18 ਦਸੰਬਰ 1845
ਮੁੱਦਕੀ ਦੀ ਜੰਗ (ਜੰਗ ਸਿੰਘਾਂ ਤੇ ਫਿਰੰਗੀਆਂ)
ਸ਼ਾਹ ਮੁਹੰਮਦਾ ਗੋਰਿਆਂ ਛੇੜ ਛੇੜੀ,
ਮੁਲਕ ਪਾਰ ਦਾ ਮੱਲਿਆ ਆਨ ਮੀਆਂ ।
ਇਹ ਜੰਗ ਲਾਹੌਰ ਦਰਬਾਰ ਵੱਲੋਂ ਨਹੀਂ , ਗੋਰਾਸ਼ਾਹੀ ਵੱਲੋਂ ਛੇੜੀ ਗਈ ਸੀ । ਮੁਦਕੀ ਦੀ ਜੰਗ ਵਕਤ ਸਿੱਖਾਂ ਦਾ ਵਜ਼ੀਰ ਅਤੇ ਸੈਨਾਪਤੀ ਅੰਗਰੇਜ਼ਾਂ ਦੇ ਜ਼ਰ ਖ਼ਰੀਦ ਗੁਲਾਮ ਬਣ ਚੁਕੇ ਸਨ । ਲਾਲ ਸਿੰਘ , ਤੇਜਾ ਸਿੰਘ ਤੇ ਗੁਲਾਬ ਸਿੰਘ ਡੋਗਰੇ ਨੇ ਅੰਗਰੇਜ਼ਾਂ ਨੂੰ ਹਰ ਹਾਲਤ ਵਿਚ ਮੈਦਾਨ ਫ਼ਤਹ ਕਰਵਾਉਣ ਦਾ ਕੌਲ੍ਹ ਦਿੱਤਾ ਹੋਇਆ ਸੀ । ਇਸ ਲਈ ਹੀ ਦਰਿਆ ਪਾਰ ਆਪਣੇ ਇਲਾਕੇ ਵਿਚ ਆ ਕੇ ਵੀ , ਸਿੱਖ ਫੌਜਾਂ ਦੇ ਜਜ਼ਬਾਤਾਂ ਅਤੇ ਨੀਤੀ ਦੀ ਪਰਵਾਹ ਕੀਤੇ ਬਿਨਾਂ ਲਾਲ ਸਿੰਘ ਨੇ ਫਿਰੋਜ਼ਪੁਰ ਅੰਗਰੇਜ਼ ਛਉਣੀ ਤੇ ਹਮਲਾ ਨਹੀਂ ਕੀਤਾ ; ਸਗੋਂ ਉਥੋਂ ਦੇ ਪੌਲੀਟੀਕਲ ਏਜੰਟ ਪੀਟਰ ਨਿਕਲਸਨ ਨਾਲ ਚਿੱਠੀ ਪੱਤਰ ਕਰਕੇ ਉਸਤੋਂ ਪੁਛਿਆ :-
” ਮੈਂ ਫੌ਼ਜ ਨਾਲ ਦਰਿਆ ਪਾਰ ਹੋ ਆਇਆ ਹਾਂ । ਤੁਹਾਨੂੰ ਮੇਰੀ ਅੰਗਰੇਜ਼ਾਂ ਨਾਲ ਦੋਸਤੀ ਦਾ ਪਤਾ ਹੀ ਹੈ।ਮੈਨੂੰ ਦੱਸੋ ਹੁਣ ਮੈਂ ਕੀ ਕਰਾਂ।”
ਜੁਆਬ ਵਿਚ ਨਿਕਲਸਨ ਨੇ ਲਿਖਿਆ “ਫੀਰੋਜ਼ਪੁਰ ਤੇ ਹੱਲਾ ਨ ਕਰਨਾ ।ਜਿਨਾ ਚਿਰ ਹੋ ਸਕੇ , ਅਟਕੇ ਰਹੋ ਅਤੇ ਫੇਰ ਗਵਰਨਰ ਜਨਰਲ ਵਲ ਨੂੰ ਕੂਚ ਕਰਨਾ।”
ਕਰਨਲ ਮੂਤੋ, ਜੌਨ ਲਡਲੋ ਆਦਿ ਮੰਨਦੇ ਹਨ ਕਿ, ਜੇ ਕਿਤੇ ਲਾਲ ਸਿੰਘ ਫ਼ਿਰੋਜ਼ਪੁਰ ਤੇ ਹਮਲਾ ਕਰ ਦਿੰਦਾ ਤਾਂ ਸਾਰੀ ਤਾਰੀਖ਼ ਨੇ ਹੀ ਪਲਟ ਜਾਣਾ ਸੀ, ਇਹ ਹਾਰ ਨੇ ਅੰਗਰੇਜ਼ਾਂ ਦੇ ਪੈਰਾਂ ਥੱਲੋਂ ਜ਼ਮੀਨ ਕੱਢ ਲੈਣੀ ਸੀ ।ਕੈਪਟਨ ਮਰੇ ਵੀ ਲਿਖਦਾ ਕਿ ਜੇ ਖਾਲਸਾ ਫੌ਼ਜ ਵਾਂਗ ਉਹਨਾਂ ਦੇ ਆਗੂ ਵੀ ਇਮਾਨਦਾਰ ਹੁੰਦੇ ਤਾਂ ਫ਼ਿਰੋਜ਼ਪੁਰ ਡਵੀਜ਼ਨ ਤਬਾਹੀ ਤੋਂ ਨ ਬਚ ਪਾਉਂਦੀ। ਪਰ ……!
ਅੰਗਰੇਜ਼ਾਂ ਦੀਆਂ 12 ਪੈਦਲ ਬਟਾਲੀਅਨਾਂ ਦੇ ਸਾਹਮਣੇ ਸਿੱਖਾਂ ਦੀਆਂ ਕੇਵਲ ਤਿੰਨ ਪੈਦਲ ਬਟਾਲੀਅਨਾਂ ਸਨ । 2000 ਪੈਦਲ ਤੇ 8000 ਘੋੜ ਚੜੇ ਤੇ ਕੋਈ 22 ਤੋਪਾਂ ਨਾਲ ਉਹ ਮੁੱਦਕੀ ਦੇ ਮੈਦਾਨ ਵਿਚ ਦੁਪਿਹਰ ਤੋਂ ਬਾਅਦ ਪਹੁੰਚੇ। ਲੜਾਈ ਦੀ ਸ਼ੁਰੂਆਤ ਵਿਚ ਹੀ ਸਿੱਖ ਫੌਜ ਦਾ ਵਜ਼ੀਰ ਅੰਗਰੇਜ਼ਾਂ ਨਾਲ ਯਾਰੀ ਨਿਭਾਉਂਦਿਆਂ ਦੌੜ ਗਿਆ । ਕਨਿੰਘਮ ਲਿਖਦਾ ਹੈ :
” ਹੱਲਾ ਕਰਨ ਵੇਲੇ ਲਾਲ ਸਿੰਘ ਫ਼ੌਜਾਂ ਦਾ ਮੁਹਰੀ ਸੀ , ਪਰ ਮੂਲ ਤੇ ਗਿਣੀ ਮਿਥੀ ਸਾਜ਼ਸ਼ ਅਨੁਸਾਰ ਉਹ ਫ਼ੌਜਾਂ ਦੀ ਮੁਠ ਭੇੜ ਕਰਵਾ ਕੇ ਤੇ ਅੰਗਰੇਜ਼ ਦੁਸ਼ਮਣ ਨਾਲ ਉਲਝਾ ਕੇ ਆਪ ਉਨ੍ਹਾਂ ਨੂੰ ਛੱਡ ਗਿਆ ,ਤਾਂ ਜੋ , ਜਿਵੇਂ ਉਹਨਾਂ ਦੀ ਮਰਜੀ ਹੋਵੇ , ਆਪਣੀ ਬੇ ਮੁਹਾਰੀ ਬਹਾਦਰੀ ਦੇ ਜੌਹਰ ਪਏ ਵਿਖਾਉਣ।”
ਲਾਲ ਸਿੰਘ ਦੇ ਨਾਲ ਹੀ ਅਯੁੱਧਿਆ ਪ੍ਰਸਾਦ , ਅਮਰ ਨਾਥ ਤੇ ਬਖ਼ਸ਼ੀ ਘਨੱਈਆ ਲਾਲ ਭੱਜ ਤੁਰੇ , ਪਰ ਫਿਰ ਵੀ ਫ਼ਰਾਸੀਸੀ ਬ੍ਰਿਗੇਡ ਦੇ ਸਹਾਇਕ ਕਮਾਂਡਰ ਜਨਰਲ ਰਾਮ ਸਿੰਘ , ਜਨਰਲ ਮਹਿਤਾਬ ਸਿੰਘ ਮਜੀਠੀਆ , ਬੁਧ ਸਿੰਘ , ਚਤਰ ਸਿੰਘ ਕਾਲਿਆਂ ਵਾਲਾ ਆਦਿ ਫ਼ੌਜ ਨੂੰ ਹੱਲਾਸ਼ੇਰੀ ਦੇ ਰਹੇ ਸਨ । ਜਾਰਜ ਬਰੂਸ ਲਿਖਦਾ ਹੈ ਕਿ ਹੁਣ ਹਾਲਤ ਇਹ ਸੀ :-
” ਸਿੱਖਾਂ ਦੇ ਇਕ ਪੈਦਲ ਫ਼ੌਜੀ ਦੇ ਮੁਕਾਬਲੇ ਅੰਗਰੇਜ਼ਾਂ ਦੇ ਪੰਜ ਪੈਦਲ ਫ਼ੌਜੀ ਸਨ, ਪਰ ਫਿਰ ਵੀ ਉਹ (ਅੰਗਰੇਜ਼) ਪਿੱਛੇ ਧੱਕ ਦਿੱਤੇ ਗਏ।”
ਇਸ ਵਕਤ ਅੰਗਰੇਜ਼ਾਂ ਦੇ ਪੂਰਬੀਏ ਫ਼ੌਜੀ ਜੋ ਛਿਲੜਾਂ ਲਈ ਲੜ ਰਹੇ ਸਨ , ਉਹ ਭੱਜ ਉੱਠੇ । ਜਦ ਗਫ਼ ਨੂੰ ਪਤਾ ਲੱਗਾ ਤਾਂ ਉਸਨੇ ਕੈਪਟਨ ਹੈਵਲਾਕ ਨੂੰ ਇਹਨਾਂ ਨੂੰ ਰੋਕਣ ਲਈ ਭੇਜਿਆ । ਜਾਰਜ ਬਰੂਸ ਲਿਖਦਾ :-
” ਬਹੁਤ ਸਾਰੇ ਪੂਰਬੀਏ ਫ਼ੌਜੀ , ਜਿਨ੍ਹਾਂ ਨੇ ਹਿੰਦੁਸਤਾਨ ਵਿੱਚ ਇੰਨੀ ਭਿਆਨਕ ਤੇ ਤਬਾਹੀ ਵਾਲੀ ਜੰਗ ਅਜੇ ਤਕ ਨਹੀਂ ਸੀ ਲੜੀ , ਤੋਪਾਂ ਦੀ ਭਿਆਨਕ ਮਾਰ ਤੋਂ ਬਚਣ ਲਈ ਘਬਰਾਹਟ ਵਿਚ ਜਾਂ ਡਰ ਕਾਰਨ ਵਫ਼ਾਦਾਰੀ ਭੁੱਲਦੇ ਹੋਏ ਇਕਦਮ ਮੈਦਾਨ ‘ਚੋਂ ਭੱਜ ਪਏ।ਹੀਊ ਗਫ਼ ਨੇ ਉਨ੍ਹਾਂ ਨੂੰ ਰੋਕਣ ਵਾਸਤੇ ਕੈਪਟਨ ਹੈਨਰੀ ਹੈਵਲਾਕ ਨੂੰ ਉਹਨਾਂ ਦੇ ਮਗਰ ਭੇਜਿਆ ਜੋ ਘੋੜਾ ਭਜਾਉਂਦਾ ਹੋਇਆ ਉਹਨਾਂ ਕੋਲ ਪਹੁੰਚ ਕੇ ਉੱਚੀ ਉੱਚੀ ਚੀਕ ਚੀਕ ਕੇ ਕਹਿ ਰਿਹਾ ਸੀ ਕਿ ਦੁਸ਼ਮਣ ਤੁਹਾਡੇ ਸਾਹਮਣੇ ਹੈ , ਤੁਹਾਡੇ ਪਿਛੇ ਨਹੀਂ ।”
ਸਿੱਖ ਫੌ਼ਜੀਆਂ ਤੇ ਪੂਰਬੀਏ ਅੰਗਰੇਜ਼ ਫੌ਼ਜੀਆਂ ਦੇ ਸੁਭਾਅ ਵਿਚਲਾ ਅੰਤਰ ਕਨਿੰਘਮ ਨੇ ਬਹੁਤ ਸੋਹਣਾ ਬਿਆਨ ਕੀਤਾ:-
