ਅੰਗ : 796
ਬਿਲਾਵਲੁ ਮਹਲਾ ੩ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਧ੍ਰਿਗੁ ਧ੍ਰਿਗੁ ਖਾਇਆ ਧ੍ਰਿਗੁ ਧ੍ਰਿਗੁ ਸੋਇਆ ਧ੍ਰਿਗੁ ਧ੍ਰਿਗੁ ਕਾਪੜੁ ਅੰਗਿ ਚੜਾਇਆ ॥ ਧ੍ਰਿਗੁ ਸਰੀਰੁ ਕੁਟੰਬ ਸਹਿਤ ਸਿਉ ਜਿਤੁ ਹੁਣਿ ਖਸਮੁ ਨ ਪਾਇਆ ॥ ਪਉੜੀ ਛੁੜਕੀ ਫਿਰਿ ਹਾਥਿ ਨ ਆਵੈ ਅਹਿਲਾ ਜਨਮੁ ਗਵਾਇਆ ॥੧॥ ਦੂਜਾ ਭਾਉ ਨ ਦੇਈ ਲਿਵ ਲਾਗਣਿ ਜਿਨਿ ਹਰਿ ਕੇ ਚਰਣ ਵਿਸਾਰੇ ॥ ਜਗਜੀਵਨ ਦਾਤਾ ਜਨ ਸੇਵਕ ਤੇਰੇ ਤਿਨ ਕੇ ਤੈ ਦੂਖ ਨਿਵਾਰੇ ॥੧॥ ਰਹਾਉ ॥ ਤੂ ਦਇਆਲੁ ਦਇਆਪਤਿ ਦਾਤਾ ਕਿਆ ਏਹਿ ਜੰਤ ਵਿਚਾਰੇ ॥ ਮੁਕਤ ਬੰਧ ਸਭਿ ਤੁਝ ਤੇ ਹੋਏ ਐਸਾ ਆਖਿ ਵਖਾਣੇ ॥ ਗੁਰਮੁਖਿ ਹੋਵੈ ਸੋ ਮੁਕਤੁ ਕਹੀਐ ਮਨਮੁਖ ਬੰਧ ਵਿਚਾਰੇ ॥੨॥ ਸੋ ਜਨੁ ਮੁਕਤੁ ਜਿਸੁ ਏਕ ਲਿਵ ਲਾਗੀ ਸਦਾ ਰਹੈ ਹਰਿ ਨਾਲੇ ॥ ਤਿਨ ਕੀ ਗਹਣ ਗਤਿ ਕਹੀ ਨ ਜਾਈ ਸਚੈ ਆਪਿ ਸਵਾਰੇ ॥ ਭਰਮਿ ਭੁਲਾਣੇ ਸਿ ਮਨਮੁਖ ਕਹੀਅਹਿ ਨਾ ਉਰਵਾਰਿ ਨ ਪਾਰੇ ॥੩॥ ਜਿਸ ਨੋ ਨਦਰਿ ਕਰੇ ਸੋਈ ਜਨੁ ਪਾਏ ਗੁਰ ਕਾ ਸਬਦੁ ਸਮ੍ਹ੍ਹਾਲੇ ॥ ਹਰਿ ਜਨ ਮਾਇਆ ਮਾਹਿ ਨਿਸਤਾਰੇ ॥ ਨਾਨਕ ਭਾਗੁ ਹੋਵੈ ਜਿਸੁ ਮਸਤਕਿ ਕਾਲਹਿ ਮਾਰਿ ਬਿਦਾਰੇ ॥੪॥੧॥
ਅਰਥ: ਹੇ ਭਾਈ! ਮਾਇਆ ਦਾ ਮੋਹ, ਜਿਸ ਨੇ (ਜੀਵਾਂ ਨੂੰ) ਪਰਮਾਤਮਾ ਦੇ ਚਰਨ (ਮਨ ਵਿਚ ਵਸਾਣੇ) ਭੁਲਾ ਦਿੱਤੇ ਹਨ, (ਪਰਮਾਤਮਾ ਦੇ ਚਰਨਾਂ ਵਿਚ) ਸੁਰਤਿ ਜੋੜਨ ਨਹੀਂ ਦੇਂਦਾ। ਹੇ ਪ੍ਰਭੂ! ਤੂੰ ਆਪ ਹੀ ਜਗਤ ਨੂੰ ਆਤਮਕ ਜੀਵਨ ਦੇਣ ਵਾਲਾ ਹੈਂ। ਜੇਹੜੇ ਬੰਦੇ ਤੇਰੇ ਸੇਵਕ ਬਣਦੇ ਹਨ, ਉਹਨਾਂ ਦੇ ਤੂੰ (ਮੋਹ ਤੋਂ ਪੈਦਾ ਹੋਣ ਵਾਲੇ ਸਾਰੇ) ਦੁੱਖ ਦੂਰ ਕਰ ਦਿੱਤੇ ਹਨ।੧।ਰਹਾਉ।ਹੇ ਭਾਈ! ਜੇ ਇਸ ਸਰੀਰ ਦੀ ਰਾਹੀਂ ਇਸ ਜਨਮ ਵਿਚ ਖਸਮ-ਪ੍ਰਭੂ ਦਾ ਮਿਲਾਪ ਹਾਸਲ ਨਹੀਂ ਕੀਤਾ, ਤਾਂ ਇਹ ਸਰੀਰ ਫਿਟਕਾਰ-ਜੋਗ ਹੈ, (ਨੱਕ ਕੰਨ ਅੱਖਾਂ ਆਦਿਕ ਸਾਰੇ) ਪਰਵਾਰ ਸਮੇਤ ਫਿਟਕਾਰ-ਜੋਗ ਹੈ। (ਮਨੁੱਖ ਦਾ ਸਭ ਕੁਝ) ਖਾਣਾ ਫਿਟਕਾਰ-ਜੋਗ ਹੈ, ਸੌਣਾ (ਸੁਖ-ਆਰਾਮ) ਫਿਟਕਾਰ-ਜੋਗ ਹੈ, ਸਰੀਰ ਉਤੇ ਕੱਪੜਾ ਪਹਿਨਣਾ ਫਿਟਕਾਰ-ਜੋਗ ਹੈ। (ਹੇ ਭਾਈ! ਇਹ ਮਨੁੱਖਾ ਸਰੀਰ ਪ੍ਰਭੂ ਦੇ ਦੇਸ ਵਿਚ ਪਹੁੰਚਣ ਲਈ ਪੌੜੀ ਹੈ) ਜੇ ਇਹ ਪੌੜੀ (ਹੱਥੋਂ) ਨਿਕਲ ਜਾਏ ਤਾਂ ਮੁੜ ਹੱਥ ਵਿਚ ਨਹੀਂ ਆਉਂਦੀ। ਮਨੁੱਖ ਆਪਣਾ ਬੜਾ ਕੀਮਤੀ ਜੀਵਨ ਗਵਾ ਲੈਂਦਾ ਹੈ।੧।ਹੇ ਪ੍ਰਭੂ! ਤੂੰ (ਆਪ ਹੀ) ਦਇਆ ਦਾ ਘਰ ਹੈਂ, ਦਇਆ ਦਾ ਮਾਲਕ ਹੈਂ, ਤੂੰ ਆਪ ਹੀ (ਆਪਣੇ ਚਰਨਾਂ ਦੀ ਪ੍ਰੀਤ) ਦੇਣ ਵਾਲਾ ਹੈਂ (ਤੇਰੇ ਪੈਦਾ ਕੀਤੇ) ਇਹਨਾਂ ਜੀਵਾਂ ਦੇ ਵੱਸ ਵਿਚ ਕੁਝ ਨਹੀਂ। ਤੇਰੇ ਹੀ ਹੁਕਮ ਵਿਚ ਕਈ ਜੀਵ ਮਾਇਆ ਦੇ ਮੋਹ ਤੋਂ ਆਜ਼ਾਦ ਹੋ ਜਾਂਦੇ ਹਨ, ਕਈ ਜੀਵ ਮੋਹ ਵਿਚ ਬੱਝੇ ਰਹਿੰਦੇ ਹਨ-ਕੋਈ ਵਿਰਲਾ ਗੁਰਮੁਖਿ ਇਹ ਗੱਲ ਆਖ ਕੇ ਸਮਝਾਂਦਾ ਹੈ। ਜੇਹੜਾ ਮਨੁੱਖ ਗੁਰੂ ਦੇ ਸਨਮੁਖ ਰਹਿੰਦਾ ਹੈ ਉਹ ਮਾਇਆ ਦੇ ਮੋਹ ਤੋਂ ਆਜ਼ਾਦ ਕਿਹਾ ਜਾਂਦਾ ਹੈ, ਪਰ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਵਿਚਾਰੇ ਮੋਹ ਵਿਚ ਬੱਝੇ ਰਹਿੰਦੇ ਹਨ।੨।ਜਿਸ ਮਨੁੱਖ ਦੀ ਸੁਰਤਿ ਇਕ ਪ੍ਰਭੂ ਵਿਚ ਜੁੜੀ ਰਹਿੰਦੀ ਹੈ ਉਹ ਮਨੁੱਖ ਮੋਹ ਤੋਂ ਆਜ਼ਾਦ ਹੋ ਜਾਂਦਾ ਹੈ, ਉਹ ਸਦਾ ਪ੍ਰਭੂ-ਚਰਨਾਂ ਵਿਚ ਜੁੜਿਆ ਰਹਿੰਦਾ ਹੈ। ਇਹੋ ਜਿਹੇ ਬੰਦਿਆਂ ਦੀ ਡੂੰਘੀ ਆਤਮਕ ਅਵਸਥਾ ਬਿਆਨ ਨਹੀਂ ਕੀਤੀ ਜਾ ਸਕਦੀ। ਥਿਰ ਰਹਿਣ ਵਾਲੇ ਪ੍ਰਭੂ ਨੇ ਆਪ ਹੀ ਉਹਨਾਂ ਦਾ ਜੀਵਨ ਸੋਹਣਾ ਬਣਾ ਦਿੱਤਾ ਹੁੰਦਾ ਹੈ। ਪਰ ਜੇਹੜੇ ਬੰਦੇ ਮਾਇਆ ਦੀ ਭਟਕਣਾ ਵਿਚ ਪੈ ਕੇ ਜੀਵਨ-ਰਾਹ ਤੋਂ ਖੁੰਝੇ ਰਹਿੰਦੇ ਹਨ, ਉਹ ਬੰਦੇ ਮਨਮੁਖ ਕਹੇ ਜਾਂਦੇ ਹਨ (ਉਹ ਮਾਇਆ ਦੇ ਮੋਹ ਦੇ ਸਮੁੰਦਰ ਵਿਚ ਡੁੱਬੇ ਰਹਿੰਦੇ ਹਨ) ਉਹ ਨਾਹ ਉਰਲੇ ਪਾਸੇ ਜੋਗੇ ਅਤੇ ਨਾਹ ਪਾਰ ਲੰਘਣ ਜੋਗੇ।੩।(ਪਰ ਜੀਵ ਦੇ ਕੀਹ ਵੱਸ?) ਜਿਸ ਮਨੁੱਖ ਉਤੇ ਪ੍ਰਭੂ ਮੇਹਰ ਦੀ ਨਿਗਾਹ ਕਰਦਾ ਹੈ ਉਹੀ ਮਨੁੱਖ (ਗੁਰੂ ਦਾ ਸ਼ਬਦ) ਪ੍ਰਾਪਤ ਕਰਦਾ ਹੈ, ਉਹ ਮਨੁੱਖ ਗੁਰੂ ਦੇ ਸ਼ਬਦ ਨੂੰ ਆਪਣੇ ਹਿਰਦੇ ਵਿਚ ਸਾਂਭ ਕੇ ਰੱਖਦਾ ਹੈ। (ਇਸੇ ਤਰ੍ਹਾਂ) ਪ੍ਰਭੂ ਆਪਣੇ ਸੇਵਕਾਂ ਨੂੰ ਮਾਇਆ ਵਿਚ (ਰੱਖ ਕੇ ਭੀ, ਮੋਹ ਦੇ ਸਮੁੰਦਰ ਤੋਂ) ਪਾਰ ਲੰਘਾ ਲੈਂਦਾ ਹੈ। ਹੇ ਨਾਨਕ! ਜਿਸ ਮਨੁੱਖ ਦੇ ਮੱਥੇ ਉਤੇ ਭਾਗ ਜਾਗ ਪੈਂਦਾ ਹੈ, ਉਹ (ਆਪਣੇ ਅੰਦਰੋਂ) ਆਤਮਕ ਮੌਤ ਨੂੰ ਮਾਰ ਕੇ ਮੁਕਾ ਦੇਂਦਾ ਹੈ।੪।੧।

