ਅੰਗ : 609
ਸੋਰਠਿ ਮਹਲਾ ੫ ॥ ਪੁਤ੍ਰ ਕਲਤ੍ਰ ਲੋਕ ਗ੍ਰਿਹ ਬਨਿਤਾ ਮਾਇਆ ਸਨਬੰਧੇਹੀ ॥ ਅੰਤ ਕੀ ਬਾਰ ਕੋ ਖਰਾ ਨ ਹੋਸੀ ਸਭ ਮਿਥਿਆ ਅਸਨੇਹੀ ॥੧॥ ਰੇ ਨਰ ਕਾਹੇ ਪਪੋਰਹੁ ਦੇਹੀ ॥ ਊਡਿ ਜਾਇਗੋ ਧੂਮੁ ਬਾਦਰੋ ਇਕੁ ਭਾਜਹੁ ਰਾਮੁ ਸਨੇਹੀ ॥ ਰਹਾਉ ॥ ਤੀਨਿ ਸੰਙਿਆ ਕਰਿ ਦੇਹੀ ਕੀਨੀ ਜਲ ਕੂਕਰ ਭਸਮੇਹੀ ॥ ਹੋਇ ਆਮਰੋ ਗ੍ਰਿਹ ਮਹਿ ਬੈਠਾ ਕਰਣ ਕਾਰਣ ਬਿਸਰੋਹੀ ॥੨॥ ਅਨਿਕ ਭਾਤਿ ਕਰਿ ਮਣੀਏ ਸਾਜੇ ਕਾਚੈ ਤਾਗਿ ਪਰੋਹੀ ॥ ਤੂਟਿ ਜਾਇਗੋ ਸੂਤੁ ਬਾਪੁਰੇ ਫਿਰਿ ਪਾਛੈ ਪਛੁਤੋਹੀ ॥੩॥ ਜਿਨਿ ਤੁਮ ਸਿਰਜੇ ਸਿਰਜਿ ਸਵਾਰੇ ਤਿਸੁ ਧਿਆਵਹੁ ਦਿਨੁ ਰੈਨੇਹੀ ॥ ਜਨ ਨਾਨਕ ਪ੍ਰਭ ਕਿਰਪਾ ਧਾਰੀ ਮੈ ਸਤਿਗੁਰ ਓਟ ਗਹੇਹੀ ॥੪॥੪॥
ਅਰਥ: ਹੇ ਭਾਈ! ਪ੍ਰਤ੍ਰ, ਇਸਤ੍ਰੀ, ਘਰ ਦੇ ਹੋਰ ਬੰਦੇ ਤੇ ਜ਼ਨਾਨੀਆਂ (ਸਾਰੇ) ਮਾਇਆ ਦੇ ਹੀ ਸਾਕ ਹਨ। ਅਖ਼ੀਰ ਵੇਲੇ (ਇਹਨਾਂ ਵਿਚੋਂ) ਕੋਈ ਭੀ ਤੇਰਾ ਮਦਦਗਾਰ ਨਹੀਂ ਬਣੇਗਾ, ਸਾਰੇ ਝੂਠਾ ਹੀ ਪਿਆਰ ਕਰਨ ਵਾਲੇ ਹਨ ॥੧॥ ਹੇ ਮਨੁੱਖ! (ਨਿਰਾ ਇਸ) ਸਰੀਰ ਨੂੰ ਹੀ ਕਿਉਂ ਲਾਡਾਂ ਨਾਲ ਪਾਲਦਾ ਰਹਿੰਦਾ ਹੈਂ? (ਜਿਵੇਂ) ਧੂਆਂ, (ਜਿਵੇਂ) ਬੱਦਲ (ਉੱਡ ਜਾਂਦਾ ਹੈ, ਤਿਵੇਂ ਇਹ ਸਰੀਰ) ਨਾਸ ਹੋ ਜਾਇਗਾ। ਸਿਰਫ਼ ਪਰਮਾਤਮਾ ਦਾ ਭਜਨ ਕਰਿਆ ਕਰ, ਉਹੀ ਅਸਲ ਪਿਆਰ ਕਰਨ ਵਾਲਾ ਹੈ ॥ ਰਹਾਉ॥ ਹੇ ਭਾਈ! (ਪਰਮਾਤਮਾ ਨੇ) ਮਾਇਆ ਦੇ ਤਿੰਨ ਗੁਣਾਂ ਦੇ ਅਸਰ ਹੇਠ ਰਹਿਣ ਵਾਲਾ ਤੇਰਾ ਸਰੀਰ ਬਣਾ ਦਿੱਤਾ, (ਇਹ ਅੰਤ ਨੂੰ) ਪਾਣੀ ਦੇ, ਕੁੱਤਿਆਂ ਦੇ, ਜਾਂ, ਮਿੱਟੀ ਦੇ ਹਵਾਲੇ ਹੋ ਜਾਂਦਾ ਹੈ। ਤੂੰ ਇਸ ਸਰੀਰ-ਘਰ ਵਿਚ (ਆਪਣੇ ਆਪ ਨੂੰ) ਅਮਰ ਸਮਝ ਕੇ ਬੈਠਾ ਰਹਿੰਦਾ ਹੈਂ, ਤੇ ਜਗਤ ਦੇ ਮੂਲ ਪਰਮਾਤਮਾ ਨੂੰ ਭੁਲਾ ਰਿਹਾ ਹੈਂ ॥੨॥ ਹੇ ਭਾਈ! ਅਨੇਕਾਂ ਤਰੀਕਿਆਂ ਨਾਲ (ਪਰਮਾਤਮਾ ਨੇ ਤੇਰੇ ਸਾਰੇ ਅੰਗ) ਮਣਕੇ ਬਣਾਏ ਹਨ; (ਪਰ ਸੁਆਸਾਂ ਦੇ) ਕੱਚੇ ਧਾਗੇ ਵਿਚ ਪਰੋਏ ਹੋਏ ਹਨ। ਹੇ ਨਿਮਾਣੇ ਜੀਵ! ਇਹ ਧਾਗਾ (ਆਖ਼ਰ) ਟੁੱਟ ਜਾਇਗਾ, (ਹੁਣ ਇਸ ਸਰੀਰ ਦੇ ਮੋਹ ਵਿਚ ਪ੍ਰਭੂ ਨੂੰ ਵਿਸਾਰੀ ਬੈਠਾ ਹੈਂ) ਫਿਰ ਸਮਾ ਵਿਹਾ ਜਾਣ ਤੇ ਹੱਥ ਮਲੇਂਗਾ।੩। ਹੇ ਭਾਈ! ਜਿਸ ਪਰਮਾਤਮਾ ਨੇ ਤੈਨੂੰ ਪੈਦਾ ਕੀਤਾ ਹੈ, ਪੈਦਾ ਕਰ ਕੇ ਤੈਨੂੰ ਸੋਹਣਾ ਬਣਾਇਆ ਹੈ ਉਸ ਨੂੰ ਦਿਨ ਰਾਤ (ਹਰ ਵੇਲੇ) ਸਿਮਰਦਾ ਰਿਹਾ ਕਰ। ਹੇ ਦਾਸ ਨਾਨਕ! ਅਰਦਾਸ ਕਰ ਤੇ ਆਖ-) ਹੇ ਪ੍ਰਭੂ! ਮੇਰੇ ਉਤੇ) ਮੇਹਰ ਕਰ, ਮੈਂ ਗੁਰੂ ਦਾ ਆਸਰਾ ਫੜੀ ਰੱਖਾਂ।੪।੪।
