ਸਾਂਈ ਮੀਆਂ ਮੀਰ ਜੀ
ਸਾਂਈ ਜੀ ਦਾ ਜਨਮ ਕਾਜ਼ੀ ਸਾਂਈ ਦਿਤਾ ਦੇ ਘਰ 1550 ਈ: (ਕੁਝ ਨੇ 1535 ਲਿਖਿਆ) ਨੂੰ ਸੀਸਤਾਨ ਹੋਇਆ। ਪੂਰਾ ਨਾਂ “ਮੀਰ ਮੁਯੀਨ-ਉਂਲ ਅਸਲਾਮ” ਸੀ। ਪਿਛੋਕੜ ਹਜ਼ਰਤ ਉਂਮਰ ਨਾਲ ਜਾ ਜੁੜਦਾ ਹੈ। ਸਾਈਂ ਜੀ ਦੀਆਂ ਦੋ ਭੈਣਾਂ ਤੇ ਤਿੰਨ ਹੋਰ ਭਰਾ ਸੀ।
ਬਚਪਨ ਤੋਂ ਬੰਦਗੀ ਦਾ ਸ਼ੌਕ ਸੀ। ਵਿਦਿਆ ਖੁਵਾਜਾ ਖਿਜ਼ਰ, ਮੌਲਾਨਾ ਸਯੀਦ ਅਲਾਹ ਤੇ ਮੌਲਾਨਾ ਨਿਆਮਤ ਅਲਾਹ ਜੀ ਤੋ ਪ੍ਰਾਪਤ ਕੀਤੀ। ਪੜਾਈ ਤੋ ਬਾਦ , ਬਾਗ ਜਾਂ ਜੰਗਲ ਵਲ ਨੂੰ ਇਕਾਂਤ ਚ ਜ ਯਾਦ ਚ ਲੀਣ ਹੋ ਜਾਂਦੇ। ਖਾਣਾ ਵੀ ਸਾਦਾ ਤੇ ਲੋੜ ਅਨੁਸਾਰ ਨਿੱਕੇ ਹੁੰਦਿਆਂ ਤੋ ਨਿਯਮ ਸੀ।
ਜਦੋ ਕੋਈ ਮਿਲਣ ਅਉਂਦਾ ਤਾਂ ਕਹਿਦੇ ”
“ਤੇਨੂ ਵੀ ਕੰਮ ਹੈ ਤੇ ਮੈਨੂੰ ਵੀ
ਇਸ ਲਈ ਸਮਾਂ ਕਿਉਂ ਖਰਾਬ ਕਰਨਾ”
“ਜੇ ਗਲ ਕਰਦੇ ਤਾਂ ਅੱਲਾ ਦੀ ਹੀ ਕਰਦੇ”
ਲਿਬਾਸ ਚ ਸਿਰ ਦਸਤਾਰ ਤੇ ਗਲ ਖਦਰ ਦਾ ਕੁੜਤਾ ਹੁੰਦਾ ਸੀ। ਕਪੜੇ ਵੀ ਆਪ ਧੋੰਦੇ ਸਾਫ ਸਫਾਈ ਬੜੀ ਪਸੰਦ ਕਰਦੇ। ਕਦੇ ਮੈਲਾ ਕਪੜਾ ਨੀ ਪਉਂਦੇ ਸੀ। ਸਾਦੇ ਏਨੇ ਕਿ ਕਮਰੇ ਚ ਬੋਰੀਆਂ ਹੀ ਵਿਛੀਆਂ ਹੁਂਦੀਆਂ। ਹਰ ਅਮੀਰ ਗਰੀਬ ਬਾਦਸ਼ਾਹ ਜਹਾਂਗੀਰ ,ਸ਼ਾਹਜਹਾਨ ,ਸਹਿਜਾਦੇ, ਬੇਗਮ ਨੂਰਜਹਾਂ ਦਾਰਾ ਸ਼ਿਕੋਹ ਵਰਗੇ ਸਭ ਜਦੋਂ ਮਿਲਣ ਅਉਦੇ ਤਾਂ ਬੋਰੀਆਂ ਤੇ ਹੀ ਬੈਠਦੇ। ਜਹਾਂਗੀਰ ਨੂੰ ਸ਼ਰਾਬ ਦੀ ਏਨੀ ਆਦਤ ਸੀ ਕੇ ਨੂਰਜਹਾਂ ਵੀ ਨ ਛਡਾ ਸਕੀ। ਸਾਂਈ ਜੀ ਨੇ ਇਕ ਵਾਰ ਕਹਿਆ ਤਾਂ ਏਨੀ ਘਟਾ ਦਿਤੀ ਕਿ ਜਹਾਗੀਰ ਖੁਦ ਹੈਰਾਨ ਸੀ। ਬੋਲਾਂ ਚ ਐਸੀ ਬਰਕਤ ਸੀ। ਕਦੇ ਕੋਈ ਕੀਮਤੀ ਤੋਹਫਾ ਨਹੀ ਲੈਂਦੇ ਸੀ। ਇਕ ਵਾਰ ਸ਼ਾਹਜਹਾਨ ਨੇ ਖਜੂਰ ਦੀ ਮਾਲਾ ਭੇਟ ਕੀਤੀ ਤਾਂ ਕਿਸੇ ਨੂੰ ਦੇ ਦਿਤੀ।
ਚਾਹੇ ਮੁਸਲਮਾਨ ਸੀ ਪਰ ਕੀਰਤਨ ਸੁਨਣ ਦਾ ਬਹੁਤ ਸ਼ੌਕ ਸੀ। ਗੁਰੂ ਘਰ ਨਾਲ ਬੜੀ ਸ਼ਰਧਾ ਸੀ। ਗੁਰੂ ਅਰਜਨ ਦੇਵ ਜੀ ਮਹਾਰਾਜ ਨਾਲ ਉਂਹਨਾਂ ਦੇ ਗੁਰਗਦੀ ਬਿਰਜਾਨ ਤੋ ਪਹਿਲਾਂ ਹੀ ਬਹੁਤ ਪ੍ਰੇਮ ਕਰਦੇ। ਗੁਰੂ ਸਾਹਿਬ ਵੀ ਏਨਾਂ ਸਤਿਕਾਰ ਕਰਦੇ ਕਿ ਹਰਿਮੰਦਰ ਸਾਹਿਬ ਦੀ ਨੀਂਹ ਹੀ ਏਨਾਂ ਤੋ ਰਖਾਈ। ਇਕ ਸ਼ਾਇਰ ਲਿਖਦਾ ਹੈ :
ਹਰਿਮੰਦਰ ਕੀ ਬੁਨਿਆਦ ਕੀ ਈਂਟ ਦੇ ਰਹੀ ਹੈ ਗਵਾਹੀ ।
ਕਿ ਕਭੀ ਅਹਿਲੇ ਮਜਾਹਬ ਮੇਂ ਦੋਸਤੀ ਮੁਸਕਰਾਤੀ ਥੀ।
ਸੁਖਮਨੀ ਸਾਹਿਬ ਦੀ ਬਾਣੀ ਨਾਲ ਪਿਆਰ ਕਰਦੇ। ਸਾਰਾ ਕੰਠ ਸੀ। ਪੰਜਵੇਂ ਪਾਤਸ਼ਾਹ ਦੀ ਸ਼ਹੀਦੀ ਨੂੰ ਰੋਕਣ ਦੇ ਯਤਨ ਵੀ ਕੀਤੇ ਪਰ ਗੁਰੂ ਸਾਹਿਬ ਨੇ ਭਾਣਾ ਮਿਠਾ ਕਰਕੇ ਮੰਨਣ ਨੂੰ ਕਿਹਾ। ਸ਼ਹੀਦੀ ਤੋ ਉਦਾਸ ਬਹੁਤ ਹੋ ਗਏ।
ਛੇਵੇਂ ਪਾਤਸ਼ਾਹ ਜੀ ਨਾਲ ਵੀ ਬੜਾ ਪਿਆਰ ਸੀ। ਸਤਿਗੁਰੂ ਜੀ ਦੀ ਗ੍ਰਿਫਤਾਰੀ ਸਮੇ ਏਨਾਂ ਦੁਖ ਮਨਾਇਆਂ ਕਿ ਆਪ ਚਲ ਕੇ ਲਾਹੌਰ ਤੋ ਆਗਰੇ ਗਏ। ਜਹਾਂਗੀਰ ਨੂੰ ਗੁਰੂ ਸਾਹਿਬ ਦੀ ਮਹਿਮਾ ਦਸੀ ਕਹਿਆ ਏ ਨੂਰ-ਏ-ਖੁਦਾ ਨੇ। ਨਾਲ ਆਂਦੇ ਜਦੋ ਮੈ ਖੁਦਾ ਦੀ ਦਰਗਾਹ ਜਾਂਦਾ ਤਾਂ ਉਂਥੇ ਵੀ ਏਨਾਂ ਦੇ ਹੀ ਦਿਦਾਰ ਹੁੰਦੇ ਆ , ਨੂਰਜਹਾਂ ਨੇ ਕਹਿਆ ਜਹਾਂਗੀਰ ਬਿਮਾਰ ਬਹੁਤ ਰਹਿੰਦਾ, ਕੋਈ ਰਹਿਮਤ ਵਰਤਾਉਂ। ਸਾਂਈ ਜੀ ਆਂਦੇ ਖੁਦਾ ਨੂੰ ਕੈਦ ਕਰਕੇ ਰਹਿਮਤ ਕਿਵੇ ਮਿਲੂ….. ਜਦੋ ਸਤਿਗੁਰੂ ਰਿਹਾ ਹੋਏ ਤਾਂ ਹੀ ਲਾਹੌਰ ਵਾਪਸ ਆਏ।