” ਹਰ ਸਿੱਖ ਇਸ ਕਾਰਜ ਨੂੰ ਆਪਣਾ ਸਮਝਦਾ ਸੀ ।ਉਹ ਮਜ਼ਦੂਰ ਦਾ ਕੰਮ ਵੀ ਕਰਦਾ ਸੀ ਤੇ ਬੰਦੂਕ ਵੀ ਧਾਰਨ ਕਰਦਾ ਸੀ ।ਉਹ ਤੋਪਾਂ ਖਿੱਚਦਾ , ਬੌਲਦ ਹਿੱਕਦਾ , ਸਾਰਬਾਨੀ ਕਰਦਾ ਅਤੇ ਚਾਈਂ ਚਾਈਂ ਬੇੜੀਆਂ ਤੇ ਮਾਲ ਲੱਦਦਾ ਤੇ ਲਾਹੁੰਦਾ ਸੀ ।ਇਸਦੇ ਮੁਕਾਬਲੇ ਤੇ ਅੰਗਰੇਜ਼ ਫ਼ੌਜ ਦੇ ਹਿੰਦੁਸਤਾਨੀ ਫ਼ੌਜੀ ਕੇਵਲ ਪੈਸੇ ਲਈ ਲੜ ਰਹੇ ਸਨ ।ਇਹਨਾਂ ਭਾੜੇ ਦੇ ਟੱਟੂ ਫ਼ੌਜੀਆਂ ਦੀ ਲੜਨ ਦੀ ਕੋਈ ਖ਼ਾਸ ਰੁਚੀ ਨਹੀਂ ਸੀ ।ਉਹ ਤਾਂ ਅਣਮੰਨੇ ਮਨ ਨਾਲ ਹੁਕਮ ਮੰਨਣ ਦਾ ਦਿਖਾਵਾ ਕਰਦੇ ਸਨ । ”
ਅੰਗਰੇਜ਼ ਸਿੱਖਾਂ ਨੂੰ ਹਿੰਦੁਸਤਾਨੀਆਂ ਵਾਂਗ ਆਪਣੇ ਮੁਕਾਬਲੇ ਤੇ ਪਹਿਲਾਂ ਕੱਖ ਨਹੀਂ ਸਮਝਦੇ ਸਨ। ਪਰ ਜੰਗ ਦੇ ਮੈਦਾਨ ਵਿਚ ਹੁਣ ਇਹ ਵੇਖ ਹੈਰਾਨ ਸਨ ਕਿ ਕਿਵੇਂ ਸਿੱਖ ਆਪਣੇ ਖੱਬੇ ਹਥ ਨਾਲ ਉਹਨਾਂ ਉਪਰ ਹੋ ਰਹੇ ਨੇਜ਼ਿਆਂ ਜਾਂ ਸੰਗੀਨਾਂ ਦੇ ਵਾਰ ਨੂੰ ਰੋਕਦੇ ਹਨ ਤੇ ਸੱਜੇ ਹਥ ਨਾਲ ਇੰਨਾ ਜੋਰਦਾਰ ਤਲਵਾਰ ਦਾ ਵਾਰ ਕਰਦੇ ਹਨ ਕਿ ਉਹ ਜਰਾ ਬਖਤਰ ਸਣੇ ਸਰੀਰ ਨੂੰ ਚੀਰਦੀ ਜਾਂਦੀ ਹੈ । ਥੋਰਬਰਨ ਲਿਖਦਾ ਹੈ :-
” ਅੰਗਰੇਜ਼ ਅਫ਼ਸਰ ਅਤੇ ਫ਼ੌਜੀ ਸਮਝਦੇ ਸਨ ਕਿ ਬਗ਼ਾਵਤੀ ਸੁਰਾਂ ‘ਚ ਲਿਪਟੀ ਤੇ ਹੁਲੜਬਾਜ਼ੀ ਦਾ ਸ਼ਿਕਾਰ ਹੋਈ ਖ਼ਾਲਸਾ ਫ਼ੌਜ ਨੂੰ ਹਿੰਦੁਸਤਾਨੀਆਂ ਵਾਂਗ ਇਕ ਦੋ ਲੜਾਈਆਂ ਵਿਚ ਹੀ ਹਰਾ ਦੇਣਗੇ ਤੇ ਭਜਾ ਦੇਣਗੇ।” …….ਪਰ ਇਸ ਲੜਾਈ ਨੇ ਸਾਰੇ ਮਨਸੂਬੇ ਫੇਲ ਕਰ ਦਿੱਤੇ । ਅੰਗਰੇਜ਼ਾਂ ਨੂੰ ਯਕੀਨ ਨਹੀਂ ਸੀ ਰਿਹਾ ਆਗੂਆਂ ਤੋਂ ਬਿਨਾਂ ਕੋਈ ਫ਼ੌਜ ਲੜੇ ਤੇ ਉਹਨਾਂ ਦਾ ਇੰਨਾ ਵੱਡਾ ਨੁਕਸਾਨ ਕਰ ਜਾਵੇ , ਜੋ ਉਹਨਾਂ ਸੋਚਿਆ ਵੀ ਨਹੀਂ ਸੀ । ਹਕੀਕਤ ਵਿਚ ਅੰਗਰੇਜ਼ ਦੀ ਛੱਲ ਕਪਟ ਦੀ ਇਹ ਜਿੱਤ ਅੰਗਰੇਜ਼ਾਂ ਨੂੰ ਹੀ ਜਿੱਤ ਨਹੀਂ ਲੱਗ ਰਹੀ ਸੀ ।
ਇਸ ਲੜਾਈ ਵਿੱਚ 215 ਅੰਗਰੇਜ਼ ਫੌਜੀ ਮਾਰੇ ਗਏ । ਮਰਨ ਵਾਲਿਆਂ ਵਿਚ 15 ਵੱਡੇ ਅਫ਼ਸਰ ਸਨ । 657 ਜਖ਼ਮੀ ਹੋਏ । ਇਹਨਾਂ ਨੁਕਸਾਨ ਹੀ ਖਾਲਸਾ ਫੌਜਾਂ ਦਾ ਹੋਇਆ । ਇਸ ਸਮੇਂ ਦਰਦਮੰਦ ਘਟਨਾ ਇਹ ਵਾਪਰੀ ਕਿ ਖਾਲਸਾ ਫ਼ੌਜਾਂ ਦੇ ਸ਼ਹੀਦ ਫ਼ੌਜੀਆਂ ਦਾ ਸਸਕਾਰ ਕਰਨ ਵਾਲਾ ਕੋਈ ਨਹੀਂ ਸੀ ।17 ਖਾਲਸਾ ਫੌ਼ਜ ਦੀਆਂ ਤੋਪਾਂ ਵੀ ਅੰਗਰੇਜ਼ਾਂ ਹਥ ਲੱਗੀਆਂ।ਲਾਸ਼ਾਂ ਰੁਲਦੀਆਂ ਰਹੀਆਂ । ਜਦ ਮੁਦਕੀ ਪਿੰਡ ਵਾਲੇ ਕੁਝ ਮਹੀਨਿਆਂ ਬਾਅਦ ਵਾਪਸ ਆਏ ਤਾਂ ਉਹਨਾਂ ਸਾਰੇ ਕਰੰਗ ‘ਕੱਠੇ ਕਰਕੇ ਦੋ ਥਾਂਈਂ ਸਸਕਾਰ ਕੀਤਾ । ਇਸ ਸਮੇਂ ਫ਼ਰੀਦਕੋਟੀਆ ਪਹਾੜਾ ਸਿੰਘ ਅੰਗਰੇਜ਼ਾਂ ਨੂੰ ਹਰ ਤਰ੍ਹਾਂ ਮਦਦ ਕਰ ਰਿਹਾ ਸੀ । ਉਸਨੇ ਆਪਣਾ ਮੁੰਡਾ ਵਜ਼ੀਰ ਸਿੰਘ ਤੇ ਵਕੀਲ ਘੁਮੰਡ ਸਿੰਘ ਅੰਗਰੇਜ਼ਾਂ ਕੋਲ ਮੁੱਦਕੀ ਭੇਜ ਦਿੱਤੇ ਸਨ । ਪਹਾੜਾ ਸਿੰਘ ਮੁਦਕੀ ਦੀ ਜੰਗ ਤੋਂ ਅਗਲੇ ਦਿਨ ਜਦ ਪੁਜਾ ਤਾਂ ਮੇਜਰ ਬ੍ਰਾਡਫੁਟ ਨੇ ਉਸਦੀਆਂ ਅੰਗਰੇਜ਼ੀ ਰਾਜ ਪ੍ਰਤੀ ਸੇਵਾਵਾਂ ਦੇ ਇਨਾਮ ਵਿਚ ਸਿੱਖ ਪਰਗਣਾ ਕੋਟਕਪੂਰਾ ਪਹਾੜਾ ਸਿੰਘ ਨੂੰ ਦੇਣ ਦੀ ਗਵਰਨਰ ਜਨਰਦ ਪਾਸ ਸਿਫ਼ਾਰਸ਼ ਕੀਤੀ ਸੀ ।
ਇਸ ਲੜਾਈ ਬਾਰੇ ਹਿਊ ਗਫ਼ ਨੇ ਕਿਹਾ ਸੀ ” ਸਿੱਖ ਆਪਣਾ ਸਭ ਕੁਝ ਦਾਅ ਤੇ ਲਾ ਕੇ ਖ਼ੂਬ ਲੜੇ ।”
ਮੈਕਗ੍ਰੇਗਰ ਲਿਖਦਾ ਹੈ ਕਿ ਸਿੱਖਾਂ ਨੇ ਜੰਗ ਦੇ ਮੈਦਾਨ ਵਿਚ ਵੀ ਉਚ ਕਿਰਦਾਰ ਦੀ ਪੇਸ਼ਕਾਰੀ ਕੀਤੀ , ਜਿਸਦਾ ਅੰਗਰੇਜ਼ਾਂ ਤੇ ਬਹੁਤ ਪ੍ਰਭਾਵ ਪਿਆ ।ਉਹ ਲਿਖਦਾ “(ਇਸ ਜੰਗ ਪਿੱਛੋਂ ਹੀ) ਕੁਝ ਅੰਗਰੇਜ਼ ਫ਼ੌਜੀ ਰਾਹ ਖੁੰਝ ਕੇ ਸਿੱਖ ਛਾਉਣੀ ਵਿਚ ਚੱਲੇ ਗਏ , ਤਾਂ ਸਿੱਖ ਸਰਦਾਰਾਂ ਨੇ ਬਾਇਜ਼ੱਤ ਉਹਨਾਂ ਨੂੰ ਰਾਹ ਖਰਚ ਲਈ ਪੈਸੇ ਦੇ ਕੇ ਅੰਗਰੇਜ਼ ਛਾਉਣੀ ਵਿਚ ਪਹੁੰਚਾ ਦਿੱਤਾ ਸੀ ।”
ਮੁੱਦਕੀ ਦੀ ਜੰਗ ਖਾਲਸਾ ਫ਼ੌਜ ਨੇ ਲੜੀ , ਵਜ਼ੀਰ ਲਾਲ ਸਿੰਘ ਗ਼ਦਾਰੀ ਕਰ ਗਿਆ , ਅੰਗਰੇਜ਼ਾਂ ਨੇ ਛਲ ਕਪਟ ਨਾਲ ਇਹ ਜੰਗ ਜਿੱਤੀ ਪਰ ਖ਼ੁਦ ਸਮਝਦੇ ਸਨ ਕਿ ਇਹ ਨੂੰ ਜਿੱਤ ਨਹੀਂ ਕਿਹਾ ਜਾ ਸਕਦਾ ।ਪੀਅਰਸਨ ਲਿਖਦਾ ਹੈ ਕਿ “ਮੁਦਕੀ ਦੀ ਪਹਿਲੀ ਲੜਾਈ ਵਿਚ ਅੰਗਰੇਜ਼ਾਂ ਨੂੰ ਇਸ ਕਰਕੇ ਜਿੱਤ ਹੋ ਗਈ ਕਿ ਹੱਲੇ ਦਾ ਹੁਕਮ ਦੇਣ ਪਿਛੋਂ ਮਿਥੀ ਹੋਈ ਵਿਉਂਤ ਅਨੁਸਾਰ ਲਾਲ ਸਿੰਘ ਨੇ ਲੜਾਈ ਵਿਚ ਕੋਈ ਹਿੱਸਾ ਨ ਲਿਆ।”ਕਰਨਲ ਮੈਲੀਸਨ ਲਿਖਦਾ ਹੈ ” ਇਸ ਵਿਚ ਸ਼ੱਕ ਹੈ ਕਿ ਫ਼ਤਹ ਨੇ ਅੰਗਰੇਜ਼ਾਂ ਦੇ ਕਦਮ ਚੁੰਮੇ ਹੋਣ।” ਕਨਿੰਘਮ ਵੀ ਲਿਖਦਾ ਹੈ “ਅੰਗਰੇਜ਼ਾਂ ਦੀ ਇਹ ਫ਼ਤਹ ਉਹਨਾਂ ਦੀਆਂ ਹੋਰ ਜਿੱਤਾਂ ਵਾਂਗ ਪੂਰੀ ਨਹੀਂ ਸੀ।”
ਬਲਦੀਪ ਸਿੰਘ ਰਾਮੂੰਵਾਲੀਆ
18 ਦਸੰਬਰ 2021
ਅੰਗ : 654
ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥ ਕਾਚੀ ਗਾਗਰਿ ਨੀਰੁ ਪਰਤੁ ਹੈ ਇਆ ਤਨ ਕੀ ਇਹੈ ਬਡਾਈ ॥੧॥ ਕਾਹੇ ਭਈਆ ਫਿਰਤੌ ਫੂਲਿਆ ਫੂਲਿਆ ॥ ਜਬ ਦਸ ਮਾਸ ਉਰਧ ਮੁਖ ਰਹਤਾ ਸੋ ਦਿਨੁ ਕੈਸੇ ਭੂਲਿਆ ॥੧॥ ਰਹਾਉ ॥ ਜਿਉ ਮਧੁ ਮਾਖੀ ਤਿਉ ਸਠੋਰਿ ਰਸੁ ਜੋਰਿ ਜੋਰਿ ਧਨੁ ਕੀਆ ॥ ਮਰਤੀ ਬਾਰ ਲੇਹੁ ਲੇਹੁ ਕਰੀਐ ਭੂਤੁ ਰਹਨ ਕਿਉ ਦੀਆ ॥੨॥ ਦੇਹੁਰੀ ਲਉ ਬਰੀ ਨਾਰਿ ਸੰਗਿ ਭਈ ਆਗੈ ਸਜਨ ਸੁਹੇਲਾ ॥ ਮਰਘਟ ਲਉ ਸਭੁ ਲੋਗੁ ਕੁਟੰਬੁ ਭਇਓ ਆਗੈ ਹੰਸੁ ਅਕੇਲਾ ॥੩॥ ਕਹਤੁ ਕਬੀਰ ਸੁਨਹੁ ਰੇ ਪ੍ਰਾਨੀ ਪਰੇ ਕਾਲ ਗ੍ਰਸ ਕੂਆ ॥ ਝੂਠੀ ਮਾਇਆ ਆਪੁ ਬੰਧਾਇਆ ਜਿਉ ਨਲਨੀ ਭ੍ਰਮਿ ਸੂਆ ॥੪॥੨॥
ਅਰਥ: ਰਾਗ ਸੋਰਠਿ, ਘਰ ੧ ਵਿੱਚ ਭਗਤ ਕਬੀਰ ਜੀ ਦੀ ਬਾਣੀ। (ਮਰਨ ਪਿਛੋਂ) ਜੇ ਸਰੀਰ (ਚਿਖਾ ਵਿਚ) ਸਾੜਿਆ ਜਾਏ ਤਾਂ ਇਹ ਸੁਆਹ ਹੋ ਜਾਂਦਾ ਹੈ, ਜੇ (ਕਬਰ ਵਿਚ) ਟਿਕਿਆ ਰਹੇ ਤਾਂ ਕੀੜਿਆਂ ਦਾ ਦਲ ਇਸ ਨੂੰ ਖਾ ਜਾਂਦਾ ਹੈ। (ਜਿਵੇਂ) ਕੱਚੇ ਘੜੇ ਵਿਚ ਪਾਣੀ ਪੈਂਦਾ ਹੈ (ਤੇ ਘੜਾ ਗਲ ਕੇ ਪਾਣੀ ਬਾਹਰ ਨਿਕਲ ਜਾਂਦਾ ਹੈ ਤਿਵੇਂ ਸੁਆਸ ਮੁੱਕ ਜਾਣ ਤੇ ਸਰੀਰ ਵਿਚੋਂ ਭੀ ਜਿੰਦ ਨਿਕਲ ਜਾਂਦੀ ਹੈ, ਸੋ,) ਇਸ ਸਰੀਰ ਦਾ ਇਤਨਾ ਕੁ ਹੀ ਮਾਣ ਹੈ (ਜਿਤਨਾ ਕੱਚੇ ਘੜੇ ਦਾ) ॥੧॥ ਹੇ ਭਾਈ! ਤੂੰ ਕਿਸ ਗੱਲੇ ਹੰਕਾਰ ਵਿਚ ਆਫਰਿਆ ਫਿਰਦਾ ਹੈਂ ? ਤੈਨੂੰ ਉਹ ਸਮਾ ਕਿਉਂ ਭੁਲ ਗਿਆ ਹੈ ਜਦੋਂ ਤੂੰ (ਮਾਂ ਦੇ ਪੇਟ ਵਿਚ) ਦਸ ਮਹੀਨੇ ਉਲਟਾ ਟਿਕਿਆ ਰਿਹਾ ਸੈਂ ? ॥੧॥ ਰਹਾਉ ॥ ਜਿਵੇਂ ਮੱਖੀ (ਫੁੱਲਾਂ ਦਾ) ਰਸ ਜੋੜ ਜੋੜ ਕੇ ਸ਼ਹਿਦ ਇਕੱਠਾ ਕਰਦੀ ਹੈ, ਤਿਵੇਂ ਮੂਰਖ ਬੰਦੇ ਨੇ ਸਰਫ਼ੇ ਕਰ ਕਰ ਕੇ ਧਨ ਜੋੜਿਆ (ਪਰ ਆਖ਼ਰ ਉਹ ਬਿਗਾਨਾ ਹੀ ਹੋ ਗਿਆ)। ਮੌਤ ਆਈ, ਤਾਂ ਸਭ ਇਹੀ ਆਖਦੇ ਹਨ – ਲੈ ਚੱਲੋ, ਲੈ ਚੱਲੋ, ਹੁਣ ਇਹ ਬੀਤ ਚੁਕਿਆ ਹੈ, ਬਹੁਤਾ ਚਿਰ ਘਰ ਰੱਖਣ ਦਾ ਕੋਈ ਲਾਭ ਨਹੀਂ ॥੨॥ ਘਰ ਦੀ (ਬਾਹਰਲੀ) ਦਲੀਜ਼ ਤਕ ਵਹੁਟੀ (ਉਸ ਮੁਰਦੇ ਦੇ) ਨਾਲ ਜਾਂਦੀ ਹੈ, ਅਗਾਂਹ ਸੱਜਣ ਮਿੱਤਰ ਚੁੱਕ ਲੈਂਦੇ ਹਨ, ਮਸਾਣਾਂ ਤਕ ਪਰਵਾਰ ਦੇ ਬੰਦੇ ਤੇ ਹੋਰ ਲੋਕ ਜਾਂਦੇ ਹਨ, ਪਰ ਪਰਲੋਕ ਵਿਚ ਤਾਂ ਜੀਵ-ਆਤਮਾ ਇਕੱਲਾ ਹੀ ਜਾਂਦਾ ਹੈ ॥੩॥ ਕਬੀਰ ਜੀ ਆਖਦੇ ਹਨ – ਹੇ ਬੰਦੇ! ਸੁਣ, ਤੂੰ ਉਸ ਖੂਹ ਵਿਚ ਡਿੱਗਾ ਪਿਆ ਹੈਂ ਜਿਸ ਨੂੰ ਮੌਤ ਨੇ ਘੇਰਿਆ ਹੋਇਆ ਹੈ (ਭਾਵ, ਮੌਤ ਅਵੱਸ਼ ਆਉਂਦੀ ਹੈ)। ਪਰ, ਤੂੰ ਆਪਣੇ ਆਪ ਨੂੰ ਇਸ ਮਾਇਆ ਨਾਲ ਬੰਨ੍ਹ ਰੱਖਿਆ ਹੈ ਜਿਸ ਨਾਲ ਸਾਥ ਨਹੀਂ ਨਿਭਣਾ, ਜਿਵੇਂ ਤੋਤਾ ਮੌਤ ਦੇ ਡਰ ਤੋਂ ਆਪਣੇ ਆਪ ਨੂੰ ਨਲਨੀ ਨਾਲ ਚੰਬੋੜ ਰੱਖਦਾ ਹੈ (ਨੋਟ: ਨਲਨੀ ਨਾਲ ਚੰਬੜਨਾ ਤੋਤੇ ਦੀ ਫਾਹੀ ਦਾ ਕਾਰਨ ਬਣਦਾ ਹੈ, ਮਾਇਆ ਨਾਲ ਚੰਬੜੇ ਰਹਿਣਾ ਮਨੁੱਖ ਦੀ ਆਤਮਕ ਮੌਤ ਦਾ ਕਾਰਨ ਬਣਦਾ ਹੈ) ॥੪॥੨॥
अंग : 654
रागु सोरठि बाणी भगत कबीर जी की घरु १ जब जरीऐ तब होइ भसम तनु रहै किरम दल खाई ॥ काची गागरि नीरु परतु है इआ तन की इहै बडाई ॥१॥ काहे भईआ फिरतौ फूलिआ फूलिआ ॥ जब दस मास उरध मुख रहता सो दिनु कैसे भूलिआ ॥१॥ रहाउ ॥ जिउ मधु माखी तिउ सठोरि रसु जोरि जोरि धनु कीआ ॥ मरती बार लेहु लेहु करीऐ भूतु रहन किउ दीआ ॥२॥ देहुरी लउ बरी नारि संगि भई आगै सजन सुहेला ॥ मरघट लउ सभु लोगु कुट्मबु भइओ आगै हंसु अकेला ॥३॥ कहतु कबीर सुनहु रे प्रानी परे काल ग्रस कूआ ॥ झूठी माइआ आपु बंधाइआ जिउ नलनी भ्रमि सूआ ॥४॥२॥
अर्थ: राग सोरठि, घर १ में भगत कबीर जी की बाणी। (मरने के बाद) अगर शरीर (चित्ता में) जलाया जाए तो वह राख हो जाता है, अगर (कबर में) टिका रहे तो चींटियों का दल इस को खा जाता है। (जैसे) कच्चे घड़े में पानी पड़ता है (और घड़ा गल कर पानी बाहर निकल जाता है उसी प्रकार स्वास ख़त्म हो जाने पर शरीर में से भी जिंद बाहर निकल जाती है, सो,) इस शरीर का इतना सा ही मान है (जितना कच्चे घड़े का) ॥१॥ हे भाई! तूँ किस बात के अहंकार में भरा फिरता हैं ? तुझे वह समय क्यों भूल गया है जब तूँ (माँ के पेट में) दस महीने उल्टा टिका रहा था ॥१॥ रहाउ ॥ जैसे मक्खी (फूलों का) रस जोड़ जोड़ कर शहद इकट्ठा करती है, उसी प्रकार मूर्ख व्यक्ति उत्तसुक्ता कर कर के धन जोड़ता है (परन्तु आखिर वह बेगाना ही हो गया)। मौत आई, तो सब यही कहते हैं – ले चलो, ले चलो, अब यह बीत चूका है, बहुता समय घर रखने से कोई लाभ नहीं ॥२॥ घर की (बाहरी) दहलीज़ तक पत्नी (उस मुर्दे के) साथ जाती है, आगे सज्जन मित्र चुक लेते हैं, श्मशान तक परिवार के बन्दे और अन्य लोग जाते हैं, परन्तु परलोक में तो जीव-आत्मा अकेली ही जाती है ॥३॥ कबीर जी कहते हैं – हे बन्दे! सुन, तूँ उस खूह में गिरा पड़ा हैं जिस को मौत ने घेरा हुआ है (भावार्थ, मौत अवश्य आती है)। परन्तु, तूँ अपने आप को इस माया से बाँध रखा है जिस से साथ नहीं निभना, जैसे तोता मौत के डर से अपने आप को नलनी से चंबोड रखता है (टिप्पणी: नलनी साथ चिंबड़ना तोते की फांसी का कारण बनता, माया के साथ चिंबड़े रहना मनुष्य की आत्मिक मौत का कारण बनता है) ॥४॥२॥
ਅੰਗ : 614
ਸੋਰਠਿ ਮਹਲਾ ੫ ॥ ਮਿਰਤਕ ਕਉ ਪਾਇਓ ਤਨਿ ਸਾਸਾ ਬਿਛੁਰਤ ਆਨਿ ਮਿਲਾਇਆ ॥ ਪਸੂ ਪਰੇਤ ਮੁਗਧ ਭਏ ਸ੍ਰੋਤੇ ਹਰਿ ਨਾਮਾ ਮੁਖਿ ਗਾਇਆ ॥੧॥ ਪੂਰੇ ਗੁਰ ਕੀ ਦੇਖੁ ਵਡਾਈ ॥ ਤਾ ਕੀ ਕੀਮਤਿ ਕਹਣੁ ਨ ਜਾਈ ॥ ਰਹਾਉ ॥ ਦੂਖ ਸੋਗ ਕਾ ਢਾਹਿਓ ਡੇਰਾ ਅਨਦ ਮੰਗਲ ਬਿਸਰਾਮਾ ॥ ਮਨ ਬਾਂਛਤ ਫਲ ਮਿਲੇ ਅਚਿੰਤਾ ਪੂਰਨ ਹੋਏ ਕਾਮਾ ॥੨॥ ਈਹਾ ਸੁਖੁ ਆਗੈ ਮੁਖ ਊਜਲ ਮਿਟਿ ਗਏ ਆਵਣ ਜਾਣੇ ॥ ਨਿਰਭਉ ਭਏ ਹਿਰਦੈ ਨਾਮੁ ਵਸਿਆ ਅਪੁਨੇ ਸਤਿਗੁਰ ਕੈ ਮਨਿ ਭਾਣੇ ॥੩॥ ਊਠਤ ਬੈਠਤ ਹਰਿ ਗੁਣ ਗਾਵੈ ਦੂਖੁ ਦਰਦੁ ਭ੍ਰਮੁ ਭਾਗਾ ॥ ਕਹੁ ਨਾਨਕ ਤਾ ਕੇ ਪੂਰ ਕਰੰਮਾ ਜਾ ਕਾ ਗੁਰ ਚਰਨੀ ਮਨੁ ਲਾਗਾ ॥੪॥੧੦॥੨੧॥
ਅਰਥ: ਹੇ ਭਾਈ! (ਗੁਰੂ ਆਤਮਕ ਤੌਰ ਤੇ) ਮਰੇ ਹੋਏ ਮਨੁੱਖ ਦੇ ਸਰੀਰ ਵਿਚ ਨਾਮ-ਜਿੰਦ ਪਾ ਦੇਂਦਾ ਹੈ, (ਪ੍ਰਭੂ ਤੋਂ) ਵਿਛੁੜੇ ਹੋਏ ਮਨੁੱਖ ਨੂੰ ਲਿਆ ਕੇ (ਪ੍ਰਭੂ ਨਾਲ) ਮਿਲਾ ਦੇਂਦਾ ਹੈ। ਪਸ਼ੂ (-ਸੁਭਾਉ ਮਨੁੱਖ) ਪ੍ਰੇਤ (-ਸੁਭਾਉ ਬੰਦੇ) ਮੂਰਖ ਮਨੁੱਖ (ਗੁਰੂ ਦੀ ਕਿਰਪਾ ਨਾਲ ਪਰਮਾਤਮਾ ਦਾ ਨਾਮ) ਸੁਣਨ ਵਾਲੇ ਬਣ ਜਾਂਦੇ ਹਨ, ਪਰਮਾਤਮਾ ਦਾ ਨਾਮ ਮੂੰਹ ਨਾਲ ਗਾਣ ਲੱਗ ਜਾਂਦੇ ਹਨ ॥੧॥ ਹੇ ਭਾਈ! ਪੂਰੇ ਗੁਰੂ ਦੀ ਆਤਮਕ ਉੱਚਤਾ ਬੜੀ ਅਸਚਰਜ ਹੈ, ਉਸ ਦਾ ਮੁੱਲ ਨਹੀਂ ਦੱਸਿਆ ਜਾ ਸਕਦਾ ॥ ਰਹਾਉ ॥ (ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸਰਨ ਆ ਪੈਂਦਾ ਹੈ, ਗੁਰੂ ਉਸ ਨੂੰ ਨਾਮ-ਜਿੰਦ ਦੇ ਕੇ ਉਸ ਦੇ ਅੰਦਰੋਂ) ਦੁੱਖਾਂ ਦਾ ਗ਼ਮਾਂ ਦਾ ਡੇਰਾ ਹੀ ਢਾਹ ਦੇਂਦਾ ਹੈ ਉਸ ਦੇ ਅੰਦਰ ਆਨੰਦ ਖ਼ੁਸ਼ੀਆਂ ਦਾ ਟਿਕਾਣਾ ਬਣਾ ਦੇਂਦਾ ਹੈ। ਉਸ ਮਨੁੱਖ ਨੂੰ ਅਚਨਚੇਤ ਮਨ-ਇੱਛਤ ਫਲ ਮਿਲ ਜਾਂਦੇ ਹਨ ਉਸ ਦੇ ਸਾਰੇ ਕੰਮ ਸਿਰੇ ਚੜ੍ਹ ਜਾਂਦੇ ਹਨ ॥੨॥ ਹੇ ਭਾਈ! ਜੇਹੜੇ ਮਨੁੱਖ ਆਪਣੇ ਗੁਰੂ ਦੇ ਮਨ ਵਿਚ ਭਾ ਜਾਂਦੇ ਹਨ, ਉਹਨਾਂ ਨੂੰ ਇਸ ਲੋਕ ਵਿਚ ਸੁਖ ਪ੍ਰਾਪਤ ਰਹਿੰਦਾ ਹੈ, ਪਰਲੋਕ ਵਿਚ ਭੀ ਉਹ ਸੁਰਖ਼-ਰੂ ਹੋ ਜਾਂਦੇ ਹਨ, ਉਹਨਾਂ ਦੇ ਜਨਮ ਮਰਨ ਦੇ ਗੇੜ ਮੁੱਕ ਜਾਂਦੇ ਹਨ। ਉਹਨਾਂ ਨੂੰ ਕੋਈ ਡਰ ਪੋਹ ਨਹੀਂ ਸਕਦਾ (ਕਿਉਂਕਿ ਗੁਰੂ ਦੀ ਕਿਰਪਾ ਨਾਲ) ਉਹਨਾਂ ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਆ ਵੱਸਦਾ ਹੈ ॥੩॥ ਉਹ ਮਨੁੱਖ ਉੱਠਦਾ ਬੈਠਦਾ ਹਰ ਵੇਲੇ ਪਰਮਾਤਮਾ ਦੀ ਸਿਫ਼ਤ-ਸਾਲਾਹ ਦੇ ਗੀਤ ਗਾਂਦਾ ਰਹਿੰਦਾ ਹੈ, ਉਸ ਦੇ ਅੰਦਰੋਂ ਹਰੇਕ ਦੁੱਖ ਪੀੜ ਭਟਕਣਾ ਖ਼ਤਮ ਹੋ ਜਾਂਦੀ ਹੈ। ਨਾਨਕ ਜੀ ਆਖਦੇ ਹਨ- ਜਿਸ ਮਨੁੱਖ ਦਾ ਮਨ ਗੁਰੂ ਦੇ ਚਰਨਾਂ ਵਿਚ ਜੁੜਿਆ ਰਹਿੰਦਾ ਹੈ, ਉਸ ਦੇ ਸਾਰੇ ਕੰਮ ਸਫਲ ਹੋ ਜਾਂਦੇ ਹਨ ॥੪॥੧੦॥੨੧॥
अंग : 614
सोरठि महला ५ ॥ मिरतक कउ पाइओ तनि सासा बिछुरत आनि मिलाइआ ॥ पसू परेत मुगध भए स्रोते हरि नामा मुखि गाइआ ॥१॥ पूरे गुर की देखु वडाई ॥ ता की कीमति कहणु न जाई ॥ रहाउ ॥ दूख सोग का ढाहिओ डेरा अनद मंगल बिसरामा ॥ मन बांछत फल मिले अचिंता पूरन होए कामा ॥२॥ ईहा सुखु आगै मुख ऊजल मिटि गए आवण जाणे ॥ निरभउ भए हिरदै नामु वसिआ अपुने सतिगुर कै मनि भाणे ॥३॥ ऊठत बैठत हरि गुण गावै दूखु दरदु भ्रमु भागा ॥ कहु नानक ता के पूर करमा जा का गुर चरनी मनु लागा ॥४॥१०॥२१॥
