ਸੰਧਿਆ ਵੇਲੇ ਦਾ ਹੁਕਮਨਾਮਾ – 3 ਜਨਵਰੀ 2024
ਅੰਗ : 702
ਜੈਤਸਰੀ ਮਹਲਾ ੫ ॥ ਆਏ ਅਨਿਕ ਜਨਮ ਭ੍ਰਮਿ ਸਰਣੀ ॥ ਉਧਰੁ ਦੇਹ ਅੰਧ ਕੂਪ ਤੇ ਲਾਵਹੁ ਅਪੁਨੀ ਚਰਣੀ ॥੧॥ ਰਹਾਉ ॥ ਗਿਆਨੁ ਧਿਆਨੁ ਕਿਛੁ ਕਰਮੁ ਨ ਜਾਨਾ ਨਾਹਿਨ ਨਿਰਮਲ ਕਰਣੀ ॥ ਸਾਧਸੰਗਤਿ ਕੈ ਅੰਚਲਿ ਲਾਵਹੁ ਬਿਖਮ ਨਦੀ ਜਾਇ ਤਰਣੀ ॥੧॥ ਸੁਖ ਸੰਪਤਿ ਮਾਇਆ ਰਸ ਮੀਠੇ ਇਹ ਨਹੀ ਮਨ ਮਹਿ ਧਰਣੀ ॥ ਹਰਿ ਦਰਸਨ ਤ੍ਰਿਪਤਿ ਨਾਨਕ ਦਾਸ ਪਾਵਤ ਹਰਿ ਨਾਮ ਰੰਗ ਆਭਰਣੀ ॥੨॥੮॥੧੨॥
ਅਰਥ: ਹੇ ਪ੍ਰਭੂ! ਅਸੀਂ ਜੀਵ ਕਈ ਜਨਮਾਂ ਵਿਚ ਭੌਂ ਕੇ ਹੁਣ ਤੇਰੀ ਸਰਨ ਆਏ ਹਾਂ। ਸਾਡੇ ਸਰੀਰ ਨੂੰ (ਮਾਇਆ ਦੇ ਮੋਹ ਦੇ) ਘੁੱਪ ਹਨੇਰੇ ਖੂਹ ਤੋਂ ਬਚਾ ਲੈ, ਆਪਣੇ ਚਰਨਾਂ ਵਿਚ ਜੋੜੀ ਰੱਖ।੧।ਰਹਾਉ। ਹੇ ਪ੍ਰਭੂ! ਮੈਨੂੰ ਆਤਮਕ ਜੀਵਨ ਦੀ ਸੂਝ ਨਹੀਂ, ਮੇਰੀ ਸੁਰਤਿ ਤੇਰੇ ਚਰਨਾਂ ਵਿਚ ਜੁੜੀ ਨਹੀਂ ਰਹਿੰਦੀ, ਮੈਨੂੰ ਕੋਈ ਚੰਗਾ ਕੰਮ ਕਰਨਾ ਨਹੀਂ ਆਉਂਦਾ, ਮੇਰਾ ਕਰਤੱਬ ਭੀ ਸੁੱਚਾ ਨਹੀਂ ਹੈ। ਹੇ ਪ੍ਰਭੂ! ਮੈਨੂੰ ਸਾਧ ਸੰਗਤਿ ਦੇ ਲੜ ਲਾ ਦੇ, ਤਾ ਕਿ ਇਹ ਔਖੀ (ਸੰਸਾਰ-) ਨਦੀ ਤਰੀ ਜਾ ਸਕੇ।੧। ਦੁਨੀਆ ਦੇ ਸੁਖ, ਧਨ, ਮਾਇਆ ਦੇ ਮਿੱਠੇ ਸੁਆਦ- ਪਰਮਾਤਮਾ ਦੇ ਦਾਸ ਇਹਨਾਂ ਪਦਾਰਥਾਂ ਨੂੰ (ਆਪਣੇ) ਮਨ ਵਿਚ ਨਹੀਂ ਵਸਾਂਦੇ। ਹੇ ਨਾਨਕ! ਪਰਮਾਤਮਾ ਦੇ ਦਰਸਨ ਨਾਲ ਹੀ ਉਹ ਸੰਤੋਖ ਹਾਸਲ ਕਰਦੇ ਹਨ, ਪਰਮਾਤਮਾ ਦੇ ਨਾਮ ਦਾ ਪਿਆਰ ਹੀ ਉਹਨਾਂ (ਦੇ ਜੀਵਨ) ਦਾ ਗਹਣਾ ਹੈ ॥੨॥੮॥੧੨॥


ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਜੀ ਸਾਡੇ ਉੱਤੇ ਵੀ ਕਿਰਪਾ ਕਰੋ ਅਸੀਂ ਵੀ ਤੇਰਾ ਨਾਮ ਜੱਪੀਏ
🙏🙏🌸🌺🌼🌷he Akal Purakh Waheguru Jio Tuhade Bachaian Nu Aap Ji Da He Aasra Ha Aap Ang Sang Ho Ke Apne Bachaian Di Rakhsa Kro Eh He Man Di Aasha Ha Aap Ghat Ghat Di Janan Wale Tuhade Pason Kush V Shupia Nahi Ha Ji He Kirpalu He Dialu He Bakhshan Hare Shanu Nimanian Nu V Apna Maan Bakhsho Ji🌼🌺🌸🙏🙏