ਸੰਧਿਆ ਵੇਲੇ ਦਾ ਹੁਕਮਨਾਮਾ – 30 ਜੁਲਾਈ 2025
ਅੰਗ : 702
ਜੈਤਸਰੀ ਮਹਲਾ ੯ ੴ ਸਤਿਗੁਰ ਪ੍ਰਸਾਦਿ ॥ ਭੂਲਿਓ ਮਨੁ ਮਾਇਆ ਉਰਝਾਇਓ ॥ ਜੋ ਜੋ ਕਰਮ ਕੀਓ ਲਾਲਚ ਲਗਿ ਤਿਹ ਤਿਹ ਆਪੁ ਬੰਧਾਇਓ ॥੧॥ ਰਹਾਉ ॥ ਸਮਝ ਨ ਪਰੀ ਬਿਖੈ ਰਸ ਰਚਿਓ ਜਸੁ ਹਰਿ ਕੋ ਬਿਸਰਾਇਓ ॥ ਸੰਗਿ ਸੁਆਮੀ ਸੋ ਜਾਨਿਓ ਨਾਹਿਨ ਬਨੁ ਖੋਜਨ ਕਉ ਧਾਇਓ ॥੧॥ ਰਤਨੁ ਰਾਮੁ ਘਟ ਹੀ ਕੇ ਭੀਤਰਿ ਤਾ ਕੋ ਗਿਆਨੁ ਨ ਪਾਇਓ ॥ ਜਨ ਨਾਨਕ ਭਗਵੰਤ ਭਜਨ ਬਿਨੁ ਬਿਰਥਾ ਜਨਮੁ ਗਵਾਇਓ ॥੨॥੧॥
ਅਰਥ: ਹੇ ਭਾਈ! ਸਹੀ ਜੀਵਨ-ਰਾਹ) ਭੁੱਲਿਆ ਹੋਇਆ ਮਨ ਮਾਇਆ (ਦੇ ਮੋਹ ਵਿਚ) ਫਸਿਆ ਰਹਿੰਦਾ ਹੈ, (ਫਿਰ, ਇਹ) ਲਾਲਚ ਵਿਚ ਫਸ ਕੇ ਜੇਹੜਾ ਜੇਹੜਾ ਕੰਮ ਕਰਦਾ ਹੈ, ਉਹਨਾਂ ਦੀ ਰਾਹੀਂ ਆਪਣੇ ਆਪ ਨੂੰ (ਮਾਇਆ ਦੇ ਮੋਹ ਵਿਚ ਹੋਰ) ਫਸਾ ਲੈਂਦਾ ਹੈ।੧।ਰਹਾਉ। (ਹੇ ਭਾਈ! ਸਹੀ ਜੀਵਨ-ਰਾਹ ਤੋਂ ਖੁੰਝੇ ਹੋਏ ਮਨੁੱਖ ਨੂੰ) ਆਤਮਕ ਜੀਵਨ ਦੀ ਸਮਝ ਨਹੀਂ ਪੈਂਦੀ, ਵਿਸ਼ਿਆਂ ਦੇ ਸੁਆਦ ਵਿਚ ਮਸਤ ਰਹਿੰਦਾ ਹੈ, ਪਰਮਾਤਮਾ ਦੀ ਸਿਫ਼ਤਿ-ਸਾਲਾਹ ਭੁਲਾਈ ਰੱਖਦਾ ਹੈ। ਪਰਮਾਤਮਾ (ਤਾਂ ਇਸ ਦੇ) ਅੰਗ-ਸੰਗ (ਵੱਸਦਾ ਹੈ) ਉਸ ਨਾਲ ਡੂੰਘੀ ਸਾਂਝ ਨਹੀਂ ਪਾਂਦਾ, ਜੰਗਲ ਭਾਲਣ ਵਾਸਤੇ ਦੌੜ ਪੈਂਦਾ ਹੈ।੧। ਹੇ ਭਾਈ! ਰਤਨ (ਵਰਗਾ ਕੀਮਤੀ) ਹਰਿ-ਨਾਮ ਹਿਰਦੇ ਦੇ ਅੰਦਰ ਹੀ ਵੱਸਦਾ ਹੈ (ਪਰ ਭੁੱਲਾ ਹੋਇਆ ਮਨੁੱਖ) ਉਸ ਨਾਲ ਸਾਂਝ ਨਹੀਂ ਬਣਾਂਦਾ। ਹੇ ਦਾਸ ਨਾਨਕ! ਆਖ-) ਪਰਮਾਤਮਾ ਦੇ ਭਜਨ ਤੋਂ ਬਿਨਾ ਮਨੁੱਖ ਆਪਣਾ ਜੀਵਨ ਵਿਅਰਥ ਗਵਾ ਦੇਂਦਾ ਹੈ।੨।੧।


waheguru ji 🙏
ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਜੀ
🙏🙏🌼🌸🌺ਇੱਕ ਉਂਕਾਰ ਸਤਿਨਾਮਸ੍ਰੀ ਵਾਹਿਗੁਰੂਜੀ ਤੇਰਾ ਲੱਖ ਲੱਖ ਸ਼ੁੱਕਰ ਹੈ ਜੀ ਸਭ ਤੇਰੀ ਰਹਿਮਤ ਵਰਤ ਰਹੀ ਹੈ ਜੀ ਇਹ ਜਿੰਦਗੀ ਦੇਣ ਲਈ ਧੰਨਵਾਦ ਜੀਆਪਜੀ ਦਾ ਮੇਹਰ ਭਰਿਆ ਹੱਥ ਇਸ ਘਰ ਪਰਿਵਾਰ ਤੇ ਹਮੇਸ਼ਾਂ ਬਨਿਆ ਰਹੇ ਜੀ 🌼🌸🌺🙏🙏
waheguru ji 🙏🏻
ਸਤਿਨਾਮ ਸ੍ੀ ਵਾਹਿਗੁਰੂ ਸਾਹਿਬ ਜੀ ਧੰਨ ਧੰਨ ਸਾਹਿਬ ਸ੍ੀ ਗੁਰੂ ਰਾਮਦਾਸ ਸਾਹਿਬ ਜੀ
ਧੰਨ ਧੰਨ ਸਾਹਿਬ ਸ੍ੀ ਗੁਰੂ ਰਾਮਦਾਸ ਸਾਹਿਬ ਜੀ ਤੂੰ ਹੀ ਨਿੰਰਕਾਰ