अंग : 609
सोरठि महला ५ ॥ पुत्र कलत्र लोक ग्रिह बनिता माइआ सनबंधेही ॥ अंत की बार को खरा न होसी सभ मिथिआ असनेही ॥१॥ रे नर काहे पपोरहु देही ॥ ऊडि जाइगो धूमु बादरो इकु भाजहु रामु सनेही ॥ रहाउ ॥ तीनि संङिआ करि देही कीनी जल कूकर भसमेही ॥ होइ आमरो ग्रिह महि बैठा करण कारण बिसरोही ॥२॥ अनिक भाति करि मणीए साजे काचै तागि परोही ॥ तूटि जाइगो सूतु बापुरे फिरि पाछै पछुतोही ॥३॥ जिनि तुम सिरजे सिरजि सवारे तिसु धिआवहु दिनु रैनेही ॥ जन नानक प्रभ किरपा धारी मै सतिगुर ओट गहेही ॥४॥४॥
अर्थ: हे भाई! पुत्र, स्त्री, घर के अन्य मर्द और औरतें (सारे) माया के की रिश्ते हैं। आखिर समय (इनमे से) कोई भी तेरा मददगार नहीं बनेगा, सारे झूठा ही प्यार करने वाले हैं॥१॥ हे मनुख! (केवल इस) सरीर को ही क्यों लाड प्यार से पालता रहता है? (जैसे) धुंआ, (जैसे) बादल (उड़ जाता है, उसी प्रकार यह सरीर) नास हो जायेगा। सिर्फ परमात्मा का भजन करा कर, वोही असली प्यार करने वाला है॥रहाउ॥ हे भाई! (परमात्मा ने) माया के तीनो गुणों के असर में रहने वाला तेरा सरीर बना दिया है, (यह अंत को) पानी के, कुतों के, या मिटटी के हवाले हो जाता है। तू इस सरीर-घर में (अपने आप को) अमर समझ बैठा रहता है, और जगत के मूल परमात्मा को भुला रहा है॥२॥ हे भाई! अनेक तरीकों से (परमात्मा ने तेरे सारे अंग) मणके बनाए हैं; (पर, साँसों के) कच्चे धागे में परोए हुए हैं। हे निमाणे जीव! ये धागा (आखिर) टूट जाएगा, (अब इस शरीर के मोह में प्रभु को बिसारे बैठा है) फिर समय बीत जाने पर हाथ मलेगा।੩। हे भाई! जिस परमात्मा ने तुझे पैदा किया है, पैदा करके तुझे सुंदर बनाया है उसे दिन-रात (हर वक्त) स्मरण करते रहा कर। हे दास नानक! (अरदास कर और कह:) हे प्रभु! (मेरे पर) मेहर कर, मैं गुरु का आसरा पकड़े रखूँ।੪।੪।
ਅੰਗ : 609
