ਅੰਗ : 598
ਸੋਰਠਿ ਮਹਲਾ ੧ ॥ ਜਿਸੁ ਜਲ ਨਿਧਿ ਕਾਰਣਿ ਤੁਮ ਜਗਿ ਆਏ ਸੋ ਅੰਮ੍ਰਿਤੁ ਗੁਰ ਪਾਹੀ ਜੀਉ ॥ ਛੋਡਹੁ ਵੇਸੁ ਭੇਖ ਚਤੁਰਾਈ ਦੁਬਿਧਾ ਇਹੁ ਫਲੁ ਨਾਹੀ ਜੀਉ ॥੧॥ ਮਨ ਰੇ ਥਿਰੁ ਰਹੁ ਮਤੁ ਕਤ ਜਾਹੀ ਜੀਉ ॥ ਬਾਹਰਿ ਢੂਢਤ ਬਹੁਤੁ ਦੁਖੁ ਪਾਵਹਿ ਘਰਿ ਅੰਮ੍ਰਿਤੁ ਘਟ ਮਾਹੀ ਜੀਉ ॥ ਰਹਾਉ ॥ ਅਵਗੁਣ ਛੋਡਿ ਗੁਣਾ ਕਉ ਧਾਵਹੁ ਕਰਿ ਅਵਗੁਣ ਪਛੁਤਾਹੀ ਜੀਉ ॥ ਸਰ ਅਪਸਰ ਕੀ ਸਾਰ ਨ ਜਾਣਹਿ ਫਿਰਿ ਫਿਰਿ ਕੀਚ ਬੁਡਾਹੀ ਜੀਉ ॥੨॥ ਅੰਤਰਿ ਮੈਲੁ ਲੋਭ ਬਹੁ ਝੂਠੇ ਬਾਹਰਿ ਨਾਵਹੁ ਕਾਹੀ ਜੀਉ ॥ ਨਿਰਮਲ ਨਾਮੁ ਜਪਹੁ ਸਦ ਗੁਰਮੁਖਿ ਅੰਤਰ ਕੀ ਗਤਿ ਤਾਹੀ ਜੀਉ ॥੩॥ ਪਰਹਰਿ ਲੋਭੁ ਨਿੰਦਾ ਕੂੜੁ ਤਿਆਗਹੁ ਸਚੁ ਗੁਰ ਬਚਨੀ ਫਲੁ ਪਾਹੀ ਜੀਉ ॥ ਜਿਉ ਭਾਵੈ ਤਿਉ ਰਾਖਹੁ ਹਰਿ ਜੀਉ ਜਨ ਨਾਨਕ ਸਬਦਿ ਸਲਾਹੀ ਜੀਉ ॥੪॥੯॥
ਅਰਥ: ਹੇ ਮੇਰੇ ਮਨ! ਅੰਦਰ ਹੀ ਪ੍ਰਭੂ-ਚਰਨਾਂ ਵਿਚ) ਟਿਕਿਆ ਰਹੁ, (ਵੇਖੀਂ, ਨਾਮ-ਅੰਮ੍ਰਿਤ ਦੀ ਭਾਲ ਵਿਚ) ਕਿਤੇ ਬਾਹਰ ਨਾਹ ਭਟਕਦਾ ਫਿਰੀਂ। ਜੇ ਤੂੰ ਬਾਹਰ ਢੂੰਢਣ ਤੁਰ ਪਿਆ, ਤਾਂ ਬਹੁਤ ਦੁੱਖ ਪਾਏਂਗਾ। ਅਟੱਲ ਆਤਮਕ ਜੀਵਨ ਦੇਣ ਵਾਲਾ ਰਸ ਤੇਰੇ ਘਰ ਵਿਚ ਹੀ ਹੈ, ਹਿਰਦੇ ਵਿਚ ਹੀ ਹੈ।ਰਹਾਉ। (ਹੇ ਭਾਈ!) ਜਿਸ ਅੰਮ੍ਰਿਤ ਦੇ ਖ਼ਜ਼ਾਨੇ ਦੀ ਖ਼ਾਤਰ ਤੁਸੀ ਜਗਤ ਵਿਚ ਆਏ ਹੋ ਉਹ ਅੰਮ੍ਰਿਤ ਗੁਰੂ ਪਾਸੋਂ ਮਿਲਦਾ ਹੈ; ਪਰ ਧਾਰਮਿਕ ਭੇਖ ਦਾ ਪਹਿਰਾਵਾ ਛੱਡੋ, ਮਨ ਦੀ ਚਲਾਕੀ ਭੀ ਛੱਡੋ (ਬਾਹਰੋਂ ਸ਼ਕਲ ਧਰਮੀਆਂ ਵਾਲੀ, ਤੇ ਅੰਦਰ ਦੁਨੀਆ ਨੂੰ ਠੱਗਣ ਦੀ ਚਲਾਕੀ) ਇਸ ਦੋ-ਰੁਖ਼ੀ ਚਾਲ ਵਿਚ ਪਿਆਂ ਇਹ ਅੰਮ੍ਰਿਤ-ਫਲ ਨਹੀਂ ਮਿਲ ਸਕਦਾ।੧। (ਹੇ ਭਾਈ!) ਔਗੁਣ ਛੱਡ ਕੇ ਗੁਣ ਹਾਸਲ ਕਰਨ ਦਾ ਜਤਨ ਕਰੋ। ਜੇ ਔਗੁਣ ਹੀ ਕਰਦੇ ਰਹੋਗੇ ਤਾਂ ਪਛੁਤਾਣਾ ਪਏਗਾ। (ਹੇ ਮਨ!) ਤੂੰ ਮੁੜ ਮੁੜ ਮੋਹ ਦੇ ਚਿੱਕੜ ਵਿਚ ਡੁੱਬ ਰਿਹਾ ਹੈਂ, ਤੂੰ ਚੰਗੇ ਮੰਦੇ ਦੀ ਪਰਖ ਕਰਨੀ ਨਹੀਂ ਜਾਣਦਾ।੨। (ਹੇ ਭਾਈ!) ਜੇ ਅੰਦਰ (ਮਨ ਵਿਚ) ਲੋਭ ਦੀ ਮੈਲ ਹੈ (ਤੇ ਲੋਭ-ਅਧੀਨ ਹੋ ਕੇ) ਕਈ ਠੱਗੀ ਦੇ ਕੰਮ ਕਰਦੇ ਹੋ, ਤਾਂ ਬਾਹਰ (ਤੀਰਥ ਆਦਿਕਾਂ ਤੇ) ਇਸ਼ਨਾਨ ਕਰਨ ਦਾ ਕੀਹ ਲਾਭ? ਅੰਦਰਲੀ ਉੱਚੀ ਅਵਸਥਾ ਤਦੋਂ ਹੀ ਬਣੇਗੀ, ਜੇ ਗੁਰੂ ਦੇ ਦੱਸੇ ਰਸਤੇ ਉਤੇ ਤੁਰ ਕੇ ਸਦਾ ਪ੍ਰਭੂ ਦਾ ਪਵਿਤ੍ਰ ਨਾਮ ਜਪੋਗੇ।੩। (ਹੇ ਮਨ!) ਲੋਭ ਛੱਡ, ਨਿੰਦਿਆ ਤੇ ਝੂਠ ਤਿਆਗ। ਗੁਰੂ ਦੇ ਬਚਨਾਂ ਤੇ ਤੁਰਿਆਂ ਹੀ ਸਦਾ-ਥਿਰ ਰਹਿਣ ਵਾਲਾ ਅੰਮ੍ਰਿਤ-ਫਲ ਮਿਲੇਗਾ। ਹੇ ਦਾਸ ਨਾਨਕ! ਪ੍ਰਭੂ-ਦਰ ਤੇ ਅਰਦਾਸ ਕਰ ਕੇ ਆਖ-) ਹੇ ਹਰੀ! ਜਿਵੇਂ ਤੇਰੀ ਰਜ਼ਾ ਹੈ ਤਿਵੇਂ ਮੈਨੂੰ ਰੱਖ (ਪਰ ਇਹ ਮਿਹਰ ਕਰ ਕਿ ਗੁਰੂ ਦੇ) ਸ਼ਬਦ ਵਿਚ ਜੁੜ ਕੇ ਮੈਂ ਤੇਰੀ ਸਿਫ਼ਤਿ-ਸਾਲਾਹ ਕਰਦਾ ਰਹਾਂ।੪।੯।
अंग : 598
सोरठि महला १ ॥ जिसु जल निधि कारणि तुम जगि आए सो अम्रितु गुर पाही जीउ ॥ छोडहु वेसु भेख चतुराई दुबिधा इहु फलु नाही जीउ ॥१॥ मन रे थिरु रहु मतु कत जाही जीउ ॥ बाहरि ढूढत बहुतु दुखु पावहि घरि अम्रितु घट माही जीउ ॥ रहाउ॥ अवगुण छोडि गुणा कउ धावहु करि अवगुण पछुताही जीउ ॥ सर अपसर की सार न जाणहि फिरि फिरि कीच बुडाही जीउ ॥२॥ अंतरि मैलु लोभ बहु झूठे बाहरि नावहु काही जीउ ॥ निरमल नामु जपहु सद गुरमुखि अंतर की गति ताही जीउ ॥३॥ परहरि लोभु निंदा कूड़ु तिआगहु सचु गुर बचनी फलु पाही जीउ ॥ जिउ भावै तिउ राखहु हरि जीउ जन नानक सबदि सलाही जीउ ॥४॥९॥