अंग : 796
बिलावलु महला ३ घरु १ ੴ सतिगुर प्रसादि ॥ ध्रिगु ध्रिगु खाइआ ध्रिगु ध्रिगु सोइआ ध्रिगु ध्रिगु कापड़ु अंगि चड़ाइआ ॥ ध्रिगु सरीरु कुट्मब सहित सिउ जितु हुणि खसमु न पाइआ ॥ पउड़ी छुड़की फिरि हाथि न आवै अहिला जनमु गवाइआ ॥१॥दूजा भाउ न देई लिव लागणि जिनि हरि के चरण विसारे ॥ जगजीवन दाता जन सेवक तेरे तिन के तै दूख निवारे ॥१॥ रहाउ॥तू दइआलु दइआपति दाता किआ एहि जंत विचारे ॥ मुकत बंध सभि तुझ ते होए ऐसा आखि वखाणे ॥ गुरमुखि होवै सो मुकतु कहीऐ मनमुख बंध विचारे ॥२॥सो जनु मुकतु जिसु एक लिव लागी सदा रहै हरि नाले ॥ तिन की गहण गति कही न जाई सचै आपि सवारे ॥ भरमि भुलाणे सि मनमुख कहीअहि ना उरवारि न पारे ॥३॥जिस नो नदरि करे सोई जनु पाए गुर का सबदु सम्हाले ॥ हरि जन माइआ माहि निसतारे ॥ नानक भागु होवै जिसु मसतकि कालहि मारि बिदारे ॥४॥१॥
अर्थ: हे भाई! अगर इस शरीर के द्वारा इस जनम में पति-प्रभु का मिलाप हासिल नहीं किया, तो यह शरीर धिक्कार-योग्य है, (नाक-कान-आँखों आदि सारे) परिवार समेत धिक्कार-योग्य है। (मनुष्य का सब कुछ) खाना धिक्कार-योग्य है, सोना (सुख-आराम) धिक्कार-योग्य है, शरीर पर कपड़ा पहनना धिक्कार-योग्य है। (हे भाई! यह मनुष्य का शरीर प्रभु के देश में पहुँचने के लिए सीढ़ी है) अगर यह सीढ़ी (हाथ से) निकल जाए तो दोबारा हाथ में नहीं आती। मनुष्य अपना बहुत ही कीमती जीवन गवा लेता है।1।हे भाई! माया का मोह, जिसने (जीवों को) परमात्मा के चरण (मन में बसाने) भुला दिए हैं, (परमात्मा के चरणों में) तवज्जो जोड़ने नहीं देता। हे प्रभू्! तू खुद ही जगत को आत्मिक जीवन देने वाला है। जो बँदे तेरे सेवक बनते हैं, उनके तूने (मोह से पैदा होने वाले सारे) दुख दूर कर दिए हैं।1। रहाउ।हे प्रभु! तू (खुद ही) दया का घर है, दया का मालिक है, तू स्वयं ही (अपने चरणों की प्रीत) देने वाला है (तेरे पैदा किए हुए) इन जीवों के वश में कुछ नहीं। तेरे ही हुक्म में ही कई जीव माया के मोह से आजाद हो जाते हैं, कई जीव मोह में बँधे रहते हैं; कोई विरला गुरमुख ही ये बात कह के समझाता है। जो मनुष्य गुरु के सन्मुख रहता है वह माया के मोह से आजाद कहा जाता है, पर अपने मन के पीछे चलने वाले बिचारे मोह में बँधे रहते हैं।2।जिस मनुष्य की तवज्जो एक प्रभु में जुड़ी रहती है वह मनुष्य मोह से आजाद हो जाता है, वह सदा प्रभु-चरणों में जुड़ा रहता है। ऐसे लोगों की गहरी आत्मिक अवस्था को बयान नहीं किया जा सकता। सदा स्थिर रहने वाले प्रभु ने खुद ही उनका जीवन सुंदर बना दिया होता है। पर, जो लोग माया की भटकना में पड़ कर जीवन-राह से टूटे रहते हैं, वे लोग मनमुख कहे जाते हैं (वे माया के मोह के समुंदर में डूबे रहते हैं) वे ना इस पार के लायक ना ही उस पार लांघने के काबिल।3।पर, जीव के भी क्या वश?) जिस मनुष्य पर प्रभु मेहर की निगाह करता है वही मनुष्य (गुरु का शब्द) प्राप्त करता है, वह मनुष्य गुरु के शब्द को अपने हृदय में संभाल के रखता है। (इसी तरह) प्रभु अपने सेवकों को माया में (रख के भी, मोह के समुंदर से) पार लंघा लेता है। हे नानक! जिस मनुष्य के माथे के भाग्य जाग उठते हैं, वह (अपने अंदर से) आत्मिक मौत को मार के खत्म कर देता है।4।1।

