ਸੰਧਿਆ ਵੇਲੇ ਦਾ ਹੁਕਮਨਾਮਾ – 15 ਸਤੰਬਰ 2026

ਅੰਗ : 659
ਐਸਾ ਨਾਮੁ ਰਤਨੁ ਨਿਰਮੋਲਕੁ ਪੁੰਨਿ ਪਦਾਰਥੁ ਪਾਇਆ ॥ ਅਨਿਕ ਜਤਨ ਕਰਿ ਹਿਰਦੈ ਰਾਖਿਆ ਰਤਨੁ ਨ ਛਪੈ ਛਪਾਇਆ ॥੧॥ ਹਰਿ ਗੁਨ ਕਹਤੇ ਕਹਨੁ ਨ ਜਾਈ ॥ ਜੈਸੇ ਗੂੰਗੇ ਕੀ ਮਿਠਿਆਈ ॥੧॥ ਰਹਾਉ ॥ ਰਸਨਾ ਰਮਤ ਸੁਨਤ ਸੁਖੁ ਸ੍ਰਵਨਾ ਚਿਤ ਚੇਤੇ ਸੁਖੁ ਹੋਈ ॥ ਕਹੁ ਭੀਖਨ ਦੁਇ ਨੈਨ ਸੰਤੋਖੇ ਜਹ ਦੇਖਾਂ ਤਹ ਸੋਈ ॥੨॥੨॥
ਅਰਥ: ਪਰਮਾਤਮਾ ਦਾ ਨਾਮ ਇਕ ਐਸਾ ਅਮੋਲਕ ਪਦਾਰਥ ਹੈ ਜੋ ਭਾਗਾਂ ਨਾਲ ਮਿਲਦਾ ਹੈ। ਇਸ ਰਤਨ ਨੂੰ ਜੇ ਅਨੇਕਾਂ ਜਤਨ ਕਰ ਕੇ ਭੀ ਹਿਰਦੇ ਵਿਚ (ਗੁਪਤ) ਰੱਖਏ, ਤਾਂ ਭੀ ਲੁਕਾਇਆਂ ਇਹ ਲੁਕਦਾ ਨਹੀਂ।੧। (ਉਂਞ ਉਹ ਸੁਆਦ) ਦੱਸਿਆ ਨਹੀਂ ਜਾ ਸਕਦਾ (ਜੋ) ਪਰਮਾਤਮਾ ਦੇ ਗੁਣ ਗਾਉਂਦਿਆਂ (ਆਉਂਦਾ ਹੈ) , ਜਿਵੇਂ ਗੁੰਗੇ ਮਨੁੱਖ ਦੀ ਖਾਧੀ ਮਠਿਆਈ (ਦਾ ਸੁਆਦ ਕਿਸੇ ਹੋਰ ਨੂੰ ਪਤਾ ਨਹੀਂ ਲੱਗ ਸਕਦਾ, ਗੁੰਗਾ ਦੱਸ ਨਹੀਂ ਸਕਦਾ) ।੧।ਰਹਾਉ। (ਇਹ ਰਤਨ-ਨਾਮ) ਜਪਦਿਆਂ ਜੀਭ ਨੂੰ ਸੁਖ ਮਿਲਦਾ ਹੈ, ਸੁਣਦਿਆਂ ਕੰਨਾਂ ਨੂੰ ਸੁਖ ਮਿਲਦਾ ਹੈ ਤੇ ਚੇਤਦਿਆਂ ਚਿੱਤ ਨੂੰ ਸੁਖ ਪ੍ਰਾਪਤ ਹੁੰਦਾ ਹੈ। ਹੇ ਭੀਖਨ! ਤੂੰ ਭੀ) ਆਖ-(ਇਹ ਨਾਮ ਸਿਮਰਦਿਆਂ) ਮੇਰੀਆਂ ਦੋਹਾਂ ਅੱਖਾਂ ਵਿਚ (ਐਸੀ) ਠੰਢ ਪਈ ਹੈ ਕਿ ਮੈਂ ਜਿੱਧਰ ਤੱਕਦਾ ਹਾਂ ਉਸ ਪਰਮਾਤਮਾ ਨੂੰ ਹੀ ਵੇਖਦਾ ਹਾਂ।੨।੨।


Related Posts

2 thoughts on “ਅਮ੍ਰਿਤ ਵੇਲੇ ਦਾ ਹੁਕਮਨਾਮਾ – 18 ਨਵੰਬਰ 2024”

  1. 🙏🙏🌺🌼🌸ਹੇ ਅਕਾਲ ਪੁਰਖ ਵਾਹਿਗੁਰੂ ਜੀਓ ਹੇ ਪਿਆਰੇ ਹਰਿ ਮੈਨੂੰ ਗੁਰਮੁਖ ਮਿਲਾ.ਜਿਨ੍ਹਾਂ ਨੂੰ ਮਿਲਕੇ ਮੈਂ ਤੇਰਾ ਰਾਹ ਪੁਛਾਂ’ ਜੋ ਮਨੁੱਖ ਮੈਂਨੂੰ ਹਰੀ ਮਿੱਤਰ (ਦੀ ਖ਼ਬਰ ਦੱਸੇ ‘ ਮੈਂ ਉਸ ਤੋਂ ਸਦਕੇ ਹਾਂ ।ਉਹਨਾਂ ਨਾਲ ਮੈਂ ਗੁਣਾਂ ਦੀ ਭਿਆਲੀ ਪਾਵਾਂ ਤੇ ਹਰੀ ਨਾਮ ਸਿਮਰਾਂ ਤੇ ਸਿਮਰ ਕੇ ਸੁੱਖ ਲਵਾਂ ! ਮੈਂ ਸਦਕੇ ਹਾਂ ਉਸ ਸਤਿਗੁਰੂ ਤੋਂ ਜਿਸਨੇ ( ਪਰਮਾਤਮਾ ) ਦੀ ਸਮਝ ਬਖ਼ਸ਼ੀ ! ਸਤਨਾਮ ਸ੍ਰੀ ਵਾਹਿਗੁਰੂ ਜੀ 🌼🌸🌺🙏🙏

Leave a Reply

Your email address will not be published. Required fields are marked *

Begin typing your search term above and press enter to search. Press ESC to cancel.

Back To Top