ਸੋਰਠਿ ਮਹਲਾ ੫ ॥ ਗੁਰੁ ਪੂਰਾ ਭੇਟਿਓ ਵਡਭਾਗੀ ਮਨਹਿ ਭਇਆ ਪਰਗਾਸਾ ॥ ਕੋਇ ਨ ਪਹੁਚਨਹਾਰਾ ਦੂਜਾ ਅਪੁਨੇ ਸਾਹਿਬ ਕਾ ਭਰਵਾਸਾ ॥੧॥ ਅਪੁਨੇ ਸਤਿਗੁਰ ਕੈ ਬਲਿਹਾਰੈ ॥ ਆਗੈ ਸੁਖੁ ਪਾਛੈ ਸੁਖ ਸਹਜਾ ਘਰਿ ਆਨੰਦੁ ਹਮਾਰੈ ॥ ਰਹਾਉ ॥ ਅੰਤਰਜਾਮੀ ਕਰਣੈਹਾਰਾ ਸੋਈ ਖਸਮੁ ਹਮਾਰਾ ॥ ਨਿਰਭਉ ਭਏ ਗੁਰ ਚਰਣੀ ਲਾਗੇ ਇਕ ਰਾਮ ਨਾਮ ਆਧਾਰਾ ॥੨॥ ਸਫਲ ਦਰਸਨੁ ਅਕਾਲ ਮੂਰਤਿ ਪ੍ਰਭੁ ਹੈ ਭੀ ਹੋਵਨਹਾਰਾ ॥ ਕੰਠਿ ਲਗਾਇ ਅਪੁਨੇ ਜਨ ਰਾਖੇ ਅਪੁਨੀ ਪ੍ਰੀਤਿ ਪਿਆਰਾ ॥੩॥ ਵਡੀ ਵਡਿਆਈ ਅਚਰਜ ਸੋਭਾ ਕਾਰਜੁ ਆਇਆ ਰਾਸੇ ॥ ਨਾਨਕ ਕਉ ਗੁਰੁ ਪੂਰਾ ਭੇਟਿਓ ਸਗਲੇ ਦੂਖ ਬਿਨਾਸੇ ॥੪॥੫॥
ਅਰਥ: ਹੇ ਭਾਈ! ਵੱਡੀ ਕਿਸਮਤਿ ਨਾਲ ਮੈਨੂੰ ਪੂਰਾ ਗੁਰੂ ਮਿਲ ਪਿਆ ਹੈ, ਮੇਰੇ ਮਨ ਵਿਚ ਆਤਮਕ ਜੀਵਨ ਦੀ ਸੂਝ ਪੈਦਾ ਹੋ ਗਈ ਹੈ। ਹੁਣ ਮੈਨੂੰ ਆਪਣੇ ਮਾਲਕ ਦਾ ਸਹਾਰਾ ਹੋ ਗਿਆ ਹੈ, ਕੋਈ ਉਸ ਮਾਲਕ ਦੀ ਬਰਾਬਰੀ ਨਹੀਂ ਕਰ ਸਕਦਾ।੧। ਹੇ ਭਾਈ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ, (ਗੁਰੂ ਦੀ ਕਿਰਪਾ ਨਾਲ) ਮੇਰੇ ਹਿਰਦੇ-ਘਰ ਵਿਚ ਆਨੰਦ ਬਣਿਆ ਰਹਿੰਦਾ ਹੈ, ਇਸ ਲੋਕ ਵਿਚ ਭੀ ਆਤਮਕ ਅਡੋਲਤਾ ਦਾ ਸੁਖ ਮੈਨੂੰ ਪ੍ਰਾਪਤ ਹੋ ਗਿਆ ਹੈ, ਤੇ, ਪਰਲੋਕ ਵਿਚ ਭੀ ਇਹ ਸੁਖ ਟਿਕਿਆ ਰਹਿਣ ਵਾਲਾ ਹੈ।ਰਹਾਉ। ਹੇ ਭਾਈ! ਜਦੋਂ ਦਾ ਮੈਂ ਗੁਰੂ ਦੀ ਚਰਨੀਂ ਲੱਗਾ ਹਾਂ, ਮੈਨੂੰ ਪਰਮਾਤਮਾ ਦੇ ਨਾਮ ਦਾ ਆਸਰਾ ਹੋ ਗਿਆ ਹੈ, ਕੋਈ ਡਰ ਮੈਨੂੰ ਹੁਣ ਪੋਹ ਨਹੀਂ ਸਕਦਾ (ਮੈਨੂੰ ਨਿਸ਼ਚਾ ਹੋ ਗਿਆ ਹੈ ਕਿ ਜੇਹੜਾ) ਸਿਰਜਣਹਾਰ ਸਭ ਦੇ ਦਿਲ ਦੀ ਜਾਣਨ ਵਾਲਾ ਹੈ ਉਹੀ ਮੇਰੇ ਸਿਰ ਉਤੇ ਰਾਖਾ ਹੈ।੨।(ਹੇ ਭਾਈ! ਗੁਰੂ ਦੀ ਕਿਰਪਾ ਨਾਲ ਮੈਨੂੰ ਯਕੀਨ ਬਣ ਗਿਆ ਹੈ ਕਿ) ਜਿਸ ਪਰਮਾਤਮਾ ਦਾ ਦਰਸ਼ਨ ਮਨੁੱਖਾ ਜਨਮ ਦਾ ਫਲ ਦੇਣ ਵਾਲਾ ਹੈ, ਜਿਸ ਪਰਮਾਤਮਾ ਦੀ ਹਸਤੀ ਮੌਤ ਤੋਂ ਰਹਿਤ ਹੈ, ਉਹ ਇਸ ਵੇਲੇ ਭੀ (ਮੇਰੇ ਸਿਰ ਉਤੇ) ਮੌਜੂਦ ਹੈ, ਤੇ, ਸਦਾ ਕਾਇਮ ਰਹਿਣ ਵਾਲਾ ਹੈ। ਉਹ ਪ੍ਰਭੂ ਆਪਣੀ ਪ੍ਰੀਤਿ ਦੀ ਆਪਣੇ ਪਿਆਰ ਦੀ ਦਾਤਿ ਦੇ ਕੇ ਆਪਣੇ ਸੇਵਕਾਂ ਨੂੰ ਆਪਣੇ ਗਲ ਨਾਲ ਲਾ ਕੇ ਰੱਖਦਾ ਹੈ।੩। ਹੇ ਭਾਈ! ਮੈਨੂੰ ਨਾਨਕ ਨੂੰ ਪੂਰਾ ਗੁਰੂ ਮਿਲ ਪਿਆ ਹੈ, ਮੇਰੇ ਸਾਰੇ ਦੁੱਖ ਦੂਰ ਹੋ ਗਏ ਹਨ। ਉਹ ਗੁਰੂ ਬੜੀ ਵਡਿਆਈ ਵਾਲਾ ਹੈ, ਅਚਰਜ ਸੋਭਾ ਵਾਲਾ ਹੈ, ਉਸ ਦੀ ਸਰਨ ਪਿਆਂ ਜ਼ਿੰਦਗੀ ਦਾ ਮਨੋਰਥ ਪ੍ਰਾਪਤ ਹੋ ਜਾਂਦਾ ਹੈ।੪।੫।
अंग : 609
