ਅਮ੍ਰਿਤ ਵੇਲੇ ਦਾ ਹੁਕਮਨਾਮਾ – 23 ਦਸੰਬਰ 2025

ਅੰਗ : 552
ਸਲੋਕੁ ਮਃ ੪ ॥ ਬਿਨੁ ਸਤਿਗੁਰ ਸੇਵੇ ਜੀਅ ਕੇ ਬੰਧਨਾ ਜੇਤੇ ਕਰਮ ਕਮਾਹਿ ॥ ਬਿਨੁ ਸਤਿਗੁਰ ਸੇਵੇ ਠਵਰ ਨ ਪਾਵਹੀ ਮਰਿ ਜੰਮਹਿ ਆਵਹਿ ਜਾਹਿ ॥ ਬਿਨੁ ਸਤਿਗੁਰ ਸੇਵੇ ਫਿਕਾ ਬੋਲਣਾ ਨਾਮੁ ਨ ਵਸੈ ਮਨਿ ਆਇ ॥ ਨਾਨਕ ਬਿਨੁ ਸਤਿਗੁਰ ਸੇਵੇ ਜਮ ਪੁਰਿ ਬਧੇ ਮਾਰੀਅਹਿ ਮੁਹਿ ਕਾਲੈ ਉਠਿ ਜਾਹਿ ॥੧॥ ਮਃ ੩ ॥ ਇਕਿ ਸਤਿਗੁਰ ਕੀ ਸੇਵਾ ਕਰਹਿ ਚਾਕਰੀ ਹਰਿ ਨਾਮੇ ਲਗੈ ਪਿਆਰੁ ॥ ਨਾਨਕ ਜਨਮੁ ਸਵਾਰਨਿ ਆਪਣਾ ਕੁਲ ਕਾ ਕਰਨਿ ਉਧਾਰੁ ॥੨॥ ਪਉੜੀ ॥ ਆਪੇ ਚਾਟਸਾਲ ਆਪਿ ਹੈ ਪਾਧਾ ਆਪੇ ਚਾਟੜੇ ਪੜਣ ਕਉ ਆਣੇ ॥ ਆਪੇ ਪਿਤਾ ਮਾਤਾ ਹੈ ਆਪੇ ਆਪੇ ਬਾਲਕ ਕਰੇ ਸਿਆਣੇ ॥ ਇਕ ਥੈ ਪੜਿ ਬੁਝੈ ਸਭੁ ਆਪੇ ਇਕ ਥੈ ਆਪੇ ਕਰੇ ਇਆਣੇ ॥ ਇਕਨਾ ਅੰਦਰਿ ਮਹਲਿ ਬੁਲਾਏ ਜਾ ਆਪਿ ਤੇਰੈ ਮਨਿ ਸਚੇ ਭਾਣੇ ॥ ਜਿਨਾ ਆਪੇ ਗੁਰਮੁਖਿ ਦੇ ਵਡਿਆਈ ਸੇ ਜਨ ਸਚੀ ਦਰਗਹਿ ਜਾਣੇ ॥੧੧॥
ਅਰਥ: ਸਤਿਗੁਰੂ ਦੀ ਦੱਸੀ ਹੋਈ ਕਾਰ ਕਰਨ ਤੋਂ ਬਿਨਾ ਜਿਤਨੇ ਕੰਮ ਜੀਵ ਕਰਦੇ ਹਨ ਉਹ ਉਹਨਾਂ ਲਈ ਬੰਧਨ ਬਣਦੇ ਹਨ (ਭਾਵ, ਉਹ ਕਰਮ ਹੋਰ ਵਧੀਕ ਮਾਇਆ ਦੇ ਮੋਹ ਵਿਚ ਫਸਾਉਂਦੇ ਹਨ) ਸਤਿਗੁਰੂ ਦੀ ਸੇਵਾ ਤੋਂ ਬਿਨਾ ਕੋਈ ਹੋਰ ਆਸਰਾ ਜੀਵਾਂ ਨੂੰ ਮਿਲਦਾ ਨਹੀਂ (ਤੇ ਇਸ ਕਰ ਕੇ) ਮਰਦੇ ਤੇ ਜੰਮਦੇ ਰਹਿੰਦੇ ਹਨ। ਗੁਰੂ ਦੀ ਦੱਸੀ ਹੋਈ ਸਿਮਰਨ ਦੀ ਕਾਰ ਤੋਂ ਖੁੰਝ ਕੇ ਮਨੁੱਖ ਹੋਰ ਹੋਰ ਫਿੱਕੇ ਬੋਲ ਬੋਲਦਾ ਹੈ, ਇਸ ਦੇ ਹਿਰਦੇ ਵਿਚ ਨਾਮ ਨਹੀਂ ਵੱਸਦਾ; (ਇਸ ਦਾ ਨਤੀਜਾ ਇਹ ਨਿਕਲਦਾ ਹੈ ਕਿ) ਹੇ ਨਾਨਕ! ਸਤਿਗੁਰੂ ਦੀ ਸੇਵਾ ਤੋਂ ਬਿਨਾ ਜੀਵ (ਮਾਨੋ) ਜਮਪੁਰੀ ਵਿਚ ਬੱਧੇ ਮਾਰੀਦੇ ਹਨ ਤੇ (ਤੁਰਨ ਵੇਲੇ) ਜੱਗ ਤੋਂ ਮੁਕਾਲਖ ਖੱਟ ਕੇ ਜਾਂਦੇ ਹਨ ॥੧॥ ਮਃ ੩ ॥ ਕਈ ਮਨੁੱਖ ਸਤਿਗੁਰੂ ਦੀ ਦੱਸੀ ਹੋਈ ਸਿਮਰਨ ਦੀ ਕਾਰ ਕਰਦੇ ਹਨ ਤੇ ਉਹਨਾਂ ਦਾ ਪ੍ਰਭੂ ਦੇ ਨਾਮ ਵਿਚ ਪਿਆਰ ਬਣ ਜਾਂਦਾ ਹੈ, ਹੇ ਨਾਨਕ! ਉਹ ਆਪਣਾ ਮਨੁੱਖਾ ਜਨਮ ਸਵਾਰ ਲੈਂਦੇ ਹਨ ਤੇ ਆਪਣੀ ਕੁਲ ਭੀ ਤਾਰ ਲੈਂਦੇ ਹਨ ॥੨॥ ਪਉੜੀ ॥ ਪ੍ਰਭੂ ਆਪ ਹੀ ਪਾਠਸ਼ਾਲਾ ਹੈ, ਆਪ ਹੀ ਉਸਤਾਦ ਹੈ, ਤੇ ਆਪ ਹੀ ਮੁੰਡੇ ਪੜ੍ਹਨ ਨੂੰ ਲਿਆਉਂਦਾ ਹੈ, ਆਪ ਹੀ ਮਾਂ ਪਿਉ ਹੈ ਤੇ ਆਪ ਹੀ ਬਾਲਕਾਂ ਨੂੰ ਸਿਆਣੇ ਕਰਦਾ ਹੈ; ਇਕ ਥਾਂ ਸਭ ਕੁਝ ਪੜ੍ਹ ਕੇ ਆਪ ਹੀ ਸਮਝਦਾ ਹੈ, ਤੇ ਇਕ ਥਾਂ ਆਪ ਹੀ ਬਾਲਕਾਂ ਨੂੰ ਇੰਞਾਣੇ ਕਰ ਦੇਂਦਾ ਹੈ। ਹੇ ਸੱਚੇ ਹਰੀ! ਜਦੋਂ ਆਪ ਤੇਰੇ ਮਨ ਵਿਚ ਚੰਗੇ ਲੱਗਦੇ ਹਨ, ਤਾਂ ਤੂੰ ਇਕਨਾਂ ਨੂੰ ਆਪਣੇ ਮਹਿਲ ਵਿਚ ਧੁਰ ਅੰਦਰ ਬੁਲਾ ਲੈਂਦਾ ਹੈਂ। ਜਿਨ੍ਹਾਂ ਗੁਰਮੁਖਾਂ ਨੂੰ ਆਪ ਆਦਰ ਦੇਂਦਾ ਹੈਂ, ਉਹ ਸੱਚੀ ਦਰਗਾਹ ਵਿਚ ਪਰਗਟ ਹੋ ਜਾਂਦੇ ਹਨ ॥੧੧॥


Related Posts

Leave a Reply

Your email address will not be published. Required fields are marked *

Begin typing your search term above and press enter to search. Press ESC to cancel.

Back To Top