ਅਮ੍ਰਿਤ ਵੇਲੇ ਦਾ ਹੁਕਮਨਾਮਾ – 20 ਨਵੰਬਰ 2023
ਅੰਗ : 680
ਧਨਾਸਰੀ ਮਹਲਾ ੫ ॥ ਨਾਮੁ ਗੁਰਿ ਦੀਓ ਹੈ ਅਪੁਨੈ ਜਾ ਕੈ ਮਸਤਕਿ ਕਰਮਾ ॥ ਨਾਮੁ ਦ੍ਰਿੜਾਵੈ ਨਾਮੁ ਜਪਾਵੈ ਤਾ ਕਾ ਜੁਗ ਮਹਿ ਧਰਮਾ ॥੧॥ ਜਨ ਕਉ ਨਾਮੁ ਵਡਾਈ ਸੋਭ ॥ ਨਾਮੋ ਗਤਿ ਨਾਮੋ ਪਤਿ ਜਨ ਕੀ ਮਾਨੈ ਜੋ ਜੋ ਹੋਗ ॥੧॥ ਰਹਾਉ ॥ ਨਾਮ ਧਨੁ ਜਿਸੁ ਜਨ ਕੈ ਪਾਲੈ ਸੋਈ ਪੂਰਾ ਸਾਹਾ ॥ ਨਾਮੁ ਬਿਉਹਾਰਾ ਨਾਨਕ ਆਧਾਰਾ ਨਾਮੁ ਪਰਾਪਤਿ ਲਾਹਾ ॥੨॥੬॥੩੭॥
ਅਰਥ: ਹੇ ਭਾਈ ! ਜਿਸ ਮਨੁੱਖ ਦੇ ਮੱਥੇ ਉਤੇ ਭਾਗ (ਜਾਗ ਪਏ) ਉਸ ਨੂੰ ਪਿਆਰੇ ਗੁਰੂ ਨੇ ਪਰਮਾਤਮਾ ਦਾ ਨਾਮ ਦੇ ਦਿੱਤਾ। ਉਸ ਮਨੁੱਖ ਦਾ (ਫਿਰ) ਸਦਾ ਦਾ ਕੰਮ ਹੀ ਜਗਤ ਵਿਚ ਇਹ ਬਣ ਜਾਂਦਾ ਹੈ ਕਿ ਉਹ ਹੋਰਨਾਂ ਨੂੰ ਹਰਿ-ਨਾਮ ਦ੍ਰਿੜ੍ਹ ਕਰਾਂਦਾ ਹੈ ਜਪਾਂਦਾ ਹੈ (ਜਪਣ ਲਈ ਪ੍ਰੇਰਨਾ ਕਰਦਾ ਹੈ) ॥੧॥ ਹੇ ਭਾਈ! ਪਰਮਾਤਮਾ ਦੇ ਸੇਵਕ ਦੇ ਵਾਸਤੇ ਪਰਮਾਤਮਾ ਦਾ ਨਾਮ (ਹੀ) ਵਡਿਆਈ ਹੈ ਨਾਮ ਹੀ ਸੋਭਾ ਹੈ। ਹਰਿ-ਨਾਮ ਹੀ ਉਸ ਦੀ ਉੱਚੀ ਆਤਮਕ ਅਵਸਥਾ ਹੈ, ਨਾਮ ਹੀ ਉਸ ਦੀ ਇੱਜ਼ਤ ਹੈ। ਜੋ ਕੁਝ ਪਰਮਾਤਮਾ ਦੀ ਰਜ਼ਾ ਵਿਚ ਹੁੰਦਾ ਹੈ, ਸੇਵਕ ਉਸ ਨੂੰ (ਸਿਰ-ਮੱਥੇ ਤੇ) ਮੰਨਦਾ ਹੈ ॥੧॥ ਰਹਾਉ॥ ਪਰਮਾਤਮਾ ਦਾ ਨਾਮ-ਧਨ ਜਿਸ ਮਨੁੱਖ ਦੇ ਪਾਸ ਹੈ, ਉਹੀ ਪੂਰਾ ਸਾਹੂਕਾਰ ਹੈ। ਹੇ ਨਾਨਕ! ਉਹ ਮਨੁੱਖ ਹਰਿ-ਨਾਮ ਸਿਮਰਨ ਨੂੰ ਹੀ ਆਪਣਾ ਅਸਲੀ ਵਿਹਾਰ ਸਮਝਦਾ ਹੈ, ਨਾਮ ਦਾ ਹੀ ਉਸ ਨੂੰ ਆਸਰਾ ਰਹਿੰਦਾ ਹੈ, ਨਾਮ ਦੀ ਹੀ ਉਹ ਖੱਟੀ ਖੱਟਦਾ ਹੈ ॥੨॥੬॥੩੭॥


Waheguru Ji Kirpa Karo Ji🙏
ਵਾਹਿਗੁਰੂ ਜੀ
🙏🙏🌺🌸🌼ਸਤਿਨਾਮ ਸ੍ਰੀ ਵਾਹਿਗੁਰੂ ਸਾਹਿਬ ਜੀ 🌼🌸🌺🙏🙏
waheguru ji 🙏
Sat shari akal ji
ਹੇ ਵਾਹਿਗੁਰੂ ਜੀ,ਜਿਹੜੇ ਤੇਰੇ ਨਾਮ ਨਾਲ ਜੁੜੇ ਹੋਏ ਨੇ ਉਨ੍ਹਾਂ ਦਾ ਤਾਂ ਤੂੰ ਭਲਾ ਕਰਦਾ ਹੀ ਹੈਂ,ਪਰ ਜਿਹੜੇ ਤੈਥੋਂ ਟੁੱਟੇ ਹੋਏ ਨੇ ਉਨ੍ਹਾਂ ਪ੍ਰਤੀ ਤੇਰੇ ਚਰਨਾਂ ਵਿਚ ਅਰਦਾਸ ਅਰਜੋਈ ਹੈ ਤਰਲਾ ਹੈ ਸੱਚੇ ਪਾਤਸ਼ਾਹ ਉਨ੍ਹਾਂ ਟੁੱਟਿਆਂ ਹੋਇਆਂ ਤੇ ਵੀ ਮਿਹਰ ਕਰਦੇ ਅਤੇ ਆਪਣਿਆਂ ਚਰਨਾਂ ਨਾਲ਼ ਜੋੜ ਲੈ ਸੱਚਿਆ ਪਾਤਸ਼ਾਹ।