ਸੰਧਿਆ ਵੇਲੇ ਦਾ ਹੁਕਮਨਾਮਾ – 24 ਜੂਨ 2024
ਅੰਗ : 633
ਸੋਰਠਿ ਮਹਲਾ ੯ ॥
ਇਹ ਜਗਿ ਮੀਤੁ ਨ ਦੇਖਿਓ ਕੋਈ ॥ ਸਗਲ ਜਗਤੁ ਅਪਨੈ ਸੁਖਿ ਲਾਗਿਓ ਦੁਖ ਮੈ ਸੰਗਿ ਨ ਹੋਈ ॥੧॥ ਰਹਾਉ ॥ ਦਾਰਾ ਮੀਤ ਪੂਤ ਸਨਬੰਧੀ ਸਗਰੇ ਧਨ ਸਿਉ ਲਾਗੇ ॥ ਜਬ ਹੀ ਨਿਰਧਨ ਦੇਖਿਓ ਨਰ ਕਉ ਸੰਗੁ ਛਾਡਿ ਸਭ ਭਾਗੇ ॥੧॥ ਕਹਂਉ ਕਹਾ ਯਿਆ ਮਨ ਬਉਰੇ ਕਉ ਇਨ ਸਿਉ ਨੇਹੁ ਲਗਾਇਓ ॥ ਦੀਨਾ ਨਾਥ ਸਕਲ ਭੈ ਭੰਜਨ ਜਸੁ ਤਾ ਕੋ ਬਿਸਰਾਇਓ ॥੨॥ ਸੁਆਨ ਪੂਛ ਜਿਉ ਭਇਓ ਨ ਸੂਧਉ ਬਹੁਤੁ ਜਤਨੁ ਮੈ ਕੀਨਉ ॥ ਨਾਨਕ ਲਾਜ ਬਿਰਦ ਕੀ ਰਾਖਹੁ ਨਾਮੁ ਤੁਹਾਰਉ ਲੀਨਉ ॥੩॥੯॥
ਅਰਥ: ਹੇ ਭਾਈ! ਇਸ ਜਗਤ ਵਿਚ ਕੋਈ (ਤੋੜ ਸਾਥ ਨਿਬਾਹੁਣ ਵਾਲਾ) ਮਿੱਤਰ (ਮੈਂ) ਨਹੀਂ ਵੇਖਿਆ। ਸਾਰਾ ਸੰਸਾਰ ਆਪਣੇ ਸੁਖ ਵਿਚ ਹੀ ਜੁੱਟਾ ਪਿਆ ਹੈ। ਦੁੱਖ ਵਿਚ (ਕੋਈ ਕਿਸੇ ਦੇ) ਨਾਲ (ਸਾਥੀ) ਨਹੀਂ ਬਣਦਾ।੧।ਰਹਾਉ। ਹੇ ਭਾਈ! ਇਸਤ੍ਰੀ, ਮਿੱਤਰ, ਪੁੱਤਰ, ਰਿਸ਼ਤੇਦਾਰ-ਇਹ ਸਾਰੇ ਧਨ ਨਾਲ (ਹੀ) ਪਿਆਰ ਕਰਦੇ ਹਨ। ਜਦੋਂ ਹੀ ਇਹਨਾਂ ਨੇ ਮਨੁੱਖ ਨੂੰ ਕੰਗਾਲ ਵੇਖਿਆ, (ਤਦੋਂ) ਸਾਥ ਛੱਡ ਕੇ ਨੱਸ ਜਾਂਦੇ ਹਨ।੧। ਹੇ ਭਾਈ! ਮੈਂ ਇਸ ਪਾਗਲ ਮਨ ਨੂੰ ਕੀ ਸਮਝਾਵਾਂ? (ਉਸ ਨੂੰ) ਇਹਨਾਂ (ਕੱਚੇ ਸਾਥੀਆਂ) ਨਾਲ ਪਿਆਰ ਪੈ ਗਿਆ ਹੈ। (ਉਸ ਨੇ) ਗਰੀਬਾਂ ਦਾ ਰਾਖਾ ਅਤੇ ਸਾਰੇ ਡਰਾਂ ਦਾ ਨਾਸ ਕਰਨ ਵਾਲੇ (ਪਰਮਾਤਮਾ ਦੀ) ਸਿਫ਼ਤਿ-ਸਾਲਾਹ ਦਾ ਗੁਣ ਭੁਲਾ ਦਿੱਤਾ ਹੈ।੨। ਹੇ ਭਾਈ! ਜਿਵੇਂ ਕੁੱਤੇ ਦੀ ਪੂਛ ਸਿੱਧੀ ਨਹੀਂ ਹੁੰਦੀ (ਇਸੇ ਤਰ੍ਹਾਂ ਪਰਮਾਤਮਾ ਦੀ ਯਾਦ ਪ੍ਰਤੀ ਇਸ ਮਨ ਦੀ ਬੇਪ੍ਰਵਾਹੀ ਦੂਰ ਨਹੀਂ ਹੁੰਦੀ) ਮੈਂ ਬਹੁਤ ਜਤਨ ਕੀਤਾ ਹੈ। ਨਾਨਕ! (ਆਖ—ਹੇ ਪ੍ਰਭੂ! ਮੇਰੇ ਪੰਛੀ-ਰੂਪ ਪਿਆਰੇ ਸੁਭਾਅ ਦੀ ਲਾਜ ਰੱਖ) (ਮੇਰੀ ਸਹਾਇਤਾ ਕਰ, ਤਾਂ ਹੀ) ਮੈਂ ਤੇਰਾ ਨਾਮ ਜਪ ਸਕਾਂਗਾ।੩।੯।


Waheguru Ji Mehar Karo🙏
waheguru ji 🙏
wahe guru mehar kre ji Sat shari akal ji
waheguru ji.
waheguru ji.