अर्थ: (हे भाई!) जिस अमृत के खजाने की खातिर तुम जगत में आए हो वह अमृत गुरु की ओर से मिलता है; पर धार्मिक भेस का पहरावा छोड़, मन की चालाकी भी छोड़ दे (बाहर की सूरति धर्मियों वाली और अंदर से दुनिया को ठगने वाली चालाकी) इस दुविधा भरी चाल में उलझे रह के ये अमृत फल की प्राप्ति नहीं हो सकती।1। हे मेरे मन! (अंदर ही प्रभु चरणों में) टिका रह, (देखना, नाम-अमृत की तलाश में) कहीं बाहर ना भटकते फिरना। अगर तू बाहर ढूँढने निकल पड़ा, तो बहुत दुख पाएगा। अटल आत्मिक जीवन देने वाला रस तेरे घर में ही है, हृदय में ही है। रहाउ। (हे भाई!) अवगुण छोड़ के गुण हासिल करने का प्रयत्न करो। अगर अवगुण ही करते रहोगे तो पछताना पड़ेगा। (हे मन!) तू बार-बार मोह के कीचड़ में डूब रहा है, तू अच्छे-बुरे की परख करनी नहीं जानता।2। (हे भाई!) अगर अंदर (मन में) लोभ की मैल है (और लोभ के अधीन हो के) कई ठगी के काम करते हो, तो बाहर (तीर्थ आदि पर) स्नान करने के क्या लाभ? अंदर की ऊँची अवस्था तभी बनेगी जब गुरु के बताए हुए रास्ते पर चल के सदा प्रभु का पवित्र नाम जपोगे।3। (हे मन!) लोभ त्याग, निंदा और झूठ त्याग। गुरु के वचन में चलने से ही सदा स्थिर रहने वाला अमृत-फल मिलेगा। हे दास नानक! (प्रभु दर पर अरदास कर और कह:) हे हरि! जैसे तेरी रजा हो वैसे ही मुझे रख (पर ये मेहर कर कि गुरु के) शब्द में जुड़ के मैं तेरी महिमा करता रहूँ।4।9।
15 ਅਕਤੂਬਰ ਜਨਮ ਦਿਨ ਪੰਥ ਰਤਨ ਗਿਆਨੀ ਸੰਤ ਸਿੰਘ ਜੀ ਮਸਕੀਨ ਹੋਣਾ ਦਾ ਆਉ ਸੰਖੇਪ ਝਾਤ ਮਾਰੀਏ ਭਾਈ ਸਾਹਿਬ ਜੀ ਦੇ ਜੀਵਨ ਕਾਲ ਤੇ ਜੀ ।
ਗਿਆਨੀ ਸੰਤ ਸਿੰਘ ਮਸਕੀਨ ਪੰਥ ਦੇ ਪ੍ਰਸਿੱਧ ਵਿਆਖਿਆਕਾਰ, ਮਹਾਨ ਕਥਾਵਾਚਕ, ਗੁਰਮਤਿ ਪ੍ਰਚਾਰ, ਦਲੇਰ ਤੇ ਧਾਰਮਿਕ ਜੀਵਨ ਵਾਲੇ ਪੂਰਨ ਗੁਰਸਿੱਖ ਸਨ।
ਗਿਆਨੀ ਸੰਤ ਸਿੰਘ ਮਸਕੀਨ ਦਾ ਜਨਮ 15 ਅਕਤੂਬਰ 1934 ਈ. ਨੂੰ ਪਿਤਾ ਕਰਤਾਰ ਸਿੰਘ ਦੇ ਗ੍ਰਹਿ ਮਾਤਾ ਰਾਮ ਕੌਰ ਜੀ ਦੀ ਕੁੱਖੋਂ ਕਸਬਾ ਲੱਕ ਮਰਵਤ ਜ਼ਿਲ੍ਹਾ ਬੰਨੂ (ਪਾਕਿਸਤਾਨ) ਵਿਚ ਹੋਇਆ। ਉਹਨਾਂ ਨੇ ਮੁੱਢਲੀ ਵਿੱਦਿਆ ਖਾਲਸਾ ਸਕੂਲ ਪਾਕਿਸਤਾਨ ਤੋਂ ਪ੍ਰਾਪਤ ਕੀਤੀ। ਉਪਰੰਤ ਗੌਰਮਿੰਟ ਹਾਈ ਸਕੂਲ ਵਿਚ ਦਾਖਲ ਹੋ ਗਏ, ਪਰ 1947 ਵਿਚ ਦੇਸ਼ ਦੀ ਵੰਡ ਹੋਣ ਕਾਰਨ ਮੈਟ੍ਰਿਕ ਦਾ ਇਮਤਿਹਾਨ ਨਾ ਦੇ ਸਕੇ। ਦੇਸ਼ ਵੰਡ ਤੋਂ ਬਾਅਦ ਗਿਆਨੀ ਜੀ ਰਾਜਸਥਾਨ ਦੇ ਜ਼ਿਲ੍ਹਾ ਅਲਵਰ ਵਿਖੇ ਵੱਸ ਗਏ।
ਗਿਆਨੀ ਜੀ ਰੁਚੀਆਂ ਦੀ ਪ੍ਰਬਲਤਾ ਦੇ ਕਾਰਨ ਧਾਰਮਿਕ ਸੰਤ ਬਣ ਗਏ। ਬੈਜਨਾਥ ਧਾਮ ਤੇ ਕਟਕ ਆਦਿ ਥਾਵਾਂ ’ਤੇ ਸਾਧੂਆਂ ਨਾਲ ਵਿਚਰਦੇ ਰਹੇ। ਉਹਨਾਂ ਨਿਰਮਲੇ ਸੰਤ ਗਿਆਨੀ ਬਲਵੰਤ ਸਿੰਘ ਪਾਸੋਂ ਬ੍ਰਹਮ ਵਿੱਦਿਆ ਹਾਸਲ ਕੀਤੀ। ਸੰਤਾਂ ਦੀ ਸੰਗਤ ਸਦਕਾ ਕਥਾ ਕਰਨੀ ਆਰੰਭ ਕਰ ਦਿੱਤੀ। ਗੁਰਮਤਿ ਦੇ ਧਾਰਨੀ ਹੋਣ ਦੇ ਨਾਲ ਨਾਲ ਪੂਰਨ ਤਿਆਗੀ, ਸੰਜਮੀ, ਨਾਮਬਾਣੀ ਦੇ ਰਸੀਏ ਤੇ ਨਿਮਰਤਾ ਦੇ ਪੁੰਜ ਸਨ। ਉਹਨਾਂ ਦੀ ਕਥਾ ਵਿਚ ਇੰਨਾ ਰਸ ਸੀ ਕਿ ਦੂਰ-ਦੂਰ ਤੋਂ ਕਥਾ ਸੁਣਨ ਲਈ ਸੰਗਤਾਂ ਆਉਂਦੀਆਂ ਸਨ। ਮਸਕੀਨ ਜੀ ਦੇ ਕਥਾ ਕਰਨ ਦਾ ਢੰਗ ਆਮ ਕਥਾਕਾਰਾਂ ਨਾਲੋਂ ਨਿਵੇਕਲਾ ਸੀ। ਉਹ ਸੰਗਤਾਂ ਨੂੰ ਬਹੁਤ ਹੀ ਨਿਮਰਤਾ ਨਾਲ ਸਟੀਕ ਟਿੱਪਣੀਆਂ ਕਰਿਆ ਕਰਦੇ ਸਨ।
ਗਿਆਨੀ ਜੀ ਨੂੰ ‘ਮਸਕੀਨ’ ਲਕਬ ਬਾਬਾ ਬਲਵੰਤ ਸਿੰਘ ਜੀ ਨੇ ਆਪ ਦਿੱਤਾ। 1958 ਵਿਚ ਉਹਨਾਂ ਦਾ ਵਿਆਹ ਬੀਬੀ ਸੁੰਦਰ ਕੌਰ ਨਾਲ ਹੋਇਆ। ਉਹਨਾਂ ਗ੍ਰਹਿਸਥੀ ਜੀਵਨ ਦੇ ਨਾਲ ਨਾਲ ਪ੍ਰਚਾਰ ਕਰਨ ਦਾ ਕੰਮ ਵੀ ਜਾਰੀ ਰੱਖਿਆ। 1960 ਵਿਚ ਉਹਨਾਂ ਆਪਣੇ ਗ੍ਰਹਿ ਵਿਖੇ ਗੁਰਮਤਿ ਸਮਾਗਮਾਂ ਦੀ ਸ਼ੁਰੂਆਤ ਕੀਤੀ। ਅਲਵਰ ਵਿਖੇ ਗੁਰੂ ਨਾਨਕ ਪਬਲਿਕ ਸਕੂਲ ਤੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਗਿਆਨੀ ਜੀ ਦੀ ਦੇਖ-ਰੇਖ ਵਿਚ ਚੱਲ ਰਹੇ ਸਨ। ਇਨ੍ਹਾਂ ਸਕੂਲਾਂ ਵਿਚ ਪੜ੍ਹਦੇ ਗਰੀਬ ਬੱਚਿਆਂ ਨੂੰ ਮੁਫਤ ਕਿਤਾਬਾਂ ਤੇ ਵਰਦੀਆਂ ਦਿੰਦੇ ਸਨ। ਇਨ੍ਹਾਂ ਸਕੂਲਾਂ ਦਾ ਖਰਚਾ ਵੀ ਜ਼ਿਆਦਾਤਰ ਗਿਆਨੀ ਜੀ ਆਪ ਕਰਦੇ ਸਨ। ਅਲਵਰ ਵਿਖੇ ਮਸਕੀਨ ਜੀ ਦੀ ਸਰਪ੍ਰਸਤੀ ਹੇਠ ਸਾਲਾਨਾ ਗੁਰਮਤਿ ਸਮਾਗਮ ਮਨਾਇਆ ਜਾਂਦਾ ਸੀ।