ਅੰਗ : 731
ਸੂਹੀ ਮਹਲਾ ੪ ॥ ਹਰਿ ਹਰਿ ਨਾਮੁ ਭਜਿਓ ਪੁਰਖੋਤਮੁ ਸਭਿ ਬਿਨਸੇ ਦਾਲਦ ਦਲਘਾ ॥ ਭਉ ਜਨਮ ਮਰਣਾ ਮੇਟਿਓ ਗੁਰ ਸਬਦੀ ਹਰਿ ਅਸਥਿਰੁ ਸੇਵਿ ਸੁਖਿ ਸਮਘਾ ॥੧॥ ਮੇਰੇ ਮਨ ਭਜੁ ਰਾਮ ਨਾਮ ਅਤਿ ਪਿਰਘਾ ॥ ਮੈ ਮਨੁ ਤਨੁ ਅਰਪਿ ਧਰਿਓ ਗੁਰ ਆਗੈ ਸਿਰੁ ਵੇਚਿ ਲੀਓ ਮੁਲਿ ਮਹਘਾ ॥੧॥ ਰਹਾਉ ॥ ਨਰਪਤਿ ਰਾਜੇ ਰੰਗ ਰਸ ਮਾਣਹਿ ਬਿਨੁ ਨਾਵੈ ਪਕੜਿ ਖੜੇ ਸਭਿ ਕਲਘਾ ॥ ਧਰਮ ਰਾਇ ਸਿਰਿ ਡੰਡੁ ਲਗਾਨਾ ਫਿਰਿ ਪਛੁਤਾਨੇ ਹਥ ਫਲਘਾ ॥੨॥ ਹਰਿ ਰਾਖੁ ਰਾਖੁ ਜਨ ਕਿਰਮ ਤੁਮਾਰੇ ਸਰਣਾਗਤਿ ਪੁਰਖ ਪ੍ਰਤਿਪਲਘਾ ॥ ਦਰਸਨੁ ਸੰਤ ਦੇਹੁ ਸੁਖੁ ਪਾਵੈ ਪ੍ਰਭ ਲੋਚ ਪੂਰਿ ਜਨੁ ਤੁਮਘਾ ॥੩॥ ਤੁਮ ਸਮਰਥ ਪੁਰਖ ਵਡੇ ਪ੍ਰਭ ਸੁਆਮੀ ਮੋ ਕਉ ਕੀਜੈ ਦਾਨੁ ਹਰਿ ਨਿਮਘਾ ॥ ਜਨ ਨਾਨਕ ਨਾਮੁ ਮਿਲੈ ਸੁਖੁ ਪਾਵੈ ਹਮ ਨਾਮ ਵਿਟਹੁ ਸਦ ਘੁਮਘਾ ॥੪॥੨॥
ਅਰਥ: ਹੇ ਮੇਰੇ ਮਨ! ਸਦਾ ਪਰਮਾਤਮਾ ਦਾ ਅੱਤ ਪਿਆਰਾ ਨਾਮ ਸਿਮਰਿਆ ਕਰ। ਹੇ ਭਾਈ! ਮੈਂ ਆਪਣਾ ਮਨ ਆਪਣਾ ਸਰੀਰ ਭੇਟਾ ਕਰ ਕੇ ਗੁਰੂ ਦੇ ਅੱਗੇ ਰੱਖ ਦਿੱਤਾ ਹੈ। ਮੈਂ ਆਪਣਾ ਸਿਰ ਮਹਿੰਗੇ ਮੁੱਲ ਦੇ ਵੱਟੇ ਵੇਚ ਦਿੱਤਾ ਹੈ (ਮੈਂ ਸਿਰ ਦੇ ਇਵਜ਼ ਕੀਮਤੀ ਹਰਿ-ਨਾਮ ਲੈ ਲਿਆ ਹੈ) ।੧।ਰਹਾਉ। ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਜਪਿਆ ਹੈ, ਹਰੀ ਉੱਤਮ ਪੁਰਖ ਨੂੰ ਜਪਿਆ ਹੈ, ਉਸ ਦੇ ਸਾਰੇ ਦਰਿੱਦ੍ਰ, ਦਲਾਂ ਦੇ ਦਲ ਨਾਸ ਹੋ ਗਏ ਹਨ। ਗੁਰੂ ਦੇ ਸ਼ਬਦ ਵਿਚ ਜੁੜ ਕੇ ਉਸ ਮਨੁੱਖ ਨੇ ਜਨਮ ਮਰਨ ਦਾ ਡਰ ਭੀ ਮੁਕਾ ਲਿਆ। ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੀ ਸੇਵਾ-ਭਗਤੀ ਕਰ ਕੇ ਉਹ ਆਨੰਦ ਵਿਚ ਲੀਨ ਹੋ ਗਿਆ।੧। ਹੇ ਭਾਈ! ਦੁਨੀਆ ਦੇ ਰਾਜੇ ਮਹਾਰਾਜੇ (ਮਾਇਆ ਦੇ) ਰੰਗ ਰਸ ਮਾਣਦੇ ਰਹਿੰਦੇ ਹਨ, ਨਾਮ ਤੋਂ ਸੱਖਣੇ ਰਹਿੰਦੇ ਹਨ, ਉਹਨਾਂ ਸਭਨਾਂ ਨੂੰ ਆਤਮਕ ਮੌਤ ਫੜ ਕੇ ਅੱਗੇ ਲਾ ਲੈਂਦੀ ਹੈ। ਜਦੋਂ ਉਹਨਾਂ ਨੂੰ ਕੀਤੇ ਕਰਮਾਂ ਦਾ ਫਲ ਮਿਲਦਾ ਹੈ, ਜਦੋਂ ਉਹਨਾਂ ਦੇ ਸਿਰ ਉਤੇ ਪਰਮਾਤਮਾ ਦਾ ਡੰਡਾ ਵੱਜਦਾ ਹੈ, ਤਦੋਂ ਪਛਤਾਂਦੇ ਹਨ।੨। ਹੇ ਹਰੀ! ਹੇ ਪਾਲਣਹਾਰ ਸਰਬ-ਵਿਆਪਕ! ਅਸੀ ਤੇਰੇ (ਪੈਦਾ ਕੀਤੇ) ਨਿਮਾਣੇ ਜੀਵ ਹਾਂ, ਅਸੀ ਤੇਰੀ ਸਰਨ ਆਏ ਹਾਂ, ਤੂੰ ਆਪ (ਆਪਣੇ) ਸੇਵਕਾਂ ਦੀ ਰੱਖਿਆ ਕਰ। ਹੇ ਪ੍ਰਭੂ! ਮੈਂ ਤੇਰਾ ਦਾਸ ਹਾਂ, ਦਾਸ ਦੀ ਤਾਂਘ ਪੂਰੀ ਕਰ, ਇਸ ਦਾਸ ਨੂੰ ਸੰਤ ਜਨਾਂ ਦਾ ਦਰਸਨ ਬਖ਼ਸ਼ (ਤਾ ਕਿ ਇਹ ਦਾਸ) ਆਤਮਕ ਆਨੰਦ ਪ੍ਰਾਪਤ ਕਰ ਸਕੇ।੩। ਹੇ ਪ੍ਰਭੂ! ਹੇ ਸਭ ਤੋਂ ਵੱਡੇ ਮਾਲਕ! ਤੂੰ ਸਾਰੀਆਂ ਤਾਕਤਾਂ ਦਾ ਮਾਲਕ ਪੁਰਖ ਹੈਂ। ਮੈਨੂੰ ਇਕ ਛਿਨ ਵਾਸਤੇ ਹੀ ਆਪਣੇ ਨਾਮ ਦਾ ਦਾਨ ਦੇਹ। ਹੇ ਦਾਸ ਨਾਨਕ! ਆਖ-) ਜਿਸ ਨੂੰ ਪ੍ਰਭੂ ਦਾ ਨਾਮ ਪ੍ਰਾਪਤ ਹੁੰਦਾ ਹੈ, ਉਹ ਆਨੰਦ ਮਾਣਦਾ ਹੈ। ਮੈਂ ਸਦਾ ਹਰਿ-ਨਾਮ ਤੋਂ ਸਦਕੇ ਹਾਂ।੪।੨।