सोरठि महला ५ ॥ गुरु पूरा भेटिओ वडभागी मनहि भइआ परगासा ॥ कोइ न पहुचनहारा दूजा अपुने साहिब का भरवासा ॥१॥ अपुने सतिगुर कै बलिहारै ॥ आगै सुखु पाछै सुख सहजा घरि आनंदु हमारै ॥ रहाउ ॥ अंतरजामी करणैहारा सोई खसमु हमारा ॥ निरभउ भए गुर चरणी लागे इक राम नाम आधारा ॥२॥ सफल दरसनु अकाल मूरति प्रभु है भी होवनहारा ॥ कंठि लगाइ अपुने जन राखे अपुनी प्रीति पिआरा ॥३॥ वडी वडिआई अचरज सोभा कारजु आइआ रासे ॥ नानक कउ गुरु पूरा भेटिओ सगले दूख बिनासे ॥४॥५॥
अर्थ: हे भाई! बड़ी किस्मत से मुझे पूरा गुरु मिल गया है, मेरे मन में आत्मिक जीवन की सूझ पैदा हो गयी है। अब मुझे अपने मालिक का सहारा हो गया है, कोई उस मालिक की बराबरी नहीं कर सकता।1। हे भाई! में अपने गुरु से कुर्बान जाता हूँ, (गुरु की कृपा से) मेरे हिर्दय-घर में आनंद बना रहता है, इस लोक में भी आत्मिक अडोलता का सुख मुझे प्राप्त हो गया है, और, परलोक में भी यह सुख सथिर रहने वाला है।रहाउ। हे भाई! जब से में गुरु की शरण आया हूँ, मुझे परमात्मा के नाम का सहारा हो गया है, कोई भय अब मुझे छु नहीं सकता (मुझे निश्चय हो गया है की जो) सिरजनहार सब के दिल की जानने वाला है वो ही मेरे सिर ऊपर रखवाला है।2। (हे भाई! गुरु की कृपा से मुझे विश्वास हो गया है कि) जिस परमात्मा का दर्शन मानव जनम को फल देने वाला है, जिस परमात्मा की हस्ती मौत से रहित है, वह उस वक्त भी (मेरे सर पर) मौजूद है, और, सदा कायम रहने वाला है। वह प्रभु अपनी प्रीति की अपने प्यार की दाति दे के अपने सेवकों को अपने गले से लगा लेता है।3। हे भाई! मुझे नानक को पूरा गुरु मिल गया है, मेरे सारे दुख दूर हो गए हैं। वह गुरु बड़ी महिमावाला है, आश्चर्य शोभा वाला है, उसकी शरण पड़ने से जिंदगी का उद्देश्य प्राप्त हो जाता है।4।5।
ਅੰਗ : 604
