ਬੁਜਦਿਲ ਪਾਸੇ ਕਰਕੇ ਕੀਤੀ ਗੱਲ ਦਲੇਰਾਂ ਦੀ,
ਬਾਜ਼ਾਂ ਵਾਲੇ ਨੇ ਸਾਜਤੀ ਕੌਮ ਅਣਖੀ ਸ਼ੇਰਾਂ ਦੀ।
ਸਾਰੇ ਪੰਡਾਲ “ਚ ਛਾ ਗਈ ਸੀ ਖ਼ਾਮੋਸ਼ੀ ਭਾਰੀ,
ਦਿਲ ਦੀ ਧੜਕਨ ਸੁਣਦੀ ਸੀ ਵਾਰੀ ਵਾਰੀ॥
ਗੱਲ ਏਥੇ ਨਈ ਰਹਿ ਗਈ ਹੁਣ ਤੇਰਾਂ ਮੇਰਾਂ ਦੀ,
ਕਲਗ਼ੀਆਂ ਵਾਲੇ ਵੇ ਸਾਜ ਤੀ ਕੌਮ ਅਣਖੀ ਸ਼ੇਰਾਂ ਦੀ।
ਭਾਈ ਦਯਾ ਰਾਮ ਆ ਗਿਆ ਸੀਸ ਤਲੀ ਤੇ ਧਰ ਕੇ,
ਅਣਖੀਲਾ ਸ਼ੇਰ ਉਹ ਬਣ ਗਿਆ, ਅੰਮ੍ਰਿਤ ਬਾਟੇ ਦਾ ਛਕਕੇ
ਧਰਮ ਦਾਸ ਤੇ ਮੋਹਕਮ ਚੰਦ ਨੇ ਆਣ ਸੀਸ ਝੁਕਾਇਆ ,
ਪਾਤਸ਼ਾਹ ਅਸੀ ਤਾਂ ਆਪਣੇਆਪ ਨੂੰ ਤੇਰੇ ਲੜ ਲਾਇਆ।
ਅਨੰਦਪੁਰ ਸਾਹਿਬ “ਚ ਉਦਾਸੀ ਛਾ ਗਈ ਕੇਰਾਂ ਜੀ ,
ਬਾਜਾ ਵਾਲੇ ਨੇ ਸਾਜ ਤੀ ਕੌਮ ਅਣਖੀ ਸ਼ੇਰਾਂ ਦੀ ॥
ਸਾਹਿਬ ਚੰਦ ਤੇ ਹਿੰਮਤ ਰਾਏਵੀ ਆ ਗਏ ਸਿਰ ਉੱਚੇ ਕਰਕੇ
ਆਪਣੇ ਆਪ ਨੂੰ ਉਹ ਸਮਝਦੇ ਬੱਚੇ ਕਲਗੀੰਧਰ ਦੇ ।
ਮੁਗਲਾਂ ਨੂੰ ਗਸ਼ ਪੈ ਗਈ ਦਿਨ-ਰਾਤ ਦੇ ਗੇੜਾਂ ਦੀ ,
ਕਲਗ਼ੀਆਂ ਵਾਲੇ ਨੇ ਸਾਜ ਤੀ ਕੌਮ ਅਣਖੀ ਸ਼ੇਰਾਂ ਦੀ।
ਤੇਰੀ ਸੋਭਾ ਕਰਨੀ ਔਖੀ ਏ , ਤੇਰੇ ਚੋਜ ਨਿਆਰੇ,
ਧਰਮ ਤੋਂ ਜਾਨਾਂ ਵਾਰਦੇ ਰਹਿਣਗੇ , ਤੇਰੇ ਪਿਆਰੇ।
ਪਿਤਾ ਪੁੱਤਰ ਵਾਰ ਕੇ ਵੀ ਕੀਤਾ ਵੱਡਾ ਜੇਰਾ ਜੀ,
ਬਾਜ਼ਾਂ ਵਾਲੇ ਵੇ ਸਾਜ ਤੀ ਕੌਮ ਅਣਖੀ ਸ਼ੇਰਾਂ ਦੀ ।
|| ਵਾਹਿਗੁਰੂ ਜੀ ||🙏🌹👍