अंग : 731
सूही महला ४ ॥ हरि हरि नामु भजिओ पुरखोतमु सभि बिनसे दालद दलघा ॥ भउ जनम मरणा मेटिओ गुर सबदी हरि असथिरु सेवि सुखि समघा ॥१॥ मेरे मन भजु राम नाम अति पिरघा ॥ मै मनु तनु अरपि धरिओ गुर आगै सिरु वेचि लीओ मुलि महघा ॥१॥ रहाउ॥ नरपति राजे रंग रस माणहि बिनु नावै पकड़ि खड़े सभि कलघा ॥ धरम राइ सिरि डंडु लगाना फिरि पछुताने हथ फलघा ॥२॥ हरि राखु राखु जन किरम तुमारे सरणागति पुरख प्रतिपलघा ॥ दरसनु संत देहु सुखु पावै प्रभ लोच पूरि जनु तुमघा ॥३॥ तुम समरथ पुरख वडे प्रभ सुआमी मो कउ कीजै दानु हरि निमघा ॥ जन नानक नामु मिलै सुखु पावै हम नाम विटहु सद घुमघा ॥४॥२॥
अर्थ: हे भाई! जिस मनुष्य ने परमात्मा का नाम जपा है, हरि उत्तम पुरुख को जपा है, उसके सारे दरिद्र, दलों के दल नाश हो गए हैं। गुरु के शब्द में जुड़ के उस मनुष्य के जनम-मरण का डर भी खत्म कर लिया। सदा-स्थिर रहने वाले परमात्मा की सेवा-भक्ति करके वह आनंद में लीन हो गया।1। हे मेरे मन! सदा परमात्मा का अति प्यारा नाम स्मरण किया कर। हे भाई! मैंने अपना सिर महँगे मूल्य पर बेच दिया है (मैंने सिर के बदले में कीमती हरि-नाम ले लिया है)।1। रहाउ। हे भाई! दुनिया के राजे-महाराजे (माया के) रंग-रस भोगते रहते हैं, उन सबको आत्मिक मौत पकड़ कर आगे लगा लेती है। जब उन्हें किए कर्मों का फल मिलता है, जब उनके सिर पर परमात्मा का डंडा बजता है, तब पछताते हैं।2। हे हरि! हे पालनहार सर्व-व्यापक! हम तेरे (पैदा किए हुए) निमाणे से जीव हैं, हम तेरी शरण आए हैं, तू खुद (अपने) सेवकों की रक्षा कर। हे प्रभु! मैं तेरा दास हूँ, दास की तमन्ना पूरी कर, इस दास को संत जनों की संगति बख्श (ता कि ये दास) आत्मिक आनंद प्राप्त कर सके।3। हे प्रभु! हे सबसे बड़े मालिक! तू सारी ताकतों का मालिक पुरुख है। मुझे एक छिन के वास्ते ही अपने नाम का दान दे। हे दास नानक! (कह:) जिसको प्रभु का नाम प्राप्त होता है, वह आनंद लेता है। मैं सदा हरि-नाम से सदके हूँ।4।2।