अर्थ: हे भाई! (गुरु आतमिक तौर पर) मरे हुए मनुष्य के शरीर में नाम-जिन्द डाल देता है, (प्रभू से) विछुड़े हुए मनुष्य को लिया कर (प्रभू के साथ) मिला देता है। पशू (-स्वभाव मनुष्य) प्रेत (-स्वभाव मनुष्य) मुर्ख मनुष्य (गुरु की कृपा से परमात्मा का नाम) सुनने वाले बन जाते हैं, परमात्मा का नाम मुख से गाने लग जाते हैं ॥१॥ हे भाई! पूरे गुरु की आतमिक उच्चता बड़ी अश्रचर्ज है, उस का मुल्य नहीं बताया जा सकता ॥ रहाउ ॥ (हे भाई! जो मनुष्य गुरु की शरण आ पड़ता है, गुरु उस को नाम-जिन्द दे के उस के अंदर से) दुखों का ग़मों का डेरा ही ढेर कर देता है उस के अंदर आनंद खुशियों का टिकाना बना देता है। उस मनुष्य को अचानक मन-इच्छत फल प्राप्त हो जाते हैं उस के सारे कार्य पूरे हो जाते हैं ॥२॥ हे भाई! जो मनुष्य अपने गुरु के मन को पसंद आ जाते हैं, उन को इस लोग में सुख प्राप्त होता है, परलोक में भी वह सतिकारे जाते हैं, उन के जन्म मरण के चक्र खत्म हो जाते हैं। उन को कोई डर नहीं रहता (क्योंकि गुरू की कृपा द्वारा) उन के हृदय में परमात्मा का नाम आ वसता है ॥३॥ वह मनुष्य उठता बैठता हर समय परमात्मा की सिफ़त-सालाह के गीत गाता रहता है, उस के अंदरों प्रत्येक दुःख तकलीफ भटकना खत्म हो जाती है। नानक जी कहते हैं- जिस मनुष्य का मन गुरू के चरणों में जुड़ा रहता है, उस के सारे कार्य सफल हो जाते हैं ॥४॥१०॥२१॥
17 ਦਸੰਬਰ ਸ਼ਹਾਦਤ ਦਿਹਾੜਾ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਆਉ ਸੰਖੇਪ ਝਾਤ ਮਾਰੀਏ ਗੁਰੂ ਸਾਹਿਬ ਜੀ ਦੇ ਇਤਿਹਾਸ ਤੇ ਜੀ ।
ਮੈਂ ਹਾਂ ਤੇਗ ਤੇ ਕਢ ਲੈ ਤੇਗ ਤੂੰ ਵੀ,
ਇੱਕ ਦੋ ਨੀ ਪਰਖ ਲੈ ਸੌ ਤੇਗਾਂ,
ਮੈਨੂੰ ਲਕਵਾ ਹੈ ਤੇਗ ਬਹਾਦਰੀ ਦਾ,
ਮੇਰੇ ਸਾਂਹਵੇ ਨੀ ਸਕਦੀਆਂ ਖਲੋ ਤੇਗਾਂ,
ਮੈਂ ਤਾਂ ਜੰਮਦਿਆਂ ਤੇਗਾਂ ਦੀ ਛਾਂ ਮਾਣੀ,
ਵੇਖ ਪਿਤਾ ਦੀਆਂ ਪਹਿਨੀਆ ਦੋ ਤੇਗਾਂ,
ਮੇਰੇ ਪਿਤਾ ਦੀ ਅਣਖ ਬਹਾਦਰੀ ਤੇ ,
ਰਿਹਾ ਪਰਖਦਾ ਤੇਰਾ ਪਿਉ ਤੇਗਾਂ,
ਹੁਣ ਵੀ ਵੇਖੇਗਾਂ ਆਉਂਦੇ ਭਵਿਖ ਅੰਦਰ ,
ਮੇਰੇ ਪੁੱਤਰ ਨੇ ਵਹੁਣੀਆਂ ਓਹ ਤੇਗਾਂ,
ਉਹਦੀ ਤੇਗ ਵਿੱਚੋ ਜਿਹੜੀ ਤੇਗ ਨਿਕਲੂ ,
ਓਹ ਲੱਖਾਂ ਲਏਗੀ ਤੇਰੀਆਂ ਖੋਹ ਤੇਗਾਂ ।
ਗੁਰੂ ਤੇਗ਼ ਬਹਾਦਰ ਸਾਹਿਬ; ਮਾਰਚ 1673 ਦੇ ਆਖ਼ਰੀ ਹਫ਼ਤੇ ਤੋਂ 10 ਜੁਲਾਈ 1675 ਤੱਕ ਚੱਕ ਨਾਨਕੀ ਵਿੱਚ ਰਹੇ। ਓਨੀਂ ਦਿਨੀਂ ਔਰੰਗਜ਼ੇਬ ਤਲਵਾਰ ਦੇ ਜ਼ੋਰ ਨਾਲ਼ ਹਰੇਕ ਭਾਰਤੀ ਨੂੰ ਮੁਸਲਮਾਨ ਬਣਾ ਰਿਹਾ ਸੀ। ਔਰੰਗਜ਼ੇਬ ਦੇ ਜ਼ੁਲਮ ਦਾ ਸ਼ਿਕਾਰ ਬਣੇ ਕਸ਼ਮੀਰੀ ਪੰਡਿਤਾਂ ਦੀ ਫ਼ਰਿਆਦ ਕਿਸੇ ਪਾਸੇ ਨਾ ਸੁਣੀ ਗਈ ਤਾਂ ਉਨ੍ਹਾਂ ਨੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਸ਼ਰਨ ਲੈਣ ਦਾ ਨਿਸ਼ਚਾ ਕੀਤਾ। 25 ਮਈ 1675 ਈਸਵੀ ਦੇ ਦਿਨ 16 ਕਸ਼ਮੀਰੀ ਬ੍ਰਾਹਮਣਾਂ ਦਾ ਇੱਕ ਜੱਥਾ ਇੱਕ ਮੋਹਤਬਰ ਸਿੱਖ ਆਗੂ ਪੰਡਤ ਕਿਰਪਾ ਰਾਮ ਦੱਤ ਦੀ ਮਦਦ ਨਾਲ਼ ਚੱਕ ਨਾਨਕੀ ਵਿਖੇ ਆਇਆ ਅਤੇ ਗੁਰੂ ਸਾਹਿਬ ਦੇ ਦਰਬਾਰ ’ਚ ਉਨ੍ਹਾਂ ਫ਼ਰਿਆਦ ਕੀਤੀ ਕਿ ਅਸੀਂ, ਕਸ਼ਮੀਰ ਦੇ ਨਵੇਂ ਮੁਸਲਮਾਨ ਗਵਰਨਰ ਇਫ਼ਤਿਖ਼ਾਰ ਖ਼ਾਨ ਦੇ ਜ਼ੁਲਮ ਤੋਂ ਤੰਗ ਆ ਚੁੱਕੇ ਹਾਂ। ਉਹ ਹਰ ਰੋਜ਼ ਸੈਂਕੜੇ ਬ੍ਰਾਹਮਣਾਂ ਨੂੰ ਜਬਰੀ ਮੁਸਲਮਾਨ ਬਣਾ ਰਿਹਾ ਹੈ। ਅਸੀਂ ਔਰੰਗਜ਼ੇਬ ਦੇ ਹਿੰਦੂ-ਰਾਜਪੂਤ ਵਜ਼ੀਰਾਂ ਤੱਕ ਵੀ ਪਹੁੰਚ ਕੀਤੀ ਹੈ। ਉਨ੍ਹਾਂ ਨੇ ਆਪਣੀ ਬੇਵੱਸੀ ਜ਼ਾਹਰ ਕੀਤੀ ਹੈ। ਅਸੀਂ ਕੇਦਾਰ ਨਾਥ, ਬਦਰੀ ਨਾਥ, ਪੁਰੀ, ਦੁਆਰਕਾ, ਕਾਂਸ਼ੀ, ਮਥੁਰਾ ਤੇ ਹੋਰ ਸਾਰੇ ਹਿੰਦੂ ਕੇਂਦਰਾਂ ਤੋਂ ਹੋ ਆਏ ਹਾਂ, ਪਰ ਕਿਸੇ ਨੇ ਸਾਡੀ ਬਾਂਹ ਨਹੀਂ ਫੜੀ। ਹੁਣ ਸਾਡੀ ਆਖ਼ਰੀ ਆਸ ਸਿਰਫ਼ ਗੁਰੂ ਨਾਨਕ ਸਾਹਿਬ ਦੇ ਦਰ ਤੋਂ ਹੀ ਬਚੀ ਹੈ। ਗੁਰੂ ਤੇਗ਼ ਬਹਾਦਰ ਸਾਹਿਬ ਨੇ ਬ੍ਰਾਹਮਣਾਂ ਦੀ ਨਿੰਮੋਝੂਣਤਾ ਵੇਖ ਉਨ੍ਹਾਂ ਨੂੰ ਕਿਹਾ ਕਿ ‘ਗੁਰੂ ਨਾਨਕ ਸਾਹਿਬ ਦੇ ਦਰ ਤੋਂ ਕਦੇ ਕੋਈ ਖ਼ਾਲੀ ਨਹੀਂ ਜਾਂਦਾ। ਵਾਹਿਗੁਰੂ ਤੁਹਾਡੀ ਮਦਦ ਕਰਨਗੇ। ਜਾਓ, ਸੂਬੇਦਾਰ ਨੂੰ ਆਖ ਦਿਓ ਕਿ ਜੇ ਉਹ ਗੁਰੂ ਤੇਗ਼ ਬਹਾਦਰ ਨੂੰ ਮੁਸਲਮਾਨ ਬਣਾ ਲਵੇ ਤਾਂ ਸਾਰੇ ਕਸ਼ਮੀਰੀ ਬ੍ਰਾਹਮਣ ਮੁਸਲਮਾਨ ਬਣ ਜਾਣਗੇ।’
