ਅਮ੍ਰਿਤ ਵੇਲੇ ਦਾ ਹੁਕਮਨਾਮਾ – 25 ਅਗਸਤ 2026

ਅੰਗ : 618
ਸੋਰਠਿ ਮਹਲਾ ੫ ॥ ਅੰਤਰ ਕੀ ਗਤਿ ਤੁਮ ਹੀ ਜਾਨੀ ਤੁਝ ਹੀ ਪਾਹਿ ਨਿਬੇਰੋ ॥ ਬਖਸਿ ਲੈਹੁ ਸਾਹਿਬ ਪ੍ਰਭ ਅਪਨੇ ਲਾਖ ਖਤੇ ਕਰਿ ਫੇਰੋ ॥੧॥ ਪ੍ਰਭ ਜੀ ਤੂ ਮੇਰੋ ਠਾਕੁਰੁ ਨੇਰੋ ॥ ਹਰਿ ਚਰਣ ਸਰਣ ਮੋਹਿ ਚੇਰੋ ॥੧॥ ਰਹਾਉ ॥ ਬੇਸੁਮਾਰ ਬੇਅੰਤ ਸੁਆਮੀ ਊਚੋ ਗੁਨੀ ਗਹੇਰੋ ॥ ਕਾਟਿ ਸਿਲਕ ਕੀਨੋ ਅਪੁਨੋ ਦਾਸਰੋ ਤਉ ਨਾਨਕ ਕਹਾ ਨਿਹੋਰੋ ॥੨॥੭॥੩੫॥ सोरठि महला ५ ॥ अंतर की गति तुम ही जानी तुझ ही पाहि निबेरो ॥ बखसि लैहु साहिब प्रभ अपने लाख खते करि फेरो ॥१॥ प्रभ जी तू मेरो ठाकुरु नेरो ॥ हरि चरण सरण मोहि चेरो ॥१॥ रहाउ ॥ बेसुमार बेअंत सुआमी ऊचो गुनी गहेरो ॥ काटि सिलक कीनो अपुनो दासरो तउ नानक कहा निहोरो ॥२॥७॥३५॥
ਅਰਥ: ਹੇ ਪ੍ਰਭੂ ਜੀ! ਤੂੰ ਮੇਰਾ ਪਾਲਣਹਾਰਾ ਮਾਲਕ ਹੈਂ, ਮੇਰੇ ਅੰਗ-ਸੰਗ ਵੱਸਦਾ ਹੈਂ। ਹੇ ਹਰੀ! ਮੈਨੂੰ ਆਪਣੇ ਚਰਨਾਂ ਦੀ ਸਰਣ ਵਿਚ ਰੱਖ, ਮੈਨੂੰ ਆਪਣਾ ਦਾਸ ਬਣਾਈ ਰੱਖ।1। ਰਹਾਉ। ਹੇ ਮੇਰੇ ਆਪਣੇ ਮਾਲਕ ਪ੍ਰਭੂ! ਮੇਰੇ ਦਿਲ ਦੀ ਹਾਲਤ ਤੂੰ ਹੀ ਜਾਣਦਾ ਹੈਂ, ਤੇਰੀ ਸਰਣ ਪਿਆਂ ਹੀ (ਮੇਰੀ ਅੰਦਰਲੀ ਮੰਦੀ ਹਾਲਤ ਦਾ) ਖ਼ਾਤਮਾ ਹੋ ਸਕਦਾ ਹੈ। ਮੈਂ ਲੱਖਾਂ ਪਾਪ ਕਰਦਾ ਫਿਰਦਾ ਹਾਂ। ਹੇ ਮੇਰੇ ਮਾਲਕ! ਮੈਨੂੰ ਬਖ਼ਸ਼ ਲੈ।1। ਹੇ ਬੇਸ਼ੁਮਾਰ ਪ੍ਰਭੂ! ਹੇ ਬੇਅੰਤ! ਹੇ ਮੇਰੇ ਮਾਲਕ! ਤੂੰ ਉੱਚੀ ਆਤਮਕ ਅਵਸਥਾ ਵਾਲਾ ਹੈਂ, ਤੂੰ ਸਾਰੇ ਗੁਣਾਂ ਦਾ ਮਾਲਕ ਹੈਂ, ਤੂੰ ਡੂੰਘਾ ਹੈਂ। ਹੇ ਨਾਨਕ! (ਆਖ—ਹੇ ਪ੍ਰਭੂ! ਜਦੋਂ ਤੂੰ ਕਿਸੇ ਮਨੁੱਖ ਦੀ ਵਿਕਾਰਾਂ ਦੀ) ਫਾਹੀ ਕੱਟ ਕੇ ਉਸ ਨੂੰ ਆਪਣਾ ਦਾਸ ਬਣਾ ਲੈਂਦਾ ਹੈਂ, ਤਦੋਂ ਉਸ ਨੂੰ ਕਿਸੇ ਦੀ ਮੁਥਾਜੀ ਨਹੀਂ ਰਹਿੰਦੀ।2।7। 35।


Related Posts

One thought on “ਅਮ੍ਰਿਤ ਵੇਲੇ ਦਾ ਹੁਕਮਨਾਮਾ – 1 ਅਕਤੂਬਰ 2023

Leave a Reply

Your email address will not be published. Required fields are marked *

Begin typing your search term above and press enter to search. Press ESC to cancel.

Back To Top