ਅੰਗ : 679
ਧਨਾਸਰੀ ਮਹਲਾ ੫ ॥ ਜਾ ਕਉ ਹਰਿ ਰੰਗੁ ਲਾਗੋ ਇਸੁ ਜੁਗ ਮਹਿ ਸੋ ਕਹੀਅਤ ਹੈ ਸੂਰਾ ॥ ਆਤਮ ਜਿਣੈ ਸਗਲ ਵਸਿ ਤਾ ਕੈ ਜਾ ਕਾ ਸਤਿਗੁਰੁ ਪੂਰਾ ॥੧॥ ਠਾਕੁਰੁ ਗਾਈਐ ਆਤਮ ਰੰਗਿ ॥ ਸਰਣੀ ਪਾਵਨ ਨਾਮ ਧਿਆਵਨ ਸਹਜਿ ਸਮਾਵਨ ਸੰਗਿ ॥੧॥ ਰਹਾਉ ॥ ਜਨ ਕੇ ਚਰਨ ਵਸਹਿ ਮੇਰੈ ਹੀਅਰੈ ਸੰਗਿ ਪੁਨੀਤਾ ਦੇਹੀ ॥ ਜਨ ਕੀ ਧੂਰਿ ਦੇਹੁ ਕਿਰਪਾ ਨਿਧਿ ਨਾਨਕ ਕੈ ਸੁਖੁ ਏਹੀ ॥੨॥੪॥੩੫॥
ਅਰਥ: ਹੇ ਭਾਈ! ਦਿਲ ਦੇ ਪਿਆਰ ਨਾਲ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ। ਉਸ ਪਰਮਾਤਮਾ ਦੀ ਸਰਨ ਵਿਚ ਟਿਕੇ ਰਹਿਣਾ, ਉਸ ਦਾ ਨਾਮ ਸਿਮਰਨਾ-ਇਸ ਤਰੀਕੇ ਨਾਲ ਆਤਮਕ ਅਡੋਲਤਾ ਵਿਚ ਟਿਕ ਕੇ ਉਸ ਵਿਚ ਲੀਨ ਹੋ ਜਾਈਦਾ ਹੈ।੧।ਰਹਾਉ। ਹੇ ਭਾਈ! ਇਸ ਜਗਤ ਵਿਚ ਉਹ ਮਨੁੱਖ ਸੂਰਮਾ ਆਖਿਆ ਜਾਂਦਾ ਹੈ ਜਿਸ ਨੂੰ (ਜਿਸ ਦੇ ਹਿਰਦੇ ਵਿਚ) ਪ੍ਰਭੂ ਦਾ ਪਿਆਰ ਪੈਦਾ ਹੋ ਜਾਂਦਾ ਹੈ। ਪੂਰਾ ਗੁਰੂ ਜਿਸ ਮਨੁੱਖ ਦਾ (ਮਦਦਗਾਰ ਬਣ ਜਾਂਦਾ) ਹੈ, ਉਹ ਮਨੁੱਖ ਆਪਣੇ ਮਨ ਨੂੰ ਜਿੱਤ ਲੈਂਦਾ ਹੈ, ਸਾਰੀ (ਸ੍ਰਿਸ਼ਟੀ) ਉਸ ਦੇ ਵੱਸ ਵਿਚ ਆ ਜਾਂਦੀ ਹੈ (ਦੁਨੀਆ ਦਾ ਕੋਈ ਪਦਾਰਥ ਉਸ ਨੂੰ ਮੋਹ ਨਹੀਂ ਸਕਦਾ) ।੧। ਹੇ ਕਿਰਪਾ ਦੇ ਖ਼ਜ਼ਾਨੇ ਪ੍ਰਭੂ! ਜੇ ਤੇਰੇ ਦਾਸਾਂ ਦੇ ਚਰਨ ਮੇਰੇ ਹਿਰਦੇ ਵਿਚ ਵੱਸ ਪੈਣ, ਤਾਂ ਉਹਨਾਂ ਦੀ ਸੰਗਤਿ ਵਿਚ ਮੇਰਾ ਸਰੀਰ ਪਵਿਤ੍ਰ ਹੋ ਜਾਏ। (ਮੇਹਰ ਕਰ, ਮੈਨੂੰ) ਆਪਣੇ ਦਾਸਾਂ ਦੇ ਚਰਨਾਂ ਦੀ ਧੂੜ ਬਖ਼ਸ਼, ਮੈਂ ਨਾਨਕ ਵਾਸਤੇ (ਸਭ ਤੋਂ ਵੱਡਾ) ਇਹੀ ਸੁਖ ਹੈ।੨।੪।੩੫।