ਮਸਕੀਨ ਜੀ ਗਿਆਨ ਦੇ ਭੰਡਾਰ ਸਨ। ਉਹਨਾਂ ਨੂੰ ਅੰਗਰੇਜ਼ੀ, ਪੰਜਾਬੀ, ਹਿੰਦੀ, ਉਰਦੂ, ਅਰਬੀ, ਫਾਰਸੀ ਭਾਸ਼ਾਵਾਂ ਦਾ ਗੂੜ੍ਹਾ ਗਿਆਨ ਸੀ। ਮਸਕੀਨ ਜੀ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ, ਸਿੱਖ ਇਤਿਹਾਸ ਅਤੇ ਸਿੱਖ ਧਰਮ ਨਾਲ ਸਬੰਧਤ ਪੁਰਾਤਨ ਤੇ ਵਰਤਮਾਨ ਗ੍ਰੰਥਾਂ ਦਾ ਡੂੰਘਾ ਗਿਆਨ ਸੀ। ਉਹ ਕਥਾ ਕਰਦੇ ਸਮੇਂ ਅਨੇਕਾਂ ਹੀ ਅਰਬੀ, ਫਾਰਸੀ ਦੇ ਸ਼ੇਅਰ ਪੇਸ਼ ਕਰਕੇ ਉਹਨਾਂ ਦੇ ਦ੍ਰਿਸ਼ਟਾਂਤ ਦੇ ਕੇ ਸਮਝਾਉਂਦੇ। ਉਹਨਾਂ ਨੇ ਦਸਮ ਗ੍ਰੰਥ, ਵੇਦ, ਉਪਨਿਸ਼ਦ ਅਤੇ ਹੋਰ ਸੰਸਕ੍ਰਿਤ ਸਾਹਿਤ ਦਾ ਮੁਤਾਲਿਆ ਕੀਤਾ ਹੋਇਆ ਸੀ। ਡਾ. ਅਲਾਮਾ ਇਕਬਾਲ, ਮਿਰਜ਼ਾ ਗ਼ਾਲਿਬ, ਮੀਰ ਤਕੀ ਮੀਰ ਵਰਗੇ ਉਸਤਾਦ ਸ਼ਾਇਰਾਂ ਦੇ ਕਲਾਮ ਉਹਨਾਂ ਨੂੰ ਜ਼ੁਬਾਨੀ ਯਾਦ ਸੀ। ਉਹ ਸਿੱਖ ਧਰਮ ਦੇ…
ਇਨਸਾਈਕਲੋਪੀਡੀਆ ਸਨ। ਉਹਨਾਂ ਸਿੱਖ ਧਰਮ ਦੇ ਪ੍ਰਚਾਰ, ਪਸਾਰ ਅਤੇ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਪੂਰੇ ਸੰਸਾਰ ਵਿਚ ਫੈਲਾਉਣ ਲਈ ਵਰਨਣਯੋਗ ਕੰਮ ਕੀਤਾ। ਮਸਕੀਨ ਜੀ ਨੇ 50 ਸਾਲ ਤਕ ਦੇਸ਼ਾਂ-ਵਿਦੇਸ਼ਾਂ ਵਿਚ ਗੁਰਮਤਿ ਦਾ ਪ੍ਰਚਾਰ ਕੀਤਾ। ਉਹਨਾਂ ਆਪਣੀ ਗੱਲ ਨੂੰ ਬਹੁਤ ਹੀ ਸਰਲ ਤੇ ਸਾਦੇ ਸ਼ਬਦਾਂ ਵਿਚ ਅਤੇ ਵੱਖ-ਵੱਖ ਦ੍ਰਿਸ਼ਟਾਂਤ ’ਤੇ ਵਾਰ-ਵਾਰ ਗੱਲ ਕਰਕੇ ਦੱਸਣ ਦੀ ਨਿਵੇਕਲੀ ਸ਼ੈਲੀ ਵਿਕਸਤ ਕੀਤੀ ਹੋਈ ਸੀ। ਉਹ ਇੱਕ ਗੱਲ ਨੂੰ ਵਾਰ-ਵਾਰ ਕਰਦੇ ਤਾਂ ਜੋ ਸੰਗਤਾਂ ਨੂੰ ਉਹਨਾਂ ਦਾ ਦੱਸਿਆ ਨੁਕਤਾ ਸਮਝ ਆ ਸਕੇ। ਮਸਕੀਨ ਜੀ ਜੋ ਕਹਿੰਦੇ, ਉਸ ’ਤੇ ਅਮਲ ਵੀ ਕਰਦੇ ਸਨ। ਇਹੀ ਕਾਰਨ ਹੈ ਕਿ ਉਹਨਾਂ ਦੀ ਕਥਾ ਵਿਆਖਿਆ ਦਾ ਅਸਰ ਸੰਗਤਾਂ ਵਿਚ ਰਚ-ਮਿਚ ਜਾਂਦਾ ਸੀ। ਉਹਨਾਂ ਦਾ ਲਿਬਾਸ ਬਹੁਦ ਸਾਦਾ ਸੀ। ਮਸਕੀਨ ਜੀ ਦੇਸ਼-ਵਿਦੇਸ਼ ਵਿਚ ਪ੍ਰਚਾਰ ਕਰਨ ਲਈ ਜਿੱਥੇ ਵੀ ਜਾਂਦੇ, ਰਿਹਾਇਸ਼ ਉਹ ਆਪਣੀ ਗੁਰਦੁਆਰੇ ਹੀ ਰੱਖਦੇ ਸਨ। ਪ੍ਰਸ਼ਾਦਾ ਵੀ ਉਹ ਗੁਰਦੁਆਰੇ ਦੇ ਲੰਗਰ ਵਿਚ ਹੀ ਛਕਦੇ ਸਨ। ਮਸਕੀਨ ਜੀ ਵੱਲੋਂ ਭਾਰਤ ਵਿਚ ਹਰ ਸਾਲ ਬਹੁਤ ਥਾਵਾਂ ’ਤੇ ਗੁਰਮਤਿ ਸਮਾਗਮ ਕਰਵਾਏ ਜਾਂਦੇ ਸਨ। ਉਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਵਸ ’ਤੇ ਪਟਨਾ ਸਾਹਿਬ ਵਿਖੇ, ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਅਤੇ ਦੀਵਾਲੀ ’ਤੇ ਸਿੱਖਾਂ ਦੇ ਕੇਂਦਰੀ ਧਾਰਮਿਕ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਅਤੇ ਮੰਜੀ ਸਾਹਿਬ ਦੇ ਦੀਵਾਨ ਹਾਲ ਵਿਚ ਸਵੇਰੇ ਸ਼ਾਮ ਕਥਾ ਅਤੇ ਗੁਰਬਾਣੀ ਦੀ ਵਿਆਖਿਆ 40 ਸਾਲ ਤੋਂ ਕਰਦੇ ਰਹੇ ਹਨ।
ਮਸਕੀਨ ਜੀ ਜਿੱਥੇ ਚੰਗੇ ਬੁਲਾਰੇ ਸਨ, ਉਥੇ ਉਹ ਕਲਮ ਦੇ ਧਨੀ ਵੀ ਸਨ। ਉਹਨਾਂ ਨੇ ਜਪੁ ਨੀਸਾਣ, ਗੁਰੂ ਚਿੰਤਨ, ਗੁਰੂ ਜੋਤੀ, ਬ੍ਰਹਮ ਗਿਆਨ, ਤੀਜਾ ਨੇਤਰ, ਪੰਜ ਤੱਤ, ਧਰਮ ਤੇ ਮਨੁੱਖ, ਮਸਕੀਨ ਜੀ ਦੇ ਲੈਕਚਰ ਸਮੇਤ ਇੱਕ ਦਰਜਨ ਤੋਂ ਵੀ ਵੱਧ ਪੁਸਤਕਾਂ ਸਿੱਖ ਜਗਤ ਨੂੰ ਭੇਟ ਕੀਤੀਆਂ ਹਨ। ਮਸਕੀਨ ਜੀ ਦੇ ਲੈਕਚਰ ਕੈਸੇਟਾਂ ਅਤੇ ਸੀਡੀਜ਼ ਰਾਹੀਂ ਵੀ ਮਾਰਕੀਟ ਵਿਚ ਉਪਲਬਧ ਹਨ। ਈ.ਟੀ.ਸੀ. ਚੈਨਲ ਪੰਜਾਬੀ ਤੋਂ ਰੋਜ਼ਾਨਾ ਸਵੇਰੇ ਉਹਨਾਂ ਦੀ ਲੜੀਵਾਰ ਕਥਾ ਆਉਂਦੀ ਰਹੀ।
ਮਸਕੀਨ ਜੀ ਨੂੰ ਪੰਥ ਰਤਨ ਦੀ ਉਪਾਧੀ ਤੇ ਦੇਸ਼-ਵਿਦੇਸ਼ ਵਿਚ ਅਨੇਕਾਂ ਮਾਣ-ਸਨਮਾਨਾਂ ਨਾਲ ਸਨਮਾਨਤ ਕੀਤਾ ਗਿਆ।
20 ਮਾਰਚ 2005 ਨੂੰ ਸ੍ਰੀ ਅਕਾਲ ਤਖ਼ਤ ਅੰਮ੍ਰਿਤਸਰ ਤੋਂ ਮਸਕੀਨ ਜੀ ਦੀ ਮੌਤ ਉਪਰੰਤ ‘ਗੁਰਮਤਿ ਵਿੱਦਿਆ ਮਾਰਤੰਡ’ ਦੀ ਉਪਾਧੀ ਨਾਲ ਨਿਵਾਜਿਆ ਗਿਆ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਵੱਲੋਂ ਸਨਮਾਨ ਪੱਤਰ, ਤਸ਼ਤਰੀ, ਸਿਰੋਪਾਓ, ਸਿਰੀ ਸਾਹਿਬ ਨਾਲ ਮਸਕੀਨ ਜੀ ਦੀ ਧਰਮ ਪਤਨੀ ਬੀਬੀ ਸੁੰਦਰ ਕੌਰ ਨੂੰ ਸਨਮਾਨਤ ਕੀਤਾ ਗਿਆ।
ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ‘ਭਾਈ ਗੁਰਦਾਸ ਪੁਰਸਕਾਰ’ ਨਾਲ ਸਨਮਾਨਤ ਕੀਤਾ ਗਿਆ।
ਪੰਥ ਦੇ ਪ੍ਰਸਿੱਧ ਵਿਦਵਾਨ, ਕਥਾਵਾਚਕ, ਗਿਆਨੀ ਸੰਤ ਸਿੰਘ ਜੀ ਮਸਕੀਨ 18 ਫਰਵਰੀ, 2005 ਈ. ਦਿਨ ਸ਼ੁੱਕਰਵਾਰ ਨੂੰ 71 ਸਾਲ ਦੀ ਉਮਰ ਬਤੀਤ ਕਰਕੇ ਗੁਰੂ ਚਰਨਾਂ ਵਿਚ ਜਾ ਬਿਰਾਜੇ।
ਅੰਗ : 731
ਸੂਹੀ ਮਹਲਾ ੪ ॥ ਹਰਿ ਹਰਿ ਨਾਮੁ ਭਜਿਓ ਪੁਰਖੋਤਮੁ ਸਭਿ ਬਿਨਸੇ ਦਾਲਦ ਦਲਘਾ ॥ ਭਉ ਜਨਮ ਮਰਣਾ ਮੇਟਿਓ ਗੁਰ ਸਬਦੀ ਹਰਿ ਅਸਥਿਰੁ ਸੇਵਿ ਸੁਖਿ ਸਮਘਾ ॥੧॥ ਮੇਰੇ ਮਨ ਭਜੁ ਰਾਮ ਨਾਮ ਅਤਿ ਪਿਰਘਾ ॥ ਮੈ ਮਨੁ ਤਨੁ ਅਰਪਿ ਧਰਿਓ ਗੁਰ ਆਗੈ ਸਿਰੁ ਵੇਚਿ ਲੀਓ ਮੁਲਿ ਮਹਘਾ ॥੧॥ ਰਹਾਉ ॥ ਨਰਪਤਿ ਰਾਜੇ ਰੰਗ ਰਸ ਮਾਣਹਿ ਬਿਨੁ ਨਾਵੈ ਪਕੜਿ ਖੜੇ ਸਭਿ ਕਲਘਾ ॥ ਧਰਮ ਰਾਇ ਸਿਰਿ ਡੰਡੁ ਲਗਾਨਾ ਫਿਰਿ ਪਛੁਤਾਨੇ ਹਥ ਫਲਘਾ ॥੨॥ ਹਰਿ ਰਾਖੁ ਰਾਖੁ ਜਨ ਕਿਰਮ ਤੁਮਾਰੇ ਸਰਣਾਗਤਿ ਪੁਰਖ ਪ੍ਰਤਿਪਲਘਾ ॥ ਦਰਸਨੁ ਸੰਤ ਦੇਹੁ ਸੁਖੁ ਪਾਵੈ ਪ੍ਰਭ ਲੋਚ ਪੂਰਿ ਜਨੁ ਤੁਮਘਾ ॥੩॥ ਤੁਮ ਸਮਰਥ ਪੁਰਖ ਵਡੇ ਪ੍ਰਭ ਸੁਆਮੀ ਮੋ ਕਉ ਕੀਜੈ ਦਾਨੁ ਹਰਿ ਨਿਮਘਾ ॥ ਜਨ ਨਾਨਕ ਨਾਮੁ ਮਿਲੈ ਸੁਖੁ ਪਾਵੈ ਹਮ ਨਾਮ ਵਿਟਹੁ ਸਦ ਘੁਮਘਾ ॥੪॥੨॥
ਅਰਥ: ਹੇ ਮੇਰੇ ਮਨ! ਸਦਾ ਪਰਮਾਤਮਾ ਦਾ ਅੱਤ ਪਿਆਰਾ ਨਾਮ ਸਿਮਰਿਆ ਕਰ। ਹੇ ਭਾਈ! ਮੈਂ ਆਪਣਾ ਮਨ ਆਪਣਾ ਸਰੀਰ ਭੇਟਾ ਕਰ ਕੇ ਗੁਰੂ ਦੇ ਅੱਗੇ ਰੱਖ ਦਿੱਤਾ ਹੈ। ਮੈਂ ਆਪਣਾ ਸਿਰ ਮਹਿੰਗੇ ਮੁੱਲ ਦੇ ਵੱਟੇ ਵੇਚ ਦਿੱਤਾ ਹੈ (ਮੈਂ ਸਿਰ ਦੇ ਇਵਜ਼ ਕੀਮਤੀ ਹਰਿ-ਨਾਮ ਲੈ ਲਿਆ ਹੈ) ।੧।ਰਹਾਉ। ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਜਪਿਆ ਹੈ, ਹਰੀ ਉੱਤਮ ਪੁਰਖ ਨੂੰ ਜਪਿਆ ਹੈ, ਉਸ ਦੇ ਸਾਰੇ ਦਰਿੱਦ੍ਰ, ਦਲਾਂ ਦੇ ਦਲ ਨਾਸ ਹੋ ਗਏ ਹਨ। ਗੁਰੂ ਦੇ ਸ਼ਬਦ ਵਿਚ ਜੁੜ ਕੇ ਉਸ ਮਨੁੱਖ ਨੇ ਜਨਮ ਮਰਨ ਦਾ ਡਰ ਭੀ ਮੁਕਾ ਲਿਆ। ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੀ ਸੇਵਾ-ਭਗਤੀ ਕਰ ਕੇ ਉਹ ਆਨੰਦ ਵਿਚ ਲੀਨ ਹੋ ਗਿਆ।੧। ਹੇ ਭਾਈ! ਦੁਨੀਆ ਦੇ ਰਾਜੇ ਮਹਾਰਾਜੇ (ਮਾਇਆ ਦੇ) ਰੰਗ ਰਸ ਮਾਣਦੇ ਰਹਿੰਦੇ ਹਨ, ਨਾਮ ਤੋਂ ਸੱਖਣੇ ਰਹਿੰਦੇ ਹਨ, ਉਹਨਾਂ ਸਭਨਾਂ ਨੂੰ ਆਤਮਕ ਮੌਤ ਫੜ ਕੇ ਅੱਗੇ ਲਾ ਲੈਂਦੀ ਹੈ। ਜਦੋਂ ਉਹਨਾਂ ਨੂੰ ਕੀਤੇ ਕਰਮਾਂ ਦਾ ਫਲ ਮਿਲਦਾ ਹੈ, ਜਦੋਂ ਉਹਨਾਂ ਦੇ ਸਿਰ ਉਤੇ ਪਰਮਾਤਮਾ ਦਾ ਡੰਡਾ ਵੱਜਦਾ ਹੈ, ਤਦੋਂ ਪਛਤਾਂਦੇ ਹਨ।੨। ਹੇ ਹਰੀ! ਹੇ ਪਾਲਣਹਾਰ ਸਰਬ-ਵਿਆਪਕ! ਅਸੀ ਤੇਰੇ (ਪੈਦਾ ਕੀਤੇ) ਨਿਮਾਣੇ ਜੀਵ ਹਾਂ, ਅਸੀ ਤੇਰੀ ਸਰਨ ਆਏ ਹਾਂ, ਤੂੰ ਆਪ (ਆਪਣੇ) ਸੇਵਕਾਂ ਦੀ ਰੱਖਿਆ ਕਰ। ਹੇ ਪ੍ਰਭੂ! ਮੈਂ ਤੇਰਾ ਦਾਸ ਹਾਂ, ਦਾਸ ਦੀ ਤਾਂਘ ਪੂਰੀ ਕਰ, ਇਸ ਦਾਸ ਨੂੰ ਸੰਤ ਜਨਾਂ ਦਾ ਦਰਸਨ ਬਖ਼ਸ਼ (ਤਾ ਕਿ ਇਹ ਦਾਸ) ਆਤਮਕ ਆਨੰਦ ਪ੍ਰਾਪਤ ਕਰ ਸਕੇ।੩। ਹੇ ਪ੍ਰਭੂ! ਹੇ ਸਭ ਤੋਂ ਵੱਡੇ ਮਾਲਕ! ਤੂੰ ਸਾਰੀਆਂ ਤਾਕਤਾਂ ਦਾ ਮਾਲਕ ਪੁਰਖ ਹੈਂ। ਮੈਨੂੰ ਇਕ ਛਿਨ ਵਾਸਤੇ ਹੀ ਆਪਣੇ ਨਾਮ ਦਾ ਦਾਨ ਦੇਹ। ਹੇ ਦਾਸ ਨਾਨਕ! ਆਖ-) ਜਿਸ ਨੂੰ ਪ੍ਰਭੂ ਦਾ ਨਾਮ ਪ੍ਰਾਪਤ ਹੁੰਦਾ ਹੈ, ਉਹ ਆਨੰਦ ਮਾਣਦਾ ਹੈ। ਮੈਂ ਸਦਾ ਹਰਿ-ਨਾਮ ਤੋਂ ਸਦਕੇ ਹਾਂ।੪।੨।
अंग : 731
सूही महला ४ ॥ हरि हरि नामु भजिओ पुरखोतमु सभि बिनसे दालद दलघा ॥ भउ जनम मरणा मेटिओ गुर सबदी हरि असथिरु सेवि सुखि समघा ॥१॥ मेरे मन भजु राम नाम अति पिरघा ॥ मै मनु तनु अरपि धरिओ गुर आगै सिरु वेचि लीओ मुलि महघा ॥१॥ रहाउ॥ नरपति राजे रंग रस माणहि बिनु नावै पकड़ि खड़े सभि कलघा ॥ धरम राइ सिरि डंडु लगाना फिरि पछुताने हथ फलघा ॥२॥ हरि राखु राखु जन किरम तुमारे सरणागति पुरख प्रतिपलघा ॥ दरसनु संत देहु सुखु पावै प्रभ लोच पूरि जनु तुमघा ॥३॥ तुम समरथ पुरख वडे प्रभ सुआमी मो कउ कीजै दानु हरि निमघा ॥ जन नानक नामु मिलै सुखु पावै हम नाम विटहु सद घुमघा ॥४॥२॥
