (ਇਉਂ) ਜਾਣੋ (ਜਿਵੇਂ) ਲੱਖਾਂ ਤਕਲਫ਼ਿਾਂ ਆ ਪੈਂਦੀਆਂ ਹਨ। ਰਹਾਉ। ਹੇ ਪ੍ਰਭੂ! ਜਿਨ੍ਹਾਂ ਮਨੁੱਖਾਂ ਨੇ ਤੇਰਾ ਆਸਰਾ ਲਿਆ, ਉਹ ਤੇਰੀ ਸ਼ਰਨ ਵਿਚ ਰਹਿ ਕੇ ਸੁਖ ਮਾਣਦੇ ਹਨ। ਪਰ, ਹੇ ਭਾਈ! ਜਿਨ੍ਹਾਂ ਮਨੁੱਖਾਂ ਨੂੰ ਸਰਬ-ਵਿਆਪਕ ਕਰਤਾਰ ਭੁੱਲ ਜਾਂਦਾ ਹੈ, ਉਹ ਮਨੁੱਖ ਦੁਖੀਆਂ ਵਿਚ ਗਿਣੇ ਜਾਂਦੇ ਹਨ।2। ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਗੁਰੂ ਦੀ ਆਗਿਆ ਮੰਨ ਕੇ ਪਰਮਾਤਮਾ ਵਿਚ ਸੁਰਤਿ ਜੋੜ ਲਈ, ਉਹਨਾਂ ਨੇ ਬੜਾ ਆਨੰਦ ਬੜਾ ਰਸ ਮਾਣਿਆ। ਪਰ ਜੇਹੜੇ ਮਨੁੱਖ ਪਰਮਾਤਮਾ ਨੂੰ ਭੁਲਾ ਕੇ ਗੁਰੂ ਵਲੋਂ ਮੂੰਹ ਮੋੜੀ ਰੱਖਦੇ ਹਨ ਉਹ ਭਿਆਨਕ ਨਰਕ ਵਿਚ ਪਏ ਰਹਿੰਦੇ ਹਨ।3। ਹੇ ਨਾਨਕ! (ਜੀਵਾਂ ਦੇ ਕੀਹ ਵੱਸ?) ਜਿਸ ਕੰਮ ਵਿਚ ਪਰਮਾਤਮਾ ਕਿਸੇ ਜੀਵ ਨੂੰ ਲਾਂਦਾ ਹੈ ਉਸੇ ਕੰਮ ਵਿਚ ਹੀ ਉਹ ਲੱਗਾ ਰਹਿੰਦਾ ਹੈ,ਹਰੇਕ ਜੀਵ ਉਹੋ ਜਿਹੀ ਵਰਤੋਂ ਹੀ ਕਰਦਾ ਹੈ। ਜਿਨ੍ਹਾਂ ਮਨੁੱਖਾਂ ਨੇ (ਪ੍ਰਭੂ ਦੀ ਪ੍ਰੇਰਨਾ ਨਾਲ) ਸੰਤ ਜਨਾਂ ਦਾ ਆਸਰਾ ਲਿਆ ਹੈ ਉਹ ਅੰਦਰੋਂ ਪ੍ਰਭੂ ਦੇ ਚਰਨਾਂ ਵਿਚ ਹੀ ਮਸਤ ਰਹਿੰਦੇ ਹਨ।4। 4।15।

अंग : 612
सोरठि महला ५ ॥ चरन कमल सिउ जा का मनु लीना से जन त्रिपति अघाई ॥ गुण अमोल जिसु रिदै न वसिआ ते नर त्रिसन त्रिखाई ॥१॥ हरि आराधे अरोग अनदाई ॥ जिस नो विसरै मेरा राम सनेही तिसु लाख बेदन जणु आई ॥ रहाउ ॥ जिह जन ओट गही प्रभ तेरी से सुखीए प्रभ सरणे ॥ जिह नर बिसरिआ पुरखु बिधाता ते दुखीआ महि गनणे ॥२॥ जिह गुर मानि प्रभू लिव लाई तिह महा अनंद रसु करिआ ॥ जिह प्रभू बिसारि गुर ते बेमुखाई ते नरक घोर महि परिआ ॥३॥ जितु को लाइआ तित ही लागा तैसो ही वरतारा ॥ नानक सह पकरी संतन की रिदै भए मगन चरनारा ॥४॥४॥१५॥
अर्थ: हे भाई ! जिन मनुष्यों का मन भगवान के कमल के फूल फूलों जैसे कोमल चरणों के साथ परच जाता है, वह मनुख (माया की तरफ से) पूरे तौर पर संतोखी रहते हैं। पर जिस जिस मनुख के हृदय में परमात्मा के अमोलक गुण नहीं बसते , वह मनुख माया की त्रिशना में फसे रहते हैं।1। हे भाई ! परमात्मा का आराधन करने के साथ नरोए हो जाते हैं, आत्मिक अनंद बना रहता है। पर जिस मनुख को मेरा प्यारा भगवान भुल जाता है, उस ऊपर (इस प्रकार) जानो (जैसे) लाखों तकलीफें आ पड़ती हैं।रहाउ। हे भगवान ! जिन मनुष्यों ने तेरा सहारा लिया,वह तेरी शरण में रह के सुख मनाते हैं। पर,हे भाई ! जिन मनुष्यों को सर्व-व्यापक करतार भुल जाता है, वह मनुख दुखीयों में गिने जाते हैं।2। हे भाई ! जिन मनुष्यों ने गुरु की आज्ञा मान कर के परमात्मा में सुरति जोड़ ली, उन्हों ने बड़ा आनंद बड़ा रस मनाया। पर जो मनुख परमात्मा को भुला के गुरु की तरफ से मुँह मोड़ी रखते हैं वह भयानक नरक में पड़े रहते हैं।3। हे नानक ! (जीवों के क्या वश ?) जिस काम में परमात्मा किसी जीव को लगाता है उसे काम में ही वह लगा रहता है, हरेक जीव उसी प्रकार काम करता है। जिन मनुष्यों ने (भगवान की प्रेरणा के साथ) संत जनों का सहारा लिया है वह अंदर से भगवान के चरणों में ही मस्त रहते हैं।4।4।15।

Begin typing your search term above and press enter to search. Press ESC to cancel.

Back To Top