ਸੋਰਠਿ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਆਪੇ ਆਪਿ ਵਰਤਦਾ ਪਿਆਰਾ ਆਪੇ ਆਪਿ ਅਪਾਹੁ ॥ ਵਣਜਾਰਾ ਜਗੁ ਆਪਿ ਹੈ ਪਿਆਰਾ ਆਪੇ ਸਾਚਾ ਸਾਹੁ ॥ ਆਪੇ ਵਣਜੁ ਵਾਪਾਰੀਆ ਪਿਆਰਾ ਆਪੇ ਸਚੁ ਵੇਸਾਹੁ ॥੧॥ ਜਪਿ ਮਨ ਹਰਿ ਹਰਿ ਨਾਮੁ ਸਲਾਹ ॥ ਗੁਰ ਕਿਰਪਾ ਤੇ ਪਾਈਐ ਪਿਆਰਾ ਅੰਮ੍ਰਿਤੁ ਅਗਮ ਅਥਾਹ ॥ ਰਹਾਉ ॥ ਆਪੇ ਸੁਣਿ ਸਭ ਵੇਖਦਾ ਪਿਆਰਾ ਮੁਖਿ ਬੋਲੇ ਆਪਿ ਮੁਹਾਹੁ ॥ ਆਪੇ ਉਝੜਿ ਪਾਇਦਾ ਪਿਆਰਾ ਆਪਿ ਵਿਖਾਲੇ ਰਾਹੁ ॥ ਆਪੇ ਹੀ ਸਭੁ ਆਪਿ ਹੈ ਪਿਆਰਾ ਆਪੇ ਵੇਪਰਵਾਹੁ ॥੨॥ ਆਪੇ ਆਪਿ ਉਪਾਇਦਾ ਪਿਆਰਾ ਸਿਰਿ ਆਪੇ ਧੰਧੜੈ ਲਾਹੁ ॥ ਆਪਿ ਕਰਾਏ ਸਾਖਤੀ ਪਿਆਰਾ ਆਪਿ ਮਾਰੇ ਮਰਿ ਜਾਹੁ ॥ ਆਪੇ ਪਤਣੁ ਪਾਤਣੀ ਪਿਆਰਾ ਆਪੇ ਪਾਰਿ ਲੰਘਾਹੁ ॥੩॥ ਆਪੇ ਸਾਗਰੁ ਬੋਹਿਥਾ ਪਿਆਰਾ ਗੁਰੁ ਖੇਵਟੁ ਆਪਿ ਚਲਾਹੁ ॥ ਆਪੇ ਹੀ ਚੜਿ ਲੰਘਦਾ ਪਿਆਰਾ ਕਰਿ ਚੋਜ ਵੇਖੈ ਪਾਤਿਸਾਹੁ ॥ ਆਪੇ ਆਪਿ ਦਇਆਲੁ ਹੈ ਪਿਆਰਾ ਜਨ ਨਾਨਕ ਬਖਸਿ ਮਿਲਾਹੁ ॥੪॥੧॥
ਅਰਥ: ਹੇ (ਮੇਰੇ) ਮਨ! ਸਦਾ ਪਰਮਾਤਮਾ ਦਾ ਨਾਮ ਸਿਮਰਿਆ ਕਰ, ਸਿਫ਼ਤਿ-ਸਾਲਾਹ ਕਰਿਆ ਕਰ। (ਹੇ ਭਾਈ!) ਗੁਰੂ ਦੀ ਮੇਹਰ ਨਾਲ ਹੀ ਉਹ ਪਿਆਰਾ ਪ੍ਰਭੂ ਮਿਲ ਸਕਦਾ ਹੈ, ਜੋ ਆਤਮਕ ਜੀਵਨ ਦੇਣ ਵਾਲਾ ਹੈ, ਜੋ ਅਪਹੁੰਚ ਹੈ, ਤੇ, ਜੋ ਬਹੁਤ ਡੂੰਘਾ ਹੈ। ਰਹਾਉ। ਹੇ ਭਾਈ! ਪ੍ਰਭੂ ਆਪ ਹੀ ਹਰ ਥਾਂ ਮੌਜੂਦ ਹੈ (ਵਿਆਪਕ ਹੁੰਦਿਆਂ ਭੀ) ਪ੍ਰਭੂ ਆਪ ਹੀ ਨਿਰਲੇਪ (ਭੀ) ਹੈ। ਜਗਤ-ਵਣਜਾਰਾ ਪ੍ਰਭੂ ਆਪ ਹੀ ਹੈ (ਜਗਤ-ਵਣਜਾਰੇ ਨੂੰ ਰਾਸਿ-ਪੂੰਜੀ ਦੇਣ ਵਾਲਾ ਭੀ) ਸਦਾ ਕਾਇਮ ਰਹਿਣ ਵਾਲਾ ਪ੍ਰਭੂ ਆਪ ਹੀ ਸ਼ਾਹੂਕਾਰ ਹੈ। ਪ੍ਰਭੂ ਆਪ ਹੀ ਵਣਜ ਹੈ, ਆਪ ਹੀ ਵਪਾਰ ਕਰਨ ਵਾਲਾ ਹੈ, ਆਪ ਸਦਾ-ਥਿਰ ਰਹਿਣ ਵਾਲਾ ਸਰਮਾਇਆ ਹੈ।1। ਹੇ ਭਾਈ! ਪ੍ਰਭੂ ਆਪ ਹੀ (ਜੀਵਾਂ ਦੀਆਂ ਅਰਦਾਸਾਂ) ਸੁਣ ਕੇ ਸਭ ਦੀ ਸੰਭਾਲ ਕਰਦਾ ਹੈ, ਆਪ ਹੀ ਮੂੰਹੋਂ (ਜੀਵਾਂ ਨੂੰ ਢਾਰਸ ਦੇਣ ਲਈ) ਮਿੱਠਾ ਬੋਲ ਬੋਲਦਾ ਹੈ। ਪਿਆਰਾ ਪ੍ਰਭੂ ਆਪ ਹੀ (ਜੀਵਾਂ ਨੂੰ) ਕੁਰਾਹੇ ਪਾ ਦੇਂਦਾ ਹੈ, ਆਪ ਹੀ (ਜ਼ਿੰਦਗੀ ਦਾ ਸਹੀ) ਰਸਤਾ ਵਿਖਾਂਦਾ ਹੈ। ਹੇ ਭਾਈ! ਹਰ ਥਾਂ ਪ੍ਰਭੂ ਆਪ ਹੀ ਆਪ ਹੈ, (ਇਤਨੇ ਖਲਜਗਨ ਦਾ ਮਾਲਕ ਹੁੰਦਾ ਹੋਇਆ) ਪ੍ਰਭੂ ਬੇ-ਪਰਵਾਹ ਰਹਿੰਦਾ ਹੈ।