अर्थ: हे भाई! जिस मनुष्य ने परमात्मा का नाम जपा है, हरि उत्तम पुरुख को जपा है, उसके सारे दरिद्र, दलों के दल नाश हो गए हैं। गुरु के शब्द में जुड़ के उस मनुष्य के जनम-मरण का डर भी खत्म कर लिया। सदा-स्थिर रहने वाले परमात्मा की सेवा-भक्ति करके वह आनंद में लीन हो गया।1। हे मेरे मन! सदा परमात्मा का अति प्यारा नाम स्मरण किया कर। हे भाई! मैंने अपना सिर महँगे मूल्य पर बेच दिया है (मैंने सिर के बदले में कीमती हरि-नाम ले लिया है)।1। रहाउ। हे भाई! दुनिया के राजे-महाराजे (माया के) रंग-रस भोगते रहते हैं, उन सबको आत्मिक मौत पकड़ कर आगे लगा लेती है। जब उन्हें किए कर्मों का फल मिलता है, जब उनके सिर पर परमात्मा का डंडा बजता है, तब पछताते हैं।2। हे हरि! हे पालनहार सर्व-व्यापक! हम तेरे (पैदा किए हुए) निमाणे से जीव हैं, हम तेरी शरण आए हैं, तू खुद (अपने) सेवकों की रक्षा कर। हे प्रभु! मैं तेरा दास हूँ, दास की तमन्ना पूरी कर, इस दास को संत जनों की संगति बख्श (ता कि ये दास) आत्मिक आनंद प्राप्त कर सके।3। हे प्रभु! हे सबसे बड़े मालिक! तू सारी ताकतों का मालिक पुरुख है। मुझे एक छिन के वास्ते ही अपने नाम का दान दे। हे दास नानक! (कह:) जिसको प्रभु का नाम प्राप्त होता है, वह आनंद लेता है। मैं सदा हरि-नाम से सदके हूँ।4।2।
ਅੰਗ : 661
(ਸਿਫ਼ਤ-ਸਾਲਾਹ ਦੀ ਬਾਣੀ ਵਿਸਾਰਿਆਂ) ਜਿੰਦ ਮੁੜ ਮੁੜ ਦੁਖੀ ਹੁੰਦੀ ਹੈ, ਦੁਖੀ ਹੋ ਹੋ ਕੇ (ਫਿਰ ਭੀ) ਹੋਰ ਹੋਰ ਵਿਕਾਰਾਂ ਵਿਚ ਖ਼ੁਆਰ ਹੁੰਦੀ ਹੈ। ਜਿਸ ਸਰੀਰ ਵਿਚ (ਭਾਵ, ਜਿਸ ਮਨੁੱਖ ਨੂੰ) ਪ੍ਰਭੂ ਦੀ ਸਿਫ਼ਤ-ਸਾਲਾਹ ਦੀ ਬਾਣੀ ਭੁੱਲ ਜਾਂਦੀ ਹੈ, ਉਹ ਸਦਾ ਇਉਂ ਵਿਲਕਦਾ ਹੈ ਜਿਵੇਂ ਕੋੜ੍ਹ ਦੇ ਰੋਗ ਵਾਲਾ ਬੰਦਾ ॥੧॥ (ਸਿਮਰਨ ਤੋਂ ਖ਼ਾਲੀ ਰਹਿਣ ਕਰ ਕੇ ਸਹੇੜੇ ਹੋਏ ਦੁੱਖਾਂ ਬਾਰੇ ਹੀ) ਬਹੁਤੇ ਗਿਲੇ ਕਰੀ ਜਾਣੇ ਵਿਅਰਥ ਬੋਲ-ਬੁਲਾਰਾ ਹੈ, ਕਿਉਂਕਿ ਉਹ ਪਰਮਾਤਮਾ ਸਾਡੇ ਗਿਲੇ ਕਰਨ ਤੋਂ ਬਿਨਾ ਹੀ (ਸਾਡੇ ਰੋਗਾਂ ਦਾ) ਸਾਰਾ ਕਾਰਣ ਜਾਣਦਾ ਹੈ ॥੧॥ ਰਹਾਉ ॥ (ਦੁੱਖਾਂ ਤੋਂ ਬਚਣ ਵਾਸਤੇ ਉਸ ਪ੍ਰਭੂ ਦਾ ਸਿਮਰਨ ਕਰਨਾ ਚਾਹੀਦਾ ਹੈ) ਜਿਸ ਨੇ ਕੰਨ ਦਿੱਤੇ, ਅੱਖਾਂ ਦਿੱਤੀਆਂ, ਨੱਕ ਦਿੱਤਾ; ਜਿਸ ਨੇ ਜੀਭ ਦਿੱਤੀ ਜੋ ਛੇਤੀ ਛੇਤੀ ਬੋਲਦੀ ਹੈ; ਜਿਸ ਨੇ ਸਾਡੇ ਸਰੀਰ ਵਿਚ ਨਿੱਘ ਪਾ ਕੇ ਜਿੰਦ (ਸਰੀਰ ਵਿਚ) ਟਿਕਾ ਦਿੱਤੀ; (ਜਿਸ ਦੀ ਕਲਾ ਨਾਲ ਸਰੀਰ ਵਿਚ) ਸੁਆਸ ਚੱਲਦਾ ਹੈ ਤੇ ਮਨੁੱਖ ਹਰ ਥਾਂ (ਤੁਰ ਫਿਰ ਕੇ) ਬੋਲ ਚਾਲ ਕਰ ਸਕਦਾ ਹੈ ॥੨॥ ਜਿਤਨਾ ਭੀ ਮਾਇਆ ਦਾ ਮੋਹ ਹੈ ਦੁਨੀਆ ਦੀ ਪ੍ਰੀਤ ਹੈ ਰਸਾਂ ਦੇ ਸੁਆਦ ਹਨ, ਇਹ ਸਾਰੇ ਮਨ ਵਿਚ ਵਿਕਾਰਾਂ ਦੀ ਕਾਲਖ ਹੀ ਪੈਦਾ ਕਰਦੇ ਹਨ, ਵਿਕਾਰਾਂ ਦੇ ਦਾਗ਼ ਹੀ ਲਾਂਦੇ ਜਾਂਦੇ ਹਨ। (ਸਿਮਰਨ ਤੋਂ ਸੁੰਞਾ ਰਹਿ ਕੇ ਵਿਕਾਰਾਂ ਵਿਚ ਫਸ ਕੇ) ਮਨੁੱਖ ਵਿਕਾਰਾਂ ਦੇ ਦਾਗ਼ ਆਪਣੇ ਮੱਥੇ ਤੇ ਲਾ ਕੇ (ਇਥੋਂ) ਚੱਲ ਪੈਂਦਾ ਹੈ, ਤੇ ਪਰਮਾਤਮਾ ਦੀ ਹਜ਼ੂਰੀ ਵਿਚ ਇਸ ਨੂੰ ਬੈਠਣ ਲਈ ਥਾਂ ਨਹੀਂ ਮਿਲਦੀ ॥੩॥ (ਪਰ, ਹੇ ਪ੍ਰਭੂ! ਜੀਵ ਦੇ ਭੀ ਕੀਹ ਵੱਸ ?) ਤੇਰਾ ਨਾਮ ਸਿਮਰਨ (ਦਾ ਗੁਣ) ਤੇਰੀ ਮੇਹਰ ਨਾਲ ਹੀ ਮਿਲ ਸਕਦਾ ਹੈ, ਤੇਰੇ ਨਾਮ ਵਿਚ ਹੀ ਲੱਗ ਕੇ (ਮੋਹ ਤੇ ਵਿਕਾਰਾਂ ਦੇ ਸਮੁੰਦਰ ਵਿਚੋਂ) ਪਾਰ ਲੰਘ ਸਕੀਦਾ ਹੈ, (ਇਹਨਾਂ ਤੋਂ ਬਚਣ ਲਈ) ਹੋਰ ਕੋਈ ਥਾਂ ਨਹੀਂ ਹੈ। (ਨਿਰਾਸਤਾ ਦੀ ਲੋੜ ਨਹੀਂ) ਜੇ ਕੋਈ ਮਨੁੱਖ (ਪ੍ਰਭੂ ਨੂੰ ਭੁਲਾ ਕੇ ਵਿਕਾਰਾਂ ਵਿਚ) ਡੁੱਬਦਾ ਭੀ ਹੈ (ਉਹ ਪ੍ਰਭੂ ਇਤਨਾ ਦਿਆਲ ਹੈ ਕਿ) ਫਿਰ ਭੀ ਉਸ ਦੀ ਸੰਭਾਲ ਹੁੰਦੀ ਹੈ। ਹੇ ਨਾਨਕ ਜੀ! ਉਹ ਸਦਾ-ਥਿਰ ਰਹਿਣ ਵਾਲਾ ਪ੍ਰਭੂ ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈ (ਕਿਸੇ ਨੂੰ ਵਿਰਲਾ ਨਹੀਂ ਰੱਖਦਾ) ॥੪॥੩॥੫॥