ਇਕ ਵਾਰ ਜਹਾਂਗੀਰ ਨੇ ਕਹਿਆ ਕੁਝ ਮੰਗੋ, ਮੈ ਦੇਣਾਂ ਚਹੁੰਦਾ ਹਾਂ। ਸਾਈਂ ਜੀ ਆਂਦੇ ‘ਅਜ ਤੋ ਬਾਦ ਮੈਨੂੰ ਬੁਲਾਈਂ ਨਾ” ਉਂਸ ਦਿਨ ਤੋ ਬਾਦ ਕਦੇ ਬਾਦਸ਼ਾਹ ਦੇ ਦਰਬਾਰ ਨਹੀ ਗਏ ਜਹਾਂਗੀਰ ਖੁਦ ਕਦੇ ਕਦੇ ਮਿਲਣ ਅਉਂਦਾ ਰਹਿਆ।
ਅਖੀਰ ਪੰਜ ਦਿਨ ਬਿਮਾਰ ਰਹੇ । ਵਜ਼ੀਰ ਖਾਂ ਜੋ ਖੁਦ ਹਕੀਮ ਸੀ ਨੇ ਕਈ ਯਤਨ ਕੀਤੇ ਪਰ ਕਹਿੰਦੇ ਹੁਣ ਵਡਾ ਹਕੀਮ ਹੀ ਠੀਕ ਕਰੂ । 11 ਅਗਸਤ 1635 ਨੂੰ ਸੰਸਾਰ ਤੋ ਰੁਕਸਤ ਹੋ ਗਏ । ਲਾਹੌਰ ਨੇੜੇ ਹੀ ਹਾਸ਼ਿਮਪੁਰੇ ਸਰੀਰ ਦਫਨ ਕੀਤਾ । ਨੂਰ ਜਹਾਂ ਨੇ ਆਪ ਜੀ ਦਾ ਸੋਹਣਾ ਮਕਬਰਾ ਬਣਵਾਇਆ । ਬਾਅਦ ਚ ਦਾਰਾ ਸ਼ੁਕੋਹ ਲਾਲ ਪੱਥਰ ਲਗਾਉਣ ਲਈ ਮੰਗਵਾਇਆ । ਪਰ ਬਾਅਦ ਵਿੱਚ ਔਰੰਗਜ਼ੇਬ ਪੱਥਰ ਚੁਕਾ ਕੇ ਹੋਰ ਸ਼ਾਹੀ ਮਸੀਤ ਨੂੰ ਲਵਾ ਦਿੱਤਾ । ਸਰਕਾਰ ਏ ਖਾਲਸਾ ਜਦੋਂ ਸ਼ੇਰੇ ਪੰਜਾਬ ਨੂੰ ਸਾਈਂ ਜੀ ਦੇ ਮਕਬਰੇ ਦੀ ਖਸਤਾ ਹਾਲਤ ਦਾ ਪਤਾ ਲੱਗਾ । ਉਨ੍ਹਾਂ ਦੇਖਿਆ ਅਤੇ ਉਸੇ ਵੇਲੇ ਫਕੀਰ ਨੂਰ-ਉਦ-ਦੀਨ ਦੀ ਡਿਊਟੀ ਲਾਈ ਕਿ ਮਕਬਰਾ ਸ਼ਾਨਦਾਰ ਬਣੇ ਜੋ ਵੀ ਖਰਚ ਆਵੇ ਖਜਾਨੇ ਤੋ ਲੈ ਲਿਉ ।
ਬਾਬਾ ਫਰੀਦ ਜੀ ਦੇ ਆ ਬੋਲਾਂ ਵਰਗਾ ਸ਼ਾਂਈ ਮੀਆਂ ਮੀਰ ਜੀ ਦਾ ਦਰਵੇਸ਼ੀ ਜੀਵਨ ਸੀ ।
ਦਿਲਹੁ ਮੁਹਬਤਿ ਜਿੰਨੑ ਸੇਈ ਸਚਿਆ ॥
ਜਿਨੑ ਮਨਿ ਹੋਰੁ ਮੁਖਿ ਹੋਰੁ ਸਿ ਕਾਂਢੇ ਕਚਿਆ ॥੧॥
ਰਤੇ ਇਸਕ ਖੁਦਾਇ ਰੰਗਿ ਦੀਦਾਰ ਕੇ ॥
ਵਿਸਰਿਆ ਜਿਨੑ ਨਾਮੁ ਤੇ ਭੁਇ ਭਾਰੁ ਥੀਏ ॥੧॥ ਰਹਾਉ॥
ਆਪਿ ਲੀਏ ਲੜਿ ਲਾਇ ਦਰਿ ਦਰਵੇਸ ਸੇ ॥
ਤਿਨ ਧੰਨੁ ਜਣੇਦੀ ਮਾਉ ਆਏ ਸਫਲੁ ਸੇ ॥੨॥
ਪਰਵਦਗਾਰ ਅਪਾਰ ਅਗਮ ਬੇਅੰਤ ਤੂ ॥
ਜਿਨਾ ਪਛਾਤਾ ਸਚੁ ਚੁੰਮਾ ਪੈਰ ਮੂੰ ॥੩॥
ਤੇਰੀ ਪਨਹ ਖੁਦਾਇ ਤੂ ਬਖਸੰਦਗੀ॥
ਸੇਖ ਫਰੀਦੈ ਖੈਰੁ ਦੀਜੈ ਬੰਦਗੀ ॥੪॥
ਵਾਰ ਵਾਰ ਸਜਦੇ ਨਮਸਕਾਰਾਂ ਐਸੇ ਦਰਵੇਸ਼ ਨੂੰ
ਮੇਜਰ ਸਿੰਘ
ਗੁਰੂ ਕਿਰਪਾ ਕਰੇ
ਅੰਗ : 632
ਸੋਰਠਿ ਮਹਲਾ ੯ ॥ ਮਨ ਰੇ ਪ੍ਰਭ ਕੀ ਸਰਨਿ ਬਿਚਾਰੋ ॥ ਜਿਹ ਸਿਮਰਤ ਗਨਕਾ ਸੀ ਉਧਰੀ ਤਾ ਕੋ ਜਸੁ ਉਰ ਧਾਰੋ ॥੧॥ ਰਹਾਉ ॥ ਅਟਲ ਭਇਓ ਧ੍ਰੂਅ ਜਾ ਕੈ ਸਿਮਰਨਿ ਅਰੁ ਨਿਰਭੈ ਪਦੁ ਪਾਇਆ ॥ ਦੁਖ ਹਰਤਾ ਇਹ ਬਿਧਿ ਕੋ ਸੁਆਮੀ ਤੈ ਕਾਹੇ ਬਿਸਰਾਇਆ ॥੧॥ ਜਬ ਹੀ ਸਰਨਿ ਗਹੀ ਕਿਰਪਾ ਨਿਧਿ ਗਜ ਗਰਾਹ ਤੇ ਛੂਟਾ ॥ ਮਹਮਾ ਨਾਮ ਕਹਾ ਲਉ ਬਰਨਉ ਰਾਮ ਕਹਤ ਬੰਧਨ ਤਿਹ ਤੂਟਾ ॥੨॥ ਅਜਾਮਲੁ ਪਾਪੀ ਜਗੁ ਜਾਨੇ ਨਿਮਖ ਮਾਹਿ ਨਿਸਤਾਰਾ ॥ ਨਾਨਕ ਕਹਤ ਚੇਤ ਚਿੰਤਾਮਨਿ ਤੈ ਭੀ ਉਤਰਹਿ ਪਾਰਾ ॥੩॥੪॥
ਅਰਥ: ਹੇ ਮਨ! ਪਰਮਾਤਮਾ ਦੀ ਸਰਨ ਪੈ ਕੇ ਉਸ ਦੇ ਨਾਮ ਦਾ ਧਿਆਨ ਧਰਿਆ ਕਰ। ਜਿਸ ਪਰਮਾਤਮਾ ਦਾ ਸਿਮਰਨ ਕਰਦਿਆਂ ਗਨਕਾ (ਵਿਕਾਰਾਂ ਵਿਚ ਡੁੱਬਣੋਂ) ਬਚ ਗਈ ਸੀ ਤੂੰ ਭੀ, (ਹੇ ਭਾਈ!) ਉਸ ਦੀ ਸਿਫ਼ਤ-ਸਾਲਾਹ ਆਪਣੇ ਹਿਰਦੇ ਵਿਚ ਵਸਾਈ ਰੱਖ ॥੧॥ ਰਹਾਉ ॥ ਹੇ ਭਾਈ! ਜਿਸ ਪਰਮਾਤਮਾ ਦੇ ਸਿਮਰਨ ਦੀ ਰਾਹੀਂ ਧ੍ਰੂ ਸਦਾ ਲਈ ਅਟੱਲ ਹੋ ਗਿਆ ਹੈ ਤੇ ਉਸ ਨੇ ਨਿਰਭੈਤਾ ਦਾ ਆਤਮਕ ਦਰਜਾ ਹਾਸਲ ਕਰ ਲਿਆ ਸੀ, ਤੂੰ ਉਸ ਪਰਮਾਤਮਾ ਨੂੰ ਕਿਉਂ ਭੁਲਾਇਆ ਹੋਇਆ ਹੈ, ਉਹ ਤਾਂ ਇਸ ਤਰ੍ਹਾਂ ਦੇ ਦੁੱਖਾਂ ਦਾ ਨਾਸ ਕਰਨ ਵਾਲਾ ਹੈ ॥