2। ਹੇ ਭਾਈ! ਪ੍ਰਭੂ ਆਪ ਹੀ (ਸਭ ਜੀਵਾਂ ਨੂੰ) ਪੈਦਾ ਕਰਦਾ ਹੈ, ਆਪ ਹੀ ਹਰੇਕ ਜੀਵ ਨੂੰ ਮਾਇਆ ਦੇ ਆਹਰ ਵਿਚ ਲਾਈ ਰੱਖਦਾ ਹੈ, ਪ੍ਰਭੂ ਆਪ ਹੀ (ਜੀਵਾਂ ਦੀ) ਬਣਤਰ ਬਣਾਂਦਾ ਹੈ, ਆਪ ਹੀ ਮਾਰਦਾ ਹੈ, (ਤਾਂ ਉਸ ਦਾ ਪੈਦਾ ਕੀਤਾ ਜੀਵ) ਮਰ ਜਾਂਦਾ ਹੈ। ਪ੍ਰਭੂ ਆਪ ਹੀ (ਸੰਸਾਰ-ਨਦੀ ਉਤੇ) ਪੱਤਣ ਹੈ, ਆਪ ਹੀ ਮਲਾਹ ਹੈ, ਆਪ ਹੀ (ਜੀਵਾਂ ਨੂੰ) ਪਾਰ ਲੰਘਾਂਦਾ ਹੈ।3। ਹੇ ਭਾਈ! ਪ੍ਰਭੂ ਆਪ ਹੀ (ਸੰਸਾਰ-) ਸਮੁੰਦਰ ਹੈ, ਆਪ ਹੀ ਜਹਾਜ਼ ਹੈ, ਆਪ ਹੀ ਗੁਰੂ-ਮਲਾਹ ਹੋ ਕੇ ਜਹਾਜ਼ ਨੂੰ ਚਲਾਂਦਾ ਹੈ। ਪ੍ਰਭੂ ਆਪ ਹੀ (ਜਹਾਜ਼ ਵਿਚ) ਚੜ੍ਹ ਕੇ ਪਾਰ ਲੰਘਦਾ ਹੈ। ਪ੍ਰਭੂ-ਪਾਤਿਸ਼ਾਹ ਕੌਤਕ-ਤਮਾਸ਼ੇ ਕਰ ਕੇ ਆਪ ਹੀ (ਇਤਨਾ ਤਮਾਸ਼ਿਆਂ ਨੂੰ) ਵੇਖ ਰਿਹਾ ਹੈ। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! (ਆਖ—) ਪ੍ਰਭੂ ਆਪ ਹੀ (ਸਦਾ) ਦਇਆ ਦਾ ਸੋਮਾ ਹੈ, ਆਪ ਹੀ ਬਖ਼ਸ਼ਸ਼ ਕਰ ਕੇ (ਆਪਣੇ ਪੈਦਾ ਕੀਤੇ ਜੀਵਾਂ ਨੂੰ ਆਪਣੇ ਨਾਲ) ਮਿਲਾ ਲੈਂਦਾ ਹੈ।4।1।
अंग : 604
सोरठि महला ४ घरु १ ੴ सतिगुर प्रसादि ॥ आपे आपि वरतदा पिआरा आपे आपि अपाहु ॥ वणजारा जगु आपि है पिआरा आपे साचा साहु ॥ आपे वणजु वापारीआ पिआरा आपे सचु वेसाहु ॥१॥ जपि मन हरि हरि नामु सलाह ॥ गुर किरपा ते पाईऐ पिआरा अंम्रितु अगम अथाह ॥ रहाउ ॥ आपे सुणि सभ वेखदा पिआरा मुखि बोले आपि मुहाहु ॥ आपे उझड़ि पाइदा पिआरा आपि विखाले राहु ॥ आपे ही सभु आपि है पिआरा आपे वेपरवाहु ॥२॥ आपे आपि उपाइदा पिआरा सिरि आपे धंधड़ै लाहु ॥ आपि कराए साखती पिआरा आपि मारे मरि जाहु ॥ आपे पतणु पातणी पिआरा आपे पारि लंघाहु ॥३॥ आपे सागरु बोहिथा पिआरा गुरु खेवटु आपि चलाहु ॥ आपे ही चड़ि लंघदा पिआरा करि चोज वेखै पातिसाहु ॥ आपे आपि दइआलु है पिआरा जन नानक बखसि मिलाहु ॥४॥१॥
अर्थ: हे (मेरे) मन ! सदा परमात्मा का नाम सुमिरन कर, सिफ़त-सालाह करा कर । (हे भाई !) गुरु की कृपा के साथ ही वह प्यारा भगवान मिल सकता है, जो आत्मिक जीवन देने वाला है, जो अपहुँच है, और, जो बहुत गहरा है ।रहाउ । हे भाई ! भगवान आप ही हर जगह मौजूद है (व्यापक होते हुए भी) भगवान आप ही निरलेप (भी) है । जगत-वणजारा भगवान आप ही है (जगत-बंजारे को रासि-पूँजी देने वाला भी) सदा कायम रहने वाला भगवान आप ही साहूकार है । भगवान आप ही वणज है, आप ही व्यापार करने वाला है, आप सदा-थिर रहने वाला सरमाया है ।