ਅੰਗ : 489
ਗੂਜਰੀ ਮਹਲਾ ੧ ॥ ਨਾਭਿ ਕਮਲ ਤੇ ਬ੍ਰਹਮਾ ਉਪਜੇ ਬੇਦ ਪੜਹਿ ਮੁਖਿ ਕੰਠਿ ਸਵਾਰਿ ॥ ਤਾ ਕੋ ਅੰਤੁ ਨ ਜਾਈ ਲਖਣਾ ਆਵਤ ਜਾਤ ਰਹੈ ਗੁਬਾਰਿ ॥੧॥ ਪ੍ਰੀਤਮ ਕਿਉ ਬਿਸਰਹਿ ਮੇਰੇ ਪ੍ਰਾਣ ਅਧਾਰ ॥ ਜਾ ਕੀ ਭਗਤਿ ਕਰਹਿ ਜਨ ਪੂਰੇ ਮੁਨਿ ਜਨ ਸੇਵਹਿ ਗੁਰ ਵੀਚਾਰਿ ॥੧॥ ਰਹਾਉ ॥ ਰਵਿ ਸਸਿ ਦੀਪਕ ਜਾ ਕੇ ਤ੍ਰਿਭਵਣਿ ਏਕਾ ਜੋਤਿ ਮੁਰਾਰਿ ॥ ਗੁਰਮੁਖਿ ਹੋਇ ਸੁ ਅਹਿਨਿਸਿ ਨਿਰਮਲੁ ਮਨਮੁਖਿ ਰੈਣਿ ਅੰਧਾਰਿ ॥੨॥ ਸਿਧ ਸਮਾਧਿ ਕਰਹਿ ਨਿਤ ਝਗਰਾ ਦੁਹੁ ਲੋਚਨ ਕਿਆ ਹੇਰੈ ॥ ਅੰਤਰਿ ਜੋਤਿ ਸਬਦੁ ਧੁਨਿ ਜਾਗੈ ਸਤਿਗੁਰੁ ਝਗਰੁ ਨਿਬੇਰੈ ॥੩॥ ਸੁਰਿ ਨਰ ਨਾਥ ਬੇਅੰਤ ਅਜੋਨੀ ਸਾਚੈ ਮਹਲਿ ਅਪਾਰਾ ॥ ਨਾਨਕ ਸਹਜਿ ਮਿਲੇ ਜਗਜੀਵਨ ਨਦਰਿ ਕਰਹੁ ਨਿਸਤਾਰਾ ॥੪॥੨॥
ਅਰਥ: (ਪੁਰਾਣਾਂ ਵਿਚ ਕਥਾ ਆਉਂਦੀ ਹੈ ਕਿ ਜਿਸ ਬ੍ਰਹਮਾ ਦੇ ਰਚੇ ਹੋਏ) ਵੇਦ (ਪੰਡਿਤ ਲੋਕ) ਮੂੰਹੋਂ ਗਲੇ ਨਾਲ ਮਿੱਠੀ ਸੁਰ ਵਿਚ ਨਿੱਤ ਪੜ੍ਹਦੇ ਹਨ, ਉਹ ਬ੍ਰਹਮਾ ਵਿਸ਼ਨੂੰ ਦੀ ਧੁੰਨੀ ਵਿਚੋਂ ਉੱਗੇ ਹੋਏ ਕੌਲ ਦੀ ਨਾਲ ਤੋਂ ਜੰਮਿਆ, (ਤੇ ਆਪਣੇ ਜਨਮ-ਦਾਤੇ ਦੀ ਕੁਦਰਤਿ ਦਾ ਅੰਤ ਲੱਭਣ ਲਈ ਉਸ ਨਾਲ ਵਿਚ ਚੱਲ ਪਿਆ, ਕਈ ਜੁਗ ਉਸ ਨਾਲ ਦੇ) ਹਨੇਰੇ ਵਿਚ ਹੀ ਆਉਂਦਾ ਜਾਂਦਾ ਰਿਹਾ, ਪਰ ਉਸ ਦਾ ਅੰਤ ਨਾਹ ਲੱਭ ਸਕਿਆ ॥੧॥ ਹੇ ਮੇਰੀ ਜ਼ਿੰਦਗੀ ਦੇ ਆਸਰੇ ਪ੍ਰੀਤਮ! ਮੈਨੂੰ ਨਾਹ ਭੁੱਲ। ਤੂੰ ਉਹ ਹੈਂ ਜਿਸ ਦੀ ਭਗਤੀ ਪੂਰਨ ਪੁਰਖ ਸਦਾ ਕਰਦੇ ਰਹਿੰਦੇ ਹਨ, ਜਿਸ ਨੂੰ ਰਿਸ਼ੀ ਮੁਨੀ ਗੁਰੂ ਦੀ ਦੱਸੀ ਸੂਝ ਦੇ ਆਸਰੇ ਸਦਾ ਸਿਮਰਦੇ ਹਨ ॥੧॥ ਰਹਾਉ॥ ਉਹ ਪ੍ਰਭੂ ਇਤਨਾ ਵੱਡਾ ਹੈ ਕਿ ਸੂਰਜ ਤੇ ਚੰਦ੍ਰਮਾ ਉਸ ਦੇ ਤ੍ਰਿਭਵਣੀ ਜਗਤ ਵਿਚ (ਮਾਨੋ ਨਿਕੇ ਜਿਹੇ) ਦੀਵੇ (ਹੀ) ਹਨ, ਸਾਰੇ ਜਗਤ ਵਿਚ ਉਸੇ ਦੀ ਜੋਤਿ ਵਿਆਪਕ ਹੈ। ਜੇਹੜਾ ਮਨੁੱਖ ਗੁਰੂ ਦੇ ਦੱਸੇ ਰਾਹ ਤੇ ਤੁਰ ਕੇ ਉਸ ਨੂੰ ਦਿਨ ਰਾਤ ਮਿਲਦਾ ਹੈ ਉਹ ਪਵਿਤ੍ਰ ਜੀਵਨ ਵਾਲਾ ਹੋ ਜਾਂਦਾ ਹੈ। ਜੋ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦਾ ਹੈ ਉਸ ਦੀ ਜ਼ਿੰਦਗੀ ਦੀ ਰਾਤ (ਅਗਿਆਨਤਾ ਦੇ) ਹਨੇਰੇ ਵਿਚ ਬੀਤਦੀ ਹੈ ॥੨॥ ਵੱਡੇ ਵੱਡੇ ਜੋਗੀ (ਆਪਣੇ ਹੀ ਉੱਦਮ ਦੀ ਟੇਕ ਰੱਖ ਕੇ) ਸਮਾਧੀਆਂ ਲਾਂਦੇ ਹਨ ਤੇ ਮਨ ਨੂੰ ਜਿੱਤਣ ਦੇ ਜਤਨ ਕਰਦੇ ਹਨ (ਪਰ ਜੇਹੜਾ ਮਨੁੱਖ ਆਪਣੇ ਉੱਦਮ ਉਤੇ ਹੀ ਟੇਕ ਰੱਖੇ, ਉਸ ਨੂੰ) ਉਹ ਅੰਦਰ-ਵੱਸਦੀ ਜੋਤਿ ਇਹਨਾਂ ਅੱਖਾਂ ਨਾਲ ਨਹੀਂ ਦਿੱਸਦੀ। (ਜੋ ਮਨੁੱਖ ਗੁਰੂ ਦੇ ਸਨਮੁਖ ਹੁੰਦਾ ਹੈ) ਉਸ ਦਾ ਮਨ ਵਾਲਾ ਝਗੜਾ ਗੁਰੂ ਮੁਕਾ ਦੇਂਦਾ ਹੈ, ਉਸ ਦੇ ਅੰਦਰ ਗੁਰੂ ਦਾ ਸ਼ਬਦ-ਰੂਪ ਮਿੱਠੀ ਲਗਨ ਲੱਗ ਪੈਂਦੀ ਹੈ, ਉਸ ਦੇ ਅੰਦਰ ਪਰਮਾਤਮਾ ਦੀ ਜੋਤਿ ਜਗ ਪੈਂਦੀ ਹੈ।੩। ਹੇ ਨਾਨਕ! (ਅਰਦਾਸ ਕਰ ) ਹੇ ਦੇਵਤਿਆਂ ਤੇ ਮਨੁੱਖਾਂ ਦੇ ਖਸਮ! ਹੇ ਬੇਅੰਤ! ਹੇ ਜੂਨ-ਰਹਿਤ! ਤੇ ਅਟੱਲ ਮਹਲ ਵਿਚ ਟਿਕੇ ਰਹਿਣ ਵਾਲੇ ਅਪਾਰ ਪ੍ਰਭੂ! ਹੇ ਜਗਤ ਦੇ ਜੀਵਨ! (ਮੇਹਰ ਕਰ ਮੈਨੂੰ) ਅਡੋਲਤਾ ਵਿਚ ਨਿਵਾਸ ਮਿਲੇ। ਮੇਹਰ ਦੀ ਨਿਗਾਹ ਕਰ ਕੇ ਮੇਰਾ ਬੇੜਾ ਪਾਰ ਕਰ।੪।੨।
अंग : 489
गूजरी महला १ ॥ नाभि कमल ते ब्रहमा उपजे बेद पड़हि मुखि कंठि सवारि ॥ ता को अंतु न जाई लखणा आवत जात रहै गुबारि ॥१॥ प्रीतम किउ बिसरहि मेरे प्राण अधार ॥ जा की भगति करहि जन पूरे मुनि जन सेवहि गुर वीचारि ॥१॥ रहाउ ॥ रवि ससि दीपक जा के त्रिभवणि एका जोति मुरारि ॥ गुरमुखि होइ सु अहिनिसि निरमलु मनमुखि रैणि अंधारि ॥२॥ सिध समाधि करहि नित झगरा दुहु लोचन किआ हेरै ॥ अंतरि जोति सबदु धुनि जागै सतिगुरु झगरु निबेरै ॥३॥ सुरि नर नाथ बेअंत अजोनी साचै महलि अपारा ॥ नानक सहजि मिले जगजीवन नदरि करहु निसतारा ॥४॥२॥
अर्थ: (पुरान ग्रंथों में कथा आती है की जिस ब्रह्मा के रचे हुए) वेद (पंडित लोग) मुख से गले से मीठे स्वर में प्रतिदिन पड़ते हैं, वह ब्रह्मा विष्णु की धुन्नी में से उगे हुए कमल की नाल से पैदा हुआ, (और अपने जन्म-दाते की कुदरत का अंत पाने के लिए उसी में चल पड़ा, कई युग उस नाल के) अँधेरे में आता जाता रहा, परन्तु उस का अंत न पा सका॥१॥ हे मेरी जिन्दगी के सहारे प्रीतम! मुझे न भूल। तूं वो है जिस की भक्ति पूरण पुरख सदा करते रहते हैं, जिस को ऋषि मुनि गुरु की बताई सूझ के सहारे सदा सिमरते है॥१॥रहाउ॥ वह प्रभु इतना बड़ा है की सूरज और चंद्रमा उस के त्रिभ्वनी जगत में (मानो नन्हे से) दीपक (ही) हैं, सारे जगत में उस की जोत व्यपाक है। जो मनुख गुरु के बताये हुए राह पर चल के उस को दिन रात मिलता है वह पवित्र जीवन वाला हो जाता है। जो मनुख अपने मन के पीछे चलता है उस की जिन्दगी की रात (अज्ञानता के) अन्धकार में बीतती है॥२॥ बड़े-बड़े जोगी (अपने ही उद्यम की टेक रख के) समाधियां लगाते हैं और मन को जीतने के प्रयत्न करते हैं (पर जो मनुष्य अपने उद्यम की ही टेक रखे, उसे) वह अंदर बसती ज्योति इन आँखों से नहीं दिखती। (जो मनुष्य गुरु के सन्मुख होता है) उसका मन वाला झगड़ा गुरु समाप्त कर देता है, उसके अंदर गुरु का शब्द-रूप मीठी लगन लग पड़ती है, उसके अंदर परमात्मा की ज्योति जग पड़ती है।੩। हे नानक! (अरदास कर-) हे देवताओं और मनुष्यों के पति! हे बेअंत! हे योनि-रहित! और अटल महल में टिके रहने वाले अपार प्रभु! हे जगत के जीवन! (मेहर कर मुझे) अडोलता में निवास मिले। मेहर की निगाह करके मेरा बेड़ा पार कर।੪।੨।
ਅੰਮ੍ਰਿਤਸਰ: (2 ਜੂਨ): ਸਿੱਖ ਇਤਿਹਾਸ ਦੇ ਤੀਸਰੇ ਘਲੂਘਾਰੇ ਦੀ ੨੯ਵੀਂ ਸਦੀਵੀਂ ਯਾਦ ਦਾ ਅੱਜ ਦੂਸਰਾ ਦਿਨ ਹੈ।ਜੂਨ ੧੯੮੪ ਵਿੱਚ ਅੱਜ ਦੇ ਦਿਨ ਦਾ ਅਗਾਜ਼ ਗੁਰੁ ਨਗਰੀ ਅੰਮ੍ਰਿਤਸਰ ਵਿਚ ਜਿਲ੍ਹਾ ਪ੍ਰਸ਼ਾਸ਼ਨ ਵਲੋਂ ਲਗਾਏ ਕਰਫਿਉ ਨਾਲ ਹੋਇਆ ਸੀ। ੧ ਜੂਨ ੧੯੮੪ ਵਾਲੇ ਦਿਨ ਕੇਂਦਰੀ ਰਿਜਰਵ ਪੁਲਿਸ ਫੋਰਸ ਵਲੋਂ ਕੋਈ ੫-੬ ਘੰਟੇ ਗੋਲੀ ਚਲਾਏ ਜਾਣ ਦੀ ਖਬਰ ਸੁਣਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਜਥੇਦਾਰ ਗੁਰਚਰਨ ਸਿੰਘ ਟੋਹੜਾ, ਸ੍ਰੀ ਅਨੰਦਪੁਰ ਸਾਹਿਬ ਤੋਂ ਚਲਕੇ ਕੋਈ ੧੦ ਵਜੇ ਦੇ ਕਰੀਬ ਸ਼੍ਰੋਮਣੀ ਕਮੇਟੀ ਦਫਤਰ ਪੁਜੇ ਸਨ। ਸਰਾਂ ਵਾਲੇ ਗੇਟ ਤੇ ਤਾਇਨਾਤ ਪੁਲਿਸ ਫੋਰਸ ਨੇ ਇਕ ਵਾਰ ਤਾਂ ਸ੍ਰ ਟੋਹੜਾ ਨੂੰ ਵੀ ਰੋਕ ਲਿਆ ਸੀ, ਕਿ ਉਹ ਕਮੇਟੀ ਦਫਤਰ ਨਹੀਂ ਜਾ ਸਕਦੇ ਲੇਕਿਨ ਉਹ ਕਿਸੇ ਦੀ ਪ੍ਰਵਾਹ ਨਾ ਕਰਦਿਆਂ ਇਹ ਕਹਿ ਕੇ ਦਫਤਰ ਚਲ ਪਏ ਕਿ “ਮੈਂ ਸ਼੍ਰੋਮਣੀ ਕਮੇਟੀ ਦਾ ਪ੍ਰਧਾਨ ਹਾਂ, ਮੈਨੂੰ ਕੋਣ ਰੋਕ ਸਕਦਾ”।