੧॥ ਹੇ ਭਾਈ! ਜਿਸ ਵੇਲੇ ਹੀ (ਗਜ ਨੇ) ਕਿਰਪਾ ਦੇ ਸਮੁੰਦਰ ਪਰਮਾਤਮਾ ਦਾ ਆਸਰਾ ਲਿਆ ਉਹ ਗਜ (ਹਾਥੀ) ਤੰਦੂਏ ਦੀ ਫਾਹੀ ਤੋਂ ਨਿਕਲ ਗਿਆ ਸੀ। ਮੈਂ ਕਿਥੋਂ ਤਕ ਪਰਮਾਤਮਾ ਦੇ ਨਾਮ ਦੀ ਵਡਿਆਈ ਦੱਸਾਂ ? ਪਰਮਾਤਮਾ ਦਾ ਨਾਮ ਉਚਾਰ ਕੇ ਉਸ (ਹਾਥੀ) ਦੇ ਬੰਧਨ ਟੁੱਟ ਗਏ ਸਨ ॥੨॥ ਹੇ ਭਾਈ! ਸਾਰਾ ਜਗਤ ਜਾਣਦਾ ਹੈ ਕਿ ਅਜਾਮਲ ਵਿਕਾਰੀ ਸੀ (ਪਰਮਾਤਮਾ ਦੇ ਨਾਮ ਦਾ ਸਿਮਰਨ ਕਰ ਕੇ) ਅੱਖ ਦੇ ਝਮਕਣ ਜਿਤਨੇ ਸਮੇ ਵਿਚ ਹੀ ਉਸ ਦਾ ਪਾਰ-ਉਤਾਰਾ ਹੋ ਗਿਆ ਸੀ। ਨਾਨਕ ਜੀ ਆਖਦੇ ਹਨ – (ਹੇ ਭਾਈ! ਤੂੰ) ਸਾਰੀਆਂ ਚਿਤਵਨੀਆਂ ਪੂਰੀਆਂ ਕਰਨ ਵਾਲੇ ਪਰਮਾਤਮਾ ਦਾ ਨਾਮ ਸਿਮਰਿਆ ਕਰ। ਤੂੰ ਭੀ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਏਂਗਾ ॥੩॥੪॥
अंग : 632
सोरठि महला ९ ॥ मन रे प्रभ की सरनि बिचारो ॥ जिह सिमरत गनका सी उधरी ता को जसु उर धारो ॥१॥ रहाउ ॥ अटल भइओ ध्रूअ जा कै सिमरनि अरु निरभै पदु पाइआ ॥ दुख हरता इह बिधि को सुआमी तै काहे बिसराइआ ॥१॥ जब ही सरनि गही किरपा निधि गज गराह ते छूटा ॥ महमा नाम कहा लउ बरनउ राम कहत बंधन तिह तूटा ॥२॥ अजामलु पापी जगु जाने निमख माहि निसतारा ॥ नानक कहत चेत चिंतामनि तै भी उतरहि पारा ॥३॥४॥
अर्थ: हे मन! परमात्मा की शरण आ कर उस के नाम का ध्यान धरा करो। जिस परमात्मा का सिमरन करते हुए गनका (विकारों में डूबने) से बच गई थी तूँ भी, (हे भाई!) उस की सिफ़त-सलाह अपने हृदय में वसाई रख ॥१॥ रहाउ ॥ हे भाई! जिस परमात्मा के सिमरन के द्वारा ध्रूअ सदा के लिए अटल हो गया है और उस ने निर्भयता का आतमिक दर्जा हासिल कर लिया था, तूँ ने उस परमात्मा को क्यों भुलाया हुआ है, वह तो इस तरह के दुखों का नाश करने वाला है ॥१॥ हे भाई! जिस समय ही (गज ने) कृपा के समुँद्र परमात्मा का आसरा लिया वह गज (हाथी) तेंदुए की फाही से निकल गया था। मैं कहाँ तक परमात्मा के नाम की वडियाई बताऊं ? परमात्मा का नाम सिमर कर उस (हाथी) के बंधन टूट गए थे ॥२॥ हे भाई! सारा जगत जानता है कि अजामल विकारी था (परमात्मा के नाम का सिमरन कर के) आँखों के झमकन जितने समय मे ही उसका पार-उतारा हो गया था। नानक जी कहते हैं – (हे भाई! तूँ) सभी इच्छों को पूर्ण करने वालेे परमात्मा का नाम सिमरिया कर। तूँ भी (संसार-समुँद्र को) पार कर जाएंगा ॥३॥४॥

ਜਨਰਲ ਵੈਦਿਆ 1984 ਚ ਦਰਬਾਰ ਸਾਹਿਬ ਹਮਲੇ ਚ ਮੁਖ ਫੌਜੀ ਅਫ਼ਸਰ ਸੀ। ਪੂਰਾ ਨਾਂ “ਅਰੁਣ ਸ਼੍ਰੀਧਰ ਵੈਦਿਆ” ਸੀ। ਭਾਈ ਜਿੰਦੇ ਸੁੱਖੇ ਨੇ ਇਸ ਪਾਪੀ ਨੂੰ ਠੋਕਿਆ ਸੀ।
ਪੂਰੀ ਕਹਾਣੀ ਭਾਈ ਸੁਖਦੇਵ ਸਿੰਘ ਸੁੱਖੇ ਦੀ ਜ਼ੁਬਾਨੀ…..