1 । हे भाई ! भगवान आप ही (जीवों की अरदास) सुन के सब की संभाल करता है, आप ही मुक्ख से (जीवों को ढाढस देने के लिए) मीठा बोल बोलता है । प्यारा भगवान आप ही (जीवों को) कुराहे ड़ाल देता है, आप ही (जिंदगी का सही) मार्ग दिखाता है । हे भाई ! हर जगह भगवान आप ही आप है, (इतने खलजगन का स्वामी होता हुआ) भगवान बे-परवाह रहता है ।2 । हे भाई ! भगवान आप ही (सब जीवों को) पैदा करता है, आप ही हरेक जीव को माया के आहर में लगाए रखता है, भगवान आप ही (जीवों की) बणतर बनाता है, आप ही मारता है, (तो उस का पैदा किया जीव) मर जाता है । भगवान आप ही (संसार-नदी पर) पतण है, आप ही मलाह है, आप ही (जीवों को) पार निकालता है ।3 । हे भाई ! भगवान आप ही (संसार-) समुंद्र है, आप ही जहाज है, आप ही गुरु-मलाह हो के जहाज को चलाता है । भगवान आप ही (जहाज में) चड़ के पार निकलता है । भगवान-पातिशाह कौतक-तमाशे कर के आप ही (इतना तमाशों को) देख रहा है । गुरु नानक जी कहते हैं, हे नानक ! (बोल-) भगवान आप ही (सदा) दया का सोमा है, आप ही बख्शश कर के (अपने पैदा किये जीवों को अपने साथ) मिला लेता है ।4 ।1 ।
ਅੱਜ 18 ਨਵੰਬਰ ਖ਼ਾਲਸਾ ਪੰਥ ਦੇ ਸਿਰਜਣਹਾਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 308ਵਾਂ ਜੋਤੀ ਜੋਤ ਦਿਵਸ ਹੈ। ਗੁਰੂ ਗੋਬਿੰਦ ਸਿੰਘ ਜੀ 1708 ਚ ਹਜ਼ੂਰ ਸਾਹਿਬ, ਨਾਂਦੇੜ ਦੀ ਧਰਤੀ ਉੱਤੇ ਜੋਤੀ ਜੋਤ ਸਮਾਏ ਸਨ। ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਦਸਮੇਸ਼ ਪਿਤਾ ਜੀ ਦਾ ਜੋਤੀ ਜੋਤ ਪੁਰਬ ਸ਼ਰਧਾਪੂਰਵਕ ਮਨਾਇਆ ਜਾ ਰਿਹਾ ਹੈ। ਇਤਿਹਾਸ ਮੁਤਾਬਿਕ ਪੰਜ ਅਕਤੂਬਰ, 1708 ਦੇ ਦਿਨ ਦਸਮੇਸ਼ ਪਿਤਾ ਨੇ ਬੰਦਾ ਸਿੰਘ ਨੂੰ ਥਾਪੜਾ ਦੇ ਕੇ ਨਾਂਦੇੜ ਤੋਂ ਪੰਜਾਬ ਵੱਲ ਤੋਰਿਆ ਅਤੇ ਉਸੇ ਸ਼ਾਮ ਜਮਸ਼ੇਦ ਖਾਂ ਨਾਂ ਦੇ ਪਠਾਣ ਨੇ ਤੰਬੂ ਵਿੱਚ ਸੁੱਤੇ ਹੋਏ ਗੁਰੂ ਸਾਹਿਬ ਉੱਤੇ ਕਟਾਰ ਨਾਲ ਵਾਰ ਕਰ ਦਿੱਤਾ ਸੀ। ਭਾਵੇਂ ਗੁਰੂ ਸਾਹਿਬ ਨੇ ਪਰਤਵਾਂ ਵਾਰ ਕਰ ਕੇ ਜਮਸ਼ੇਦ ਖ਼ਾਨ ਨੂੰ ਥਾਏਂ ਮਾਰ ਦਿੱਤਾ ਪਰ ਜ਼ਖਮ ਡੂੰਘਾ ਹੋ ਗਿਆ ਸੀ। ਜ਼ਖ਼ਮਾਂ ਦੀ ਮਲ੍ਹਮ ਪੱਟੀ ਵੀ ਕੀਤੀ ਪਰ ਉਹ ਵਧਦੇ ਗਏ। ਇਸੇ ਸਮੇਂ ਦੌਰਾਨ ਗੁਰੂ ਸਾਹਿਬ ਨੇ ਹਜ਼ੂਰ ਸਾਹਿਬ ਦੀ ਧਰਤੀ ਉੱਤੇ ਸੰਪੂਰਨ ਗ੍ਰੰਥ ਸਾਹਿਬ ਦੀ ਬੀੜ ਨੂੰ ਜੁੱਗੋ ਜੁੱਗ ਅਟੱਲ ਗੁਰੂ ਮੰਨਣ ਦਾ ਸਮੂਹ ਸਿੱਖਾਂ ਨੂੰ ਆਦੇਸ਼ ਦਿੱਤਾ। ਗੁਰੂ ਪਾਤਸ਼ਾਹ ਨੇ ਫ਼ਰਮਾਇਆ ਕਿ ਅੱਜ ਤੋਂ ਸਿੱਖਾਂ ਦਾ ਕੋਈ ਵੀ ਦੇਹਧਾਰੀ ਗੁਰੂ ਨਹੀਂ ਹੋਵੇਗਾ, ਦਸਾਂ ਗੁਰੂਆਂ ਦੀ ਰਚੀ ਬਾਣੀ ਦਾ ਰੂਪ ਗੁਰੂ ਗ੍ਰੰਥ ਸਾਹਿਬ ਹੀ ਸਿੱਖਾਂ ਦੇ ਸ਼ਬਦ ਗੁਰੂ ਵਜੋਂ ਅਮਰ ਹੋਣਗੇ। ਉਸ ਤੋਂ ਕੁੱਝ ਦਿਨ ਬਾਅਦ ਨਾਂਦੇੜ ਦੀ ਧਰਤੀ ਉੱਤੇ ਹੀ ਗੁਰੂ ਸਾਹਿਬ ਜੋਤੀ ਜੋਤ ਸਮਾ ਗਏ।ਆਪ ਜੀ ਦਾ ਅੰਤਿਮ ਸਸਕਾਰ ਗੋਦਾਵਰੀ ਦਰਿਆ ਦੇ ਕੰਢੇ ਕੀਤਾ ਗਿਆ। ਨਾਂਦੇੜ ਦੀ ਧਰਤੀ ਤੇ ਸੁਸ਼ੋਭਿਤ ਤਖ਼ਤ ਸ੍ਰੀ ਹਜ਼ੂਰ ਸਾਹਿਬ ਸਿੱਖ ਕੌਮ ਦੇ ਪੰਜ ਤਖ਼ਤਾਂ ਚੋਂ ਇੱਕ ਤਖ਼ਤ ਵਜੋਂ ਦੁਨੀਆ ਭਰ ਵਿੱਚ ਪ੍ਰਸਿੱਧ ਨੇ। ਕਲਗ਼ੀਧਰ ਪਿਤਾ ਦੀ ਸ਼ਖ਼ਸੀਅਤ ਤੇ ਨਜ਼ਰ ਮਾਰੀਏ ਤਾਂ ਆਪ ਜੀ ਮਹਾਨ ਵਿਦਵਾਨ, ਮਹਾਨ ਲੇਖਕ, ਮਹਾਨ ਕਵੀ, ਮਨੋਵਿਗਿਆਨੀ, ਸੰਤ-ਸਿਪਾਹੀ, ਕੌਮ ਦੇ ਉਸਰੱਈਏ, ਦੀਨ-ਦੁਖੀ ਦੀ ਬਾਂਹ ਫੜਨ ਵਾਲੇ ਮਹਾਨ ਇਨਕਲਾਬੀ ਗੁਰੂ ਹੋਏ ਹਨ। ਗੁਰੂ ਸਾਹਿਬ ਨੂੰ ਚਿੱਟਿਆਂ ਬਾਜ਼ਾਂ ਵਾਲੇ, ਕਲਗ਼ੀਆਂ ਵਾਲੇ ਜਾਂ ਨੀਲੇ ਘੋੜੇ ਦਾ ਸ਼ਾਹ ਅਸਵਾਰ ਸਮੇਤ ਹੋਰ ਕਈ ਨਾਵਾਂ ਨਾਲ ਪੁਕਾਰਿਆ ਜਾਂਦਾ ਹੈ ਕਿਉਂਕਿ ਗੁਰੂ ਜੀ ਨੇ ਸਮੇਂ ਦੀ ਹਕੂਮਤ ਨੂੰ ਵੰਗਾਰਨ ਲਈ ਬਾਜ਼, ਘੋੜਾ ਅਤੇ ਕਲਗ਼ੀ ਗ੍ਰਹਿਣ ਕੀਤੇ ਸਨ। ਗੁਰੂ ਗੋਬਿੰਦ ਸਿੰਘ ਜੀ ਨੇ ਸਿਰਫ਼ ਰਾਜਸੀ ਇਨਕਲਾਬ ਦੀ ਹੀ ਗੱਲ ਨਹੀਂ ਕੀਤੀ ਸਗੋਂ ਲੋਕਾਂ ਦੀ ਆਤਮਾ ਨੂੰ ਵੀ ਅਧਿਆਤਮਿਕਤਾ ਦੇ ਰਾਹ ’ਤੇ ਚਲਾ ਕੇ ਆਪਣੇ ਮਨੋਬਲ ਨੂੰ ਉੱਚਾ ਚੁੱਕਣ ਅਤੇ ਆਪਣੇ ਆਚਰਨ ਨੂੰ ਸ਼ੁੱਧ ਰੱਖਣ ’ਤੇ ਵੀ ਜ਼ੋਰ ਦਿੱਤਾ ਤਾਂ ਜੋ ਕਿਤੇ ਗੱਦੀਆਂ ਦੇ ਮਾਲਕ ਬਣ ਕੇ ਇਹ ਲੋਕ ਵੀ ਡੋਲ ਨਾ ਜਾਣ ਇਸੇ ਕਰ ਕੇ ‘ਬਾਣੀ’ ਅਤੇ ‘ਬਾਣੇ’ ਦਾ ਸੰਕਲਪ ਗੁਰੂ ਸਾਹਿਬ ਜੀ ਦੀ ਮਨੋਵਿਗਿਆਨਕ ਸੂਝ ਦਾ ਪ੍ਰਤੀਕ ਹੈ। ਗੁਰੂ ਜੀ ਦੀ ਲਾਸਾਨੀ ਸ਼ਖ਼ਸੀਅਤ ਨੂੰ SIKHNAMA APP ਵੀ ਸ਼ਰਧਾਂਜਲੀ ਭੇਂਟ ਕਰਦਾ ਹੈ