ਅਰਥ: ਧਨਾਸਰੀ ਮਹਲਾ ੧ ॥ ਜੀਉ ਤਪਤੁ ਹੈ ਬਾਰੋ ਬਾਰ ॥ ਤਪਿ ਤਪਿ ਖਪੈ ਬਹੁਤੁ ਬੇਕਾਰ ॥ ਜੈ ਤਨਿ ਬਾਣੀ ਵਿਸਰਿ ਜਾਇ ॥ ਜਿਉ ਪਕਾ ਰੋਗੀ ਵਿਲਲਾਇ ॥੧॥ ਬਹੁਤਾ ਬੋਲਣੁ ਝਖਣੁ ਹੋਇ ॥ ਵਿਣੁ ਬੋਲੇ ਜਾਣੈ ਸਭੁ ਸੋਇ ॥੧॥ ਰਹਾਉ ॥ ਜਿਨਿ ਕਨ ਕੀਤੇ ਅਖੀ ਨਾਕੁ ॥ ਜਿਨਿ ਜਿਹਵਾ ਦਿਤੀ ਬੋਲੇ ਤਾਤੁ ॥ ਜਿਨਿ ਮਨੁ ਰਾਖਿਆ ਅਗਨੀ ਪਾਇ ॥ ਵਾਜੈ ਪਵਣੁ ਆਖੈ ਸਭ ਜਾਇ ॥੨॥ ਜੇਤਾ ਮੋਹੁ ਪਰੀਤਿ ਸੁਆਦ ॥ ਸਭਾ ਕਾਲਖ ਦਾਗਾ ਦਾਗ ॥ ਦਾਗ ਦੋਸ ਮੁਹਿ ਚਲਿਆ ਲਾਇ ॥ ਦਰਗਹ ਬੈਸਣ ਨਾਹੀ ਜਾਇ ॥੩॥ ਕਰਮਿ ਮਿਲੈ ਆਖਣੁ ਤੇਰਾ ਨਾਉ ॥ ਜਿਤੁ ਲਗਿ ਤਰਣਾ ਹੋਰੁ ਨਹੀ ਥਾਉ ॥ ਜੇ ਕੋ ਡੂਬੈ ਫਿਰਿ ਹੋਵੈ ਸਾਰ ॥ ਨਾਨਕ ਸਾਚਾ ਸਰਬ ਦਾਤਾਰ ॥੪॥੩॥੫॥
अंग : 661
धनासरी महला १ ॥जीउ तपतु है बारो बार ॥ तपि तपि खपै बहुतु बेकार ॥ जै तनि बाणी विसरि जाए ॥ जिउ पका रोगी विललाए ॥१॥ बहुता बोलणु झखणु होए ॥ विणु बोले जाणै सभु सोए ॥१॥ रहाउ ॥ जिनि कन कीते अखी नाकु ॥ जिनि जिहवा दिती बोले तातु ॥ जिनि मनु राखिआ अगनी पाए ॥ वाजै पवणु आखै सभ जाए ॥२॥ जेता मोहु परीति सुआद ॥ सभा कालख दागा दाग ॥ दाग दोस मुहि चलिआ लाए ॥ दरगह बैसण नाही जाए ॥३॥ करमि मिलै आखणु तेरा नाउ ॥ जितु लगि तरणा होरु नही थाउ ॥ जे को डूबै फिरि होवै सार ॥ नानक साचा सरब दातार ॥४॥३॥५॥
अर्थ: (सिफ़त-सलाह की बाणी विसारने से) जिंद बार बार दुखी होती है, दुखी हो हो कर (फिर भी) अन्य अन्य विकारों में परेशान होती है। जिस शरीर में (भाव, जिस मनुष्य को) प्रभू की सिफ़त-सलाह की बाणी भुल जाती है, वह सदा इस तरह विलकता है जैसे कोई (पक्का रोग) कृष्ट के रोग वाला मनुष्य ॥१॥ (सिमरन से खाली रहने के कारण हम जो दुःख खुद बुला लेते हैं) उनके बारे में गिला-शिकवा करना व्यर्थ है, क्योंकि परमात्मा हमारे गिला करने के बिना ही (हमारे सभी रोगों का) कारण जानता है ॥१॥ रहाउ ॥ (दुखों से बचने के लिए उस प्रभू का सिमरन करना चाहिए) जिस ने कान दिए, आँखें दी, नाक दिया; जिस ने जिव्हा दी जो जल्दी जल्दी बोलती है; जिस ने हमारे शरीर पर कृपा कर के जिंद को(शरीर में) टिका दिया; (जिस की कला से शरीर में) श्वास चलता है और मनुष्य हर जगह (चल फिर कर) बोल चाल कर सकता है ॥२॥ जितना भी माया का मोह है दुनिया की प्रीत है रसों के स्वाद हैं, यह सभी मन में विकारों की कालख ही पैदा करते हैं, विकारों के दाग़ ही लगाई जाते हैं। (सिमरन से परे रह कर विकारों में फंस कर) मनुष्य विकारों के दाग़ अपने माथे पर लगा कर (यहाँ से) चल पड़ता है, और परमातमा की हज़ूरी में इस को बैठने की जगह नहीं मिलती ॥३॥ (पर, हे प्रभू! जीव के भी क्या वस ?) तेरा नाम सिमरन (का गुण) तेरी मेहर से ही मिल सकता है, तेरे नाम में ही लग कर (मोह और विकारों के समुँद्र से) पार निकल सकते हैं, (इन से बचने के लिए) अन्य कोई जगह नहीं है। (निराश होने की जरूरत नहीं) अगर कोई मनुष्य (प्रभू को भुला कर विकारों में) डुबता भी है (वह प्रभू इतना दयाल है कि) फिर भी उस की संभाल होती है। हे नानक जी! वह सदा-कायम रहने वाला प्रभू सभी जीवों को दातां देने वाला है (किसी को विरला नहीं रखता) ॥४॥३॥५॥
