ਅੰਗ : 690
ਧਨਾਸਰੀ ਛੰਤ ਮਹਲਾ ੪ ਘਰੁ ੧
ੴ ਸਤਿਗੁਰ ਪ੍ਰਸਾਦਿ ॥
ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥ ਗੁਣ ਗਾਇ ਵਿਗਸੈ ਸਦਾ ਅਨਦਿਨੁ ਜਾ ਆਪਿ ਸਾਚੇ ਭਾਵਏ ॥ ਅਹੰਕਾਰੁ ਹਉਮੈ ਤਜੈ ਮਾਇਆ ਸਹਜਿ ਨਾਮਿ ਸਮਾਵਏ ॥ ਆਪਿ ਕਰਤਾ ਕਰੇ ਸੋਈ ਆਪਿ ਦੇਇ ਤ ਪਾਈਐ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥੧॥ ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ਜੀਉ ॥ ਹਉ ਤਿਸੁ ਸੇਵੀ ਦਿਨੁ ਰਾਤਿ ਮੈ ਕਦੇ ਨ ਵੀਸਰੈ ਜੀਉ ॥ ਕਦੇ ਨ ਵਿਸਾਰੀ ਅਨਦਿਨੁ ਸਮ੍ਹ੍ਹਾਰੀ ਜਾ ਨਾਮੁ ਲਈ ਤਾ ਜੀਵਾ ॥ ਸ੍ਰਵਣੀ ਸੁਣੀ ਤ ਇਹੁ ਮਨੁ ਤ੍ਰਿਪਤੈ ਗੁਰਮੁਖਿ ਅੰਮ੍ਰਿਤੁ ਪੀਵਾ ॥ ਨਦਰਿ ਕਰੇ ਤਾ ਸਤਿਗੁਰੁ ਮੇਲੇ ਅਨਦਿਨੁ ਬਿਬੇਕ ਬੁਧਿ ਬਿਚਰੈ ॥ ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ॥੨॥
ਅਰਥ: ਰਾਗ ਧਨਾਸਰੀ, ਘਰ ੧ ਵਿੱਚ ਗੁਰੂ ਰਾਮਦਾਸ ਜੀ ਦੀ ਬਾਣੀ 'ਛੰਤ' (ਛੰਦ)। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਜੇ ਪਰਮਾਤਮਾ ਆਪ ਕਿਰਪਾ ਕਰੇ, ਤਾਂ ਉਸ ਦਾ ਨਾਮ ਸਿਮਰਿਆ ਜਾ ਸਕਦਾ ਹੈ। ਜੇ ਗੁਰੂ ਮਿਲ ਪਏ, ਤਾਂ (ਪ੍ਰਭੂ ਦੇ) ਪ੍ਰੇਮ ਵਿਚ (ਲੀਨ ਹੋ ਕੇ) ਆਤਮਕ ਅਡੋਲਤਾ ਵਿਚ (ਟਿਕ ਕੇ) ਪਰਮਾਤਮਾ ਦੇ ਗੁਣਾਂ ਨੂੰ ਗਾ ਸਕੀਦਾ ਹੈ। (ਪਰਮਾਤਮਾ ਦੇ) ਗੁਣ ਗਾ ਕੇ (ਮਨੁੱਖ) ਸਦਾ ਹਰ ਵੇਲੇ ਖਿੜਿਆ ਰਹਿੰਦਾ ਹੈ, (ਪਰ ਇਹ ਤਦੋਂ ਹੀ ਹੋ ਸਕਦਾ ਹੈ) ਜਦੋਂ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨੂੰ ਆਪ (ਇਹ ਮੇਹਰ ਕਰਨੀ) ਪਸੰਦ ਆਵੇ। (ਗੁਣ ਗਾਣ ਦੀ ਬਰਕਤਿ ਨਾਲ ਮਨੁੱਖ) ਅਹੰਕਾਰ, ਹਉਮੈ, ਮਾਇਆ (ਦਾ ਮੋਹ) ਤਿਆਗ ਦੇਂਦਾ ਹੈ, ਅਤੇ, ਆਤਮਕ ਅਡੋਲਤਾ ਵਿਚ ਹਰਿ-ਨਾਮ ਵਿਚ ਲੀਨ ਹੋ ਜਾਂਦਾ ਹੈ। (ਨਾਮ ਸਿਮਰਨ ਦੀ ਦਾਤਿ) ਉਹ ਪਰਮਾਤਮਾ ਆਪ ਹੀ ਕਰਦਾ ਹੈ, ਜਦੋਂ ਉਹ (ਇਹ ਦਾਤਿ) ਦੇਂਦਾ ਹੈ ਤਦੋਂ ਮਿਲਦੀ ਹੈ। ਹੇ ਭਾਈ! ਪਰਮਾਤਮਾ ਕਿਰਪਾ ਕਰੇ, ਤਾਂ ਉਸ ਦਾ ਨਾਮy ਸਿਮਰਿਆ ਜਾ ਸਕਦਾ ਹੈ।੧। ਹੇ ਭਾਈ! ਪੂਰੇ ਗੁਰੂ ਦੀ ਰਾਹੀਂ (ਮੇਰੇ) ਮਨ ਵਿਚ (ਪਰਮਾਤਮਾ ਨਾਲ) ਸਦਾ-ਥਿਰ ਰਹਿਣ ਵਾਲਾ ਪਿਆਰ ਬਣ ਗਿਆ ਹੈ। (ਗੁਰੂ ਦੀ ਕਿਰਪਾ ਨਾਲ) ਮੈਂ ਉਸ (ਪ੍ਰਭੂ) ਨੂੰ ਦਿਨ ਰਾਤ ਸਿਮਰਦਾ ਰਹਿੰਦਾ ਹਾਂ, ਮੈਨੂੰ ਉਹ ਕਦੇ ਭੀ ਨਹੀਂ ਭੁੱਲਦਾ। ਮੈਂ ਉਸ ਨੂੰ ਕਦੇ ਭੁਲਾਂਦਾ ਨਹੀਂ, ਮੈਂ ਹਰ ਵੇਲੇ (ਉਸ ਪ੍ਰਭੂ ਨੂੰ) ਹਿਰਦੇ ਵਿਚ ਵਸਾਈ ਰੱਖਦਾ ਹਾਂ। ਜਦੋਂ ਮੈਂ ਉਸ ਦਾ ਨਾਮ ਜਪਦਾ ਹਾਂ, ਤਦੋਂ ਮੈਨੂੰ ਆਤਮਕ ਜੀਵਨ ਪ੍ਰਾਪਤ ਹੁੰਦਾ ਹੈ। ਜਦੋਂ ਮੈਂ ਆਪਣੇ ਕੰਨਾਂ ਨਾਲ (ਹਰਿ-ਨਾਮ) ਸੁਣਦਾ ਹਾਂ ਤਦੋਂ (ਮੇਰਾ) ਇਹ ਮਨ (ਮਾਇਆ ਵਲੋਂ) ਰੱਜ ਜਾਂਦਾ ਹੈ। ਹੇ ਭਾਈ! ਮੈਂ ਗੁਰੂ ਦੀ ਸਰਨ ਪੈ ਕੇ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦਾ ਰਹਿੰਦਾ ਹਾਂ (ਜਦੋਂ ਪ੍ਰਭੂ ਮਨੁੱਖ ਉਤੇ ਮੇਹਰ ਦੀ) ਨਿਗਾਹ ਕਰਦਾ ਹੈ, ਤਦੋਂ (ਉਸ ਨੂੰ) ਗੁਰੂ ਮਿਲਾਂਦਾ ਹੈ (ਤਦੋਂ ਹਰ ਵੇਲੇ ਉਸ ਮਨੁੱਖ ਦੇ ਅੰਦਰ) ਚੰਗੇ ਮੰਦੇ ਦੀ ਪਰਖ ਕਰ ਸਕਣ ਵਾਲੀ ਅਕਲ ਕੰਮ ਕਰਦੀ ਹੈ। ਹੇ ਭਾਈ! ਪੂਰੇ ਗੁਰੂ ਦੀ ਕਿਰਪਾ ਨਾਲ ਮੇਰੇ ਅੰਦਰ (ਪ੍ਰਭੂ ਨਾਲ) ਸਦਾ ਕਾਇਮ ਰਹਿਣ ਵਾਲਾ ਪਿਆਰ ਬਣ ਗਿਆ ਹੈ।2।
अंग : 690
धनासरी छंत महला ४ घरु १ सतिੴ गुर प्रसादि ॥ हरि जीउ क्रिपा करे ता नामु धिआईऐ जीउ ॥ सतिगुरु मिलै सुभाइ सहजि गुण गाईऐ जीउ ॥ गुणy गाइ विगसै सदा अनदिनु जा आपि साचे भावए ॥ अहंकारु हउमै तजै माइआ सहजि नामि समावए ॥ आपि करता करे सोई आपि देइ त पाईऐ ॥ हरि जीउ क्रिपा करे ता नामु धिआईऐ जीउ ॥१॥ अंदरि साचा नेहु पूरे सतिगुरै जीउ ॥ हउ तिसु सेवी दिनु राति मै कदे न वीसरै जीउ ॥ कदे न विसारी अनदिनु सम्ह्हारी जा नामु लई ता जीवा ॥ स्रवणी सुणी त इहु मनु त्रिपतै गुरमुखि अंम्रितु पीवा ॥ नदरि करे ता सतिगुरु मेले अनदिनु बिबेक बुधि बिचरै ॥ अंदरि साचा नेहु पूरे सतिगुरै ॥२॥
अर्थ: राग धनासरी, घर १ मे गुरु रामदास जी की बाणी 'छंद'। अकाल पूरख एक है व् परमात्मा की कृपा द्वारा मिलता है। हे भाई! अगर परमात्मा आप कृपा कर, तो उस का नाम सिमरा जा सकता है। अगर गुरु मिलe जाए, तो (प्रभु के) प्रेम में (लीन हो के) आत्मिक अडोलता मे (सथिर हो के) परमातम के गुणों को गा सकता है। (परमात्मा के) गुण गा के मनुख सदा खुश रहता है, परन्तु यह तभी हो सकता है जब सदा कायम रहने वाला परमात्मा को खुद (यह मेहर करनी) पसंद आये। गुण गाने की बरकत से मनुख का अहंकार , होम्य माया के मोह को त्याग देता है, और आत्मिक अडोलता में हरी नाम में लीन हो जाता है। नाम सुमिरन की दात परमात्मा खुद ही देता है, जब वेह देता है तभी मिलती है, हे भाई! परमात्मा कृपा करे तो ही उस का नाम सिमरा जा सकता है।