ਮੈਂ (ਸੁੱਖਾ) ਹਰਜਿੰਦਰ ਸਿੰਘ ਤੇ ਇੱਕ ਹੋਰ ਵੀਰ ਅਸੀਂ 3 ਅਗਸਤ (1986) ਨੂੰ ਦੁਰਗ (MP) ਆ ਗਏ। ਫਿਰ ਮੈਂ ਤੇ ਜਿੰਦਾ ਪੂੰਨੇ ਨੂੰ ਚੱਲ ਪਏ। 7 ਨੂੰ ਪੂਨੇ ਪਹੁੰਚੇ ਵੈਦਿਆ ਦਾ ਘਰ ਲੱਭਿਆ (ਭਾਈ ਸੁੱਖਾ ਜੀ ਪਹਿਲਾਂ ਵੀ ਮਾਰਨ ਗਏ ਸੀ ਹਥਿਆਰਾਂ ਨ ਹੋਣ ਕਰਕੇ ਬਚ ਗਿਆ। ਪਰ ਘਰ ਆਦਿਕ ਦਾ ਪਤਾ ਲੱਗ ਗਿਆ) ਪਰ ਉਹਨੇ ਘਰ ਬਦਲ ਲਿਆ ਸੀ। ਅਸੀਂ ਪੁੱਛ ਗਿੱਛ ਕੀਤੀ ਤਾਂ ਪਤਾ ਲੱਗਾ ਉਹਨੇ ਦੂਸਰੀ ਕਲੋਨੀ ਚ ਮਕਾਨ ਲਿਆ, ਉੱਥੇ ਗਏ ਕਲੋਨੀ ਕਾਫ਼ੀ ਵੱਡੀ ਸੀ। ਕਈ ਚੱਕਰ ਲਾਏ ਮਸਾਂ ਘਰ ਲੱਭਿਆ ਸਵੇਰੇ 9:30 ਵਜੇ ਅਸੀਂ ਉਹਦੇ ਘਰ ਪਹੁੰਚ ਗਏ। ਮੈਂ ਦੇਖਕੇ ਕਿਹਾ ਜਿੰਦੇ ਗੱਡੀ ਤੇ ਗਾਰਡ ਤੇ ਉਹੀ ਹੈ। ਪਰ ਉਹ ਨਹੀਂ ਦਿਖਿਆ। ਥੋੜ੍ਹੇ ਸਮੇਂ ਬਾਅਦ ਵੈਦਿਆ ਦੀ ਘਰ ਵਾਲੀ ਦਿਸੀ। ਉਹਨੇ ਛਤਰੀ ਫੜੀ ਸੀ ਮੈਂ ਕਿਹਾ ਜ਼ਰੂਰ ਕਿਤੇ ਜਾਣਾ ਆਉਣਾ। ਉਡੀਕ ਕਰਨ ਲੱਗੇ। 11 ਵਜ ਗਏ ਫਿਰ ਸਾਨੂੰ ਵੈਦਿਆ ਦਿਸਿਆ, ਉਹ ਕਾਰ ਚ ਬਹਿ ਕੇ ਕਿਤੇ ਚੱਲਿਆ ਸੀ , ਅਸੀਂ ਮੋਟਰਸਾਇਕਲ ਮਗਰ ਲਾ ਲਿਆ। ਬਾਜ਼ਾਰ ਜਾ ਕੇ ਉਨ੍ਹਾਂ ਨੇ ਕੁਝ ਸਾਮਾਨ ਖਰੀਦਿਆ। ਫਿਰ ਕਾਰ ਚ ਬੈਠ ਕੇ ਚੱਲਿਆ। ਅੱਗੇ ਜਾ ਕੇ ਕੁਝ ਸਬਜ਼ੀ ਖਰੀਦੀ। ਜਿੰਦਾ ਕਹਿੰਦਾ ਆਪਾਂ ਏਨੂ ਵਾਪਸ ਨਹੀਂ ਜਾਣ ਦੇਣਾ। ਅਜ ਸਬਜ਼ੀ ਖਰੀਦ ਕੇ ਕਾਰ ਚ ਬੈਠ ਚੱਲ ਪਿਆ। ਕਾਰ ਉਹ ਆਪ ਚਲਾਉਂਦਾ ਅਸੀਂ ਵੀ ਮਗਰ ਤੁਰ ਪਏ।
ਜ਼ਿੰਦਾ ਕਹਿੰਦਾ ਕਰਦਿਆਂ ਬਰਾਬਰ ??? ਮੈਂ ਕਿਹਾ ਕਰਦੇ ਮੋਟਰਸਾਈਕਲ ਬਰਾਬਰ ਕੀਤਾ। ਉਹਦੇ ਗੋਲੀਆਂ ਮਾਰੀਆਂ। ਮੁੰਹ ਸਟੇਰਿੰਗ ਤੇ ਵਜ੍ਹਾ ਮੂੰਹ ਤੇ ਨੱਕ ਚੋਂ ਖੂਨ ਵਗ ਪਿਆ। ਜਦੋਂ ਸਾਨੂੰ ਪੂਰੀ ਤਸੱਲੀ ਹੋ ਗਈ ਕਿ ਕੰਮ ਹੋ ਗਿਆ ਅਸੀ ਜੈਕਾਰਾ ਛੱਡਿਆ। ਵੈਦਿਆ ਦੀ ਕਾਰ ਇੱਕ ਪਾਸੇ ਜਾ ਵੱਜੀ।
ਅਸੀ ਵਾਪਸ ਕਮਰੇ ਚ ਆਏ ਕੱਪੜੇ ਬਦਲੇ ਤੇ ਵੱਖ ਵੱਖ ਹੋ ਕੇ ਬਸ ਤੇ ਬਹਿ ਕੇ ਬੰਬੇ ਚਲੇ ਗਏ। ਬੰਬੇ ਤੋਂ ਟਰੇਨ ਤੇ ਦੁਰਗ ਤੇ ਉਥੋ ਕਲਕੱਤੇ ਚਲੇ ਗਏ।
“ਦੋ ਸਿੰਘ ਸੂਰਮੇ ਜੀ ਕੱਢਕੇ ਜਾਨ ਪਾਪੀ ਦੀ ਲੈ ਗਏ”
ਨੋਟ ਇੰਦਰਾ ਦੀ ਮੌਤ ਤੋਂ ਬਾਅਦ ਸਿੰਘਾਂ ਦਾ ਇਹ ਵੱਡਾ ਐਕਸ਼ਨ ਸੀ। ਇਸ ਦੇ ਬਾਰੇ ਕਿਸੇ ਨੇ ਸੋਚਿਆ ਵੀ ਨਹੀਂ ਸੀ ਕਿ ਵੈਦਿਆ ਏਡਾ ਵੱਡਾ ਅਫ਼ਸਰ ਤੇ ਉਹਨੂੰ ਕੋਈ ਘਰ ਆ ਕੇ ਚਿਟੇ ਦਿਨ ਮਾਰਜੂ ਸਾਰੇ ਪਾਸੇ ਹਾਹਾਕਾਰ ਮੱਚ ਗਈ

ਅੰਗ : 702
ਜੈਤਸਰੀ ਮਹਲਾ ੫ ॥ ਆਏ ਅਨਿਕ ਜਨਮ ਭ੍ਰਮਿ ਸਰਣੀ ॥ ਉਧਰੁ ਦੇਹ ਅੰਧ ਕੂਪ ਤੇ ਲਾਵਹੁ ਅਪੁਨੀ ਚਰਣੀ ॥੧॥ ਰਹਾਉ ॥ ਗਿਆਨੁ ਧਿਆਨੁ ਕਿਛੁ ਕਰਮੁ ਨ ਜਾਨਾ ਨਾਹਿਨ ਨਿਰਮਲ ਕਰਣੀ ॥ ਸਾਧਸੰਗਤਿ ਕੈ ਅੰਚਲਿ ਲਾਵਹੁ ਬਿਖਮ ਨਦੀ ਜਾਇ ਤਰਣੀ ॥੧॥ ਸੁਖ ਸੰਪਤਿ ਮਾਇਆ ਰਸ ਮੀਠੇ ਇਹ ਨਹੀ ਮਨ ਮਹਿ ਧਰਣੀ ॥ ਹਰਿ ਦਰਸਨ ਤ੍ਰਿਪਤਿ ਨਾਨਕ ਦਾਸ ਪਾਵਤ ਹਰਿ ਨਾਮ ਰੰਗ ਆਭਰਣੀ ॥੨॥੮॥੧੨॥