ਗੁਰੂ ਸਾਹਿਬ ਦੀ ਗੱਲ ਸੁਣ ਕੇ ਬ੍ਰਾਹਮਣਾਂ ਦੀ ਜਾਨ ਵਿੱਚ ਜਾਨ ਆ ਗਈ। ਆਪ ਜੀ ਦੇ ਵਚਨ ਸੁਣ ਕੇ ਪੂਰੇ ਦਰਬਾਰ ਵਿੱਚ ਸਨਾਟਾ ਛਾ ਗਿਆ। ਆਪ ਜੀ ਦੇ ਸਪੁੱਤਰ ਬਾਲ ਗੋਬਿੰਦ ਰਾਇ ਜੀ ਨੇ ਆਪ ਜੀ ਤੋਂ ਇਸ ਖ਼ਾਮੋਸ਼ੀ ਦਾ ਕਾਰਨ ਪੁੱਛਿਆ ਤਾਂ ਗੁਰੂ ਜੀ ਨੇ ਜਵਾਬ ਦਿੱਤਾ ਕਿ ਅਤਿਆਚਾਰ ਦੇ ਭਾਂਬੜ ਬਹੁਤ ਉੱਚੇ ਚਲੇ ਗਏ ਹਨ। ਜਿਸ ਵਿੱਚ ਇਹ ਨਿਤਾਣੇ ਬਾਲਣ ਦੀ ਥਾਂ ਝੋਕੇ ਜਾ ਰਹੇ ਹਨ। ਹੁਣ ਕਿਸੇ ਮਹਾਂ ਪੁਰਖ ਦੇ ਬਲੀਦਾਨ ਦੀ ਲੋੜ ਹੈ, ਜੋ ਆਪਣੇ ਪਵਿੱਤਰ ਖ਼ੂਨ ਦੇ ਛਿੱਟੇ ਮਾਰ ਕੇ ਬਲਦੇ ਭਾਂਬੜਾਂ ਨੂੰ ਸ਼ਾਂਤ ਕਰ ਸਕੇ। ਬਾਲ ਗੋਬਿੰਦ ਰਾਇ ਜੀ ਨੇ ਕਿਹਾ ਕਿ ਆਪ ਜੀ ਤੋਂ ਬਿਨਾਂ ਹੋਰ ਮਹਾਂ ਪੁਰਖ ਕੌਣ ਹੋ ਸਕਦਾ ਹੈ ? ਆਪ ਆਪਣਾ ਬਲੀਦਾਨ ਦੇ ਕੇ ਇਨ੍ਹਾਂ ਦੇ ਅਲੋਪ ਹੁੰਦੇ ਧਰਮ ਦੀ ਰੱਖਿਆ ਕਰੋ। ਆਪਣੇ ਬਾਲ ਦੇ ਮੂੰਹੋਂ ਐਨੀ ਵੱਡੀ ਗੱਲ ਸੁਣ ਕੇ ਗੁਰੂ ਜੀ ਨੂੰ ਵਿਸ਼ਵਾਸ ਹੋ ਗਿਆ ਕਿ ਇਹ ਬਾਲਕ ਆਉਣ ਵਾਲੀ ਹਰ ਔਖੀ ਤੋਂ ਔਖੀ ਘੜੀ ਦਾ ਸਾਮ੍ਹਣਾ ਕਰਨ ਲਈ ਹਰ ਪੱਖੋਂ ਸਮਰੱਥ ਹੈ। ਆਪ ਜੀ ਨੇ ਹਿੰਦੂ ਧਰਮ ਦੀ ਰੱਖਿਆ ਲਈ ਕੁਰਬਾਨੀ ਦੇਣ ਦਾ ਫ਼ੈਸਲਾ ਕਰ ਲਿਆ। ਗੁਰੂ ਜੀ ਨੇ ਕਸ਼ਮੀਰੀ ਪੰਡਿਤਾਂ ਨੂੰ ਕਿਹਾ ਕਿ ਤੁਸੀਂ ਨਿਸ਼ਚਿੰਤ ਹੋ ਕੇ ਜਾਓ ਤੇ ਕਹਿ ਦਿਓ ਕਿ ਪਹਿਲਾਂ ਗੁਰੂ ਤੇਗ਼ ਬਹਾਦਰ ਸਾਹਿਬ ਨੂੰ ਮੁਸਲਮਾਨ ਬਣਾ ਲਵੇ। ਜੇ ਉਨ੍ਹਾਂ ਨੇ ਇਸਲਾਮ ਧਰਮ ਕਬੂਲ ਕਰ ਲਿਆ ਤਾਂ ਅਸੀਂ ਵੀ ਖ਼ੁਸ਼ੀ-ਖ਼ੁਸ਼ੀ ਮੁਸਲਮਾਨ ਬਣ ਜਾਵਾਂਗੇ।
ਜਦੋਂ ਗੁਰੂ ਜੀ ਦਾ ਸੁਨੇਹਾ ਇਸਲਾਮ ਦੇ ਨਸ਼ੇ ਵਿੱਚ ਧੁੱਤ ਔਰੰਗਜ਼ੇਬ ਨੂੰ ਦਿੱਤਾ ਗਿਆ ਤਾਂ ਉਸ ਨੇ ਗੁਰੂ ਜੀ ਨੂੰ ਗ੍ਰਿਫ਼ਤਾਰ ਕਰਨ ਦੇ ਹੁਕਮ ਜਾਰੀ ਕਰ ਦਿੱਤੇ। ਦੂਸਰੇ ਪਾਸੇ ਗੁਰੂ ਜੀ ਨੇ ਕੁਝ ਚੋਣਵੇਂ ਸਿੱਖ (ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ, ਭਾਈ ਦਿਆਲਾ ਜੀ ਆਦਿਕ) ਸਮੇਤ ਆਪ ਹੀ ਦਿੱਲੀ ਵੱਲ ਜਾਣ ਦੀ ਤਿਆਰੀ ਕਰ ਲਈ। ਕੁਝ ਇਤਿਹਾਸਕਾਰਾਂ ਦਾ ਮੰਨਣਾ ਹੈ ਕਿ ਗੁਰੂ ਜੀ ਦੇ ਦਿੱਲੀ ਵੱਲ ਜਾਣ ਤੋਂ ਪਹਿਲਾਂ ਬਾਲਕ ਗੋਬਿੰਦ ਰਾਇ ਜੀ ਨੂੰ 1675 ਨੂੰ ਗੁਰਿਆਈ ਸੌਂਪ ਦਿੱਤੀ ਸੀ। ਕੇਸਰ ਸਿੰਘ ਛਿਬਰ ਬੰਸਾਵਲੀਨਾਮਾ ਮੁਤਾਬਕ ਗੁਰੂ ਜੀ ਨੂੰ ਦਿੱਲੀ ਵੱਲ ਜਾਂਦਿਆਂ ਰੋਪੜ ਦੇ ਥਾਣੇਦਾਰ ਮਿਰਜ਼ਾ ਨੂਰ ਮੁਹੰਮਦ ਖ਼ਾਨ ਨੇ ਗ੍ਰਿਫ਼ਤਾਰ ਕਰ ਲਿਆ ਸੀ ਅਤੇ ਤਿੰਨ ਮਹੀਨੇ ਬੱਸੀ ਪਠਾਣਾ ਦੇ ਕਿਲ੍ਹੇ ਵਿੱਚ ਰੱਖਿਆ ਗਿਆ ਕਿਉਂਕਿ ਔਰੰਗਜ਼ੇਬ ਹਸਨ ਅਬਦਾਲ (ਪਾਕਿਸਤਾਨ) ਵਿੱਚ ਸੀ। ਇੱਥੇ ਕਿਲ੍ਹੇ ਵਿੱਚ ਹੀ ਔਰੰਗਜ਼ੇਬ ਦੇ ਹੁਕਮਾਂ ਮੁਤਾਬਕ ਸੈਫ਼-ਉਦ-ਦੀਨ ਨੇ ਗੁਰੂ ਜੀ ਨਾਲ਼ ਕਈ ਵਾਰ ਧਾਰਮਿਕ ਚਰਚਾਵਾਂ ਕੀਤੀਆਂ ਅਤੇ ਇਸਲਾਮ ’ਚ ਲਿਆਉਣ ਲਈ ਦਬਾਅ ਬਣਾਇਆ ਗਿਆ, ਪਰ ਗੁਰੂ ਜੀ ਨੇ ਉਨ੍ਹਾਂ ਦੀ ਉਮੀਦ ਦੇ ਉਲ਼ਟ ਉੱਤਰ ਦਿੱਤਾ ਕਿ ਧਰਮ ਜ਼ਬਰਦਸਤੀ ਤਲਵਾਰਾਂ ਦੀ ਨੋਕ ਉੱਤੇ ਨਹੀਂ ਬਦਲਾਇਆ ਜਾ ਸਕਦਾ। ਹਿੰਦੂਆਂ ਨੂੰ ਜ਼ਬਰਦਸਤੀ ਮੁਸਲਮਾਨ ਬਣਾ ਕੇ ਨਾ ਤਾਂ ਤੁਸੀਂ ਸੱਚੇ ਮੁਸਲਮਾਨ ਹੋਣ ਦਾ ਸੰਕੇਤ ਦੇ ਰਹੇ ਹੋ, ਨਾ ਹੀ ਰੱਬ ਦੀ ਰਜ਼ਾ ਅਨੁਸਾਰ ਚੱਲ ਰਹੇ ਹੋ ਅਤੇ ਨਾ ਹੀ ਆਪਣੀ ਪਰਜਾ ਪ੍ਰਤੀ ਆਪਣੇ ਕਰਤੱਵ ਦਾ ਪਾਲਣ ਕਰ ਰਹੇ ਹੋ। ਬਾਦਸ਼ਾਹ ਹੋਣ ਦੇ ਨਾਂ ’ਤੇ ਤੁਹਾਡਾ ਫ਼ਰਜ਼ ਹੈ ਕਿ ਤੁਸੀਂ ਹਿੰਦੂਆਂ ਅਤੇ ਮੁਸਲਮਾਨਾਂ ਨੂੰ ਬਰਾਬਰ ਸਮਝੋ, ਪਰ ਇਸ ਦੇ ਉਲ਼ਟ ਤੁਸੀਂ ਤਾਂ ਹਿੰਦੂਆਂ ਨੂੰ ਆਪਣੇ ਅੰਨ੍ਹੇ ਜ਼ੁਲਮ ਦਾ ਸ਼ਿਕਾਰ ਬਣਾਇਆ ਹੈ। ਤੁਹਾਡੇ ਇਸ ਜ਼ੁਲਮ ਨੂੰ ਠੱਲ੍ਹ ਪਾਉਣ ਲਈ ਅਤੇ ਮਜ਼ਲੂਮਾਂ (ਹਿੰਦੂਆਂ) ਦੀ ਰੱਖਿਆ ਲਈ ਅਸੀਂ ਉਨ੍ਹਾਂ ਦੇ ਨਾਲ ਖੜ੍ਹੇ ਹਾਂ। ਤੁਸੀਂ ਬਾਦਸ਼ਾਹ ਹੋਣ ਦੇ ਨਾਂ ’ਤੇ ਆਪਣੀ ਪਰਜਾ ਤੋਂ ਮੂੰਹ ਮੋੜੀ ਬੈਠੇ ਹੋ ਪਰ ਅਸੀਂ ਇਨ੍ਹਾਂ ਦੀ ਬਾਂਹ ਪਕੜਨ ਲਈ ਆਏ ਹਾਂ। ਕਵੀ ਕੇਸ਼ਵ ਭੱਟ; ਗੁਰੂ ਜੀ ਦੀ ਕਥਨੀ ਅਤੇ ਕਰਨੀ ਬਾਰੇ ਲਿਖਦਾ ਹੈ ।
‘ਬਾਂਹਿ ਜਿਨਾਂ ਦੀ ਪਕੜੀਏ, ਸਿਰ ਦੀਜੈ ਬਾਂਹਿ ਨ ਛੋੜੀਏ। ਤੇਗ਼ ਬਹਾਦਰ ਬੋਲਿਆ, ਧਰ ਪਈਐ ਧਰਮ ਨ ਛੋੜੀਏ।’
ਗੁਰੂ ਜੀ ਨੂੰ ਚੜ੍ਹਦੀ ਕਲਾ ਵਿੱਚ, ਉਨ੍ਹਾਂ ਦੁਆਰਾ ਇਸਲਾਮ ਨਾ ਕਬੂਲਣ ਅਤੇ ਕੁਰਬਾਨੀ ਲਈ ਤਿਆਰ ਅਟੱਲ ਨਿਸ਼ਚੇ ਨੂੰ ਵੇਖ ਕੇ ਔਰੰਗਜ਼ੇਬ ਤੱਕ ਸਭ ਹਾਕਮ ਗੁੱਸੇ ਵਿੱਚ ਸਨ। ਉਨ੍ਹਾਂ ਦੇ ਮਨਸੂਬਿਆਂ ਦੀਆਂ ਨੀਹਾਂ ਹਿੱਲ ਰਹੀਆਂ ਸਨ। ਲੋਹੇ ਦੇ ਪਿੰਜਰੇ ਵਿੱਚ ਬੰਦ ਕਰ ਚੌਥੇ ਮਹੀਨੇ ਤਿੰਨੇ ਸਿੱਖਾਂ ਸਮੇਤ ਗੁਰੂ ਜੀ ਨੂੰ ਦਿੱਲੀ ਲਿਜਾਇਆ ਗਿਆ। ਆਪਣੀ ਹਾਰ ਹੁੰਦੀ ਵੇਖ ਆਖ਼ਿਰ ਹੁਕਮ ਸੁਣਾਇਆ ਗਿਆ ਕਿ ਗੁਰੂ ਅਤੇ ਇਸ ਦੇ ਮੁਰੀਦਾਂ ਨੂੰ ਤਸੀਹੇ ਦੇ-ਦੇ ਕੇ ਮਾਰ ਦਿੱਤਾ ਜਾਵੇ।
ਪਹਿਲਾਂ ਭਾਈ ਮਤੀ ਦਾਸ ਜੀ ਨੂੰ ਆਰੇ ਨਾਲ ਚੀਰਿਆ ਗਿਆ। ਭਾਈ ਦਿਆਲਾ ਜੀ ਨੂੰ ਗਰਮ ਪਾਣੀ ਦੀ ਉਬਲਦੀ ਦੇਗ ਵਿੱਚ ਉਬਾਲ਼ਿਆ ਗਿਆ ਅਤੇ ਭਾਈ ਸਤੀ ਦਾਸ ਜੀ ਨੂੰ ਰੂੰ ਵਿੱਚ ਲਪੇਟ ਕੇ ਸਾੜ ਦਿੱਤਾ ਗਿਆ। ਇਸ ਪ੍ਰਕਾਰ ਇੱਕ-ਇੱਕ ਕਰ ਕੇ ਗੁਰੂ ਜੀ ਦੇ ਮੁਰੀਦਾਂ ਨੂੰ ਦਿੱਤੇ ਅਣਮਨੁੱਖੀ ਤਸੀਹਿਆਂ ਨੂੰ ਵੇਖ ਕੇ ਵੀ ਗੁਰੂ ਜੀ ਅਡੋਲ ਰਹੇ ਸਗੋਂ ਸਿਦਕ ਹੋਰ ਵੀ ਦ੍ਰਿੜ੍ਹ ਹੋ ਗਿਆ।
ਅੰਤ ਮਿਤੀ 17 ਦਸੰਬਰ , 1675 ਈ: ਨੂੰ ਚਾਂਦਨੀ ਚੌਕ; ਜਿੱਥੇ ਅੱਜ ਕੱਲ੍ਹ ਗੁਰਦੁਆਰਾ ਸੀਸ ਗੰਜ ਸੁਸ਼ੋਭਿਤ ਹੈ, ਵਿਖੇ ਕਾਜ਼ੀ ਨੇ ਫਤਵਾ ਪੜ੍ਹਿਆ। ਜੱਲਾਦ ਜਲਾਲ-ਉ-ਦੀਨ ਨੇ ਤਲਵਾਰ ਨਾਲ ਵਾਰ ਕੀਤਾ ਅਤੇ ਗੁਰੂ ਸਾਹਿਬ ਜੀ ਦਾ ਸੀਸ ਧੜ ਨਾਲੋਂ ਅਲੱਗ ਕਰ ਦਿੱਤਾ, ਪਰ ਉਨ੍ਹਾਂ ਆਪਣੇ ਮੂੰਹੋਂ ਸੀ ਨਾ ਉਚਾਰੀ। ਆਪ ਜੀ ਦੀ ਲਾਸਾਨੀ ਸ਼ਹਾਦਤ ਨਾਲ ਦਿੱਲੀ ਦਾ ਦਿਲ ਕੰਬ ਉੱਠਿਆ ਅਤੇ ਲੋਕਾਂ ਅੰਦਰ ਤਰਥੱਲੀ ਮੱਚ ਉੱਠੀ। ਜੱਲਾਦ ਦਾ ਦਿਲ ਦਹਿਲ ਗਿਆ ਤੇ ਉਹ ਤਲਵਾਰ ਸੁੱਟ ਜਾਮਾ ਮਸਜਿਦ ਵੱਲ ਭੱਜ ਗਿਆ।
ਗੁਰੂ ਤੇਗ਼ ਬਹਾਦਰ ਸਾਹਿਬ ਨੂੰ ਸ਼ਹੀਦ ਕਰਨ ਦਾ ਹੁਕਮ ਦੇਣ ਦੇ ਨਾਲ਼-ਨਾਲ਼ ਔਰੰਗਜ਼ੇਬ ਦਾ ਇਹ ਵੀ ਹੁਕਮ ਸੀ ਕਿ ਗੁਰੂ ਸਾਹਿਬ ਦੀ ਦੇਹ ਦੇ ਟੁਕੜੇ ਕਰ ਕੇ ਸ਼ਹਿਰ ਦੇ ਚਾਰੇ ਪਾਸੇ ਲਟਕਾ ਦਿੱਤੇ ਜਾਣ ਪਰ ਹਨ੍ਹੇਰਾ ਪੈ ਚੁੱਕਾ ਹੋਣ ਕਰ ਕੇ ਅਤੇ ਸਖ਼ਤ ਹਨ੍ਹੇਰੀ ਆਉਣ ਕਰ ਕੇ ਉਸ ਦੇ ਇਸ ਹੁਕਮ ’ਤੇ ਅਮਲ ਨਾ ਹੋ ਸਕਿਆ। ਉੱਧਰ ਭਾਈ ਜੈਤਾ, ਭਾਈ ਨਾਨੂਰਾਮ, ਭਾਈ ਤੁਲਸੀ ਤੇ ਭਾਈ ਊਦੇ ਜੀ ਨੇ ਗੁਰੂ ਸਾਹਿਬ ਦਾ ਸੀਸ ਚੁੱਕ ਕੇ ਲਿਆਉਣ ਦੀ ਤਰਕੀਬ ਘੜ ਰੱਖੀ ਸੀ। ਭਾਈ ਜੈਤਾ ਜੀ ਰਾਤ ਦੇ ਹਨ੍ਹੇਰੇ ਵਿੱਚ ਗੁਰੂ ਸਾਹਿਬ ਦਾ ਸੀਸ ਚੁੱਕ ਲਿਆਇਆ। ਦੂਜੇ ਪਾਸੇ ਭਾਈ ਲੱਖੀ ਸ਼ਾਹ ਵਣਜਾਰਾ (ਭਾਈ ਮਨੀ ਸਿੰਘ ਦੇ ਸਹੁਰਾ) ਨੇ ਆਪਣੇ ਪੁੱਤਰਾਂ (ਭਾਈ ਨਿਗਾਹੀਆ, ਹੇਮਾ ਤੇ ਹਾੜੀ) ਦੀ ਮਦਦ ਨਾਲ, ਗੁਰੂ ਸਾਹਿਬ ਦਾ ਧੜ ਚੁੱਕ ਲਿਆਂਦਾ ਅਤੇ ਆਪਣੇ ਘਰ ਅੰਦਰ ਹੀ ਧੜ ਦਾ ਸਸਕਾਰ ਕਰ ਦਿੱਤਾ। ਗੁਰੂ ਜੀ ਦੇ ਸਸਕਾਰ ਵਾਲੇ ਅਸਥਾਨ ’ਤੇ ਹੁਣ ਗੁਰਦਵਾਰਾ ਰਕਾਬ ਗੰਜ ਸੁਸ਼ੋਭਿਤ ਹੈ।
ਜੋਰਾਵਰ ਸਿੰਘ ਤਰਸਿੱਕਾ ।
ਅੰਗ : 626
ਸੋਰਠਿ ਮਹਲਾ ੫ ॥ ਗੁਰ ਅਪੁਨੇ ਬਲਿਹਾਰੀ ॥ ਜਿਨਿਪੂਰਨ ਪੈਜ ਸਵਾਰੀ ॥ ਮਨ ਚਿੰਦਿਆ ਫਲੁ ਪਾਇਆ ॥ ਪ੍ਰਭੁ ਅਪੁਨਾ ਸਦਾ ਧਿਆਇਆ ॥੧॥ ਸੰਤਹੁ ਤਿਸੁ ਬਿਨੁਅਵਰੁ ਨ ਕੋਈ ॥ ਕਰਣ ਕਾਰਣ ਪ੍ਰਭੁ ਸੋਈ ॥ ਰਹਾਉ ॥ ਪ੍ਰਭਿ ਅਪਨੈ ਵਰ ਦੀਨੇ ॥ ਸਗਲ ਜੀਅ ਵਸਿ ਕੀਨੇ ॥ ਜਨ ਨਾਨਕ ਨਾਮੁ ਧਿਆਇਆ ॥ ਤਾ ਸਗਲੇ ਦੂਖਮਿਟਾਇਆ ॥੨॥੫॥੬੯॥
ਅਰਥ: ਹੇ ਸੰਤ ਜਨੋ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ,ਜਿਸ ਨੇ (ਪ੍ਰਭੂ ਦੇ ਨਾਮ ਦੀ ਦਾਤਿ ਦੇ ਕੇ) ਪੂਰੀ ਤਰ੍ਹਾਂ(ਮੇਰੀ) ਇੱਜ਼ਤ ਰੱਖ ਲਈ ਹੈ। ਹੇ ਭਾਈ! ਉਹ ਮਨੁੱਖ ਮਨ-ਮੰਗੀਆਂ ਮੁਰਾਦਾਂ ਪ੍ਰਾਪਤ ਕਰ ਲੈਂਦਾ ਹੈ,ਜੇਹੜਾ ਸਦਾਆਪਣੇ ਪ੍ਰਭੂ ਦਾ ਧਿਆਨ ਧਰਦਾ ਹੈ ॥੧॥ ਹੇ ਸੰਤ ਜਨੋ!ਉਸ ਪਰਮਾਤਮਾ ਤੋਂ ਬਿਨਾ (ਜੀਵਾਂ ਦਾ) ਕੋਈ ਹੋਰ (ਰਾਖਾ)ਨਹੀਂ। ਉਹੀ ਪਰਮਾਤਮਾ ਜਗਤ ਦਾ ਮੂਲ ਹੈ ॥ ਰਹਾਉ॥ਹੇ ਸੰਤ ਜਨੋ! ਪਿਆਰੇ ਪ੍ਰਭੂ ਨੇ (ਜੀਵਾਂ ਨੂੰ) ਸਭ ਬਖ਼ਸ਼ਸ਼ਾਂਕੀਤੀਆਂ ਹੋਈਆਂ ਹਨ, ਸਾਰੇ ਜੀਵਾਂ ਨੂੰ ਉਸ ਨੇ ਆਪਣੇਵੱਸ ਵਿਚ ਕਰ ਰੱਖਿਆ ਹੋਇਆ ਹੈ। ਹੇ ਦਾਸ ਨਾਨਕ! (ਆਖ ਕਿ ਜਦੋਂ ਭੀ ਕਿਸੇ ਨੇ) ਪਰਮਾਤਮਾ ਦਾ ਨਾਮਸਿਮਰਿਆ, ਤਦੋਂ ਉਸ ਨੇ ਆਪਣੇ ਸਾਰੇ ਦੁੱਖ ਦੂਰ ਕਰ ਲਏ॥੨॥੫॥੬੯॥
अंग : 626