१। हे भाई ! पूरे गुरु के द्वारा (मेरे) मन में (भगवान के साथ) सदा-थिर रहने वाला प्यार बन गया है। (गुरु की कृपा के साथ) मैं उस (भगवान) को दिन रात सुमिरता रहता हूँ, मुझे वह कभी भी नहीं भूलता। मैं उस को कभी भुलता नहीं, मैं हर समय (उस भगवान को) हृदय में बसाए रखता हूँ। जब मैं उस का नाम जपता हूँ, तब मुझे आत्मिक जीवन प्राप्त होता है। जब मैं आपने कानो के साथ (हरि-नाम) सुनता हूँ तब (मेरा) यह मन (माया की तरफ से) तृप्त हो जाता है। हे भाई ! मैं गुरु की शरण में आकर आत्मिक जीवन देने वाला नाम-जल पीता रहता हूँ (जब भगवान मनुख ऊपर कृपा की) निगाह करता है, तब (उस को) गुरु मिलाता है (तब हर समय उस मनुख के अंदर) अच्छे मंदे की परख कर सकने वाली समझ काम करती है। हे भाई ! पूरे गुरु की कृपा के साथ मेरे अंदर (भगवान के साथ) सदा कायम रहने वाला प्यार बन गया है।2।
ਅੰਗ : 676
ਧਨਾਸਰੀ ਮਹਲਾ ੫ ॥ ਫਿਰਤ ਫਿਰਤ ਭੇਟੇ ਜਨ ਸਾਧੂ ਪੂਰੈ ਗੁਰਿ ਸਮਝਾਇਆ ॥ ਆਨ ਸਗਲ ਬਿਧਿ ਕਾਂਮਿ ਨ ਆਵੈ ਹਰਿ ਹਰਿ ਨਾਮੁ ਧਿਆਇਆ ॥੧॥ ਤਾ ਤੇ ਮੋਹਿ ਧਾਰੀ ਓਟ ਗੋਪਾਲ ॥ ਸਰਨਿ ਪਰਿਓ ਪੂਰਨ ਪਰਮੇਸੁਰ ਬਿਨਸੇ ਸਗਲ ਜੰਜਾਲ ॥ ਰਹਾਉ ॥ ਸੁਰਗ ਮਿਰਤ ਪਇਆਲ ਭੂ ਮੰਡਲ ਸਗਲ ਬਿਆਪੇ ਮਾਇ ॥ ਜੀਅ ਉਧਾਰਨ ਸਭ ਕੁਲ ਤਾਰਨ ਹਰਿ ਹਰਿ ਨਾਮੁ ਧਿਆਇ ॥੨॥
ਅਰਥ: ਹੇ ਭਾਈ! ਭਾਲ ਕਰਦਿਆਂ ਕਰਦਿਆਂ ਜਦੋਂ ਮੈਂ ਗੁਰੂ ਮਹਾ ਪੁਰਖ ਨੂੰ ਮਿਲਿਆ, ਤਾਂ ਪੂਰੇ ਗੁਰੂ ਨੇ (ਮੈਨੂੰ) ਇਹ ਸਮਝ ਬਖ਼ਸ਼ੀ ਕਿ (ਮਾਇਆ ਦੇ ਮੋਹ ਤੋਂ ਬਚਣ ਲਈ) ਹੋਰ ਸਾਰੀਆਂ ਜੁਗਤੀਆਂ ਵਿਚੋਂ ਕੋਈ ਇੱਕ ਜੁਗਤਿ ਭੀ ਕੰਮ ਨਹੀਂ ਆਉਂਦੀ। ਪਰਮਾਤਮਾ ਦਾ ਨਾਮ ਸਿਮਰਿਆ ਹੋਇਆ ਹੀ ਕੰਮ ਆਉਂਦਾ ਹੈ।