ਕਰਫਿਉ ਦਿਨ ਭਰ ਜਾਰੀ ਰਿਹਾ । ਸ਼ਾਮ ਦੇ ੬ ਕੁ ਵਜੇ ਤਤਕਾਲੀਨ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੇ ਦੂਰਦਰਸ਼ਨ ਤੇ ਆਲ ਇੰਡੀਆ…
ਰੇਡੀਉ ਤੋਂ ਦੇਸ਼ ਵਾਸੀਆਂ ਦੇ ਨਾਮ ਜਾਰੀ ਇਕ ਸੰਦੇਸ਼ ਵਿਚ ਅਕਾਲੀਆਂ ਨੂੰ ਕਿਹਾ ਸੀ ਕਿ “ਜੇ ਕਿਸੇ ਸਵਾਲ ਬਾਰੇ ਕੋਈ ਗਲਤ ਫਹਿਮੀ ਜਾਂ ਸ਼ੱਕ ਬਾਕੀ ਹੈ, ਹਨ ਤਾਂ ਆਉ ਰਲ ਬੈਠੀਏ ਤੇ ਹੱਲ ਲਭ ਲਈਏ”। ਲੇਕਿਨ ਇਸ ਐਲਾਨ ਦੇ ਕੁਝ ਸਮਾਂ ਪਹਿਲਾਂ ਹੀ ਪੰਜਾਬ ਅਤੇ ਚੰਡੀਗੜ੍ਹ ਨੂੰ ਫੋਜ ਦੇ ਹਵਾਲੇ ਕਰਨ ਦੇ ਆਦੇਸ਼ ਜਾਰੀ ਕਰ ਦਿੱਤੇ ਸਨ ।
ਇਕ ਨਿਰੰਕਾਰੀ ਜਨਰਲ ਰਣਜੀਤ ਸਿੰਘ ਦਿਆਲ ਨੂੰ ਗਵਰਨਰ ਪੰਜਾਬ ਦਾ ਸਲਾਹਕਾਰ ਨਿਯੁਕਤ ਕਰ ਦਿੱਤਾ ਗਿਆ । ਪੰਜਾਬ, ਇਸਦੇ ਨਾਲ ਲਗਦੇ ਸੂਬਿਆਂ ਤੇ ਪਾਕਿਸਤਾਨ ਨਾਲ ਲਗਦੀਆਂ ਸਰਹੱਦਾਂ ਸੀਲ ਕਰ ਦਿੱਤੀਆਂ ਗਈਆਂ। ਫੌਜ ਦੀਅ ਸੱਤ ਡਵੀਜਨਾਂ ਪੰਜਾਬ ਦੇ ਪਿੰਡਾਂ ਵਿਚ ਤਾਇਨਾਤ ਕਰ ਦਿੱਤੀਆਂ ਗਈਆਂ ਸਨ। ਸਮੁਚਾ ਪੰਜਾਬ ਗੜਬੜ ਵਾਲਾ ਇਲਾਕਾ ਐਲਾਨ ਦਿੱਤਾ ਗਿਆ ਸੀ।
ਅੰਮ੍ਰਿਤਸਰ: (2 ਜੂਨ): ਸਿੱਖ ਇਤਿਹਾਸ ਦੇ ਤੀਸਰੇ ਘਲੂਘਾਰੇ ਦੀ ੨੯ਵੀਂ ਸਦੀਵੀਂ ਯਾਦ ਦਾ ਅੱਜ ਦੂਸਰਾ ਦਿਨ ਹੈ।