सोरठि महला ५ ॥ गुर अपुने बलिहारी ॥ जिनिपूरन पैज सवारी ॥ मन चिंदिआ फलु पाइआ ॥ प्रभु अपुना सदा धिआइआ ॥१॥ संतहु तिसु बिनुअवरु न कोई ॥ करण कारण प्रभु सोई ॥ रहाउ ॥ प्रभि अपनै वर दीने ॥ सगल जीअ वसि कीने ॥ जन नानक नामु धिआइआ ॥ ता सगले दूखमिटाइआ ॥२॥५॥६९॥
अर्थ: हे संत जनों! मैं अपने गुरु से कुर्बान जाता हूँ, जिसने (प्रभु के नाम की दात दे के) पूरी तरह (मेरीइज्ज़त रख ली है। हे भाई! वह मनुख मन-चाही मुराद प्राप्त कर लेता है, जो मनुख सदा अपने प्रभु का ध्यान करता है॥१॥ हे संत जनों! उस परमात्मा के बिना (जीवों का) कोई और (रखवाला)नहीं। वोही परमात्मा जगत का मूल है॥रहाउ॥ हेसंत जनों! प्यारे प्रभु ने (जीवों को) सभी बखशिशेंकी हुई हैं, सरे जीवों को उस ने अपने बस में कररखा है। हे दास नानक! (कह की जब भी किसी ने)परमात्मा का नाम सुमिरा, तभी उस ने अपने सारेदुःख दूर कर लिए॥।२॥५॥६९॥
ਅੰਗ : 573
ਵਡਹੰਸੁ ਮਹਲਾ ੪ ॥ ਹਰਿ ਸਤਿਗੁਰ ਹਰਿ ਸਤਿਗੁਰ ਮੇਲਿ ਹਰਿ ਸਤਿਗੁਰ ਚਰਣ ਹਮ ਭਾਇਆ ਰਾਮ ॥ ਤਿਮਰ ਅਗਿਆਨੁ ਗਵਾਇਆ ਗੁਰ ਗਿਆਨੁ ਅੰਜਨੁ ਗੁਰਿ ਪਾਇਆ ਰਾਮ ॥ ਗੁਰ ਗਿਆਨ ਅੰਜਨੁ ਸਤਿਗੁਰੂ ਪਾਇਆ ਅਗਿਆਨ ਅੰਧੇਰ ਬਿਨਾਸੇ ॥ ਸਤਿਗੁਰ ਸੇਵਿ ਪਰਮ ਪਦੁ ਪਾਇਆ ਹਰਿ ਜਪਿਆ ਸਾਸ ਗਿਰਾਸੇ ॥ ਜਿਨ ਕੰਉ ਹਰਿ ਪ੍ਰਭਿ ਕਿਰਪਾ ਧਾਰੀ ਤੇ ਸਤਿਗੁਰ ਸੇਵਾ ਲਾਇਆ ॥ ਹਰਿ ਸਤਿਗੁਰ ਹਰਿ ਸਤਿਗੁਰ ਮੇਲਿ ਹਰਿ ਸਤਿਗੁਰ ਚਰਣ ਹਮ ਭਾਇਆ ॥੧॥
ਅਰਥ: ਹੇ ਹਰੀ! ਮੈਨੂੰ ਗੁਰੂ ਦੇ ਚਰਨਾਂ ਵਿਚ ਰੱਖ, ਮੈਨੂੰ ਗੁਰੂ ਦੇ ਚਰਨਾਂ ਵਿਚ ਰੱਖ। ਗੁਰੂ ਦੇ ਚਰਨ ਮੈਨੂੰ ਪਿਆਰੇ ਲੱਗਦੇ ਹਨ। (ਜਿਸ ਮਨੁੱਖ ਨੇ) ਗੁਰੂ ਦੀ ਰਾਹੀਂ ਆਤਮਕ ਜੀਵਨ ਦੀ ਸੂਝ (ਦਾ) ਸੁਰਮਾ ਹਾਸਲ ਕਰ ਲਿਆ, (ਉਸ ਨੇ ਆਪਣੇ ਅੰਦਰੋਂ) ਆਤਮਕ ਜੀਵਨ ਵਲੋਂ ਬੇਸਮਝੀ (ਦਾ) ਹਨੇਰਾ ਦੂਰ ਕਰ ਲਿਆ। ਜਿਸ ਮਨੁੱਖ ਨੇ ਗੁਰੂ ਪਾਸੋਂ ਗਿਆਨ ਦਾ ਸੁਰਮਾ ਲੈ ਲਿਆ ਉਸ ਮਨੁੱਖ ਦੇ ਅਗਿਆਨ ਦੇ ਹਨੇਰੇ ਨਾਸ ਹੋ ਜਾਂਦੇ ਹਨ। ਗੁਰੂ ਦੀ ਦੱਸੀ ਸੇਵਾ ਕਰ ਕੇ ਉਹ ਮਨੁੱਖ ਸਭ ਤੋਂ ਉੱਚਾ ਆਤਮਕ ਦਰਜਾ ਹਾਸਲ ਕਰ ਲੈਂਦਾ ਹੈ, ਉਹ ਮਨੁੱਖ ਹਰੇਕ ਸਾਹ ਨਾਲ ਹਰੇਕ ਗਿਰਾਹੀ ਨਾਲ ਪਰਮਾਤਮਾ ਦਾ ਨਾਮ ਜਪਦਾ ਰਹਿੰਦਾ ਹੈ। ਹੇ ਭਾਈ! ਹਰਿ-ਪ੍ਰਭੂ ਨੇ ਜਿਨ੍ਹਾਂ ਮਨੁੱਖਾਂ ਉਤੇ ਮੇਹਰ ਕੀਤੀ, ਉਹਨਾਂ ਨੂੰ ਉਸ ਨੇ ਗੁਰੂ ਦੀ ਸੇਵਾ ਵਿਚ ਜੋੜ ਦਿੱਤਾ। ਹੇ ਹਰੀ! ਮੈਨੂੰ ਗੁਰੂ ਦੇ ਚਰਨਾਂ ਵਿਚ ਰੱਖ, ਗੁਰੂ ਦੇ ਚਰਨਾਂ ਵਿਚ ਰੱਖ, ਗੁਰੂ ਦੇ ਚਰਨ ਮੈਨੂੰ ਪਿਆਰੇ ਲੱਗਦੇ ਹਨ।੧।
अंग : 573
वडहंसु महला ४ ॥ हरि सतिगुर हरि सतिगुर मेलि हरि सतिगुर चरण हम भाइआ राम ॥ तिमर अगिआनु गवाइआ गुर गिआनु अंजनु गुरि पाइआ राम ॥ गुर गिआन अंजनु सतिगुरू पाइआ अगिआन अंधेर बिनासे ॥ सतिगुर सेवि परम पदु पाइआ हरि जपिआ सास गिरासे ॥ जिन कंउ हरि प्रभि किरपा धारी ते सतिगुर सेवा लाइआ ॥ हरि सतिगुर हरि सतिगुर मेलि हरि सतिगुर चरण हम भाइआ ॥१॥
अर्थ: हे हरी! मुझे गुरु के चरणों में रखो, मुझे गुरु के चरणों में रखो। गुरु के चरण मुझे प्यारे लगते हैं। (जिस मनुख ने) गुरु के द्वारा आत्मिक जीवन की समझ (का) काजल हासिल कर लिया, (उस ने अपने अंदर से) आत्मिक जीवन की बेसमझी (का) अंधकार दूर कर लिया। जिस मनुखने गुरु से ज्ञान का सुरमा ले लिया उस मनुख के अज्ञान के अंधरे नास हो जाते हैं। गुरु की बताई सेवा कर के वह मनुख सब से उच्चा आत्मिक दर्जा हासिल कर लेता है, वह मनुख हरेक सांस के साथ सरक कोर के साथ परमात्मा का नाम जपता रहता है। हे भाई! हरी-प्रभु ने जिस मनुख ऊपर कृपा की , उनको हरी ने परमात्मा की सेवा में जोड़ दिया। हे हरी! मुझे गुरु के चरणों में रख, गुरु के चरणों में रखो। गुरु के चरण मुझे प्यारे लगते हैं।