ਅੰਗ : 800
ੴ ਸਤਿਗੁਰ ਪ੍ਰਸਾਦਿ ॥ ਰਾਗੁ ਬਿਲਾਵਲੁ ਮਹਲਾ ੪ ਪੜਤਾਲ ਘਰੁ ੧੩ ॥ ਬੋਲਹੁ ਭਈਆ ਰਾਮ ਨਾਮੁ ਪਤਿਤ ਪਾਵਨੋ ॥ ਹਰਿ ਸੰਤ ਭਗਤ ਤਾਰਨੋ ॥ ਹਰਿ ਭਰਿਪੁਰੇ ਰਹਿਆ ॥ ਜਲਿ ਥਲੇ ਰਾਮ ਨਾਮੁ ॥ ਨਿਤ ਗਾਈਐ ਹਰਿ ਦੂਖ ਬਿਸਾਰਨੋ ॥੧॥ ਰਹਾਉ ॥ਹਰਿ ਕੀਆ ਹੈ ਸਫਲ ਜਨਮੁ ਹਮਾਰਾ ॥ ਹਰਿ ਜਪਿਆ ਹਰਿ ਦੂਖ ਬਿਸਾਰਨਹਾਰਾ ॥ ਗੁਰੁ ਭੇਟਿਆ ਹੈ ਮੁਕਤਿ ਦਾਤਾ ॥ ਹਰਿ ਕੀਈ ਹਮਾਰੀ ਸਫਲ ਜਾਤਾ ॥ ਮਿਲਿ ਸੰਗਤੀ ਗੁਨ ਗਾਵਨੋ ॥੧॥ ਮਨ ਰਾਮ ਨਾਮ ਕਰਿ ਆਸਾ ॥ ਭਾਉ ਦੂਜਾ ਬਿਨਸਿ ਬਿਨਾਸਾ ॥ ਵਿਚਿ ਆਸਾ ਹੋਇ ਨਿਰਾਸੀ ॥ ਸੋ ਜਨੁ ਮਿਲਿਆ ਹਰਿ ਪਾਸੀ ॥ ਕੋਈ ਰਾਮ ਨਾਮ ਗੁਨ ਗਾਵਨੋ ॥ ਜਨੁ ਨਾਨਕੁ ਤਿਸੁ ਪਗਿ ਲਾਵਨੋ ॥੨॥੧॥੭॥੪॥੬॥੭॥੧੭॥
ਅਰਥ: ਹੇ ਭਾਈ! ਉਸ ਪਰਮਾਤਮਾ ਦਾ ਨਾਮ ਸਿਮਰਿਆ ਕਰ, ਜੋ ਵਿਕਾਰੀਆਂ ਨੂੰ ਪਵਿੱਤਰ ਬਣਾਣ ਵਾਲਾ ਹੈ, ਜੋ ਆਪਣੇ ਸੰਤਾਂ ਨੂੰ ਆਪਣੇ ਭਗਤਾਂ ਨੂੰ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾਣ ਵਾਲਾ ਹੈ, ਜੋ (ਸਾਰੇ ਜਗਤ ਵਿਚ) ਹਰ ਥਾਂ ਮੌਜੂਦ ਹੈ। ਹੇ ਭਾਈ! ਉਸ ਹਰੀ ਦੀ ਸਿਫ਼ਤਿ-ਸਾਲਾਹ ਦਾ ਗੀਤ ਸਦਾ ਗਾਣਾ ਚਾਹੀਦਾ ਹੈ, ਜੋ ਪਾਣੀ ਵਿਚ ਹੈ, ਜੋ ਧਰਤੀ ਵਿਚ ਹੈ, ਜੋ (ਜੀਵਾਂ ਦੇ) ਸਾਰੇ ਦੁੱਖ ਦੂਰ ਕਰਨ ਵਾਲਾ ਹੈ।੧।ਰਹਾਉ। (ਹੇ ਭਾਈ!) ਪਰਮਾਤਮਾ ਨੇ ਮੇਰੀ ਜ਼ਿੰਦਗੀ ਕਾਮਯਾਬ ਬਣਾ ਦਿੱਤੀ ਹੈ, (ਕਿਉਂਕਿ ਗੁਰੂ ਦੀ ਕਿਰਪਾ ਨਾਲ) ਮੈਂ ਉਸ ਪਰਮਾਤਮਾ ਦਾ ਨਾਮ ਜਪਣ ਲੱਗ ਪਿਆ ਹਾਂ, ਜੋ ਸਾਰੇ ਦੁੱਖਾਂ ਦਾ ਨਾਸ ਕਰਨ ਵਾਲਾ ਹੈ। (ਹੇ ਭਾਈ!) ਵਿਕਾਰਾਂ ਤੋਂ ਖ਼ਲਾਸੀ ਦਿਵਾਣ ਵਾਲਾ ਗੁਰੂ ਮੈਨੂੰ ਮਿਲ ਪਿਆ, (ਇਸ ਕਰਕੇ) ਪਰਮਾਤਮਾ ਨੇ ਮੇਰੀ ਜੀਵਨ-ਜਾਤ੍ਰਾ ਕਾਮਯਾਬ ਕਰ ਦਿੱਤੀ ਹੈ। (ਹੁਣ) ਮੈਂ ਸਾਧ ਸੰਗਤਿ ਵਿਚ ਮਿਲ ਕੇ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦਾ ਹਾਂ।੧। ਹੇ (ਮੇਰੇ) ਮਨ! ਪਰਮਾਤਮਾ ਦੇ ਨਾਮ ਉਤੇ ਹੀ ਡੋਰੀ ਰੱਖ, ਪਰਮਾਤਮਾ ਦਾ ਨਾਮ ਮਾਇਆ ਦੇ ਮੋਹ ਨੂੰ ਪੂਰਨ ਤੌਰ ਤੇ (ਅੰਦਰੋਂ) ਮੁਕਾ ਦੇਂਦਾ ਹੈ। (ਹੇ ਭਾਈ!) ਜੇਹੜਾ ਮਨੁੱਖ ਦੁਨੀਆ ਦੇ ਕੰਮ-ਕਾਰ ਵਿਚ ਰਹਿੰਦਾ ਹੋਇਆ ਮਾਇਆ ਦੇ ਮੋਹ ਤੋਂ ਨਿਰਲੇਪ ਰਹਿੰਦਾ ਹੈ, ਉਹ ਮਨੁੱਖ ਪਰਮਾਤਮਾ ਦੇ ਚਰਨਾਂ ਵਿਚ ਮਿਲਿਆ ਰਹਿੰਦਾ ਹੈ। (ਹੇ ਭਾਈ!) ਜੇਹੜਾ ਮਨੁੱਖ ਪਰਮਾਤਮਾ ਦੇ ਗੁਣ ਗਾਂਦਾ ਹੈ, ਦਾਸ ਨਾਨਕ ਉਸ ਦੇ ਪੈਰੀਂ ਲੱਗਦਾ ਹੈ।੨।੧।੭।੪।੬।੭।੧੭।
अंग : 800
ੴ सतिगुर प्रसादि ॥ रागु बिलावलु महला ४ पड़ताल घरु १३ ॥ बोलहु भईआ राम नामु पतित पावनो ॥ हरि संत भगत तारनो ॥ हरि भरिपुरे रहिआ ॥ जलि थले राम नामु ॥ नित गाईऐ हरि दूख बिसारनो ॥१॥ रहाउ॥ हरि कीआ है सफल जनमु हमारा ॥ हरि जपिआ हरि दूख बिसारनहारा ॥ गुरु भेटिआ है मुकति दाता ॥ हरि कीई हमारी सफल जाता ॥ मिलि संगती गुन गावनो ॥१॥ मन राम नाम करि आसा ॥ भाउ दूजा बिनसि बिनासा ॥ विचि आसा होइ निरासी ॥ सो जनु मिलिआ हरि पासी ॥ कोई राम नाम गुन गावनो ॥ जनु नानकु तिसु पगि लावनो ॥२॥१॥७॥४॥६॥७॥१७॥