ਜੂਨ ੧੯੮੪ ਵਿੱਚ ਅੱਜ ਦੇ ਦਿਨ ਦਾ ਅਗਾਜ਼ ਗੁਰੁ ਨਗਰੀ ਅੰਮ੍ਰਿਤਸਰ ਵਿਚ ਜਿਲ੍ਹਾ ਪ੍ਰਸ਼ਾਸ਼ਨ ਵਲੋਂ ਲਗਾਏ ਕਰਫਿਉ ਨਾਲ ਹੋਇਆ ਸੀ। ੧ ਜੂਨ ੧੯੮੪ ਵਾਲੇ ਦਿਨ ਕੇਂਦਰੀ ਰਿਜਰਵ ਪੁਲਿਸ ਫੋਰਸ ਵਲੋਂ ਕੋਈ ੫-੬ ਘੰਟੇ ਗੋਲੀ ਚਲਾਏ ਜਾਣ ਦੀ ਖਬਰ ਸੁਣਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਜਥੇਦਾਰ ਗੁਰਚਰਨ ਸਿੰਘ ਟੋਹੜਾ, ਸ੍ਰੀ ਅਨੰਦਪੁਰ ਸਾਹਿਬ ਤੋਂ ਚਲਕੇ ਕੋਈ ੧੦ ਵਜੇ ਦੇ ਕਰੀਬ ਸ਼੍ਰੋਮਣੀ ਕਮੇਟੀ ਦਫਤਰ ਪੁਜੇ ਸਨ। ਸਰਾਂ ਵਾਲੇ ਗੇਟ ਤੇ ਤਾਇਨਾਤ ਪੁਲਿਸ ਫੋਰਸ ਨੇ ਇਕ ਵਾਰ ਤਾਂ ਸ੍ਰ ਟੋਹੜਾ ਨੂੰ ਵੀ ਰੋਕ ਲਿਆ ਸੀ, ਕਿ ਉਹ ਕਮੇਟੀ ਦਫਤਰ ਨਹੀਂ ਜਾ ਸਕਦੇ ਲੇਕਿਨ ਉਹ ਕਿਸੇ ਦੀ ਪ੍ਰਵਾਹ ਨਾ ਕਰਦਿਆਂ ਇਹ ਕਹਿ ਕੇ ਦਫਤਰ ਚਲ ਪਏ ਕਿ “ਮੈਂ ਸ਼੍ਰੋਮਣੀ ਕਮੇਟੀ ਦਾ ਪ੍ਰਧਾਨ ਹਾਂ, ਮੈਨੂੰ ਕੋਣ ਰੋਕ ਸਕਦਾ”।
ਕਰਫਿਉ ਦਿਨ ਭਰ ਜਾਰੀ ਰਿਹਾ । ਸ਼ਾਮ ਦੇ ੬ ਕੁ ਵਜੇ ਤਤਕਾਲੀਨ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੇ ਦੂਰਦਰਸ਼ਨ ਤੇ ਆਲ ਇੰਡੀਆ ਰੇਡੀਉ ਤੋਂ ਦੇਸ਼ ਵਾਸੀਆਂ ਦੇ ਨਾਮ ਜਾਰੀ ਇਕ ਸੰਦੇਸ਼ ਵਿਚ ਅਕਾਲੀਆਂ ਨੂੰ ਕਿਹਾ ਸੀ ਕਿ “ਜੇ ਕਿਸੇ ਸਵਾਲ ਬਾਰੇ ਕੋਈ ਗਲਤ ਫਹਿਮੀ ਜਾਂ ਸ਼ੱਕ ਬਾਕੀ ਹੈ, ਹਨ ਤਾਂ ਆਉ ਰਲ ਬੈਠੀਏ ਤੇ ਹੱਲ ਲਭ ਲਈਏ”। ਲੇਕਿਨ ਇਸ ਐਲਾਨ ਦੇ ਕੁਝ ਸਮਾਂ ਪਹਿਲਾਂ ਹੀ ਪੰਜਾਬ ਅਤੇ ਚੰਡੀਗੜ੍ਹ ਨੂੰ ਫੋਜ ਦੇ ਹਵਾਲੇ ਕਰਨ ਦੇ ਆਦੇਸ਼ ਜਾਰੀ ਕਰ ਦਿੱਤੇ ਸਨ ।
ਇਕ ਨਿਰੰਕਾਰੀ ਜਨਰਲ ਰਣਜੀਤ ਸਿੰਘ ਦਿਆਲ ਨੂੰ ਗਵਰਨਰ ਪੰਜਾਬ ਦਾ ਸਲਾਹਕਾਰ ਨਿਯੁਕਤ ਕਰ ਦਿੱਤਾ ਗਿਆ । ਪੰਜਾਬ, ਇਸਦੇ ਨਾਲ ਲਗਦੇ ਸੂਬਿਆਂ ਤੇ ਪਾਕਿਸਤਾਨ ਨਾਲ ਲਗਦੀਆਂ ਸਰਹੱਦਾਂ ਸੀਲ ਕਰ ਦਿੱਤੀਆਂ ਗਈਆਂ। ਫੌਜ ਦੀਅ ਸੱਤ ਡਵੀਜਨਾਂ ਪੰਜਾਬ ਦੇ ਪਿੰਡਾਂ ਵਿਚ ਤਾਇਨਾਤ ਕਰ ਦਿੱਤੀਆਂ ਗਈਆਂ ਸਨ। ਸਮੁਚਾ ਪੰਜਾਬ ਗੜਬੜ ਵਾਲਾ ਇਲਾਕਾ ਐਲਾਨ ਦਿੱਤਾ ਗਿਆ ਸੀ।