अंग : 679
धनासरी महला ५ ॥ जा कउ हरि रंगु लागो इसु जुग महि सो कहीअत है सूरा ॥ आतम जिणै सगल वसि ता कै जा का सतिगुरु पूरा ॥१॥ ठाकुरु गाईऐ आतम रंगि ॥ सरणी पावन नाम धिआवन सहजि समावन संगि ॥१॥ रहाउ ॥ जन के चरन वसहि मेरै हीअरै संगि पुनीता देही ॥ जन की धूरि देहु किरपा निधि नानक कै सुखु एही ॥२॥४॥३५॥
अर्थ: हे भाई! दिल में प्यार से परमात्मा की सिफत सालाह करनी चाहिए। उस परमात्मा की शरण में टिके रहना, उसका नाम सिमरना – इस तरीके से आत्मिक अडोलता में टिक के उस में लीन हो जाना है।1। रहाउ। हे भाई! इस जगत में वही मनुष्य शूरवीर कहलवाता है जिसके (हृदय-घर में) प्रभू के प्रति प्यार पैदा हो जाता है। पूरा गुरू जिस मनुष्य का (मददगार बन जाता) है, वह मनुष्य अपने मन को जीत लेता है, सारी (सृष्टि) उसके वश में आ जाती है (दुनिया का कोई पदार्थ उसको मोह नहीं सकता)।1। हे कृपा के खजाने प्रभू! अगर तेरे दासों के चरण मेरे हृदय में बस जाएं, तो उनकी संगति में मेरा शरीर पवित्र हो जाए। (मेहर कर, मुझे) अपने दासों की चरण-धूड़ बख्श, मुझ नानक के लिए (सबसे बड़ा) सुख यही है।2।4।35।

ਅੰਗ : 680
ਧਨਾਸਰੀ ਮਹਲਾ ੫ ॥ ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥ ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥ ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ॥ ਰਹਾਉ ॥ ਜਬ ਲਗੁ ਤੁਟੈ ਨਾਹੀ ਮਨ ਭਰਮਾ ਤਬ ਲਗੁ ਮੁਕਤੁ ਨ ਕੋਈ ॥ ਕਹੁ ਨਾਨਕ ਦਇਆਲ ਸੁਆਮੀ ਸੰਤੁ ਭਗਤੁ ਜਨੁ ਸੋਈ ॥੨॥੫॥੩੬॥
ਅਰਥ: ਹੇ ਪ੍ਰਭੂ! ਤੂੰ (ਸਭ ਜੀਵਾਂ ਦੇ) ਨੇੜੇ ਵੱਸਦਾ ਹੈਂ, ਪਰ (ਲਾਲਚੀ ਪਖੰਡੀ ਮਨੁੱਖ) ਤੈਨੂੰ ਦੂਰ (ਵੱਸਦਾ) ਸਮਝਦਾ ਹੈ। ਲਾਲਚੀ ਮਨੁੱਖ (ਲਾਲਚ ਦੇ) ਗੇੜ ਵਿਚ ਫਸਿਆ ਰਹਿੰਦਾ ਹੈ, (ਮਾਇਆ ਦੀ ਖ਼ਾਤਰ) ਉੱਧਰ ਤੱਕਦਾ ਹੈ, ਉੱਧਰ ਤੋਂ ਉੱਧਰ ਤੱਕਦਾ ਹੈ (ਉਸ ਦਾ ਮਨ ਟਿਕਦਾ ਨਹੀਂ) ।ਰਹਾਉ।ਹੇ ਭਾਈ! ਲਾਲਚੀ ਮਨੁੱਖ) ਅਨੇਕਾਂ ਜਤਨ ਕਰਦਾ ਹੈ, ਲੋਕਾਂ ਨੂੰ ਧੋਖਾ ਦੇਂਦਾ ਹੈ, ਵਿਰਕਤਾਂ ਵਾਲੇ ਧਾਰਮਿਕ ਪਹਿਰਾਵੇ ਬਣਾਈ ਰੱਖਦਾ ਹੈ, ਪਾਪ ਕਰ ਕੇ (ਫਿਰ ਉਹਨਾਂ ਪਾਪਾਂ ਤੋਂ) ਮੁੱਕਰ ਭੀ ਜਾਂਦਾ ਹੈ, ਪਰ ਸਭ ਦੇ ਦਿਲ ਦੀ ਜਾਣਨ ਵਾਲਾ ਉਹ ਪਰਮਾਤਮਾ (ਸਭ ਕੁਝ) ਜਾਣਦਾ ਹੈ।੧।ਹੇ ਭਾਈ! ਜਦੋਂ ਤਕ ਮਨੁੱਖ ਦੇ ਮਨ ਦੀ (ਮਾਇਆ ਵਾਲੀ) ਭਟਕਣਾ ਦੂਰ ਨਹੀਂ ਹੁੰਦੀ, ਇਹ (ਲਾਲਚ ਦੇ ਪੰਜੇ ਤੋਂ) ਆਜ਼ਾਦ ਨਹੀਂ ਹੋ ਸਕਦਾ। ਹੇ ਨਾਨਕ! ਆਖ-(ਪਹਿਰਾਵਿਆਂ ਨਾਲ ਭਗਤ ਨਹੀਂ ਬਣ ਜਾਈਦਾ) ਜਿਸ ਮਨੁੱਖ ਉਤੇ ਮਾਲਕ-ਪ੍ਰਭੂ ਦਇਆਵਾਨ ਹੁੰਦਾ ਹੈ (ਤੇ, ਉਸ ਨੂੰ ਨਾਮ ਦੀ ਦਾਤਿ ਦੇਂਦਾ ਹੈ) ਉਹੀ ਮਨੁੱਖ ਸੰਤ ਹੈ ਭਗਤ ਹੈ।੨।੫।੩੬।

अंग : 680
धनासरी महला ५ ॥ जतन करै मानुख डहकावै ओहु अंतरजामी जानै ॥ पाप करे करि मूकरि पावै भेख करै निरबानै ॥१॥ जानत दूरि तुमहि प्रभ नेरि ॥ उत ताकै उत ते उत पेखै आवै लोभी फेरि ॥ रहाउ ॥ जब लगु तुटै नाही मन भरमा तब लगु मुकतु न कोई ॥ कहु नानक दइआल सुआमी संतु भगतु जनु सोई ॥२॥५॥३६॥
अर्थ: हे प्रभू! तू (सब जीवों के) नजदीक बसता है, पर (लालची पाखण्डी मनुष्य) तुझे दूर (बसता) समझता है। लालची मनुष्य (लालच के) चक्कर में फसा रहता है, (माया की खातिर) उधर देखता है, उधर से और उधर ताकता है (उसका मन टिकता नहीं)। रहाउ।हे भाई! (लालची मनुष्य) अनेकों यतन करता है, लोगों को धोखा देता है, विरक्तों वाले धार्मिक पहरावे पहने रखता है, पाप करके (फिर उन पापों से) मुकर भी जाता है, पर सबके दिल की जानने वाला वह परमात्मा (सब कुछ) जानता है।1।हे भाई! जब तक मनुष्य के मन की (माया वाली) भटकना दूर नहीं होती, इस (लालच के पँजे से) आजाद नहीं हो सकता। हे नानक! कह– (पहरावों से भगत नहीं बन जाते) जिस मनुष्य पर मालिक-प्रभू खुद दयावान होता है (और, उसको नाम की दाति देता है) वही मनुष्य संत है भगत है।2।5।36।

