ਅਮ੍ਰਿਤ ਵੇਲੇ ਦਾ ਹੁਕਮਨਾਮਾ – 04 ਮਾਰਚ 2026
ਅੰਗ : 694
ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥
ਅਰਥ: (ਹੇ ਮਾਧੋ!) ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ, ਤੇਰੇ, ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, (ਮੇਰੀ ਕੰਗਾਲਤਾ ਦਾ) ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। (ਹੇ ਸੋਹਣੇ ਰਾਮ!) ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ।੧। ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ?।ਰਹਾਉ। ਰਵਿਦਾਸ ਜੀ ਕਹਿੰਦੇ ਹਨ -ਹੇ ਮਾਧੋ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ (ਮਿਹਰ ਕਰ, ਮੇਰਾ) ਇਹ ਜਨਮ ਤੇਰੀ ਯਾਦ ਵਿਚ ਬੀਤੇ; ਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, (ਦਰਸ਼ਨ ਦੀ) ਆਸ ਵਿਚ ਹੀ ਮੈਂ ਜੀਊਂਦਾ ਹਾਂ ॥੨॥੧॥


Sat shari akal ji
waheguru ji mere pariwar nu Apne Nam nal Jod ke rakhna kirpa banai rakho ji
🙏🙏🌺🌸🌼ਹੇ ਅਕਾਲ ਪੁਰਖ ਵਾਹਿਗੁਰੂ ਸਾਹਿਬ ਜੀ ਤੁਸੀਂ ਆਪ ਹੀ ਸਭ ਕਰਨ ਕਰਾਵਨ ਵਾਲੇ ਹੋ ਤੁਹਾਡੇ ਤੋਂ ਵੱਖ ਕੁਝ ਨਹੀਂ ਹੋ ਸਕਦਾ ਸਾਡੇ ਗ਼ਰੀਬਾਂ ਤੁੱਛ ਪ੍ਰਾਣੀਆਂ ਨੂੰ ਵੀ ਸਿੱਧੇ ਰਸਤੇ ਪਾਉ ਸਾਡੀ ਇਹ ਮਨੋਕਾਮਨਾ ਪੂਰੀ ਕਰੋ ਸਰਬ-ਸਕਤੀ-ਮਾਨ ਧੰਨ ਨਾਨਕ ਧੰਨ ਤੇਰੀ ਕਮਾਈ 🌼🌸🌺🙏🙏