੧। ਇਸ ਵਾਸਤੇ, ਹੇ ਭਾਈ! ਮੈਂ ਪਰਮਾਤਮਾ ਦਾ ਆਸਰਾ ਲੈ ਲਿਆ। (ਜਦੋਂ ਮੈਂ) ਸਰਬ-ਵਿਆਪਕ ਪਰਮਾਤਮਾ ਦੀ ਸਰਨ ਪਿਆ, ਤਾਂ ਮੇਰੇ ਸਾਰੇ (ਮਾਇਆ ਦੇ) ਜੰਜਾਲ ਨਾਸ ਹੋ ਗਏ।ਰਹਾਉ। ਹੇ ਭਾਈ! ਦੇਵ ਲੋਕ, ਮਾਤ-ਲੋਕ, ਪਾਤਾਲ-ਸਾਰੀ ਹੀ ਸ੍ਰਿਸ਼ਟੀ ਮਾਇਆ (ਦੇ ਮੋਹ) ਵਿਚ ਫਸੀ ਹੋਈ ਹੈ। ਹੇ ਭਾਈ! ਸਦਾ ਪਰਮਾਤਮਾ ਦਾ ਨਾਮ ਸਿਮਰਿਆ ਕਰ, ਇਹੀ ਹੈ ਜਿੰਦ ਨੂੰ (ਮਾਇਆ ਦੇ ਮੋਹ ਵਿਚੋਂ) ਬਚਾਣ ਵਾਲਾ, ਇਹੀ ਹੈ ਸਾਰੀਆਂ ਕੁਲਾਂ ਨੂੰ ਤਾਰਨ ਵਾਲਾ।੨।
अंग : 676
धनासरी महला ५ ॥ फिरत फिरत भेटे जन साधू पूरै गुरि समझाइआ ॥ आन सगल बिधि कांमि न आवै हरि हरि नामु धिआइआ ॥१॥ ता ते मोहि धारी ओट गोपाल ॥ सरनि परिओ पूरन परमेसुर बिनसे सगल जंजाल ॥ रहाउ ॥ सुरग मिरत पइआल भू मंडल सगल बिआपे माइ ॥ जीअ उधारन सभ कुल तारन हरि हरि नामु धिआइ ॥२॥
अर्थ: हे भाई! खोजते खोजते जब मैं गुरु महां पुरख को मिला, तो पूरे गुरु ने (मुझे) यह समझ दी की ( माया के मोह से बचने के लिए) और सारी जुग्तियों में से एक भी जुगत कान नहीं आती। परमात्मा का नाम सिमरन करना ही काम आता है।१। इस लिए, हे भाई! मैंने परमात्मा का सहारा ले लिया। (जब मैं) सरब-व्यापक परमात्मा के सरन आया, तो मेरे सारे (माया के) जंजाल नास हो गये।रहाउ। हे भाई! देव लोक, मात लोक, पाताल-सारी ही सृष्टि माया (मोह में) फसी हुई है। हे भाई! सदा परमात्मा का नाम जपा करो, यही है जीवन को ( माया के मोह से बचाने वाला, यही है सारी ही कुलों को पार लगाने वाला।२।