ਅਰਥ: ਹੇ ਪ੍ਰਭੂ! ਅਸੀਂ ਜੀਵ ਕਈ ਜਨਮਾਂ ਵਿਚ ਭੌਂ ਕੇ ਹੁਣ ਤੇਰੀ ਸਰਨ ਆਏ ਹਾਂ। ਸਾਡੇ ਸਰੀਰ ਨੂੰ (ਮਾਇਆ ਦੇ ਮੋਹ ਦੇ) ਘੁੱਪ ਹਨੇਰੇ ਖੂਹ ਤੋਂ ਬਚਾ ਲੈ, ਆਪਣੇ ਚਰਨਾਂ ਵਿਚ ਜੋੜੀ ਰੱਖ।੧।ਰਹਾਉ। ਹੇ ਪ੍ਰਭੂ! ਮੈਨੂੰ ਆਤਮਕ ਜੀਵਨ ਦੀ ਸੂਝ ਨਹੀਂ, ਮੇਰੀ ਸੁਰਤਿ ਤੇਰੇ ਚਰਨਾਂ ਵਿਚ ਜੁੜੀ ਨਹੀਂ ਰਹਿੰਦੀ, ਮੈਨੂੰ ਕੋਈ ਚੰਗਾ ਕੰਮ ਕਰਨਾ ਨਹੀਂ ਆਉਂਦਾ, ਮੇਰਾ ਕਰਤੱਬ ਭੀ ਸੁੱਚਾ ਨਹੀਂ ਹੈ। ਹੇ ਪ੍ਰਭੂ! ਮੈਨੂੰ ਸਾਧ ਸੰਗਤਿ ਦੇ ਲੜ ਲਾ ਦੇ, ਤਾ ਕਿ ਇਹ ਔਖੀ (ਸੰਸਾਰ-) ਨਦੀ ਤਰੀ ਜਾ ਸਕੇ।੧। ਦੁਨੀਆ ਦੇ ਸੁਖ, ਧਨ, ਮਾਇਆ ਦੇ ਮਿੱਠੇ ਸੁਆਦ- ਪਰਮਾਤਮਾ ਦੇ ਦਾਸ ਇਹਨਾਂ ਪਦਾਰਥਾਂ ਨੂੰ (ਆਪਣੇ) ਮਨ ਵਿਚ ਨਹੀਂ ਵਸਾਂਦੇ। ਹੇ ਨਾਨਕ! ਪਰਮਾਤਮਾ ਦੇ ਦਰਸਨ ਨਾਲ ਹੀ ਉਹ ਸੰਤੋਖ ਹਾਸਲ ਕਰਦੇ ਹਨ, ਪਰਮਾਤਮਾ ਦੇ ਨਾਮ ਦਾ ਪਿਆਰ ਹੀ ਉਹਨਾਂ (ਦੇ ਜੀਵਨ) ਦਾ ਗਹਣਾ ਹੈ ॥੨॥੮॥੧੨॥
अंग : 702
जैतसरी महला ५ ॥ आए अनिक जनम भ्रमि सरणी ॥ उधरु देह अंध कूप ते लावहु अपुनी चरणी ॥१॥ रहाउ ॥ गिआनु धिआनु किछु करमु न जाना नाहिन निरमल करणी ॥ साधसंगति कै अंचलि लावहु बिखम नदी जाइ तरणी ॥१॥ सुख स्मपति माइआ रस मीठे इह नही मन महि धरणी ॥ हरि दरसन त्रिपति नानक दास पावत हरि नाम रंग आभरणी ॥२॥८॥१२॥
अर्थ: हे प्रभु! हम जीव कई जन्मो से गुज़र कर अब तेरी सरन में आये हैं। हमारे सरीर को (माया के मोह के) घोर अँधेरे कुँए से बचा ले, आपने चरणों में जोड़े रख।१।रहाउ। हे प्रभु! मुझे आत्मिक जीवन की कोई समझ नहीं है, मेरी सुरत तेरे चरणों में जुडी नहीं रहती, मुझे कोई अच्छा काम करना नहीं आता, मेरा आचरण भी पवित्र नहीं है। हे प्रभु! हे प्रभु मुझे साध सांगत के चरणों मे लगा दे, ताकि यह मुश्किल (संसार) नदी पार की जा सके।१। दुनिया के सुख, धन, माया के मीठे स्वाद-परमात्मा के दास इन पदार्थों को (अपने) मन में नहीं बसाते। हे नानक! परमात्मा के दर्शन से ही वह संतोख साहिल करते हैं, परमात्मा के नाम का प्यार ही उनके जीवन का गहना है॥२॥८॥१२॥
ਅੰਗ : 639
ਸੋਰਠਿ ਮਹਲਾ ੫ ਘਰੁ ੧ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ ॥ ਜੀਉ ਪਿੰਡੁ ਜਿਨਿ ਸਾਜਿਆ ਭਾਈ ਦੇ ਕਰਿ ਅਪਣੀ ਵਥੁ ॥ ਕਿਨਿ ਕਹੀਐ ਕਿਉ ਦੇਖੀਐ ਭਾਈ ਕਰਤਾ ਏਕੁ ਅਕਥੁ ॥ ਗੁਰੁ ਗੋਵਿੰਦੁ ਸਲਾਹੀਐ ਭਾਈ ਜਿਸ ਤੇ ਜਾਪੈ ਤਥੁ ॥੧॥ ਮੇਰੇ ਮਨ ਜਪੀਐ ਹਰਿ ਭਗਵੰਤਾ ॥ ਨਾਮ ਦਾਨੁ ਦੇਇ ਜਨ ਅਪਨੇ ਦੂਖ ਦਰਦ ਕਾ ਹੰਤਾ ॥ ਰਹਾਉ ॥ ਜਾ ਕੈ ਘਰਿ ਸਭੁ ਕਿਛੁ ਹੈ ਭਾਈ ਨਉ ਨਿਧਿ ਭਰੇ ਭੰਡਾਰ ॥ ਤਿਸ ਕੀ ਕੀਮਤਿ ਨਾ ਪਵੈ ਭਾਈ ਊਚਾ ਅਗਮ ਅਪਾਰ ॥ ਜੀਅ ਜੰਤ ਪ੍ਰਤਿਪਾਲਦਾ ਭਾਈ ਨਿਤ ਨਿਤ ਕਰਦਾ ਸਾਰ ॥ ਸਤਿਗੁਰੁ ਪੂਰਾ ਭੇਟੀਐ ਭਾਈ ਸਬਦਿ ਮਿਲਾਵਣਹਾਰ ॥੨॥ ਸਚੇ ਚਰਣ ਸਰੇਵੀਅਹਿ ਭਾਈ ਭ੍ਰਮੁ ਭਉ ਹੋਵੈ ਨਾਸੁ ॥ ਮਿਲਿ ਸੰਤ ਸਭਾ ਮਨੁ ਮਾਂਜੀਐ ਭਾਈ ਹਰਿ ਕੈ ਨਾਮਿ ਨਿਵਾਸੁ ॥ ਮਿਟੈ ਅੰਧੇਰਾ ਅਗਿਆਨਤਾ ਭਾਈ ਕਮਲ ਹੋਵੈ ਪਰਗਾਸੁ ॥ ਗੁਰ ਬਚਨੀ ਸੁਖੁ ਊਪਜੈ ਭਾਈ ਸਭਿ ਫਲ ਸਤਿਗੁਰ ਪਾਸਿ ॥੩॥ ਮੇਰਾ ਤੇਰਾ ਛੋਡੀਐ ਭਾਈ ਹੋਈਐ ਸਭ ਕੀ ਧੂਰਿ ॥ ਘਟਿ ਘਟਿ ਬ੍ਰਹਮੁ ਪਸਾਰਿਆ ਭਾਈ ਪੇਖੈ ਸੁਣੈ ਹਜੂਰਿ ॥ ਜਿਤੁ ਦਿਨਿ ਵਿਸਰੈ ਪਾਰਬ੍ਰਹਮੁ ਭਾਈ ਤਿਤੁ ਦਿਨਿ ਮਰੀਐ ਝੂਰਿ ॥ ਕਰਨ ਕਰਾਵਨ ਸਮਰਥੋ ਭਾਈ ਸਰਬ ਕਲਾ ਭਰਪੂਰਿ ॥੪॥ ਪ੍ਰੇਮ ਪਦਾਰਥੁ ਨਾਮੁ ਹੈ ਭਾਈ ਮਾਇਆ ਮੋਹ ਬਿਨਾਸੁ ॥ ਤਿਸੁ ਭਾਵੈ ਤਾ ਮੇਲਿ ਲਏ ਭਾਈ ਹਿਰਦੈ ਨਾਮ ਨਿਵਾਸੁ ॥ ਗੁਰਮੁਖਿ ਕਮਲੁ ਪ੍ਰਗਾਸੀਐ ਭਾਈ ਰਿਦੈ ਹੋਵੈ ਪਰਗਾਸੁ ॥ ਪ੍ਰਗਟੁ ਭਇਆ ਪਰਤਾਪੁ ਪ੍ਰਭ ਭਾਈ ਮਉਲਿਆ ਧਰਤਿ ਅਕਾਸੁ ॥੫॥ ਗੁਰਿ ਪੂਰੈ ਸੰਤੋਖਿਆ ਭਾਈ ਅਹਿਨਿਸਿ ਲਾਗਾ ਭਾਉ ॥ ਰਸਨਾ ਰਾਮੁ ਰਵੈ ਸਦਾ ਭਾਈ ਸਾਚਾ ਸਾਦੁ ਸੁਆਉ ॥ ਕਰਨੀ ਸੁਣਿ ਸੁਣਿ ਜੀਵਿਆ ਭਾਈ ਨਿਹਚਲੁ ਪਾਇਆ ਥਾਉ ॥ ਜਿਸੁ ਪਰਤੀਤਿ ਨ ਆਵਈ ਭਾਈ ਸੋ ਜੀਅੜਾ ਜਲਿ ਜਾਉ ॥੬॥ ਬਹੁ ਗੁਣ ਮੇਰੇ ਸਾਹਿਬੈ ਭਾਈ ਹਉ ਤਿਸ ਕੈ ਬਲਿ ਜਾਉ ॥ ਓਹੁ ਨਿਰਗੁਣੀਆਰੇ ਪਾਲਦਾ ਭਾਈ ਦੇਇ ਨਿਥਾਵੇ ਥਾਉ ॥ ਰਿਜਕੁ ਸੰਬਾਹੇ ਸਾਸਿ ਸਾਸਿ ਭਾਈ ਗੂੜਾ ਜਾ ਕਾ ਨਾਉ ॥ ਜਿਸੁ ਗੁਰੁ ਸਾਚਾ ਭੇਟੀਐ ਭਾਈ ਪੂਰਾ ਤਿਸੁ ਕਰਮਾਉ ॥੭॥ ਤਿਸੁ ਬਿਨੁ ਘੜੀ ਨ ਜੀਵੀਐ ਭਾਈ ਸਰਬ ਕਲਾ ਭਰਪੂਰਿ ॥ ਸਾਸਿ ਗਿਰਾਸਿ ਨ ਵਿਸਰੈ ਭਾਈ ਪੇਖਉ ਸਦਾ ਹਜੂਰਿ ॥ ਸਾਧੂ ਸੰਗਿ ਮਿਲਾਇਆ ਭਾਈ ਸਰਬ ਰਹਿਆ ਭਰਪੂਰਿ ॥ ਜਿਨਾ ਪ੍ਰੀਤਿ ਨ ਲਗੀਆ ਭਾਈ ਸੇ ਨਿਤ ਨਿਤ ਮਰਦੇ ਝੂਰਿ ॥੮॥ ਅੰਚਲਿ ਲਾਇ ਤਰਾਇਆ ਭਾਈ ਭਉਜਲੁ ਦੁਖੁ ਸੰਸਾਰੁ ॥ ਕਰਿ ਕਿਰਪਾ ਨਦਰਿ ਨਿਹਾਲਿਆ ਭਾਈ ਕੀਤੋਨੁ ਅੰਗੁ ਅਪਾਰੁ ॥ ਮਨੁ ਤਨੁ ਸੀਤਲੁ ਹੋਇਆ ਭਾਈ ਭੋਜਨੁ ਨਾਮ ਅਧਾਰੁ ॥ ਨਾਨਕ ਤਿਸੁ ਸਰਣਾਗਤੀ ਭਾਈ ਜਿ ਕਿਲਬਿਖ ਕਾਟਣਹਾਰੁ ॥੯॥੧॥
ਅਰਥ: ਰਾਗ ਸੋਰਠਿ, ਘਰ ੧ ਵਿੱਚ ਗੁਰੂ ਅਰਜਨਦੇਵ ਜੀ ਦੀ ਅੱਠ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਜਿਸ ਪਰਮਾਤਮਾ ਨੇ ਆਪ ਹੀ ਸਾਰਾ ਜਗਤ ਪੈਦਾ ਕੀਤਾ ਹੈ, ਜੋ ਸਾਰੇ ਜਗਤ ਦਾ ਮੂਲ ਹੈ, ਜੋ ਸਾਰੀਆਂ ਤਾਕਤਾਂ ਦਾ ਮਾਲਕ ਹੈ, ਜਿਸ ਨੇ ਆਪਣੀ ਸੱਤਿਆ ਦੇ ਕੇ (ਮਨੁੱਖ ਦਾ) ਜਿੰਦ ਤੇ ਸਰੀਰ ਪੈਦਾ ਕੀਤਾ ਹੈ, ਉਹ ਕਰਤਾਰ (ਤਾਂ) ਕਿਸੇ ਪਾਸੋਂ ਭੀ ਬਿਆਨ ਨਹੀਂ ਕੀਤਾ ਜਾ ਸਕਦਾ। ਹੇ ਭਾਈ! ਉਹ ਕਰਤਾਰ ਦਾ ਸਰੂਪ ਦਸਿਆ ਨਹੀਂ ਜਾ ਸਕਦਾ। ਉਸ ਨੂੰ ਕਿਵੇਂ ਵੇਖਿਆ ਜਾਏ? ਹੇ ਭਾਈ! ਗੋਬਿੰਦ ਦੇ ਰੂਪ ਗੁਰੂ ਦੀ ਸਿਫ਼ਤ ਕਰਨੀ ਚਾਹੀਦੀ ਹੈ, ਕਿਉਂਕਿ ਗੁਰੂ ਪਾਸੋਂ ਹੀ ਸਾਰੇ ਜਗਤ ਦੇ ਮੂਲ ਪਰਮਾਤਮਾ ਦੀ ਸੂਝ ਪੈ ਸਕਦੀ ਹੈ ॥1॥ ਹੇ ਮੇਰੇ ਮਨ! (ਸਦਾ) ਹਰੀ ਭਗਵਾਨ ਦਾ ਨਾਮ ਜਪਣਾ ਚਾਹੀਦਾ ਹੈ। ਉਹ ਭਗਵਾਨ ਆਪਣੇ ਸੇਵਕ ਨੂੰ ਆਪਣੇ ਨਾਮ ਦੀ ਦਾਤਿ ਦੇਂਦਾ ਹੈ। ਉਹ ਸਾਰੇ ਦੁੱਖਾਂ ਪੀੜਾਂ ਦਾ ਨਾਸ ਕਰਨ ਵਾਲਾ ਹੈ ॥ ਰਹਾਉ॥ ਹੇ ਭਾਈ! ਜਿਸ ਪ੍ਰਭੂ ਦੇ ਘਰ ਵਿਚ ਹਰੇਕ ਚੀਜ਼ ਮੌਜੂਦ ਹੈ, ਜਿਸ ਦੇ ਘਰ ਵਿਚ ਜਗਤ ਦੇ ਸਾਰੇ ਨੌ ਹੀ ਖ਼ਜ਼ਾਨੇ ਮੌਜੂਦ ਹਨ, ਜਿਸ ਦੇ ਘਰ ਵਿਚ ਭੰਡਾਰੇ ਭਰੇ ਪਏ ਹਨ ਉਸ ਦਾ ਮੁੱਲ ਨਹੀਂ ਪੈ ਸਕਦਾ, ਉਹ ਸਭ ਤੋਂ ਉੱਚਾ ਹੈ, ਉਹ ਅਪਹੁੰਚ ਹੈ, ਉਹ ਬੇਅੰਤ ਹੈ। ਹੇ ਭਾਈ! ਉਹ ਪ੍ਰਭੂ ਸਾਰੇ ਜੀਵਾਂ ਦੀ ਪਾਲਣਾ ਕਰਦਾ ਹੈ, ਉਹ ਸਦਾ ਹੀ (ਸਭ ਜੀਵਾਂ ਦੀ) ਸੰਭਾਲ ਕਰਦਾ ਹੈ। (ਉਸ ਦਾ ਦਰਸਨ ਕਰਨ ਲਈ) ਹੇ ਭਾਈ! ਪੂਰੇ ਗੁਰੂ ਨੂੰ ਮਿਲਣਾ ਚਾਹੀਦਾ ਹੈ, (ਗੁਰੂ ਹੀ ਆਪਣੇ) ਸ਼ਬਦ ਵਿਚ ਜੋੜ ਕੇ ਪਰਮਾਤਮਾ ਨਾਲ ਮਿਲਾ ਸਕਣ ਵਾਲਾ ਹੈ।2। ਹੇ ਭਾਈ! ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੇ ਚਰਨ ਹਿਰਦੇ ਵਿਚ ਵਸਾਈ ਰੱਖਣੇ ਚਾਹੀਦੇ ਹਨ, (ਇਸ ਤਰ੍ਹਾਂ ਮਨ ਦੀ) ਭਟਕਣਾ ਦਾ, (ਹਰੇਕ ਕਿਸਮ ਦੇ) ਡਰ ਦਾ ਨਾਸ ਹੋ ਜਾਂਦਾ ਹੈ। ਹੇ ਭਾਈ! ਸਾਧ ਸੰਗਤਿ ਵਿਚ ਮਿਲ ਕੇ ਮਨ ਨੂੰ ਸਾਫ਼ ਕਰਨਾ ਚਾਹੀਦਾ ਹੈ (ਇਸ ਤਰ੍ਹਾਂ) ਪਰਮਾਤਮਾ ਦੇ ਨਾਮ ਵਿਚ (ਮਨ ਦਾ) ਨਿਵਾਸ ਹੋ ਜਾਂਦਾ ਹੈ। (ਸਾਧ ਸੰਗਤਿ ਦੀ ਬਰਕਤਿ ਨਾਲ) ਹੇ ਭਾਈ! ਆਤਮਕ ਜੀਵਨ ਵਲੋਂ ਬੇ-ਸਮਝੀ ਦਾ ਹਨੇਰਾ (ਮਨੁੱਖ ਦੇ ਅੰਦਰੋਂ) ਮਿਟ ਜਾਂਦਾ ਹੈ (ਹਿਰਦੇ ਦੇ) ਕੌਲ-ਫੁੱਲ ਦਾ ਖਿੜਾਉ ਹੋ ਜਾਂਦਾ ਹੈ। ਹੇ ਭਾਈ! ਗੁਰੂ ਦੇ ਬਚਨਾਂ ਉੱਤੇ ਤੁਰਿਆਂ ਆਤਮਕ ਆਨੰਦ ਪੈਦਾ ਹੁੰਦਾ ਹੈ। ਸਾਰੇ ਫਲ ਗੁਰੂ ਦੇ ਕੋਲ ਹਨ।3। ਹੇ ਭਾਈ! ਵਿਤਕਰਾ ਛੱਡ ਦੇਣਾ ਚਾਹੀਦਾ ਹੈ, ਸਭਨਾਂ ਦੇ ਚਰਨਾਂ ਦੀ ਧੂੜ ਬਣ ਜਾਣਾ ਚਾਹੀਦਾ ਹੈ। ਹੇ ਭਾਈ! ਪਰਮਾਤਮਾ ਹਰੇਕ ਸਰੀਰ ਵਿਚ ਵੱਸ ਰਿਹਾ ਹੈ, ਉਹ ਸਭ ਦੇ ਅੰਗ-ਸੰਗ ਹੋ ਕੇ (ਸਭ ਦੇ ਕੰਮਾਂ ਨੂੰ) ਵੇਖਦਾ ਹੈ (ਸਭਨਾਂ ਦੀਆਂ ਗੱਲਾਂ) ਸੁਣਦਾ ਹੈ। ਹੇ ਭਾਈ! ਜਿਸ ਦਿਨ ਪਰਮਾਤਮਾ ਭੁੱਲ ਜਾਏ, ਉਸ ਦਿਨ ਦੁੱਖੀ ਹੋ ਹੋ ਕੇ ਆਤਮਕ ਮੌਤ ਸਹੇੜ ਲਈਦੀ ਹੈ। ਹੇ ਭਾਈ! (ਇਹ ਯਾਦ ਰੱਖੋ ਕਿ) ਪਰਮਾਤਮਾ ਸਭ ਕੁਝ ਕਰ ਸਕਣ ਵਾਲਾ ਅਤੇ (ਜੀਵਾਂ ਪਾਸੋਂ) ਕਰਾ ਸਕਣ ਵਾਲਾ ਹੈ। ਪਰਮਾਤਮਾ ਵਿਚ ਸਾਰੀਆਂ ਤਾਕਤਾਂ ਮੌਜੂਦ ਹਨ।4। ਹੇ ਭਾਈ! (ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦੇ) ਪਿਆਰ ਦਾ ਕੀਮਤੀ ਧਨ ਮੌਜੂਦ ਹੈ, ਹਰਿ-ਨਾਮ ਮੌਜੂਦ ਹੈ (ਉਸ ਦੇ ਅੰਦਰੋਂ) ਮਾਇਆ ਦੇ ਮੋਹ ਦਾ ਨਾਸ ਹੋ ਜਾਂਦਾ ਹੈ। ਹੇ ਭਾਈ! ਉਸ ਪਰਮਾਤਮਾ ਨੂੰ (ਜਦੋਂ) ਚੰਗਾ ਲੱਗੇ ਤਦੋਂ ਉਹ (ਜਿਸ ਨੂੰ ਆਪਣੇ ਚਰਨਾਂ ਵਿਚ) ਮਿਲਾ ਲੈਂਦਾ ਹੈ (ਉਸ ਦੇ) ਹਿਰਦੇ ਵਿਚ ਉਸ ਪ੍ਰਭੂ ਦੇ ਨਾਮ ਦਾ ਨਿਵਾਸ ਹੋ ਜਾਂਦਾ ਹੈ। ਹੇ ਭਾਈ! ਗੁਰੂ ਦੇ ਸਨਮੁਖ ਹੋਇਆਂ (ਹਿਰਦੇ ਦਾ) ਕੌਲ-ਫੁੱਲ ਖਿੜ ਪੈਂਦਾ ਹੈ, ਹਿਰਦੇ ਵਿਚ (ਆਤਮਕ ਜੀਵਨ ਦੀ ਸੋਝੀ ਦਾ) ਚਾਨਣ ਹੋ ਜਾਂਦਾ ਹੈ। ਹੇ ਭਾਈ! (ਗੁਰੂ ਦੀ ਸਰਨ ਪਿਆਂ ਮਨੁੱਖ ਦੇ ਅੰਦਰ) ਪਰਮਾਤਮਾ ਦੀ ਤਾਕਤ ਪਰਗਟ ਹੋ ਜਾਂਦੀ ਹੈ (ਮਨੁੱਖ ਨੂੰ ਸਮਝ ਆ ਜਾਂਦੀ ਹੈ ਕਿ ਪਰਮਾਤਮਾ ਬੇਅੰਤ ਤਾਕਤ ਦਾ ਮਾਲਕ ਹੈ, ਅਤੇ ਪ੍ਰਭੂ ਦੀ ਤਾਕਤ ਨਾਲ ਹੀ) ਧਰਤੀ ਖਿੜੀ ਹੋਈ ਹੈ, ਆਕਾਸ਼ ਖਿੜਿਆ ਹੋਇਆ ਹੈ।