अंग : 680
धनासरी महला ५ ॥
जतन करै मानुख डहकावै ओहु अंतरजामी जानै ॥ पाप करे करि मूकरि पावै भेख करै निरबानै ॥१॥ जानत दूरि तुमहि प्रभ नेरि ॥ उत ताकै उत ते उत पेखै आवै लोभी फेरि ॥ रहाउ ॥ जब लगु तुटै नाही मन भरमा तब लगु मुकतु न कोई ॥ कहु नानक दइआल सुआमी संतु भगतु जनु सोई ॥२॥५॥३६॥

अर्थ: हे भाई! लालची मनुष्य अनेक यत्न करता है, लोगों को धोखा देता है, विरक्त साधुओं जैसा धार्मिक पहनावा बनाए रखता है, पाप करके फिर उन पापों से मुकर भी जाता है; पर सबके दिल की जानने वाला वह परमात्मा सब कुछ जानता है। ॥१॥

हे प्रभु! तू सब जीवों के निकट बसता है, पर लालची पाखंडी मनुष्य तुझे दूर समझता है। लालची मनुष्य लालच के चक्कर में फँसा रहता है; माया के लिए इधर देखता है, उधर देखता है, उसका मन टिकता नहीं। ॥रहाउ॥

हे भाई! जब तक मनुष्य के मन की माया वाली भटकन दूर नहीं होती, तब तक वह लालच के पंजे से मुक्त नहीं हो सकता। हे नानक! कहो—केवल पहनावे से कोई भक्त नहीं बन जाता। जिस मनुष्य पर मालिक-प्रभु दयावान होता है और उसे नाम की दात देता है, वही मनुष्य संत है, वही भक्त है। ॥२॥५॥३६॥

ਅੰਗ : 680
ਧਨਾਸਰੀ ਮਹਲਾ ੫ ॥
ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥ ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥ ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ॥ ਰਹਾਉ ॥ ਜਬ ਲਗੁ ਤੁਟੈ ਨਾਹੀ ਮਨ ਭਰਮਾ ਤਬ ਲਗੁ ਮੁਕਤੁ ਨ ਕੋਈ ॥ ਕਹੁ ਨਾਨਕ ਦਇਆਲ ਸੁਆਮੀ ਸੰਤੁ ਭਗਤੁ ਜਨੁ ਸੋਈ ॥੨॥੫॥੩੬॥

ਅਰਥ: ਹੇ ਭਾਈ! (ਲਾਲਚੀ ਮਨੁੱਖ) ਅਨੇਕਾਂ ਜਤਨ ਕਰਦਾ ਹੈ, ਲੋਕਾਂ ਨੂੰ ਧੋਖਾ ਦੇਂਦਾ ਹੈ, ਵਿਰਕਤਾਂ ਵਾਲੇ ਧਾਰਮਿਕ ਪਹਿਰਾਵੇ ਬਣਾਈ ਰੱਖਦਾ ਹੈ, ਪਾਪ ਕਰ ਕੇ (ਫਿਰ ਉਹਨਾਂ ਪਾਪਾਂ ਤੋਂ) ਮੁੱਕਰ ਭੀ ਜਾਂਦਾ ਹੈ, ਪਰ ਸਭ ਦੇ ਦਿਲ ਦੀ ਜਾਣਨ ਵਾਲਾ ਉਹ ਪਰਮਾਤਮਾ (ਸਭ ਕੁਝ) ਜਾਣਦਾ ਹੈ ।੧।
ਹੇ ਪ੍ਰਭੂ! ਤੂੰ (ਸਭ ਜੀਵਾਂ ਦੇ) ਨੇੜੇ ਵੱਸਦਾ ਹੈਂ, ਪਰ (ਲਾਲਚੀ ਪਖੰਡੀ ਮਨੁੱਖ) ਤੈਨੂੰ ਦੂਰ (ਵੱਸਦਾ) ਸਮਝਦਾ ਹੈ । ਲਾਲਚੀ ਮਨੁੱਖ (ਲਾਲਚ ਦੇ) ਗੇੜ ਵਿਚ ਫਸਿਆ ਰਹਿੰਦਾ ਹੈ, (ਮਾਇਆ ਦੀ ਖ਼ਾਤਰ) ਉੱਧਰ ਤੱਕਦਾ ਹੈ, ਉੱਧਰ ਤੋਂ ਉੱਧਰ ਤੱਕਦਾ ਹੈ (ਉਸ ਦਾ ਮਨ ਟਿਕਦਾ ਨਹੀਂ) ।ਰਹਾਉ।
ਹੇ ਭਾਈ! ਜਦੋਂ ਤਕ ਮਨੁੱਖ ਦੇ ਮਨ ਦੀ (ਮਾਇਆ ਵਾਲੀ) ਭਟਕਣਾ ਦੂਰ ਨਹੀਂ ਹੁੰਦੀ, ਇਹ (ਲਾਲਚ ਦੇ ਪੰਜੇ ਤੋਂ) ਆਜ਼ਾਦ ਨਹੀਂ ਹੋ ਸਕਦਾ । ਹੇ ਨਾਨਕ! ਆਖ—(ਪਹਿਰਾਵਿਆਂ ਨਾਲ ਭਗਤ ਨਹੀਂ ਬਣ ਜਾਈਦਾ) ਜਿਸ ਮਨੁੱਖ ਉਤੇ ਮਾਲਕ-ਪ੍ਰਭੂ ਦਇਆਵਾਨ ਹੁੰਦਾ ਹੈ (ਤੇ, ਉਸ ਨੂੰ ਨਾਮ ਦੀ ਦਾਤਿ ਦੇਂਦਾ ਹੈ) ਉਹੀ ਮਨੁੱਖ ਸੰਤ ਹੈ ਭਗਤ ਹੈ ।੨।੫।੩੬।

Begin typing your search term above and press enter to search. Press ESC to cancel.

Back To Top