ਅੰਗ : 650
ਸਲੋਕੁ ਮਃ ੩ ॥ ਪੜਣਾ ਗੁੜਣਾ ਸੰਸਾਰ ਕੀ ਕਾਰ ਹੈ ਅੰਦਰਿ ਤ੍ਰਿਸਨਾ ਵਿਕਾਰੁ ॥ ਹਉਮੈ ਵਿਚਿ ਸਭਿ ਪੜਿ ਥਕੇ ਦੂਜੈ ਭਾਇ ਖੁਆਰੁ ॥ ਸੋ ਪੜਿਆ ਸੋ ਪੰਡਿਤੁ ਬੀਨਾ ਗੁਰ ਸਬਦਿ ਕਰੇ ਵੀਚਾਰੁ ॥ ਅੰਦਰੁ ਖੋਜੈ ਤਤੁ ਲਹੈ ਪਾਏ ਮੋਖ ਦੁਆਰੁ ॥ ਗੁਣ ਨਿਧਾਨੁ ਹਰਿ ਪਾਇਆ ਸਹਜਿ ਕਰੇ ਵੀਚਾਰੁ ॥ ਧੰਨੁ ਵਾਪਾਰੀ ਨਾਨਕਾ ਜਿਸੁ ਗੁਰਮੁਖਿ ਨਾਮੁ ਅਧਾਰੁ ॥੧॥ ਮਃ ੩ ॥ ਵਿਣੁ ਮਨੁ ਮਾਰੇ ਕੋਇ ਨ ਸਿਝਈ ਵੇਖਹੁ ਕੋ ਲਿਵ ਲਾਇ ॥ ਭੇਖਧਾਰੀ ਤੀਰਥੀ ਭਵਿ ਥਕੇ ਨਾ ਏਹੁ ਮਨੁ ਮਾਰਿਆ ਜਾਇ ॥ ਗੁਰਮੁਖਿ ਏਹੁ ਮਨੁ ਜੀਵਤੁ ਮਰੈ ਸਚਿ ਰਹੈ ਲਿਵ ਲਾਇ ॥ ਨਾਨਕ ਇਸੁ ਮਨ ਕੀ ਮਲੁ ਇਉ ਉਤਰੈ ਹਉਮੈ ਸਬਦਿ ਜਲਾਇ ॥੨॥ ਪਉੜੀ ॥ ਹਰਿ ਹਰਿ ਸੰਤ ਮਿਲਹੁ ਮੇਰੇ ਭਾਈ ਹਰਿ ਨਾਮੁ ਦ੍ਰਿੜਾਵਹੁ ਇਕ ਕਿਨਕਾ ॥ ਹਰਿ ਹਰਿ ਸੀਗਾਰੁ ਬਨਾਵਹੁ ਹਰਿ ਜਨ ਹਰਿ ਕਾਪੜੁ ਪਹਿਰਹੁ ਖਿਮ ਕਾ ॥ ਐਸਾ ਸੀਗਾਰੁ ਮੇਰੇ ਪ੍ਰਭ ਭਾਵੈ ਹਰਿ ਲਾਗੈ ਪਿਆਰਾ ਪ੍ਰਿਮ ਕਾ ॥ ਹਰਿ ਹਰਿ ਨਾਮੁ ਬੋਲਹੁ ਦਿਨੁ ਰਾਤੀ ਸਭਿ ਕਿਲਬਿਖ ਕਾਟੈ ਇਕ ਪਲਕਾ ॥ ਹਰਿ ਹਰਿ ਦਇਆਲੁ ਹੋਵੈ ਜਿਸੁ ਉਪਰਿ ਸੋ ਗੁਰਮੁਖਿ ਹਰਿ ਜਪਿ ਜਿਣਕਾ ॥੨੧॥
ਅਰਥ: ਪੜ੍ਹਨਾ ਤੇ ਵਿਚਾਰਨਾ ਸੰਸਾਰ ਦਾ ਕੰਮ (ਹੀ ਹੋ ਗਿਆ) ਹੈ (ਭਾਵ, ਹੋਰ ਵਿਹਾਰਾਂ ਵਾਂਗ ਇਹ ਭੀ ਇਕ ਵਿਹਾਰ ਹੀ ਬਣ ਗਿਆ ਹੈ, ਪਰ) ਹਿਰਦੇ ਵਿਚ ਤ੍ਰਿਸ਼ਨਾ ਤੇ ਵਿਕਾਰ (ਟਿਕੇ ਹੀ ਰਹਿੰਦੇ) ਹਨ। ਅਹੰਕਾਰ ਵਿਚ ਸਾਰੇ (ਪੰਡਿਤ) ਪੜ੍ਹ ਪੜ੍ਹ ਕੇ ਥੱਕ ਗਏ ਹਨ, ਮਾਇਆ ਦੇ ਮੋਹ ਵਿਚ ਖ਼ੁਆਰ ਹੀ ਹੁੰਦੇ ਹਨ। ਉਹ ਮਨੁੱਖ ਪੜ੍ਹਿਆ ਹੋਇਆ ਤੇ ਸਿਆਣਾ ਪੰਡਿਤ ਹੈ (ਭਾਵ, ਉਸ ਮਨੁੱਖ ਨੂੰ ਪੰਡਿਤ ਸਮਝੋ), ਜੋ ਸਤਿਗੁਰੂ ਦੇ ਸ਼ਬਦ ਵਿਚ ਵਿਚਾਰ ਕਰਦਾ ਹੈ, ਜੋ ਆਪਣੇ ਮਨ ਨੂੰ ਖੋਜਦਾ ਹੈ (ਅੰਦਰੋਂ) ਹਰੀ ਨੂੰ ਲੱਭ ਲੈਂਦਾ ਹੈ ਤੇ (ਤ੍ਰਿਸ਼ਨਾ ਤੋਂ) ਬਚਣ ਲਈ ਰਸਤਾ ਲਭ ਲੈਂਦਾ ਹੈ, ਜੋ ਗੁਣਾਂ ਦੇ ਖ਼ਜ਼ਾਨੇ ਹਰੀ ਨੂੰ ਪ੍ਰਾਪਤ ਕਰਦਾ ਹੈ ਤੇ ਆਤਮਕ ਅਡੋਲਤਾ ਵਿਚ ਟਿਕ ਕੇ ਪਰਮਾਤਮਾ ਦੇ ਗੁਣਾਂ ਵਿਚ ਸੁਰਤਿ ਜੋੜੀ ਰੱਖਦਾ ਹੈ। ਹੇ ਨਾਨਕ ਜੀ! ਇਸ ਤਰ੍ਹਾਂ ਸਤਿਗੁਰੂ ਦੇ ਸਨਮੁਖ ਹੋਏ ਜਿਸ ਮਨੁੱਖ ਨੂੰ ‘ਨਾਮ’ ਆਸਰਾ (ਰੂਪ) ਹੈ, ਉਸ ਨਾਮ ਦਾ ਵਾਪਾਰੀ ਮੁਬਾਰਿਕ ਹੈ ॥੧॥ ਤੁਸੀਂ ਕੋਈ ਭੀ ਮਨੁੱਖ ਬ੍ਰਿਤੀ ਜੋੜ ਕੇ ਵੇਖ ਲਵੋ, ਮਨ ਨੂੰ ਕਾਬੂ ਕਰਨ ਤੋਂ ਬਿਨਾਂ ਕੋਈ ਨਹੀਂ ਸਿੱਝਿਆ (ਭਾਵ, ਕਿਸੇ ਦੀ ਘਾਲਿ ਥਾਇ ਨਹੀਂ ਪਈ)। ਭੇਖ ਕਰਨ ਵਾਲੇ (ਸਾਧੂ ਭੀ) ਤੀਰਥਾਂ ਦੀ ਯਾਤ੍ਰਾ ਕਰ ਕੇ ਰਹਿ ਗਏ ਹਨ, (ਇਸ ਤਰ੍ਹਾਂ) ਇਹ ਮਨ ਮਾਰਿਆ ਨਹੀਂ ਜਾਂਦਾ। ਸਤਿਗੁਰੂ ਦੇ ਸਨਮੁਖ ਹੋਇਆਂ ਮਨੁੱਖ ਸੱਚੇ ਹਰੀ ਵਿਚ ਬ੍ਰਿਤੀ ਜੋੜੀ ਰੱਖਦਾ ਹੈ (ਇਸ ਕਰਕੇ) ਉਸ ਦਾ ਮਨ ਜੀਊਂਦਾ ਹੀ ਮੋਇਆ ਹੋਇਆ ਹੈ (ਭਾਵ, ਮਾਇਆ ਵਿਚ ਵਰਤਦਿਆਂ ਭੀ ਮਾਇਆ ਤੋਂ ਉਦਾਸ ਹੈ)। ਹੇ ਨਾਨਕ ਜੀ! ਇਸ ਮਨ ਦੀ ਮੈਲ ਇਸ ਤਰ੍ਹਾਂ ਉਤਰਦੀ ਹੈ ਕਿ (ਮਨ ਦੀ) ਹਉਮੈ (ਸਤਿਗੁਰੂ ਦੇ) ਸ਼ਬਦ ਨਾਲ ਸਾੜੀ ਜਾਏ ॥੨॥ ਹੇ ਮੇਰੇ ਭਾਈ ਸੰਤ ਜਨੋਂ! ਇਕ ਕਿਣਕਾ ਮਾਤ੍ਰ (ਮੈਨੂੰ ਭੀ) ਹਰੀ ਦਾ ਨਾਮ ਜਪਾਵੋ। ਹੇ ਹਰੀ ਜਨੋਂ! ਹਰੀ ਦੇ ਨਾਮ ਦਾ ਸਿੰਗਾਰ ਬਣਾਵੋ, ਤੇ ਖਿਮਾ ਦੀ ਪੁਸ਼ਾਕ ਪਹਿਨੋ। ਇਹੋ ਜਿਹਾ ਸ਼ਿੰਗਾਰ ਪਿਆਰੇ ਹਰੀ ਨੂੰ ਚੰਗਾ ਲੱਗਦਾ ਹੈ, ਹਰੀ ਨੂੰ ਪ੍ਰੇਮ ਦਾ ਸ਼ਿੰਗਾਰ ਪਿਆਰਾ ਲੱਗਦਾ ਹੈ। ਦਿਨ ਰਾਤ ਹਰੀ ਦਾ ਨਾਮ ਸਿਮਰੋ, ਇਕ ਪਲਕ ਵਿਚ ਸਾਰੇ ਪਾਪ ਕੱਟ ਦੇਵੇਗਾ। ਜਿਸ ਗੁਰਮੁਖ ਉਤੇ ਹਰੀ ਦਇਆਲ ਹੁੰਦਾ ਹੈ, ਉਹ ਹਰੀ ਦਾ ਸਿਮਰਨ ਕਰ ਕੇ (ਸੰਸਾਰ ਤੋਂ) ਜਿੱਤ (ਕੇ) ਜਾਂਦਾ ਹੈ ॥੨੧॥