5। ਹੇ ਭਾਈ! ਜਿਸ ਮਨੁੱਖ ਨੂੰ ਪੂਰੇ ਗੁਰੂ ਨੇ ਸੰਤੋਖ ਦੀ ਦਾਤਿ ਦੇ ਦਿੱਤੀ, (ਉਸ ਦੇ ਅੰਦਰ) ਦਿਨ ਰਾਤ (ਪ੍ਰਭੂ-ਚਰਨਾਂ ਦਾ) ਪਿਆਰ ਬਣਿਆ ਰਹਿੰਦਾ ਹੈ, ਉਹ ਮਨੁੱਖ ਸਦਾ (ਆਪਣੀ) ਜੀਭ ਨਾਲ ਪਰਮਾਤਮਾ ਦਾ ਨਾਮ ਜਪਦਾ ਰਹਿੰਦਾ ਹੈ। (ਨਾਮ ਜਪਣ ਦਾ ਇਹ) ਸੁਆਦ (ਇਹ) ਨਿਸ਼ਾਨਾ (ਉਸ ਦੇ ਅੰਦਰ) ਸਦਾ ਕਾਇਮ ਰਹਿੰਦਾ ਹੈ। ਹੇ ਭਾਈ! ਉਹ ਮਨੁੱਖ ਆਪਣੇ ਕੰਨਾਂ ਨਾਲ (ਪਰਮਾਤਮਾ ਦੀ ਸਿਫ਼ਤਿ-ਸਾਲਾਹ) ਸੁਣ ਸੁਣ ਕੇ ਆਤਮਕ ਜੀਵਨ ਹਾਸਲ ਕਰਦਾ ਰਹਿੰਦਾ ਹੈ, ਉਹ ਪ੍ਰਭੂ-ਚਰਨਾਂ ਵਿਚ) ਅਟੱਲ ਥਾਂ ਪ੍ਰਾਪਤ ਕਰੀ ਰੱਖਦਾ ਹੈ। ਪਰ, ਹੇ ਭਾਈ! ਜਿਸ ਮਨੁੱਖ ਨੂੰ (ਗੁਰੂ ਉਤੇ) ਇਤਬਾਰ ਨਹੀਂ ਬੱਝਦਾ ਉਸ ਦੀ (ਨਿਭਾਗੀ) ਜਿੰਦ (ਵਿਕਾਰਾਂ ਵਿਚ) ਸੜ ਜਾਂਦੀ ਹੈ (ਆਤਮਕ ਮੌਤ ਸਹੇੜ ਲੈਂਦੀ ਹੈ)।6। ਹੇ ਭਾਈ! ਮੇਰੇ ਮਾਲਕ-ਪ੍ਰਭੂ ਵਿਚ ਬੇਅੰਤ ਗੁਣ ਹਨ, ਮੈਂ ਉਸ ਤੋਂ ਸਦਕੇ-ਕੁਰਬਾਨ ਜਾਂਦਾ ਹਾਂ। ਹੇ ਭਾਈ! ਉਹ ਮਾਲਕ ਗੁਣ-ਹੀਨ ਨੂੰ (ਭੀ) ਪਾਲਦਾ ਹੈ, ਉਹ ਨਿਆਸਰੇ ਮਨੁੱਖ ਨੂੰ ਸਹਾਰਾ ਦੇਂਦਾ ਹੈ। ਉਹ ਮਾਲਕ ਹਰੇਕ ਸਾਹ ਦੇ ਨਾਲ ਰਿਜ਼ਕ ਅਪੜਾਂਦਾ ਹੈ, ਉਸ ਦਾ ਨਾਮ (ਸਿਮਰਨ ਕਰਨ ਵਾਲੇ ਦੇ ਮਨ ਉੱਤੇ ਪ੍ਰੇਮ ਦਾ) ਗੂੜ੍ਹਾ ਰੰਗ ਚਾੜ੍ਹ ਦੇਂਦਾ ਹੈ। ਹੇ ਭਾਈ! ਜਿਸ ਮਨੁੱਖ ਨੂੰ ਸੱਚਾ ਗੁਰੂ ਮਿਲ ਪੈਂਦਾ ਹੈ (ਉਸ ਨੂੰ ਪ੍ਰਭੂ ਮਿਲ ਪੈਂਦਾ ਹੈ) ਉਸ ਦੀ ਕਿਸਮਤ ਜਾਗ ਪੈਂਦੀ ਹੈ।7। ਹੇ ਭਾਈ! ਉਹ ਪਰਮਾਤਮਾ ਸਾਰੀਆਂ ਤਾਕਤਾਂ ਨਾਲ ਭਰਪੂਰ ਹੈ, ਉਸ (ਦੀ ਯਾਦ) ਤੋਂ ਬਿਨਾ ਇਕ ਘੜੀ ਭਰ ਭੀ (ਮਨੁੱਖ ਦਾ) ਆਤਮਕ ਜੀਵਨ ਕਾਇਮ ਨਹੀਂ ਰਹਿ ਸਕਦਾ। ਹੇ ਭਾਈ! ਮੈਂ ਤਾਂ ਉਸ ਪਰਮਾਤਮਾ ਨੂੰ ਆਪਣੇ ਅੰਗ ਸੰਗ ਵੱਸਦਾ ਵੇਖਦਾ ਹਾਂ, ਮੈਨੂੰ ਉਹ ਖਾਂਦਿਆਂ ਸਾਹ ਲੈਂਦਿਆਂ ਕਦੇ ਭੀ ਨਹੀਂ ਭੁੱਲਦਾ। ਹੇ ਭਾਈ! ਜਿਸ ਮਨੁੱਖ ਨੂੰ ਪਰਮਾਤਮਾ ਨੇ ਗੁਰੂ ਦੀ ਸੰਗਤਿ ਵਿਚ ਮਿਲਾ ਦਿੱਤਾ, ਉਸ ਨੂੰ ਉਹ ਪਰਮਾਤਮਾ ਸਭ ਥਾਂ ਮੌਜੂਦ ਦਿੱਸਣ ਲੱਗ ਪੈਂਦਾ ਹੈ। ਪਰ, ਹੇ ਭਾਈ! ਜਿਨ੍ਹਾਂ ਦੇ ਅੰਦਰ ਪਰਮਾਤਮਾ ਦਾ ਪਿਆਰ ਪੈਦਾ ਨਹੀਂ ਹੁੰਦਾ, ਉਹ ਸਦਾ ਚਿੰਤਾਤੁਰ ਹੋ ਹੋ ਕੇ ਆਤਮਕ ਮੌਤ ਸਹੇੜਦੇ ਰਹਿੰਦੇ ਹਨ।8। ਹੇ ਭਾਈ! (ਸਰਨ ਪਏ ਮਨੁੱਖ ਨੂੰ) ਆਪਣੇ ਪੱਲੇ ਲਾ ਕੇ ਪਰਮਾਤਮਾ ਆਪ ਇਸ ਦੁੱਖ-ਰੂਪ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲੈਂਦਾ ਹੈ। ਪਭੂ (ਉਸ ਉਤੇ) ਕਿਰਪਾ ਕਰ ਕੇ (ਉਸ ਨੂੰ) ਮੇਹਰ ਦੀ ਨਿਗਾਹ ਨਾਲ ਵੇਖਦਾ ਹੈ, ਉਸ ਦਾ ਬੇਅੰਤ ਪੱਖ ਕਰਦਾ ਹੈ। ਹੇ ਭਾਈ! ਉਸ ਮਨੁੱਖ ਦਾ ਮਨ ਠੰਢਾ ਹੋ ਜਾਂਦਾ ਹੈ, ਸਰੀਰ ਸ਼ਾਂਤ ਹੋ ਜਾਂਦਾ ਹੈ, ਉਹ (ਆਪਣੇ ਆਤਮਕ ਜੀਵਨ ਵਾਸਤੇ) ਨਾਮ ਦੀ ਖ਼ੁਰਾਕ (ਖਾਂਦਾ ਹੈ), ਨਾਮ ਦਾ ਸਹਾਰਾ ਲੈਂਦਾ ਹੈ। ਹੇ ਨਾਨਕ! (ਆਖ-) ਹੇ ਭਾਈ! ਉਸ ਪਰਮਾਤਮਾ ਦੀ ਸਰਨ ਪਵੋ, ਜੋ ਸਾਰੇ ਪਾਪ ਕੱਟ ਸਕਦਾ ਹੈ।9।1।