अमृत ​​वेले का हुक्मनामा – 24 मई 2026

अंग : 730
सूही महला १ ॥ कउण तराजी कवणु तुला तेरा कवणु सराफु बुलावा ॥ कउणु गुरू कै पहि दीखिआ लेवा कै पहि मुलु करावा ॥१॥ मेरे लाल जीउ तेरा अंतु न जाणा ॥ तूं जलि थलि महीअलि भरिपुरि लीणा तूं आपे सरब समाणा ॥१॥ रहाउ ॥ मनु ताराजी चितु तुला तेरी सेव सराफु कमावा ॥ घट ही भीतरि सो सहु तोली इन बिधि चितु रहावा ॥२॥ आपे कंडा तोलु तराजी आपे तोलणहारा ॥ आपे देखै आपे बूझै आपे है वणजारा ॥३॥ अंधुला नीच जाति परदेसी खिनु आवै तिलु जावै ॥ ता की संगति नानकु रहदा किउ करि मूड़ा पावै ॥४॥२॥९॥
अर्थ: ਹੇ ਪ੍ਰਭੂ! ਕੋਈ ਐਸੀ ਤੱਕੜੀ ਨਹੀਂ ਕੋਈ ਐਸਾ ਵੱਟਾ ਨਹੀਂ (ਜੋ ਤੇਰੇ ਗੁਣਾਂ ਦਾ ਅੰਦਾਜ਼ਾ ਲਾ ਸਕਣ), ਕੋਈ ਐਸਾ ਸਰਾਫ਼ ਨਹੀਂ ਜਿਸ ਨੂੰ ਮੈਂ (ਤੇਰੇ ਗੁਣਾਂ ਦਾ ਅੰਦਾਜ਼ਾ ਲਾਣ ਵਾਸਤੇ) ਸੱਦ ਸਕਾਂ। ਮੈਨੂੰ ਕੋਈ ਐਸਾ ਉਸਤਾਦ ਨਹੀਂ ਦਿੱਸਦਾ ਜਿਸ ਪਾਸੋਂ ਮੈਂ ਤੇਰਾ ਮੁੱਲ ਪਵਾ ਸਕਾਂ ਜਾਂ ਮੁੱਲ ਪਾਣ ਦੀ ਜਾਚ ਸਿੱਖ ਸਕਾਂ ॥੧॥ ਹੇ ਮੇਰੇ ਸੋਹਣੇ ਪ੍ਰਭੂ ਜੀ! ਮੈਂ ਤੇਰੇ ਗੁਣਾਂ ਦਾ ਅੰਤ ਨਹੀਂ ਜਾਣ ਸਕਦਾ (ਮੈਨੂੰ ਇਹ ਸਮਝ ਨਹੀਂ ਆ ਸਕਦੀ ਕਿ ਤੇਰੇ ਵਿਚ ਕਿਤਨੀਆਂ ਕੁ ਸਿਫ਼ਤਾਂ ਹਨ)। ਤੂੰ ਪਾਣੀ ਵਿਚ ਭਰਪੂਰ ਹੈਂ, ਤੂੰ ਧਰਤੀ ਦੇ ਅੰਦਰ ਵਿਆਪਕ ਹੈਂ, ਤੂੰ ਆਕਾਸ਼ ਵਿਚ ਹਰ ਥਾਂ ਮੌਜੂਦ ਹੈਂ,ਤੂੰ ਆਪ ਹੀ ਸਭ ਜੀਵਾਂ ਵਿਚ ਸਭ ਥਾਵਾਂ ਵਿਚ ਸਮਾਇਆ ਹੋਇਆ ਹੈਂ ॥੧॥ ਰਹਾਉ ॥ ਹੇ ਪ੍ਰਭੂ! ਜੇ ਮੇਰਾ ਮਨ ਤੱਕੜੀ ਬਣ ਜਾਏ, ਜੇ ਮੇਰਾ ਚਿੱਤ ਤੋਲਣ ਵਾਲਾ ਵੱਟਾ ਬਣ ਜਾਏ, ਜੇ ਮੈਂ ਤੇਰੀ ਸੇਵਾ ਕਰ ਸਕਾਂ, ਤੇਰਾ ਸਿਮਰਨ ਕਰ ਸਕਾਂ (ਜੇ ਇਹ ਸੇਵਾ-ਸਿਮਰਨ ਮੇਰੇ ਵਾਸਤੇ) ਸਰਾਫ਼ ਬਣ ਜਾਏ, (ਤੇਰੇ ਗੁਣਾਂ ਦਾ ਮੈਂ ਅੰਤ ਤਾਂ ਨਹੀਂ ਪਾ ਸਕਾਂਗਾ,ਪਰ) ਇਹਨਾਂ ਤਰੀਕਿਆਂ ਨਾਲ ਮੈਂ ਆਪਣੇ ਚਿੱਤ ਨੂੰ ਤੇਰੇ ਚਰਨਾਂ ਵਿਚ ਟਿਕਾ ਕੇ ਰੱਖ ਸਕਾਂਗਾ। (ਹੇ ਭਾਈ!) ਮੈਂ ਆਪਣੇ ਹਿਰਦੇ ਵਿਚ ਹੀ ਉਸ ਖਸਮ-ਪ੍ਰਭੂ ਨੂੰ ਬੈਠਾ ਜਾਚ ਸਕਾਂਗਾ ॥੨॥ (ਹੇ ਭਾਈ! ਪ੍ਰਭੂ ਹਰੇਕ ਥਾਂ ਵਿਆਪਕ ਹੈ,ਆਪਣੀ ਵਡਿਆਈ ਭੀ ਉਹ ਆਪ ਹੀ ਜਾਣਦਾ ਹੈ ਤੇ ਜਾਚ ਸਕਦਾ ਹੈ ਉਹ) ਆਪ ਹੀ ਤੱਕੜੀ ਹੈ, ਤੱਕੜੀ ਦਾ ਵੱਟਾ ਹੈ, ਤੱਕੜੀ ਦੀ ਬੋਦੀ ਹੈ, ਉਹ ਆਪ ਹੀ (ਆਪਣੇ ਗੁਣਾਂ ਨੂੰ) ਤੋਲਣ ਵਾਲਾ ਹੈ। ਉਹ ਆਪ ਹੀ ਸਭ ਜੀਵਾਂ ਦੀ ਸੰਭਾਲ ਕਰਦਾ ਹੈ, ਆਪ ਹੀ ਸਭ ਦੇ ਦਿਲਾਂ ਦੀ ਸਮਝਦਾ ਹੈ, ਆਪ ਹੀ ਜੀਵ-ਰੂਪ ਹੋ ਕੇ ਜਗਤ ਵਿਚ (ਨਾਮ) ਵਣਜ ਕਰ ਰਿਹਾ ਹੈ ॥੩॥ ਜੋ (ਮਨ ਮਾਇਆ ਦੇ ਮੋਹ ਵਿਚ) ਅੰਨ੍ਹਾ ਹੋਇਆ ਪਿਆ ਹੈ ਜੋ (ਜਨਮਾਂ ਜਨਮਾਂਤਰਾਂ ਦੇ ਵਿਕਾਰਾਂ ਦੀ ਮੈਲ ਨਾਲ) ਨੀਵੀਂ ਜਾਤਿ ਦਾ ਬਣਿਆ ਹੋਇਆ ਹੈ, ਜੋ ਸਦਾ ਭਟਕਦਾ ਰਹਿੰਦਾ ਹੈ, ਰਤਾ ਮਾਤ੍ਰ ਭੀ ਕਿਤੇ ਇਕ ਥਾਂ ਟਿਕ ਨਹੀਂ ਸਕਦਾ ਨਾਨਕ ਦੀ ਸੰਗਤਿ ਸਦਾ ਉਸ ਮਨ ਨਾਲ ਹੈ, ਜਿਸ ਕਰ ਕੇ ਅੰਞਾਣ ਨਾਨਕ ਪਰਮਾਤਮਾ ਦੇ ਗੁਣਾਂ ਦੀ ਕਦਰ ਨਹੀਂ ਪਾ ਸਕਦਾ ॥੪॥੨॥੯॥


Related Posts

Leave a Reply

Your email address will not be published. Required fields are marked *

Begin typing your search term above and press enter to search. Press ESC to cancel.

Back To Top