अर्थ: हे भाई! उस परमात्मा का नाम स्मरण किया कर, जो विकारियों को पवित्र बनाने वाला है, जो अपने संतों को अपने भक्तों को (संसार-समुंदर से) पार लंघाने वाला है, जो (सारे जगत में) हर जगह मौजूद है। हे भाई! उस हरि की महिमा के गीत सदा गाने चाहिए, जो पानी में है, जो धरती में है, जो (जीवों के) सारे दुख दूर करने वाला है।1। रहाउ। (हे भाई!) परमात्मा ने मेरी जिंदगी कामयाब बना दी है, (क्योंकि गुरु की कृपा से) मैं उस परमात्मा का नाम जपने लग पड़ा हूँ, जो सारे दुखों का नाश करने वाला है। (हे भाई!) विकारों से खलासी दिलाने वाला गुरु मुझे मिल गया, (इसलिए) परमात्मा ने मेरी जीवन-यात्रा कामयाब कर दी है। (अब) मैं साधु-संगत में मिल के प्रभु की महिमा के गीत गाता हूँ।1। हे (मेरे) मन! परमात्मा के नाम के ऊपर ही डोरी रख, परमात्मा का नाम माया के मोह को पूर्ण तौर पर (अंदर से) खत्म कर देता है। (हे भाई!) जो मनुष्य दुनिया के काम-काज में रहता हुआ माया के मोह से निर्लिप रहता है, वह मनुष्य परमात्मा के चरणों में मिला रहता है। (हे भाई!) जो मनुष्य परमात्मा के गुण गाता है, दास नानक उसके पैर लगता है।2।1।7।4।6।7।17।
ਅੰਗ : 628
ਸੋਰਠਿ ਮਹਲਾ ੫ ॥ ਸਤਿਗੁਰ ਪੂਰੇ ਭਾਣਾ ॥ ਤਾ ਜਪਿਆ ਨਾਮੁ ਰਮਾਣਾ ॥ ਗੋਬਿੰਦ ਕਿਰਪਾ ਧਾਰੀ ॥ ਪ੍ਰਭਿ ਰਾਖੀ ਪੈਜ ਹਮਾਰੀ ॥੧॥ ਹਰਿ ਕੇ ਚਰਨ ਸਦਾ ਸੁਖਦਾਈ ॥ ਜੋ ਇਛਹਿ ਸੋਈ ਫਲੁ ਪਾਵਹਿ ਬਿਰਥੀ ਆਸ ਨ ਜਾਈ ॥੧॥ ਰਹਾਉ ॥ ਕ੍ਰਿਪਾ ਕਰੇ ਜਿਸੁ ਪ੍ਰਾਨਪਤਿ ਦਾਤਾ ਸੋਈ ਸੰਤੁ ਗੁਣ ਗਾਵੈ ॥ ਪ੍ਰੇਮ ਭਗਤਿ ਤਾ ਕਾ ਮਨੁ ਲੀਣਾ ਪਾਰਬ੍ਰਹਮ ਮਨਿ ਭਾਵੈ ॥੨॥ ਆਠ ਪਹਰ ਹਰਿ ਕਾ ਜਸੁ ਰਵਣਾ ਬਿਖੈ ਠਗਉਰੀ ਲਾਥੀ ॥ ਸੰਗਿ ਮਿਲਾਇ ਲੀਆ ਮੇਰੈ ਕਰਤੈ ਸੰਤ ਸਾਧ ਭਏ ਸਾਥੀ ॥੩॥ ਕਰੁ ਗਹਿ ਲੀਨੇ ਸਰਬਸੁ ਦੀਨੇ ਆਪਹਿ ਆਪੁ ਮਿਲਾਇਆ ॥ ਕਹੁ ਨਾਨਕ ਸਰਬ ਥੋਕ ਪੂਰਨ ਪੂਰਾ ਸਤਿਗੁਰੁ ਪਾਇਆ ॥੪॥੧੫॥੭੯॥
ਅਰਥ: (ਹੇ ਭਾਈ!) ਜਦੋਂ ਗੁਰੂ ਨੂੰ ਚੰਗਾ ਲੱਗਦਾ ਹੈ ਜਦੋਂ ਗੁਰੂ ਤ੍ਰੁੱਠਦਾ ਹੈ) ਤਦੋਂ ਹੀ ਪਰਮਾਤਮਾ ਦਾ ਨਾਮ ਜਪਿਆ ਜਾ ਸਕਦਾ ਹੈ। ਪਰਮਾਤਮਾ ਨੇ ਮੇਹਰ ਕੀਤੀ (ਗੁਰੂ ਮਿਲਾਇਆ! ਗੁਰੂ ਦੀ ਕਿਰਪਾ ਨਾਲ ਅਸਾਂ ਨਾਮ ਜਪਿਆ, ਤਾਂ) ਪਰਮਾਤਮਾ ਨੇ ਸਾਡੀ ਲਾਜ ਰੱਖ ਲਈ (ਬਿਖੈ ਠਗਉਰੀ ਤੋਂ ਬਚਾ ਲਿਆ) ॥੧॥ ਹੇ ਭਾਈ! ਪਰਮਾਤਮਾ ਦੇ ਚਰਨ ਸਦਾ ਸੁਖ ਦੇਣ ਵਾਲੇ ਹਨ। (ਜੇਹੜੇ ਮਨੁੱਖ ਹਰਿ-ਚਰਨਾਂ ਦਾ ਆਸਰਾ ਲੈਂਦੇ ਹਨ, ਉਹ) ਜੋ ਕੁਝ (ਪਰਮਾਤਮਾ ਪਾਸੋਂ) ਮੰਗਦੇ ਹਨ ਉਹੀ ਫਲ ਪ੍ਰਾਪਤ ਕਰ ਲੈਂਦੇ ਹਨ। (ਪਰਮਾਤਮਾ ਦੀ ਸਹੈਤਾ ਉਤੇ ਰੱਖੀ ਹੋਈ ਕੋਈ ਭੀ) ਆਸ ਖ਼ਾਲੀ ਨਹੀਂ ਜਾਂਦੀ ॥੧॥ ਰਹਾਉ ॥ ਹੇ ਭਾਈ! ਜੀਵਨ ਦਾ ਮਾਲਕ ਦਾਤਾਰ ਪ੍ਰਭੂ ਜਿਸ ਮਨੁੱਖ ਉਤੇ ਮੇਹਰ ਕਰਦਾ ਹੈ ਉਹ ਸੰਤ (ਸੁਭਾਉ ਬਣ ਜਾਂਦਾ ਹੈ, ਤੇ) ਪਰਮਾਤਮਾ ਦੀ ਸਿਫ਼ਤ-ਸਾਲਾਹ ਦੇ ਗੀਤ ਗਾਂਦਾ ਹੈ। ਉਸ ਮਨੁੱਖ ਦਾ ਮਨ ਪਰਮਾਤਮਾ ਦੀ ਪਿਆਰ-ਭਰੀ ਭਗਤੀ ਵਿਚ ਮਸਤ ਹੋ ਜਾਂਦਾ ਹੈ, ਉਹ ਮਨੁੱਖ ਪਰਮਾਤਮਾ ਦੇ ਮਨ ਵਿਚ ਪਿਆਰਾ ਲੱਗਣ ਲੱਗ ਪੈਂਦਾ ਹੈ ॥੨॥ ਹੇ ਭਾਈ! ਅੱਠੇ ਪਹਿਰ (ਹਰ ਵੇਲੇ) ਪਰਮਾਤਮਾ ਦੀ ਸਿਫ਼ਤ-ਸਾਲਾਹ ਕਰਨ ਨਾਲ ਵਿਕਾਰਾਂ ਦੀ ਠਗ-ਬੂਟੀ ਦਾ ਜ਼ੋਰ ਮੁੱਕ ਜਾਂਦਾ ਹੈ। (ਜਿਸ ਭੀ ਮਨੁੱਖ ਨੇ ਸਿਫ਼ਤ-ਸਾਲਾਹ ਵਿਚ ਮਨ ਜੋੜਿਆ) ਕਰਤਾਰ ਨੇ (ਉਸ ਨੂੰ) ਆਪਣੇ ਨਾਲ ਮਿਲਾ ਲਿਆ, ਸੰਤ ਜਨ ਉਸ ਦੇ ਸੰਗੀ-ਸਾਥੀ ਬਣ ਗਏ ॥੩॥ (ਹੇ ਭਾਈ! ਗੁਰੂ ਦੀ ਸ਼ਰਨ ਪੈ ਕੇ ਜਿਸ ਭੀ ਮਨੁੱਖ ਨੇ ਪ੍ਰਭੂ-ਚਰਨਾਂ ਦਾ ਆਰਾਧਨ ਕੀਤਾ) ਪ੍ਰਭੂ ਨੇ ਉਸ ਦਾ ਹੱਥ ਫੜ ਕੇ ਉਸ ਨੂੰ ਸਭ ਕੁਝ ਬਖ਼ਸ਼ ਦਿੱਤਾ, ਪ੍ਰਭੂ ਨੇ ਉਸ ਨੂੰ ਆਪਣਾ ਆਪ ਹੀ ਮਿਲਾ ਦਿੱਤਾ। ਨਾਨਕ ਜੀ ਆਖਦੇ ਹਨ – ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਸਾਰੇ ਕੰਮ ਸਫਲ ਹੋ ਗਏ ॥੪॥੧੫॥੭੯॥

